Add parallel Print Page Options

23 ਉਸ ਨੇ ਪਤਾਲ ਵਿੱਚੋਂ ਜਿੱਥੇ ਉਹ ਦੁੱਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ। 24 ਤਾਂ ਉਸ ਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿੱਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁੱਖ ਝੱਲ ਰਿਹਾ ਹਾਂ।’

25 “ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾੜੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁੱਖ ਭੋਗ ਰਿਹਾ ਹੈ ਤੇ ਤੂੰ ਦੁੱਖ। 26 ਇਸਤੋਂ ਇਲਾਵਾ ਤੁਹਾਡੇ ਤੇ ਸਾਡੇ ਵਿੱਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਅਗਰ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਤਾਂ ਉਹ ਉਧਰ ਨਹੀਂ ਜਾ ਸੱਕਦਾ ਅਤੇ ਨਾ ਹੀ ਕੋਈ ਉਧਰੋਂ ਇਧਰ ਆ ਸੱਕਦਾ ਹੈ।’

Read full chapter