Add parallel Print Page Options

ਇਸ ਲਈ ਮੂਸਾ ਨੇ ਯਹੋਸ਼ੁਆ ਨੂੰ ਆਖਿਆ, “ਕੁਝ ਆਦਮੀ ਚੁਣੋ ਅਤੇ ਜਾਕੇ ਕਲ ਨੂੰ ਅਮਾਲੇਕੀਆਂ ਨਾਲ ਯੁੱਧ ਕਰੋ। ਮੈਂ ਪਹਾੜੀ ਦੀ ਚੋਟੀ ਉੱਤੇ ਖੜ੍ਹਾ ਹੋਵਾਂਗਾ ਅਤੇ ਤੁਹਾਨੂੰ ਦੇਖਾਂਗਾ। ਮੈਂ ਉਹ ਸੋਟੀ ਫ਼ੜੀ ਹੋਵੇਗੀ ਜੋ ਮੈਨੂੰ ਪਰਮਾਤਮਾ ਨੇ ਦਿੱਤੀ ਸੀ।”

10 ਯਹੋਸ਼ੁਆ ਨੇ ਮੂਸਾ ਦੀ ਗੱਲ ਮੰਨ ਲਈ ਅਤੇ ਅਗਲੇ ਦਿਨ ਅਮਾਲੇਕੀ ਲੋਕਾਂ ਨਾਲ ਲੜਨ ਲਈ ਗਿਆ। ਉਸ ਵੇਲੇ, ਮੂਸਾ, ਹਾਰੂਨ ਅਤੇ ਹੂਰ ਪਹਾੜੀ ਦੀ ਚੋਟੀ ਉੱਤੇ ਗਏ। 11 ਜਦੋਂ ਵੀ ਕਦੇ ਮੂਸਾ ਨੇ ਆਪਣੇ ਹੱਥ ਹਵਾ ਵਿੱਚ ਕਰਦਾ, ਤਾਂ ਇਸਰਾਏਲ ਦੇ ਲੋਕ ਜੰਗ ਜਿੱਤ ਜਾਂਦੇ। ਪਰ ਜਦੋਂ ਮੂਸਾ ਆਪਣੇ ਹੱਥ ਹੇਠਾਂ ਕਰਦਾ ਇਸਰਾਏਲ ਦੇ ਲੋਕ ਲੜਾਈ ਹਾਰ ਜਾਂਦੇ।

12 ਕੁਝ ਸਮੇਂ ਬਾਦ, ਮੂਸਾ ਦੇ ਹੱਥ ਥੱਕ ਗਏ। ਮੂਸਾ ਦੇ ਨਾਲ ਦੇ ਬੰਦੇ ਕੋਈ ਤਰਕੀਬ ਲੱਭਣਾ ਚਾਹੁੰਦੇ ਸਨ ਤਾਂ ਜੋ ਮੂਸਾ ਦੇ ਹੱਥ ਹਵਾ ਵਿੱਚ ਰਹਿਣ। ਇਸ ਲਈ ਉਨ੍ਹਾਂ ਨੇ ਮੂਸਾ ਦੇ ਬੈਠਣ ਲਈ ਇੱਕ ਵੱਡੀ ਚੱਟਾਨ ਉਸ ਦੇ ਹੇਠਾਂ ਰੱਖ ਦਿੱਤੀ। ਫ਼ੇਰ ਹਾਰੂਨ ਅਤੇ ਹੂਰ ਨੇ ਮੂਸਾ ਦੇ ਹੱਥ ਹਵਾ ਵਿੱਚ ਰੱਖੇ। ਹਾਰੂਨ ਮੂਸਾ ਦੇ ਇੱਕ ਪਾਸੇ ਸੀ ਅਤੇ ਹੂਰ ਦੂਸਰੇ ਪਾਸੇ ਸੀ। ਉਨ੍ਹਾਂ ਨੇ ਉਸ ਦੇ ਹੱਥ ਇਸੇ ਤਰ੍ਹਾਂ ਉੱਪਰ ਚੁੱਕੀ ਰੱਖੇ ਜਦੋਂ ਤੱਕ ਕਿ ਸੂਰਜ ਛੁਪ ਨਹੀਂ ਗਿਆ। 13 ਇਸ ਲਈ ਯਹੋਸ਼ੁਆ ਅਤੇ ਉਸ ਦੇ ਬੰਦਿਆਂ ਨੇ ਇਸ ਲੜਾਈ ਵਿੱਚ ਅਮਾਲੇਕੀਆਂ ਨੂੰ ਹਰਾਇਆ।

Read full chapter