Bible in 90 Days
ਸਿਆਣਪ ਤੁਹਾਨੂੰ ਵਿਭਚਾਰ ਤੋਂ ਦੂਰ ਰੱਖੇਗੀ
7 ਮੇਰੇ ਬੇਟੇ, ਮੇਰੇ ਸ਼ਬਦਾਂ ਨੂੰ ਚੇਤੇ ਰੱਖਣਾ, ਉਨ੍ਹਾਂ ਹੁਕਮਾਂ ਨੂੰ ਕਦੇ ਨਾ ਭੁੱਲਣਾ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। 2 ਜੇਕਰ ਤੁਸੀਂ ਮੇਰਾ ਹੁਕਮ ਮੰਨੋ ਤੁਸੀਂ ਜਿਉਵੋਂਗੇ। ਮੇਰੀਆਂ ਸਿੱਖਿਆਵਾਂ ਨੂੰ ਆਪਣੀ ਅੱਖ ਦੀ ਪੁਤਲੀ ਵਾਂਗ ਅਨਮੋਲ ਬਣਾਕੇ ਰੱਖੋ। 3 ਇਨ੍ਹਾਂ ਨੂੰ ਆਪਣੀਆਂ ਉਂਗਲੀਆਂ ਨਾਲ ਬੰਨ੍ਹ ਲੈਣਾ। ਇਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈਣਾ। 4 ਸਿਆਣਪ ਨੂੰ ਆਖ, “ਤੂੰ ਮੇਰੀ ਭੈਣ ਹੈਂ!” ਅਤੇ ਸਮਝਦਾਰੀ ਨੂੰ ਆਪਣੇ ਪਰਿਵਾਰ ਦਾ ਸਦੱਸ ਕਹੋ। 5 ਉਹ ਤੁਹਾਨੂੰ ਇੱਕ ਅਜਨਬੀ ਔਰਤ, ਇੱਕ ਪਰਾਈ ਔਰਤ ਤੋਂ ਬਚਾਵੇਗੀ ਜੋ ਮਿੱਠੀਆਂ ਗੱਲਾਂ ਕਰਦੀ ਹੈ।
6 ਇੱਕ ਦਿਨ ਮੈਂ ਆਪਣੀ ਖਿੜਕੀ ਦੇ ਪਰਦਿਆਂ ਦਰਮਿਆਨੋਂ ਬਾਹਰ ਝਾਕਿਆ। 7 ਮੈਂ ਗਭਰੂਆਂ ਵਿੱਚੋਂ ਇੱਕ ਨੌਜਵਾਨ ਨੂੰ ਵੇਖਿਆ ਜਿਸ ਨੂੰ ਕੋਈ ਸਮਝ ਨਹੀਂ ਸੀ। 8 ਉਹ ਹੇਠਾਂ ਰਾਹ ਤੇ ਤੁਰਦਾ ਹੋਇਆ, ਇੱਕ ਮੰਦੀ ਔਰਤ ਦੇ ਘਰ ਵੱਲ ਜਾ ਰਿਹਾ ਸੀ, ਜਿੱਥੇ ਉਹ ਰਹਿੰਦੀ ਸੀ। 9 ਹਨੇਰਾ ਹੋਣ ਵਾਲਾ ਸੀ-ਸੂਰਜ ਛੁਪ ਰਿਹਾ ਸੀ। ਰਾਤ ਪੈਣ ਵਾਲੀ ਸੀ। 10 ਔਰਤ ਉਸ ਨੂੰ ਮਿਲਣ ਲਈ ਘਰੋ ਬਾਹਰ ਆਈ। ਉਸ ਨੇ ਵੇਸਵਾ ਵਰਗੇ ਕੱਪੜੇ ਪਾਏ ਹੋਏ ਸਨ। ਉਸਦੀਆਂ ਨੌਜਵਾਨ ਬਾਰੇ ਵਿਉਤਾਂ ਸਨ। 11 ਉਹ ਖਰੂਦੀ ਅਤੇ ਵਿਦਰੋਹੀ ਸੀ, ਉਹ ਘਰ ਠਹਿਰਣ ਵਾਲੀ ਨਹੀਂ ਸੀ! 12 ਹੁਣ ਉਹ ਸੜਕ ਉੱਤੇ ਹੈ, ਹੁਣ ਉਹ ਚੌਰਾਹੇ ਤੇ ਹੈ, ਉਹ ਹਰ ਨੁਕਰ ਤੇ ਇੰਤਜ਼ਾਰ ਵਿੱਚ ਰਹਿੰਦੀ ਹੈ। 13 ਉਸ ਨੇ ਨੌਜਵਾਨ ਨੂੰ ਖਿੱਚ ਲਿਆ ਅਤੇ ਉਸ ਨੂੰ ਚੁੰਮ ਲਿਆ। ਉਸ ਨੇ ਬੇਸ਼ਰਮੀ ਨਾਲ ਉਸ ਨੂੰ ਆਖਿਆ, 14 “ਮੈਂ ਅੱਜ ਸੁੱਖ ਸਾਂਦ ਦੀ ਬਲੀ ਹਾਜਰ ਕੀਤੀ। ਅਤੇ ਅੱਜ ਮੈਂ ਕੀਤੇ ਹੋਏ ਇਕਰਾਰ ਨੂੰ ਪੂਰਿਆਂ ਕੀਤਾ। 15 ਅਤੇ ਇਸ ਲਈ ਮੈਂ ਤੁਹਾਨੂੰ ਆਪਣੇ ਨਾਲ ਭੋਜਨ ਲਈ ਸੱਦਾ ਦੇਣ ਬਾਹਰ ਆਈ ਹਾਂ। ਮੈਂ ਤੇਰੀ ਬਹੁਤ ਭਾਲ ਕਰਦੀ ਰਹੀ ਹਾਂ। ਤੇ ਹੁਣ ਮੈਂ ਤੈਨੂੰ ਲੱਭ ਲਿਆ ਹੈ! 16 ਮੈਂ ਆਪਣੇ ਬਿਸਤਰੇ ਉੱਤੇ ਸਾਫ਼ ਚਾਦਰਾਂ ਵਿਛਾਈਆਂ ਹਨ। ਇਹ ਮਿਸਰ ਦੇਸ ਦੀਆਂ ਬੜੀਆਂ ਖੂਬਸੂਰਤ ਚਾਦਰਾਂ ਹਨ। 17 ਮੈਂ ਆਪਣੇ ਬਿਸਤਰੇ ਉੱਤੇ ਅਤਰ ਛਿੜਕਿਆ ਹੈ। ਭਾਂਤ-ਭਾਂਤ ਦੀ ਗੰਧਰਸ ਬਹੁਤ ਕਮਾਲ ਦੀਆਂ ਹਨ। 18 ਹੁਣ ਆਓ, ਆਪਾਂ ਖੁਦ ਹੀ ਸਵੇਰ ਤਕ ਆਨੰਦ ਮਾਣੀਏ, ਆਪਾਂ ਪਿਆਰ ਨਾਲ ਸ਼ਰਾਬੀ ਹੋ ਜਾਈਏ। 19 ਮੇਰਾ ਪਤੀ ਘਰੇ ਨਹੀਂ ਹੈ ਉਹ ਇੱਕ ਲੰਮੇਂ ਸਫ਼ਰ ਤੇ ਬਾਹਰ ਚੱਲਿਆ ਗਿਆ ਹੈ। 20 ਉਸ ਨੇ ਲੰਮੀ ਯਾਤਰਾ ਲਈ ਕਾਫ਼ੀ ਪੈਸੇ ਨਾਲ ਰੱਖੇ ਹੋਏ ਹਨ। ਉਹ ਦੋ ਹਫ਼ਤਿਆਂ ਤੋਂ ਪਹਿਲਾਂ ਘਰ ਨਹੀਂ ਆਵੇਗਾ।”
21 ਔਰਤ ਨੇ ਉਸ ਨੌਜਵਾਨ ਨੂੰ ਆਪਣੀ ਚੰਚਲਤਾ ਨਾਲ ਭਰਮਾਇਆ, ਉਸ ਨੇ ਉਸ ਨੂੰ ਆਪਣੇ ਕੂਲੇ ਸ਼ਬਦਾਂ ਨਾਲ ਬਹਿਕਾਇਆ। 22 ਅਤੇ ਉਹ ਨੌਜਵਾਨ ਉਸ ਦੇ ਪਿੱਛੇ ਲੱਗ ਕੇ ਜਾਲ ਵਿੱਚ ਫ਼ਸਣ ਆ ਗਿਆ। ਉਹ ਉਸ ਬਲਦ ਵਰਗਾ ਸੀ ਜਿਸਦੀ ਬਲੀ ਚੜ੍ਹਾਈ ਜਾਣ ਵਾਲੀ ਸੀ। ਉਹ ਜਾਲ ਵਿੱਚ ਫ਼ਸਣ ਜਾ ਰਹੇ ਹਿਰਣ ਵਰਗਾ ਸੀ, 23 ਜਦੋਂ ਤੱਕ ਉਸ ਦੇ ਦਿਲ ਵਿੱਚ ਤੀਰ ਨਾਂ ਵੱਜੇ, ਇੱਕ ਪੰਛੀ ਵਾਂਗ ਜੋ ਸਿੱਧਾ ਕੁੜਿੱਕੀ ਵੱਲ ਉੱਡ ਪਿਆ, ਅਤੇ ਉਸ ਨੂੰ ਕੋਈ ਕਲਪਨਾ ਨਹੀਂ ਉਹ ਆਪਣੀ ਜ਼ਿੰਦਗੀ ਗੁਆਉਣ ਹੀ ਵਾਲਾ ਹੈ।
24 ਇਸ ਲਈ ਹੁਣ ਪੁੱਤਰੋ, ਸੁਣੋ ਮੇਰੀ ਗੱਲ ਧਿਆਨ ਨਾਲ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ। 25 ਆਪਣੇ ਦਿਲ ਨੂੰ ਉਸ ਦੇ ਰਾਹਾਂ ਵੱਲ ਭਟਕਣ ਨਾ ਦਿਓ, ਉਸ ਦੇ ਰਾਹਾਂ ਤੇ ਨਾ ਠਹਿਰੋ। 26 ਉਸ ਨੇ ਕਿੰਨੇ ਹੀ ਲੋਕਾਂ ਨੂੰ ਤਬਾਹ ਕੀਤਾ। ਜਿਨ੍ਹਾਂ ਲੋਕਾਂ ਨੂੰ ਉਸ ਨੇ ਤਬਾਹ ਕੀਤਾ ਉਨ੍ਹਾਂ ਦੀ ਗਿਣਤੀ ਬਹੁਤ ਵੱਡੀ ਹੈ। 27 ਉਸ ਦਾ ਘਰ ਮੌਤ ਵੱਲ ਅਗਵਾਈ ਕਰਦਾ, ਇਹ ਤੁਹਾਨੂੰ ਮੌਤ ਦੇ ਕੋਠੜੀਆਂ ਵੱਲ ਲੈ ਜਾਂਦਾ ਹੈ।
ਸਿਆਣਪ, ਇੱਕ ਨੇਕ ਔਰਤ
8 ਕੀ ਸਿਆਣਪ ਆਵਾਜ਼ ਨਹੀਂ ਮਾਰਦੀ?
ਕੀ ਸਮਝਦਾਰੀ ਆਪਣੀ ਆਵਾਜ਼ ਨਹੀਂ ਉੱਠਾਉਂਦੀ?
2 ਸਿਆਣਪ ਰਾਹ ਦੇ ਪਾਸੇ ਪਹਾੜੀ ਦੀ ਟੀਸੀ ਤੇ ਖਲੋਂਦੀ ਹੈ
ਜਿੱਥੇ ਰਸਤੇ ਮਿਲਦੇ ਹਨ।
3 ਸ਼ਹਿਰ ਦੇ ਫ਼ਾਟਕਾਂ ਤੇ,
ਖੁਲ੍ਹੇ ਦਰਵਾਜਿਆਂ ਤੇ ਉਹ ਰੋਂਦੀ ਹੈ।
4 ਮੈਂ ਤੁਸਾਂ ਲੋਕਾਂ ਨਾਲ ਗੱਲ ਕਰ ਰਹੀ ਹਾਂ,
“ਤੁਹਾਡੇ ਵੱਲ ਇਨਸਾਨੋ, ਮੈਂ ਆਪਣੀ ਆਵਾਜ਼ ਉੱਠਾਉਂਦੀ ਹਾਂ।
5 ਤੁਸੀਂ ਭੌਲੇ, ਲੋਕੋ, ਸਮਝ ਸਿੱਖੋ
ਅਤੇ ਤੁਸੀਂ ਮੂਰੱਖੋ, ਅਕਲਮੰਦੀ ਸਿੱਖੋ।
6 ਸੁਣੋ, ਜਿਹੜੀਆਂ ਗੱਲਾਂ ਮੈਂ ਤੁਹਾਨੂੰ ਸਿੱਖਾ ਰਹੀ ਹਾਂ ਉਚਿਤ ਹਨ।
ਅਤੇ ਜੋ ਮੇਰੇ ਬੁਲ੍ਹ ਘੋਸ਼ਿਤ ਕਰਦੇ ਹਨ ਧਰਮੀ ਹੈ।
7 ਮੇਰੇ ਮੂੰਹ ਵਿੱਚੋਂ ਸਿਰਫ਼ ਸੱਚ ਨਿਕਲਦਾ ਹੈ
ਕਿਉਂ ਕਿ ਮੇਰੇ ਬੁਲ੍ਹ ਬਦੀ ਨੂੰ ਨਫ਼ਰਤ ਕਰਦੇ ਹਨ।
8 ਆਖਦਾ ਹਾਂ ਮੈਂ ਜੋ ਗੱਲਾਂ ਸਹੀ ਨੇ।
ਰਤਾ ਨਹੀਂ ਝੂਠ ਜਾਂ ਗ਼ਲਤ ਮੇਰੇ ਸ਼ਬਦਾਂ ਵਿੱਚ।
9 ਸਿੱਖੇ ਹੋਏ ਆਦਮੀ ਜਾਣਦੇ ਹਨ
ਕਿ ਉਹ ਧਰਮੀ ਹਨ,
ਅਤੇ ਜੋ ਗਿਆਨ ਲੱਭ ਲੈਂਦੇ ਹਨ ਸਮਝ ਜਾਂਦੇ ਹਨ
ਕਿ ਉਹ ਸਹੀ ਹਨ।
10 ਚਾਂਦੀ ਦੀ ਬਜਾਏ ਮੇਰਾ ਅਨੁਸ਼ਾਸ਼ਨ ਲਵੋ,
ਸੋਨੇ ਦੀ ਬਜਾਏ ਸਮਝਦਾਰੀ ਨੂੰ ਚੁਣੋ।
11 ਬੁੱਧ ਮੋਤੀਆਂ ਨਾਲੋ ਵੀ ਵੱਧ ਉੱਤਮ ਹੈ।
ਉਸ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਕੀਤੀ ਜਾ ਸੱਕਦੀ।
ਸਿਆਣਪ ਕੀ ਕਰਦੀ ਹੈ
12 “ਮੈਂ ਸਿਆਣਪ ਹਾਂ,
ਮੈਂ ਗਿਆਨ ਦੇ ਨਾਲ ਰਹਿੰਦੀ ਹਾਂ
ਅਤੇ ਮੈਂ ਓਥੋਂ ਲੱਭਦੀ ਹਾਂ ਜਿੱਥੇ ਸੂਝ ਵੱਸਦੀ ਹੈ।
13 ਯਹੋਵਾਹ ਤੋਂ ਡਰਨਾ ਬਦੀ ਨੂੰ ਨਫ਼ਰਤ ਕਰਨਾ ਹੈ,
ਮੈਂ ਹੰਕਾਰ, ਆਕੜ, ਬਦ, ਵਿਹਾਰ,
ਅਤੇ ਦੁਸ਼ਟ ਗੱਲਾਂ ਨੂੰ ਨਫ਼ਰਤ ਕਰਦੀ ਹਾਂ।
14 ਮੇਰੇ ਕੋਲ ਸਲਾਹ ਹੈ, ਮੇਰੇ ਕੋਲ ਗਿਆਨ,
ਸਮਝਦਾਰੀ ਅਤੇ ਸ਼ਕਤੀ ਹੈ।
15 ਮੈਥੋਂ ਰਾਜੇ ਸ਼ਾਸਨ ਕਰਦੇ ਹਨ,
ਸ਼ਾਸਕ ਹੁਕਮ ਬਣਾਉਂਦੇ ਹਨ ਜੋ ਨਿਆਂਈ ਹਨ।
16 ਮੇਰੇ ਦੁਆਰਾ ਸ਼ਹਿਜਾਦੇ, ਅਤੇ ਸੱਜਣ
ਅਤੇ ਸਾਰੇ ਨਿਆਂਈ ਵੀ ਨਿਆਂਕਾਰ ਵੀ ਹਕੂਮਤ ਕਰਦੇ ਨੇ।
17 ਪਿਆਰ ਕਰਦੀ ਹਾਂ ਮੈਂ ਉਨ੍ਹਾਂ ਲੋਕਾਂ ਨੂੰ ਜੋ ਪਿਆਰ ਮੈਨੂੰ ਕਰਦੇ।
ਤੇ ਜੋ ਲੋਕ ਕਰਨਗੇ ਕਠਨ ਘਾਲਣਾ, ਮੈਨੂੰ ਲੱਭਣ ਲਈ ਲੱਭ ਲੈਣਗੇ ਮੈਨੂੰ ਉਹ।
18 ਪਾਸ ਹੈ ਮੇਰੇ ਦੌਲਤ ਅਤੇ ਇੱਜ਼ਤ,
ਮੈਂ ਦੌਲਤ ਅਤੇ ਧਰਮੀਅਤਾ ਦਿੰਦੀ ਹਾਂ ਜੋ ਸਦਾ ਰਹਿੰਦੀ ਹੈ।
19 ਮੇਰੇ ਫ਼ਲ ਖਾਲਸ ਸੋਨੇ ਨਾਲੋਂ ਬਿਹਤਰ ਹਨ,
ਜੋ ਕੁਝ ਵੀ ਮੈਂ ਪੈਦਾ ਕਰਦੀ ਹਾਂ ਸ਼ੁੱਧ ਚਾਂਦੀ ਨਾਲੋਂ ਵੀ ਬਿਹਤਰ ਹੈ।
20 ਮੈਂ ਨਿਆਂ ਦੇ ਰਾਹਾਂ ਦੇ ਨਾਲ-ਨਾਲ
ਧਰਮੀਅਤਾ ਦੇ ਰਾਹਾਂ ਤੇ ਚਲਦੀ ਹਾਂ।
21 ਦਿੰਦੀ ਹਾਂ ਮੈਂ ਦੌਲਤ ਉਨ੍ਹਾਂ ਲੋਕਾਂ ਨੂੰ ਜੋ ਕਰਨ ਪਿਆਰ ਮੈਨੂੰ
ਅਤੇ ਭਰ ਦਿੰਦੀ ਹਾਂ ਮੈਂ ਗੋਦਾਮ ਉਨ੍ਹਾਂ ਦੇ।
22 “ਸਭ ਤੋਂ ਪਹਿਲੀ ਗੱਲ ਯਹੋਵਾਹ ਨੇ ਕੀਤੀ, ਉਸ ਨੇ ਮੈਨੂੰ ਜੀਵਨ ਦਿੱਤਾ,
ਬਹੁਤ ਸਮਾਂ ਪਹਿਲਾਂ ਉਸ ਨੇ ਕੁਝ ਵੀ ਕਰਨ ਤੋਂ ਪਹਿਲਾਂ ਯਹੋਵਾਹ ਨੇ ਮੈਨੂੰ ਆਪਣੇ ਕੰਮ ਦੀ ਸ਼ੁਰੂਆਤ ਵੇਲੇ, ਆਪਣੇ ਪ੍ਰਾਚੀਨ ਸਮੇਂ ਦੇ ਕੰਮ ਤੋਂ ਪਹਿਲਾਂ ਮੈਨੂੰ ਬਣਾਇਆ।
23 ਮੈਂ ਲੰਘ ਚੁੱਕੀਆਂ ਉਮਰਾਂ ਵਿੱਚ ਬਹੁਤ ਪਹਿਲਾਂ,
ਦੁਨੀਆਂ ਦੀ ਸਾਜਣਾ ਤੋਂ ਪਹਿਲਾਂ ਸਾਜੀ ਗਈ ਸੀ।
24 ਬਣਾਇਆ ਗਿਆ ਸੀ ਮੈਨੂੰ ਸਾਗਰਾਂ ਤੋਂ ਪਹਿਲੋ,
ਬਣਾਇਆ ਗਿਆ ਸੀ ਮੈਨੂੰ ਪਾਣੀ ਤੋਂ ਪਹਿਲੋ।
25 ਮੈਂ ਪਰਬਤਾਂ ਨੂੰ ਇਨ੍ਹਾਂ ਦੀ ਜਗ੍ਹਾ ਸਥਾਪਿਤ ਕਰਨ ਤੋਂ ਪਹਿਲਾਂ ਬਣਾਈ ਗਈ ਸਾਂ, ਮੈਂ ਪਹਾੜੀਆਂ ਦੇ ਹੋਣ ਤੋਂ ਪਹਿਲਾਂ ਬਣਾਈ ਗਈ ਸੀ।
26 ਧਰਤੀ ਦੇ ਸਾਜੇ ਜਾਣ ਤੋਂ ਪਹਿਲਾਂ,
ਜਾਂ ਇਸਦੇ ਖੇਤਾਂ ਜਾਂ ਜਦੋਂ ਕਿਤੇ ਵੀ ਇਸ ਦੁਨੀਆਂ ਵਿੱਚ ਕੋਈ ਧੂੜ ਸੀ।
27 ਹਾਜ਼ਰ ਸਾਂ ਮੈਂ,
ਸਾਜਿਆ ਸੀ ਜਦੋਂ ਯਹੋਵਾਹ ਨੇ ਅਕਾਸ਼ਾਂ ਨੂੰ ਹਾਜ਼ਰ ਸਾਂ ਮੈਂ,
ਜਦੋਂ ਯਹੋਵਾਹ ਨੇ, ਖਿੱਚੀ ਸੀ ਲੀਕ ਧਰਤੀ ਦੁਆਲੇ ਤੇ ਹੱਦ ਬੰਨ੍ਹ ਦਿੱਤੀ ਸੀ ਸਾਗਰ ਦੀ।
28 ਜੰਮੀ ਸਾਂ ਮੈਂ ਪਹਿਲਾਂ,
ਫ਼ੇਰ ਯਹੋਵਾਹ ਨੇ ਰੱਖੇ ਸਨ ਬੱਦਲ ਆਕਾਸ਼ ਵਿੱਚ।
ਤੇ ਹਾਜ਼ਰ ਸਾਂ ਮੈਂ ਜਦੋਂ ਰੱਖਿਆ ਸੀ ਪਾਣੀ ਯਹੋਵਾਹ ਨੇ ਸਮੁੰਦਰ ਵਿੱਚ।
29 ਹਾਜ਼ਰ ਸਾਂ ਮੈਂ,
ਜਦੋਂ ਯਹੋਵਾਹ ਨੇ ਹੱਦਾਂ ਬੰਨ੍ਹੀਆਂ ਸਨ ਸਮੁੰਦਰਾਂ ਦੇ ਪਾਣੀ ਦੀਆਂ ਤਾਕਿ ਉੱਠ ਨਾ ਸੱਕੇ ਪਾਣੀ ਉਚੇਰਾ ਓਸਤੋਂ ਉਤੇ ਜਿਸਦੀ ਇਜਾਜ਼ਤ ਦਿੱਤੀ ਹੈ ਯਹੋਵਾਹ ਨੇ।
ਹਾਜ਼ਰ ਸਾਂ ਮੈਂ ਉਦੋਂ,
ਜਦੋਂ ਰੱਖੀਆਂ ਸਨ ਯਹੋਵਾਹ ਨੇ ਨੀਹਾਂ ਧਰਤੀ ਦੀਆਂ।
30 ਮੈਂ ਉਸ ਦੇ ਪਾਸੇ ਤੇ ਕਾਰੀਗਰ ਵਾਂਗ ਸਾਂ।
ਮੈਂ ਹਰ ਰੋਜ਼ ਉਸਦਾ ਆਨੰਦ ਸੀ,
ਮੈਂ ਹਰ ਸਮੇਂ ਉਸਦੀ ਹਜ਼ੂਰੀ ਵਿੱਚ ਆਨੰਦ ਮਾਣਿਆ।
31 ਮੈਂ ਉਸ ਦੀ ਦੁਨੀਆਂ ਵੇਖਣ ਲਈ ਖੁਸ਼ ਸਾਂ,
ਅਤੇ ਮਨੁੱਖਤਾ ਨਾਲ ਪ੍ਰਸੰਨ ਸਾਂ।
32 “ਹੁਣ, ਬਚਿਓ, ਸੁਣੋ ਮੇਰੀ ਗੱਲ, ਕੰਨ ਧਰਕੇ!
ਪ੍ਰਸੰਨ ਹੋ ਸੱਕਦੇ ਹੋ ਤੁਸੀਂ ਵੀ
ਜੇ ਤੁਸੀਂ ਚੱਲੋਂਗੇ ਮੇਰੇ ਰਾਹਾਂ ਉੱਤੇ!
33 ਮੇਰੀ ਸਿੱਖਿਆ ਨੂੰ ਸੁਣੋ ਅਤੇ ਸਿਆਣੇ ਬਣ ਜਾਓ,
ਇਸਦੀ ਲਾਪਰਵਾਹੀ ਨਾ ਕਰੋ।
34 ਸੁਣਦਾ ਹੈ ਜੋ ਵੀ ਬੰਦਾ ਮੇਰੀ ਗੱਲ ਨੂੰ ਧੰਨ ਹੈ ਉਹ।
ਨਿਗਰਾਨੀ ਕਰਦਾ ਹੈ ਜਿਹੜਾ ਹਰ ਦਿਨ ਮੇਰੇ ਦਰ ਉੱਤੇ।
ਇੰਤਜ਼ਾਰ ਕਰਦਾ ਹੈ ਜਿਹੜਾ ਮੇਰੇ ਲਈ, ਮੇਰੇ ਦਰ ਉੱਤੇ।
35 ਲੱਭ ਲੈਂਦਾ ਹੈ ਜੋ ਵੀ ਬੰਦਾ ਮੈਨੂੰ, ਲੱਭ ਲੈਂਦਾ ਹੈ ਓਹ ਜ਼ਿੰਦਗੀ ਨੂੰ,
ਹਾਸਿਲ ਕਰੇਗਾ ਮਿਹਰ ਉਹ ਯਹੋਵਾਹ ਪਾਸੋਂ!
36 ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ,
ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ।
ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”
ਸਿਆਣਪ ਅਤੇ ਮੂਰੱਖਤਾ
9 ਸਿਆਣਪ ਨੇ ਆਪਣਾ ਘਰ ਉਸਾਰਿਆ। ਉਸ ਨੇ ਇਸਦੇ ਸੱਤ ਥੰਮਾਂ [a] ਨੂੰ ਘੜਿਆ। 2 ਉਸ ਨੇ ਆਪਣਾ ਮਾਸ ਤਿਆਰ ਕੀਤਾ, ਆਪਣੀ ਮੈਅ ਮਿਲਾਈ ਅਤੇ ਆਪਣਾ ਮੇਜ ਤਿਆਰ ਕੀਤਾ। 3 ਉਸ ਨੇ ਆਪਣੇ ਨੌਕਰਾਂ ਨੂੰ ਬਾਹਰ ਭੇਜ ਦਿੱਤਾ ਅਤੇ ਸ਼ਹਿਰ ਦੀ ਪਹਾੜੀ ਤੋਂ ਪੁਕਾਰਦੀ ਹੈ: 4 “ਸਿੱਧੇ-ਸਾਧੇ ਲੋਕ ਇੱਥੇ ਇਕੱਠੇ ਹੋ ਜਾਣ”, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿੰਨ੍ਹਾਂ ਨੂੰ ਸਮਝ ਦੀ ਕਮੀ ਹੈ, 5 “ਆਓ, ਤੇ ਮੇਰੀ ਸਿਆਣਪ ਦਾ ਭੋਜਨ ਛਕੋ। ਤੇ ਉਸ ਮੈਅ ਨੂੰ ਵੀ ਛਕੋ ਜੋ ਮੈਂ ਤਿਆਰ ਕੀਤੀ ਹੈ। 6 ਆਪਣੇ ਮੂਰਖ ਦੋਸਤਾਂ ਨੂੰ ਪਿੱਛੇ ਛੱਡ ਦਿਓ, ਫ਼ੇਰ ਤੁਸੀਂ ਜਿਉਂਗੇ, ਮਿਹਨਤ ਨਾਲ ਸਮਝਦਾਰੀ ਦੇ ਰਾਹ ਤੇ ਚੱਲੋ।”
7 ਕੋਈ ਵੀ ਜੋ ਉਸ ਵਿਅਕਤੀ ਨੂੰ ਸੁਧਾਰਨ ਦੀ ਕੋਸ਼ਿਸ ਕਰਦਾ ਜੋ ਹੋਰਨਾਂ ਨੂੰ ਟਿੱਚਰ ਕਰਦਾ, ਬੇਇੱਜ਼ਤ ਹੁੰਦਾ ਹੈ। ਇੰਝ ਹੀ ਕੋਈ ਵੀ ਵਿਅਕਤੀ ਜਿਹੜਾ ਬੁਰੇ ਬੰਦੇ ਨੂੰ ਝਿੜਕਦਾ, ਉਹ ਸੱਟ ਖਾਂਦਾ ਹੈ। 8 ਉਸ ਵਿਅਕਤੀ ਨੂੰ ਨਾ ਝਿੜਕੋ ਜੋ ਦੂਸਰਿਆਂ ਨੂੰ ਟਿੱਚਰ ਕਰਦਾ, ਕਿਉਂ ਜੋ ਉਹ ਤੁਹਾਨੂੰ ਨਫ਼ਰਤ ਕਰੇਗਾ, ਪਰ ਜੇਕਰ ਤੁਸੀਂ ਸਿਆਣੇ ਵਿਅਕਤੀ ਨੂੰ ਝਿੜਕੋਂਗੇ, ਉਹ ਤੁਹਾਨੂੰ ਪਿਆਰ ਕਰੇਗਾ। 9 ਕਿਸੇ ਸਿਆਣੇ ਬੰਦੇ ਨੂੰ ਸਿੱਖਿਆ ਦੇਵੋ ਅਤੇ ਉਹ ਹੋਰ ਸਿਆਣਾ ਬਣ ਜਾਵੇਗਾ। ਜੇ ਤੁਸੀਂ ਕਿਸੇ ਸਿੱਖਿਆ ਪ੍ਰਾਪਤ ਬੰਦੇ ਨੂੰ ਸਿੱਖਿਆ ਦੇਵੋਂਗੇ, ਅਤੇ ਉਹ ਆਪਣਾ ਗਿਆਨ ਵੱਧਾਅ ਲਵੇਗਾ।
10 ਸਿਆਣਪ ਵੱਲ ਪਹਿਲਾ ਕਦਮ ਯਹੋਵਾਹ ਤੋਂ ਡਰਨਾ ਹੈ, ਪਵਿੱਤਰ ਲੋਕਾਂ ਨੂੰ ਜਾਨਣਾ ਗਿਆਨ ਨੂੰ ਹਾਸਿਲ ਕਰਨਾ ਹੈ। 11 ਮੇਰੇ ਕਾਰਣ, “ਸਿਆਣਪ ਆਖਦੀ ਹੈ”, ਤੁਹਾਡੀ ਜ਼ਿੰਦਗੀ ਦੇ ਦਿਨ ਅਤੇ ਸਾਲ ਵੱਧ ਜਾਣਗੇ। 12 ਜੇਕਰ ਤੁਸੀਂ ਸਿਆਣੇ ਹੋ, ਇਹ ਤੁਸੀਂ ਹੀ ਹੋ ਜੋ ਫ਼ਾਇਦੇ ’ਚ ਹੋਵੋਂਗੇ, ਅਤੇ ਜੇਕਰ ਤੁਸੀਂ ਮਜਾਕੀਏ ਹੋ, ਇਹ ਤੁਸੀਂ ਇੱਕਲੇ ਹੀ ਹੋਵੋਂਗੇ ਜੋ ਭੁਗਤੋਂਗੇ।
ਦੂਸਰੀ ਔਰਤ ਦੀ ਮੂਰੱਖਤਾ
13 ਔਰਤ ਦੀ ਮੂਰੱਖਤਾਈ ਸ਼ੋਰ-ਸਰਾਬੀ ਹੁੰਦੀ ਹੈ, ਉਹ ਨਾਵਾਕਫ਼ ਹੈ ਅਤੇ ਕੁਝ ਨਹੀਂ ਜਾਣਦੀ। 14 ਉਹ ਆਪਣੇ ਘਰ ਦੇ ਦਰਵਾਜ਼ੇ ਉੱਤੇ ਬੈਠੀ ਹੁੰਦੀ ਹੈ। ਉਹ ਸ਼ਹਿਰ ਦੀ ਪਹਾੜੀ ਉੱਤੇ ਕੁਰਸੀ ਤੇ ਬੈਠੀ ਹੁੰਦੀ ਹੈ। 15 ਉਹ ਉਨ੍ਹਾਂ ਨੂੰ ਆਵਾਜ਼ ਮਾਰਦੀ ਹੈ, ਜੋ ਸਿੱਧੇ ਰਾਹ ਤੇ ਜਾ ਰਹੇ ਹੁੰਦੇ ਹਨ। 16 ਆਮ ਲੋਕ, “ਇੱਥੇ ਇਕੱਠੇ ਹੋ ਜਾਣ, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿਨ੍ਹਾਂ ਨੂੰ ਸਮਝ ਦੀ ਕਮੀ ਹੈ। 17 ਚੁਰਾਇਆ ਹੋਇਆ ਪਾਣੀ ਮਿੱਠਾ ਹੈ, ਚੁਰਾਈ ਹੋਈ ਰੋਟੀ ਸਵਾਦਿਸ਼ਟ ਹੈ।” 18 ਪਰ ਮੂਰਖ ਲੋਕ ਨਹੀਂ ਜਾਣਦੇ ਕਿ ਉਸਦਾ ਘਰ ਭੂਤਾਂ ਲਈ ਹੈ। ਅਤੇ ਉਸ ਦੇ ਮਹਿਮਾਨ ਕਬਰਾਂ ਵਿੱਚ ਲੇਟੇ ਹੋਏ ਹਨ।
ਸੁਲੇਮਾਨ ਦੀਆਂ ਕਹਾਉਤਾਂ
10 ਇਹ ਕਹਾਉਤਾਂ ਸੁਲੇਮਾਨ ਦੀਆਂ ਹਨ:
ਇੱਕ ਸਿਆਣਾ ਪੁੱਤਰ ਆਪਣੇ ਪਿਤਾ ਨੂੰ ਪ੍ਰਸੰਨ ਕਰਦਾ ਹੈ। ਪਰ ਇੱਕ ਮੂਰਖ ਪੁੱਤਰ ਆਪਣੀ ਮਾਤਾ ਨੂੰ ਬਹੁਤ ਗ਼ਮਗ਼ੀਨ ਕਰਦਾ ਹੈ।
2 ਬਦ ਅਮਲਾਂ ਨਾਲ ਕਮਾਈ ਗਈ ਦੌਲਤ ਦੀ ਕੋਈ ਕੀਮਤ ਨਹੀਂ, ਪਰ ਧਰਮੀਅਤਾ ਤੁਹਾਨੂੰ ਮੌਤ ਤੋਂ ਬਚਾ ਸੱਕਦੀ ਹੈ।
3 ਯਹੋਵਾਹ ਕਦੇ ਵੀ ਇੱਕ ਚੰਗੇ ਵਿਅਕਤੀ ਨੂੰ ਭੁੱਖਿਆਂ ਨਹੀਂ ਮਰਨ ਦੇਵੇਗਾ, ਪਰ ਬੁਰੇ ਵਿਅਕਤੀ ਦੀਆਂ ਇੱਛਾਵਾਂ ਤੋਂ ਇਨਕਾਰ ਕਰਦਾ ਹੈ।
4 ਇੱਕ ਸੁਸਤ ਬੰਦਾ ਗਰੀਬ ਹੋਵੇਗਾ। ਪਰ ਮਿਹਨਤੀ ਬੰਦਾ ਅਮੀਰ ਹੋ ਜਾਵੇਗਾ।
5 ਇੱਕ ਸੂਝਵਾਨ ਪੁੱਤਰ ਗਰਮੀ ਵੇਲੇ ਫ਼ਸਲ ਇਕੱਠੀ ਕਰਦਾ ਹੈ, ਪਰ ਜਿਹੜਾ ਪੁੱਤਰ ਵਾਢੀ ਦੌਰਾਨ ਸੌਂ ਜਾਂਦਾ, ਬੇਇੱਜ਼ਤੀ ਲਿਆਉਂਦਾ ਹੈ।
6 ਨੇਕ ਬੰਦੇ ਨੂੰ ਅਸੀਸ ਦੇਣ ਲੋਕ ਪਰਮੇਸ਼ੁਰ ਨੂੰ ਬੇਨਤੀ ਕਰਦੇ ਹਨ। ਬੁਰੇ ਬੰਦੇ ਵੀ ਭਾਵੇਂ ਉਹੋ ਜਿਹੀਆਂ ਸ਼ੁਭ ਗੱਲਾਂ ਆਖਣ, ਪਰ ਉਨ੍ਹਾਂ ਦੇ ਬੋਲ ਸਿਰਫ਼ ਉਨ੍ਹਾਂ ਦੀਆਂ ਮੰਦੀਆਂ ਵਿਉਂਤੀਆਂ ਗੱਲਾਂ ਨੂੰ ਹੀ ਛੁਪਾਂਦੇ ਹਨ।
7 ਇੱਕ ਧਰਮੀ ਵਿਅਕਤੀ ਹਮੇਸ਼ਾ ਪ੍ਰਸੰਨਤਾ ਨਾਲ ਯਾਦ ਕੀਤਾ ਜਾਵੇਗਾ ਪਰ ਇੱਕ ਦੁਸ਼ਟ ਵਿਅਕਤੀ ਦੇ ਨਾਮ ਦਾ ਜ਼ਿਕਰ ਕਰਨਾ ਸਿਰਫ਼ ਦੁਰਗੰਧ ਹੀ ਛੱਡੇਗਾ।
8 ਸਿਆਣਾ ਵਿਅਕਤੀ ਆਦੇਸ਼ਾਂ ਨੂੰ ਪ੍ਰਵਾਨ ਕਰ ਲੈਂਦਾ, ਪਰ ਇੱਕ ਮੂਰਖ ਜੋ ਆਪਣੇ ਮੂੰਹ ਤੇ ਕਾਬੂ ਨਹੀਂ ਰੱਖ ਸੱਕਦਾ ਡਿੱਗ ਪਵੇਗਾ।
9 ਇੱਕ ਇਮਾਨਦਾਰ ਆਦਮੀ ਹਮੇਸ਼ਾਂ ਸੁਰੱਖਿਅਤ ਰਹਿੰਦਾ, ਜਦਕਿ ਧੋਖੇਬਾਜ਼ ਵਿਅਕਤੀ ਫ਼ੜਿਆ ਜਾਂਦਾ।
10 ਉਹ ਬੰਦਾ ਜਿਹੜਾ ਸੱਚ ਨੂੰ ਛੁਪਾਉਂਦਾ, ਮੁਸੀਬਤ ਪੈਦਾ ਕਰਦਾ ਹੈ ਅਤੇ ਇੱਕ ਮੂਰਖ ਜਿਹੜਾ ਆਪਣੇ ਮੂੰਹ ਤੇ ਕਾਬੂ ਨਹੀਂ ਰੱਖ ਸੱਕਦਾ ਡਿੱਗ ਪਵੇਗਾ।
11 ਇੱਕ ਧਰਮੀ ਵਿਅਕਤੀ ਦੀ ਆਖਣੀ ਜੀਵਨ ਦਾ ਸਰੋਤ ਹੈ। ਪਰ ਦੁਸ਼ਟ ਲੋਕਾਂ ਦਾ ਮੂੰਹ ਹਿੰਸਾ ਲਈ ਢੱਕਣ ਹੁੰਦਾ ਹੈ।
12 ਨਫ਼ਰਤ ਦਲੀਲਬਾਜ਼ੀ ਵੱਧਾਉਂਦੀ ਹੈ ਜਦਕਿ ਪਿਆਰ ਹਰ ਗਲਤੀ ਨੂੰ ਮੁਆਫ ਕਰ ਦਿੰਦਾ ਹੈ।
13 ਸਿਆਣਪ ਸਮਝਣ ਵਾਲੇ ਲੋਕਾਂ ਦੇ ਬੁਲ੍ਹਾਂ ਤੇ ਪਾਈ ਜਾਂਦੀ ਹੈ। ਪਰ ਜਿਸ ਵਿਅਕਤੀ ਨੂੰ ਸੂਝ ਦੀ ਕਮੀ ਹੈ ਉਸ ਨੂੰ ਮਾਰ ਦੀ ਜਰੂਰਤ ਹੈ।
14 ਸਿਆਣੇ ਲੋਕ ਹਮੇਸ਼ਾ ਗਿਆਨ ਹਾਸਿਲ ਕਰਦੇ ਰਹਿੰਦੇ ਹਨ, ਪਰ ਮੂਰਖ ਲੋਕਾਂ ਦੇ ਸ਼ਬਦ ਬਰਬਾਦੀ ਨੂੰ ਸੱਦਾ ਦਿੰਦੇ ਹਨ।
15 ਦੌਲਤ ਅਮੀਰ ਆਦਮੀ ਦੀ ਰੱਖਿਆ ਕਰਦੀ ਹੈ। ਅਤੇ ਗਰੀਬੀ ਗਰੀਬ ਆਦਮੀ ਨੂੰ ਤਬਾਹ ਕਰ ਦਿੰਦੀ ਹੈ।
16 ਇੱਕ ਧਰਮੀ ਵਿਅਕਤੀ ਦਾ ਕੰਮ ਇਨਾਮ ਵਜੋਂ ਜੀਵਨ ਕਮਾਉਣ ਦਾ ਹੈ, ਪਰ ਇੱਕ ਦੁਸ਼ਟ ਵਿਅਕਤੀ ਆਪਣੇ ਪਾਪਾਂ ਤੋਂ ਸਜ਼ਾ ਕਮਾਉਂਦਾ ਹੈ।
17 ਉਸ ਵਿਅਕਤੀ ਲਈ ਜਿਹੜਾ ਅਨੁਸ਼ਾਸ਼ਨ ਤੇ ਚੱਲਦਾ, ਜੀਵਨ ਦਾ ਰਾਹ ਬਹੁਤ ਸਾਫ਼ ਹੋ ਜਾਂਦਾ ਹੈ, ਪਰ ਜਿਹੜਾ ਵਿਅਕਤੀ ਸੁਧਾਰ ਨੂੰ ਨਾਮੰਜ਼ੂਰ ਕਰਦਾ ਹੈ, ਭਟਕ ਜਾਂਦਾ ਹੈ।
18 ਜਿਹੜਾ ਵਿਅਕਤੀ ਨਫ਼ਰਤ ਨੂੰ ਛੁਪਾਉਂਦਾ ਹੈ ਝੂਠਾ ਹੈ, ਪਰ ਜਿਹੜਾ ਅਫ਼ਵਾਹਾਂ ਫੈਲਾਉਂਦਾ ਹੈ ਮੂਰਖ ਹੈ।
19 ਬਹੁਤ ਜ਼ਿਆਦਾ ਬੋਲਣ ਦਾ ਨਤੀਜਾ, ਬਹੁਤਾ ਪਾਪ ਹੁੰਦਾ ਹੈ, ਪਰ ਜਿਹੜਾ ਆਪਣਾ ਮੂੰਹ ਬੰਦ ਰੱਖਦਾ, ਸਿਆਣਾ ਬਣ ਜਾਵੇਗਾ।
20 ਨੇਕ ਬੰਦੇ ਦੇ ਸ਼ਬਦ ਸ਼ੁੱਧ ਚਾਂਦੀ ਵਰਗੇ ਹਨ। ਪਰ ਬੁਰੇ ਬੰਦੇ ਦੇ ਵਿੱਚਾਰਾਂ ਦੀ ਕੋਈ ਕੀਮਤ ਨਹੀਂ।
21 ਨੇਕ ਬੰਦੇ ਦੇ ਸ਼ਬਦ ਹੋਰ ਬਹੁਤ ਲੋਕਾਂ ਦਾ ਭਲਾ ਕਰਦੇ ਹਨ। ਪਰ ਮੂਰਖ ਬੰਦਾ ਸੂਝ ਦੀ ਕਮੀ ਕਾਰਣ ਮਰ ਜਾਂਦਾ ਹੈ।
22 ਯਹੋਵਾਹ ਦੀ ਅਸੀਸ, ਇਹੀ ਹੈ ਜੋ ਕਿਸੇ ਨੂੰ ਅਮੀਰ ਬਣਾਉਂਦੀ ਹੈ ਅਤੇ ਇਸ ਨਾਲ ਕੋਈ ਕਸ਼ਟ ਨਹੀਂ ਝੱਲਣਾ ਪੈਂਦਾ।
23 ਮੂਰਖ ਬੰਦਾ ਗ਼ਲਤ ਕੰਮ ਕਰਕੇ ਖੁਸ਼ ਹੁੰਦਾ ਹੈ। ਪਰ ਸਮਝਦਾਰ ਆਦਮੀ ਸਿਆਣਪ ਤੋਂ ਪ੍ਰਸੰਨਤਾ ਪਾਉਂਦਾ ਹੈ।
24 ਜਿਸ ਚੀਜ਼ ਤੋਂ ਇੱਕ ਦੁਸ਼ਟ ਵਿਅਕਤੀ ਭੈ ਖਾਂਦਾ ਹੈ, ਉਹ ਉਸੇ ਉਤੇ ਆ ਜਾਂਦਾ ਹੈ। ਪਰ ਇੱਕ ਧਰਮੀ ਵਿਅਕਤੀ ਦੀਆਂ ਇੱਛਾਵਾਂ ਪੂਰੀਆਂ ਕੀਤੀਆਂ ਜਾਣਗੀਆਂ।
25 ਦੁਸ਼ਟ ਆਦਮੀ ਅਚਾਨਕ ਆਲੋਪ ਹੋ ਜਾਣਗੇ ਜਿਵੇਂ ਕਿ ਹਨੇਰੀ ਦੁਆਰਾ ਉਡਾਏ ਗਏ ਹੋਣ, ਪਰ ਇੱਕ ਧਰਮੀ ਆਦਮੀ ਹਮੇਸ਼ਾ ਲਈ ਖੜ੍ਹਾ ਰਹੇਗਾ।
26 ਕਦੇ ਵੀ ਸੁਸਤ ਬੰਦੇ ਕੋਲੋਂ ਆਪਣਾ ਕੰਮ ਨਾ ਕਰਾਓ, ਕਿਉਂ ਕਿ ਉਹ ਤੁਹਾਨੂੰ ਤੁਹਾਡੇ ਮੂੰਹ ਵਿੱਚ ਸਿਰਕੇ ਵਾਂਗ ਜਾਂ ਅੱਖਾਂ ਵਿੱਚ ਧੂੰਆਂ ਪੈ ਜਾਣ ਵਾਂਗ, ਖਿਝਾਵੇਗਾ।
27 ਯਾਹੋਵਾਹ ਲਈ ਇੱਜ਼ਤ ਜੀਵਨ ਵੱਧਾਉਂਦੀ ਹੈ, ਪਰ ਦੁਸ਼ਟ ਵਿਅਕਤੀ ਦੇ ਜੀਵਨ ਦੇ ਵਰ੍ਹੇ ਘਟਾ ਦਿੱਤੇ ਜਾਂਦੇ ਹਨ।
28 ਧਰਮੀ ਬੰਦੇ ਦੀ ਆਸ ਖੁਸ਼ੀ ਲਿਆਉਂਦੀ ਹੈ। ਪਰ ਦੁਸ਼ਟ ਲੋਕਾਂ ਦੀਆਂ ਆਸਾਂ ਬਰਬਾਦ ਕੀਤੀਆਂ ਜਾਣਗੀਆਂ।
29 ਇੱਕ ਇਮਾਨਦਾਰ ਆਦਮੀ ਲਈ, ਯਹੋਵਾਹ ਦਾ ਰਸਤਾ ਸ਼ਰਣ ਹੈ ਪਰ ਉਨ੍ਹਾਂ ਲਈ ਜੋ ਬਦੀ ਕਰਦੇ ਹਨ, ਇਹ ਤਬਾਹੀ ਹੈ।
30 ਇੱਕ ਧਰਮੀ ਆਦਮੀ ਨੂੰ ਕਦੇ ਵੀ ਉਜਾੜਿਆ ਨਹੀਂ ਜਾਵੇਗਾ ਪਰ ਦੁਸ਼ਟ ਲੋਕਾਂ ਨੂੰ ਧਰਤੀ ਉੱਤੇ ਨਹੀਂ ਰਹਿਣ ਦਿੱਤਾ ਜਾਵੇਗਾ।
31 ਧਰਮੀ ਬੰਦੇ ਦਾ ਮੂੰਹ ਸਿਆਣਪ ਪੈਦਾ ਕਰਦਾ ਹੈ ਪਰ ਜਿਹੜੀ ਜੁਬਾਨ, ਬਗ਼ਾਵਤ ਲਈ ਬੋਲਦੀ ਹੈ ਕੱਟ ਦਿੱਤੀ ਜਾਵੇਗੀ।
32 ਇੱਕ ਧਰਮੀ ਵਿਅਕਤੀ ਦੇ ਬੁਲ੍ਹ ਜਾਣਦੇ ਹਨ ਕਿ ਕੀ ਮੰਜੂਰਸ਼ੁਦਾ ਹੈ, ਪਰ ਇੱਕ ਦੁਸ਼ਟ ਵਿਅਕਤੀ ਬਗ਼ਾਵਤ ਲਈ ਬੋਲਦਾ ਹੈ।
11 ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।
2 ਹੰਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ।
3 ਇਮਾਨਦਾਰ ਲੋਕਾਂ ਦੀ ਇਮਾਨਦਾਰੀ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੀ ਹੈ, ਪਰ ਧੋਖੇਬਾਜ਼ਾਂ ਦੀ ਘ੍ਰਿਣਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।
4 ਜਦੋਂ ਪਰਮੇਸ਼ੁਰ ਲੋਕਾਂ ਦਾ ਨਿਆਂ ਕਰਦਾ ਹੈ, ਦੌਲਤ ਦਾ ਕੋਈ ਮੁੱਲ ਨਹੀਂ ਹੁੰਦਾ। ਪਰ ਨੇਕੀ ਤੁਹਾਨੂੰ ਮੌਤ ਤੋਂ ਬਚਾਉਂਦੀ ਹੈ।
5 ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਫਲ ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸ ਦੇ ਪਤਨ ਦਾ ਕਾਰਣ ਬਣਦੀ ਹੈ।
6 ਨੇਕੀ ਇਮਾਨਦਾਰ ਲੋਕਾਂ ਨੂੰ ਬਚਾਉਂਦੀ ਹੈ। ਪਰ ਕਪਟੀ ਲੋਕ ਆਪਣੀਆਂ ਖੁਦ ਦੀਆਂ ਵਿਉਂਤਾਂ ਕਾਰਣ ਹੀ ਫ਼ਸ ਜਾਂਦੇ ਹਨ।
7 ਜਦੋਂ ਕੋਈ ਦੁਸ਼ਟ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸ ਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ।
8 ਨੇਕ ਬੰਦਾ ਮੁਸੀਬਤਾਂ ਤੋਂ ਬਚ ਜਾਂਦਾ ਹੈ ਤੇ ਉਹ ਮੁਸੀਬਤਾਂ ਇਸਦੀ ਬਜਾਇ ਕਿਸੇ ਦੁਸ਼ਟ ਆਦਮੀ ਤੇ ਆ ਪੈਣਗੀਆਂ।
9 ਇੱਕ ਕਪਟੀ ਵਿਅਕਤੀ ਆਪਣੀਆਂ ਗੱਲਾਂ ਨਾਲ ਆਪਣੇ ਗੁਆਢੀ ਨੂੰ ਤਬਾਹ ਕਰ ਦਿੰਦਾ ਹੈ ਪਰ ਧਰਮੀ ਲੋਕ ਆਪਣੀ ਸਮਝਦਾਰੀ ਦੁਆਰਾ ਬਚ ਨਿਕਲਦੇ ਹਨ।
10 ਇੱਕ ਧਰਮੀ ਵਿਅਕਤੀ ਦੀ ਸਫਲਤਾ ਪੂਰੇ ਸ਼ਹਿਰ ਨੂੰ ਖੁਸ਼ ਕਰ ਦਿੰਦੀ ਹੈ, ਪਰ ਉੱਥੇ ਬੇਅੰਤ ਆਨੰਦ ਮਾਣ ਹੁੰਦਾ ਜਦੋਂ ਕਿਸੇ ਦੁਸ਼ਟ ਦਾ ਵਿਨਾਸ਼ ਹੁੰਦਾ ਹੈ।
11 ਜਦੋਂ ਨੇਕ ਵਿਅਕਤੀ ਨੂੰ ਅਸੀਸ ਮਿਲਦੀ ਹੈ, ਪੂਰੇ ਸ਼ਹਿਰ ਨੂੰ ਫ਼ਾਇਦਾ ਹੁੰਦਾ ਹੈ ਪਰ ਦੁਸ਼ਟ ਲੋਕਾਂ ਦੀਆਂ ਗੱਲਾਂ ਇਸ ਨੂੰ ਹੇਠਾਂ ਲਾਹ ਦਿੰਦੀਆਂ ਹਨ।
12 ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿੰਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ।
13 ਇੱਕ ਗੱਪੀ ਆਦਮੀ ਜਿੱਥੇ ਵੀ ਜਾਂਦਾ ਭੇਤ ਖੋਲ੍ਹ ਦਿੰਦਾ, ਪਰ ਜਿਸ ਆਦਮੀ ਤੇ ਭਰੋਸਾ ਕੀਤਾ ਜਾ ਸੱਕਦਾ ਭੇਤ ਰੱਖਦਾ ਹੈ।
14 ਜਦੋਂ ਕੋਈ ਰਾਹਨੁਮਾਈ ਨਹੀਂ ਹੁੰਦੀ, ਕੌਮ ਦਾ ਪਤਨ ਹੋ ਜਾਂਦਾ। ਪਰ ਅਨੇਕ ਸਲਾਹਕਾਰ ਸਫ਼ਲਤਾ ਪ੍ਰਪੱਕ ਬਣਾਉਂਦੇ ਹਨ।
15 ਜੇ ਤੁਸੀਂ ਕਿਸੇ ਹੋਰ ਬੰਦੇ ਦਾ ਕਰਜ਼ਾ ਅਦਾ ਕਰਨ ਦਾ ਇਕਰਾਰ ਕਰੋਂਗੇ ਤਾਂ ਤੁਹਾਨੂੰ ਅਫ਼ਸੋਸ ਹੋਵੇਗਾ। ਜੇ ਤੁਸੀਂ ਇਹੋ ਜਿਹੇ ਇਕਰਾਰ ਕਰਨ ਤੋਂ ਇਨਕਾਰ ਕਰ ਦਿਉਂਗੇ ਤਾਂ ਬਚੇ ਰਹੋਂਗੇ।
16 ਇੱਕ ਦਯਾਵਾਨ ਔਰਤ ਇੱਜ਼ਤ ਹਾਸਿਲ ਕਰਦੀ ਹੈ। ਪਰ ਬੇਰਹਿਮ ਆਦਮੀ ਸਿਰਫ਼ ਦੌਲਤ ਹੀ ਹਾਸਿਲ ਕਰਦੇ ਹਨ।
17 ਇੱਕ ਦਿਆਲੂ ਆਦਮੀ ਆਪਣੇ ਲਈ ਹਮੇਸ਼ਾ ਚੰਗਾ ਕਰਦਾ ਹੈ, ਪਰ ਇੱਕ ਜ਼ੁਲਮੀ ਵਿਅਕਤੀ ਆਪਣੇ-ਆਪ ਲਈ ਉਦਾਸੀ ਲਿਆਉਂਦਾ ਹੈ।
18 ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ।
19 ਸੱਚਮੁੱਚ, ਨੇਕੀ ਜੀਵਨ ਦਿੰਦੀ ਹੈ। ਪਰ ਬੁਰੇ ਬੰਦੇ ਬਦੀ ਦੇ ਪਿੱਛੇ ਦੌੜਦੇ ਹਨ ਤੇ ਉਨ੍ਹਾਂ ਨੂੰ ਮੌਤ ਮਿਲਦੀ ਹੈ।
20 ਯਹੋਵਾਹ ਬੁਰਾਈ ਕਰਨ ਵਾਲੇ ਲੋਕਾਂ ਨੂੰ ਨਫ਼ਰਤ ਕਰਦਾ, ਪਰ ਉਨ੍ਹਾਂ ਨਾਲ ਖੁਸ਼ ਹੁੰਦਾ ਜੋ ਆਪਣੇ ਰਾਹਾਂ ਵਿੱਚ ਨਿਰਦੋਸ਼ ਹੁੰਦੇ ਹਨ।
21 ਇਹ ਠੀਕ ਹੈ ਕਿ ਇੱਕ ਦੁਸ਼ਟ ਆਦਮੀ ਨੂੰ ਅਵੱਸ਼ ਸਜ਼ਾ ਮਿਲੇਗੀ, ਪਰ ਧਰਮੀ ਲੋਕ ਅਤੇ ਉਨ੍ਹਾਂ ਦੇ ਬੱਚੇ ਆਜ਼ਾਦ ਹੋ ਜਾਣਗੇ।
22 ਇੱਕ ਖੂਬਸੂਰਤ ਔਰਤ ਜਿਸ ਨੂੰ ਸੂਝ ਦੀ ਕਮੀ ਹੋਵੇ, ਇਹ ਇੱਕ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ ਵਾਂਗ ਹੁੰਦੀ ਹੈ।
23 ਇੱਕ ਸੱਜਣ ਆਦਮੀ ਦੀਆਂ ਉਮੀਦਾਂ ਚੰਗਿਆਈ ’ਚ ਖਤਮ ਹੁੰਦੀਆਂ ਹਨ, ਪਰ ਇੱਕ ਬਦ ਆਦਮੀ ਦੀਆਂ ਉਮੀਦਾਂ ਉਸ ਨੂੰ ਮੁਸੀਬਤ ਵਿੱਚ ਪਾ ਦਿੰਦੀਆਂ ਹਨ।
24 ਜੇ ਕੋਈ ਬੰਦਾ ਖੁਲ੍ਹ ਦਿਲੀ ਨਾਲ ਦਿੰਦਾ ਹੈ ਤਾਂ ਉਸ ਨੂੰ ਹੋਰ ਵੀ ਲਾਭ ਹੋਵੇਗਾ। ਪਰ ਜੋ ਕੋਈ ਬੰਦਾ ਆਪਣੇ ਕੋਲ ਰੱਖ ਲੈਦਾ ਜੋ ਕਿ ਉਸ ਨੂੰ ਨਹੀਂ ਕਰਨਾ ਚਾਹੀਦਾ, ਉਸਦਾ ਅੰਤ ਗਰੀਬੀ ਵਿੱਚ ਹੁੰਦਾ ਹੈ।
25 ਇੱਕ ਮਿਹਰਬਾਨ ਆਦਮੀ ਤਰੱਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।
26 ਕੌਮ ਉਸ ਬੰਦੇ ਨੂੰ ਸਰਾਪਦੀ ਹੈ ਜੋ ਅਨਾਜ ਆਪਣੇ ਕੋਲ ਹੀ ਰੱਖ ਲੈਦਾ, ਪਰ ਧੰਨ ਹੈ ਉਹ ਜਿਹੜਾ ਉਸ ਨੂੰ ਵੇਚਦਾ।
27 ਜਿਹੜਾ ਵਿਅਕਤੀ ਨੇਕੀ ਕਰਦਾ ਰਹਿੰਦਾ, ਜੋ ਚੰਗਾ ਹੈ ਹਾਸਿਲ ਕਰੇਗਾ, ਅਤੇ ਜੇ ਕੋਈ ਵਿਅਕਤੀ ਬਦੀ ਨੂੰ ਭਾਲਦਾ, ਉਹ ਉਸ ਉੱਤੇ ਆਵੇਗੀ।
28 ਜਿਹੜਾ ਬੰਦਾ ਆਪਣੀ ਦੌਲਤ ਉੱਤੇ ਨਿਰਭਰ ਕਰਦਾ ਹੈ ਡਿੱਗ ਪਵੇਗਾ। ਪਰ ਧਰਮੀ ਲੋਕ ਨਵੀਂ ਕਰੁੰਬਲ ਵਾਂਗ ਹਰੇ ਰਹਿਣਗੇ।
29 ਜਿਹੜਾ ਬੰਦਾ ਆਪਣੇ ਪਰਿਵਾਰ ਤੇ ਬੇਇੱਜ਼ਤੀ ਲਿਆਉਂਦਾ ਹੈ ਵਿਰਸੇ ਵਿੱਚ ਕੁਝ ਨਹੀਂ ਹਾਸਿਲ ਕਰਦਾ। ਅਤੇ ਅਖੀਰ ਵਿੱਚ, ਮੂਰਖ ਬੰਦਾ ਸਿਆਣੇ ਦਾ ਗੁਲਾਮ ਬਣ ਜਾਵੇਗਾ।
30 ਧਰਮੀ ਬੰਦੇ ਦੇ ਕੰਮ ਦਾ ਨਤੀਜਾ ਜੀਵਨ ਦੇ ਰੁੱਖ ਵਾਂਗ ਹੈ। ਇੱਕ ਸਿਆਣਾ ਬੰਦਾ ਰੂਹਾਂ ਨੂੰ ਇਕੱਠਾ ਕਰਦਾ ਹੈ।
31 ਜੇ ਨੇਕ ਬੰਦਿਆਂ ਨੂੰ ਜਿੰਦਗੀ ਵਿੱਚ ਉਨ੍ਹਾਂ ਦੇ ਚੰਗੇ ਕੰਮਾਂ ਲਈ ਇਨਾਮ ਮਿਲਦਾ ਹੈ, ਤਾਂ ਕਿੰਨਾ ਵੱਧੇਰੇ ਦੁਸ਼ਟਾਂ ਅਤੇ ਪਾਪੀਆਂ ਨੂੰ ਮਿਲੇਗਾ ਜਿਸਦੇ ਕਿ ਉਹ ਅਧਿਕਾਰੀ ਹਨ।
12 ਜਿਹੜਾ ਆਦਮੀ ਸਿੱਖਣਾ ਚਾਹੁੰਦਾ ਹੈ ਉਹ ਸੁਧਰਨਾ ਵੀ ਚਾਹੁੰਦਾ ਹੈ, ਪਰ ਜੋ ਕੋਈ ਵੀ ਝਿੜਕੇ ਜਾਣ ਨੂੰ ਨਫ਼ਰਤ ਕਰੇ ਬੇਵਕੂਫ਼ ਹੈ।
2 ਇੱਕ ਨੇਕ ਵਿਅਕਤੀ ਯਹੋਵਾਹ ਪਾਸੋਂ ਮਿਹਰ ਪ੍ਰਾਪਤ ਕਰਦਾ, ਪਰ ਉਹ (ਯਹੋਵਾਹ) ਇੱਕ ਸੱਕੀਮੀ ਬੰਦੇ ਨੂੰ ਨਿੰਦਦਾ ਹੈ।
3 ਇੱਕ ਜਣਾ ਬਦੀ ਰਾਹੀਂ ਆਪਣੇ-ਆਪ ਨੂੰ ਸਥਾਪਿਤ ਨਹੀਂ ਕਰ ਸੱਕਦਾ, ਪਰ ਧਰਮੀ ਬੰਦੇ ਨੂੰ ਕਦੇ ਵੀ ਉਖਾੜਿਆ ਨਹੀਂ ਜਾ ਸੱਕਦਾ।
4 ਨੇਕ ਪਤਨੀ ਆਪਣੇ ਪਤੀ ਦੇ ਸਿਰ ਤੇ ਸ਼ਾਹੀ ਤਾਜ਼ ਵਾਂਗ ਹੁੰਦੀ ਹੈ, ਪਰ ਜਿਹੜੀ ਔਰਤ ਆਪਣੇ ਪਤੀ ਨੂੰ ਸ਼ਰਮਿੰਦਾ ਕਰਦੀ ਹੈ ਉਹ ਉਸ ਦੇ ਸਰੀਰ ਵਿੱਚ ਇੱਕ ਬਿਮਾਰੀ ਵਾਂਗ ਹੈ।
5 ਨੇਕ ਬੰਦੇ ਦੀਆਂ ਵਿਉਂਤਾਂ ਨਿਆਈ ਅਤੇ ਸਹੀ ਹੁੰਦੀਆ ਹਨ। ਪਰ ਦੁਸ਼ਟ ਦੀ ਸਲਾਹ ਘ੍ਰਿਣਾਯੋਗ ਹੁੰਦੀ ਹੈ।
6 ਦੁਸ਼ਟ ਦੇ ਸ਼ਬਦ ਲੋਕਾਂ ਨੂੰ ਮਾਰਨ ਦੇ ਮੌਕੇ ਦਾ ਇੰਤਜ਼ਾਰ ਕਰਦੇ ਹਨ। ਪਰ ਇੱਕ ਇਮਾਨਦਾਰ ਵਿਅਕਤੀ ਦਾ ਉਪਦੇਸ਼ ਹਮੇਸ਼ਾ ਉਨ੍ਹਾਂ ਨੂੰ ਬਚਾਉਂਦਾ ਹੈ।
7 ਬੁਰੇ ਲੋਕ ਉਖੜ ਜਾਂਦੇ ਹਨ ਅਤੇ ਨਹੀਂ ਬਚਦੇ ਪਰ ਧਰਮੀ ਦੇ ਪਰਿਵਾਰ ਕਾਇਮ ਰਹਿਣਗੇ।
8 ਇੱਕ ਆਦਮੀ ਦੀ ਉਸਦੀ ਆਪਣੀ ਸਿਆਣਪ ਅਨੁਸਾਰ ਉਸਤਤ ਹੁੰਦੀ ਹੈ, ਪਰ ਜਿਨ੍ਹਾਂ ਲੋਕਾਂ ਦੇ ਦਿਮਾਗ ਪੁੱਠੇ ਹਨ ਤਿਰਸੱਕਾਰੇ ਜਾਂਦੇ ਹਨ।
9 ਮਹੱਤਵਹੀਣ ਹੋਕੇ ਇੱਕ ਨੌਕਰ ਨੂੰ ਰੱਖਣਾ ਮਹੱਤਵਪੂਰਣ ਹੋਣ ਦਾ ਦਾਵ੍ਹਾ ਕਰਕੇ ਭੋਜਨ ਦੀ ਕਮੀ ਹੋਣ ਨਾਲੋਂ ਵੱਧੀਆ ਹੈ।
10 ਇੱਕ ਨੇਕ ਬੰਦਾ ਆਪਣੇ ਜਾਨਵਰਾਂ ਦੀਆਂ ਜਰੂਰਤਾਂ ਦੀ ਦੇਖਭਾਲ ਵੀ ਕਰਦਾ ਹੈ। ਪਰ ਦੁਸ਼ਟ ਹਰ ਸਾਕੇ ਵਿੱਚ ਜਾਲਮ ਹੁੰਦੇ ਹਨ।
11 ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿੱਚਾਰਾਂ ਦੇ ਪਿੱਛੇ ਭੱਜਦਾ ਹੈ ਉਸ ਨੂੰ ਸੂਝ ਦੀ ਕਮੀ ਹੁੰਦੀ ਹੈ।
12 ਦੁਸ਼ਟ ਦੁਸ਼ਟ-ਆਦਮੀਆਂ ਦੀਆਂ ਲੁੱਟਾਂ ਦੀ ਇੱਛਾ ਕਰਦੇ ਹਨ, ਪਰ ਧਰਮੀ ਉੱਨਤੀ ਕਰਦਾ ਹੈ।
13 ਇੱਕ ਦੁਸ਼ਟ ਵਿਅਕਤੀ ਆਪਣੀਆਂ ਮੂਰਖ ਗੱਲਾਂ ਦੁਆਰਾ ਫ਼ਸ ਜਾਂਦਾ ਹੈ, ਪਰ ਇੱਕ ਧਰਮੀ ਵਿਅਕਤੀ ਮੁਸੀਬਤਾਂ ਵਿੱਚੋਂ ਨਿਕਲ ਜਾਂਦਾ ਹੈ।
14 ਬਿਲਕੁਲ ਜਿਵੇਂ ਆਦਮੀ ਨੂੰ ਆਪਣੇ ਹੱਥੋਂ ਕੀਤੇ ਕੰਮ ਲਈ ਇਨਾਮ ਮਿਲਦਾ ਹੈ, ਇੰਝ ਹੀ ਕਿਸੇ ਦੇ ਚੰਗੇ ਬਚਨ, ਉਸ ਨੂੰ ਚੰਗੀਆਂ ਚੀਜਾਂ ਹਾਸਿਲ ਕਰਾਉਂਦੇ ਹਨ।
15 ਮੂਰਖ ਬੰਦਾ ਅਪਣੇ ਰਸਤੇ ਨੂੰ ਹੀ ਸਭ ਤੋਂ ਉੱਤਮ ਸਮਝਦਾ ਹੈ। ਪਰ ਸਿਆਣਾ ਬੰਦਾ ਹੋਰਨਾਂ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ।
16 ਮੂਰਖ ਬੰਦਾ ਛੇਤੀ ਹੀ ਗੁੱਸੇ ਹੋ ਜਾਂਦਾ ਹੈ। ਪਰ ਸਮਝਦਾਰ ਬੰਦਾ, ਬੇਇੱਜ਼ਤੀ ਤੇ ਵੀ ਸ਼ਾਂਤ ਹੀ ਰਹਿੰਦਾ ਹੈ।
17 ਇੱਕ ਸੱਚਾ ਗਵਾਹ ਸਹੀ ਬਿਆਨ ਦਿੰਦਾ ਹੈ, ਪਰ ਇੱਕ ਝੂਠਾ ਗਵਾਹ ਝੂਠ ਆਖਦਾ ਹੈ।
18 ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸੱਕਦੇ ਹਨ, ਪਰ ਸਿਆਣੇ ਬੰਦੇ ਦੇ ਉਪਦੇਸ਼ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ।
19 ਜਿਹੜੇ ਬੁਲ੍ਹ ਸੱਚ ਬੋਲਦੇ ਹਨ ਸਦਾ ਰਹਿਣਗੇ, ਪਰ ਜਿਹੜੀ ਜ਼ੁਬਾਨ ਝੂਠ ਬੋਲਦੀ ਹੈ ਸਿਰਫ਼ ਬੋੜੇ ਹੀ ਪਲਾਂ ਲਈ ਰਹਿੰਦੀ ਹੈ।
20 ਜਿਹੜੇ ਬੰਦੇ ਬਦ ਗੱਲਾਂ ਵਿਤਾਉਂਦੇ ਹਨ ਘ੍ਰਿਣਾਯੋਗ ਹਨ ਪਰ ਜਿਹੜੇ ਲੋਕ ਸ਼ਾਂਤੀ ਨੂੰ ਪ੍ਰੋਤਸਾਹਨ ਦਿੰਦੇ ਹਨ, ਖੁਸ਼ ਹਨ।
21 ਇੱਕ ਧਰਮੀ ਵਿਅਕਤੀ ਕਿਸੇ ਵੀ ਕਠਿਣਾਈਆਂ ਦਾ ਸਾਹਮਣਾ ਨਹੀਂ ਕਰੇਗਾ, ਪਰ ਦੁਸ਼ਟ ਲੋਕ ਹਮੇਸ਼ਾਂ ਮੁਸੀਬਤਾਂ ਦਾ ਸਾਹਮਣਾ ਕਰਨਗੇ।
22 ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ।
23 ਸਿਆਣੇ ਲੋਕ ਆਪਣਾ ਗਿਆਨ ਆਪਣੇ ਤਾਂਈ ਰੱਖਦੇ ਹਨ ਪਰ ਇੱਕ ਮੂਰਖ ਆਪਣੀ ਮੂਰੱਖਤਾਈ ਦਰਸਾ ਦਿੰਦਾ ਹੈ।
24 ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾਏ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ।
25 ਫ਼ਿਕਰ ਆਦਮੀ ਉੱਤੇ ਇੱਕ ਭਾਰੀ ਬੋਝ ਵਾਂਗ ਹੈ, ਪਰ ਚੰਗੇ ਸ਼ਬਦ ਉਸ ਨੂੰ ਖੁਸ਼ ਕਰ ਸੱਕਦੇ ਹਨ।
26 ਧਰਮੀ ਵਿਅਕਤੀ ਆਪਣੇ ਮਿੱਤਰਾਂ ਦਾ ਨਿਰਦੇਸ਼ਨ ਕਰਦਾ ਹੈ, ਪਰ ਦੁਸ਼ਟ ਦਾ ਰਸਤਾ ਉਨ੍ਹਾਂ ਨੂੰ ਗੁਮਰਾਹ ਕਰ ਦਿੰਦਾ ਹੈ।
27 ਇੱਕ ਆਲਸੀ ਵਿਅਕਤੀ ਉਹ ਹਾਸਿਲ ਨਹੀਂ ਕਰੇਗਾ ਜੋ ਉਸ ਨੂੰ ਚਾਹੀਦਾ ਹੈ, ਪਰ ਇੱਕ ਮਿਹਨਤੀ ਆਦਮੀ ਅੱਤ ਕੀਮਤੀ ਚੀਜ਼ਾਂ ਤੇ ਵੀ ਕਬਜ਼ਾ ਕਰ ਲਵੇਗਾ।
28 ਜ਼ਿਦਗੀ ਨੇਕੀ ਦੇ ਰਾਹ ਤੇ ਹੈ ਪਰ ਇੱਕ ਅਜਿਹਾ ਰਸਤਾ ਵੀ ਹੈ ਜੋ ਮੌਤ ਵੱਲ ਅਗਵਾਈ ਕਰਦਾ ਹੈ।
13 ਸਿਆਣਾ ਪੁੱਤਰ ਆਪਣੇ ਪਿਤਾ ਦੀਆਂ ਆਖੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ। ਪਰ ਇੱਕ ਮਗਰੂਰ ਵਿਅਕਤੀ ਝਿੜਕ ਨੂੰ ਨਹੀਂ ਸੁਣਦਾ।
2 ਵਿਅਕਤੀ ਨੂੰ ਆਪਣੇ ਚੰਗੇ ਉਪਦੇਸ਼ ਲਈ ਚੰਗਾ ਇਨਾਮ ਮਿਲ ਸੱਕਦਾ ਹੈ ਪਰ ਇੱਕ ਕਪਟੀ ਵਿਅਕਤੀ ਹਮੇਸ਼ਾਂ ਹਿੰਸਾ ਹੀ ਪ੍ਰਾਪਤ ਕਰਦਾ ਹੈ।
3 ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵੱਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
4 ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।
5 ਇੱਕ ਧਰਮੀ ਵਿਅਕਤੀ ਝੂਠ ਨੂੰ ਨਫ਼ਰਤ ਕਰਦਾ ਹੈ ਪਰ ਇੱਕ ਦੁਸ਼ਟ-ਆਦਮੀ ਆਪਣੇ-ਆਪ ਉੱਤੇ ਸਿਰਫ਼ ਸ਼ਰਮਸਾਰੀ ਅਤੇ ਬੇਇੱਜ਼ਤੀ ਲਿਆਉਂਦਾ ਹੈ।
6 ਜਿਹੜਾ ਵਿਅਕਤੀ ਨਿਰਦੋਸ਼ ਜੀਵਨ ਜਿਉਂਦਾ ਨੇਕੀ ਦੁਆਰਾ ਬਚਾਇਆ ਜਾਂਦਾ, ਜਦ ਕਿ ਬਦ-ਕਰਨੀਆਂ ਇੱਕ ਪਾਪੀ ਨੂੰ ਹਰਾ ਦਿੰਦੀਆਂ ਹਨ।
7 ਕੁਝ ਲੋਕ ਇਸ ਤਰ੍ਹਾਂ ਵਿਹਾਰ ਕਰਦੇ ਹਨ ਜਿਵੇਂ ਉਹ ਅਮੀਰ ਹੋਣ ਪਰ ਹੁੰਦੇ ਉਹ ਗਰੀਬ ਹਨ। ਕੁਝ ਲੋਕ ਗਰੀਬਾਂ ਵਰਗਾ ਵਿਹਾਰ ਕਰਦੇ ਹਨ ਪਰ ਅਸਲ ਵਿੱਚ ਉਹ ਅਮੀਰ ਹੁੰਦੇ ਹਨ।
8 ਇੱਕ ਅਮੀਰ ਆਦਮੀ ਦੀ ਜ਼ਿੰਦਗੀ ਉਸਦੀ ਦੌਲਤ ਦੁਆਰਾ ਉਜਾੜ੍ਹੀ ਜਾ ਸੱਕਦੀ ਹੈ। ਪਰ ਗਰੀਬ ਬੰਦਾ ਕਦੇ ਵੀ ਅਜ਼ੇਹੇ ਖੱਤਰੇ ਦਾ ਸਾਹਮਣਾ ਨਹੀਂ ਕਰਦਾ।
9 ਧਰਮੀ ਲੋਕ ਚਮਕਦਾਰ ਰੌਸ਼ਨੀ ਵਾਂਗ ਹਨ, ਪਰ ਦੁਸ਼ਟ ਲੋਕਾਂ ਦਾ ਦੀਵਾ ਬੁਝਾਇਆ ਹੀ ਜਾਣ ਵਾਲਾ ਹੈ।
10 ਘਮੰਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ।
11 ਧੋਖੇ ਨਾਲ ਕਮਾਈ ਹੋਈ ਦੌਲਤ ਛੋਟੀ ਤੋਂ ਛੋਟੀ ਹੁੰਦੀ ਜਾਂਦੀ ਹੈ। ਪਰ ਜਿਹੜਾ ਵਿਅਕਤੀ ਹੱਥ ਭਰਕੇ ਪੈਸੇ ਇਕੱਠੇ ਕਰਦਾ ਉਸਦੀ ਦੌਲਤ ਵੱਧਦੀ-ਫੁੱਲਦੀ ਹੈ।
12 ਜਦੋਂ ਕਿਸੇ ਦੀ ਉਮੀਦ ਪੂਰੀ ਨਹੀਂ ਹੁੰਦੀ, ਇਹ ਉਸ ਦੇ ਦਿਲ ਨੂੰ ਰੋਗੀ ਬਣਾ ਦਿੰਦੀ ਹੈ ਪਰ ਇੱਕ ਭਰਪੂਰ ਉਮੀਦ ਜੀਵਨ ਦੇ ਰੁੱਖ ਵਾਂਗ ਹੈ।
13 ਇੱਕ ਬੰਦੇ ਨੂੰ ਅਦਾਇਗੀ ਕਰਨੀ ਪਵੇਗੀ ਜੇਕਰ ਉਹ ਹਿਦਾਇਤ ਦੀ ਇੱਜ਼ਤ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਹੁਕਮ ਦੀ ਇੱਜ਼ਤ ਕਰਦਾ, ਇਨਾਮ ਪ੍ਰਾਪਤ ਕਰਦਾ ਹੈ।
14 ਇੱਕ ਸਿਆਣੇ ਵਿਅਕਤੀ ਦੀ ਹਿਦਾਇਤ ਇੱਕ ਜੀਵਨ ਦੇਣ ਵਾਲੇ ਝਰਨੇ ਵਾਂਗ ਹੈ ਇਹ ਲੋਕਾਂ ਨੂੰ ਮੌਤ ਦੇ ਸ਼ਿਕੰਜਿਆਂ ਤੋਂ ਬਚਾਉਂਦਾ ਹੈ।
15 ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ।
16 ਕੋਈ ਵੀ ਦੂਰ-ਦਰਸ਼ੀ ਵਿਅਕਤੀ ਸਮਝਦਾਰੀ ਦੇ ਆਧਾਰ ਤੇ ਕੰਮ ਕਰਦਾ ਹੈ, ਪਰ ਇੱਕ ਮੂਰਖ ਆਪਣੀ ਬੇਵਕੂਫੀ ਪ੍ਰਮਾਣਿਤ ਕਰ ਦਿੰਦਾ ਹੈ।
17 ਇੱਕ ਦੁਸ਼ਟ ਸੰਦੇਸ਼ਵਾਹਕ ਦਾ ਅੰਤ ਮੁਸੀਬਤ ਵਿੱਚ ਹੁੰਦਾ ਹੈ, ਜਦ ਕਿ ਇੱਕ ਭਰੋਸੇਯੋਗ ਸੰਦੇਸ਼ਵਾਹਕ ਸ਼ਾਂਤੀ ਲਿਆਉਂਦਾ ਹੈ।
18 ਜਿਹੜਾ ਵਿਅਕਤੀ ਹਿਦਾਇਤ ਨੂੰ ਨਾਮੰਜ਼ੂਰ ਕਰਦਾ ਹੈ ਸਿਰਫ਼ ਸ਼ਰਮਸ਼ਾਰੀ ਅਤੇ ਗਰੀਬੀ ਪਾਂਦਾ ਹੈ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰਦਾ ਹੈ ਇੱਜ਼ਤ ਪ੍ਰਾਪਤ ਕਰਦਾ ਹੈ।
19 ਜੇ ਕੋਈ ਬੰਦਾ ਕੁਝ ਲੋਚਦਾ ਹੈ ਤੇ ਫ਼ੇਰ ਉਸ ਨੂੰ ਪ੍ਰਾਪਤ ਕਰ ਲੈਂਦਾ ਹੈ ਤਾਂ ਉਹ ਬਹੁਤ ਪ੍ਰਸੰਨ ਹੋਵੇਗਾ। ਪਰ ਮੂਰਖ ਬੰਦੇ ਸਿਰਫ ਬੁਰਾ ਲੋਚਦੇ ਹਨ ਉਹ ਬਦਲਣ ਤੋਂ ਇਨਕਾਰ ਕਰਦੇ ਹਨ।
20 ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।
21 ਪਾਪੀਆਂ ਦੇ ਪਿੱਛੇ ਮੁਸੀਬਤਾਂ ਲੱਗੀਆਂ ਰਹਿੰਦੀਆਂ, ਪਰ ਧਰਮੀ ਚੰਗੇ ਇਨਾਮ ਪ੍ਰਾਪਤ ਕਰਦੇ ਹਨ।
22 ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ।
23 ਹਾਲਾਂ ਕਿ ਹੋ ਸੱਕਦਾ ਕਿ ਗਰੀਬ ਆਦਮੀ ਦਾ ਖੇਤ ਕਾਫ਼ੀ ਭੋਜਨ ਪੈਦਾ ਕਰੇ, ਇਹ ਖੋਹ ਲਿਆ ਜਾਵੇਗਾ ਜੇਕਰ ਓੱਥੇ ਨਿਆਂ ਨਾ ਹੋਇਆ ਤਾਂ।
24 ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ।
25 ਇੱਕ ਧਰਮੀ ਵਿਅਕਤੀ ਜਿੰਨਾ ਚਾਹੇ ਖਾ ਸੱਕਦਾ, ਪਰ ਦੁਸ਼ਟ ਦਾ ਢਿੱਡ ਖਾਲੀ ਹੀ ਰਹਿੰਦਾ ਹੈ।
14 ਇੱਕ ਸਿਆਣੀ ਔਰਤ ਆਪਣਾ ਘਰ ਉਸਾਰਦੀ ਹੈ, ਪਰ ਮੂਰਖ ਇਸ ਨੂੰ ਆਪਣੇ ਹੀ ਹੱਥੀਂ ਢਾਹ ਲੈਂਦੀ ਹੈ।
2 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਯਹੋਵਾਹ ਤੋਂ ਡਰਦਾ ਹੈ, ਪਰ ਜਿਹੜਾ ਚਲਾਕ ਹੁੰਦਾ ਉਸ ਨੂੰ ਤਿਰਸੱਕਾਰਦਾ ਹੈ।
3 ਇੱਕ ਮੂਰਖ ਬੰਦੇ ਦਾ ਕਬਨ ਉਸ ਦੇ ਘਮੰਡ ਨੂੰ ਸਜ਼ਾ ਦੇਣ ਲਈ ਛੜ ਲਿਆਉਂਦਾ ਹੈ ਪਰ ਸਿਆਣੇ ਲੋਕਾਂ ਦਾ ਉਪਦੇਸ਼ ਉਨ੍ਹਾਂ ਦਾ ਬਚਾਉ ਕਰਦਾ ਹੈ।
4 ਜਿੱਥੇ ਬਲਦ ਨਹੀਂ ਹੁੰਦੇ, ਬਾੜਾ ਖਾਲੀ ਰਹਿੰਦਾ ਹੈ। ਪਰ ਇੱਕ ਬਲਦ ਦੀ ਤਾਕਤ, ਭਰਪੂਰ ਫ਼ਸਲ ਦੀ ਵਾਢੀ ਕਰਨ ’ਚ ਮਦਦ ਕਰਦੀ ਹੈ।
5 ਇੱਕ ਸੱਚਾ ਗਵਾਹ ਝੂਠ ਨਹੀਂ ਬੋਲਦਾ। ਜੋ ਕੋਈ ਵੀ ਝੂਠ ਦੱਸਦਾ ਇੱਕ ਝੂਠਾ ਗਵਾਹ ਹੁੰਦਾ ਹੈ।
6 ਇੱਕ ਮਗਰੂਰ ਵਿਅਕਤੀ ਸਿਆਣਪ ਭਾਲਦਾ ਅਤੇ ਇਸ ਨੂੰ ਲੱਭ ਨਹੀਂ ਸੱਕਦੀ, ਪਰ ਸਮਝਦਾਰੀ ਆਸਾਨੀ ਨਾਲ ਉਸ ਬੰਦੇ ਕੋਲ ਆ ਜਾਂਦੀ ਹੈ ਜੋ ਸਿਖਲਾਈ ਪ੍ਰਾਪਤ ਹੈ।
7 ਮੂਰਖ ਬੰਦੇ ਨਾਲ ਦੋਸਤੀ ਕਦੇ ਨਾ ਕਰੋ। ਉਹ ਤੁਹਾਨੂੰ ਕੁਝ ਵੀ ਨਹੀਂ ਸਿੱਖਾ ਸੱਕਦਾ।
8 ਚੁਸਤ ਆਦਮੀ ਲਈ, ਸਿਆਣਪ, ਜੋ ਕੁਝ ਵੀ ਉਹ ਕਰੇ ਉਸ ਨੂੰ ਸੋਚ-ਵਿੱਚਾਰ ਦਿੰਦੀ ਹੈ, ਪਰ ਮੂਰੱਖਾਂ ਦੀ ਬੇਵਕੂਫ਼ੀ, ਧੋਖਾ ਕਰਦੀ ਹੈ।
9 ਮੂਰਖ ਆਪਣੇ ਦੋਸ਼ ਬਾਰੇ ਹੱਸਦੇ ਹਨ, ਪਰ ਇਮਾਨਦਾਰ ਲੋਕਾਂ ਦਰਮਿਆਨ ਚੰਗੀ ਵਸੀਅਤ ਹੁੰਦੀ ਹੈ।
10 ਹਰ ਵਿਅਕਤੀ ਆਪਣੇ ਦੁੱਖਾਂ ਬਾਰੇ ਜਾਣਦਾ ਹੈ, ਅਤੇ ਇਸੇ ਤਰ੍ਹਾਂ ਹੀ ਕੋਈ ਅਜਨਬੀ ਕਿਸੇ ਹੋਰ ਦੇ ਆਨੰਦ ਨੂੰ ਸਾਂਝਾ ਨਹੀਂ ਕਰ ਸੱਕਦਾ।
11 ਦੁਸ਼ਟ ਲੋਕਾਂ ਦਾ ਘਰ ਤਬਾਹ ਹੋ ਜਾਵੇਗਾ, ਪਰ ਇਮਾਨਦਾਰ ਲੋਕਾਂ ਦਾ ਤੰਬੂ ਵੱਧੇ-ਫ਼ੁੱਲੇਗਾ।
12 ਇੱਕ ਉਹ ਰਸਤਾ ਹੈ ਜਿਸ ਨੂੰ ਲੋਕ ਸਹੀ ਸਮਝਦੇ ਹਨ। ਪਰ ਉਹ ਰਸਤਾ ਸਿਰਫ਼ ਮੌਤ ਵੱਲ ਜਾਂਦਾ ਹੈ।
13 ਕੋਈ ਜਣਾ ਹਸੱਦਿਆਂ ਹੋਇਆਂ ਵੀ ਉਦਾਸ ਹੋ ਸੱਕਦਾ ਹੈ ਅਤੇ ਹੋ ਸੱਕਦਾ ਕਿ ਹਾਸੇ ਦਾ ਅੰਤ ਉਦਾਸੀ ਵਿੱਚ ਹੋਵੇ।
14 ਜਿਸ ਬੰਦੇ ਵਿੱਚ ਵਫ਼ਾਦਾਰੀ ਦੀ ਕਮੀ ਹੁੰਦੀ ਹੈ, ਆਪਣੇ ਅਮਲਾਂ ਦੇ ਫ਼ਲਾਂ ਨੂੰ ਭੋਗਣਗੇ, ਅਤੇ ਇਸੇ ਤਰ੍ਹਾਂ ਹੀ ਇੱਕ ਚੰਗਾ ਆਦਮੀ ਆਪਣਾ ਕਰਮਾਂ ਨੂੰ ਭੋਗੇਗਾ।
15 ਆਮ ਲੋਕ ਜੋ ਵੀ ਸੁਣਦੇ ਹਨ ਸਭ ਕੁਝ ਤੇ ਭਰੋਸਾ ਕਰ ਲੈਂਦੇ ਹਨ। ਪਰ ਸਿਆਣਾ ਬੰਦਾ ਕਰਨ ਤੋਂ ਪਹਿਲਾਂ ਹਰ ਚੀਜ਼ ਬਾਰੇ ਧਿਆਨ ਨਾਲ ਸੋਚ ਵਿੱਚਾਰ ਕਰਦਾ ਹੈ।
16 ਇੱਕ ਸਿਆਣੇ ਵਿਅਕਤੀ ਨੂੰ ਡਰ ਦੀ ਤੰਦਰੁਸਤ ਖੁਰਾਕ ਮਿਲਦੀ ਹੈ ਅਤੇ ਜਦੋਂ ਉਹ ਮੁਸੀਬਤ ਵੇਖਦੇ ਹਨ ਤਾਂ ਦੂਰ ਰਹਿੰਦੇ ਹਨ। ਪਰ ਮੂਰਖ ਬੰਦਾ ਉਹੀ ਕਰਦਾ ਜੋ ਉਹ ਚਾਹੁੰਦਾ ਅਤੇ ਹਾਲੇ ਵੀ ਸੋਚਦਾ ਕਿ ਉਹ ਸੁਰੱਖਿਅਤ ਹੈ।
17 ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਮੂਰੱਖਤਾ ਭਰੀਆਂ ਗੱਲਾਂ ਕਰਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ।
18 ਆਮ ਆਦਮੀ ਦਾ ਵਿਰਸਾ ਬੇਵਕੂਫ਼ੀ ਹੈ, ਪਰ ਇੱਕ ਸਿਆਣਾ ਆਦਮੀ ਗਿਆਨ ਨੂੰ ਆਪਣੇ ਤਾਜ ਵਜੋਂ ਪ੍ਰਾਪਤ ਕਰੇਗਾ।
19 ਬਦ ਆਦਮੀਆਂ ਨੂੰ ਚੰਗੇ ਆਦਮੀਆਂ ਦੇ ਅੱਗੇ ਝੁਕਣਾ ਪਵੇਗਾ ਅਤੇ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੇ ਬੂਹਿਆਂ ਤੇ ਝੁਕਣਾ ਪਵੇਗਾ, ਜੋ ਧਰਮੀ ਹਨ।
20 ਇੱਕ ਗਰੀਬ ਆਦਮੀ ਨੂੰ ਆਪਣੇ ਗੁਆਂਢੀ ਦੁਆਰਾ ਵੀ ਦੂਰੀ ਤੇ ਰੱਖਿਆ ਜਾਂਦਾ, ਪਰ ਅਮੀਰ ਆਦਮੀ ਦੇ ਅਨੇਕਾਂ ਦੋਸਤ ਹੁੰਦੇ ਹਨ।
21 ਜਿਹੜਾ ਵਿਅਕਤੀ ਆਪਣੇ ਗੁਆਂਢੀ ਦੇ ਪਾਪਾਂ ਨੂੰ ਤਿਆਗਦਾ, ਪਰ ਜੋ ਕੋਈ ਵੀ ਗਰੀਬ ਲਈ ਦਯਾਲੂ ਹੋਵੇਗਾ ਧੰਨ ਹੈ।
22 ਕੀ ਉਹ ਜਿਹੜੇ ਬਦੀ ਕਰਦੇ ਰਹਿੰਦੇ ਹਨ ਗੁਆਚ ਨਹੀਂ ਜਾਂਦੇ? ਪਰ ਉਹ ਜਿਹੜੇ ਹੋਰਨਾਂ ਦਾ ਚੰਗਾ ਮੰਗਦੇ ਹਨ, ਨਮਕਹਲਾਲੀ ਅਤੇ ਭਰੋਸਾ ਕਮਾਉਂਦੇ ਹਨ।
23 ਸਖਤ ਮਿਹਨਤ ਹਮੇਸ਼ਾ ਅਦਾਇਗੀ ਕਰਦੀ ਹੈ ਪਰ ਉੱਕੀਆਂ ਗੱਲਾਂ ਗਰੀਬੀ ਵੱਲ ਅਗਵਾਈ ਕਰਦੀਆਂ ਹਨ।
24 ਸਿਆਣੇ ਲੋਕਾਂ ਨੂੰ ਦੌਲਤ ਦੁਆਰਾ ਪੁਰਸੱਕਾਰਿਤ ਕੀਤਾ ਜਾਂਦਾ, ਪਰ ਮੂਰਖ ਲੋਕਾਂ ਦੀ ਬੇਵਕੂਫ਼ੀ ਸਿਰਫ਼ ਹੋਰ ਵੱਧੇਰੇ ਬੇਵਕੂਫ਼ੀ ਪੈਦਾ ਕਰਦੀ ਹੈ।
25 ਇੱਕ ਸੱਚਾ ਗਵਾਹ ਜਿੰਦਗੀਆਂ ਬਚਾਉਂਦਾ, ਪਰ ਇੱਕ ਝੂਠਾ ਗਵਾਹ ਘ੍ਰਿਣਾ ਨਾਲ ਭਰਪੂਰ ਹੁੰਦਾ ਹੈ।
26 ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ।
27 ਯਹੋਵਾਹ ਦਾ ਡਰ ਜੀਵਨ ਦਾ ਸਰੋਤ ਹੈ, ਇਹ ਵਿਅਕਤੀ ਨੂੰ ਮੌਤ ਦੇ ਸ਼ਿਕੰਜੇ ਤੋਂ ਬਚਾਉਂਦਾ ਹੈ।
28 ਜੇ ਕੋਈ ਰਾਜਾ ਬਹੁਤ ਸਾਰੇ ਲੋਕਾਂ ਤੇ ਰਾਜ ਕਰਦਾ ਹੈ ਤਾਂ ਉਹ ਮਹਾਨ ਹੈ। ਜੇ ਉਸ ਦੀ ਪਰਜਾ ਹੀ ਨਹੀਂ ਤਾਂ ਰਾਜਾ ਕਿਸੇ ਕੰਮ ਦਾ ਨਹੀਂ।
29 ਇੱਕ ਧੀਰਜਵਾਨ ਬੰਦਾ ਵੱਡੀ ਸਮਝਦਾਰੀ ਦਰਸਾਉਂਦਾ ਪਰ ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਆਪਣੀ ਹੀ ਬੇਵਕੂਫ਼ੀ ਦਰਸਾ ਦਿੰਦਾ ਹੈ।
30 ਸ਼ਾਂਤਮਈ ਦਿਮਾਗ਼ ਸਰੀਰ ਨੂੰ ਜੀਵਨ ਦਿੰਦਾ ਹੈ, ਪਰ ਈਰਖਾ ਹੱਡੀਆਂ ਨੂੰ ਤਬਾਹ ਕਰ ਦਿੰਦੀ ਹੈ।
31 ਜਿਹੜਾ ਵਿਅਕਤੀ ਗਰੀਬਾਂ ਨੂੰ ਸਤਾਉਂਦਾ, ਆਪਣੇ ਬਨਾਉਣ ਵਾਲੇ ਨੂੰ ਤਿਰਸੱਕਾਰਦਾ, ਪਰ ਜਿਹੜਾ ਵਿਅਕਤੀ ਗਰੀਬ ਲਈ ਦਯਾਲੂ ਹੈ, ਉਸ ਦੀ ਇੱਜ਼ਤ ਕਰਦਾ ਹੈ।
32 ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ।
33 ਸਿੱਖੇ ਹੋਏ ਵਿਅਕਤੀ ਦੇ ਮਨ ਵਿੱਚ ਸਿਆਣਪ ਰਹਿੰਦੀ ਹੈ ਅਤੇ ਉਹ ਆਪਣੇ-ਆਪ ਨੂੰ, ਮੂਰੱਖਾਂ ਦਰਮਿਆਨ ਪ੍ਰਗਟ ਹੋਣ ਦਿੰਦੀ ਹੈ।
34 ਨੇਕੀ ਕਿਸੇ ਕੌਮ ਨੂੰ ਮਹਾਨ ਬਣਾ ਦਿੰਦੀ ਹੈ। ਪਰ ਪਾਪ ਹਰ ਕੌਮ ਦੇ ਚਰਿਤਰ ਤੇ ਇੱਕ ਕਲੰਕ ਹੈ।
35 ਇੱਕ ਸਿਆਣਾ ਸੇਵਕ ਰਾਜੇ ਲਈ ਖੁਸ਼ੀ ਲਿਆਉਂਦਾ ਹੈ, ਪਰ ਜਿਹੜਾ ਸੇਵਕ ਸ਼ਰਮਸਾਰੀ ਲਿਆਉਂਦਾ ਰਾਜੇ ਨੂੰ ਕ੍ਰੋਧਵਾਨ ਕਰ ਦਿੰਦਾ ਹੈ।
15 ਨਿਮਰਤਾ ਨਾਲ ਦਿੱਤਾ ਗਿਆ ਇੱਕ ਜਵਾਬ ਕ੍ਰੋਧ ਨੂੰ ਘਟਾਉਂਦਾ ਹੈ, ਪਰ ਰੁੱਖੇ ਸ਼ਬਦ ਗੁੱਸੇ ਨੂੰ ਵੱਧਾਅ ਦਿੰਦੇ ਹਨ।
2 ਸਿਆਣੇ ਵਿਅਕਤੀ ਦਾ ਉਪਦੇਸ਼ ਸਮਝਦਾਰੀ ਨੂੰ ਇਛਿੱਤ ਬਣਾਉਂਦਾ ਪਰ ਮੂਰੱਖਾਂ ਦਾ ਮੂੰਹ ਬੇਵਕੂਫ਼ੀ ਆਖਦਾ ਹੈ।
3 ਯਹੋਵਾਹ ਦੀਆਂ ਅੱਖਾਂ ਹਰ ਪਾਸੇ ਹਨ, ਉਹ ਜਿਹੜੇ ਬਦ ਹਨ ਅਤੇ ਜਿਹੜੇ ਚੰਗੇ ਹਨ ਦੋਵਾਂ ਨੂੰ ਵੇਖਦਾ ਹੈ।
4 ਸ਼ਬਦ ਜਿਹੜੇ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ ਜੀਵਨ ਦੇ ਰੁੱਖ ਵਾਂਗ ਹੁੰਦੇ ਹਨ, ਪਰ ਘ੍ਰਿਣਾਯੋਗ ਸ਼ਬਦ ਆਦਮੀ ਦੇ ਆਤਮੇ ਨੂੰ ਤਬਾਹ ਕਰ ਦਿੰਦੇ ਹਨ।
5 ਇੱਕ ਮੂਰਖ ਵਿਅਕਤੀ ਆਪਣੇ ਪਿਉ ਦੀਆਂ ਝਿੜਕਾਂ ਨੂੰ ਪਸੰਦ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰੇ ਦਰਸਾਉਂਦਾ ਕਿ ਉਹ ਸਿਆਣਾ ਹੈ।
6 ਇੱਕ ਧਰਮੀ ਵਿਅਕਤੀ ਸਭ ਕੁਝ ਵਿੱਚ ਅਮੀਰ ਹੁੰਦਾ ਹੈ, ਪਰ ਇੱਕ ਬਦ ਆਦਮੀ ਦਾ ਧੰਨ ਉਸ ਲਈ ਮੁਸੀਬਤਾਂ ਲਿਆਉਂਦਾ ਹੈ।
7 ਸਿਆਣੇ ਲੋਕਾਂ ਦੇ ਬੁਲ੍ਹ ਗਿਆਨ ਬਿਖੇਰਦੇ ਹਨ, ਪਰ ਮੂਰੱਖਾਂ ਦਾ ਦਿਮਾਗ਼ ਅਜਿਹਾ ਨਹੀਂ ਹੁੰਦਾ।
8 ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।
9 ਯਹੋਵਾਹ ਦੁਸ਼ਟ ਲੋਕਾਂ ਦੇ ਜੀਵਨ ਢੰਗ ਨੂੰ ਨਫ਼ਰਤ ਕਰਦਾ ਹੈ।
10 ਜਿਹੜਾ ਵਿਅਕਤੀ ਸਹੀ ਰਾਹ ਨੂੰ ਛੱਡ ਦਿੰਦਾ ਹੈ, ਇੱਕ ਸਖਤ ਸਬਕ ਸਿੱਖੇਗਾ, ਅਤੇ ਕੋਈ ਵੀ ਜੋ ਸੁਧਾਰ ਨੂੰ ਨਫ਼ਰਤ ਕਰਦਾ ਹੈ, ਮਰੇਗਾ।
11 ਕਿਉਂ ਜੋ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ।
12 ਇੱਕ ਮਖੌਲੀ ਆਪਣੀ ਗ਼ਲਤੀ ਬਾਰੇ ਦੱਸੇ ਜਾਣ ਨੂੰ ਨਫ਼ਰਤ ਕਰਦਾ ਹੈ। ਅਤੇ ਉਹ ਬੰਦਾ ਸਿਆਣੇ ਲੋਕਾਂ ਦੀ ਸਲਾਹ ਲੈਣ ਤੋਂ ਇਨਕਾਰ ਕਰਦਾ ਹੈ।
13 ਜੇ ਕੋਈ ਵਿਅਕਤੀ ਪ੍ਰਸੰਨ ਹੈ, ਤਾਂ ਉਸਦਾ ਚਿਹਰਾ ਪ੍ਰਸੰਨ ਨਜ਼ਰ ਆਵੇਗਾ। ਪਰ ਜੇ ਕੋਈ ਬੰਦਾ ਉਦਾਸ ਹੈ ਤਾਂ ਉਸਦਾ ਆਤਮਾ ਉਸ ਉਦਾਸੀ ਨੂੰ ਪ੍ਰਗਟ ਕਰ ਦੇਵੇਗਾ।
14 ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ।
15 ਗਰੀਬ ਆਦਮੀ ਲਈ ਹਰ ਦਿਨ ਸੰਘਰਸ਼ ਹੈ, ਪਰ ਇੱਕ ਪ੍ਰਸੰਨਮਈ ਦਿਮਾਗ ਹਮੇਸ਼ਾ ਦਾਅਵਤ ਮਨਾਉਂਦਾ ਹੈ।
16 ਥੋੜਾ ਪਾਕੇ, ਯਹੋਵਾਹ ਤੋਂ ਡਰਨਾ, ਅਮੀਰ ਹੋਕੇ ਦਂਗਾ ਕਰਨ ਨਾਲੋਂ ਵੱਧੀਆ ਹੈ।
17 ਸਾਦਾ ਭੋਜਨ ਖਾਕੇ ਪਿਆਰ ਕੀਤੇ ਜਾਣਾ, ਦਾਅਵਤ ਕਰਕੇ ਨਫ਼ਰਤ ਕੀਤੇ ਜਾਣ ਨਾਲੋਂ ਵੱਧੀਆ ਹੈ।
18 ਜਿਹੜੇ ਲੋਕ ਛੇਤੀ ਗੁੱਸੇ ਵਿੱਚ ਆ ਜਾਂਦੇ ਹਨ ਉਹ ਦਲੀਲਬਾਜ਼ੀ ਪੈਦਾ ਕਰਦੇ ਹਨ। ਪਰ ਧੀਰਜਵਾਨ ਬੰਦਾ ਸ਼ਾਂਤੀ ਪੈਦਾ ਕਰਦਾ ਹੈ।
19 ਇੱਕ ਸੁਸਤ ਬੰਦੇ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਪਰ ਇੱਕ ਇਮਾਨਦਾਰ ਬੰਦੇ ਦਾ ਰਾਹ ਬਣਿਆ ਬਣਾਇਆ ਹੰਦਾ ਹੈ।
20 ਸਿਆਣਾ ਪੁੱਤਰ ਆਪਣੇ ਪਿਤਾ ਲਈ ਖੁਸ਼ੀ ਦਾ ਸਰੋਤ ਹੁੰਦਾ ਹੈ। ਪਰ ਮੂਰਖ ਬੰਦਾ ਆਪਣੀ ਖੁਦ ਦੀ ਮਾਤਾ ਨੂੰ ਵੀ ਤਿਰਸੱਕਾਰਦਾ ਹੈ।
21 ਬੇਵਕੂਫ਼ੀ ਉਸ ਵਿਅਕਤੀ ਲਈ ਇੱਕ ਚੁਟਕਲਾ ਹੈ ਜਿਸ ਨੂੰ ਸੂਝ ਦੀ ਕਮੀ ਹੋਵੇ। ਪਰ ਸਿਆਣਾ ਬੰਦਾ ਉਹੋ ਗੱਲਾਂ ਕਰਨ ਦੀ ਸਾਵੱਧਾਨੀ ਵਰਤਦਾ ਹੈ ਜਿਹੜੀਆਂ ਸਹੀ ਹੁੰਦੀਆਂ ਹਨ।
22 ਯੋਜਨਾਵਾਂ ਅਸਫ਼ਲ ਹੋ ਜਾਂਦੀਆਂ ਹਨ ਜਿੰਨਾ ਚਿਰ ਕਿ ਉਪਯੁਕਤ ਸਲਾਹ-ਮਸ਼ਵਰਾ ਨਾ ਹੋਵੇ। ਪਰ ਉਹ ਕਾਮਯਾਬ ਹੋ ਜਾਂਦੀਆਂ ਹਨ ਜੇਕਰ ਓੱਥੇ ਕਾਫ਼ੀ ਸਾਰੇ ਸਲਾਹਕਾਰ ਹੋਣ।
23 ਬੰਦਾ ਉਦੋਂ ਪ੍ਰਸੰਨ ਹੁੰਦਾ ਹੈ ਜਦੋਂ ਉਹ ਚੰਗਾ ਉੱਤਰ ਦਿੰਦਾ ਹੈ ਅਤੇ ਸਹੀ ਸਮੇਂ ਬੋਲਿਆ ਸ਼ਬਦ ਬਹੁਤ ਚੰਗਾ ਹੁੰਦਾ ਹੈ।
24 ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ [b] ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ।
25 ਯਹੋਵਾਹ, ਘਮੰਡੀ ਵਿਅਕਤੀ ਦੇ ਘਰ ਨੂੰ ਤਬਾਹ ਕਰ ਦਿੰਦਾ ਹੈ, ਪਰ ਯਹੋਵਾਹ ਇੱਕ ਬੇਸਹਾਰਾ ਵਿਧਵਾ ਦੀ ਜਾਇਦਾਦ ਦੀ ਰੱਖਿਆ ਕਰਦਾ ਹੈ।
26 ਯਹੋਵਾਹ ਬਦ ਆਦਮੀ ਦੀਆਂ ਸੋਚਾਂ ਨੂੰ ਨਫ਼ਰਤ ਕਰਦਾ ਹੈ, ਪਰ ਪਾਕ ਲੋਕਾਂ ਦੀਆਂ ਸੋਚਾਂ ਵਿੱਚ ਪ੍ਰਸੰਸਾ ਮਹਿਸੂਸ ਕਰਦਾ ਹੈ।
27 ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ।
28 ਇੱਕ ਸੂਝਵਾਨ ਆਦਮੀ ਬੋਲਣ ਤੋਂ ਪਹਿਲਾਂ ਸੋਚਦਾ ਹੈ। ਪਰ ਦੁਸ਼ਟ ਲੋਕਾਂ ਦੇ ਮੂੰਹਾਂ ਚੋ ਸਿਰਫ਼ ਬਦੀ ਹੀ ਡੁਲ੍ਹਦੀ ਹੈ।
29 ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ।
30 ਜਿਹੜਾ ਬੰਦਾ ਮੁਸਕਰਾਉਂਦਾ ਹੈ ਉਹ ਹੋਰਾਂ ਲੋਕਾਂ ਨੂੰ ਵੀ ਪ੍ਰਸੰਨ ਕਰਦਾ ਹੈ। ਸ਼ੁਭ ਸਮਾਚਾਰ ਹੱਡੀਆਂ ਨੂੰ ਤੰਦਰੁਸ਼ਤ ਬਣਾਉਂਦਾ ਹੈ।
31 ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ।
32 ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ।
33 ਯਹੋਵਾਹ ਦਾ ਭੈ, ਸਿਆਣਪ ਵਿੱਚ ਹਿਦਾਇਤ ਹੁੰਦਾ ਹੈ ਤੁਹਾਡੀ ਉਸਤਤ ਕੀਤੇ ਜਾਣ ਤੋਂ ਪਹਿਲਾਂ, ਤੁਹਾਨੂੰ ਨਿਮਾਣੇ ਬਣਾਇਆ ਜਾਣਾ ਚਾਹੀਦਾ ਹੈ।
16 ਆਦਮੀ ਦਾ ਦਿਮਾਗ਼ ਯੋਜਨਾਵਾਂ ਬਣਾਉਂਦਾ ਹੈ, ਪਰ ਸਹੀ ਗੱਲ ਆਖਣਾ — ਇਹ ਯਹੋਵਾਹ ਵੱਲੋਂ ਇੱਕ ਸੁਗਾਤ ਹੈ।
2 ਬੰਦਾ ਸੋਚਦਾ ਹੈ ਕਿ ਉਸ ਦੇ ਰਸਤੇ ਸਹੀ ਹਨ, ਪਰ ਯਹੋਵਾਹ ਉਸ ਦੇ ਮਨੋਰਥਾਂ ਨੂੰ ਪਰੱਖਦਾ ਹੈ।
3 ਆਪਣੇ ਹਰ ਕੰਮ ਵਿੱਚ ਯਹੋਵਾਹ ਵੱਲ ਪਰਤੋਂ, ਅਤੇ ਤੁਹਾਡੀਆਂ ਸਾਰੀਆਂ ਵਿਉਂਤਾ ਸਥਾਪਿਤ ਕੀਤੀਆਂ ਜਾਣਗੀਆਂ।
4 ਯਹੋਵਾਹ ਹਰੇਕ ਤੋਂ ਉਸ ਦਾ ਹਿਸਾਬ ਲੈਂਦਾ ਹੈ, ਦੁਸ਼ਟ ਵਿਅਕਤੀ ਤੋਂ ਵੀ ਉਸ ਦੇ ਮੁਸੀਬਤ ਦੇ ਦਿਨ ਵਿੱਚ।
5 ਯਹੋਵਾਹ ਹਰ ਓਸ ਬੰਦੇ ਨੂੰ ਨਫ਼ਰਤ ਕਰਦਾ ਹੈ ਜਿਹੜਾ ਇਹ ਸੋਚਦਾ ਹੈ ਕਿ ਉਹ ਹੋਰਨਾਂ ਨਾਲੋਂ ਬਿਹਤਰ ਹੈ। ਉਨ੍ਹਾਂ ਗੁਮਾਨੀ ਲੋਕਾਂ ਨੂੰ ਯਹੋਵਾਹ ਅਵੱਸ਼ ਸਜ਼ਾ ਦੇਵੇਗਾ।
6 ਨਮਕਹਲਾਲੀ ਅਤੇ ਵਫ਼ਾਦਾਰੀ ਦੋਸ਼ ਹਟਾ ਸੱਕਦੇ ਹਨ। ਯਹੋਵਾਹ ਦਾ ਭੈ ਤੁਹਾਡਾ ਬਦ ਕਰਨੀਆਂ ਤੋਂ ਬਚਾਉ ਕਰਦਾ ਹੈ।
7 ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।
8 ਸਹੀ ਹੱਕਾਂ ਨਾਲ ਕਮਾਇਆ ਹੋਇਆ ਥੋੜਾ ਵੀ ਧੋਖਾਧੜੀ ਨਾਲ ਹਾਸਿਲ ਕੀਤੀ ਵੱਧ ਦੌਲਤ ਨਾਲੋਂ ਚੰਗਾ ਹੈ।
9 ਆਦਮੀ ਆਪਣੇ ਰਾਹ ਦੀ ਚੋਣ ਕਰ ਸੱਕਦਾ ਪਰ ਇਹ ਯਹੋਵਾਹ ਹੈ ਜੋ ਉਸ ਦੇ ਕਦਮਾਂ ਦਾ ਨਿਰਦੇਸ਼ਨ ਕਰਦਾ।
10 ਰਾਜੇ ਦੇ ਬੁਲ੍ਹ ਪ੍ਰੇਰਿਤ ਹੁੰਦੇ ਹਨ ਜਦੋਂ ਉਹ ਨਿਆਂ ਕਰਦਾ। ਉਸ ਦਾ ਮੂੰਹ ਧੋਖਾ ਨਹੀਂ ਦਿੰਦਾ।
11 ਇਮਾਨਦਾਰ ਤੋਂਲ ਅਤੇ ਕੰਡੇ ਯਹੋਵਾਹ ਵੱਲੋਂ ਹਨ, ਉਸ ਨੇ ਸਭ (ਇਮਾਨਦਾਰ) ਤੋਂਲਾਂ ਨੂੰ ਸਾਜਿਆ।
12 ਜੇਕਰ ਰਾਜਾ ਦੁਸ਼ਟਤਾ ਦਾ ਵਿਹਾਰ ਕਰਦਾ ਹੈ ਤਾਂ ਇਹ ਤਿਰਸੱਕਾਰਪੂਰਨ ਹੈ, ਕਿਉਂ ਜੋ ਤਖਤ ਨੇਕੀ ਤੋਂ ਹੀ ਪ੍ਰਫ਼ੁਲਿਤ ਹੁੰਦਾ ਹੈ।
13 ਰਾਜੇ ਨੂੰ ਉਹ ਸੁਣਨਾ ਪਸੰਦ ਕਰਨਾ ਚਾਹੀਦਾ ਜੋ ਸਹੀ ਹੋਵੇ। ਇਸ ਲਈ ਉਸ ਨੂੰ ਉਨ੍ਹਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ, ਜੋ ਇਮਾਨਦਾਰੀ ਨਾਲ ਬੋਲਦੇ ਹਨ।
14 ਜਦੋਂ ਰਾਜਾ ਕਰੋਧਵਾਨ ਹੁੰਦਾ ਹੈ ਤਾਂ ਉਹ ਕਿਸੇ ਨੂੰ ਮਾਰ ਵੀ ਸੱਕਦਾ ਹੈ। ਸਿਆਣਾ ਬੰਦਾ ਰਾਜੇ ਨੂੰ ਪ੍ਰਸੰਨ ਰੱਖਣ ਦੀ ਕੋਸ਼ਿਸ਼ ਕਰੇਗਾ।
15 ਜਦੋਂ ਰਾਜਾ ਪ੍ਰਸੰਨ ਹੁੰਦਾ ਹੈ ਹਰ ਕਿਸੇ ਲਈ ਜੀਵਨ ਬਿਹਤਰ ਹੁੰਦਾ ਹੈ। ਜੇ ਰਾਜਾ ਤੁਹਾਡੇ ਨਾਲ ਪ੍ਰਸੰਨ ਹੈ, ਤਾਂ ਇਹ ਬਸੰਤ ਦੀ ਵਰੱਖਾ ਦੇ ਬੱਦਲ ਵਾਂਗ ਹੋਵੇਗਾ।
16 ਸੋਨੇ ਨਾਲੋਂ ਸਿਆਣਪ ਨੂੰ ਹਾਸਿਲ ਕਰਨਾ ਕਿੰਨਾ ਵੱਧੀਆ ਹੈ, ਅਤੇ ਸਮਝਦਾਰੀ ਨੂੰ ਹਾਸਿਲ ਕਰਨਾ ਚਾਂਦੀ ਦੇ ਮਾਲਕ ਹੋਣ ਨਾਲੋ ਵੱਧੇਰੇ ਚੰਗਾ ਹੈ।
17 ਇਮਾਨਦਾਰ ਲੋਕਾਂ ਦਾ ਰਸਤਾ ਬਦੀ ਤੋਂ ਕਿਨਾਰਾ ਕਰਦਾ ਹੈ। ਜਿਹੜਾ ਬੰਦਾ ਆਪਣੇ ਜੀਵਨ ਬਾਰੇ ਸਾਵੱਧਾਨ ਹੈ ਉਹ ਆਪਣੀ ਰੂਹ ਦੀ ਰਾਖੀ ਕਰ ਰਿਹਾ ਹੈ।
18 ਘਮੰਡ ਤਬਾਹੀ ਵੱਲ ਪਹਿਲ ਕਰਦਾ ਹੈ ਅਤੇ ਮਗਰੂਰ ਰਵੱਈਆਂ ਪਤਨ ਵੱਲ ਪਹਿਲ ਕਰਦਾ ਹੈ।
19 ਗਰੀਬ ਲੋਕਾਂ ਨਾਲ ਨਿਮ੍ਰ ਹੋਣਾ, ਹੰਕਾਰੀਆਂ ਦਰਮਿਆਨ ਲੁੱਟ ਦੇ ਮਾਲ ਵਿੱਚ ਹਿੱਸਾ ਪਾਉਣ ਨਾਲੋਂ ਵੱਧੀਆ ਹੈ।
20 ਜਿਹੜਾ ਬੰਦਾ ਉਸ ਨੂੰ ਆਖੀਆਂ ਹੋਈਆਂ ਗੱਲਾਂ ਵੱਲ ਧਿਆਨ ਦਿੰਦਾ ਹੈ, ਪਰਗਤੀਸ਼ੀਲ ਬਣ ਜਾਂਦਾ ਹੈ। ਜਿਹੜਾ ਬੰਦਾ ਯਹੋਵਾਹ ਤੇ ਭਰੋਸਾ ਕਰੇ ਧੰਨ ਹੋਵੇਗਾ।
21 ਜਿਹੜਾ ਵਿਅਕਤੀ ਸਿਆਣਪਤਾ ਨਾਲ ਸੋਚੇ ਦੂਰਦਰਿਸ਼ਟੀ ਪ੍ਰਾਪਤ ਕਰਨ ਲਈ ਸੂਝਵਾਨ ਬਣਾਇਆ ਜਾਵੇਗਾ, ਅਤੇ ਮਨਭਾਉਂਦਾ ਉਪਦੇਸ਼ ਹੋਰ ਵੀ ਪ੍ਰੇਰਣਾਮਈ ਹੈ।
22 ਚੰਗੀ ਸੂਝ ਜੀਵਨ ਦਾ ਝਰਨਾ ਹੈ, ਜਿਨ੍ਹਾਂ ਕੋਲ ਇਹ ਹੈ, ਜਦ ਕਿ ਮੂਰਖ ਆਦਮੀ ਦੀ ਬੇਵਕੂਫ਼ੀ ਉਸ ਲਈ ਸਜ਼ਾ ਲਿਆਉਂਦੀ ਹੈ।
23 ਸਿਆਣੇ ਬੰਦੇ ਦਾ ਦਿਲ ਉਸ ਦੇ ਉਪਦੇਸ਼ ਤੇ ਕਾਬੂ ਰੱਖਦਾ ਹੈ ਅਤੇ ਉਹ ਉਸ ਦੇ ਸ਼ਬਦਾਂ ਨੂੰ ਬਹੁਤ ਹੀ ਪ੍ਰੇਰਣਾਮਈ ਬਣਾਉਂਦਾ ਹੈ।
24 ਕ੍ਰਿਪਾਲੂ ਸ਼ਬਦ ਸ਼ਹਿਦ ਵਾਂਗ, ਤੁਹਾਡੇ ਦਿਮਾਗ਼ ਲਈ ਮਿੱਠੇ ਅਤੇ ਤੁਹਾਡੇ ਸਰੀਰ ਲਈ ਤੰਦਰੁਸਤੀ ਹੁੰਦੇ ਹਨ।
25 ਇੱਕ ਐਸਾ ਰਾਹ ਹੈ ਜਿਹੜਾ ਲੋਕਾਂ ਨੂੰ ਸਹੀ ਜਾਪਦਾ ਹੈ ਪਰ ਅਸਲ ਵਿੱਚ ਉਹ ਰਾਹ ਮੌਤ ਵੱਲ ਹੈ।
26 ਕਾਮੇ ਦੀ ਭੁੱਖ ਉਸ ਨੂੰ ਕਾਰੇ ਲਾਈ ਰੱਖਦੀ ਹੈ। ਉਸਦੀ ਭੁੱਖ ਉਸ ਨੂੰ ਚਲਾਉਂਦੀ ਰਹਿੰਦੀ ਹੈ।
27 ਇੱਕ ਸਮਾਜ ਧ੍ਰੋਹੀ ਆਦਮੀ ਹਮੇਸ਼ਾ ਮੰਦੀਆਂ ਗੱਲਾਂ ਵਿਉਂਤਦਾ, ਅਤੇ ਉਸਦਾ ਉਪਦੇਸ਼ ਉਸ ਅੱਗ ਵਾਂਗ ਹੈ ਜੋ ਚੀਜ਼ਾਂ ਨੂੰ ਤਬਾਹ ਕਰਦੀ ਹੈ।
28 ਇੱਕ ਹਿੰਸੱਕ ਆਦਮੀ ਗ਼ਲਤ ਫ਼ਹਿਮੀਆਂ ਦਾ ਕਾਰਣ ਬਣਦਾ ਹੈ, ਅਤੇ ਜਿਹੜਾ ਵਿਅਕਤੀ ਗੱਪ ਫ਼ੈਲਾਉਂਦਾ ਹੈ ਦੋਸਤਾਂ ਨੂੰ ਅੱਡ ਕਰ ਦਿੰਦਾ ਹੈ।
29 ਇੱਕ ਹਿੰਸੱਕ ਆਦਮੀ ਆਪਣੇ ਗੁਆਂਢੀ ਨੂੰ ਕੁਰਾਹੇ ਪਾਉਂਦਾ ਅਤੇ ਆਪਣੇ ਨਾਲ ਉਸ ਰਾਹ ਤੇ ਲੈ ਜਾਂਦਾ ਜੋ ਚੰਗਾ ਨਹੀ ਹੁੰਦਾ। 30 ਉਹ ਜਿਹੜਾ ਆਪਣੀਆਂ ਅੱਖਾਂ ਝਪਕਦਾ, ਦੁਸ਼ਟ ਵਿਉਂਤਾਂ ਬਣਾ ਰਿਹਾ ਹੁੰਦਾ ਹੈ ਅਤੇ ਉਹ ਜਿਹੜਾ ਆਪਣੇ ਮੂੰਹ ਤੇ ਚੂੰਡੀਆਂ ਵੱਢਦਾ ਬਦੀ ਦੀ ਜੁਗਤ ਬਣਾਉਂਦਾ।
31 ਧੌਲੇ ਵਾਲ ਇੱਕ ਪਰਤਾਪ ਦਾ ਤਾਜ ਹਨ, ਇਹ ਧਰਮੀ ਜੀਵਨ ਦੁਆਰਾ ਤੋਂ ਮਿਲਦਾ ਹੈ।
32 ਤਾਕਤਵਰ ਸਿਪਾਹੀ ਹੋਣ ਨਾਲੋਂ ਧੀਰਜਵਾਨ ਹੋਣਾ ਬਿਹਤਰ ਹੈ। ਪੂਰੇ ਸ਼ਹਿਰ ਉੱਤੇ ਕਾਬੂ ਪਾਉਣ ਨਾਲੋਂ ਆਪਣੇ ਗੁੱਸੇ ਉੱਤੇ ਕਾਬੂ ਪਾਉਣਾ ਬਿਹਤਰ ਹੈ।
33 ਫੈਸਲਾ ਕਰਨ ਲਈ ਲੋਕ ਗੁਣੇ ਪਾਉਂਦੇ ਹਨ, ਪਰ ਉਤਰ ਹਮੇਸ਼ਾ ਯਹੋਵਾਹ ਵਲੋਂ ਆਉਂਦਾ ਹੈ।
17 ਸ਼ਾਂਤੀ ਨਾਲ ਸੁੱਕੀ ਰੋਟੀ ਦੇ ਟੁਕੜੇ ਨੂੰ ਖਾਣਾ ਦਲੀਲਬਾਜ਼ੀ ਨਾਲ ਭਰੇ ਹੋਏ ਘਰ ਵਿੱਚ ਸ਼ਾਹੀ ਭੋਜਨ ਖਾਣ ਨਾਲੋਂ ਬਿਹਤਰ ਹੈ।
2 ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ।
3 ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।
4 ਬੁਰਾ ਬੰਦਾ ਹੋਰਨਾਂ ਲੋਕਾਂ ਦੀਆਂ ਮੰਦੀਆਂ ਗੱਲਾਂ ਸੁਣਦਾ ਹੈ। ਜਿਹੜੇ ਬੰਦੇ ਝੂਠ ਬੋਲਦੇ ਹਨ ਉਹ ਝੂਠ ਸੁਣਦੇ ਵੀ ਹਨ।
5 ਉਹ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ, ਆਪਣੇ ਬਨਾਉਣ ਵਾਲੇ ਲਈ ਅਨਾਦਰ ਦਰਸਾਉਂਦਾ, ਅਤੇ ਉਹ ਜਿਹੜੇ ਬਿਪਤਾ ਤੇ ਆਨੰਦ ਮਾਣਦੇ ਹਨ ਸਜ਼ਾ ਪਾਉਣਗੇ।
6 ਪੁਤ-ਪੋਤਰੇ ਆਪਣੇ ਬੁਢਿਆਂ ਲਈ ਮੁਕੁਟ ਵਾਂਗ ਹੁੰਦੇ ਹਨ, ਅਤੇ ਬੱਚੇ ਆਪਣੇ ਮਾਪਿਆਂ ਦੇ ਤਾਜ ਹੁੰਦੇ ਹਨ।
7 ਮੂਰਖ ਆਦਮੀ ਲਈ ਬਹੁਤਾ ਬੋਲਣਾ ਚੰਗਾ ਨਹੀਂ, ਬਿਲਕੁਲ ਜਿਵੇਂ ਕਿ ਕਿਸੇ ਸ਼ਾਸਕ ਨੂੰ ਝੂਠ ਬੋਲਣਾ ਨਹੀਂ ਸੋਭਦਾ।
8 ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ।
9 ਜੇਕਰ ਕੋਈ ਵਿਅਕਤੀ ਦੂਸਰੇ ਵਿਅਕਤੀ ਦੀਆਂ ਗ਼ਲਤ ਕਰਨੀਆਂ ਨੂੰ ਮਆਫ ਕਰ ਦਿੰਦਾ, ਉਹ ਪਿਆਰ ਕਮਾਵੇਗਾ, ਪਰ ਜਿਹੜਾ ਵਿਅਕਤੀ ਇਸ ਨੂੰ ਬਾਰ-ਬਾਰ ਉੱਠਾਉਂਦਾ ਆਪਣਾ ਸਭ ਤੋਂ ਨਜ਼ਦੀਕੀ ਦੋਸਤ ਵੀ ਗੁਆ ਲੈਂਦਾ ਹੈ।
10 ਇੱਕ ਝਿੜਕ ਇੱਕ ਸੂਝਵਾਨ ਆਦਮੀ ਤੇ, ਕਿਸੇ ਮੂਰਖ ਤੇ ਸੌ ਮਾਰ ਮਾਰਨ ਨਾਲੋਂ ਵੱਧੇਰੇ ਪ੍ਰਭਾਵ ਪਾਉਂਦੀ ਹੈ।
11 ਜੇ ਇੱਕ ਬਦ ਆਦਮੀ ਵਿਦ੍ਰੋਹ ਕਰਦਾ ਰਹੇ, ਤਾਂ ਇੱਕ ਬੇਰਹਿਮ ਅਧਿਕਾਰੀ ਉਸ ਨਾਲ ਸਲੂਕਣ ਲਈ ਭੇਜਿਆ ਜਾਵੇਗਾ।
12 ਇੱਕ ਰਿੱਛਣੀ ਨਾਲ, ਜਿਸਤੋਂ ਉਸ ਦੇ ਬੱਚੇ ਲੈ ਲਏ ਗਏ ਹੋਣ, ਮਿਲਣਾ ਇੱਕ ਮੂਰਖ ਨਾਲ ਉਸਦੀ ਬੇਵਕੂਫੀ ਸਮੇਤ ਮਿਲਣ, ਤੋਂ ਬਿਹਤਰ ਹੈ।
13 ਜੇਕਰ ਕੋਈ ਵਿਅਕਤੀ ਬਦੀ ਨਾਲ ਚੰਗਿਆਈ ਦੀ ਅਦਾਇਗੀ ਕਰੇ, ਮੁਸੀਬਤ ਉਸ ਦੇ ਟੱਬਰ ਨੂੰ ਨਹੀਂ ਛੱਡੇਗੀ।
14 ਦਲੀਲਬਾਜ਼ੀ ਦੀ ਸ਼ੁਰੂਆਤ ਬੰਨ੍ਹ ਵਿੱਚੋਂ ਫ਼ਟ ਨਿਕਲੇ ਪਾਣੀ ਵਾਂਗ ਹੈ, ਇਸ ਲਈ ਵਿਵਾਦ ਵਿੱਚ ਤੇਜ਼ੀ ਆਉਣ ਤੋਂ ਪਹਿਲਾਂ ਇਸ ਨੂੰ ਛੱਡ ਦਿਓ।
15 ਯਹੋਵਾਹ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਨਫ਼ਰਤ ਕਰਦਾ ਹੈ ਜੋ ਦੋਸ਼ੀ ਆਦਮੀ ਨੂੰ ਬੇਗੁਨਾਹ ਘੋਸ਼ਿਤ ਕਰਦਾ ਅਤੇ ਜਿਹੜਾ ਵਿਅਕਤੀ ਬੇਗੁਨਾਹ ਆਦਮੀ ਨੂੰ ਦੋਸ਼ੀ ਘੋਸ਼ਿਤ ਕਰਦਾ ਹੈ।
16 ਧੰਨ, ਮੂਰਖ ਬੰਦੇ ਲਈ, ਕੀ ਭਲਾ ਕਰੇਗਾ? ਕੀ ਉਹ ਸਿਆਣਪ ਖ੍ਰੀਦੇਗਾ? ਪਰ ਉਸ ਨੂੰ ਕੋਈ ਸੂਝ ਨਹੀਂ।
17 ਦੋਸਤ ਹਰ ਸਮੇਂ ਤੁਹਾਨੂੰ ਪਿਆਰ ਕਰਦਾ ਹੈ ਅਤੇ ਭਰਾ ਮੁਸੀਬਤ ਦੇ ਸਮਿਆਂ ਲਈ ਹੀ ਜਨਮਿਆਂ ਹੈ।
18 ਸਿਰਫ਼ ਉਹੀ ਆਦਮੀ ਜਿਸ ਨੂੰ ਕੋਈ ਸੂਝ ਨਹੀਂ ਆਪਣੇ ਗੁਆਂਢੀ ਦੇ ਕਰਜ਼ਿਆਂ ਦੀ ਜਿੰਮੇਵਾਰੀ ਲਵੇਗਾ।
19 ਜਿਸ ਬੰਦੇ ਨੂੰ ਦਲੀਲਬਾਜ਼ੀ ਨਾਲ ਪਿਆਰ ਹੈ, ਉਹ ਪਾਪ ਨੂੰ ਪਿਆਰ ਕਰਦਾ ਹੈ, ਅਤੇ ਉਹ ਵਿਅਕਤੀ ਜੋ ਆਪਣੀਆਂ ਦਹਿਲੀਜਾਂ ਉੱਚੀਆਂ ਬਣਾਉਂਦੇ ਹਨ, ਟੁੱਟੀਆਂ ਹੋਈਆਂ ਹੱਡੀਆਂ ਨੂੰ ਸੱਦਾ ਦਿੰਦੇ ਹਨ।
20 ਇੱਕ ਪੁੱਠੇ ਦਿਮਾਗ਼ ਵਾਲਾ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰੇਗਾ, ਇਦੋ ਘ੍ਰਿਣਾਯੋਗ ਜੁਬਾਨ ਵਾਲਾ ਵਿਅਕਤੀ ਮੁਸੀਬਤ ਵਿੱਚ ਪੈ ਜਾਵੇਗਾ।
21 ਜਿਸ ਕੋਲ ਆਪਣੇ ਪੁੱਤਰ ਵਜੋਂ ਮੂਰਖ ਹੈ, ਉਦਾਸੀ ਹੈ, ਅਤੇ ਬੇਵਕੂਫ਼ ਆਦਮੀ ਦਾ ਪਿਤਾ ਕਦੇ ਖੁਸ਼ ਨਹੀਂ ਹੁੰਦਾ।
22 ਆਨੰਦਮਈ ਦਿਮਾਗ਼ ਇੱਕ ਚੰਗੀ ਦਵਾ ਬਣਾਉਂਦਾ ਹੈ, ਪਰ ਉਦਾਸ ਮਹਿਸੂਸ ਕਰਨਾ ਹੱਡੀਆਂ ਨੂੰ ਵੀ ਸੁਕਾ ਦਿੰਦਾ ਹੈ।
23 ਇੱਕ ਦੁਸ਼ਟ ਆਦਮੀ ਨਿਆਂ ਰੋਕਣ ਲਈ ਗੁਪਤ ਤੌਰ ਤੇ ਰਿਸ਼ਵਤ ਲੈਂਦਾ ਹੈ।
24 ਸਿਆਣਾ ਬੰਦਾ ਸਿਆਣਪ ਵਾਲੇ ਕੰਮ ਬਾਰੇ ਸੋਚਦਾ ਰਹਿੰਦਾ ਹੈ। ਪਰ ਮੂਰਖ ਦੂਰ-ਦੁਰਾਡੀਆਂ ਥਾਵੇਂ ਦੇ ਸੁਪਨੇ ਲੈਂਦਾ ਰਹਿੰਦਾ ਹੈ।
25 ਮੂਰਖ ਪੁੱਤਰ ਆਪਣੇ ਪਿਤਾ ਲਈ ਅਫ਼ਸੋਸ ਦਾ ਕਾਰਣ ਬਣਦਾ ਹੈ। ਅਤੇ ਮੂਰਖ ਪੁੱਤਰ ਆਪਣੀ ਜਨਮ ਦੇਣ ਵਾਲੀ ਮਾਂ ਨੂੰ ਉਦਾਸੀ ਦਿੰਦਾ ਹੈ।
26 ਜਿਸ ਬੰਦੇ ਨੇ ਕੋਈ ਗ਼ਲਤੀ ਨਹੀਂ ਕੀਤੀ ਉਸ ਨੂੰ ਸਜ਼ਾ ਦੇਣਾ ਗ਼ਲਤ ਹੈ। ਜਦੋਂ ਆਗੂ ਇਮਾਨਦਾਰ ਹੋਣ ਤਾਂ ਉਨ੍ਹਾਂ ਨੂੰ ਸਜ਼ਾ ਦੇਣੀ ਗ਼ਲਤ ਗੱਲ ਹੈ।
27 ਇੱਕ ਸਮਝਦਾਰ ਆਦਮੀ ਆਪਣੀ ਕਥਨੀ ਤੇ ਕਾਬੂ ਰੱਖਦਾ, ਅਤੇ ਜਿਹੜਾ ਸੂਝਵਾਨ ਹੈ ਆਪਣੇ ਕ੍ਰੋਧ ਤੇ ਕਾਬੂ ਰੱਖਦਾ ਹੈ।
28 ਮੂਰਖ ਵੀ ਜੋ ਕਿ ਚੁੱਪ ਰਹੇ ਸਿਆਣਾ ਮੰਨਿਆ ਜਾਂਦਾ ਹੈ ਜਿੰਨਾ ਚਿਰ ਤੀਕ ਉਹ ਆਪਣਾ ਮੂੰਹ ਬੰਦ ਰੱਖੇ ਸੂਝਵਾਨ ਨਜ਼ਰ ਆਉਂਦਾ ਹੈ।
18 ਇੱਕ ਨਾ ਦੋਸਤਾਨਾ ਵਿਅਕਤੀ ਆਪਣੀਆਂ ਹੀ ਇੱਛਾਵਾਂ ਦਾ ਪਿੱਛਾ ਕਰਦਾ ਹੈ, ਉਹ ਹਰ ਸਲਾਹ ਨੂੰ ਘ੍ਰਿਣਾ ਕਰਦਾ ਹੈ।
2 ਮੂਰਖ ਬੰਦਾ ਹੋਰਨਾਂ ਲੋਕਾਂ ਤੋਂ ਸਿੱਖਿਆ ਲੈਣਾ ਨਹੀਂ ਚਾਹੁੰਦਾ ਉਹ ਬੰਦਾ ਸਿਰਫ਼ ਆਪਣੇ ਵਿੱਚਾਰ ਹੀ ਦੱਸਣਾ ਚਾਹੁੰਦਾ ਹੈ।
3 ਦੁਸ਼ਟ ਵਿਅਕਤੀ ਨਾਲ ਨਿੰਦਿਆ ਆਉਂਦੀ ਹੈ, ਨਿਰਾਦਰ ਬੇਇੱਜ਼ਤੀ ਲਿਆਉਂਦਾ ਹੈ।
4 ਆਦਮੀ ਦੇ ਸ਼ਬਦ ਡੂੰਘੇ ਪਾਣੀਆਂ ਵਰਗੇ ਹਨ, ਸਿਆਣਪ ਦਾ ਸਰੋਤ ਬੁਲਬਲੇ ਉੱਠਦੀ ਨਹਿਰ ਹੈ।
5 ਦੁਸ਼ਟ ਬੰਦੇ ਦਾ ਪੱਖ ਲੈ ਕੇ ਬੇਗੁਨਾਹ ਆਦਮੀ ਨੂੰ ਨਿਆਂ ਤੋਂ ਵਾਂਝਿਆਂ ਕਰਨਾ ਸਹੀ ਨਹੀਂ।
6 ਇੱਕ ਮੂਰਖ ਬੰਦੇ ਦਾ ਮੂੰਹ ਜੇ ਦਲੀਲਬਾਜ਼ੀ ਵਿੱਚ ਪੈ ਜਾਂਦਾ, ਉਸਦਾ ਮੂੰਹ ਕੁੱਟ ਦੀ ਮੰਗ ਕਰ ਰਿਹਾ ਹੈ।
7 ਇੱਕ ਮੂਰਖ ਆਦਮੀ ਦਾ ਮੂੰਹ ਉਸਦੀ ਬਰਬਾਦੀ ਹੈ, ਉਸ ਦੇ ਬੁਲ੍ਹ ਉਸ ਦੇ ਜੀਵਨ ਲਈ ਸ਼ਿਕੰਜ਼ਾ ਹਨ।
8 ਲੋਕ ਚੁਗਲੀਆਂ ਦੇ ਭੰਡਾਰ ਹਨ। ਇਹ ਚੰਗੇ ਭੋਜਨ ਵਾਂਗ ਹੈ ਜੋ ਢਿੱਡ ਦੀ ਗਹਿਰਾਈ ਤਾਂਈ ਪਹੁੰਚਦੀਆਂ ਹਨ।
9 ਉਹ ਵਿਅਕਤੀ ਜਿਹੜਾ ਆਪਣੇ ਕੰਮ ਵਿੱਚ ਲਾਪਰਵਾਹ ਹੈ ਉਸ ਵਿਅਕਤੀ ਵਰਗਾ ਜਿਹੜਾ ਚੀਜ਼ਾਂ ਤਬਾਹ ਕਰਦਾ ਹੈ।
10 ਯਹੋਵਾਹ ਦਾ ਨਾਮ ਇੱਕ ਮਜ਼ਬੂਤ ਕਿਲ੍ਹੇ ਵਾਂਗ ਹੈ। ਇੱਕ ਚੰਗਾ ਵਿਅਕਤੀ ਭੱਜ ਕੇ ਇਸ ਵਿੱਚ ਵੜ ਜਾਂਦਾ ਅਤੇ ਸੁੱਰੱਖਿਅਤ ਹੋ ਜਾਂਦਾ।
11 ਅਮੀਰ ਆਦਮੀ ਸਮਝਦਾ ਹੈ ਕਿ ਉਸ ਦੀ ਦੌਲਤ ਇੱਕ ਵਗਲੇ ਹੋਏ ਸਹਿਰ ਵਾਂਗ ਹੈ। ਉਹ ਇਸ ਨੂੰ ਇੱਕ ਨਾ ਮਾਪੇ ਜਾਣ ਵਾਲੀ ਕੰਧ ਵਾਂਗ ਵੇਖਦਾ ਹੈ।
12 ਇੱਕ ਘਮੰਡੀ ਦਿਮਾਗ ਵਿਅਕਤੀ ਦੇ ਪਤਨ ਦੇ ਅੱਗੇ ਚੱਲਦਾ ਹੈ, ਪਰ ਨਿਮ੍ਰਤਾ ਸਤਿਕਾਰ ਤੋਂ ਬਾਅਦ ਵਿੱਚ ਆਉਂਦੀ ਹੈ।
13 ਜਿਹੜਾ ਵਿਅਕਤੀ ਬਿਨਾਂ ਸੁਣਿਆਂ ਜਵਾਬ ਦੇਵੇ, ਮੂਰਖ ਹੈ ਜਿਸ ਨੂੰ ਸ਼ਰਮਿੰਦਾ ਕੀਤਾ ਜਾਣਾ ਚਾਹੀਦਾ ਹੈ।
14 ਆਦਮੀ ਦਾ ਦਿਲ ਬੀਮਾਰੀ ਦੌਰਾਨ ਉਸਦੀ ਦੇਖ-ਭਾਲ ਕਰਦਾ ਹੈ, ਪਰ ਕੌਣ ਆਦਮੀ ਟੁੱਟੇ ਹੋਏ ਆਤਮੇ ਨੂੰ ਉੱਠਾ ਸੱਕਦਾ ਹੈ।
15 ਇੱਕ ਸੂਝਵਾਨ ਆਦਮੀ ਗਿਆਨ ਪ੍ਰਾਪਤ ਕਰਦਾ ਹੈ, ਸਿਆਣੇ ਲੋਕਾਂ ਦੇ ਕੰਨ ਗਿਆਨ ਲੋਚਦੇ ਹਨ।
16 ਇੱਕ ਸੁਗਾਤ ਆਦਮੀ ਲਈ ਬੂਹੇ ਖੋਲ ਦਿੰਦੀ ਹੈ, ਉਹ ਮਹੱਤਵਪੂਰਣ ਲੋਕਾਂ ਨੂੰ ਮਿਲਣ ਦੇ ਕਾਬਿਲ ਹੋਵੇਗਾ।
17 ਜਿਹੜਾ ਵਿਅਕਤੀ ਵਿਵਾਦ ਦੌਰਾਨ ਆਪਣਾ ਮਾਮਲਾ ਪਹਿਲਾਂ ਹਾਜ਼ਰ ਕਰੇ ਸਹੀ ਪੱਖ ਵਿੱਚ ਹੁੰਦਾ, ਪਰ ਫ਼ੇਰ ਉਸ ਦੇ ਵਿਰੋਧੀ ਆਉਂਦੇ ਹਨ ਅਤੇ ਉਸਦੀ ਪਰੀਖਿਆ ਲੈਂਦੇ ਹਨ।
18 ਜਦੋਂ ਦੋ ਤਾਕਤਵਰ ਲੋਕ ਝਗੜ ਰਹੇ ਹੋਣ ਤਾਂ ਨਰਦਾਂ ਸੁੱਟਕੇ ਫ਼ੈਸਲਾ ਕਰਨਾ ਹੀ ਸਭ ਤੋਂ ਚੰਗਾ ਰਹਿੰਦਾ ਹੈ।
19 ਆਪਣੇ ਭਰਾ ਨਾਲ ਸੰਧੀ ਕਰਨੀ, ਜਿਸ ਨੂੰ ਤੁਸੀਂ ਨਾਰਾਜ਼ ਕੀਤਾ ਸੀ, ਕਿਸੇ ਮਜ਼ਬੂਤ ਰਾਜ ਤੇ ਜਿੱਤ ਪ੍ਰਾਪਤ ਕਰਨ ਨਾਲੋਂ ਵੀ ਵੱਧੇਰੇ ਔਖਾ ਹੈ। ਦਲੀਲਬਾਜ਼ੀ ਕਿਸੇ ਮਹਿਲ ਤੇ ਸਰੀਏ ਲੱਗੇ ਫ਼ਾਟਕਾਂ ਵਾਂਗ ਹੈ।
20 ਆਦਮੀ ਦਾ ਢਿੱਡ ਆਪਣੇ ਮੂੰਹ ਦੇ ਫ਼ਲਾਂ ਨਾਲ ਭਰ ਜਾਂਦਾ ਹੈ, ਉਹ ਆਪਣੇ ਬੁਲ੍ਹਾਂ ਦੀਆਂ ਫ਼ਸਲਾਂ ਨਾਲ ਸੰਤੁਸ਼ਟ ਹੋ ਜਾਂਦਾ ਹੈ।
21 ਵਿਅਕਤੀ ਦੀ ਜ਼ਬਾਨ ’ਚ ਜੀਵਨ ਅਤੇ ਮੌਤ ਦੀ ਸ਼ਕਤੀ ਹੈ ਕੋਈ ਵੀ ਜੋ ਇਸ ਨੂੰ ਇਸਤੇਮਾਲ ਕਰਨਾ ਪਸੰਦ ਕਰਦਾ ਇਸਦੇ ਫ਼ਲ ਨੂੰ ਖਾਂਦਾ ਹੈ।
22 ਜੇਕਰ ਤੇਰੀ ਇੱਕ ਪਤਨੀ ਹੈ, ਤੈਨੂੰ ਇੱਕ ਵੱਧੀਆ ਚੀਜ਼ ਮਿਲ ਗਈ ਹੈ ਅਤੇ ਤੂੰ ਯਾਹੋਵਾਹ ਤੋਂ ਅਸੀਸ ਪ੍ਰਾਪਤ ਹੈਂ।
23 ਗਰੀਬ ਆਦਮੀ ਸਹਾਇਤਾ ਲਈ ਬੇਨਤੀ ਕਰੇਗਾ ਪਰ ਅਮੀਰ ਆਦਮੀ ਜਦੋਂ ਉਸਦਾ ਜਵਾਬ ਦਿੰਦਾ ਤਾਂ ਕੁਰੱਖਤ ਹੁੰਦਾ ਹੈ।
24 ਕੁਝ ਦੋਸਤ ਸਿਰਫ਼ ਸਮਾਜਿਕ ਸਾਥੀ ਹੀ ਹੁੰਦੇ ਹਨ। ਪਰ ਇੱਕ ਚੰਗਾ ਦੋਸਤ ਇੱਕ ਭਰਾ ਨਾਲੋਂ ਵੀ ਬਿਹਤਰ ਹੋ ਸੱਕਦਾ ਹੈ
19 ਜਿਹੜਾ ਗਰੀਬ ਨਿਰਦੋਸ਼ ਹੈ ਉਸ ਮੂਰਖ ਨਾਲੋਂ ਬਿਹਤਰ ਹੈ ਜੋ ਦੁਸ਼ਟ ਗੱਲਾਂ ਕਰਦਾ ਹੈ।
2 ਗਿਆਨ ਤੋਂ ਬਿਨਾ ਇੱਛਾ ਕਾਫ਼ੀ ਨਹੀਂ ਅਤੇ ਜਿਹੜਾ ਵਿਅਕਤੀ ਤੇਜ਼ੀ ਵਿੱਚ ਰਹਿੰਦਾ ਗਲਤੀਆਂ ਕਰਦਾ।
3 ਕਿਸੇ ਬੰਦੇ ਦੀ ਆਪਣੀ ਮੂਰੱਖਤਾ ਹੀ ਉਸ ਨੂੰ ਤਬਾਹ ਕਰ ਦੇਵੇਗੀ। ਪਰ ਉਹ ਯਹੋਵਾਹ ਨੂੰ ਦੋਸ਼ੀ ਠਹਿਰਾਵੇਗਾ।
4 ਜੇ ਕੋਈ ਬੰਦਾ ਅਮੀਰ ਹੈ, ਤਾਂ ਉਸਦੀ ਦੌਲਤ ਉਸ ਦੇ ਕਈ ਦੋਸਤ ਪੈਦਾ ਕਰੇਗੀ। ਪਰ ਜੇ ਕੋਈ ਬੰਦਾ ਗਰੀਬ ਹੈ ਤਾਂ ਉਸ ਦੇ ਸਾਰੇ ਦੋਸਤ ਉਸਦਾ ਸਾਥ ਛੱਡ ਦੇਣਗੇ।
5 ਜਿਹੜਾ ਬੰਦਾ ਕਿਸੇ ਹੋਰ ਦੇ ਖਿਲਾਫ਼ ਝੂਠ ਬੋਲਦਾ ਹੈ ਉਸ ਨੂੰ ਸਜ਼ਾ ਮਿਲੇਗੀ। ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਸੁਰੱਖਿਅਤ ਨਹੀਂ ਰਹੇਗਾ।
6 ਅਨੇਕਾਂ ਲੋਕ ਸ਼ਾਸਕ ਨੂੰ ਮਿਲਣਾ ਚਾਹੁੰਦੇ ਹਨ, ਅਤੇ ਹਰ ਕੋਈ ਉਸਦਾ ਦੋਸਤ ਬਣਨਾ ਚਾਹੁੰਦਾ ਜੋ ਸੁਗਾਤਾਂ ਦਿੰਦਾ ਹੈ।
7 ਇੱਕ ਗਰੀਬ ਆਦਮੀ ਆਪਣੇ ਹੀ ਰਿਸ਼ਤੇਦਾਰਾਂ ਦੁਆਰਾ ਵੀ ਤਿਰਸੱਕਾਰਿਆ ਜਾਂਦਾ ਹੈ, ਤਾਂ ਉਸਦਾ ਉਸ ਦੇ ਦੋਸਤਾਂ ਦੁਆਰਾ ਕਿੰਨਾ ਪਰਹੇਜ ਹੁੰਦਾ ਹੋਵੇਗਾ। ਉਹ ਉਨ੍ਹਾਂ ਅੱਗੇ ਬੇਨਤੀ ਕਰਦਾ, ਪਰ ਉਹ ਪਰਵਾਹ ਨਹੀਂ ਕਰਦੇ ਹਨ।
8 ਜਿਹੜਾ ਵਿਅਕਤੀ ਗਿਆਨ ਹਾਸਿਲ ਕਰ ਲੈਂਦਾ ਹੈ, ਆਪਣੇ-ਆਪ ਦਾ ਖਿਆਲ ਰੱਖਦਾ ਹੈ, ਜਿਹੜਾ ਵਿਅਕਤੀ ਸਿਖਦਾ ਰਹਿੰਦਾ ਹੈ, ਉੱਨਤੀ ਕਰਦਾ ਰਹਿੰਦਾ ਹੈ।
9 ਝੂਠੇ ਗਵਾਹ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ! ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ।
10 ਕਿਸੇ ਮੂਰਖ ਲਈ ਐਸ਼ ਨਾਲ ਜਿਉਂਣਾ, ਉਪਯੁਕਤ ਨਹੀਂ, ਇਹ ਕਿੰਨਾ ਬੱਦਤਰ ਹੋਵੇਗਾ ਜੇਕਰ ਕੋਈ ਗੁਲਾਮ ਸ਼ਹਿਜਾਦਿਆਂ ਉੱਪਰ ਰਾਜ ਕਰੇ।
11 ਜੇ ਕੋਈ ਬੰਦਾ ਸੂਝਵਾਨ ਹੈ ਉਹ ਧੀਰਜ ਨੂੰ ਸਿਖਦਾ ਅਤੇ ਇਹ ਉਸਦੀ ਮਹਿਮਾ ਹੁੰਦੀ ਹੈ ਜਦੋਂ ਉਹ ਤਿਰਸੱਕਾਰ ਨੂੰ ਮੁਆਫ਼ ਕਰ ਦਿੰਦਾ ਹੈ।
12 ਰਾਜੇ ਦੇ ਗੁੱਸੇ ਭਰੇ ਬੋਲ ਬੱਬਰਸ਼ੇਰ ਦੀ ਗਰਜ ਵਰਗੇ ਹਨ। ਪਰ ਉਸਦੀਆਂ ਸ਼ੁਭਕਾਮਨਾਵਾਂ ਘਾਹ ਉੱਤੇ ਕੋਮਲਤਾ ਨਾਲ ਡਿੱਗਦੀ ਫ਼ੁਹਾਰ ਵਾਂਗ ਹੁੰਦੀਆਂ ਹਨ।
13 ਇੱਕ ਮੂਰਖ ਪੁੱਤਰ ਆਪਣੇ ਪਿਤਾ ਦੀ ਬਿਪਤਾ ਹੁੰਦਾ ਹੈ, ਅਤੇ ਇੱਕ ਝਗੜਾਲੂ ਪਤਨੀ ਛੱਤ ਵਿੱਚਲੇ ਛੇਕ ਵਾਂਗ ਹੁੰਦੀ ਹੈ।
14 ਵਿਅਕਤੀ ਨੂੰ ਆਪਣੇ ਹੀ ਮਾਪਿਆਂ ਤੋਂ ਪੈਸੇ ਅਤੇ ਘਰ ਪ੍ਰਾਪਤ ਹੁੰਦਾ ਹੈ, ਪਰ ਇੱਕ ਸੂਝਵਾਨ ਪਤਨੀ ਯਹੋਵਾਹ ਵੱਲੋਂ ਮਿਲੀ ਸੁਗਾਤ ਹੈ।
15 ਸੁਸਤ ਆਦਮੀ ਭਾਵੇਂ ਕਿੰਨਾ ਵੀ ਸੌਂ ਲਵੇ ਪਰ ਉਹ ਬਹੁਤ ਭੁੱਖਾ ਹੀ ਹੋਵੇਗਾ।
16 ਜਿਹੜਾ ਵਿਅਕਤੀ ਹੁਕਮ ਨੂੰ ਪੂਰਦਾ ਆਪਣੇ ਜੀਵਨ ਦਾ ਬਚਾਉ ਕਰੇਗਾ, ਪਰ ਉਹ ਜਿਹੜਾ ਆਪਣਾ ਜੀਵਨ ਬਾਰੇ ਧਿਆਨ ਨਹੀਂ ਦਿੰਦਾ ਮਾਰਿਆ ਜਾਵੇਗਾ।
17 ਗਰੀਬ ਲੋਕਾਂ ਦਾ ਲਿਹਾਜ ਕਰਨਾ ਯਹੋਵਾਹ ਨੂੰ ਪੈਸੇ ਉਧਾਰ ਦੇਣ ਵਰਗੀ ਗੱਲ ਹੈ, ਉਹ ਪ੍ਰਪੱਕ ਹੀ ਤੁਹਾਨੂੰ ਅਦਾਇਗੀ ਕਰੇਗਾ।
18 ਉਮੀਦ ਰਹਿੰਦਿਆਂ ਹੀ ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ। ਜੇ ਤੁਸੀਂ ਅਜਿਹਾ ਕਰਨ ਤੋਂ ਇਨਕਾਰ ਕਰੋਂਗੇ, ਤਾਂ ਤੁਸੀਂ ਉਸਦੀ, ਆਪਣੇ-ਆਪ ਨੂੰ ਤਬਾਹ ਕਰਨ ਲਈ, ਸਹਾਇਤਾ ਕਰ ਰਹੇ ਹੋਵੋਂਗੇ।
19 ਛੇਤੀ ਗੁੱਸੇ ਵਿੱਚ ਆ ਜਾਣ ਵਾਲੇ ਵਿਅਕਤੀ ਨੂੰ ਕੀਮਤ ਜ਼ਰੂਰ ਦੇਣੀ ਪੈਂਦੀ ਹੈ। ਜੇਕਰ ਤੁਸੀਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰੋਂਗੇ, ਤੁਹਾਨੂੰ ਇਹ ਬਾਰ-ਬਾਰ ਕਰਨਾ ਪਵੇਗਾ।
20 ਮਸ਼ਵਰੇ ਨੂੰ ਸੁਣੋ ਅਤੇ ਸੁਧਾਰ ਨੂੰ ਪ੍ਰਵਾਨ ਕਰੋ ਤਾਂ ਜੋ ਅਖੀਰ ਵਿੱਚ ਤੁਸੀਂ ਸਿਆਣੇ ਬਣ ਜਾਵੋਂਗੇ।
21 ਆਦਮੀ ਅਨੇਕਾਂ ਯੋਜਨਾਵਾਂ ਬਣਾਉਂਦਾ, ਪਰ ਯਹੋਵਾਹ ਦੀ ਰਜ਼ਾ ਨਿਸ਼ਚਾ ਕਰਦੀ ਹੈ ਕਿ ਕੀ ਵਾਪਰੇਗਾ।
22 ਲੋਕ ਵਫ਼ਾਦਾਰ ਆਦਮੀ ਨੂੰ ਪਸੰਦ ਕਰਦੇ ਹਨ, ਇਸ ਲਈ ਗਰੀਬ ਅਤੇ ਭਰੋਸੇਯੋਗ ਹੋਣਾ ਝੂਠੇ ਨਾਲੋਂ ਬਿਹਤਰ ਹੈ।
23 ਯਹੋਵਾਹ ਦਾ ਡਰ ਜਿੰਦਗ਼ੀ ਵੱਲ ਅਗਵਾਈ ਕਰਦਾ ਹੈ ਜੋ ਕੋਈ ਵੀ ਇਸ ਨਾਲ ਭਰਪੂਰ ਹੈ ਉਹ ਬਿਨਾਂ ਕਿਸੇ ਵੀ ਸਮੱਸਿਆ ਤੋਂ ਆਰਾਮ ਨਾਲ ਬੱਚ ਸੱਕਦਾ ਹੈ ਅਤੇ ਸਾਂਤੀ ਪ੍ਰਾਪਤ ਕਰਦਾ ਹੈ।
24 ਇੱਕ ਆਲਸੀ ਬੰਦਾ ਭਾਂਡੇ ਵਿੱਚ ਆਪਣਾ ਹੱਥ ਪਾਉਂਦਾ ਹੈ, ਪਰ ਇਸ ਨੂੰ ਮੂੰਹ ਤਾਈਂ ਚੁੱਕਣ ਨੂੰ ਬਹੁਤ ਮੁਸ਼ਕਿਲ ਮਹਿਸੂਸ ਕਰਦਾ ਹੈ।
25 ਬੇਅਦਬ ਵਿਅਕਤੀ ਨੂੰ ਕੁੱਟੋ ਅਤੇ ਇੱਕ ਆਮ ਆਦਮੀ ਇਸਤੋਂ ਸਿੱਖੇਗਾ। ਇੱਕ ਸੂਝਵਾਨ ਆਦਮੀ ਨੂੰ ਝਿੜਕੋ, ਅਤੇ ਉਹ ਇੱਕ ਸਬਕ ਸਿੱਖ ਜਾਵੇਗਾ।
26 ਜਿਹੜਾ ਪੁੱਤਰ ਆਪਣੇ ਪਿਤਾ ਤੋਂ ਚੋਰੀ ਕਰੇ ਅਤੇ ਆਪਣੀ ਮਾਂ ਨੂੰ ਦੂਰ ਭਜਾ ਦੇਵੇ ਘ੍ਰਿਣਾਯੋਗ ਹੈ ਅਤੇ ਉਹ ਸ਼ਰਮਿੰਦਗੀ ਦਾ ਕਾਰਣ ਬਣਦਾ ਹੈ।
27 ਜੇ ਤੁਸੀਂ ਨਿਰਦੇਸ਼ਾਂ ਨੂੰ ਸੁਣਨਾ ਛੱਡ ਦਿਓਗੇ ਤਾਂ ਤੁਸੀਂ ਮੂਰੱਖਤਾ ਭਰੀਆਂ ਗ਼ਲਤੀਆਂ ਕਰਦੇ ਰਹੋਂਗੇ।
28 ਵਿਅਰਥ ਗਵਾਹ ਇਨਸਾਫ਼ ਤੇ ਹੱਸਦਾ, ਅਤੇ ਇੱਕ ਬਦ ਆਦਮੀ ਦਾ ਮੂੰਹ ਬਦੀ ਨੂੰ ਨਿਗਲ ਜਾਂਦਾ ਹੈ।
29 ਮਖੌਲੀਆਂ ਨੂੰ ਸਜ਼ਾ ਮਿਲੇਗੀ। ਅਤੇ ਮੂਰਖ ਆਦਮੀ ਨੂੰ ਕੋੜੇ ਮਾਰੇ ਜਾਣਗੇ।
20 ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।
2 ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।
3 ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ।
4 ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ।
5 ਬੰਦੇ ਦੇ ਖਿਆਲ ਡੂੰਘੇ ਪਾਣੀਆਂ ਵਾਂਗ ਹੁੰਦੇ ਹਨ, ਪਰ ਸਮਝਦਾਰ ਆਦਮੀ ਉਨ੍ਹਾਂ ਨੂੰ ਬਾਹਰ ਖਿੱਚ ਲੈਂਦਾ ਹੈ।
6 ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ।
7 ਇੱਕ ਧਰਮੀ ਬੰਦਾ ਚੰਗਾ ਜੀਵਨ ਜਿਉਂਦਾ ਹੈ, ਅਤੇ ਇਹ ਉਸ ਦੇ ਬੱਚਿਆਂ ਤੇ ਵੀ ਅਸੀਸ ਲਿਆਉਂਦਾ ਹੈ।
8 ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।
9 ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ ਉਸ ਨੇ ਸਦਾ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ? ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ, “ਉਸਦਾ ਕੋਈ ਪਾਪ ਨਹੀਂ?” ਨਹੀਂ!
10 ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।
11 ਇੱਕ ਬੱਚਾ ਵੀ ਆਪਣੀਆਂ ਹਰਕਤਾਂ ਤੋਂ ਇਹ ਦਰਸਾ ਦਿੰਦਾ ਹੈ ਕਿ ਉਹ ਚੰਗਾ ਹੈ ਜਾਂ ਮਾੜਾ ਹੈ। ਤੁਸੀਂ ਉਸ ਬੱਚੇ ਦੀ ਨਿਗਰਾਨੀ ਕਰ ਸੱਕਦੇ ਹੋ ਅਤੇ ਜਾਣ ਸੱਕਦੇ ਹੋ ਕਿ ਕੀ ਉਹ ਇਮਾਨਦਾਰ ਤੇ ਨੇਕ ਹੈ ਜਾਂ ਨਹੀਂ।
12 ਯਹੋਵਾਹ ਨੇ ਸੁਣਨ ਲਈ ਸਾਡੀ ਖਾਤਰ ਦੋਵਾਂ ਕੰਨਾਂ ਨੂੰ, ਅਤੇ ਅੱਖਾਂ ਨੂੰ ਵੇਖਣ ਲਈ ਬਣਾਇਆ!
13 ਨੀਂਦ ਨੂੰ ਪਿਆਰ ਨਾ ਕਰੋ, ਨਹੀਂ ਤਾਂ ਤੁਸੀਂ ਗਰੀਬ ਹੋ ਜਾਵੋਂਗੇ। ਪਰ ਕੰਮ ਵਿੱਚ ਆਪਣਾ ਸਮਾਂ ਬਿਤਾਓ ਅਤੇ ਤੁਹਾਡੇ ਪਾਸ ਖਾਣ ਲਈ ਬਹੁਤ ਹੋਵੇਗਾ।
14 ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ।
15 ਸੋਨਾ ਤੇ ਹੀਰੇ ਕਿਸੇ ਬੰਦੇ ਨੂੰ ਅਮੀਰ ਬਣਾ ਸੱਕਦੇ ਹਨ। ਪਰ ਜਿਹੜਾ ਬੰਦਾ ਇਹ ਜਾਣਦਾ ਹੈ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ, ਉਹ ਉਨਾਂ ਨਾਲੋਂ ਵੀ ਕਿਤੇ ਵੱਧ ਮੁੱਲਵਾਨ ਹੈ।
16 ਜੇਕਰ ਕੋਈ ਵਿਅਕਤੀ ਕਿਸੇ ਅਣਜਾਣ ਵਿਅਕਤੀ ਦੇ ਕਰਜ਼ ਦੀ ਜਿੰਮੇਵਾਰੀ ਲੈਂਦਾ, ਉਸਦੀ ਜਮੀਨ ਲੈ ਲਵੋ। ਯਕੀਨੀ ਤੋਰ ਤੇ ਕਿ ਤੁਸੀਂ ਉਸ ਵਿਅਕਤੀ ਪਾਸੋਂ ਕੁਝ ਗਿਰਵੀ ਰੱਖ ਲਵੋ ਜੋ ਕਿਸੇ ਅਨਜਾਣ ਔਰਤ ਦੀ ਜਿੰਮੇਵਾਰੀ ਲੈਂਦਾ ਹੈ।
17 ਜੇ ਤੁਸੀਂ ਧੋਖੇ ਨਾਲ ਕੋਈ ਚੀਜ਼ ਹਾਸਿਲ ਕਰ ਲਵੋਂਗੇ, ਇਹ ਚੰਗੀ ਚੀਜ਼ ਵਾਂਗ ਤਾਂ ਜਾਪੇਗੀ। ਪਰ ਅਖੀਰ ਵਿੱਚ ਉਸਦਾ ਅੰਤ ਪੱਥਰ ਨਾਲ ਭਰੇ ਮੂੰਹ ਨਾਲ ਹੁੰਦਾ ਹੈ।
18 ਯੋਜਨਾਵਾਂ ਬਨਾਉਣ ਤੋਂ ਪਹਿਲਾਂ ਚੰਗਾ ਮਸ਼ਵਰਾ ਹਾਸਿਲ ਕਰੋ। ਜੇ ਤੁਸੀਂ ਯੁੱਧ ਲਈ ਜਾ ਰਹੇ ਹੋ, ਯਕੀਨੀ ਕਰੋ ਕਿ ਤੁਹਾਡੇ ਕੋਲ ਚੰਗੀ ਸਲਾਹ ਹੈ।
19 ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।
20 ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।
21 ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ।
2010 by World Bible Translation Center