Bible in 90 Days
40 “ਉਨ੍ਹਾਂ ਨੇ ਦੂਰਾਡੀਆਂ ਥਾਵਾਂ ਤੋਂ ਆਦਮੀਆਂ ਨੂੰ ਸੱਦਾ ਦਿੱਤਾ। ਤੁਸੀਂ ਉਨ੍ਹਾਂ ਲਈ ਇੱਕ ਸੰਦੇਸਵਾਹਕ ਭੇਜਿਆ ਸੀ ਅਤੇ ਉਹ ਆਦਮੀ ਤੁਹਾਨੂੰ ਮਿਲਣ ਲਈ ਆ ਗਏ। ਤੁਸੀਂ ਉਨ੍ਹਾਂ ਲਈ ਇਸ਼ਨਾਨ ਕੀਤਾ, ਆਪਣੀਆਂ ਅੱਖਾਂ ਰੰਗੀਆਂ, ਅਤੇ ਆਪਣੇ ਗਹਿਣੇ ਪਾ ਲੇ। 41 ਤੁਸੀਂ ਇੱਕ ਸੁੰਦਰ ਪਲੰਗ ਉੱਤੇ ਬੈਠ ਗਈਆਂ ਜਿਸਦੇ ਸਾਹਮਣੇ ਇੱਕ ਮੇਜ਼ ਲੱਗਿਆ ਹੋਇਆ ਸੀ। ਤੁਸੀਂ ਇਸ ਮੇਜ਼ ਉੱਤੇ ਮੇਰੀ ਧੂਫ਼ ਅਤੇ ਮੇਰਾ ਤੇਲ ਰੱਖ ਦਿੱਤਾ।
42 “ਯਰੂਸਲਮ ਦਾ ਸ਼ੋਰ ਇਸ ਤਰ੍ਹਾਂ ਲਗਦਾ ਸੀ ਜਿਵੇਂ ਲੋਕ ਜਸ਼ਨ ਮਨਾ ਰਹੇ ਹੋਣ। ਬਹੁਤ ਸਾਰੇ ਲੋਕ ਜਸ਼ਨ ਵਿੱਚ ਆਏ। ਬਹੁਤ ਸਾਰੇ ਬੰਦੇ ਮਾਰੂਬਲ ਵਿੱਚੋਂ ਆਉਂਦੇ ਹੋਏ ਪਹਿਲਾਂ ਹੀ ਪੀ ਰਹੇ ਸਨ। ਉਨ੍ਹਾਂ ਨੇ ਔਰਤਾਂ ਨੂੰ ਖੂਬਸੂਰਤ ਕਂਗਣ ਅਤੇ ਤਾਜ ਦਿੱਤੇ। 43 ਫ਼ੇਰ ਮੈਂ ਇੱਕ ਔਰਤ ਨਾਲ ਗੱਲ ਕੀਤੀ ਜਿਹੜੀ ਕਿ ਆਪਣੀ ਬਦਕਾਰੀ ਕਾਰਣ ਬਰਬਾਦ ਹੋਈ ਪਈ ਸੀ। ਮੈਂ ਉਸ ਨੂੰ ਆਖਿਆ, ‘ਕੀ ਉਹ ਉਸ ਨਾਲ ਬਦਕਾਰੀ ਕਰਦੇ ਰਹਿਣਗੇ, ਅਤੇ ਉਹ ਉਨ੍ਹਾਂ ਨਾਲ?’ 44 ਪਰ ਉਹ ਉਸ ਕੋਲ ਉਸੇ ਤਰ੍ਹਾਂ ਜਾਂਦੇ ਰਹੇ ਜਿਵੇਂ ਕਿਸੇ ਵੇਸਵਾ ਕੋਲ ਜਾਂਦੇ ਹੋਣ। ਹਾਂ, ਉਹ ਉਨ੍ਹਾਂ ਬਦ ਔਰਤਾਂ, ਆਹਾਲਾਹ ਅਤੇ ਆਹਾਲੀਬਾਹ ਕੋਲ ਬਾਰ-ਬਾਰ ਜਾਂਦੇ ਰਹੇ।
45 “ਪਰ ਨੇਕ ਆਦਮੀ ਉਨ੍ਹਾਂ ਦਾ ਦੋਸ਼ੀਆਂ ਵਜੋਂ ਨਿਆਂ ਕਰਨਗੇ। ਉਹ ਲੋਕ ਉਨ੍ਹਾਂ ਔਰਤਾਂ ਬਾਰੇ ਵਿਭਚਾਰ ਅਤੇ ਕਤਲ ਦੀਆਂ ਦੋਸ਼ੀ ਹੋਣ ਦਾ ਨਿਆਂ ਕਰਨਗੇ। ਕਿਉਂ? ਕਿਉਂ ਕਿ ਆਹਾਲਾਹ ਅਤੇ ਆਹਾਲੀਬਾਹ ਨੇ ਵਿਭਚਾਰ ਦਾ ਪਾਪ ਕੀਤਾ ਹੈ ਅਤੇ ਉਨ੍ਹਾਂ ਦੇ ਹੱਥ ਹਾਲੇ ਵੀ ਲੋਕਾਂ ਦੇ ਖੂਨ ਨਾਲ ਰਂਗੇ ਹੋਏ ਹਨ!”
46 ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ, “ਲੋਕਾਂ ਨੂੰ ਇਕੱਠਿਆਂ ਕਰੋ। ਅਤੇ ਫ਼ੇਰ ਉਨ੍ਹਾਂ ਲੋਕਾਂ ਨੂੰ ਆਹਾਲਾਹ ਅਤੇ ਆਹਾਲੀਬਾਹ ਨੂੰ ਸਜ਼ਾ ਦੇਣ ਦਿਓ। ਲੋਕਾਂ ਦੀ ਇਹ ਭੀੜ ਇਨ੍ਹਾਂ ਦੋਹਾਂ ਔਰਤਾਂ ਨੂੰ ਸਜ਼ਾ ਦੇਵੇਗੀ ਅਤੇ ਇਨ੍ਹਾਂ ਦਾ ਮਜ਼ਾਕ ਉਡਾਵੇਗੀ। 47 ਫ਼ੇਰ ਉਹ ਭੀੜ ਇਨ੍ਹਾਂ ਉੱਤੇ ਪੱਥਰ ਸੁੱਟੇਗੀ ਅਤੇ ਇਨ੍ਹਾਂ ਨੂੰ ਮਾਰ ਦੇਵੇਗੀ। ਫ਼ੇਰ ਉਹ ਭੀੜ ਆਪਣੀਆਂ ਤਲਵਾਰਾਂ ਨਾਲ ਔਰਤਾਂ ਦੇ ਟੋਟੇ ਕਰ ਦੇਵੇਗੀ। ਉਹ ਉਨ੍ਹਾਂ ਦੇ ਬੱਚਿਆਂ ਨੂੰ ਮਾਰ ਦੇਵੇਗੀ ਅਤੇ ਉਨ੍ਹਾਂ ਦੇ ਘਰਾਂ ਨੂੰ ਜਲਾ ਦੇਵੇਗੀ। 48 ਇਸ ਤਰ੍ਹਾਂ, ਮੈਂ ਇਸ ਦੇਸ ਵਿੱਚੋਂ ਸ਼ਰਮਿੰਦਗੀ ਨੂੰ ਦੂਰ ਕਰ ਦਿਆਂਗਾ। ਅਤੇ ਹੋਰ ਸਾਰੀਆਂ ਔਰਤਾਂ ਨੂੰ ਚੇਤਾਵਨੀ ਮਿਲ ਜਾਵੇਗੀ ਕਿ ਉਹ ਓਹੋ ਜਿਹੀਆਂ ਸ਼ਰਮਸਾਰੀ ਵਾਲੀਆਂ ਗੱਲਾਂ ਨਾ ਕਰਨ ਜੋ ਤੁਸੀਂ ਕੀਤੀਆਂ ਹਨ। 49 ਉਹ ਤੁਹਾਨੂੰ ਤੁਹਾਡੇ ਮੰਦੇ ਕੰਮਾਂ ਦੀ ਸਜ਼ਾ ਦੇਣਗੇ। ਅਤੇ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਕਰਨ ਕਾਰਣ ਸਜ਼ਾ ਪਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ।”
ਹਾਂਡੀ ਅਤੇ ਮਾਸ
24 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਇਹ ਜਲਾਵਤਨੀ ਦੇ 9ਵੇਂ ਵਰ੍ਹੇ ਦੇ 10ਵੇਂ ਮਹੀਨੇ ਦਾ 10ਵਾਂ ਦਿਨ ਸੀ। 2 “ਆਦਮੀ ਦੇ ਪੁੱਤਰ, ਅੱਜ ਦੀ ਤਾਰੀਖ ਅਤੇ ਇਹ ਨੋਟ ਲਿਖ ਲੈ: ‘ਇਸ ਤਾਰੀਖ ਨੂੰ ਬਾਬਲ ਦੇ ਰਾਜੇ ਦੀ ਫ਼ੌਜ ਨੇ ਯਰੂਸ਼ਲਮ ਨੂੰ ਘੇਰਾ ਪਾਇਆ।’ 3 ਇਹ ਕਹਾਣੀ ਉਸ ਪਰਿਵਾਰ (ਇਸਰਾਏਲ) ਨੂੰ ਸੁਣਾ ਜਿਹੜਾ ਮੰਨਣ ਤੋਂ ਇਨਕਾਰੀ ਹੈ। ਉਨ੍ਹਾਂ ਨੂੰ ਇਹ ਗੱਲਾਂ ਦੱਸ, ‘ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ:
“‘ਹਾਂਡੀ ਨੂੰ ਅੱਗ ਤੇ ਰੱਖ ਦਿਓ।
ਹਾਂਡੀ ਨੂੰ ਉੱਤੇ ਰੱਖੋ ਅਤੇ ਪਾਣੀ ਪਾਓ।
4 ਇਸ ਵਿੱਚ ਪਾਓ ਮਾਸ ਦੇ
ਟੁਕੜੇ ਹਰ ਚੰਗੇ ਟੁਕੜੇ ਨੂੰ ਵਿੱਚ ਪਾਓ, ਪੱਟਾਂ ਅਤੇ ਮੋਢਿਆਂ ਨੂੰ।
ਸਭ ਤੋਂ ਵੱਧੀਆਂ ਹੱਡੀਆਂ ਨਾਲ ਭਰ ਦਿਓ ਹਾਂਡੀ ਨੂੰ।
5 ਇੱਜੜ ਦੀ ਸਭ ਤੋਂ ਚੰਗੀ ਭੇਡ ਨੂੰ ਵਰਤੋਂ।
ਲੱਕੜਾਂ ਰੱਖੋ ਹਾਂਡੀ ਹੇਠਾਂ
ਅਤੇ ਮਾਸ ਦੇ ਟੁਕੜਿਆਂ ਨੂੰ ਉਬਾਲੋ।
ਉਬਾਲੋ ਤਰੀ ਨੂੰ ਹੱਡੀਆ ਦੇ ਰਿੱਝ ਜਾਣ ਤੀਕ!’
6 “ਇਸ ਲਈ ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ:
‘ਬੁਰਾ ਹੋਵੇਗਾ ਇਹ ਯਰੂਸ਼ਲਮ ਲਈ
ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਲਈ।
ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ
ਅਤੇ ਮਿਟਾਏ ਨਹੀਂ ਜਾ ਸੱਕਦੇ ਜੰਗ ਦੇ ਉਹ ਧੱਬੇ।
ਸਾਫ਼ ਨਹੀਂ ਹੈ ਹਾਂਡੀ, ਇਸ ਲਈ ਚਾਹੀਦਾ ਹੈ
ਤੁਹਾਨੂੰ ਕਿ ਕੱਢ ਲਵੋ ਮਾਸ ਦੀ ਬੋਟੀ ਉਸ ਹਾਂਡੀ ਵਿੱਚੋਂ!
ਖਾਵੋ ਨਾ ਉਸ ਮਾਸ ਨੂੰ!
ਅਤੇ ਜਾਜਕਾਂ ਨੂੰ ਚੁਨਣ ਨਾ ਦਿਓ ਕੁਝ ਵੀ ਉਸ ਉਜੜੇ ਹੋਏ ਮਾਸ ਵਿੱਚੋਂ।
7 ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ।
ਕਿਉਂ ਕਿ ਕਤਲਾਂ ਦਾ ਖੂਨ ਹਾਲੇ ਤੀਕ ਹੈ ਓੱਥੇ!
ਪਾਇਆ ਸੀ ਉਸ ਨੇ ਖੂਨ ਨੰਗੀ ਚੱਟਾਨ ਉੱਤੇ!
ਡੋਲ੍ਹਿਆ ਨਹੀਂ ਸੀ ਖੂਨ ਉਸ ਨੇ ਧਰਤ ਉੱਤੇ ਅਤੇ ਢੱਕਿਆ ਨਹੀਂ ਸੀ ਇਸ ਨੂੰ ਗੰਦਗੀ ਨਾਲ।
8 ਰੱਖ ਦਿੱਤਾ ਮੈਂ ਉਸਦਾ ਖੂਨ ਨੰਗੀ ਚੱਟਾਨ
ਉੱਤੇ ਤਾਂ ਜੋ ਢੱਕਿਆ ਨਾ ਜਾ ਸੱਕੇ ਇਹ।
ਕੀਤਾ ਸੀ ਮੈਂ ਇਹ ਇਸ ਲਈ ਤਾਂ ਜੋ ਗੁੱਸੇ ਵਿੱਚ ਆ ਜਾਣ ਲੋਕ।
ਅਤੇ ਸਜ਼ਾ ਦੇਣ ਉਸ ਨੂੰ ਮਾਸੂਮ ਲੋਕਾਂ ਨੂੰ ਕਤਲ ਕਰਨ ਲਈ।’
9 “ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ ਇਹ ਗੱਲਾਂ:
‘ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਨਾਲ!
ਇਕੱਠੀਆਂ ਕਰਾਂਗਾ ਮੈਂ ਕਾਫ਼ੀ ਲੱਕੜਾਂ ਅੱਗ ਲਈ।
10 ਹਾਂਡੀ ਦੇ ਹੇਠਾਂ ਰੱਖੋ ਕਾਫ਼ੀ ਲੱਕੜੀ।
ਅੱਗ ਬਾਲੋ ਚੰਗੀ ਤਰ੍ਹਾਂ ਰਿੰਨ੍ਹੋ ਮਾਸ ਨੂੰ!
ਮਸਾਲੇ ਪਾਵੋ ਉਸ ਵਿੱਚ।
ਅਤੇ ਹੱਡੀਆਂ ਨੂੰ ਸੜ ਜਾਣ ਦਿਓ।
11 ਅਤੇ ਫ਼ੇਰ ਰੱਖਿਆ ਰ੍ਰਹਿਣ ਦਿਓ ਖਾਲੀ ਹਾਂਡੀ ਨੂੰ, ਕੋਲਿਆਂ ਉੱਤੇ।
ਇਸ ਨੂੰ ਇੰਨੀ ਗਰਮ ਹੋ ਜਾਣ ਦਿਓ ਕਿ ਇਸਦੇ ਦਾਗ ਚਮਕਣ ਲੱਗ ਪੈਣ।
ਪਿਘਲ ਜਾਣਗੇ ਉਹ ਦਾਗ਼।
ਖਤਮ ਹੋ ਜਾਵੇਗਾ ਜੰਗਾਲ।
12 “‘ਯਰੂਸ਼ਲਮ ਭਾਵੇਂ ਮਿਹਨਤ ਕਰੇ ਸਖਤ
ਆਪਣੇ ਦਾਗ਼ਾਂ ਨੂੰ ਦੂਰ ਕਰਨ ਲਈ।
ਪਰ ਉਤਰੇਗਾ ਨਹੀਂ ਜੰਗਾਲ ਉਹ!
ਸਿਰਫ਼ ਅੱਗ ਹੀ ਦੂਰ ਕਰੇਗੀ ਉਸ ਜੰਗਾਲ ਨੂੰ।
13 “‘ਪਾਪ ਕੀਤਾ ਸੀ ਤੁਸੀਂ ਮੇਰੇ ਵਿਰੁੱਧ ਅਤੇ ਹੋ ਗਏ ਸੀ ਦਾਗ਼ੀ ਪਾਪ ਨਾਲ।
ਚਾਹੁੰਦਾ ਸੀ ਮੈਂ ਧੋਕੇ ਸਾਫ਼ ਕਰਨਾ ਤੁਹਾਨੂੰ।
ਪਰ ਨਿਕਲਦੇ ਨਹੀਂ ਸਨ ਦਾਗ਼।
ਹੁਣ ਮੇਰਾ ਪੂਰਾ ਗੁੱਸਾ ਤੁਹਾਡੇ ਉੱਤੇ ਡੋਲ੍ਹਣ ਤੀਕ ਤੁਸੀਂ ਪਾਕ ਨਹੀਂ ਹੋਵੋਂਗੇ!
14 “‘ਮੈਂ ਯਹੋਵਾਹ ਹਾਂ। ਮੈਂ ਆਖਿਆ ਸੀ ਕਿ ਤੁਹਾਡੀ ਸਜ਼ਾ ਆਵੇਗੀ, ਅਤੇ ਮੈਂ ਇਸ ਨੂੰ ਵਾਪਰਨ ਦੇਵਾਂਗਾ। ਰੋਕਾਂਗਾ ਨਹੀਂ ਮੈਂ ਸਜ਼ਾ ਨੂੰ। ਅਫ਼ਸੋਸ ਨਹੀਂ ਕਰਾਂਗਾ ਮੈਂ ਤੁਹਾਡੇ ਲਈ। ਮੈਂ ਤੁਹਾਡੇ ਮੰਦੇ ਕੰਮਾਂ ਦੀ ਤੁਹਾਨੂੰ ਸਜ਼ਾ ਦੇਵਾਂਗਾ।’ ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।”
ਹਿਜ਼ਕੀਏਲ ਦੀ ਪਤਨੀ ਦੀ ਮੌਤ
15 ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 16 “ਆਦਮੀ ਦੇ ਪੁੱਤਰ, ਤੂੰ ਆਪਣੀ ਪਤਨੀ ਨੂੰ ਬਹੁਤ ਪਿਆਰ ਕਰਦਾ ਹੈਂ, ਪਰ ਮੈਂ ਉਸ ਨੂੰ ਤੇਰੇ ਕੋਲੋਂ ਖੋਹਣ ਜਾ ਰਿਹਾ ਹਾਂ। ਤੇਰੀ ਪਤਨੀ ਅਚਾਨਕ ਮਰ ਜਾਵੇਗੀ। ਪਰ ਤੈਨੂੰ ਆਪਣੀ ਗ਼ਮੀ ਜ਼ਾਹਰ ਨਹੀਂ ਕਰਨੀ ਚਾਹੀਦੀ। ਤੈਨੂੰ ਉੱਚੀ ਰੋਣਾ ਨਹੀਂ ਚਾਹੀਦਾ। ਤੂੰ ਰੋਵੇਂਗਾ ਅਤੇ ਤੇਰੇ ਹੰਝੂ ਨਹੀਂ ਡਿਗਣਗੇ, 17 ਪਰ ਤੈਨੂੰ ਆਪਣੀਆਂ ਸੋਗੀ ਆਵਾਜ਼ਾਂ ਚੁੱਪ-ਚਾਪ ਕੱਢਣੀਆਂ ਚਾਹੀਦੀਆਂ ਹਨ। ਆਪਣੀ ਮਰੀ ਹੋਈ ਪਤਨੀ ਲਈ ਉੱਚੀ ਨਾ ਰੋਵੀ। ਤੈਨੂੰ ਉਹੀ ਕੱਪੜੇ ਪਹਿਨਣੇ ਚਾਹੀਦੇ ਹਨ ਜੋ ਤੂੰ ਆਮ ਤੌਰ ਤੇ ਪਹਿਨਦਾ ਹੈਂ। ਆਪਣੀ ਪਗੜੀ ਬੰਨ੍ਹੀਂ ਅਤੇ ਜੁੱਤੀ ਪਾਵੀਁ। ਆਪਣੀਆਂ ਮੁੱਛਾਂ ਨੂੰ ਇਹ ਦਰਸਾਉਣ ਲਈ ਨਾ ਢੱਕੀ ਕਿ ਤੂੰ ਉਦਾਸ ਹੈਂ। ਅਤੇ ਉਹ ਭੋਜਨ ਨਾ ਖਾਵੀਂ ਜਿਹੜਾ ਲੋਕ ਉਦੋਂ ਖਾਂਦੇ ਹਨ ਜਦੋਂ ਕੋਈ ਮਰ ਜਾਂਦਾ ਹੈ।”
18 ਅਗਲੀ ਸਵੇਰ ਮੈਂ ਲੋਕਾਂ ਨੂੰ ਓਹੋ ਕੁਝ ਦੱਸ ਦਿੱਤਾ ਜੋ ਪਰਮੇਸ਼ੁਰ ਨੇ ਆਖਿਆ ਸੀ। ਉਸ ਸ਼ਾਮ ਮੇਰੀ ਪਤਨੀ ਮਰ ਗਈ। ਅਗਲੀ ਸਵੇਰ ਮੈਂ ਓਹੀ ਗੱਲਾਂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। 19 ਫ਼ੇਰ ਲੋਕਾਂ ਨੇ ਮੈਨੂੰ ਆਖਿਆ, “ਤੂੰ ਇਹ ਗੱਲਾਂ ਕਿਉਂ ਕਰ ਰਿਹਾ ਹੈਂ? ਇਸਦਾ ਕੀ ਮਤਲਬ ਹੈ?”
20 ਤਾਂ ਮੈਂ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ ਸੀ। ਉਸ ਨੇ ਮੈਨੂੰ ਇਸਰਾਏਲ ਦੇ ਪਰਿਵਾਰ 21 ਨਾਲ ਗੱਲ ਕਰਨ ਲਈ ਆਖਿਆ ਸੀ। ਯਹੋਵਾਹ ਮੇਰਾ ਪ੍ਰਭੂ ਨੇ ਆਖਿਆ, ‘ਦੇਖੋ, ਮੈਂ ਆਪਣੇ ਪਵਿੱਤਰ ਸਥਾਨ ਨੂੰ ਤਬਾਹ ਕਰ ਦਿਆਂਗਾ। ਅਤੇ ਤੁਸੀਂ ਇਸ ਸਥਾਨ ਉੱਤੇ ਮਾਣ ਕਰਦੇ ਹੋ ਅਤੇ ਇਸਦੀ ਉਸਤਤਿ ਦੇ ਗੀਤ ਗਾਉਂਦੇ ਹੋ। ਤੁਸੀਂ ਇਸ ਸਥਾਨ ਨੂੰ ਵੇਖਣ ਨੂੰ ਪਿਆਰ ਕਰਦੇ ਹੋ। ਤੁਸੀਂ ਇਸ ਥਾਂ ਨੂੰ ਸੱਚਮੁੱਚ ਪਿਆਰ ਕਰਦੇ ਹੋ। ਪਰ ਮੈਂ ਇਸ ਸਥਾਨ ਨੂੰ ਤਬਾਹ ਕਰ ਦੇਵਾਂਗਾ। ਅਤੇ ਤੁਹਾਡੇ ਬੱਚੇ ਜਿਨ੍ਹਾਂ ਨੂੰ ਤੁਸੀਂ ਪਿੱਛੇ ਛੱਡ ਦਿੱਤਾ ਸੀ, ਜੰਗ ਵਿੱਚ ਮਾਰੇ ਜਾਣਗੇ। 22 ਪਰ ਤੁਸੀਂ ਵੀ ਓਹੀ ਗੱਲਾਂ ਕਰੋਂਗੇ ਜਿਹੜੀਆਂ ਮੈਂ ਕੀਤੀਆਂ ਨੇ ਆਪਣੀ ਮਿਰਤ ਪਤਨੀ ਬਾਰੇ। ਤੁਸੀਂ ਆਪਣੀਆਂ ਮੁੱਛਾਂ ਨਹੀਂ ਢੱਕੋਂਗੇ ਆਪਣੀ ਗ਼ਮੀ ਦਰਸਾਉਣ ਲਈ ਤੁਸੀਂ ਉਹ ਭੋਜਨ ਨਹੀਂ ਖਾਵੋਂਗੇ ਜਿਹੜਾ ਲੋਕ ਕਿਸੇ ਦੇ ਮਰਨ ਤੇ ਖਾਂਦੇ ਹਨ। 23 ਤੁਸੀਂ ਆਪਣੀਆਂ ਪਗੜੀਆਂ ਅਤੇ ਜੁੱਤੀਆਂ ਪਹਿਨੋਗੇ। ਤੁਸੀਂ ਆਪਣਾ ਗਮ ਨਹੀਂ ਦਰਸਾਓਗੇ। ਤੁਸੀਂ ਰੋਵੋਂਗੇ ਨਹੀਂ। ਪਰ ਤੁਸੀਂ ਆਪਣੇ ਪਾਪਾਂ ਕਾਰਣ ਖਰਾਬ ਹੁੰਦੇ ਜਾਵੋਂਗੇ। ਤੁਸੀਂ ਆਪਣੀਆਂ ਉਦਾਸ ਆਵਾਜ਼ਾਂ ਇੱਕ ਦੂਸਰੇ ਨੂੰ ਚੁੱਪ-ਚਪੀਤੇ ਕਰੋਂਗੇ। 24 ਇਸ ਲਈ ਹਿਜ਼ਕੀਏਲ ਤੁਹਾਡੇ ਵਾਸਤੇ ਇੱਕ ਮਿਸਾਲ ਹੈ। ਤੁਸੀਂ ਉਹ ਸਾਰੀਆਂ ਗੱਲਾਂ ਕਰੋਂਗੇ ਜਿਹੜੀਆਂ ਉਸ ਨੇ ਕੀਤੀਆਂ ਸਨ। ਸਜ਼ਾ ਦਾ ਉਹ ਸਮਾਂ ਆਵੇਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”
25-26 “ਆਦਮੀ ਦੇ ਪੁੱਤਰ, ਮੈਂ ਲੋਕਾਂ ਕੋਲੋਂ ਉਹ ਸੁਰੱਖਿਅਤ ਥਾਂ (ਯਰੂਸ਼ਲਮ) ਖੋਹ ਲਵਾਂਗਾ। ਉਹ ਖੂਬਸੂਰਤ ਥਾਂ ਉਨ੍ਹਾਂ ਨੂੰ ਖੁਸ਼ੀ ਦਿੰਦੀ ਹੈ। ਉਹ ਉਸ ਥਾਂ ਨੂੰ ਦੇਖਣਾ ਪਸੰਦ ਕਰਦੇ ਹਨ ਉਹ ਸੱਚਮੁੱਚ ਉਸ ਥਾਂ ਨੂੰ ਪਿਆਰ ਕਰਦੇ ਹਨ। ਪਰ ਉਸ ਵੇਲੇ, ਮੈਂ ਉਨ੍ਹਾਂ ਲੋਕਾਂ ਕੋਲੋਂ ਉਹ ਸ਼ਹਿਰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਖੋਹ ਲਵਾਂਗਾ। ਬੱਚਿਆਂ ਹੋਇਆਂ ਵਿੱਚੋਂ ਕੋਈ ਇੱਕ ਤੇਰੇ ਪਾਸ ਯਰੂਸ਼ਲਮ ਬਾਰੇ ਮੰਦੀ ਖਬਰ ਲੈ ਕੇ ਆਵੇਗਾ। 27 ਉਸ ਸਮੇਂ, ਤੂੰ ਉਸ ਬੰਦੇ ਨਾਲ ਗੱਲ ਕਰ ਸੱਕੇਂਗਾ। ਤੂੰ ਹੋਰ ਖਾਮੋਸ਼ ਨਹੀਂ ਹੋਵੇਂਗਾ। ਇਸ ਤਰ੍ਹਾਂ, ਤੂੰ ਉਨ੍ਹਾਂ ਲਈ ਇੱਕ ਮਿਸਾਲ ਹੋਵੇਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
ਅੰਮੋਨੀਆਂ ਦੇ ਵਿਰੱਧ ਭਵਿੱਖਬਾਣੀ
25 ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਅੰਮੋਨੀਆਂ ਦੇ ਲੋਕਾਂ ਵੱਲ ਵੇਖ ਅਤੇ ਮੇਰੇ ਲਈ ਉਨ੍ਹਾਂ ਦੇ ਖਿਲਾਫ਼ ਬੋਲ। 3 ਅੰਮੋਨੀਆਂ ਦੇ ਲੋਕਾਂ ਨੂੰ ਆਖ: ‘ਯਹੋਵਾਹ ਮੇਰਾ ਪ੍ਰਭੂ ਦੇ ਸ਼ਬਦ ਨੂੰ ਸੁਣੋ! ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: ਜਦੋਂ ਮੇਰਾ ਪਵਿੱਤਰ ਸਥਾਨ ਬਰਬਾਦ ਹੋਇਆ ਤਾਂ ਤੁਸੀਂ ਖੁਸ਼ ਸੀ। ਤੁਸੀਂ ਇਸਰਾਏਲ ਦੀ ਧਰਤੀ ਦੇ ਖਿਲਾਫ਼ ਸੀ ਜਦੋਂ ਇਹ ਪ੍ਰਦੂਸ਼ਿਤ ਸੀ। ਤੁਸੀਂ ਯਹੂਦਾਹ ਦੇ ਪਰਿਵਾਰ ਦੇ ਖਿਲਾਫ਼ ਸੀ, ਜਦੋਂ ਲੋਕਾਂ ਨੂੰ ਬੰਦੀ ਬਣਾਕੇ ਦੂਰ ਲਿਜਾਇਆ ਗਿਆ। 4 ਇਸ ਲਈ ਮੈਂ ਤੈਨੂੰ ਪੂਰਬ ਦੇ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਤੇਰੀ ਧਰਤੀ ਖੋਹ ਲੈਣਗੇ। ਉਨ੍ਹਾਂ ਦੀਆਂ ਫ਼ੌਜਾਂ ਤੇਰੇ ਦੇਸ਼ ਵਿੱਚ ਡੇਰਾ ਲਾ ਲੈਣਗੀਆਂ। ਉਹ ਤੁਹਾਡੇ ਦਰਮਿਆਨ ਰਹਿਣਗੀਆਂ। ਉਹ ਤੁਹਾਡੇ ਫ਼ਲ ਖਾਣਗੀਆਂ ਅਤੇ ਤੁਹਾਡਾ ਦੁੱਧ ਪੀਣਗੀਆਂ।
5 “‘ਮੈਂ ਰੱਬਾਹ ਸ਼ਹਿਰ ਨੂੰ ਊਠਾਂ ਦੀ ਚਰਾਂਦ ਬਣਾ ਦਿਆਂਗਾ। ਅਤੇ ਅੰਮੋਨੀਆਂ ਦੇ ਦੇਸ਼ ਨੂੰ ਭੇਡਾਂ ਦਾ ਵਾੜਾ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। 6 ਯਹੋਵਾਹ ਇਹ ਗੱਲਾਂ ਆਖਦਾ ਹੈ: ਤੁਸੀਂ ਖੁਸ਼ ਸੀ ਕਿ ਯਰੂਸ਼ਲਮ ਨੂੰ ਤਬਾਹ ਕਰ ਦਿੱਤਾ ਗਿਆ। ਤੁਸੀਂ ਤਾੜੀਆਂ ਮਾਰੀਆਂ ਅਤੇ ਪੈਰ ਪਟਕਾਏ। ਤੁਹਾਨੂੰ ਇਸਰਾਏਲ ਦੀ ਧਰਤੀ ਦੀ ਬੇਇੱਜ਼ਤੀ ਕਰਦਿਆਂ ਖੁਸ਼ੀ ਮਿਲੀ। 7 ਇਸ ਲਈ ਮੈਂ ਤੁਹਾਨੂੰ ਸਜ਼ਾ ਦਿਆਂਗਾ। ਤੁਸੀਂ ਉਨ੍ਹਾਂ ਕੀਮਤੀ ਚੀਜ਼ਾਂ ਵਰਗੇ ਹੋਵੋਂਗੇ, ਜਿਨ੍ਹਾਂ ਨੂੰ ਫ਼ੌਜੀ ਜੰਗ ਵਿੱਚ ਹਾਸਿਲ ਕਰਦੇ ਹਨ। ਤੁਸੀਂ ਆਪਣੀ ਵਿਰਾਸਤ ਗੁਆ ਲਵੋਂਗੇ। ਤੁਸੀਂ ਦੂਰ ਦੁਰਾਡੀਆਂ ਧਰਤੀਆਂ ਵਿੱਚ ਮਰੋਗੇ। ਮੈਂ ਤੁਹਾਡੇ ਦੇਸ ਨੂੰ ਤਬਾਹ ਕਰ ਦਿਆਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”
ਮੋਆਬ ਅਤੇ ਸ਼ੇਈਰ ਦੇ ਵਿਰੱਧ ਭਵਿੱਖਬਾਣੀ
8 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਮੋਆਬ ਅਤੇ ਸ਼ੇਈਰ ਆਖਦੇ ਹਨ, ‘ਯਹੂਦਾਹ ਦਾ ਪਰਿਵਾਰ ਬਸ ਕਿਸੇ ਹੋਰ ਕੌਮ ਵਰਗਾ ਹੀ ਹੈ।’ 9 ਮੈਂ ਮੋਆਬ ਦਾ ਮੋਢਾ ਵੱਢ ਸੁੱਟਾਂਗਾ-ਮੈਂ ਇਸਦੇ ਉਨ੍ਹਾਂ ਸ਼ਹਿਰਾਂ ਨੂੰ ਲੈ ਲਵਾਂਗਾ ਜਿਹੜੇ ਸਰਹੱਦ ਉੱਤੇ ਹਨ, ਧਰਤੀ ਦਾ ਪਰਤਾਪ, ਬੈਤ-ਯਸ਼ੀਮੋਬ, ਬਅਲ ਮਅੋਨ ਅਤੇ ਕਿਰਿਯਾਬਇਮ। 10 ਫ਼ੇਰ ਮੈਂ ਇਨ੍ਹਾਂ ਸ਼ਹਿਰਾਂ ਨੂੰ ਪੂਰਬ ਦੇ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਤੁਹਾਡੀ ਧਰਤੀ ਲੈ ਲੈਣਗੇ। ਅਤੇ ਮੈਂ ਉਨ੍ਹਾਂ ਪੂਰਬ ਦੇ ਲੋਕਾਂ ਤੋਂ ਅੰਮੋਨੀ ਦੇ ਲੋਕਾਂ ਨੂੰ ਤਬਾਹ ਕਰਵਾਵਾਂਗਾ। ਫ਼ੇਰ ਹਰ ਕੋਈ ਇਹ ਭੁੱਲ ਜਾਵੇਗਾ ਕਿ ਅੰਮੋਨੀਆਂ ਦੇ ਲੋਕ ਕਦੇ ਇੱਕ ਕੌਮ ਹੁੰਦੇ ਸਨ। 11 ਇਸ ਲਈ ਮੈਂ ਮੋਆਬ ਨੂੰ ਸਜ਼ਾ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
ਅਦੋਮ ਦੇ ਵਿਰੱਧ ਭਵਿੱਖਬਾਣੀ
12 ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਅਦੋਮ ਦੇ ਲੋਕ ਯਹੂਦਾਹ ਦੇ ਪਰਿਵਾਰ ਦੇ ਵਿਰੁੱਧ ਹੋ ਗਏ ਅਤੇ ਉਨ੍ਹਾਂ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ। ਅਦੋਮ ਦੇ ਲੋਕੀ ਦੋਸ਼ੀ ਸਨ।” 13 ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: “ਮੈਂ ਅਦੋਮ ਨੂੰ ਸਜ਼ਾ ਦੇਵਾਂਗਾ। ਮੈਂ ਅਦੋਮ ਦੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ। ਮੈਂ ਅਦੋਮ ਦੇ ਸਾਰੇ ਦੇਸ ਨੂੰ ਤਬਾਹ ਕਰ ਦਿਆਂਗਾ, ਤੀਮਾਨ ਤੋਂ ਲੈ ਕੇ ਦਦਾਨ ਤੀਕਰ। ਅਦੋਮੀ ਲੋਕ ਜੰਗ ਵਿੱਚ ਮਾਰੇ ਜਾਣਗੇ। 14 ਮੈਂ ਇਸਰਾਏਲ ਦੇ ਆਪਣੇ ਲੋਕਾਂ ਦੀ ਵਰਤੋਂ ਕਰਾਂਗਾ ਅਤੇ ਅਦੋਮ ਨਾਲ ਹਿਸਾਬ ਬਰਾਬਰ ਕਰਾਂਗਾ। ਇਸ ਤਰ੍ਹਾਂ, ਇਸਰਾਏਲ ਦੇ ਲੋਕ ਅਦੋਮ ਦੇ ਖਿਲਾਫ਼ ਮੇਰਾ ਕਹਿਰ ਦਰਸਾਉਣਗੇ। ਫ਼ੇਰ ਉਹ ਅਦੋਮ ਦੇ ਲੋਕ ਜਾਣ ਲੈਣਗੇ ਕਿ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਹੈ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
ਫ਼ਿਲਿਸਤੀਆਂ ਦੇ ਵਿਰੁੱਧ ਭਵਿੱਖਬਾਣੀ
15 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਫ਼ਿਲਿਸਤੀਆਂ ਨੇ ਬਦਲਾ ਚੁਕਾਣ ਦੀ ਕੋਸ਼ਿਸ਼ ਕੀਤੀ। ਉਹ ਬਹੁਤ ਜ਼ਾਲਿਮ ਸਨ। ਉਨ੍ਹਾਂ ਨੇ ਆਪਣੇ ਅੰਦਰ ਬਹੁਤ ਦੇਰ ਤੀਕ ਗੁੱਸੇ ਦੀ ਅੱਗ ਮਘਦੀ ਰੱਖੀ!” 16 ਇਸ ਲਈ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਮੈਂ ਫਿਲਿਸਤੀਆਂ ਨੂੰ ਸਜ਼ਾ ਦੇਵਾਂਗਾ। ਹਾਂ, ਮੈਂ ਕਰੇਤੀਆਂ ਦੇ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਮੈਂ ਸਮੁੰਦਰ ਕੰਢੇ ਰਹਿੰਦੇ ਉਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। 17 ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ-ਮੈਂ ਹਿਸਾਬ ਬਰਾਬਰ ਕਰਾਂਗਾ। ਮੈਂ ਆਪਣੇ ਕਹਿਰ ਰਾਹੀਂ ਉਨ੍ਹਾਂ ਨੂੰ ਸਬਕ ਸਿੱਖਾਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!”
ਸੂਰ ਬਾਰੇ ਇੱਕ ਉਦਾਸ ਸੰਦੇਸ
26 ਜਲਾਵਤਨੀ ਦੇ 11ਵੇਂ ਵਰ੍ਹੇ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਸੂਰ ਨੇ ਯਰੂਸ਼ਲਮ ਦੇ ਵਿਰੁੱਧ ਮੰਦਾ ਬੋਲਿਆ ਸੀ: ‘ਆਹਾ! ਲੋਕਾਂ ਦੀ ਰੱਖਿਆ ਕਰਨ ਵਾਲਾ ਫ਼ਾਟਕ ਤਬਾਹ ਹੋ ਗਿਆ ਹੈ! ਸ਼ਹਿਰ ਦਾ ਦਰਵਾਜ਼ਾ ਮੇਰੇ ਲਈ ਖੁਲ੍ਹ ਗਿਆ ਹੈ। ਸ਼ਹਿਰ ਬਰਬਾਦ ਹੋ ਗਿਆ ਹੈ, ਤਾਂ ਜੋ ਮੈਂ ਉੱਥੋਂ ਜੋ ਚਾਹਵਾਂ ਲੈ ਸੱਕਾਂ!’”
3 ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ: “ਮੈਂ ਤੇਰੇ ਵਿਰੁੱਧ ਹਾਂ, ਸੂਰ! ਮੈਂ ਤੇਰੇ ਖਿਲਾਫ਼ ਜੰਗ ਕਰਨ ਲਈ ਬਹੁਤ ਸਾਰੀਆਂ ਕੌਮਾਂ ਨੂੰ ਲਿਆਵਾਂਗਾ। ਉਹ ਬਾਰ-ਬਾਰ ਆਉਣਗੀਆਂ, ਜਿਵੇਂ ਕੰਢੇ ਉੱਤੇ ਲਹਿਰਾਂ ਆਉਂਦੀਆਂ ਹਨ।”
4 ਪਰਮੇਸ਼ੁਰ ਨੇ ਆਖਿਆ, “ਉਹ ਦੁਸ਼ਮਣ ਦੇ ਸਿਪਾਹੀ ਸੂਰ ਦੀਆਂ ਕੰਧਾਂ ਢਾਹ ਦੇਣਗੇ ਅਤੇ ਮੁਨਾਰੇ ਢਾਹ ਦੇਣਗੇ। ਮੈਂ ਵੀ ਉਸਦੀ ਧਰਤੀ ਦੀ ਉੱਪਰਲੀ ਮਿੱਟੀ ਖੁਰਚ ਦਿਆਂਗਾ। ਮੈਂ ਸੂਰ ਨੂੰ ਨੰਗੀ ਚੱਟਾਨ ਬਣਾ ਦਿਆਂਗਾ। 5 ਸੂਰ ਮੱਛੀਆਂ ਦੇ ਜਾਲਾਂ ਨੂੰ ਠੀਕ ਕਰਨ ਵਾਲੀ ਜਗ੍ਹਾ ਬਣ ਜਾਵੇਗਾ। ਮੈਂ ਬੋਲ ਦਿੱਤਾ ਹੈ!” ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਸੂਰ ਹੋਰਨਾਂ ਕੌਮਾਂ ਦੀ ਲੁੱਟ ਹੋਵੇਗਾ। 6 ਉਸ ਦੇ ਨਗਰ ਖੇਤਾਂ ਵਿੱਚ, ਜੰਗ ਵਿੱਚ ਮਾਰੇ ਜਾਣਗੇ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
ਨਬੂਕਦਨੱਸਰ ਸੂਰ ਤੇ ਹਮਲਾ ਕਰੇਗਾ
7 ਯਹੋਵਾਹ ਮੇਰਾ ਪ੍ਰਭੁ ਇਹ ਗੱਲਾਂ ਆਖਦਾ ਹੈ, “ਮੈਂ ਸੂਰ ਦੇ ਵਿਰੁੱਧ ਉੱਤਰ ਵੱਲੋਂ ਇੱਕ ਦੁਸ਼ਮਣ ਨੂੰ ਲਿਆਵਾਂਗਾ। ਦੁਸ਼ਮਣ ਬਾਬਲ ਦਾ ਮਹਾਨ ਰਾਜਾ, ਨਬੂਕਦਨੱਸਰ ਹੈ! ਉਹ ਬਹੁਤ ਵੱਡੀ ਫ਼ੌਜ ਲੈ ਕੇ ਆਵੇਗਾ। ਇੱਥੇ ਬਹੁਤ ਸਾਰੇ ਘੋੜੇ, ਰੱਥ, ਘੋੜਸਵਾਰ, ਅਤੇ ਵਿਸ਼ਾਲ ਅਤੇ ਸ਼ਕਤੀਸਾਲੀ ਫ਼ੌਜ ਹੋਵੇਗੀ। 8 ਨਬੂਕਦਨੱਸਰ, ਤੁਹਾਡੇ ਨਗਰਾਂ ਨੂੰ ਖੇਤਾਂ ਵਿੱਚ ਮਾਰ ਦੇਵੇਗਾ। ਉਹ ਤੁਹਾਡੇ ਸ਼ਹਿਰ ਉੱਤੇ ਹਮਲਾ ਕਰਨ ਲਈ ਮੁਨਾਰੇ ਉਸਾਰੇਗਾ। ਉਹ ਤੁਹਾਡੇ ਸ਼ਹਿਰ ਦੇ ਆਲੇ-ਦੁਆਲੇ ਕਿਲ੍ਹੇ ਬੰਦ ਦੀਵਾਰ ਬਣਾਵੇਗਾ। ਉਹ ਕੰਧਾਂ ਤੱਕ ਪਹੁੰਚਣ ਵਾਲੀ ਢਲਵਾਨ ਬਣਾਵੇਗਾ। 9 ਉਹ ਤੁਹਾਡੀਆਂ ਕੰਧਾਂ ਨੂੰ ਢਾਹੁਣ ਲਈ ਲੱਕੜੀ ਦੀਆਂ ਭਾਰੀਆਂ ਸ਼ਤੀਰੀਆਂ ਲਿਆਵੇਗਾ। ਉਹ ਤੁਹਾਡੇ ਮੁਨਾਰਿਆਂ ਨੂੰ ਢਾਹੁਣ ਲਈ ਛੜਾਂ ਦੀ ਵਰਤੋਂ ਕਰੇਗਾ। 10 ਉਸ ਦੇ ਘੋੜੇ ਇੰਨੇ ਜ਼ਿਆਦਾ ਹੋਣਗੇ ਕਿ ਉਨ੍ਹਾਂ ਤੋਂ ਉੱਡਦੀ ਧੂੜ ਤੁਹਾਨੂੰ ਢੱਕੱ ਲਵੇਗੀ। ਤੁਹਾਡੀਆਂ ਕੰਧਾਂ ਘੋੜਸਵਾਰ ਸਿਪਾਹੀਆਂ, ਰੱਥਾਂ ਅਤੇ ਗੱਡੀਆਂ ਦੇ ਸ਼ੋਰ ਨਾਲ ਕੰਬ ਉੱਠਣਗੀਆਂ ਜਦੋਂ ਬਾਬਲ ਦਾ ਰਾਜਾ ਤੁਹਾਡੇ ਸ਼ਹਿਰ ਦੇ ਫ਼ਾਟਕਾਂ ਰਾਹੀਂ ਆਦਮੀਆਂ ਦੇ ਕਿਸੇ ਢਠ੍ਠੀਆਂ ਕੰਧਾਂ ਵਾਲੇ ਸ਼ਹਿਰ ਵਿੱਚ ਦਾਖਿਲ ਹੋਣ ਵਾਂਗ ਦਾਖਲ ਹੋਵੇਗਾ। 11 ਬਾਬਲ ਦਾ ਰਾਜਾ ਤੁਹਾਡੇ ਸ਼ਹਿਰ ਰਾਹੀਂ ਸਵਾਰ ਹੋਕੇ ਆਵੇਗਾ। ਉਸ ਦੇ ਘੋੜਿਆਂ ਦੇ ਸੁਂਮ ਤੁਹਾਡੀਆਂ ਗਲੀਆਂ ਵਿੱਚ ਠਕ-ਠਕ ਕਰਦੇ ਆਉਣਗੇ। ਉਹ ਤੁਹਾਡੇ ਲੋਕਾਂ ਨੂੰ ਤਲਵਾਰ ਨਾਲ ਮਾਰ ਦੇਵੇਗਾ। ਤੁਹਾਡੇ ਸ਼ਹਿਰ ਦੇ ਮਜ਼ਬੂਤ ਥੰਮ ਧਰਤੀ ਉੱਤੇ ਢਹਿ ਢੇਰੀ ਹੋ ਜਾਣਗੇ। 12 ਨਬੂਕਦਨੱਸਰ ਦੇ ਆਦਮੀ ਤੁਹਾਡੀਆਂ ਦੌਲਤਾਂ ਲੁੱਟ ਕੇ ਲੈ ਜਾਣਗੇ। ਜਿਹੜੀਆਂ ਚੀਜ਼ਾਂ ਤੁਸੀਂ ਵੇਚਣੀਆਂ ਚਾਹੁੰਦੇ ਸੀ, ਉਹ ਉਨ੍ਹਾਂ ਨੂੰ ਲੁੱਟ ਕੇ ਲੈ ਜਾਣਗੇ। ਉਹ ਤੁਹਾਡੀਆਂ ਕੰਧਾਂ ਢਾਹ ਦੇਣਗੇ ਅਤੇ ਤੁਹਾਡੇ ਸੁੰਦਰ ਘਰਾਂ ਨੂੰ ਤਬਾਹ ਕਰ ਦੇਣਗੇ। ਉਹ ਤੁਹਾਡੇ ਲੱਕੜੀ ਅਤੇ ਪੱਥਰ ਦੇ ਘਰਾਂ ਨੂੰ ਕੂੜੇ ਵਾਂਗ ਸਮੁੰਦਰ ਵਿੱਚ ਸੁੱਟ ਦੇਣਗੇ। 13 ਇਸ ਲਈ ਮੈਂ ਤੁਹਾਡੀ ਖੁਸ਼ੀ ਦੇ ਗੀਤਾਂ ਦੀ ਆਵਾਜ਼ ਬੰਦ ਕਰ ਦਿਆਂਗਾ। ਲੋਕ ਫ਼ੇਰ ਕਦੇ ਵੀ ਤੁਹਾਡੀਆਂ ਰਬਾਬਾਂ ਦੀ ਆਵਾਜ਼ ਨਹੀਂ ਸੁਨਣਗੇ। 14 ਮੈਂ ਤੁਹਾਨੂੰ ਨੰਗੀ ਚਟਾਨ ਬਣਾ ਦਿਆਂਗਾ। ਮੈਂ ਸਮੁੰਦਰ ਕੰਢੇ ਅਜਿਹੀ ਥਾਂ ਬਣਾਵਾਂਗਾ ਜਿੱਥੇ ਮੱਛੀਆਂ ਫ਼ੜਨ ਵਾਲੇ ਜਾਲ ਵਿਛਾਏ ਜਾਂਦੇ ਹਨ! ਤੁਹਾਨੂੰ ਫ਼ੇਰ ਨਹੀਂ ਉਸਾਰਿਆ ਜਾਵੇਗਾ। ਕਿਉਂ? ਕਿਉਂ ਕਿ ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
ਹੋਰ ਕੌਮਾਂ ਸੂਰ ਲਈ ਰੋਣਗੀਆਂ
15 ਮੇਰਾ ਪ੍ਰਭੂ, ਯਹੋਵਾਹ ਸੂਰ ਨੂੰ ਇਹ ਆਖਦਾ ਹੈ: “ਮੈਡੀਟੇਰੇਨੀਅਨ ਸਮੁੰਦਰ ਕੰਢੇ ਦੇ ਦੇਸ ਤੁਹਾਡੇ ਪਤਨ ਦੀ ਆਵਾਜ਼ ਨਾਲ ਕੰਬ ਉੱਠਣਗੇ। ਅਜਿਹਾ ਉਦੋਂ ਵਾਪਰੇਗਾ ਜਦੋਂ ਤੁਹਾਡੇ ਲੋਕ ਜ਼ਖਮੀ ਹੋਣਗੇ ਅਤੇ ਮਾਰੇ ਜਾਣਗੇ। 16 ਫ਼ੇਰ ਸਮੁੰਦਰ ਕੰਢੇ ਦੇ ਸਾਰੇ ਦੇਸਾਂ ਦੇ ਸਾਰੇ ਆਗੂ ਆਪਣੇ ਤਖਤਾਂ ਤੋਂ ਹੇਠਾਂ ਉਤਰ ਆਉਣਗੇ ਅਤੇ ਆਪਣਾ ਗ਼ਮ ਪ੍ਰਗਟ ਕਰਨਗੇ। ਉਹ ਆਪਣੇ ਖੂਬਸੂਰਤ ਚੋਲੇ ਉਤਾਰ ਦੇਣਗੇ। ਉਹ ਆਪਣੇ ਖੂਬਸੂਰਤ ਬਸਤਰ ਉਤਾਰ ਦੇਣਗੇ। ਫ਼ੇਰ ਉਹ ਆਪਣੇ ਡਰ ਵਾਲੇ ਬਸਤਰ ਪਾ ਲੈਣਗੇ। ਉਹ ਧਰਤੀ ਉੱਤੇ ਬੈਠ ਜਾਣਗੇ ਅਤੇ ਡਰ ਨਾਲ ਕੰਬਣਗੇ। ਉਹ ਇਸ ਤੱਬ ਤੋਂ ਹੈਰਾਨ ਹੋ ਜਾਣਗੇ ਕਿ ਤੁਸੀਂ ਕਿੰਨੀ ਛੇਤੀ ਨਾਲ ਤਬਾਹ ਹੋ ਗਏ ਸੀ। 17 ਉਹ ਤੁਹਾਡੇ ਬਾਰੇ ਇਹ ਸੋਗੀ ਗੀਤ ਗਾਉਣਗੇ:
“‘ਸੂਰ, ਤੂੰ ਸੀ ਇੱਕ ਮਸ਼ਹੂਰ ਸ਼ਹਿਰ।
ਸਮੁੰਦਰ ਪਾਰੋ ਲੋਕ ਆਉਂਦੇ ਸਨ ਤੇਰੇ ਅੰਦਰ ਰਹਿਣ ਲਈ।
ਮਸ਼ਹੂਰ ਸੈਂ ਤੂੰ, ਪਰ ਹੁਣ ਹੋਰ ਨਹੀਂ ਰਿਹਾ ਤੂੰ!
ਤੂੰ ਸੀ ਮਜ਼ਬੂਤ ਸਮੁੰਦਰ ਉੱਤੇ,
ਅਤੇ ਇਸੇ ਤਰ੍ਹਾਂ ਦੇ ਸਨ ਲੋਕ ਤੇਰੇ ਅੰਦਰ ਰਹਿਣ ਵਾਲੇ।
ਭੈਭੀਤ ਕੀਤਾ ਸੀ ਤੂੰ ਸਮੁੰਦਰ ਕੰਢੇ ਦੀ ਜ਼ਮੀਨ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ।
18 ਹੁਣ, ਜਿਸ ਦਿਨ ਤੇਰਾ ਪਤਨ ਹੋਵੇਗਾ,
ਸਮੁੰਦਰ ਕੰਢੇ ਦੇ, ਲੋਕ ਕੰਬਣਗੇ ਡਰ ਨਾਲ।
ਬਹੁਤ ਬਸਤੀਆਂ ਸ਼ੁਰੂ ਕੀਤੀਆਂ ਤੂੰ ਸਮੁੰਦਰ ਕੰਢੇ।
ਹੁਣ ਲੋਕ ਭੈਭੀਤ ਹੋ ਜਾਣਗੇ, ਜਦੋਂ ਤੂੰ ਹੋਰ ਵੱਧੇਰੇ ਨਹੀਂ ਰਹੇਂਗਾ!’”
19 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਸੂਰ, ਮੈਂ ਤੈਨੂੰ ਤਬਾਹ ਕਰ ਦਿਆਂਗਾ। ਅਤੇ ਤੂੰ ਇੱਕ ਪੁਰਾਣਾ ਸੱਖਣਾ ਸ਼ਹਿਰ ਬਣ ਜਾਵੇਂਗਾ। ਕੋਈ ਵੀ ਓੱਥੇ ਨਹੀਂ ਰਹੇਗਾ। ਮੈਂ ਸਮੁੰਦਰ ਨੂੰ ਤੇਰੇ ਉੱਪਰੋਂ ਵਗਾ ਦਿਆਂਗਾ। ਉਹ ਮਹਾਨ ਸਮੁੰਦਰ ਤੈਨੂੰ ਢੱਕੱ ਲਵੇਗਾ। 20 ਮੈਂ ਤੈਨੂੰ ਹੇਠਾਂ ਉਸ ਡੂੰਘੀ ਖੱਡ ਵਿੱਚ ਸੁੱਟ ਦਿਆਂਗਾ-ਉਸ ਥਾਂ ਉੱਤੇ, ਜਿੱਥੇ ਮੁਰਦਾ ਲੋਕ ਹਨ। ਤੂੰ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਜਾਵੇਂਗਾ ਜਿਹੜੇ ਬਹੁਤ ਪਹਿਲਾਂ ਮਰ ਗਏ ਸਨ। ਮੈਂ ਤੈਨੂੰ ਹੋਰਨਾਂ ਪੁਰਾਣੇ ਖਾਲੀ ਸ਼ਹਿਰਾਂ ਵਾਂਗ ਹੇਠਲੀ ਦੁਨੀਆਂ ਵਿੱਚ ਭੇਜ ਦਿਆਂਗਾ। ਤੂੰ ਉਨ੍ਹਾਂ ਹੋਰ ਸਾਰਿਆਂ ਨਾਲ ਹੋਵੇਂਗਾ ਜਿਹੜੇ ਕਬਰ ਵਿੱਚ ਹੇਠਾਂ ਚੱਲੇ ਜਾਂਦੇ ਹਨ। ਫ਼ੇਰ ਕੋਈ ਵੀ ਤੇਰੇ ਅੰਦਰ ਨਹੀਂ ਰਹੇਗਾ। ਤੂੰ ਫ਼ੇਰ ਕਦੇ ਵੀ ਜਿਉਂਦੇ ਲੋਕਾਂ ਦੀ ਧਰਤੀ ਵਿੱਚ ਨਹੀਂ ਹੋਵੇਂਗਾ! 21 ਹੋਰ ਲੋਕ ਇਸ ਗੱਲੋ ਭੈਭੀਤ ਹੋਣਗੇ ਕਿ ਤੁਹਾਡੇ ਨਾਲ ਕੀ ਵਾਪਰਿਆ। ਤੂੰ ਖਤਮ ਹੋ ਜਾਵੇਂਗਾ! ਲੋਕ ਤੇਰੀ ਤਲਾਸ਼ ਕਰਨਗੇ ਪਰ ਉਹ ਤੈਨੂੰ ਫ਼ੇਰ ਕਦੇ ਵੀ ਨਹੀਂ ਲੱਭ ਸੱਕਣਗੇ!” ਇਹੀ ਹੈ ਜੋ ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ।
ਸਮੁੰਦਰਾਂ ਉੱਤੇ ਵਪਾਰ ਦਾ ਮਹਾਨ ਕੇਁਦਰ, ਸੂਰ
27 ਯਹੋਵਾਹ ਦਾ ਸ਼ਬਦ ਮੈਨੂੰ ਫ਼ੇਰ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਸੂਰ ਬਾਰੇ ਇਹ ਸੋਗੀ ਗੀਤ ਗਾ। 3 ਸੂਰ ਬਾਰੇ ਇਹ ਗੱਲਾਂ ਆਖ: ‘ਸੂਰ, ਤੂੰ ਦਰਵਾਜ਼ਾ ਹੈਂ ਸਮੁੰਦਰ ਦਾ। ਤੂੰ ਵਪਾਰੀ ਹੈ ਬਹੁਤ ਸਾਰੀਆਂ ਕੌਮਾਂ ਲਈ। ਤੂੰ ਸਫ਼ਰ ਕਰਦਾ ਹੈਂ ਸਮੁੰਦਰ ਕੰਢੇ ਦੇ ਬਹੁਤ ਸਾਰੇ ਦੇਸਾਂ ਵੱਲ। ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ:
“‘ਸੂਰ, ਤੂੰ ਸੋਚਦਾ ਹੈਂ ਕਿ ਤੂੰ ਬਹੁਤ ਸੁਹਣਾ ਹੈਂ।
ਤੂੰ ਸੋਚਦਾ ਹੈਂ ਕਿ ਤੂੰ ਪੂਰੀ ਤਰ੍ਹਾਂ ਖੂਬਸੂਰਤ ਹੈਂ!
4 ਮੈਡੀਟੇਰੇਨੀਅਨ ਸਮੁੰਦਰ ਤੇਰੇ ਸ਼ਹਿਰ ਦੀ ਸੀਮਾ ਹੈ।
ਤੇਰੇ ਇਮਾਰਤਕਾਰਾਂ ਨੇ ਬਣਾਇਆ ਸੀ ਤੈਨੂੰ ਪੂਰਨ ਤੌਰ ਤੇ ਖੂਬਸੂਰਤ।”
ਜਿਵੇਂ ਉਹ ਜਹਾਜ਼ ਜਿਹੜੇ ਤੇਰੇ ਵੱਲੋਂ ਸਫ਼ਰ ਕਰਦੇ ਹਨ।
5 ਤੇਰੇ ਇਮਾਰਤਕਾਰਾਂ ਨੇ ਸਨੀਰ ਪਰਬਤਾਂ ਦੇ ਚੀਲ ਦੇ
ਰੁੱਖਾਂ ਨੂੰ ਵਰਤਿਆ ਸੀ ਤੇਰੀਆਂ ਤਖਤੀਆਂ ਬਨਾਉਣ ਲਈ।
ਉਨ੍ਹਾਂ ਨੇ ਲਬਾਨੋਨ ਤੋਂ ਦਿਆਰ ਦੇ ਰੁੱਖਾਂ ਨੂੰ
ਵਰਤਿਆ ਸੀ ਤੇਰੇ ਮਸਤੂਲ ਨੂੰ ਬਣਾਉਣ ਲਈ।
6 ਉਨ੍ਹਾਂ ਨੇ ਬਾਸ਼ਾਨ ਦੇ ਓਕ ਦੇ ਰੁੱਖਾਂ ਦੀ ਵਰਤੋਂ ਕੀਤੀ ਸੀ
ਤੁਹਾਡੇ ਪਤਵਾਰ ਬਨਾਉਣ ਲਈ।
ਉਨ੍ਹਾਂ ਨੇ ਕਿੱਤੀਮ ਦੇ ਟਾਪੂਆਂ ਦੇ ਰੁੱਖਾਂ ਨੂੰ ਵਰਤਿਆ ਸੀ
ਤੁਹਾਡੇ ਡੈਕ ਉਤਲੇ ਸਨਬੋਰ ਲਈ।
ਸ਼ਿੰਗਾਰਿਆ ਸੀ ਉਨ੍ਹਾਂ ਨੇ ਉਸ ਨੂੰ ਹਾਬੀ ਦੰਦ ਨਾਲ।
7 ਤੇਰੀ ਪਾਲ ਲਈ ਵਰਤੀ ਸੀ ਉਨ੍ਹਾਂ ਨੇ ਮਿਸਰ ਵਿੱਚ ਬਣੀ ਰੰਗਦਾਰ ਕਤਾਨੀ।
ਤੁਹਾਡੀ ਪਾਲ ਸੀ ਝੰਡਾ ਤੁਹਾਡਾ।
ਤੁਹਾਡੇ ਕੇਬਿਨ ਦੇ ਕੱਜਣ ਸਨ ਨੀਲੇ ਅਤੇ ਬੈਁਗਨੀ।
ਲਿਆਂਦੇ ਸਨ ਓਹ ਕਿਰਮਤੀ ਦੇ ਕੰਢੇ ਤੋਂ।
8 ਸੀਦੋਨ ਅਤੇ ਅਰਵਦ ਦੇ ਲੋਕਾਂ ਨੇ ਤੁਹਾਡੀਆਂ ਕਿਸ਼ਤੀਆਂ ਦੇ ਚੱਪੂ ਚਲਾਏ।
ਸੂਰ, ਤੁਹਾਡੇ ਸਿਆਣੇ ਬੰਦੇ ਸਨ ਕਪਤਾਨ ਤੁਹਾਡੇ ਜਹਾਜ਼ਾਂ ਦੇ।
9 ਰਾਬਲ ਦੇ ਸਿਆਣੇ ਅਤੇ ਬਜ਼ੁਰਗ ਸਨ ਤੁਹਾਡੇ ਜਹਾਜ਼ ਉੱਤੇ,
ਤੁਹਾਡੇ ਜਹਾਜ਼ ਦੇ ਫ਼ਟਿਆਂ ਵਿੱਚਲੀਆਂ ਦਰਾੜਾਂ ਬੰਦ ਕਰਨ ’ਚ ਮਦਦ ਕਰਨ ਲਈ।
ਸਮੁੰਦਰ ਦੇ ਸਾਰੇ ਜ਼ਹਾਜ਼ ਅਤੇ ਉਨ੍ਹਾਂ ਦੇ ਜਹਾਜ਼ੀ ਆਏ ਸਨ
ਤੁਹਾਡੇ ਨਾਲ ਕਾਰੋਬਾਰ ਅਤੇ ਵਪਾਰ ਕਰਨ ਲਈ।
10 “‘ਫ਼ਾਰਸ, ਲੂਦ ਅਤੇ ਫੂਟ ਦੇ ਬੰਦੇ ਸਨ ਤੁਹਾਡੀ ਫ਼ੌਜ ਵਿੱਚ। ਉਹ ਸਨ ਤੁਹਾਡੇ ਜੰਗੀ ਲੜਾਕੇ। ਟੰਗੀਆਂ ਹੋਈਆਂ ਸਨ ਉਨ੍ਹਾਂ ਨੇ ਆਪਣੀਆਂ ਢਾਲਾਂ ਅਤੇ ਆਪਣੇ ਟੋਪ ਤੁਹਾਡੀਆਂ ਕੰਧਾਂ ਉੱਤੇ। ਉਨ੍ਹਾਂ ਨੇ ਤੁਹਾਡੇ ਸ਼ਹਿਰ ਲਈ ਸਤਿਕਾਰ ਅਤੇ ਪਰਤਾਪ ਲਿਆਂਦਾ। 11 ਅਰਵਦ ਅਤੇ ਸਿਸਰੀਆ ਦੇ ਬੰਦੇ ਤੁਹਾਡੇ ਸੁਰੱਖਿਅਤ ਸੈਨਿਕ ਸਨ, ਤੁਹਾਡੇ ਸ਼ਹਿਰ ਦੇ ਆਲੇ-ਦੁਆਲੇ ਦੀ ਦੀਵਾਰ ਉੱਤੇ ਖਲੋਤੇ ਹੋਏ। ਤੁਹਾਡੇ ਮੁਨਾਰਿਆਂ ਵਿੱਚ ਗਾਮਾਦ ਦੇ ਲੋਕ ਸਨ। ਉਨ੍ਹਾਂ ਨੇ ਆਪਣੀਆਂ ਢਾਲਾਂ ਤੁਹਾਡੇ ਸ਼ਹਿਰ ਦੁਆਲੇ ਕੰਧਾਂ ਉੱਤੇ ਟਂਗੀਆਂ ਹੋਈਆਂ ਸਨ। ਉਨ੍ਹਾਂ ਨੇ ਤੁਹਾਡੀ ਸੁੰਦਰਤਾ ਨੂੰ ਪੂਰਨ ਬਣਾ ਦਿੱਤਾ ਸੀ।
12 “‘ਤਰਸ਼ੀਸ਼ ਤੁਹਾਡੇ ਸਭ ਤੋਂ ਚੰਗੇ ਗਾਹਕਾਂ ਵਿੱਚੋਂ ਸੀ। ਉਨ੍ਹਾਂ ਨੇ ਚਾਂਦੀ, ਲੋਹੇ, ਟੀਨ ਅਤੇ ਸਿੱਕੇ ਦਾ ਤੁਹਾਡੀ ਵੇਚਣ ਵਾਲੀਆਂ ਅਦਭੁਤ ਚੀਜ਼ਾਂ ਨਾਲ ਵਪਾਰ ਕੀਤਾ। 13 ਯਾਵਾਨ, ਤੂਬਲ, ਅਤੇ ਮਸ਼ਕ ਸਾਗਰ ਦੇ ਦੁਆਲੇ ਦਾ ਖੇਤਰ ਤੁਹਾਡੇ ਨਾਲ ਵਪਾਰ ਕਰਦਾ ਸੀ। ਉਹ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਬਦਲੇ ਗੁਲਾਮਾਂ ਅਤੇ ਕਾਂਸੀ ਦਾ ਵਪਾਰ ਕਰਦੇ ਸਨ। 14 ਤੋਂਗਰਮਾਹ ਕੌਮ ਦੇ ਲੋਕ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਨਾਲ ਘੋੜਿਆਂ, ਜੰਗੀ ਘੋੜਿਆਂ ਅਤੇ ਖੱਚਰਾਂ ਦਾ ਵਪਾਰ ਕਰਦੇ ਸਨ। 15 ਦਦਾਨੀ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਤੁਸੀਂ ਆਪਣੀਆਂ ਚੀਜ਼ਾਂ ਬਹੁਤ ਬਾਈਁ ਵੇਚੀਆਂ। ਲੋਕੀਂ ਤੁਹਾਨੂੰ ਮੁੱਲ ਅਦਾ ਕਰਨ ਲਈ ਹਾਬੀ ਦੰਦ ਅਤੇ ਆਬਨੂਸ ਦੀ ਲੱਕੜੀ ਲੈ ਕੇ ਆਏ। 16 ਅਰਾਮੀ ਦਾ ਤੁਹਾਡੇ ਨਾਲ ਵਪਾਰ ਸੀ ਕਿਉਂ ਕਿ ਤੁਹਾਡੇ ਕੋਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ। ਉਨ੍ਹਾਂ ਪਂਨ, ਅਰਗਵਾਨੀ ਕੱਪੜੇ, ਕੱਢਾਈ ਦੇ ਕੰਮ, ਮਹੀਨ ਕਸੀਦੇ, ਕਤਾਨ ਅਤੇ ਮਂਗਾ ਦਾ ਵਪਾਰ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਨਾਲ ਕੀਤਾ।
17 “‘ਯਹੂਦਾਹ ਅਤੇ ਇਸਰਾਏਲ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਉਨ੍ਹਾਂ ਨੇ ਤੁਹਾਡੀਆਂ ਵੇਚੀਆਂ ਹੋਈਆਂ ਚੀਜ਼ਾਂ ਦਾ ਮੁੱਲ ਕਣਕ, ਜ਼ੈਤੂਨ, ਅਗੇਤੇ ਅੰਜੀਰਾਂ, ਸ਼ਹਿਦ, ਤੇਲ ਅਤੇ ਮਲਹਮ ਨਾਲ ਤਾਰਿਆ। 18 ਦੰਮਿਸ਼ਕ ਇੱਕ ਚੰਗਾ ਗਾਹਕ ਸੀ। ਉਸ ਨੇ ਤੁਹਾਡੀਆਂ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਨਾਲ ਵਪਾਰ ਕੀਤਾ। ਉਨ੍ਹਾਂ ਨੇ ਹਲਬੋਨ ਦੀ ਸ਼ਰਾਬ ਅਤੇ ਚਿੱਟੀ ਉਨ ਦਾ ਉਨ੍ਹਾਂ ਚੀਜ਼ਾਂ ਨਾਲ ਵਪਾਰ ਕੀਤਾ। 19 ਊਜ਼ਲ ਤੋਂ ਵਾਦਾਨ ਅਤੇ ਯਾਵਾਨ ਨੇ ਤੁਹਾਡੀਆਂ ਵਸਤਾਂ ਨਾਲ ਵਪਾਰ ਕੀਤਾ। ਉਨ੍ਹਾਂ ਨੇ ਕਮਾਇਆ ਹੋਇਆ ਲੋਹਾ, ਅਤਰ ਅਤੇ ਗੰਨੇ ਦਾ ਵਪਾਰ ਉਨ੍ਹਾਂ ਚੀਜ਼ਾਂ ਨਾਲ ਕੀਤਾ। 20 ਦਦਾਨ ਨੇ ਚੰਗਾ ਵਪਾਰ ਦਿੱਤਾ। ਉਨ੍ਹਾਂ ਨੇ ਤੁਹਾਡੇ ਨਾਲ ਕਾਠੀ ਦੇ ਕੱਪੜੇ ਅਤੇ ਘੋੜ-ਸਵਾਰੀ ਦਾ ਵਪਾਰ ਕੀਤਾ। 21 ਅਰਬ ਅਤੇ ਕੇਦਾਰ ਦੇ ਸਾਰੇ ਆਗੂਆਂ ਨੇ ਤੁਹਾਡੀਆਂ ਚੀਜ਼ਾਂ ਨਾਲ ਲੇਲਿਆਂ, ਭੇਡੂਆਂ, ਬੱਕਰੀਆਂ ਦਾ ਵਪਾਰ ਕੀਤਾ। 22 ਸ਼ਬਾ ਅਤੇ ਰਅਮਾਹ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ। ਉਨ੍ਹਾਂ ਨੇ ਸਭ ਤੋਂ ਚੰਗੇ ਮਸਾਲਿਆਂ ਅਤੇ ਹਰ ਤਰ੍ਹਾਂ ਦੇ ਬਹੁਮੁੱਲੇ ਪੱਥਰ ਅਤੇ ਸੋਨੇ ਨਾਲ ਤੁਹਾਡੀਆਂ ਚੀਜ਼ਾਂ ਦਾ ਵਪਾਰ ਕੀਤਾ। 23 ਹਾਰਾਨ, ਕੰਨੇਹ, ਅਦਨ, ਸ਼ਬਾ, ਅੱਸ਼ੂਰ ਅਤੇ ਕਿਲਮਦ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ। 24 ਉਨ੍ਹਾਂ ਨੇ ਸਭ ਤੋਂ ਚੰਗੇ ਕੱਪੜਿਆਂ, ਨੀਲੇ ਅਤੇ ਸੁੰਦਰ ਕੱਢਾਈ ਦੇ ਕੰਮ ਵਾਲੇ ਕੱਪੜਿਆਂ, ਅਨੇਕਾਂ ਰਂਗਾਂ ਦੇ ਗਲੀਚਿਆਂ, ਕਸ ਕੇ ਬੰਨ੍ਹੇ ਹੋਏ ਰੱਸਿਆਂ ਅਤੇ ਦਿਆਰ ਦੀ ਲੱਕੜੀ ਤੋਂ ਬਣੀਆਂ ਚੀਜ਼ਾਂ ਨਾਲ ਅਦਾਇਗੀ ਕੀਤੀ। ਇਹੀ ਚੀਜ਼ਾਂ ਸਨ ਜਿਨ੍ਹਾਂ ਨਾਲ ਉਹ ਤੁਹਾਡੇ ਨਾਲ ਵਪਾਰ ਕਰਦੇ ਸਨ। 25 ਤਰਸ਼ੀਸ਼ ਦੇ ਜਹਾਜ਼ ਤੁਹਾਡੀਆਂ ਵੇਚੀਆਂ ਚੀਜ਼ਾਂ ਨੂੰ ਲੈ ਜਾਂਦੇ ਸਨ।
“ਸੂਰ, ਤੂੰ ਹੈ ਉਨ੍ਹਾਂ ਮਾਲਵਾਹਕ ਜਹਾਜ਼ਾਂ ਵਿੱਚੋਂ ਕਿਸੇ ਇੱਕ ਵਰਗਾ।
ਤੂੰ ਸਮੁੰਦਰ ਉੱਤੇ ਹੈਂ, ਬਹੁਤ ਸਾਰੀਆਂ ਦੌਲਤਾਂ ਨਾਲ ਮਾਲਾਮਾਲ।
26 ਤੇਰੇ ਪਤਵਾਰ ਚਲਾਉਣ ਵਾਲੇ ਤੈਨੂੰ ਸਮੁੰਦਰ ਵਿੱਚ ਦੂਰ-ਵਗਾ ਕੇ ਲੈ ਗਏ।
ਪਰ ਪੂਰਬ ਦੀ ਇੱਕ ਤਾਕਤਵਰ ਹਵਾ ਤਬਾਹ ਕਰ ਦੇਵੇਗੀ ਤੇਰੇ ਸਮੁੰਦਰ ਵਿੱਚਲੇ ਜਹਾਜ਼ਾਂ ਨੂੰ।
27 ਅਤੇ ਡੁਲ੍ਹ ਜਾਵੇਗੀ ਤੇਰੀ ਸਾਰੀ ਦੌਲਤ ਸਮੁੰਦਰ ਵਿੱਚ।
ਤੇਰੀ ਦੌਲਤ-ਉਹ ਚੀਜ਼ਾਂ ਜਿਹੜੀਆਂ ਨੂੰ ਖਰੀਦਦਾ ਤੇ ਵੇਚਦਾ ਹੈਂ-ਡੁਲ੍ਹ ਜਾਵੇਗੀ ਸਮੁੰਦਰ ਵਿੱਚ।
ਤੇਰੇ ਸਾਰੇ ਮਾਝੀ-ਜਹਾਜਰਾਨਾਂ, ਕਪਤਾਨਾਂ ਅਤੇ ਉਹ ਆਦਮੀ ਜਿਹੜੇ ਬੰਦ ਕਰਦੇ ਨੇ ਦਰਾੜਾਂ ਤੇਰੇ ਜਹਾਜ਼ਾਂ ਦੇ ਫ਼ਟਿਆਂ ਵਿੱਚਲੀਆਂ-
ਡੁਲ੍ਹ ਜਾਵੇਗਾ ਸਮੁੰਦਰ ਅੰਦਰ।
ਤੇਰੇ ਸ਼ਹਿਰ ਦੇ ਵਪਾਰੀ ਸਿਪਾਹੀ ਸਾਰੇ ਹੀ ਡੁੱਬ ਜਾਣਗੇ ਸਮੁੰਦਰ ਵਿੱਚ।
ਇਹੀ ਵਾਪਰੇਗਾ ਜਿਸ ਦਿਨ ਤੂੰ ਤਬਾਹ ਹੋਵੇਂਗਾ!
28 “‘ਪਿਂਡ ਡਰ ਨਾਲ ਕੰਬ ਜਾਣਗੇ ਜਦੋਂ ਉਹ ਤੁਹਾਡੇ ਕਪਤਾਨਾਂ ਦੀਆਂ ਚੀਕਾਂ ਸੁਣਨਗੇ!
29 ਤੁਹਾਡਾ ਪੂਰਾ ਮਲਾਹ ਛਾਲ ਮਾਰ ਦੇਵੇਗਾ ਜਹਾਜ਼ ਵਿੱਚੋਂ।
ਜਹਾਜ਼ਰਾਨ ਅਤੇ ਕਪਤਾਨ ਛਾਲ ਮਾਰ ਦੇਣਗੇ ਜਹਾਜ਼ ਵਿੱਚੋਂ ਅਤੇ ਤਰ ਜਾਣਗੇ ਕੰਢੇ ਤਾਈਂ।
30 ਬਹੁਤ ਉਦਾਸ ਹੋਵਣਗੇ ਉਹ ਤੇਰੇ ਬਾਰੇ।
ਰੋਵਣਗੇ ਉਹ, ਘਟ੍ਟਾ ਪਾਉਣਗੇ ਆਪਣੇ ਸਿਰਾਂ ਵਿੱਚ ਅਤੇ ਲੇਟਣਗੇ ਰਾਖ ਵਿੱਚ।
31 ਸਿਰ ਮੁਨਾਵਣਗੇ ਉਹ ਤੇਰੇ ਲਈ।
ਪਹਿਨਣਗੇ ਉਹ ਸੋਗੀ ਵਸਤਰ।
ਰੋਵਣਗੇ ਉਹ ਜਿਵੇਂ ਰੋਦਾ ਹੈ ਕੋਈ ਕਿਸੇ ਮਰ ਗਏ ਬੰਦੇ ਲਈ।
32 “‘ਉਨ੍ਹਾਂ ਦੇ ਭਾਰੀ ਰੋਣੇ ਅੰਦਰ ਉਹ ਤੇਰੇ ਲਈ ਇਹ ਉਦਾਸ ਗੀਤ ਗਾਉਣਗੇ, ਅਤੇ ਤੇਰੇ ਲਈ ਰੋਣਗੇ।
“‘ਕੋਈ ਨਹੀਂ ਹੈ ਸੂਰ ਵਰਗਾ!
ਬਰਬਾਦ ਹੋ ਗਿਆ ਹੈ ਸੂਰ ਅੱਧ ਵਿੱਚਕਾਰ ਸਮੁੰਦਰ ਦੇ!
33 ਤੁਹਾਡੇ ਵਪਾਰੀਆਂ ਨੇ ਸਫ਼ਰ ਕੀਤਾ ਸਮੁੰਦਰੋ ਪਾਰ!
ਸੰਤੁਸ਼ਟ ਕੀਤਾ ਤੁਸੀਂ ਬਹੁਤ ਲੋਕਾਂ ਨੂੰ ਆਪਣੀ ਵੱਡੀ ਦੌਲਤ ਨਾਲ ਅਤੇ ਆਪਣੀਆਂ ਵੇਚੀਆਂ ਚੀਜ਼ਾਂ ਨਾਲ।
ਬਣਾ ਦਿੱਤਾ ਤੁਸੀਂ ਧਰਤੀ ਦੇ ਰਾਜਿਆਂ ਨੂੰ ਅਮੀਰ!
34 ਪਰ ਤੁਸੀਂ ਭਂਨੇ ਪਏ ਹੋ ਸਮੁੰਦਰਾਂ ਦੇ
ਅਤੇ ਡੂੰਘਿਆਂ ਪਾਣੀਆਂ ਦੇ।
ਉਹ ਸਾਰੀਆਂ ਚੀਜ਼ਾਂ ਜਿਹੜੀਆਂ ਤੁਸੀਂ ਵੇਚਦੇ ਹੋ,
ਅਤੇ ਤੁਹਾਡੇ ਸਾਰੇ ਲੋਕ ਡਿੱਗ ਪਏ ਹਨ!
35 ਸਮੁੰਦਰੀ ਕੰਢੇ ਰਹਿੰਦੇ ਸਾਰੇ ਹੀ
ਲੋਕ ਹਨ ਭੈਭੀਤ ਤੁਹਾਡੇ ਬਾਰੇ।
ਰਾਜੇ ਉਨ੍ਹਾਂ ਦੇ ਨੇ ਅੱਤ ਭੈਭੀਤ।
ਚਿਹਰੇ ਉਨ੍ਹਾਂ ਦੇ ਦਰਸਾਉਂਦੇ ਨੇ ਭੈ ਉਨ੍ਹਾਂ ਦਾ।
36 ਹੋਰਨਾਂ ਕੌਮਾਂ ਦੇ ਵਪਾਰੀ ਸੀਟੀਆਂ ਮਾਰਦੇ ਨੇ ਤੁਹਾਡੇ ਉੱਤੇ।
ਵਪਾਰੀਆਂ ਨੇ ਜਿਹੜੀਆਂ ਗੱਲਾਂ ਤੁਹਾਡੇ ਨਾਲ ਭੈਭੀਤ ਕਰਨਗੀਆਂ ਉਹ ਲੋਕਾਂ ਨੂੰ।
ਕਿਉਂ? ਕਿਉਂਕਿ ਖਤਮ ਹੋ ਗਏ ਹੋ ਤੁਸੀਂ ਰੋਵੋਂਗੇ ਨਹੀਂ ਤੁਸੀਂ ਫ਼ੇਰ ਹੁਣ।’”
ਸੂਰ ਸੋਚਦਾ ਹੈ ਕਿ ਉਹ ਪਰਮੇਸ਼ੁਰ ਵਰਗਾ ਹੈ
28 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਸੂਰ ਦੇ ਹਾਕਮ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:
“‘ਬਹੁਤ ਗੁਮਾਨੀ ਹੈਂ ਤੂੰ!
ਅਤੇ ਤੂੰ ਆਖਦਾ ਹੈਂ, “ਮੈਂ ਹਾਂ ਇੱਕ ਦੇਵਤਾ!
ਬੈਠਾ ਹਾਂ ਮੈਂ ਦੇਵਤਿਆਂ ਦੇ
ਆਸਨ ਉੱਤੇ ਸਮੁੰਦਰਾਂ ਦੇ ਵਿੱਚਕਾਰ।”
“‘ਪਰ ਆਦਮੀ ਹੈ ਤੂੰ ਪਰਮੇਸ਼ੁਰ ਨਹੀਂ!
ਤੂੰ ਸਿਰਫ਼ ਸੋਚਦਾ ਹੈਂ ਕਿ ਤੂੰ ਦੇਵਤਾ ਹੈਂ।”
3 ਤੂੰ ਸੋਚਦਾ ਹੈਂ ਕਿ ਤੂੰ ਸਿਆਣਾ ਹੈ ਦਾਨੀਏਲ ਨਾਲੋਂ!
ਸੋਚਦਾ ਹੈਂ ਤੂੰ ਕਿ ਭੇਤ ਲੱਭ ਲਵੇਂਗਾ ਤੂੰ ਸਾਰੇ।
4 ਆਪਣੀ ਸਿਆਣਪ ਅਤੇ ਸਮਝ ਰਾਹੀਂ ਤੂੰ ਪ੍ਰਾਪਤ
ਕੀਤੀਆਂ ਨੇ ਤੂੰ ਦੌਲਤਾਂ ਆਪਣੇ ਲਈ।
ਅਤੇ ਪਾਏ ਨੇ ਤੂੰ ਸੋਨਾ ਚਾਂਦੀ
ਆਪਣੇ ਖਜ਼ਾਨਿਆਂ ਵਿੱਚ।
5 ਆਪਣੀ ਮਹਾਨ ਸਿਆਣਪ
ਅਤੇ ਕਾਰੋਬਾਰ ਨਾਲ ਤੂੰ ਵੱਧਾ ਲਈ ਹੈ ਦੌਲਤ ਆਪਣੀ।
ਅਤੇ ਹੁਣ ਤੂੰ ਗੁਮਾਨੀ ਹੈਂ
ਉਨ੍ਹਾਂ ਦੌਲਤਾਂ ਕਾਰਣ।
6 “‘ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:
ਸੂਰ, ਸੋਚਿਆ ਸੀ ਤੂੰ ਕਿ ਤੂੰ ਹੈਂ ਇੱਕ ਦੇਵਤੇ ਵਰਗਾ।
7 ਮੈਂ ਅਜਨਬੀਆਂ ਨੂੰ ਤੇਰੇ ਵਿਰੁੱਧ ਲੜਨ ਲਈ ਲਿਆਵਾਂਗਾ।
ਉਹ ਕੌਮਾਂ ਅੱਤ ਭਿਆਨਕ ਨੇ!
ਉਹ ਆਪਣੀਆਂ ਤਲਵਾਰਾਂ ਨੂੰ ਧੂ ਲੈਣਗੇ
ਅਤੇ ਉਨ੍ਹਾਂ ਖੂਬਸੂਰਤ ਚੀਜ਼ਾਂ ਦੇ ਵਿਰੁੱਧ ਵਰਤਣਗੇ ਜਿਹੜੀਆਂ ਤੇਰੀ ਸਿਆਣਪ ਨੇਹਾਸਿਲ ਕੀਤੀਆਂ।
ਉਹ ਤੇਰੀ ਸ਼ਾਨ ਨੂੰ ਬਰਬਾਦ ਕਰ ਦੇਣਗੇ ।
8 ਉਹ ਤੈਨੂੰ ਹੇਠਾਂ ਕਬਰ ਅੰਦਰਲੈ ਜਾਣਗੀਆਂ।
ਤੂੰ ਉਸ ਜਹਾਜ਼ੀ ਵਰਗਾ ਹੋਵੇਂਗਾ ਜੋ ਸਮੁੰਦਰ ਵਿੱਚ ਡੁੱਬ ਮੋਇਆ ਸੀ।
9 ਮਾਰ ਦੇਵੇਗਾ ਉਹ ਬੰਦਾ ਤੈਨੂੰ।
ਕੀ ਤੂੰ ਤਾਂ ਵੀ ਆਖੇਂਗਾ, “ਮੈਂ ਹਾਂ ਦੇਵਤਾ!” ਨਹੀਂ!
ਵਸ ਵਿੱਚ ਕਰ ਲਵੇਗਾ ਉਹ ਤੈਨੂੰ ਆਪਣੀ ਤਾਕਤ ਦੇ।
ਦੇਖ ਲਵੇਂਗਾ ਤੂੰ ਕਿ ਤੂੰ ਹੈਂ ਇੱਕ ਆਦਮੀ, ਪਰਮੇਸ਼ੁਰ ਨਹੀਂ!
10 ਤੂੰ ਇੱਕ ਅਸੁੰਨਤੀਏ ਵਿਦੇਸ਼ੀ ਵਾਂਗ ਮਰ ਜਾਵੇਂਗਾ।
ਅਜਨਬੀ ਤੈਨੂੰ ਮਾਰ ਦੇਣਗੇ।
ਵਾਪਰਨਗੀਆਂ ਇਹ ਗੱਲਾਂ ਕਿਉਂ ਕਿ ਆਦੇਸ਼ ਦਿੱਤਾ ਸੀ ਮੈਂ!’”
ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ।
11 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 12 “ਆਦਮੀ ਦੇ ਪੁੱਤਰ, ਸੂਰ ਦੇ ਰਾਜੇ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:
“‘ਤੂੰ ਸੀ ਇੱਕ ਪ੍ਰਾਰਥਨਾ ਬੰਦਾ।
ਭਰਪੂਰ ਸੀ ਤੂੰ ਸਿਆਣਪ ਨਾਲ।
ਪੂਰਨ ਤੌਰ ਤੇ ਖੂਬਸੂਰਤ ਸੀ ਤੂੰ।
13 ਤੂੰ ਸੀ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਅੰਦਰ।
ਤੇਰੇ ਕੋਲ ਸੀ ਹਰ ਬਹੁਮੁੱਲਾ ਪੱਬ-ਲਾਲ ਅਕੀਕ-ਸ਼ੁਨਹਿਲਾ,
ਦੁਧਿਯਾ, ਬਿਲੌਰ, ਓਨੇਸ ਅਤੇ ਬੈਰੂਜ,
ਸ਼ਲੇਮਾਨੀ, ਨੀਲਮ ਅਤੇ ਜਬਰਜਦ।
ਅਤੇ ਹਰ ਇੱਕ ਪੱਥਰ ਸੀ ਸੋਨੇ ਵਿੱਚ ਲਾਇਆ ਹੋਇਆ।
ਦਿੱਤੀ ਗਈ ਸੀ ਇਹ ਸੁੰਦਰਤਾ ਤੈਨੂੰ।
ਉਸ ਦਿਨ ਜਦੋਂ ਸੀ ਤੈਨੂੰ ਸਾਜਿਆ ਗਿਆ।
ਪਰਮੇਸ਼ੁਰ ਬਣਾਇਆ ਸੀ ਤੈਨੂੰ ਤਾਕਤਵਰ।
14 ਤੂੰ ਸੀ ਚੁਣੇ ਹੋਏ ਕਰੂਬੀਆਂ ਵਿੱਚੋਂ ਪਂਖ ਤੇਰੇ,
ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ
ਅਤੇ ਰੱਖਿਆ ਸੀ ਤੈਨੂੰ ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ।
ਤੁਰਦਾ ਸੀ ਤੂੰ ਹੀਰਿਆਂ ਵਿੱਚਕਾਰ ਚਮਕਦੇ ਸਨ ਜਿਹੜੇ ਅਗਨੀ ਵਾਂਗ।
15 ਈਮਾਨਦਾਰ ਅਤੇ ਨੇਕ ਸੀ ਤੂੰ ਜਦੋਂ ਮੈਂ ਤੈਨੂੰ ਸਾਜਿਆ ਸੀ।
ਪਰ ਫ਼ੇਰ ਤੂੰ ਬਣ ਗਿਆ ਬਦ।
16 ਵਪਾਰ ਤੇਰੇ ਨੇ ਲਿਆਂਦੀਆਂ ਬਹੁਤ ਦੌਲਤਾਂ ਤੇਰੇ ਲਈ।
ਪਰ ਰੱਖ ਦਿੱਤਾ ਸੀ ਜ਼ੁਲਮ ਵੀ ਉਨ੍ਹਾਂ ਤੇਰੇ ਅੰਦਰ। ਅਤੇ ਪਾਪ ਕੀਤਾ ਤੂੰ।
ਇਸ ਲਈ ਵਰਤਾਉ ਕੀਤਾ ਮੈਂ ਤੇਰੇ ਨਾਲ ਜਿਵੇਂ ਤੂੰ ਹੋਵੇਂ ਕੋਈ ਅਪਵਿੱਤਰ ਚੀਜ਼।
ਸੁੱਟ ਦਿੱਤਾ ਸੀ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਤੋਂ ਬਾਹਰ।
ਤੂੰ ਖਾਸ ਕਰੂਬੀ ਫ਼ਰਿਸ਼ਤਿਆਂ ਵਿੱਚ ਇੱਕ ਸੀ-ਪੰਖ ਤੇਰੇ ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ!
ਪਰ ਮਜ਼ਬੂਰ ਕਰ ਦਿੱਤਾ ਤੈਨੂੰ ਮੈਂ ਉਨ੍ਹਾਂ ਹੀਰਿਆਂ ਨੂੰ ਛੱਡ ਦੇਣ ਲਈ ਚਮਕਦੇ ਸਨ ਜੋ ਅਗਨੀ ਵਾਂਗ।
17 ਗੁਮਾਨੀ ਬਣਾਇਆ ਤੈਨੂੰ ਤੇਰੀ ਖੂਬਸੂਰਤੀ ਨੇ।
ਤੇਰੀ ਸ਼ਾਨ ਨੇ ਬਰਬਾਦ ਕਰ ਦਿੱਤਾ ਤੇਰੀ ਸਿਆਣਪ ਨੂੰ।
ਇਸ ਲਈ ਸੁੱਟ ਦਿੱਤਾ ਤੈਨੂੰ ਮੈਂ ਹੇਠਾਂ ਧਰਤ ਉੱਤੇ।
ਅਤੇ ਹੁਣ ਹੋਰ ਰਾਜੇ ਤਕਦੇ ਨੇ ਤੇਰੇ ਵੱਲ।
18 ਕੀਤੀਆਂ ਤੂੰ ਬਹੁਤ ਖਰਾਬ ਗੱਲਾਂ।
ਤੂੰ ਸੀ ਬਹੁਤ ਧੋਖੇਬਾਜ਼ ਵਪਾਰੀ।
ਇਸ ਤਰ੍ਹਾਂ ਤੂੰ ਪਵਿੱਤਰ ਥਾਵਾਂ ਨੂੰ ਕਲੰਕਤ ਕਰ ਦਿੱਤਾ।
ਇਸ ਲਈ ਅੱਗ ਲਿਆਂਦੀ ਮੈਂ ਤੇਰੇ ਅੰਦਰੋਂ।
ਇਸਨੇ ਸਾੜ ਦਿੱਤਾ ਤੈਨੂੰ!
ਸੜਕੇ ਸੁਆਹ ਹੋ ਗਿਆ ਤੂੰ ਧਰਤ ਉੱਤੇ।
ਦੇਖ ਸੱਕਦਾ ਹੈ ਹੁਣ ਹਰ ਕੋਈ ਤੇਰੀ ਸ਼ਰਮਿੰਦਗੀ ਨੂੰ।
19 “‘ਹੋਰਨਾਂ ਕੌਮਾਂ ਦੇ ਸਾਰੇ ਲੋਕ ਭੈਭੀਤ ਹੋ
ਗਏ ਸਨ ਦੇਖਕੇ ਵਾਪਰਿਆ ਸੀ ਜੋ ਤੇਰੇ ਨਾਲ।
ਜੋ ਕੁਝ ਸੀ ਵਾਪਰਿਆ ਤੇਰੇ ਨਾਲ ਬਹੁਤ ਭੈਭੀਤ ਕਰੇਗਾ ਉਹ ਲੋਕਾਂ ਨੂੰ।
ਖਤਮ ਹੋ ਗਿਆ ਹੈਂ ਤੂੰ!’”
ਸੈਦਾ ਦੇ ਵਿਰੁੱਧ ਸੰਦੇਸ਼
20 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 21 “ਆਦਮੀ ਦੇ ਪੁੱਤਰ, ਸੈਦਾ ਵੱਲ ਦੇਖ ਅਤੇ ਉਸ ਥਾਂ ਦੇ ਖਿਲਾਫ਼ ਮੇਰੇ ਲਈ ਬੋਲ। 22 ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:
“‘ਮੈਂ ਹਾਂ ਤੇਰੇ ਵਿਰੁੱਧ, ਸੈਦਾ!
ਤੇਰੇ ਲੋਕ ਸਿੱਖ ਲੈਣਗੇ ਮੇਰਾ ਆਦਰ ਕਰਨਾ!
ਸਜ਼ਾ ਦੇਵਾਂਗਾ ਮੈਂ ਸੈਦਾ ਨੂੰ।
ਫ਼ੇਰ ਪਤਾ ਲੱਗੇਗਾ ਲੋਕਾਂ ਨੂੰ ਕਿ ਮੈਂ ਹਾਂ ਯਹੋਵਾਹ।
ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਪਵਿੱਤਰ ਹਾਂ,
ਅਤੇ ਵਿਹਾਰ ਕਰਨਗੇ ਉਹ ਮੇਰੇ ਨਾਲ ਓਹੋ ਜਿਹਾ।
23 ਭੇਜਾਂਗਾ ਮੈਂ ਬੀਮਾਰੀ ਅਤੇ ਮੌਤ ਸੈਦਾ ਵੱਲ
ਅਤੇ ਬਹੁਤ ਲੋਕ ਸ਼ਹਿਰ ਅੰਦਰ ਮਰ ਜਾਣਗੇ।
ਤਲਵਾਰ (ਦੁਸ਼ਮਣ ਸਿਪਾਹੀ) ਸ਼ਹਿਰੋ ਅੰਦਰ ਮਾਰ ਦੇਵੇਗੀ ਬਹੁਤ ਲੋਕਾਂ ਨੂੰ।
ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਹਾਂ ਯਹੋਵਾਹ।’”
ਕੌਮਾਂ ਇਸਰਾਏਲ ਉੱਤੇ ਹੱਸਣੋ ਹਟ ਜਾਣਗੀਆਂ
24 “‘ਇਸਰਾਏਲ ਦੇ ਆਲੇ-ਦੁਆਲੇ ਦੇ ਦੇਸ ਉਸ ਨੂੰ ਨਫ਼ਰਤ ਕਰਦੇ ਸਨ। ਪਰ ਉਨ੍ਹਾਂ ਦੇਸਾਂ ਨਾਲ ਮਾੜੀਆਂ ਘਟਨਾਵਾਂ ਵਾਪਰਨਗੀਆਂ। ਫ਼ੇਰ ਓੱਥੇ ਇਸਰਾਏਲ ਦੇ ਪਰਿਵਾਰ ਨੂੰ ਦੁੱਖ ਦੇਣ ਵਾਲੇ ਨਸ਼ਤਰ ਜਾਂ ਕੰਡਿਆਲੀਆਂ ਝਾੜੀਆਂ ਨਹੀਂ ਹੋਣਗੀਆਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪ੍ਰਭੂ ਯਹੋਵਾਹ ਹਾਂ।’”
25 ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਮੈਂ ਇਸਰਾਏਲ ਦੇ ਲੋਕਾਂ ਨੂੰ ਹੋਰਨਾਂ ਕੌਮਾਂ ਦਰਮਿਆਨ ਖਿੰਡਾ ਦਿੱਤਾ ਸੀ। ਪਰ ਮੈਂ ਇਸਰਾਏਲ ਦੇ ਪਰਿਵਾਰ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ। ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗੇਗਾ ਕਿ ਮੈਂ ਪਵਿੱਤਰ ਹਾਂ ਅਤੇ ਉਹ ਮੇਰੇ ਨਾਲ ਓਸੇ ਤਰ੍ਹਾਂ ਦਾ ਵਿਹਾਰ ਕਰਨਗੀਆਂ। ਓਸ ਸਮੇਂ, ਇਸਰਾਏਲ ਦੇ ਲੋਕ ਆਪਣੀ ਧਰਤੀ ਉੱਤੇ ਰਹਿਣਗੇ ਮੈਂ ਉਹ ਧਰਤੀ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ। 26 ਉਹ ਉਸ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਉਹ ਮਕਾਨ ਉਸਾਰਨਗੇ ਅਤੇ ਅੰਗੂਰਾਂ ਦੇ ਬਗੀਚੇ ਲਾਉਣਗੇ। ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਸਜ਼ਾ ਦਿਆਂਗਾ ਜਿਨ੍ਹਾਂ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ ਸੀ। ਫ਼ੇਰ ਇਸਰਾਏਲ ਦੇ ਲੋਕ ਸੁਰੱਖਿਅਤ ਰਹਿਣਗੇ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ, ਹਾਂ।”
ਮਿਸਰ ਦੇ ਖਿਲਾਫ਼ ਸੰਦੇਸ਼
29 ਜਲਾਵਤਨੀ ਦੇ 10ਵੇਂ ਵਰ੍ਹੇ ਦੇ 10ਵੇਂ ਮਹੀਨੇ ਦੇ 12 ਵੇਂ ਦਿਨ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਮਿਸਰ ਦੇ ਰਾਜੇ ਫਿਰਊਨ ਵੱਲ ਵੇਖ। ਮੇਰੇ ਲਈ ਉਸ ਦੇ ਅਤੇ ਮਿਸਰ ਦੇ ਖਿਲਾਫ਼ ਬੋਲ। 3 ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:
“‘ਮਿਸਰ ਦੇ ਰਾਜੇ ਫਿਰਊਨ, ਮੈਂ ਹਾਂ ਤੇਰੇ ਵਿਰੁੱਧ।
ਤੂੰ ਹੈਂ ਇੱਕ ਵਿਕਰਾਲ ਜੀਵ ਨੀਲ ਨਦੀ ਕੰਢੇ ਲੇਟਿਆ ਹੋਇਆ।
ਆਖਦਾ ਹੈਂ ਤੂੰ, “ਇਹ ਮੇਰੀ ਨਦੀ ਹੈ!
ਮੈਂ ਬਣਾਈ ਸੀ ਇਹ ਨਦੀ!”
4-5 “‘ਪਰ ਮੈਂ ਤੇਰੇ ਜਬੜਿਆਂ ਵਿੱਚ ਕੁੰਡੀਆਂ ਪਾ ਦਿਆਂਗਾ।
ਨੀਲ ਨਦੀ ਦੀਆਂ ਮੱਛੀਆਂ ਚਿਪਕ ਜਾਣਗੀਆਂ ਤੇਰੇ ਕੰਡਿਆਂ ਨਾਲ।
ਮੈਂ ਤੈਨੂੰ ਅਤੇ ਤੇਰੀਆਂ ਮੱਛੀਆਂ ਨੂੰ ਤੇਰੀਆਂ ਨਦੀਆਂ
ਵਿੱਚੋਂ ਕੱਢ ਕੇ ਸੁੱਕੀ ਧਰਤੀ ਤੇ ਸੁੱਟ ਦਿਆਂਗਾ।
ਡਿੱਗ ਪਵੇਂਗਾ ਤੂੰ ਧਰਤੀ ਉੱਤੇ,
ਅਤੇ ਕੋਈ ਵੀ ਨਹੀਂ ਚੁੱਕੇਗਾ ਤੈਨੂੰ ਜਾ ਦਫ਼ਨਾਏਗਾ।
ਮੈਂ ਤੈਨੂੰ ਜੰਗਲੀ ਜਾਨਵਰਾਂ ਅਤੇ ਪੰਛੀਆਂ ਦੇ ਹਵਾਲੇ ਕਰ ਦਿਆਂਗਾ।
ਤੂੰ ਉਨ੍ਹਾਂ ਦਾ ਭੋਜਨ ਬਣੇਁਗਾ।
6 ਫ਼ੇਰ ਮਿਸਰ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ
ਪਤਾ ਲੱਗ ਜਾਵੇਗਾ ਕਿ ਮੈਂ ਹਾਂ ਯਹੋਵਾਹ!
“‘ਮੈਂ ਇਹ ਗੱਲਾਂ ਕਿਉਂ ਕਰਾਂਗਾ?
ਕਿਉਂ ਕਿ ਇਸਰਾਏਲ ਦੇ ਲੋਕ ਝੁਕੇ ਸਨ ਮਿਸਰ ਉੱਤੇ ਸਹਾਰੇ ਲਈ।
ਪਰ ਮਿਸਰ ਤਾਂ ਸੀ ਇੱਕ ਕਮਜ਼ੋਰ ਜਿਹਾ ਘਾਹ ਦਾ ਪੱਤਾ।
7 ਇਸਰਾਏਲ ਦੇ ਲੋਕ ਝੁਕੇ ਸਨ ਮਿਸਰ ਵੱਲ, ਸਹਾਇਤਾ ਲਈ।
ਪਰ ਮਿਸਰ ਨੇ ਸਿਰਫ਼ ਉਨ੍ਹਾਂ ਦੇ ਹੱਥਾਂ ਅਤੇ ਮੋਢਿਆਂ ਨੂੰ ਸੀ ਵਿਂਨ੍ਹਿਆ।
ਝੁਕੇ ਸਨ ਉਹ ਮਿਸਰ ਉੱਤੇ, ਸਹਾਰੇ ਲਈ,
ਪਰ ਤੂੰ ਤੋੜ ਕੇ ਮਰੋੜ ਦਿੱਤੀ ਪਿੱਠ ਉਨ੍ਹਾਂ ਦੀ।’”
8 ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ ਇਹ ਗੱਲਾਂ:
“ਮੈਂ ਤੇਰੇ ਵਿਰੁੱਧ ਇੱਕ ਤਲਵਾਰ ਲਿਆਂਗਾ।
ਤਬਾਹ ਕਰ ਦਿਆਂਗਾ ਮੈਂ ਤੇਰੇ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ।
9 ਵੀਰਾਨ ਅਤੇ ਤਬਾਹ ਹੋ ਜਾਵੇਗਾ ਮਿਸਰ।
ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਹਾਂ ਯਹੋਵਾਹ।”
ਪਰਮੇਸ਼ੁਰ ਨੇ ਆਖਿਆ, “ਮੈਂ ਇਹ ਗੱਲਾਂ ਕਿਉਂ ਕਰਾਂਗਾ? ਕਿਉਂ ਕਿ ਤੂੰ ਆਖਿਆ ਸੀ, ‘ਇਹ ਮੇਰੀ ਨਦੀ ਹੈ। ਮੈਂ ਇਸ ਨਦੀ ਨੂੰ ਬਣਾਇਆ ਸੀ।’ 10 ਇਸ ਲਈ, ਮੈਂ (ਪਰਮੇਸ਼ੁਰ) ਤੇਰੇ ਵਿਰੁੱਧ ਹਾਂ। ਮੈਂ ਤੇਰੇ ਨੀਲ ਨਦੀ ਦੀਆਂ ਅਨੇਕਾਂ ਸ਼ਾਖਾਵਾਂ ਦੇ ਵਿਰੁੱਧ ਹਾਂ। ਮੈਂ ਮਿਸਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਮਿਗਦੋਲ ਤੋਂ ਲੈ ਕੇ ਸਵੇਨੇਹ ਤੀਕ ਅਤੇ ਕੂਸ਼ ਦੀ ਸਰਹੱਦ ਤੀਕ ਸ਼ਹਿਰ ਵੀਰਾਨ ਹੋ ਜਾਣਗੇ। 11 ਕੋਈ ਵੀ ਬੰਦਾ ਜਾਂ ਜਾਨਵਰ ਮਿਸਰ ਵਿੱਚੋਂ ਨਹੀਂ ਲੰਘੇਗਾ। ਚਾਲੀ ਸਾਲਾਂ ਤੀਕ ਕੁਝ ਵੀ ਓਬੋਁ ਨਹੀਂ ਲੰਘੇਗਾ ਜਾਂ ਟਿਕੇਗਾ। 12 ਮੈਂ ਮਿਸਰ ਨੂੰ ਬਰਬਾਦ ਕਰ ਦਿਆਂਗਾ। ਚਾਲੀ ਸਾਲਾਂ ਤੀਕ ਸ਼ਹਿਰ ਵੀਰਾਨ ਰਹਿਣਗੇ! ਮੈਂ ਮਿਸਰ ਦੇ ਲੋਕਾਂ ਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਉਨ੍ਹਾਂ ਨੂੰ ਵਿਦੇਸ਼ੀ ਧਰਤੀਆਂ ਉੱਤੇ ਅਜਨਬੀ ਬਣਾ ਦਿਆਂਗਾ।”
13 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਮਿਸਰ ਦੇ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਪਰ ਚਾਲੀ ਸਾਲਾਂ ਮਗਰੋਂ ਮੈ ਉਨ੍ਹਾਂ ਲੋਕਾਂ ਨੂੰ ਫ਼ੇਰ ਇਕੱਠਿਆਂ ਕਰ ਦਿਆਂਗਾ। 14 ਮੈਂ ਮਿਸਰੀ ਬੰਦਿਆਂ ਨੂੰ ਵਾਪਸ ਲਿਅਵਾਂਗਾ। ਮੈਂ ਮਿਸਰੀਆਂ ਨੂੰ ਫਤਰੋਸ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ ਜਿੱਥੇ ਉਹ ਜੰਮੇ ਸੀ। ਪਰ ਉਨ੍ਹਾਂ ਦਾ ਰਾਜ ਮਹੱਤਵਪੂਰਣ ਨਹੀਂ ਹੋਵੇਗਾ। 15 ਇਹ ਸਭ ਤੋਂ ਘੱਟ ਮਹੱਤਵਪੂਰਣ ਰਾਜ ਹੋਵੇਗਾ। ਇਹ ਫ਼ੇਰ ਕਦੇ ਵੀ ਆਪਣੇ-ਆਪ ਨੂੰ ਹੋਰਨਾਂ ਕੌਮਾਂ ਤੋਂ ਉੱਚਾ ਨਹੀਂ ਚੁੱਕ ਸੱਕੇਗਾ। ਮੈਂ ਉਨ੍ਹਾਂ ਨੂੰ ਇੰਨਾ ਛੋਟਾ ਬਣਾ ਦਿਆਂਗਾ ਕਿ ਉਹ ਕੌਮਾਂ ਉੱਤੇ ਰਾਜ ਨਹੀਂ ਕਰ ਸੱਕਣਗੇ। 16 ਅਤੇ ਇਸਰਾਏਲ ਦਾ ਪਰਿਵਾਰ ਫ਼ੇਰ ਮਿਸਰ ਉੱਤੇ ਨਿਰਭਰ ਨਹੀਂ ਕਰੇਗਾ। ਇਸਰਾਏਲੀ ਆਪਣਾ ਪਾਪ ਚੇਤੇ ਕਰਨਗੇ-ਉਹ ਯਾਦ ਕਰਨਗੇ ਕਿ ਉਹ ਮਿਸਰ ਵੱਲ ਪਰਤੇ ਸਨ ਸਹਾਇਤਾ ਲਈ, ਪਰਮੇਸ਼ੁਰ ਵੱਲ ਨਹੀਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪ੍ਰਭੂ ਅਤੇ ਯਹੋਵਾਹ ਹਾਂ।”
ਬਾਬਲ ਮਿਸਰ ਉੱਤੇ ਕਬਜ਼ਾ ਕਰੇਗਾ
17 ਜਲਾਵਤਨੀ ਦੇ 27 ਵੇਂ ਵਰ੍ਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 18 “ਆਦਮੀ ਦੇ ਪੁੱਤਰ, ਬਾਬਲ ਦੇ ਰਾਜੇ ਨਬੂਕਦਨੱਸਰ ਨੇ ਸੂਰ ਦੇ ਖਿਲਾਫ਼ ਆਪਣੀ ਫ਼ੌਜ ਤੋਂ ਸਖਤ ਜੰਗ ਕਰਾਈ। ਉਨ੍ਹਾਂ ਨੇ ਹਰ ਸਿਪਾਹੀ ਦਾ ਸਿਰ ਮੁਂਨ ਦਿੱਤਾ। ਹਰ ਮੋਢਾ ਭਾਰੀ ਬੋਝ ਚੁੱਕਣ ਕਾਰਣ ਰਗੜ ਕੇ ਨੰਗਾ ਕਰ ਦਿੱਤਾ ਗਿਆ ਨਬੂਕਦਨੱਸਰ ਅਤੇ ਉਸਦੀ ਫ਼ੌਜ ਨੇ ਸੂਰ ਨੂੰ ਹਰਾਉਣ ਲਈ ਸਖਤ ਮਿਹਨਤ ਕੀਤੀ। ਪਰ ਉਨ੍ਹਾਂ ਨੂੰ ਉਸ ਸਖਤ ਮਿਹਨਤ ਤੋਂ ਕੁਝ ਵੀ ਨਹੀਂ ਮਿਲਿਆ।” 19 ਇਸ ਲਈ ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਬਾਬਲ ਦੇ ਰਾਜੇ, ਨਬੂਕਦਨੱਸਰ ਨੂੰ ਮਿਸਰ ਦੀ ਧਰਤੀ ਦੇ ਦਿਆਂਗਾ। ਅਤੇ ਨਬੂਕਦਨੱਸਰ ਮਿਸਰ ਦੇ ਲੋਕਾਂ ਨੂੰ ਦੂਰ ਲੈ ਜਾਵੇਗਾ। ਨਬੂਕਦਨੱਸਰ ਮਿਸਰ ਦੀਆਂ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਵੇਗਾ। ਇਹ ਨਬੂਕਦਨੱਸਰ ਦੀ ਫ਼ੌਜ ਲਈ ਤਨਖਾਹ ਹੋਵੇਗੀ। 20 ਮੈਂ ਨਬੂਕਦਨੱਸਰ ਨੂੰ ਮਿਸਰ ਦੀ ਧਰਤੀ ਉਸਦੀ ਸਖਤ ਮਿਹਨਤ ਦੇ ਇਨਾਮ ਵਜੋਂ ਦਿੱਤੀ ਹੈ। ਕਿਉਂ ਕਿ ਉਨ੍ਹਾਂ ਨੇ ਮੇਰੇ ਲਈ ਕੰਮ ਕੀਤਾ ਸੀ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
21 “ਉਸ ਦਿਨ ਮੈਂ ਇਸਰਾਏਲ ਦੇ ਪਰਿਵਾਰ ਨੂੰ ਮਜ਼ਬੂਤ ਬਣਾ ਦਿਆਂਗਾ। ਫ਼ੇਰ (ਇਸਰਾਏਲ,) ਮੈਂ ਤੈਨੂੰ ਉਨ੍ਹਾਂ ਨਾਲ ਬੋਲਣ ਦੇਵਾਂਗਾ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਜਾਵੇ ਕਿ ਮੈਂ ਯਹੋਵਾਹ ਹਾਂ।”
ਬਾਬਲ ਦੀ ਫ਼ੌਜ ਮਿਸਰ ਉੱਤੇ ਹਮਲਾ ਕਰੇਗੀ
30 ਯਹੋਵਾਹ ਦਾ ਸ਼ਬਦ ਮੈਨੂੰ ਫ਼ੇਰ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਮੇਰੇ ਲਈ ਬੋਲ। ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:
“‘ਰੋਵੋ ਅਤੇ ਆਖੋ,
“ਆ ਰਿਹਾ ਹੈ ਉਹ ਭਿਆਨਕ ਦਿਨ।”
3 ਨੇੜੇ ਹੈ ਉਹ ਦਿਨ!
ਹਾਂ, ਯਹੋਵਾਹ ਦੇ ਨਿਆਂ ਦਾ ਦਿਨ ਨੇੜੇ ਹੈ।
ਇਹ ਬਦਲਵਾਈ ਦਾ ਦਿਨ ਹੋਵੇਗਾ।
ਵਕਤ ਹੋਵੇਗਾ ਇਹ ਕੌਮਾਂ ਦਾ ਨਿਆਂ ਕਰਨ ਦਾ!
4 ਮਿਸਰ ਦੇ ਵਿਰੁੱਧ ਉੱਠੇਗੀ ਤਲਵਾਰ ਇੱਕ!
ਕੂਸ਼ ਦੇ ਲੋਕ ਕੰਬਣਗੇ ਡਰ ਨਾਲ, ਉਸ ਵੇਲੇ, ਜਦੋਂ ਮਿਸਰ ਦਾ ਪਤਨ ਹੋਵੇਗਾ।
ਬਾਬਲ ਦੀ ਫ਼ੌਜ ਲੈ ਜਾਵੇਗੀ ਮਿਸਰ ਦੇ ਲੋਕਾਂ ਨੂੰ ਬੰਦੀ ਬਣਾਕੇ।
ਢਾਹ ਦਿੱਤੀਆਂ ਜਾਣਗੀਆਂ ਬੁਨਿਆਦਾਂ ਮਿਸਰ ਦੀਆਂ!
5 “‘ਬਹੁਤ ਸਾਰੇ ਲੋਕਾਂ ਨੇ ਮਿਸਰ ਨਾਲ ਅਮਨ ਦੇ ਇਕਰਾਰਨਾਮੇ ਕੀਤੇ। ਪਰ ਇਬੋਪੀਆ, ਫੂਟ, ਲੂਦ, ਸੰਪੂਰਣ ਅਰਬ ਅਤੇ ਲਿਬਿਆ ਅਤੇ ਇਸਰਾਏਲ ਦੇ ਲੋਕ, ਬਰਬਾਦ ਕੀਤੇ ਜਾਣਗੇ!
6 “‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ:
ਉਨ੍ਹਾਂ ਲੋਕਾਂ ਦਾ ਪਤਨ ਹੋ ਜਾਵੇਗਾ ਜਿਹੜੇ ਮਿਸਰ ਨੂੰ ਆਸਰਾ ਦਿੰਦੇ ਹਨ
ਉਸਦਾ ਤਾਕਤ ਦਾ ਗੁਮਾਨ ਖਤਮ ਹੋ ਜਾਵੇਗਾ।
ਮਿਗਦੋਲ ਤੋਂ ਲੈ ਕੇ ਅਸਵਾਨ ਤੀਕ ਮਿਸਰ ਦੇ ਲੋਕ ਮਾਰੇ ਜਾਣਗੇ ਜੰਗ ਵਿੱਚ।”
ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ!
7 ਮਿਸਰ ਉਨ੍ਹਾਂ ਦੇਸਾਂ ਵਿੱਚ ਸ਼ਾਮਿਲ ਹੋ ਜਾਵੇਗਾ ਜਿਹੜੇ ਤਬਾਹ ਹੋ ਗਏ ਸਨ।
ਮਿਸਰ ਉਨ੍ਹਾਂ ਵੀਰਾਨ ਧਰਤੀਆਂ ਵਿੱਚੋਂ ਇੱਕ ਹੋਵੇਗਾ।
8 ਮੈਂ ਮਿਸਰ ਵਿੱਚ ਇੱਕ ਅੱਗ ਲਾਵਾਂਗਾ,
ਅਤੇ ਉਸ ਦੇ ਸਾਰੇ ਸਹਾਇਕ ਤਬਾਹ ਹੋ ਜਾਣਗੇ।
ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!
9 “‘ਉਸ ਸਮੇਂ, ਮੈਂ ਸੰਦੇਸ਼ਵਾਹਕ ਭੇਜਾਂਗਾ। ਉਹ ਕੂਸ਼ ਨੂੰ ਬੁਰੀ ਖਬਰ ਦੇਣ ਲਈ ਜਹਾਜ਼ਾਂ ਵਿੱਚ ਜਾਣਗੇ। ਕੂਸ਼ੀਆਂ ਹੁਣ ਸੁਰੱਖਿਅਤ ਮਹਿਸੂਸ ਕਰਦਾ ਹੈ। ਪਰ ਜਦੋਂ ਮਿਸਰ ਖਤਮ ਹੋ ਜਾਵੇਗਾ ਤਾਂ ਕੂਸ਼ ਦੇ ਲੋਕ ਡਰ ਨਾਲ ਕੰਬਣਗੇ। ਉਹ ਸਮਾਂ ਆ ਰਿਹਾ ਹੈ।’”
10 ਮੇਰਾ ਪ੍ਰਭੂ ਯਹੋਵਾਹ ਆਖਦਾ ਹੈ ਇਹ ਗੱਲਾਂ:
“ਮੈਂ ਇਸਤੇਮਾਲ ਕਰਾਂਗਾ ਬਾਬਲ ਦੇ ਰਾਜੇ ਦਾ।
ਮੈਂ ਮਿਸਰ ਦੇ ਲੋਕਾਂ ਨੂੰ ਤਬਾਹ ਕਰਨ ਲਈ ਨਬੂਕਦਨੱਸਰ ਦਾ ਇਸਤੇਮਾਲ ਕਰਾਂਗਾ।
11 ਨਬੂਕਦਨੱਸਰ ਅਤੇ ਉਸ ਦੇ ਲੋਕ ਸਭ ਤੋਂ ਭਿਆਨਕ, ਕੌਮਾਂ ਵਿੱਚੋਂ ਹਨ।
ਅਤੇ ਮੈਂ ਉਨ੍ਹਾਂ ਨੂੰ ਲਿਆਵਾਂਗਾ ਮਿਸਰ ਨੂੰ ਤਬਾਹ ਕਰਨ ਲਈ।
ਸੂਤ ਲੈਣਗੇ ਉਹ ਤਲਵਾਰਾਂ ਆਪਣੀਆਂ ਮਿਸਰ ਦੇ ਖਿਲਾਫ਼।
ਭਰ ਦੇਣਗੇ ਉਹ ਧਰਤੀ ਨੂੰ ਲਾਸ਼ਾਂ ਨਾਲ।
12 ਸੁੱਕੀ ਧਰਤੀ ਬਣਾ ਦਿਆਂਗਾ ਮੈਂ ਨੀਲ ਨਦੀ ਨੂੰ।
ਫ਼ੇਰ ਵੇਚ ਦਿਆਂਗਾ ਮੈਂ ਉਹ ਸੁੱਕੀ ਧਰਤੀ ਬਦ ਲੋਕਾਂ ਨੂੰ।
ਇਸਤੇਮਾਲ ਕਰਾਂਗਾ ਮੈਂ ਅਜਨਬੀਆਂ ਦਾ ਉਸ ਧਰਤੀ ਨੂੰ ਖਾਲੀ ਕਰਨ ਲਈ।
ਮੈਂ, ਯਹੋਵਾਹ ਨੇ ਬੋਲ ਦਿੱਤਾ ਹੈ!”
ਮਿਸਰ ਦੇ ਬੁੱਤ ਤਬਾਹ ਹੋ ਜਾਣਗੇ
13 ਮੇਰਾ ਪ੍ਰਭੂ ਯਹੋਵਾਹ ਆਖਦਾ ਹੈ ਇਹ ਗੱਲਾਂ:
“ਤਬਾਹ ਕਰ ਦਿਆਂਗਾ ਮੈਂ ਮਿਸਰ ਦੇ ਬੁੱਤਾਂ ਨੂੰ ਵੀ।
ਦੂਰ ਕਰ ਦਿਆਂਗਾ ਮੈਂ ਬੁੱਤਾਂ ਨੂੰ ਨੋਫ ਤੋਂ।
ਹੋਵੇਗਾ ਨਹੀਂ ਕੋਈ ਵੀ ਆਗੂ ਫ਼ੇਰ ਕਦੇ ਮਿਸਰ ਦੀ ਧਰਤੀ ਉੱਤੇ।
ਅਤੇ ਪਾ ਦਿਆਂਗਾ ਡਰ ਮੈਂ, ਮਿਸਰ ਦੀ ਧਰਤੀ ਅੰਦਰ।
14 ਕਰ ਦਿਆਂਗਾ ਵੀਰਾਨ ਮੈਂ ਫਤਰੋਸ ਨੂੰ ਸੋਆਨ ਵਿੱਚ ਲਾ ਦਿਆਂਗਾ ਅੱਗ ਮੈਂ।
ਦੇਵਾਂਗਾ ਸਜ਼ਾ ਮੈਂ ਨੋ ਨੂੰ।
15 ਅਤੇ ਵਰ੍ਹਾਵਾਂਗਾ ਮੈਂ ਕਹਿਰ ਆਪਣਾ, ਸੀਨ ਦੇ ਖਿਲਾਫ਼ ਕਿਲਾ ਹੈ ਜਿਹੜਾ ਮਿਸਰ ਦਾ!
ਨੋ ਦੇ ਲੋਕਾਂ ਨੂੰ ਕਰ ਦੇਵਾਂਗਾ ਤਬਾਹ ਮੈਂ।
16 ਮਿਸਰ ਵਿੱਚ ਅੱਗ ਮੈਂ ਲਾ ਦਿਆਂਗਾ,
ਡਰ ਨਾਲ ਦੁੱਖੀ ਹੋਵੇਗਾ ਸ਼ਹਿਰ,
ਸੀਨ ਜਿਸਦਾ ਨਾਮ ਹੈ। ਜਾ ਧਮਕਾਣਗੇ ਸਿਪਾਹੀ ਨੋ ਸ਼ਹਿਰ ਅੰਦਰ,
ਅਤੇ ਨੋਫ ਨੂੰ ਪੈਣਗੀਆਂ ਨਿਤ ਨਵੀਆਂ ਮੁਸੀਬਤਾਂ।
17 ਆਵਨ ਅਤੇ ਚੀ-ਬਸਖ ਦੇ ਗੱਭਰੂ ਮਾਰੇ ਜਾਣਗੇ ਜੰਗ ਅੰਦਰ।
ਅਤੇ ਔਰਤਾਂ ਨੂੰ ਕਰ ਲਿਆ ਜਾਵੇਗਾ ਅਗਵਾ।
18 ਮਿਸਰ ਦਾ ਕਾਬੂ ਜਦੋਂ ਮੈਂ ਤੋੜਾਂਗਾ ਪੈ ਜਾਵੇਗਾ ਹਨੇਰ ਤਹਫਨਹੇਸ ਅੰਦਰ।
ਖਤਮ ਹੋ ਜਾਵੇਗੀ ਗੁਮਾਨੀ ਤਾਕਤ ਮਿਸਰ ਦੀ!
ਬਦਲ ਛਾ ਜਾਵੇਗਾ ਮਿਸਰ ਉੱਤੇ,
ਅਤੇ ਧੀਆਂ ਓਸਦੀਆਂ ਫ਼ੜਕੇ ਅਗਵਾ ਕਰ ਲਈਆਂ ਜਾਣਗੀਆਂ।
19 ਇਸ ਲਈ ਮੈਂ ਸਜ਼ਾ ਦੇਵਾਂਗਾ ਮਿਸਰ ਨੂੰ।
ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਹਾਂ ਯਹੋਵਾਹ!”
ਮਿਸਰ ਹਮੇਸ਼ਾ ਲਈ ਕਮਜ਼ੋਰ ਹੋ ਜਾਵੇਗਾ
20 ਜਲਾਵਤਨੀ ਦੇ 11ਵੇਂ ਵਰ੍ਹੇ ਦੇ ਪਹਿਲੇ ਮਹੀਨੇ ਦੇ 7 ਵੇਂ ਦਿਨ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 21 “ਆਦਮੀ ਦੇ ਪੁੱਤਰ, ਮੈਂ ਮਿਸਰ ਦੇ ਰਾਜੇ, ਫਿਰਊਨ ਦੀ ਬਾਂਹ ਤੋੜ ਦਿੱਤੀ ਹੈ। ਕੋਈ ਵੀ ਉਸਦੀ ਬਾਂਹ ਉੱਤੇ ਪੱਟੀ ਨਹੀਂ ਬੰਨ੍ਹੇਗਾ। ਇਹ ਤੰਦਰੁਸ਼ਤ ਨਹੀਂ ਹੋਵੇਗੀ। ਇਸ ਲਈ ਉਸਦੀ ਬਾਂਹ ਇੰਨੀ ਮਜ਼ਬੂਤ ਨਹੀਂ ਹੋਵੇਗੀ ਕਿ ਤਲਵਾਰ ਚੁੱਕ ਸੱਕੇ।”
22 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਮਿਸਰ ਦੇ ਰਾਜੇ, ਫਿਰਊਨ ਦੇ ਖਿਲਾਫ਼ ਹਾਂ। ਮੈਂ ਉਸਦੀਆਂ ਦੋਵੇਂ ਬਾਹਾਂ ਭੰਨ ਦਿਆਂਗਾ, ਮਜ਼ਬੂਤ ਬਾਂਹ ਅਤੇ ਉਹ ਬਾਂਹ ਵੀ ਜਿਹੜੀ ਪਹਿਲਾਂ ਹੀ ਟੁੱਟੀ ਹੋਈ ਹੈ। ਮੈਂ ਉਸਦੀ ਤਲਵਾਰ ਉਸ ਦੇ ਹੱਥ ਵਿੱਚੋਂ ਡੇਗ ਦਿਆਂਗਾ। 23 ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿੰਡਾ ਦਿਆਂਗਾ। 24 ਮੈਂ ਬਾਬਲ ਦੇ ਰਾਜੇ ਦੀਆਂ ਬਾਹਾਂ ਮਜ਼ਬੂਤ ਬਣਾ ਦਿਆਂਗਾ। ਮੈਂ ਆਪਣੀ ਤਲਵਾਰ ਉਸ ਦੇ ਹੱਥ ਵਿੱਚ ਦੇ ਦਿਆਂਗਾ। ਪਰ ਮੈਂ ਫਿਰਊਨ ਦੀਆਂ ਬਾਹਾਂ ਭੰਨ ਦਿਆਂਗਾ। ਫ਼ੇਰ ਫਿਰਊਨ ਦਰਦ ਨਾਲ ਚੀਕਾਂ ਮਾਰੇਗਾ, ਅਜਿਹੀਆਂ ਚੀਕਾਂ ਜਿਹੜੀਆਂ ਮਰਨ ਵਾਲਾ ਬੰਦਾ ਮਾਰਦਾ ਹੈ। 25 ਇਸ ਲਈ ਮੈਂ ਬਾਬਲ ਦੇ ਰਾਜੇ ਦੀਆਂ ਬਾਹਾਂ ਨੂੰ ਮਜ਼ਬੂਤ ਬਣਾ ਦਿਆਂਗਾ, ਪਰ ਫਿਰਊਨ ਦੀਆਂ ਬਾਹਾਂ ਡਿੱਗ ਪੈਣਗੀਆਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।
“ਮੈਂ ਆਪਣੀ ਤਲਵਾਰ ਬਾਬਲ ਦੇ ਰਾਜੇ ਦੇ ਹੱਥ ਫ਼ੜਾ ਦਿਆਂਗਾ। ਫ਼ੇਰ ਉਹ ਤਲਵਾਰ ਨੂੰ ਮਿਸਰ ਦੀ ਧਰਤੀ ਦੇ ਖਿਲਾਫ਼ ਫ਼ੈਲਾਏਗਾ। 26 ਮੈਂ ਮਿਸਰੀਆਂ ਨੂੰ ਕੌਮਾਂ ਦੇ ਦਰਮਿਆਨ ਖਿੰਡਾ ਦੇਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!”
ਅੱਸ਼ੂਰੀਆ ਦਿਆਰ ਦੇ ਰੁੱਖ ਵਰਗਾ ਹੈ
31 ਜਲਾਵਤਨੀ ਦੇ 11 ਵੇਂ ਵਰ੍ਹੇ ਦੇ ਤੀਜੇ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਇਹ ਗੱਲਾਂ ਮਿਸਰ ਦੇ ਰਾਜੇ ਫਿਰਊਨ ਨੂੰ ਅਤੇ ਉਸ ਦੇ ਲੋਕਾਂ ਨੂੰ ਆਖ:
“‘ਤੁਸੀਂ ਮਹਾਨ ਹੋ ਇੰਨੇ!
ਕਿਸ ਨਾਲ ਕਰਾਂ ਮੈਂ ਤੁਲਨਾ ਤੁਹਾਡੀ?
3 ਅੱਸ਼ੂਰ ਸੀ ਇੱਕ ਰੁੱਖ ਦਿਆਰ ਦਾ ਲਬਾਨੋਨ ਅੰਦਰ ਖੂਬਸੂਰਤ ਟਹਿਣੀਆਂ
ਵਾਲਾ ਜੰਗਲੀ ਛਾਂ ਵਾਲਾ ਅਤੇ ਬਹੁਤ ਲੰਮਾ।
ਟੀਸੀ ਇਸਦੀ ਸੀ ਬੱਦਲਾਂ ਅੰਦਰ!
4 ਪਾਣੀ ਨੇ ਉਗਾਇਆ ਰੁੱਖ ਨੂੰ।
ਲੰਮਾ ਕੀਤਾ ਰੁੱਖ ਨੂੰ ਡੂਂਗੀ ਨਦੀ ਨੇ।
ਜਿੱਥੇ ਰੁੱਖ ਬੀਜਿਆ ਗਿਆ ਸੀ ਇਸਦੇ ਥਾਂ ਦੁਆਲੇ ਨਦੀਆਂ ਵਗਦੀਆਂ ਸਨ।
ਉਸੇ ਰੁੱਖ ਤੋਂ ਹੀ ਛੋਟੀਆਂ ਨਦੀਆਂ ਖੇਤ ਵਿੱਚ ਹੋਰਨਾਂ ਰੁੱਖਾਂ ਵੱਲ ਵਗਦੀਆਂ ਸਨ।
5 ਇਸ ਲਈ ਲਂਮੇਰਾ ਸੀ ਉਹ ਰੁੱਖ ਖੇਤ ਦੇ ਹੋਰ ਸਾਰੇ ਰੁੱਖਾਂ ਨਾਲੋਂ।
ਅਤੇ ਉਗੀਆਂ ਇਸਦੀਆਂ ਅਨੇਕਾਂ ਟਾਹਣੀਆਂ।
ਕਾਫ਼ੀ ਪਾਣੀ ਸੀ ਓੱਥੇ ਇਸ ਲਈ
ਫ਼ੈਲ ਗਈਆਂ ਸਨ ਟਾਹਣੀਆਂ ਰੁੱਖ ਦੀਆਂ।
6 ਆਕਾਸ਼ ਦੇ ਸਾਰੇ ਪੰਛੀਆਂ ਨੇ ਬਣਾਏ ਸਨ ਆਲ੍ਹਣੇ ਉਸ ਰੁੱਖ ਦੀਆਂ ਟਾਹਣੀਆਂ ਅੰਦਰ।
ਅਤੇ ਖੇਤ ਦੇ ਸਾਰੇ ਜਾਨਵਰਾਂ ਨੇ ਜਨਮ ਦਿੱਤਾ ਬੱਚਿਆਂ ਨੂੰ,
ਉਸ ਰੁੱਖ ਦੀਆਂ ਟਾਹਣੀਆਂ ਹੇਠਾਂ।
ਸਾਰੀਆਂ ਮਹਾਨ ਕੌਮਾਂ ਸਨ ਰਹਿੰਦੀਆਂ ਉਸ ਰੁੱਖ ਦੀ ਛਾਂ ਹੇਠਾਂ।
7 ਸੁੰਦਰ ਸੀ ਬਹੁਤ ਉਹ ਰੁੱਖ।
ਕਿੰਨਾ ਵੱਡਾ ਸੀ ਉਹ!
ਕਿੰਨੀਆਂ ਲੰਮੀਆਂ ਸਨ ਟਾਹਣੀਆਂ ਇਸ ਦੀਆਂ;
ਜਢ਼ਾਂ ਇਸ ਦੀਆਂ ਨੂੰ ਮਿਲਦਾ ਸੀ ਕਾਫ਼ੀ ਪਾਣੀ।
8 ਪਰਮੇਸ਼ੁਰ ਦੇ ਬਾਗ਼ ਦੇ ਦਿਉਦਾਰ ਦੇ ਰੁੱਖ ਵੀ
ਨਹੀਂ ਸਨ ਇਸ ਰੁੱਖ ਨਾਲੋਂ ਵਡੇਰੇ।
ਅਰਮੋਨ ਦੇ ਰੁੱਖਾਂ ਦੀਆਂ ਨਹੀਂ ਸਨ ਟਾਹਣੀਆਂ ਇੰਨੀਆਂ।
ਪਰਮੇਸ਼ੁਰ ਦੇ ਬਾਗ਼ ਦਾ ਕੋਈ ਵੀ ਰੁੱਖ ਨਹੀਂ ਸੀ ਇਸ ਰੁੱਖ ਨਾਲੋਂ ਸੁਹਣਾ।
9 ਦਿੱਤੀਆਂ ਸਨ ਮੈਂ ਇਸ ਨੂੰ ਬਹੁਤ ਸਾਰੀਆਂ ਟਾਹਣੀਆਂ
ਅਤੇ ਬਣਾਇਆ ਸੀ ਸੁੰਦਰ ਇਸ ਨੂੰ।
ਅਤੇ ਸਾਰੇ ਹੀ ਰੁੱਖ ਪਰਮੇਸ਼ੁਰ ਦੇ ਬਾਗ਼,
ਅਦਨ ਦੇ ਕਰਦੇ ਸਨ ਈਰਖਾ ਇਸ ਨਾਲ!’”
10 ਇਸ ਲਈ ਮੇਰਾ ਪ੍ਰਭੂ ਯਹੋਵਹ ਇਹ ਗੱਲਾਂ ਆਖਦਾ ਹੈ: “ਉਹ ਰੁੱਖ ਵੱਧਕੇ ਲੰਮਾ ਹੋ ਗਿਆ। ਇਸਦੀ ਚੋਟੀ ਬੱਦਲਾਂ ਨੂੰ ਛੂਹਣ ਲਗੀ। ਇਹ ਇੰਨਾ ਵੱਡਾ ਹੋ ਗਿਆ ਕਿ ਗੁਮਾਨੀ ਬਣ ਗਿਆ! 11 ਇਸ ਲਈ ਮੈਂ ਇੱਕ ਤਾਕਤਵਰ ਰਾਜੇ ਨੂੰ ਇਹ ਰੁੱਖ ਲੈਣ ਦਿੱਤਾ। ਉਸ ਹਾਕਮ ਨੇ ਰੁੱਖ ਨੂੰ ਉਸ ਦੇ ਮੰਦੇ ਕਾਰਿਆਂ ਲਈ ਸਜ਼ਾ ਦਿੱਤੀ। ਮੈਂ ਉਸ ਰੁੱਖ ਨੂੰ ਆਪਣੇ ਬਾਗ਼ ਵਿੱਚੋਂ ਬਾਹਰ ਕੱਢ ਦਿੱਤਾ। 12 ਅਜਨਬੀਆਂ-ਦੁਨੀਆਂ ਦੇ ਸਭ ਤੋਂ ਜ਼ੁਲਮੀ ਲੋਕਾਂ ਨੇ ਇਸ ਨੂੰ ਵੱਢ ਕੇ ਇਸਦੀਆਂ ਟਾਹਣੀਆਂ ਨੂੰ ਪਰਬਤਾਂ ਉੱਤੇ ਅਤੇ ਵਾਦੀਆਂ ਵਿੱਚ ਖਿੰਡਾ ਦਿੱਤਾ। ਇਸਦੇ ਟੁੱਟੇ ਅੰਗ ਉਸ ਧਰਤੀ ਰਾਹੀਂ ਵਗਦੀਆਂ ਨਦੀਆਂ ਦੁਆਰਾ ਹੇਠਾਂ ਨੂੰ ਰੁਢ਼ ਗਏ। ਹੁਣ ਰੁੱਖ ਹੇਠਾਂ ਕੋਈ ਛਾਂ ਨਹੀਂ ਸੀ ਇਸ ਲਈ ਸਾਰੇ ਲੋਕ ਚੱਲੇ ਗਏ। 13 ਹੁਣ ਉਸ ਡਿੱਗੇ ਹੋਏ ਰੁੱਖ ਤੇ ਪੰਛੀ ਰਹਿੰਦੇ ਨੇ। ਜੰਗਲੀ ਜਾਨਵਰ ਇਸ ਦੀਆਂ ਟੁੱਟੀਆਂ ਹੋਈਆਂ ਟਾਹਣੀਆਂ ਉੱਤੇ ਚੱਲਦੇ ਹਨ।
14 “ਹੁਣ ਉਸ ਪਾਣੀ ਦੇ ਕੰਢੇ ਦਾ ਕੋਈ ਵੀ ਰੁੱਖ ਗੁਮਾਨੀ ਨਹੀਂ ਹੋਵੇਗਾ। ਉਹ ਬੱਦਲਾਂ ਨੂੰ ਛੂਹਣ ਦਾ ਜਤਨ ਨਹੀਂ ਕਰਨਗੇ। ਉਨ੍ਹਾਂ ਮਜ਼ਬੂਤ ਰੁੱਖਾਂ ਵਿੱਚੋਂ ਜਿਹੜੇ ਪਾਣੀ ਪੀਂਦੇ ਹਨ, ਕੋਈ ਵੀ ਆਪਣੇ ਲੰਮੇ ਹੋਣ ਦੀਆਂ ਫ਼ਢ਼ਾਂ ਨਹੀਂ ਮਾਰੇਗਾ, ਕਿਉਂ ਕਿ ਉਨ੍ਹਾਂ ਸਾਰਿਆਂ ਨੂੰ ਮਾਰਨ ਲਈ ਨਿਯੁਕਤ ਕੀਤਾ ਗਿਆ ਹੈ। ਉਹ ਸਾਰੇ ਹੀ ਹੇਠਲੀ ਦੁਨੀਆਂ ਵਿੱਚ ਚੱਲੇ ਜਾਣਗੇ-ਮੌਤ ਦੇ ਸਥਾਨ, ਸ਼ਿਓਲ ਨੂੰ। ਉਹ ਉਨ੍ਹਾਂ ਹੋਰਨਾਂ ਲੋਕਾਂ ਵਿੱਚ ਸ਼ਾਮਿਲ ਹੋ ਜਾਣਗੇ ਜਿਹੜੇ ਮਰ ਗਏ ਸਨ ਅਤੇ ਹੇਠਾਂ ਡੂੰਘੀ ਮੋਰੀ ਵਿੱਚ ਚੱਲੇ ਗਏ ਹਨ।”
15 ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਲੋਕਾਂ ਨੂੰ ਉਸ ਦਿਨ ਰੁਆਇਆ ਸੀ ਜਦੋਂ ਰੁੱਖ ਹੇਠਾਂ ਸ਼ਿਓਲ ਨੂੰ ਚੱਲਾ ਗਿਆ ਸੀ। ਮੈਂ ਉਸ ਨੂੰ ਡੂੰਘੇ ਸਮੁੰਦਰ ਨਾਲ ਕੱਜ ਦਿੱਤਾ ਸੀ, ਮੈਂ ਇਸਦੀਆਂ ਨਦੀਆਂ ਨੂੰ ਰੋਕ ਦਿੱਤਾ ਸੀ ਅਤੇ ਸਾਰਾ ਪਾਣੀ ਵਗਣ ਤੋਂ ਰੁਕ ਗਿਆ। ਮੈਂ ਲਬਾਨੋਨ ਨੂੰ ਇਸਦਾ ਸੋਗ ਮਨਾਉਣ ਦਿੱਤਾ। ਖੇਤ ਦੇ ਸਾਰੇ ਰੁੱਖ ਉਸ ਵੱਡੇ ਰੁੱਖ ਦੇ ਸੋਗ ਵਿੱਚ ਬੀਮਾਰ ਪੈ ਗਏ। 16 ਮੈਂ ਰੁੱਖ ਨੂੰ ਡੇਗ ਦਿੱਤਾ-ਅਤੇ ਕੌਮਾਂ ਉਸ ਰੁੱਖ ਦੇ ਡਿੱਗਣ ਦੀ ਆਵਾਜ਼ ਸੁਣਕੇ ਡਰ ਨਾਲ ਕੰਬ ਉੱਠੀਆਂ। ਮੈਂ ਰੁੱਖ ਨੂੰ ਹੇਠਾਂ ਮੌਤ ਦੇ ਸਥਾਨ ਭੇਜ ਦਿੱਤਾ, ਉਨ੍ਹਾਂ ਸਾਰੇ ਹੋਰਾਂ ਲੋਕਾਂ ਵਿੱਚ ਸ਼ਾਮਿਲ ਹੋਣ ਲਈ ਜਿਹੜੇ ਉਸ ਡੂੰਘੀ ਮੋਰੀ ਵਿੱਚ ਹੇਠਾਂ ਚੱਲੇ ਗਏ ਸਨ। ਅਤੀਤ ਵਿੱਚ, ਲਬਾਨੋਨ ਸਭ ਤੋਂ ਚੰਗੇ, ਰੁੱਖਾਂ, ਅਦਨ ਦੇ ਸਾਰੇ ਰੁੱਖਾਂ ਨੇ ਉਹ ਪਾਣੀ ਪੀਤਾ। ਉਹ ਰੁੱਖ ਹੇਠਲੀ ਦੁਨੀਆਂ ਵਿੱਚ ਸੁਖੀ ਸਨ। 17 ਹਾਂ, ਉਹ ਰੁੱਖ ਵੀ ਉਸ ਵੱਡੇ ਰੁੱਖ ਦੇ ਨਾਲ ਹੀ ਹੇਠਾਂ ਮੌਤ ਦੀ ਥਾਂ ਤੇ ਚੱਲੇ ਗਏ ਸਨ। ਉਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਏ ਜਿਹੜੇ ਜੰਗ ਵਿੱਚ ਮਾਰੇ ਗਏ ਸਨ। ਉਸ ਵੱਡੇ ਰੁੱਖ ਨੇ ਹੋਰਨਾਂ ਰੁੱਖਾਂ ਨੂੰ ਮਜ਼ਬੂਤ ਬਣਾਇਆ। ਉਹ ਰੁੱਖ ਕੌਮਾਂ ਦਰਮਿਆਨ ਉਸ ਵੱਡੇ ਰੁੱਖ ਦੀ ਛਾਂ ਹੇਠਾਂ ਰਹੇ ਸਨ।
18 “ਮਿਸਰ, ਉਬੇ ਅਦਨ ਵਿੱਚ ਬਹੁਤ ਸਾਰੇ ਵੱਡੇ ਅਤੇ ਤਾਕਤਵਰ ਰੁੱਖ ਸਨ। ਮੈਂ ਉਨ੍ਹਾਂ ਵਿੱਚੋਂ ਕਿਹੜੇ ਰੁੱਖ ਨਾਲ ਤੇਰਾ ਮੁਕਾਬਲਾ ਕਰਾਂ! ਉਹ ਸਾਰੇ ਹੀ ਹੇਠਾਂ ਹੇਠਲੀ ਧਰਤੀ ਵਿੱਚ ਚੱਲੇ ਗਏ ਅਤੇ ਤੂੰ ਵੀ ਜਾਕੇ ਉਨ੍ਹਾਂ ਵਿਦੇਸ਼ੀਆਂ ਨਾਲ ਮੌਤ ਦੀ ਥਾਂ ਤੇ ਸ਼ਾਮਿਲ ਹੋ ਜਾਵੇਂਗਾ। ਤੂੰ ਓੱਥੇ ਉਨ੍ਹਾਂ ਲੋਕਾਂ ਦਰਮਿਆਨ ਲੇਟਿਆ ਹੋਵੇਂਗਾ ਜਿਹੜੇ ਜੰਗ ਵਿੱਚ ਮਾਰੇ ਗਏ ਸਨ।
“ਹਾਂ, ਇਹ ਕੁਝ ਫਿਰਊਨ ਅਤੇ ਉਸ ਦੇ ਨਾਲ ਦੀ ਲੋਕਾਂ ਦੀ ਭੀੜ ਨਾਲ ਵਾਪਰੇਗਾ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
ਫਿਰਊਨ: ਇੱਕ ਸ਼ੇਰ ਜਾਂ ਅਜਗਰ
32 ਜਲਾਵਤਨੀ ਦੇ 12ਵੇਂ ਵਰ੍ਹੇ ਦੇ 12ਵੇਂ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਮਿਸਰ ਦੇ ਰਾਜੇ, ਫਿਰਊਨ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ:
“‘ਤੂੰ ਸੋਚਿਆ ਕਿ ਤੂੰ ਸ਼ਕਤੀਸ਼ਾਲੀ ਸ਼ੇਰ ਵਰਗਾ ਹੈ ਜੋ ਕੌਮਾਂ ਅੰਦਰ ਗੁਮਾਨ ਨਾਲ ਚੱਲ ਰਿਹਾ ਹੋਵੇ।
ਪਰ ਤੂੰ ਹੈਂ ਅਸਲ ਵਿੱਚ ਝੀਲਾਂ ਦੇ ਅਜਗਰ ਵਰਗਾ।
ਤੂੰ ਨਾਲਿਆਂ ਰਾਹੀਂ ਆਪਣਾ ਰਾਹ ਬਣਾ ਲੈਂਦਾ ਹੈਂ।
ਗੰਧਲਾ ਕਰਦਾ ਹੈਂ ਤੂੰ ਪਾਣੀ ਨੂੰ ਪੈਰਾਂ ਆਪਣਿਆਂ ਨਾਲ।
ਤੂੰ ਮਿਸਰ ਦੇ ਦਰਿਆਵਾਂ ਨੂੰ ਭੜਕਾਉਂਦਾ।’”
3 ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ ਇਹ ਗੱਲਾਂ:
“ਇਕੱਠੇ ਕਰ ਲੇ ਨੇ ਮੈਂ ਬਹੁਤ ਲੋਕ।
ਸੁੱਟਾਂਗਾ ਹੁਣ ਮੈਂ ਜਾਲ ਆਪਣਾ ਤੇਰੇ ਉੱਪਰ।
ਖਿੱਚ ਲੈਣਗੇ ਉਹ ਲੋਕ ਫ਼ੇਰ ਤੈਨੂੰ ਅੰਦਰ।
4 ਸੁੱਟ ਦਿਆਂਗਾ ਮੈਂ ਫ਼ੇਰ ਤੈਨੂੰ ਸੁੱਕੀ ਧਰਤ ਉੱਤੇ।
ਸੁੱਟ ਦਿਆਂਗਾ ਮੈਂ ਤੈਨੂੰ ਖੇਤਾਂ ਅੰਦਰ।
ਆਉਣ ਦਿਆਂਗਾ ਮੈਂ ਸਾਰੇ ਪੰਛੀਆਂ ਨੂੰ ਤੈਨੂੰ ਖਾਣ ਲਈ।
ਜੰਗਲੀ ਜਾਨਵਰਾਂ ਨੂੰ ਮੈਂ ਆਉਣ ਦੇਵਾਂਗਾ ਹਰ ਥਾਂ ਤੋਂ ਅਤੇ ਰੱਜਕੇ ਖਾਣ ਦੇਵਾਂਗਾ ਤੈਨੂੰ।
5 ਖਿੰਡਾ ਦਿਆਂਗਾ ਤੇਰੇ ਮਾਸ ਤੇਰੇ ਨੂੰ ਪਰਬਤਾਂ ਉੱਤੇ ਭਰ ਦੇਵਾਂਗਾ
ਮੈਂ ਵਾਦੀਆਂ ਨੂੰ ਤੇਰੇ ਮੁਰਦਾ ਸਰੀਰ ਨਾਲ।
6 ਛਿੜਕ ਦਿਆਂਗਾ ਮੈਂ ਖੂਨ ਤੇਰਾ ਪਰਬਤਾਂ ਉੱਤੇ,
ਅਤੇ ਇਹ ਹੇਠ ਧਰਤੀ ਵਿੱਚ ਸਿਂਮ ਜਾਵੇਗਾ।
ਭਰ ਜਾਣਗੀਆਂ ਨਦੀਆਂ ਤੇਰੇ ਨਾਲ।
7 ਅਲੋਪ ਤੈਨੂੰ ਕਰ ਦਿਆਂਗਾ ਮੈਂ।
ਆਕਾਸ਼ ਨੂੰ ਮੈਂ ਢੱਕ ਦਿਆਂਗਾ ਅਤੇ ਬੁਝਾ ਦਿਆਂਗਾ ਤਾਰਿਆਂ ਦੀ ਰੋਸ਼ਨੀ ਨੂੰ।
ਸੂਰਜ ਨੂੰ ਮੈਂ ਕੱਜ ਲਵਾਂਗਾ ਬੱਦਲ ਨਾਲ, ਅਤੇ ਚਮਕੇਗਾ ਨਹੀਂ ਚੰਦਰਮਾ।
8 ਹਨੇਰਾ ਕਰ ਦਿਆਂਗਾ ਮੈਂ ਤੇਰੇ ਲਈ ਆਕਾਸ਼ ਦੀਆਂ ਸਾਰੀਆਂ ਚਮਕਦੀਆਂ ਰੋਸ਼ਨੀਆਂ ਨੂੰ ਬੁਝਾ ਕੇ।
ਹਨੇਰ ਪਾ ਦਿਆਂਗਾ ਮੈਂ ਤੇਰੇ ਸਾਰੇ ਦੇਸ ਅੰਦਰ।”
ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ।
9 “ਮੈਂ ਬਹੁਤ ਸਾਰੇ ਲੋਕਾਂ ਨੂੰ ਉਦਾਸ ਅਤੇ ਗੁੱਸੇ ਕਰ ਦਿਆਂਗਾ, ਜਦੋਂ ਮੈਂ ਤੇਰੀ ਤਬਾਹੀ ਲਈ ਦੁਸ਼ਮਣ ਨੂੰ ਲੈ ਕੇ ਆਵਾਂਗਾ। ਉਹ ਕੌਮਾਂ, ਜਿਨ੍ਹਾਂ ਨੂੰ ਜਾਣਦਾ ਵੀ ਨਹੀਂ, ਉਹ ਵੀ ਗੁੱਸੇ ਹੋ ਜਾਣਗੀਆਂ। 10 ਮੈਂ ਬਹੁਤ ਸਾਰੇ ਲੋਕਾਂ ਨੂੰ ਤੇਰੇ ਬਾਰੇ ਹੈਰਾਨ ਕਰ ਦਿਆਂਗਾ। ਉਨ੍ਹਾਂ ਦੇ ਰਾਜੇ ਤੇਰੇ ਲਈ ਬਹੁਤ ਡਰ ਜਾਣਗੇ ਜਦੋਂ ਮੈਂ ਉਨ੍ਹਾਂ ਦੇ ਸਾਹਮਣੇ ਆਪਣੀ ਤਲਵਾਰ ਘੁਮਾਵਾਂਗਾ। ਜਿਸ ਦਿਨ ਤੂੰ ਡਿੱਗੇਁਗਾ, ਰਾਜੇ ਹਰ ਪਲ ਡਰ ਨਾਲ ਕੰਬਣਗੇ। ਹਰ ਰਾਜਾ ਆਪਣੀ ਜ਼ਿੰਦਗੀ ਲਈ ਭੈਭੀਤ ਹੋਵੇਗਾ।”
11 ਕਿਉਂ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਬਾਬਲ ਦੇ ਰਾਜੇ ਦੀ ਤਲਵਾਰ ਤੇਰੇੇ ਖਿਲਾਫ਼ ਲੜਨ ਲਈ ਆਵੇਗੀ। 12 ਮੈਂ ਉਨ੍ਹਾਂ ਸਿਪਾਹੀਆਂ ਦੀ ਵਰਤੋਂ ਜੰਗ ਵਿੱਚ ਤੇਰੇ ਲੋਕਾਂ ਨੂੰ ਮਾਰਨ ਲਈ ਕਰਾਂਗਾ। ਉਹ ਸਿਪਾਹੀ ਸਭ ਤੋਂ ਭਿਆਨਕ ਕੌਮਾਂ ਵਿੱਚੋਂ ਹਨ। ਉਹ ਉਨ੍ਹਾਂ ਚੀਜ਼ਾਂ ਨੂੰ ਤਬਾਹ ਕਰ ਦੇਣਗੇ ਜਿਨ੍ਹਾਂ ਉੱਤੇ ਮਿਸਰ ਮਾਣ ਕਰਦਾ ਹੈ। ਮਿਸਰ ਦੇ ਲੋਕ ਤਬਾਹ ਹੋ ਜਾਣਗੇ। 13 ਮਿਸਰ ਦੀਆਂ ਨਦੀਆਂ ਕੰਢੇ ਬਹੁਤ ਸਾਰੇ ਜਾਨਵਰ ਹਨ। ਮੈਂ ਉਨ੍ਹਾਂ ਸਾਰੇ ਜਾਨਵਰਾਂ ਨੂੰ ਵੀ ਤਬਾਹ ਕਰ ਦਿਆਂਗਾ! ਹੁਣ ਲੋਕ ਫ਼ੇਰ ਕਦੇ ਵੀ ਆਪਣੇ ਪੈਰਾਂ ਨਾਲ ਪਾਣੀ ਨੂੰ ਗੰਧਲਾ ਨਹੀਂ ਕਰਨਗੇ। ਗਾਵਾਂ ਦੇ ਖੁਰ ਪਾਣੀ ਨੂੰ ਫ਼ੇਰ ਗੰਧਲਾ ਨਹੀਂ ਕਰਨਗੇ। 14 ਇਸ ਲਈ ਮੈਂ ਮਿਸਰ ਦੇ ਪਾਣੀ ਨੂੰ ਸ਼ਾਂਤ ਕਰ ਦਿਆਂਗਾ। ਮੈਂ ਉਨ੍ਹਾਂ ਦੀਆਂ ਨਦੀਆਂ ਨੂੰ ਹੌਲੀ ਚਾਲ ਵਗਣ ਦਿਆਂਗਾ-ਉਹ ਤੇਲ ਵਾਂਗ ਕੂਲੇ ਹੋਣਗੇ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ। 15 ਮੈਂ ਮਿਸਰ ਦੀ ਧਰਤੀ ਨੂੰ ਵੀਰਾਨ ਕਰ ਦਿਆਂਗਾ। ਉਹ ਧਰਤੀ ਹਰ ਸ਼ੈਅ ਗਵਾ ਲਵੇਗੀ। ਮੈਂ ਮਿਸਰ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਸਜ਼ਾ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ!
16 “ਇਹ ਉਹ ਸੋਗੀ ਗੀਤ ਹੈ ਜਿਸ ਨੂੰ ਲੋਕ ਮਿਸਰ ਲਈ ਗਾਉਣਗੇ। ਹੋਰਨਾਂ ਕੌਮਾਂ ਦੀਆਂ ਧੀਆਂ ਮਿਸਰ ਬਾਰੇ ਇਹ ਸੋਗੀ ਗੀਤ ਗਾਉਣਗੀਆਂ। ਉਹ ਇਸ ਨੂੰ ਮਿਸਰ ਅਤੇ ਉਸ ਦੇ ਸਾਰੇ ਲੋਕਾਂ ਬਾਰੇ ਉਦਾਸ ਗੀਤ ਵਜੋਂ ਗਾਉਣਗੀਆਂ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
ਮਿਸਰ ਦਾ ਤਬਾਹ ਹੋਣਾ
17 ਜਲਾਵਤਨੀ ਦੇ 12ਵੇਂ ਵਰ੍ਹੇ ਵਿੱਚ ਉਸ ਮਹੀਨੇ ਦੇ 15ਵੇਂ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 18 “ਆਦਮੀ ਦੇ ਪੁੱਤਰ, ਮਿਸਰ ਦੇ ਲੋਕਾਂ ਲਈ ਰੋ। ਮਿਸਰ ਅਤੇ ਤਾਕਤਵਰ ਕੌਮਾਂ ਦੀਆਂ ਉਨ੍ਹਾਂ ਧੀਆਂ ਦੀ ਕਬਰ ਵੱਲ ਅਗਵਾਈ ਕਰ। ਉਨ੍ਹਾਂ ਦੀ ਹੇਠਲੀ ਦੁਨੀਆਂ ਵੱਲ ਅਗਵਾਈ ਕਰ ਜਿੱਥੇ ਉਹ ਉਨ੍ਹਾਂ ਹੋਰਨਾਂ ਲੋਕਾਂ ਨਾਲ ਹੋਣਗੇ ਜਿਹੜੇ ਉਸ ਡੂੰਘੀ ਖੱਡ ਵਿੱਚ ਹੇਠਾਂ ਚੱਲੇ ਗਏ ਸਨ।
19 “ਮਿਸਰ, ਤੂੰ ਕਿਸੇ ਹੋਰ ਨਾਲੋਂ ਬਿਹਤਰ ਨਹੀਂ ਹੈ। ਮੌਤ ਦੇ ਸਥਾਨ ਵਿੱਚ ਜਾ। ਜਾਕੇ ਉਨ੍ਹਾਂ ਅਸੁੰਨਤੀਆਂ ਸੰਗ ਲੇਟ।
20 “ਮਿਸਰ ਉਨ੍ਹਾਂ ਹੋਰ ਸਾਰੇ ਲੋਕਾਂ ਨਾਲ ਰਲ ਜਾਵੇਗਾ ਜਿਹੜੇ ਜੰਗ ਵਿੱਚ ਮਾਰੇ ਗਏ ਸਨ। ਦੁਸ਼ਮਣ ਨੇ ਉਸ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਧੂ ਲਿਆ ਹੈ।
21 “ਮਜ਼ਬੂਤ ਅਤੇ ਤਾਕਤਵਰ ਲੋਕ ਜੰਗ ਵਿੱਚ ਮਾਰੇ ਗਏ ਸਨ। ਉਹ ਵਿਦੇਸ਼ੀ ਹੇਠਾਂ ਮੌਤ ਦੇ ਸਥਾਨ ਨੂੰ ਚੱਲੇ ਗਏ। ਅਤੇ ਉਸ ਥਾਂ ਤੋਂ ਉਹ ਲੋਕ, ਜਿਹੜੇ ਮਾਰੇ ਗਏ ਸਨ, ਮਿਸਰ ਅਤੇ ਉਸ ਦੇ ਹਿਮਾਇਤੀਆਂ ਨਾਲ ਗੱਲ ਕਰਨਗੇ।
22-23 “ਅੱਸ਼ੂਰ ਅਤੇ ਉਸਦੀ ਸਾਰੀ ਫ਼ੌਜ ਓੱਥੇ ਮੌਤ ਦੇ ਸਥਾਨ ਵਿੱਚ ਹਨ। ਉਨ੍ਹਾਂ ਦੀਆਂ ਕਬਰਾਂ ਉਸ ਡੂੰਘੀ ਖੱਡ ਵਿੱਚ ਹੇਠਾਂ ਹਨ। ਉਹ ਸਾਰੇ ਅੱਸ਼ੂਰੀ ਸਿਪਾਹੀ ਜੰਗ ਵਿੱਚ ਮਾਰੇ ਗਏ ਸਨ। ਉਨ੍ਹਾਂ ਦੀਆਂ ਕਬਰਾਂ ਉਸਦੀ ਕਬਰ ਦੇ ਆਲੇ-ਦੁਆਲੇ ਹਨ। ਜਦੋਂ ਉਹ ਜਿਉਂਦੇ ਸਨ ਉਹ ਲੋਕਾਂ ਨੂੰ ਡਰਾਉਂਦੇ ਸਨ। ਪਰ ਹੁਣ ਉਹ ਸਾਰੇ ਹੀ ਖਾਮੋਸ਼ ਹਨ-ਉਹ ਸਾਰੇ ਹੀ ਜੰਗ ਵਿੱਚ ਮਾਰੇ ਗਏ ਸਨ।
24 “ਏਲਾਮ ਵੀ ਓੱਥੇ ਹੀ ਹੈ ਅਤੇ ਉਸਦੀ ਸਾਰੀ ਫ਼ੌਜ ਉਸਦੀ ਕਬਰ ਦੁਆਲੇ ਹੈ। ਉਹ ਸਾਰੇ ਹੀ ਜੰਗ ਵਿੱਚ ਮਾਰੇ ਗਏ ਸਨ। ਉਹ ਵਿਦੇਸ਼ੀ ਧਰਤੀ ਹੇਠਾਂ ਡੂੰਘੇ ਚੱਲੇ ਗਏ। ਜਦੋਂ ਉਹ ਜਿਉਂਦੇ ਸਨ ਤਾਂ ਉਹ ਲੋਕਾਂ ਨੂੰ ਡਰਾਉਂਦੇ ਸਨ। ਪਰ ਉਹ ਆਪਣੀ ਸ਼ਰਮ ਲੈ ਕੇ ਉਸ ਡੂੰਘੀ ਖੱਡ ਵਿੱਚ ਹੇਠਾਂ ਚੱਲੇ ਗਏ। 25 ਉਨ੍ਹਾਂ ਨੇ ਏਲਾਮ ਅਤੇ ਉਸ ਦੇ ਉਨ੍ਹਾਂ ਸਾਰੇ ਸਿਪਾਹੀਆਂ ਲਈ ਜਿਹੜੇ ਜੰਗ ਵਿੱਚ ਮਾਰੇ ਗਏ ਸਨ, ਇੱਕ ਬਿਸਤਰ ਵਿਛਾ ਦਿੱਤਾ ਹੈ। ਏਲਾਮ ਦੀ ਫ਼ੌਜ ਉਸਦੀ ਕਬਰ ਦੇ ਸਾਰੇ ਪਾਸੇ ਹੈ। ਉਹ ਸਾਰੇ ਵਿਦੇਸ਼ੀ ਜੰਗ ਵਿੱਚ ਮਾਰੇ ਗਏ ਸਨ। ਜਦੋਂ ਉਹ ਜਿਉਂਦੇ ਸਨ ਤਾਂ ਉਹ ਲੋਕਾਂ ਨੂੰ ਭੈਭੀਤ ਕਰਦੇ ਸਨ। ਪਰ ਉਹ ਆਪਣੀ ਸ਼ਰਮ ਲੈ ਕੇ ਉਸ ਡੂੰਘੀ ਖੱਡ ਵਿੱਚ ਹੇਠਾਂ ਚੱਲੇ ਗਏ। ਉਨ੍ਹਾਂ ਨੂੰ ਉਨ੍ਹਾਂ ਸਾਰੇ ਲੋਕਾਂ ਨਾਲ ਪਾਇਆ ਗਿਆ ਸੀ ਜਿਹੜੇ ਮਾਰੇ ਗਏ ਹਨ।
26 “ਮਸ਼ਕ ਤੂਬਲ ਅਤੇ ਉਨ੍ਹਾਂ ਦੀਆਂ ਸਾਰੀਆਂ ਫ਼ੌਜਾਂ ਓੱਥੇ ਹਨ। ਉਨ੍ਹਾਂ ਦੀਆਂ ਕਬਰਾਂ ਇਸਦੇ ਆਲੇ-ਦੁਆਲੇ ਹਨ। ਉਹ ਸਾਰੇ ਵਿਦੇਸ਼ੀ ਜੰਗ ਵਿੱਚ ਮਾਰੇ ਗਏ ਸਨ। ਜਦੋਂ ਉਹ ਜਿਉਂਦੇ ਸਨ ਤਾਂ ਲੋਕਾਂ ਨੂੰ ਡਰਾਉਂਦੇ ਸਨ। 27 ਪਰ ਹੁਣ ਉਹ ਉਨ੍ਹਾਂ ਤਾਕਤਵਰ ਲੋਕਾਂ ਨਾਲ ਹੇਠਾਂ ਲੇਟੇ ਹੋਏ ਹਨ ਜਿਹੜੇ ਬਹੁਤ-ਬਹੁਤ ਪਹਿਲਾਂ ਮਾਰੇ ਗਏ ਸਨ! ਉਨ੍ਹਾਂ ਨੂੰ ਉਨ੍ਹਾਂ ਦੇ ਜੰਗੀ ਹਬਿਆਰਾਂ ਸਮੇਤ ਦਫ਼ਨ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀਆਂ ਤਲਵਾਰਾਂ ਉਨ੍ਹਾਂ ਦੇ ਸਿਰਾਂ ਹੇਠਾਂ ਹੋਣਗੀਆਂ। ਪਰ ਉਨ੍ਹਾਂ ਦੇ ਪਾਪ ਉਨ੍ਹਾਂ ਦੀਆਂ ਹੱਡੀਆਂ ਉੱਤੇ ਹਨ। ਕਿਉਂ ਕਿ ਜਦੋਂ ਉਹ ਜਿਉਂਦੇ ਸਨ ਤਾਂ ਲੋਕਾਂ ਨੂੰ ਡਰਾਉਂਦੇ ਸਨ।
28 “ਮਿਸਰ, ਤੂੰ ਵੀ ਤਬਾਹ ਹੋ ਜਾਵੇਂਗਾ। ਅਤੇ ਤੂੰ ਵੀ ਹੇਠਾਂ ਉਨ੍ਹਾਂ ਅਸੁੰਨਤੀਆਂ ਨਾਲ ਲੇਟੇਁਗਾ। ਤੂੰ ਉਨ੍ਹਾਂ ਹੋਰਨਾਂ ਸਿਪਾਹੀਆਂ ਨਾਲ ਲੇਟੇਁਗਾ ਜਿਹੜੇ ਜੰਗ ਵਿੱਚ ਮਾਰੇ ਗਏ ਸਨ।
29 “ਅਦੋਮ ਵੀ ਓੱਥੇ ਹੈ। ਉਸ ਦੇ ਰਾਜੇ ਅਤੇ ਬਾਕੀ ਆਗੂ ਵੀ ਓੱਥੇ ਉਸ ਦੇ ਨਾਲ ਹਨ। ਉਹ ਵੀ ਤਾਕਤਵਰ ਸਿਪਾਹੀ ਸਨ। ਪਰ ਹੁਣ ਉਹ ਓੱਥੇ ਹੋਰਨਾਂ ਲੋਕਾਂ ਨਾਲ ਲੇਟੇ ਹੋਏ ਹਨ ਜੋ ਜੰਗ ਵਿੱਚ ਮਾਰੇ ਗਏ ਸਨ। ਉਹ ਓੱਥੇ ਉਨ੍ਹਾਂ ਅਸੁੰਨਤੀਆਂ ਨਾਲ ਲੇਟੇ ਹੋਏ ਹਨ। ਉਹ ਓੱਥੇ ਹੋਰਨਾਂ ਲੋਕਾਂ ਨਾਲ ਹਨ ਜਿਹੜੇ ਉਸ ਡੂੰਘੀ ਖੱਡ ਅੰਦਰ ਚੱਲੇ ਗਏ ਸਨ।
30 “ਉੱਤਰ ਦੇ ਹਾਕਮ ਓੱਥੇ ਹਨ, ਸਾਰੇ ਦੇ ਸਾਰੇ! ਅਤੇ ਓੱਥੇ ਸਿਦੋਨੀ ਦੇ ਸਾਰੇ ਸਿਪਾਹੀ ਵੀ ਹਨ। ਉਨ੍ਹਾਂ ਦੀ ਤਾਕਤ ਲੋਕਾਂ ਨੂੰ ਭੈਭੀਤ ਕਰਦੀ ਸੀ, ਪਰ ਉਹ ਪਰੇਸ਼ਾਨ ਹੋ ਗੇਏ ਹਨ। ਉਹ ਅਸੁੰਨਤੀਏ ਉਨ੍ਹਾਂ ਹੋਰਨਾਂ ਲੋਕਾਂ ਨਾਲ ਲੇਟੇ ਹੋਏ ਹਨ ਜਿਹੜੇ ਜੰਗ ਵਿੱਚ ਮਾਰੇ ਗਏ ਸਨ। ਉਹ ਆਪਣੀ ਸ਼ਰਮ ਨੂੰ ਉਸ ਡੂੰਘੀ ਖੱਡ ਵਿੱਚ ਹੇਠਾਂ ਲੈ ਗਏ ਸਨ।
31 “ਫਿਰਊਨ ਉਨ੍ਹਾਂ ਲੋਕਾਂ ਨੂੰ ਦੇਖੇਗਾ ਜਿਹੜੇ ਹੇਠਾਂ ਮੌਤ ਦੇ ਸਥਾਨ ਗਏ ਸਨ। ਉਸ ਨੂੰ ਅਤੇ ਉਸ ਦੇ ਨਾਲ ਦੇ ਸਾਰੇ ਲੋਕਾਂ ਨੂੰ ਸੱਕੂਨ ਮਿਲੇਗਾ। ਹਾਂ, ਫਿਰਊਨ ਅਤੇ ਉਸਦੀ ਸਾਰੀ ਫ਼ੌਜ ਜੰਗ ਵਿੱਚ ਮਾਰੀ ਜਾਵੇਗੀ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
32 “ਜਦੋਂ ਫਿਰਊਨ ਜਿਉਂਦਾ ਸੀ ਮੈਂ ਲੋਕਾਂ ਨੂੰ ਉਸਤੋਂ ਭੈਭੀਤ ਕੀਤਾ। ਪਰ ਹੁਣ, ਉਹ ਉਨ੍ਹਾਂ ਵਿਦੇਸ਼ੀਆਂ ਨਾਲ ਲੇਟੇਗਾ। ਫਿਰਊਨ ਅਤੇ ਉਸਦੀ ਫ਼ੌਜ ਉਨ੍ਹਾਂ ਹੋਰ ਸਾਰੇ ਸਿਪਾਹੀਆਂ ਨਾਲ ਲੇਟੇਗੀ ਜਿਹੜੇ ਜੰਗ ਵਿੱਚ ਮਾਰੇ ਗਏ ਸਨ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
ਪਰਮੇਸ਼ੁਰ ਦਾ ਹਿਜ਼ਕੀਏਲ ਨੂੰ ਇਸਰਾਏਲ ਦਾ ਚੌਕੀਦਾਰ ਚੁਣਨਾ ਹੈ
33 ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਆਪਣੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ, ‘ਹੋ ਸੱਕਦਾ ਹੈ ਕਿ ਮੈਂ ਇਸ ਦੇਸ ਨਾਲ ਲੜਨ ਲਈ ਦੁਸ਼ਮਣ ਸਿਪਾਹੀ ਲਿਆਵਾਂ। ਜਦੋਂ ਅਜਿਹਾ ਹੁੰਦਾ ਹੈ ਲੋਕ ਕਿਸੇ ਬੰਦੇ ਨੂੰ ਚੌਕੀਚਾਰ ਵਜੋਂ ਚੁਣਦੇ ਹਨ। 3 ਜਦੋਂ ਇਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ ਤਾਂ ਉਹ ਤੁਰ੍ਹੀ ਵਜਾ ਦਿੰਦਾ ਹੈ ਅਤੇ ਲੋਕਾਂ ਨੂੰ ਚੇਤਾਵਨੀ ਦਿੰਦਾ ਹੈ। 4 ਜੇ ਲੋਕ ਚੇਤਾਵਨੀ ਨੂੰ ਸੁਣ ਲੈਂਦੇ ਹਨ ਪਰ ਉਸ ਨੂੰ ਅਣਸੁਣਿਆਂ ਕਰ ਦਿੰਦੇ ਹਨ ਤਾਂ ਦੁਸ਼ਮਣ ਉਨ੍ਹਾਂ ਨੂੰ ਫ਼ੜ ਲੈਂਦਾ ਹੈ ਅਤੇ ਬੰਦੀ ਬਣਾਕੇ ਦੂਰ ਲੈ ਜਾਂਦਾ ਹੈ। ਉਹ ਬੰਦਾ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੋਵੇਗਾ। 5 ਉਸ ਨੇ ਤੁਰ੍ਹੀ ਦੀ ਆਵਾਜ਼ ਸੁਣੀ, ਪਰ ਉਸ ਨੇ ਚੇਤਾਵਨੀ ਨੂੰ ਅਣਸੁਣਿਆਂ ਕਰ ਦਿੱਤਾ। ਇਸ ਲਈ ਆਪਣੀ ਮੌਤ ਦਾ ਓਹੀ ਕਸੂਰਵਾਰ ਹੈ। ਜੇ ਉਸ ਨੇ ਚੇਤਾਨਵੀ ਵੱਲ ਧਿਆਨ ਦਿੱਤਾ ਹੁੰਦਾ ਤਾਂ ਉਹ ਆਪਣੀ ਜਾਨ ਬਚਾ ਸੱਕਦਾ ਸੀ।
6 “‘ਪਰ ਸ਼ਾਇਦ ਉਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ, ਪਰ ਤੁਰ੍ਹੀ ਨਹੀਂ ਵਜਾਉਂਦਾ। ਉਸ ਚੌਕੀਚਾਰ ਨੇ ਲੋਕਾਂ ਨੂੰ ਚੇਤਾਵਨੀ ਨਹੀਂ ਦਿੱਤੀ। ਦੁਸ਼ਮਣ ਉਨ੍ਹਾਂ ਨੂੰ ਫ਼ੜ ਲਵੇਗਾ ਅਤੇ ਬੰਦੀ ਬਣਾਕੇ ਲੈ ਜਾਵੇਗਾ। ਉਹ ਬੰਦਾ ਪਰ੍ਹਾਂ ਲੈ ਲਿਆ ਜਾਵੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਚੌਕੀਦਾਰ ਉਸ ਬੰਦੇ ਦੀ ਮੌਤ ਲਈ ਵੀ ਜ਼ਿੰਮੇਵਾਰ ਹੋਵੇਗਾ।’
7 “ਹੁਣ, ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵਾਸਤੇ ਚੌਕੀਦਾਰ ਵਜੋਂ ਚੁਣ ਰਿਹਾ ਹਾਂ। ਜੇ ਤੂੰ ਮੇਰੇ ਮੂੰਹੋਁ ਸੰਦੇਸ਼ ਸੁਣੇ ਤਾਂ ਤੈਨੂੰ ਲੋਕਾਂ ਨੂੰ ਮੇਰੇ ਲਈ ਅਵੱਸ਼ ਚੇਤਾਵਨੀ ਦੇਣੀ ਚਾਹੀਦੀ ਹੈ। 8 ਮੈਂ ਸ਼ਾਇਦ ਤੈਨੂੰ ਇਹ ਆਖਾਂ, ‘ਇਹ ਬਦ ਬੰਦਾ ਮਰੇਗਾ।’ ਤਾਂ ਤੈਨੂੰ ਮੇਰੇ ਲਈ ਉਸ ਬੰਦੇ ਕੋਲ ਜਾਕੇ ਚੇਤਾਵਨੀ ਅਵੱਸ਼ ਦੇਣੀ ਚਾਹੀਦੀ ਹੈ। ਜੇ ਤੂੰ ਉਸ ਬਦ ਬੰਦੇ ਨੂੰ ਚੇਤਾਵਨੀ ਨਹੀਂ ਦਿੰਦਾ ਅਤੇ ਉਸ ਨੂੰ ਬਦਲਣ ਲਈ ਨਹੀਂ ਆਖਦਾ, ਤਾਂ ਉਹ ਬੰਦਾ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਉਸਦੀ ਮੌਤ ਲਈ ਤੈਨੂੰ ਜ਼ਿੰਮੇਵਾਰ ਠਹਿਰਾਵਾਂਗਾ। 9 ਜੇਕਰ ਤੂੰ ਉਸ ਬੰਦੇ ਨੂੰ ਆਪਣਾ ਜੀਵਨ ਬਦਲਣ ਅਤੇ ਪਾਪ ਤੋਂ ਦੂਰ ਰਹਿਣ ਲਈ ਚੇਤਾਵਨੀ ਦੇ ਦਿੰਦਾ ਹੈ, ਪਰ ਉਹ ਪਾਪ ਕਰਨੋ ਹਟਣ ਤੋਂ ਇਨਕਾਰ ਕਰਦਾ ਹੈ, ਤਾਂ ਉਹ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਆਪਣੀ ਜਾਨ ਬਚਾ ਲਈ ਹੈ।
ਪਰਮੇਸ਼ੁਰ ਲੋਕਾਂ ਨੂੰ ਤਬਾਹ ਨਹੀਂ ਕਰਨਾ ਚਾਹੁੰਦਾ
10 “ਇਸ ਲਈ, ਆਦਮੀ ਦੇ ਪੁੱਤਰ, ਮੇਰੇ ਲਈ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰ। ਸ਼ਾਇਦ ਉਹ ਲੋਕ ਆਖਣ, ‘ਅਸੀਂ ਪਾਪ ਕੀਤਾ ਹੈ ਅਤੇ ਕਨੂੰਨ ਤੋੜਿਆ ਹੈ। ਸਾਡੇ ਪਾਪ ਬਤਦਾਸ਼ਤ ਕਰਨ ਨਾਲੋਂ ਜ਼ਿਆਦਾ ਭਾਰੇ ਹਨ। ਅਸੀਂ ਉਨ੍ਹਾਂ ਪਾਪਾਂ ਕਾਰਣ ਸੜਦੇ ਹਾਂ। ਅਸੀਂ ਜਿਉਣ ਲਈ ਕੀ ਕਰ ਸੱਕਦੇ ਹਾਂ?’
11 “ਤੈਨੂੰ ਉਨ੍ਹਾਂ ਨੂੰ ਇਹ ਜ਼ਰੂਰ ਕਹਿਣਾ ਚਾਹੀਦਾ ਹੈ, ‘ਮੇਰਾ ਪ੍ਰਭੂ ਯਹੋਵਾਹ ਇਹ ਆਖਦਾ ਹੈ: ਆਪਣੇ ਜੀਵਨ ਨੂੰ ਸਾਖੀ ਰੱਖਕੇ, ਮੈਂ ਇਕਰਾਰ ਕਰਦਾ ਹਾਂ, ਕਿ ਮੈਨੂੰ ਲੋਕਾਂ ਨੂੰ ਮਰਦਿਆਂ ਦੇਖਕੇ ਖੁਸ਼ੀ ਨਹੀਂ ਹੁੰਦੀ-ਬਦ ਲੋਕਾਂ ਨੂੰ ਦੇਖਕੇ ਵੀ! ਮੈਂ ਨਹੀਂ ਚਾਹੁੰਦਾ ਕਿ ਉਹ ਮਰਨ। ਮੈਂ ਚਾਹੁੰਦਾ ਹਾਂ ਕਿ ਉਹ ਮੰਦੇ ਲੋਕ ਮੇਰੇ ਵੱਲ ਵਾਪਸ ਪਰਤ ਆਉਣ। ਮੈਂ ਚਾਹੁੰਦਾ ਹਾਂ ਕਿ ਉਹ ਆਪਣਾ ਜੀਵਨ ਤਬਦੀਲ ਕਰ ਲੈਣ ਤਾਂ ਜੋ ਉਹ ਸੱਚਮੁੱਚ ਜਿਉਂ ਸੱਕਣ! ਇਸ ਲਈ ਪਰਤ ਆਓ ਮੇਰੇ ਵੱਲ! ਮੰਦੇ ਕੰਮ ਕਰਨੋ ਹਟ ਜਾਵੋ! ਇਸਰਾਏਲ ਦੇ ਪਰਿਵਾਰ, ਤੈਨੂੰ ਮਰਨਾ ਕਿਉਂ ਪਵੇ?’
12 “ਅਤੇ ਆਦਮੀ ਦੇ ਪੁੱਤਰ, ਆਪਣੇ ਲੋਕਾਂ ਨੂੰ ਆਖ: ‘ਕਿਸੇ ਬੰਦੇ ਦੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਨਹੀਂ ਬਚਾਉਣਗੇ, ਜੇ ਉਹ ਬੁਰਾ ਬਣ ਜਾਂਦਾ ਹੈ ਅਤੇ ਪਾਪ ਕਰਨ ਲੱਗ ਪੈਂਦਾ ਹੈ। ਅਤੇ ਕਿਸੇ ਬੰਦੇ ਦੇ ਅਤੀਤ ਵਿੱਚ ਕੀਤੇ ਮੰਦੇ ਕੰਮ ਉਸ ਨੂੰ ਤਬਾਹ ਨਹੀਂ ਕਰਨਗੇ, ਜੇ ਉਹ ਆਪਣੀ ਬਦੀ ਤੋਂ ਪਰਤ ਜਾਂਦਾ ਹੈ। ਇਸ ਲਈ ਚੇਤੇ ਰੱਖ, ਕਿਸੇ ਬੰਦੇ ਨੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਨਹੀਂ ਬਚਾਉਣਗੇ ਜੇ ਉਹ ਪਾਪ ਕਰਨ ਲੱਗ ਪੈਂਦਾ ਹੈ।’
13 “ਸ਼ਾਇਦ ਮੈਂ ਕਿਸੇ ਨੇਕ ਬੰਦੇ ਨੂੰ ਆਖਾਂ ਕਿ ਉਹ ਜੀਵੇਗਾ। ਪਰ ਸ਼ਾਇਦ ਉਹ ਨੇਕ ਬੰਦਾ ਇਹ ਸੋਚਣਾ ਸ਼ੁਰੂ ਕਰ ਦੇਵੇ ਕਿ ਉਸ ਦੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਬਚਾ ਲੈਣਗੇ। ਇਸ ਲਈ, ਸ਼ਾਇਦ ਉਹ ਮੰਦੀਆਂ ਗੱਲਾਂ ਕਰਨ ਲੱਗ ਪਵੇ। ਪਰ ਮੈਂ ਉਸ ਦੀਆਂ ਅਤੀਤ ਵਿੱਚ ਕੀਤੀਆਂ ਨੇਕ ਗੱਲਾਂ ਨੂੰ ਚੇਤੇ ਨਹੀਂ ਕਰਾਂਗਾ! ਨਹੀਂ, ਉਹ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਮਰੇਗਾ ਜਿਹੜੀਆਂ ਉਹ ਸ਼ੁਰੂ ਕਰਨ ਲੱਗ ਪੈਂਦਾ ਹੈ।
14 “ਜਾਂ ਸ਼ਾਇਦ, ਮੈਂ ਕਿਸੇ ਬੁਰੇ ਬੰਦੇ ਨੂੰ ਆਖਾਂ ਕਿ ਉਹ ਮਰੇਗਾ। ਪਰ ਸ਼ਾਇਦ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲਵੇ। ਸ਼ਾਇਦ ਉਹ ਪਾਪ ਕਰਨ ਤੋਂ ਹਟ ਜਾਵੇ ਅਤੇ ਸਹੀ ਢੰਗ ਨਾਲ ਜਿਉਣਾ ਸ਼ੁਰੂ ਕਰ ਦੇਵੇ। ਸ਼ਾਇਦ ਉਹ ਨੇਕ ਅਤੇ ਨਿਰਪੱਖ ਬਣ ਜਾਵੇ। 15 ਸ਼ਾਇਦ ਉਹ ਉਨ੍ਹਾਂ ਚੀਜ਼ਾਂ ਨੂੰ ਵਾਪਸ ਕਰ ਦੇਵੇ ਜਿਹੜੀਆਂ ਉਸ ਨੂੰ ਪੈਸਾ ਉਧਾਰ ਦੇਣ ਵੇਲੇ ਲਈਆਂ ਸਨ। ਸ਼ਾਇਦ ਉਹ ਆਪਣੀਆਂ ਚੋਰੀ ਕੀਤੀਆਂ ਚੀਜ਼ਾਂ ਦਾ ਮੁੱਲ ਤਾਰ ਦੇਵੇ। ਸ਼ਾਇਦ ਉਹ ਉਨ੍ਹਾਂ ਨੇਮਾਂ ਉੱਤੇ ਚੱਲਣਾ ਸੁਰੂ ਕਰ ਦੇਵੇ ਜਿਹੜੇ ਜੀਵਨ ਦਿੰਦੇ ਹਨ। ਉਹ ਮੰਦੇ ਕੰਮ ਕਰਨ ਤੋਂ ਹਟ ਜਾਂਦਾ ਹੈ। ਤਾਂ ਉਹ ਬੰਦਾ ਅਵੱਸ਼ ਜੀਵੇਗਾ। ਉਹ ਮਰੇਗਾ ਨਹੀਂ। 16 ਮੈਂ ਉਸਦੀਆਂ ਅਤੀਤ ਵਿੱਚ ਕੀਤੀਆਂ ਬਦ ਕਰਨੀਆਂ ਨੂੰ ਚੇਤੇ ਨਹੀਂ ਕਰਾਂਗਾ। ਕਿਉਂ? ਕਿਉਂ ਕਿ ਹੁਣ ਉਹ ਸਹੀ ਢੰਗ ਨਾਲ ਜਿਉਂ ਰਿਹਾ ਹੈ ਅਤੇ ਨਿਰਪੱਖ ਹੈ। ਇਸ ਲਈ ਉਹ ਜੀਵੇਗਾ!
17 “ਪਰ ਤੇਰੇ ਲੋਕ ਆਖਦੇ ਹਨ, ‘ਇਹ ਗੱਲ ਠੀਕ ਨਹੀਂ! ਯਹੋਵਾਹ ਮੇਰਾ ਪ੍ਰਭੂ ਇਸ ਤਰ੍ਹਾਂ ਦਾ ਨਹੀਂ ਹੋ ਸੱਕਦਾ!’
“ਪਰ ਉਹ ਅਜਿਹੇ ਲੋਕ ਹਨ ਜਿਹੜੇ ਨਿਰਪੱਖ ਨਹੀਂ ਹਨ! ਉਹ ਅਜਿਹੇ ਲੋਕ ਹਨ ਜਿਨ੍ਹਾਂ ਜ਼ਰੂਰ ਬਦਲਣਾ ਚਾਹੀਦਾ ਹੈ! 18 ਜੇ ਕੋਈ ਨੇਕ ਬੰਦਾ ਨੇਕੀ ਕਰਨਾ ਛੱਡ ਦਿੰਦਾ ਹੈ ਅਤੇ ਪਾਪ ਕਰਨ ਲੱਗ ਪੈਂਦਾ ਹੈ, ਤਾਂ ਉਹ ਆਪਣੇ ਪਾਪਾਂ ਕਾਰਣ ਮਰੇਗਾ। 19 ਅਤੇ ਜੇ ਕੋਈ ਬੁਰਾ ਬੰਦਾ ਬਦੀ ਕਰਨੀ ਛੱਡ ਦਿੰਦਾ ਹੈ ਅਤੇ ਸਹੀ ਢੰਗ ਨਾਲ ਜਿਉਂਣਾ ਅਤੇ ਨਿਰਪੱਖ ਹੋਣਾ ਸ਼ੁਰੂ ਕਰ ਦਿੰਦਾ ਹੈ ਤਾਂ ਉਹ ਜੀਵੇਗਾ! 20 ਪਰ ਤੁਸੀਂ ਲੋਕ ਫ਼ੇਰ ਵੀ ਆਖਦੇ ਹੋ ਕਿ ਮੈਂ ਨਿਰਪੱਖ ਨਹੀਂ ਹਾਂ। ਪਰ ਮੈਂ ਤੁਹਾਨੂੰ ਸੱਚ ਆਖ ਰਿਹਾ ਹਾਂ। ਇਸਰਾਏਲ ਦੇ ਪਰਿਵਾਰ, ਹਰ ਬੰਦੇ ਦਾ ਨਿਆਂ ਉਸ ਦੇ ਅਮਲਾਂ ਅਨੁਸਾਰ ਹੋਵੇਗਾ!”
ਯਰੂਸ਼ਲਮ ਉੱਤੇ ਕਬਜ਼ਾ ਹੋ ਗਿਆ ਹੈ
21 ਜਲਾਵਤਨੀ ਦੇ 12 ਵੇਂ ਵਰ੍ਹੇ ਦੇ 10 ਵੇਂ ਮਹੀਨੇ 5 ਵੇਂ ਦਿਨ, ਯਰੂਸ਼ਲਮ ਤੋਂ ਮੇਰੇ ਕੋਲ ਇੱਕ ਬੰਦਾ ਆਇਆ। ਉਹ ਉੱਥੋਂ ਲੜਾਈ ਵਿੱਚੋਂ ਬਚਕੇ ਆਇਆ ਸੀ। ਉਸ ਨੇ ਆਖਿਆ, “ਯਰੂਸ਼ਲਮ ਸ਼ਹਿਰ ਉੱਤੇ ਕਬਜ਼ਾ ਹੋ ਗਿਆ ਹੈ!”
22 ਹੁਣ ਮੇਰੇ ਪ੍ਰਭੂ ਯਹੋਵਾਹ ਦੀ ਸ਼ਕਤੀ ਉਸ ਬੰਦੇ ਦੇ ਆਉਣ ਤੋਂ ਪਹਿਲਾਂ ਦੀ ਸ਼ਾਮ ਨੂੰ ਆਈ ਸੀ। ਪਰਮੇਸ਼ੁਰ ਨੇ ਮੈਨੂੰ ਨਾ ਬੋਲ ਸੱਕਣ ਦੇ ਕਾਬਿਲ ਬਣਾ ਦਿੱਤਾ ਸੀ। ਉਸ ਸਮੇਂ ਜਦੋਂ ਉਹ ਬੰਦਾ ਆਇਆ, ਯਹੋਵਾਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ ਅਤੇ ਮੈਨੂੰ ਫ਼ੇਰ ਬੋਲਣ ਦਿੱਤਾ। 23 ਫ਼ੇਰ ਯਹੋਵਾਹ ਦਾ ਸ਼ਬਦ ਮੇਰੇ ਕੋਲ ਆਇਆ। ਉਸ ਨੇ ਆਖਿਆ, 24 “ਆਦਮੀ ਦੇ ਪੁੱਤਰ, ਇਸਰਾਏਲ ਦੇ ਬਰਬਾਦ ਹੋਏ ਸ਼ਹਿਰਾਂ ਵਿੱਚ ਕੁਝ ਇਸਰਾਏਲੀ ਲੋਕ ਰਹਿੰਦੇ ਹਨ। ਉਹ ਲੋਕ ਆਖ ਰਹੇ ਹਨ, ‘ਸਿਰਫ਼ ਅਬਰਾਹਾਮ ਇੱਕ ਹੀ ਆਦਮੀ ਸੀ, ਅਤੇ ਪਰਮੇਸ਼ੁਰ ਨੇ ਉਸ ਨੂੰ ਇਹ ਸਾਰੀ ਧਰਤੀ ਦੇ ਦਿੱਤੀ ਸੀ। ਹੁਣ ਅਸੀਂ ਬਹੁਤ ਲੋਕ ਹਾਂ, ਇਸ ਲਈ ਇਹ ਧਰਤੀ ਅਵੱਸ਼ ਹੀ ਸਾਡੀ ਹੈ! ਇਹ ਸਾਡੀ ਧਰਤੀ ਹੈ!’
25 “ਤੈਨੂੰ ਉਨ੍ਹਾਂ ਨੂੰ ਜ਼ਰੂਰ ਦੱਸ ਦੇਣਾ ਚਾਹੀਦਾ ਹੈ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਤੁਸੀਂ ਖੂਨ ਨਾਲ ਭਰਿਆ ਹੋਇਆ ਮਾਸ ਖਾਂਦੇ ਹੋ। ਤੁਸੀਂ ਸਹਾਇਤਾ ਲਈ ਆਪਣੇ ਬੁੱਤਾਂ ਵੱਲ ਦੇਖਦੇ ਹੋ। ਤੁਸੀਂ ਲੋਕਾਂ ਨੂੰ ਕਤਲ ਕਰਦੇ ਹੋ। ਇਸ ਲਈ ਮੈਂ ਤੁਹਾਨੂੰ ਇਹ ਧਰਤੀ ਕਿਉਂ ਦੇਵਾਂ? 26 ਤੁਸੀਂ ਆਪਣੀ ਹੀ ਤਲਵਾਰ ਉੱਤੇ ਨਿਰਭਰ ਕਰਦੇ ਹੋ। ਤੁਹਾਡੇ ਵਿੱਚ ਹਰ ਕੋਈ ਭਿਆਨਕ ਗੱਲਾਂ ਕਰਦਾ ਹੈ। ਤੁਹਾਡੇ ਵਿੱਚੋਂ ਹਰ ਕੋਈ ਆਪਣੇ ਗੁਵਾਂਢੀ ਦੀ ਪਤਨੀ ਨਾਲ ਬਦਕਾਰੀ ਕਰਦਾ ਹੈ। ਤੁਹਾਨੂੰ ਧਰਤੀ ਨਹੀਂ ਮਿਲ ਸੱਕਦੀ!’
27 “‘ਤੈਨੂੰ ਉਨ੍ਹਾਂ ਨੂੰ ਜ਼ਰੂਰ ਦੱਸ ਦੇਣਾ ਚਾਹੀਦਾ ਹੈ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਰੱਖ ਕੇ ਮੈਂ ਇਕਰਾਰ ਕਰਦਾ ਹਾਂ, ਕਿ ਉਨ੍ਹਾਂ ਬਰਬਾਦ ਹੋਏ ਸ਼ਹਿਰਾਂ ਵਿੱਚ ਰਹਿਣ ਵਾਲੇ ਉਹ ਲੋਕ ਤਲਵਾਰ ਨਾਲ ਮਾਰੇ ਜਾਣਗੇ! ਜੇ ਕੋਈ ਸ਼ਹਿਰ ਤੋਂ ਬਾਹਰ ਹੈ ਤਾਂ ਮੈਂ ਉਸ ਨੂੰ ਜਾਨਵਰਾਂ ਤੋਂ ਮਰਵਾਵਾਂਗਾ ਅਤੇ ਉਸ ਨੂੰ ਉਨ੍ਹਾਂ ਦਾ ਭੋਜਨ ਬਣਾਵਾਂਗਾ। ਜੇ ਲੋਕ ਕਿਲਿਆਂ ਅਤੇ ਗੁਫ਼ਾਵਾਂ ਵਿੱਚ ਲੁਕੇ ਹੋਣਗੇ ਤਾਂ ਉਹ ਬੀਮਾਰੀ ਨਾਲ ਮਰਨਗੇ। 28 ਮੈਂ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦਿਆਂਗਾ। ਉਹ ਦੇਸ਼ ਸਾਰੀਆਂ ਚੀਜ਼ਾਂ ਗਵਾ ਲਵੇਗਾ ਜਿਨ੍ਹਾਂ ਉੱਤੇ ਉਸ ਨੂੰ ਮਾਣ ਸੀ। ਇਸਰਾਏਲ ਦੇ ਪਰਬਤ ਵੀਰਾਨ ਹੋ ਜਾਣਗੇ। ਕੋਈ ਵੀ ਉਸ ਥਾਂ ਤੋਂ ਨਹੀਂ ਲੰਘੇਗਾ। 29 ਉਨ੍ਹਾਂ ਲੋਕਾਂ ਨੇ ਬਹੁਤ ਸਾਰੇ ਭਿਆਨਕ ਕਾਰੇ ਕੀਤੇ ਹਨ। ਇਸ ਲਈ ਮੈਂ ਉਸ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦੇਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
30 “‘ਅਤੇ ਹੁਣ, ਤੇਰੇ ਬਾਰੇ, ਆਦਮੀ ਦੇ ਪੁੱਤਰ। ਤੇਰੇ ਲੋਕ ਕੰਧਾਂ ਨਾਲ ਝੁਕੇ ਹੋਏ ਅਤੇ ਆਪਣੇ ਦਰਵਾਜ਼ਿਆਂ ਤੇ ਖਲੋਤੇ ਹੋਏ ਤੇਰੇ ਬਾਰੇ ਗੱਲਾਂ ਕਰ ਰਹੇ ਹਨ। ਉਹ ਇੱਕ ਦੂਸਰੇ ਨੂੰ ਆਖਦੇ ਹਨ, “ਆਓ, ਆਓ ਅਸੀਂ ਜਾਕੇ ਸੁਣੀੇਁ ਯਹੋਵਾਹ ਕੀ ਆਖਦਾ ਹੈ।” 31 ਇਸ ਲਈ ਉਹ ਤੇਰੇ ਕੋਲ ਇਸ ਤਰ੍ਹਾਂ ਆਉਂਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸਾਹਮਣੇ ਇਸ ਤਰ੍ਹਾਂ ਬੈਠਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸ਼ਬਦ ਸੁਣਦੇ ਹਨ। ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜਿਹੜੀਆਂ ਤੂੰ ਆਖਦਾ ਹੈਂ। ਉਹ ਸਿਰਫ਼ ਓਹੀ ਕਰਨਾ ਚਾਹੁੰਦੇ ਹਨ ਜੋ ਚੰਗਾ ਮਹਿਸੂਸ ਹੁੰਦਾ ਹੈ। ਉਹ ਸਿਰਫ਼ ਲੋਕਾਂ ਨੂੰ ਧੋਖਾ ਦੇਣਾ ਚਾਹੁੰਦੇ ਹਨ ਅਤੇ ਹੋਰ ਪੈਸਾ ਬਨਾਉਣਾ ਚਾਹੁੰਦੇ ਹਨ।
32 “‘ਤੂੰ ਉਨ੍ਹਾਂ ਲੋਕਾਂ ਲਈ ਪਿਆਰ ਦੇ ਗੀਤ ਗਾਉਣ ਵਾਲੇ ਗਾਇੱਕ ਤੋਂ ਇਲਾਵਾ ਕੁਝ ਵੀ ਨਹੀਂ। ਤੇਰੀ ਆਵਾਜ਼ ਚੰਗੀ ਹੈ। ਤੂੰ ਆਪਣਾ ਸਾਜ਼ਾ ਚੰਗੀ ਤਰ੍ਹਾਂ ਵਜਾਉਂਦਾ ਹੈਂ। ਉਹ ਤੇਰੇ ਸ਼ਬਦ ਸੁਣਦੇ ਹਨ, ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜੋ ਤੂੰ ਆਖਦਾ ਹੈਂ। 33 ਪਰ ਜਿਹੜੀਆਂ ਗੱਲਾਂ ਬਾਰੇ ਤੂੰ ਗੀਤ ਗਾਉਂਦਾ ਹੈਂ ਉਹ ਸੱਚਮੁੱਚ ਵਾਪਰਨਗੀਆਂ। ਫ਼ੇਰ ਲੋਕਾਂ ਨੂੰ ਪਤਾ ਲੱਗੇਗਾ ਕਿ ਉਨ੍ਹਾਂ ਦੇ ਵਿੱਚਕਾਰ ਸੱਚਮੁੱਚ ਇੱਕ ਨਬੀ ਰਹਿੰਦਾ ਸੀ।’”
ਇਸਰਾਏਲ ਭੇਡਾਂ ਦੇ ਇੱਜੜ ਵਰਗਾ ਹੈ
34 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਮੇਰੇ ਲਈ ਇਸਰਾਏਲ ਦੇ ਆਜੜੀਆਂ ਦੇ ਵਿਰੁੱਧ ਬੋਲ। ਉਨ੍ਹਾਂ ਨਾਲ ਮੇਰੇ ਲਈ ਗੱਲ ਕਰ। ਉਨ੍ਹਾਂ ਨੂੰ ਆਖ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਇਸਰਾਏਲ ਦੇ ਆਜੜੀਆਂ ਤੇ ਲਾਹਨਤ ਜੋ ਸਿਰਫ਼ ਆਪਣਾ ਹੀ ਧਿਆਨ ਰੱਖਦੇ ਹਨ। ਕੀ ਆਜੜੀਆਂ ਨੂੰ ਇੱਜੜ ਦਾ ਧਿਆਨ ਨਹੀਂ ਰੱਖਣਾ ਚਾਹੀਦਾ? 3 ਤੁਸੀਂ ਮੋਟੀਆਂ ਭੇਡਾਂ ਨੂੰ ਖਾ ਜਾਂਦੇ ਹੋ ਅਤੇ ਉਨ੍ਹਾਂ ਦੀ ਉਨ ਦਾ ਆਪਣੇ ਕੱਪੜੇ ਬਨਾਉਣ ਲਈ ਇਸਤੇਮਾਲ ਕਰਦੇ ਹੋ। ਤੁਸੀਂ ਮੋਟੀਆਂ ਭੇਡਾਂ ਨੂੰ ਮਾਰ ਦਿੰਦੇ ਹੋ ਪਰ ਤੁਸੀਂ ਇੱਜੜ ਦਾ ਪੋਸ਼ਣ ਨਹੀਂ ਕਰਦੇ। 4 ਤੁਸੀਂ ਕਮਜ਼ੋਰਾਂ ਨੂੰ ਮਜ਼ਬੂਤ ਨਹੀਂ ਕੀਤਾ। ਤੁਸੀਂ ਬੀਮਾਰ ਭੇਡਾਂ ਦੀ ਦੇਖਭਾਲ ਨਹੀਂ ਕੀਤੀ। ਤੁਸੀਂ ਜ਼ਖਮੀ ਭੇਡਾਂ ਤੇ ਪਟ੍ਟੀਆਂ ਨਹੀਂ ਬੰਨ੍ਹੀਆਂ। ਕੁਝ ਭੇਡਾਂ ਦੂਰ ਭਟਕ ਗਈਆਂ ਅਤੇ ਤੁਸੀਂ ਉਨ੍ਹਾਂ ਦੇ ਪਿੱਛੇ ਨਹੀਂ ਗਏ ਅਤੇ ਉਨ੍ਹਾਂ ਨੂੰ ਵਾਪਸ ਨਹੀਂ ਲਿਆਂਦਾ। ਤੁਸੀਂ ਉਨ੍ਹਾਂ ਗੁਆਚੀਆਂ ਭੇਡਾਂ ਦੀ ਭਾਲ ਨਹੀਂ ਕੀਤੀ। ਨਹੀਂ ਤੁਸੀਂ ਜ਼ਾਲਮ ਅਤੇ ਗੰਭੀਰ ਸੀ-ਇਸੇ ਢੰਗ ਨਾਲ ਹੀ ਤੁਸੀਂ ਭੇਡਾਂ ਦੀ ਅਗਵਾਈ ਕਰਨ ਦੀ ਕੋਸ਼ਿਸ਼ ਕੀਤੀ!
5 “‘ਅਤੇ ਹੁਣ ਭੇਡਾਂ ਖਿਲਰ ਗਈਆਂ ਹਨ ਕਿਉਂ ਕਿ ਇੱਥੇ ਕੋਈ ਵੀ ਆਜੜੀ ਨਹੀਂ ਸੀ। ਉਹ ਹਰ ਜੰਗਲੀ ਜਾਨਵਰ ਦੀ ਖੁਰਾਕ ਬਣ ਗਈਆਂ। ਇਸ ਲਈ ਉਹ ਖਿੰਡ ਗਈਆਂ। 6 ਮੇਰਾ ਇੱਜੜ ਸਾਰੇ ਪਰਬਤਾਂ ਅਤੇ ਹਰ ਉੱਚੀ ਪਹਾੜੀ ਉੱਤੇ ਭਟਕਿਆ। ਮੇਰਾ ਇੱਜੜ ਧਰਤੀ ਤੇ ਹਰ ਪਾਸੇ ਖਿੰਡ ਗਿਆ। ਓੱਥੇ ਕੋਈ ਵੀ ਉਨ੍ਹਾਂ ਦੇਖਣ ਵਾਲਾ ਅਤੇ ਉਨ੍ਹਾਂ ਨੂੰ ਲੱਭਣ ਵਾਲਾ ਨਹੀਂ ਸੀ।’”
7 ਇਸ ਲਈ ਤੁਸੀਂ, ਆਜੜੀਓ, ਯਹੋਵਾਹ ਦਾ ਸ਼ਬਦ ਸੁਣੋ। ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, 8 “ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਤੁਹਾਡੇ ਨਾਲ ਇਹ ਇਕਰਾਰ ਕਰਦਾ ਹਾਂ। ਜੰਗਲੀ ਜਾਨਵਰਾਂ ਨੇ ਮੇਰੀਆਂ ਭੇਡਾਂ ਫ਼ੜ ਲਈਆਂ। ਹਾਂ, ਮੇਰਾ ਇੱਜੜ ਸਾਰੇ ਜੰਗਲੀ ਜਾਨਵਰਾਂ ਦਾ ਭੋਜਨ ਬਣ ਗਿਆ ਹੈ। ਕਿਉਂ ਕਿ ਉਨ੍ਹਾਂ ਦਾ ਕੋਈ ਅਸਲੀ ਆਜੜੀ ਨਹੀਂ ਸੀ। ਮੇਰੇ ਆਜੜੀਆਂ ਨੇ ਮੇਰੇ ਇੱਜੜ ਦੀ ਭਾਲ ਨਹੀਂ ਕੀਤੀ। ਨਹੀਂ, ਇਨ੍ਹਾਂ ਆਜੜੀਆਂ ਨੇ ਸਿਰਫ਼ ਭੇਡਾਂ ਨੂੰ ਮਾਰਿਆ ਅਤੇ ਆਪਣਾ ਪੋਸ਼ਣ ਕੀਤਾ। ਉਨ੍ਹਾਂ ਨੇ ਮੇਰੇ ਇੱਜੜ ਦਾ ਪੋਸ਼ਣ ਨਹੀਂ ਕੀਤਾ।”
9 ਇਸ ਲਈ, ਆਜੜੀਓ, ਤੁਸੀਂ ਯਹੋਵਾਹ ਦੇ ਸ਼ਬਦ ਨੂੰ ਸੁਣੋ! 10 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਆਜੜੀਆਂ ਦੇ ਵਿਰੁੱਧ ਹਾਂ! ਮੈਂ ਉਨ੍ਹਾਂ ਪਾਸੋਂ ਆਪਣੀਆਂ ਭੇਡਾਂ ਦੀ ਮੰਗ ਕਰਾਂਗਾ। ਮੈਂ ਉਨ੍ਹਾਂ ਦੀ ਛੁੱਟੀ ਕਰ ਦਿਆਂਗਾ! ਉਹ ਹੋਰ ਵੱਧੇਰੇ ਮੇਰੇ ਆਜੜੀ ਨਹੀਂ ਰਹਿਣਗੇ! ਫ਼ੇਰ ਆਜੜੀ ਆਪਣਾ ਪੋਸ਼ਣ ਨਹੀਂ ਕਰ ਸੱਕਣਗੇ। ਅਤੇ ਮੈਂ ਆਪਣੇ ਇੱਜੜ ਨੂੰ ਉਨ੍ਹਾਂ ਦੇ ਮੂੰਹਾਂ ਤੋਂ ਬਚਾ ਲਵਾਂਗਾ। ਫ਼ੇਰ ਮੇਰੀਆਂ ਭੇਡਾਂ ਉਨ੍ਹਾਂ ਦਾ ਭੋਜਨ ਨਹੀਂ ਹੋਣਗੀਆਂ।”
11 ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ, ਖੁਦ, ਉਨ੍ਹਾਂ ਦਾ ਆਜੜੀ ਹੋਵਾਂਗਾ। ਮੈਂ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ, ਮੈਂ ਉਨ੍ਹਾਂ ਨੂੰ ਲੱਭਾਂਗਾ। 12 ਜੇਕਰ ਕੋਈ ਆਜੜੀ ਆਪਣੀਆਂ ਭੇਡਾਂ ਦੇ ਨਾਲ ਹੁੰਦਾ ਹੈ ਜਦੋਂ ਉਹ ਦੂਰ ਭਟਕਣ ਲਗਦੀਆਂ ਹਨ, ਤਾਂ ਉਹ ਉਨ੍ਹਾਂ ਦੀ ਖੋਜ ਕਰਨ ਜਾਵੇਗਾ। ਇਸੇ ਤਰ੍ਹਾਂ, ਮੈਂ ਆਪਣੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਆਪਣੀਆਂ ਭੇਡਾਂ ਨੂੰ ਬਚਾ ਲਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਵਾਪਸ ਲਿਆਵਾਂਗਾ ਜਿੱਧਰ ਉਹ ਉਸ ਹਨੇਰੇ ਅਤੇ ਬਦਲਵਾਈ ਵਾਲੇ ਦਿਨ ਖਿੰਡ ਗਈਆਂ ਸਨ। 13 ਮੈਂ ਉਨ੍ਹਾਂ ਨੂੰ ਉਨ੍ਹਾਂ ਕੌਮਾਂ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਇਕੱਠਿਆਂ ਕਰਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਧਰਤੀ ਤੇ ਲਿਆਵਾਂਗਾ। ਅਤੇ ਮੈਂ ਉਨ੍ਹਾਂ ਦਾ, ਇਸਰਾਏਲ ਦੇ ਪਰਬਤਾਂ ਉੱਤੇ, ਨਦੀਆਂ ਕੰਢੇ, ਉਨ੍ਹਾਂ ਸਾਰੀਆਂ ਥਾਵਾਂ ਉੱਤੇ ਜਿੱਥੇ ਲੋਕ ਰਹਿੰਦੇ ਹਨ, ਪੋਸ਼ਣ ਕਰਾਂਗਾ। 14 ਮੈਂ ਉਨ੍ਹਾਂ ਦੀ ਘਾਹ ਦੇ ਮੈਦਾਨਾਂ ਵੱਲ ਅਗਵਾਈ ਕਰਾਂਗਾ। ਉਹ ਇਸਰਾਏਲ ਦੇ ਪਰਬਤਾਂ ਦੀ ਉੱਚੀ ਥਾਂ ਉੱਤੇ ਜਾਣਗੀਆਂ। ਓੱਥੇ ਉਹ ਚੰਗੀ ਧਰਤੀ ਉੱਤੇ ਲੇਟਣਗੀਆਂ ਅਤੇ ਘਾਹ ਖਾਣਗੀਆਂ। ਉਹ ਇਸਰਾਏਲ ਦੇ ਪਰਬਤਾਂ ਉੱਤੇ ਵੱਧੀਆ ਘਾਹ ਦੇ ਮੈਦਾਨ ਵਿੱਚ ਚਰਨਗੀਆਂ। 15 ਹਾਂ, ਮੈਂ ਆਪਣੇ ਇੱਜੜ ਦਾ ਪੋਸ਼ਣ ਕਰਾਂਗਾ ਅਤੇ ਮੈਂ ਉਨ੍ਹਾਂ ਦੀ ਆਰਾਮ ਵਾਲੀ ਥਾਂ ਵੱਲ ਅਗਵਾਈ ਕਰਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
16 “ਮੈਂ ਆਪਣੀਆਂ ਗੁਆਚੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਉਨ੍ਹਾਂ ਭੇਡਾਂ ਨੂੰ ਵਾਪਸ ਲਿਆਵਾਂਗਾ ਜਿਹੜੀਆਂ ਖਿੰਡ ਗਈਆਂ ਸਨ। ਮੈਂ ਜ਼ਖਮੀ ਹੋਈਆਂ ਭੇਡਾਂ ਦੇ ਪਟ੍ਟੀਆਂ ਬਂਨ੍ਹਾਂਗਾ। ਮੈਂ ਕਮਜ਼ੋਰ ਭੇਡਾਂ ਨੂੰ ਤਕੜੀਆਂ ਕਰਾਂਗਾ। ਪਰ ਮੈਂ ਉਨ੍ਹਾਂ ਮੋਟੇ ਅਤੇ ਤਾਕਤਵਰ ਆਜੜੀਆਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਓਸੇ ਤਰ੍ਹਾਂ ਦੀ ਸਜ਼ਾ ਦੀ ਖੁਰਾਕ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”
17 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਤੂੰ, ਮੇਰੇ ਇੱਜੜ, ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ। ਮੈਂ ਭੇਡੂਆਂ ਅਤੇ ਬਕਰਿਆਂ ਵਿੱਚਕਾਰ ਨਿਆਂ ਕਰਾਂਗਾ। 18 ਤੁਸੀਂ ਚੰਗੀ ਧਰਤੀ ਉੱਤੇ ਉੱਗਣ ਵਾਲੀ ਘਾਹ ਚਰ ਸੱਕਦੇ ਹੋ। ਇਸ ਲਈ ਤੁਸੀਂ ਉਸ ਘਾਹ ਨੂੰ ਕਿਉਂ ਲਿਤਾੜਦੇ ਹੋ ਜਿਸ ਨੂੰ ਹੋਰ ਭੇਡਾਂ ਖਾਣਾ ਚਾਹੁੰਦੀਆਂ ਹਨ? ਤੁਸੀਂ ਬਹੁਤ ਸਾਰਾ ਸਾਫ਼ ਪਾਣੀ ਪੀ ਸੱਕਦੇ ਹੋ। ਇਸ ਲਈ ਤੁਸੀ ਉਸ ਪਾਣੀ ਨੂੰ ਕਿਉਂ ਗੰਧਲਾ ਕਰਦੇ ਹੋ ਜਿਸ ਨੂੰ ਹੋਰ ਭੇਡਾਂ ਪੀਣਾ ਚਾਹੁੰਦੀਆਂ ਹਨ? 19 ਮੇਰੇ ਇੱਜੜ ਨੂੰ ਉਹੀ ਘਾਹ ਖਾਣਾ ਪੈਣਾ ਹੈ ਜੋ ਤੁਸੀਂ ਆਪਣੇ ਪੈਰਾਂ ਹੇਠਾਂ ਮਿਧਿਆ ਅਤੇ ਉਨ੍ਹਾਂ ਨੂੰ ਓਹੀ ਪਾਣੀ ਪੀਣਾ ਪਿਆ ਜਿਹੜਾ ਤੁਸੀਂ ਆਪਣੇ ਪੈਰਾਂ ਨਾਲ ਗੰਧਲਾ ਕੀਤਾ!”
20 ਇਸ ਲਈ ਮੇਰਾ ਪ੍ਰਭੂ ਯਹੋਵਾਹ ਉਨ੍ਹਾਂ ਨੂੰ ਆਖਦਾ ਹੈ: “ਮੈਂ, ਖੁਦ, ਮੋਟੀਆਂ ਅਤੇ ਪਤਲੀਆਂ ਭੇਡਾਂ ਵਿੱਚਕਾਰ ਨਿਆਂ ਕਰਾਂਗਾ। 21 ਤੁਸੀਂ ਆਪਣੇ ਪਾਸਿਆਂ ਅਤੇ ਮੋਢੇ ਨਾਲ ਧੱਕਾ ਦਿੰਦੇ ਹੋ। ਤੁਸੀਂ ਸਾਰੀਆਂ ਕਮਜ਼ੋਰ ਭੇਡਾਂ ਨੂੰ ਆਪਣੇ ਸਿੰਗਾਂ ਨਾਲ ਹੇਠਾਂ ਡੇਗ ਦਿੰਦੇ ਹੋ। ਤੁਸੀਂ ਉਨ੍ਹਾਂ ਨੂੰ ਬਾਹਰ ਕੱਢਣ ਤੀਕ ਧੱਕਦੇ ਰਹਿੰਦੇ ਹੋ। 22 ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ। ਉਹ ਹੁਣ ਜੰਗਲੀ ਜਾਨਵਰਾਂ ਦਾ ਸ਼ਿਕਾਰ ਨਹੀਂ ਹੋਵੇਗਾ। ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ। 23 ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ। 24 ਫ਼ੇਰ ਮੈਂ, ਪ੍ਰਭੂ ਅਤੇ ਯਹੋਵਾਹ, ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਵਿੱਚ ਰਹਿਣ ਵਾਲਾ ਉਨ੍ਹਾਂ ਦਾ ਹਾਕਮ ਹੋਵੇਗਾ। ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ।
25 “ਅਤੇ ਫ਼ੇਰ ਮੈਂ ਆਪਣੀਆਂ ਭੇਡਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਮੈਂ ਨੁਕਸਾਨਦਾਇੱਕ ਜਾਨਵਰਾਂ ਨੂੰ ਇਸਰਾਏਲ ਦੀ ਧਰਤੀ ਤੋਂ ਦੂਰ ਕਰ ਦਿਆਂਗਾ। ਫ਼ੇਰ ਭੇਡਾਂ ਮਾਰੂਬਲ ਵਿੱਚ ਸੁਰੱਖਿਅਤ ਹੋ ਸੱਕਦੀਆਂ ਹਨ ਅਤੇ ਜੰਗਲ ਵਿੱਚ ਸੌਂ ਸੱਕਦੀਆਂ ਹਨ। 26 ਮੈਂ ਆਪਣੀ ਪਹਾੜੀ ਦੇ ਇਰਦ-ਗਿਰਦ ਦੀਆਂ ਭੇਡਾਂ ਅਤੇ ਥਾਵਾਂ ਨੂੰ ਅਸੀਸ ਦੇਵਾਂਗਾ। ਮੈਂ ਸਹੀ ਸਮੇਂ ਬਾਰਸ਼ਾਂ ਹੋਣ ਦੇਵਾਂਗਾ। ਉਹ ਉਨ੍ਹਾਂ ਉੱਤੇ ਅਸੀਸਾਂ ਵਰ੍ਹਾਉਣਗੀਆਂ। 27 ਖੇਤਾਂ ਵਿੱਚ ਉੱਗਣ ਵਾਲੇ ਰੁੱਖ ਫ਼ਲ ਪੈਦਾ ਕਰਨਗੇ। ਧਰਤੀ ਆਪਣੀ ਫ਼ਸਲ ਦੇਵੇਗੀ। ਇਸ ਲਈ ਭੇਡਾਂ ਆਪਣੀ ਧਰਤੀ ਉੱਤੇ ਸੁਰੱਖਿਅਤ ਹੋਣਗੀਆਂ। ਮੈਂ ਉਨ੍ਹਾਂ ਉਤਲੇ ਜੂਲੇ ਤੋੜ ਦਿਆਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਸ਼ਕਤੀ ਤੋਂ ਬਚਾਵਾਂਗਾ ਜਿਨ੍ਹਾਂ ਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਸੀ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। 28 ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਜਾਨਵਰਾਂ ਵਾਂਗ ਨਹੀਂ ਫ਼ੜੇ ਜਾਣਗੇ। ਉਹ ਜਾਨਵਰ ਉਨ੍ਹਾਂ ਨੂੰ ਫ਼ੇਰ ਨਹੀਂ ਖਾਣਗੇ। ਪਰ ਉਹ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ। 29 ਮੈਂ ਉਨ੍ਹਾਂ ਨੂੰ ਕੁਝ ਜ਼ਮੀਨ ਦਿਆਂਗਾ ਜਿਹੜਾ ਚੰਗਾ ਬਗੀਚਾ ਬਣ ਸੱਕੇਗੀ। ਫ਼ੇਰ ਉਨ੍ਹਾਂ ਨੂੰ ਉਸ ਧਰਤੀ ਤੇ ਭੁੱਖ ਨਹੀਂ ਝੱਲਣੀ ਪਵੇਗੀ। ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਬੇਇੱਜ਼ਤ ਨਹੀਂ ਹੋਣਗੇ। 30 ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ। ਅਤੇ ਉਨ੍ਹਾਂ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ। ਅਤੇ ਇਸਰਾਏਲ ਦਾ ਪਰਿਵਾਰ ਜਾਣ ਜਾਵੇਗਾ ਕਿ ਉਹ ਮੇਰੇ ਬੰਦੇ ਹਨ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
31 “ਤੁਸੀਂ ਮੇਰੀਆਂ ਭੇਡਾਂ ਹੋ, ਮੇਰੇ ਘਾਹ ਦੇ ਮੈਦਾਨ ਦੀਆਂ ਭੇਡਾਂ। ਤੁਸੀਂ ਸਿਰਫ਼ ਮਨੁੱਖ ਹੋ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
ਅਦੋਮ ਦੇ ਵਿਰੁੱਧ ਸੰਦੇਸ਼
35 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਸ਼ਈਰ ਪਰਬਤ ਵੱਲ ਵੇਖ, ਅਤੇ ਮੇਰੇ ਲਈ ਇਸਦੇ ਵਿਰੁੱਧ ਬੋਲ। 3 ਇਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:
“‘ਸ਼ਈਰ ਪਰਬਤ, ਮੈਂ ਹਾਂ ਤੇਰੇ ਵਿਰੁੱਧ!
ਸਜ਼ਾ ਦੇਵਾਂਗਾ ਤੈਨੂੰ ਮੈਂ।
ਬਣਾ ਦਿਆਂਗਾ ਮੈਂ ਤੈਨੂੰ ਵੀਰਾਨ ਬੰਜਰ ਧਰਤੀ।
4 ਤਬਾਹ ਕਰ ਦਿਆਂਗਾ ਮੈਂ ਤੇਰੇ ਸ਼ਹਿਰਾਂ ਨੂੰ।
ਅਤੇ ਹੋ ਜਾਵੇਗਾ ਵੀਰਾਨ ਤੂੰ।
ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।
5 “‘ਕਿਉਂ ਕਿ ਤੂੰ ਹਮੇਸ਼ਾ ਰਿਹਾ ਹੈਂ ਖਿਲਾਫ਼ ਮੇਰੇ ਲੋਕਾਂ ਦੇ। ਇਸਤੇਮਾਲ ਕੀਤੀ ਤੂੰ ਆਪਣੀ ਤਲਵਾਰ ਇਸਰਾਏਲ ਦੇ ਵਿਰੁੱਧ ਉਨ੍ਹਾਂ ਦੇ ਮੁਸੀਬਤ ਵੇਲੇ। ਉਨ੍ਹਾਂ ਦੀ ਆਖਰੀ ਸਜ਼ਾ ਵੇਲੇ।’” 6 ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਰੱਖ ਕੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਮੌਤ ਦੇ ਹਵਾਲੇ ਕਰ ਦਿਆਂਗਾ। ਮੌਤ ਤੈਨੂੰ ਭਜਾਵੇਗੀ। ਤੂੰ ਲੋਕਾਂ ਨੂੰ ਮਾਰਨ ਤੋਂ ਨਫ਼ਰਤ ਨਹੀਂ ਕੀਤੀ। ਇਸ ਲਈ ਮੌਤ ਤੈਨੂੰ ਭਜਾਵੇਗੀ। 7 ਅਤੇ ਮੈਂ ਸ਼ਈਰ ਪਰਬਤ ਨੂੰ ਇੱਕ ਵੀਰਾਨ ਖੰਡਰ ਬਣਾ ਦਿਆਂਗਾ। ਮੈਂ ਉਸ ਸ਼ਹਿਰ ਵਿੱਚੋਂ ਆਉਣ ਵਾਲੇ ਹਰ ਬੰਦੇ ਨੂੰ ਮਾਰ ਦਿਆਂਗਾ। ਅਤੇ ਮੈਂ ਹਰ ਓਸ ਬੰਦੇ ਨੂੰ ਮਾਰ ਦਿਆਂਗਾ ਜਿਹੜਾ ਉਸ ਸ਼ਹਿਰ ਵਿੱਚ ਜਾਣ ਦੀ ਕੋਸ਼ਿਸ਼ ਕਰੇਗਾ। 8 ਮੈਂ ਇਸਦੇ ਪਰਬਤਾਂ ਨੂੰ ਲਾਸ਼ਾਂ ਨਾਲ ਢੱਕੱ ਦਿਆਂਗਾ। ਉਹ ਲਾਸ਼ਾਂ ਤੇਰੀਆਂ ਸਾਰੀਆਂ ਪਹਾੜੀਆਂ, ਵਾਦੀਆਂ ਤੇ ਤੇਰੀਆਂ ਸਾਰੀਆਂ ਘਾਟੀਆਂ ਵਿੱਚ ਹੋਣਗੀਆਂ। 9 ਮੈਂ ਤੈਨੂੰ ਹਮੇਸ਼ਾ ਲਈ ਵੀਰਾਨ ਕਰ ਦਿਆਂਗਾ। ਕੋਈ ਵੀ ਤੇਰੇ ਸ਼ਹਿਰਾਂ ਵਿੱਚ ਨਹੀਂ ਰਹੇਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
10 ਤੂੰ ਆਖਿਆ ਸੀ, “ਇਹ ਦੋ ਕੌਮਾਂ ਅਤੇ ਦੇਸ਼ ਮੇਰੇ ਹੋਣਗੇ। ਅਸੀਂ ਉਨ੍ਹਾਂ ਨੂੰ ਆਪਣੀ ਖਾਤਰ ਲਵਾਂਗੇ।”
ਪਰ ਯਹੋਵਾਹ ਇੱਥੇ ਹੈ! 11 ਅਤੇ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਤੁਸੀਂ ਮੇਰੇ ਲੋਕਾਂ ਨਾਲ ਈਰਖਾ ਕੀਤੀ। ਤੁਸੀਂ ਉਨ੍ਹਾਂ ਉੱਤੇ ਗੁੱਸਾ ਕੀਤਾ ਅਤੇ ਕਿਉਂ ਕਿ ਤੁਸੀਂ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਨੂੰ ਓਸੇ ਤਰ੍ਹਾਂ ਸਜ਼ਾ ਦੇਵਾਂਗਾ ਜਿਵੇਂ ਤੁਸੀਂ ਉਨ੍ਹਾਂ ਨੂੰ ਨੁਕਸਾਨ ਪੁਚਾਇਆ ਸੀ! ਮੈਂ ਤੁਹਾਨੂੰ ਸਜ਼ਾ ਦੇਵਾਂਗਾ ਅਤੇ ਆਪਣੇ ਲੋਕਾਂ ਨੂੰ ਇਹ ਜਾਣ ਲੈਣ ਦਿਆਂਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ। 12 ਅਤੇ ਫ਼ੇਰ ਤੁਹਾਨੂੰ ਵੀ ਪਤਾ ਲੱਗ ਜਾਵੇਗਾ ਕਿ ਮੈਂ ਤੁਹਾਡੀਆਂ ਸਾਰੀਆਂ ਬੇਇੱਜ਼ਤੀਆਂ ਬਾਰੇ ਸੁਣ ਲਿਆ ਹੈ।
“ਤੁਸੀਂ ਇਸਰਾਏਲ ਦੇ ਪਰਬਤ ਦੇ ਵਿਰੁੱਧ ਬਹੁਤ ਮੰਦਾ ਬੋਲਿਆ ਹੈ। ਤੁਸੀਂ ਆਖਿਆ ਸੀ, ‘ਇਸਰਾਏਲ ਤਬਾਹ ਹੋ ਗਿਆ ਹੈ! ਅਸੀਂ ਉਨ੍ਹਾਂ ਨੂੰ ਭੋਜਨ ਵਾਂਗ ਚਬਾ ਜਾਵਾਂਗੇ!’ 13 ਅਤੇ ਤੁਸੀਂ ਗੁਮਾਨੀ ਸੀ ਅਤੇ ਮੇਰੇ ਖਿਲਾਫ਼ ਗੱਲਾਂ ਕੀਤੀਆਂ ਸਨ। ਤੁਸੀਂ ਬਹੁਤ ਜ਼ਿਆਦਾ ਵਾਰੀ ਬੋਲੇ ਸੀ ਅਤੇ ਮੈਂ ਤੁਹਾਡਾ ਆਖਿਆ ਹਰ ਸ਼ਬਦ ਸੁਣ ਲਿਆ ਹੈ! ਹਾਂ, ਮੈਂ ਤੁਹਾਨੂੰ ਸੁਣ ਲਿਆ ਸੀ।”
14 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਸਾਰੀ ਧਰਤੀ ਉਦੋਂ ਪ੍ਰਸੰਨ ਹੋਵੇਗੀ ਜਦੋਂ ਮੈਂ ਤੁਹਾਨੂੰ ਤਬਾਹ ਕਰਾਂਗਾ। 15 ਤੁਸੀਂ ਖੁਸ਼ ਹੋਏ ਸੀ ਜਦੋਂ ਇਸਰਾਏਲ ਦਾ ਦੇਸ਼ ਤਬਾਹ ਹੋਇਆ ਸੀ। ਮੈਂ ਤੁਹਾਡੇ ਨਾਲ ਵੀ ਓਸੇ ਤਰ੍ਹਾਂ ਦਾ ਸਲੂਕ ਕਰਾਂਗਾ। ਸ਼ਈਰ ਪਰਬਤ ਅਤੇ ਅਦੋਮ ਦਾ ਪੂਰਾ ਦੇਸ ਤਬਾਹ ਹੋ ਜਾਵੇਗਾ। ਫ਼ੇਰ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”
2010 by World Bible Translation Center