Print Page Options
Previous Prev Day Next DayNext

Bible in 90 Days

An intensive Bible reading plan that walks through the entire Bible in 90 days.
Duration: 88 days
Punjabi Bible: Easy-to-Read Version (ERV-PA)
Version
ਹਿਜ਼ਕੀਏਲ 36:1-47:12

ਇਸਰਾਏਲ ਦੀ ਧਰਤੀ ਫ਼ੇਰ ਉਸਾਰੀ ਜਾਵੇਗੀ

36 “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਬਤਾਂ ਨਾਲ ਮੇਰੇ ਲਈ ਗੱਲ ਕਰ। ਇਸਰਾਏਲ ਦੇ ਪਰਬਤਾਂ ਨੂੰ ਯਹੋਵਾਹ ਦਾ ਸ਼ਬਦ ਸੁਣਨ ਲਈ ਆਖ! ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਦੁਸ਼ਮਣ ਨੇ ਤੁਹਾਡੇ ਵਿਰੁੱਧ ਮੰਦੀਆਂ ਗੱਲਾਂ ਆਖੀਆਂ। ਉਨ੍ਹਾਂ ਨੇ ਆਖਿਆ! ਆਹਾ! ਹੁਣ ਪ੍ਰਾਚੀਨ ਪਰਬਤ ਸਾਡੇ ਹੋ ਜਾਣਗੇ।’

“ਇਸ ਲਈ ਇਸਰਾਏਲ ਦੇ ਪਰਬਤਾਂ ਨਾਲ ਮੇਰੇ ਲਈ ਗੱਲ ਕਰ। ਉਨ੍ਹਾਂ ਨੂੰ ਦੱਸ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ। ‘ਦੁਸ਼ਮਣ ਨੇ ਤੁਹਾਡੇ ਸ਼ਹਿਰਾਂ ਨੂੰ ਤਬਾਹ ਕੀਤਾ ਅਤੇ ਤੁਹਾਡੇ ਉੱਤੇ ਹਰ ਪਾਸਿਓ ਹਮਲਾ ਕੀਤਾ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਤੁਸੀਂ ਹੋਰਨਾਂ ਕੌਮਾਂ ਦੇ ਹੋ ਜਾਓ। ਫ਼ੇਰ ਲੋਕਾਂ ਨੇ ਕਾਨਾਫੂਸੀ ਕੀਤੀ ਅਤੇ ਤੁਹਾਡੇ ਬਾਰੇ ਮੰਦੀਆਂ ਗੱਲਾਂ ਆਖੀਆਂ।’”

ਇਸ ਲਈ, ਇਸਰਾਏਲ ਦੇ ਪਰਬਤੋਂ, ਮੇਰੇ ਪ੍ਰਭੂ ਯਹੋਵਾਹ ਦੇ ਸ਼ਬਦ ਨੂੰ ਸੁਣੋ! ਮੇਰਾ ਪ੍ਰਭੂ ਯਹੋਵਾਹ ਪਰਬਤਾਂ, ਪਹਾੜੀਆਂ,ਨਹਿਰਾਂ, ਵਾਦੀਆਂ, ਵੀਰਾਨ ਉਜਾੜਾਂ ਅਤੇ ਉਨ੍ਹਾਂ ਛੱਡੇ ਹੋਏ ਸ਼ਹਿਰਾਂ ਬਾਰੇ ਇਹ ਆਖਦਾ ਹੈ, ਜਿਨ੍ਹਾਂ ਨੂੰ ਆਲੇ-ਦੁਆਲੇ ਦੀਆਂ ਹੋਰਨਾਂ ਕੌਮਾਂ ਵੱਲੋਂ ਲੁੱਟਿਆ ਗਿਆ ਹੈ ਅਤੇ ਉਨ੍ਹਾਂ ਉੱਪਰ ਹੱਸਿਆ ਗਿਆ ਹੈ। ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ ਸੌਂਹ ਖਾਂਦਾ ਹਾਂ, ਮੈਂ ਆਪਣੀਆਂ ਬਲਵਾਨ ਭਾਵਨਾਵਾਂ ਨੂੰ ਪ੍ਰਗਟ ਹੋਣ ਦਿਆਂਗਾ! ਮੈਂ ਅਦੋਮ ਅਤੇ ਹੋਰਨਾਂ ਕੌਮਾਂ ਨੂੰ ਆਪਣਾ ਕਹਿਰ ਮਹਿਸੂਸ ਕਰਾਵਾਂਗਾ। ਉਨ੍ਹਾਂ ਕੌਮਾਂ ਨੇ ਮੇਰੀ ਧਰਤੀ ਆਪਣੀ ਬਣਾ ਲਈ। ਉਨ੍ਹਾਂ ਕੋਲ ਉਦੋਂ ਸੱਚਮੁੱਚ ਚੰਗਾ ਸਮਾਂ ਸੀ ਜਦੋਂ ਉਨ੍ਹਾਂ ਨੇ ਇਹ ਦਰਸਾਇਆ ਸੀ ਕਿ ਉਹ ਇਸ ਧਰਤੀ ਨੂੰ ਕਿੰਨੀ ਨਫ਼ਰਤ ਕਰਦੇ ਸਨ। ਉਨ੍ਹਾਂ ਨੇ ਧਰਤੀ ਆਪਣੀ ਖਾਤਰ ਲੈ ਲਈ ਤਾਂ ਜੋ ਇਸ ਨੂੰ ਤਬਾਹ ਕਰ ਸੱਕਣ!”

“ਇਸ ਲਈ, ਇਸਰਾਏਲ ਦੀ ਧਰਤੀ ਬਾਰੇ ਇਹ ਗੱਲਾਂ ਆਖ। ਪਰਬਤਾਂ, ਪਹਾੜੀਆਂ, ਨਹਿਰਾਂ ਅਤੇ ਵਾਦੀਆਂ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਮੈਂ ਆਪਣੀਆਂ ਬਲਵਾਨ ਭਾਵਨਾਵਾਂ ਅਤੇ ਕਹਿਰ ਨੂੰ ਜ਼ੁਬਾਨ ਦਿਆਂਗਾ। ਕਿਉਂ? ਕਿਉਂ ਕਿ ਤੁਹਾਨੂੰ ਹੋਰਨਾਂ ਕੌਮਾਂ ਵੱਲੋਂ ਬੇਇੱਜ਼ਤੀ ਝੱਲਣੀ ਪਈ।’”

ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਹੀ ਹਾਂ ਜਿਹੜਾ ਇਹ ਇਕਰਾਰ ਕਰ ਰਿਹਾ ਹੈ! ਮੈਂ ਸੌਂਹ ਖਾਂਦਾ ਹਾਂ ਕਿ ਤੇਰੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਉਨ੍ਹਾਂ ਬੇਇੱਜ਼ਤੀਆਂ ਲਈ ਦੁੱਖ ਭੋਗਣਾ ਪਵੇਗਾ।

“ਪਰ ਇਸਰਾਏਲ ਦੇ ਪਰਬਤੋਂ, ਤੁਸੀਂ ਇਸਰਾਏਲ ਦੇ ਮੇਰੇ ਲੋਕਾਂ ਲਈ ਨਵੇਂ ਰੁੱਖ ਉਗਾਵੋਂਗੇ ਅਤੇ ਫ਼ਲ ਪੈਦਾ ਕਰੋਗੇ। ਮੇਰੇ ਲੋਕ ਛੇਤੀ ਹੀ ਵਾਪਸ ਆਉਣਗੇ। ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਡੀ ਸਹਾਇਤਾ ਕਰਾਂਗਾ ਲੋਕ ਤੇਰੀ ਜ਼ਮੀਨ ਵਾਹੁਣਗੇ। ਲੋਕ ਤੇਰੇ ਅੰਦਰ ਬੀਜ ਪਾਉਣਗੇ। 10 ਤੇਰੇ ਉੱਤੇ ਰਹਿਣ ਵਾਲੇ ਬਹੁਤ-ਬਹੁਤ ਸਾਰੇ ਲੋਕ ਹੋਣਗੇ। ਇਸਰਾਏਲ ਦਾ ਪੂਰਾ ਪਰਿਵਾਰ-ਉਹ ਸਾਰੇ ਦਾ ਸਾਰਾ ਇੱਥੇ ਰਹੇਗਾ। ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕ ਹੋਣਗੇ। ਬਰਬਾਦ ਹੋਈਆਂ ਥਾਵਾਂ ਨਵੀਆਂ ਵਾਂਗ ਫ਼ੇਰ ਉਸਾਰੀਆਂ ਜਾਣਗੀਆਂ। 11 ਮੈਂ ਤੈਨੂੰ ਬਹੁਤ ਸਾਰੇ ਬੰਦੇ ਅਤੇ ਜਾਨਵਰ ਦੇਵਾਂਗਾ। ਅਤੇ ਉਹ ਵੱਧਣ ਫੁੱਲਣਗੇ ਅਤੇ ਉਨ੍ਹਾਂ ਦੇ ਬਹੁਤ ਔਲਾਦ ਹੋਵੇਗੀ। ਮੈਂ ਅਤੀਤ ਵਾਂਗ ਤੇਰੇ ਉੱਤੇ ਰਹਿਣ ਲਈ ਲੋਕਾਂ ਨੂੰ ਲਿਆਵਾਂਗਾ। ਮੈਂ ਤੇਰੇ ਲਈ ਇਸ ਨੂੰ ਪਹਿਲਾਂ ਨਾਲੋਂ ਬਿਹਤਰ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। 12 ਹਾਂ, ਮੈਂ ਬਹੁਤ ਸਾਰੇ ਲੋਕਾਂ, ਇਸਰਾਏਲ ਦੇ ਲੋਕਾਂ ਦੀ ਅਗਵਾਈ ਤੇਰੀ ਧਰਤੀ ਵੱਲ ਕਰਾਂਗਾ। ਤੂੰ ਉਨ੍ਹਾਂ ਦੀ ਜਾਇਦਾਦ ਹੋਵੇਂਗਾ। ਅਤੇ ਤੂੰ ਫ਼ੇਰ ਕਦੇ ਵੀ ਉਨ੍ਹਾਂ ਕੋਲੋਂ ਬੱਚੇ ਨਹੀਂ ਖੋਹੇਁਗਾ।”

13 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਇਸਰਾਏਲ ਦੀ ਧਰਤੀ, ਲੋਕੀ ਤੈਨੂੰ ਮੰਦੀਆਂ ਗੱਲਾਂ ਆਖਦੇ ਹਨ। ਉਹ ਆਖਦੇ ਨੇ ਕਿ ਤੂੰ ਆਪਣੇ ਲੋਕਾਂ ਨੂੰ ਤਬਾਹ ਕਰ ਦਿੱਤਾ। ਉਹ ਆਖਦੇ ਨੇ ਕਿ ਤੂੰ ਆਪਣੇ ਲੋਕਾਂ ਕੋਲੋਂ ਬੱਚੇ ਖੋਹ ਲੇ। 14 ਪਰ ਤੂੰ ਲੋਕਾਂ ਨੂੰ ਹੁਣ ਫ਼ੇਰ ਨਹੀਂ ਤਬਾਹ ਕਰੇਂਗਾ। ਤੂੰ ਉਨ੍ਹਾਂ ਦੇ ਬੱਚਿਆਂ ਨੂੰ ਫੇਰ ਨਹੀਂ ਖੋਹੇਁਗਾ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।

15 “ਮੈਂ ਉਨ੍ਹਾਂ ਹੋਰਨਾਂ ਕੌਮਾਂ ਨੂੰ ਹੋਰ ਵੱਧੇਰੇ ਤੈਨੂੰ ਬੇਇੱਜ਼ਤ ਨਹੀਂ ਕਰਨ ਦਿਆਂਗਾ। ਤੂੰ ਉਨ੍ਹਾਂ ਲੋਕਾਂ ਦੁਆਰਾ ਹੋਰ ਵੱਧੇਰੇ ਨਹੀਂ ਸਤਾਇਆ ਜਾਵੇਂਗਾ। ਤੁਸੀਂ ਫ਼ੇਰ ਤੋਂ ਆਪਣੇ ਲੋਕਾਂ ਪਾਸੋਂ ਬੱਚੇ ਨਹੀਂ ਲਵੋਂਗੇ।” ਯਹੋਵਾਹ ਮੇਰੇ ਪ੍ਰਭੂ ਨੇ ਉਹ ਗੱਲਾਂ ਆਖੀਆਂ।

ਯਹੋਵਾਹ ਆਪਣੀ ਨੇਕਨਾਮੀ ਦੀ ਰੱਖਿਆ ਕਰੇਗਾ

16 ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 17 “ਆਦਮੀ ਦੇ ਪੁੱਤਰ ਇਸਰਾਏਲ ਦਾ ਪਰਿਵਾਰ ਆਪਣੇ ਦੇਸ਼ ਵਿੱਚ ਰਹਿੰਦਾ ਸੀ। ਪਰ ਉਨ੍ਹਾਂ ਨੇ ਆਪਣੇ ਮੰਦੇ ਅਮਲਾਂ ਨਾਲ ਉਸ ਧਰਤੀ ਨੂੰ ਨਾਪਾਕ ਕਰ ਦਿੱਤਾ। ਮੇਰੇ ਲਈ ਉਹ ਉਸ ਔਰਤ ਵਰਗੇ ਸਨ ਜਿਹੜੀ ਆਪਣੀ ਮਾਹਵਾਰੀ ਆਉਣ ਤੇ ਪਲੀਤ ਹੋ ਜਾਂਦੀ ਹੈ। 18 ਉਨ੍ਹਾਂ ਨੇ ਧਰਤੀ ਉੱਤੇ ਖੂਨ ਡੋਲ੍ਹਿਆ ਜਦੋਂ ਉਨ੍ਹਾਂ ਨੇ ਉਸ ਧਰਤੀ ਉੱਤੇ ਲੋਕਾਂ ਨੂੰ ਕਤਲ ਕੀਤਾ। ਉਨ੍ਹਾਂ ਨੇ ਆਪਣੇ ਬੁੱਤਾਂ ਰਾਹੀਂ ਧਰਤੀ ਨੂੰ ਨਾਪਾਕ ਕੀਤਾ। ਇਸ ਲਈ ਮੈਂ ਉਨ੍ਹਾਂ ਨੂੰ ਦਰਸਾਇਆ ਕਿ ਮੈਂ ਕਿੰਨਾ ਕਹਿਰਵਾਨ ਸਾਂ। 19 ਮੈਂ ਉਨ੍ਹਾਂ ਨੂੰ ਕੌਮਾਂ ਦਰਮਿਆਨ ਖਿੰਡਾ ਦਿੱਤਾ ਅਤੇ ਸਾਰੀਆਂ ਧਰਤੀਆਂ ਉੱਤੇ ਫ਼ੈਲਾ ਦਿੱਤਾ। ਮੈਂ ਉਨ੍ਹਾਂ ਨੂੰ ਉਹ ਸਜ਼ਾ ਦਿੱਤੀ ਜਿਹੜੀ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਕਰਕੇ ਮਿਲਣੀ ਚਾਹੀਦੀ ਸੀ। 20 ਪਰ ਉਨ੍ਹਾਂ ਨੇ ਉਨ੍ਹਾਂ ਹੋਰਨਾਂ ਕੌਮਾਂ ਅੰਦਰ ਵੀ ਮੇਰੀ ਨੇਕਨਾਮੀ ਨੂੰ ਬਰਬਾਦ ਕਰ ਦਿੱਤਾ। ਕਿਵੇਂ? ਉਨ੍ਹਾਂ ਕੌਮਾਂ ਨੇ ਆਖਿਆ, ‘ਇਹ ਯਹੋਵਾਹ ਦੇ ਲੋਕ ਹਨ, ਪਰ ਇਨ੍ਹਾਂ ਨੇ ਉਸਦੀ ਧਰਤੀ ਛੱਡ ਦਿੱਤੀ। ਇਸ ਲਈ ਅਵੱਸ਼ ਹੀ ਯਹੋਵਾਹ ਵਿੱਚ ਕੁਝ ਦੋਸ਼ ਹੋਵੇਗਾ!’

21 “ਇਸਰਾਏਲ ਦੇ ਲੋਕਾਂ ਨੇ, ਜਿਹੜੀਆਂ ਥਾਵਾਂ ਉੱਤੇ ਵੀ ਉਹ ਗਏ, ਮੇਰਾ ਪਵਿੱਤਰ ਨਾਮ ਬਦਨਾਮ ਕਰ ਦਿੱਤਾ। ਅਤੇ ਮੈਨੂੰ ਆਪਣੇ ਨਾਮ ਉੱਤੇ ਅਫ਼ਸੋਸ ਹੋਇਆ। 22 ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਇਸਰਾਏਲ ਦੇ ਪਰਿਵਾਰ, ਤੂੰ ਜਿੱਥੇ ਵੀ ਗਿਆ, ਮੇਰਾ ਪਵਿੱਤਰ ਨਾਮ ਬਦਨਾਮ ਕਰ ਦਿੱਤਾ। ਮੈਂ ਇਸ ਨੂੰ ਰੋਕਣ ਲਈ ਕੁਝ ਕਰਨ ਜਾ ਰਿਹਾ ਹਾਂ। ਇਸਰਾਏਲ, ਮੈਂ ਤੇਰੀ ਖਾਤਰ ਅਜਿਹਾ ਨਹੀਂ ਕਰਾਂਗਾ! ਮੈਂ ਅਜਿਹਾ ਆਪਣੇ ਪਵਿੱਤਰ ਨਾਮ ਖਾਤਰ ਕਰਾਂਗਾ। 23 ਮੈਂ ਉਨ੍ਹਾਂ ਕੌਮਾਂ ਨੂੰ ਦਰਸਾ ਦਿਆਂਗਾ ਕਿ ਮੇਰਾ ਮਹਾਨ ਨਾਮ ਸੱਚਮੁੱਚ ਪਵਿੱਤਰ ਹੈ। ਤੂੰ ਉਨ੍ਹਾਂ ਕੌਮਾਂ ਵਿੱਚ ਮੇਰੀ ਨੇਕਨਾਮੀ ਬਰਬਾਦ ਕਰ ਦਿੱਤੀ! ਪਰ ਮੈਂ ਤੈਨੂੰ ਦਰਸਾ ਦਿਆਂਗਾ ਕਿ ਮੈਂ ਪਵਿੱਤਰ ਹਾਂ। ਮੈਂ ਤੈਨੂੰ ਮੇਰੇ ਨਾਮ ਦਾ ਆਦਰ ਕਰਨ ਲਈ ਮਜ਼ਬੂਰ ਕਰਾਂਗਾ। ਅਤੇ ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

24 ਪਰਮੇਸ਼ੁਰ ਨੇ ਆਖਿਆ, “ਮੈਂ ਤੈਨੂੰ ਉਨ੍ਹਾਂ ਕੌਮਾਂ ਤੋਂ ਬਾਹਰ ਕੱਢ ਲਵਾਂਗਾ, ਤੁਹਾਨੂੰ ਇਕੱਠਿਆਂ ਕਰਾਂਗਾ, ਅਤੇ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲਿਆਵਾਂਗਾ। 25 ਫ਼ੇਰ ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ ਅਤੇ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਡੀ ਸਾਰੀ ਮੈਲ ਧੋ ਦਿਆਂਗਾ। ਮੈਂ ਉਨ੍ਹਾਂ ਘਿਰਣਿਤ ਬੁੱਤਾਂ ਦੀ ਸਾਰੀ ਮੈਲ ਧੋ ਦਿਆਂਗਾ ਅਤੇ ਤੁਹਾਨੂੰ ਪਵਿੱਤਰ ਬਣਾ ਦਿਆਂਗਾ।”

26 ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਡੇ ਅੰਦਰ ਨਵਾਂ ਆਤਮਾ ਪਾਵਾਂਗਾ ਅਤੇ ਤੁਹਾਡੇ ਸੋਚਣ ਦੇ ਢੰਗ ਨੂੰ ਬਦਲ ਦਿਆਂਗਾ। ਮੈਂ ਤੁਹਾਡੇ ਸ਼ਰੀਰ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਤੁਹਾਨੂੰ ਇੱਕ ਕੋਮਲ ਮਨੁੱਖੀ ਦਿਲ ਦੇਵਾਂਗਾ। 27 ਅਤੇ ਮੈਂ ਆਪਣਾ ਆਤਮਾ ਤੁਹਾਡੇ ਅੰਦਰ ਰੱਖ ਦਿਆਂਗਾ। ਮੈਂ ਤੁਹਾਨੂੰ ਇਸ ਤਰ੍ਹਾਂ ਬਦਲ ਦਿਆਂਗਾ ਕਿ ਤੁਸੀਂ ਮੇਰੇ ਕਨੂੰਨਾ ਨੂੰ ਮੰਨੋਗੇ। ਤੁਸੀਂ ਮੇਰੇ ਆਦੇਸ਼ਾਂ ਨੂੰ ਧਿਆਨ ਨਾਲ ਪ੍ਰਵਾਨ ਕਰੋਂਗੇ। 28 ਫ਼ੇਰ ਤੁਸੀਂ ਉਸ ਧਰਤੀ ਉੱਤੇ ਰਹੋਁਗੇ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਤੁਸੀਂ ਮੇਰੇ ਬੰਦੇ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।” 29 ਪਰਮੇਸ਼ੁਰ ਨੇ ਆਖਿਆ, “ਇਸਤੋਂ ਇਲਾਵਾ, ਮੈਂ ਤੁਹਾਨੂੰ ਬਚਾਵਾਂਗਾ ਵੀ ਅਤੇ ਨਾਪਾਕ ਹੋ ਜਾਣ ਤੋਂ ਦੂਰ ਰੱਖਾਂਗਾ। ਮੈਂ ਅਨਾਜ ਨੂੰ ਉੱਗਣ ਦਾ ਆਦੇਸ਼ ਦੇਵਾਂਗਾ ਮੈਂ ਤੁਹਾਡੇ ਵਿਰੁੱਧ ਭੁੱਖਮਾਰੀ ਦਾ ਸਮਾਂ ਨਹੀਂ ਲਿਆਵਾਂਗਾ। 30 ਮੈਂ ਤੁਹਾਨੂੰ ਤੁਹਾਡੇ ਰੁੱਖਾਂ ਤੇ ਫ਼ਲਾਂ ਦੀਆਂ ਵੱਡੀਆਂ ਫ਼ਸਲਾਂ ਅਤੇ ਤੁਹਾਡੇ ਖੇਤਾਂ ਵਿੱਚੋਂ ਵਾਢੀਆਂ ਦੇਵਾਂਗਾ ਤਾਂ ਜੋ ਫ਼ੇਰ ਕਦੇ ਵੀ ਤੁਸੀਂ ਬਿਗਾਨੇ ਦੇਸ ਵਿੱਚ ਭੁੱਖੇ ਹੋਣ ਦੀ ਸ਼ਰਮ ਮਹਿਸੂਸ ਨਾ ਕਰੋ। 31 ਤੁਸੀਂ ਆਪਣੇ ਮੰਦੇ ਕੰਮਾਂ ਨੂੰ ਯਾਦ ਕਰੋਂਗੇ। ਤੁਸੀਂ ਯਾਦ ਕਰੋਗੇ ਕਿ ਉਹ ਗੱਲਾਂ ਚੰਗੀਆਂ ਨਹੀਂ ਸਨ। ਫ਼ੇਰ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਭਿਆਨਕ ਕਾਰਿਆਂ ਕਾਰਣ ਆਪਣੇ ਆਪਨੂੰ ਨਫ਼ਰਤ ਕਰੋਂਗੇ।”

32 ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲਾਂ ਚੇਤੇ ਰੱਖੋ: ਮੈਂ ਇਹ ਗੱਲਾਂ ਤੁਹਾਡੇ ਭਲੇ ਵਾਸਤੇ ਨਹੀਂ ਕਰ ਰਿਹਾ! ਮੈਂ ਇਹ ਆਪਣੀ ਨੇਕ ਨਾਮੀ ਲਈ ਕਰ ਰਿਹਾ ਹਾਂ! ਇਸਰਾਏਲ ਦੇ ਪਰਿਵਾਰ, ਤੈਨੂੰ ਆਪਣੇ ਜੀਵਨ ਢੰਗ ਬਾਰੇ ਸ਼ਰਮਸਾਰ ਅਤੇ ਨਮੋਸ਼ੀ ਭਰਿਆ ਹੋਣਾ ਚਾਹੀਦਾ ਹੈ!”

33 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਉਸ ਦਿਨ, ਜਦੋਂ ਮੈਂ ਤੁਹਾਡੇ ਪਾਪ ਧੋਵਾਂਗਾ। ਮੈਂ ਲੋਕਾਂ ਨੂੰ ਤੁਹਾਡੇ ਸ਼ਹਿਰ ਵਿੱਚ ਵਾਪਸ ਲੈ ਆਵਾਂਗਾ। ਉਹ ਵੀਰਾਨ ਹੋਏ ਸ਼ਹਿਰ ਫ਼ੇਰ ਆਬਾਦ ਹੋ ਜਾਣਗੇ। 34 ਲੋਕ ਫ਼ੇਰ ਜ਼ਮੀਨ ਉੱਤੇ ਕੰਮ ਕਰਨਾ ਸ਼ੁਰੂ ਕਰ ਦੇਣਗੇ ਤਾਂ ਜੋ ਜਦੋਂ ਹੋਰ ਲੋਕ ਕੋਲੋਂ ਲੰਘਣ ਤਾਂ ਉਨ੍ਹਾਂ ਨੂੰ ਬਰਬਾਦੀ ਫ਼ੇਰ ਨਜ਼ਰ ਨਾ ਆਵੇ। 35 ਉਹ ਆਖਣਗੇ, ‘ਅਤੀਤ ਵਿੱਚ ਇਹ ਧਰਤੀ ਵੀਰਾਨ ਹੋ ਗਈ ਸੀ। ਪਰ ਹੁਣ ਇਹ ਬਾਗ਼ੇ ਅਦਨ ਵਾਂਗ ਹੈ। ਸ਼ਹਿਰ ਤਬਾਹ ਹੋ ਗਏ ਸਨ। ਉਹ ਵੀਰਾਨ ਅਤੇ ਉਜਾੜ ਹੋ ਗਏ ਸਨ। ਪਰ ਹੁਣ ਉਹ ਸੁਰੱਖਿਅਤ ਹਨ ਅਤੇ ਉਨ੍ਹਾਂ ਅੰਦਰ ਲੋਕ ਬਚਾਉ ਕਰਦੇ ਹਨ।’”

36 ਪਰਮੇਸ਼ੁਰ ਨੇ ਆਖਿਆ, “ਫ਼ੇਰ ਉਹ ਕੌਮਾਂ ਜਿਹੜੀਆਂ ਹਾਲੇ ਵੀ ਤੁਹਾਡੇ ਆਲੇ-ਦੁਆਲੇ ਹਨ, ਜਾਣ ਲੈਣਗੀਆਂ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਉਨ੍ਹਾਂ ਉਜੜੀਆਂ ਥਾਵਾਂ ਨੂੰ ਫ਼ੇਰ ਵਸਾ ਦਿੱਤਾ ਹੈ। ਮੈਂ ਇਸ ਉਜਾੜ ਜ਼ਮੀਨ ਵਿੱਚ ਚੀਜ਼ਾਂ ਬੀਜੀਆਂ। ਮੈਂ ਯਹੋਵਾਹ ਹਾਂ। ਮੈਂ ਇਹ ਗੱਲਾਂ ਆਖੀਆਂ ਅਤੇ ਮੈਂ ਇਨ੍ਹਾਂ ਨੂੰ ਵਾਪਰਨ ਦੇਵਾਂਗਾ!”

37 ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਮੈਂ ਇਸਰਾਏਲ ਦੇ ਪਰਿਵਾਰ ਨੂੰ ਵੀ ਆਪਣੇ ਕੋਲ ਆਉਣ ਦੇਵਾਂਗਾ ਅਤੇ ਉਨ੍ਹਾਂ ਖਾਤਰ ਇਹ ਗੱਲਾਂ ਕਰਨ ਲਈ ਮੈਥੋਂ ਮੰਗ ਕਰਨ ਦੇਵਾਂਗਾ। ਮੈਂ ਉਨ੍ਹਾਂ ਨੂੰ ਵੱਧਣ ਦੇਵਾਂਗਾ ਅਤੇ ਬਹੁਤ-ਬਹੁਤ ਸਾਰੇ ਲੋਕ ਬਨਣ ਦਿਆਂਗਾ। ਉਹ ਭੇਡਾਂ ਦੇ ਇੱਜੜ ਵਾਂਗ ਹੋਣਗੇ। 38 ਖਾਸ ਤਿਉਹਾਰਾਂ ਦੇ ਮੌਕੇ ਤੇ ਯਰੂਸ਼ਲਮ ਉਨ੍ਹਾਂ ਭੇਡਾਂ ਅਤੇ ਬੱਕਰੀਆਂ ਦੇ ਇੱਜੜ ਨਾਲ ਭਰਿਆ ਹੁੰਦਾ ਹੈ ਜਿਨ੍ਹਾਂ ਨੂੰ ਪਵਿੱਤਰ ਬਣਾਇਆ ਗਿਆ ਹੁੰਦਾ ਹੈ। ਇਸੇ ਤਰ੍ਹਾਂ ਹੀ, ਸ਼ਹਿਰ ਅਤੇ ਉਜਾੜ ਥਾਵਾਂ ਲੋਕਾਂ ਦੇ ਇੱਜੜਾਂ ਨਾਲ ਭਰ ਜਾਣਗੀਆਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”

ਸੁੱਕੀਆਂ ਹੱਡੀਆਂ ਦਾ ਦਰਸ਼ਨ

37 ਯਹੋਵਾਹ ਦੀ ਸ਼ਕਤੀ ਮੇਰੇ ਉੱਪਰ ਆਈ। ਯਹੋਵਾਹ ਦਾ ਆਤਮਾ ਮੈਨੂੰ ਚੁੱਕ ਕੇ (ਸ਼ਹਿਰ ਤੋਂ ਬਾਹਰ) ਲੈ ਗਿਆ ਅਤੇ ਮੈਨੂੰ ਵਾਦੀ ਦੇ ਵਿੱਚਕਾਰ ਛੱਡ ਦਿੱਤਾ। ਵਾਦੀ ਮਰੇ ਹੋਏ ਬੰਦਿਆਂ ਦੀਆਂ ਹੱਡੀਆਂ ਨਾਲ ਭਰੀ ਹੋਈ ਸੀ। ਵਾਦੀ ਵਿੱਚ ਧਰਤੀ ਉੱਤੇ ਬਹੁਤ-ਬਹੁਤ ਸਾਰੀਆਂ ਹੱਡੀਆਂ ਪਈਆਂ ਹੋਈਆਂ ਸਨ। ਯਹੋਵਾਹ ਨੇ ਮੈਨੂੰ ਉਨ੍ਹਾਂ ਹੱਡੀਆਂ ਦੇ ਆਲੇ-ਦੁਆਲੇ ਤੁਰਨ ਲਈ ਮਜ਼ਬੂਰ ਕੀਤਾ। ਮੈਂ ਦੇਖਿਆ ਕਿ ਹੱਡੀਆਂ ਬਹੁਤ ਖੁਸ਼ਕ ਸਨ।

ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਇਹ ਹੱਡੀਆਂ ਮੁੜਕੇ ਜਿਉਂਦੀਆਂ ਹੋ ਸੱਕਦੀਆਂ ਹਨ?”

ਮੈਂ ਜਵਾਬ ਦਿੱਤਾ, “ਯਹੋਵਾਹ ਮੇਰੇ ਪ੍ਰਭੂ, ਸਿਰਫ਼ ਤੁਸੀਂ ਹੀ ਇਹ ਸਵਾਲ ਦਾ ਜਵਾਬ ਜਾਣਦੇ ਹੋ।”

ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਮੇਰੇ ਲਈ ਉਨ੍ਹਾਂ ਹੱਡੀਆਂ ਨਾਲ ਗੱਲ ਕਰ। ਉਨ੍ਹਾਂ ਹੱਡੀਆਂ ਨੂੰ ਆਖ, ‘ਖੁਸ਼ਕ ਹੱਡੀਓ, ਯਹੋਵਾਹ ਦੇ ਸ਼ਬਦ ਨੂੰ ਸੁਣੋ! ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਇਨ੍ਹਾਂ ਹੱਡੀਆਂ ਨੂੰ ਆਖਦਾ ਹੈ; ਮੈਂ ਤੁਹਾਡੇ ਅੰਦਰ ਸਾਹ ਨੂੰ ਆਉਣ ਦੇਵਾਂਗਾ, ਅਤੇ ਤੁਸੀਂ ਜਿਉਂਦੀਆਂ ਹੋ ਜਾਵੋਁਗੀਆਂ! ਮੈਂ ਤੁਹਾਡੇ ਉੱਤੇ ਮਾਸ ਪੇਸ਼ੀਆਂ ਅਤੇ ਡੌਲਿਆਂ ਨੂੰ ਪਾਵਾਂਗਾ। ਅਤੇ ਮੈਂ ਤੁਹਾਨੂੰ ਚਮੜੀ ਨਾਲ ਢੱਕੱ ਦਿਆਂਗਾ। ਫ਼ੇਰ ਮੈਂ ਤੁਹਾਡੇ ਅੰਦਰ ਸਾਹ ਭਰ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦਿਆਂ ਹੋ ਜਾਵੋਁਗੀਆਂ! ਫ਼ੇਰ ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ।’”

ਇਸ ਲਈ ਮੈਂ ਹੱਡੀਆਂ ਨਾਲ ਯਹੋਵਾਹ ਦੇ ਹੁਕਮ ਅਨੁਸਾਰ ਗੱਲ ਕੀਤੀ ਜਿਵੇਂ ਕਿ ਉਸ ਨੇ ਆਖਿਆ ਸੀ। ਮੈਂ ਹਾਲੇ ਗੱਲ ਹੀ ਕਰ ਰਿਹਾ ਸੀ ਕਿ ਮੈਂ ਉੱਚਾ ਸ਼ੋਰ ਸੁਣਿਆ। ਹੱਡੀਆਂ ਕੜਕਣ ਲੱਗੀਆਂ ਅਤੇ ਇੱਕ ਹੱਡੀ ਦੂਜੀ ਹੱਡੀ ਨਾਲ ਜੁੜਨ ਲਗੀ। ਓੱਥੇ ਮੇਰੀਆਂ ਅੱਖਾਂ ਸਾਹਮਣੇ ਮੈਂ ਦੇਖਿਆ ਕਿ ਮਾਸਪੇਸ਼ੀਆਂ ਅਤੇ ਪੱਠੇ ਹੱਡੀਆਂ ਨੂੰ ਢੱਕਣ ਲੱਗੇ। ਅਤੇ ਚਮੜੀ ਉਨ੍ਹਾਂ ਨੂੰ ਢੱਕਣ ਲੱਗ ਪਈ। ਪਰ ਉਨ੍ਹਾਂ ਵਿੱਚ ਸਾਹ ਨਹੀਂ ਸਨ।

ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਹਵਾ ਨਾਲ ਗੱਲ ਕਰ, ਮੇਰੇ ਲਈ। ਆਦਮੀ ਦੇ ਪੁੱਤਰ ਮੇਰੇ ਲਈ ਹਵਾ ਨਾਲ ਗੱਲ ਕਰ। ਹਵਾ ਨੂੰ ਆਖ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: ‘ਹਵਾਏ, ਹਰ ਦਿਸ਼ਾ ਵਿੱਚੋਂ ਆ ਅਤੇ ਇਨ੍ਹਾਂ ਮੁਰਦਾ ਸਰੀਰਾਂ ਵਿੱਚ ਸਾਹ ਫ਼ੂਕ ਦੇ! ਉਨ੍ਹਾਂ ਵਿੱਚ ਸਾਹ ਫ਼ੂਕ ਅਤੇ ਉਹ ਫ਼ੇਰ ਜਿਉਂਦੀਆਂ ਹੋ ਜਾਣਗੀਆਂ!’”

10 ਇਸ ਲਈ ਮੈਂ ਹਵਾ ਨਾਲ ਯਹੋਵਾਹ ਲਈ ਗੱਲ ਕੀਤੀ ਜਿਵੇਂ ਕਿ ਉਸ ਨੇ ਆਖਿਆ ਸੀ। ਅਤੇ ਸਾਹ ਮੁਰਦਾ ਸਰੀਰਾਂ ਵਿੱਚ ਆ ਗਿਆ। ਉਹ ਜਿਉਂ ਪਏ ਅਤੇ ਖੜ੍ਹੇ ਹੋ ਗਏ। ਓੱਥੇ ਬਹੁਤ, ਬਹੁਤ ਸਾਰੇ ਆਦਮੀ ਸਨ-ਉਹ ਇੱਕ ਬਹੁਤ ਵੱਡੀ ਫ਼ੌਜ ਸੀ।

11 ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਸਾਰੇ ਪਰਿਵਾਰ ਵਾਂਗ ਹਨ। ਇਸਰਾਏਲ ਦੇ ਲੋਕ ਆਖਦੇ ਹਨ, ‘ਸਾਡੀਆਂ ਹੱਡੀਆਂ ਖੁਸ਼ਕ ਹੋ ਗਈਆਂ ਹਨ, ਸਾਡੀ ਉਮੀਦ ਚਲੀ ਗਈ ਹੈ। ਅਸੀਂ ਪੂਰੀ ਤਰ੍ਹਾਂ ਤਬਾਹ ਹੋ ਗਏ ਹਾਂ!’ 12 ਇਸ ਲਈ ਉਨ੍ਹਾਂ ਨਾਲ ਮੇਰੇ ਲਈ ਗੱਲ ਕਰੀਂ। ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹ ਲਵਾਂਗਾ! ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਵਾਂਗਾ। ਫ਼ੇਰ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਲਿਆਵਾਂਗਾ। 13 ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਖੋਲ੍ਹ ਦਿਆਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਿਆਵਾਂਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। 14 ਮੈਂ ਆਪਣਾ ਆਤਮਾ ਤੁਹਾਡੇ ਅੰਦਰ ਪਾ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦੇ ਹੋ ਜਾਵੋਂਗੇ। ਫੇਰ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲੈ ਜਾਵਾਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਇਹ ਗੱਲਾਂ ਆਖੀਆਂ ਅਤੇ ਇਨ੍ਹਾਂ ਨੂੰ ਵਾਪਰਨ ਦਿੱਤਾ ਸੀ।’” ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ।

ਯਹੂਦਾਹ ਅਤੇ ਇਸਰਾਏਲ ਫ਼ੇਰ ਇੱਕ ਹੋ ਜਾਂਦੇ ਹਨ

15 ਯਹੋਵਾਹ ਦਾ ਸ਼ਬਦ ਫ਼ੇਰ ਮੇਰੇ ਕੋਲ ਆਇਆ। ਉਸ ਨੇ ਆਖਿਆ, 16 “ਆਦਮੀ ਦੇ ਪੁੱਤਰ, ਇੱਕ ਸੋਟੀ ਲੈ ਲੈ ਅਤੇ ਇਸ ਉੱਤੇ ਇਹ ਸੰਦੇਸ਼ ਲਿਖ ਲੈ: ‘ਇਹ ਸੋਟੀ ਯਹੂਦਾਹ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੀ ਹੈ।’ ਫ਼ੇਰ ਇੱਕ ਹੋਰ ਸੋਟੀ ਲੈ ਅਤੇ ਇਸ ਉੱਤੇ ਲਿਖ, ‘ਇਹ ਅਫ਼ਰਾਈਮ ਦੀ ਸੋਟੀ ਯੂਸੁਫ਼ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ, ਦੀ ਹੈ’ 17 ਫ਼ੇਰ ਇਨ੍ਹਾਂ ਦੋਹਾਂ ਸੋਟੀਆਂ ਨੂੰ ਜੋੜ ਦੇਵੀਂ। ਤੇਰੇ ਹੱਥ ਵਿੱਚ, ਉਹ ਇੱਕ ਸੋਟੀਆਂ ਹੋਣਗੀਆਂ।

18 “ਤੇਰੇ ਲੋਕ ਤੈਨੂੰ ਇਹ ਸਮਝਾਉਣ ਲਈ ਆਖਣਗੇ ਕਿ ਇਸਦਾ ਕੀ ਅਰਬ ਹੈ। 19 ਉਨ੍ਹਾਂ ਨੂੰ ਆਖ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਮੈਂ ਯੂਸੁਫ਼ ਦੀ ਸੋਟੀ ਲਵਾਂਗਾ ਜਿਹੜੀ ਅਫ਼ਰਾਈਮ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੇ ਹੱਥ ਵਿੱਚ ਹੈ। ਫ਼ੇਰ ਮੈਂ ਉਸ ਸੋਟੀ ਨੂੰ ਯਹੂਦਾਹ ਦੀ ਸੋਟੀ ਦੇ ਨਾਲ ਰੱਖ ਦਿਆਂਗਾ। ਅਤੇ ਉਨ੍ਹਾਂ ਨੂੰ ਇੱਕ ਸੋਟੀ ਬਣਾ ਦਿਆਂਗਾ। ਮੇਰੇ ਹੱਥ ਵਿੱਚ ਉਹ ਇੱਕ ਸੋਟੀ ਬਣ ਜਾਣਗੇ!’

20 “ਉਨ੍ਹਾਂ ਸੋਟੀਆਂ ਨੂੰ ਆਪਣੇ ਸਾਹਮਣੇ ਕਰਕੇ ਆਪਣੇ ਹੱਥਾਂ ਵਿੱਚ ਫ਼ੜ। ਤੂੰ ਉਨ੍ਹਾਂ ਸੋਟੀਆਂ ਉੱਤੇ ਉਹ ਨਾਮ ਲਿਖੇ ਸਨ। 21 ਲੋਕਾਂ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ: ‘ਮੈਂ ਕੌਮਾਂ ਵਿੱਚੋਂ ਇਸਰਾਏਲ ਦੇ ਲੋਕਾਂ ਨੂੰ ਲਵਾਂਗਾ ਜਿੱਥੇ ਉਹ ਚੱਲੇ ਗਏ ਹਨ। ਮੈਂ ਉਨ੍ਹਾਂ ਨੂੰ ਹਰ ਪਾਸਿਓ ਇਕੱਠਿਆਂ ਕਰਾਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਲਿਆਵਾਂਗਾ। 22 ਮੈਂ ਉਨ੍ਹਾਂ ਨੂੰ ਇਸਰਾਏਲ ਦੇ ਪਰਬਤਾਂ ਉਤਲੀ ਧਰਤੀ ਉੱਤੇ ਇੱਕ ਕੌਮ ਬਣਾ ਦਿਆਂਗਾ। ਇੱਕ ਰਾਜਾ ਉਨ੍ਹਾਂ ਸਾਰਿਆਂ ਦਾ ਰਾਜਾ ਹੋਵੇਗਾ। ਉਹ ਦੋ ਕੌਮਾਂ ਨਹੀਂ ਬਣੀਆਂ ਰਹਿਣਗੀਆਂ ਉਹ ਫ਼ੇਰ ਹੋਰ ਵੱਧੇਰੇ ਦੋ ਰਾਜਾਂ ਵਿੱਚ ਨਹੀਂ ਵੰਡੀਆਂ ਰਹਿਣਗੀਆਂ। 23 ਅਤੇ ਉਹ ਆਪਣੇ ਆਪਨੂੰ ਆਪਣੇ ਬੁੱਤਾਂ ਅਤੇ ਭਿਆਨਕ ਮੂਰਤੀਆਂ ਜਾਂ ਆਪਣੇ ਹੋਰਨਾਂ ਪਾਪਾਂ ਨਾਲ ਨਾਪਾਕ ਬਨਾਉਣਾ ਜਾਰੀ ਨਹੀਂ ਰੱਖਣਗੇ। ਪਰ ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਬਚਾਵਾਂਗਾ ਜਿੱਥੇ ਉਨ੍ਹਾਂ ਨੇ ਪਾਪ ਕੀਤੇ ਸਨ। ਅਤੇ ਮੈਂ ਉਨ੍ਹਾਂ ਨੂੰ ਸ਼ੁੱਧ ਬਣਾ ਦਿਆਂਗਾ। ਅਤੇ ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।

24 “‘ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਦਾ ਰਾਜਾ ਹੋਵੇਗਾ। ਉਨ੍ਹਾਂ ਸਾਰਿਆਂ ਦਾ ਓੱਥੇ ਸਿਰਫ਼ ਇੱਕ ਹੀ ਆਜੜੀ ਹੋਵੇਗਾ। ਉਹ ਮੇਰੇ ਕਨੂੰਨਾਂ ਅਨੁਸਾਰ ਜਿਉਣਗੇ ਅਤੇ ਮੇਰੇ ਕਨੂੰਨਾਂ ਨੂੰ ਮੰਨਣਗੇ। ਉਹ ਓਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ। 25 ਉਹ ਉਸ ਧਰਤੀ ਉੱਤੇ ਰਹਿਣਗੇ ਜਿਹੜੀ ਮੈਂ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ ਤੁਹਾਡੇ ਪੁਰਖੇ ਉੱਥੇ ਰਹਿੰਦੇ ਸਨ ਅਤੇ ਮੇਰੇ ਲੋਕ ਓੱਥੇ ਰਹਿਣਗੇ। ਉਹ ਅਤੇ ਉਨ੍ਹਾਂ ਦੇ ਪੁੱਤ ਪੋਤੇ ਹਮੇਸ਼ਾ ਲਈ ਓੱਥੇ ਰਹਿਣਗੇ। ਅਤੇ ਮੇਰਾ ਸੇਵਕ ਦਾਊਦ ਸਦਾ ਲਈ ਉਨ੍ਹਾਂ ਦਾ ਆਗੂ ਹੋਵੇਗਾ। 26 ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਸਦਾ ਜਾਰੀ ਰਹੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇਣ ਲਈ ਸਹਿਮਤ ਹਾਂ। ਮੈਂ ਉਨ੍ਹਾਂ ਨੂੰ ਬਹੁਤ, ਬਹੁਤ ਲੋਕ ਬਣ ਜਾਣ ਵਿੱਚ ਸਹਿਮਤ ਹਾਂ। ਅਤੇ ਮੈਂ ਆਪਣਾ ਪਵਿੱਤਰ ਸਥਾਨ ਹਮੇਸ਼ਾ ਲਈ ਉਨ੍ਹਾਂ ਦਰਮਿਆਨ ਰੱਖਣ ਲਈ ਸਹਿਮਤ ਹਾਂ। 27 ਮੇਰਾ ਪਵਿੱਤਰ ਤੰਬੂ ਉਨ੍ਹਾਂ ਕੋਲ ਹੋਵੇਗਾ। ਹਾਂ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ। 28 ਅਤੇ ਹੋਰਨਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ ਅਤੇ ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਨੂੰ, ਉਨ੍ਹਾਂ ਦਰਮਿਆਨ ਸਦਾ ਲਈ ਆਪਣਾ ਪਵਿੱਤਰ ਸਥਾਨ ਰੱਖਕੇ, ਆਪਣੇ ਖਾਸ ਬੰਦੇ ਬਣਾਉਂਦਾ ਹਾਂ।’”

ਗੋਗ ਦੇ ਵਿਰੁੱਧ ਸੰਦੇਸ਼

38 ਯਹੋਵਾਹ ਦਾ ਸੰਦੇਸ਼ ਮੈਨੂੰ ਮਿਲਿਆ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਗੋਗ ਦੀ ਧਰਤੀ ਉੱਤੇ ਗੋਗ ਵੱਲ ਵੇਖ। ਉਹ ਮਸ਼ਕ ਅਤੇ ਤੂਬਲ ਦੀਆਂ ਕੌਮਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈ। ਮੇਰੇ ਲਈ ਗੋਗ ਦੇ ਵਿਰੁੱਧ ਬੋਲ। ਉਸ ਨੂੰ ਆਖ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਗੋਗ ਤੂੰ ਮਸ਼ਕ ਅਤੇ ਤੂਬਲ ਦੀਆਂ ਕੌਮਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈਂ! ਪਰ ਮੈਂ ਤੇਰੇ ਵਿਰੁੱਧ ਹਾਂ। ਮੈਂ ਤੈਨੂੰ ਫ਼ੜ ਲਵਾਂਗਾ ਅਤੇ ਤੈਨੂੰ ਵਾਪਸ ਲਿਆਵਾਂਗਾ। ਮੈਂ ਤੇਰੀ ਫ਼ੌਜ ਦੇ ਸਾਰੇ ਆਦਮੀਆਂ ਨੂੰ ਵਾਪਸ ਲਿਆਵਾਂਗਾ। ਮੈਂ ਸਾਰੇ ਘੋੜਿਆਂ ਅਤੇ ਘੋੜਸਵਾਰ ਸਿਪਾਹੀਆਂ ਨੂੰ ਵਾਪਸ ਲਿਆਵਾਂਗਾ। ਮੈਂ ਤੁਹਾਡੇ ਮੂੰਹਾਂ ਵਿੱਚ ਕੁੰਡੀਆਂ ਪਾਵਾਂਗਾ, ਅਤੇ ਤੁਹਾਨੂੰ ਸਾਰਿਆਂ ਨੂੰ ਵਾਪਸ ਲਿਆਵਾਂਗਾ। ਸਾਰੇ ਸਿਪਾਹੀ, ਆਪਣੀਆਂ ਢਾਲਾਂ ਅਤੇ ਤਲਵਾਰਾਂ ਸਮੇਤ, ਆਪਣੀਆਂ ਵਰਦੀਆਂ ਪਹਿਨੇ ਹੋਣਗੇ। ਫ਼ਾਰਸ, ਕੂਸ਼ ਅਤੇ ਪੁੱਟ ਦੇ ਸਿਪਾਹੀ ਵੀ ਉਨ੍ਹਾਂ ਦੇ ਨਾਲ ਹੋਣਗੇ। ਉਨ੍ਹਾਂ ਸਭ ਨੇ ਆਪਣੀਆਂ ਢਾਲਾਂ ਅਤੇ ਟੋਪ ਪਹਿਨੇ ਹੋਣਗੇ। ਉਨ੍ਹਾਂ ਵਿੱਚ ਗੋਮਰ ਵੀ ਆਪਣੇ ਸਿਪਾਹੀਆਂ ਦੇ ਜਬਿਆਂ ਨਾਲ ਹੋਵੇਗਾ। ਉਨ੍ਹਾਂ ਦਰਮਿਆਨ ਦੂਰ-ਦੁਰਾਡੇ ਉੱਤਰ ਵੱਲੋਂ ਆਪਣੇ ਸਿਪਾਹੀਆਂ ਦੇ ਸਾਰੇ ਸਮੂਹਾਂ ਸਮੇਤ ਤੋਂਗਰਮਾ ਦੀ ਕੌਮ ਵੀ ਹੋਵੇਗੀ। ਬੰਦੀਵਾਨਾਂ ਦੀ ਉਸ ਪਰੇਡ ਵਿੱਚ ਬਹੁਤ ਸਾਰੇ ਲੋਕ ਹੋਣਗੇ।’

“‘ਤਿਆਰ ਰਹੀਁ। ਹਾਂ, ਆਪਣੇ ਆਪ ਨੂੰ ਅਤੇ ਉਨ੍ਹਾਂ ਫ਼ੌਜਾਂ ਨੂੰ ਤਿਆਰ ਕਰ, ਜਿਹੜੀਆਂ ਤੇਰੇ ਨਾਲ ਮਿਲ ਗਈਆਂ ਹਨ। ਤੈਨੂੰ ਅਵੱਸ਼ ਹੀ ਦੇਖਣਾ ਅਤੇ ਤਿਆਰ ਰਹਿਣਾ ਚਾਹੀਦਾ ਹੈ। ਕਾਫ਼ੀ ਸਮੇਂ ਬਾਦ ਤੈਨੂੰ ਫ਼ਰਜ ਲਈ ਸੱਦਾ ਮਿਲੇਗਾ। ਬਾਦ ਦੇ ਵਰ੍ਹਿਆਂ ਵਿੱਚ ਤੂੰ ਉਸ ਧਰਤੀ ਤੇ ਆਵੇਂਗਾ ਜਿਹੜੀ ਜੰਗ ਤੋਂ ਤਂਦਰੁਸਤ ਕੀਤੀ ਗਈ ਹੈ। ਉਸ ਧਰਤੀ ਦੇ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਵਿੱਚੋਂ ਇਕੱਠਾ ਕੀਤਾ ਗਿਆ ਸੀ ਅਤੇ ਇਸਰਾਏਲ ਦੇ ਪਰਬਤਾਂ ਵਿੱਚ ਵਾਪਸ ਲਿਆਂਦਾ ਗਿਆ ਸੀ। ਅਤੀਤ ਵਿੱਚ ਇਸਰਾਏਲ ਦੇ ਪਰਬਤਾਂ ਨੂੰ ਬਾਰ-ਬਾਰ ਤਬਾਹ ਕੀਤਾ ਗਿਆ ਸੀ। ਪਰ ਇਹ ਲੋਕ ਉਨ੍ਹਾਂ ਹੋਰਨਾਂ ਕੌਮਾਂ ਤੋਂ ਵਾਪਸ ਆ ਚੁੱਕੇ ਹੋਣਗੇ। ਉਹ ਸਾਰੇ ਸੁਰੱਖਿਆ ਵਿੱਚ ਰਹਿ ਚੁੱਕੇ ਹੋਣਗੇ। ਪਰ ਤੂੰ ਉਨ੍ਹਾਂ ਉੱਤੇ ਹਮਲਾ ਕਰਨ ਆਵੇਂਗਾ। ਤੂੰ ਇੱਕ ਤੂਫ਼ਾਨ ਵਾਂਗ ਆਵੇਂਗਾ। ਤੂੰ ਧਰਤੀ ਨੂੰ ਕੱਜਣ ਵਾਲੇ ਗਰਜਦਾਰ ਬੱਦਲ ਵਾਂਗ ਆਵੇਂਗਾ। ਤੂੰ ਅਤੇ ਬਹੁਤ ਸਾਰੀਆਂ ਕੌਮਾਂ ਦੇ ਤੇਰੇ ਸਿਪਾਹੀਆਂ ਦੇ ਸਾਰੇ ਜਿੱਥੇ ਇਨ੍ਹਾਂ ਲੋਕਾਂ ਉੱਤੇ ਹਮਲਾ ਕਰਨ ਆਉਣਗੇ।’”

10 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਉਸ ਸਮੇਂ, ਤੇਰੇ ਮਨ ਵਿੱਚ ਇੱਕ ਫ਼ੁਰਨਾ ਫ਼ੁਰੇਗਾ। ਤੂੰ ਇੱਕ ਮੰਦੀ ਯੋਜਨਾ ਬਨਾਉਣ ਲੱਗ ਪਵੇਂਗਾ। 11 ਤੂੰ ਆਖੇਂਗਾ, ‘ਮੈਂ ਉਸ ਦੇਸ ਉੱਤੇ ਜਾਕੇ ਹਮਲਾ ਕਰਾਂਗਾ ਜਿਸਦੇ ਸ਼ਹਿਰ ਕੰਧਾਂ ਤੋਂ ਸੱਖਣੇ ਹਨ। ਉਹ ਲੋਕ ਸ਼ਾਂਤੀ ਨਾਲ ਰਹਿੰਦੇ ਹਨ। ਉਹ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ। ਉਨ੍ਹਾਂ ਦੀ ਰਾਖੀ ਕਰਨ ਲਈ ਉੱਥੇ ਸ਼ਹਿਰਾਂ ਦੇ ਆਲੇ-ਦੁਆਲੇ ਦੀਵਾਰਾਂ ਨਹੀਂ ਹਨ। ਉਨ੍ਹਾਂ ਕੋਲ ਆਪਣੇ ਫ਼ਾਟਕਾਂ ਨੂੰ ਬੰਦ ਕਰਨ ਲਈ ਤਾਲੇ ਨਹੀਂ ਹਨ-ਉਨ੍ਹਾਂ ਦੇ ਤਾਂ ਫ਼ਾਟਕ ਹੀ ਨਹੀਂ ਹਨ! 12 ਮੈਂ ਉਨ੍ਹਾਂ ਨੂੰ ਹਰਾ ਦਿਆਂਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਉਨ੍ਹਾਂ ਪਾਸੋਂ ਖੋਹ ਲਵਾਂਗਾ। ਮੈਂ ਉਨ੍ਹਾਂ ਥਾਵਾਂ ਦੇ ਵਿਰੁੱਧ ਲੜਾਂਗਾ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਗਿਆ ਸੀ ਪਰ ਹੁਣ ਉਨ੍ਹਾਂ ਅੰਦਰ ਲੋਕ ਰਹਿੰਦੇ ਹਨ। ਮੈਂ ਉਨ੍ਹਾਂ ਲੋਕਾਂ ਦੇ ਵਿਰੁੱਧ ਲੜਾਂਗਾ ਜਿਨ੍ਹਾਂ ਨੂੰ ਹੋਰਨਾਂ ਕੌਮਾਂ ਤੋਂ ਇਕੱਠਿਆਂ ਕੀਤਾ ਗਿਆ ਸੀ। ਹੁਣ ਉਨ੍ਹਾਂ ਲੋਕਾਂ ਕੋਲ ਪਸ਼ੂ ਅਤੇ ਜਾਇਦਾਦ ਹੈ। ਉਹ ਦੁਨੀਆਂ ਦੇ ਚੌਰਾਹੇ ਉੱਤੇ ਰਹਿੰਦੇ ਹਨ-ਸ਼ਕਤੀਸ਼ਾਲੀ ਮੁਲਕਾਂ ਨੂੰ ਹੋਰਨਾਂ ਸ਼ਕਤੀਸ਼ਾਲੀ ਮੁਲਕ ਉੱਤੇ ਕਬਜ਼ਾ ਕਰਨ ਲਈ ਉਸ ਥਾਂ ਤੋਂ ਲੰਘਣਾ ਪੈਂਦਾ ਹੈ।’

13 “ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹ ਸਾਰੇ ਸ਼ਹਿਰ ਜਿਹੜੇ ਤੇਰੇ ਨਾਲ ਵਪਾਰ ਕਰਦੇ ਹਨ, ਤੈਨੂੰ ਪੁੱਛਣਗੇ, ‘ਕੀ ਤੂੰ ਮੁੱਲਵਾਨ ਚੀਜ਼ਾਂ ਲੁੱਟਣ ਆਇਆ ਹੈਂ? ਕੀ ਤੂੰ ਆਪਣੇ ਸਿਪਾਹੀਆਂ ਦੇ ਜਿੱਥੇ ਇਸੇ ਕਰਕੇ ਲਿਆਇਆ ਸੀ ਤਾਂ ਜੋ ਤੂੰ ਉਨ੍ਹਾਂ ਚੰਗੀਆਂ ਚੀਜ਼ਾਂ ਨੂੰ ਹੜਪ ਸੱਕੇਁ ਅਤੇ ਚਾਂਦੀ, ਸੋਨੇ, ਪਸ਼ੂ ਅਤੇ ਦੌਲਤ ਨੂੰ ਲਿਜਾ ਸੱਕੇਁ। ਕੀ ਤੂੰ ਇਨ੍ਹਾਂ ਸਾਰੀਆਂ ਕੀਮਤੀ ਚੀਜ਼ਾਂ ਨੂੰ ਲੁੱਟਣ ਆਇਆ ਸੀ?’”

14 ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੇਰੇ ਲਈ ਗੋਗ ਨਾਲ ਗੱਲ ਕਰ। ਉਸ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ! ‘ਤੂੰ ਮੇਰੇ ਲੋਕਾਂ ਉੱਤੇ ਉਦੋਂ ਹਮਲਾ ਕਰਨ ਲਈ ਆਵੇਂਗਾ ਜਦੋਂ ਉਹ ਸ਼ਾਂਤੀ ਅਤੇ ਸੁਰੱਖਿਆ ਨਾਲ ਰਹਿ ਰਹੇ ਹਨ। 15 ਤੂੰ ਆਪਣੀ ਥਾਂ ਤੋਂ ਦੂਰ ਉੱਤਰ ਵੱਲੋਂ ਆਵੇਂਗਾ। ਅਤੇ ਤੂੰ ਆਪਣੇ ਨਾਲ ਬਹੁਤ ਸਾਰੇ ਲੋਕ ਲੈ ਕੇ ਆਵੇਂਗਾ। ਉਹ ਸਾਰੇ ਹੀ ਘੋੜਿਆਂ ਤੇ ਸਵਾਰ ਹੋਣਗੇ। ਤੂੰ ਇੱਕ ਵੱਡੀ ਅਤੇ ਤਾਕਤਵਰ ਫ਼ੌਜ ਹੋਵੇਂਗਾ। 16 ਤੂੰ ਇਸਰਾਏਲ ਦੇ ਮੇਰੇ ਬੰਦਿਆਂ ਦੇ ਵਿਰੁੱਧ ਲੜਨ ਲਈ ਆਵੇਂਗਾ। ਤੂੰ ਜ਼ਮੀਨ ਨੂੰ ਕੱਜਣ ਵਾਲੇ ਤੂਫ਼ਾਨੀ ਬੱਦਲ ਵਾਂਗ ਹੋਵੇਂਗਾ। ਜਦੋਂ ਉਹ ਸਮਾਂ ਆਵੇਗਾ, ਮੈਂ ਤੈਨੂੰ ਆਪਣੀ ਧਰਤੀ ਦੇ ਖਿਲਾਫ਼ ਲੜਨ ਲਈ ਲਿਆਵਾਂਗਾ। ਫੇਰ, ਗੋਗ ਕੌਮਾਂ ਇਹ ਜਾਣ ਲੈਣਗੀਆਂ ਕਿ ਮੈਂ ਕਿੰਨਾ ਸ਼ਕਤੀਸ਼ਾਲੀ ਹਾਂ! ਉਹ ਮੇਰਾ ਆਦਰ ਕਰਨਾ ਸਿੱਖ ਲੈਣਗੇ ਅਤੇ ਜਾਣ ਲੈਣਗੇ ਕਿ ਮੈਂ ਪਵਿੱਤਰ ਹਾਂ। ਉਹ ਜਾਣ ਲੈਣਗੇ ਕਿ ਮੈਂ ਤੇਰੇ ਨਾਲ ਕੀ ਕਰਾਂਗਾ।’”

17 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਉਸ ਸਮੇਂ ਲੋਕ ਯਾਦ ਕਰਨਗੇ ਕਿ ਮੈਂ ਅਤੀਤ ਵਿੱਚ ਤੇਰੇ ਬਾਰੇ ਗੱਲ ਕੀਤੀ ਸੀ। ਉਹ ਯਾਦ ਕਰਨਗੇ ਕਿ ਮੈਂ ਆਪਣੇ ਸੇਵਕਾਂ ਇਸਰਾਏਲ ਦੇ ਨਬੀਆਂ ਦੀ ਵਰਤੋਂ ਕੀਤੀ ਸੀ। ਉਹ ਜਾਣ ਲੈਣਗੇ ਕਿ ਇਸਰਾਏਲ ਦੇ ਨਬੀਆਂ ਨੇ ਅਤੀਤ ਵਿੱਚ ਮੇਰੇ ਲਈ ਗੱਲ ਕੀਤੀ ਸੀ ਅਤੇ ਆਖਿਆ ਸੀ ਕਿ ਮੈਂ ਤੈਨੂੰ ਉਨ੍ਹਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ।”

18 ਮੇਰੇ ਪ੍ਰਭੂ ਯਹੋਵਾਹ ਨੇ ਆਖਿਆ, “ਉਸ ਸਮੇਂ, ਗੋਗ ਇਸਰਾਏਲ ਦੀ ਧਰਤੀ ਦੇ ਖਿਲਾਫ਼ ਲੜਨ ਲਈ ਆਵੇਗਾ। ਮੈਂ ਆਪਣਾ ਕਹਿਰ ਦਰਸਾਵਾਂਗਾ। 19 ਮੈਂ ਆਪਣੇ ਗੁੱਸੇ ਵਿੱਚ ਅਤੇ ਜੋਸ਼ ਵਿੱਚ ਸੌਂਹ ਖਾਂਦਾ ਹਾਂ: ਮੈਂ ਸੌਂਹ ਖਾਂਦਾ ਹਾਂ ਕਿ ਇਸਰਾਏਲ ਦੀ ਧਰਤੀ ਉੱਤੇ ਇੱਕ ਸਖਤ ਭੁਚਾਲ ਆਵੇਗਾ। 20 ਉਸ ਸਮੇਂ, ਸਾਰੀਆਂ ਜਾਨਦਾਰ ਚੀਜ਼ਾਂ ਡਰ ਨਾਲ ਕੰਬ ਜਾਣਗੀਆਂ ਸਮੁੰਦਰ ਦੀਆਂ ਮੱਛੀਆਂ, ਹਵਾ ਦੇ ਪੰਛੀ, ਖੇਤਾਂ ਦੇ ਜੰਗਲੀ ਜਾਨਵਰ ਅਤੇ ਧਰਤੀ ਉੱਤੇ ਰੀਁਗਣ ਵਾਲੇ ਸਾਰੇ ਛੋਟੇ ਪ੍ਰਾਣੀ, ਸਾਰੇ ਡਰ ਨਾਲ ਕੰਬ ਜਾਣਗੇ। ਪਰਬਤ ਡਿੱਗਣਗੇ ਅਤੇ ਚੱਟਾਨਾਂ ਢਹਿ ਪੈਣਗੀਆਂ। ਹਰ ਕੰਧ ਧਰਤੀ ਤੇ ਡਿੱਗ ਪਵੇਗੀ!”

21 ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਅਤੇ ਇਸਰਾਏਲ ਦੇ ਪਰਬਤਾਂ ਉੱਤੇ ਮੈਂ ਗੋਗ ਦੇ ਖਿਲਾਫ਼ ਹਰ ਤਰ੍ਹਾਂ ਦੇ ਆਤੰਕ ਨੂੰ ਸੱਦਾ ਦਿਆਂਗਾ। ਉਸ ਦੇ ਸਿਪਾਹੀ ਇਨ੍ਨੇ ਭੈਭੀਤ ਹੋਣਗੇ ਕਿ ਉਹ ਇੱਕ ਦੂਸਰੇ ਉੱਤੇ ਹਮਲਾ ਕਰ ਦੇਣਗੇ ਅਤੇ ਇੱਕ ਦੂਸਰੇ ਨੂੰ ਆਪਣੀਆਂ ਤਲਾਵਾਰਾਂ ਨਾਲ ਮਾਰ ਦੇਣਗੇ। 22 ਮੈਂ ਗੋਗ ਨੂੰ ਬੀਮਾਰੀ ਅਤੇ ਮੌਤ ਦੀ ਸਜ਼ਾ ਦਿਆਂਗਾ। ਮੈਂ ਗੋਗ ਅਤੇ ਉਸ ਦੇ ਬਹੁਤ ਸਾਰੀਆਂ ਕੌਮਾਂ ਤੋਂ ਉਸ ਦੇ ਸਿਪਾਹੀਆਂ ਦੇ ਜਬਿਆਂ ਉੱਤੇ ਗੜਿਆਂ, ਅੱਗ ਅਤੇ ਗੰਧਕ ਦੀ ਵਰੱਖਾ ਕਰ ਦਿਆਂਗਾ। 23 ਫ਼ੇਰ ਮੈਂ ਦਿਖਾ ਦਿਆਂਗਾ ਕਿ ਮੈਂ ਕਿੰਨਾ ਮਹਾਨ ਹਾਂ। ਮੈਂ ਸਾਬਤ ਕਰ ਦਿਆਂਗਾ ਕਿ ਮੈਂ ਪਵਿੱਤਰ ਹਾਂ। ਬਹੁਤ ਸਾਰੀਆਂ ਕੌਮਾਂ ਮੈਨੂੰ ਅਜਿਹਾ ਕਰਦਿਆਂ ਦੇਖਣਗੀਆਂ ਉਹ ਸਿੱਖ ਲੈਣਗੇ ਕਿ ਮੈਂ ਕੌਣ ਹਾਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”

ਗੋਗ ਅਤੇ ਉਸਦੀ ਫ਼ੌਜ ਦੀ ਮੌਤ

39 “ਆਦਮੀ ਦੇ ਪੁੱਤਰ, ਮੇਰੇ ਲਈ ਗੋਗ ਦੇ ਵਿਰੁੱਧ ਬੋਲ। ਉਸ ਨੂੰ ਦੱਸ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਗੋਗ, ਤੂੰ ਮਸ਼ਕ ਅਤੇ ਤੂਬਲ ਦੇ ਦੇਸਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈਂ! ਪਰ ਮੈਂ ਤੇਰੇ ਵਿਰੁੱਧ ਹਾਂ। ਮੈਂ ਤੈਨੂੰ ਫ਼ੜ ਲਵਾਂਗਾ ਅਤੇ ਤੈਨੂੰ ਵਾਪਸ ਲਿਆਵਾਂਗਾ। ਮੈਂ ਤੈਨੂੰ ਦੂਰ ਉੱਤਰ ਵੱਲੋਂ ਵਾਪਸ ਲਿਆਵਾਂਗਾ। ਮੈਂ ਤੈਨੂੰ ਇਸਰਾਏਲ ਦੇ ਪਰਬਤਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ। ਪਰ ਮੈਂ ਤੇਰੇ ਖੱਬੇ ਹੱਥ ਵਿੱਚੋਂ ਤੇਰੀ ਕਮਾਨ ਸੁੱਟਵਾ ਦਿਆਂਗਾ। ਮੈਂ ਤੇਰੇ ਸੱਜੇ ਹੱਥ ਵਿੱਚੋਂ ਤੇਰੇ ਤੀਰਾਂ ਨੂੰ ਪਰ੍ਹਾਂ ਸੁਟਵਾ ਦਿਆਂਗਾ। ਤੂੰ ਇਸਰਾਏਲ ਦੇ ਪਰਬਤਾਂ ਉੱਤੇ ਮਾਰਿਆ ਜਾਵੇਂਗਾ। ਤੂੰ ਅਤੇ ਤੇਰੇ ਸਿਪਾਹੀਆਂ ਦੇ ਸਮੂਹ, ਅਤੇ ਤੇਰੇ ਨਾਲ ਦੀਆਂ ਹੋਰ ਸਾਰੀਆਂ ਕੌਮਾਂ ਜੰਗ ਵਿੱਚ ਮਾਰੀਆਂ ਜਾਣਗੀਆਂ। ਮੈਂ ਤੈਨੂੰ ਮਾਸ ਖਾਣ ਵਾਲੇ ਹਰ ਤਰ੍ਹਾਂ ਦੇ ਪੰਛੀ ਅਤੇ ਸਾਰੇ ਜੰਗਲੀ ਜਾਨਵਰਾਂ ਨੂੰ ਭੋਜਨ ਵਜੋਂ ਉਨ੍ਹਾਂ ਨੂੰ ਦੇ ਦਿਆਂਗਾ। ਤੂੰ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਂਗਾ। ਤੂੰ ਬਾਹਰ ਖੇਤਾਂ ਵਿੱਚ ਮਾਰਿਆ ਜਾਵੇਂਗਾ। ਮੈਂ ਬੋਲ ਦਿੱਤਾ ਹੈ!’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

ਪਰਮੇਸ਼ੁਰ ਨੇ ਆਖਿਆ, “ਮੈਂ ਮਾਗੋਗ ਅਤੇ ਸਮੁੰਦਰ ਕੰਢੇ ਰਹਿੰਦੇ ਉਨ੍ਹਾਂ ਲੋਕਾਂ ਦੇ ਵਿਰੁੱਧ ਅੱਗ ਭੇਜਾਂਗਾ। ਉਹ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ, ਪਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। ਮੈਂ ਇਸਰਾਏਲ ਦੇ ਆਪਣੇ ਲੋਕਾਂ ਨੂੰ ਆਪਣੇ ਪਵਿੱਤਰ ਨਾਮ ਤੋਂ ਜਾਣੂ ਕਰਵਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਨੂੰ ਲੋਕਾਂ ਵੱਲੋਂ ਹੋਰ ਬਰਬਾਦ ਨਹੀਂ ਹੋਣ ਦਿਆਂਗਾ। ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਦੀ ਪਵਿੱਤਰ ਹਸਤੀ ਹਾਂ। ਉਹ ਸਮਾਂ ਆ ਰਿਹਾ ਹੈ। ਇਹ ਵਾਪਰੇਗਾ!” ਯਹੋਵਾਹ ਨੇ ਇਹ ਗੱਲਾਂ ਆਖੀਆਂ। “ਇਹੀ ਉਹ ਦਿਨ ਹੈ ਜਿਸ ਬਾਰੇ ਮੈਂ ਗੱਲ ਕਰ ਰਿਹਾ ਹਾਂ।

“ਉਸ ਸਮੇਂ, ਇਸਰਾਏਲ ਦੇ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕ ਖੇਤਾਂ ਨੂੰ ਬਾਹਰ ਜਾਣਗੇ। ਉਹ ਦੁਸ਼ਮਣ ਦੇ ਹਬਿਆਰ ਜਮ੍ਹਾਂ ਕਰਨਗੇ ਅਤੇ ਉਨ੍ਹਾਂ ਨੂੰ ਸਾੜ ਦੇਣਗੇ। ਉਹ ਸਾਰੀਆਂ ਢਾਲਾਂ ਕਮਾਨਾਂ ਅਤੇ ਤੀਰਾਂ, ਗੁਰਜਾਂ ਅਤੇ ਬਰਛਿਆਂ ਨੂੰ ਸਾੜ ਦੇਣਗੇ। ਉਹ ਉਨ੍ਹਾਂ ਹਬਿਆਰਾਂ ਦੀ ਸੱਤਾਂ ਸਾਲਾਂ ਤੀਕ ਬਾਲਣ ਵਜੋਂ ਵਰਤੋਂ ਕਰਨਗੇ। 10 ਉਨ੍ਹਾਂ ਨੂੰ ਖੇਤਾਂ ਵਿੱਚੋਂ ਲੱਕੜੀ ਲਿਆਉਣ ਦੀ ਜਾਂ ਜੰਗਲਾਂ ਵਿੱਚੋਂ ਲੱਕੜ ਕੱਟਣ ਦੀ ਲੋੜ ਨਹੀਂ ਹੋਵੇਗੀ ਕਿਉਂ ਕਿ ਉਹ ਹਬਿਆਰਾਂ ਨੂੰ ਬਾਲਣ ਵਜੋਂ ਵਰਤਣਗੇ। ਉਹ ਉਨ੍ਹਾਂ ਸਿਪਾਹੀਆਂ ਕੋਲੋਂ ਕੀਮਤੀ ਚੀਜ਼ਾਂ ਲੈ ਲੈਣਗੇ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਪਾਸੋਂ ਚੁਗਣਾ ਚਾਹੁੰਦੇ ਸਨ। ਉਹ ਸਿਪਾਹੀਆਂ ਕੋਲੋਂ ਉਹ ਚੰਗੀਆਂ ਚੀਜ਼ਾਂ ਖੋਹ ਲੈਣਗੇ ਜਿਨ੍ਹਾਂ ਨੇ ਉਨ੍ਹਾਂ ਕੋਲੋਂ ਚੰਗੀਆਂ ਚੀਜ਼ਾਂ ਖੋਹੀਆਂ ਸਨ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

11 ਪਰਮੇਸ਼ੁਰ ਨੇ ਆਖਿਆ, “ਉਸ ਸਮੇਂ, ਮੈਂ ਗੋਗ ਨੂੰ ਦਫ਼ਨ ਕਰਨ ਲਈ ਇਸਰਾਏਲ ਵਿੱਚ ਕੋਈ ਜਗ੍ਹਾ ਚੁਣਾਂਗਾ। ਉਹ ਡੈਡ ਸੀ ਦੇ ਉੱਤਰ ਵੱਲ ਮੁਸਾਫ਼ਿਰਾਂ ਦੀ ਵਾਦੀ ਵਿੱਚ ਦਫ਼ਨਾਇਆ ਜਾਵੇਗਾ। ਇਸ ਨਾਲ ਮੁਸਾਫ਼ਰਾਂ ਦਾ ਰਸਤਾ ਰੁਕ ਜਾਵੇਗਾ। ਕਿਉਂ? ਕਿਉਂ ਕਿ ਗੋਗ ਅਤੇ ਉਸਦੀ ਸਾਰੀ ਫੌਜ ਉਸ ਥਾਂ ਦਫ਼ਨ ਹੋਵੇਗੀ। ਲੋਕ ਇਸ ਨੂੰ ਗੋਗ ਦੀ ਫ਼ੌਜ ਦੀ ਵਾਦੀ ਆਖਣਗੇ। 12 ਇਸਰਾਏਲ ਦੇ ਪਰਿਵਾਰ ਨੂੰ ਉਨ੍ਹਾਂ ਨੂੰ ਦਫਨਾਉਣ ਲਈ ਸੱਤ ਮਹੀਨੇ ਲੱਗ ਜਾਣਗੇ। ਉਨ੍ਹਾਂ ਨੂੰ ਅਜਿਹਾ ਜ਼ਮੀਨ ਨੂੰ ਸ਼ੁੱਧ ਬਨਾਉਣ ਲਈ ਜ਼ਰੂਰ ਕਰਨਾ ਪਵੇਗਾ। 13 ਆਮ ਆਦਮੀ ਦੁਸ਼ਮਣ ਦੇ ਉਨ੍ਹਾਂ ਸਿਪਾਹੀਆਂ ਨੂੰ ਦਫ਼ਨ ਕਰਨਗੇ। ਅਤੇ ਉਹ ਲੋਕ ਮਸ਼ਹੂਰ ਹੋ ਜਾਣਗੇ ਜਦੋਂ ਮੈਂ ਖੁਦ ਲਈ ਸਤਿਕਾਰ ਲਿਆਵਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

14 ਪਰਮੇਸ਼ੁਰ ਨੇ ਆਖਿਆ, “ਉਨ੍ਹਾਂ ਮੁਰਦਾ ਸਿਪਾਹੀਆਂ ਨੂੰ ਦਫ਼ਨਾਉਣ ਅਤੇ ਜ਼ਮੀਨ ਨੂੰ ਸ਼ੁੱਧ ਬਨਾਉਣ ਲਈ ਕਾਮਿਆਂ ਨੂੰ ਪੂਰਾ ਸਮਾਂ ਕੰਮ ਮਿਲੇਗਾ। ਉਹ ਕਾਮੇ ਸੱਤ ਮਹੀਨੇ ਤੀਕ ਕੰਮ ਕਰਨਗੇ। ਉਹ ਆਲੇ-ਦੁਆਲੇ ਮੁਰਦਾ ਲਾਸ਼ਾਂ ਦੀ ਤਲਾਸ਼ ਕਰਨਗੇ। 15 ਉਹ ਕਾਮੇ ਆਲੇ-ਦੁਆਲੇ ਦੇਖਣ ਜਾਣਗੇ। ਜੇ ਉਨ੍ਹਾਂ ਵਿੱਚੋਂ ਕਿਸੇ ਨੂੰ ਕੋਈ ਹੱਡੀ ਦਿਸ ਪੈਂਦੀ ਹੈ ਤਾਂ ਉਹ ਇਸਦੇ ਕੋਲ ਨਿਸ਼ਾਨ ਲਗਾ ਦੇਵੇਗਾ। ਉਹ ਨਿਸ਼ਾਨ ਉਨਾ ਚਿਰ ਤੀਕ ਰਹੇਗਾ ਜਦੋਂ ਤੀਕ ਕਿ ਕਬਰ ਖੋਦਣ ਵਾਲੇ ਉਸ ਹੱਡੀ ਨੂੰ ‘ਗੋਗ ਦੀ ਫ਼ੌਦ ਦੀ ਵਾਦੀ’ ਵਿੱਚ ਦਫ਼ਨ ਨਹੀਂ ਕਰ ਦਿੰਦੇ। 16 ਮੁਰਦਾ ਲੋਕਾਂ ਦਾ ਉਹ ਸ਼ਹਿਰ (ਕਬਰਿਸਤਾਨ) ਹਮੋਨ ਅਖਵਾਏਗਾ। ਇਸ ਤਰ੍ਹਾਂ, ਉਹ ਦੇਸ਼ ਨੂੰ ਪਵਿੱਤਰ ਬਨਾਉਣਗੇ।”

17 ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਆਦਮੀ ਦੇ ਪੁੱਤਰ, ਮੇਰੇ ਲਈ ਸਾਰੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਲਈ ਗੱਲ ਕਰ। ਉਨ੍ਹਾਂ ਨੂੰ ਆਖ, ‘ਇੱਥੇ ਆਓ! ਇੱਥੇ ਆਓ! ਇਕੱਠੇ ਹੋ ਜਾਵੋ। ਇਸ ਬਲੀ ਨੂੰ ਖਾਵੋ ਜਿਹੜੀ ਮੈਂ ਤੁਹਾਡੇ ਵਾਸਤੇ ਤਿਆਰ ਕਰ ਰਿਹਾ ਹਾਂ। ਇਸਰਾਏਲ ਦੇ ਪਰਬਤਾਂ ਉੱਤੇ ਬਹੁਤ ਵੱਡੀ ਬਲੀ ਹੋਵੇਗੀ। ਆਓ, ਮਾਸ ਖਾਵੋ ਅਤੇ ਖੂਨ ਪੀਵੋ। 18 ਤੁਸੀਂ ਤਾਕਤਵਰ ਸਿਪਾਹੀਆਂ ਦੇ ਸਰੀਰਾਂ ਦਾ ਮਾਸ ਖਾਵੋਂਗੇ। ਤੁਸੀਂ ਦੁਨੀਆਂ ਦੇ ਆਗੂਆਂ ਦਾ ਖੂਨ ਪੀਵੋਂਗੇ। ਉਹ ਬਾਸ਼ਾਨ ਦੇ ਭੇਡੂਆਂ, ਲੇਲਿਆਂ, ਬਕਰਿਆਂ ਅਤੇ ਮੋਟੇ ਝੋਟਿਆਂ ਵਰਗੇ ਹੋਣਗੇ। 19 ਕਿੰਨੀ ਵੀ ਚਰਬੀ ਤੁਸੀਂ ਚਾਹੋ, ਖਾ ਸੱਕਦੇ ਹੋ। ਤੁਸੀਂ ਰੱਜ ਕੇ ਖੂਨ ਪੀ ਸੱਕਦੇ ਹੋ। ਤੁਸੀਂ ਮੇਰੀ ਚੜ੍ਹਾਈ ਹੋਈ ਬਲੀ ਨੂੰ ਖਾਵੋ ਪੀਵੋਂਗੇ ਜਿਹੜੀ ਮੈਂ ਤੁਹਾਡੇ ਲਈ ਜਿਬਾਹ ਕਰਾਂਗਾ। 20 ਤੁਹਾਡੇ ਪਾਸ ਮੇਰੀ ਮੇਜ਼ ਉੱਤੇ ਖਾਣ ਲਈ ਕਾਫ਼ੀ ਮਾਸ ਹੋਵੇਗਾ। ਓੱਥੇ ਘੋੜੇ ਅਤੇ ਰਬਵਾਨ, ਤਾਤਕਵਰ ਸਿਪਾਹੀ ਅਤੇ ਹੋਰ ਦੂਸਰੇ ਸਾਰੇ ਲੜਾਕੂ ਆਦਮੀ ਹੋਣਗੇ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

21 ਪਰਮੇਸ਼ੁਰ ਨੇ ਆਖਿਆ, “ਮੈਂ ਹੋਰਨਾਂ ਕੌਮਾਂ ਨੂੰ ਦਿਖਾ ਦਿਆਂਗਾ ਕਿ ਮੈਂ ਕੀ ਕੀਤਾ ਹੈ। ਅਤੇ ਉਹ ਕੌਮਾਂ ਮੇਰੀ ਇੱਜ਼ਤ ਕਰਨੀ ਸ਼ੁਰੂ ਕਰ ਦੇਣਗੀਆਂ! ਉਹ ਮੇਰੀ ਉਸ ਤਾਕਤ ਨੂੰ ਦੇਖ ਲੈਣਗੇ ਜਿਹੜੀ ਮੈਂ ਉਸ ਦੁਸ਼ਮਣ ਦੇ ਵਿਰੁੱਧ ਵਰਤੀ ਸੀ। 22 ਫ਼ੇਰ ਉਸ ਦਿਨ ਤੋਂ, ਇਸਰਾਏਲ ਦੇ ਪਰਿਵਾਰ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪਰਮੇਸ਼ੁਰ ਹਾਂ। 23 ਅਤੇ ਕੌਮਾਂ ਨੂੰ ਪਤਾ ਲੱਗ ਜਾਵੇਗਾ ਕੀ ਇਸਰਾਏਲ ਦੇ ਪਰਿਵਾਰ ਨੂੰ ਹੋਰਨਾਂ ਦੇਸਾਂ ਵਿੱਚ ਬੰਦੀ ਬਣਾਕੇ ਕਿਉਂ ਲਿਜਾਂਦਾ ਗਿਆ ਸੀ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੇਰੇ ਬੰਦੇ ਮੇਰੇ ਵਿਰੁੱਧ ਹੋ ਗਏ ਸਨ। ਇਸ ਲਈ ਮੈਂ ਵੀ ਉਨ੍ਹਾਂ ਤੋਂ ਦੂਰ ਹੋ ਗਿਆ ਸਾਂ। ਮੈਂ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਨੂੰ ਹਰਾਉਣ ਦਿੱਤਾ। ਇਸ ਲਈ ਮੇਰੇ ਬੰਦੇ ਜੰਗ ਵਿੱਚ ਮਾਰੇ ਗਏ ਸਨ। 24 ਉਨ੍ਹਾਂ ਨੇ ਪਾਪ ਕੀਤਾ ਅਤੇ ਆਪਣੇ-ਆਪ ਨੂੰ ਨਾਪਾਕ ਕੀਤਾ। ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਸਜ਼ਾ ਦਿੱਤੀ। ਮੈਂ ਉਨ੍ਹਾਂ ਤੋਂ ਦੂਰ ਹੋ ਗਿਆ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰ ਦਿੱਤਾ।”

25 ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਹੁਣ ਮੈਂ ਯਾਕੂਬ ਦੇ ਪਰਿਵਾਰ ਨੂੰ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਇਸਰਾਏਲ ਦੇ ਸਾਰੇ ਪਰਿਵਾਰ ਉੱਤੇ ਰਹਿਮ ਕਰਾਂਗਾ। ਮੈਂ ਆਪਣੇ ਪਵਿੱਤਰ ਨਾਮ ਲਈ ਆਪਣਾ ਜੋਸ਼ ਦਰਸਾਵਾਂਗਾ। 26 ਲੋਕ ਆਪਣੀ ਸ਼ਰਮਸਾਰੀ ਨੂੰ ਭੁੱਲ ਜਾਣਗੇ ਅਤੇ ਉਨ੍ਹਾਂ ਸਾਰੇ ਸਮਿਆਂ ਨੂੰ ਵੀ, ਜਦੋਂ ਉਹ ਮੇਰੇ ਵਿਰੁੱਧ ਹੋ ਗਏ ਸਨ। ਉਹ ਆਪਣੀ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ। 27 ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਸਾਂ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੀਆਂ ਧਰਤੀਆਂ ਤੋਂ ਇਕੱਠਿਆਂ ਕਰਾਂਗਾ। ਫ਼ੇਰ ਬਹੁਤ ਸਾਰੀਆਂ ਕੌਮਾਂ ਦੇਖਣਗੀਆਂ ਕਿ ਮੈਂ ਪਵਿੱਤਰ ਹਾਂ। 28 ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪਰਮੇਸ਼ੁਰ ਉਨ੍ਹਾਂ ਦਾ ਯਹੋਵਾਹ ਹਾਂ। ਕਿਉਂਕਿ ਮੈਂ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਛੱਡਣ ਲਈ ਮਜ਼ਬੂਰ ਕੀਤਾ ਅਤੇ ਹੋਰਨਾਂ ਦੇਸਾਂ ਵਿੱਚ ਬੰਦੀ ਬਣਕੇ ਜਾਣ ਲਈ ਮਜ਼ਬੂਰ ਕੀਤਾ। ਅਤੇ ਫ਼ੇਰ ਮੈਂ ਉਨ੍ਹਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਉਨ੍ਹਾਂ ਨੂੰ ਵਾਪਸ ਲਿਆਂਦਾ। 29 ਮੈਂ ਆਪਣਾ ਆਤਮਾ ਇਸਰਾਏਲ ਦੇ ਪਰਿਵਾਰ ਵਿੱਚ ਪਾ ਦਿਆਂਗਾ। ਅਤੇ ਉਸ ਸਮੇਂ ਤੋਂ ਮਗਰੋਂ, ਮੈਂ ਫ਼ੇਰ ਕਦੇ ਵੀ ਆਪਣੇ ਬੰਦਿਆਂ ਤੋਂ ਮੂੰਹ ਨਹੀਂ ਮੋੜਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

ਨਵਾਂ ਮੰਦਰ

40 ਸਾਨੂੰ ਬੰਦੀਵਾਨਾਂ ਵਜੋਂ ਲਿਜਾਏ ਜਾਣ ਤੋਂ ਬਾਅਦ 25 ਵੇਂ ਵਰ੍ਹੇ ਵਿੱਚ, ਸਾਲ ਦੇ ਸ਼ੁਰੂ ਵਿੱਚ, ਮਹੀਨੇ ਦੇ 10ਵੇਂ ਦਿਨ, ਯਹੋਵਾਹ ਦੀ ਸ਼ਕਤੀ ਮੇਰੇ ਉੱਤੇ ਆਈ। ਇਹ ਗੱਲ ਬਾਬਲ ਦੇ ਯਰੂਸ਼ਲਮ ਉੱਤੇ ਕਬਜ਼ੇ ਦੇ 14 ਸਾਲ ਬਾਦ ਦੀ ਹੈ। ਉਸ ਦਿਨ, ਯਹੋਵਾਹ ਮੈਨੂੰ ਨਜ਼ਾਰੇ ਵਿੱਚ ਓੱਥੇ ਲੈ ਗਿਆ।

ਦਰਸ਼ਨ ਵਿੱਚ, ਮੈਨੂੰ ਪਰਮੇਸ਼ੁਰ ਇਸਰਾਏਲ ਦੀ ਧਰਤੀ ਉੱਤੇ ਲੈ ਗਿਆ। ਉਸ ਨੇ ਮੈਨੂੰ ਇੱਕ ਬਹੁਤ ਉੱਚੇ ਪਰਬਤ ਦੇ ਨੇੜੇ ਹੇਠਾਂ ਉਤਾਰ ਦਿੱਤਾ। ਉਸ ਪਰਬਤ ਉੱਤੇ ਮੇਰੇ ਸਾਹਮਣੇ ਇੱਕ ਇਮਾਰਤ ਸੀ ਜਿਹੜੀ ਸ਼ਹਿਰ ਵਾਂਗ ਦਿਖਾਈ ਦਿੰਦੀ ਸੀ। ਯਹੋਵਾਹ ਮੈਨੂੰ ਓੱਥੇ ਲੈ ਗਿਆ। ਓੱਥੇ ਇੱਕ ਆਦਮੀ ਸੀ ਜਿਹੜਾ ਲਿਸ਼ਕਾਈ ਹੋਈ ਕਾਂਸੀ ਵਾਂਗ ਚਮਕੀਲਾ ਦਿਖਾਈ ਦਿੰਦਾ ਸੀ। ਉਸ ਆਦਮੀ ਕੋਲ ਕੱਪੜੇ ਦਾ ਇੱਕ ਫ਼ੀਤਾ ਅਤੇ ਇੱਕ ਪੈਮਾਨਾ ਹੱਥ ਵਿੱਚ ਫ਼ੜਿਆ ਹੋਇਆ ਸੀ। ਉਹ ਫ਼ਾਟਕ ਦੇ ਨੇੜੇ ਖਲੋਤਾ ਸੀ। ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਆਪਣੀਆਂ ਅੱਖਾਂ ਅਤੇ ਕੰਨਾਂ ਦੀ ਵਰਤੋਂ ਕਰ। ਇਨ੍ਹਾਂ ਚੀਜ਼ਾਂ ਵੱਲ ਵੇਖ ਅਤੇ ਮੇਰੀ ਗੱਲ ਧਿਆਨ ਨਾਲ ਸੁਣ। ਉਸ ਹਰ ਗੱਲ ਵੱਲ ਧਿਆਨ ਦੇਹ ਜਿਹੜੀ ਮੈ ਤੈਨੂੰ ਦਿਖਾਉਂਦਾ ਹਾਂ। ਕਿਉਂ ਕਿ ਤੈਨੂੰ ਇੱਥੇ ਇਸ ਲਈ ਲਿਆਂਦਾ ਗਿਆ ਹੈ ਤਾਂ ਜੋ ਮੈਂ ਤੈਨੂੰ ਇਹ ਚੀਜ਼ਾਂ ਦਿਖਾ ਸੱਕਾਂ। ਤੈਨੂੰ ਇਸਰਾਏਲ ਦੇ ਪਰਿਵਾਰ ਨੂੰ ਉਸ ਸਭ ਕਾਸੇ ਬਾਰੇ ਜ਼ਰੂਰ ਦੱਸ ਦੇਣਾ ਚਾਹੀਦਾ ਹੈ, ਜੋ ਤੂੰ ਦੇਖੇਁ।”

ਮੈਂ ਇੱਕ ਅਜਿਹੀ ਕੰਧ ਦੇਖੀ ਜਿਹੜੀ ਮੰਦਰ ਦੇ ਬਾਹਰ ਚਹੁਂਆਂ ਪਾਸਿਆਂ ਵੱਲ ਜਾਂਦੀ ਸੀ। ਆਦਮੀ ਦੇ ਹੱਥ ਵਿੱਚ ਚੀਜ਼ਾਂ ਨਾਪਣ ਵਾਲਾ ਫੁੱਟਾ ਸੀ। ਉਸ ਦੇ ਹੱਥ ਵਿੱਚ 6 ਹੱਥ ਲੰਮਾ ਇੱਕ ਪੈਮਾਨਾ ਸੀ। ਇਸ ਤਰ੍ਹਾਂ ਆਦਮੀ ਨੇ ਕੰਧ ਦੀ ਮੋਟਾਈ ਨਾਪੀ। ਇਹ ਇੱਕ ਪੈਮਾਨੇ ਜਿੰਨੀ ਮੋਟੀ ਸੀ। ਆਦਮੀ ਨੇ ਕੰਧ ਦੀ ਉਚਾਈ ਨਾਪੀ। ਇਹ ਇੱਕ ਪੈਮਾਨੇ ਜਿੰਨੀ ਲੰਮੀ ਸੀ।

ਫ਼ੇਰ ਉਹ ਆਦਮੀ ਪੂਰਬੀ ਫ਼ਾਟਕ ਕੋਲ ਗਿਆ। ਆਦਮੀ ਇਸਦੀਆਂ ਪੌੜੀਆਂ ਚੜ੍ਹ ਗਿਆ ਅਤੇ ਫ਼ਾਟਕ ਦੀ ਖੁਲ੍ਹੀ ਥਾਂ ਨੂੰ ਨਾਪਿਆ। ਇਹ ਇੱਕ ਪੈਮਾਨਾ [a] ਚੌੜੀ ਸੀ। ਪਹਿਰੇਦਾਰਾਂ ਦੇ ਕਮਰੇ ਇੱਕ ਪੈਮਾਨਾ ਲੰਮੇ ਅਤੇ ਇੱਕ ਪੈਮਾਨਾ ਚੌੜੇ ਸਨ। ਕਮਰਿਆਂ ਦੀਆਂ ਕੰਧਾਂ 5 ਹੱਥ ਮੋਟੀਆਂ ਸਨ। ਮੰਦਰ ਦੇ ਸਾਹਮਣੇ ਰਸਤੇ ਦੇ ਅਖੀਰ ਉੱਤੇ ਵਰਾਂਡੇ ਦਾ ਖੁਲ੍ਹਾ ਹਿੱਸਾ ਵੀ ਇੱਕ ਪੈਮਾਨਾ ਚੌੜਾ ਸੀ। ਫ਼ੇਰ ਆਦਮੀ ਨੇ ਵਰਾਂਡੇ ਨੂੰ ਨਾਪਿਆ। ਇਹ 8 ਹੱਥ ਚੌੜਾ ਸੀ। ਆਦਮੀ ਨੇ ਫ਼ਾਟਕ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਨੂੰ ਨਾਪਿਆ। ਹਰ ਪਾਸੇ ਦੀ ਕੰਧ 2 ਹੱਥ ਚੌੜੀ ਸੀ। ਵਰਾਂਡਾ ਮੰਦਰ ਦੇ ਸਾਹਮਣੇ, ਵਾਲੇ ਰਸਤੇ ਦੇ ਅਖੀਰ ਉੱਤੇ ਸੀ। 10 ਰਸਤੇ ਦੇ ਦੋਹੀਁ ਪਾਸੀਁ ਤਿੰਨ ਛੋਟੇ ਕਮਰੇ ਸਨ। ਇਨ੍ਹਾਂ ਸਾਰੇ ਕਮਰਿਆਂ ਦਾ ਨਾਪ ਇੱਕੋ ਜਿਹਾ ਸੀ ਅਤੇ ਉਨ੍ਹਾਂ ਦੀਆਂ ਸਾਰੀਆਂ ਕੰਧਾਂ ਇੱਕੋ ਨਾਪ ਦੀਆਂ ਸਨ। 11 ਆਦਮੀ ਨੇ ਰਸਤੇ ਦੇ ਪ੍ਰਵੇਸ਼ ਦੁਆਰ ਨੂੰ ਨਾਪਿਆ। ਇਹ 10 ਹੱਥ ਚੌੜਾ ਅਤੇ 13 ਹੱਬ ਲੰਬਾ ਸੀ। 12 ਹਰ ਕਮਰੇ ਦੇ ਸਾਹਮਣੇ ਇੱਕ ਨੀਵੀਁ ਕੰਧ ਸੀ। ਇਹ ਕੰਧ ਇੱਕ ਹੱਥ ਉੱਚੀ ਅਤੇ ਇੱਕ ਹੱਥ ਮੋਟੀ ਸੀ। ਕਮਰੇ ਵਰਗਾਕਾਰ ਸਨ ਅਤੇ ਹਰ ਕੱਧ 6 ਹੱਥ ਲੰਬੀ ਸੀ।

13 ਆਦਮੀ ਨੇ ਇੱਕ ਕਮਰੇ ਦੀ ਛੱਤ ਦੇ ਬਾਹਰਲੇ ਸਿਰੇ ਤੋਂ ਸਾਹਮਣੇ ਵਾਲੇ ਕਮਰੇ ਦੀ ਛੱਤ ਦੇ ਬਾਹਰਲੇ ਸਿਰੇ ਤੀਕ ਦੇ ਰਸਤੇ ਨੂੰ ਨਾਪਿਆ। ਇਹ 25 ਹੱਥ ਸੀ। ਹਰ ਦਰਵਾਜੇ ਦੂਸਰੇ ਫ਼ਾਟਕ ਦੇ ਬਿਲਕੁਲ ਸਾਹਮਣੇ ਸੀ। 14 ਆਦਮੀ ਨੇ ਵਿਹੜੇ ਦੇ ਵਰਾਂਡੇ ਦੇ ਹਰ ਪਾਸੇ ਦੀਆਂ ਦੀਵਾਰਾਂ ਸਮੇਤ ਪਾਸਿਆਂ ਦੀਆਂ ਸਾਰੀਆਂ ਕੰਧਾਂ ਦੇ ਮਬਿਆਂ ਨੂੰ ਨਾਪਿਆ। ਕੁਲ ਜੋੜ 60 ਹੱਥ ਸੀ। 15 ਬਾਹਰਲੇ ਫ਼ਾਟਕ ਦੇ ਅੰਦਰਲੇ ਸਿਰੇ ਤੋਂ ਲੈ ਕੇ ਵਰਾਂਡੇ ਦੇ ਅਖੀਰ ਤੱਕ ਦਾ ਨਾਪ 50 ਹੱਥ ਸੀ। 16 ਪਹਿਰੇਦਾਰ ਗਾਰਡਾਂ ਦੇ ਸਾਰੇ ਕਮਰਿਆਂ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡੇ ਦੇ ਉੱਪਰ ਛੋਟੀਆਂ ਖਿੜਕੀਆਂ ਸਨ। ਖਿੜਕੀਆਂ ਦਾ ਚੌੜਾਈ ਵਾਲਾ ਹਿੱਸਾ ਰਸਤੇ ਦੇ ਸਾਹਮਣੇ ਵੱਲ ਸੀ। ਰਸਤੇ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਉੱਤੇ ਖਜੂਰ ਦੇ ਰੁੱਖ ਉਕਰੇ ਹੋਏ ਸਨ।

ਬਾਹਰਲਾ ਵਿਹੜਾ

17 ਆਦਮੀ ਮੈਨੂੰ ਬਾਹਰਲੇ ਵਿਹੜੇ ਵਿੱਚ ਲੈ ਗਿਆ। ਮੈਂ ਓੱਥੇ ਤੀਹ ਕਮਰੇ ਅਤੇ ਇੱਕ ਪਟੜੀ ਦੇਖੀ ਜਿਹੜੀ ਵਿਹੜੇ ਦੇ ਆਲੇ-ਦੁਆਲੇ ਫ਼ੈਲੀ ਹੋਈ ਸੀ। ਕਮਰੇ ਕੰਧ ਦੇ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਦਾ ਰੁੱਖ ਪਟੜੀ ਵੱਲ ਸੀ। 18 ਪਟੜੀ ਫ਼ਾਟਕਾਂ ਦੀ ਲੰਬਾਈ ਜਿੰਨੀ ਹੀ ਚੌੜੀ ਸੀ। ਪਟੜੀ ਫ਼ਾਟਕ ਦੇ ਅੰਦਰਲੇ ਸਿਰੇ ਤੱਕ ਜਾਂਦੀ ਸੀ। ਇਹ ਨੀਵੀਁ ਪਟੜੀ ਸੀ। 19 ਆਦਮੀ ਨੇ ਹੇਠਲੇ ਰਸਤੇ ਦੇ ਅੰਦਰਲੇ ਸਿਰੇ ਤੋਂ ਅੰਦਰਲੇ ਵਿਹੜੇ ਦੇ ਬਾਹਰਲੇ ਪਾਸੇ ਤਾਈਂ ਨਾਪ ਲਿਆ। ਇਹ ਪੂਰਬ ਦੇ ਅਤੇ ਉੱਤਰ ਦੇ ਪਾਸੇ ਵੱਲ 100 ਹੱਥ ਸੀ।

20 ਫ਼ੇਰ ਉਸ ਨੇ ਬਾਹਰਲੇ ਵਿਹੜੇ ਦੀ ਉੱਤਰ ਵਾਲੇ ਪਾਸੇ ਦੀ ਫ਼ਾਟਕ ਦੀ ਲੰਬਾਈ ਅਤੇ ਚੌੜਾਈ ਮਿਣੀ। 21 ਇਹ ਦਰਵਾਜ਼ੇ ਅਤੇ ਉਸਦੀਆਂ ਕੋਠੜੀਆਂ, ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਸ ਦੇ ਥੰਮ ਤੇ ਡਾਟਾਂ ਪਹਿਲੇ ਦਰਵਾਜ਼ੇ ਦੇ ਮੇਚੇ ਦੇ ਅਨੁਸਾਰ ਸਨ। ਉਸਦੀ ਲੰਬਾਈ 50 ਹੱਥ ਅਤੇ ਦਰਵਾਜ਼ਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ। 22 ਇਸ ਦੀਆਂ ਖਿੜਕੀਆਂ ਅਤੇ ਵਰਾਂਡਾ ਅਤੇ ਇਸ ਉੱਤੇ ਉਕਰੇ ਹੋਏ ਪਾਮ ਦੇ ਰੁੱਖ ਪੂਰਬ ਵਾਲੇ ਫ਼ਾਟਕ ਦੇ ਨਾਪ ਦੇ ਸਨ। ਬਾਹਰ ਵਾਲੇ ਪਾਸੇ ਫ਼ਾਟਕ ਤੀਕ ਜਾਂਦੀਆਂ ਸੱਤ ਪੌੜੀਆਂ ਸਨ। ਇਸਦਾ ਵਰਾਂਡਾ ਦਰਵਾਜ਼ੇ ਦੇ ਅੰਦਰਲੇ ਸਿਰੇ ਤੇ ਸੀ। 23 ਵਿਹੜੇ ਦੇ ਪਾਰ ਉਤਰੀ ਫ਼ਾਟਕ ਵੱਲੋਂ ਅੰਦਰਲੇ ਵਿਹੜੇ ਦਾ ਦਰਵਾਜ਼ਾ ਸੀ। ਇਹ ਪੂਰਬ ਵਾਲੇ ਫ਼ਾਟਕ ਵਰਗਾ ਸੀ। ਆਦਮੀ ਨੇ ਅੰਦਰਲੀ ਕੰਧ ਵਾਲੇ ਫ਼ਾਟਕ ਤੋਂ ਬਾਹਰਲੀ ਕੰਧ ਵਾਲੇ ਫ਼ਾਟਕ ਤਾਈ ਨਾਪ ਲਿਆ। ਇਹ ਫ਼ਾਟਕ ਤੋਂ ਫ਼ਾਟਕ ਤੱਕ 100 ਹੱਥ ਸੀ।

24 ਫ਼ੇਰ ਆਦਮੀ ਮੈਨੂੰ ਦੱਖਣੀ ਕੰਧ ਵੱਲ ਲੈ ਗਿਆ। ਮੈਂ ਦੱਖਣੀ ਕੰਧ ਵਿੱਚ ਇੱਕ ਫ਼ਾਟਕ ਦੇਖਿਆ। ਆਦਮੀ ਨੇ ਇਸ ਦੀਆਂ ਪਾਸੇ ਦੀਆਂ ਕੰਧਾਂ ਅਤੇ ਵਰਾਂਡੇ ਨੂੰ ਨਾਪਿਆ। ਉਨ੍ਹਾਂ ਦੀ ਮਿਣਤੀ ਹੋਰਨਾਂ ਫਾਟਕਾਂ ਦੇ ਬਰਾਬਰ ਦੀ ਸੀ। 25 ਦਰਵਾਜ਼ੇ ਦੇ ਰਸਤੇ ਅਤੇ ਵਰਾਂਡੇ ਦੇ ਸਾਰੀ ਪਾਸੀਁ ਹੋਰਨਾਂ ਫਾਟਕਾਂ ਵਾਂਗ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ। 26 ਇਸ ਫਾਟਕ ਤਾਈਂ ਜਾਣ ਵਾਲੀਆਂ ਸੱਤ ਪੌੜੀਆਂ ਸਨ। ਇਸਦਾ ਵਰਾਂਡਾ ਦਰਵਾਜ਼ੇ ਦੇ ਰਸਤੇ ਦੇ ਅੰਦਰਲੇ ਸਿਰੇ ਤੇ ਸੀ। ਇਸ ਦੀਆਂ ਕੰਧਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ ਜਿਹੜੀਆਂ ਕਿ ਦਰਵਾਜ਼ੇ ਦੇ ਰਸਤੇ ਦੇ ਦੋਹੀਁ ਪਾਸੀਁ ਸਨ। 27 ਅੰਦਰਲੇ ਵਿਹੜੇ ਦੇ ਦੱਖਣੀ ਸਿਰੇ ਤੇ ਇੱਕ ਫਾਟਕ ਸੀ। ਆਦਮੀ ਨੇ ਅੰਦਰਲੀ ਕੰਧ ਦੇ ਫਾਟਕ ਤੋਂ ਬਾਹਰਲੀ ਕੰਧ ਦੇ ਫਾਟਕ ਤੀਕ ਨਾਪ ਲਿਆ। ਇਹ ਫਾਟਕ ਤੋਂ ਫਾਟਕ ਤੀਕ 100 ਹੱਥ ਸੀ।

ਅੰਦਰਲਾ ਵਿਹੜਾ

28 ਫ਼ੇਰ ਉਹ ਆਦਮੀ ਮੈਨੂੰ ਦੱਖਣੀ ਦਰਵਾਜ਼ੇ ਰਾਹੀਂ ਅੰਦਰਲੇ ਵਿਹੜੇ ਤੀਕ ਲੈ ਗਿਆ। ਉਸ ਨੇ ਇਸ ਦਰਵਾਜ਼ੇ ਦਾ ਨਾਪ ਲਿਆ। ਦਰਵਾਜ਼ੇ ਦਾ ਰਸਤਾ ਵੀ ਅੰਦਰਲੇ ਵਿਹੜੇ ਦੇ ਹੋਰਨਾਂ ਫਾਟਕਾਂ ਦੇ ਨਾਪ ਜਿੰਨਾ ਹੀ ਸੀ। 29 ਇਸਦੇ ਦਰਵਾਜ਼ਿਆਂ, ਪਾਸੇ ਦੀਆਂ ਕੰਧਾਂ ਅਤੇ ਵਰਾਂਡਾ ਬਾਕੀ ਦੇ ਫਾਟਕਾਂ ਜਿੰਨਾ ਹੀ ਸੀ। ਦਰਵਾਜ਼ੇ ਦੇ ਰਸਤੇ ਅਤੇ ਇਸਦੇ ਵਰਾਂਡੇ ਦੇ ਸਾਰੀਁ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ। 30 ਵਰਾਂਡਾ 25 ਹੱਥ ਚੌੜਾ ਅਤੇ 5 ਹੱਥ ਲੰਮਾ ਸੀ। 31 ਇਸਦਾ ਵਰਾਂਡਾ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਤੇ ਸੀ। ਪਾਮ ਦੇ ਰੁੱਖਾਂ ਦੀ ਸ਼ਿਲਪਕਾਰੀ ਫਾਟਕਾਂ ਵੱਲ ਜਾਂਦੇ ਰਸਤੇ ਦੇ ਦੋਹੀਁ ਪਾਸੀਁ ਕੰਧਾਂ ਉੱਤੇ ਕੀਤੀ ਹੋਈ ਸੀ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।

32 ਫ਼ੇਰ ਮੈਨੂੰ ਉਹ ਆਦਮੀ ਪੂਰਬ ਦੀ ਵੱਖੀ ਦੇ ਅੰਦਰਲੇ ਵਿਹੜੇ ਵਿੱਚ ਲੈ ਗਿਆ। ਉਸ ਨੇ ਫਾਟਕ ਦਾ ਨਾਪ ਲਿਆ। ਇਹ ਨਾਪ ਵੀ ਹੋਰਨਾਂ ਦਰਵਾਜ਼ਿਆਂ ਜਿੰਨਾ ਹੀ ਸੀ। 33 ਇਸਦੇ ਕਮਰੇ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡਾ ਵੀ ਬਾਕੀ ਦੇ ਦਰਵਾਜ਼ਿਆਂ ਦੇ ਨਾਪ ਦੇ ਸਨ। ਦਰਵਾਜ਼ੇ ਦੇ ਰਸਤੇ ਅਤੇ ਉਸ ਦੇ ਵਰਾਂਡੇ ਦੇ ਸਾਰੀ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਵੱਲ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਬ ਚੌੜਾ ਸੀ। 34 ਅਤੇ ਇਸਦੀ ਡਿਉੜੀ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਉੱਤੇ ਸੀ। ਫਾਟਕ ਦੇ ਰਸਤੇ ਦੇ ਹਰ ਪਾਸੇ ਦੀਆਂ ਦੀਵਾਂਰਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।

35 ਫ਼ੇਰ ਉਹ ਆਦਮੀ ਮੈਨੂੰ ਉੱਤਰੀ ਦਰਵਾਜ਼ੇ ਵੱਲ ਲੈ ਗਿਆ। ਉਸ ਨੇ ਇਸਦਾ ਨਾਪ ਲਿਆ। ਇਸਦਾ ਨਾਪ ਵੀ ਹੋਰਨਾਂ ਦਰਵਾਜ਼ਿਆਂ ਦੇ ਨਾਪ ਜਿੰਨਾ ਹੀ ਸੀ। 36 ਇਸ ਦੇ ਕਮਰੇ, ਆਸੇ-ਪਾਸੇ ਦੀਆਂ ਕੰਧਾਂ ਅਤੇ ਵਰਾਂਡਾ ਵੀ ਉਸੇ ਨਾਪ ਦਾ ਸੀ। ਦਰਵਾਜ਼ੇ ਦੇ ਰਸਤੇ ਅਤੇ ਇਸਦੇ ਵਰਾਂਡੇ ਦੇ ਸਾਰੇ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਬ ਲੰਮਾ ਅਤੇ 25 ਹੱਬ ਚੌੜਾ ਸੀ। 37 ਇਸਦਾ ਵਰਾਂਡਾ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਤੇ ਸੀ। ਦਰਵਾਜ਼ੇ ਵਾਲੇ ਰਸਤੇ ਦੇ ਹਰ ਪਾਸੇ ਕੰਧਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।

ਬਲੀਆਂ ਦੀ ਤਿਆਰੀ ਲਈ ਕਮਰੇ

38 ਉਬੇ ਇੱਕ ਕਮਰਾ ਸੀ ਜਿਸਦਾ ਦਰਵਾਜ਼ਾ ਇਸ ਫਾਟਕ ਦੇ ਵਰਾਂਡੇ ਵੱਲ ਖੁਲ੍ਹਦਾ ਸੀ। ਇਹ ਓਹੀ ਥਾਂ ਸੀ ਜਿੱਥੇ ਜਾਜਕ ਹੋਮ ਦੀਆਂ ਭੇਟਾਂ ਲਈ ਜਾਨਵਰਾਂ ਨੂੰ ਧੋਁਦੇ ਹਨ। 39 ਇਸ ਵਰਾਂਡੇ ਦੇ ਫਾਟਕ ਦੇ ਹਰ ਪਾਸੀ ਦੋ ਮੇਜ਼ ਲੱਗੇ ਹੋਏ ਸਨ। ਹੋਮ ਦੀਆਂ ਭੇਟਾਂ, ਪਾਪ ਦੀਆਂ ਭੇਟਾਂ ਅਤੇ ਦੋਸ਼ ਦੀਆਂ ਭੇਟਾਂ ਵਜੋਂ ਚੜ੍ਹਾਏ ਜਾਣ ਵਾਲੇ ਜਾਨਵਰ ਇਸੇ ਮੇਜ਼ ਉੱਤੇ ਮਾਰੇ ਜਾਂਦੇ ਸਨ। 40 ਇਸ ਵਰਾਂਡੇ ਦੀ ਬਾਹਰਲੀ ਕੰਧ ਦੇ ਦਰਵਾਜ਼ੇ ਦੇ ਹਰ ਪਾਸੇ ਵੀ, ਦੋ ਮੇਜ਼ ਲੱਗੇ ਹੋਏ ਸਨ। 41 ਇਸ ਤਰ੍ਹਾਂ ਅੰਦਰਲੀ ਕੰਧ ਨਾਲ ਚਾਰ ਮੇਜ਼ ਲੱਗੇ ਹੋਏ ਸਨ ਅਤੇ ਬਾਹਰਲੀ ਕੰਧ ਨਾਲ ਚਾਰ ਮੇਜ਼ ਲੱਗੇ ਹੋਏ ਸਨ-ਅੱਠ ਮੇਜ਼, ਜਿਨ੍ਹਾਂ ਦੀ ਵਰਤੋਂ ਜਾਜਕ ਜਾਨਵਰਾਂ ਦੀ ਬਲੀ ਚੜ੍ਹਾਉਣ ਵੇਲੇ ਕਰਦੇ ਸਨ। 42 ਹੋਮ ਦੀ ਭੇਟ ਚੜ੍ਹਾਉਣ ਲਈ ਵੀ ਉਬੇ ਪੱਥਰ ਦੇ ਬਣੇ ਹੋਏ ਚਾਰ ਮੇਜ਼ ਸਨ। ਇਹ ਮੇਜ਼ 1-1/2 ਹੱਬ ਲੰਮੇ 1-1/2 ਹੱਬ ਚੌੜੇ ਅਤੇ। 1-1/2 ਹੱਥ ਉੱਚੇ ਸਨ। ਇਨ੍ਹਾਂ ਮੇਜ਼ਾਂ ਉੱਤੇ ਜਾਜਕ ਆਪਣੇ ਉਹ ਔਜ਼ਾਰ ਰੱਖਦੇ ਸਨ ਜਿਨ੍ਹਾਂ ਦੀ ਵਰਤੋਂ ਉਹ ਹੋਮ ਦੀਆਂ ਭੇਟਾਂ ਅਤੇ ਹੋਰਨਾਂ ਬਲੀਆਂ ਲਈਁ ਜਾਨਵਰਾਂ ਨੂੰ ਮਾਰਨ ਲਈ ਕਰਦੇ ਸਨ। 43 ਇਸ ਥਾਂ ਦੀਆਂ ਸਾਰੀਆਂ ਕੰਧਾਂ ਉੱਤੇ, ਤਿੰਨ ਇੰਚ ਲੰਮੀਆਂ ਮਾਸ ਲਟਕਾਉਣ ਵਾਲੀਆਂ ਹੁੱਕਾਂ ਸਨ। ਭੇਟਾਂ ਦਾ ਮਾਸ ਮੇਜ਼ਾਂ ਉੱਤੇ ਰੱਖ ਦਿੱਤਾ ਜਾਂਦਾ ਸੀ।

ਜਾਜਕਾਂ ਦੇ ਕਮਰੇ

44 ਅੰਦਰਲੇ ਵਿਹੜੇ ਵਿੱਚ ਦੋ ਕਮਰੇ ਸਨ। ਇੱਕ ਉੱਤਰ ਵਾਲੇ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਦੱਖਣ ਵੱਲ ਸੀ। ਦੂਸਰਾ ਕਮਰਾ ਦੱਖਣੀ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਉੱਤਰ ਵੱਲ ਸੀ। 45 ਆਦਮੀ ਨੇ ਮੈਨੂੰ ਆਖਿਆ, “ਉਹ ਕਮਰਾ ਜਿਸਦਾ ਮੂੰਹ ਦੱਖਣ ਵੱਲ ਹੈ, ਉਨ੍ਹਾਂ ਜਾਜਕਾਂ ਲਈ ਹੈ ਜਿਹੜੇ ਮੰਦਰ ਦੇ ਖੇਤਰ ਵਿੱਚ ਸੇਵਾ ਕਰਨ ਦਾ ਫ਼ਰਜ਼ ਨਿਭਾ ਰਹੇ ਹਨ। 46 ਪਰ ਉਹ ਕਮਰਾ ਜਿਸਦਾ ਮੂੰਹ ਉੱਤਰ ਵੱਲ ਹੈ, ਉਨ੍ਹਾਂ ਜਾਜਕਾਂ ਲਈ ਹੈ ਜੋ ਜਗਵੇਦੀ ਉੱਤੇ ਸੇਵਾ ਕਰਨ ਦਾ ਫ਼ਰਜ਼ ਨਿਭਾ ਰਹੇ ਹਨ। ਜਾਜਕ ਲੇਵੀ ਦੇ ਪਰਿਵਾਰ ਸਮੂਹ ਵਿੱਚੋਂ ਹਨ। ਪਰ ਜਾਜਕਾਂ ਦਾ ਇਹ ਦੂਸਰਾ ਸਮੂਹ ਸਦੋਕ ਦੇ ਉਤਰਾਧਿਕਾਰੀਆਂ ਵਿੱਚੋਂ ਹੈ। ਸਿਰਫ਼ ਉਹੀ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਨ ਲਈ ਜਗਵੇਦੀ ਬਲੀਆਂ ਚੜ੍ਹਾ ਸੱਕਦੇ ਹਨ।”

47 ਆਦਮੀ ਨੇ ਅੰਦਰਲੇ ਵਿਹੜੇ ਦਾ ਨਾਪ ਲਿਆ। ਵਿਹੜਾ ਪੂਰਨ ਚੌਕੋਰ ਸੀ। ਇਹ 100 ਹੱਬ ਲੰਮਾ ਅਤੇ 100 ਹੱਬ ਚੌੜਾ ਸੀ। ਜਗਵੇਦੀ ਮੰਦਰ ਦੇ ਸਾਹਮਣੇ ਸੀ।

ਮੰਦਰ ਦਾ ਵਰਾਂਡਾ

48 ਫ਼ੇਰ ਆਦਮੀ ਮੈਨੂੰ ਮੰਦਰ ਦੇ ਵਰਾਂਡਾ ਵਿੱਚ ਲੈ ਗਿਆ ਅਤੇ ਵਰਾਂਡਾ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਨੂੰ ਨਾਪਿਆ। ਹਰ ਕੰਧ 5 ਹੱਬ ਮੋਟੀ ਅਤੇ 3 ਹੱਬ ਚੌੜੀ ਸੀ। ਅਤੇ ਉਨ੍ਹਾਂ ਦੇ (ਵਿੱਚਕਾਰਲੀ) ਖੁਲ੍ਹੀ ਥਾਂ 14 ਹੱਬ ਸੀ। 49 ਵਰਾਂਡਾ 20 ਹੱਬ ਚੌੜਾ ਅਤੇ 12 ਹੱਬ ਲੰਮਾ ਸੀ। ਵਰਾਂਡਾ ਤੱਕ ਦਸ ਪੌੜੀਆਂ ਜਾਂਦੀਆਂ ਸਨ। ਵਰਾਂਡਾ ਦੇ ਹਰ ਪਾਸੇ ਦੀਆਂ ਕੰਧਾਂ ਦੇ ਦੋ ਬਮਲੇ ਸਨ-ਹਰ ਕੰਧ ਲਈ ਇੱਕ।

ਮੰਦਰ ਦਾ ਪਵਿੱਤਰ ਸਥਾਨ

41 ਫ਼ੇਰ ਆਦਮੀ ਮੈਨੂੰ ਪਵਿੱਤਰ ਸਥਾਨ ਅੰਦਰ ਲੈ ਗਿਆ। ਉਸ ਨੇ ਕਮਰੇ ਦੇ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਪਾਸਿਆਂ ਦੀਆਂ ਉਹ ਕੰਧਾਂ ਹਰ ਪਾਸਿਓ 6 ਹੱਥ ਮੋਟੀਆਂ ਸਨ। ਦਰਵਾਜ਼ਾ 10 ਹੱਥ ਚੌੜਾ ਸੀ। ਦਰਵਾਜ਼ੇ ਵਾਲੇ ਰਸਤੇ ਦੇ ਪਾਸੇ ਹਰ ਪਾਸਿਓ 5 ਹੱਥ ਸਨ। ਆਦਮੀ ਨੇ ਉਸ ਕਮਰੇ ਨੂੰ ਨਾਪਿਆ। ਇਹ 40 ਹੱਥ ਲੰਮਾ ਅਤੇ 20 ਹੱਥ ਚੌੜਾ ਸੀ।

ਮੰਦਰ ਦਾ ਅੱਤ ਪਵਿੱਤਰ ਸਥਾਨ

ਫ਼ੇਰ ਆਦਮੀ ਅੰਤਲੇ ਕਮਰੇ ਅੰਦਰ ਗਿਆ। ਉਸ ਨੇ ਦਰਵਾਜ਼ੇ ਦੇ ਰਸਤੇ ਦੀਆਂ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਹਰ ਵੱਖੀ ਦੀ ਕੰਧ 2 ਹੱਥ ਮੋਟੀ ਅਤੇ 7 ਹੱਥ ਚੌੜੀ ਸੀ। ਦਰਵਾਜ਼ੇ ਦਾ ਰਸਤਾ 6 ਹੱਬ ਚੌੜਾ ਸੀ। ਫ਼ੇਰ ਆਦਮੀ ਨੇ ਕਮਰੇ ਦੀ ਲੰਬਾਈ ਨਾਪੀ। ਇਹ 20 ਹੱਥ ਲੰਮੀ ਅਤੇ 20 ਹੱਬ ਚੌੜੀ ਸੀ। ਆਦਮੀ ਨੇ ਮੈਨੂੰ ਆਖਿਆ, “ਇਹ ਅੱਤ ਪਵਿੱਤਰ ਸਥਾਨ ਹੈ।”

ਮੰਦਰ ਦੇ ਆਲੇ-ਦੁਆਲੇ ਦੇ ਹੋਰ ਕਮਰੇ

ਫ਼ੇਰ ਆਦਮੀ ਨੇ ਮੰਦਰ ਦੀ ਕੰਧ ਨੂੰ ਨਾਪਿਆ। ਇਹ 6 ਹੱਥ ਮੋਟੀ ਸੀ। ਮੰਦਰ ਦੇ ਆਲੇ-ਦੁਆਲੇ ਵੱਖੀ ਦੇ ਕਮਰੇ ਸਨ। ਇਹ 4 ਹੱਥ ਚੌੜੇ ਸਨ। ਪਾਸਿਆਂ ਦੇ ਕਮਰੇ ਇੱਕ ਦੇ ਉੱਪਰ ਇੱਕ, ਤਿੰਨ ਵੱਖੋ-ਵੱਖ ਮਂਜ਼ਿਲਾਂ ਉੱਤੇ ਸਨ। ਹਰ ਮੰਜ਼ਿਲ ਉੱਤੇ 30 ਕਮਰੇ ਸਨ। ਮੰਦਰ ਦੀ ਕੰਧ ਛਜਿਆਂ ਨਾਲ ਬਣਾਈ ਗਈ ਸੀ। ਪਾਸਿਆਂ ਦੇ ਕਮਰੇ ਇਨ੍ਹਾਂ ਛਜਿਆਂ ਉੱਤੇ ਟਿਕੇ ਹੋਏ ਸਨ ਪਰ ਮੰਦਰ ਦੀ ਕੰਧ ਨਾਲ ਜੁੜੇ ਹੋਏ ਨਹੀਂ ਸਨ। ਵੱਖੀ ਦੇ ਕਮਰਿਆਂ ਦੀ ਹਰ ਮੰਜ਼ਿਲ ਜਿਹੜੀ ਮੰਦਰ ਦੇ ਆਲੇ-ਦੁਆਲੇ ਸੀ, ਹੇਠਲੀ ਮੰਜ਼ਿਲ ਨਾਲੋਂ ਚੌੜੀ ਸੀ। ਮੰਦਰ ਦੁਆਲੇ ਦੇ ਕਮਰਿਆਂ ਦੀਆਂ ਕੰਧਾਂ ਜਿਵੇਂ ਜਿਵੇਂ ਉੱਚੀਆਂ ਜਾਂਦੀਆਂ ਸਨ ਤੰਗ ਹੁੰਦੀਆਂ ਜਾਂਦੀਆਂ ਸਨ। ਇਸ ਲਈ ਉਪਰਲੀਆਂ ਮੰਜ਼ਲਾਂ ਦੇ ਕਮਰੇ ਚੌਰੇੜੇ ਸਨ। ਹੇਠਲੀ ਮੰਜ਼ਿਲ ਤੋਂ ਸਭ ਤੋਂ ਉੱਚੀ ਮੰਜ਼ਿਲ ਤੱਕ ਵਿੱਚਕਾਰਲੀ ਮੰਜ਼ਿਲ ਤੋਂ ਹੋਕੇ ਪੌੜੀਆਂ ਜਾਂਦੀਆਂ ਸਨ।

ਮੈਂ ਇਹ ਵੀ ਦੇਖਿਆ ਕਿ ਮੰਦਰ ਦਾ ਆਧਾਰ ਇਸਦੇ ਸਾਰਿਆਂ ਪਾਸਿਆਂ ਤੋਂ ਉੱਚਾ ਉੱਠਿਆ ਹੋਇਆ ਸੀ। ਇਹ ਪਾਸਿਆਂ ਦੇ ਕਮਰਿਆਂ ਦੀ ਬੁਨਿਆਦ ਸੀ ਅਤੇ ਇਹ ਬਿਲਕੁਲ ਛੇ ਹੱਥ ਉੱਚਾ ਸੀ। ਪਾਸਿਆਂ ਦੇ ਕਮਰਿਆਂ ਦੀ ਬਾਹਰਲੀ ਕੰਧ 5 ਹੱਥ ਮੋਟੀ ਸੀ। ਮੰਦਰ ਦੀ ਪਾਸਿਆਂ ਦੇ ਕਮਰਿਆਂ 10 ਅਤੇ ਜਾਜਕਾਂ ਦੇ ਕਮਰਿਆਂ ਵਿੱਚਕਾਰ ਇੱਕ ਖੁਲ੍ਹੀ ਜਗ੍ਹਾ ਸੀ। ਇਹ 20 ਹੱਥ ਚੌੜੀ ਸੀ ਅਤੇ ਮੰਦਰ ਦੇ ਆਲੇ-ਦੁਆਲੇ ਹਰ ਪਾਸੇ ਸੀ। 11 ਪਾਸਿਆਂ ਦੇ ਕਮਰਿਆਂ ਦੇ ਦਰਵਾਜ਼ੇ ਉੱਚੇ ਹੋਏ ਆਧਾਰ ਵੱਲ ਖੁਲ੍ਹਦੇ ਸਨ। ਇੱਕ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ ਅਤੇ ਇੱਕ ਪ੍ਰਵੇਸ਼ ਦੁਆਰ ਦੱਖਣ ਵਾਲੇ ਪਾਸੇ। ਉੱਠਿਆ ਹੋਇਆ ਆਧਾਰ ਸਾਰੇ ਪਾਸਿਓ 5 ਹੱਬ ਚੌੜਾ ਸੀ।

12 ਸੀਮਾ ਬੱਧ ਖੇਤਰ ਦੇ ਪੱਛਮ ਵਾਲੇ ਪਾਸੇ ਤੇ ਇੱਕ ਇਮਾਰਤ ਸੀ। ਇਹ ਇਮਾਰਤ 70 ਹੱਥ ਚੌੜੀ ਅਤੇ 90 ਹੱਥ ਲੰਮੀ ਸੀ। ਇਮਾਰਤ ਦੀ ਕੰਧ ਹਰ ਪਾਸਿਓ 5 ਹੱਥ ਮੋਟੀ ਸੀ। 13 ਫ਼ੇਰ ਆਦਮੀ ਨੇ ਮੰਦਰ ਨੂੰ ਨਾਪਿਆ। ਮੰਦਰ 100 ਹੱਥ ਲੰਮਾ ਸੀ। ਇਮਾਰਤ ਅਤੇ ਇਸ ਦੀਆਂ ਕੰਧਾਂ ਸਣੇ ਸੀਮਾਬੱਧ ਖੇਤਰ 100 ਹੱਥ ਲੰਮਾ ਸੀ। 14 ਪੂਰਬ ਵਾਲੇ ਪਾਸੇ ਦਾ ਸੀਮਾ ਬੱਧ ਖੇਤਰ, ਜਿਹੜਾ ਮੰਦਰ ਦੇ ਸਾਹਮਣੇ ਸੀ, ਉਹ ਵੀ 100 ਹੱਥ ਲੰਮਾ ਸੀ।

15 ਆਦਮੀ ਨੇ ਮੰਦਰ ਦੇ ਪਿੱਛਵਾੜੇ ਦੇ ਸੀਮਾਬੱਧ ਖੇਤਰ ਵਿੱਚਲੀ ਇਮਾਰਤ ਦੀ ਲੰਬਾਈ ਨਾਪੀ। ਇਹ ਇੱਕ ਕੰਧ ਤੋਂ ਲੈ ਕੇ ਦੂਸਰੀ ਕੰਧ ਤੀਕ 100 ਹੱਥ ਸੀ।

ਅੱਤ ਪਵਿੱਤਰ ਸਥਾਨ, ਪਵਿੱਤਰ ਸਥਾਨ ਅਤੇ ਵਰਾਂਡਾ ਜਿਸਦਾ ਮੂੰਹ ਅੰਦਰਲੇ ਵਿਹੜੇ ਵੱਲ ਸੀ, 16 ਉਸ ਦੀਆਂ ਸਾਰੀਆਂ ਕੰਧਾਂ ਉੱਤੇ ਲੱਕੜੀ ਦੇ ਫ਼ੱਟੇ ਲੱਗੇ ਹੋਏ ਸਨ। ਸਾਰੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਆਲੇ-ਦੁਆਲੇ ਲੱਕੜੀ ਦੀ ਝਾਲਰ ਲਗੀ ਹੋਈ ਸੀ। ਮੰਦਰ ਵਿੱਚ, ਦਰਵਾਜ਼ੇ ਵਾਲੇ ਰਸਤੇ ਕੋਲ ਫ਼ਰਸ਼ ਤੋਂ ਉੱਪਰ ਖਿੜਕੀਆਂ ਤੀਕ ਲੱਕੜੀ ਦੇ ਫ਼ੱਟੇ ਲੱਗੇ ਸਨ ਜਿਹੜੇ ਦਰਵਾਜ਼ੇ ਉੱਪਰਲੀ 17 ਕਂਧ ਦੇ ਇੱਕ ਹਿੱਸੇ ਤੱਕ ਜਾਂਦੇ ਸਨ।

ਮੰਦਰ ਦੇ ਅੰਦਰਲੇ ਕਮਰੇ ਅਤੇ ਬਾਹਰਲੇ ਕਮਰੇ ਦੀਆਂ ਕੰਧਾਂ ਉੱਤੇ 18 ਕਰੂਬੀ ਦੇ ਫ਼ਰਿਸ਼ਤਿਆਂ ਅਤੇ ਖਜ਼ੂਰ ਦੇ ਰੁੱਖਾਂ ਦੀ ਨਕਾਸ਼ੀ ਕੀਤੀ ਗਈ ਸੀ। ਕਰੂਬੀ ਦੇ ਫਰਿਸ਼ਤਿਆਂ ਦੇ ਵਿੱਚਕਾਰ ਖਜ਼ੂਰ ਦਾ ਰੁੱਖ ਸੀ। ਹਰ ਕਰੂਬੀ ਦੇ ਫ਼ਰਿਸ਼ਤੇ ਦੇ ਦੋ ਚਿਹਰੇ ਸਨ। 19 ਇੱਕ ਚਿਹਰਾ ਆਦਮੀ ਦਾ ਚਿਹਰਾ ਸੀ ਜਿਹੜਾ ਇੱਕ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਦੂਸਰਾ ਚਿਹਰਾ ਸ਼ੇਰ ਦਾ ਚਿਹਰਾ ਸੀ ਜਿਹੜਾ ਦੂਸਰੇ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਉਹ ਮੰਦਰ ਦੇ ਹਰ ਪਾਸੇ ਉਕਰੇ ਹੋਏ ਸਨ। 20 ਫ਼ਰਸ਼ ਤੋਂ ਲੈ ਕੇ ਦਰਵਾਜ਼ੇ ਦੇ ਉਤਲੇ ਹਿੱਸੇ ਤੀਕ, ਪਵਿੱਤਰ ਸਥਾਨ ਦੀਆਂ ਸਾਰੀਆਂ ਕੰਧਾਂ ਉੱਤੇ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ।

21 ਪਵਿੱਤਰ ਸਥਾਨ ਦੇ ਹਰ ਪਾਸੇ ਦੀਆਂ ਕੰਧਾਂ ਚੌਕੋਰ ਸਨ। ਅੱਤ ਪਵਿੱਤਰ ਸਥਾਨ ਦੇ ਸਾਹਮਣੇ ਕੋਈ ਚੀਜ਼ ਸੀ ਜਿਹੜੀ 22 ਲੱਕੜੀ ਦੀ ਬਣੀ ਜਗਵੇਦੀ ਵਰਗੀ ਨਜ਼ਰ ਆਉਂਦੀ ਸੀ। ਇਹ 3 ਹੱਥ ਉੱਚੀ ਅਤੇ 2 ਹੱਥ ਲੰਮੀ ਸੀ। ਇਸਦੇ ਕੋਨੇ ਇਸਦਾ ਆਧਾਰ ਅਤੇ ਇਸਦੇ ਪਾਸੇ ਲਕੜੀ ਦੇ ਸਨ। ਆਦਮੀ ਨੇ ਮੈਨੂੰ ਆਖਿਆ, “ਇਹੀ ਉਹ ਮੇਜ਼ ਹੈ ਜਿਹੜਾ ਯਹੋਵਾਹ ਦੇ ਸਾਹਮਣੇ ਹੈ।”

23 ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ, ਦੋਹਾਂ ਦਾ ਇੱਕ ਦੂਸਰਾ ਦਰਵਾਜ਼ਾ ਸੀ 24 ਹਰ ਦਰਵਾਜ਼ਾ ਦੋ ਛੋਟੇ ਦਰਵਾਜ਼ਿਆਂ ਦਾ ਬਣਿਆ ਹੋਇਆ ਸੀ। ਹਰ ਦਰਵਾਜ਼ਾ ਅਸਲ ਵਿੱਚ ਦੋ ਝੂਲਦੇ ਦਰਵਾਜ਼ੇ ਸਨ। 25 ਅਤੇ ਪਵਿੱਤਰ ਸਥਾਨ ਦੇ ਦਰਵਾਜ਼ਿਆਂ ਉੱਤੇ ਵੀ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ। ਉਹ ਉਨ੍ਹਾਂ ਵਰਗੇ ਹੀ ਸਨ ਜਿਹੜੇ ਕੰਧਾਂ ਉੱਤੇ ਉਕਰੇ ਹੋਏ ਸਨ। ਵਰਾਂਡਾ ਦੇ ਸਾਹਮਣੇ ਵਾਲੇ ਪਾਸੇ ਉੱਪਰ ਲੱਕੜੀ ਦੀ ਛੱਤ ਸੀ। 26 ਵਰਾਂਡਾ ਦੀਆਂ ਦੋਹਾਂ ਪਾਸਿਆਂ ਦੀਆਂ ਕੰਧਾਂ, ਵਰਾਂਡਾ ਉਤਲੀ ਛੱਤ ਉੱਤੇ, ਅਤੇ ਮੰਦਰ ਦੇ ਦੁਆਲੇ ਦੇ ਕਮਰਿਆਂ ਉੱਤੇ ਫ਼ਰੇਮ ਵਾਲੀਆਂ ਖਿੜਕੀਆਂ ਅਤੇ ਖਜ਼ੂਰ ਦੇ ਰੁੱਖ ਸਨ।

ਜਾਜਕਾਂ ਦਾ ਕਮਰਾ

42 ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫਾਟਕ ਰਾਹੀਂ ਬਾਹਰਲੇ ਵਿਹੜੇ ਵਿੱਚ ਲੈ ਗਿਆ। ਉਸ ਨੇ ਪੱਛਮ ਵੱਲ ਦੀ ਉਸ ਇਮਾਰਤ ਵੱਲ ਮੇਰੀ ਅਗਵਾਈ ਕੀਤੀ ਜਿਸਦੇ ਕਈ ਕਮਰੇ ਸਨ ਜਿਹੜੀ ਉੱਤਰ ਵਾਲੇ ਪਾਸੇ ਦੀ ਇਮਾਰਤ ਅਤੇ ਸੀਮਾਬੱਧ ਖੇਤਰ ਦੇ ਪੱਛਮ ਵੱਲ ਸੀ। ਇਹ ਇਮਾਰਤ 100 ਹੱਥ ਲੰਮੀ ਅਤੇ 50 ਹੱਥ ਚੌੜੀ ਸੀ। ਲੋਕੀ ਇਸ ਵਿੱਚ ਉੱਤਰ ਵਾਲੇ ਪਾਸਿਓ ਵਿਹੜੇ ਵਿੱਚੋਂ ਦਾਖਲ ਹੁੰਦੇ ਸਨ। ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਛਜ੍ਜੇ ਸਨ। 20 ਹੱਥ ਦਾ ਅੰਦਰਲਾ ਵਿਹੜਾ ਇਮਾਰਤ ਅਤੇ ਮੰਦਰ ਦੇ ਵਿੱਚਕਾਰ ਸੀ। ਦੂਸਰੇ ਪਾਸੇ ਤੇ ਕਮਰੇ ਬਾਹਰਲੇ ਵਿਹੜੇ ਦੀ ਪਟੜੀ ਵੱਲ ਸਾਹਮਣੇ ਸਨ। ਇਮਾਰਤ ਦੀ ਦੱਖਣੀ ਵੱਖੀ ਦੇ ਨਾਲ-ਨਾਲ ਇੱਕ 10 ਹੱਥ ਚੌੜਾ ਅਤੇ 100 ਹੱਥ ਲੰਮਾ ਰਸਤਾ ਜਾਂਦਾ ਸੀ, ਅਤੇ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ। 5-6 ਕਿਉਂਕਿ ਇਹ ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਬਾਹਰਲੇ ਵਿਹੜੇ ਦੇ ਬਮਲਿਆਂ ਵਰਗੇ ਬਮਲੇ ਨਹੀਂ ਸਨ, ਇਸਦੇ ਉੱਪਰ ਕਮਰੇ ਵਿੱਚਕਾਰਲੀ ਅਤੇ ਹੇਠਲੀ ਮੰਜ਼ਿਲ ਦੇ ਕਮਰਿਆਂ ਨਾਲੋਂ ਵੱਧੇਰੇ ਪਿੱਛੇ ਹਟਵੇਂ ਸਨ। ਉਪਰਲੀ ਮੰਜ਼ਿਲ ਵਿੱਚਕਾਰਲੀ ਮੰਜ਼ਿਲ ਨਾਲੋਂ ਚੌੜਾਈ ਵਿੱਚ ਘੱਟ ਸੀ, ਜਿਹੜੀ ਕਿ ਹੇਠਲੀ ਮੰਜ਼ਿਲ ਨਾਲੋਂ ਚੌੜਾਈ ਵਿੱਚ ਘੱਟ ਸੀ। ਕਿਉਂ ਕਿ ਇਸ ਥਾਂ ਦੀ ਵਰਤੋਂ ਛਜਿਆਂ ਰ੍ਰਾਹੀਂ ਕੀਤੀ ਗਈ ਸੀ। ਬਾਹਰਵਾਰ ਇੱਕ ਕੰਧ ਸੀ ਜਿਹੜੀ ਬਾਹਰਲੇ ਵਿਹੜੇ ਦੇ ਨਾਲ-ਨਾਲ ਕਮਰਿਆਂ ਦੇ ਸਮਾਨੰਤਰ ਜਾਂਦੀ ਸੀ। ਇਹ ਕਮਰਿਆਂ ਦੇ ਸਾਹਮਣੇ ਵੱਲ 50 ਹੱਥ ਤੱਕ ਵੱਧੀ ਹੋਈ ਸੀ। ਉਨ੍ਹਾਂ ਕਮਰਿਆਂ ਦੀ ਕਤਾਰ ਜਿਹੜੇ ਬਾਹਰਲੇ ਵਿਹੜੇ ਦੇ ਨਾਲ-ਨਾਲ ਜਾਂਦੀ ਸੀ, 50 ਹੱਥ ਲੰਮੀ ਸੀ, ਭਾਵੇਂ ਮੰਦਰ ਵਾਲੇ ਪਾਸੇ ਵੱਲ ਇਮਾਰਤ ਦੀ ਕੁੱਲ ਲੰਬਾਈ 100 ਹੱਥ ਸੀ। ਇਨ੍ਹਾਂ ਕਮਰਿਆਂ ਦੇ ਹੇਠਾਂ ਇਮਾਰਤ ਦੇ ਪੂਰਬੀ ਸਿਰੇ ਉੱਤੇ ਪ੍ਰਵੇਸ਼ ਦੁਆਰ ਸੀ ਤਾਂ ਜੋ ਲੋਕੀ ਬਾਹਰਲੇ ਵਿਹੜੇ ਵਿੱਚੋਂ ਇਸ ਵਿੱਚ ਦਾਖਲ ਹੋ ਸੱਕਣ। 10 ਪ੍ਰਵੇਸ਼ ਦੁਆਰ ਵਿਹੜੇ ਨਾਲ ਲਗਦੀ ਕੰਧ ਦੇ ਸ਼ੁਰੂ ਵਿੱਚ ਸੀ। ਸੀਮਾ ਬੱਧ ਖੇਤਰ ਅਤੇ ਦੂਸਰੀ ਇਮਾਰਤ ਤੋਂ ਅਗਾਂਹ।

ਓੱਥੇ ਦੱਖਣੀ ਪਾਸੇ ਤੇ ਕਮਰੇ ਸਨ। ਓੱਥੇ ਇੱਕ ਰਸਤਾ ਸੀ। 11 ਇਨ੍ਹਾਂ ਕਮਰਿਆਂ ਦੇ ਸਾਹਮਣੇ। ਇਹ ਉੱਤਰ ਵਾਲੇ ਪਾਸੇ ਦੇ ਕਮਰਿਆਂ ਵਰਗੇ ਸਨ। ਇਨ੍ਹਾਂ ਦੀ ਲੰਬਾਈ ਅਤੇ ਚੌੜਾਈ ਉਨੀ ਹੀ ਸੀ ਅਤੇ ਓਹੋ ਜਿਹੇ ਹੀ ਦਰਵਾਜ਼ੇ ਸਨ। 12 ਦੱਖਣੀ ਕਮਰਿਆਂ ਦਾ ਦਾਖਲਾ ਇਮਾਰਤ ਦੇ ਪੂਰਬੀ ਸਿਰੇ ਉੱਤੇ ਸੀ ਤਾਂ ਜੋ ਲੋਕ ਕੰਧ ਦੇ ਨਾਲ ਲਗਦੇ ਰਸਤੇ ਦੇ ਖੁਲ੍ਹੇ ਸਿਰੇ ਵੱਲੋਂ ਦਾਖਲ ਹੋ ਸੱਕਣ।

13 ਆਦਮੀ ਨੇ ਮੈਨੂੰ ਆਖਿਆ, “ਸੀਮਾ ਬੱਧ ਖੇਤਰ ਦੇ ਸਾਹਮਣੇ ਉੱਤਰੀ ਕਮਰੇ ਅਤੇ ਦੱਖਣੀ ਕਮਰੇ ਪਵਿੱਤਰ ਹਨ। ਇਹ ਕਮਰੇ ਉਨ੍ਹਾਂ ਜਾਜਕਾਂ ਲਈ ਹਨ ਜਿਹੜੇ ਯਹੋਵਾਹ ਅੱਗੇ ਬਲੀਆਂ ਚੜ੍ਹਾਉਂਦੇ ਹਨ। ਇਹੀ ਥਾਂ ਹੈ ਜਿੱਥੇ ਜਾਜਕ ਸਭ ਤੋਂ ਪਵਿੱਤਰ ਭੇਟਾਂ ਦਾ ਭੋਜਨ ਛਕਣਗੇ। ਅਤੇ ਉਹੀ ਥਾਂ ਹੈ ਜਿੱਥੇ ਉਹ ਅੱਤ ਪਵਿੱਤਰ ਚੜ੍ਹਾਵਿਆਂ ਨੂੰ ਰੱਖਣਗੇ। ਕਿਉਂ ਕਿ ਇਹ ਥਾਂ ਪਵਿੱਤਰ ਹੈ। ਅੱਤ ਪਵਿੱਤਰ ਭੇਟਾਂ ਹਨ: ਅਨਾਜ ਦੀਆਂ ਭੇਟਾਂ, ਪਾਪ ਦੀਆਂ ਭੇਟਾਂ, ਅਤੇ ਦੋਸ਼ ਦੀਆਂ ਭੇਟਾਂ। 14 ਜਿਹੜੇ ਜਾਜਕ ਉਸ ਪਵਿੱਤਰ ਖੇਤਰ ਵਿੱਚ ਦਾਖਲ ਹੁੰਦੇ ਹਨ ਉਨ੍ਹਾਂ ਨੂੰ ਬਾਹਰਲੇ ਵਿਹੜੇ ਵਿੱਚ ਜਾਣ ਤੋਂ ਪਹਿਲਾਂ ਆਪਣੇ ਸੇਵਾ ਵਾਲੇ ਕੱਪੜੇ ਉਸ ਪਵਿੱਤਰ ਸਥਾਨ ਵਿੱਚ ਹੀ ਛੱਡ ਦੇਣੇ ਚਾਹੀਦੇ ਹਨ। ਕਿਉਂ ਕਿ ਇਹ ਕੱਪੜਾ ਪਵਿੱਤਰ ਹੈ। ਜੇ ਕੋਈ ਜਾਜਕ ਮੰਦਰ ਦੇ ਉਸ ਹਿੱਸੇ ਵਿੱਚ ਜਾਣਾ ਚਾਹੁੰਦਾ ਹੈ ਜਿੱਥੇ ਹੋਰ ਲੋਕ ਹਨ, ਤਾਂ ਉਸ ਨੂੰ ਇਨ੍ਹਾਂ ਕਮਰਿਆਂ ਵਿੱਚ ਜਾਕੇ ਹੋਰ ਕੱਪੜੇ ਪਹਿਨਣੇ ਚਾਹੀਦੇ ਹਨ।”

ਬਾਹਰਲਾ ਵਿਹੜਾ

15 ਆਦਮੀ ਨੇ ਮੰਦਰ ਦੇ ਅੰਦਰਲੇ ਖੇਤਰ ਨੂੰ ਨਾਪਣ ਦਾ ਕੰਮ ਮੁਕਾ ਲਿਆ ਸੀ। ਫ਼ੇਰ ਉਹ ਮੈਨੂੰ ਪੂਰਬੀ ਫਾਟਕ ਤੋਂ ਬਾਹਰ ਲੈ ਆਇਆ ਅਤੇ ਉਸ ਖੇਤਰ ਦਾ ਆਲਾ-ਦੁਆਲਾ ਨਾਪਿਆ। 16 ਆਦਮੀ ਨੇ ਪੈਮਾਨੇ ਨਾਲ ਪੂਰਬ ਵਾਲੇ ਪਾਸੇ ਨੂੰ ਨਾਪਿਆ ਇਹ 500 ਹੱਥ ਲੰਮਾ ਸੀ। 17 ਉਸ ਨੇ ਉੱਤਰ ਵਾਲੇ ਪਾਸੇ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ। 18 ਉਸ ਨੇ ਦੱਖਣ ਵੱਲ ਦੇ ਪਾਸੇ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ। 19 ਉਹ ਪੱਛਮ ਵਾਲੇ ਪਾਸੇ ਵੱਲ ਗਿਆ ਅਤੇ ਉਸ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ। 20 ਉਸ ਨੇ ਉਨ੍ਹਾਂ ਚਹੁਂਆਂ ਕੰਧਾਂ ਨੂੰ ਨਾਪਿਆ ਜਿਹੜੀਆਂ ਮੰਦਰ ਦੇ ਚਾਰੇ ਪਾਸੇ ਜਾਂਦੀਆਂ ਸਨ। ਕੰਧ 500 ਹੱਥ ਲੰਮੀ ਅਤੇ 500 ਹੱਥ ਚੌੜੀ ਸੀ। ਇਹ ਪਵਿੱਤਰ ਖੇਤਰ ਨੂੰ ਉਸ ਖੇਤਰ ਨਾਲੋਂ ਵੱਖ ਕਰਦੀ ਸੀ ਜਿਹੜਾ ਪਵਿੱਤਰ ਨਹੀਂ ਹੈ।

ਯਹੋਵਾਹ ਆਪਣੇ ਲੋਕਾਂ ਦੇ ਦਰਮਿਆਨ ਰਹੇਗਾ

43 ਆਦਮੀ ਮੈਨੂੰ ਪੂਰਬੀ ਫਾਟਕ ਵੱਲ ਲੈ ਗਿਆ। ਓੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਵੱਲੋਂ ਆਇਆ। ਪਰਮੇਸ਼ੁਰ ਦੀ ਆਵਾਜ਼ ਸਮੁੰਦਰ ਦੀ ਆਵਾਜ਼ ਵਰਗੀ ਉੱਚੀ ਸੀ। ਪਰਮੇਸ਼ੁਰ ਦੇ ਪਰਤਾਪ ਦੀ ਰੋਸ਼ਨੀ ਨਾਲ ਧਰਤੀ ਚਮਕ ਰਹੀ ਸੀ। ਜੋ ਦਰਸ਼ਨ ਮੈਂ ਦੇਖਿਆ ਉਹ ਉਸੇ ਦਰਸ਼ਨ ਵਰਗਾ ਸੀ ਜਿਹੜਾ ਕਬਾਰ ਨਹਿਰ ਦੇ ਕੰਢੇ ਦੇਖਿਆ ਸੀ। ਮੈਂ ਧਰਤੀ ਉੱਤੇ ਝੁਕ ਕੇ ਸਿਜਦਾ ਕੀਤਾ। ਯਹੋਰਵਾਹ ਦਾ ਪਰਤਾਪ ਪੂਰਬ ਵਾਲੇ ਫਾਟਕ ਰਾਹੀਂ ਮੰਦਰ ਦੇ ਅੰਦਰ ਆਇਆ।

ਫ਼ੇਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਨੂੰ ਅੰਦਰਲੇ ਵਿਹੜੇ ਵਿੱਚ ਲੈ ਆਂਦਾ। ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ। ਮੈਂ ਸੁਣਿਆ ਕਿ ਮੰਦਰ ਵਿੱਚੋਂ ਕੋਈ ਮੈਨੂੰ ਬੁਲਾ ਰਿਹਾ ਸੀ। ਆਦਮੀ ਹਾਲੇ ਵੀ ਮੇਰੇ ਕੋਲ ਖੜ੍ਹਾ ਸੀ। ਮੰਦਰ ਵਿੱਚੋਂ ਆਉਂਦੀ ਆਵਾਜ਼ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਮੇਰੇ ਤਖਤ ਅਤੇ ਪੈਰ ਚੌਂਕੀ ਦੀ ਥਾਂ ਹੈ। ਮੈਂ ਇੱਥੇ ਇਸਰਾਏਲ ਦੇ ਲੋਕਾਂ ਵਿੱਚਕਾਰ ਸਦਾ ਲਈ ਰਹਾਂਗਾ। ਇਸਰਾਏਲ ਦਾ ਪਰਿਵਾਰ ਫ਼ੇਰ ਕਦੇ ਵੀ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਨਹੀਂ ਕਰੇਗਾ। ਰਾਜੇ ਅਤੇ ਉਨ੍ਹਾਂ ਦੀ ਪਰਜਾ, ਜਿਨਸੀ ਪਾਪਾਂ ਰਾਹੀਂ ਜਾਂ ਆਪਣੇ ਮਰੇ ਹੋਏ ਰਾਜਿਆਂ ਨੂੰ ਇਸ ਥਾਂ ਦਫ਼ਨ ਕਰਕੇ, ਮੇਰੇ ਨਾਮ ਨੂੰ ਸ਼ਰਮਿਂਦਿਆਂ ਨਹੀਂ ਕਰਨਗੇ। ਉਹ ਮੇਰੀ ਸਰਦਲ ਤੋਂ ਅਗਾਂਹ ਆਪਣੀ ਸਰਦਲ ਬਣਾਕੇ ਅਤੇ ਮੇਰੀ ਚੁਗਾਠ ਤੋਂ ਅਗਾਂਹ ਆਪਣੀ ਚੁਗਾਠ ਬਣਾਕੇ ਮੇਰੇ ਨਾਮ ਨੂੰ ਸ਼ਰਮਸਾਰ ਨਹੀਂ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੂੰ ਮੇਰੇ ਕੋਲੋਂ ਸਿਰਫ਼ ਇੱਕ ਕੰਧ ਹੀ ਵੱਖਰਿਆਂ ਕਰਦੀ ਸੀ। ਇਸ ਲਈ ਹਰ ਵਾਰ, ਜਦੋਂ ਉਹ ਪਾਪ ਕਰਦੇ ਜਾਂ ਉਹ ਭਿਆਨਕ ਗੱਲਾਂ ਕਰਦੇ ਉਨ੍ਹਾਂ ਨੇ ਮੇਰੇ ਨਾਮ ਨੂੰ ਕਲੰਕਤ ਕੀਤਾ। ਇਸੇ ਲਈ ਮੈਂ ਕਹਿਰਵਾਨ ਹੋਇਆ ਅਤੇ ਉਨ੍ਹਾਂ ਨੂੰ ਤਬਾਹ ਕੀਤਾ। ਮੈਂ ਉਨ੍ਹਾਂ ਨੂੰ ਆਪਣੀ ਬਦਕਾਰੀ ਅਤੇ ਉਨ੍ਹਾਂ ਦੇ ਮਰੇ ਹੋਏ ਰਾਜਿਆਂ ਦੀਆਂ ਦੇਹਾਂ ਨੂੰ ਆਪਣੇ ਕੋਲੋਂ ਦੂਰ ਲਿਜਾਣ ਦਿੱਤਾ ਹੈ। ਫ਼ੇਰ ਮੈਂ ਉਨ੍ਹਾਂ ਵਿੱਚਕਾਰ ਸਦਾ ਲਈ ਰਹਾਂਗਾ।

10 “ਹੁਣ, ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਨੂੰ ਮੰਦਰ ਬਾਰੇ ਦੱਸ। ਫ਼ੇਰ ਜਦੋਂ ਉਹ ਮੰਦਰ ਦੇ ਨਕਸ਼ਿਆਂ ਨੂੰ ਮਾਪਣਾ ਸ਼ੁਰੂ ਕਰਨਗੇ ਤਾਂ ਉਹ ਆਪਣੇ ਪਾਪਾਂ ਤੋਂ ਸ਼ਰਮਸਾਰ ਹੋ ਜਾਣਗੇ। 11 ਫ਼ੇਰ ਜਦੋਂ ਉਹ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਤੋਂ ਸ਼ਰਮਿੰਦੇ ਹੋਣਗੇ ਜੋ ਉਨ੍ਹਾਂ ਨੇ ਕੀਤੀਆਂ ਹਨ। ਉਨ੍ਹਾਂ ਨੂੰ ਮੰਦਰ ਦੇ ਨਕਸ਼ੇ ਦੀ ਜਾਣਕਾਰੀ ਹਾਸਿਲ ਕਰਨ ਦਿਓ। ਉਨ੍ਹਾਂ ਨੂੰ ਜਾਣ ਲੈਣ ਦਿਓ ਕਿ ਇਸਦੀ ਉਸਾਰੀ ਕਿਵੇਂ ਕਰਨੀ ਹੈ, ਇਸਦੇ ਪ੍ਰਵੇਸ਼ ਅਤੇ ਨਿਕਾਸ ਕਿੱਥੋ ਹਨ ਅਤੇ ਇਸ ਉਤਲੀ ਸਾਰੀ ਨਕਾਸ਼ੀ ਬਾਰੇ ਵੀ ਜਾਣ ਲੈਣ ਦਿਓ। ਉਨ੍ਹਾਂ ਨੂੰ ਇਸਦੇ ਸਾਰੇ ਕਨੂੰਨਾਂ ਅਤੇ ਬਿਧੀਆ ਬਾਰੇ ਸਿੱਖਿਆ ਦਿਓ। ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲਵੀ ਤਾਂ ਜੋ ਹਰ ਕੋਈ ਦੇਖ ਸੱਕੇ। ਇਸ ਤਰ੍ਹਾਂ ਉਹ ਮੰਦਰ ਦੇ ਸਾਰੇ ਕਨੂੰਨਾਂ ਅਤੇ ਬਿਧੀਆਂ ਦੀ ਪਾਲਨਾ ਕਰ ਸੱਕਦੇ ਹਨ। 12 ਮੰਦਰ ਦਾ ਕਨੂੰਨ ਇਹ ਹੈ: ਇਨ੍ਹਾਂ ਹੱਦਾਂ ਦੇ ਵਿੱਚਕਾਰ ਪਰਬਤ ਦੇ ਉੱਪਰ ਵਾਲਾ ਸਾਰਾ ਖੇਤਰ ਅੱਤ ਪਵਿੱਤਰ ਹੈ। ਮੰਦਰ ਦਾ ਕਨੂੰਨ ਇਹੀ ਹੈ।

ਜਗਵੇਦੀ

13 “ਅਤੇ ਲੰਮੇ ਪੈਮਾਨੇ ਨੂੰ ਇਸਤੇਮਾਲ ਕਰਦਿਆਂ ਜਗਵੇਦੀ ਦਾ ਹੱਥਾਂ ਵਿੱਚ ਨਾਪ ਇਸ ਤਰ੍ਹਾਂ ਹੈ। ਜਗਵੇਦੀ ਦੇ ਆਧਾਰ ਦੇ ਆਲੇ-ਦੁਆਲੇ ਇੱਕ ਗੰਦੀ ਨਾਲੀ ਸੀ। ਇਹ ਇੱਕ ਹੱਥ ਡੂੰਘੀ ਅਤੇ ਦੋਹਾਂ ਪਾਸਿਓ ਇੱਕ ਹੱਥ ਚੌੜੀ ਸੀ ਕਿਨਾਰੇ ਦੇ ਦੁਆਲੇ ਇੱਕ ਕਿਂਗਰੀ ਸੀ ਜਿਹੜੀ ਇੱਕ ਗਿਠ੍ਠ ਉੱਚੀ ਸੀ। ਅਤੇ ਜਗਵੇਦੀ ਇੰਨੀ ਉੱਚੀ ਸੀ: 14 ਧਰਤੀ ਤੋਂ ਲੈ ਕੇ ਹੇਠਲੀ ਨੁਕਰ ਤੀਕ, ਆਧਾਰ ਦਾ ਨਾਪ 2 ਹੱਥ ਹੈ। ਇਹ ਇੱਕ ਹੱਥ ਚੌੜਾ ਸੀ। ਇਸਦਾ ਨਾਪ, ਛੋਟੇ ਕਿਂਗਰੇ ਤੋਂ ਵੱਡੇ ਕਿਂਗਰੇ ਤੀਕ, 4 ਹੱਥ ਹੈ। ਇਹ ਇੱਕ ਹੱਥ ਚੌੜਾ ਸੀ। 15 ਜਗਵੇਦੀ ਉੱਪਰ ਅੱਗ ਲਈ ਸਥਾਨ 4 ਹੱਬ ਉੱਚਾ ਸੀ। ਚਾਰੇ ਕਿਨਾਰੇ ਸਿੰਗਾਂ ਦੀ ਸ਼ਕਲ ਦੇ ਸਨ। 16 ਜਗਵੇਦੀ ਉੱਪਰ ਅੱਗ ਲਈ ਸਥਾਨ 12 ਹੱਬ ਲੰਮਾ ਅਤੇ 12 ਹੱਬ ਚੌੜਾ ਸੀ। ਇਹ ਪੂਰਨ ਚੌਕੋਰ ਸੀ। 17 ਕਿੰਗਰਾ ਵੀ ਚੌਕੋਰ ਸੀ, 14 ਹੱਥ ਲੰਮਾ ਅਤੇ 14 ਹੱਥ ਸਿਰਾ। ਇਸਦੇ ਆਲੇ-ਦੁਆਲੇ ਦਾ ਚੱਕਾ 1/2 ਹੱਥ ਚੌੜੀ ਸੀ। ਆਧਾਰ ਦੇ ਦੁਆਲੇ ਦਾ ਗਟਰ ਇੱਕ ਹੱਥ ਚੌੜਾ ਸੀ। ਜਗਵੇਦੀ ਵੱਲ ਜਾਣ ਵਾਲੀਆਂ ਪੌੜੀਆਂ ਪੂਰਬ ਵਾਲੇ ਪਾਸੇ ਸਨ।”

18 ਫ਼ੇਰ ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ: ‘ਜਗਵੇਦੀ ਲਈ ਨੇਮ ਇਹ ਹਨ: ਜਦੋਂ ਤੁਸੀਂ ਜਗਵੇਦੀ ਬਣਾਓ ਤਾਂ ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਅਤੇ ਇਸ ਉੱਤੇ ਖੂਨ ਛਿੜਕਣ ਲਈ ਇਨ੍ਹਾਂ ਵਿਧੀਆਂ ਦੀ ਵਰਤੋਂ ਕਰੋ। 19 ਤੁਸੀਂ ਸਦੋਕ ਦੇ ਪਰਿਵਾਰ ਦੇ ਬੰਦਿਆਂ ਨੂੰ ਇੱਕ ਵਹਿੜਕੇ ਨੂੰ ਪਾਪ ਦੀਆਂ ਭੇਟਾਂ ਵਜੋਂ ਦੇਵੋਂਗੇ। ਇਹ ਬੰਦੇ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਜਾਜਕ ਹਨ। ਇਹ ਓਹੀ ਬੰਦੇ ਹਨ ਜਿਹੜੇ ਮੇਰੇ ਲਈ ਭੇਟਾਂ ਲਿਆਕੇ ਮੇਰੀ ਸੇਵਾ ਕਰਦੇ ਹਨ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ। 20 “ਤੁਸੀਂ ਵਹਿੜਕੇ ਦਾ ਕੁਝ ਖੂਨ ਲੈ ਕੇ ਇਸ ਨੂੰ ਜਗਵੇਦੀ ਦੇ ਚਹੁਂਆਂ ਸਿੰਗਾਂ ਉੱਤੇ, ਕਿਂਗਰੇ ਦੇ ਚਹੁਂਆਂ ਕਿਨਾਰਿਆਂ ਅਤੇ ਆਲੇ-ਦੁਆਲੇ ਦੇ ਰਿਮ ਉੱਤੇ ਛਿੜਕੋਁਗੇ। ਇਸ ਤਰ੍ਹਾਂ ਤੁਸੀਂ ਜਗਵੇਦੀ ਲਈ ਪ੍ਰਾਸ਼ਚਿਤ ਕਰਕੇ ਇਸ ਨੂੰ ਪਾਪ ਦੀ ਭੇਟ ਪ੍ਰਾਪਤ ਕਰਨ ਲਈ ਤਿਆਰ ਕਰ ਦੇਵੋਂਗੇ। 21 ਫ਼ੇਰ ਵਹਿੜਕੇ ਨੂੰ ਪਾਪ ਦੇ ਚੜ੍ਹਾਵੇ ਵਜੋਂ ਲਵੋ ਅਤੇ ਇਸ ਨੂੰ ਮੰਦਰ ਦੀ ਇਮਾਰਤ ਤੋਂ ਬਾਹਰ, ਮੰਦਰ ਦੇ ਖੇਤਰ ਵਿੱਚਲੇ ਖਾਸ ਸਥਾਨ ਉੱਤੇ ਸਾੜੋ।

22 “ਅਗਲੇ ਦਿਨ ਤੁਸੀਂ ਇੱਕ ਨਿਰਦੋਸ਼ ਰਹਿਤ ਬੱਕਰਾ ਭੇਟ ਚੜ੍ਹਾਵੋਂਗੇ। ਇਹ ਪਾਪ ਦੀ ਭੇਟੇ ਵਜੋਂ ਹੋਵੇਗਾ। ਜਾਜਕ ਜਗਵੇਦੀ ਨੂੰ ਓਸੇ ਤਰ੍ਹਾਂ ਤਿਆਰ ਕਰੋਂਗੇ ਜਿਵੇਂ ਉਨ੍ਹਾਂ ਨੇ ਇਸ ਨੂੰ ਵਹਿੜਕੇ ਨਾਲ ਬਣਾਇਆ ਸੀ। 23 ਜਦੋਂ ਤੁਸੀਂ ਜਗਵੇਦੀ ਨੂੰ ਪਵਿੱਤਰ ਕਰ ਚੁੱਕੋਁਗੇ ਤਾਂ ਤੁਸੀਂ ਇੱਕ ਦੋਸ਼ ਰਹਿਤ ਵਹਿੜਕਾ ਅਤੇ ਇੱਜੜ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਚੜ੍ਹਾਵੋਂਗੇ। 24 ਫ਼ੇਰ ਤੁਸੀਂ ਇਨ੍ਹਾਂ ਨੂੰ ਯਹੋਵਾਹ ਅੱਗੇ ਪੇਸ਼ ਕਰੋਂਗੇ। ਜਾਜਕ ਇਨ੍ਹਾਂ ਉੱਪਰ ਨਮਕ ਛਿੜਕਣਗੇ। ਫ਼ੇਰ ਜਾਜਕ ਵਹਿੜਕੇ ਅਤੇ ਭੇਡੂ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਉਣਗੇ। 25 ਤੁਸੀਂ ਸੱਤ ਦਿਨਾਂ ਤੱਕ ਹਰ ਰੋਜ਼ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਤਿਆਰ ਕਰੋਗੇ। ਅਤੇ ਤੁਸੀਂ ਇੱਕ ਵਹਿੜਾ ਅਤੇ ਇੱਜੜ ਵਿੱਚੋਂ ਇੱਕ ਭੇਡੂ ਵੀ ਤਿਆਰ ਕਰੋਂਗੇ। ਇਹ ਸਾਰੇ ਜਾਨਵਰ ਦੋਸ਼-ਰਹਿਤ ਹੋਣੇ ਚਾਹੀਦੇ ਹਨ। 26 ਸੱਤ ਦਿਨ ਜਾਜਕ ਜਗਵੇਦੀ ਲਈ ਪ੍ਰਾਸ਼ਚਿਤ ਕਰਨਗੇ ਅਤੇ ਇਸ ਨੂੰ ਸ਼ੁੱਧ ਕਰਨਗੇ ਅਤੇ ਇਸ ਨੂੰ ਉਪਾਸਨਾ ਲਈ ਇਸਤੇਮਾਲ ਕਰਨ ਲਈ ਤਿਆਰ ਕਰਨਗੇ। 27 ਸੱਤਾਂ ਦਿਨਾਂ ਬਾਦ, ਅੱਠਵੇਂ ਦਿਨ ਜਾਜਕਾਂ ਨੂੰ ਤੁਹਾਡੀਆਂ ਹੋਮਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਜਗਵੇਦੀ ਉੱਤੇ ਅਵੱਸ਼ ਚੜ੍ਹਾਉਣੀਆਂ ਚਾਹੀਦੀਆਂ ਹਨ। ਫ਼ੇਰ ਮੈਂ ਤੁਹਾਨੂੰ ਪ੍ਰਵਾਨ ਕਰ ਲਵਾਂਗਾ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।

ਬਾਹਰਲਾ ਦਰਵਾਜ਼ਾ

44 ਫ਼ੇਰ ਆਦਮੀ ਮੈਨੂੰ ਮੰਦਰ ਦੇ ਖੇਤਰ ਵਿੱਚਲੇ ਪੂਰਬੀ ਫ਼ਾਟਕ ਕੋਲ ਵਾਪਿਸ ਲੈ ਆਇਆ। ਅਸੀਂ ਫ਼ਾਟਕ ਤੋਂ ਬਾਹਰ ਸਾਂ ਅਤੇ ਫ਼ਾਟਕ ਬੰਦ ਸੀ। ਯਹੋਵਾਹ ਨੇ ਮੈਨੂੰ ਆਖਿਆ, “ਇਹ ਫ਼ਾਟਕ ਬੰਦ ਰਹੇਗਾ। ਇਹ ਖੋਲ੍ਹਿਆ ਨਹੀਂ ਜਾਵੇਗਾ। ਕੋਈ ਵੀ ਇਸ ਵਿੱਚੋਂ ਹੋਕੇ ਨਹੀਂ ਲੰਘੇਗਾ। ਕਿਉਂ ਕਿ ਇਸਰਾਏਲ ਦਾ ਯਹੋਵਾਹ ਇਸ ਵਿੱਚੋਂ ਲੰਘ ਚੁੱਕਿਆ ਹੈ। ਇਸ ਲਈ ਇਹ ਅਵੱਸ਼ ਹੀ ਬੰਦ ਰਹਿਣਾ ਚਾਹੀਦਾ। ਸਿਰਫ਼ ਲੋਕਾਂ ਦਾ ਹਾਕਮ ਹੀ ਇੱਥੇ ਬੈਠੇਗਾ ਜਦੋਂ ਉਹ ਯਹੋਵਾਹ ਦੇ ਅੱਗੇ ਇੱਥੇ ਭੋਜਨ ਛਕੇਗਾ। ਉਸ ਨੂੰ ਦਰਵਾਜ਼ੇ ਦੇ ਰਸਤੇ ਦੇ ਵਰਾਂਡਾ ਵੱਲੋਂ ਹੀ ਦਾਖਲ ਹੋਣਾ ਚਾਹੀਦਾ ਹੈ ਅਤੇ ਉਸੇ ਰਸਤੇ ਹੀ ਬਾਹਰ ਜਾਣਾ ਚਾਹੀਦਾ ਹੈ।”

ਮੰਦਰ ਦੀ ਪਵਿੱਤਰਤਾ

ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫ਼ਾਟਕ ਵਿੱਚੋਂ ਮੰਦਰ ਦੇ ਸਾਹਮਣੇ ਲੈ ਗਿਆ। ਮੈਂ ਤੱਕਿਆ ਅਤੇ ਯਹੋਵਾਹ ਦੇ ਮੰਦਰ ਨੂੰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਵੇਖਿਆ। ਮੈਂ ਆਪਣਾ ਸਿਰ ਧਰਤੀ ਵੱਲ ਕਰਕੇ ਝੁਕ ਗਿਆ। ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਧਿਆਨ ਨਾਲ ਦੇਖ! ਆਪਣੀਆਂ ਅੱਖਾਂ ਅਤੇ ਕੰਨਾਂ ਦੀ ਵਰਤੋਂ ਕਰ। ਇਨ੍ਹਾਂ ਚੀਜ਼ਾਂ ਵੱਲ ਦੇਖ। ਅਤੇ ਹਰ ਓਸ ਗੱਲ ਨੂੰ ਧਿਆਨ ਨਾਲ ਸੁਣ ਜਿਹੜੀ ਮੈਂ ਯਹੋਵਾਹ ਦੇ ਮੰਦਰ ਦੇ ਕਨੂੰਨਾਂ ਅਤੇ ਬਿਧੀਆਂ ਬਾਰੇ ਦੱਸਦਾ ਹਾਂ। ਮੰਦਰ ਦੇ ਸਾਰੇ ਪ੍ਰਵੇਸ਼ਾਂ ਅਤੇ ਪਵਿੱਤਰ ਸਥਾਨ ਦੇ ਸਾਰੇ ਨਿਕਾਸਾਂ ਵੱਲ ਧਿਆਨ ਨਾਲ ਦੇਖ। ਫ਼ੇਰ ਇਸਰਾਏਲ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇਹ ਜਿਨ੍ਹਾਂ ਨੇ ਮੇਰਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਨੂੰ ਆਖ, ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਇਸਰਾਏਲ ਦੇ ਪਰਿਵਾਰ, ਮੈਂ ਤੁਹਾਡੀਆਂ ਕੀਤੀਆਂ ਬਹੁਤ ਸਾਰੀਆਂ ਭਿਆਨਕ ਗੱਲਾਂ ਨੂੰ ਬਹੁਤ ਜਰ ਲਿਆ ਹੈ! ਤੁਸੀਂ ਮੇਰੇ ਮੰਦਰ ਵਿੱਚ ਅਜਨਬੀਆਂ ਨੂੰ ਲਿਆਂਦਾ ਜੋ ਆਪਣੇ ਮਾਸ ਵਿੱਚ ਸੁੰਨਤੀੇ ਨਹੀਂ ਸਨ ਅਤੇ ਆਪਣੇ ਦਿਲ ਵਿੱਚ ਸੁੰਨਤੀਏ ਨਹੀਂ ਸਨ। ਇਸ ਤਰ੍ਹਾਂ ਤੁਸੀਂ ਮੇਰੇ ਮੰਦਰ ਨੂੰ ਕਲੰਕਤ ਕਰ ਦਿੱਤਾ। ਤੁਸੀਂ ਸਾਡੇ ਇਕਰਾਰਨਾਮੇ ਨੂੰ ਤੋੜਿਆ ਅਤੇ ਭਿਆਨਕ ਗੱਲਾਂ ਕੀਤੀਆਂ, ਅਤੇ ਫ਼ੇਰ ਤੁਸੀਂ ਮੇਰੇ ਅੱਗੇ ਰੋਟੀ, ਘਿਉ ਅਤੇ ਖੂਨ ਦੀਆਂ ਭੇਟਾਂ ਪੇਸ਼ ਕੀਤੀਆਂ। ਤੁਸੀਂ ਮੇਰੀਆਂ ਪਵਿੱਤਰ ਚੀਜ਼ਾਂ ਦਾ ਧਿਆਨ ਨਹੀਂ ਰੱਖਿਆ। ਨਹੀਂ, ਤੁਸੀਂ ਉਨ੍ਹਾਂ ਅਸੁੰਨਤੀਆਂ ਨੂੰ ਮੇਰੇ ਪਵਿੱਤਰ ਸਥਾਨ ਦੀ ਜ਼ਿੰਮੇਵਾਰੀ ਸੌਂਪੀ!’”

ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਉਹ ਵਿਦੇਸ਼ੀ ਜਿਸਦੀ ਉਸ ਦੇ ਮਾਸ ਵਿੱਚ ਅਤੇ ਉਸ ਦੇ ਦਿਲ ਵਿੱਚ ਸੁੰਨਤ ਨਹੀਂ ਹੋਈ, ਉਸ ਨੂੰ ਮੇਰੇ ਮੰਦਰ ਵਿੱਚ ਨਹੀਂ ਦਾਖਲ ਹੋਣਾ ਚਾਹੀਦਾ-ਉਸ ਵਿਦੇਸ਼ੀ ਨੂੰ ਵੀ ਨਹੀਂ ਜਿਹੜਾ ਇਸਰਾਏਲ ਦੇ ਲੋਕਾਂ ਵਿੱਚਕਾਰ ਪੱਕੇ ਤੌਰ ਤੇ ਰਹਿ ਰਿਹਾ ਹੈ। 10 ਅਤੀਤ ਵਿੱਚ, ਜਦੋਂ ਇਸਰਾਏਲ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ ਸੀ, ਲੇਵੀਆਂ ਨੇ ਮੈਨੂੰ ਛੱਡ ਦਿੱਤਾ ਸੀ। ਇਸਰਾਏਲ ਨੇ ਆਪਣੇ ਬੁੱਤਾਂ ਪਿੱਛੇ ਲੱਗਣ ਲਈ ਮੈਨੂੰ ਛੱਡ ਦਿੱਤਾ ਸੀ। ਲੇਵੀਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਮਿਲੇਗੀ। 11 ਲੇਵੀਆਂ ਦੀ ਚੋਣ ਮੇਰੇ ਪਵਿੱਤਰ ਸਥਾਨ ਵਿੱਚ ਸੇਵਾ ਕਰਨ ਲਈ ਕੀਤੀ ਗਈ ਸੀ। ਉਨ੍ਹਾਂ ਨੇ ਮੰਦਰ ਦੇ ਫ਼ਾਟਕਾਂ ਦੀ ਰੱਖਿਆ ਕੀਤੀ ਸੀ। ਉਨ੍ਹਾਂ ਨੇ ਮੰਦਰ ਵਿੱਚ ਸੇਵਾ ਕੀਤੀ ਸੀ। ਉਨ੍ਹਾਂ ਨੇ ਲੋਕਾਂ ਲਈ ਜਾਨਵਰਾਂ ਨੂੰ ਬਲੀਆਂ ਅਤੇ ਹੋਮ ਦੀਆਂ ਭੇਟਾਂ ਲਈ ਮਾਰਿਆ। ਉਨ੍ਹਾਂ ਨੂੰ ਲੋਕਾਂ ਦੀ ਸਹਾਇਤਾ ਅਤੇ ਸੇਵਾ ਕਰਨ ਲਈ ਚੁਣਿਆ ਗਿਆ ਸੀ। 12 ਪਰ ਇਨ੍ਹਾਂ ਲੇਵੀਆਂ ਨੇ ਲੋਕਾਂ ਨੂੰ ਮੇਰੇ ਵਿਰੁੱਧ ਪਾਪ ਕਰਨ ਵਿੱਚ ਸਹਾਇਤਾ ਕੀਤੀ! ਉਨ੍ਹਾਂ ਨੇ ਲੋਕਾਂ ਨੂੰ ਉਨ੍ਹਾਂ ਦੇ ਬੁੱਤਾਂ ਦੀ ਉਪਾਸਨਾ ਕਰਨ ਵਿੱਚ ਸਹਾਇਤਾ ਦਿੱਤੀ! ਇਸ ਲਈ ਮੈਂ ਉਨ੍ਹਾਂ ਦੇ ਵਿਰੁੱਧ ਇਹ ਇਕਰਾਰ ਕਰ ਰਿਹਾ ਹਾਂ: ‘ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮਿਲੇਗੀ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਆਖਿਆ।

13 “ਇਸ ਲਈ ਲੇਵੀਆਂ ਜਾਜਕਾਂ ਵਾਂਗ ਮੇਰੇ ਲਈ ਭੇਟਾਂ ਲੈ ਕੇ ਨਹੀਂ ਆਉਣਗੇ। ਉਹ ਮੇਰੀਆਂ ਪਵਿੱਤਰ ਵਸਤਾਂ ਜਾਂ ਉਨ੍ਹਾਂ ਚੀਜ਼ਾਂ ਦੇ ਨੇੜੇ ਨਹੀਂ ਆਉਣਗੇ ਜਿਹੜੀਆਂ ਅੱਤ ਪਵਿੱਤਰ ਹਨ। ਉਨ੍ਹਾਂ ਨੂੰ ਆਪਣੀਆਂ ਕੀਤੀਆਂ ਭਿਆਨਕ ਗੱਲਾਂ ਦੇ ਕਾਰਣ ਸ਼ਰਮਿੰਦਗੀ ਦਾ ਭਾਰ ਚੁੱਕਣਾ ਪਵੇਗਾ। 14 ਪਰ ਮੈਂ ਉਨ੍ਹਾਂ ਨੂੰ ਮੰਦਰ ਦੀ ਦੇਖਭਾਲ ਕਰਨ ਦੇਵਾਂਗਾ। ਉਹ ਮੰਦਰ ਵਿੱਚ ਉਹ ਕੰਮ ਕਰਨਗੇ ਅਜਿਹੀਆਂ ਗੱਲਾਂ ਕਰਨਗੇ ਜੋ ਇਸ ਅੰਦਰ ਕਰਨੀਆਂ ਜ਼ਰੂਰੀ ਹਨ।

15 “ਜਾਜਕ ਸਾਰੇ ਹੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ। ਪਰ ਸਿਰਫ਼ ਸਦੋਕ ਦੇ ਪਰਿਵਾਰ ਦੇ ਜਾਜਕਾਂ ਨੇ ਹੀ ਮੇਰੇ ਪਵਿੱਤਰ ਸਥਾਨ ਦੀ ਦੇਖਭਾਲ ਕੀਤੀ ਜਦੋਂ ਕਿ ਇਸਰਾਏਲ ਦੇ ਲੋਕ ਮੇਰੇ ਵੱਲੋਂ ਮੂੰਹ ਮੋੜ ਗਏ ਸਨ। ਇਸ ਲਈ ਸਿਰਫ਼ ਸਦੋਕ ਦੇ ਉੱਤਰਾਧਿਕਾਰੀ ਹੀ ਮੇਰੇ ਲਈ ਭੇਟਾਂ ਲਿਆਉਣਗੇ। ਉਹ ਮੇਰੇ ਸਾਹਮਣੇ ਖਲ੍ਹੋ ਕੇ ਮੈਨੂੰ ਉਨ੍ਹਾਂ ਜਾਨਵਰਾਂ ਦੀ ਚਰਬੀ ਅਤੇ ਖੂਨ ਚੜ੍ਹਾਉਣਗੇ ਜਿਨ੍ਹਾਂ ਦੀ ਉਹ ਬਲੀ ਦੇਣਗੇ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ! 16 “ਉਹ ਮੇਰੇ ਪਵਿੱਤਰ ਸਥਾਨ ਵਿੱਚ ਦਾਖਲ ਹੋਣਗੇ। ਉਹ ਮੇਰੇ ਮੇਜ਼ ਦੇ ਨਜ਼ਦੀਕ ਮੇਰੀ ਸੇਵਾ ਕਰਨ ਲਈ ਆਉਣਗੇ। ਉਹ ਉਨ੍ਹਾਂ ਚੀਜ਼ਾਂ ਦੀ ਦੇਖਭਾਲ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਦਿੱਤੀਆਂ ਸਨ। 17 ਜਦੋਂ ਉਹ ਅੰਦਰਲੇ ਵਿਹੜੇ ਦੇ ਦਰਵਾਜ਼ਿਆਂ ਵਿੱਚ ਦਾਖਲ ਹੋਣਗੇ, ਤਾਂ ਉਹ ਕਤਾਨੀ ਦੇ ਕੱਪੜੇ ਪਹਿਨਣਗੇ। ਜਦੋਂ ਉਹ ਅੰਦਰਲੇ ਵਿਹੜੇ ਦੇ ਫ਼ਾਟਕ ਤੇ ਸੇਵਾ ਕਰ ਰਹੇ ਹੋਣਗੇ, ਤਾਂ ਉਨ੍ਹਾਂ ਕੋਲ ਉਨ ਦੇ ਵਸਤਰ ਨਹੀਂ ਹੋਣਗੇ। 18 ਉਹ ਆਪਣੇ ਸਿਰਾਂ ਉੱਤੇ ਕਤਾਨੀ ਦੀਆਂ ਪਗੜੀਆਂ ਪਹਿਨਣਗੇ। ਅਤੇ ਉਹ ਕਤਾਨੀ ਦੇ ਕਛ੍ਛੇ ਪਹਿਨਣਗੇ। ਉਹ ਕੋਈ ਵੀ ਅਜਿਹੀ ਚੀਜ਼ ਨਹੀਂ ਪਹਿਨਣਗੇ ਜਿਸ ਨਾਲ ਉਨ੍ਹਾਂ ਨੂੰ ਪਸੀਨਾ ਆਵੇ। 19 ਇਸ ਤੋਂ ਪਹਿਲਾਂ ਕਿ ਉਹ ਲੋਕਾਂ ਕੋਲ ਬਾਹਰਲੇ ਵਿਹੜੇ ਅੰਦਰ ਜਾਣ, ਤਾਂ ਉਹ ਆਪਣੇ ਕਪੜਿਆਂ ਨੂੰ ਉਤਾਰ ਦੇਣਗੇ ਜਿਹੜੇ ਉਨ੍ਹਾਂ ਨੇ ਮੇਰੀ ਸੇਵਾ ਕਰਨ ਵੇਲੇ ਪਹਿਨੇ ਸਨ। ਉਹ ਇਨ੍ਹਾਂ ਕੱਪੜਿਆਂ ਨੂੰ ਪਵਿੱਤਰ ਕਮਰਿਆਂ ਵਿੱਚ ਰੱਖ ਦੇਣਗੇ। ਫ਼ੇਰ ਉਹ ਦੂਸਰੇ ਕੱਪੜੇ ਪਹਿਨ ਲੈਣਗੇ। ਇਸ ਤਰ੍ਹਾਂ ਉਹ ਲੋਕਾਂ ਨੂੰ ਉਨ੍ਹਾਂ ਪਵਿੱਤਰ ਕੱਪੜਿਆਂ ਨੂੰ ਨਹੀਂ ਛੂਹਣ ਦੇਣਗੇ।

20 “ਇਹ ਜਾਜਕ ਆਪਣੇ ਸਿਰ ਨਹੀਂ ਮੁਨਾਉਣਗੇ ਅਤੇ ਨਾ ਹੀ ਲੰਮੇ ਵਾਲ ਉਗਾਣਗੇ। ਜਾਜਕਾਂ ਨੂੰ ਆਪਣੇ ਸਿਰਾਂ ਦੇ ਵਾਲਾਂ ਨੂੰ ਸਿਰਫ਼ ਕਤਰਨਾ ਹੀ ਚਾਹੀਦਾ ਹੈ। 21 ਅੰਦਰਲੇ ਵਿਹੜੇ ਵਿੱਚ ਜਾਣ ਵੇਲੇ ਕੋਈ ਵੀ ਜਾਜਕ ਮੈਅ ਨਾ ਪੀਵੇ। 22 ਜਾਜਕਾਂ ਨੂੰ ਕਿਸੇ ਵਿਧਵਾ ਜਾਂ ਤਲਾਕਸ਼ੁਦਾ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਨਹੀਂ, ਉਨ੍ਹਾਂ ਨੂੰ ਸਿਰਫ਼ ਇਸਰਾਏਲ ਦੇ ਪਰਿਵਾਰ ਦੀ ਕਿਸੇ ਕੁਆਰੀ ਕੁੜੀ ਨਾਲ ਜਾਂ ਕਿਸੇ ਜਾਜਕ ਦੀ ਵਿਧਵਾ ਨਾਲ ਹੀ ਸ਼ਾਦੀ ਕਰਨੀ ਚਾਹੀਦੀ ਹੈ।

23 “ਇਸਤੋਂ ਇਲਾਵਾ, ਜਾਜਕਾਂ ਨੂੰ ਮੇਰੇ ਲੋਕਾਂ ਨੂੰ ਪਵਿੱਤਰ ਚੀਜ਼ਾਂ ਅਤੇ ਅਪਵਿੱਤਰ ਚੀਜ਼ਾਂ ਵਿੱਚਲੇ ਫ਼ਰਕ ਬਾਰੇ ਵੀ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਮੇਰੇ ਲੋਕਾਂ ਦੀ ਇਹ ਜਾਨਣ ਵਿੱਚ ਵੀ ਸਹਾਇਤਾ ਕਰਨੀ ਚਾਹੀਦੀ ਹੈ ਕਿ ਪਾਕ ਕੀ ਹੈ ਅਤੇ ਨਾਪਾਕ ਕੀ ਹੈ। 24 “ਜਾਜਕ ਕਚਿਹਰੀ ਵਿੱਚ ਨਿਆਂਕਾਰ ਹੋਣਗੇ। ਉਹ ਲੋਕਾਂ ਬਾਰੇ ਨਿਆਂ ਕਰਨ ਲੱਗਿਆਂ ਮ੍ਮੇਰੇ ਕਨੂੰਨਾਂ ਉੱਤੇ ਚੱਲਣਗੇ। ਉਹ ਮੇਰੀਆਂ ਸਾਰੀਆਂ ਖਾਸ ਦਾਵਤਾਂ ਦੇ ਮੌਕਿਆਂ ਉੱਤੇ ਮੇਰੇ ਸਾਰੇ ਕਨੂੰਨਾਂ ਦਾ ਪਾਲਣ ਕਰਨਗੇ ਅਤੇ ਬਿਧੀਆਂ ਉੱਤੇ ਚੱਲਣਗੇ। ਉਹ ਮੇਰੇ ਆਰਾਮ ਦੇ ਖਾਸ ਦਿਨਾਂ ਦਾ ਆਦਰ ਕਰਨਗੇ ਅਤੇ ਉਨ੍ਹਾਂ ਦੀ ਪਵਿੱਤਰਤਾ ਬਣਾਈ ਰੱਖਣਗੇ। 25 ਉਹ ਕਿਸੇ ਵੀ ਮੰਦੇ ਮੁਰਦਾ ਬੰਦੇ ਨੇੜੇ ਜਾਕੇ ਆਪਣੇ-ਆਪ ਨੂੰ ਨਾਪਾਕ ਨਹੀਂ ਬਨਾਉਣਗੇ। ਪਰ ਉਹ ਆਪਣੇ-ਆਪ ਨੂੰ ਨਾਪਾਕ ਬਣਾ ਸੱਕਦੇ ਹਨ ਜੇ ਮੁਰਦਾ ਵਿਅਕਤੀ ਉਨ੍ਹਾਂ ਦਾ ਪਿਤਾ, ਉਨ੍ਹਾਂ ਦੀ ਮਾਤਾ, ਪੁੱਤਰ, ਧੀ ਭਰਾ ਜਾਂ ਅਣਵਿਆਹੀ ਭੈਣ ਹੈ। 26 ਇਹ ਗੱਲ ਜਾਜਕ ਨੂੰ ਨਾਪਾਕ ਬਣਾ ਦੇਵੇਗੀ ਜਦੋਂ ਜਾਜਕ ਨੂੰ ਪਾਕ ਬਣਾ ਦਿੱਤਾ ਗਿਆ ਹੋਵੇ, ਤਾਂ ਉਸ ਨੂੰ ਸੱਤ ਦਿਨ ਇੰਤਜ਼ਾਰ ਕਰਨਾ ਪਵੇਗਾ। 27 ਫ਼ੇਰ ਉਹ ਪਵਿੱਤਰ ਸਥਾਨ ਉੱਤੇ ਵਾਪਸ ਜਾ ਸੱਕਦਾ ਹੈ। ਪਰ ਜਿਸ ਦਿਨ ਉਹ ਪਵਿੱਤਰ ਸਥਾਨ ਦੀ ਸੇਵਾ ਕਰਨ ਲਈ ਅੰਦਰਲੇ ਵਿਹੜੇ ਵਿੱਚ ਜਾਵੇ ਤਾਂ ਉਸ ਨੂੰ ਆਪਣੇ ਲਈ ਪਾਪ ਦੀ ਭੇਟਾਂ ਜ਼ਰੂਰ ਭੇਟ ਕਰਨਾ ਚਾਹੀਦਾ ਹੈ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

28 “ਉਸ ਧਰਤੀ ਬਾਰੇ ਜਿਹੜੀ ਲੇਵੀਆਂ ਦੀ ਜੈਦਾਦ ਹੋਵੇਗੀ: ਮੈਂ ਹੀ ਉਨ੍ਹਾਂ ਦੀ ਦੌਲਤ ਹਾਂ। ਤੁਸੀਂ ਇਸਰਾਏਲ ਵਿੱਚ ਲੇਵੀਆਂ ਨੂੰ ਕੋਈ ਜੈਦਾਦ ਨਹੀਂ ਦੇਵੋਂਗੇ। ਮੈਂ ਹੀ ਉਨ੍ਹਾਂ ਦਾ ਇਸਰਾਏਲ ਵਿੱਚ ਹਿੱਸਾ ਹਾਂ! 29 ਉਹ ਆਨਾਜ਼ ਦੀਆਂ ਭੇਟਾਂ, ਪਾਪ ਦੀਆਂ ਭੇਟਾਂ, ਅਤੇ ਦੋਸ਼ ਦੀਆਂ ਭੇਟਾਂ ਭੋਜਨ ਕਰਨਗੇ। ਹਰ ਉਹ ਚੀਜ਼ ਜਿਹੜੀ ਇਸਰਾਏਲ ਦੇ ਲੋਕ ਯਹੋਵਾਹ ਨੂੰ ਭੇਟ ਕਰਨਗੇ ਉਨ੍ਹਾਂ ਦੀ ਹੋਵੇਗੀ। 30 ਹਰ ਤਰ੍ਹਾਂ ਦੀ ਫ਼ਸਲ ਦੀ ਵਾਢੀ ਦਾ ਪਹਿਲਾ ਹਿੱਸਾ ਇਨ੍ਹਾਂ ਜਾਜਕਾਂ ਲਈ ਹੋਵੇਗਾ। ਤੁਸੀਂ ਆਪਣੀ ਤੌਣ ਦਾ ਪਹਿਲਾ ਹਿੱਸਾ ਵੀ ਜਾਜਕਾਂ ਨੂੰ ਦੇਵੋਂਗੇ। ਇਸ ਨਾਲ ਤੁਹਾਡੇ ਘਰ ਨੂੰ ਅਸੀਸ ਮਿਲੇਗੀ। 31 ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਕਿਸੇ ਵੀ ਉਸ ਪੰਛੀ ਜਾਂ ਜਾਨਵਰ ਨੂੰ ਨਾ ਖਾਣ ਜਿਹੜਾ ਕੁਦਰਤੀ ਮੌਤ ਮਰਿਆ ਹੈ ਜਾਂ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਕੇ ਟੁਕੜੇ ਕਰ ਦਿੱਤਾ ਹੈ।

ਪਵਿੱਤਰ ਵਰਤੋਂ ਲਈ ਜ਼ਮੀਨ ਦੀ ਵੰਡ

45 “ਤੁਸੀਂ ਗੁਣੇ ਪਾਕੇ ਇਸਰਾਏਲੀ ਪਰਿਵਾਰ-ਸਮੂਹਾਂ ਵਿੱਚਕਾਰ ਜ਼ਮੀਨ ਦੀ ਵੰਡ ਕਰੋਂਗੇ। ਉਸ ਸਮੇਂ ਤੁਸੀਂ ਜ਼ਮੀਨ ਦੇ ਇੱਕ ਹਿੱਸੇ ਨੂੰ ਵੱਖ ਕਰ ਲਵੌਗੇ। ਇਹ ਯਹੋਵਾਹ ਲਈ ਜ਼ਮੀਨ ਦਾ ਪਵਿੱਤਰ ਹਿੱਸਾ ਹੋਵੇਗਾ। ਜ਼ਮੀਨ 25,000 ਹੱਥ ਲੰਮੀ ਅਤੇ 20,000 ਹੱਥ ਚੌੜੀ ਹੋਵੇਗੀ। ਇਹ ਸਾਰੀ ਜ਼ਮੀਨ ਪਵਿੱਤਰ ਹੋਵੇਗੀ। ਇੱਕ ਚੌਕੋਰ ਖੇਤਰ ਜਿਹੜਾ ਦੋਹਾਂ ਪਾਸਿਆਂ ਤੋਂ 500 ਹੱਥ ਲੰਮਾ ਹੋਵੇਗਾ ਉਹ ਮੰਦਰ ਲਈ ਹੋਵੇਗਾ। ਮੰਦਰ ਦੇ ਆਲੇ-ਦੁਆਲੇ ਇੱਕ ਖੁਲ੍ਹੀ ਥਾਂ ਹੋਵੇਗੀ ਜਿਹੜੀ 50 ਹੱਥ ਚੌੜੀ ਹੋਵੇਗੀ। ਪਵਿੱਤਰ ਖੇਤਰ ਵਿੱਚ ਤੁਸੀਂ 25,000 ਹੱਥ ਲੰਮੀ ਅਤੇ 10,000 ਹੱਥ ਚੌੜੀ ਥਾਂ ਨਾਪੋਗੇ: ਮੰਦਰ ਇਸ ਖੇਤਰ ਵਿੱਚ ਹੋਵੇਗਾ। ਮੰਦਰ ਦਾ ਖੇਤਰ ਅੱਤ ਪਵਿੱਤਰ ਸਥਾਨ ਹੋਵੇਗਾ।

“ਜ਼ਮੀਨ ਦਾ ਇਹ ਪਵਿੱਤਰ ਹਿੱਸਾ, ਜਾਜਕਾਂ, ਮੰਦਰ ਦੇ ਸੇਵਾਦਾਰਾਂ ਲਈ ਹੋਵੇਗਾ, ਜਿੱਥੇ ਉਹ ਯਹੋਵਾਹ ਦੀ ਸੇਵਾ ਕਰਨ ਲਈ ਨੇੜੇ ਆਉਣਗੇ। ਇਹ ਜਾਜਕਾਂ ਦੇ ਮਕਾਨਾਂ ਦੀ ਥਾਂ ਅਤੇ ਮੰਦਰ ਦਾ ਸਥਾਨ ਹੋਵੇਗਾ। ਇੱਕ ਹੋਰ 25,000 ਹੱਥ ਲੰਮਾ ਅਤੇ 10,000 ਹੱਥ ਚੌੜਾ ਸਥਾਨ ਲੇਵੀਆਂ ਲਈ ਹੋਵੇਗਾ ਜਿਹੜੇ ਮੰਦਰ ਵਿੱਚ ਆਪਣੇ ਅਧਿਕਾਰ ਕਾਰਣ ਸੇਵਾ ਕਰਦੇ ਹਨ। ਇਸ ਵਿੱਚ ਵੀਹ ਚੈਁਬਰ ਸ਼ਾਮਲ ਹੋਣੇ ਚਾਹੀਦੇ ਹਨ।

“ਅਤੇ ਤੁਸੀਂ ਸ਼ਹਿਰ ਨੂੰ ਇੱਕ 5,000 ਹੱਥ ਚੌੜਾ ਅਤੇ 25,000 ਹੱਥ ਲੰਮਾ ਖੇਤਰ ਦਿਓਗੇ। ਇਹ ਪਵਿੱਤਰ ਖੇਤਰ ਦੀ ਵੱਖੀ ਨਾਲ ਲਗਦਾ ਹੋਵੇਗਾ। ਇਹ ਇਸਰਾਏਲ ਦੇ ਸਾਰੇ ਪਰਿਵਾਰ ਲਈ ਹੋਵੇਗਾ। “ਹਾਕਮ ਕੋਲ ਪਵਿੱਤਰ ਖੇਤਰ ਦੇ ਦੋਹੀਁ ਪਾਸੀਁ ਅਤੇ ਸ਼ਹਿਰ ਵਾਲੀ ਜ਼ਮੀਨ ਦੀ ਜਗ੍ਹਾ ਹੋਵੇਗੀ। ਇਹ ਜ਼ਮੀਨ ਪਵਿੱਤਰ ਖੇਤਰ ਅਤੇ ਸ਼ਹਿਰ ਦੇ ਖੇਤਰ ਦੇ ਵਿੱਚਕਾਰ ਹੋਵੇਗੀ। ਇਹ ਉਨੀ ਹੀ ਚੌੜਾਈ ਵਾਲੀ ਹੋਵੇਗੀ ਜਿਹੜੀ ਕਿ ਕਿਸੇ ਪਰਿਵਾਰ-ਸਮੂਹ ਦੀ ਮਲਕੀਅਤ ਹੇਠਲੀ ਜ਼ਮੀਨ ਦੇ ਬਰਾਬਰ ਹੋਵੇਗੀ। ਇਹ ਧੁਰ ਪੱਛਮੀ ਸਰਹੱਦ ਤੋਂ ਲੈ ਕੇ ਪੂਰਬੀ ਸਰਹੱਦ ਤੀਕ ਜਾਵੇਗੀ। ਇਹ ਜ਼ਮੀਨ ਇਸਰਾਏਲ ਦੇ ਹਾਕਮ ਦੀ ਜੈਦਾਦ ਹੋਵੇਗੀ। ਇਸ ਲਈ ਹਾਕਮ ਨੂੰ ਮੇਰੇ ਬੰਦਿਆਂ ਦੀ ਜ਼ਿੰਦਗੀ ਨੂੰ ਹੋਰ ਵੱਧੇਰੇ ਕਠਿਨ ਨਹੀਂ ਬਣਾਵੇਗੀ। ਪਰ ਉਹ ਇਹ ਧਰਤੀ ਇਸਰਾਏਲੀਆਂ ਨੂੰ ਉਨ੍ਹਾਂ ਦੇ ਪਰਿਵਾਰ-ਸਮੂਹਾਂ ਲਈ ਦੇਣਗੇ।”

ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ, “ਬਸ ਬਹੁਤ ਹੋ ਚੁੱਕਿਆ, ਇਸਰਾਏਲ ਦੇ ਹਾਕਮੋ! ਜ਼ਾਲਮ ਬਨਣਾ ਅਤੇ ਲੋਕਾਂ ਤੋਂ ਚੀਜ਼ਾਂ ਚੁਰਾਉਣੀਆਂ ਛੱਡ ਦਿਓ! ਬੇਲਾਗ ਹੋਵੋ ਅਤੇ ਚੰਗੀਆਂ ਗੱਲਾਂ ਕਰੋ! ਮੇਰੇ ਬੰਦਿਆਂ ਨੂੰ ਉਨ੍ਹਾਂ ਦੇ ਘਰਾਂ ਵਿੱਚੋਂ ਬਾਹਰ ਕੱਢਣਾ ਛੱਡ ਦਿਓ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ:

10 “ਲੋਕਾਂ ਨਾਲ ਧੋਖਾ ਕਰਨਾ ਛੱਡ ਦਿਓ। ਸਹੀ ਤੱਕੜੀਆਂ ਅਤੇ ਵਟਿਆਂ ਦੀ ਵਰਤੋਂ ਕਰੋ! 11 ਏਫ਼ਾਹ (ਸੁੱਕਾ ਮਾਪ) ਅਤੇ ਬਬ (ਤਰਲ ਮਾਪ) ਇੱਕੋ ਨਾਪ ਦਾ ਹੋਣਾ ਚਾਹੀਦਾ ਹੈ। ਇੱਕ ਬਾਬ ਅਤੇ ਇੱਕ ਏਫਾ ਨੂੰ 1/10 ਹੋਮਰ ਦੇ ਬਰਾਬਰ ਹੋਣਾ ਚਾਹੀਦਾ ਹੈ। ਇਹ ਮਾਪ ਹੋਮਰ ਉੱਤੇ ਆਧਾਰਿਤ ਹੋਣਗੇ। 12 ਇੱਕ ਸ਼ੈਕਲ 20 ਗੇਰਾਹਾਂ ਦੇ ਬਰਾਬਰ ਹੋਣਾ ਚਾਹੀਦਾ ਹੈ। ਇੱਕ ਮੀਨਾ 60 ਸ਼ੈਕਲਾਂ ਦੇ ਬਰਾਬਰ ਹੋਣਾ ਚਾਹੀਦਾ ਹੈ। ਇਸ ਨੂੰ 20 ਸ਼ੈਕਲ ਜਮ੍ਹਾਂ 25 ਸ਼ੈਕਲ ਜਮ੍ਹਾਂ 15 ਸ਼ੈਕਲ ਹੋਣਾ ਚਾਹੀਦਾ ਹੈ।

13 “ਇਹ ਵਿਸ਼ੇਸ਼ ਭੇਟ ਹੈ ਜੋ ਤੁਹਾਨੂੰ ਅਵੱਸ਼ ਦੇਣੀ ਚਾਹੀਦੀ ਹੈ:

1/6 ਏਫਾ ਕਣਕ, ਹਰ ਹੋਮਰ ਕਣਕ ਲਈ;

1/6 ਏਫਾ ਜੌਁ, ਹਰ ਹੋਮਰ ਜੌਁ ਲਈ;

14 1/10 ਬਾਬ ਜੈਤੂਨ ਦਾ ਤੇਲ, ਜੈਤੂਨ ਦੇ ਤੇਲ ਦੇ ਹਰ ਕੋਰ ਲਈ ਯਾਦ ਰੱਖੋ।

(ਦਸ ਬਾਬ ਦਾ ਇੱਕ ਹੋਮਰ ਬਣਦਾ ਹੈ। ਯਾਦ ਰੱਖੋ: ਦਸ ਬਾਬ ਦਾ ਇੱਕ ਕੋਰ ਬਣਦਾ ਹੈ।)

15 ਅਤੇ ਇੱਕ ਭੇਡ ਹਰ 200 ਭੇਡਾਂ ਬਦਲੇ,

ਇਸਰਾਏਲ ਦੇ ਹਰ ਪਾਣੀ ਸੋਮਿਆਂ ਤੋਂ।

“ਇਹ ਖਾਸ ਭੇਟਾਂ, ਅਨਾਜ ਦੀਆਂ ਭੇਟਾਂ ਲਈ, ਹੋਮ ਦੀਆਂ ਭੇਟਾਂ ਲਈ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਈ ਹਨ। ਇਹ ਭੇਟਾਂ ਲੋਕਾਂ ਲਈ ਪ੍ਰਾਸਚਿਤ ਕਰਨ ਲਈ ਹਨ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

16 “ਦੇਸ ਦਾ ਹਰ ਵਿਅਕਤੀ ਇਸਰਾਏਲ ਦੇ ਹਾਕਮ ਨੂੰ ਇਹ ਭੇਟਾਂ ਦੇਵੇਗਾ। 17 ਪਰ ਹਾਕਮ ਨੂੰ ਖਾਸ ਪਵਿੱਤਰ ਦਿਨਾਂ ਲਈ ਲੋੜੀਁਦੀਆਂ ਚੀਜ਼ਾਂ ਦੇਣੀਆਂ ਚਾਹੀਦੀਆਂ ਹਨ। ਹਾਕਮ ਨੂੰ ਚਾਹੀਦਾ ਹੈ ਕਿ ਉਹ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਦਾਵਤ ਦੇ ਦਿਨਾਂ ਲਈ ਪੀਣ ਦੀਆਂ ਭੇਟਾਂ, ਨਵੇਂ ਚਂਦ ਲਈ, ਸਬਤ ਲਈ ਅਤੇ ਇਸਰਾਏਲ ਦੇ ਪਰਿਵਾਰ ਦੀਆਂ ਸਾਰੀਆਂ ਖਾਸ ਦਾਵਤਾਂ ਲਈ, ਦੇਵੇ। ਹਾਕਮ ਨੂੰ ਚਾਹੀਦਾ ਹੈ ਕਿ ਉਹ ਸਾਰੇ ਪਾਪ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ। ਜਿਨ੍ਹਾਂ ਦੀ ਵਰਤੋਂ ਇਸਰਾਏਲ ਦੇ ਪਰਿਵਾਰ ਖਾਤਰ ਪ੍ਰਾਸਚਿਤ ਕਰਨ ਲਈ ਕੀਤੀ ਜਾਂਦੀ ਹੈ।”

18 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਪਹਿਲੇ ਮਹੀਨੇ ਵਿੱਚ, ਮਹੀਨੇ ਦੀ ਪਹਿਲੀ ਤਾਰੀਖ ਨੂੰ ਤੁਸੀਂ ਇੱਕ ਦੋਸ਼ ਰਹਿਤ ਵਹਿੜਕਾ ਲਵੋਗੇ। ਤੁਹਾਨੂੰ ਉਸ ਵਹਿੜਕੇ ਦੀ ਵਰਤੋਂ ਮੰਦਰ ਤੋਂ ਪਾਪ ਦਾ ਪ੍ਰਭਾਵ ਹਟਾਉਣ ਲਈ ਕਰਨੀ ਚਾਹੀਦੀ ਹੈ। 19 ਜਾਜਕ ਪਾਪ ਦੀਆਂ ਭੇਟਾਂ ਤੋਂ ਕੁਝ ਖੂਨ ਲਵੇਗਾ ਅਤੇ ਇਸ ਨੂੰ ਮੰਦਰ ਦੀਆਂ ਦਹਿਲੀਜ਼ਾਂ ਅਤੇ ਜਗਵੇਦੀ ਦੇ ਕਿਂਗਰੇ ਦੇ ਚਹੁਂਆਂ ਕਿਨਾਰਿਆਂ, ਅਤੇ ਅੰਦਰਲੇ ਵਿਹੜੇ ਦੇ ਦਰਾਂ ਉੱਤੇ ਛਿੜਕੇਗਾ। 20 ਉਸ ਮਹੀਨੇ ਦੇ 7ਵੇਂ ਦਿਨ ਤੁਸੀਂ ਇਹੀ ਗੱਲ ਕਿਸੇ ਉਸ ਬੰਦੇ ਲਈ ਕਰੋਂਗੇ ਜਿਸ ਨੇ ਗ਼ਲਤੀ ਨਾਲ ਜਾਂ ਅਣਜਾਣਿਆਂ ਪਾਪ ਕੀਤਾ ਹੈ। ਇਸ ਤਰ੍ਹਾਂ ਤੁਸੀਂ ਮੰਦਰ ਨੂੰ ਲਈ ਪ੍ਰਾਸਚਿਤ ਕਰ ਦੇਵੋਂਗੇ।

ਪਸਹ ਦੀ ਦਾਵਤ ਦੌਰਾਨ ਭੇਟਾਂ

21 “ਪਹਿਲੇ ਮਹੀਨੇ ਦੇ 14ਵੇਂ ਦਿਨ ਤੁਹਾਨੂੰ ਪਸਹ ਦਾ ਜਸ਼ਨ ਜ਼ਰੂਰ ਮਨਾਉਣਾ ਚਾਹੀਦਾ ਹੈ। ਇਸ ਸਮੇਂ ਪਤੀਰੀ ਰੋਟੀ ਦਾ ਪਰਬ ਸ਼ੁਰੂ ਹੁੰਦਾ ਹੈ। ਇਹ ਤਿਉਹਾਰ ਸੱਤ ਦਿਨ ਜਾਰੀ ਰਹਿੰਦਾ ਹੈ। 22 ਉਸ ਸਮੇਂ ਹਾਕਮ ਆਪਣੇ ਲਈ ਅਤੇ ਇਸਰਾਏਲ ਦੇ ਸਾਰੇ ਲੋਕਾਂ ਲਈ ਵੱਛਾ ਭੇਟ ਕਰੇਗਾ। ਵੱਛਾ ਪਾਪ ਦੀਆਂ ਭੇਟਾਂ ਵਜੋਂ ਹੋਵੇਗਾ। 23 ਦਾਵਤ ਦੇ ਸੱਤਾਂ ਦਿਨਾਂ ਦੌਰਾਨ, ਹਾਕਮ ਸੱਤ ਦੋਸ਼ ਰਹਿਤ ਬਲਦ ਅਤੇ ਸੱਤ ਦੋਸ਼ ਰਹਿਤ ਭੇਡੂ ਭੇਟ ਕਰੇਗੀਆਂ। ਇਹ ਯਹੋਵਾਹ ਲਈ ਹੋਮ ਦੀਆਂ ਭੇਟਾਂ ਹੋਣਗੀਆਂ। ਹਾਕਮ, ਸੱਤਾਂ ਦਿਨਾਂ ਦੇ ਪਰਬ ਦੇ ਹਰ ਦਿਨ ਇੱਕ ਬਲਦ ਦੇਵੇਗਾ। ਅਤੇ ਉਹ ਹਰ ਰੋਜ਼ ਪਾਪ ਦੀਆਂ ਭੇਟਾਂ ਵਜੋਂ ਇੱਕ ਬੱਕਰਾ ਭੇਟ ਕਰੇਗਾ। 24 ਹਾਕਮ ਜੌਆਂ ਦਾ ਇੱਕ ੇਫਾ ਹਰ ਬਲਦ ਦੇ ਨਾਲ ਅਨਾਜ ਦੀ ਭੇਟ ਵਜੋਂ, ਅਤੇ ਜੌਆਂ ਦਾ ਇੱਕ ਇਫ਼ਾਹ ਹਰ ਭੇਡੂ ਦੇ ਨਾਲ ਭੇਟ ਕਰੇਗਾ। ਅਤੇ ਹਾਕਮ ਨੂੰ ਅਨਾਜ ਦੇ ਹਰੇਕ ਇਫ਼ਾਹ ਨਾਲ ਤੇਲ ਦਾ ਇੱਕ ਹੀਨ ਵੀ ਜ਼ਰੂਰ ਦੇਣਾ ਚਾਹੀਦਾ ਹੈ। 25 ਹਾਕਮ ਨੂੰ ਡੇਰਿਆਂ ਦੇ ਪਰਬ ਦੇ ਸੱਤਾਂ ਦਿਨਾਂ ਦੌਰਾਨ ਇਹੋ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਇਹ ਤਿਉਹਾਰ 7 ਵੇਂ ਮਹੀਨੇ ਦੀ 15 ਵੇਂ ਦਿਨ ਨੂੰ ਸ਼ੁਰੂ ਹੁੰਦਾ ਹੈ। ਇਹ ਭੇਟਾਂ ਪਾਪ ਦੀਆਂ ਭੇਟਾਂ, ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਤੇਲ ਦੀਆਂ ਭੇਟਾਂ ਹੋਣਗੀਆਂ।”

ਹਾਕਮ ਅਤੇ ਪਰਬਾਂ

46 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਅੰਦਰਲੇ ਵਿਹੜੇ ਦਾ ਪੂਰਬੀ ਦਰਵਾਜ਼ਾ ਕੰਮ ਦੇ ਛੇ ਦਿਨਾਂ ਦੌਰਾਨ ਬੰਦ ਰਹੇਗਾ। ਪਰ ਇਸ ਨੂੰ ਸਬਤ ਦੇ ਦਿਨ ਅਤੇ ਨਵੇਂ ਚਂਦ ਦੇ ਦਿਨ ਖੋਲ੍ਹਿਆ ਜਾਵੇਗਾ। ਹਾਕਮ ਇਸ ਫ਼ਾਟਕ ਦੇ ਵਰਾਂਡਾ ਵਿੱਚ ਜਾਵੇਗਾ ਅਤੇ ਫ਼ਾਟਕ ਦੀ ਚੌਖਟ ਕੋਲ ਖਲੋਵੇਗਾ। ਫ਼ੇਰ ਜਾਜਕ ਹਾਕਮ ਦੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਉਣਗੇ। ਹਾਕਮ ਫ਼ਾਟਕ ਦੀ ਸਰਦਲ ਉੱਤੇ ਉਪਾਸਨਾ ਕਰੇਗਾ। ਫ਼ੇਰ ਉਹ ਬਾਹਰ ਜਾਵੇਗਾ। ਪਰ ਦਰਵਾਜ਼ਾ ਸ਼ਾਮ ਤੋਂ ਪਹਿਲਾਂ ਬੰਦ ਨਹੀਂ ਕੀਤਾ ਜਾਵੇਗਾ। ਸਬਤ ਦੇ ਦਿਨ ਅਤੇ ਨਵੇਂ ਚੰਨ ਦੇ ਦਿਨ, ਜ਼ਮੀਨ ਦੇ ਲੋਕ ਵੀ ਦਰਵਾਜ਼ੇ ਉੱਤੇ ਯਹੋਵਾਹ ਦੀ ਉਪਾਸਨਾ ਕਰਨਗੇ।

“ਸਬਤ ਦੇ ਦਿਨ, ਹਾਕਮ ਯਹੋਵਾਹ ਅੱਗੇ ਹੋਮ ਦੀ ਭੇਟ ਚਢ਼ਵੇਗਾ। ਉਸ ਨੂੰ ਛੇ ਦੋਸ਼ ਰਹਿਤ ਲੇਲੇ ਅਤੇ ਇੱਕ ਦੋਸ਼ ਰਹਿਤ ਭੇਡੂ ਜ਼ਰੂਰ ਭੇਟ ਕਰਨਾ ਚਾਹੀਦਾ ਹੈ। ਉਸ ਨੂੰ ਭੇਡੂ ਦੇ ਨਾਲ ਅਨਾਜ ਦੀ ਭੇਟ ਦਾ ਇੱਕ ਇਫ਼ਾਹ ਜ਼ਰੂਰ ਦੇਣਾ ਚਾਹੀਦਾ ਹੈ। ਜਿੱਥੇ ਤੀਕ ਲੇਲਿਆਂ ਦੇ ਨਾਲ ਅਨਾਜ ਦੀਆਂ ਭੇਟਾਂ ਦੀ ਗੱਲ ਹੈ, ਹਾਕਮ ਜਿੰਨਾ ਚਾਹੇ ਦੇ ਸੱਕਦਾ ਹੈ। ਪਰ ਉਸ ਨੂੰ ਅਨਾਜ ਦੇ ਇੱਕ ਇਫ਼ਾਹ ਦੇ ਨਾਲ ਇੱਕ ਹੀਨ ਜੈਤੂਨ ਦਾ ਤੇਲ ਜ਼ਰੂਰ ਦੇਣਾ ਚਾਹੀਦਾ ਹੈ।

“ਨਵੇਂ ਚਂਦ ਦੇ ਦਿਨ ਉਸ ਨੂੰ ਇੱਕ ਦੋਸ਼ ਰਹਿਤ ਬਲਦ ਜ਼ਰੂਰ ਭੇਟ ਕਰਨਾ ਚਾਹੀਦਾ ਹੈ। ਉਹ ਛੇ ਦੋਸ਼ ਰਹਿਤ ਲੇਲੇ ਅਤੇ ਇੱਕ ਦੋਸ਼ ਰਹਿਤ ਭੇਡੂ ਵੀ ਭੇਟ ਕਰੇਗਾ। ਹਾਕਮ ਨੂੰ ਬਲਦ ਦੇ ਨਾਲ ਇੱਕ ਏਫ਼ਾ ਅਨਾਜ ਦੀ ਭੇਟ, ਅਤੇ ਦੁਂਬੇ ਦੇ ਨਾਲ ਇੱਕ ਏਫ਼ਾ ਦੀ ਭੇਟ ਜ਼ਰੂਰ ਚੜ੍ਹਾਉਣੀ ਚਾਹੀਦੀ ਹੈ। ਜਿੱਥੇ ਤੀਕ ਲੇਲਿਆਂ ਦੇ ਨਾਲ ਅਨਾਜ ਦੀ ਭੇਟ ਦੀ ਗੱਲ ਹੈ, ਹਾਕਮ ਜਿੰਨਾ ਚਾਹੇ ਦੇ ਸੱਕਦਾ ਹੈ। ਪਰ ਉਸ ਨੂੰ ਹਰ ਏਫ਼ਾ ਅਨਾਜ ਲਈ ਜੈਤੂਨ ਦੇ ਤੇਲ ਦਾ ਇੱਕ ਹੀਨ ਜ਼ਰੂਰ ਦੇਣਾ ਚਾਹੀਦਾ ਹੈ।

“ਜਦੋਂ ਹਾਕਮ ਅੰਦਰ ਜਾਵੇ, ਉਸ ਨੂੰ ਪੂਰਬੀ ਫਾਟਕ ਦੇ ਵਰਾਂਡਾ ਵੱਲੋਂ ਦਾਖਲ ਹੋਣਾ ਚਾਹੀਦਾ, ਅਤੇ ਉਸ ਨੂੰ ਇਸ ਨੂੰ ਉਵੇਂ ਹੀ ਛੱਡ ਦੇਣਾ ਚਾਹੀਦਾ ਹੈ।

“ਜਦੋਂ ਧਰਤੀ ਦੇ ਲੋਕ ਖਾਸ ਦਾਵਤਾਂ ਸਮੇਂ ਯਹੋਵਾਹ ਦਾ ਦੀਦਾਰ ਕਰਨ ਆਉਣ, ਤਾਂ ਜਿਹੜਾ ਬੰਦਾ ਉਪਾਸਨਾ ਲਈ ਉੱਤਰੀ ਫ਼ਾਟਕ ਵੱਲੋਂ ਦਾਖਲ ਹੁੰਦਾ ਉਹ ਦੱਖਣੀ ਫ਼ਾਟਕ ਰਾਹੀਂ ਬਾਹਰ ਜਾਵੇਗਾ। ਜਿਹੜਾ ਬੰਦਾ ਦੱਖਣੀ ਫ਼ਾਟਕ ਰਾਹੀਂ ਦਾਖਲ ਹੁੰਦਾ ਹੈ ਉਹ ਉੱਤਰੀ ਫ਼ਾਟਕ ਰਾਹੀਂ ਬਾਹਰ ਜਾਵੇਗਾ। ਕੋਈ ਵੀ ਉਸੇ ਰਸਤੇ ਤੋਂ ਵਾਪਸ ਨਹੀਂ ਆਵੇਗਾ ਜਿਧਰੋ ਉਹ ਦਾਖਲ ਹੋਇਆ ਸੀ। ਹਰ ਬੰਦੇ ਨੂੰ ਸਿੱਧਾ ਬਾਹਰ ਜਾਣਾ ਚਾਹੀਦਾ ਹੈ। 10 ਹਾਕਮ ਨੂੰ ਲੋਕਾਂ ਦੇ ਨਾਲ ਓੱਥੇ ਹੋਣਾ ਚਾਹੀਦਾ ਹੈ। ਜਦੋਂ ਲੋਕ ਅੰਦਰ ਜਾਣ ਤਾਂ ਹਾਕਮ ਉਨ੍ਹਾਂ ਦੇ ਨਾਲ ਜਾਵੇਗਾ। ਜਦੋਂ ਉਹ ਬਾਹਰ ਆਉਣ ਤਾਂ ਹਾਕਮ ਵੀ ਬਾਹਰ ਆਵੇਗਾ।

11 “ਦਾਵਤਾਂ ਦੇ ਮੌਕੇ ਅਤੇ ਹੋਰ ਖਾਸ ਸਮਾਗਮਾਂ ਸਮੇਂ ਹਰ ਜਵਾਨ ਬਲਦ ਦੇ ਨਾਲ ਅਨਾਜ ਚੜ੍ਹਾਵੇ ਦਾ ਇੱਕ ਇਫ਼ਾਹ ਜ਼ਰੂਰ ਭੇਟ ਕੀਤਾ ਜਾਵੇ। ਅਤੇ ਹਰ ਦੁਂਬੇ ਦੇ ਨਾਲ ਇੱਕ ਏਫ਼ਾ ਅਨਾਜ ਦੀ ਭੇਟ ਜ਼ਰੂਰ ਚੜ੍ਹਾਈ ਜਾਵੇ। ਜਿੱਥੇ ਤੀਕ ਲੇਲਿਆਂ ਦੇ ਨਾਲ ਅਨਾਜ ਦੀ ਭੇਟ ਦੀ ਗੱਲ ਹੈ, ਹਾਕਮ ਜਿੰਨਾ ਚਾਹੇ ਭੇਂਟ ਕਰ ਸੱਕਦਾ ਹੈ। ਪਰ ਉਸ ਨੂੰ ਹਰ ਏਫ਼ਾ ਅਨਾਜ ਲਈ ਜੈਤੂਨ ਦੇ ਤੇਲ ਦਾ ਇੱਕ ਹੀਨ ਜ਼ਰੂਰ ਦੇਣਾ ਚਾਹੀਦਾ ਹੈ।

12 “ਜਦੋਂ ਸ਼ਾਸਕ ਯਹੋਵਾਹ ਅੱਗੇ ਮਨਮਰਜ਼ੀ ਦੀ ਭੇਟ ਚੜ੍ਹਾਵੇ ਇਹ ਹੋਮ ਦੀ ਭੇਟ ਵੀ ਹੋ ਸੱਕਦੀ ਹੈ ਅਤੇ ਸੁੱਖ ਸਾਂਦ ਦੀ ਭੇਟ ਜਾਂ ਮਨਮਰਜ਼ੀ ਦੀ ਭੇਂਟ ਵੀ ਹੋ ਸੱਕਦੀ ਹੈ। ਉਸ ਲਈ ਪੂਰਬੀ ਦਰਵਾਜ਼ਾ ਖੋਲ੍ਹਿਆ ਜਾਵੇਗਾ। ਫ਼ੇਰ ਉਹ ਉਸੇ ਤਰ੍ਹਾਂ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇਗਾ ਜਿਵੇਂ ਉਹ ਸਬਤ ਦੇ ਦਿਨ ਕਰਦਾ ਹੈ। ਜਦੋਂ ਉਹ ਜਾਵੇਗਾ ਤਾਂ ਦਰਵਾਜ਼ਾ ਬੰਦ ਕਰ ਦਿੱਤਾ ਜਾਵੇਗਾ।

ਰੋਜ਼ਾਨਾ ਦੀ ਭੇਂਟ

13 “ਤੁਸੀਂ ਹਰ ਰੋਜ਼ ਇੱਕ ਸਾਲ ਦਾ ਦੋਸ਼ ਰਹਿਤ ਲੇਲਾ ਭੇਟ ਕਰੋਗੇ। ਇਹ ਯਹੋਵਾਹ ਲਈ ਹੋਮ ਦੀ ਭੇਟ ਚੜ੍ਹਾਬੇਗੀ। ਤੁਸੀਂ ਅਜਿਹਾ ਹਰ ਸਵੇਰ ਨੂੰ ਕਰੋਂਗੇ। 14 ਇਸਦੇ ਨਾਲ ਹੀ ਤੁਸੀਂ ਹਰ ਸਵੇਰ, ਲੇਲੇ ਦੇ ਨਾਲ ਅਨਾਜ ਦੀਆਂ ਭੇਟਾਂ ਚੜ੍ਹਾਉਂਗੀ। ਤੁਸੀਂ ਆਟੇ ਦਾ 1/6 ਏਫ਼ਾ ਅਤੇ ਮੈਦੇ ਨੂੰ ਬਿਂਦਾ ਕਰਨ ਲਈ 1/3 ਹੀਨ ਤੇਲ ਭੇਟ ਕਰੋਗੇ। ਇਹ ਯਹੋਵਾਹ ਲਈ ਹਰ ਰੋਜ਼ ਦਾ ਅਨਾਜ ਦੀਆਂ ਭੇਟਾਂ ਹੋਵੇਗੀ। 15 ਇਸ ਲਈ ਉਹ ਹਮੇਸ਼ਾ ਲਈ ਹਰ ਸਵੇਰ ਹੋਮ ਦੀ ਭੇਟ ਵਜੋਂ ਇੱਕ ਲੇਲਾ, ਅਨਾਜ ਦੀ ਭੇਟ ਅਤੇ ਤੇਲ ਚੜ੍ਹਾਉਣਗੇ।”

ਹਾਕਮ ਲਈ ਵਿਰਾਸਤ ਦੇ ਕਨੂੰਨ

16 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਜੇ ਕੋਈ ਹਾਕਮ ਆਪਣੀ ਜ਼ਮੀਨ ਦੇ ਹਿੱਸੇ ਵਿੱਚ ਆਪਣੇ ਪੁੱਤਰਾਂ ਨੂੰ ਕੋਈ ਸੁਗਾਤ ਦਿੰਦਾ ਹੈ, ਤਾਂ ਇਹ ਉਸ ਦੇ ਪੁੱਤਰਾਂ ਦੀ ਹੋਵੇਗੀ। ਇਹ ਉਨ੍ਹਾਂ ਦੀ ਮਲਕੀਅਤ ਹੈ। 17 ਪਰ ਜੇ ਕੋਈ ਹਾਕਮ ਆਪਣੀ ਜ਼ਮੀਨ ਦਾ ਕੋਈ ਹਿੱਸਾ ਆਪਣੇ ਕਿਸੇ ਗੁਲਾਮ ਨੂੰ ਸੁਗਾਤ ਵਜੋਂ ਦਿੰਦਾ ਹੈ, ਤਾਂ ਉਹ ਜ਼ਮੀਨ ਆਜ਼ਾਦੀ ਦੇ ਵਰ੍ਹੇ ਤੀਕ ਉਸ ਗੁਲਾਮ ਦੀ ਮਲਕੀਅਤ ਰਹੇਗੀ। ਫ਼ੇਰ ਇਹ ਸੁਗਾਤ ਹਾਕਮ ਕੋਲ ਵਾਪਸ ਚਲੀ ਜਾਵੇਗੀ। ਸਿਰਫ਼ ਹਾਕਮ ਦੇ ਪੁੱਤਰ ਹੀ ਹਾਕਮ ਵੱਲੋਂ ਦਿੱਤੀ ਜ਼ਮੀਨ ਦੀ ਸੁਗਾਤ ਨੂੰ ਰੱਖਣਗੇ! 18 ਅਤੇ ਹਾਕਮ ਆਪਣੇ ਲੋਕਾਂ ਵਿੱਚੋਂ ਕਿਸੇ ਦੀ ਜ਼ਮੀਨ ਨਹੀਂ ਖੋਹੇਗਾ ਅਤੇ ਨਾ ਉਨ੍ਹਾਂ ਨੂੰ ਆਪਣੀ ਜ਼ਮੀਨ ਛੱਡਣ ਲਈ ਮਜ਼ਬੂਰ ਕਰੇਗਾ। ਉਸ ਨੂੰ ਆਪਣੇ ਪੁੱਤਰਾਂ ਨੂੰ ਆਪਣੀ ਹੀ ਜ਼ਮੀਨ ਦੇਣੀ ਚਾਹੀਦੀ ਹੈ। ਇੰਝ ਮੇਰੇ ਲੋਕਾਂ ਨੂੰ ਆਪਣੀ ਜ਼ਮੀਨ ਗੁਆਉਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ।”

ਖਾਸ ਰਸੋਈਆ

19 ਉਹ ਆਦਮੀ ਮੈਨੂੰ ਫ਼ਾਟਕ ਦੇ ਨਾਲ ਲੱਗਦੇ ਪ੍ਰਵੇਸ਼ ਦੁਆਰ ਰਾਹੀਂ ਅੰਦਰ ਲੈ ਗਿਆ। ਉਹ ਮੈਨੂੰ ਉੱਤਰ ਵਾਲੇ ਪਾਸੇ ਬਣੇ ਹੋਏ ਜਾਜਕਾਂ ਦੇ ਪਵਿੱਤਰ ਕਮਰਿਆਂ ਤੱਕ ਲੈ ਗਿਆ ਓੱਥੇ ਮੈਂ ਰਸਤੇ ਦੇ ਪੱਛਮੀ ਕਿਨਾਰੇ ਤੇ ਇੱਕ ਸਥਾਨ ਦੇਖਿਆ। 20 ਆਦਮੀ ਨੇ ਮੈਨੂੰ ਆਖਿਆ, “ਇਹੀ ਉਹ ਥਾਂ ਹੈ ਜਿੱਥੇ ਜਾਜਕ ਦੋਸ਼ ਦੀਆਂ ਭੇਟਾਂ ਅਤੇ ਪਾਪ ਦੀਆਂ ਭੇਟਾਂ ਨੂੰ ਪਕਾਉਣਗੇ। ਇੱਥੇ ਹੀ ਜਾਜਕ ਅਨਾਜ ਦੀਆਂ ਭੇਟਾਂ ਨੂੰ ਸੇਕਣਗੇ। ਤਾਂ ਜੋ ਉਨ੍ਹਾਂ ਨੂੰ ਇਨ੍ਹਾਂ ਭੇਟਾਂ ਨੂੰ ਬਾਹਰਲੇ ਵਿਹੜੇ ਵਿੱਚ ਲਿਜਾਣ ਦੀ ਜ਼ਰੂਰਤ ਨਾ ਪਵੇ। ਇਸ ਤਰ੍ਹਾਂ ਉਹ ਇਨ੍ਹਾਂ ਪਵਿੱਤਰ ਚੀਜ਼ਾਂ ਨੂੰ ਆਮ ਲੋਕਾਂ ਦੇ ਸਾਹਮਣੇ ਬਾਹਰ ਨਹੀਂ ਲਿਆਉਣਗੇ।”

21 ਫ਼ੇਰ ਉਹ ਆਦਮੀ ਮੈਨੂੰ ਬਾਹਰਲੇ ਵਿਹੜੇ ਵੱਲ ਬਾਹਰ ਲੈ ਗਿਆ। ਉਹ ਮੈਨੂੰ ਵਿਹੜੇ ਦੇ ਚਾਰ ਕੋਨਿਆਂ ਕੋਲ ਲੈ ਗਿਆ। ਮੈਂ ਵੱਡੇ ਵਿਹੜੇ ਦੇ ਹਰ ਕੋਨੇ ਵਿੱਚ ਛੋਟੇ ਵਿਹੜੇ ਦੇਖੇ। 22 ਵਿਹੜੇ ਦੇ ਹਰੇਕ ਕੋਨੇ ਵਿੱਚ ਇੱਕ ਛੋਟਾ ਬੰਦ ਖੇਤਰ ਸੀ। ਹਰੇਕ ਛੋਟਾ ਵਿਹੜਾ 40 ਹੱਥ ਲੰਮਾ ਅਤੇ 30 ਹੱਥ ਚੌੜਾ ਸੀ। ਚਾਰੇ ਖੇਤਰਾਂ ਦਾ ਨਾਪ ਵੀ ਇਹੀ ਸੀ। 23 ਹਰੇਕ ਛੋਟੇ ਵਿਹੜੇ ਦੇ ਆਲੇ-ਦੁਆਲੇ ਇੱਟਾਂ ਦੀ ਕੰਧ ਸੀ। ਅਤੇ ਇੱਟਾਂ ਦੀ ਕੰਧ ਅੰਦਰ ਭੋਜਨ ਪਕਾਉਣ ਲਈ ਥਾਵਾਂ ਬਣੀਆਂ ਹੋਈਆਂ ਸਨ। 24 ਆਦਮੀ ਨੇ ਮੈਨੂੰ ਆਖਿਆ, “ਇਹ ਉਹ ਰਸੋਈਆਂ ਹਨ ਜਿੱਥੇ ਮੰਦਰ ਵਿੱਚ ਸੇਵਾ ਕਰਨ ਵਾਲੇ ਲੋਕ ਲੋਕਾਂ ਲਈ ਬਲੀ ਚੜ੍ਹਾਵਿਆਂ ਨੂੰ ਪਕਾਉਂਦੇ ਹਨ।”

ਮੰਦਰ ਵਿੱਚੋਂ ਵਗਦਾ ਪਾਣੀ

47 ਉਹ ਆਦਮੀ ਮੈਨੂੰ ਮੰਦਰ ਦੇ ਪ੍ਰਵੇਸ਼ ਦੁਆਰ ਵੱਲ ਵਾਪਸ ਲੈ ਗਿਆ ਮੈਂ ਮੰਦਰ ਦੇ ਪੂਰਬੀ ਦਰਵਾਜ਼ੇ ਦੇ ਹੇਠੋਁ ਪਾਣੀ ਨਿਕਲਦਿਆਂ ਦੇਖਿਆ। ਮੰਦਰ ਦਾ ਮੱਥਾ ਪੂਰਬ ਵਾਲੇ ਪਾਸੇ ਹੈ। ਪਾਣੀ ਮੰਦਰ ਦੇ ਦੱਖਣੀ ਸਿਰੇ ਦੇ ਹੇਠੋਁ ਵਗਦਾ ਸੀ ਅਤੇ ਜਗਵੇਦੀ ਦੇ ਦੱਖਣ ਵੱਲ ਜਾਂਦਾ ਸੀ। ਆਦਮੀ ਮੈਨੂੰ ਉੱਤਰੀ ਫ਼ਾਟਕ ਬਾਣੀਂ ਬਾਹਰ ਲੈ ਗਿਆ ਅਤੇ ਫ਼ੇਰ ਪੂਰਬ ਵਾਲੇ ਪਾਸੇ ਬਾਹਰਲੇ ਫ਼ਾਟਕ ਵੱਲ ਬਾਹਰਵਾਰ ਲੈ ਗਿਆ। ਪਾਣੀ ਦਰਵਾਜ਼ੇ ਦੇ ਦੱਖਣ ਵਾਲੇ ਪਾਸੇ ਤੇ ਬਾਹਰ ਵੱਲ ਵਗ ਰਿਹਾ ਸੀ।

ਆਦਮੀ ਆਪਣੇ ਹੱਥ ਵਿੱਚ ਨਾਪਣ ਵਾਲਾ ਫ਼ੀਤਾ ਲੈ ਕੇ ਪੂਰਬ ਵੱਲ ਚੱਲਾ ਗਿਆ। ਉਸ ਨੇ 1,000 ਹੱਥ ਨਾਪਿਆ। ਫ਼ੇਰ ਉਸ ਨੇ ਮੈਨੂੰ ਉਸ ਸਥਾਨ ਉੱਤੇ ਪਾਣੀ ਵਿੱਚ ਚਲਣ ਲਈ ਆਖਿਆ। ਪਾਣੀ ਗਿਟ੍ਟੇ ਜਿੰਨਾ ਡੂੰਘਾ ਸੀ। ਆਦਮੀ ਨੇ 1,000 ਹੱਥ ਹੋਰ ਨਾਪਿਆ। ਫ਼ੇਰ ਉਸ ਨੇ ਮੈਨੂੰ ਉਸ ਥਾਂ ਉੱਤੇ ਪਾਣੀ ਵਿੱਚ ਚੱਲਣ ਲਈ ਆਖਿਆ। ਓੱਥੇ ਪਾਣੀ ਮੇਰੇ ਗੋਡਿਆਂ ਤੀਕ ਆ ਗਿਆ। ਉਸ ਨੇ ਫ਼ੇਰ 1,000 ਹੱਥ ਨਾਪਿਆ ਅਤੇ ਮੈਨੂੰ ਉਸ ਥਾਂ ਉੱਤੇ ਪਾਣੀ ਵਿੱਚ ਚੱਲਣ ਲਈ ਆਖਿਆ। ਓੱਥੇ ਪਾਣੀ ਕਮਰ ਤੱਕ ਡੂੰਘਾ ਸੀ। ਆਦਮੀ ਨੇ ਇੱਕ ਹਜ਼ਾਰ ਹੱਥ ਹੋਰ ਨਾਪਿਆ। ਪਰ ਓੱਥੇ ਪਾਣੀ ਇੰਨਾ ਡੂੰਘਾ ਸੀ ਕਿ ਪਾਰ ਨਹੀਂ ਸੀ ਕੀਤਾ ਜਾ ਸੱਕਦਾ। ਇਹ ਦਰਿਆ ਬਣ ਗਿਆ ਸੀ। ਪਾਣੀ ਇੰਨਾ ਡੂੰਘਾ ਸੀ ਕਿ ਇਸ ਵਿੱਚ ਤੈਰਿਆ ਜਾ ਸੱਕਦਾ ਸੀ। ਇਹ ਇੰਨਾ ਡੂੰਘਾ ਦਰਿਆ ਸੀ ਕਿ ਪਾਰ ਨਹੀਂ ਸੀ ਕੀਤਾ ਜਾ ਸੱਕਦਾ। ਫ਼ੇਰ ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਉਨ੍ਹਾਂ ਚੀਜ਼ਾਂ ਵੱਲ ਧਿਆਨ ਦਿੱਤਾ ਜਿਨ੍ਹਾਂ ਨੂੰ ਤੂੰ ਦੇਖਿਆ?”

ਫ਼ੇਰ ਆਦਮੀ ਮੈਨੂੰ ਨਦੀ ਦੇ ਕੰਢੇ-ਕੰਢੇ ਵਾਪਸ ਲੈ ਗਿਆ। ਜਦੋਂ ਮੈਂ ਦਰਿਆ ਦੇ ਕੰਢੇ-ਕੰਢੇ ਵਾਪਸ ਤੁਰਿਆ, ਤਾਂ ਮੈਂ ਪਾਣੀ ਦੇ ਦੋਹੀਁ ਪਾਸੀਁ ਬਹੁਤ ਸਾਰੇ ਰੁੱਖ ਦੇਖੇ। ਆਦਮੀ ਨੇ ਮੈਨੂੰ ਆਖਿਆ, “ਇਹ ਪਾਣੀ ਪੂਰਬ ਵੱਲ ਹੇਠਾਂ ਅਰਾਬਾਹ ਵਾਦੀ ਵੱਲ ਵਗਦਾ ਹੈ। ਇਹ ਪਾਣੀ ਮਿਰਤ ਸਾਗਰ ਵਿੱਚ ਜਾ ਡਿਗਦਾ ਹੈ ਜਿਸ ਲਈ ਉਸ ਸਾਗਰ ਦਾ ਪਾਣੀ ਤਾਜ਼ਾ ਅਤੇ ਸਾਫ਼ ਹੋ ਜਾਂਦਾ ਹੈ। ਇਸ ਪਾਣੀ ਵਿੱਚ ਬਹੁਤ ਸਾਰੀਆਂ ਮੱਛੀਆਂ ਹਨ। ਅਤੇ ਜਿੱਧਰ ਇਹ ਦਰਿਆ ਜਾਂਦਾ ਹੈ ਉੱਥੇ ਹਰ ਤਰ੍ਹਾਂ ਦੇ ਜਾਨਵਰ ਰਹਿੰਦੇ ਹਨ। 10 ਤੁਸੀਂ ਏਨ ਗਦੀ ਤੋਂ ਲੈ ਕੇ ਏਨ-ਅਗਲਇਮ ਤੀਕ ਦਰਿਆ ਦੇ ਨਾਲ-ਨਾਲ ਖਲੋਤੇ ਮਛੇਰਿਆਂ ਨੂੰ ਦੇਖ ਸੱਕਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੇ ਜਾਲ ਸੁੱਟਦਿਆਂ ਅਤੇ ਬਹੁਤ ਤਰ੍ਹਾਂ ਦੀਆਂ ਮੱਛੀਆਂ ਫ਼ੜਦਿਆਂ ਦੇਖ ਸੱਕਦੇ ਹੋ। ਮਿਰਤ ਸਾਗਰ ਵਿੱਚ ਵੀ ਉਤਨੀ ਹੀ ਕਿਸਮ ਦੀਆਂ ਮੱਛੀਆਂ ਹਨ ਜਿੰਨੀ ਕਿਸਮ ਦੀਆਂ ਮੈਡੀਟੇਰੇਨੀਅਨ ਸਾਗਰ ਵਿੱਚ ਹਨ। 11 ਪਰ ਧਰਤੀ ਦੇ ਦਲਦਲੀ ਅਤੇ ਛੋਟੇ-ਛੋਟੇ ਗਿੱਲੇ ਇਲਾਕੇ ਤਾਜ਼ਾ ਨਹੀਂ ਬਣਨਗੇ। ਉਹ ਨਮਕ ਲਈ ਛੱਡ ਦਿੱਤੇ ਜਾਣਗੇ। 12 ਦਰਿਆ ਦੇ ਦੋਹੀਁ ਪਾਸੀਁ ਹਰ ਤਰ੍ਹਾਂ ਦੇ ਫ਼ਲਦਾਰ ਰੁੱਖ ਉੱਗਣਗੇ। ਉਨ੍ਹਾਂ ਦੇ ਪੱਤੇ ਕਦੇ ਵੀ ਸੁੱਕ ਕੇ ਨਹੀਂ ਡਿਗਣਗੇ। ਇਨ੍ਹਾਂ ਰੁੱਖਾਂ ਉੱਤੇ ਸਦਾ ਹੀ ਫ਼ਲ ਉਗਦੇ ਰਹਿਣਗੇ। ਰੁੱਖ ਹਰ ਮਹੀਨੇ ਫ਼ਲ ਦੇਣਗੇ। ਕਿਉਂ ਕਿ ਰੁੱਖਾਂ ਲਈ ਪਾਣੀ ਮੰਦਰ ਵਿੱਚੋਂ ਆਉਂਦਾ ਹੈ। ਰੁੱਖਾਂ ਦੇ ਫ਼ਲ ਭੋਜਨ ਲਈ ਹੋਣਗੇ ਅਤੇ ਉਨ੍ਹਾਂ ਦੇ ਪੱਤੇ ਇਲਾਜ ਲਈ ਵਰਤੇ ਜਾਣਗੇ।”

Punjabi Bible: Easy-to-Read Version (ERV-PA)

2010 by World Bible Translation Center