Bible in 90 Days
ਪਰਮੇਸ਼ੁਰ ਦਾ ਰਾਜ ਮੋੜਨ ਦਾ ਇਕਰਾਰ
11 “ਦਾਊਦ ਦਾ ਤੰਬੂ ਡਿੱਗੇਗਾ
ਪਰ ਉਸ ਵਕਤ,
ਮੈਂ ਇਸਦੀਆਂ ਟੁੱਟੀਆਂ ਕੰਧਾਂ ਦੀ ਮੁਰੰਮਤ ਕਰਾਂਗਾ ਅਤੇ ਇਸਦੇ ਖੰਡਰਾਂ ਦਾ ਪੁਨਰ-ਨਿਰਮਾਣ ਕਰਾਂਗਾ
ਅਤੇ ਇਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਬਣਾ ਦਿਆਂਗਾ।
12 ਫ਼ੇਰ ਮੇਰੇ ਲੋਕ ਉਹ ਸਭ ਕੁਝ ਜੋ ਅਦੋਮ ਦਾ ਬੱਚਿਆਂ ਹੈ
ਅਤੇ ਉਹ ਸਾਰੀਆਂ ਕੌਮਾਂ, ਜਿਹੜੀਆਂ ਮੇਰੇ ਨਾਮ ਦੁਆਰਾ ਸਦਵਾਉਂਦੀਆਂ ਹਨ, ਹਬਿਆ ਲੈਣਗੇ।”
ਯਹੋਵਾਹ ਨੇ ਆਖਿਆ
ਕਿ ਉਹ ਇਹ ਸਭ ਕੁਝ ਕਰੇਗਾ।
13 ਯਹੋਵਾਹ ਆਖਦਾ ਹੈ, “ਅਜਿਹਾ ਸਮਾਂ ਆ ਰਿਹਾ ਹੈ
ਜਦ ਹਾਲੀ ਵਾਢੇ ਨੂੰ ਜਾ ਲਵੇਗਾ
ਅਤੇ ਅੰਗੂਰਾਂ ਦਾ ਮਿੱਧਣ ਵਾਲਾ ਅੰਗੂਰਾਂ ਦੇ ਬੀਜ ਪਾਉਣ ਵਾਲੇ ਨੂੰ ਜਾ ਮਿਲੇਗਾ।
ਪਹਾੜਾਂ ਅਤੇ ਚੋਟੀਆਂ ਤੋਂ ਮਦਿਰਾ ਚੋਵੇਗੀ।
14 ਮੈਂ ਇਸਰਾਏਲੀ ਆਪਣੀ
ਪਰਜਾ ਨੂੰ ਅਸੀਰ ਤੋਂ ਛੁਡਾਵਾਂਗਾ।
ਉਹ ਮੁੜ ਉਜੜੇ ਸ਼ਹਿਰ ਵਸਾਉਣਗੇ
ਅਤੇ ਉਨ੍ਹਾਂ ’ਚ ਵਸਣਗੇ,
ਉਹ ਅੰਗੂਰਾਂ ਦੇ ਬਾਗ਼ ਲਗਾਉਣਗੇ
ਅਤੇ ਆਪਣੀ ਕੱਢੀ ਅੰਗੂਆਂ ਦੀ ਮੈਅ ਪੀਣਗੇ
ਅਤੇ ਉਹ ਆਪਣੇ ਬਾਗ਼ ਲਾਉਣਗੇ
ਤੇ ਉਨ੍ਹਾਂ ਦੀ ਫ਼ਸਲ ਖਾਣਗੇ।
15 ਮੈਂ ਆਪਣੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੇ ਲਾਵਾਂਗਾ
ਅਤੇ ਫ਼ਿਰ ਉਹ ਮੇਰੀ ਦਿੱਤੀ ਹੋਈ ਧਰਤੀ ਤੋਂ ਮੁੜ ਕਦੇ ਨਾ ਪੁੱਟੇ ਜਾਣਗੇ।”
ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਉਂ ਆਖਿਆ।
ਅਦੋਮ ਦੇ ਵਿਰੁੱਧ ਵਾਕ
1 ਓਬਦਯਾਹ ਦਾ ਦਰਸ਼ਨ। ਯਹੋਵਾਹ ਮੇਰਾ ਪ੍ਰਭੂ ਅਦੋਮ ਬਾਰੇ ਇਉਂ ਆਖਦਾ ਹੈ:
ਅਸੀਂ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਸੰਦੇਸ਼ ਸੁਣਿਆ।
ਇੱਕ ਹਲਕਾਰਾ ਕੌਮਾਂ ਵਿੱਚ ਭੇਜਿਆ ਗਿਆ ਸੀ।
ਉਸ ਨੇ ਕਿਹਾ, “ਆਓ, ਆਪਾਂ ਅਦੋਮ ਦੇ ਵਿਰੁੱਧ ਲੜੀਏ।”
ਯਹੋਵਾਹ ਅਦੋਮ ਨੂੰ ਬੋਲਿਆ
2 “ਅਦੋਮ, ਮੈਂ ਤੈਨੂੰ ਕੌਮਾਂ ਵਿੱਚ ਸਭ ਤੋਂ ਛੋਟਾ ਕਰਾਂਗਾ
ਅਤੇ ਸਭ ਤੈਨੂੰ ਬੜੀ ਨਫ਼ਰਤ ਕਰਨਗੇ।
3 ਤੇਰੇ ਹੰਕਾਰ ਨੇ ਤੈਨੂੰ ਮਾਰਿਆ ਹੈ,
ਤੂੰ ਚੱਟਾਨਾਂ ਦੀਆਂ ਗੁਫ਼ਾਵਾਂ ’ਚ ਜਾਕੇ ਵਸਿਆ
ਤੇ ਤੇਰਾ ਘਰ ਉਚਿਆਈਆਂ ਤੇ ਹੈ ਇਸ ਲਈ
ਤੂੰ ਆਪਣੇ-ਆਪ ਨੂੰ ਆਖਦਾ ਹੈਂ,
‘ਕੋਈ ਮੈਨੂੰ ਧਰਤੀ ਤੇ ਨਹੀਂ ਲਾਹ ਸੱਕਦਾ।’”
ਅਦੋਮ ਹੇਠਾਂ ਲਿਆਇਆ ਜਾਵੇਗਾ
4 ਯਹੋਵਾਹ ਪਰਮੇਸ਼ੁਰ ਇਹ ਕਹਿੰਦਾ ਹੈ:
“ਭਾਵੇਂ ਤੂੰ ਬਾਜ਼ ਵਾਂਗ ਉੱਚਾ ਉੱਡਦਾ
ਅਤੇ ਤਾਰਿਆਂ ਤੇ ਆਪਣਾ ਆਲ੍ਹਣਾ ਪਾਉਨਾ,
ਮੈਂ ਤੈਨੂੰ ਓਬੋਁ ਬੱਲੇ ਵੀ ਲਾਹ ਲਵਾਂਗਾ।”
5 ਤੂੰ ਸੱਚਮੁੱਚ ਬਰਬਾਦ ਹੋ ਜਾਵੇਂਗਾ
ਜੇਕਰ ਚੋਰ ਜਾਂ ਡਾਕੂ ਰਾਤ ਵੇਲੇ ਤੇਰੇ ਕੋਲ ਆਏ,
ਉਹ ਸਿਰਫ ਉਹੀ ਚੀਜ਼ਾਂ ਲਿਜਾਣਗੇ
ਜੋ ਉਨ੍ਹਾਂ ਨੂੰ ਚਾਹੀਦੀਆਂ ਹਨ।
ਜੇਕਰ ਅੰਗੂਰ ਤੋੜਨ ਵਾਲੇ ਤੇਰੇ ਖੇਤ ਰਾਹੀਂ ਲੰਘੇ,
ਤਾਂ ਉਹ ਬੋੜੇ ਜਿਹੇ ਅੰਗੂਰ ਹੀ ਪਿੱਛੇ ਛੱਡਣਗੇ।
6 ਪਰ ਦੁਸ਼ਮਣ ਏਸਾਓ ਦੇ ਛੁੱਪੇ ਹੋਏ ਖਜਾਨਿਆਂ ਨੂੰ ਲੱਭਣ ਲਈ ਸਖਤ ਮਿਹਨਤ ਕਰੇਗਾ
ਅਤੇ ਕਾਮਯਾਬ ਹੋਵੇਗਾ।
7 ਤੇਰੇ ਹਿਮਾਇਤੀ, ਤੈਨੂੰ ਇਸ ਧਰਤੀ ਤੋਂ ਬਾਹਰ ਕੱਢ ਦੇਣਗੇ ਤੇਰੇ ਚੰਗੇ ਮਿੱਤਰ
ਤੈਨੂੰ ਗੁਮਰਾਹ ਕਰਕੇ ਤੈਨੂੰ ਦਬਾ ਲੈਣਗੇ।
ਜਿਨ੍ਹਾਂ ਲੋਕਾਂ ਨੇ ਤੇਰੇ ਨਾਲ ਭੋਜਨ ਸਾਂਝਾ ਕੀਤਾ
ਤੈਨੂੰ ਫ਼ਸਾਉਣ ਦੀਆਂ ਵਿਉਂਤਾ ਬਨਾਉਣਗੇ।
ਉਹ ਆਖਦੇ ਹਨ, ‘ਉਹ ਕੁਝ ਨਹੀਂ ਸਮਝਦਾ ਨਾ ਹੀ ਕਾਸੇ ਤੇ ਸੰਦੇਹ ਕਰਦਾ ਹੈ।’”
8 ਯਹੋਵਾਹ ਆਖਦਾ ਹੈ, “ਉਸ ਦਿਨ,
ਮੈਂ ਅਦੋਮ ਦੇ ਸਿਆਣੇ ਆਦਮੀਆਂ ਨੂੰ ਤਬਾਹ ਕਰਾਂਗਾ।
ਮੈਂ ਏਸਾਓ ਪਰਬਤ ਤੋਂ ਸਿਆਣੇ ਆਦਮੀਆਂ ਨੂੰ ਨਸ਼ਟ ਕਰ ਦੇਵਾਂਗਾ।
9 ਹੇ ਤੇਮਾਨ, ਤੇਰੇ ਤਾਕਤਵਰ ਆਦਮੀ ਭੈਭੀਤ ਹੋਣਗੇ।
ਏਸਾਓ ਪਰਬਤ ਤੋਂ ਹਰ ਕੋਈ ਤਬਾਹ ਹੋ ਜਾਵੇਗਾ।
ਬਹੁਤ ਜਣੇ ਮਾਰੇ ਜਾਣਗੇ।
10 ਤੁਸੀਂ ਸ਼ਰਮ ਨਾਲ ਭਰ ਜਾਵੋਂਗੇ
ਅਤੇ ਹਮੇਸ਼ਾ ਲਈ ਨਸ਼ਟ ਕੀਤੇ ਜਾਵੋਂਗੇ।
ਕਿਉਂ ਕਿ ਤੁਸੀਂ ਆਪਣੇ ਭਰਾ ਯਾਕੂਬ ਨਾਲ ਬੜੀ ਨਿਸ਼ਠੁਰਤਾ ਵਰਤੀ।
11 ਤੁਸੀਂ ਇਸਰਾਏਲ ਦੇ ਵੈਰੀਆਂ ਨਾਲ ਮਿਲ ਗਏ
ਓਪਰੇ ਇਸਰਾਏਲ ਦਾ ਖਜਾਨਾ ਲੁੱਟ ਕੇ ਲੈ ਗਏ
ਅਤੇ ਪਰਾਏ ਇਸਰਾਏਲ ਦੇ ਸ਼ਹਿਰ ਦੇ ਫ਼ਾਟਕ ’ਚ ਪ੍ਰਵੇਸ਼ ਕਰ ਗਏ
ਅਤੇ ਯਰੂਸ਼ਲਮ ਦਾ ਕਿਹੜਾ ਹਿੱਸਾ ਉਹ ਲੈਣਗੇ ਇਹ ਨਿਸ਼ਚਾ ਕਰਨ ਲਈ ਉਨ੍ਹਾਂ ਨੇ ਗੁਣੇ ਪਾਏ
ਅਤੇ ਤੂੰ ਵੀ ਉਨ੍ਹਾਂ ਵਿੱਚੋਂ ਆਪਣਾ ਹਿੱਸਾ ਪਾਉਣ ਲਈ ਇੱਕ ਸੀ।
12 ਤੂੰ ਆਪਣੇ ਭਰਾ ਦੇ ਸੰਕਟ
ਤੇ ਹੱਸਿਆ ਜ੍ਜਦ ਕਿ ਤੈਨੂੰ ਇਉਂ ਨਹੀਂ ਸੀ ਕਰਨਾ ਚਾਹੀਦਾ
ਜਦੋਂ ਉਨ੍ਹਾਂ ਨੇ ਯਹੂਦਾਹ ਨੂੰ ਨਸ਼ਟ ਕੀਤਾ ਤੂੰ ਖੁਸ਼ ਹੋਇਆ।
ਜਦ ਕਿ ਤੈਨੂੰ ਇਉਂ ਕਰਨਾ ਸ਼ੋਭਾ ਨਹੀਂ ਸੀ ਦਿੰਦਾ।
ਉਨ੍ਹਾਂ ਦੇ ਸੰਕਟ ਵੇਲੇ ਤੂੰ ਵੱਡੇ ਬੋਲ ਬੋਲੇ।
ਅਜਿਹਾ ਤੈਨੂੰ ਨਹੀਂ ਸੀ ਕਰਨਾ ਚਾਹੀਦਾ।
13 ਤੂੰ ਮੇਰੇ ਲੋਕਾਂ ਦੇ ਸ਼ਹਿਰੀ ਫ਼ਾਟਕ
’ਚ ਦਾਖਲ ਹੋਕੇ ਉਨ੍ਹਾਂ ਦੀਆਂ ਮੁਸੀਬਤਾਂ ਤੇ ਹਾਸੀ ਕੀਤੀ।
ਤੈਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ
ਪਰ ਔਖੀ ਘੜੀ ਤੂੰ ਉਨ੍ਹਾਂ ਦੇ ਖਜ਼ਾਨਿਆਂ ਨੂੰ ਵੀ ਲੁੱਟਿਆ।
14 ਤੂੰ ਚੁਰਸਤੇ ਤੇ ਖੜ੍ਹਾ ਹੋਕੇ ਉਨ੍ਹਾਂ ਨੂੰ ਮਾਰਿਆ ਜਿਹੜੇ ਬਚਣ ਦੀ ਕੋਸ਼ਿਸ਼ ਕਰ ਰਹੇ ਸਨ।
ਤੈਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ।
ਤੈਨੂੰ ਭਗੌੜਿਆਂ ਨੂੰ ਉੁਨ੍ਹਾਂ ਦੇ ਦੁਸ਼ਮਣਾਂ ਹੱਥੀਂ ਨਹੀਂ ਸੌਂਪਣਾ ਚਾਹੀਦਾ ਸੀ।
15 ਯਹੋਵਾਹ ਦਾ ਦਿਨ ਸਾਰੀਆਂ ਕੌਮਾਂ ਦੇ ਨੇੜੇ ਆ ਰਿਹਾ ਹੈ।
ਜਿਹੜੇ ਭੈੜੇ ਕੰਮ ਤੂੰ ਦੂਜੀਆਂ ਕੌਮਾਂ ਨਾਲ ਕੀਤੇ,
ਤੇਰੇ ਨਾਲ ਵੀ ਉਵੇਂ ਵਾਪਰੇਗਾ
ਅਤੇ ਉਹ ਬੁਰਿਆਈ ਤੇਰੇ ਸਿਰ ਤੇ ਵੀ ਉਵੇਂ ਹੀ ਪਵੇਗੀ।
16 ਜਿਵੇਂ ਕਿ ਤੂੰ ਮੇਰੇ ਕਰੋਧ ਦੇ ਪਿਆਲੇ ਚੋ ਮੇਰੇ ਪਵਿੱਤਰ ਪਰਬਤ ਤੇ ਪੀਤੀ,
ਉਸੇ ਤਰ੍ਹਾਂ ਹੀ, ਬਾਕੀ ਦੀਆਂ ਕੌਮਾਂ ਕਰੋਧ ਦੇ ਪਿਆਲੇ ਚੋ ਪੀਣਗੀਆਂ।
ਉਹ ਤਬਾਹ ਹੋ ਜਾਣਗੀਆਂ
ਅਤੇ ਇਹ ਇੰਝ ਹੋਵੇਗਾ ਜਿਵੇਂ ਉਹ ਕਦੇ ਹੋਈਆਂ ਹੀ ਨਾ ਹੋਣ।
17 ਪਰ ਸੀਯੋਨ ਪਹਾੜ ਉੱਪਰ ਕੁਝ ਮਨੁੱਖ ਬਚੇ ਰਹਿਣਗੇ
ਅਤੇ ਉਹ ਮੇਰੇ ਖਾਸ ਮਨੁੱਖ ਹੋਣਗੇ।
ਅਤੇ ਯਾਕੂਬ ਦੇ ਘਰਾਣੇ ਨੂੰ ਉਸਦੀ
ਮਿਲਖ ਵਾਪਸ ਕੀਤੀ ਜਾਵੇਗੀ।
18 ਯਾਕੂਬ ਦਾ ਘਰਾਣਾ ਅੱਗ ਵਾਂਗ ਹੋਵੇਗਾ,
ਯੂਸਫ਼ ਦਾ ਘਰਾਣਾ ਲਾਟਾਂ ਵਾਂਗ।
ਏਸਾਓ ਦਾ ਪਰਿਵਾਰ ਤੂੜੀ ਵਾਂਗ ਹੋਵੇਗਾ।
ਉਹ ਅੱਗ ਵਿੱਚ ਪੂਰੀ ਤਰ੍ਹਾਂ ਸਾੜੇ ਜਾਣਗੇ।
ਏਸਾਓ ਦੇ ਪਰਿਵਾਰ ਵਿੱਚ ਕੋਈ ਨਹੀਂ ਛੱਡਿਆ ਜਾਵੇਗਾ।”
ਕਿਉਂਕਿ ਯਹੋਵਾਹ ਪਰਮੇਸ਼ੁਰ ਨੇ ਫ਼ੁਰਮਾਇਆ ਹੈ।
19 ਯਹੂਦਾਹ ਦੇ ਦੱਖਣੀ ਉਜਾੜ ਦੇ ਲੋਕ ਏਸਾਓ ਦੇ ਪਰਬਤ ਤੇ ਕਬਜ਼ਾ ਕਰ ਲੈਣਗੇ
ਅਤੇ ਪਹਾੜੀ ਦਾਮਨ ਦੇ ਲੋਕ ਫ਼ਲਿਸਤੀਨ ਦੀ ਧਰਤੀ,
ਅਫ਼ਰਾਈਮ ਅਤੇ ਸਾਮਰਿਯਾ ਦੀ ਧਰਤੀ ਤੇ ਕਬਜ਼ਾ ਕਰ ਲੈਣਗੇ।
ਬਿਨਯਾਮੀਨ ਨੂੰ ਗਿਲਆਦ ਮਿਲ ਜਾਵੇਗਾ।
20 ਜਿਨ੍ਹਾਂ ਇਸਰਾਏਲੀਆਂ ਨੂੰ ਕਨਾਨੀਆਂ ਦੀ ਧਰਤੀ ਵੱਲ ਸ਼ਰਾਫਾਤ ਤਾਈਂ ਦੇਸ਼-ਨਿਕਾਲਾ ਦਿੱਤਾ ਗਿਆ ਸੀ
ਅਤੇ ਜਿਨ੍ਹਾਂ ਯਰੂਸ਼ਲੀਮੀਆਂ ਨੂੰ ਸ਼ਫ਼ਾਰਦ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ,
ਨੇਜੇਵ ਦੇ ਦੱਖਣੀ ਨਗਰਾਂ ਤੇ ਕਬਜ਼ਾ ਕਰ ਲੈਣਗੇ।
21 ਛੁਡਾਏ ਗਏ ਸੀਯੋਨ ਪਰਬਤ ਉੱਪਰ ਜਾਣਗੇ ਤਾਂ
ਜੋ ਏਸਾਓ ਦੇ ਪਰਬਤ ਉੱਪਰ ਰਹਿੰਦੇ ਲੋਕਾਂ ਉੱਪਰ ਸ਼ਾਸਨ ਕਰ ਸੱਕਣਾ
ਅਤੇ ਰਾਜ ਯਹੋਵਾਹ ਦਾ ਹੋ ਜਾਵੇਗਾ।
ਪਰਮੇਸ਼ੁਰ ਨੇ ਬੁਲਾਇਆ ਅਤੇ ਯੂਨਾਹ ਭੱਜ ਗਿਆ
1 ਯਹੋਵਾਹ ਦੀ ਬਾਣੀ ਅਮਿਤਈ ਦੇ ਪੁੱਤਰ ਯੂਨਾਹ ਨੂੰ ਹੋਈ ਅਤੇ ਯਹੋਵਾਹ ਨੇ ਕਿਹਾ, 2 “ਨੀਨਵਾਹ ਇੱਕ ਵੱਡਾ ਸ਼ਹਿਰ ਹੈ ਅਤੇ ਮੈਂ ਸੁਣਿਆ ਹੈ ਕਿ ਲੋਕ ਉੱਥੇ ਬੜੇ ਮੰਦੇ ਕੰਮ ਕਰਦੇ ਹਨ, ਸੋ ਤੂੰ ਉਸ ਸ਼ਹਿਰ ਵਿੱਚ ਜਾ ਅਤੇ ਉਨ੍ਹਾਂ ਨੂੰ ਮਾੜੇ ਕੰਮ ਕਰਨ ਤੋਂ ਰੁਕ ਜਾਣ ਲਈ ਆਖ।”
3 ਯੂਨਾਹ ਪਰਮੇਸ਼ੁਰ ਦੇ ਹੁਕਮ ਦਾ ਪਾਲਨ ਨਹੀਂ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਯਹੋਵਾਹ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਹ ਯਾਪਾ ਵੱਲ ਚੱਲਾ ਗਿਆ ਅਤੇ ਉੱਥੇ ਉਸ ਨੂੰ ਤਰਸ਼ੀਸ਼ ਨੂੰ ਜਾਂਦੀ ਹੋਈ ਇੱਕ ਬੇੜੀ ਮਿਲੀ ਮੇਰਾ ਅਤੇ ਯੂਨਾਹ ਨੇ ਆਪਣੇ ਸਫ਼ਰ ਲਈ ਕਿਰਾਯਾ ਅਦਾ ਕੀਤਾ ਤੇ ਉਸ ਬੇੜੀ ’ਚ ਚੜ੍ਹ ਗਿਆ। ਉਹ ਯਹੋਵਾਹ ਤੋਂ ਬਚਕੇ, ਇਸ ਬੇੜੀ ਵਿੱਚ ਤਰਸ਼ੀਸ਼ ਨੂੰ ਜਾਣਾ ਚਾਹੁੰਦਾ ਸੀ।
ਭਿਅੰਕਰ ਤੂਫ਼ਾਨ
4 ਪਰ ਯਹੋਵਾਹ ਨੇ ਸਮੁੰਦਰ ਵਿੱਚ ਭਿਅੰਕਰ ਤੂਫ਼ਾਨ ਲੈ ਆਉਂਦਾ। ਹਨੇਰੀ ਨਾਲ ਸਮੁੰਦਰ ਵਿੱਚ ਭਾਰੀ ਤੂਫ਼ਾਨ ਉੱਠ ਖੜ੍ਹਾ ਹੋਇਆ। ਤੂਫ਼ਾਨ ਇੰਨਾ ਭਿਅੰਕਰ ਸੀ ਕਿ ਬੇੜੀ ਟੁੱਟਣ ਨੂੰ ਤਿਆਰ ਸੀ। 5 ਜਹਾਜ਼ਰਾਨ ਬੇੜੇ ਨੂੰ ਡੁੱਬਣ ਤੋਂ ਬਚਾਉਣ ਖਾਤਰ, ਇਸ ਵਿੱਚਲੇ ਭਾਰ ਨੂੰ ਹਲਕਾ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਇਸ ਵਿੱਚਲਾ ਲਦਿਆ ਸਾਮਾਨ ਸਮੁੰਦਰ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ। ਉਹ ਇੰਨੇ ਭੈਭੀਤ ਸਨ ਕਿ ਉਨ੍ਹਾਂ ਨੇ ਆਪੋ-ਆਪਣੇ ਦੇਵਤਿਆਂ ਨੂੰ ਪੂਜਣਾ ਸ਼ੁਰੂ ਕਰ ਦਿੱਤਾ, ਹਰ ਆਦਮੀ ਆਪਣੇ ਦੇਵਤੇ ਅੱਗੇ ਚੀਕਿਆ।
ਪਰ ਯੂਨਾਹ ਹੇਠਾਂ ਬੇੜੇ ਦੇ ਅੰਦਰਲੇ ਹਿੱਸੇ ਵਿੱਚ ਚੱਲਾ ਗਿਆ ਅਤੇ ਸੌਂ ਗਿਆ। 6 ਬੇੜੇ ਦੇ ਕਪਤਾਨ ਨੇ ਯੂਨਾਹ ਨੂੰ ਸੁੱਤਾ ਵੇਖਕੇ ਕਿਹਾ, “ਉੱਠ, ਜਾਗ! ਤੂੰ ਕਿਉਂ ਸੁੱਤਾ ਪਿਆ ਹੈਂ? ਆਪਣੇ ਦੇਵ ਦੀ ਅਰਾਧਨਾ ਕਰ। ਹੋ ਸੱਕਦਾ ਹੈ ਤੇਰਾ ਪਰਮੇਸ਼ੁਰ ਤੇਰੀ ਪ੍ਰਾਰਥਨਾ ਸੁਣ ਲਵੇ ਤੇ ਸਾਨੂੰ ਬਚਾਅ ਲਵੇ।”
ਤੂਫ਼ਾਨ ਆਉਣ ਦਾ ਕਾਰਣ?
7 ਤਦ ਆਦਮੀ ਇੱਕ-ਦੂਸਰੇ ਨੂੰ ਆਖਣ ਲੱਗੇ, “ਸਾਨੂੰ ਇਸ ਮੁਸੀਬਤ ਦੇ ਕਾਰਣ ਨੂੰ ਜਾਨਣ ਵਾਸਤੇ ਗੁਣੇ ਸੁੱਟਣੇ ਚਾਹੀਦੇ ਹਨ।”
ਤਾਂ ਉਨ੍ਹਾਂ ਨੇ ਗੁਣੇ ਪਾਏ ਅਤੇ ਗੁਣਿਆਂ ਤੋਂ ਪਤਾ ਲੱਗਾ ਕਿ ਇਸ ਮੁਸੀਬਤ ਦਾ ਕਾਰਣ ਯੂਨਾਹ ਸੀ। 8 ਤਦ ਉਨ੍ਹਾਂ ਨੇ ਯੂਨਾਹ ਨੂੰ ਆਖਿਆ, “ਤੇਰੇ ਕਾਰਣ, ਅਸੀਂ ਸਾਰੇ ਮੁਸੀਬਤ ਵਿੱਚ ਹਾਂ। ਇਸ ਲਈ ਤੂੰ ਸਾਨੂੰ ਦੱਸ: ਤੇਰਾ ਧਂਦਾ ਕੀ ਹੈ? ਤੂੰ ਕਿੱਥੋਂ ਆ ਰਿਹਾ ਹੈਂ? ਅਤੇ ਤੂੰ ਕਿਸ ਕੌਮ ਤੋਂ ਹੈਂ?”
9 ਯੂਨਾਹ ਨੇ ਆਦਮੀਆਂ ਨੂੰ ਆਖਿਆ, “ਮੈਂ ਇੱਕ ਇਬਰਾਨੀ ਹਾਂ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਦਾ ਹਾਂ ਜੋ ਕਿ ਅਕਾਸ਼ ਦਾ ਪਰਮੇਸ਼ੁਰ ਹੈ। ਉਹ ਸਮੁੰਦਰ ਅਤੇ ਜ਼ਮੀਨ ਦਾ ਸਿਰਜਣਹਾਰ ਹੈ।”
10 ਯੂਨਾਹ ਨੇ ਆਦਮੀਆਂ ਨੂੰ ਦੱਸਿਆ ਕਿ ਉਹ ਯਹੋਵਾਹ ਤੋਂ ਭੱਜ ਰਿਹਾ ਸੀ। ਜਦੋਂ ਉਨ੍ਹਾਂ ਨੇ ਇਹ ਸੁਣਿਆ, ਉਹ ਬਹੁਤ ਡਰ ਗਏ। ਅਤੇ ਪੁੱਛਿਆ, “ਪਰਮੇਸ਼ੁਰ ਦੇ ਵਿਰੁੱਧ ਤੂੰ ਕੀ ਬਦ-ਕਰਨੀ ਕੀਤੀ ਹੈ?”
11 ਸਮੁੰਦਰ ਵਿੱਚ ਲਹਿਰਾਂ ਅਤੇ ਹਵਾ ਹੋਰ ਵੀ ਭਿਅੰਕਰ ਹੁੰਦੀਆਂ ਜਾ ਰਹੀਆਂ ਸਨ। ਤਾਂ ਆਦਮੀਆਂ ਨੇ ਯੂਨਾਹ ਨੂੰ ਆਖਿਆ, “ਅਸੀਂ ਹੁਣ ਆਪਣੇ ਬਚਾਓ ਲਈ ਕੀ ਕਰੀਏ? ਅਸੀਂ ਸਮੁੰਦਰ ਨੂੰ ਸਾਂਤ ਕਰਨ ਦੀ ਖਾਤਰ ਤੇਰੇ ਨਾਲ ਕੀ ਕਰੀਏ।”
12 ਯੂਨਾਹ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਕਿ ਮੈਂ ਕੁਝ ਗ਼ਲਤ ਕੀਤਾ ਹੈ ਅਤੇ ਜਿਸ ਕਾਰਣ ਸਮੁੰਦਰ ਵਿੱਚ ਤੂਫ਼ਾਨ ਆਇਆ। ਇਸ ਲਈ ਤੁਸੀਂ ਮੈਨੂੰ ਸਮੁੰਦਰ ਵਿੱਚ ਸੁੱਟ ਦੇਵੋ, ਫ਼ਿਰ ਇਹ ਸ਼ਾਂਤ ਹੋ ਜਾਵੇਗਾ।”
13 ਪਰ ਆਦਮੀ ਉਸ ਨੂੰ ਸਮੁੰਦਰ ਵਿੱਚ ਸੁੱਟਣਾ ਨਹੀਂ ਚਾਹੁੰਦੇ ਸਨ। ਉਨ੍ਹਾਂ ਨੇ ਜਹਾਜ਼ ਨੂੰ ਵਾਪਸ ਕੰਢੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਫ਼ਲ ਨਾ ਹੋਏ ਕਿਉਂ ਕਿ ਲਹਿਰਾਂ ਅਤੇ ਹਵਾ ਬਹੁਤ ਤਕੜੀ ਸੀ ਅਤੇ ਇਹ ਹੋਰ ਭਿਆਨਕ ਹੁੰਦੀ ਜਾ ਰਹੀ ਸੀ।
ਯੂਨਾਹ ਦੀ ਸਜ਼ਾ
14 ਤਾਂ ਆਦਮੀਆਂ ਨੇ ਯਹੋਵਾਹ ਨੂੰ ਪੁਕਾਰ ਕੀਤੀ, “ਹੇ ਯਹੋਵਾਹ, ਅਸੀਂ ਇਸ ਆਦਮੀ ਦੇ ਮੰਦੇ ਅਮਲਾਂ ਕਾਰਣ ਇਸ ਨੂੰ ਸਮੁੰਦਰ ਵਿੱਚ ਸੁੱਟ ਰਹੇ ਹਾਂ, ਇਸ ਲਈ ਕ੍ਰਿਪਾ ਕਰਕੇ ਸਾਨੂੰ ਇੱਕ ਬੇਕਸੂਰ ਆਦਮੀ ਨੂੰ ਮਾਰਨ ਦੇ ਦੋਸ਼ੀ ਨਾ ਬਣਾਇਓ। ਇਸ ਨੂੰ ਮਾਰਨ ਦੀ ਖਾਤਰ ਸਾਨੂੰ ਨਾ ਮਾਰ ਦੇਵੀਂ। ਅਸੀਂ ਜਾਣਦੇ ਹਾਂ ਕਿ ਤੂੰ ਹੀ ਯਹੋਵਾਹ ਹੈਂ ਅਤੇ ਸਭ ਕੁਝ ਤੇਰੀ ਮਰਜ਼ੀ ਅਨੁਸਾਰ ਹੀ ਹੁੰਦਾ ਹੈ। ਪਰ ਕਿਰਪਾ ਕਰਕੇ, ਸਾਡੇ ਤੇ ਮਿਹਰਬਾਨ ਹੋ।”
15 ਇਸ ਲਈ ਮਨੁੱਖਾਂ ਨੇ ਯੂਨਾਹ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਤੂਫ਼ਾਨ ਥੰਮ ਗਿਆ ਅਤੇ ਸਮੁੰਦਰ ਸ਼ਾਂਤ ਹੋ ਗਿਆ। 16 ਜਦੋਂ ਆਦਮੀਆਂ ਨੇ ਇਹ ਵੇਖਿਆ, ਉਨ੍ਹਾਂ ਨੇ ਡਰਕੇ ਯਹੋਵਾਹ ਵਿੱਚ ਵਿਸਵਾਸ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਬਲੀਆਂ ਚੜ੍ਹਾਈਆਂ ਅਤੇ ਯਹੋਵਾਹ ਨਾਲ ਖਾਸ ਕਸਮਾਂ ਕੀਤੀਆਂ।
17 ਜਦੋਂ ਯੂਨਾਹ ਸਮੁੰਦਰ ਵਿੱਚ ਡਿੱਗਿਆ, ਯਹੋਵਾਹ ਨੇ ਇੱਕ ਬਹੁਤ ਵੱਡੀ ਮੱਛੀ ਨੂੰ ਚੁਣਿਆ ਜਿਸਨੇ ਜਾਕੇ ਯੂਨਾਹ ਨੂੰ ਨਿਗਲ ਲਿਆ। ਇਉਂ, ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਮੱਛੀ ਦੇ ਢਿੱਡ ਵਿੱਚ ਰਿਹਾ।
2 ਜਦੋਂ ਯੂਨਾਹ ਅਜੇ ਮੱਛੀ ਦੇ ਢਿੱਡ ਵਿੱਚ ਸੀ ਤਾਂ ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਕਿਹਾ,
2 “ਮੈਂ ਆਪਣੀ ਮੁਸੀਬਤ ਵਿੱਚ ਯਹੋਵਾਹ ਨੂੰ ਪੁਕਾਰਿਆ
ਅਤੇ ਉਸ ਨੇ ਮੈਨੂੰ ਜਵਾਬ ਦਿੱਤਾ।
ਯਹੋਵਾਹ, ਜਦੋਂ ਮੈਂ ਤੈਨੂੰ ਸ਼ਿਓਲ ਦੀ
ਗਹਿਰਾਈ ਵਿੱਚੋਂ ਪੁਕਾਰਿਆ, ਤੂੰ ਮੈਨੂੰ ਸੁਣਿਆ।
3 “ਤੂੰ ਮੈਨੂੰ ਡੂੰਘੇ ਸਮੁੰਦਰ ਵਿੱਚ ਸੁੱਟ ਦਿੱਤਾ,
ਭਿਅੰਕਰ ਲਹਿਰਾਂ ਨੇ ਮੈਨੂੰ ਘੇਰ ਲਿਆ।
ਮੈਂ ਹੇਠਾਂ ਸਮੁੰਦਰ ਵਿੱਚ ਲਹਿਂਦਾ ਗਿਆ,
ਮੇਰੇ ਚਾਰ-ਚੁਫ਼ੇਰੇ ਪਾਣੀ ਸੀ।
4 ਫ਼ਿਰ ਮੈਂ ਸੋਚਿਆ, ‘ਮੈਂ ਤੇਰੀ ਦ੍ਰਿਸ਼ਟੀ ਚੋ ਕੱਢ ਦਿੱਤਾ ਗਿਆ ਹਾਂ,’
ਪਰ ਤਾਂ ਵੀ, ਮੈਂ ਲਗਾਤਾਰ ਤੇਰੇ ਪਵਿੱਤਰ ਮੰਦਰ ਵੱਲ ਤੱਕਦਾ ਰਹਾਂਗਾ।
5 “ਪਾਣੀਆਂ ਨੇ ਮੈਨੂੰ ਢੱਕੱ ਲਿਆ ਕਿ ਮੈਂ ਲਗਭੱਗ
ਮਰਨ ਵਾਲਾ ਸੀ ਇਸ ਨੇ ਮੇਰਾ ਮੂੰਹ ਢੱਕ ਲਿਆ ਤੇ ਮੈਂ ਸਾਹ ਨਾ ਲੈ ਸੱਕਿਆ।
ਮੈਂ ਸਮੁੰਦਰ ਦੇ ਤਲ ’ਚ ਡੁੱਬ ਗਿਆ
ਅਤੇ ਸਾਗਰੀ ਝਾੜੀਆਂ ’ਚ ਵਲੇਟਿਆ ਗਿਆ ਸਾਂ।
6 ਮੈਂ ਹੇਠਾਂ ਸਮੁੰਦਰ ਦੇ ਤਲ ’ਚ ਜਿੱਥੇ ਪਰਬਤ ਸ਼ੁਰੂ ਹੁੰਦੇ ਨੇ, ਚੱਲਾ ਗਿਆ।
ਮੈਂ ਸੋਚਿਆ ਮੈਂ ਹਮੇਸ਼ਾ ਲਈ ਇਸ ਕੈਦ ਵਿੱਚ ਬੰਦ ਹੋ ਗਿਆ ਹਾਂ,
ਪਰ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਮੇਰੀ ਕਬਰ ਵਿੱਚੋਂਕੱਢ ਲਿਆ।
ਹੇ ਪਰਮੇਸ਼ੁਰ, ਤੂੰ ਮੈਨੂੰ ਫ਼ਿਰ ਤੋਂ ਜੀਵਨ ਦਿੱਤਾ।
7 “ਮੇਰਾ ਆਤਮਾ ਨੇ ਸਭ ਉਮੀਦਾਂ ਛੱਡ ਦਿੱਤੀਆਂ
ਪਰ ਫ਼ਿਰ ਮੈਂ ਯਹੋਵਾਹ ਨੂੰ ਧਿਆਇਆ।
ਹੇ ਯਹੋਵਾਹ! ਮੈਂ ਤੇਰੇ ਅੱਗੇ ਪ੍ਰਾਰਥਨਾ ਕੀਤੀ ਤਾਂ ਤੂੰ
ਆਪਣੇ ਪਵਿੱਤਰ ਮੰਦਰ ਵਿੱਚ ਮੇਰੀ ਪੁਕਾਰ ਸੁਣੀ।
8 “ਕੁਝ ਲੋਕ ਵਿਅਰਬ ਬੁੱਤਾਂ ਦੀ ਉਪਾਸਨਾ ਕ੍ਰੋਧ ਹਨ,
ਪਰ ਉਹ ਮੂਰਤੀਆਂ ਕਦੇ ਵੀ ਉਨ੍ਹਾਂ ਦੀ ਮਦਦ ਨਹੀਂ ਕਰਦੀਆਂ।
9 ਮੁਕਤੀ ਸਿਰਫ਼ ਯਹੋਵਾਹ ਕੋਲੋਂ ਹੀ ਆਉਂਦੀ ਹੈ।
ਹੇ ਯਹੋਵਾਹ, ਮੈਂ ਉਸਤਤ ਦੇ ਸ਼ੁਕਰਾਨਿਆਂ ਨਾਲ ਤੈਨੂੰ ਬਲੀਆਂ ਚੜ੍ਹਾਵਾਂਗਾ।
ਮੈਂ ਖਾਸ ਇਕਰਾਰ ਕਰਾਂਗਾ
ਅਤੇ ਉਨ੍ਹਾਂ ਨੂੰ ਪੂਰਿਆਂ ਕਰਾਂਗਾ।”
10 ਤਦ ਯਹੋਵਾਹ ਨੇ ਮੱਛੀ ਨਾਲ ਗੱਲ ਕੀਤੀ ਅਤੇ ਮੱਛੀ ਨੇ ਯੂਨਾਹ ਨੂੰ ਸੁੱਕੀ ਧਰਤੀ ਤੇ ਉਗਲ ਦਿੱਤਾ।
ਪਰਮੇਸ਼ੁਰ ਨੇ ਬੁਲਾਇਆ ਅਤੇ ਯੂਨਾਹ ਮੰਨਦਾ
3 ਤਦ ਯਹੋਵਾਹ ਨੇ ਯੂਨਾਹ ਨੂੰ ਮੁੜ ਆਖਿਆ, 2 “ਨੀਨਵਾਹ ਦੇ ਵੱਡੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਮੈਂ ਤੈਨੂੰ ਦੱਸਿਆ ਉਸਦਾ ਲੋਕਾਂ ਵਿੱਚਕਾਰ ਪ੍ਰਚਾਰ ਕਰ।”
3 ਤਾਂ ਯੂਨਾਹ ਯਹੋਵਾਹ ਦਾ ਹੁਕਮ ਮੰਨਕੇ ਨੀਨਵਾਹ ਵੱਲ ਗਿਆ। ਨੀਨਵਾਹ ਇੱਕ ਬਹੁਤ ਵੱਡਾ ਸ਼ਹਿਰ ਸੀ। ਇੱਕ ਆਦਮੀ ਨੂੰ ਸ਼ਹਿਰ ਵਿੱਚਦੀ ਸਫ਼ਰ ਕਰਨ ਲਈ ਤਿੰਨ ਦਿਨ ਤੁਰਨਾ ਪੈਂਦਾ ਸੀ।
4 ਯੂਨਾਹ ਸ਼ਹਿਰ ਦੇ ਕੇਁਦਰੀ ਇਲਾਕੇ ਵਿੱਚ ਪਹੁੰਚਿਆ ਅਤੇ ਲੋਕਾਂ ਨੂੰ ਪ੍ਰਚਾਰ ਕਰਨ ਲੱਗ ਪਿਆ। ਉਸ ਨੇ ਆਖਿਆ, “ਚਾਲੀ ਦਿਨਾਂ ਬਾਅਦ ਨੀਨਵਾਹ ਤਬਾਹ ਹੋ ਜਾਵੇਗਾ।”
5 ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਆਪਣੇ ਪਾਪਾਂ ਲਈ ਅਫ਼ਸੋਸ ਦਰਸਾਉਣ ਲਈ ਵਰਤ ਰੱਖਣ ਦਾ ਨਿਆਂ ਕੀਤਾ। ਉਨ੍ਹਾਂ ਨੇ ਪਸ਼ਚਾਤਾਪ ਦਰਸਾਉਣ ਲਈ ਸੋਗ ਦੇ ਬਸਤਰ ਪਹਿਨ ਲੇ। ਸ਼ਹਿਰ ਦੇ ਸਾਰੇ ਲੋਕਾਂ ਦਰਮਿਆਨ ਅੱਤ ਮਹੱਤਵਪੂਰਣ ਤੋਂ ਲੈਕੇ ਘੱਟ ਤੋਂ ਘੱਟ ਮਹੱਤਵਪੂਰਣ ਤਾਈਂ ਅਜਿਹਾ ਕੀਤਾ।
6 ਜਦੋਂ ਨੀਨਵਾਹ ਦੇ ਪਾਤਸ਼ਾਹ ਨੇ ਇਹ ਸੁਣਿਆ, ਉਹ ਵੀ ਆਪਣੇ ਕੀਤੇ ਪਾਪਾਂ ਬਾਰੇ ਮਹਿਸੂਸ ਕਰਨ ਲੱਗਾ ਅਤੇ ਆਪਣੇ ਤਖਤ ਤੋਂ ਉਤਰ ਆਇਆ। ਉਸ ਨੇ ਆਪਣਾ ਸ਼ਾਹੀ ਚੋਗਾ ਉਤਾਰ ਕੇ ਸੋਗ ਦੇ ਬਸਤਰ ਪਹਿਨ ਲੇ ਜੋ ਪਛਚਾਤਾਪ ਪ੍ਰਗਟਾਉਂਦੇ ਸਨ। ਫੇਰ ਉਹ ਸੁਆਹ ਵਿੱਚ ਬੈਠ ਗਿਆ। 7 ਪਾਤਸ਼ਾਹ ਨੇ ਇੱਕ ਖਾਸ ਪੈਗਾਮ ਲਿਖਿਆ ਅਤੇ ਇਸਦਾ ਨੀਨੇਵਾਹ ਦੇ ਸਾਰੇ ਸ਼ਹਿਰ ਵਿੱਚ ਐਲਾਨ ਕਰਵਾਇਆ।
ਪਾਤਸ਼ਾਹ ਅਤੇ ਉਸ ਦੇ ਸ਼ਾਸਕਾਂ ਵੱਲੋਂ ਹੁਕਮ:
ਕੁਝ ਸਮੇਂ ਲਈ, ਕੋਈ ਮਨੁੱਖ ਜਾਂ ਜਾਨਵਰ ਕੁਝ ਨਾ ਖਾਣ, ਨਾ ਹੀ ਖੇਤਾਂ ਵਿੱਚ ਕੋਈ ਇੱਜੜ ਜਾਂ ਵੱਗ ਹੀ ਕੁਝ ਚਰੇ। ਨੀਨਵਾਹ ਵਿੱਚ ਰਹਿੰਦਾ ਕੋਈ ਵੀ ਜੀਵ ਨਾ ਕੁਝ ਖਾਵੇਗਾ ਨਾ ਪੀਵੇਗਾ। 8 ਪਰ ਹਰ ਮਨੁੱਖ ਅਤੇ ਜਾਨਵਰ ਆਪਣਾ ਸੋਗ ਜਾਹਿਰ ਕਰਨ ਲਈ ਆਪਣੇ-ਆਪ ਨੂੰ ਸੋਗੀ ਵਸਤਰਾਂ ਨਾਲ ਕੱਜਣ। ਉਹ ਪਰਮੇਸੁਰ ਅੱਗੇ ਉੱਚੀ-ਉੱਚੀ ਰੋਣ। ਹਰ ਮਨੁੱਖ ਆਪਣੇ ਰਹਿਣ ਦਾ ਦੁਸ਼ਟ ਢੰਗ ਛੱਡ ਦੇਵੇ ਅਤੇ ਮੰਦੀਆਂ ਗੱਲਾਂ ਕਰਨੀਆਂ ਬੰਦ ਕਰ ਦੇਵੇ। 9 ਹੋ ਸੱਕਦਾ ਪਰਮੇਸ਼ੁਰ ਆਪਣਾ ਫੈਸਲਾ ਬਦਲ ਦੇਵੇ ਅਤੇ ਉਹ ਗੱਲਾਂ ਸਾਡੇ ਉੱਤੇ ਨਾ ਲਿਆਵੇ ਜਿਨ੍ਹਾਂ ਨੂੰ ਉਸ ਨੇ ਵਿਉਂਤਿਆ ਸੀ। ਹੋ ਸੱਕਦਾ ਉਹ ਆਪਣਾ ਮਨ ਬਦਲ ਲਵੇ ਅਤੇ ਉਸਦਾ ਗੁੱਸਾ ਠੰਡਾ ਹੋ ਜਾਵੇ ਅਤੇ ਫ਼ੇਰ ਹੋ ਸੱਕਦਾ ਅਸੀਂ ਫ਼ੂਨਾਹ ਹੋਈੇ।
10 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਨੀਆਂ ਵੇਖੀਆਂ ਅਤੇ ਇਹ ਵੀ ਵੇਖਿਆ ਕਿ ਉਨ੍ਹਾਂ ਨੇ ਮੰਦੀਆਂ ਗੱਲਾਂ ਕਰਨੀਆਂ ਬੰਦ ਕਰ ਦਿੱਤੀਆਂ ਸਨ, ਫ਼ੇਰ ਪਰਮੇਸ਼ੁਰ ਨੇ ਆਪਣਾ ਨਿਆਂ ਬਦਲ ਲਿਆ ਅਤੇ ਉਹ ਨਹੀਂ ਕੀਤਾ ਜੋ ਉਸ ਨੇ ਵਿਉਂਤਿਆ ਸੀ ਅਤੇ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ।
ਪਰਮੇਸ਼ੁਰ ਦੀ ਮਿਹਰ ਨੇ ਯੂਨਾਹ ਨੂੰ ਕ੍ਰੋਧਿਤ ਕੀਤਾ
4 ਯੂਨਾਹ ਪਰਮੇਸ਼ੁਰ ਦੇ ਸ਼ਹਿਰ ਨੂੰ ਬਚਾਉਣ ਕਾਰਣ ਖੁਸ਼ ਨਹੀਂ ਸੀ, ਇਸਦੀ ਬਜਾਇ ਉਸ ਨੂੰ ਗੁੱਸਾ ਆ ਗਿਆ। 2 ਯੂਨਾਹ ਨੇ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਆਖਿਆ, “ਮੈਂ ਜਾਣਦਾ ਸੀ ਕਿ ਅਜਿਹਾ ਹੀ ਵਾਪਰੇਗਾ। ਜਦੋਂ ਮੈਂ ਆਪਣੇ ਦੇਸ ਵਿੱਚ ਸੀ ਤੂੰ ਮੈਨੂੰ ਇੱਥੇ ਆਉਣ ਲਈ ਕਿਹਾ। ਉਸ ਵਕਤ, ਮੈਂ ਜਾਣਦਾ ਸੀ ਕਿ ਤੂੰ ਇਸ ਪਾਪੀ ਸ਼ਹਿਰ ਦੇ ਲੋਕਾਂ ਨੂੰ ਮੁਆਫ ਕਰ ਦੇਵੇਂਗਾ ਇਸ ਲਈ ਮੈਂ ਤਰਸ਼ੀਸ਼ ਨੂੰ ਭੱਜਣਾ ਚਾਹੁੰਦਾ ਸਾਂ। ਮੈਂ ਜਾਣਦਾ ਸੀ ਕਿ ਤੂੰ ਮਿਹਰਬਾਨ ਪਰਮੇਸ਼ੁਰ ਹੈਂ। ਅਤੇ ਤੂੰ ਆਪਣਾ ਰਹਿਮ ਦਰਸਾਅ ਕੇ ਉਨ੍ਹਾਂ ਲੋਕਾਂ ਨੂੰ ਮੁਆਫ਼ ਕਰ ਦੇਵੇਂਗਾ। ਮੈਨੂੰ ਪਤਾ ਸੀ ਕਿ ਤੂੰ ਮਿਹਰਬਾਨ ਅਤੇ ਕਿਰਪਾਲੂ ਹੈਂ ਤੇ ਜੇਕਰ ਇਹ ਲੋਕ ਪਾਪ ਕਰਨੇ ਬੰਦ ਕਰ ਦੇਣਗੇ, ਤੂੰ ਆਪਣੀਆਂ ਵਿਉਂਤਾਂ ਬਦਲ ਦੇਵੇਂਗਾ ਤੇ ਉਨ੍ਹਾਂ ਨੂੰ ਬਰਬਾਦ ਨਹੀਂ ਕਰੇਂਗਾ। 3 ਇਸ ਲਈ ਹੁਣ ਯਹੋਵਾਹ, ਮੈਂ ਤੈਨੂੰ ਮਾਰਨ ਲਈ ਆਖਦਾ ਹਾਂ। ਮੇਰੇ ਲਈ ਜਿਉਂਦੇ ਰਹਿਣ ਨਾਲੋਂ ਮਰਨਾ ਚੰਗਾ ਹੈ।”
4 ਫ਼ਿਰ ਯਹੋਵਾਹ ਨੇ ਆਖਿਆ, “ਕੀ ਤੂੰ ਇਹ ਗੱਲ ਠੀਕ ਸਮਝਦਾ ਹੈਂ ਕਿ ਤੂੰ ਮੇਰੇ ਨਾਲ ਗੁੱਸੇ ਹੈਂ ਉਹ ਵੀ ਇਸ ਲਈ ਕਿ ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਨਹੀਂ ਕੀਤਾ?”
5 ਯੂਨਾਹ ਅਜੇ ਵੀ ਇਸ ਸਭ ਕਾਸੇ ਬਾਰੇ ਗੁੱਸੇ ਸੀ, ਇਸ ਲਈ ਉਹ ਸ਼ਹਿਰੋ ਬਾਹਰ ਚੱਲਾ ਗਿਆ। ਉਹ ਸ਼ਹਿਰ ਦੇ ਪੂਰਬੀ ਹਿੱਸੇ ਦੇ ਨੇੜੇ ਇੱਕ ਸਥਾਨ ਤੇ ਚੱਲਾ ਗਿਆ। ਉੱਥੇ ਉਸ ਨੇ ਆਪਣੇ ਲਈ ਇੱਕ ਸ਼ਰਣ ਸਥਾਨ ਬਣਾਇਆ ਅਤੇ ਉਸ ਛਾਂ ਹੇਠਾਂ ਇਹ ਵੇਖਣ ਦੇ ਇੰਤਜਾਰ ਵਿੱਚ ਬੈਠ ਗਿਆ ਕਿ ਸ਼ਹਿਰ ਨਾਲ ਕੀ ਵਾਪਰੇਗਾ।
ਕੱਦ ਦਾ ਪੌਦਾ ਅਤੇ ਕੀੜਾ
6 ਯਹੋਵਾਹ ਨੇ ਯੂਨਾਹ ਦੇ ਉੱਪਰ ਜਲਦੀ ਹੀ ਇੱਕ ਕੱਦ ਦਾ ਬੂਟਾ ਉਗਾਇਆ ਤਾਂ ਜੋ ਯੂਨਾਹ ਇਸਦੀ ਛਾਵੇਂ ਬੈਠ ਸੱਕੇ ਅਤੇ ਭਿਆਨਕ ਗਰਮੀ ਤੋਂ ਬਚ ਸੱਕੇ। ਇਸ ਨਾਲ ਯੂਨਾਹ ਨੂੰ ਬੜਾ ਆਰਾਮ ਮਿਲਿਆ ਅਤੇ ਉਹ ਇਸ ਬੂਟੇ ਕਾਰਣ ਬੜਾ ਖੁਸ਼ ਸੀ।
7 ਅਗਲੀ ਸਵੇਰ ਪਰਮੇਸ਼ੁਰ ਨੇ ਇਸ ਬੂਟੇ ਨੂੰ ਖਾਣ ਲਈ ਇੱਕ ਕੀੜਾ ਭੇਜਿਆ ਤਾਂ ਕੀੜੇ ਨੇ ਉਸ ਬੂਟੇ ਨੂੰ ਖਾਣਾ ਸ਼ੁਰੂ ਕਰ ਦਿੱਤਾ ਅਤੇ ਉਹ ਬੂਟਾ ਸੁੱਕ ਸੜ ਗਿਆ।
8 ਜਦੋਂ ਸੂਰਜ ਅਕਾਸ਼ ਵਿੱਚ ਉੱਚਾ ਸੀ, ਪਰਮੇਸ਼ੁਰ ਨੇ ਪੂਰਬ ਵੱਲੋਂ ਇੱਕ ਤੱਤੀ ਹਵਾ ਵਗਾਈ ਅਤੇ ਸੂਰਜ ਯੂਨਾਹ ਨੂੰ ਕਮਜ਼ੋਰ ਕਰਦਿਆਂ ਹੋਇਆਂ ਉਸ ਦੇ ਸਿਰ ਉਤੇ ਤਪਣ ਲੱਗ ਪਿਆ। ਯੂਨਾਹ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਉਸ ਨੂੰ ਮਰ ਜਾਣ ਲਈ ਵੀ ਕਿਹਾ, “ਅਜਿਹੇ ਜੀਵਨ ਜਿਉਣ ਤੋਂ ਤਾਂ ਚੰਗਾ ਹੈ ਕਿ ਮੈਂ ਮਰ ਜਾਵਾਂ।”
9 ਪਰ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, “ਕੀ ਉਸ ਬੂਟੇ ਦੇ ਮਰ ਜਾਣ ਕਾਰਣ ਗੁੱਸੇ ਹੋਣਾ ਠੀਕ ਹੈ?”
ਯੂਨਾਹ ਨੇ ਜਵਾਬ ਦਿੱਤਾ, “ਹਾਂ, ਮੇਰੇ ਲਈ ਗੁੱਸਾ ਕਰਨਾ ਠੀਕ ਹੈ! ਮਰਨ ਲਈ ਮੇਰਾ ਗੁੱਸਾ ਕਾਫ਼ੀ ਹੈ!”
10 ਤਾਂ ਯਹੋਵਾਹ ਨੇ ਆਖਿਆ, “ਤੂੰ ਉਸ ਬੂਟੇ ਲਈ ਕੋਈ ਮਿਹਨਤ ਨਹੀਂ ਕੀਤੀ ਨਾ ਹੀ ਤੂੰ ਉਸ ਨੂੰ ਉਗਾਇਆ। ਰਾਤੋਂ-ਰਾਤ ਉਹ ਉਗਿਆ ਅਤੇ ਅਗਲੇ ਦਿਨ ਉਹ ਖਤਮ ਹੋ ਗਿਆ ਅਤੇ ਤੂੰ ਹੁਣ ਉਸ ਬੂਟੇ ਕਾਰਣ ਦੁੱਖੀ ਹੈਂ। 11 ਜੇਕਰ ਤੂੰ ਇੱਕ ਬੂਟੇ ਕਾਰਣ ਪਰੇਸ਼ਾਨ ਹੋ ਸੱਕਦਾ ਹੈਂ, ਤਾਂ ਮੈਂ ਨੀਨਵਾਹ ਜਿਹੇ ਸ਼ਹਿਰ ਤੇ ਤਰਸ ਖਾ ਕੇ ਅਜਿਹੇ ਵੱਡੇ ਸ਼ਹਿਰ ਨੂੰ ਬਖਸ ਕਿਵੇਂ ਨਹੀਂ ਕਰ ਸੱਕਦਾ? ਇਸ ਸ਼ਹਿਰ ਵਿੱਚ ਅਨੇਕਾਂ ਲੋਕ ਅਤੇ ਜਾਨਵਰ ਹਨ। ਇਸ ਸ਼ਹਿਰ ਵਿੱਚ 1,20,000 ਤੋਂ ਵੱਧ ਲੋਕ ਹਨ ਜਿਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਉਹ ਗ਼ਲਤ ਕਰ ਰਹੇ ਸਨ।”
ਸਾਮਰਿਯਾ ਅਤੇ ਇਸਰਾਏਲ ਲਈ ਦੰਡ
1 ਯਹੋਵਾਹ ਦਾ ਅਗੰਮ ਵਾਕ ਮੀਕਾਹ ਨੂੰ ਹੋਇਆ। ਇਹ ਯੋਥਾਮ, ਅਹਾਜ਼ ਅਤੇ ਹਿਜ਼ਕੀਯਾਹ ਪਾਤਸ਼ਾਹਾਂ ਦੇ ਦਿਨਾਂ ਦੀ ਗੱਲ ਹੈ। ਇਹ ਸਾਰੇ ਮਨੁੱਖ ਉਨ੍ਹੀਂ ਦਿਨੀਂ ਯਹੂਦਾਹ ਦੇ ਪਾਤਸ਼ਾਹ ਸਨ। ਮੀਕਾਹ ਮੋਰਸ਼ਤੀ ਤੋਂ ਸੀ। ਮੀਕਾਹ ਨੂੰ ਸਾਮਰਿਯਾ ਅਤੇ ਯਰੂਸ਼ਲਮ ਲਈ ਇਹ ਦਰਸ਼ਨ ਹੋਏ।
2 ਤੁਸੀਂ ਸਾਰੇ ਲੋਕੋ, ਸੁਣੋ!
ਧਰਤੀ ਤੇ ਸਾਰੇ ਵੱਸਦੇ ਜੀਵੋ, ਸੁਣੋ!
ਯਹੋਵਾਹ ਮੇਰਾ ਪ੍ਰਭੂ, ਆਪਣੇ ਪਵਿੱਤਰ ਮੰਦਰ ਵਿੱਚੋਂ ਆਵੇਗਾ
ਅਤੇ ਤੁਹਾਡੇ ਵਿਰੁੱਧ ਗਵਾਹ ਹੋਵੇਗਾ।
3 ਵੇਖੋ, ਯਹੋਵਾਹ ਆਪਣੇ ਅਸਥਾਨ ਤੋਂ ਬਾਹਰ ਆ ਰਿਹਾ ਹੈ
ਉਹ ਹੇਠਾਂ ਆਕੇ ਧਰਤੀ ਦੀਆਂ ਉਚਿਆਈਆਂ ਉੱਪਰ ਤੁਰੇਗਾ।
4 ਉਸ ਦੇ ਹੇਠਾਂ ਪਹਾੜ ਇੰਝ ਪਿਘਲਣਗੇ
ਜਿਵੇਂ ਅੱਗ ਮੁਹਰੇ ਮੋਮ।
ਵਾਦੀਆਂ ਫ਼ਟ ਕੇ ਖੁਲ੍ਹ ਜਾਣਗੀਆਂ
ਅਤੇ ਢਲਾਵ ਤੋਂ ਵਗਦੇ ਪਾਣੀ ਵਾਂਗ ਵਗਣਗੀਆਂ।
5 ਇਹ ਸਭ ਕੁਝ ਯਾਕੂਬ
ਅਤੇ ਇਸਰਾਏਲ ਦੇ ਪਾਪਾਂ ਕਾਰਣ ਹੈ।
ਪਾਪਾਂ ਦਾ ਕਾਰਣ, ਸਾਮਰਿਯਾ
ਕਿਸਨੇ ਯਾਕੂਬ ਤੋਂ ਪਾਪ ਕਰਵਾਇਆ?
ਇਹ ਸਾਮਰਿਯਾ ਹੀ ਸੀ।
ਯਹੂਦਾਹ ਵਿੱਚ ਉੱਚੀ ਜਗ੍ਹਾ ਕਿੱਥੋ ਹੈ?
ਇਹ ਯਰੂਸ਼ਲਮ ਵਿੱਚ ਹੈ।
6 ਇਸੇ ਲਈ, ਸਾਮਰਿਯਾ ਨੂੰ ਮੈਂ ਖੇਤ ਵਿੱਚਲੀ ਰੂੜੀ ਦਾ ਢੇਰ ਬਣਾ ਦੇਵਾਂਗਾ,
ਜੋ ਅੰਗੂਰਾਂ ਦੇ ਬੀਜੇ ਜਾਣ ਲਈ ਤਿਆਰ ਹੈ।
ਮੈਂ ਉਸ ਦੇ ਪੱਥਰ ਨੂੰ ਹੇਠਾਂ ਵਾਦੀ ਅੰਦਰ ਡੋਲ੍ਹਾਂਗਾ
ਅਤੇ ਸ਼ਹਿਰ ਦੀ ਨੀਹ ਨੂੰ ਨੰਗਾ ਕਰ ਦਿਆਂਗਾ।
7 ਇਸਦੇ ਸਾਰੇ ਪੱਥਰ ਦੇ ਬੁੱਤ ਤੋਂੜੇ ਜਾਣਗੇ।
ਇਸਦੇ ਮੰਦਰ ਦੀਆਂ ਸਾਰੀਆਂ ਸੁਗਾਤਾਂ ਅੱਗ ਵਿੱਚ ਸਾੜੀਆਂ ਜਾਣਗੀਆਂ।
ਮੈਂ ਉਸ ਦੇ ਸਾਰੇ ਝੂਠੇ ਦੇਵਤਿਆਂ ਨੂੰ ਤਬਾਹ ਕਰ ਦਿਆਂਗਾ।
ਕਿਉਂ ਕਿ ਸਾਮਰਿਯਾ ਵੇਸ਼ਵਾਵਾਂ ਦੀਆਂ ਤਨਖਾਹਾਂ ਲੈ ਕੇ ਅਮੀਰ ਬਣ ਗਿਆ।
ਇਸ ਲਈ ਉਨ੍ਹਾਂ ਲੋਕਾਂ ਤੋਂ ਸਾਰੀਆਂ ਚੀਜ਼ਾਂ ਲੈ ਲਈਆਂ
ਜਾਣਗੀਆਂ ਜੋ ਮੇਰੇ ਨਾਲ ਵਫ਼ਾਦਾਰ ਨਹੀਂ ਹਨ।
ਮੀਕਾਹ ਦੀ ਵੱਡੀ ਉਦਾਸੀ
8 ਜੋ ਕੁਝ ਵੀ ਵਾਪਰੇਗਾ ਮੈਂ ਉਸਦਾ ਸੋਗ ਕਰਾਂਗਾ
ਮੈਂ ਬਿਨਾ ਜੁਤਿਆਂ ਅਤੇ ਵਸਤਰਾਂ ਦੇ ਜਾਵਾਂਗਾ
ਅਤੇ ਕੁਤਿਆਂ ਵਾਂਗ ਪੁਕਾਰਾਂਗਾ (ਗਿੱਧੜਾਂ ਵਾਂਗ)
ਅਤੇ ਪੰਛੀਆਂ ਵਾਂਗ ਸੋਗ ਕਰਾਂਗਾ (ਸ਼ਤਰਮੁਰਗ ਵਾਂਗ।)
9 ਸਾਮਰਿਯਾ ਦਾ ਜਖਮ ਅਸਾਧ ਹੈ
ਉਸਦਾ ਰੋਗ (ਪਾਪ) ਯਹੂਦਾਹ ਤੱਕ ਫ਼ੈਲਿਆ ਹੈ
ਇਸਦਾ ਰੋਗ ਮੇਰੇ ਲੋਕਾਂ ਦੇ ਸ਼ਹਿਰ ਦੇ ਫ਼ਾਟਕ ਤੀਕ ਪੁੱਜ ਗਿਆ ਹੈ
ਅਤੇ ਇਹ ਸਾਰੇ ਯਰੂਸ਼ਲਮ ਦੇ ਰਾਹ ਤੀਕ ਫ਼ੈਲ ਗਿਆ ਹੈ।
10 ਇਸ ਨੂੰ ਗਬ ਵਿੱਚ ਨਾ ਦੱਸੋ, ਇੰਝ ਹੀ ਰੋਦੇ ਹੋਏ ਉਕੋ ਵਿੱਚ ਨਾ ਜਾਇਓ।
ਆਪਣੇ-ਆਪ ਨੂੰ ਬੈਤ-ਓਫ਼ਰਾਹ ਵਿੱਚਲੀ ਧੂੜ ਵਿੱਚ ਮਧੋਲੋ।
11 ਹੇ ਸ਼ਾਫ਼ੀਰ ਦੇ ਵਾਸੀਓ,
ਨੰਗੇ ਤੇ ਸ਼ਇਮਿਂਦੇ ਹੋਕੇ ਲੰਘ ਜਾਵੋ।
ਸਅਨਾਨ ਦੇ ਲੋਕ ਬਾਹਰ ਨਹੀਂ ਆਉਣਗੇ।
ਬੈਤ-ਏਸਲ ਦੇ ਲੋਕ ਰੋਣਗੇ ਅਤੇ ਤੁਹਾਡਾ ਸਹਾਰਾ ਲੈਣਗੇ।
12 ਮਾਰੋਬ ਦੇ ਵਾਸੀ ਖੁਸ਼ਖਬਰੀ ਦੇ ਇੰਤਜ਼ਾਰ ’ਚ ਕਮਜ਼ੋਰ ਹੋ ਗਏ ਹਨ।
ਕਿਉਂ ਕਿ ਯਹੋਵਾਹ ਵੱਲੋਂ ਭੇਜੀ ਗਈ ਦੁਰਘਟਨਾ ਯਰੂਸ਼ਲਮ ਦੇ ਫ਼ਾਟਕ ਤੀਕ ਪਹੁੰਚ ਗਈ ਹੈ।
13 ਹੇ ਲਾਕੀਸ਼ ਦੇ ਵਾਸੀਓ,
ਤੇਜ਼ ਘੋੜੇ ਨੂੰ ਆਪਣੇ ਰੱਥ ਅੱਗੇ ਜੋਤ ਲਓ।
ਸੀਯੋਨ ਦੇ ਪਾਪ ਵਿੱਚ ਸ਼ੁਰੂ ਹੋਏ।
ਕਿਉਂ ਕਿ ਤੁਸੀਂ ਇਸਰਾਏਲ ਦੇ ਪਾਪਾਂ ਉੱਤੇ ਚੱਲੇ।
14 ਇਸ ਲਈ ਗਬ ਵਿੱਚ
ਮੋਰਸਬ ਨੂੰ ਵਿਦਾਈ ਦੇ ਤੋਹਫ਼ੇ ਦੇਹ,
ਅਕਜ਼ੀਬ ਦਾ ਪਰਿਵਾਰ ਇਸਰਾਏਲ ਦੇ
ਰਾਜਿਆਂ ਨਾਲ ਚਲਾਕੀ ਖੇਡੇਗਾ।
15 ਹੇ ਮਾਰੇਸ਼ਾਹ ਦੇ ਸ਼ਹਿਰੀਓ,
ਮੈਂ ਤੁਹਾਡੇ ਵਿਰੁੱਧ ਇੱਕ ਮਨੁੱਖ ਠਹਿਰਾਵਾਂਗਾ ਜੋ ਤੁਹਾਡੀਆਂ ਸਭ ਵਸਤਾਂ ਲੈ ਲਵੇਗਾ
ਇਸਰਾਏਲ ਦਾ ਪਰਤਾਪ
ਅੱਦੁਲਾਮ ਵਿੱਚ ਆਵੇਗਾ।
16 ਕਿਉਂ ਕਿ ਤੁਸੀਂ ਆਪਣੇ ਪਿਆਰੇ ਬੱਚਿਆਂ ਲਈ ਪਿੱਟੋਂਗੇ।
ਉਕਾਬ ਵਾਂਗ ਆਪਣੇ ਸਿਰ ਮੁਨਾ ਕੇ ਗੰਜੇ ਹੋ ਜਾਵੋ ਤੇ ਆਪਣਾ ਸੋਗ ਪ੍ਰਗਟਾਵੋ
ਕਿਉਂ ਕਿ ਤੁਹਾਡੇ ਬੱਚੇ ਤੁਹਾਡੇ ਕੋਲੋਂ ਲੈ ਲਏ ਜਾਣਗੇ।
ਲੋਕਾਂ ਦੀਆਂ ਪਾਪੀ ਵਿਉਂਤਾਂ
2 ਜਿਹੜੇ ਬਦੀ ਕਰਨ ਦੀ ਸੋਚਦੇ ਹਨ ਉਨ੍ਹਾਂ ਲੋਕਾਂ ਤੇ ਸੰਕਟ ਆਵੇਗਾ
ਜਿਹੜੇ ਆਪਣੇ ਮੰਜਿਆਂ ਤੇ ਲੰਮੇ ਪੈਕੇ ਰਾਤ ਭਰ ਬਦੀ ਸੋਚਦੇ ਹਨ
ਅਤੇ ਫ਼ਿਰ ਸਵੇਰ ਹੋਣ ਤੇ ਆਪਣੇ ਸੋਚੇ ਮੁਤਾਬਕ ਬਦੀ ਕਰਦੇ ਹਨ।
ਭਲਾ ਕਿਉਂ-ਕਿਉਂ ਕਿ ਉਨ੍ਹਾਂ ਕੋਲ ਮਨ-ਇੱਛਤ ਕਰਨ ਦੀ ਸ਼ਕਤੀ ਹੈ।
2 ਉਹ ਖੇਤ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ।
ਉਹ ਘਰ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ।
ਉਹ ਇੱਕ ਆਦਮੀ ਤੋਂ ਘਰ ਖੋਹ ਲੈਂਦੇ ਹਨ
ਅਤੇ ਉਸ ਨੂੰ ਗੁਮਰਾਹ ਕਰਕੇ ਉਸ ਦੀ ਜ਼ਮੀਨ ਲੈ ਲੈਂਦੇ ਹਨ।
ਲੋਕਾਂ ਨੂੰ ਸਜ਼ਾ ਦੇਣ ਦੀ ਯਹੋਵਾਹ ਦੀ ਵਿਉਂਤ
3 ਇਸੇ ਲਈ ਯਹੋਵਾਹ ਨੇ ਇਹ ਕੁਝ ਆਖਿਆ ਹੈ:
“ਵੇਖੋ! ਮੈਂ ਇਸ ਪਰਿਵਾਰ ਦੇ ਵਿਰੁੱਧ ਮੁਸੀਬਤ ਸੋਚਦਾ ਹਾਂ
ਤੁਸੀਂ ਆਪਣੇ ਆਪ ਨੂੰ ਬਚਾ ਨਾ ਸੱਕੇਂਗੇ ਤੁਹਾਡਾ ਹਂਕਾਰ ਟੁੱਟ ਜਾਵੇਗਾ
ਕਿਉਂ ਕਿ ਭੈੜਾ ਸਮਾਂ ਆ ਰਿਹਾ ਹੈ।
4 ਲੋਕ ਤੁਹਾਡੇ ਬਾਰੇ ਕਹਾਉਤਾਂ ਗਾਉਣਗੇ
ਉਹ ਤੁਹਾਡੇ ਲਈ ਇਹ ਸ਼ੋਕ ਗੀਤ ਗਾਉਣਗੇ:
‘ਅਸੀਂ ਬਰਬਾਦ ਹੋ ਗਏ ਯਹੋਵਾਹ ਨੇ
ਸਾਡੇ ਤੋਂ ਜ਼ਮੀਨ ਖੋਹਕੇ ਦੂਜਿਆਂ ਨੂੰ ਦੇ ਦਿੱਤੀ।
ਹਾਂ, ਉਸ ਨੇ ਮੈਥੋਂ ਮੇਰੀ ਧਰਤੀ ਖੋਹ
ਕੇ ਸਾਡੇ ਖੇਤਾਂ ਨੂੰ ਸਾਡੇ ਵੈਰੀਆਂ ’ਚ ਵੰਡਿਆ।
5 ਇਸ ਲਈ ਹੁਣ ਅਸੀਂ ਜ਼ਮੀਨ ਨੂੰ ਨਾਪ ਵੀ ਨਹੀਂ ਸੱਕਦੇ ਤੇ ਨਾ ਹੀ
ਯਹੋਵਾਹ ਦੀ ਉੱਮਤ ਵਿੱਚ ਵੰਡ ਸੱਕਦੇ ਹਾਂ।’”
ਮੀਕਾਹ ਨੂੰ ਨਾ ਪ੍ਰਚਾਰ ਕਰਨ ਲਈ ਆਖਣਾ
6 ਲੋਕ ਕਹਿੰਦੇ ਹਨ, “ਸਾਡੇ ਕੋਲ ਪ੍ਰਚਾਰ ਨਾ ਕਰੋ
ਸਾਡੇ ਲਈ ਬੁਰੇ ਵਾਕ ਨਾ ਆਖ ਸਾਡਾ ਕੁਝ ਨਹੀਂ ਵਿਗੜ੍ਹੇਗਾ।”
7 ਪਰ ਯਾਕੂਬ ਦੇ ਘਰਾਣੇ ਦੇ ਲੋਕੋ!
ਇਹ ਗੱਲਾਂ ਮੈਂ ਜ਼ਰੂਰ ਕਰਾਂਗਾ ਤੁਹਾਡੀ
ਭੈੜੀਆਂ ਕਰਨੀਆਂ ਕਾਰਣ ਯਹੋਵਾਹ ਦਾ ਧੀਰਜ ਟੁੱਟ ਰਿਹਾ ਹੈ
ਜੇਕਰ ਤੁਸੀਂ ਸਲੀਕੇ ਸਿਰ ਰਹੋ ਤਾਂ ਮੈਂ ਤੁਹਾਡੇ ਲਈ ਚੰਗੇ ਬਚਨ ਕਹਾਂ।
8 ਪਰ ਮੇਰੇ ਮਨੁੱਖਾਂ ਲਈ ਉਹ ਵੈਰੀਆਂ ਤੁੱਲ ਹਨ ਤੁਸੀਂ ਤੁਰਦੇ ਜਾਂਦੇ
ਮੇਰੇ ਮਨੁੱਖਾਂ ਦੇ ਪਿੱਛੋਂ ਕੱਪੜੇ ਖਿੱਚ ਲੈਂਦੇ ਹੋ
ਉਹ ਲੋਕ ਸਮਝਦੇ ਹਨ ਕਿ ਉਹ ਸੁਰੱਖਿਅਤ ਹਨ
ਪਰ ਤੁਸੀਂ ਉਨ੍ਹਾਂ ਤੋਂ ਵਸਤਾਂ ਖੋਹ ਲੈਂਦੇ ਹੋ ਜਿਵੇਂ ਉਹ ਜੰਗੀ ਕੈਦੀ ਹੋਣ।
9 ਤੁਸੀਂ ਮੇਰੇ ਆਦਮੀਆਂ ਦੀਆਂ
ਔਰਤਾਂ ਦੇ ਸੁਹਣੇ ਘਰਾਂ ਨੂੰ ਲੁੱਟਿਆ
ਅਤੇ ਉਨ੍ਹਾਂ ਦੇ ਮਾਸੂਬ ਬੱਚਿਆਂ
ਤੋਂ ਮੇਰਾ ਸਾਰਾ ਧਨ ਲੁੱਟ ਲਿਆ।
10 ਉੱਠੋ, ਅਤੇ ਦਫ਼ਾ ਹੋ
ਜਾਵੋ ਇਹ ਤੁਹਾਡੀ ਆਰਾਮਗਾਹ ਨਾ ਹੋਵੇਗੀ ਕਿਉਂ ਕਿ, ਤੁਸੀਂ ਇਸ ਥਾਂ ਨੂੰ ਬਰਬਾਦ ਕਰ ਛੱਡਿਆ।
ਤੁਸੀਂ ਇਸ ਨੂੰ ਨਾਪਾਕ ਕੀਤਾ ਇਸ ਲਈ ਇਹ ਬਰਬਾਦ ਹੋਵੇਗੀ
ਇਸਦੀ ਭਿਅੰਕਰ ਤਬਾਹੀ ਹੋਵੇਗੀ।
11 ਇਹ ਲੋਕ ਮੇਰੀ ਗੱਲ ਸੁਣਨਾ ਨਹੀਂ ਚਾਹੁੰਦੇ
ਪਰ ਜੇਕਰ ਕੋਈ ਝੂਠਾ ਆਦਮੀ ਆਕੇ ਪਰਚਾਰੇ ਤਾਂ ਇਹ ਉਸ ਦੇ ਪਿੱਛੇ ਲੱਗ ਤੁਰਨਗੇ।
ਜੇਕਰ ਕੋਈ ਝੂਠਾ ਨਬੀ ਆਕੇ ਇਹ ਆਖੇ:
“ਤੁਹਾਡੇ ਲਈ ਆਉਣ ਵਾਲਾ ਸਮਾਂ ਬੜਾ ਚੰਗਾ ਹੈ ਉਸ ਵਿੱਚ ਤੁਹਾਨੂੰ ਢੇਰ ਸ਼ਰਾਬ ਤੇ ਮੈਅ ਨਸੀਬ ਹੋਵੇਗੀ।”
ਤਾਂ ਇਹ ਉਸਦੀ ਗੱਲ ਸੱਚ ਮੰਨਕੇ ਉਸ ਦੇ ਪਿੱਛੇ ਲੱਗ ਜਾਣਗੇ।
ਯਹੋਵਾਹ ਆਪਣੇ ਲੋਕਾਂ ਨੂੰ ਇਕੱਠਿਆਂ ਕਰੇਗਾ
12 ਹਾਂ, ਯਾਕੂਬ ਦੇ ਲੋਕੋ! ਮੈਂ ਤੁਹਾਨੂੰ ਸਾਰਿਆਂ ਨੂੰ ਅਵੱਸ਼ ਇਕੱਠਿਆਂ ਕਰਾਂਗਾ।
ਮੈਂ ਇਸਰਾਏਲ ਦੇ ਸਾਰੇ ਬਚੇ ਹੋਇਆਂ ਨੂੰ ਇਕੱਠਿਆਂ ਕਰਾਂਗਾ
ਅਤੇ ਉਨ੍ਹਾਂ ਨੂੰ ਰਲਾਅ ਕੇ ਵਾੜੇ ਵਿੱਚਲੀਆਂ ਭੇਡਾਂ ਵਾਂਗ ਰੱਖਾਂਗਾ
ਅਤੇ ਜੂਹ ਵਿੱਚਲੇ ਇੱਜੜ ਵਾਂਗ ਉਨ੍ਹਾਂ ਨੂੰ ਮਿਲਾਵਾਂਗਾ ਤਾਂ ਫ਼ਿਰ ਇਹ ਥਾਂ ਕਈਆ ਲੋਕਾਂ ਦੇ ਸ਼ੋਰ ਨਾਲ ਭਰ ਜਾਵੇਗੀ।
13 ਫ਼ਿਰ “ਜਿਹੜਾ ਰਾਹਾਂ ਨੂੰ ਪੜ੍ਹਕੇ ਖੋਲ੍ਹ ਦਿੰਦਾ” ਉਨ੍ਹਾਂ ਦੇ ਅੱਗੇ-ਅੱਗੇ ਚੱਲੇਗਾ।
ਉਹ ਇਸ ਸ਼ਹਿਰ ਦੇ ਫ਼ਾਟਕ ਤੋੜਕੇ ਲੰਘ ਜਾਣਗੇ।
ਰਾਜਾ ਉਨ੍ਹਾਂ ਤੋਂ ਪਹਿਲਾਂ ਲੰਘੇਗਾ
ਅਤੇ ਉਨ੍ਹਾਂ ਦਾ ਯਹੋਵਾਹ ਉਨ੍ਹਾਂ ਲੋਕਾਂ ਦੇ ਅੱਗੇ ਹੋਵੇਗਾ।
ਇਸਰਾਏਲ ਦੇ ਆਗੂ ਬਦੀ ਦੇ ਦੋਸ਼ੀ
3 ਫ਼ਿਰ ਮੈਂ ਆਖਿਆ, “ਯਾਕੂਬ ਦੇ ਆਗੂਓ, ਹੁਣ ਸੁਣੋ! ਇਸਰਾਏਲ ਦੇ ਰਾਜ ਦੇ ਸਰਦਾਰੋ,
ਤੁਹਾਨੂੰ ਇਨਸਾਫ਼ ਕੀ ਹੁੰਦਾ ਹੈ, ਇਸ ਬਾਰੇ ਪਤਾ ਹੋਣਾ ਚਾਹੀਦਾ ਹੈ!
2 ਪਰ ਤੁਹਾਨੂੰ ਚੰਗਾਈ ਨਾਲੋਂ ਬੁਰਾਈ ਚੰਗੀ ਲੱਗਦੀ ਹੈ
ਤੁਸੀਂ ਉਨ੍ਹਾਂ ਲੋਕਾਂ ਦੀ ਚਮੜੀ ਉਧੇੜ ਕੇ,
ਉਨ੍ਹਾਂ ਦੀਆਂ ਹੱਡੀਆਂ ਤੋਂ ਉਨ੍ਹਾਂ ਦਾ ਮਾਸ ਨੋਚਦੇ ਹੋ।
3 ਤੁਸੀਂ ਮੇਰੇ ਲੋਕਾਂ ਨੂੰ ਬਰਬਾਦ ਕਰ ਰਹੇ ਹੋ।
ਤੁਸੀਂ ਉਨ੍ਹਾਂ ਦੀ ਚਮੜੀ ਉਧੇੜ ਕੇ ਉਨ੍ਹਾਂ ਦੇ ਹੱਡ ਤੋੜ ਰਹੇ ਹੋ
ਅਤੇ ਉਨ੍ਹਾਂ ਦੇ ਹੱਡਾਂ ਦਾ ਕੀਮਾ ਕਰਕੇ ਹਾਂਡੀ ’ਚ ਮਾਸ ਵਾਂਗ ਰਿੰਨ੍ਹਦੇ ਹੋ।
4 ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ
ਪਰ ਉਹ ਉਨ੍ਹਾਂ ਨੂੰ ਜਵਾਬ ਨਾ ਦੇਵੇਗਾ
ਅਤੇ ਉਸ ਵੇਲੇ ਉਹ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵੇਗਾ।
ਕਿਉਂ ਕਿ ਉਨ੍ਹਾਂ ਨੇ ਭੈੜੇ ਕੰਮ ਕੀਤੇ ਹਨ।”
ਝੂਠੇ ਨਬੀ
5 ਕੁਝ ਝੂਠੇ ਨਬੀ ਯਹੋਵਾਹ ਦੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਸੁਣਾ ਰਹੇ ਹਨ। ਯਹੋਵਾਹ ਉਨ੍ਹਾਂ ਨਬੀਆਂ ਲਈ ਇਉਂ ਫ਼ੁਰਮਾਉਂਦਾ ਹੈ:
“ਇਹ ਨਬੀ ਰੋਟੀਆਂ ਕਾਰਣ ਆਪਣੇ ਬਚਨ ਕਰ ਰਹੇ ਹਨ।
ਜਿਹੜਾ ਉਨ੍ਹਾਂ ਨੂੰ ਅੰਨ ਦੇਵੇ ਉਨ੍ਹਾਂ ਲਈ ਨਬੀ ਸ਼ਾਂਤੀ ਦਾ ਇਕਰਾਰ ਕਰਦੇ ਹਨ
ਤੇ ਜਿਹੜਾ ਨਹੀਂ ਦਿੰਦਾ ਉਨ੍ਹਾਂ ਨੂੰ ਜੰਗ ਦਾ ਬਚਨ ਕਰਦੇ ਹਨ।
6 “ਇਸੇ ਲਈ ਤੁਹਾਡੇ ਲਈ ਘਨਘੋਰ ਹਨੇਰਾ ਹੈ
ਅਤੇ ਤੁਸੀਂ ਦਰਸ਼ਨ ਨਹੀਂ ਵੇਖਦੇ।
ਭਵਿੱਖ ਵਿੱਚ ਕੀ ਵਾਪਰੇਗਾ, ਤੁਸੀਂ ਨਹੀਂ ਵੇਖ ਸੱਕਦੇ।
ਨਬੀਆਂ ਉੱਤੋਂ ਸੂਰਜ ਹਟ ਗਿਆ ਹੈ,
ਭਵਿੱਖ ਵਿੱਚ ਕੀ ਵਾਪਰੇਗਾ,
ਉਹ ਨਹੀਂ ਵੇਖ ਸੱਕਦੇ।
ਇਸੇ ਲਈ, ਉਨ੍ਹਾਂ ਵਾਸਤੇ ਇਹ ਘੋਰ ਅੰਧਕਾਰ ਵਾਂਗ ਹੈ।
7 ਸਾਰੇ ਨਬੀ ਅਤੇ ਭਵਿੱਖਵਕਤਾ ਸ਼ਰਮਸਾਰ ਹਨ।
ਉਹ ਕੁਝ ਨਾ ਆਖਣਗੇ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨਾਲ ਨਾ ਬੋਲੇਗਾ।
ਮੀਕਾਹ ਪਰਮੇਸ਼ੁਰ ਦਾ ਸੱਚਾ ਨਬੀ
8 ਪਰ ਯਹੋਵਾਹ ਦੇ ਆਤਮੇ ਨੇ ਮੈਨੂੰ ਤਾਕਤ,
ਸ਼ਕਤੀ ਅਤੇ ਨੇਕੀ ਨਾਲ ਭਰ ਦਿੱਤਾ ਹੈ,
ਤਾਂ ਕਿ ਮੈਂ ਯਾਕੂਬ ਨੂੰ ਉਸ ਦੇ ਪਾਪਾਂ ਬਾਰੇ ਦੱਸ ਸੱਕਦਾ ਹਾਂ,
ਤਾਂ ਜੋ ਮੈਂ ਇਸਰਾਏਲ ਨੂੰ ਉਸ ਦੇ ਪਾਪਾਂ ਬਾਰੇ ਦੱਸਾਂ।”
ਇਸਰਾਏਲ ਦੇ ਆਗੂਆਂ ਦਾ ਦੋਸ਼
9 ਯਾਕੂਬ ਦੇ ਆਗੂਓ ਅਤੇ ਇਸਰਾਏਲ ਦੇ ਸ਼ਾਸਕੋ, ਮੇਰੀ ਗੱਲ ਸੁਣੋ!
ਤੁਸੀਂ ਸਹੀ ਜੀਵਨ ਢੰਗ ਨੂੰ ਨਫ਼ਰਤ ਕਰਦੇ ਹੋ।
ਤੁਸੀਂ ਜਿਉਣ ਦੇ ਸਹੀ ਤਰੀਕੇ ਨੂੰ ਵਿਗਾੜਦੇ ਹੋ।
10 ਤੁਸੀਂ ਲੋਕਾਂ ਦੀ ਹਤਿਆ ਨਾਲ ਸੀਯੋਨ ਨੂੰ ਸਿੰਜਿਆ
ਅਤੇ ਲੋਕਾਂ ਨੂੰ ਧੋਖਾ ਦੇਕੇ ਯਰੂਸ਼ਲਮ ਉਸਾਰਿਆ।
11 ਯਰੂਸ਼ਲਮ ਦੇ ਨਿਆਂਕਾਰ ਵਾਢੀ ਲੈ ਕੇ ਨਿਆਉ ਕਰਦੇ ਹਨ,
ਉੱਥੇ ਜਾਜਕ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ
ਅਤੇ ਨਬੀ ਪੈਸੇ ਲੈ ਕੇ ਭਵਿੱਖਬਾਣੀ ਕਰਦੇ ਹਨ ਤਾਂ ਵੀ ਉਹ ਇਹ ਆਖਕੇ ਯਹੋਵਾਹ ਉੱਤੇ ਆਸਰਾ ਲੈਂਦੇ ਹਨ,
“ਯਹੋਵਾਹ ਇੱਥੇ ਸਾਡੇ ਅੰਗ ਸੰਗ ਹੈ ਤੇ ਸਾਡੇ ਨਾਲ ਕੁਝ ਮਾੜਾ ਨਹੀਂ ਵਾਪਰੇਗਾ।”
12 ਹੇ ਆਗੂਓ! ਤੁਹਾਡੇ ਕਾਰਣ ਸੀਯੋਨ ਦੀ ਤਬਾਹੀ ਹੋਵੇਗੀ
ਅਤੇ ਇਹ ਖੇਤ ਵਾਂਗ ਵਾਹਿਆ ਜਾਵੇਗਾ।
ਯਰੂਸ਼ਲਮ ਬੇਹ ਹੋ ਜਾਵੇਗਾ
ਪਹਾੜ ਵਾਲਾ ਮੰਦਰ ਇੱਕ ਸੱਖਣੀ ਉਚਿਆਈ ਜਿੱਥੇ ਜੰਗਲੀ ਬੋਹਰ ਉਗੇਗੀ।
ਯਰੂਸ਼ਲਮ ਤੋਂ ਬਿਵਸਬਾ ਆਵੇਗੀ
4 ਅਖੀਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਦਾ
ਪਹਾੜ ਪਰਬਤ ਸਭ ਤੋਂ ਉੱਚੇ ਪਰਬਤ ਤੇ ਹੋਵੇਗਾ।
ਇਸ ਨੂੰ ਸਾਰੇ ਪਰਬਤਾਂ ਤੋਂ ਉੱਚਾ ਕੀਤਾ ਜਾਵੇਗਾ
ਤੇ ਲੋਕ ਇੱਕ ਅਟਲ ਨਦੀ ਵਾਂਗ ਉਸ ਵੱਲ ਨੂੰ ਜਾਣਗੇ।
2 ਬਹੁਤ ਸਾਰੀਆਂ ਕੌਮਾਂ ਤੋਂ ਲੋਕ ਉਸ ਵੱਲ ਜਾਣਗੇ ਅਤੇ ਆਖਣਗੇ,
“ਚਲੋ, ਆਪਾਂ ਯਹੋਵਾਹ ਦੇ ਪਰਬਤ ਨੂੰ ਚੱਲੀਏ।
ਚਲੋ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਨੂੰ ਚੱਲੀਏ।
ਤਦ ਪਰਮੇਸ਼ੁਰ ਸਾਨੂੰ ਆਪਣੀ ਜੀਵਨ ਜਾਂਚ ਸਿੱਖਾਵੇਗਾ
ਅਤੇ ਅਸੀਂ ਉਸ ਦੇ ਦਰਮਾਏ ਮਾਰਗ ਤੇ ਚੱਲਾਂਗੇ।”
ਪਰਮੇਸ਼ੁਰ ਦੀ ਸਿੱਖਿਆ ਯਹੋਵਾਹ ਦੀਆਂ ਹਿਦਾਇਤਾਂ ਸੀਯੋਨ ਤੋਂ ਆਉਣਗੀਆਂ।
ਯਹੋਵਾਹ ਦਾ ਸੰਦੇਸ਼ ਯਰੂਸ਼ਲਮ ਤੋਂ ਆਵੇਗਾ।
3 ਪਰਮੇਸ਼ੁਰ ਬਹੁਤ ਸਾਰੀਆਂ ਕੌਮਾਂ ਦੇ ਲੋਕਾਂ ਉੱਪਰ ਨਿਆਂਕਾਰ ਹੋਵੇਗਾ।
ਉਹ ਦੂਰ-ਦੁਰਾਡੇ ਦੇਸਾਂ ਦੇ ਲੋਕਾਂ ਦੀਆਂ ਬਹਿਸਾਂ ਨੂੰ ਖਤਮ ਕਰੇਗਾ।
ਉਹ ਆਪਣੀਆਂ ਤਲਵਾਰਾਂ ਨੂੰ ਹਲਾਂ ਵਿੱਚ ਢਾਲਣਗੇ
ਅਤੇ ਆਪਣੀਆਂ ਨੇਜਿਆਂ ਨੂੰ ਫ਼ਸਲ ਕੱਟਣ ਵਾਲੇ ਔਜਾਰਾਂ ਵਿੱਚ।
ਲੋਕ ਦੂਜਿਆਂ ਨਾਲ ਲੜਨਾ ਬੰਦ ਕਰ ਦੇਣਗੇ
ਅਤੇ ਲੜਾਈ ਲਈ ਸਿਖਲਾਈ ਲੈਣੀ ਬੰਦ ਕਰ ਦੇਣਗੇ।
4 ਹਰ ਮਨੁੱਖ ਆਪਣੀ ਅੰਗੂਰੀ ਵੇਲ
ਅਤੇ ਅੰਜੀਰ ਦੇ ਰੁੱਖ ਹੇਠਾਂ ਬੈਠੇਗਾ।
ਕੋਈ ਵੀ ਉਨ੍ਹਾਂ ਨੂੰ ਡਰਾਏਗਾ ਨਹੀਂ।
ਕਿਉਂਕਿ ਯਹੋਵਾਹ ਸਰਬ-ਸ਼ਕਤੀਮਾਨ ਨੇ ਫ਼ੁਰਮਾਇਆ ਹੈ ਕਿ ਇਵੇਂ ਵਾਪਰੇਗਾ।
5 ਦੂਜੇ ਕੌਮਾਂ ਦੇ ਲੋਕ ਆਪੋ-ਆਪਣੇ ਦੇਵਤਿਆਂ ਨੂੰ ਮੰਨਦੇ ਹਨ।
ਪਰ ਅਸੀਂ ਹਮੇਸ਼ਾ-ਹਮੇਸ਼ਾ ਲਈ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਹੀ ਮੰਨਾਂਗੇ।
ਰਾਜ ਦੀ ਵਾਪਸੀ
6 ਯਹੋਵਾਹ ਫ਼ੁਰਮਾਉਂਦਾ,
“ਯਰੂਸ਼ਲਮ ਅਪਾਹਿਜ ਸੀ ਅਤੇ ਜਲਾਵਤਨੀ ਕਰ ਦਿੱਤਾ ਗਿਆ ਸੀ।
ਯਰੂਸ਼ਲਮ ਨੂੰ ਸੱਟ ਲਗੀ ਅਤੇ ਸਜ਼ਾ ਮਿਲੀ,
ਪਰ ਉਸ ਦਿਨ ਮੈਂ ਯਰੂਸ਼ਲਮ ਦੇ ਲੋਕਾਂ ਨੂੰ ਇਕੱਠਿਆਂ ਕਰਾਂਗਾ।”
7 “ਜਿਹੜੇ ਲੋਕ ਅਪਾਹਿਜ ਸਨ, ਬਚੇ ਹੋਏ ਬਣ ਜਾਣਗੇ।
ਜਿਹੜੇ ਇੱਥੋਂ ਸੁੱਟ ਦਿੱਤੇ ਗਏ ਸਨ ਇੱਕ ਮਜ਼ਬੂਤ ਕੌਮ ਬਣ ਜਾਣਗੇ।”
ਯਹੋਵਾਹ ਉਨ੍ਹਾਂ ਦਾ ਪਾਤਸ਼ਾਹ ਹੋਵੇਗਾ
ਅਤੇ ਉਹ ਸੀਯੋਨ ਪਰਬਤ ਤੋਂ ਉਨ੍ਹਾਂ ਤੇ ਹਮੇਸ਼ਾ ਲਈ ਰਾਜ ਕਰੇਗਾ।
8 ਤੂੰ, ਏਦਰ ਦੇ ਬੁਰਜ, ਤੇਰਾ ਵੀ ਸਮਾਂ ਆਵੇਗਾ।
ਓਫ਼ਲ, ਸੀਯੋਨ ਦੀਏ ਪਹਾੜੀਏ,
ਤੂੰ ਫਿਰ ਤੋਂ ਸਰਕਾਰ ਦੀ ਗੱਦੀ ਬਣ ਜਾਵੇਂਗੀ।
ਹਾਂ, ਰਾਜ ਯਰੂਸ਼ਲਮ ਵਿੱਚ ਪਹਿਲਾਂ ਵਾਂਗ ਹੋਵੇਗਾ।
ਇਸਰਾਏਲੀ ਬਾਬਲ ਨੂੰ ਵਾਪਸ ਕਿਉਂ ਜਾਣ?
9 ਹੁਣ ਤੂੰ ਉੱਚੀ-ਉੱਚੀ ਕਿਉਂ ਚਿਲਾਉਂਦੀ ਹੈ?
ਕੀ ਤੇਰਾ ਪਾਤਸ਼ਾਹ ਚੱਲਾ ਗਿਆ ਹੈ?
ਕੀ ਤੂੰ ਆਪਣਾ ਆਗੂ ਗੁਆ ਲਿਆ ਹੈ?
ਤੂੰ ਜਣਨ ਪੀੜ ਸਹਿਂਦੀ ਔਰਤ ਵਾਂਗ ਕਿਉਂ ਦੁੱਖੀ ਹੈਂ?
10 ਹੇ ਸੀਯੋਨ ਦੀ ਧੀਏ! ਪੀੜਾਂ ਨਾਲ ਜਣਨ ਵਾਲੀ ਔਰਤ ਵਾਂਗ
ਆਪਣੇ ‘ਬੱਚੇ’ ਨੂੰ ਜਨਮ ਦੇ।
ਤੂੰ ਇਸ ਸ਼ਹਿਰ ਵਿੱਚੋਂ ਬਾਹਰ ਚਲੀ ਜਾ (ਯਰੂਸ਼ਲਮ ਚੋਂ)
ਤੂੰ ਖੇਤਾਂ ਵਿੱਚ ਰਹੇਂਗੀ।
ਮੇਰਾ ਮਤਲਬ, ਤੂੰ ਬਾਬਲ ਵੱਲ ਨੂੰ ਜਾਵੇਂਗੀ
ਪਰ ਤੂੰ ਉਸ ਥਾਵੋਂ ਬਚਾਈ ਜਾਵੇਂਗੀ।
ਯਹੋਵਾਹ ਉੱਥੇ ਜਾਕੇ ਤੇਰੀ ਰੱਖਿਆ ਕਰੇਗਾ
ਅਤੇ ਤੈਨੂੰ ਤੇਰੇ ਵੈਰੀਆਂ ਤੋਂ ਬਚਾਵੇਗਾ।
ਯਹੋਵਾਹ ਦੂਜੇ ਰਾਜਾਂ ਨੂੰ ਤਬਾਹ ਕਰੇਗਾ
11 ਬਹੁਤ ਸਾਰੀਆਂ ਕੌਮਾਂ ਤੇਰੇ ਵਿਰੁੱਧ ਲੜਨ ਆਈਆਂ!
ਉਹ ਆਖਦੀਆਂ ਹਨ “ਵੇਖੋ! ਉਹ ਹੈ ਸੀਯੋਨ!
ਚਲੋ, ਉਸਤੇ ਧਾਵਾ ਬੋਲੀਏ!”
12 ਇਨ੍ਹਾਂ ਲੋਕਾਂ ਨੇ ਮਤੇ ਪਕਾਏ ਹੋਏ ਹਨ,
ਪਰ ਉਨ੍ਹਾਂ ਨੂੰ ਯਹੋਵਾਹ ਦੀ ਵਿਉਂਤ ਬਾਰੇ ਨਹੀਂ ਪਤਾ।
ਯਹੋਵਾਹ ਨੇ ਉਨ੍ਹਾਂ ਨੂੰ ਖਾਸ ਮਕਸਦ ਲਈ ਇੱਥੇ ਬੁਲਾਇਆ ਹੈ।
ਉਹ ਪਿੜ ਵਿੱਚਲੇ ਅਨਾਜ ਵਾਂਗ ਪੀਸੇ ਜਾਣਗੇ।
ਇਸਰਾਏਲ ਆਪਣੇ ਵੈਰੀਆਂ ਨੂੰ ਹਰਾਵੇਗੀ
13 “ਹੇ ਸੀਯੋਨ ਦੀਏ ਧੀਏ, ਉੱਠ, ਜਾਕੇ ਉਨ੍ਹਾਂ ਲੋਕਾਂ ਨੂੰ ਪੀਹ ਦੇ।
ਮੈਂ ਤੈਨੂੰ ਤਾਕਤਵਰ ਬਣਾਵਾਂਗਾ।
ਤੂੰ ਇੰਨੀ ਸ਼ਕਤੀਸ਼ਾਲੀ ਹੋਵੇਂਗੀ ਜਿਵੇਂ ਤੇਰੇ ਸਿੰਗ ਲੋਹੇ ਦੇ
ਅਤੇ ਪੈਰ ਪਿੱਤਲ ਦੇ ਹੋਣ ਤੂੰ ਬਹੁਤ ਸਾਰੇ ਲੋਕਾਂ ਨੂੰ ਕੁਚਲ ਦੇਵੇਂਗੀ
ਅਤੇ ਉਨ੍ਹਾਂ ਦੀ ਦੌਲਤ ਯੋਹਵਾਹ ਨੂੰ ਸੌਂਪ ਦੇਵੇਂਗੀ।
ਤੂੰ ਉਨ੍ਹਾਂ ਦਾ ਖਜ਼ਾਨਾ ਸਾਰੀ ਧਰਤੀ ਦੇ ਯਹੋਵਾਹ ਨੂੰ ਦੇ ਦੇਵੇਂਗੀ।”
5 ਹੁਣ, ਹੇ ਤਕੜੇ ਸ਼ਹਿਰ, ਆਪਣੇ ਸਿਪਾਹੀ ਇਕੱਠੇ ਕਰ।
ਉਹ ਹਮਲੇ ਲਈ ਸਾਨੂੰ ਘੇਰੀ ਬੈਠੇ ਹਨ।
ਉਹ ਇਸਰਾਏਲ ਦੇ ਨਿਆਂਕਾਰ ਨੂੰ
ਆਪਣੀ ਛੜੀ ਨਾਲ ਉਸਦੀ ਗੱਲ ਤੇ ਠਕੋਰਣਗੇ।
ਮਸੀਹਾ ਬੈਤਲਹਮ ਵਿੱਚ ਜਨਮੇਗਾ
2 ਪਰ ਬੈਤਲਹਮ ਅਫ਼ਰਾਬਾਹ,
ਤੂੰ ਯਹੂਦਾਹ ਦਾ ਸਭ ਤੋਂ ਛੋਟਾ ਨਗਰ ਹੈਂ।
ਤੇਰਾ ਪਰਿਵਾਰ ਬਹੁਤ ਛੋਟਾ ਹੈ ਅਤੇ ਉਂਗਲੀਆਂ ਤੇ ਗਿਣਿਆ ਜਾ ਸੱਕਦੇ।
ਪਰ “ਇਸਰਾਏਲ ਦਾ ਹਾਕਮ” ਤੇਰੇ ਵਿੱਚੋਂ ਮੇਰੇ ਲਈ ਨਿਕਲੇਗਾ।
ਉਸਦੀਆਂ ਸ਼ੁਰੂਆਤਾਂ ਬਹੁਤ ਸਮੇਂ ਪਹਿਲਾਂ,
ਪ੍ਰਾਚੀਨ ਸਮਿਆਂ ਤੋਂ ਹਨ।
3 ਤਾਂ ਯਹੋਵਾਹ ਆਪਣੇ ਲੋਕਾਂ ਨੂੰ ਛੱਡ ਦੇਵੇਗਾ,
ਜਦ ਤੀਕ ਔਰਤ ਆਪਣੇ ਬੱਚੇ ਇਕਰਾਰ ਕੀਤੇ ਪਾਤਸ਼ਾਹ ਨੂੰ ਨਾ ਜਣੇ।
ਫ਼ੇਰ ਉਸ ਦੇ ਬਾਕੀ ਦੇ ਭਰਾ ਇਸਰਾਏਲ ਦੇ ਲੋਕਾਂ
ਕੋਲ ਵਾਪਸ ਮੁੜਨਗੇ।
4 ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ,
ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ।
ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ,
ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।
5 ਸਭ ਪਾਸੇ ਸ਼ਾਂਤੀ ਹੋਵੇਗੀ।
ਅੱਸ਼ੂਰੀ ਸੈਨਾ ਸਾਡੇ ਦੇਸ ਵਿੱਚ ਆਵੇਗੀ
ਅਤੇ ਸਾਡੀਆਂ ਵੱਡੀਆਂ ਇਮਾਰਤਾਂ ਨੂੰ ਮਿੱਧ ਜਾਵੇਗੀ।
ਪਰ ਇਸਰਾਏਲ ਦੇ ਹਾਕਮ ਉਨ੍ਹਾਂ ਨੂੰ ਸਤਾਉਣ ਲਈ
ਸੱਤ ਆਜੜੀ ਅਤੇ ਅੱਠ ਆਗੂ ਚੁਨਣਗੇ।
6 ਉਹ ਅੱਸ਼ੂਰ ਉੱਤੇ ਤਲਵਾਰਾਂ ਨਾਲ ਸਾਸਨ ਕਰਨਗੇ
ਅਤੇ ਨਿਰਮੋਦ ਦੇ ਦੇਸ ਉੱਤੇ ਨੰਗੀਆਂ ਤਲਵਾਰਾਂ ਨਾਲ ਰਾਜ ਕਰਨਗੇ।
ਪਰ ਫ਼ੇਰ ਇਸਰਾਏਲ ਦਾ ਹਾਕਮ ਸਾਨੂੰ ਅੱਸ਼ੂਰੀਆਂ ਤੋਂ ਬਚਾਵੇਗਾ
ਜਦੋਂ ਉਹ ਸਾਡੀ ਧਰਤੀ ਉੱਤੇ ਆਕੇ ਸਾਡੀ ਸਲਤਨਤ ਨੂੰ ਲਿਤਾੜਣਗੇ।
7 ਪਰ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਬਹੁਤੀਆਂ ਕੌਮਾਂ ਵਿੱਚ
ਇਉਂ ਖਿੱਲਰਣਗੇ ਜਿਵੇਂ ਯਹੋਵਾਹ ਵੱਲੋਂ ਭੇਜੀ ਤ੍ਰੇਲ,
ਉਹ ਕਿਸੇ ਮਨੁੱਖ ਤੇ ਨਿਰਭਰ ਨਾ ਹੋਣਗੇ ਉਹ ਘਾਹ ਤੇ ਪੈਂਦੇ ਮੀਂਹ ਵਾਂਗ ਹੋਣਗੇ
ਜਿਹੜੀ ਕਿ ਕਿਸੇ ਦੀ ਮੁਹਤਾਜ਼ ਨਹੀਂ ਹੁੰਦੀ।
8 ਯਾਕੂਬ ਦੇ ਬਚੇ ਮਨੁੱਖ ਕੌਮਾਂ ਵਿੱਚਕਾਰ ਬਹੁਤੇ ਰਾਜਾਂ ਵਿੱਚ,
ਜੰਗਲੀ ਜਾਨਵਰਾਂ ਵਿੱਚਕਾਰ ਬੱਬਰ-ਸ਼ੇਰ ਵਰਗੇ ਹੋਣਗੇ
ਉਹ ਭੇਡਾਂ ਦੇ ਇੱਜੜਾਂ ਵਿੱਚ ਜੁਆਨ ਸ਼ੇਰ ਵਰਗੇ ਹੋਣਗੇ
ਜਿਵੇਂ ਜੰਗਲ ’ਚ ਸ਼ੇਰ ਜਿੱਥੇ ਜਾਣਾ ਚਾਹੇ ਨਿਡਰ ਜਾਂਦਾ ਹੈ
ਤੇ ਜੇਕਰ ਉਹ ਕਿਸੇ ਜਾਨਵਰ ਤੇ ਹਮਲਾ ਕਰੇ ਉਸਦਾ ਬਚਣਾ ਨਾਮੁਮਕਿਨ ਹੁੰਦਾ ਹੈ
ਉਹ ਬਚੇ ਹੋਏ ਵੀ ਉਸ ਸ਼ੇਰ ਵਰਗੇ ਹੀ ਹੋਣਗੇ।
9 ਜਦੋਂ ਤੂੰ ਆਪਣੇ ਦੁਸ਼ਮਣਾਂ ਨਾਲ ਲੜੇਂਗਾ,
ਤੂੰ ਉਨ੍ਹਾਂ ਨੂੰ ਤਬਾਹ ਕਰ ਦੇਵੇਂਗਾ।
ਲੋਕ ਪਰਮੇਸ਼ੁਰ ਤੇ ਨਿਰਭਰ ਹੋਣਗੇ
10 ਯਹੋਵਾਹ ਆਖਦਾ ਹੈ:
“ਉਸ ਵੇਲੇ ਮੈਂ ਤੁਹਾਡੇ ਘੋੜੇ ਖੋਹ ਲਵਾਂਗਾ
ਅਤੇ ਤੁਹਾਡੇ ਰੱਥ ਬਰਬਾਦ ਕਰ ਦੇਵਾਂਗਾ।
11 ਮੈਂ ਤੁਹਾਡੇ ਦੇਸ ਦੇ ਸਾਰੇ ਸ਼ਹਿਰ ਤਬਾਹ ਕਰ ਸੁੱਟਾਂਗਾ
ਮੈਂ ਤੁਹਾਡੇ ਸਾਰੇ ਕਿਲੇ ਢਹਿ-ਢੇਰੀ ਕਰ ਦਿਆਂਗਾ।
12 ਬਹੁਤੀ ਦੇਰ ਤੁਹਾਡਾ ਜਾਦੂ ਨਾ ਚੱਲੇਗਾ ਤੁਹਾਡੀ
ਭਵਿੱਖਬਾਣੀ ਕਰਨ ਵਾਲੇ ਮਨੁੱਖ ਖਤਮ ਹੋ ਜਾਣਗੇ।
13 ਮੈਂ ਤੇਰੇ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਨੂੰ ਨਸ਼ਟ ਕਰ ਦੇਵਾਂਗਾ।
ਮੈਂ ਤੇਰੇ ਯਾਦਗਾਰੀ ਥੰਮਾਂ ਨੂੰ ਤਬਾਹ ਕਰ ਦੇਵਾਂਗਾ।
ਤੂੰ ਆਪਣੇ ਹੱਥੀਂ ਬਣਾਈਆਂ ਮੂਰਤੀਆਂ ਦੀ ਹੋਰ ਉਪਾਸਨਾ ਨਹੀਂ ਕਰੇਂਗਾ।
14 ਮੈਂ ਤੇਰੇ ਅਸ਼ੇਰਾਹ ਦੇ ਥੰਮਾਂ ਨੂੰ ਵੱਢ ਸੁੱਟਾਂਗਾ
ਅਤੇ ਤੇਰੇ ਸ਼ਹਿਰਾਂ ਨੂੰ ਤਬਾਹ ਕਰ ਦੇਵਾਂਗਾ।
15 ਕੁਝ ਲੋਕ ਮੇਰੀ ਗੱਲ ਨਾ ਸੁਣਨਗੇ
ਪਰ ਮੈਂ ਕ੍ਰੋਧ ਅਤੇ ਗੁੱਸੇ ਉਨ੍ਹਾਂ ਕੌਮਾਂ ਦਾ ਬਦਲਾ ਲਵਾਂਗਾ।”
ਯਹੋਵਾਹ ਦੀ ਸ਼ਿਕਾਇਤ
6 ਹੁਣ ਸੁਣੋ! ਕਿ ਯਹੋਵਾਹ ਕੀ ਕਹਿੰਦਾ ਹੈ?
ਪਰਬਤਾਂ ਨੂੰ ਆਪਣੀ ਸ਼ਿਕਾਈਤ ਦੱਸ।
ਪਹਾੜੀਆਂ ਨੂੰ ਆਪਣੀ ਕਹਾਣੀ ਸੁਣਾ।
2 ਯਹੋਵਾਹ ਨੂੰ ਆਪਣੇ ਲੋਕਾਂ ਦੇ ਵਿਰੁੱਧ ਸ਼ਿਕਾਇਤ ਹੈ।
ਪਰਬਤੋਂ! ਯਹੋਵਾਹ ਦੀ ਸਿਕਾਇਤ ਨੂੰ ਸੁਣੋ।
ਧਰਤੀ ਦੀ ਨੀਹੋਂ, ਯਹੋਵਾਹ ਦੀ ਸ਼ਿਕਾਈਤ ਨੂੰ ਸੁਣੋ।
ਉਹ ਸਾਬਿਤ ਕਰ ਦੇਵੇਗਾ ਕਿ ਇਸਰਾਏਲ ਗ਼ਲਤ ਹੈ।
3 ਯਹੋਵਾਹ ਆਖਦਾ, “ਮੇਰੇ ਲੋਕੋ, ਦੱਸੋ, ਮੈਂ ਤੁਹਾਨੂੰ ਕੀ ਕੀਤਾ?
ਕੀ ਮੈਂ ਤੁਹਾਡੇ ਖਿਲਾਫ਼ ਕੋਈ ਗ਼ਲਤ ਕੰਮ ਕੀਤਾ ਹੈ?
ਕੀ ਮੈਂ ਤੁਹਾਡੇ ਤੇ ਬੋਝ ਪਾਈਆ?
4 ਮੈਂ ਤੁਹਾਡੇ ਅੱਗੇ ਮੂਸਾ,
ਹਾਰੂਨ ਅਤੇ ਮਿਰਯਮ ਨੂੰ ਭੇਜਿਆ।
ਮੈਂ ਤੁਹਾਨੂੰ ਮਿਸਰ ਦੇਸ ਚੋ ਕੱਢ ਲਿਆਇਆ
ਮੈਂ ਗੁਲਾਮੀ ਤੋਂ ਤੁਹਾਨੂੰ ਮੁਕਤ ਕੀਤਾ।
5 ਮੇਰੇ ਲੋਕੋ, ਉਨ੍ਹਾਂ ਬੁਰੀਆਂ ਵਿਉਂਤਾਂ ਨੂੰ ਚੇਤੇ ਕਰੋ, ਜਿਹੜੀਆਂ ਮੋਆਬ ਦੇ ਰਾਜੇ ਬਲਾਕ ਨੇ ਬਣਾਈਆਂ ਸਨ।
ਚੇਤੇ ਕਰੋ ਬਉਰ ਦੇ ਪੁੱਤਰ ਬਿਲਆਮ ਨੇ ਬਾਲਾਕ ਨੂੰ ਕੀ ਆਖਿਆ ਸੀ।
ਚੇਤੇ ਕਰੋ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੀਕ ਕੀ ਵਾਪਰਿਆ, ਜਦੋਂ ਤੁਸੀਂ ਉਨ੍ਹਾਂ ਗੱਲਾਂ ਨੂੰ ਚੇਤੇ ਕਰੋਂਗੇ,
ਤੁਸੀਂ ਜਾਣ ਜਾਵੋਗੇ ਕਿ ਯਹੋਵਾਹ ਸਹੀ ਹੈ।”
ਪਰਮੇਸ਼ੁਰ ਸਾਡੇ ਤੋਂ ਕੀ ਚਾਹੁੰਦਾ ਹੈ?
6 ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ
ਮੈਂ ਉਸ ਦੇ ਹਜ਼ੂਰ ਕੀ ਲੈ ਕੇ ਹਾਜ਼ਰ ਹੋਵਾਂ?
ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ
ਮੈਨੂੰ ਕੀ ਕਰਨਾ ਚਾਹੀਦਾ ਹੈ?
ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈ ਕੇ 1,000 ਹੋਵਾਂ?
7 ਕੀ ਯਹੋਵਾਹ 10,000 ਭੇਡੂਆਂ ਨਾਲ
ਜਾਂ ਤੇਲ ਦੇ ਦਸ ਹਜ਼ਾਰ ਦਰਿਆਵਾਂ ਨਾਲ ਪ੍ਰਸੰਨ ਹੋਵੇਗਾ?
ਕੀ ਮੈਂ ਆਪਣੇ ਅਪਰਾਧਾਂ ਲਈ ਆਪਣਾ ਪਹਿਲੋਠਾ ਪੁੱਤਰ, ਉਸ ਨੂੰ ਅਰਪਣ ਕਰਾਂ?
ਕੀ ਮੈਂ ਉਸ ਬੱਚੇ ਨੂੰ ਆਪਣੇ ਪਾਪਾਂ ਲਈ ਭੇਟ ਕਰਾਂ ਜਿਸ ਨੂੰ ਮੈਂ ਖੁਦ ਦੀ ਕੁੱਖੋਂ ਜੰਮਿਆ?
8 ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ?
ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉੱਸਨੂੰ ਤੈਥੋਂ ਕੀ ਚਾਹੀਦਾ:
ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ।
ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ।
ਇਸਰਾਏਲੀ ਕੀ ਕਰ ਰਹੇ ਸਨ?
9 ਯਹੋਵਾਹ ਦੀ ਆਵਾਜ਼ ਸ਼ਹਿਰ ਨੂੰ ਪੁਕਾਰਦੀ ਹੈ।
ਸਿਆਣੇ ਲੋਕੋ ਉਸ ਦੇ ਨਾਉਂ ਦਾ ਆਦਰ ਕਰੋ।
ਦੰਡ ਦਿੰਦੀ ਛੜ ਅਤੇ ਇਸ ਨੂੰ ਨਿਯੁਕਤ ਕਰਨ ਵਾਲੇ ਵੱਲ ਧਿਆਨ ਦਿਓ।
10 ਕੀ ਦੁਸ਼ਟ ਮਨੁੱਖਾਂ ਦੇ ਘਰ ਅਜੇ ਵੀ ਪਾਪਾਂ ਦਾ ਧਨ ਪਿਆ ਹੈ
ਜਿਹੜਾ ਉਨ੍ਹਾਂ ਚੁਰਾਇਆ ਸੀ?
ਕੀ ਦੁਸ਼ਟ ਲੋਕ ਅਜੇ ਵੀ ਘੱਟ ਨਾਪਕੇ ਦੂਜਿਆਂ ਨੂੰ ਧੋਖਾ ਦਿੰਦੇ ਹਨ?
ਹਾਂ! ਕੀ ਅਜੇ ਵੀ ਇਹ ਸਭ ਕੁਝ ਵਾਪਰ ਰਿਹਾ ਹੈ।
11 ਕੀ ਮੈਂ ਉਨ੍ਹਾਂ ਦੁਸ਼ਟਾਂ ਨੂੰ ਮੁਆਫ ਕਰ ਦੇਵਾਂ
ਜੋ ਅਜੇ ਵੀ ਤਕੜੀ ’ਚ ਡੰਡੀ ਮਾਰਦੇ ਤੇ ਘੱਟ ਤੋਂਲਦੇ ਹਨ।
ਕੀ ਉਨ੍ਹਾਂ ਦੁਸ਼ਟਾਂ ਨੂੰ ਖਿਮਾ ਕਰਾਂ ਜਿਨ੍ਹਾਂ ਦੀ ਬੈਲੀ ਵਿੱਚ ਖੋਟੇ ਵੱਟੇ ਹਨ? ਨਹੀਂ!
12 ਉਸ ਸ਼ਹਿਰ ਵਿੱਚ ਅਮੀਰ ਲੋਕ ਅਜੇ ਵੀ ਨਿਰਦਯੀ ਹਨ
ਅਜੇ ਵੀ ਉਸ ਸ਼ਹਿਰ ਦੇ ਮਨੁੱਖ ਝੂਠ ਬੋਲਦੇ ਹਨ।
ਹਾਂ! ਉਨ੍ਹਾਂ ਦੀ ਜ਼ਬਾਨ ਝੂਠ ਤੇ ਫ਼ਰੇਬ ਵਾਲੀ ਹੈ।
13 ਇਸ ਲਈ ਮੈਂ ਤੁਹਾਨੂੰ ਦੰਡ ਦੇਣਾ ਆਰੰਭਿਆ
ਮੈਂ ਤੁਹਾਡੇ ਪਾਪਾਂ ਕਾਰਣ ਤੁਹਾਨੂੰ ਬਰਬਾਦ ਕਰਾਂਗਾ।
14 ਤੁਸੀਂ ਖਾਵੋਂਗੇ ਪਰ ਸੰਤੁਸ਼ਟ ਨਹੀਂ ਹੋਵੋਂਗੇ।
ਤੁਸੀਂ ਭੁੱਖੇ ਅਤੇ ਤੁਹਾਡੇ ਢਿੱਡ ਖਾਲੀ ਹੋਣਗੇ।
ਤੁਸੀਂ ਆਪਣਾ ਪੈਸਾ ਬਚਾਉਣ ਦੀ ਕੋਸ਼ਿਸ਼ ਕਰੋਂਗੇ,
ਪਰ ਬਚਾ ਨਹੀਂ ਸੱਕੇਂਗੇ।
ਜੋ ਕੁਝ ਵੀ ਤੁਸੀਂ ਬਚਾਵੋਂਗੇ,
ਦੁਸ਼ਮਣਾਂ ਦੁਆਰਾ ਲੈ ਲਿਆ ਜਾਵੇਗਾ।
15 ਤੁਸੀਂ ਬੀਜੋਂਗੇ ਪਰ ਵੱਢੇਂਗੇ ਨਹੀਂ
ਤੁਸੀਂ ਆਪਣੇ ਜੈਤੂਨਾਂ ਨੂੰ ਮਿੱਧੋਂਗੇ-ਨਿਚੋੜੋਂਗੇ ਪਰ ਤੇਲ ਨਾ ਕੱਢ ਪਾਵੋਂਗੇ।
ਤੁਸੀਂ ਆਪਣੇ ਅੰਗੂਰਾਂ ਨੂੰ ਮਿੱਧੋਂਗੇ
ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸੱਕੇਂਗੇ।
16 ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ।
ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ
ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ,
ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ।
ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ।
ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ,
ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ।
ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।
ਲੋਕਾਂ ਦੀ ਬਦੀ ਕਾਰਣ ਮੀਕਾਹ ਦੀ ਬੇਚੈਨੀ
7 ਮੈਂ ਪੀੜਿਤ ਹਾਂ, ਕਿਉਂ ਕਿ ਮੈਂ ਉਸ ਵਿਅਕਤੀ ਵਰਗਾ ਹਾਂ
ਜਿਸ ਨੂੰ ਖਾਣ ਲਈ ਕੁਝ ਨਹੀਂ ਮਿਲ ਸੱਕਦਾ ਕਿਉਂ ਕਿ ਫ਼ਲ ਪਹਿਲਾਂ ਹੀ ਵੱਢਿਆ ਜਾ ਚੁੱਕਿਆ
ਅਤੇ ਬੱਚਿਆਂ ਹੋਇਆ ਚੁੱਕ ਲਿਆ ਗਿਆ ਹੈ।
ਪਹਿਲੇ ਅੰਜੀਰਾਂ ਵਿੱਚੋਂ ਕੋਈ ਨਹੀਂ ਬੱਚਿਆਂ, ਜਿਨ੍ਹਾਂ ਨੂੰ ਪਿਆਰ ਕਰਦਾ ਸਾਂ।
2 ਮੇਰੇ ਕਹਿਣ ਦਾ ਭਾਵ ਇਹ ਹੈ ਕਿ ਈਮਾਨਦਾਰ ਮਨੁੱਖ ਸਾਰੇ ਖਤਮ ਹੋ ਗਏ ਹਨ
ਅਤੇ ਇਸ ਦੇਸ ਵਿੱਚ ਕੋਈ ਨੇਕ ਮਨੁੱਖ ਨਹੀਂ ਬਚਿਆ।
ਹਰ ਮਨੁੱਖ ਦੂਜੇ ਦੀ ਹਤਿਆ ਕਰਨ ਬਾਰੇ ਸੋਚਦਾ ਹੈ
ਹਰ ਭਾਈ ਆਪਣੇ ਭਾਈ ਨੂੰ ਜਾਲ ’ਚ ਫ਼ਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
3 ਲੋਕ ਦੋਨਾਂ ਹੱਥਾਂ ਨਾਲ ਬੁਰਿਆਈਆਂ ਕਰਨ ’ਚ ਲੱਗੇ ਹੋਏ ਹਨ।
ਸਰਦਾਰ ਵੱਢੀ ਮੰਗਦੇ ਹਨ,
ਨਿਆਂਕਾਰ ਅਦਾਲਤ ਵਿੱਚ ਆਪਣਾ ਫੈਸਲਾ ਬਦਲਣ ਲਈ ਧਨ ਖਾਂਦੇ ਹਨ।
“ਪ੍ਰਮੁੱਖ ਆਗੂ” ਦਿਆਨਤਕਦਾਰ ਫ਼ੈਸਲੇ ਨਹੀਂ ਦਿੰਦੇ ਸਗੋਂ ਆਪਣੀ ਮਨਮਰਜ਼ੀ ਕਰਦੇ ਹਨ।
4 ਉਨ੍ਹਾਂ ਵਿੱਚੋਂ ਵੱਧੀਆ ਮਨੁੱਖ ਵੀ ਬੋਹਰ ਵਰਗੇ ਹਨ।
ਸਗੋਂ ਜਿੰਨੇ ਵੱਧੀਆ ਓਨੇ ਖੋਟੇ ਹਨ, ਉਹ ਜੰਗਲੀ ਕੰਡਿਆਂ ਤੋਂ ਵੀ ਨਖਿੱਧ ਹਨ।
ਸਜ਼ਾ ਦਾ ਦਿਨ ਆ ਰਿਹਾ ਹੈ
ਤੇਰੇ ਨਬੀਆਂ ਦਾ ਕਹਿਣਾ ਹੈ ਕਿ ਉਹ ਦਿਨ ਆਵੇਗਾ।
ਤੇਰੇ ਰਾਖਿਆਂ ਦਾ ਦਿਨ,
ਤੇਰੇ ਦਰਬਾਨਾਂ ਦਾ ਦਿਨ ਆ ਗਿਆ ਹੈ।
ਹੁਣ ਤੁਹਾਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਤੁਸੀਂ ਘਬਰਾ ਜਾਵੋਂਗੇ।
5 ਗੁਆਂਢੀ ਉੱਤੇ ਭਰੋਸਾ ਨਾ ਕਰੋ ਤੇ ਨਾ ਹੀ ਮਿੱਤਰ ਤੇ ।
ਇੱਥੋਂ ਤੀਕ ਕਿ ਆਪਣੀ ਪਤਨੀ ਨਾਲ ਵੀ ਖੁਲ੍ਹਕੇ ਗੱਲ ਨਾ ਕਰੋ।
6 ਮਨੁੱਖ ਦਾ ਵੈਰੀ ਉਸ ਦੇ ਆਪਣੇ ਹੀ
ਘਰ ’ਚ ਲੁਕਿਆ ਬੈਠਾ ਹੈ।
ਪੁੱਤਰ ਪਿਤਾ ਦਾ ਦੁਸ਼ਮਨ,
ਮਾਂ ਧੀ ਦੇ ਖਿਲਾਫ਼ ਅਤੇ ਨੂੰਹ ਸੱਸ ਦੇ ਖਿਲਾਫ਼ ਉੱਠੇਗੀ ।
ਯਹੋਵਾਹ ਹੀ ਮੁਕਤੀਦਾਤਾ ਹੈ
7 ਸੋ ਮੈਂ ਯਹੋਵਾਹ ਵੱਲ ਮਦਦ ਲਈ ਤੱਕਾਂਗਾ ਤੇ
ਮੈਂ ਆਪਣੇ ਬਚਾਓ ਲਈ ਪਰਮੇਸ਼ੁਰ ਦੀ ਉਡੀਕ ਕਰਾਂਗਾ।
ਮੇਰਾ ਪਰਮੇਸ਼ੁਰ ਮੇਰੀ ਦੁਹਾਈ ਸੁਣੇਗਾ।
8 ਭਾਵੇਂ ਮੈਂ ਡਿੱਗ ਪਿਆ ਹਾਂ,
ਪਰ ਮੇਰੇ ਵੈਰੀ, ਮੇਰੀ ਹਸੀਁ ਨਾ ਕਰਨਾ!
ਮੈਂ ਮੁੜ ਉੱਠ ਖੜੋਵਾਂਗਾ ਹੁਣ ਮੈਂ ਹਨੇਰੇ ’ਚ ਬੈਠਿਆ ਹਾਂ
ਪਰ ਯਹੋਵਾਹ ਮੇਰੇ ਲਈ ਰੋਸ਼ਨੀ ਹੋਵੇਗਾ।
ਯਹੋਵਾਹ ਦਾ ਖਿਮਾ ਕਰਨਾ
9 ਮੈਂ ਯਹੋਵਾਹ ਨਾਲ ਧਰੋਹ ਕਮਾਇਆ
ਇਸ ਲਈ ਉਸ ਮੇਰੇ ਤੇ ਕਰੋਧ ਕੀਤਾ।
ਪਰ ਉਹ ਮੇਰਾ ਮੁਕੱਦਮਾ ਅਦਾਲਤ ਵਿੱਚ ਮੇਰੇ ਲਈ ਲੜੇਗਾ
ਅਤੇ ਜੋ ਮੇਰੇ ਲਈ ਠੀਕ ਹੋਵੇਗਾ, ਉਹੀ ਕਰੇਗਾ।
ਫ਼ਿਰ ਉਹ ਮੈਨੂੰ ਹਨੇਰੇ ਚੋ ਕੱਢ ਲਵੇਗਾ
ਅਤੇ ਮੈਂ ਮੁੜ ਰੋਸ਼ਨੀ ਵੇਖ ਸੱਕਾਂਗਾ।
10 ਮੇਰੇ ਦੁਸ਼ਮਣ ਨੇ ਮੈਨੂੰ ਆਖਿਆ,
“ਕਿੱਥੋ ਹੈ ਯਹੋਵਾਹ ਤੇਰਾ ਪਰਮੇਸ਼ੁਰ?”
ਪਰ ਮੇਰੀ ਵੈਰਨ ਆਪਣੀ ਅੱਖੀਂ ਇਹ ਵੇਖੇਗੀ
ਅਤੇ ਸ਼ਰਮਸਾਰ ਹੋਵੇਗੀ ਉਸ ਵਕਤ,
ਮੈਂ ਵੇਖਾਂਗਾ ਕਿ ਉਸ ਨਾਲ ਕੀ ਵਾਪਰਦਾ।
ਲੋਕੀਂ ਗਲੀਆਂ ਵਿੱਚ ਮਿੱਧਦੇ ਚਿਕੱੜ ਵਾਂਗ ਉਸ ਨੂੰ ਮਧੋਲ ਕੇ ਲੰਘਣਗੇ।
ਯਹੂਦੀਆਂ ਦੀ ਵਾਪਸੀ
11 ਉਹ ਵੀ ਵਕਤ ਆਵੇਗਾ ਜਦੋਂ ਤੁਹਾਡੀਆਂ ਕੰਧਾਂ ਮੁੜ ਉਸਰਣਗੀਆਂ।
ਉਸ ਵੇਲੇ ਤੇਰਾ ਦੇਸ਼ ਵੱਡਾ ਹੋ ਜਾਵੇਗਾ।
12 ਤੇਰੀ ਉੱਮਤ ਤੇਰੀ ਧਰਤੀ ਤੇ ਵਾਪਸ ਆਵੇਗੀ ਉਹ ਅੱਸ਼ੂਰ
ਅਤੇ ਮਿਸਰ ਦੇ ਸ਼ਹਿਰਾਂ ਤੋਂ ਵਾਪਸ ਪਰਤਨਗੇ।
ਤੇਰੀ ਉੱਮਤ ਮਿਸਰ ਤੋਂ ਅਤੇ ਦਰਿਆ ਦੇ ਦੂਜੇ ਪਾਰ ਤੋਂ ਆਵੇਗੀ,
ਉਹ ਪੱਛਮੀ ਸਮੁੰਦਰ ਤੋਂ ਵੀ ਆਵੇਗੀ
ਅਤੇ ਪੂਰਬੀ ਪਹਾੜਾਂ ਤੋਂ ਵੀ ਪਰਤੇਗੀ।
13 ਧਰਤੀ ਉੱਥੋਂ ਦੇ ਲੋਕਾਂ ਦੇ ਬੁਰੇ ਕੰਮਾਂ ਕਾਰਣ,
ਜਿਹੜੇ ਉੱਥੇ ਵੱਸਦੇ ਸਨ, ਤਬਾਹ ਹੋਈ।
14 ਇਸੇ ਲਈ, ਆਪਣੀ ਛੜ ਨਾਲ ਆਪਣੇ ਲੋਕਾਂ ਉੱਤੇ ਸ਼ਾਸਨ ਕਰ।
ਆਪਣੇ ਇੱਜੜ ਉੱਤੇ ਸ਼ਾਸਨ ਕਰ, ਜੋ ਇੱਕਲਾ, ਕਰਮਲ ਪਰਬਤ ਅਤੇ ਲੱਕੜਾਂ ਵਿੱਚ ਵਸਦਾ ਹੈ।
ਉਹ ਬਾਸ਼ਾਨ ਅਤੇ ਗਿਲਆਦ ਵਿੱਚ ਰਹਿੰਦੇ ਹਨ ਜਿਵੇਂ
ਕਿ ਉਹਨਾਂ ਨੇ ਪੁਰਾਣੇ ਸਮਿਆਂ ਵਿੱਚ ਕੀਤਾ ਸੀ।
ਇਸਰਾਏਲ ਆਪਣੇ ਵੈਰੀਆਂ ਨੂੰ ਹਰਾਏਗਾ
15 ਜਦੋਂ ਮੈਂ ਤੁਹਾਨੂੰ ਮਿਸਰ ਦੇਸ ਤੋਂ ਕੱਢਿਆ, ਮੈਂ ਤੁਹਾਡੇ ਨਾਲ ਕਈ ਚਮਤਕਾਰ ਕੀਤੇ।
ਮੈਂ ਤੁਹਾਨੂੰ ਹੋਰ ਵੀ ਚਮਤਕਾਰ ਵਿਖਾਵਾਂਗਾ।
16 ਕੌਮਾਂ ਇਹ ਚਮਤਕਾਰ ਵੇਖਣਗੀਆਂ ਅਤੇ ਸ਼ਰਮਸਾਰ ਹੋਣਗੀਆਂ।
ਉਹ ਵੇਖਣਗੀਆਂ ਕਿ ਉਨ੍ਹਾਂ ਦੀ ਸ਼ਕਤੀ ਮੇਰੇ ਅੱਗੇ ਤੁੱਛ ਹੈ।
ਉਹ ਹੈਰਾਨ ਹੋ ਕੇ ਆਪਣੇ ਹੱਥ ਮੂੰਹਾਂ ਤੇ ਰੱਖਣਗੇ।
ਉਹ ਸੁਣਨ ਤੋਂ ਇਨਕਾਰੀ ਹੋਕੇ ਆਪਣੇ ਕੰਨਾਂ ਹੱਥਾਂ ਨਾਲ ਢੱਕੱ ਲੈਣਗੇ।
17 ਉਹ ਧੂੜ ਵਿੱਚ ਸੱਪ ਵਾਂਗ ਸਰਕਣਗੇ,
ਧਰਤੀ ’ਚ ਵਰਮੀ ’ਚ ਲੁਕੇ ਭੈਅ ਨਾਲ ਕੰਬਣਗੇ
ਅਤੇ ਸਾਡੇ ਯਹੋਵਾਹ ਪਰਮੇਸ਼ੁਰ ਵੱਲ ਆਉਂਦੇ ਹੋਏ ਹੇ ਪਰਮੇਸ਼ੁਰ!
ਡਰਣਗੇ ਅਤੇ ਤੇਰਾ ਮਾਨ ਕਰਣਗੇ।
ਯਹੋਵਾਹ ਦੀ ਉਸਤਤ
18 ਤੇਰੇ ਜਿਹਾ ਹੋਰ ਕੋਈ ਪਰਮੇਸ਼ੁਰ ਨਹੀਂ ਜੋ ਸਭ ਦੇ ਦੋਖ ਬਖਸ਼ ਦੇਵੇ।
ਪਰਮੇਸ਼ੁਰ ਆਪਣੇ ਬਚੇ ਲੋਕਾਂ ਦੀ ਬਦੀ ਖਿਮਾ ਕਰਦਾ ਹੈ
ਬਹੁਤੀ ਦੇਰ ਉਹ ਕਰੋਧ ਨੂੰ ਚਿਤ੍ਤ ’ਚ ਨਹੀਂ ਧਰਦਾ।
ਕਿਉਂ ਕਿ ਉਸਦਾ ਸੁਭਾਅ ਕਿਰਪਾਲੂ ਹੈ।
19 ਉਹ ਵਾਪਸ ਆਕੇ ਸਾਨੂੰ ਸੁਖੀ ਕਰੇਗਾ।
ਉਹ ਸਾਡੇ ਦੋਸ਼ਾਂ ਨੂੰ ਕੁਚਲ ਕੇ ਉਨ੍ਹਾਂ ਨੂੰ ਗਹਿਰੇ ਸਾਗਰ ’ਚ ਸੁੱਟ ਦੇਵੇਗਾ।
20 ਹੇ ਪਰਮੇਸ਼ੁਰ, ਯਾਕੂਬ ਨਾਲ ਸੱਚਾ ਰਹੀਁ
ਅਤੇ ਅਬਰਾਹਾਮ ਨੂੰ ਮਿਹਰ ਦਰਸਾਈਁ ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਬਹੁਤ ਪਹਿਲਾਂ ਇਕਰਾਰ ਕੀਤਾ ਸੀ।
1 ਇਹ ਪੁਸਤਕ ਅਲਕੋਸ਼ੀ ਨਹੂਮ ਦੇ ਦਰਸ਼ਨ ਦੀ ਹੈ। ਇਹ ਨੀਨਵਾਹ ਸ਼ਹਿਰ ਲਈ ਸ਼ੋਕਮਈ ਸੰਦੇਸ਼ ਹੈ।
ਯਹੋਵਾਹ ਦਾ ਨੀਨਵਾਹ ਤੇ ਕਰੋਧ
2 ਯਹੋਵਾਹ ਈਰਖਾਲੂ ਅਤੇ ਬਦਲਾਖੋਰ ਪਰਮੇਸ਼ੁਰ ਹੈ।
ਉਹ ਦੋਸ਼ੀਆਂ ਨੂੰ ਦੰਡ ਦਿੰਦਾ
ਅਤੇ ਉਹ ਬੜਾ ਕਰੋਧਵਾਨ ਹੈ।
ਉਹ ਆਪਣੇ ਵੈਰੀਆਂ ਨੂੰ ਸਜ਼ਾ ਦਿੰਦਾ ਹੈ
ਅਤੇ ਆਪਣੇ ਵੈਰੀਆਂ ਤੇ ਕਰੋਧਵਾਨ ਰਹਿੰਦਾ ਹੈ।
3 ਯਹੋਵਾਹ ਧੀਰਜਵਾਨ ਹੈ
ਪਰ ਉਹ ਸ਼ਕਤੀਸ਼ਾਲੀ ਵੀ ਹੈ
ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ।
ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ।
ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ
ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ।
4 ਯਹੋਵਾਹ ਸਮੁੰਦਰ ਨੂੰ ਝਿੜਕ ਕੇ ਆਖੇਗਾ ਤਾਂ ਉਸ ਦਾ ਨੀਰ ਸੁੱਕ ਜਾਵੇਗਾ।
ਉਹ ਸਾਰੇ ਦਰਿਆਵਾਂ ਨੂੰ ਸੁਕਾਅ ਦੇਵੇਗਾ।
ਬਾਸ਼ਾਨ ਅਤੇ ਕਰਮਲ ਦੀਆਂ ਜਰੱਖੇਜ਼ ਧਰਤੀਆਂ ਸੁੱਕ ਸੜ ਜਾਂਦੀਆਂ ਹਨ।
ਲਬਾਨੋਨ ਦੇ ਫ਼ੁੱਲ ਮੁਰਝਾਅ ਜਾਂਦੇ ਹਨ।
5 ਯਹੋਵਾਹ ਆਵੇਗਾ
ਪਹਾੜ ਡਰ ਨਾਲ ਕੰਬਣਗੇ
ਅਤੇ ਟਿੱਲੇ ਪਿੰਘਰ ਜਾਣਗੇ।
ਯਹੋਵਾਹ ਆਵੇਗਾ ਤਾਂ ਧਰਤੀ ਭੈਅ ਨਾਲ ਕੰਬੇਗੀ।
ਸਿਰਫ਼ ਧਰਤੀ ਹੀ ਨਹੀਂ ਸਗੋਂ ਸਾਰੀ ਦੁਨੀਆਂ ਤੇ ਧਰਤੀ ਤੇ ਵੱਸਦੇ ਸਭ ਜੀਅ ਭੈਭੀਤ ਹੋਣਗੇ।
6 ਕੋਈ ਵੀ ਮਨੁੱਖ ਯਹੋਵਾਹ ਦੇ ਮਹਾਂਕਰੋਧ ਅੱਗੇ ਠਹਿਰ ਨਾ ਸੱਕੇਗਾ।
ਕੋਈ ਵੀ ਮਨੁੱਖ ਉਸਦਾ ਅੱਗ ਵਾਂਗ ਭਭਕਦਾ ਕਰੋਧ ਸਹਾਰ ਨਾ ਪਾਵੇਗਾ।
ਚੱਟਾਨਾਂ ਫ਼ਟ ਜਾਣਗੀਆਂ ਅਤੇ ਉਹ ਆਵੇਗਾ।
7 ਯਹੋਵਾਹ ਚੰਗਾ ਹੈ।
ਮੁਸੀਬਤ ਵੇਲੇ ਉਸਦੀ ਸ਼ਰਣ ’ਚ ਜਾਣਾ ਹੀ ਸੁਰੱਖਿਅਤ ਹੈ
ਅਤੇ ਜੋ ਉਸਤੇ ਭਰੋਸਾ ਰੱਖਦੇ ਹਨ, ਉਨ੍ਹਾਂ ਦੀ ਉਹ ਰੱਖਿਆ ਕਰਦਾ ਹੈ।
8 ਪਰ ਉਹ ਆਪਣੇ ਵੈਰੀਆਂ ਨੂੰ ਜੜੋਂ ਨਾਸ ਕਰ ਦੇਵੇਗਾ।
ਉਹ ਉਨ੍ਹਾਂ ਨੂੰ ਹੜ੍ਹ ਵਾਂਗ ਵਹਾਅ ਕੇ ਲੈ ਜਾਵੇਗਾ
ਉਹ ਆਪਣੇ ਵੈਰੀਆਂ ਨੂੰ ਹਨੇਰੇ ’ਚ ਧੱਕ ਦੇਵੇਗਾ।
9 ਤੁਸੀਂ ਯਹੋਵਾਹ ਦੇ ਖਿਲਾਫ਼ ਵਿਉਂਤਾਂ ਕਿਉਂ ਬਣਾ ਰਹੇ ਹੋ?
ਉਹ ਸਤਿਆਨਾਸ ਕਰ ਦੇਵੇਗਾ।
ਮੁਸੀਬਤ ਦੂਸਰੀ ਵਾਰ ਨਹੀਂ ਆਵੇਗੀ।
10 ਤੁਸੀਂ ਪੂਰੇ ਤਬਾਹ ਹੋ ਜਾਵੋਂਗੇ ਜਿਵੇਂ ਸੁੱਕੇ ਝਾੜ ਭੱਠੇ ਵਿੱਚ
ਸੜਦੇ ਹਨ ਤੇ ਜਲਦੀ ਭਸਮ ਹੁੰਦੇ ਹਨ।
11 ਅੱਸ਼ੂਰ, ਤੇਰੇ ਵੱਲੋਂ ਇੱਕ ਮਨੱਖ ਆਇਆ,
ਉਸ ਨੇ ਯਹੋਵਾਹ ਦੇ ਵਿਰੁੱਧ ਮਤੇ ਪਕਾਏ, ਅਤੇ ਭੈੜੀ ਮੱਤ ਦਿੱਤੀ।
12 ਯਹੋਵਾਹ ਨੇ ਯਹੂਦਾਹ ਨੂੰ ਇਹ ਗੱਲਾਂ ਆਖੀਆਂ:
“ਭਾਵੇਂ ਅੱਸ਼ੂਰ ਦੇ ਲੋਕ ਪੂਰੇ ਜ਼ੋਰ ਵਿੱਚ ਹਨ,
ਉਨ੍ਹਾਂ ਕੋਲ ਵੱਡੀ ਫ਼ੌਜ ਹੈ ਪਰ ਉਹ ਸਾਰੇ ਖਤਮ ਹੋ ਜਾਣਗੇ।
ਮੇਰੇ ਲੋਕੋ, ਮੈਂ ਤੁਹਾਨੂੰ ਦੁੱਖ ਦਿੱਤੇ,
ਪਰ ਮੈਂ ਤੁਹਾਨੂੰ ਹੋਰ ਦੁੱਖੀ ਨਾ ਹੋਣ ਦੇਵਾਂਗਾ।
13 ਹੁਣ ਮੈਂ ਤੁਹਾਨੂੰ ਆਜ਼ਾਦ ਕਰ ਦੇਵਾਂਗਾ।
ਅੱਸ਼ੂਰ ਦੇ ਤੁਸੀਂ ਹੋਰ ਗੁਲਾਮ ਨਾ ਰਹੋਁਗੇ,
ਹੁਣ ਮੈਂ ਤੇਰੇ ਮੋਢਿਆਂ ਤੋਂ ਉਹ ਭਾਰ ਲਾਹ ਸੁੱਟਾਂਗਾ
ਅਤੇ ਉਨ੍ਹਾਂ ਜਂਜੀਰਾਂ ਨੂੰ ਜੋ ਤੈਨੂੰ ਜਕੜੀ ਬੈਠੀਆਂ ਹਨ, ਭੰਨ ਸੁੱਟਾਂਗਾ।”
14 ਅੱਸ਼ੂਰ ਦੇ ਪਾਤਸ਼ਾਹ, ਯਹੋਵਾਹ ਨੇ ਤੈਨੂੰ ਇਹ ਸੰਦੇਸ਼ ਦਿੱਤਾ ਹੈ:
“ਤੇਰਾ ਨਾਉਂ ਜਾਰੀ ਰੱਖਣ ਲਈ ਤੇਰਾ ਕੋਈ ਉੱਤਰਾਧਿਕਾਰੀ ਨਹੀਂ ਹੋਵੇਗਾ।
ਮੈਂ ਤੇਰੇ ਦੇਵਤਿਆਂ ਦੇ ਮੰਦਰ ਵਿੱਚ ਉਕਰੇ ਹੋਏ ਬੁੱਤਾਂ
ਅਤੇ ਧਾਤ ਦੀਆਂ ਮੂਰਤਾਂ ਨੂੰ ਤੋੜ ਦਿਆਂਗਾ।
ਮੈਂ ਤੇਰੀ ਕਬਰ ਤਿਆਰ ਕਰ ਰਿਹਾ ਹਾਂ
ਕਿਉਂ ਜੋ ਤੇਰਾ ਅੰਤ ਨੇੜੇ ਆ ਰਿਹਾ ਹੈ।”
15 ਯਹੂਦਾਹ, ਵੇਖ!
ਪਹਾੜਾਂ ਉਪਰੋ ਦੀ ਇੱਕ ਸੰਦੇਸ਼ਵਾਹਕ ਖੁਸ਼ਖਬਰੀ ਲੈ ਕੇ ਆ ਰਿਹਾ ਹੈ।
ਉਹ ਆਖਦਾ: ਉੱਥੇ ਸ਼ਾਂਤੀ ਹੈ।
ਯਹੂਦਾਹ, ਆਪਣੇ ਪੁਰਬ ਮਨਾ
ਤੇ ਆਪਣੇ ਕੀਤੇ ਇਕਰਾਰਾਂ ਨੂੰ, ਪੂਰੇ ਕਰ।
ਇਹ ਦੁਸ਼ਟ ਲੋਕ ਮੁੜ ਤੇਰੇ ਉੱਪਰ ਹਮਲਾ ਨਾ ਕਰਨਗੇ
ਕਿਉਂ ਕਿ ਉਹ ਸਾਰੇ ਬਦ ਲੋਕ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੇ ਹਨ।
ਨੀਨਵਾਹ ਨਸ਼ਟ ਹੋਵੇਗਾ
2 ਦੁਸ਼ਮਣ ਤੇਰੇ ਤੇ ਹਮਲਾ ਕਰਨ ਵਾਲਾ ਹੈ,
ਇਸ ਲਈ ਆਪਣੇ ਮਜ਼ਬੂਤ ਸਥਾਨਾਂ ਨੂੰ ਸੁਰੱਖਿਅਤ ਕਰ ਅਤੇ ਉਨ੍ਹਾਂ ਵੱਲ ਜਾਂਦੇ ਰਾਹਾਂ ਦੀ ਨਿਗਰਾਨੀ ਕਰ।
ਯੁੱਧ ਲਈ ਤਿਆਰ ਹੋ ਜਾ,
ਆਪਣੇ-ਆਪ ਨੂੰ ਯੁੱਧ ਲਈ ਤਿਆਰ ਕਰ ਲਵੋ।
2 ਹਾਂ, ਯਹੋਵਾਹ ਨੇ ਯਹੂਦਾਹ ਦੇ ਹੰਕਾਰ ਨੂੰ ਬਦਲਿਆ
ਉਸ ਨੇ ਯਾਕੂਬ ਦੇ ਹੰਕਾਰ ਨੂੰ ਇਸਰਾਏਲ ਵਰਗਾ ਕੀਤਾ।
ਵੈਰੀਆਂ ਨੇ ਉਨ੍ਹਾਂ ਨੂੰ ਤੇ ਉਨ੍ਹਾਂ
ਦੇ ਅੰਗੂਰੀ ਬਾਗ਼ਾਂ ਨੂੰ ਨਸ਼ਟ ਕਰ ਦਿੱਤਾ।
3 ਉਨ੍ਹਾਂ ਫ਼ੌਜੀਆਂ ਦੀਆਂ ਢਾਲਾਂ ਲਾਲ ਹਨ।
ਉਨ੍ਹਾਂ ਦੀਆਂ ਵਰਦੀਆਂ ਸੂਹੀਆਂ ਲਾਲ ਹਨ,
ਉਨ੍ਹਾਂ ਦੇ ਰੱਥ ਅੱਗ ਵਾਂਗ ਚਮਕਦੇ ਹੋਏ ਯੁੱਧ ਲਈ ਤਿਆਰ ਹਨ
ਤੇ ਉਨ੍ਹਾਂ ਦੇ ਘੋੜੇ ਭੱਜਣ ਲਈ ਤਿਆਰ ਹਨ।
4 ਉਹ ਸੜਕਾਂ ਉੱਪਰ ਸਿਰ ਤੋੜ ਭੱਜਦੇ ਹਨ ਉਹ ਚੌਁਕਾਂ ਵਿੱਚ ਇੱਧਰ-ਉੱਧਰ ਭੱਜ ਜਾਂਦੇ ਹਨ,
ਥਾਵੋਂ-ਬਾਵੀਁ ਉਹ ਜਲਦੀਆਂ ਮਸ਼ਾਲਾਂ ਵਾਂਗ ਲਟ ਲਟ ਬਲਦੇ ਹਨ।
5 ਵੈਰੀ ਆਪਣੇ ਸਭ ਤੋਂ ਵੱਧੀਆ ਸਿਪਾਹੀਆਂ ਨੂੰ ਸੱਦਦਾ ਹੈ
ਉਹ ਜਾਂਦੇ-ਜਾਂਦੇ ਠੇਡਾ ਖਾਂਦੇ ਹਨ ਉਹ ਦੀਵਾਰ ਵੱਲ ਭੱਜਦੇ ਹਨ
ਅਤੇ ਆਪਣੀਆਂ ਢਾਲਾਂ ਤਿਆਰ ਕਰਦੇ ਹਨ।
6 ਦਰਿਆਵਾਂ ਦੇ ਫ਼ਾਟਕ ਖੋਲੇ ਜਾਂਦੇ ਹਨ
ਅਤੇ ਵੈਰੀ ਹੜ੍ਹ ਵਾਂਗ ਆਕੇ ਪਾਤਸ਼ਾਹ ਦਾ ਮਹਿਲ ਤਬਾਹ ਕਰ ਦਿੰਦੇ ਹਨ।
7 ਦੁਸ਼ਮਣ ਰਾਣੀ ਨੂੰ ਚੁੱਕ ਕੇ ਲੈ ਜਾਂਦੇ ਹਨ
ਤੇ ਉਸ ਦੀਆਂ ਦਾਸੀਆਂ ਉਦਾਸ ਘੁੱਗੀ ਵਾਂਗ ਵਿਰਲਾਪ ਕਰਦੀਆਂ ਹਨ ਤੇ ਆਪਣੀ ਛਾਤੀ ਪਿਟਦੀਆਂ ਹਨ।
8 ਨੀਨਵਾਹ ਉਹ ਕੁੰਡ ਵਾਂਗ ਹੈ
ਜੋ ਆਪਣਾ ਪਾਣੀ ਗੁਆ ਰਿਹਾ ਹੈ।
ਉਹ ਲੋਕ ਚੀਕਦੇ ਹਨ, “ਠਹਿਰੋ! ਨੱਸਣਾ ਬੰਦ ਕਰੋ!”
ਪਰ ਇਸਦਾ ਕੋਈ ਫ਼ਾਇਦਾ ਨਹੀਂ।
9 ਹੇ ਨੀਨਵਾਹ ਨੂੰ ਨਾਸ ਕਰਨ ਵਾਲੇ ਸਿਪਾਹੀਓ ਸਾਰੀ ਚਾਂਦੀ ਲੈ ਜਾਵੋ!
ਸਾਰਾ ਸੋਨਾ ਲੈ ਜਾਵੋ!
ਇੱਥੇ ਬਹੁਤ ਸਾਰਾ ਖਜ਼ਾਨਾ
ਤੇ ਮਾਲ ਹੈ ਤੁਸੀਂ ਸਾਰਾ ਲੈ ਜਾਵੋ।
10 ਹੁਣ, ਪੂਰੇ ਦਾ ਪੂਰਾ ਨੀਨਵਾਹ ਖਾਲੀ ਹੋ ਗਿਆ ਹੈ।
ਸਭ ਕੁਝ ਲੁੱਟ ਲਿਆ ਗਿਆ ਸੀ ਅਤੇ ਸ਼ਹਿਰ ਤਬਾਹ ਹੋ ਗਿਆ ਹੈ।
ਲੋਕ ਆਪਣਾ ਹੌਂਸਲਾ ਗੁਆ ਬੈਠੇ ਹਨ
ਤੇ ਉਨ੍ਹਾਂ ਦੇ ਦਿਲ ਡਰ ਨਾਲ ਪਿਘਲ ਰਹੇ ਹਨ,
ਉਨ੍ਹਾਂ ਗੋਡੇ ਆਪਸ ’ਚ ਰਗੜ ਰਹੇ ਹਨ,
ਉਨ੍ਹਾਂ ਦੇ ਤੇ ਸ਼ਰੀਰ ਕੰਬ ਰਹੇ ਹਨ
ਤੇ ਉਨ੍ਹਾਂ ਦੇ ਮੂੰਹ ਸੁਆਰ ਵਾਂਗ ਹੋ ਗਏ ਹਨ।
11 ਕਿੱਬੇ ਗਈ ਹੁਣ ਬੱਬਰ-ਸ਼ੇਰ ਦੀ (ਨੀਨਵਾਹ) ਗੁਫ਼ਾ,
ਜਿੱਥੇ ਸ਼ੇਰ ਤੇ ਸ਼ੇਰਨੀਆਂ ਰਹਿੰਦੇ ਸਨ?
ਤੇ ਜਿਨ੍ਹਾਂ ਦੇ ਬੱਚੇ ਨਿਡਰ ਸਨ।
12 (ਨੀਨਵਾਹ ਦਾ ਪਾਤਸ਼ਾਹ) ਸ਼ੇਰ ਲੋਕਾਂ ਨੂੰ ਮਾਰ ਕੇ
ਆਪਣੇ ਬੱਚਿਆਂ ਤੇ ਸ਼ੇਰਨੀ ਦਾ ਢਿੱਡ ਭਰਦਾ ਹੀ।
ਉਸ ਨੇ ਆਪਣੀ ਗੁਫ਼ਾ (ਨੀਨਵਾਹ) ਆਦਮੀਆਂ ਦੀਆਂ ਲੋਬਾਂ ਨਾਲ ਭਰ ਲਈ
ਉਸ ਨੇ ਆਪਣੀ ਗੁਫ਼ਾ ਉਨ੍ਹਾਂ ਮਾਰੀਆਂ ਹੋਈਆਂ ਔਰਤਾਂ ਨਾਲ ਭਰ ਲਈ।
13 ਯਹੋਵਾਹ ਸਰਬ-ਸ਼ਕਬੀਮਾਨ, ਆਖਦਾ ਹੈ,
“ਮੈਂ ਤੇਰੇ ਖਿਲਾਫ਼ ਹਾਂ, ਨੀਨਵਾਹ!
ਮੈਂ ਤੇਰੇ ਰੱਥ ਸਾੜਾਂਗਾ
ਤੇ ਤੇਰੇ ਜਵਾਨ ਸ਼ੇਰ ਯੁੱਧ ਵਿੱਚ ਮਾਰ ਸੁੱਟਾਂਗਾ।
ਮੁੜ ਤੂੰ ਇਸ ਧਰਤੀ ਤੇ ਨਾ ਕਿਸੇ ਦਾ ਸ਼ਿਕਾਰ ਨਾ ਕਰ ਸੱਕੇਂਗਾ।
ਅਤੇ ਮੁੜ ਲੋਕ ਤੇਰੇ ਹਲਕਾਰਿਆਂ
ਤੋਂ ਬੁਰੀਆਂ ਖਬਰਾਂ ਨਾ ਸੁਣਨਗੇ।”
ਨੀਨਵਾਹ ਲਈ ਬੁਰੀਆਂ ਖਬਰਾਂ
3 ਹਤਿਆਰਿਆਂ ਦੇ ਸ਼ਹਿਰ ਨੂੰ ਲਾਹਨਤ।
ਉਹ ਦੁਰਘਟਨਾ ਦਾ ਸਾਹਮਣਾ ਕਰੇਗਾ।
ਨੀਨਵਾਹ ਘ੍ਰਿਣਾ ਨਾਲ ਭਰਪੂਰ ਹੈ ਅਤੇ ਇਸ ਸ਼ਹਿਰ ਵਿੱਚ ਉਹ ਚੀਜ਼ਾ ਹਨ ਜੋ ਕਿ ਦੂਜੇ ਦੇਸਾਂ ਚੋ ਲੁੱਟੀਆਂ ਗਈਆਂ ਹਨ।
ਇਸ ਸ਼ਹਿਰ, ਸ਼ਿਕਾਰ ਹੋਏ ਅਤੇ ਮਾਰਿਆਂ ਹੋਇਆਂ ਲੋਕਾਂ ਨਾਲ ਭਰਪੂਰ ਹੈ।
2 ਤੂੰ ਸੁਣ ਸੱਕਦਾ ਹੈਂ: ਚਾਬੁਕਾਂ ਦਾ ਖੜ੍ਹਾਕ, ਪਹੀਆਂ ਦੀ ਘੂਕਰ,
ਘੋੜਿਆਂ ਦੀ ਟਾਪ ਤੇ ਉਛਲਦੇ ਰੱਥਾਂ ਦੀਆਂ ਆਵਾਜ਼ਾਂ।
3 ਘੁੜ ਸਵਾਰ ਹਮਲਾ ਕਰ ਰਹੇ ਹਨ,
ਉਨ੍ਹਾਂ ਦੀਆਂ ਸ਼ਮਸ਼ੀਰਾਂ ਚਮਕਦੀਆਂ ਹਨ ਬਹੁਤ ਸਾਰੀਆਂ ਲੋਬਾਂ ਦਾ ਢੇਰ ਪਿਆ ਹੈ
ਅਣਗਿਣਤ ਲਾਸ਼ਾਂ ਦੇ ਢੇਰ ਲੋਕ ਲਤਾੜ ਕੇ ਲੰਘ ਰਹੇ ਹਨ।
4 ਇਹ ਸਭ ਨੀਨਵਾਹ ਕਾਰਣ ਹੋਇਆ ਨੀਨਵਾਹ ਉਸ ਵੇਸਵਾ ਵਾਂਗ ਹੈ
ਜੋ ਕਦੇ ਸੰਤੁਸਟ ਨਹੀਂ ਹੁੰਦੀ।
ਉਸ ਨੂੰ ਵੱਧ ਤੋਂ ਵੱਧ ਚਾਹੀਦਾ ਸੀ।
ਉਸ ਨੇ ਆਪਣੇ-ਆਪ ਨੂੰ ਬਹੁਤ ਦੇਸਾਂ ਨੂੰ ਵੇਚਿਆ
ਅਤੇ ਆਪਣਾ ਜਾਦੂ ਵਰਤਕੇ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਲਿਆ।
5 ਯਹੋਵਾਹ ਸਰਬ-ਸ਼ਕਤੀਮਾਨ ਆਖਦਾ,
“ਨੀਨਵਾਹ, ਮੈਂ ਤੇਰੇ ਵਿਰੁੱਧ ਹਾਂ।
ਮੈਂ ਤੇਰਾ ਘਗਰਾ ਤੇਰੇ ਮੂੰਹ ਤੋਂ ਚੁੱਕ ਦਿਆਂਗਾ
ਤਾਂ ਜੋ ਕੌਮਾਂ ਤੇਰਾ ਨੰਗੇਜ਼ ਵੇਖ ਸੱਕਣ।
ਇਹ ਤੈਨੂੰ ਸ਼ਰਮਸਾਰੀ ਲਿਆਵੇਗਾ।
6 ਮੈਂ ਤੇਰੇ ਤੇ ਚਿਕੱੜ ਸੁੱਟਾਂਗਾ ਮੈਂ ਤੇਰੇ ਨਾਲ ਨਫ਼ਰਤ ਭਰਿਆ ਸਲੂਕ ਕਰਾਂਗਾ
ਲੋਕ ਤੇਰੇ ਵੱਲ ਵੇਖਕੇ ਤੇਰਾ ਮਜ਼ਾਕ ਉਡਾਉਣਗੇ।
7 ਜਿਹੜਾ ਵੀ ਤੈਨੂੰ ਵੇਖਦਾ, ਤੈਥੋਂ ਦੂਰ ਰਹਿਣ ਦੀ ਕੋਸ਼ਿਸ਼ ਕਰਦਾ ਹੈ।
ਉਹ ਆਖਦਾ, ‘ਨੀਨਵਾਹ ਤਬਾਹ ਹੋ ਗਿਆ।
ਉਸ ਨੂੰ ਕੌਣ ਰੋਵੇਗਾ?’ ਨੀਨਵਾਹ,
ਮੈਂ ਜਾਣਦਾ ਹਾਂ ਕਿ ਮੈਂ ਤੈਨੂੰ ਦਿਲਾਸਾ ਦੇਣ ਵਾਲਾ ਨਹੀਂ ਭਾਲ ਸੱਕਦਾ।”
8 ਨੀਨਵਾਹ, ਕੀ ਤੂੰ ਨੀਲ ਦਰਿਆ ਦੇ ਬੀਬਸ ਤੋਂ ਚੰਗਾ ਹੈਂ? ਨਹੀਂ! ਉਸ ਦੇ ਵੀ ਚਾਰੋ ਤਰਫ਼ ਪਾਣੀ ਸੀ ਜਿਸ ਦੀ ਉਹ ਆਪਣੇ ਵੈਰੀਆਂ ਤੋਂ ਬਚਣ ਲਈ ਪਨਾਹ ਲੈਂਦਾ ਸੀ ਉਹ ਪਾਣੀ ਦੁਸ਼ਮਣ ਤੋਂ ਬਚਣ ਲਈ ਦੀਵਾਰ ਦਾ ਕੰਮ ਕਰਦੇ ਸਨ। 9 ਕੂਸ਼ ਅਤੇ ਮਿਸਰ ਨੇ ਬੀਬਸ ਨੂੰ ਬੇਅੰਤ ਬਲ ਦਿੱਤਾ। ਪੂਟ ਅਤੇ ਲੂਬੀਮ ਉਸ ਦੇ ਸਹਾਇਕ ਹੋਏ। 10 ਪਰ ਫ਼ਿਰ ਵੀ ਬੀਬਸ ਨੂੰ ਹਾਰ ਹੋਈ ਅਤੇ ਉਸ ਦੇ ਮਨੁੱਖ ਦੂਜੇ ਦੇਸਾਂ ਵਿੱਚ ਅਸੀਰ ਕਰਕੇ ਲੈ ਜਾਏ ਗਏ। ਹਰ ਗਲੀ ਦੀ ਨੁਕੱੜ ਤੇ ਸੈਨਿਕਾਂ ਨੇ ਉਸ ਦੇ ਬੱਚਿਆਂ ਨੂੰ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ। ਖਾਸ ਮਨੁੱਖਾਂ ਨੂੰ ਆਪਣੇ ਦਾਸ ਬਣਾ ਕੇ ਰੱਖਣ ਲਈ ਉਨ੍ਹਾਂ ਨੇ ਆਪਸ ਵਿੱਚ ਗੁਣੇ ਪਾਏ। ਉਨ੍ਹਾਂ ਨੇ ਬੀਬਸ ਦੇ ਸਾਰੇ ਵਿਸ਼ੇਸ਼ ਮਨੁੱਖਾਂ ਨੂੰ ਜੰਜੀਰਾਂ ਨਾਲ ਜੜਕਿਆ।
11 ਇਸ ਲਈ ਨੀਨਵਾਹ, ਤੂੰ ਵੀ ਸ਼ਰਾਬੀ ਵਾਂਗ ਡਿੱਗ ਪਵੇਂਗਾ। ਤੂੰ ਦੁਸ਼ਮਣਾ ਤੋਂ ਲੁਕਣ ਖਾਤਰ ਇੱਕ ਸੁਰੱਖਿਅਤ ਜਗ੍ਹਾ ਦੀ ਤਲਾਸ਼ ਕਰਨ ਦੀ ਕੋਸ਼ਿਸ ਕਰੇਗਾ। 12 ਪਰ ਹੇ ਨੀਨਵਾਹ! ਤੇਰੇ ਸਾਰੇ ਮਜ਼ਬੂਤ ਗੜ੍ਹ ਅੰਜੀਰ ਦੇ ਦ੍ਰੱਖਤਾਂ ਵਾਂਗ ਹੋਣਗੇ। ਜਦੋਂ ਅੰਜੀਰ ਪਹਿਲਾਂ ਪਕਦੀ ਹੈ, ਜੇਕਰ ਉਨ੍ਹਾਂ ਨੂੰ ਹਿਲਾਇਆ ਜਾਵੇ, ਤਾਂ ਉਹ ਖਾਣ ਵਾਲੇ ਦੇ ਮੂੰਹ ਵਿੱਚ ਡਿੱਗਣਗੀਆਂ।
13 ਨੀਨਵਾਹ, ਤੇਰੇ ਸਿਪਾਹੀ ਔਰਤਾਂ ਵਰਗੇ ਹਨ, ਜਿਨ੍ਹਾਂ ਨੂੰ ਵੈਰੀ ਚੁੱਕਣ ਲਈ ਤਿਆਰ ਹਨ। ਤੇਰੇ ਫ਼ਾਟਕ ਤੇਰੇ ਵੈਰੀਆਂ ਦੇ ਅੰਦਰ ਆਉਣ ਲਈ ਚੌਰ-ਚੌਪਟ ਖੁਲ੍ਹੇ ਹਨ ਅਤੇ ਫ਼ਾਟਕਾਂ ਦੀਆਂ ਲੱਕੜਾਂ ਦੀਆਂ ਫਟ੍ਟੀਆਂ ਅੱਗ ਨਾਲ ਸਾੜ ਦਿੱਤੀਆਂ ਗਈਆਂ ਹਨ।
14 ਆਪਣੇ ਸ਼ਹਿਰ ਲਈ ਪਾਣੀ ਇਕੱਠਾ ਕਰ ਲੈ ਕਿਉਂ ਕਿ ਵੈਰੀਆਂ ਦੇ ਸਿਪਾਹੀ ਤੇਰੇ ਸ਼ਹਿਰ ਨੂੰ ਘੇਰ ਲੈਣਗੇ। ਉਹ ਕਿਸੇ ਵੀ ਮਨੁੱਖ ਨੂੰ ਸ਼ਹਿਰ ਅੰਦਰ ਪਾਣੀ ਜਾਂ ਅੰਨ ਨਾ ਲਿਆਉਣ ਦੇਣਗੇ। ਆਪਣੇ ਗੜ੍ਹਾਂ ਨੂੰ ਮਜ਼ਬੂਤ ਕਰ। ਮਿੱਟੀ ਵਿੱਚ ਜਾ। ਗਾਰਾ ਲਤਾੜ, ਆਵਾ ਪਕਾਅ ਅਤੇ ਹੋਰ ਇੱਟਾਂ ਤਿਆਰ ਕਰ। 15 ਤੂੰ ਉਹ ਸਭ ਕੁਝ ਕਰ ਸੱਕਦਾ ਹੈਂ, ਪਰ ਅੱਗ ਤੈਨੂੰ ਬਿਲਕੁਲ ਸੁਆਹ ਕਰ ਦੇਵੇਗੀ ਅਤੇ ਤੂੰ ਤਲਵਾਰ ਨਾਲ ਵੱਢਿਆ ਜਾਵੇਂਗਾ। ਤੇਰੀ ਜ਼ਮੀਨ ਟਿੱਡੀਦਲ ਵੱਲੋਂ ਖਾਧੀ ਜ਼ਮੀਨ ਵਾਂਗ ਉੱਜੜ ਜਾਵੇਗੀ। ਜਿਵੇਂ ਕਿ ਟਿੱਡੀਆਂ ਦਾ ਦਲ ਆਇਆ ਤੇ ਸਭ ਕੁਝ ਵੀਰਾਨ ਕਰ ਗਿਆ ਹੋਵੇ।
ਨੀਨਵਾਹ ਤੂੰ ਆਪਣੇ-ਆਪਨੂੰ ਸਲਾ ਵਾਂਗ ਵੱਧਾਇਆ ਆਪਣੇ-ਆਪ ਨੂੰ ਟਿੱਡੀ ਦਲ ਵਾਂਗ ਵੱਧਾਇਆ। 16 ਤੇਰੇ ਕੋਲ ਬਹੁਤ ਸਾਰੇ ਵਪਾਰੀ ਹਨ ਜੋ ਬਾਓਁ ਬਾਵੇਂ ਜਾਂਦੇ ਤੇ ਵਸਤਾਂ ਖਰੀਦਦੇ ਹਨ। ਉਨ੍ਹਾਂ ਦੀ ਗਿਣਤੀ ਅਕਾਸ਼ ’ਚ ਤਾਰਿਆਂ ਜਿੰਨੀ ਹੈ। ਉਨ੍ਹਾਂ ਦੀ ਤਾਦਾਤ ਉਸ ਟਿੱਡੀ ਦਲ ਵਾਂਗਰਾਂ ਹੈ ਜੋ ਆਉਂਦਾ ਹੈ ਤੇ ਸਭ ਕੁਝ ਚਟ੍ਟ ਕਰ ਜਾਂਦਾ ਹੈ। ਜਦੋਂ ਸਭ ਕੁਝ ਸਾਫ਼ ਕਰ ਲੈਂਦਾ ਹੈ ਤਾਂ ਮੁੜ ਜਾਂਦਾ ਹੈ। 17 ਤੇਰੇ ਸ਼ਾਹੀ ਲੋਕ ਵੀ ਉਨ੍ਹਾਂ ਟਿੱਡੀਆਂ ਵਾਂਗ ਹਨ। ਤੇਰੇ ਸੈਨਾਪਤੀ ਸਲ੍ਹਾ ਦੇ ਦਲਾਂ ਵਾਂਗ ਹਨ ਜੋ ਸਰਦੀਆਂ ਦੇ ਦਿਨਾਂ ਵਿੱਚ ਪੱਥਰ ਦੀਆਂ ਦੀਵਾਰਾਂ ਤੇ ਟਿਕਦਾ ਹੈ, ਜਦੋਂ ਸੂਰਜ ਚੜ੍ਹਦਾ ਹੈ, ਦੀਵਾਰ ਗਰਮ ਹੋਣ ਲੱਗਦੀ ਹੈ, ਤਾਂ ਉੱਡ ਜਾਂਦਾ ਹੈ ਤੇ ਕਿਸੇ ਨੂੰ ਪਤਾ ਨਹੀਂ ਲਗਦਾ ਕਿ ਉਹ ਕਿੱਥੋ ਗਿਆ। ਤੇਰੇ ਸੈਨਾਪਤੀ ਤੇ ਸ਼ਾਹੀ ਅਫ਼ਸਰ ਵੀ ਇਵੇਂ ਹੀ ਹਨ।
18 ਹੇ ਅੱਸ਼ੂਰ ਦੇ ਪਾਤਸ਼ਾਹ, ਤੇਰੇ ਆਜੜੀ (ਆਗੂ) ਵੀ ਘੂਕ ਸੁਤ੍ਤੇ ਪਏ ਹਨ। ਉਹ ਤਾਕਤਵਰ ਮਨੁੱਖ ਲੰਮੇ ਪਏ ਹੋਏ ਹਨ। ਤੇ ਤੇਰੀਆਂ ਭੇਡਾਂ (ਉੱਮਤਾਂ) ਪਹਾੜਾਂ ਉੱਪਰ ਖਿਲਰੀਆਂ-ਵਿੱਚਰਦੀਆਂ ਹਨ ਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਉਨ੍ਹਾਂ ਨੂੰ ਵਾਪਸ ਲਿਆਵੇ। 19 ਨੀਨਵਾਹ! ਤੂੰ ਬੁਰੀ ਤਰ੍ਹਾਂ ਜ਼ਖਮੀ ਹੋਇਆ ਹੈਂ ਪਰ ਕੋਈ ਤੇਰਾ ਘਾਵ ਪੂਰ ਨਹੀਂ ਸੱਕਦਾ। ਜਿਹੜਾ ਵੀ ਕੋਈ ਤੇਰਾ ਦੁਰ-ਸਮਾਚਾਰ ਸੁਣਦਾ ਹੈ ਤਾੜੀਆਂ ਮਾਰਦਾ ਹੈ। ਉਹ ਸਭ ਖੁਸ਼ ਹਨ। ਕਿਉਂ ਕਿ ਜੋ ਕਸ਼ਟ ਤੂੰ ਹਮੇਸ਼ਾ ਉਨ੍ਹਾਂ ਨੂੰ ਦਿੰਦਾ ਰਿਹਾ ਉਸ ਕਾਰਣ ਉਹ ਬੜੇ ਦੁੱਖੀ ਸਨ।
2010 by World Bible Translation Center