Print Page Options
Previous Prev Day Next DayNext

Bible in 90 Days

An intensive Bible reading plan that walks through the entire Bible in 90 days.
Duration: 88 days
Punjabi Bible: Easy-to-Read Version (ERV-PA)
Version
1 ਥੱਸਲੁਨੀਕੀਆਂ ਨੂੰ 1 - ਫ਼ਿਲੇਮੋਨ ਨੂੰ

ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ। ਉਹ ਕਲੀਸਿਯਾ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਨਮਿੱਤ ਹੈ।

ਪਰਮੇਸ਼ੁਰ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਦੇਵੇ।

ਥੱਸਲੁਨੀਕੀਆਂ ਦਾ ਜੀਵਨ ਅਤੇ ਵਿਸ਼ਵਾਸ

ਜਦੋਂ ਅਸੀਂ ਪ੍ਰਾਰਥਨਾ ਕਰਦੇ ਹਾਂ ਤਾਂ ਹਮੇਸ਼ਾ ਤੁਹਾਨੂੰ ਯਾਦ ਕਰਦੇ ਹਾਂ ਅਤੇ ਤੁਹਾਡੇ ਸਾਰਿਆਂ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ, ਜਦੋਂ ਅਸੀਂ ਪਰਮੇਸ਼ੁਰ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰਦੇ ਹਾਂ। ਅਸੀਂ ਹਮੇਸ਼ਾ ਉਨ੍ਹਾਂ ਗੱਲਾਂ ਲਈ ਜਿਹੜੀਆਂ ਤੁਸੀਂ ਆਪਣੇ ਵਿਸ਼ਵਾਸ ਰਾਹੀਂ ਕੀਤੀਆਂ ਹਨ, ਧੰਨਵਾਦ ਕਰਦੇ ਹਾਂ। ਅਤੇ ਉਸ ਕੰਮ ਲਈ ਜਿਹੜਾ ਤੁਸੀਂ ਆਪਣੇ ਪਿਆਰ ਸਦਕਾ ਕੀਤਾ ਹੈ ਧੰਨਵਾਦ ਕਰਦੇ ਹਾਂ। ਅਸੀਂ ਉਸਦਾ ਧੰਨਵਾਦ ਕਰਦੇ ਹਾਂ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਆਪਣੀ ਆਸ ਲਈ ਮਜਬੂਤ ਹੋ।

ਭਰਾਵੋ ਅਤੇ ਭੈਣੋ ਪਰਮੇਸ਼ੁਰ ਤੁਹਾਨੂੰ ਪਿਆਰ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਸ ਨੇ ਤੁਹਾਨੂੰ ਆਪਣੇ ਲੋਕ ਬਨਾਉਣ ਲਈ ਚੁਣਿਆ ਹੈ। ਅਸੀਂ ਤੁਹਾਡੇ ਲਈ ਖੁਸ਼ਖਬਰੀ ਲਿਆਂਦੀ। ਪਰ ਅਸੀਂ ਸਿਰਫ਼ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ। ਅਸੀਂ ਉਸ ਖੁਸ਼ਖਬਰੀ ਨੂੰ ਸ਼ਕਤੀ ਨਾਲ ਲਿਆਂਦਾ ਅਸੀਂ ਇਸ ਨੂੰ ਪਵਿੱਤਰ ਆਤਮਾ ਦੇ ਨਾਲ ਲਿਆਂਦਾ ਅਤੇ ਵੱਧ ਨਿਸ਼ਚਿਤਤਾ ਨਾਲ ਕਿ ਇਹ ਸੱਚ ਸੀ। ਤੁਸੀਂ ਇਹ ਵੀ ਜਾਣਦੇ ਹੋ ਕਿ ਜਦੋਂ ਅਸੀਂ ਤੁਹਾਡੇ ਨਾਲ ਸਾਂ ਅਸੀਂ ਕਿਵੇਂ ਰਹਿੰਦੇ ਸਾਂ। ਅਸੀਂ ਉਸ ਤਰ੍ਹਾਂ ਤੁਹਾਡੀ ਸਹਾਇਤਾ ਕਰਨ ਲਈ ਤਿਆਰ ਜਿਉਂ ਰਹੇ ਸਾਂ। ਇਸ ਲਈ ਤੁਸੀਂ ਸਾਡੇ ਅਤੇ ਪ੍ਰਭੂ ਵਰਗੇ ਬਣ ਗਏ। ਤੁਸੀਂ ਬਹੁਤ ਮੁਸ਼ਕਿਲਾਂ ਰਾਹੀਂ ਗੁਜਰੇ ਪਰ ਫ਼ੇਰ ਵੀ ਤੁਸੀਂ ਉਪਦੇਸ਼ ਨੂੰ ਖੁਸ਼ੀ ਨਾਲ ਪ੍ਰਵਾਨ ਕੀਤਾ ਇਹ ਖੁਸ਼ੀ ਤੁਹਾਨੂੰ ਪਵਿੱਤਰ ਆਤਮਾ ਨੇ ਦਿੱਤੀ।

ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਮੂਹ ਸ਼ਰਧਾਲੂਆਂ ਲਈ ਇੱਕ ਮਿਸਾਲ ਬਣ ਗਏ। ਤੁਹਾਡੇ ਰਾਹੀਂ ਪ੍ਰਭੂ ਦੇ ਉਪਦੇਸ਼ ਮਕਦੂਨਿਯਾ ਅਤੇ ਅਖਾਯਾ ਵਿੱਚ ਫ਼ੈਲ ਗਏ। ਅਤੇ ਤੁਹਾਡਾ ਪਰੇਸ਼ੁਰ ਵਿੱਚ ਵਿਸ਼ਵਾਸ ਵੀ ਹਰ ਥਾਂ ਮਸ਼ਹੂਰ ਹੋ ਗਿਆ। ਇਸ ਲਈ ਸਾਨੂੰ ਵਿਸ਼ਵਾਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ। ਹਰ ਥਾਂ ਲੋਕੀ ਉਸ ਚੰਗੇ ਢੰਗ ਬਾਰੇ ਗੱਲਾਂ ਕਰਦੇ ਹਨ ਜਿਸ ਨਾਲ ਤੁਸੀਂ ਸਾਡਾ ਸੁਆਗਤ ਕੀਤਾ ਸੀ ਜਦੋਂ ਅਸੀਂ ਤੁਹਾਡੇ ਕੋਲ ਆਏ ਸੀ। ਉਹ ਲੋਕ ਦੱਸਦੇ ਹਨ ਕਿ ਕਿਵੇਂ ਤੁਸੀਂ ਮੂਰਤੀਆਂ ਦੀ ਪੂਜਾ ਛੱਡ ਦਿੱਤੀ ਅਤੇ ਜਿਉਂਦੇ ਅਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਬਦਲ ਗਏ। 10 ਤੁਸੀਂ ਮੂਰਤੀਆਂ ਦੀ ਪੂਜਾ ਛੱਡ ਕੇ ਪਰਮੇਸ਼ੁਰ ਦੇ ਪੁੱਤਰ ਦੀ ਸਵਰਗ ਵਿੱਚੋਂ ਆਮਦ ਨੂੰ ਉਡੀਕਣ ਲੱਗੇ। ਪਰਮੇਸ਼ੁਰ ਨੇ ਆਪਣੇ ਪੁੱਤਰ ਯਿਸੂ ਨੂੰ ਮੁਰਦੇ ਤੋਂ ਜਿਵਾਲਿਆ। ਯਿਸੂ ਹੀ ਹੈ ਜੋ ਸਾਨੂੰ ਪਰਮੇਸ਼ੁਰ ਦੇ ਗੁੱਸੇ ਤੋਂ ਬਚਾਵੇਗਾ ਜੋ ਕਿ ਆ ਰਿਹਾ ਹੈ।

ਥੱਸਲੁਨੀਕਾ ਵਿੱਚ ਪੌਲੁਸ ਦਾ ਕਾਰਜ

ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਤੁਹਾਡੀ ਜਗ਼੍ਹਾ ਵੱਲ ਸਾਡੀ ਫ਼ੇਰੀ ਅਸਫ਼ਲ ਨਹੀਂ ਸੀ। ਤੁਹਾਡੇ ਵੱਲੋਂ ਆਉਣ ਤੋਂ ਪਹਿਲਾਂ ਅਸੀਂ ਫ਼ਿਲਿੱਪੈ ਵਿੱਚ ਕਸ਼ਟ ਸਹਾਰੇ। ਉੱਥੋਂ ਦੇ ਲੋਕਾਂ ਨੇ ਸਾਡੇ ਖਿਲਾਫ਼ ਮੰਦੀਆਂ ਗੱਲਾਂ ਆਖੀਆਂ। ਤੁਸੀਂ ਇਸ ਬਾਰੇ ਸਭ ਕੁਝ ਜਾਣਦੇ ਹੋ। ਅਤੇ ਜਦੋਂ ਅਸੀਂ ਤੁਹਾਡੇ ਕੋਲ ਆਏ ਬਹੁਤ ਸਾਰੇ ਲੋਕ ਸਾਡੇ ਖਿਲਾਫ਼ ਸਨ। ਪਰ ਸਾਡੇ ਪਰਮੇਸ਼ੁਰ ਨੇ ਦਲੇਰ ਬਣਨ ਵਿੱਚ ਸਾਡੀ ਸਹਾਇਤਾ ਕੀਤੀ। ਉਸ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਵਿੱਚ ਸਾਡੀ ਸਹਾਇਤਾ ਕੀਤੀ। ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ। ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰੱਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹੜਾ ਸਾਡੇ ਦਿਲਾਂ ਨੂੰ ਪਰੱਖਦਾ ਹੈ।

ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ।

ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। [a] ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬੱਚਿਆਂ ਦਾ ਧਿਆਨ ਰੱਖਦੀ ਹੈ। ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ। ਭਰਾਵੋ ਅਤੇ ਭੈਣੋ, ਮੈਂ ਜਾਣਦਾ ਹਾਂ ਕਿ ਤੁਹਾਨੂੰ ਸਾਡੀ ਸਖਤ ਮਿਹਨਤ ਦਾ ਚੇਤਾ ਹੈ। ਅਸੀਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦਿਨ ਰਾਤ ਕੰਮ ਕੀਤਾ। ਜਦੋਂ ਅਸੀਂ ਤੁਹਾਡੇ ਦਰਮਿਆਨ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕਰ ਰਹੇ ਸਾਂ, ਅਸੀਂ ਤੁਹਾਡੇ ਵਿੱਚੋਂ ਕਿਸੇ ਉੱਪਰ ਵੀ ਬੋਝ ਨਹੀਂ ਬਣੇ।

10 ਸ਼ਰਧਾਲੂਓ, ਜਦੋਂ ਅਸੀਂ ਤੁਹਾਦੇ ਨਾਲ ਸਾਂ, ਅਸੀਂ ਪਵਿੱਤਰ, ਧਰਮੀ ਅਤੇ ਦੋਸ਼ ਰਹਿਤ ਜ਼ਿੰਦਗੀ ਵਤੀਤ ਕੀਤੀ। ਤੁਸੀਂ ਜਾਣਦੇ ਹੋ ਕਿ ਇਹ ਸੱਚ ਹੈ ਅਤੇ ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। 11 ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚ ਹਰ ਇੱਕ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਜਿਹੋ ਜਿਹਾ ਕੋਈ ਪਿਤਾ ਆਪਣੇ ਬੱਚਿਆਂ ਨਾਲ ਕਰਦਾ ਹੈ। 12 ਅਸੀਂ ਤੁਹਾਨੂੰ ਹੌਂਸਲਾ ਦਿੱਤਾ, ਤੁਹਾਨੂੰ ਸੱਕੂਨ ਦਿੱਤਾ, ਅਤੇ ਅਸੀਂ ਤੁਹਾਨੂੰ ਪਰਮੇਸ਼ੁਰ ਲਈ ਚੰਗੀਆਂ ਜ਼ਿੰਦਗੀਆਂ ਜਿਉਣ ਲਈ ਆਖਿਆ। ਪਰਮੇਸ਼ੁਰ ਤੁਹਾਨੂੰ ਆਪਣੇ ਰਾਜ ਅਤੇ ਆਪਣੀ ਮਹਿਮਾ ਵੱਲ ਬੁਲਾਉਂਦਾ ਹੈ।

13 ਇਹ ਵੀ ਕਿ, ਜਿਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਨੂੰ ਕਬੂਲਿਆ ਅਸੀਂ ਨਿਰੰਤਰ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹਿੰਦੇ ਹਾਂ। ਤੁਸੀਂ ਸਾਥੋਂ ਇਹ ਸੰਦੇਸ਼ ਸੁਣਿਆ ਅਤੇ ਇਸ ਨੂੰ ਪ੍ਰਮੇਸ਼ੁਰ ਦੇ ਸ਼ਬਦਾਂ ਵਾਂਗ ਕਬੂਲ ਲਿਆ ਨਾ ਕਿ ਇਨਸਾਨੀ ਸ਼ਬਦਾਂ ਵਾਂਗ। ਅਤੇ ਸੱਚਮੁੱਚ ਇਹ ਪਰਮੇਸ਼ੁਰ ਦਾ ਸੰਦੇਸ਼ ਹੈ। ਅਤੇ ਇਹ ਸੰਦੇਸ਼ ਤੁਹਾਡੇ ਵਿੱਚ ਕੰਮ ਕਰਦਾ ਹੈ ਜੋ ਸ਼ਰਧਾਲੂ ਹੋ। 14 ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਰਗੇ ਬਣ ਗਏ, ਜੋ ਕਿ ਮਸੀਹ ਯਿਸੂ ਵਿੱਚ ਯਹੂਦਿਯਾ ਵਿੱਚ ਹਨ। ਯਹੂਦਿਆਂ ਵਿੱਚ ਪਰਮੇਸ਼ੁਰ ਦੇ ਲੋਕਾਂ ਨੇ ਉੱਥੋਂ ਦੇ ਹੋਰ ਯਹੂਦੀਆਂ ਵੱਲੋਂ ਕਸ਼ਟ ਸਹਾਰੇ, ਅਤੇ ਤੁਸੀਂ ਆਪਣੇ ਹੀ ਦੇਸ਼ ਦੇ ਲੋਕਾਂ ਵੱਲੋਂ ਵੀ ਕਸ਼ਟ ਸਹਾਰੇ। 15 ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ। 16 ਹਾਂ! ਉਹ ਸਾਨੂੰ ਗੈਰ-ਯਹੂਦੀਆਂ ਨੂੰ ਉਪਦੇਸ਼ ਦੇਣ ਤੋਂ ਰੋਕਣ ਦੀ ਕੋਸ਼ਿਸ਼ ਕਰਦੇ ਹਨ। ਅਸੀਂ ਗੈਰ-ਯਹੂਦੀਆਂ ਨੂੰ ਇਸ ਲਈ ਪ੍ਰਚਾਰ ਕਰਦੇ ਹਾਂ ਤਾਂ ਜੋ ਉਨ੍ਹਾਂ ਨੂੰ ਬਚਾਇਆ ਜਾ ਸੱਕੇ। ਪਰ ਉਹ ਯਹੂਦੀ ਆਪਣੇ ਹੁਣ ਤੱਕ ਕੀਤੇ ਪਾਪਾਂ ਵਿੱਚ ਹੋਰ ਪਾਪ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਪਰਮੇਸ਼ੁਰ ਦਾ ਪੂਰਾ ਕਰੋਧ ਉਨ੍ਹਾਂ ਉੱਪਰ ਹੈ।

ਪੌਲੁਸ ਦੀ ਉਨ੍ਹਾਂ ਕੋਲ ਫ਼ੇਰ ਜਾਣ ਦੀ ਇੱਛਾ

17 ਭਰਾਵੋ ਅਤੇ ਭੈਣੋ, ਅਸੀਂ ਥੋੜੇ ਸਮੇਂ ਲਈ ਤੁਹਾਡੇ ਕੋਲੋਂ ਅਲੱਗ ਹੋ ਗਏ ਸਾਂ। ਅਸੀਂ ਤੁਹਾਡੇ ਨਾਲ ਨਹੀਂ ਸਾਂ ਪਰ ਸਾਡੀਆਂ ਸੋਚਾਂ ਹਮੇਸ਼ਾਂ ਤੁਹਾਡੇ ਨਾਲ ਸਨ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ ਅਤੇ ਅਸੀਂ ਤੁਹਾਨੂੰ ਮਿਲਣ ਲਈ ਬਹੁਤ ਜਤਨ ਕੀਤੇ। 18 ਹਾਂ, ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸਾਂ। ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ। 19 ਤੁਸੀਂ ਸਾਡੀ ਆਸ, ਸਾਡੀ ਖੁਸ਼ੀ ਅਤੇ ਸਾਡਾ ਤਾਜ ਹੋ ਜਿਸ ਵਾਸਤੇ ਅਸੀਂ ਉਦੋਂ ਮਾਣ ਕਰਾਂਗੇ ਜਦੋਂ ਸਾਡਾ ਪ੍ਰਭੂ ਯਿਸੂ ਮਸੀਹ ਆਵੇਗਾ। 20 ਸੱਚਮੁੱਚ ਹੀ ਤੁਸੀਂ ਸਾਡੀ ਮਹਿਮਾ ਅਤੇ ਸਾਡੀ ਖੁਸ਼ੀ ਹੋ।

ਅਸੀਂ ਤੁਹਾਡੇ ਕੋਲ ਨਹੀਂ ਆ ਸੱਕੇ, ਪਰ ਹੋਰ ਕੁਝ ਸਮਾਂ ਇੰਤਜਾਰ ਕਰਨਾ ਬਹੁਤ ਔਖਾ ਸੀ। ਇਸ ਲਈ ਅਸੀਂ ਫ਼ੈਸਲਾ ਕੀਤਾ ਕਿ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜੀਏ ਤੇ ਅਥੇਨੇ ਵਿੱਚ ਇੱਕਲੇ ਰਹੀਏ। ਤਿਮੋਥਿਉਸ ਸਾਡਾ ਭਰਾ ਹੈ। ਉਹ ਪਰਮੇਸ਼ੁਰ ਲਈ ਸਾਡੇ ਨਾਲ ਕੰਮ ਕਰਦਾ ਹੈ ਉਹ ਯਿਸੂ ਮਸੀਹ ਬਾਰੇ ਖੁਸ਼ਖਬਰੀ ਫ਼ੈਲਾ ਰਿਹਾ ਹੈ। ਅਸੀਂ ਤਿਮੋਥਿਉਸ ਨੂੰ ਤੁਹਾਡੇ ਵਿਸ਼ਵਾਸ ਨੂੰ ਮਜਬੂਤ ਬਨਾਉਣ ਲਈ ਅਤੇ ਤੁਹਾਨੂੰ ਆਰਾਮ ਦੇਣ ਲਈ ਭੇਜਿਆ। ਅਸੀਂ ਤਿਮੋਥਿਉਸ ਨੂੰ ਇਸ ਲਈ ਭੇਜਿਆ ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਨ੍ਹਾਂ ਮੁਸੀਬਤਾਂ ਤੋਂ ਪਰੇਸ਼ਾਨ ਨਾ ਹੋਵੇ ਜਿਹੜੀਆਂ ਹੁਣ ਸਾਨੂੰ ਹਨ। ਤੁਸੀਂ ਖੁਦ ਜਾਣਦੇ ਹੋ ਕਿ ਉਹ ਮੁਸੀਬਤਾਂ ਸਾਡੇ ਨਾਲ ਵਾਪਰਨ ਵਾਲੀਆਂ ਹਨ। ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦੱਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈ। ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸੱਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸੱਕਿਆ ਤਾਂ ਮੈਂ ਉਸ ਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਸ਼ੈਤਾਨ ਜਿਹੜਾ ਲੋਕਾਂ ਨੂੰ ਪਰਤਾਉਂਦਾ ਹੈ ਸ਼ਾਇਦ ਉਸ ਨੇ ਤੁਹਾਨੂੰ ਪਰਤਾਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕੜੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ।

ਪਰ ਤਿਮੋਥਿਉਸ ਤੁਹਾਡੇ ਕੋਲੋਂ ਸਾਡੇ ਕੋਲ ਵਾਪਸ ਆ ਗਿਆ। ਉਹ ਸਾਡੇ ਲਈ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਖੁਸ਼ਖਬਰੀ ਲਿਆਇਆ। ਉਸ ਨੇ ਸਾਨੂੰ ਦੱਸਿਆ ਕਿ ਤੁਹਾਡੇ ਕੋਲ ਹਮੇਸ਼ਾ ਸਾਡੀਆਂ ਚੰਗੀਆਂ ਯਾਦਾਂ ਹਨ। ਉਸ ਨੇ ਸਾਨੂੰ ਦੱਸਿਆ ਕਿ ਤੁਹਾਨੂੰ ਸਾਨੂੰ ਫ਼ੇਰ ਮਿਲਣ ਦੀ ਬਹੁਤ ਚਾਹਨਾ ਹੈ। ਇਸੇ ਤਰ੍ਹਾਂ, ਸਾਨੂੰ ਵੀ ਤੁਹਾਨੂੰ ਮਿਲਣ ਦੀ ਬਹੁਤ ਚਾਹਨਾ ਹੈ। ਇਸ ਲਈ ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਕਾਰਣ ਸੁਖੀ ਹਾਂ। ਅਸੀਂ ਤਕਲੀਫ਼ਾਂ ਅਤੇ ਪਰੇਸ਼ਾਨੀਆਂ ਨਾਲ ਘਿਰੇ ਹੋਈਏ ਪਰ ਅਸੀਂ ਹਾਲੇ ਵੀ ਸੁਖੀ ਹਾਂ। ਜੇਕਰ ਤੁਸੀਂ ਦ੍ਰਿੜਤਾ ਨਾਲ ਪ੍ਰਭੂ ਵਿੱਚ ਖਲੋਤੇ ਹੋਂ, ਫ਼ੇਰ ਸਾਡਾ ਜੀਵਨ ਸੱਚਮੁੱਚ ਭਰਪੂਰ ਹੈ। ਤੁਹਾਡੇ ਕਾਰਣ ਸਾਨੂੰ ਆਪਣੇ ਪਰਮੇਸ਼ੁਰ ਅੱਗੇ ਕਿੰਨੀ ਖੁਸ਼ੀ ਹੈ। ਇਸ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। ਪਰ ਅਸੀਂ ਆਪਣੀ ਸਾਰੀ ਪ੍ਰਸੰਨਤਾ ਲਈ ਉਸਦਾ ਕਾਫ਼ੀ ਧੰਨਵਾਦ ਨਹੀਂ ਕਰ ਸੱਕਦੇ। 10 ਅਸੀਂ ਰਾਤ ਦਿਨ ਤੁਹਾਡੇ ਬਾਰੇ ਪ੍ਰਾਰਥਨਾ ਕਰਦੇ ਰਹਿੰਦੇ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਇੱਕ ਵਾਰ ਫ਼ੇਰ ਉੱਥੇ ਆ ਸੱਕੀਏ ਤੇ ਤੁਹਾਨੂੰ ਮਿਲ ਸੱਕੀਏ ਤੁਹਾਡੇ ਵਿਸ਼ਵਾਸ ਨੂੰ ਹੋਰ ਮਜਬੂਤ ਬਨਾਉਣ ਲਈ ਤੁਹਾਨੂੰ ਸਾਰੀਆਂ ਚੀਜ਼ਾਂ ਪ੍ਰਦਾਨ ਕਰ ਸੱਕੀਏ।

11 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ। 12 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵੱਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ। 13 ਅਸੀਂ ਇਹ ਪ੍ਰਾਰਥਨਾ ਇਸ ਲਈ ਕਰਦੇ ਹਾਂ ਤਾਂ ਜੋ ਤੁਹਾਡੇ ਹਿਰਦੇ ਮਜ਼ਬੂਤ ਬਣਾਏ ਜਾ ਸੱਕਣ। ਫ਼ੇਰ ਤੁਸੀਂ ਸਾਡੇ ਪਰਮੇਸ਼ੁਰ ਅਤੇ ਪਿਤਾ ਅੱਗੇ ਪਵਿੱਤਰ ਅਤੇ ਦੋਸ਼ ਰਹਿਤ ਹੋਵੋਂਗੇ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰੇ ਪਵਿੱਤਰ ਲੋਕਾਂ ਨਾਲ ਆਵੇਗਾ।

ਪਰਮੇਸ਼ੁਰ ਨੂੰ ਪ੍ਰਸੰਨ ਕਰਨ ਵਾਲਾ ਜੀਵਨ

ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿੱਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵੱਧ ਤੋਂ ਵੱਧ ਜਿਉਣ ਲਈ ਉਤਸਾਹਤ ਕਰਦੇ ਹਾਂ। ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ। ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪਾਂ ਤੋਂ ਦੂਰ ਰਹੋ। ਪਰਮੇਸ਼ੁਰ ਚਾਹੁੰਦਾ ਹੈ। ਕਿ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸਰੀਰ ਉੱਤੇ ਕਾਬੂ ਰੱਖਣਾ ਸਿੱਖ ਲਵੇ। ਆਪਣੇ ਸਰੀਰ ਦਾ ਇਸਤੇਮਾਲ ਉਸ ਢੰਗ ਨਾਲ ਕਰੋ ਜਿਹੜਾ ਪਵਿੱਤਰ ਅਤੇ ਸਤਿਕਾਰਯੋਗ ਹੈ। ਆਪਣੇ ਸਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹੜੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ। ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉੱਠਾਉਣਾ ਚਾਹੀਦਾ। ਜਿਹੜੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਤਾਵਨੀ ਦੇ ਚੁੱਕੇ ਹਾਂ। ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸੱਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ। ਇਸ ਲਈ ਜਿਹੜਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।

ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋੜ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿੱਖਾਇਆ ਹੈ। 10 ਅਤੇ ਸੱਚਮੁੱਚ ਹੀ ਤੁਸੀਂ ਸਾਰੇ ਮਕਦੂਨਿਯਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹੋ। ਭਰਾਵੋ ਅਤੇ ਭੈਣੋ ਹੁਣ ਅਸੀਂ ਤੁਹਾਨੂੰ ਉਨ੍ਹਾਂ ਨੂੰ ਹੋਰ ਵੱਧੇਰੇ ਪਿਆਰ ਕਰਨ ਲਈ ਉਤਸਾਹਿਤ ਕਰਦੇ ਹਾਂ।

11 ਅਮਨ ਭਰਪੂਰ ਜੀਵਨ ਜਿਉਣ ਲਈ ਜੋ ਕੁਝ ਵੀ ਤੁਸੀਂ ਕਰ ਸੱਕਦੇ ਹੋ ਉਹੀ ਕਰੋ। ਆਪਣੇ ਕਾਰੋਬਾਰ ਦਾ ਖਿਆਲ ਰੱਖੋ ਅਤੇ ਆਪਣੀ ਰੋਜ਼ੀ ਕੁਮਾਉਣ ਲਈ ਕੰਮ ਕਰੋ। ਅਸੀਂ ਇਹ ਗੱਲਾਂ ਕਰਨ ਲਈ ਪਹਿਲਾਂ ਹੀ ਆਖ ਚੁੱਕੇ ਹਾਂ। 12 ਜੇ ਤੁਸੀਂ ਅਜਿਹੀਆਂ ਗੱਲਾਂ ਕਰੋਂਗੇ ਤਾਂ ਉਹ ਲੋਕ ਵੀ ਜਿਹੜੇ ਸ਼ਰਧਾਲੂ ਨਹੀਂ ਹਨ ਤੁਹਾਡੇ ਜੀਵਨ ਢੰਗ ਦੀ ਇੱਜ਼ਤ ਕਰਨਗੇ। ਅਤੇ ਤੁਹਾਨੂੰ ਆਪਣੀਆਂ ਲੋੜਾਂ ਲਈ ਹੋਰਨਾਂ ਲੋਕਾਂ ਉੱਪਰ ਨਿਰਭਰ ਨਹੀਂ ਹੋਣਾ ਪਵੇਗਾ।

ਪ੍ਰਭੂ ਦੀ ਆਮਦ

13 ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹੜੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦੀ। 14 ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਜੀ ਉੱਠਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹੜੇ ਮਰ ਚੁੱਕੇ ਹਨ।

15 ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹੜੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹੜੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਹਮਣੇ ਨਹੀਂ, ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ। 16 ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ। 17 ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹੜੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕੱਠੇ ਹੋਵਾਂਗੇ ਜਿਹੜੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ। 18 ਇਸ ਲਈ ਇੱਕ ਦੂਸਰੇ ਨੂੰ ਇਨ੍ਹਾਂ ਸ਼ਬਦਾਂ ਰਾਹੀਂ ਹੌਂਸਲਾ ਦਿਉ।

ਪ੍ਰਭੂ ਦੀ ਆਮਦ ਲਈ ਤਿਆਰ ਰਹੋ

ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ। ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ। ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰੱਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀੜਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ।

ਪਰ ਤੁਸੀਂ ਭਰਾਵੋ ਅਤੇ ਭੈਣੋ, ਹਨੇਰੇ ਵਿੱਚ ਨਹੀਂ ਜਿਉਂਦੇ। ਇਸ ਲਈ ਉਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਨਹੀਂ ਕਰੇਗਾ। ਤੁਸੀਂ ਸਾਰੇ ਜਿਹੜੇ ਰੋਸ਼ਨੀ ਵਿੱਚ ਜਿਉਂ ਰਹੇ ਹੋ, ਅਤੇ ਤੁਸੀਂ ਦਿਨ ਨਾਲ ਸੰਬੰਧਿਤ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸੰਬੰਧਿਤ ਨਹੀਂ ਹਾਂ। ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ। ਜਿਹੜੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹਨ। ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰੱਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ।

ਪਰਮੇਸ਼ੁਰ ਨੇ ਸਾਨੂੰ ਆਪਣਾ ਕਹਿਰ ਝੱਲਣ ਲਈ ਨਹੀਂ ਚੁਣਿਆ। ਪਰਮੇਸ਼ੁਰ ਨੇ ਸਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਰਾਹੀਂ ਮੁਕਤੀ ਪਾਉਣ ਲਈ ਚੁਣਿਆ। 10 ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕੱਠੇ ਉਸ ਦੇ ਨਾਲ ਜਿਉਂ ਸੱਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ। 11 ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ।

ਆਖਰੀ ਉਪਦੇਸ਼ ਅਤੇ ਸ਼ੁਭਕਾਮਨਾਵਾਂ

12 ਹੁਣ ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹੜੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹੜੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ। 13 ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹੜਾ ਉਹ ਕਰਦੇ ਹਨ।

ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ। 14 ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹੜੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹੜੇ ਡਰਦੇ ਹਨ। ਜਿਹੜੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ। 15 ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ।

16 ਹਮੇਸ਼ਾ ਖੁਸ਼ ਰਹੋ। 17 ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ। 18 ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ।

19 ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ। 20 ਅਗੰਮੀ ਵਾਕਾਂ ਨੂੰ ਇੰਝ ਨਾ ਸਮਝੋ ਜਿਵੇਂ ਕਿ ਉਹ ਮਹੱਤਵਹੀਣ ਹੋਣ। 21 ਪਰ ਹਰ ਗੱਲ ਦੀ ਪਰੱਖ ਕਰੋ। ਜੋ ਚੰਗਾ ਹੈ ਉਸ ਨੂੰ ਰੱਖ ਲਵੋ। 22 ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ।

23 ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁੱਰੱਖਿਅਤ ਅਤੇ ਦੋਸ਼ ਰਹਿਤ ਰਹਿਣ। 24 ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰੱਖ ਸੱਕਦੇ ਹੋ।

25 ਭਰਾਵੋ ਅਤੇ ਭੈਣੋ, ਕਿਰਪਾ ਕਰਕੇ ਸਾਡੇ ਲਈ ਪ੍ਰਾਰਥਨਾ ਕਰੋ। 26 ਜਦੋਂ ਤੁਸੀਂ ਇਕੱਠੇ ਹੋਵੋਂ ਤਾਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇੱਕ ਪਵਿੱਤਰ ਚੁੰਮਣ ਨਾਲ ਸ਼ੁਭਕਾਮਨਾਵਾਂ ਦਿਉ। 27 ਮੈਂ ਤੁਹਾਨੂੰ ਪ੍ਰਭੂ ਦੇ ਇਖਤਿਆਰ ਨਾਲ ਮਸੀਹ ਵਿੱਚ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇਹ ਪੱਤਰ ਪੜ੍ਹਕੇ ਸੁਣਾਉਣ ਲਈ ਆਖਦਾ ਹਾਂ। 28 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।

ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ ਤੁਸੀਂ ਲੋਕ ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੋ।

ਪਰਮੇਸ਼ੁਰ, ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੋਵੇ।

ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਲਈ ਹਮੇਸ਼ਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਅਤੇ ਸਾਨੂੰ ਇਹ ਕਰਨਾ ਚਾਹੀਦਾ ਹੈ ਕਿਉਂ ਕਿ ਸਾਡੇ ਲਈ ਇਹ ਠੀਕ ਹੈ ਕਿਉਂਕਿ ਤੁਹਾਡਾ ਵਿਸ਼ਵਾਸ ਵੱਧ-ਫ਼ੁੱਲ ਰਿਹਾ ਹੈ ਅਤੇ ਉਹ ਪਿਆਰ ਜਿਹੜਾ ਤੁਹਾਡੇ ਵਿੱਚੋਂ ਹਰ ਕੋਈ ਇੱਕ ਦੂਸਰੇ ਨੂੰ ਕਰਦਾ ਹੈ, ਉਹ ਵੀ ਵੱਧ-ਫ਼ੁੱਲ ਰਿਹਾ ਹੈ। ਇਸ ਲਈ ਅਸੀਂ ਪਰਮੇਸ਼ੁਰ ਦੀਆਂ ਕਲੀਸਿਆਵਾਂ ਵਿੱਚ ਘਮੰਡ ਕਰਦੇ ਹਾਂ ਕਿ ਤੁਸੀਂ ਕਿਵੇਂ ਤਕੜੇ ਰਹਿੰਦੇ ਹੋ ਅਤੇ ਨਿਹਚਾ ਰੱਖਦੇ ਹੋ। ਤੁਸੀਂ ਸਤਾਏ ਜਾ ਰਹੋ ਹੋ। ਅਤੇ ਤੁਸੀਂ ਬਹੁਤ ਸਾਰੀਆਂ ਮੁਸ਼ਕਿਲਾਂ ਰਾਹੀਂ ਲੰਘ ਰਹੇ ਹੋ ਪਰ ਤੁਸੀਂ ਤਕੜੇ ਰਹੋ ਅਤੇ ਵਿਸ਼ਵਾਸ ਰੱਖੋ।

ਪੌਲੁਸ ਪਰਮੇਸ਼ੁਰ ਦੇ ਨਿਆਂ ਬਾਰੇ ਦੱਸਦਾ ਹੈ

ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਆਪਣੇ ਨਿਆਂ ਵਿੱਚ ਸਹੀ ਹੈ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਉਸ ਦੇ ਰਾਜ ਦੇ ਯੋਗ ਹੋਵੋ। ਤੁਹਾਡੀਆਂ ਤਕਲੀਫ਼ਾਂ ਉਸ ਰਾਜ ਲਈ ਹਨ। ਪਰਮੇਸ਼ੁਰ ਉਹੀ ਕਰੇਗਾ ਜੋ ਸਹੀ ਹੈ ਉਹ ਉਨ੍ਹਾਂ ਲੋਕਾਂ ਨੂੰ ਤਕਲੀਫ਼ਾਂ ਦੇਵੇਗਾ ਜਿਹੜੇ ਤੁਹਾਨੂੰ ਤਕਲੀਫ਼ਾਂ ਦਿੰਦੇ ਹਨ। ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹੜੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਾਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ। ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ। ਉਨ੍ਹਾਂ ਲੋਕਾਂ ਨੂੰ ਅਜਿਹੀ ਤਬਾਹੀ ਵਾਲੀ ਸਜ਼ਾ ਦਿੱਤੀ ਜਾਵੇਗੀ ਜਿਹੜੀ ਹਮੇਸ਼ਾ ਜਾਰੀ ਰਹੇਗੀ ਉਨ੍ਹਾਂ ਨੂੰ ਪ੍ਰਭੂ ਦੇ ਨਾਲ ਰਹਿਣ ਦੀ ਇਜਾਜ਼ਤ ਨਹੀਂ ਮਿਲੇਗੀ ਉਨ੍ਹਾਂ ਲੋਕਾਂ ਨੂੰ ਉਸਦੀ ਮਹਾਨ ਸ਼ਕਤੀ ਤੋਂ ਦੂਰ ਰੱਖਿਆ ਜਾਵੇਗਾ। 10 ਇਹ ਉਸ ਦਿਨ ਵਾਪਰੇਗਾ ਜਦੋਂ ਸਾਡਾ ਪ੍ਰਭੂ ਯਿਸੂ ਆਵੇਗਾ। ਯਿਸੂ ਮਹਿਮਾਮਈ ਹੋਣ ਲਈ ਆਪਣੇ ਪਵਿੱਤਰ ਲੋਕਾਂ ਸਮੇਤ ਆਵੇਗਾ। ਉਹ ਸਾਰੇ ਲੋਕ, ਜਿਨ੍ਹਾਂ ਨੇ ਵਿਸ਼ਵਾਸ ਕੀਤਾ, ਹੈਰਾਨ ਹੋ ਜਾਣਗੇ ਜਦੋਂ ਉਹ ਯਿਸੂ ਨੂੰ ਵੇਖਣਗੇ। ਤੁਸੀਂ ਵਿਸ਼ਵਾਸੀਆਂ ਦੇ ਉਸ ਸਮੂਹ ਵਿੱਚ ਹੋਵੋਂਗੇ, ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਕੀਤਾ ਜਿਹੜੀਆਂ ਅਸੀਂ ਤੁਹਾਨੂੰ ਦੱਸੀਆਂ ਸਨ।

11 ਇਸ ਲਈ ਅਸੀਂ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ। ਅਸੀਂ ਆਪਣੇ ਪਰਮੇਸ਼ੁਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਚੰਗੇ ਢੰਗ ਨਾਲ ਜਿਉਣ ਵਿੱਚ ਤੁਹਾਡੀ ਮਦਦ ਕਰੇ, ਜਿਸ ਨੂੰ ਜਿਉਣ ਵਾਸਤੇ ਉਸ ਨੇ ਤੁਹਾਨੂੰ ਸੱਦਿਆ ਹੈ। ਤੁਹਾਡੇ ਅੰਦਰ ਦੀ ਚੰਗਿਆਈ ਤੁਹਾਨੂੰ ਚੰਗਾ ਕਰਨ ਲਈ ਹੌਂਸਲਾ ਦਿੰਦੀ ਹੈ ਅਤੇ ਤੁਹਾਡਾ ਵਿਸ਼ਵਾਸ ਤੁਹਾਡੇ ਪਾਸੋਂ ਕੰਮ ਕਰਵਾਉਂਦਾ ਹੈ, ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਨੂੰ ਆਪਣੀ ਸ਼ਕਤੀ ਨਾਲ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਕਰਨ ਵਿੱਚ ਸਹਾਈ ਹੋਵੇਗਾ। 12 ਅਸੀਂ ਇਨ੍ਹਾਂ ਸਭ ਗੱਲਾਂ ਲਈ ਇਸ ਲਈ ਪ੍ਰਾਰਥਨਾ ਕਰ ਰਹੇ ਹਾਂ ਤਾਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਤੁਹਾਡੇ ਵਿੱਚ ਮਹਿਮਾ ਮਈ ਹੋ ਸੱਕੇ ਅਤੇ ਤੁਸੀਂ ਉਸ ਵਿੱਚ ਮਹਿਮਾ ਹਾਸਿਲ ਕਰ ਸੱਕਦੇ ਹੋ। ਇਹ ਮਹਿਮਾ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਵੱਲੋਂ ਆਉਂਦੀ ਹੈ।

ਬੁਰੀਆਂ ਘਟਨਾਵਾਂ ਵਾਪਰਨਗੀਆਂ

ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕੱਠੇ ਹੋਵਾਂਗੇ। ਆਪਣੇ ਮਨਾਂ ਵਿੱਚ ਪਰੇਸ਼ਾਨ ਨਾ ਹੋਵੋ ਅਤੇ ਘਬਰਾਓ ਨਾ ਜੇਕਰ ਤੁਸੀਂ ਸੁਣੋਂ ਕਿ ਸਾਡੇ ਪ੍ਰਭੂ ਦਾ ਦਿਨ ਪਹਿਲਾਂ ਹੀ ਆ ਚੁੱਕਾ ਹੈ। ਕੋਈ ਇਹ ਗੱਲ ਅਗੰਮ ਵਾਕ ਜਾਂ ਸੰਦੇਸ਼ ਵਿੱਚ ਵੀ ਆਖ ਸੱਕਦਾ ਹੈ। ਜਾਂ ਤੁਸੀਂ ਇਸ ਬਾਰੇ ਕਿਸੇ ਚਿੱਠੀ ਵਿੱਚ ਪੜ੍ਹੋ ਜੋ ਕਿ ਕੋਈ ਦਾਵਾ ਕਰ ਸੱਕਦਾ ਹੈ ਕਿ ਉਹ ਪੱਤਰ ਸਾਡੇ ਵੱਲੋਂ ਹੈ। ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ [b] ਹੈ, ਪ੍ਰਗਟ ਨਹੀਂ ਹੁੰਦਾ। ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।

ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ? ਅਤੇ ਤੁਸੀਂ ਜਾਣਦੇ ਹੋ ਕਿ ਕੁਧਰਮੀ ਨੂੰ ਹੁਣ ਕਿਹੜੀ ਚੀਜ਼ ਰੋਕ ਰਹੀ ਹੈ ਉਸ ਨੂੰ ਹੁਣ ਇਸ ਲਈ ਰੋਕਿਆ ਜਾ ਰਿਹਾ ਹੈ ਕਿ ਉਹ ਸਹੀ ਸਮੇਂ ਪ੍ਰਗਟ ਹੋਵੇ। ਬਦੀ ਦੀ ਗੁਪਤ ਸ਼ਕਤੀ ਹੁਣ ਪਹਿਲਾਂ ਹੀ ਸੰਸਾਰ ਵਿੱਚ ਕਾਰਜ ਕਰ ਰਹੀ ਹੈ ਪਰ ਇੱਥੇ ਇੱਕ ਅਜਿਹਾ ਵੀ ਹੈ ਜਿਹੜਾ ਬਦੀ ਦੀ ਇਸ ਗੁਪਤ ਸ਼ਕਤੀ ਨੂੰ ਰੋਕ ਰਿਹਾ ਹੈ। ਉਹ ਇਸ ਨੂੰ ਉਦੋਂ ਤੱਕ ਰੋਕਦਾ ਰਹੇਗਾ ਜਦੋਂ ਤੱਕ ਉਹ ਹਟਾਇਆ ਨਹੀਂ ਜਾਂਦਾ। ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।

ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ। 10 ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ। 11 ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ। 12 ਇਸ ਲਈ ਉਹ ਸਾਰੇ ਲੋਕ ਜਿਹੜੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ।

ਤੁਹਾਨੂੰ ਮੁਕਤੀ ਲਈ ਚੁਣਿਆ ਗਿਆ ਹੈ

13 ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ। 14 ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸੱਦਿਆ ਸੀ। ਉਸ ਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸੱਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸੱਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸੱਕੋਂ 15 ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।

16-17 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਯਿਸੂ ਮਸੀਹ ਖੁਦ ਅਤੇ ਪਰਮੇਸ਼ੁਰ ਸਾਡਾ ਪਿਤਾ ਤੁਹਾਡੇ ਦਿਲਾਂ ਨੂੰ ਸੁੱਖ ਦੇਵੇਗਾ ਅਤੇ ਤੁਹਾਨੂੰ ਹਰ ਚੰਗੀ ਗੱਲ ਵਿੱਚ ਜੋ, ਤੁਸੀਂ ਕਰਦੇ ਅਤੇ ਆਖਦੇ ਹੋ, ਬਲ ਬਖਸ਼ੇ ਸਨ। ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ। ਆਪਣੀ ਕਿਰਪਾ ਰਾਹੀਂ ਉਸ ਨੇ ਸਾਨੂੰ ਚੰਗੀ ਆਸ ਅਤੇ ਆਰਾਮ ਦਿੱਤਾ ਹੈ ਜਿਹੜਾ ਅਮਰ ਹੈ।

ਸਾਡੇ ਲਈ ਪ੍ਰਾਰਥਨਾ ਕਰੋ

ਅੰਤਕਾਰ, ਭਰਾਵੋ ਅਤੇ ਭੈਣੋ, ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਪ੍ਰਭੂ ਦੇ ਉਪਦੇਸ਼ ਛੇਤੀ ਫ਼ੈਲਣੇ ਜਾਰੀ ਰਹਿਣ। ਪ੍ਰਾਰਥਨਾ ਕਰੋ ਕਿ ਲੋਕ ਉਨ੍ਹਾਂ ਉਪਦੇਸ਼ਾਂ ਨੂੰ ਉਸੇ ਤਰ੍ਹਾਂ ਮਾਣ ਦੇਣ ਜਿਵੇਂ ਕਿ ਇਹ ਤੁਹਾਡੇ ਨਾਲ ਵਾਪਰਿਆ। ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦ ਵਾਲੇ ਲੋਕਾਂ ਤੋਂ ਸੁਰੱਖਿਅਤ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ।

ਪਰ ਪ੍ਰਭੂ ਵਫ਼ਾਦਾਰ ਹੈ। ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ (ਸ਼ੈਤਾਨ) ਤੋਂ ਬਚਾਵੇਗਾ। ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਕਹੀਆਂ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਂਗੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡੇ ਹਿਰਦਿਆਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।

ਕੰਮ ਦਾ ਫ਼ਰਜ਼

ਭਰਾਵੋ ਅਤੇ ਭੈਣੋ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਅਧਿਕਾਰ ਰਾਹੀਂ ਤੁਹਾਨੂੰ ਇਹ ਆਦੇਸ਼ ਦਿੰਦੇ ਹਾਂ ਕਿ ਉਸ ਸ਼ਰਧਾਲੂ ਤੋਂ ਦੂਰ ਰਹੋ ਜਿਹੜਾ ਕੰਮ ਕਰਨ ਤੋਂ ਇਨਕਾਰ ਕਰਦਾ ਹੈ, ਉਹ ਲੋਕ ਜਿਹੜੇ ਕੰਮ ਕਰਨ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਉਪਦੇਸ਼ਾਂ ਤੇ ਅਮਲ ਨਹੀਂ ਕਰ ਰਹੇ, ਜਿਹੜੇ ਅਸੀਂ ਉਨ੍ਹਾਂ ਨੂੰ ਦਿੱਤੇ ਸਨ। ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਅਸੀਂ ਰਹਿੰਦੇ ਹਾਂ, ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਆਲਸੀ ਨਹੀਂ ਸਾਂ। ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾ ਉਸਦੀ ਕੀਮਤ ਦਿੱਤੀ, ਅਸੀਂ ਸਖਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਣ ਨਾ ਬਣੀਏ। ਅਸੀਂ ਲਗਭਗ ਦਿਨ ਰਾਤ ਕੰਮ ਕਰਦੇ ਰਹੇ। ਸਾਡੇ ਕੋਲ ਤੁਹਾਨੂੰ ਸਾਡੀ ਸਹਾਇਤਾ ਕਰਨ ਲਈ ਆਖਣ ਦਾ ਅਧਿਕਾਰ ਸੀ। ਪਰ ਅਸੀਂ ਆਪਣਾ ਧਿਆਨ ਰੱਖਣ ਲਈ ਕੰਮ ਕੀਤਾ ਤਾਂ ਕਿ ਅਸੀਂ ਤੁਹਾਡੇ ਲਈ ਅਨੁਸਰਣ ਕਰਨ ਦਾ ਇੱਕ ਉਦਾਹਰਣ ਬਣ ਸੱਕੀਏ। 10 ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।”

11 ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਅਤੇ ਉਹ ਲੋਕ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ। 12 ਅਸੀਂ ਉਨ੍ਹਾਂ ਲੋਕਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਹੋਰਨਾਂ ਨੂੰ ਕਸ਼ਟ ਦੇਣਾ ਬੰਦ ਕਰ ਦੇਣ ਅਤੇ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਉਨ੍ਹਾਂ ਨੂੰ ਕੰਮ ਕਰਕੇ ਆਪਣਾ ਭੋਜਨ ਕਮਾਉਣ ਦੀ ਬੇਨਤੀ ਕਰਦੇ ਹਾਂ। 13 ਭਰਾਵੋ ਅਤੇ ਭੈਣੋ, ਚੰਗਿਆਈ ਕਰਦਿਆਂ ਨਾ ਥੱਕੋ।

14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ। 15 ਪਰ ਉਸ ਨੂੰ ਇੰਝ ਕਰਾਰ ਨਾ ਦਿਉ ਜਿਵੇਂ ਕਿ ਉਹ ਤੁਹਾਡਾ ਦੁਸ਼ਮਣ ਹੋਵੇ। ਸਗੋਂ ਉਸ ਨੂੰ ਇੱਕ ਭਰਾ ਵਾਂਗ ਚਿਤਾਵਨੀ ਦਿਉ।

ਅੰਤਿਮ ਨਿਰਦੇਸ਼

16 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ।

17 ਮੈਂ ਪੌਲੁਸ ਹਾਂ, ਅਤੇ ਮੈਂ ਇਹ ਸ਼ੁਭਕਾਮਨਾਵਾਂ ਆਪਣੇ ਖੁਦ ਦੇ ਹੱਥੀ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖਾਸ ਨਿਸ਼ਾਨ ਹੈ ਅਤੇ ਇਹ ਦਰਸ਼ਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਵੇਂ ਹੀ ਲਿਖਦਾ ਹਾਂ।

18 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।

ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ।

ਤਿਮੋਥਿਉਸ ਨੂੰ। ਤੂੰ ਮੈਨੂੰ ਨਿਹਚਾ ਵਿੱਚ ਇੱਕ ਸੱਚੇ ਪੁੱਤਰ ਵਰਗਾ ਹੈ।

ਪਰਮੇਸ਼ੁਰ ਪਿਤਾ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਵੱਲੋਂ ਤੈਨੂੰ ਕਿਰਪਾ, ਮਿਹਰ ਤੇ ਸ਼ਾਂਤੀ ਮਿਲਦੀ ਰਹੇ।

ਝੂਠੇ ਉਪਦੇਸ਼ ਬਾਰੇ ਚੇਤਾਵਨੀ

ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸੱਕੋਂ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹੜੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪੱਤ੍ਰੀਆਂ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖੜ੍ਹਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ। ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ। ਕੁਝ ਲੋਕਾਂ ਨੇ ਇਹ ਗੱਲਾਂ ਨਹੀਂ ਕੀਤੀਆਂ। ਉਹ ਦੂਰ ਚੱਲੇ ਗਏ ਸਨ ਅਤੇ ਹੁਣ ਉਹ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰ ਰਹੇ ਹਨ ਜਿਹੜੀਆਂ ਨਿਕਾਰਥਕ ਹਨ। ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪੱਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ।

ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਸਹੀ ਢੰਗ ਨਾਲ ਸ਼ਰ੍ਹਾ ਦੀ ਵਰਤੋਂ ਕਰਦਾ ਹੈ ਤਾਂ ਸ਼ਰ੍ਹਾ ਚੰਗੀ ਹੈ। ਅਸੀਂ ਇਹ ਵੀ ਜਾਣਦੇ ਹਾਂ ਕਿ ਸ਼ਰ੍ਹਾ ਚੰਗੇ ਲੋਕਾਂ ਲਈ ਨਹੀਂ ਬਣਾਈ ਗਈ। ਸਗੋਂ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹੜੇ ਸ਼ਰ੍ਹਾ ਦੇ ਵਿਰੁੱਧ ਹਨ ਅਤੇ ਉਨ੍ਹਾਂ ਲੋਕਾਂ ਲਈ ਜਿਹੜੇ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹਨ। ਸ਼ਰ੍ਹਾ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਹਨ, ਉਨ੍ਹਾਂ ਲਈ ਜੋ ਪਾਪੀ ਹਨ, ਉਨ੍ਹਾਂ ਲਈ ਜਿਹੜੇ ਅਪਵਿੱਤਰ ਹਨ, ਉਨ੍ਹਾਂ ਲਈ ਜਿਹੜੇ ਮਜ਼ਹਬ ਦੇ ਖਿਲਾਫ਼ ਹਨ, ਉਨ੍ਹਾਂ ਲਈ ਜਿਹੜੇ ਆਪਣੇ ਮਾਤਾ ਪਿਤਾ ਨੂੰ ਮਾਰਦੇ ਹਨ, ਖੂਨੀਆਂ ਲਈ, 10 ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ। 11 ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ।

ਪਰਮੇਸ਼ੁਰ ਦੀ ਦਯਾ ਲਈ ਧੰਨਵਾਦ

12 ਮੈਂ ਮਸੀਹ ਯਿਸੂ, ਸਾਡੇ ਪ੍ਰਭੂ, ਦਾ ਧੰਨਵਾਦ ਕਰਦਾ ਹਾਂ ਕਿਉਂ ਕਿ ਉਸ ਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ। 13 ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸ ਨੂੰ ਸਤਾਇਆ ਅਤੇ ਮੈਂ ਉਸ ਨੂੰ ਦੁੱਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਦਿਤੀ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤੀਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ। 14 ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ।

15 ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ। 16 ਪਰ ਮੈਨੂੰ ਕਿਰਪਾ ਦਿਤੀ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸੱਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹੜੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦੀਪਕ ਜੀਵਨ ਪ੍ਰਾਪਤ ਕਰਦੇ ਹਨ। 17 ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹੜਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸ ਨੂੰ ਤਬਾਹ ਨਹੀਂ ਕੀਤਾ ਜਾ ਸੱਕਦਾ ਅਤੇ ਨਾ ਹੀ ਦੇਖਿਆ ਜਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ!

18 ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁੱਧ ਲੜੋ। 19 ਵਿਸ਼ਵਾਸ ਵਿੱਚ ਸਥਿਰ ਰਹੋ, ਅਤੇ ਉਸ ਦੇ ਆਧਾਰ ਤੇ ਜੀਣ ਜਿਸ ਨੂੰ ਤੁਸੀਂ ਮੰਨੋ ਕਿ ਸਹੀ ਹੈ। ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾ, ਇਸ ਲਈ ਉਹ ਵਿਸ਼ਵਾਸ ਤੋਂ ਡਿੱਗ ਗਏ। 20 ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿੱਖਣਗੇ।

ਆਦਮੀਆ ਤੇ ਔਰਤਾਂ ਲਈ ਕੁਝ ਨਿਰਦੇਸ਼

ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਰਬੱਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਆਖਦਾ ਹਾਂ। ਸਾਰੇ ਲੋਕਾਂ ਲਈ ਪਰਮੇਸ਼ੁਰ ਨਾਲ ਗੱਲ ਕਰੋ। ਉਸ ਕੋਲੋਂ ਉਹ ਚੀਜ਼ਾਂ ਮੰਗੋ ਜਿਹੜੀਆਂ ਲੋਕਾਂ ਨੂੰ ਲੋੜੀਂਦੀਆਂ ਹਨ, ਅਤੇ ਉਸਦਾ ਧੰਨਵਾਦ ਕਰੋ। ਰਾਜਿਆਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਕਰੋ ਜਿਨ੍ਹਾਂ ਕੋਲ ਅਧਿਕਾਰ ਦੀਆਂ ਪਦਵੀਆਂ ਹਨ। ਉਨ੍ਹਾਂ ਆਗੂਆਂ ਲਈ ਪ੍ਰਾਰਥਨਾ ਕਰੋ ਤਾਂ ਜੋ ਅਸੀਂ ਇੱਕ ਅਜਿਹਾ ਜੀਵਨ ਜਿਉਂ ਸੱਕੀਏ ਜੋ ਸ਼ਾਂਤ, ਖਾਮੋਸ਼, ਉਪਾਸਨਾ ਨਾਲ ਭਰਪੂਰ ਅਤੇ ਪਰਮੇਸ਼ੁਰ ਨੂੰ ਸਤਿਕਾਰਦਾ ਹੋਵੇ। ਇਹ ਚੰਗਾ ਹੈ, ਅਤੇ ਇਹ ਪਰਮੇਸ਼ੁਰ ਸਾਡੇ ਮੁਕਤੀ ਦਾਤਾ ਨੂੰ ਪ੍ਰਸੰਨ ਕਰਦਾ ਹੈ।

ਪਰਮੇਸ਼ੁਰ ਚਾਹੁੰਦਾ ਹੈ ਕਿ ਸਾਰੇ ਲੋਕ ਮੁਕਤ ਹੋ ਸੱਕਣ। ਅਤੇ ਉਹ ਚਾਹੁੰਦਾ ਹੈ ਕਿ ਸਾਰੇ ਲੋਕ ਸੱਚ ਨੂੰ ਜਾਣ ਲੈਣ। ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ। ਯਿਸੂ ਨੇ ਲੋਕਾਂ ਦੇ ਪਾਪਾਂ ਦੀ ਕੀਮਤ ਆਪਣੇ ਆਪ ਨੂੰ ਭੇਟਾ ਕਰਕੇ ਅਦਾ ਕੀਤੀ। ਯਿਸੂ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਸਮੂਹ ਲੋਕਾਂ ਨੂੰ ਬਚਾਉਣਾ ਚਾਹੁੰਦਾ ਹੈ। ਅਤੇ ਉਹ ਸਹੀ ਸਮੇਂ ਤੇ ਆਇਆ। ਇਹੀ ਕਾਰਣ ਹੈ ਜੋ ਉਸ ਨੂੰ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਇਹੀ ਕਾਰਣ ਹੈ ਕਿ ਮੈਨੂੰ ਰਸੂਲ ਚੁਣਿਆ ਗਿਆ ਸੀ। ਮੈਂ ਸੱਚ ਕਹਿ ਰਿਹਾ ਹਾਂ, ਝੂਠ ਨਹੀਂ ਬੋਲ ਰਿਹਾ। ਮੈਂ ਗੈਰ ਯਹੂਦੀਆਂ ਲਈ ਗੁਰੂ ਦੇ ਤੌਰ ਤੇ ਚੁਣਿਆ ਗਿਆ ਸੀ। ਮੈਂ ਉਨ੍ਹਾਂ ਨੂੰ ਵਿਸ਼ਵਾਸ ਕਰਨ ਅਤੇ ਸੱਚ ਜਾਨਣ ਦੇ ਉਪਦੇਸ਼ ਦਿੰਦਾ ਹਾਂ।

ਆਦਮੀ ਅਤੇ ਔਰਤਾਂ ਲਈ ਖਾਸ ਨਿਰਦੇਸ਼

ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹੜੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉੱਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹੜੇ ਕ੍ਰੋਧ ਕਰਦੇ ਹਨ ਅਤੇ ਝਗੜਦੇ ਹਨ।

ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ। 10 ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।

11 ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ। 12 ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿੱਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ। 13 ਕਿਉਂਕਿ ਆਦਮ ਨੂੰ ਪਹਿਲਾਂ ਸਾਜਿਆ ਗਿਆ ਸੀ ਅਤੇ ਫ਼ੇਰ ਹੱਵਾਹ ਬਣਾਈ ਗਈ ਸੀ। 14 ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵੱਗਿਆਕਾਰੀ ਬਣ ਗਈ। 15 ਪਰ ਔਰਤਾਂ ਨੂੰ ਬੱਚੇ ਪੈਦਾ ਕਰਨ ਦੇ ਆਪਣੇ ਕਾਰਜ ਰਾਹੀਂ ਮੁਕਤੀ ਮਿਲੇਗੀ, ਉਹ ਬਚਾਈਆਂ ਜਾਣਗੀਆਂ ਜੇ ਉਹ ਆਪਣੇ ਵਿਸ਼ਵਾਸ ਵਿੱਚ ਟਿਕੀਆਂ ਰਹਿਣਗੀਆਂ ਅਤੇ ਪਿਆਰ ਅਤੇ ਪਵਿੱਤਰਤਾ ਅਤੇ ਸਹੀ ਢੰਗ ਨਾਲ ਸਵੈ ਉੱਪਰ ਕਾਬੂ ਰੱਖਣਗੀਆਂ।

ਕਲੀਸਿਯਾ ਦੇ ਆਗੂ

ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ। ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ। ਉਸ ਨੂੰ ਬਹੁਤੀ ਸ਼ਰਾਬ ਨਹੀਂ ਪੀਣੀ ਚਾਹੀਦੀ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ। ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ। ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸੱਕਦਾ।

ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸੱਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ। ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ।

ਕਲੀਸਿਯਾ ਦੇ ਸਹਾਇਕ

ਇਸੇ ਢੰਗ ਨਾਲ, ਜਿਹੜੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸ਼ਰਾਬ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹੜੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਸਹੀ ਸਮਝਦੇ ਹਨ। 10 ਤੁਹਾਨੂੰ ਇਨ੍ਹਾਂ ਲੋਕਾਂ ਦੀ ਪਰੱਖ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਜੇ ਤੁਹਾਨੂੰ ਉਨ੍ਹਾਂ ਵਿੱਚ ਕੋਈ ਨੁਕਸ ਦਿਖਾਈ ਨਾ ਦੇਵੇ ਤਾਂ ਉਹ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰ ਸੱਕਦੇ ਹਨ।

11 ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹੜੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸੱਕੇ।

12 ਜਿਹੜੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ। 13 ਉਹ ਜਿਹੜੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ।

ਸਾਡੀ ਜ਼ਿੰਦਗੀ ਦਾ ਰਹੱਸ

14 ਮੈਨੂੰ ਉਮੀਦ ਹੈ ਕਿ ਮੈਂ ਛੇਤੀ ਹੀ ਤੁਹਾਡੇ ਵੱਲ ਆ ਸੱਕਦਾ ਹਾਂ। ਪਰ ਹੁਣ ਮੈਂ ਤੁਹਾਨੂੰ ਇਹ ਗੱਲਾਂ ਲਿਖ ਰਿਹਾ ਹਾਂ। 15 ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸੱਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹੜੀਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ। 16 ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ:

ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ;
ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ;
ਉਸ ਨੂੰ ਦੂਤਾਂ ਨੇ ਦੇਖਿਆ।
ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ;
ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ
ਉਸ ਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।

ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ

ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ। ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ। ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹੜਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹੜੇ ਲੋਕ ਨਿਹਚਾਵਾਨ ਹਨ ਅਤੇ ਜਿਹੜੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਧੰਨਵਾਦ ਕਰਕੇ ਖਾ ਸੱਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ। ਹਰ ਉਹ ਚੀਜ਼ ਜਿਹੜੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸ ਨੂੰ ਪਰਮੇਸ਼ੁਰ ਦੇ ਧੰਨਵਾਦ ਨਾਲ ਲਿਆ ਜਾਵੇ। ਪਰਮੇਸ਼ੁਰ ਦੁਆਰਾ ਸਾਜਿਆ ਹੋਇਆ ਸਭ ਕੁਝ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਬਣ ਜਾਂਦਾ ਹੈ।

ਮਸੀਹ ਯਿਸੂ ਦੇ ਚੰਗੇ ਸੇਵਕ ਬਣੋ

ਇਹ ਗੱਲਾਂ ਓਥੋਂ ਦੇ ਭਰਾਵਾਂ ਅਤੇ ਭੈਣਾਂ ਨੂੰ ਦੱਸੋ। ਇਹ ਸਾਬਤ ਕਰ ਦੇਵੇਗਾ ਕਿ ਤੁਸੀਂ ਮਸੀਹ ਯਿਸੂ ਦੇ ਸੱਚੇ ਸੇਵਕ ਹੋ। ਤੁਸੀਂ ਸਾਬਤ ਕਰ ਦੇਵੋਂਗੇ ਕਿ ਤੁਸੀਂ ਵਿਸ਼ਵਾਸ ਦੇ ਬਚਨਾਂ ਦੁਆਰਾ ਅਤੇ ਉਨ੍ਹਾਂ ਸੱਚੇ ਉਪਦੇਸ਼ਾਂ ਦੁਆਰਾ, ਜਿਨ੍ਹਾਂ ਦਾ ਤੁਸੀਂ ਅਨੁਸਰਣ ਕੀਤਾ ਹੈ ਤਕੜੇ ਬਣ ਗਏ ਹੋ। ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ। ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ। ਜੋ ਮੈਂ ਆਖ ਰਿਹਾਂ ਉਹ ਸੱਚ ਹੈ ਅਤੇ ਤੁਹਾਨੂੰ ਇਸ ਨੂੰ ਪੂਰੀ ਤਰ੍ਹਾਂ ਪ੍ਰਵਾਨ ਕਰ ਲੈਣਾ ਚਾਹੀਦਾ ਹੈ। 10 ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰੱਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹੜੇ ਲੋਕ ਉਸ ਵਿੱਚ ਨਿਹਚਾ ਰੱਖਦੇ ਹਨ।

11 ਹੁਕਮ ਦਿਉ ਅਤੇ ਇਨ੍ਹਾਂ ਗੱਲਾਂ ਦੇ ਉਪਦੇਸ਼ ਦਿਉ। 12 ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ।

13 ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ। 14 ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ। 15 ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸੱਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ। 16 ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰੱਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸੱਕਦੇ ਹੋਂ, ਜਿਹੜੇ ਤੁਹਾਡੇ ਉਪਦੇਸ਼ ਸੁਣਦੇ ਹਨ।

ਕਿਸੇ ਬਜ਼ੁਰਗ ਨਾਲ ਗੁੱਸੇ ਨਾਲ ਨਾ ਬੋਲੋ ਸਗੋਂ ਉਸ ਨਾਲ ਇੰਝ ਗੱਲ ਕਰੋ ਜਿਵੇਂ ਉਹ ਤੁਹਾਡਾ ਪਿਤਾ ਹੋਵੇ। ਛੋਟਿਆਂ ਨਾਲ ਭਰਾਵਾਂ ਦੀ ਤਰ੍ਹਾਂ ਵਰਤਾਉ ਕਰੋ। ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁੱਧਤਾ ਨਾਲ ਵਿਹਾਰ ਕਰੋ।

ਵਿਧਵਾਵਾਂ ਦਾ ਖਿਆਲ ਰੱਖਣਾ

ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇੱਕਲੀਆਂ ਹਨ। ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹੜੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰੱਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇੱਕਲੀ ਹੈ, ਤਾਂ ਉਹ ਆਸ ਰੱਖਦੀ ਹੈ ਕਿ ਪਰਮੇਸ਼ੁਰ ਇੱਕਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰੱਖਦੀ ਹੈ। ਪਰ ਜਿਹੜੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ। ਉੱਥੋਂ ਦੇ ਨਿਹਚਾਵਾਨਾਂ ਨੂੰ ਇਹ ਕਰਨ ਲਈ ਆਖੋ ਤਾਂ ਜੋ ਕੋਈ ਵੀ ਵਿਅਕਤੀ ਇਹ ਨਾ ਕਹਿ ਸੱਕੇ ਕਿ ਉਹ ਗਲਤ ਕੰਮ ਕਰ ਰਹੇ ਹਨ। ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸੱਕਰ, ਉਸ ਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।

ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁੜਨ ਲਈ ਉਹ ਸੱਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਚਾਹੀਦੀ ਹੈ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ। 10 ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।

11 ਪਰ ਉਸ ਪੱਤ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿੱਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕੜੀਆਂ ਸਰੀਰਕ ਲੋੜਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ। 12 ਇਸ ਵਾਸਤੇ ਉਨ੍ਹਾਂ ਦਾ ਨਿਰਨਾ ਹੋਵੇਗਾ। ਕਿਉਂ ਕਿ ਉਨ੍ਹਾਂ ਨੇ ਆਪਣਾ ਪਹਿਲਾ ਵਾਇਦਾ ਨਹੀਂ ਨਿਭਾਇਆ। 13 ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹੜੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ। 14 ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ। 15 ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁੜ ਚੁੱਕੀਆਂ ਹਨ।

16 ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸ ਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। [c] ਤਾਂ ਜੋ ਕਲੀਸਿਯਾ ਦੇ ਉਪਰ ਬੋਝ ਨਾ ਹੋਵੇ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰੱਖ ਸੱਕੇਗੀ ਜਿਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀ ਹੈ।

ਬਜ਼ੁਰਗ ਅਤੇ ਹੋਰ ਗੱਲਾਂ

17 ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ। 18 ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹੜਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ” [d] ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ਹੈ ।” [e]

19 ਉਸ ਬੰਦੇ ਦੀ ਨਾ ਸੁਣੋ ਜਿਹੜਾ ਇੱਕ ਬਜ਼ੁਰਗ ਉੱਤੇ ਇਲਜ਼ਾਮ ਲਾਉਂਦਾ ਹੈ। ਤੁਹਾਨੂੰ ਉਸ ਬੰਦੇ ਨੂੰ ਸਿਰਫ਼ ਤਾਂ ਹੀ ਸੁਨਣਾ ਚਾਹੀਦਾ ਹੈ ਜੇਕਰ ਦੋ ਜਾਂ ਤਿੰਨ ਬੰਦੇ ਗਵਾਹੀ ਦੇਣ ਕਿ ਬਜ਼ੁਰਗ ਨੇ ਗਲਤ ਕੰਮ ਕੀਤਾ ਹੈ। 20 ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ। ਇਹ ਗੱਲ ਸਾਰੀ ਕਲੀਸਿਯਾ ਦੇ ਸਾਹਮਣੇ ਆਖੋ। ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ।

21 ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਨਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।

22 ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ।

23 ਤਿਮੋਥਿਉਸ, ਤੁਸੀਂ ਕੇਵਲ ਪਾਣੀ ਹੀ ਪੀਂਦੇ ਰਹੇ ਹੋ। ਇਹ ਗੱਲ ਛੱਡੋ ਰਤਾ ਕੁ ਮੈ ਪੀਓ। ਇਹ ਤੁਹਾਡੇ ਮਿਹਦੇ ਅਤੇ ਤੁਹਾਡੀ ਅਕਸਰ ਹੋਣ ਵਾਲੀ ਬਿਮਾਰੀ ਲਈ ਚੰਗੀ ਹੋਵੇਗੀ।

24 ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਆਂ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ। 25 ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸੱਕਦੀਆਂ।

ਗੁਲਾਮਾਂ ਨੂੰ ਖਾਸ ਨਿਰਦੇਸ਼

ਉਹ ਜਿਹੜੇ ਗੁਲਾਮ ਹਨ ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ। ਕਈਆਂ ਗੁਲਾਮਾਂ ਦੇ ਮਾਲਕ ਨਿਹਚਾਵਾਨ ਹੁੰਦੇ ਹਨ। ਇਸ ਲਈ ਗੁਲਾਮ ਅਤੇ ਮਾਲਕ ਭਰਾ-ਭਰਾ ਹਨ। ਪਰ ਗੁਲਾਮਾਂ ਨੂੰ ਇਸ ਗੱਲੋਂ ਉਨ੍ਹਾਂ ਦੀ ਘੱਟ ਇੱਜ਼ਤ ਨਹੀਂ ਕਰਨੀ ਚਾਹੀਦੀ। ਨਹੀਂ। ਉਨ੍ਹਾਂ ਗੁਲਾਮਾਂ ਨੂੰ ਤਾਂ ਸਗੋਂ ਉਨ੍ਹਾਂ ਨਿਹਚਾਵਾਨ ਮਾਲਕਾਂ ਦੀ ਹੋਰ ਵੱਧੇਰੇ ਚੰਗੀ ਸੇਵਾ ਕਰਨੀ ਚਾਹੀਦੀ ਹੈ। ਕਿਉਂ? ਕਿਉਂ ਕਿ ਜਿਹੜੇ ਵਿਅਕਤੀ ਅਪਣੀ ਚੰਗੀ ਸੇਵਾ ਦੇ ਲਾਭ ਦੇ ਆਨੰਦ ਮਾਣਦੇ ਹਨ ਉਹ ਸ਼ਰਧਾਲੂ ਹਨ ਜਿਨ੍ਹਾਂ ਨੂੰ ਉਹ ਪਿਆਰ ਕਰਦੇ ਹਨ।

ਇਹੀ ਸੱਚ ਹਨ ਜਿਨ੍ਹਾਂ ਦੇ ਤੁਹਾਨੂੰ ਉਪਦੇਸ਼ ਦੇਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ।

ਝੂਠੇ ਉਪਦੇਸ਼ ਅਤੇ ਸੱਚੀ ਦੌਲਤ

ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹੜੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ। ਜਿਹੜਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲ ਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲੜਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ। ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲ ਬਾਜ਼ੀ ਵੀ ਸਾਹਮਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ।

ਹਾਂ, ਇਹ ਸੱਚ ਹੈ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਉਸ ਨੂੰ ਅਮੀਰ ਬਣਾ ਦਿੰਦੀ ਹੈ ਜੋ ਸੇਵਾ ਕਰਦਾ ਹੈ ਜੇਕਰ ਉਹ ਉਸ ਨਾਲ ਸੰਤੁਸ਼ਟ ਹੈ ਜੋ ਉਸ ਕੋਲ ਹੈ। ਜਦੋਂ ਅਸੀਂ ਇਸ ਦੁਨੀਆਂ ਵਿੱਚ ਆਏ, ਅਸੀਂ ਕੁਝ ਨਹੀਂ ਲਿਆਏ। ਜਦੋਂ ਅਸੀਂ ਮਰਾਂਗੇ, ਉਦੋਂ ਵੀ ਅਸੀਂ ਆਪਣੇ ਨਾਲ ਕੁਝ ਵੀ ਲੈ ਕੇ ਨਹੀਂ ਜਾਵਾਂਗੇ। ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ। ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ। 10 ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।

ਕੁਝ ਗੱਲਾਂ ਜਿਹੜੀਆਂ ਤੁਹਾਨੂੰ ਯਾਦ ਰੱਖਣੀਆਂ ਚਾਹੀਦੀਆਂ

11 ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸੱਜਨਤਾ ਰੱਖੋ। 12 ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ। 13 ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਖੜ੍ਹਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਹਰ ਇੱਕ ਨੂੰ ਜੀਵਨ ਦਿੰਦਾ ਹੈ। 14 ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁੱਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸੱਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਆ ਜਾਂਦਾ। 15 ਉਹ ਉਦੋਂ ਆਵੇਗਾ ਜਦੋਂ ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਇਹੀ ਸਹੀ ਸਮਾਂ ਹੈ। ਪਰਮੇਸ਼ੁਰ ਧੰਨ ਹੈ ਅਤੇ ਸਿਰਫ਼ ਇੱਕ ਸ਼ਾਸਕ ਹੈ। ਪਰਮੇਸ਼ੁਰ ਬਾਦਸ਼ਾਹਾਂ ਦਾ ਬਾਦਸ਼ਾਹ ਅਤੇ ਪ੍ਰਭੂਆਂ ਦਾ ਪ੍ਰਭੂ ਹੈ। 16 ਪਰਮੇਸ਼ੁਰ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸ ਦੇ ਨੇੜੇ ਨਹੀਂ ਜਾ ਸੱਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸੱਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।

17 ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹੜੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸੱਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰੱਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ। 18 ਅਮੀਰਾਂ ਨੂੰ ਚੰਗੇ ਕੰਮ ਕਰਨ ਲਈ ਆਖੋ। ਉਨ੍ਹਾਂ ਨੂੰ ਚੰਗੇ ਕੰਮਾਂ ਵਿੱਚ ਅਮੀਰ ਹੋਣ ਲਈ ਆਖੋ। ਅਤੇ ਉਨ੍ਹਾਂ ਨੂੰ ਖੁਸ਼ੀ ਨਾਲ ਦਾਨ ਕਰਨ ਅਤੇ ਦੌਲਤ ਸਾਂਝੀ ਕਰਨ ਲਈ ਆਖੋ। 19 ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋੜ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿੱਖਮਈ ਜੀਵਨ ਲਈ ਇੱਕ ਪੱਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹੜਾ ਸੱਚਾ ਹੈ।

20 ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰੱਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਮਈ ਗੱਲਾਂ ਆਖਦੇ ਹਨ, ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹੜੇ ਦਲੀਲਬਾਜ਼ੀ ਕਰਦੇ ਹਨ ਜਿਸ ਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ। 21 ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ।

ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।

ਮਸੀਹ ਯਿਸੂ ਦੇ ਰਸੂਲ, ਪੌਲੁਸ, ਵੱਲੋਂ ਸ਼ੁਭਕਾਮਨਾਵਾਂ। ਮੈਂ ਰਸੂਲ ਇਸ ਲਈ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਹੈ। ਪਰਮੇਸ਼ੁਰ ਨੇ ਮੈਨੂੰ ਲੋਕਾਂ ਨੂੰ ਜੀਵਨ ਦੇ ਉਸ ਵਾਅਦੇ ਬਾਰੇ ਦੱਸਣ ਲਈ ਭੇਜਿਆ ਹੈ ਜਿਹੜਾ ਮਸੀਹ ਯਿਸੂ ਵਿੱਚ ਹੈ।

ਤਿਮੋਥਿਉਸ ਨੂੰ, ਤੁਸੀਂ ਮੇਰੇ ਲਈ ਪਿਆਰੇ ਪੁੱਤਰ ਵਰਗੇ ਹੋ।

ਪਰਮੇਸ਼ੁਰ ਪਿਤਾ ਅਤੇ ਮਸੀਹ ਯਿਸੂ ਸਾਡੇ ਪ੍ਰਭੂ, ਵੱਲੋਂ ਤੁਹਾਨੂੰ ਕਿਰਪਾ, ਮਿਹਰ ਅਤੇ ਸ਼ਾਂਤੀ ਹੋਵੇ।

ਧੰਨਵਾਦ ਅਤੇ ਹੌਂਸਲਾ ਅਫ਼ਜ਼ਾਈ

ਮੈਂ ਹਮੇਸ਼ਾ ਦਿਨ ਰਾਤ ਤੁਹਾਨੂੰ ਆਪਣੀਆਂ ਪ੍ਰਾਰਥਨਾ ਵਿੱਚ ਚੇਤੇ ਕਰਦਾ ਹਾਂ। ਇਨ੍ਹਾਂ ਪ੍ਰਾਰਥਨਾ ਵਿੱਚ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਉਹੀ ਪਰਮੇਸ਼ੁਰ ਹੈ ਜਿਸਦੀ ਮੇਰੇ ਪੁਰਖਿਆਂ ਨੇ ਸੇਵਾ ਕੀਤੀ ਸੀ। ਮੈਂ ਵੀ ਹਮੇਸ਼ਾ ਉਸਦੀ ਅਜਿਹੇ ਕੰਮ ਕਰਦਿਆਂ ਸੇਵਾ ਕੀਤੀ ਹੈ ਜਿਨ੍ਹਾਂ ਨੂੰ ਮੈਂ ਸਹੀ ਸਮਝਿਆ ਹੈ। ਜਿਹੜੇ ਅੱਥਰੂ ਤੁਸੀਂ ਮੇਰੇ ਲਈ ਵਹਾਏ ਨੇ ਮੈਨੂੰ ਯਾਦ ਆਉਂਦੇ ਹਨ। ਮੈਂ ਤੁਹਾਨੂੰ ਮਿਲਣ ਲਈ ਬੇਤਾਬ ਹਾਂ ਤਾਂ ਜੋ ਮੈਂ ਭਰਪੂਰ ਖੁਸ਼ੀ ਹਾਸਿਲ ਕਰ ਸੱਕਾਂ। ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਵਿਸ਼ਵਾਸ ਹੈ ਜਿਹੜੀ ਤੁਹਾਡੀ ਨਾਨੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਵਿਸ਼ਵਾਸ ਹੈ। ਇਸੇ ਲਈ ਮੈਂ ਚਾਹੁੰਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹੜੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰੱਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸ ਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆੜੀ ਲਾਟ ਬਣ ਜਾਂਦੀ ਹੈ। ਪਰਮੇਸ਼ੁਰ ਨੇ ਸਾਨੂੰ ਅਜਿਹਾ ਆਤਮਾ ਨਹੀਂ ਦਿੱਤਾ ਜਿਹੜਾ ਸਾਨੂੰ ਡਰਪੋਕ ਬਣਾਉਂਦਾ ਹੋਵੇ। ਪਰਮੇਸ਼ੁਰ ਨੇ ਸਾਨੂੰ ਸ਼ਕਤੀ, ਪ੍ਰੇਮ ਅਤੇ ਸ੍ਵੈਂ-ਸੰਜ਼ਮ ਦਾ ਆਤਮਾ ਪ੍ਰਦਾਨ ਕੀਤਾ ਹੈ।

ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸੱਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿੱਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਸ਼ਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ।

ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸ ਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁੱਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ। 10 ਇਹ ਕਿਰਪਾ ਹੁਣ ਤੱਕ ਸਾਨੂੰ ਨਹੀਂ ਦਰਸਾਈ ਗਈ ਸੀ। ਇਹ ਉਦੋਂ ਵਿਖਾਈ ਗਈ ਸੀ ਜਦੋਂ ਸਾਡਾ ਮੁਕਤੀਦਾਤਾ ਮਸੀਹ ਯਿਸੂ ਆਇਆ ਸੀ। ਯਿਸੂ ਦੇ ਕਾਲ ਦਾ ਵਿਨਾਸ਼ ਕੀਤਾ ਅਤੇ ਸਾਨੂੰ ਜੀਵਨ ਦਾ ਰਾਹ ਦਿਖਾਇਆ। ਹਾਂ। ਖੁਸ਼ਖਬਰੀ ਦੇ ਰਾਹੀਂ ਯਿਸੂ ਨੇ ਸਾਨੂੰ ਅਜਿਹੇ ਜੀਵਨ ਨੂੰ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਜਿਹੜਾ ਤਬਾਹ ਨਹੀਂ ਹੋ ਸੱਕਦਾ।

11 ਮੈਨੂੰ ਇਹ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਮੈਨੂੰ ਰਸੂਲ ਦੇ ਤੌਰ ਤੇ ਅਤੇ ਖੁਸ਼ਖਬਰੀ ਦਾ ਗੁਰੂ ਚੁਣਿਆ ਗਿਆ ਹੈ। 12 ਹੁਣ ਮੈਂ ਇਹ ਕਸ਼ਟ ਇਸ ਲਈ ਸਹਾਰ ਰਿਹਾ ਹਾਂ ਕਿਉਂਕਿ ਮੈਂ ਇਹ ਖੁਸ਼ਖਬਰੀ ਦੱਸ ਰਿਹਾ ਹਾਂ। ਪਰ ਮੈਂ ਸ਼ਰਮਸਾਰ ਨਹੀਂ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ। ਮੈਨੂੰ ਪਤਾ ਹੈ ਕਿ ਉਹ ਉਸਦੀ ਰਾਖੀ ਕਰਨ ਦੇ ਸਮਰਥ ਹੈ ਜੋ ਉਸ ਨੇ ਮੈਨੂੰ ਅੰਤਲੇ ਦਿਹਾੜੇ ਤੱਕ ਸੌਂਪਿਆ ਹੈ।

13 ਉਨ੍ਹਾਂ ਸੱਚੇ ਉਪਦੇਸ਼ਾਂ ਉੱਤੇ ਚੱਲੋਂ ਜਿਹੜੇ ਤੁਸੀਂ ਮੇਰੇ ਕੋਲੋਂ ਸੁਣੇ ਹਨ। ਉਨ੍ਹਾਂ ਉਪਦੇਸ਼ਾਂ ਦਾ ਅਨੁਸਰਣ ਕਰੋ ਜਿਹੜੇ ਸਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਨਾਲ ਹਨ। 14 ਜਿਹੜਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵੱਸਦਾ ਹੈ।

15 ਤੁਸੀਂ ਜਾਣਦੇ ਹੋ ਕਿ ਅਸਿਯਾ ਦੇ ਦੇਸ਼ ਵਿੱਚ ਹਰ ਵਿਅਕਤੀ ਨੇ ਮੈਨੂੰ ਛੱਡ ਦਿੱਤਾ ਹੈ। ਇੱਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੈਨੂੰ ਛੱਡ ਦਿੱਤਾ ਹੈ। 16 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਸਿਫ਼ੁਰੁਸ ਦੇ ਪਰਿਵਾਰ ਉੱਤੇ ਮਿਹਰ ਦਰਸ਼ਾਵੇਗਾ। ਉਨਸਿਫ਼ੁਰੁਸ ਨੇ ਕਈ ਵਾਰੀ ਮੇਰੀ ਸਹਾਇਤਾ ਕੀਤੀ ਹੈ। ਉਹ ਇਸ ਗੱਲੋਂ ਸ਼ਰਮਸਾਰ ਨਹੀਂ ਕਿ ਮੈਂ ਕੈਦ ਵਿੱਚ ਹਾਂ। 17 ਨਹੀਂ। ਉਹ ਸ਼ਰਮਸਾਰ ਨਹੀਂ ਸੀ ਜਦੋਂ ਉਹ ਰੋਮ ਵਿੱਚ ਆਇਆ ਉਸ ਨੇ ਮੇਰੀ ਹਰ ਥਾਂ ਭਾਲ ਕੀਤੀ ਤੇ ਮੈਨੂੰ ਆਖਿਰਕਾਰ ਲੱਭ ਲਿਆ। 18 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਿਸਫ਼ੁਰੁਸ ਤੇ ਨਿਆਂ ਦੇ ਦਿਹਾੜੇ ਮਿਹਰ ਦਰਸ਼ਾਵੇਗਾ। ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਉਨਿਸਫ਼ੁਰੁਸ ਨੇ ਅਫ਼ਸੁਸ ਵਿੱਚ ਕਿੰਨੇ ਢੰਗਾਂ ਰਾਹੀਂ ਮੇਰੀ ਤਰ੍ਹਾਂ ਸਹਾਇਤਾ ਕੀਤੀ ਸੀ।

ਮਸੀਹ ਯਿਸੂ ਦਾ ਵਫ਼ਾਦਾਰ ਸਿਪਾਹੀ

ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹੜਾ ਸਾਨੂੰ ਮਸੀਹ ਯਿਸੂ ਵਿੱਚ ਹੈ। ਤੁਸੀਂ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸੱਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿੱਖਾ ਸੱਕਣਗੇ। ਸਾਡੀਆਂ ਔਕੜਾਂ ਦੇ ਭਾਗੀ ਬਣੋ। ਇਨ੍ਹਾਂ ਔਕੜਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ। ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ। ਜੋ ਕੋਈ ਵਿਅਕਤੀ ਦੌੜ ਲਾ ਰਿਹਾ ਤਾਂ ਉਸ ਨੂੰ ਜਿੱਤਣ ਲਈ ਨੇਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਜਿਹੜਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ। ਜੋ ਗੱਲਾਂ ਮੈਂ ਆਖ ਰਿਹਾ ਹਾਂ ਇਨ੍ਹਾਂ ਬਾਰੇ ਸੋਚੋ। ਪ੍ਰਭੂ ਤੁਹਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਣ ਦੀ ਸਮਰਥਾ ਦੇਵੇਗਾ।

ਯਿਸੂ ਮਸੀਹ ਨੂੰ ਚੇਤੇ ਰੱਖੋ। ਉਹ ਦਾਊਦ ਦੇ ਪਰਿਵਾਰ ਵਿੱਚੋਂ ਹੈ। ਜਦੋਂ ਯਿਸੂ ਮਰਿਆ ਤਾਂ ਉਸ ਨੂੰ ਮੌਤ ਤੋਂ ਜਿਵਾਲਿਆ ਗਿਆ। ਇਹੀ ਖੁਸ਼ਖਬਰੀ ਹੈ ਜਿਸ ਬਾਰੇ ਮੈਂ ਲੋਕਾਂ ਨੂੰ ਦੱਸਦਾ ਹਾਂ। ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕੜਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾੜਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸੱਕਦੀਆਂ। 10 ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕੜਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕੜਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸੱਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।

11 ਇਹ ਉਪਦੇਸ਼ ਸੱਚ ਹੈ:

ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸ ਦੇ ਨਾਲ ਰਹਾਂਗੇ।
12 ਜੇ ਅਸੀਂ ਦੁੱਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸ ਦੇ ਨਾਲ ਰਾਜ ਕਰਾਂਗੇ।
ਜੇ ਅਸੀਂ ਉਸ ਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ।
13 ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ
    ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸੱਕਦਾ।

ਇੱਕ ਸਵੀਕ੍ਰਤ ਮਜ਼ਦੂਰ

14 ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁੱਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸ ਨੂੰ ਸੁਣਦੇ ਹਨ। 15 ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸ ਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹੜਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹੜਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।

16 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵੱਧੇਰੇ ਦੂਰ ਲੈ ਜਾਣਗੀਆਂ। 17 ਉਨ੍ਹਾਂ ਦੇ ਉਪਦੇਸ਼ ਤੁਹਾਡੇ ਸਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ। 18 ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਜੀ ਉੱਠਣਾ ਪਹਿਲਾਂ ਹੀ ਵਾਪਰ ਚੁੱਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ।

19 ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ: “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹੜੇ ਉਸ ਨਾਲ ਸੰਬੰਧਿਤ ਹਨ।” [f] ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ: “ਹਰ ਕੋਈ ਜਿਹੜਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”

20 ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕੜੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ। 21 ਜੇਕਰ ਇੱਕ ਵਿਅਕਤੀ ਆਪਣੇ ਆਪ ਨੂੰ ਸਭ ਮੰਦੀਆਂ ਗੱਲਾਂ ਤੋਂ ਸ਼ੁੱਧ ਬਣਾ ਲੈਂਦਾ ਹੈ, ਫ਼ੇਰ ਉਹ ਖਾਸ ਕੰਮਾ ਲਈ ਵਰਤਿਆ ਜਾਵੇਗਾ। ਉਹ ਵਿਅਕਤੀ ਪਵਿੱਤਰ ਬਣਾਇਆ ਜਾਵੇਗਾ ਅਤੇ ਮਾਲਕ ਉਸਦਾ ਇਸਤੇਮਾਲ ਕਰ ਸੱਕੇਗਾ। ਉਹ ਵਿਅਕਤੀ ਹਰ ਚੰਗਿਆਈ ਕਰਨ ਲਈ ਤਿਆਰ ਹੋਵੇਗਾ।

22 ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ। 23 ਨਿਕੰਮੀਆਂ ਅਤੇ ਫ਼ਜ਼ੂਲ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਣ ਜਾਂਦੀਆਂ ਹਨ। 24 ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸ ਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸ ਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ। 25 ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹੜੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ। 26 ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਾਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸੱਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ।

ਅਖੀਰਲੇ ਦਿਨ

ਇਹ ਯਾਦ ਰੱਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਲਾਂ ਆਉਣਗੀਆਂ। ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ। ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ। ਆਖਰੀ ਦਿਨਾਂ ਵਿੱਚ ਲੋਕ ਆਪਣੇ ਦੋਸਤਾਂ ਦੇ ਖਿਲਾਫ਼ ਹੋ ਜਾਣਗੇ। ਉਹ ਬਿਨਾ ਸੋਚੇ ਸਮਝੇ ਗਲਤ ਕੰਮ ਕਰਨਗੇ। ਉਹ ਹੰਕਾਰੀ ਅਤੇ ਗੁਮਾਨੀ ਹੋਣਗੇ। ਲੋਕ ਭੋਗ ਬਿਲਾਸ ਨੂੰ ਪਿਆਰ ਕਰਨਗੇ ਅਤੇ ਉਹ ਪਰਮੇਸ਼ੁਰ ਨੂੰ ਪਿਆਰ ਨਹੀਂ ਕਰਨਗੇ। ਉਹ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਦੇ ਰਹਿਣਗੇ ਜਿਵੇਂ ਕਿ ਉਹ ਪਰਮੇਸ਼ੁਰ ਦੀ “ਉਪਾਸਨਾ” ਕਰਦੇ ਹੋਣ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸ ਤੋਂ ਪਤਾ ਚੱਲਦਾ ਕਿ ਉਹ ਪਰਮੇਸ਼ੁਰ ਦੀ “ਉਪਾਸਨਾ” ਨਹੀਂ ਕਰਦੇ। ਤਿਮੋਥਿਉਸ ਇਹੋ ਜਿਹੇ ਲੋਕਾਂ ਤੋਂ ਦੂਰ ਰਹਿਣਾ।

ਉਨ੍ਹਾਂ ਵਿੱਚੋਂ ਕੁਝ ਦੂਸਰਿਆਂ ਦੇ ਘਰੀਂ ਵੜ ਜਾਂਦੇ ਹਨ ਅਤੇ ਕਮਜ਼ੋਰ ਔਰਤਾਂ ਉੱਤੇ ਨਿਯੰਤ੍ਰਣ ਕਰ ਲੈਂਦੇ ਹਨ। ਇਹ ਔਰਤਾਂ ਪਾਪ ਨਾਲ ਭਰਪੂਰ ਹਨ ਅਤੇ ਉਨ੍ਹਾਂ ਗੱਲਾਂ ਦੀਆਂ ਗੁਲਾਮ ਹਨ ਜੋ ਉਹ ਕਰਨੀਆਂ ਚਾਹੁੰਦੀਆਂ ਹਨ। ਉਹ ਔਰਤਾਂ ਹਮੇਸ਼ਾ ਨਵੇਂ ਉਪਦੇਸ਼ਾਂ ਨੂੰ ਸਿੱਖਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਹ ਕਦੇ ਵੀ ਸੱਚ ਨੂੰ ਠੀਕ ਤਰ੍ਹਾਂ ਸਮਝਣ ਦੇ ਕਾਬਿਲ ਨਹੀਂ ਹਨ। ਯੰਨੇਸ ਤੇ ਯੰਬਰੇਸ ਨੂੰ ਚੇਤੇ ਕਰੋ। ਉਹ ਮੂਸਾ ਦੇ ਖਿਲਾਫ਼ ਸਨ। ਇਨ੍ਹਾਂ ਲੋਕਾਂ ਬਾਰੇ ਵੀ ਇਵੇਂ ਹੀ ਹੈ। ਉਹ ਸੱਚ ਦੇ ਵਿਰੁੱਧ ਹਨ। ਉਹ ਭਰਮਾਊ ਮਨਾਂ ਦੇ ਹਨ। ਉਹ ਵਿਸ਼ਵਾਸ ਦੇ ਮਾਰਗ ਅਨੁਸਾਰ ਚੱਲਣ ਵਿੱਚ ਅਸਫ਼ਲ ਹਨ। ਪਰ ਉਹ ਕਦੇ ਵੀ ਉਨ੍ਹਾਂ ਗੱਲਾਂ ਵਿੱਚ ਸਫ਼ਲ ਨਹੀਂ ਹੋਣਗੇ ਜਿਹੜੀਆਂ ਉਹ ਕਰ ਰਹੇ ਹਨ। ਹਰ ਕੋਈ ਜਾਣ ਜਾਵੇਗਾ ਕਿ ਉਹ ਮੂਰਖ ਹਨ। ਜੇਨਸ ਅਤੇ ਜਾਮਬੇਸ ਨਾਲ ਵੀ ਅਜਿਹਾ ਹੀ ਵਾਪਰਿਆ ਸੀ।

ਆਖਰੀ ਉਪਦੇਸ਼

10 ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹੜੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ। 11 ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ। 12 ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ। 13 ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।

14 ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿੱਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸੱਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿੱਖਾਈਆਂ। 15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ। 16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ। 17 ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ।

ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹੜਾ ਉਨ੍ਹਾਂ ਸਾਰੇ ਲੋਕਾਂ ਦਾ ਨਿਆਂ ਕਰੇਗਾ ਜੋ ਜਿਉਂਦੇ ਹਨ ਅਤੇ ਜਿਹੜੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ, ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹੜੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬੜੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ।

ਇੱਕ ਸਮਾਂ ਆਵੇਗਾ ਜਦੋਂ ਲੋਕ ਸੱਚੇ ਉਪਦੇਸ਼ ਨੂੰ ਨਹੀਂ ਸੁਣਨਗੇ। ਪਰ ਲੋਕਾਂ ਨੂੰ ਬਹੁਤ ਸਾਰੇ ਗੁਰੂ ਮਿਲਣਗੇ ਜੋ ਉਨ੍ਹਾਂ ਨੂੰ ਖੁਸ਼ ਕਰਨਗੇ। ਲੋਕਾਂ ਨੂੰ ਅਜਿਹੇ ਗੁਰੂ ਮਿਲਣਗੇ ਜਿਹੜੇ ਉਹੀ ਗੱਲਾਂ ਆਖਣਗੇ ਜਿਹੜੀਆਂ ਉਹ ਲੋਕ ਸੁਣਨਾ ਚਾਹੁੰਦੇ ਹਨ। ਲੋਕ ਸੱਚ ਨੂੰ ਸੁਣਨਾ ਛੱਡ ਦੇਣਗੇ। ਉਹ ਮਨਘੜਤ ਕਥਾ ਕਹਾਣੀਆਂ ਦੇ ਉਪਦੇਸ਼ ਤੇ ਅਮਲ ਕਰਨਾ ਸ਼ੁਰੂ ਕਰ ਦੇਣਗੇ। ਪਰ ਤੁਹਾਨੂੰ ਹਮੇਸ਼ਾ ਆਪਣੇ ਆਪ ਉੱਤੇ ਕਾਬੂ ਰੱਖਣਾ ਚਾਹੀਦਾ ਹੈ। ਜਦੋਂ ਔਕੜਾਂ ਆਉਣ ਤਾਂ ਉਨ੍ਹਾਂ ਔਕੜਾਂ ਦਾ ਸਾਹਮਣਾ ਕਰੋ। ਖੁਸ਼ਖਬਰੀ ਫ਼ੈਲਾਉਣ ਦਾ ਕਾਰਜ ਕਰੋ। ਪਰਮੇਸ਼ੁਰ ਦੇ ਸੇਵਕਾਂ ਵਾਲੇ ਸਾਰੇ ਫ਼ਰਜ਼ ਨਿਭਾਓ।

ਮੇਰਾ ਜੀਵਨ ਪਰਮੇਸ਼ੁਰ ਦੀ ਭੇਟਾ ਕੀਤਾ ਜਾ ਰਿਹਾ ਹੈ। ਇਸ ਜੀਵਨ ਨੂੰ ਛੱਡਣ ਦਾ ਸਮਾਂ ਆ ਚੁੱਕਿਆ ਹੈ। ਮੈਂ ਚੰਗਾ ਯੁੱਧ ਲੜਿਆ ਹਾਂ। ਮੈਂ ਦੌੜ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ। ਹੁਣ ਧਾਰਮਿਕਤਾ ਦਾ ਇੱਕ ਤਾਜ ਮੇਰੀ ਉਡੀਕ ਕਰ ਰਿਹਾ ਹੈ ਪਰਮੇਸ਼ੁਰ ਹੀ ਹੈ ਜਿਹੜਾ ਨਿਰਪੱਖ ਨਿਆਂ ਕਰਦਾ ਹੈ ਉਸ ਦਿਨ ਉਹ ਮੈਨੂੰ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੀ ਦੇਵੇਗਾ ਜਿਹੜੇ ਤਾਂਘ ਨਾਲ ਉਸ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।

ਨਿਜ਼ੀ ਸੰਦੇਸ਼

ਆਪਣੀ ਪੂਰੀ ਕੋਸ਼ਿਸ਼ ਕਰੋ ਅਤੇ ਜਲਦੀ ਤੋਂ ਜਲਦੀ ਮੇਰੇ ਕੋਲ ਆ ਜਾਓ। 10 ਦੇਮਾਸ ਨੇ ਮੈਨੂੰ ਇਸ ਲਈ ਛੱਡ ਦਿੱਤਾ ਕਿਉਂਕਿ ਉਸ ਨੇ ਇਸ ਦੁਨੀਆਂ ਨੂੰ ਬਹੁਤ ਪਿਆਰ ਕੀਤਾ। ਉਹ ਥੱਸਲੁਨੀਕਿਯਾ ਚੱਲਾ ਗਿਆ। ਕਰੇਸੱਕੇਸ ਗਲਾਤਿਯਾ ਅਤੇ ਤੀਤੁਸ ਦਲਮਾਤੀਯਾ ਚੱਲਾ ਗਿਆ। 11 ਲੂਕਾ ਹੀ ਹੈ ਜਿਹੜਾ ਹਾਲੇ ਤੱਕ ਮੇਰੇ ਨਾਲ ਹੈ। ਜਦੋਂ ਤੁਸੀਂ ਆਓ ਤਾਂ ਮਰਕੁਸ ਨੂੰ ਵੀ ਨਾਲ ਲੈ ਕੇ ਆਉਣਾ। ਉਹ ਇੱਥੇ ਮੇਰੇ ਕੰਮ ਵਿੱਚ ਸਹਾਇਤਾ ਕਰ ਸੱਕਦਾ ਹੈ। 12 ਮੈਂ ਤੁਖਿਕੁਸ ਨੂੰ ਅਫ਼ਸੁਸ ਭੇਜਿਆ ਹੈ।

13 ਜਦੋਂ ਮੈਂ ਤ੍ਰੋਆਸ ਵਿੱਚ ਸਾਂ ਤਾਂ ਮੈਂ ਉੱਥੇ ਆਪਣਾ ਕੋਟ ਕਾਰਪੁਸ ਕੋਲ ਛੱਡ ਆਇਆ। ਇਸ ਲਈ ਜਦੋਂ ਤੁਸੀਂ ਆਓ ਇਸ ਨੂੰ ਮੇਰੇ ਕੋਲ ਲਿਆਉਂਦੇ ਆਉਣਾ। ਨਾਲੇ ਮੇਰੀਆਂ ਕਿਤਾਬਾਂ ਵੀ ਲੈਂਦੇ ਆਉਣਾ। ਜਿਹੜੀਆਂ ਕਿਤਾਬਾਂ ਮੈਂ ਭੇਡ ਦੀ ਖੱਲ ਉੱਪਰ ਲਿਖੀਆਂ ਸਨ ਉਨ੍ਹਾਂ ਦੀ ਮੈਨੂੰ ਸਭ ਤੋਂ ਵੱਧ ਲੋੜ ਹੈ।

14 ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਸਾਰੀਆਂ ਹਾਨੀਆਂ ਪਹੁੰਚਾਹੀਆਂ। ਪ੍ਰਭੂ ਸਿਕੰਦਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇਵੇਗਾ। 15 ਤੁਸੀਂ ਹੋਸ਼ਿਆਰ ਰਹਿਣਾ ਕਿਧਰੇ ਉਹ ਤੁਹਾਨੂੰ ਵੀ ਨੁਕਸਾਨ ਨਾ ਪਹੁੰਚਾਵੇ। ਉਹ ਸਾਡੇ ਉਪਦੇਸ਼ ਦੇ ਵਿਰੁੱਧ ਡਟਕੇ ਲੜਿਆ।

16 ਜਦੋਂ ਮੈਂ ਪਹਿਲੀ ਅਜ਼ਮਾਇਸ਼ ਵੇਲੇ ਆਪਣਾ ਬਚਾ ਕੀਤਾ, ਕਿਸੇ ਨੇ ਵੀ ਮੇਰੀ ਸਹਾਇਤਾ ਨਹੀਂ ਕੋਈ ਮੈਨੂੰ ਛੱਡ ਗਿਆ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਮਾਫ਼ ਕਰ ਦੇਵੇ। 17 ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸ ਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸੱਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ। 18 ਜਦੋਂ ਕੋਈ ਵਿਅਕਤੀ ਮੈਨੂੰ ਸੁਰੱਖਿਅਤ ਆਪਣੇ ਸੁਵਰਗੀ ਰਾਜ ਵਿੱਚ ਲੈ ਜਾਵੇਗਾ। ਪ੍ਰਭੂ ਨੂੰ ਸਦਾ ਅਤੇ ਸਦਾ ਲਈ ਮਹਿਮਾ।

ਆਖਰੀ ਸ਼ੁਭਕਾਮਨਾਵਾਂ

19 ਪਰਿਸੱਕਾ ਅਤੇ ਅਕੂਲਾ ਅਤੇ ਉਨੇਸਿਫ਼ੁਰੁਸ ਦੇ ਪਰਿਵਾਰ ਨੂੰ ਮੇਰੀਆਂ ਸ਼ੁਭਕਾਮਨਾਵਾਂ। 20 ਅਗਸਤੁਸ ਕੁਰਿੰਥੁਸ ਵਿੱਚ ਠਹਿਰ ਗਿਆ। ਅਤੇ ਮੈਂ ਤ੍ਰੋਫ਼ਿਮੁਸ ਨੂੰ ਮਿਲੇਤੁਸ ਵਿੱਚ ਛੱਡ ਆਇਆ। ਉਹ ਬਹੁਤ ਬਿਮਾਰ ਸੀ। 21 ਵੱਧ ਤੋਂ ਵੱਧ ਕੋਸ਼ਿਸ਼ ਕਰਨਾ ਕਿ ਤੁਸੀਂ ਸਰਦੀਆਂ ਤੋਂ ਪਹਿਲਾਂ ਮੇਰੇ ਕੋਲ ਆ ਸੱਕੋਂ।

ਯਬੂਲੁਸ, ਪੂਦੇਸ, ਲੀਨੁਸ, ਕਲੋਦੀਆ ਅਤੇ ਮਸੀਹ ਵਿੱਚ ਸਾਰੇ ਭਰਾ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।

22 ਪ੍ਰਭੂ ਤੁਹਾਡੇ ਆਤਮਾ ਦੇ ਅੰਗ-ਸੰਗ ਹੋਵੇ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਨਾਲ ਹੋਵੇ।

ਪਰਮੇਸ਼ੁਰ ਦੇ ਸੇਵਕ ਅਤੇ ਯਿਸੂ ਮਸੀਹ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਨੂੰ ਪਰਮੇਸ਼ੁਰ ਦੇ ਚੋਣਵੇਂ ਲੋਕਾਂ ਦੇ ਵਿਸ਼ਵਾਸ ਵਿੱਚ ਸਹਾਇਤਾ ਕਰਨ ਲਈ ਭੇਜਿਆ ਗਿਆ ਸੀ। ਮੈਨੂੰ ਇਸ ਲਈ ਭੇਜਿਆ ਗਿਆ ਸੀ ਤਾਂ ਜੋ ਮੈਂ ਉਨ੍ਹਾਂ ਲੋਕਾਂ ਦੀ ਸੱਚ ਦੇ ਗਿਆਨ ਵਿੱਚ ਸਹਾਇਤਾ ਕਰ ਸੱਕਾਂ। ਅਤੇ ਇਹ ਸੱਚੇ ਲੋਕਾਂ ਨੂੰ ਪਰਮੇਸ਼ੁਰ ਦੀ ਸੇਵਾ ਕਰਨ ਦੀ ਜਾਚ ਸਿੱਖਾਉਂਦਾ ਹੈ। ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਪਕ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ। ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।

ਤੀਤੁਸ ਨੂੰ। ਤੂੰ ਮੇਰੇ ਲਈ ਸਾਡੇ ਸਾਂਝੇ ਵਿਸ਼ਵਾਸ ਵਿੱਚ ਇੱਕ ਸੱਚੇ ਪੁੱਤਰ ਦੇ ਸਮਾਨ ਹੈ।

ਤੁਹਾਨੂੰ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਵੱਲੋਂ ਮਿਹਰ ਅਤੇ ਸ਼ਾਂਤੀ ਮਿਲੇ।

ਕਰੇਤ ਵਿੱਚ ਤੀਤੁਸ ਦਾ ਕਾਰਜ

ਮੈਂ ਕਰੇਤ ਵਿੱਚ ਤੁਹਾਨੂੰ ਇਸ ਲਈ ਛੱਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸੱਕੋ ਜਿਹੜੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੇਤ ਵਿੱਚ ਛੱਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸੱਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ। ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ। ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ। ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸ ਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿੱਥੇ ਗਲਤ ਹਨ।

10 ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ। 11 ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ। 12 ਉਨ੍ਹਾਂ ਦੇ ਇੱਕ ਆਪਣੇ ਨਬੀ ਕਰੇਤੀ ਨੇ ਆਖਿਆ ਹੈ, “ਕਰੇਤੀ ਦੇ ਨਿਵਾਸੀ ਹਮੇਸ਼ਾ ਝੂਠੇ ਹਨ। ਉਹ ਭੈੜੇ ਪਸ਼ੂ ਅਤੇ ਨਿਕੰਮੇ ਹਨ ਜਿਹੜੇ ਖਾਣ ਤੋਂ ਸਿਵਾ ਕੁਝ ਵੀ ਨਹੀਂ ਕਰਦੇ।” 13 ਜਿਹੜੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ। 14 ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਣਗੇ ਜਿਹੜੇ ਸੱਚ ਦੀ ਪ੍ਰਵਾਹ ਨਹੀਂ ਕਰਦੇ।

15 ਸ਼ੁੱਧ ਲੋਕਾਂ ਲਈ ਸਭ ਕੁਝ ਸ਼ੁੱਧ ਹੈ, ਪਰ ਜਿਹੜੇ ਲੋਕ ਪਾਪ ਨਾਲ ਭਰਪੂਰ ਹਨ ਅਤੇ ਨਿਹਚਾ ਨਹੀਂ ਰੱਖਦੇ, ਉਨ੍ਹਾਂ ਲਈ ਕੁਝ ਵੀ ਸ਼ੁੱਧ ਨਹੀਂ ਹੈ। ਅਸਲ ਵਿੱਚ, ਉਨ੍ਹਾਂ ਦੀ ਸੋਚ ਦੁਸ਼ਟ ਹੋ ਗਈ ਹੈ ਅਤੇ ਉਨ੍ਹਾਂ ਦੀ ਸਹੀ ਨੂੰ ਜਾਨਣ ਦੀ ਯੋਗਤਾ ਨਸ਼ਟ ਹੋ ਚੁੱਕੀ ਹੈ। 16 ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹੜੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬੜੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।

ਸੱਚੇ ਉਪਦੇਸ਼ ਤੇ ਅਮਲ

ਤੀਤੁਸ, ਜਿੱਥੋਂ ਤੱਕ ਤੇਰਾ ਸਵਾਲ ਹੈ, ਤੈਨੂੰ ਲੋਕਾਂ ਨੂੰ ਉਹ ਗੱਲਾਂ ਸਿੱਖਾਉਣੀਆਂ ਚਾਹੀਦੀਆਂ ਹਨ ਜਿਹੜੀਆਂ ਉਨ੍ਹਾਂ ਲਈ ਸੱਚੇ ਉਪਦੇਸ਼ਾਂ ਦਾ ਅਨੁਸਰਣ ਕਰਨ ਲਈ ਜ਼ਰੂਰੀ ਹਨ। ਵਡੇਰੀ ਉਮਰ ਦੇ ਆਦਮੀਆਂ ਨੂੰ ਸਵੈਂ ਕਾਬੂ ਰੱਖਣਾ, ਗੰਭੀਰ ਰਹਿਣਾ, ਅਤੇ ਸਿਆਣਾ ਹੋਣਾ ਸਿੱਖਾਓ। ਉਨ੍ਹਾਂ ਨੂੰ ਸੱਚੇ ਵਿਸ਼ਵਾਸ ਦਾ ਅਨੁਸਰਣ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਕੋਲ, ਪ੍ਰੇਮ ਅਤੇ ਧੀਰਜ ਹੋਣਾ ਚਾਹੀਦਾ ਹੈ।

ਵਡੇਰੀ ਉਮਰ ਦੀਆਂ ਔਰਤਾਂ ਨੂੰ ਵੀ ਆਪਣੇ ਜੀਵਨ ਢੰਗ ਵਿੱਚ ਪਵਿੱਤਰ ਹੋਣ ਦੇ ਉਪਦੇਸ਼ ਦਿਓ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮਾੜਾ ਨਾ ਬੋਲਣ ਜਾਂ ਬਹੁਤੀ ਮੈਅ ਨਾ ਪੀਣ ਦੇ ਉਪਦੇਸ਼ ਦਿਉ। ਉਨ੍ਹਾਂ ਔਰਤਾਂ ਨੂੰ ਚਾਹੀਦਾ ਹੈ ਕਿ ਚੰਗਿਆਈ ਦੇ ਉਪਦੇਸ਼ ਦੇਣ। ਇਸ ਢੰਗ ਨਾਲ, ਉਹ ਜਵਾਨ ਔਰਤਾਂ ਨੂੰ ਆਪਣੇ ਪਤੀਆਂ ਅਤੇ ਬੱਚਿਆਂ ਨੂੰ ਪਿਆਰ ਕਰਨਾ ਸਿੱਖਾ ਸੱਕਦੇ ਹਨ। ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁੱਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿੱਖਾ ਸੱਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸੱਕੇਗਾ ਜਿਹੜਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ।

ਉਸੇ ਤਰ੍ਹਾਂ ਜਵਾਨ ਆਦਮੀਆਂ ਨੂੰ ਵੀ ਸਿਆਣੇ ਉਪਦੇਸ਼ ਦੇਣੇ ਚਾਹੀਦੇ ਹਨ। ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ। ਅਤੇ ਜਦੋਂ ਤੁਸੀਂ ਬੋਲੋ, ਤਾਂ ਸੱਚ ਦੱਸੋ ਤਾਂ ਜੋ ਤੁਹਾਡੀ ਆਲੋਚਨਾ ਨਾ ਹੋ ਸੱਕੇ। ਤਾਂ ਕੋਈ ਵੀ ਵਿਅਕਤੀ ਜਿਹੜਾ ਤੁਹਾਡੇ ਵਿਰੁੱਧ ਹੈ, ਸ਼ਰਮਸਾਰ ਹੋ ਜਾਵੇਗਾ ਕਿਉਂਕਿ ਉਸ ਦੇ ਕੋਲ ਸਾਡੇ ਵਿਰੁੱਧ ਬੋਲ ਸੱਕਣ ਲਈ ਕੁਝ ਨਹੀਂ ਹੋਵੇਗਾ।

ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਦੱਸੋ ਜਿਹੜੇ ਗੁਲਾਮ ਹਨ। ਉਨ੍ਹਾਂ ਨੂੰ ਹਰ ਵੇਲੇ ਆਪਣੇ ਮਾਲਕਾਂ ਦਾ ਹੁਕਮ ਮੰਨਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨਾਲ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ। 10 ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸੱਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ।

11 ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ। 12 ਇਹ ਕਿਰਪਾ ਸਾਨੂੰ ਸਿੱਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿੱਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ। 13 ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ। 14 ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।

15 ਲੋਕਾਂ ਨੂੰ ਇਹ ਗੱਲਾਂ ਦੱਸੋ। ਤੁਹਾਡੇ ਕੋਲ ਪੂਰਾ ਅਧਿਕਾਰ ਹੈ। ਇਸ ਲਈ ਇਸ ਅਧਿਕਾਰ ਨੂੰ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਜੇਕਰ ਉਹ ਗਲਤ ਹਨ ਉਨ੍ਹਾਂ ਨੂੰ ਸਹੀ ਕਰਨ ਲਈ ਵਰਤੋ। ਅਤੇ ਕਿਸੇ ਵਿਅਕਤੀ ਨੂੰ ਵੀ ਆਪਣੇ ਨਾਲ ਅਜਿਹਾ ਵਿਹਾਰ ਨਾ ਕਰਨ ਦਿਉ ਕਿ ਜਿਵੇਂ ਤੁਹਾਡਾ ਕੋਈ ਮਹੱਤਵ ਹੀ ਨਹੀਂ।

ਜਿਉਣ ਦਾ ਸਹੀ ਢੰਗ

ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਹਮੇਸ਼ਾਂ ਅਧੀਨ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸੱਜਨਤਾ ਨਾਲ ਰਹਿਣਾ; ਅਤੇ ਹਰ ਹਾਲ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹੜੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ।

ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ। ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ। ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ। ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰੱਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ। ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਵੀ ਸਦੀਵੀ ਜੀਵਨ ਪ੍ਰਾਪਤ ਕਰ ਸੱਕੀਏ। ਅਤੇ ਇਹ ਸਾਡੀ ਉਮੀਦ ਹੈ। ਇਹ ਇੱਕ ਸੱਚਾ ਉਪਦੇਸ਼ ਹੈ।

ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ।

ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਤਾ ਭਰੀ ਦਲੀਲਬਾਜ਼ੀ ਕਰਦੇ ਹਨ, ਅਤੇ ਉਨ੍ਹਾਂ ਲੋਕਾਂ ਤੋਂ ਵੀ ਜਿਹੜੇ ਆਪਣੇ ਪੁਰਖਿਆਂ ਦੇ ਇਤਿਹਾਸ ਬਾਰੇ ਬੇਕਾਰ ਗੱਲਾਂ ਕਰਦੇ ਹਨ, ਜਿਹੜੇ ਮੂਸਾ ਦੀ ਸ਼ਰ੍ਹਾ ਦੇ ਉਪਦੇਸ਼ਾਂ ਬਾਰੇ ਲੜਦੇ ਹਨ। ਇਹ ਗੱਲਾਂ ਨਿਕਾਰਥਕ ਹਨ ਅਤੇ ਉਨ੍ਹਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ। 10 ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸ ਨੂੰ ਚੇਤਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸ ਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰੱਖੋ। 11 ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈੜਾ ਅਤੇ ਪਾਪੀ ਹੁੰਦਾ ਹੈ। ਉਸ ਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ।

ਯਾਦ ਕਰਨ ਲਈ ਕੁਝ ਗੱਲਾਂ

12 ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉੱਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ। 13 ਜਦੋਂ ਸ਼ਰ੍ਹਾ ਦੇ ਪੜ੍ਹਾਉਣ ਵਾਲੇ ਜ਼ੇਨਸ ਅਤੇ ਅਪੁੱਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋੜੀਂਦੀ ਹਰ ਚੀਜ਼ ਹੋਵੇ। 14 ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿੱਖਣੀ ਚਾਹੀਦੀ ਹੈ, ਜਿਹੜੇ ਬਹੁਤ ਜ਼ਰੂਰੀ ਲੋੜਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ।

15 ਇੱਥੋਂ ਦੇ ਮੇਰੇ ਨਾਲ ਦੇ ਸਾਰੇ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਨ੍ਹਾਂ ਲੋਕਾਂ ਨੂੰ ਸ਼ੁਭਕਾਮਨਾ ਦਿਉ ਜਿਹੜੇ ਨਿਹਚਾ ਵਿੱਚ ਸਾਨੂੰ ਪਿਆਰ ਕਰਦੇ ਹਨ।

ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।

ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭਕਾਮਨਾਵਾਂ।

ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਿਲੇਮੋਨ ਨੂੰ। ਸਾਡੀ ਭੈਣ ਅੱਫ਼ਿਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰੱਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁੜਨ ਵਾਲੀ ਕਲੀਸਿਯਾ ਨੂੰ ਵੀ।

ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਉੱਪਰ ਕਿਰਪਾ ਤੇ ਸ਼ਾਂਤੀ ਹੋਵੇ।

ਫ਼ਿਲੇਮੋਨ ਦਾ ਪ੍ਰੇਮ ਅਤੇ ਵਿਸ਼ਵਾਸ

ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ। ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹੜਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰੱਖਦੇ ਹਾਂ। ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬੜਾ ਆਨੰਦ ਅਤੇ ਦਿਲਾਸਾ ਦਿੱਤਾ ਹੈ।

ਓਨਿਸਿਮੁਸ ਨੂੰ ਭਰਾ ਸਮਝੋ

ਇੱਕ ਗੱਲ ਅਜਿਹੀ ਹੈ ਜਿਹੜੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸੱਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸੱਕਦਾ ਹਾਂ। ਪਰ ਮੈਂ ਤੁਹਾਨੂੰ ਆਦੇਸ਼ ਨਹੀਂ ਦੇ ਰਿਹਾ, ਮੈਂ ਤੁਹਾਨੂੰ ਇਹ ਕਰਨ ਦੀ ਬੇਨਤੀ ਪਿਆਰ ਦੇ ਕਾਰਣ ਕਰ ਰਿਹਾ ਹਾਂ। ਮੈਂ ਪੌਲੁਸ ਹਾਂ ਮੈਂ ਹੁਣ ਬੁੱਢਾ ਹੋ ਗਿਆ ਹਾਂ। ਅਤੇ ਮੈਂ ਮਸੀਹ ਯਿਸੂ ਦਾ ਕੈਦੀ ਹਾਂ। 10 ਮੈਂ ਤੁਹਾਨੂੰ ਇਹ ਆਪਣੇ ਪੁੱਤਰ ਓਨੇਸਿਮੁਸ ਲਈ ਪੁੱਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ। 11 ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ।

12 ਮੈਂ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸ ਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ। 13 ਮੈਂ ਉਸ ਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਦਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ। 14 ਪਰ ਤੁਹਾਨੂੰ ਪਹਿਲਾਂ ਪੁੱਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।

15 ਥੋੜੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵੱਖ ਹੋ ਗਿਆ ਸੀ। ਹੋ ਸੱਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸੱਕੇ, 16 ਅੱਗੇ ਤੋਂ ਇੱਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵੱਧ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸ ਨੂੰ ਉਸਤੋਂ ਵੀ ਵੱਧੇਰੇ ਪਿਆਰ ਕਰੋਂਗੇ। ਤੁਸੀਂ ਉਸ ਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ।

17 ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਨਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ। 18 ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸ ਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿੰਮੇਵਾਰ ਸਮਝੋ। 19 ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ। 20 ਇਸ ਲਈ, ਮੇਰੇ ਭਰਾਵੋ, ਮੈਂ ਤੁਹਾਨੂੰ ਪ੍ਰਭੂ ਵਿੱਚ ਆਪਣੇ ਲਈ ਕੁਝ ਕਰਨ ਲਈ ਕਹਿੰਦਾ ਹਾਂ। 21 ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵੱਧ ਕਰੋਂਗੇ।

22 ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸੱਕਾਂਗਾ।

ਆਖਰੀ ਸ਼ੁਭਕਾਮਨਾਵਾਂ

23 ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ। 24 ਮਰਕੁਸ, ਅਰਿਸਤਰੱਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ।

25 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਅੰਗ ਸੰਗ ਹੋਵੇ।

Punjabi Bible: Easy-to-Read Version (ERV-PA)

2010 by World Bible Translation Center