Print Page Options
Previous Prev Day Next DayNext

Bible in 90 Days

An intensive Bible reading plan that walks through the entire Bible in 90 days.
Duration: 88 days
Punjabi Bible: Easy-to-Read Version (ERV-PA)
Version
ਗਿਣਤੀ 32:20 - ਬਿਵਸਥਾ ਸਾਰ 7:26

20 ਇਸ ਲਈ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਜੇ ਤੁਸੀਂ ਇਹ ਸਾਰੀਆਂ ਗੱਲਾਂ ਕਰੋਂਗੇ, ਤਾਂ ਇਹ ਜ਼ਮੀਨ ਤੁਹਾਡੀ ਹੋਵੇਗੀ। ਪਰ ਤੁਹਾਡੇ ਸਿਪਾਹਿਆਂ ਨੂੰ ਯਹੋਵਾਹ ਦੇ ਸਾਹਮਣੇ ਜੰਗ ਵਿੱਚ ਜ਼ਰੂਰ ਜਾਣਾ ਚਾਹੀਦਾ ਹੈ। 21 ਤੁਹਾਡੇ ਸਿਪਾਹੀਆਂ ਨੂੰ ਯਹੋਵਾਹ ਦੇ ਸਾਹਮਣੇ ਯਰਦਨ ਨਦੀ ਪਾਰ ਕਰਨੀ ਚਾਹੀਦੀ ਹੈ ਅਤੇ ਦੁਸ਼ਮਣ ਨੂੰ ਇਸ ਦੇਸ਼ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। 22 ਜਦੋਂ ਯਹੋਵਾਹ ਸਾਡੀ ਸਾਰਿਆਂ ਦੀ ਸਹਾਇਤਾ ਜ਼ਮੀਨ ਹਾਸਿਲ ਕਰਨ ਵਿੱਚ ਕਰ ਦੇਵੇ ਤਾਂ ਤੁਸੀਂ ਘਰ ਵਾਪਸ ਜਾ ਸੱਕੋਂਗੇ। ਤਾਂ ਯਹੋਵਾਹ ਅਤੇ ਇਸਰਾਏਲ ਇਹ ਨਹੀਂ ਸੋਚਣਗੇ ਕਿ ਤੁਸੀਂ ਦੋਸ਼ੀ ਹੋ। ਫ਼ੇਰ ਯਹੋਵਾਹ ਤੁਹਾਨੂੰ ਇਹ ਜ਼ਮੀਨ ਲੈਣ ਦੇਵੇਗਾ। 23 ਪਰ ਜੇ ਤੁਸੀਂ ਇਹ ਗੱਲਾਂ ਨਹੀਂ ਕਰੋਂਗੇ, ਤਾਂ ਤੁਸੀਂ ਯਹੋਵਾਹ ਦੇ ਖਿਲਾਫ਼ ਪਾਪ ਕਰ ਰਹੇ ਹੋਵੋਂਗੇ। ਅਤੇ ਇਹ ਗੱਲ ਪੱਕੀ ਤਰ੍ਹਾਂ ਜਾਣ ਲਵੋ ਕਿ ਤੁਹਾਨੂੰ ਤੁਹਾਡੇ ਪਾਪ ਦੀ ਸਜ਼ਾ ਮਿਲੇਗੀ। 24 ਆਪਣੇ ਬੱਚਿਆਂ ਲਈ ਸ਼ਹਿਰ ਅਤੇ ਪਸ਼ੁਆਂ ਲਈ ਵਾੜੇ ਉਸਾਰ ਲਵੋ। ਪਰ ਫ਼ੇਰ ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜਿਸਦਾ ਤੁਸੀਂ ਇਕਰਾਰ ਕੀਤਾ ਹੈ।”

25 ਫ਼ੇਰ ਗਾਦ ਅਤੇ ਰਊਬੇਨ ਦੇ ਪਰਿਵਾਰ-ਸਮੂਹਾਂ ਦੇ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਤੁਹਾਡੇ ਸੇਵਾਦਾਰ ਹਾਂ। ਤੁਸੀਂ ਸਾਡੇ ਮਾਲਕ ਹੋ। ਇਸ ਲਈ ਅਸੀਂ ਉਹੀ ਕਰਾਂਗੇ ਜੋ ਤੁਸੀਂ ਆਖਦੇ ਹੋਂ। 26 ਸਾਡੀਆਂ ਪਤਨੀਆਂ, ਬੱਚੇ ਅਤੇ ਸਾਡੇ ਪਸ਼ੂ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ। 27 ਪਰ ਅਸੀਂ, ਤੁਹਾਡੇ ਸੇਵਕ, ਯਰਦਨ ਨਦੀ ਨੂੰ ਪਾਰ ਕਰਾਂਗੇ। ਅਸੀਂ ਯਹੋਵਾਹ ਦੇ ਸਾਹਮਣੇ ਜੰਗ ਵਿੱਚ ਜਾਵਾਂਗੇ ਜਿਵੇਂ ਸਾਡਾ ਸੁਆਮੀ ਸਾਨੂੰ ਆਖਦਾ ਹੈ।”

28 ਇਸ ਲਈ ਮੂਸਾ ਨੇ ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂਆਂ ਨੂੰ ਉਨ੍ਹਾਂ ਬਾਰੇ ਹੁਕਮ ਦਿੱਤੇ। 29 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਗਾਦ ਅਤੇ ਰਊਬੇਨ ਦੇ ਆਦਮੀ ਤੁਹਾਡੇ ਨਾਲ ਯਰਦਨ ਨਦੀ ਪਾਰ ਕਰਨਗੇ। ਉਹ ਯਹੋਵਾਹ ਦੇ ਸਾਹਮਣੇ ਲੜਾਈ ਲਈ ਜਾਣਗੇ ਅਤੇ ਜ਼ਮੀਨ ਹਾਸਿਲ ਕਰਨ ਵਿੱਚ ਤੁਹਾਡੀ ਸਹਾਇਤਾ ਕਰਨਗੇ। ਫ਼ੇਰ ਤੁਸੀਂ ਉਨ੍ਹਾਂ ਨੂੰ ਗਿਲਆਦ ਦੀ ਜ਼ਮੀਨ ਉਨ੍ਹਾਂ ਦੇ ਹਿੱਸੇ ਵਜੋਂ ਦੇ ਦਿਉ। 30 ਉਹ ਕਨਾਨ ਦੀ ਧਰਤੀ ਹਾਸਿਲ ਕਰਨ ਵਿੱਚ ਤੁਹਾਡੀ ਸਹਾਇਤਾ ਕਰਨ ਲਈ ਇਕਰਾਰ ਕਰਦੇ ਹਨ।”

31 ਗਾਦ ਅਤੇ ਰਊਬੇਨ ਦੇ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਉਹੀ ਕੁਝ ਕਰਨ ਦਾ ਇਕਰਾਰ ਕਰਦੇ ਹਾਂ, ਜਿਸਦਾ ਯਹੋਵਾਹ ਨੇ ਆਦੇਸ਼ ਦਿੱਤਾ ਹੈ। 32 ਅਸੀਂ ਯਰਦਨ ਨਦੀ ਪਾਰ ਕਰਾਂਗੇ ਅਤੇ ਯਹੋਵਾਹ ਦੇ ਅੱਗੇ ਕਨਾਨ ਦੀ ਧਰਤੀ ਵੱਲ ਮਾਰਚ ਕਰਾਂਗੇ। ਅਤੇ ਸਾਡੇ ਹਿੱਸੇ ਦੀ ਧਰਤੀ ਯਰਦਨ ਨਦੀ ਦੇ ਪੂਰਬ ਵੱਲ ਦੀ ਹੈ।”

33 ਇਸ ਲਈ ਮੂਸਾ ਨੇ ਉਹ ਧਰਤੀ ਗਾਦ ਦੇ ਲੋਕਾਂ, ਰਊਬੇਨ ਦੇ ਪਰਿਵਾਰ ਨੂੰ ਅਤੇ ਮਨੱਸ਼ਹ ਪਰਿਵਾਰ ਦੇ ਅੱਧੇ ਲੋਕਾਂ ਨੂੰ ਦੇ ਦਿੱਤੀ। (ਮਨੱਸ਼ਹ ਯੂਸੁਫ਼ ਦਾ ਪੁੱਤਰ ਸੀ।) ਇਸ ਧਰਤੀ ਵਿੱਚ ਅਮੋਰੀ, ਸੀਹੋਨ ਦਾ ਰਾਜ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਸ਼ਾਮਿਲ ਹਨ। ਇਸ ਧਰਤੀ ਵਿੱਚ ਉਸ ਖੇਤਰ ਦੇ ਆਲੇ-ਦੁਆਲੇ ਦੇ ਸਾਰੇ ਨਗਰ ਵੀ ਸ਼ਾਮਿਲ ਹਨ।

34 ਗਾਦ ਦੇ ਲੋਕਾਂ ਨੇ ਦੀਬੋਨ, ਅਟਾਰੋਥ ਅਤੇ ਅਰੋਏਰ, 35 ਅਟਰੋਥ ਸੋਫ਼ਾਨ, ਯਾਜ਼ੇਰ, ਯਾਗਬਹਾਹ, 36 ਬੈਤ ਨਿਮਰਾਹ ਅਤੇ ਬੈਤ ਹਾਰਾਨ ਦੇ ਸ਼ਹਿਰ ਉਸਾਰੇ। ਉਨ੍ਹਾਂ ਨੇ ਮਜ਼ਬੂਤ ਕੰਧਾਂ ਵਾਲੇ ਸ਼ਹਿਰ ਉਸਾਰੇ ਅਤੇ ਆਪਣੇ ਪਸ਼ੂਆਂ ਲਈ ਉਨ੍ਹਾਂ ਨੇ ਵਾੜੇ ਉਸਾਰੇ।

37 ਰਊਬੇਨ ਦੇ ਲੋਕਾਂ ਨੇ ਹਸ਼ਬੋਨ, ਅਲਆਲੇ, ਕਿਰਯਾਥੈਮ, 38 ਨਬੋ, ਬਆਲ ਮਓਨ ਅਤੇ ਸਿਬਮਾਹ ਉਸਾਰੇ। ਉਨ੍ਹਾਂ ਨੇ ਉਨ੍ਹਾਂ ਹੀ ਸ਼ਹਿਰਾਂ ਦੇ ਨਾਮ ਰੱਖੇ ਜਿਨ੍ਹਾਂ ਨੂੰ ਮੁੜਕੇ ਉਸਾਰਿਆ ਗਿਆ ਸੀ। ਪਰ ਉਨ੍ਹਾਂ ਨੇ ਨਬੋ ਅਤੇ ਬਆਲ ਮਓਨ ਦੇ ਨਾਮ ਬਦਲ ਦਿੱਤੇ।

39 ਮਾਕੀਰ ਦੇ ਪਰਿਵਾਰ-ਸਮੂਹ ਦੇ ਲੋਕ ਗਿਲਆਦ ਚੱਲੇ ਗਏ। (ਮਾਕੀਰ ਮਨੱਸ਼ਹ ਦਾ ਪੁੱਤਰ ਸੀ।) ਉਨ੍ਹਾਂ ਨੇ ਸ਼ਹਿਰ ਨੂੰ ਹਰਾ ਦਿੱਤਾ ਉਨ੍ਹਾਂ ਨੇ ਓੱਥੇ ਰਹਿਣ ਵਾਲੇ ਅਮੋਰੀਆਂ ਨੂੰ ਹਰਾ ਦਿੱਤਾ। 40 ਇਸ ਲਈ ਮੂਸਾ ਨੇ ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਮਾਕੀਰ ਨੂੰ ਗਿਲਆਦ ਦੇ ਦਿੱਤਾ। ਇਸ ਲਈ ਉਸਦਾ ਪਰਿਵਾਰ ਓੱਥੇ ਵਸ ਗਿਆ। 41 ਮਨੱਸ਼ਹ ਦੇ ਪਰਿਵਾਰ ਦੇ ਯਾਈਰ ਨੇ ਓਥੋਂ ਦੇ ਛੋਟੇ ਕਸਬਿਆਂ ਨੂੰ ਹਰਾ ਦਿੱਤਾ। ਤਾਂ ਉਸ ਨੇ ਉੱਥੋਂ ਦੇ ਛੋਟੇ ਕਸਬਿਆਂ ਨੂੰ ਯਾਈਰ ਦੇ ਕਸਬੇ ਆਖਿਆ। 42 ਨੋਬਹ ਨੇ ਕਨਾਥ ਨੂੰ ਹਰਾਇਆ ਅਤੇ ਉਸ ਦੇ ਨੇੜੇ ਦੇ ਛੋਟੇ ਕਸਬਿਆਂ ਨੂੰ ਵੀ। ਫ਼ੇਰ ਉਸ ਨੇ ਉਸ ਥਾਂ ਨੂੰ ਆਪਣਾ ਨਾਮ ਦਿੱਤਾ।

ਇਸਰਾਏਲ ਦਾ ਮਿਸਰ ਤੋਂ ਸਫ਼ਰ

33 ਮੂਸਾ ਅਤੇ ਹਾਰੂਨ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਟੋਲਿਆਂ ਵਿੱਚ ਲਿਆਂਦਾ। ਇਹ ਉਹ ਥਾਵਾਂ ਹਨ ਜਿੱਥੇ ਉਨ੍ਹਾਂ ਨੇ ਸਫ਼ਰ ਕੀਤਾ। ਮੂਸਾ ਨੇ ਉਨ੍ਹਾਂ ਥਾਵਾਂ ਬਾਰੇ ਲਿਖਿਆ ਜਿਨ੍ਹਾਂ ਵਿੱਚੋਂ ਉਹ ਲੰਘੇ। ਮੂਸਾ ਨੇ ਉਹੀ ਗੱਲਾਂ ਲਿਖੀਆਂ ਜੋ ਯਹੋਵਾਹ ਚਾਹੁੰਦਾ ਸੀ। ਇਹ ਉਹ ਥਾਵਾਂ ਹਨ ਜਿੱਥੇ ਉਹ ਲੰਘੇ:

ਪਹਿਲੇ ਮਹੀਨੇ ਦੀ 15ਵੀਂ ਤਰੀਕ ਨੂੰ ਉਨ੍ਹਾਂ ਨੇ ਰਾਮਸੇਸ ਛੱਡਿਆ। ਪਸਾਹ ਦੀ ਅਗਲੀ ਸਵੇਰ, ਇਸਰਾਏਲ ਦੇ ਲੋਕ ਆਪਣੇ ਹਥਿਆਰ ਚੁੱਕੇ (ਜਿੱਤ ਵਿੱਚ) ਮਿਸਰ ਵਿੱਚੋਂ ਬਾਹਰ ਨਿਕਲੇ। ਮਿਸਰ ਦੇ ਸਮੂਹ ਲੋਕਾਂ ਨੇ ਉਨ੍ਹਾਂ ਨੂੰ ਦੇਖਿਆ। ਮਿਸਰੀ ਆਪਣੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਦਫ਼ਨਾ ਰਹੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ। ਯਹੋਵਾਹ ਨੇ ਮਿਸਰੀ ਦੇਵਤਿਆਂ ਵਿਰੁੱਧ ਆਪਣਾ ਨਿਆਂ ਦੇ ਦਿੱਤਾ ਸੀ।

ਇਸਰਾਏਲ ਦੇ ਲੋਕਾਂ ਨੇ ਰਾਮਸੇਸ ਨੂੰ ਛੱਡ ਦਿੱਤਾ ਅਤੇ ਸੁੱਕੋਥ ਚੱਲੇ ਗਏ। ਸੁੱਕੋਥ ਤੋਂ ਉਹ ਏਥਾਮ ਚੱਲੇ ਗਏ। ਲੋਕਾਂ ਨੇ ਉੱਥੇ ਮਾਰੂਥਲ ਦੇ ਕੰਢੇ ਡੇਰਾ ਲਾ ਲਿਆ। ਉਹ ਏਥਾਮ ਛੱਡਦੇ ਹੋਏ ਪੀ ਹਹੀਰੋਥ ਚੱਲੇ ਗਏ। ਇਹ ਥਾਂ ਬਆਲਸਫ਼ੋਮ ਦੇ ਨੇੜੇ ਸੀ। ਲੋਕਾਂ ਨੇ ਮਿਗਦੋਲ ਨੇੜੇ ਡੇਰਾ ਲਾਇਆ।

ਲੋਕਾਂ ਨੇ ਪੀ-ਹਹੀਰੋਥ ਛੱਡ ਦਿੱਤਾ ਅਤੇ ਸਮੁੰਦਰ ਦੇ ਅੱਧ ਵਿੱਚਕਾਰੋਂ ਲੰਘੇ। ਉਨ੍ਹਾਂ ਨੇ ਤਿੰਨ ਦਿਨ ਏਥਾਮ ਦੇ ਮਾਰੂਥਲ ਵਿੱਚ ਸਫ਼ਰ ਕੀਤਾ। ਲੋਕਾਂ ਨੇ ਮਾਰਾਹ ਵਿਖੇ ਡੇਰਾ ਲਾਇਆ।

ਲੋਕ ਮਾਰਾਹ ਛੱਡ ਕੇ ਏਲੀਮ ਚੱਲੇ ਗਏ ਅਤੇ ਉੱਥੇ ਡੇਰਾ ਲਾਇਆ। ਉੱਥੇ ਪਾਣੀ ਦੇ ਬਾਰ੍ਹਾਂ ਚਸ਼ਮੇ ਸਨ ਅਤੇ 70 ਖਜ਼ੂਰ ਦੇ ਰੁੱਖ।

10 ਲੋਕਾਂ ਨੇ ਏਲੀਮ ਨੂੰ ਛੱਡ ਦਿੱਤਾ ਅਤੇ ਲਾਲ ਸਾਗਰ ਦੇ ਨੇੜੇ ਡੇਰਾ ਲਾਇਆ।

11 ਲੋਕਾਂ ਨੇ ਲਾਲ ਸਾਗਰ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਡੇਰਾ ਲਾ ਲਿਆ।

12 ਲੋਕਾਂ ਨੇ ਸੀਨਈ ਮਾਰੂਥਲ ਛੱਡਿਆ ਅਤੇ ਦਾਫ਼ਕਾਹ ਵਿਖੇ ਡੇਰਾ ਲਾਇਆ।

13 ਲੋਕਾਂ ਦਾਫ਼ਕਾਹ ਛੱਡ ਦਿੱਤਾ ਅਤੇ ਆਲੂਸ਼ ਵਿਖੇ ਡੇਰਾ ਲਾਇਆ।

14 ਲੋਕਾਂ ਨੇ ਆਲੂਸ਼ ਛੱਡ ਦਿੱਤਾ ਅਤੇ ਰਫ਼ੀਦਿਮ ਡੇਰਾ ਲਾਇਆ। ਉਸ ਥਾਂ ਤੇ ਲੋਕਾਂ ਲਈ, ਪੀਣ ਵਾਸਤੇ ਪਾਣੀ ਨਹੀਂ ਸੀ।

15 ਲੋਕਾਂ ਨੇ ਰਫ਼ੀਦਿਮ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਡੇਰਾ ਲਾਇਆ।

16 ਲੋਕਾਂ ਨੇ ਸੀਨਈ ਮਾਰੂਥਲ ਛੱਡ ਦਿੱਤਾ ਅਤੇ ਕਿਬਰੋਥ ਹੱਤਅਵਾਹ ਵਿਖੇ ਡੇਰਾ ਲਾਇਆ।

17 ਲੋਕਾਂ ਨੇ ਕਿਬਰੋਥ ਹੱਤਅਵਾਹ ਛੱਡ ਦਿੱਤਾ ਅਤੇ ਹਸੇਰੋਥ ਡੇਰਾ ਲਾਇਆ।

18 ਲੋਕਾਂ ਨੇ ਹਸੇਰੋਥ ਛੱਡ ਦਿੱਤਾ ਅਤੇ ਰਿਥਮਾਹ ਡੇਰਾ ਲਾਇਆ।

19 ਲੋਕਾਂ ਨੇ ਰਿਥਮਾਹ ਛੱਡ ਦਿੱਤਾ ਅਤੇ ਰਿੰਮੋਨ ਪਾਰਸ ਡੇਰਾ ਲਾਇਆ।

20 ਲੋਕਾਂ ਨੇ ਰਿੰਮੋਨ ਪਾਰਸ ਛੱਡ ਦਿੱਤਾ ਅਤੇ ਲਿਬਨਾਹ ਡੇਰਾ ਲਾਇਆ।

21 ਲੋਕਾਂ ਨੇ ਲਿਬਨਾਹ ਛੱਡ ਦਿੱਤਾ ਅਤੇ ਰਿੱਸਾਹ ਡੇਰਾ ਲਾਇਆ।

22 ਲੋਕਾਂ ਨੇ ਰਿੱਸਾਹ ਛੱਡ ਦਿੱਤਾ ਅਤੇ ਕਹੇਲਾਥਾਹ ਡੇਰਾ ਲਾਇਆ।

23 ਲੋਕਾਂ ਨੇ ਕਹੇਲਾਥਾਹ ਛੱਡ ਦਿੱਤਾ ਅਤੇ ਸ਼ਾਫ਼ਰ ਪਰਬਤ ਉੱਤੇ ਡੇਰਾ ਲਾਇਆ।

24 ਲੋਕਾਂ ਨੇ ਸ਼ਫ਼ਰ ਪਰਬਤ ਛੱਡ ਦਿੱਤਾ ਅਤੇ ਹਰਾਦਾਹ ਡੇਰਾ ਲਾਇਆ।

25 ਲੋਕਾਂ ਹਰਾਦਾਹ ਛੱਡ ਦਿੱਤਾ ਅਤੇ ਮਕਹੇਲੋਥ ਡੇਰਾ ਲਾਇਆ।

26 ਲੋਕਾਂ ਨੇ ਮਕਹੇਲੋਥ ਛੱਡ ਦਿੱਤਾ ਅਤੇ ਤਾਹਥ ਡੇਰਾ ਲਾਇਆ।

27 ਲੋਕਾਂ ਨੇ ਤਾਹਥ ਛੱਡ ਦਿੱਤਾ ਅਤੇ ਥਾਰਹ ਡੇਰਾ ਲਾਇਆ

28 ਲੋਕਾਂ ਨੇ ਥਾਰਹ ਛੱਡ ਦਿੱਤਾ ਅਤੇ ਮਿਥਕਾਹ ਡੇਰਾ ਲਾਇਆ।

29 ਲੋਕਾਂ ਨੇ ਮਿਥਕਾਹ ਛੱਡ ਦਿੱਤਾ ਅਤੇ ਹਸ਼ਮੋਨਾਹ ਡੇਰਾ ਲਾਇਆ।

30 ਲੋਕਾਂ ਨੇ ਹਸ਼ਮੋਨਾਹ ਛੱਡ ਦਿੱਤਾ ਅਤੇ ਮੋਸੇਰੋਥ ਡੇਰਾ ਲਾਇਆ।

31 ਲੋਕਾਂ ਨੇ ਮੋਸੇਰੋਥ ਛੱਡ ਦਿੱਤਾ ਅਤੇ ਬਨੇ ਯਆਕਾਨ ਡੇਰਾ ਲਾਇਆ।

32 ਲੋਕਾਂ ਨੇ ਬਨੇ ਯਆਕਾਨ ਛੱਡ ਦਿੱਤਾ ਅਤੇ ਹਗਿਦਗਾਦ ਡੇਰਾ ਲਾਇਆ।

33 ਲੋਕਾਂ ਨੇ ਹਾਗਿਦਗਾਦ ਛੱਡ ਦਿੱਤਾ ਅਤੇ ਯਾਟਬਾਥਾਹ ਡੇਰਾ ਲਾਇਆ।

34 ਲੋਕਾਂ ਨੇ ਯਾਟਬਾਥਾਹ ਛੱਡ ਦਿੱਤਾ ਅਤੇ ਅਬਰੋਨਾਹ ਡੇਰਾ ਲਾਇਆ।

35 ਲੋਕਾਂ ਨੇ ਅਬਰੋਨਾਹ ਛੱਡ ਦਿੱਤਾ ਅਤੇ ਅਸਯੋਨ-ਗਬਰ ਡੇਰਾ ਲਾਇਆ।

36 ਲੋਕਾਂ ਨੇ ਅਸਯੋਨ-ਗਬਰ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਕਾਦੇਸ਼ ਵਿਖੇ ਡੇਰਾ ਲਾਇਆ।

37 ਲੋਕਾਂ ਨੇ ਕਾਦੇਸ਼ ਛੱਡ ਦਿੱਤਾ ਅਤੇ ਹੋਰ ਵਿਖੇ ਡੇਰਾ ਲਾਇਆ। ਇਹ ਅਦੋਮ ਦੇਸ਼ ਦੀ ਸਰਹੱਦ ਉੱਤੇ ਪਰਬਤ ਸੀ। 38 ਜਾਜਕ ਹਾਰੂਨ ਨੇ ਯਹੋਵਾਹ ਦੀ ਆਗਿਆ ਮੰਨੀ ਅਤੇ ਹੋਰ ਪਰਬਤ ਦੇ ਉੱਤੇ ਚੱਲਾ ਗਿਆ। ਹਾਰੂਨ ਉਸ ਥਾਂ ਕਾਲਵੱਸ ਹੋਇਆ। ਹਾਰੂਨ ਪੰਜਵੇਂ ਮਹੀਨੇ ਦੀ ਪਹਿਲੀ ਤਰੀਕ ਨੂੰ ਕਾਲਵੱਸ ਹੋਇਆ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਦਾ 40ਵਾਂ ਵਰ੍ਹਾਂ ਸੀ। 39 ਹਾਰੂਨ ਜਦੋਂ ਹੋਰ ਪਰਬਤ ਉੱਤੇ ਕਾਲਵੱਸ ਹੋਇਆ ਉਹ 123 ਵਰ੍ਹਿਆ ਦਾ ਸੀ।

40 ਆਰਾਦ ਦੇ ਕਨਾਨੀ ਰਾਜੇ ਨੇ, ਜੋ ਕਨਾਨ ਵਿੱਚ ਨੇਗੇਵ ਵਿੱਚ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਬਾਰੇ ਸੁਣਿਆ। 41 ਲੋਕਾਂ ਨੇ ਹੋਰ ਪਰਬਤ ਛੱਡ ਦਿੱਤਾ ਅਤੇ ਸਲਮੋਨਾਹ ਵਿਖੇ ਡੇਰਾ ਲਾਇਆ।

42 ਲੋਕਾਂ ਨੇ ਸਲਮੋਨਾਹ ਛੱਡ ਦਿੱਤਾ ਫ਼ੂਨੋਨ ਵਿਖੇ ਡੇਰਾ ਲਾਇਆ।

43 ਲੋਕਾਂ ਨੇ ਫ਼ੂਨੋਨ ਛੱਡ ਦਿੱਤਾ ਅਤੇ ਓਬੋਥ ਡੇਰਾ ਲਾਇਆ।

44 ਲੋਕਾਂ ਨੇ ਓਬੋਥ ਛੱਡ ਦਿੱਤਾ ਅਤੇ ਇਯੇਅਬਾਰੀਮ ਡੇਰਾ ਲਾਇਆ। ਇਹ ਮੋਆਬ ਦੇਸ਼ ਦੀ ਸਰਹੱਦ ਉੱਤੇ ਸੀ।

45 ਲੋਕਾਂ ਨੇ ਈਯੇ (ਇਯੇ ਆਬਰੀਮ) ਛੱਡ ਦਿੱਤਾ ਅਤੇ ਦੀਬੋਨ ਗਾਦ ਡੇਰਾ ਲਾਇਆ।

46 ਲੋਕਾਂ ਨੇ ਦੀਬੋਨ ਗਾਦ ਛੱਡ ਦਿੱਤਾ ਅਤੇ ਅਲਮੋਨ ਦਿਬਲਾਤੈਮਾਹ ਡੇਰਾ ਲਾਇਆ।

47 ਲੋਕਾਂ ਨੇ ਦਿਬਲਾਤੈਮਾਹ ਛੱਡ ਦਿੱਤਾ ਅਤੇ ਨਬੋ ਦੇ ਨੇੜੇ ਅਬਾਰੀਮ ਦੇ ਪਰਬਤਾਂ ਉੱਤੇ ਡੇਰਾ ਲਾਇਆ।

48 ਲੋਕਾਂ ਨੇ ਅਬਾਰੀਮ ਦੇ ਪਹਾਰਾਂ ਨੂੰ ਛੱਡ ਕੇ ਯਰਦਨ ਨਦੀ ਵਿਖੇ ਮੋਆਬ ਵਿੱਚ ਡੇਰਾ ਲਾਇਆ। ਇਹ ਯਰਦਨ ਨਦੀ ਦੇ ਪਾਰ ਯਰੀਹੋ ਦੇ ਸਾਹਮਣੇ ਸੀ। 49 ਉਨ੍ਹਾਂ ਨੇ ਮੋਆਬ ਵਿਖੇ ਯਰਦਨ ਵਾਦੀ ਵਿੱਚ ਯਰਦਨ ਨਦੀ ਕੰਢੇ ਡੇਰਾ ਲਾਇਆ। ਉਨ੍ਹਾਂ ਦਾ ਡੇਰਾ ਬੈਤ ਯਸ਼ਿਮੋਥ ਤੋਂ ਲੈ ਕੇ ਅਕਾਸੀਆ ਖੈਰ ਤੱਕ ਫ਼ੈਲਿਆ ਹੋਇਆ ਸੀ।

50 ਉਸ ਥਾਂ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ, 51 “ਇਸਰਾਏਲ ਦੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਇਹ ਗੱਲਾਂ ਦੱਸ: ਤੁਸੀਂ ਯਰਦਨ ਨਦੀ ਪਾਰ ਕਰੋਂਗੇ। ਤੁਸੀਂ ਕਨਾਨ ਦੀ ਧਰਤੀ ਉੱਤੇ ਜਾਵੋਂਗੇ। 52 ਜਿਹੜੇ ਲੋਕ ਤੁਹਾਨੂੰ ਉੱਥੇ ਮਿਲਣ, ਤੁਸੀਂ ਉਨ੍ਹਾਂ ਦੀ ਜ਼ਮੀਨ ਖੋਹ ਲਵੋਗੇ। ਤੁਹਾਨੂੰ ਉਨ੍ਹਾਂ ਦੇ ਸਾਰੇ ਬੁੱਤ ਅਤੇ ਮੂਰਤੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਦੇ ਸਾਰੇ ਉੱਚੇ ਸਥਾਨ ਤਬਾਹ ਕਰ ਦੇਣੇ ਚਾਹੀਦੇ ਹਨ। 53 ਤੁਸੀਂ ਜ਼ਮੀਨ ਖੋਹ ਲਵੋਂਗੇ ਅਤੇ ਉੱਥੇ ਵਸ ਜਾਵੋਂਗੇ। ਕਿਉਂਕਿ ਮੈਂ ਇਹ ਜ਼ਮੀਨ ਤੁਹਾਨੂੰ ਦੇ ਰਿਹਾ ਹਾਂ। ਇਹ ਤੁਹਾਡੇ ਪਰਿਵਾਰਾਂ ਦੀ ਹੋਵੇਗੀ। 54 ਤੁਹਾਡੇ ਹਰ ਪਰਿਵਾਰ ਨੂੰ ਜ਼ਮੀਨ ਵਿੱਚੋਂ ਹਿੱਸਾ ਮਿਲੇਗਾ। ਤੁਸੀਂ ਪਰਚੀਆਂ ਪਾਕੇ ਨਿਆਂ ਕਰੋਂਗੇ ਕਿ ਕਿਹੜੇ ਪਰਿਵਾਰ ਨੂੰ ਕਿਹੜੀ ਜ਼ਮੀਨ ਮਿਲੇ। ਵੱਡੇ ਪਰਿਵਾਰ ਨੂੰ ਜ਼ਮੀਨ ਦਾ ਵੱਡਾ ਹਿੱਸਾ ਮਿਲੇਗਾ। ਛੋਟੇ ਪਰਿਵਾਰ ਨੂੰ ਛੋਟਾ ਹਿੱਸਾ। ਗੁਣੇ ਪਾਕੇ ਨਿਆਂ ਹੋਵੇਗਾ ਕਿ ਕਿਹੜੇ ਪਰਿਵਾਰ ਨੂੰ ਕੀ ਮਿਲਦਾ ਹੈ। ਹਰ ਪਰਿਵਾਰ-ਸਮੂਹ ਨੂੰ ਜ਼ਮੀਨ ਦਾ ਆਪਣਾ ਹਿੱਸਾ ਮਿਲੇਗਾ।

55 “ਤੁਹਾਨੂੰ ਹੋਰਨਾਂ ਲੋਕਾਂ ਨੂੰ ਉਸ ਦੇਸ਼ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ। ਜੇ ਤੁਸੀਂ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਦਿਉਂਗੇ, ਉਹ ਤੁਹਾਡੇ ਲਈ ਬੜੀਆਂ ਮੁਸ਼ਕਿਲਾਂ ਖੜੀਆਂ ਕਰਨਗੇ। ਉਹ ਤੁਹਾਡੀ ਅੱਖ ਉਤਲੇ ਫ਼ੋੜੇ ਵਰਗੇ ਅਤੇ ਵਖੀ ਵਿੱਚ ਚੁਭੇ ਹੋਏ ਕੰਡੇ ਵਾਂਗ ਹੋਣਗੇ। ਉਹ ਉਸ ਧਰਤੀ ਵਿੱਚ, ਜਿਸ ਵਿੱਚ ਤੁਸੀਂ ਰਹੋਂਗੇ ਬੜੀਆਂ ਮੁਸ਼ਕਿਲਾ ਪੈਦਾ ਕਰਨਗੇ। 56 ਮੈਂ ਤੁਹਾਨੂੰ ਦਰਸਾ ਦਿੱਤਾ ਸੀ ਕਿ ਮੈਂ ਕੀ ਕਰਾਂਗਾ-ਅਤੇ ਮੈਂ ਤੁਹਾਡੇ ਨਾਲ ਉਹੋ ਜਿਹਾ ਹੀ ਕਰਾਂਗਾ ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਦੇਸ਼ ਵਿੱਚ ਟਿਕਣ ਦਿਉਂਗੇ।”

ਕਨਾਨ ਦੀਆਂ ਸਰਹੱਦਾਂ

34 ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦੇ: ਤੁਸੀਂ ਕਨਾਨ ਦੀ ਧਰਤੀ ਉੱਤੇ ਆ ਰਹੇ ਹੋ। ਤੁਸੀਂ ਇਸ ਦੇਸ਼ ਨੂੰ ਹਰਾ ਦੇਵੋਂਗੇ। ਤੁਸੀਂ ਸਾਰੇ ਕਨਾਨ ਦੇਸ਼ ਉੱਤੇ ਕਬਜ਼ਾ ਕਰ ਲਵੋਂਗੇ। ਦੱਖਣ ਵੱਲ, ਤੁਹਾਨੂੰ ਅਦੋਮ ਨੇੜੇ ਸੀਨਈ ਮਾਰੂਥਲ ਦਾ ਇੱਕ ਹਿੱਸਾ ਮਿਲੇਗਾ। ਤੁਹਾਡੀ ਦੱਖਣੀ ਸਰਹੱਦ ਸਲੂਣੇ ਸਮੁੰਦਰ ਦੇ ਦੱਖਣੀ ਸਿਰੇ ਤੋਂ ਸ਼ੁਰੂ ਹੋਵੇਗੀ। ਇਹ ਬਿੱਛੂ ਦਰ੍ਰੇ ਦੱਖਣ ਵੱਲ ਪਾਰ ਜਾਵੇਗੀ। ਇਹ ਸੀਨਈ ਮਾਰੂਥਲ ਹੁੰਦੀ ਹੋਈ ਕਾਦੇਸ਼ ਬਰਨੇਆ ਜਾਵੇਗੀ ਅਤੇ ਫ਼ੇਰ ਹਸਰ-ਅਦਾਰ ਨੂੰ ਅਤੇ ਫ਼ੇਰ ਅਸਮੋਨ ਨੂੰ ਪਾਰ ਕਰੇਗੀ। ਅਸਮੋਨ ਤੋਂ, ਸਰਹੱਦ ਮਿਸਰ ਦੀ ਨਦੀ ਤੱਕ ਜਾਵੇਗੀ ਅਤੇ ਇਹ ਮਹਾ ਸਮੁੰਦਰ ਉੱਤੇ ਜਾਕੇ ਮੁੱਕੇਗੀ। ਤੁਹਾਡੀ ਪੱਛਮੀ ਸਰਹੱਦ ਮਹਾ ਸਮੁੰਦਰ ਹੋਵੇਗੀ। ਤੁਹਾਡੀ ਧੁਰ ਉੱਤਰੀ ਸਰਹੱਦ ਮਹਾ ਸਮੁੰਦਰ ਤੋਂ ਸ਼ੁਰੂ ਹੋਵੇਗੀ ਅਤੇ ਲਿਬਨਾਨ ਵਿੱਚ ਹੋਰ ਪਰਬਤ ਤੱਕ ਜਾਵੇਗੀ। ਹੋਰ ਪਰਬਤ ਤੋਂ ਇਹ ਹਮਾਥ ਨੂੰ ਜਾਵੇਗੀ ਅਤੇ ਫ਼ੇਰ ਜ਼ੇਦਾਦ ਨੂੰ। ਫ਼ੇਰ ਸਰਹੱਦ ਜ਼ਿਫ਼ਰੋਨ ਨੂੰ ਜਾਵੇਗੀ ਅਤੇ ਇਹ ਹਸਰ ਏਨਾਨ ਉੱਤੇ ਜਾ ਮੁੱਕੇਗੀ। ਇਸ ਤਰ੍ਹਾਂ ਇਹ ਤੁਹਾਡੀ ਉੱਤਰੀ ਸਰਹੱਦ ਹੋਵੇਗੀ। 10 ਤੁਹਾਡੀ ਪੂਰਬੀ ਸਰਹੱਦ ਏਨਾਨ ਤੋਂ ਸ਼ੁਰੂ ਹੋਵੇਗੀ ਅਤੇ ਇਹ ਸ਼ਫ਼ਾਮ ਤੱਕ ਜਾਵੇਗੀ। 11 ਸ਼ਫ਼ਾਮ ਤੋਂ, ਸਰਹੱਦ ਆਯਿਨ ਰਿਬਲਾਹ ਦੇ ਪੂਰਬ ਵੱਲ ਜਾਵੇਗੀ। ਸਰਹੱਦ ਕਿਨਰਥ ਝੀਲ ਦੇ ਨੇੜੇ ਪਹਾੜੀਆਂ ਦੇ ਨਾਲ-ਨਾਲ ਜਾਵੇਗੀ। 12 ਫ਼ੇਰ ਸਰਹੱਦ ਯਰਦਨ ਨਦੀ ਦੇ ਨਾਲ-ਨਾਲ ਚੱਲੇਗੀ ਅਤੇ ਇਸਦਾ ਅੰਤ ਸਲੂਣੇ ਸਮੁੰਦਰ ਵਿਖੇ ਹੋਵੇਗਾ। ਇਹ ਤੁਹਾਡੇ ਦੇਸ਼ ਦੀਆਂ ਸਰਹੱਦਾਂ ਹਨ।”

13 ਇਸ ਲਈ ਮੂਸਾ ਨੇ ਇਹ ਹੁਕਮ ਇਸਰਾਏਲ ਦੇ ਲੋਕਾਂ ਨੂੰ ਦਿੱਤਾ, “ਇਹੀ ਉਹ ਜ਼ਮੀਨ ਹੈ ਜਿਹੜੀ ਤੁਹਾਨੂੰ ਮਿਲੇਗੀ। ਤੁਸੀਂ ਜ਼ਮੀਨ ਨੂੰ 9 ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚਕਾਰ ਵੰਡਣ ਲਈ ਪਰਚੀਆਂ ਪਾਵੋਂਗੇ। 14 ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦਾ ਅੱਧਾ ਪਰਿਵਾਰ-ਸਮੂਹ ਪਹਿਲਾਂ ਹੀ ਆਪਣੀ ਜ਼ਮੀਨ ਲੈ ਚੁੱਕੇ ਹਨ। 15 ਇਨ੍ਹਾਂ ਢਾਈ ਪਰਿਵਾਰ-ਸਮੂਹਾਂ ਨੇ, ਯਰੀਹੋ ਤੋਂ ਪਾਰ ਯਰਦਨ ਨਦੀ ਦੇ ਪੂਰਬ ਤੀਕ ਜ਼ਮੀਨ ਲੈ ਲਈ।”

16 ਫ਼ੇਰ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ, 17 “ਇਹ ਉਨ੍ਹਾਂ ਆਦਮੀਆਂ ਦੇ ਨਾਮ ਹਨ ਜਿਹੜੇ ਜ਼ਮੀਨ ਵੰਡਣ ਵਿੱਚ ਤੇਰੀ ਸਹਾਇਤਾ ਕਰਨਗੇ: ਜਾਜਕ ਅਲਆਜ਼ਾਰ, ਨੂਨ ਦਾ ਪੁੱਤਰ ਯਹੋਸ਼ੁਆ, 18 ਅਤੇ ਸਮੂਹ ਪਰਿਵਾਰ-ਸਮੂਹਾਂ ਦੇ ਆਗੂ। ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਗੂ ਹੋਵੇਗਾ। ਉਹ ਆਦਮੀ ਜ਼ਮੀਨ ਦੀ ਵੰਡ ਕਰਨਗੇ। 19 ਆਗੂਆਂ ਨੇ ਨਾਮ ਇਹ ਹਨ:

ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ-ਯਫ਼ੁੰਨਹ ਦ ਪੁੱਤਰ ਕਾਲੇਬ:

20 ਸ਼ਿਮਓਨੀਆਂ ਦੇ ਪਰਿਵਾਰ-ਸਮੂਹ ਵਿੱਚੋਂ-ਅੰਮੀਹੂਦ ਦਾ ਪੁੱਤਰ ਸ਼ਮੂਏਲ;

21 ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ-ਕਿਸਲੋਨ ਦਾ ਪੁੱਤਰ ਅਲੀਦਾਦ;

22 ਦਾਨ ਦੇ ਪਰਿਵਾਰ-ਸਮੂਹ ਵਿੱਚੋਂ-ਯਾਗਲੀ ਦਾ ਪੁੱਤਰ ਬੁੱਕੀ;

23 ਯੂਸੁਫ਼ ਦੇ ਉੱਤਰਾਧਿਕਾਰੀਆਂ ਲਈ: ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ-ਹੰਨੀਏਲ ਦਾ ਪੁੱਤਰ ਏਫ਼ੋਦ;

24 ਅਤੇ ਅਫ਼ਰਈਮ ਦੇ ਪਰਿਵਾਰ-ਸਮੂਹ ਵਿੱਚੋਂ-ਸ਼ਿਫ਼ਟਾਨ ਦਾ ਪੁੱਤਰ ਕਮੂਏਲ;

25 ਜ਼ਬੂਲੁਨੀਆਂ ਦੇ ਪਰਿਵਾਰ-ਸਮੂਹ ਵਿੱਚੋਂ-ਪਰਨਾਕ ਦਾ ਪੁੱਤਰ ਅਲੀਸਾਫ਼ਾਨ;

26 ਯਿੱਸਾਕਾਰੀਆਂ ਦੇ ਪਰਿਵਾਰ-ਸਮੂਹ ਵਿੱਚੋਂ-ਅੱਜ਼ਾਨ ਦਾ ਪੁੱਤਰ ਪਲਟੀਏਲ;

27 ਆਸ਼ੇਰੀਆਂ ਦੇ ਪਰਿਵਾਰ-ਸਮੂਹ ਵਿੱਚੋਂ-ਸ਼ਲੋਮੀ ਦਾ ਪੁੱਤਰ ਅਹੀਹੂਦ;

28 ਨਫ਼ਤਾਲੀ ਦੇ ਪਰਿਵਾਰ-ਸਮੂਹ ਵਿੱਚੋਂ-ਅੰਮੀਹੂਦ ਦਾ ਪੁੱਤਰ ਪਦਹੇਲ।”

29 ਯਹੋਵਾਹ ਨੇ ਇਸਰਾਏਲੀਆਂ ਦੇ ਦਰਮਿਆਨ ਕਨਾਨ ਦੀ ਧਰਤੀ ਵੰਡਣ ਲਈ ਇਨ੍ਹਾਂ ਆਦਮੀਆਂ ਦੀ ਚੋਣ ਕੀਤੀ।

ਲੇਵੀਆਂ ਦੇ ਸ਼ਹਿਰ

35 ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਇਹ ਮੋਆਬ ਵਿੱਚ ਯਰਦਨ ਦੀ ਵਾਦੀ ਵਿਖੇ ਯਰਦਨ ਨਦੀ ਦੇ ਨੇੜੇ ਯਰੀਹੋ ਦੇ ਪਾਰ ਸੀ। ਯਹੋਵਾਹ ਨੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਆਖ ਕਿ ਉਨ੍ਹਾਂ ਨੂੰ ਧਰਤੀ ਦੇ ਆਪਣੇ ਹਿੱਸੇ ਦੇ ਕੁਝ ਸ਼ਹਿਰ ਲੇਵੀਆਂ ਨੂੰ ਦੇਣੇ ਚਾਹੀਦੇ ਹਨ। ਇਸਰਾਏਲ ਦੇ ਲੋਕਾਂ ਨੂੰ ਉਹ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਚਰਾਂਕਾ ਲੇਵੀਆਂ ਨੂੰ ਦੇਣੀਆਂ ਚਾਹੀਦੀਆਂ ਹਨ। ਲੇਵੀ ਉਨ੍ਹਾਂ ਸ਼ਹਿਰਾਂ ਵਿੱਚ ਰਹਿ ਸੱਕਣਗੇ। ਅਤੇ ਉਨ੍ਹਾਂ ਦੀਆਂ ਸਾਰਿਆਂ ਗਾਵਾਂ ਅਤੇ ਹੋਰ ਸਾਰੇ ਪਸ਼ੂ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੀਆਂ ਚਰਾਂਦਾ ਤੋਂ ਘਾਹ ਚਰ ਸੱਕਣਗੇ। ਤੁਹਾਨੂੰ ਆਪਣੀ ਜ਼ਮੀਨ ਦਾ ਕਿੰਨਾ ਕੁ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ? ਸ਼ਹਿਰਾਂ ਦੀਆਂ ਕੰਧਾਂ ਤੋਂ ਬਾਹਰ ਵੱਲ 1,500 ਫੁੱਟ ਤੱਕ ਜਾਵੋ-ਇਹ ਸਾਰੀ ਜ਼ਮੀਨ ਲੇਵੀਆਂ ਦੀ ਹੋਵੇਗੀ। ਅਤੇ, ਸ਼ਹਿਰ ਦੇ ਪੂਰਬ ਵੱਲ 3,000 ਫੁੱਟ ਜ਼ਮੀਨ ਅਤੇ ਸ਼ਹਿਰ ਦੇ ਦੱਖਣ ਵੱਲ 3,000 ਫੁੱਟ ਜ਼ਮੀਨ, ਅਤੇ 3,000 ਫੁੱਟ ਪੱਛਮ ਵੱਲ 3,000 ਫੁੱਟ ਉੱਤਰ ਵੱਲ ਦੀ ਸਾਰੀ ਦੀ ਸਾਰੀ ਜ਼ਮੀਨ ਲੇਵੀਆਂ ਦੀ ਹੋਵੇਗੀ। (ਸ਼ਹਿਰ ਉਸ ਜ਼ਮੀਨ ਦੇ ਵਿੱਚਕਾਰ ਹੋਵੇਗਾ।) ਉਨ੍ਹਾਂ ਸ਼ਹਿਰਾਂ ਵਿੱਚੋਂ ਛੇ ਸ਼ਹਿਰ ਸੁਰੱਖਿਆ ਵਾਲੇ ਸ਼ਹਿਰ ਹੋਣਗੇ। ਜੇ ਕੋਈ ਬੰਦਾ ਦੁਰਘਟਨਾ ਕਾਰਣ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਹ ਆਦਮੀ ਉਨ੍ਹਾਂ ਸ਼ਹਿਰਾਂ ਵਿੱਚ ਸੁਰੱਖਿਆ ਲਈ ਭੱਜ ਕੇ ਜਾ ਸੱਕਦਾ ਹੈ। ਇਨ੍ਹਾਂ ਛੇ ਸ਼ਹਿਰਾਂ ਤੋਂ ਇਲਾਵਾ, ਤੁਸੀਂ 42 ਹੋਰ ਸ਼ਹਿਰ ਲੇਵੀਆਂ ਨੂੰ ਦੇਵੋਂਗੇ। ਇਸ ਤਰ੍ਹਾਂ ਤੁਸੀਂ ਕੁੱਲ 48 ਸ਼ਹਿਰ ਲੇਵੀਆਂ ਨੂੰ ਦੇਵੋਂਗੇ। ਤੁਸੀਂ ਉਨ੍ਹਾਂ ਨੂੰ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੀ ਧਰਤੀ ਵੀ ਦੇਵੋਂਗੇ। ਇਸਰਾਏਲ ਦੇ ਵੱਡੇ ਪਰਿਵਾਰ ਜ਼ਮੀਨ ਦੇ ਵੱਡੇ ਟੁਕੜੇ ਲੈਣਗੇ। ਇਸਰਾਏਲ ਦੇ ਛੋਟੇ ਪਰਿਵਾਰ ਜ਼ਮੀਨ ਦੇ ਛੋਟੇ ਟੁਕੜੇ ਲੈਣਗੇ। ਇਸ ਲਈ ਵੱਡੇ ਪਰਿਵਾਰ-ਸਮੂਹ, ਵੱਧ ਸ਼ਹਿਰ ਅਤੇ ਛੋਟੇ ਪਰਿਵਾਰ-ਸਮੂਹ, ਘੱਟ ਸ਼ਹਿਰ ਲੇਵੀਆਂ ਨੂੰ ਦੇਣਗੇ।”

ਫ਼ੇਰ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ, 10 “ਲੋਕਾਂ ਨੂੰ ਇਹ ਗੱਲਾਂ ਦੱਸੋ: ਤੁਸੀਂ ਲੋਕ ਯਰਦਨ ਨਦੀ ਪਾਰ ਕਰੋਂਗੇ ਅਤੇ ਕਨਾਨ ਦੀ ਧਰਤੀ ਅੰਦਰ ਜਾਵੋਂਗੇ। 11 ਤੁਹਾਨੂੰ ਕੁਝ ਸ਼ਹਿਰਾਂ ਦੀ ਸੁਰੱਖਿਆ ਵਾਲੇ ਸ਼ਹਿਰਾਂ ਵਜੋਂ ਚੋਣ ਕਰਨੀ ਚਾਹੀਦੀ ਹੈ। ਜੇ ਕੋਈ ਬੰਦਾ ਕਿਸੇ ਹੋਰ ਬੰਦੇ ਨੂੰ ਦੁਰਘਟਨਾ ਵਿੱਚ ਮਾਰ ਦਿੰਦਾ ਹੈ, ਤਾਂ ਉਹ ਬੰਦਾ ਭੱਜ ਕੇ ਉਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਜਾ ਸੱਕਦਾ ਹੈ। 12 ਉਹ ਬੰਦਾ ਮ੍ਰਿਤ ਬੰਦੇ ਦੇ ਪਰਿਵਾਰ ਦੇ ਕਿਸੇ ਵੀ ਅਜਿਹੇ ਬੰਦੇ ਤੋਂ ਸੁਰੱਖਿਅਤ ਰਹੇਗਾ ਜਿਹੜਾ ਬਦਲਾ ਲੈਣਾ ਚਾਹੁੰਦਾ ਹੋਵੇ। ਉਹ ਬੰਦਾ ਓਨਾ ਚਿਰ ਸੁਰੱਖਿਅਤ ਰਹੇਗਾ ਜਿੰਨਾ ਚਿਰ ਤੱਕ ਕਿ ਉਸ ਬਾਰੇ ਕਚਿਹਰੀ ਵਿੱਚ ਨਿਆਂ ਨਹੀਂ ਹੁੰਦਾ। 13 ਇੱਥੇ ਸੁਰੱਖਿਆ ਵਾਲੇ ਛੇ ਸ਼ਹਿਰ ਹੋਣਗੇ। 14 ਇਨ੍ਹਾਂ ਸ਼ਹਿਰਾਂ ਵਿੱਚੋਂ ਤਿੰਨ ਯਰਦਨ ਨਦੀ ਦੇ ਪੂਰਬ ਵੱਲ ਹੋਣਗੇ। ਅਤੇ ਉਨ੍ਹਾ ਸ਼ਹਿਰਾਂ ਵਿੱਚੋਂ ਤਿੰਨ ਯਰਦਨ ਨਦੀ ਦੇ ਪੱਛਮ ਵੱਲ ਕਨਾਨ ਦੀ ਧਰਤੀ ਉੱਤੇ ਹੋਣਗੇ। 15 ਉਹ ਸ਼ਹਿਰ ਇਸਰਾਏਲ ਦੇ ਸ਼ਹਿਰੀਆਂ, ਵਿਦੇਸ਼ੀਆਂ ਅਤੇ ਮੁਸਾਫ਼ਿਰਾਂ ਲਈ ਸੁਰੱਖਿਆ ਵਾਲੇ ਸ਼ਹਿਰ ਹੋਣਗੇ। ਇਨ੍ਹਾਂ ਵਿੱਚੋਂ ਕੋਈ ਵੀ ਬੰਦਾ, ਜਿਸ ਕੋਲੋਂ ਅਨਜਾਣੇ ਵਿੱਚ ਕੋਈ ਬੰਦਾ ਮਰ ਜਾਵੇ, ਭੱਜ ਕੇ ਇਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਜਾ ਸੱਕਦਾ ਹੈ।

16 “ਜੇ ਕੋਈ ਬੰਦਾ ਕਿਸੇ ਨੂੰ ਮਾਰਨ ਲਈ ਲੋਹੇ ਦਾ ਹਥਿਆਰ ਵਰਤਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ। 17 ਅਤੇ ਜੇ ਕੋਈ ਬੰਦਾ ਪੱਥਰ ਮਾਰਕੇ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ। (ਪਰ ਉਹ ਪੱਥਰ ਉਨੇ ਆਕਾਰ ਦਾ ਹੋਣ ਚਾਹੀਦਾ ਹੈ ਜਿਸਦੀ ਵਰਤੋਂ ਆਮ ਤੌਰ ਤੇ ਲੋਕਾਂ ਨੂੰ ਮਾਰਨ ਲਈ ਕੀਤੀ ਜਾਂਦੀ ਹੈ।) 18 ਅਤੇ ਜੇ ਕੋਈ ਬੰਦਾ ਕਿਸੇ ਨੂੰ ਮਾਰਨ ਲਈ ਲੱਕੜ ਦੇ ਟੁਕੜੇ ਦੀ ਵਰਤੋਂ ਕਰਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ। (ਲੱਕੜ ਦੇ ਟੁਕੜੇ ਦਾ ਅਜਿਹਾ ਹਥਿਆਰ ਹੋਣਾ ਚਾਹੀਦਾ ਹੈ ਜਿਸਦੀ ਵਰਤੋਂ ਆਮ ਤੌਰ ਤੇ ਲੋਕਾਂ ਨੂੰ ਮਾਰਨ ਲਈ ਕੀਤੀ ਜਾਂਦੀ ਹੈ।) 19 ਮਰੇ ਹੋਏ ਬੰਦੇ ਦਾ ਕੋਈ ਜੀਅ ਉਸ ਕਾਤਲ ਦਾ ਪਿੱਛਾ ਕਰ ਸੱਕਦਾ ਹੈ ਅਤੇ ਉਸ ਨੂੰ ਮਾਰ ਸੱਕਦਾ ਹੈ।

20-21 “ਹੋ ਸੱਕਦਾ ਹੈ ਕੋਈ ਬੰਦਾ ਕਿਸੇ ਨੂੰ ਹੱਥ ਨਾਲ ਸੱਟ ਮਾਰੇ ਅਤੇ ਉਸ ਨੂੰ ਮਾਰ ਦੇਵੇ। ਜਾਂ ਕੋਈ ਬੰਦਾ ਕਿਸੇ ਨੂੰ ਧੱਕਾ ਮਾਰ ਦੇਵੇ। ਜਾਂ ਕੋਈ ਬੰਦਾ ਕਿਸੇ ਉੱਤੇ ਕੋਈ ਚੀਜ਼ ਸੁੱਟ ਕੇ ਉਸ ਨੂੰ ਮਾਰ ਦੇਵੇ। ਜੇ ਮਾਰਨ ਵਾਲੇ ਨੇ ਅਜਿਹਾ, ਨਫ਼ਰਤ ਕਾਰਣ ਕੀਤਾ, ਤਾਂ ਉਹ ਕਾਤਲ ਹੈ। ਉਸ ਆਦਮੀ ਨੂੰ ਮਾਰ ਦੇਣਾ ਚਾਹੀਦਾ ਹੈ। ਮਰੇ ਹੋਏ ਬੰਦੇ ਦਾ ਕੋਈ, ਜੀਅ, ਕਾਤਲ ਦਾ ਪਿੱਛਾ ਕਰਕੇ, ਉਸ ਨੂੰ ਮਾਰ ਸੱਕਦਾ ਹੈ।

22 “ਪਰ ਹੋ ਸੱਕਦਾ ਹੈ ਕਿ ਕਿਸੇ ਬੰਦੇ ਕੋਲੋਂ ਦੁਰਘਟਨਾ ਕਾਰਣ ਕਿਸੇ ਦੀ ਮੌਤ ਹੋ ਜਾਵੇ। ਉਸ ਬੰਦੇ ਨੇ ਮਰਨ ਵਾਲੇ ਨੂੰ ਨਫ਼ਰਤ ਨਹੀਂ ਕੀਤੀ ਸੀ-ਇਹ ਸਿਰਫ਼ ਇੱਕ ਦੁਰਘਟਨਾ ਹੀ ਸੀ। ਜਾਂ ਕੋਈ ਬੰਦਾ ਕੋਈ ਚੀਜ਼ ਸੁੱਟੇ ਅਤੇ ਦੁਰਘਟਨਾ ਕਾਰਣ ਕੋਈ ਮਾਰਿਆ ਜਾਵੇ-ਉਸ ਨੇ ਕਿਸੇ ਨੂੰ ਮਾਰਨ ਦੀ ਵਿਉਂਤ ਨਹੀਂ ਬਣਾਈ ਸੀ। 23 ਜਾਂ ਸ਼ਾਇਦ ਕੋਈ ਬੰਦਾ ਪੱਥਰ ਸੁੱਟੇ। ਅਤੇ ਉਹ ਪੱਥਰ ਕਿਸੇ ਅਜਿਹੇ ਬੰਦੇ ਨੂੰ ਲੱਗ ਜਾਵੇ ਜਿਸੇ ਦੇਖਿਆ ਨਹੀਂ ਸੀ ਅਤੇ ਉਹ ਬੰਦਾ ਪੱਥਰ ਨਾਲ ਮਾਰਿਆ ਜਾਵੇ। ਉਸ ਬੰਦੇ ਨੇ ਕਿਸੇ ਨੂੰ ਮਾਰਨ ਦੀ ਵਿਉਂਤ ਨਹੀਂ ਬਣਾਈ ਸੀ। ਉਸ ਬੰਦੇ ਨੇ ਆਪਣੇ ਹੱਥੋਂ ਮਰਨ ਵਾਲੇ ਨਾਲ ਨਫ਼ਰਤ ਨਹੀਂ ਕੀਤੀ ਸੀ-ਇਹ ਸਿਰਫ਼ ਇੱਕ ਦੁਰਘਟਨਾ ਹੀ ਸੀ। 24 ਜੇ ਅਜਿਹਾ ਹੋਵੇ, ਭਾਈਚਾਰੇ ਨੂੰ ਇੱਕ ਨਿਸ਼ਚਾ ਕਰਨਾ ਚਾਹੀਦਾ ਹੈ ਕਿ, ਕੀ ਕੀਤਾ ਜਾਵੇ। ਭਾਈਚਾਰੇ ਦੀ ਪੰਚਾਇਤ ਨੂੰ ਨਿਆਂ ਕਰਨਾ ਚਾਹੀਦਾ ਹੈ ਕਿ, ਕੀ ਮਰੇ ਹੋਏ ਬੰਦਾ ਦਾ ਕੋਈ ਸੰਬੰਧੀ ਉਸ ਕਾਤਿਲ ਨੂੰ ਮਾਰ ਸੱਕਦਾ ਹੈ। 25 ਜੇ ਭਾਈਚਾਰਾ ਮਾਰਨ ਵਾਲੇ ਨੂੰ ਮਾਰਨ ਵਾਲੇ ਦੇ ਪਰਿਵਾਰ ਤੋਂ ਬਚਾਉਣਾ ਚਾਹੁੰਦਾ ਹੈ ਤਾਂ ਭਾਈਚਾਰੇ ਨੂੰ ਉਸ ਨੂੰ ਵਾਪਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਲੈ ਜਾਣਾ ਚਾਹੀਦਾ ਹੈ। ਅਤੇ ਕਾਤਲ ਨੂੰ ਓਨਾ ਚਿਰ ਉੱਥੇ ਹੀ ਰਹਿਣਾ ਚਾਹੀਦਾ ਹੈ ਜਿੰਨਾ ਚਿਰ ਤੱਕ ਕਿ ਪਰਧਾਨ ਜਾਜਕ ਮਰ ਨਹੀਂ ਜਾਂਦਾ।

26-27 “ਉਸ ਬੰਦੇ ਨੂੰ ਕਦੇ ਵੀ ਸੁਰੱਖਿਆ ਵਾਲੇ ਸ਼ਹਿਰਾਂ ਦੀਆਂ ਹੱਦਾਂ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਜੇ ਉਹ ਉਨ੍ਹਾਂ ਹੱਦਾਂ ਤੋਂ ਬਾਹਰ ਜਾਂਦਾ ਹੈ ਅਤੇ ਜੇ ਮਰੇ ਹੋਏ ਪਰਿਵਾਰ ਦਾ ਕੋਈ ਸਦੱਸ ਉਸ ਨੂੰ ਫ਼ੜ ਲੈਂਦਾ ਹੈ ਅਤੇ ਮਾਰ ਦਿੰਦਾ ਹੈ ਤਾਂ ਉਹ ਸਦੱਸ ਕਤਲ ਦਾ ਦੋਸ਼ੀ ਨਹੀਂ ਹੋਵੇਗਾ। 28 ਜਿਸ ਬੰਦੇ ਕੋਲੋਂ ਦੁਰਘਟਨਾ ਕਾਰਣ ਕਿਸੇ ਦੀ ਮੌਤ ਹੋ ਗਈ ਹੋਵੇ, ਉਸ ਨੂੰ ਪਰਧਾਨ ਜਾਜਕ ਦੀ ਮੌਤ ਤੱਕ ਉਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਰਹਿਣਾ ਚਾਹੀਦਾ ਹੈ, ਜਦੋਂ ਪਰਧਾਨ ਜਾਜਕ ਦੀ ਮੌਤ ਹੋ ਜਾਵੇ ਤਾਂ ਉਹ ਬੰਦਾ ਆਪਣੀ ਧਰਤੀ ਉੱਤੇ ਆਪਣੇ ਘਰ ਜਾ ਸੱਕਦਾ ਹੈ। 29 ਇਹ ਬਿਧੀਆਂ ਤੁਹਾਡੇ ਲੋਕਾਂ ਦੇ ਸਾਰੇ ਕਸਬਿਆਂ ਵਿੱਚ ਹਮੇਸ਼ਾ ਕਾਨੂੰਨ ਹੋਣਗੀਆਂ।

30 “ਕਿਸੇ ਕਾਤਲ ਨੂੰ ਮੌਤ ਦੀ ਸਜ਼ਾ ਸਿਰਫ਼ ਤਾਂ ਹੀ ਦੇਣੀ ਚਾਹੀਦੀ ਹੈ, ਜੇ ਇਸਦੇ ਗਵਾਹ ਹੋਣ। ਜੇ ਇੱਕ ਹੀ ਗਵਾਹ ਹੈ, ਕਿਸੇ ਬੰਦੇ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸੱਕਦੀ।

31 “ਜੇ ਕੋਈ ਬੰਦਾ ਕਾਤਲ ਹੈ, ਤਾਂ ਉਸ ਨੂੰ ਮੌਤ ਦੀ ਸਜ਼ਾ ਦੇਣੀ ਚਾਹੀਦੀ ਹੈ। ਉਸਦੀ ਸਜ਼ਾ ਬਦਲਣ ਲਈ ਰਿਸ਼ਵਤ ਨਾ ਲਵੋ। ਉਸ ਕਾਤਲ ਨੂੰ ਅਵੱਸ਼ ਮਰਨਾ ਚਾਹੀਦਾ ਹੈ।

32 “ਜੇ ਕਿਸੇ ਬੰਦੇ ਨੇ ਕਿਸੇ ਨੂੰ ਮਾਰ ਦਿੱਤਾ ਅਤੇ ਫ਼ੇਰ ਸੁਰੱਖਿਆ ਵਾਲੇ ਕਿਸੇ ਸ਼ਹਿਰ ਵਿੱਚ ਭੱਜਕੇ ਚੱਲਾ ਗਿਆ ਤਾਂ ਪੈਸੇ ਲੈ ਕੇ ਉਸ ਨੂੰ ਘਰ ਨਾ ਜਾਣ ਦਿਉ। ਉਹ ਬੰਦਾ ਉਸ ਸ਼ਹਿਰ ਵਿੱਚ ਉਦੋਂ ਤੀਕ ਰਹਿਣਾ ਚਾਹੀਦਾ ਹੈ। ਜਦੋਂ ਤੀਕ ਕਿ ਪਰਧਾਨ ਜਾਜਕ ਨਹੀਂ ਮਰ ਜਾਂਦਾ।

33 “ਆਪਣੀ ਧਰਤੀ ਨੂੰ ਬੇਗੁਨਾਹ ਖੂਨ ਨਾਲ ਨਾਪਾਕ ਨਾ ਹੋਣ ਦਿਉ। ਜੇ ਕੋਈ ਬੰਦਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਸ ਜੁਰਮ ਦੀ ਸਿਰਫ਼ ਇੱਕ ਹੀ ਕੀਮਤ ਹੈ ਕਿ ਕਾਤਲ ਨੂੰ ਮਾਰ ਦਿੱਤਾ ਜਾਵੇ। ਹੋਰ ਕੋਈ ਇਵਜ਼ਾਨਾ ਅਜਿਹਾ ਨਹੀਂ ਜਿਹੜਾ ਉਸ ਧਰਤੀ ਨੂੰ ਜ਼ੁਰਮ ਤੋਂ ਮੁਕਤ ਕਰ ਸੱਕੇ। 34 ਮੈਂ ਯਹੋਵਾਹ ਹਾਂ! ਮੈਂ ਤੁਹਾਡੇ ਦੇਸ਼ ਵਿੱਚ ਇਸਰਾਏਲ ਦੇ ਲੋਕਾਂ ਸੰਗ ਰਹਿ ਰਿਹਾ ਹੋਵਾਂਗਾ। ਮੈਂ ਉੱਥੇ ਰਹਿ ਰਿਹਾ ਹੋਵਾਂਗਾ, ਇਸ ਲਈ ਇਸ ਨੂੰ ਬੇਗੁਨਾਹਾਂ ਦੇ ਖੂਨ ਨਾਲ ਨਾਪਾਕ ਨਾ ਕਰੋ।”

ਸਲਾਫ਼ਹਾਦ ਦੀਆਂ ਧੀਆਂ

36 ਮਨੱਸ਼ੀ ਯੂਸੁਫ਼ ਦਾ ਪੁੱਤਰ ਸੀ। ਮਾਕੀਰ ਮਨੱਸ਼ੀ ਦਾ ਪੁੱਤਰ ਸੀ। ਗਿਲਆਦ ਮਾਕੀਰ ਦਾ ਪੁੱਤਰ ਸੀ। ਗਿਲਆਦ ਦੇ ਪਰਿਵਾਰ ਦੇ ਆਗੂ ਮੂਸਾ ਅਤੇ ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਆਗੂਆਂ ਨਾਲ ਗੱਲ ਕਰਨ ਗਏ। ਉਨ੍ਹਾਂ ਨੇ ਆਖਿਆ, “ਸ਼੍ਰੀ ਮਾਨ ਜੀ, ਯਹੋਵਾਹ ਨੇ ਸਾਨੂੰ ਆਦੇਸ਼ ਦਿੱਤਾ ਸੀ ਕਿ ਸਲਫ਼ਹਾਦ ਦੀ ਜ਼ਮੀਨ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ। ਸਲਾਫ਼ਹਾਦ, ਸਾਡਾ ਭਰਾ ਸੀ। ਇਹ ਹੋ ਸੱਕਦਾ ਕਿ ਸ਼ਾਇਦ ਇਸਰਾਏਲ ਦੇ ਕਿਸੇ ਹੋਰ ਪਰਿਵਰ-ਸਮੂਹ ਵਿੱਚੋਂ ਕੋਈ ਹੋਰ ਆਦਮੀ ਸਲਾਫ਼ਹਾਦ ਦੀਆਂ ਧੀਆਂ ਵਿੱਚੋਂ ਕਿਸੇ ਇੱਕ ਨਾਲ ਵਿਆਹ ਕਰਾ ਲਵੇ। ਕੀ ਉਹ ਜ਼ਮੀਨ ਸਾਡੇ ਪਰਿਵਾਰ ਵਿੱਚੋਂ ਚਲੀ ਜਾਵੇਗੀ? ਕੀ ਦੂਸਰੇ ਪਰਿਵਾਰ-ਸਮੂਹ ਦੇ ਲੋਕ ਉਸ ਜ਼ਮੀਨ ਦੇ ਮਾਲਕ ਬਣ ਜਾਣਗੇ? ਕੀ ਅਸੀਂ ਉਹ ਜ਼ਮੀਨ ਗਵਾ ਲਵਾਂਗੀਆਂ ਜਿਹੜੀ ਅਸੀਂ ਗੁਣੇ ਪਾਕੇ ਹਾਸਿਲ ਕੀਤੀ ਸੀ? ਲੋਕ ਸ਼ਾਇਦ ਆਪਣੀ ਜ਼ਮੀਨ ਵੇਚ ਦੇਣ। ਪਰ ਜੁਬਲੀ ਵਰ੍ਹੇ ਵਿੱਚ ਸਾਰੀ ਜ਼ਮੀਨ ਉਸੇ ਪਰਿਵਾਰ-ਸਮੂਹ ਕੋਲ ਵਾਪਸ ਆ ਜਾਂਦੀ ਹੈ ਜਿਹੜਾ ਇਸਦਾ ਅਸਲੀ ਮਾਲਿਕ ਹੁੰਦਾ ਹੈ। ਉਸ ਸਮੇਂ ਉਸ ਜ਼ਮੀਨ ਦਾ ਮਾਲਿਕ ਕੌਣ ਹੋਵੇਗਾ ਜਿਹੜਾ ਸਲਾਫ਼ਹਾਦ ਦੀਆਂ ਧੀਆਂ ਦੀ ਹੈ? ਕੀ ਸਾਡਾ ਪਰਿਵਾਰ ਸਦਾ ਲਈ ਉਸ ਜ਼ਮੀਨ ਨੂੰ ਗਵਾ ਲਵੇਗਾ?”

ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦਿੱਤਾ। ਇਹ ਆਦੇਸ਼ ਯਹੋਵਾਹ ਵੱਲੋਂ ਸੀ। “ਯੂਸੁਫ਼ ਦੇ ਪਰਿਵਾਰ-ਸਮੂਹ ਦੇ ਇਹ ਆਦਮੀ ਠੀਕ ਆਖਦੇ ਹਨ! ਯਹੋਵਾਹ ਦਾ ਸਲਾਫ਼ਹਾਦ ਦੀਆਂ ਧੀਆਂ ਨੂੰ ਇਹ ਆਦੇਸ਼ ਹੈ: ਜੇ ਤੁਸੀਂ ਕਿਸੇ ਨਾਲ ਸ਼ਾਦੀ ਕਰਾਉਣੀ ਚਾਹੋਂ ਤਾਂ ਤੁਹਾਨੂੰ ਸਿਰਫ਼ ਆਪਣੇ ਹੀ ਪਰਿਵਾਰ-ਸਮੂਹ ਵਿੱਚ ਸ਼ਾਦੀ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਜ਼ਮੀਨ ਇਸਰਾਏਲ ਦੇ ਲੋਕਾਂ ਵਿੱਚ ਇੱਕ ਪਰਿਵਾਰ-ਸਮੂਹ ਵਿੱਚੋਂ ਦੂਸਰੇ ਪਰਿਵਾਰ-ਸਮੂਹ ਦੇ ਹੱਥਾਂ ਵਿੱਚ ਨਹੀਂ ਜਾਵੇਗੀ। ਹਰ ਇਸਰਾਏਲੀ, ਉਸੇ ਜ਼ਮੀਨ ਨੂੰ ਰੱਖੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ। ਅਤੇ ਜੇ ਕੋਈ ਔਰਤ ਆਪਣੇ ਪਿਤਾ ਦੀ ਜ਼ਮੀਨ ਪ੍ਰਾਪਤ ਕਰਦੀ ਹੈ ਤਾਂ ਉਸ ਨੂੰ ਸਿਰਫ਼ ਆਪਣੇ ਹੀ ਪਰਿਵਾਰ-ਸਮੂਹ ਵਿੱਚ ਸ਼ਾਦੀ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਨਾਲ, ਹਰ ਬੰਦਾ ਉਸ ਜ਼ਮੀਨ ਨੂੰ ਰੱਖ ਸੱਕੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ। ਇਸ ਲਈ, ਇਸਰਾਏਲ ਦੇ ਲੋਕਾਂ ਅੰਦਰ ਜ਼ਮੀਨ ਇੱਕ ਪਰਿਵਾਰ-ਸਮੂਹ ਵਿੱਚੋਂ ਦੂਸਰੇ ਪਰਿਵਾਰ-ਸਮੂਹ ਵਿੱਚ ਨਹੀਂ ਜਾਣੀ ਚਾਹੀਦੀ। ਹਰੇਕ ਇਸਰਾਏਲੀ ਉਹੀ ਜ਼ਮੀਨ ਰੱਖੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ।”

10 ਸਲਾਫ਼ਹਾਦ ਦੀਆਂ ਧੀਆਂ ਨੇ ਯਹੋਵਾਹ ਦਾ ਮੂਸਾ ਨੂੰ ਦਿੱਤਾ ਹੋਇਆ ਆਦੇਸ਼ ਪ੍ਰਵਾਨ ਕਰ ਲਿਆ। 11 ਇਸ ਲਈ ਸਲਾਫ਼ਹਾਦ ਦੀਆਂ ਧੀਆਂ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ ਅਤੇ ਨੋਆਹ-ਨੇ ਆਪਣੇ ਪਿਤਾ ਵਾਲੇ ਪਾਸੇ ਦੇ ਚਚੇਰੇ ਭਰਾਵਾਂ ਨਾਲ ਸ਼ਾਦੀ ਕੀਤੀ। 12 ਉਨ੍ਹਾਂ ਦੇ ਪਤੀ ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਸਨ, ਇਸ ਲਈ ਉਨ੍ਹਾਂ ਦੀ ਜ਼ਮੀਨ ਉਨ੍ਹਾ ਦੇ ਪਿਤਾ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਕੋਲ ਹੀ ਰਹੀ।

13 ਇਸ ਲਈ ਇਹ ਬਿਧੀਆਂ ਅਤੇ ਹੁਕਮ ਹਨ ਜਿਹੜੇ ਯਹੋਵਾਹ ਨੇ ਮੂਸਾ ਰਾਹੀਂ ਇਸਰਾਏਲੀਆਂ ਨੂੰ ਮੋਆਬ ਵਿੱਚ ਯਰਦਨ ਵਾਦੀ ਵਿੱਚ, ਯਰੀਹੋ ਤੋਂ ਪਾਰ ਯਰਦਨ ਨਦੀ ਦੇ ਦੂਜੇ ਪਾਸੇ ਦਿੱਤੇ।

ਮੂਸਾ ਇਸਰਾਏਲ ਦੇ ਲੋਕਾਂ ਨਾਲ ਗੱਲ ਕਰਦਾ ਹੈ

ਇਹ ਉਹ ਸੰਦੇਸ਼ ਹੈ ਜਿਹੜਾ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤਾ। ਉਸ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਯਰਦਨ ਦੀ ਵਾਦੀ ਵਿੱਚ ਮਾਰੂਥਲ ਅੰਦਰ ਸਨ ਜੋ ਕਿ ਯਰਦਨ ਨਦੀ ਦੇ ਪੂਰਬ ਵੱਲ ਹੈ। ਇਹ ਜਗ਼੍ਹਾ ਸੂਫ਼ ਦੇ ਦੂਸਰੇ ਪਾਸੇ, ਪਾਰਾਨ ਪਰਬਤ, ਤੋਂਫ਼ਲ, ਲਾਬਾਨ ਹਸੇਰੋਥ ਅਤੇ ਦੀਜ਼ਾਹਾਬ ਦੇ ਵਿੱਚਕਾਰ ਸੀ।

ਹੋਰੇਬ ਪਰਬਤ ਤੋਂ ਸੇਈਰ ਪਰਬਤਾਂ ਰਾਹੀਂ ਕਾਦੇਸ਼ ਬਰਨੇਆ ਦਾ ਸਫ਼ਰ ਸਿਰਫ਼ 11 ਦਿਨਾਂ ਦਾ ਹੈ। ਇੱਥੇ ਪਹੁੰਚਣ ਨੂੰ ਇਸਰਾਏਲ ਦੇ ਲੋਕਾਂ ਨੂੰ ਮਿਸਰ ਨੂੰ ਛੱਡਣ ਤੋਂ ਬਾਦ 40 ਸਾਲ ਲੱਗੇ। 40ਵੇਂ ਸਾਲ ਦੇ 11ਵੇਂ ਮਹੀਨੇ ਦੇ ਪਹਿਲੇ ਦਿਨ ਨੂੰ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ ਅਤੇ ਉਹ ਸਾਰੀਆਂ ਗੱਲਾਂ ਆਖੀਆਂ ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਆਖਣ ਦਾ ਹੁਕਮ ਦਿੱਤਾ ਸੀ। ਇਹ ਯਹੋਵਾਹ ਦੇ ਸੀਹੋਨ ਅਤੇ ਓਗ ਨੂੰ ਹਰਾਉਣ ਤੋਂ ਬਾਦ ਵਾਪਰਿਆ। (ਸੀਹੋਨ ਅਮੋਰੀਆਂ ਦਾ ਰਾਜਾ ਸੀ, ਜੋ ਕਿ ਹਸ਼ਬੋਨ ਵਿੱਚ ਹਕੂਮਤ ਕਰਦਾ ਸੀ। ਓਗ ਬਾਸ਼ਾਨ ਦਾ ਰਾਜਾ ਸੀ। ਜੋ ਕਿ ਅਸ਼ਤਾਰੋਥ ਅਤੇ ਅਦਰਈ ਵਿੱਚ ਹਕੂਮਤ ਕਰਦਾ ਸੀ।) ਇਸਰਾਏਲ ਦੇ ਲੋਕ ਮੋਆਬ ਦੀ ਧਰਤੀ ਉੱਤੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸਨ, ਅਤੇ ਮੂਸਾ ਨੇ ਉਹ ਗੱਲਾਂ ਸਮਝਾਉਣੀਆਂ ਸ਼ੁਰੂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਮੂਸਾ ਨੇ ਆਖਿਆ:

“ਹੋਰੇਬ ਪਰਬਤ ਵਿਖੇ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਸਾਡੇ ਨਾਲ ਗੱਲ ਕੀਤੀ। ਉਸ ਨੇ ਆਖਿਆ, ‘ਤੁਸੀਂ ਕਾਫ਼ੀ ਲੰਮੇ ਸਮੇਂ ਤੀਕ ਇਸ ਪਰਬਤ ਉੱਤੇ ਰਹਿ ਚੁੱਕੇ ਹੋਂ। ਉਸ ਪਹਾੜੀ ਪ੍ਰਦੇਸ਼ ਵਿੱਚ ਜਾਓ ਜਿੱਥੇ ਅਮੋਰੀ ਲੋਕ ਰਹਿੰਦੇ ਹਨ। ਉਸ ਦੇ ਆਲੇ-ਦੁਆਲੇ ਦੀਆਂ ਸਾਰੀਆਂ ਥਾਵਾਂ ਉੱਤੇ ਜਾਓ। ਯਰਦਨ ਵਾਦੀ, ਪਹਾੜੀ ਪ੍ਰਦੇਸ਼, ਪੱਛਮੀ ਢਲਾਵਾਂ, ਨਿਜੀਵ ਅਤੇ ਸਮੁੰਦਰੀ ਤੱਟ ਵੱਲ ਜਾਓ। ਕਨਾਨ ਅਤੇ ਲਬਾਨੋਨ ਦੀ ਧਰਤੀ ਤੋਂ ਹੁੰਦੇ ਹੋਏ ਮਹਾਂਨਦੀ ਫ਼ਰਾਤ ਤੀਕ ਜਾਓ। ਦੇਖੋ, ਮੈਂ ਤੁਹਾਨੂੰ ਉਹ ਧਰਤੀ ਦੇ ਰਿਹਾ ਹਾਂ। ਜਾਓ ਅਤੇ ਇਸ ਨੂੰ ਹਾਸਿਲ ਕਰੋ। ਮੈਂ ਇਹ ਧਰਤੀ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ-ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਇਹ ਧਰਤੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ।’”

ਮੂਸਾ ਆਗੂਆਂ ਦੀ ਚੋਣ ਕਰਦਾ ਹੈ

“ਉਸ ਸਮੇਂ, ਮੈਂ ਤੁਹਾਨੂੰ ਆਖਿਆ ਸੀ ਕਿ ‘ਮੈਂ ਖੁਦ ਤੁਹਾਡੀ ਦੇਖ-ਭਾਲ ਨਹੀਂ ਕਰ ਸੱਕਿਆ ਸਾਂ। 10 ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਲੋਕਾਂ ਨੂੰ ਬਹੁਤ ਵੱਧਾ ਦਿੱਤਾ ਹੈ, ਇਸ ਲਈ ਹੁਣ ਤੁਸੀਂ ਗਿਣਤੀ ਵਿੱਚ ਇੰਨੇ ਹੋ ਜਿੰਨੇ ਕਿ ਅਕਾਸ਼ ਵਿੱਚ ਤਾਰੇ ਹਨ। 11 ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹੁਣ ਨਾਲੋਂ 1,000 ਗੁਣਾ ਹੋਰ ਵੱਧਾ ਦੇਵੇ ਅਤੇ ਉਹ ਤੁਹਾਨੂੰ ਆਪਣੇ ਇਕਰਾਰ ਅਨੁਸਾਰ ਅਸੀਸ ਦੇਵੇ! 12 ਪਰ ਮੈਂ ਇੱਕਲਿਆਂ ਤੁਹਾਡੀ ਦੇਖ-ਭਾਲ ਨਹੀਂ ਕਰ ਸੱਕਿਆ ਸਾਂ ਅਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ, ਕਸ਼ਟ ਅਤੇ ਦਲੀਲਾਂ ਨਹੀਂ ਸੁਲਝਾ ਸੱਕਦਾ ਸਾਂ। 13 ਇਸ ਲਈ ਮੈਂ ਤੁਹਾਨੂੰ ਆਖਿਆ ਸੀ: ਹਰੇਕ ਪਰਿਵਾਰ-ਸਮੂਹ ਵਿੱਚੋਂ ਕੁਝ ਬੰਦੇ ਚੁਣ ਲਵੋ, ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਬਣਾ ਦਿਆਂਗਾ। ਉਨ੍ਹਾਂ ਸਿਆਣੇ ਬੰਦਿਆਂ ਦੀ ਚੋਣ ਕਰੋ ਜਿਨ੍ਹਾਂ ਕੋਲ ਸਮਝ ਅਤੇ ਅਨੁਭਵ ਹੈ।’

14 “ਅਤੇ ਤੁਸੀਂ ਆਖਿਆ ਸੀ, ‘ਇਹ ਗੱਲ ਕਰਨੀ ਚੰਗੀ ਹੈ।’

15 “ਇਸ ਲਈ ਮੈਂ ਤੁਹਾਡੇ ਪਰਿਵਾਰ-ਸਮੂਹਾਂ ਵਿੱਚੋਂ ਚੁਣੇ ਹੋਏ ਸਿਆਣੇ ਅਤੇ ਅਨੁਭਵੀ ਲੋਕਾਂ ਨੂੰ ਲਿਆ ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਥਾਪ ਦਿੱਤਾ। ਇਸ ਤਰ੍ਹਾਂ ਨਾਲ ਮੈਂ ਤੁਹਾਨੂੰ 1,000 ਲੋਕਾਂ ਦੇ ਆਗੂ, 100 ਲੋਕਾਂ ਦੇ ਆਗੂ, 50 ਲੋਕਾਂ ਦੇ ਆਗੂ ਅਤੇ 10 ਲੋਕਾਂ ਦੇ ਆਗੂ ਦਿੱਤੇ। ਮੈਂ ਤੁਹਾਨੂੰ ਤੁਹਾਡੇ ਹਰੇਕ ਪਰਿਵਾਰ-ਸਮੂਹ ਲਈ ਅਧਿਕਾਰੀ ਦਿੱਤੇ।

16 “ਉਸ ਸਮੇਂ, ਮੈਂ ਉਨ੍ਹਾਂ ਜੱਜਾਂ ਨੂੰ ਆਖਿਆ, ‘ਆਪਣੇ ਲੋਕਾਂ ਦੇ ਝਗੜਿਆਂ ਦੀ ਸੁਣਵਾਈ ਕਰੋ। ਹਰ ਮਾਮਲੇ ਦਾ ਨਿਆਂ ਕਰਨ ਵੇਲੇ ਨਿਰਪੱਖ ਹੋਵੋ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਝਗੜਾ ਦੋ ਇਸਰਾਏਲੀ ਬੰਦਿਆਂ ਵਿੱਚਕਾਰ ਹੈ ਜਾਂ ਕਿਸੇ ਇਸਰਾਏਲੀ ਅਤੇ ਵਿਦੇਸ਼ੀ ਵਿੱਚਕਾਰ ਹੈ। ਤੁਹਾਨੂੰ ਹਰੇਕ ਬਾਰੇ ਨਿਰਪੱਖਤਾ ਨਾਲ ਇਨਸਾਫ਼ ਕਰਨਾ ਚਾਹੀਦਾ ਹੈ। 17 ਜਦੋਂ ਤੁਸੀਂ ਇਨਸਾਫ਼ ਕਰੋ ਤਾਂ ਇਹ ਨਾ ਸੋਚੋ ਕਿ ਕੋਈ ਇੱਕ ਬੰਦਾ ਕਿਸੇ ਦੂਸਰੇ ਬੰਦੇ ਨਾਲੋਂ ਵੱਧੇਰੇ ਮਹੱਤਵਪੂਰਣ ਹੈ। ਤੁਹਾਨੂੰ ਹਰ ਬੰਦੇ ਨਾਲ ਇੱਕੋ ਜਿਹਾ ਇਨਸਾਫ਼ ਕਰਨਾ ਚਾਹੀਦਾ ਹੈ। ਕਿਸੇ ਕੋਲੋਂ ਵੀ ਨਾ ਡਰੋ, ਕਿਉਂਕਿ ਤੁਹਾਡਾ ਫ਼ੈਸਲਾ ਪਰਮੇਸ਼ੁਰ ਵੱਲੋਂ ਹੈ। ਪਰ ਜੇ ਕੋਈ ਮਾਮਲਾ ਤੁਹਾਡੇ ਲਈ ਇਨਸਾਫ਼ ਕਰਨ ਵਿੱਚ ਮੁਸ਼ਕਿਲ ਹੈ, ਤਾਂ ਉਸ ਨੂੰ ਮੇਰੇ ਕੋਲ ਲਿਆਵੋ ਅਤੇ ਮੈਂ ਇਸਦਾ ਇਨਸਾਫ਼ ਕਰਾਂਗਾ।’ 18 ਉਸੇ ਵੇਲੇ, ਮੈਂ ਤੁਹਾਨੂੰ ਉਹ ਸਭ ਕਾਸੇ ਦਾ ਹੁਕਮ ਦਿੱਤਾ ਸੀ ਜੋ ਤੁਹਾਨੂੰ ਕਰਨਾ ਚਾਹੀਦਾ।

ਜਾਸੂਸ ਕਨਾਨ ਵੱਲ ਜਾਂਦੇ ਹਨ

19 “ਫ਼ੇਰ ਅਸਾਂ ਆਪਣੇ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨੀ। ਅਸਾਂ ਹੇਰੋਬ ਪਰਬਤ ਨੂੰ ਛੱਡ ਦਿੱਤਾ ਅਤੇ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵੱਲ ਚੱਲੇ ਗਏ। ਅਸੀਂ ਉਸ ਵੱਡੇ ਅਤੇ ਭਿਆਨਕ ਮਾਰੂਥਲ ਵਿੱਚੋਂ ਲੰਘੇ ਜਿਸ ਨੂੰ ਤੁਸੀਂ ਦੇਖਿਆ। ਅਸੀਂ ਕਾਦੇਸ਼ ਬਰਨੇਆ ਆ ਗਏ। 20 ਫ਼ੇਰ ਮੈਂ ਤੁਹਾਨੂੰ ਆਖਿਆ, ‘ਤੁਸੀਂ ਹੁਣ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵਿੱਚ ਆ ਪਹੁੰਚੇ ਹੋ। ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਇਹ ਧਰਤੀ ਦੇ ਦੇਵੇਗਾ। 21 ਵੇਖੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਧਰਤੀ ਦੇ ਰਿਹਾ ਹੈ! ਜਾਓ ਅਤੇ ਇਸ ਧਰਤੀ ਨੂੰ ਆਪਣੇ ਲਈ ਹਾਸਿਲ ਕਰ ਲਵੋ! ਯਹੋਵਾਹ, ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਕਰਨ ਲਈ ਆਖਿਆ ਹੈ। ਡਰੋ ਨਹੀਂ, ਅਤੇ ਕਿਸੇ ਗੱਲ ਦੀ ਚਿੰਤਾ ਨਾ ਕਰੋ।’

22 “ਪਰ ਤੁਸੀਂ ਸਾਰੇ ਮੇਰੇ ਕੋਲ ਆਏ ਅਤੇ ਆਖਿਆ, ‘ਆਓ, ਆਪਾਂ ਕੁਝ ਲੋਕਾਂ ਨੂੰ ਧਰਤੀ ਦੇਖਣ ਲਈ ਭੇਜੀਏ। ਤਾਂ ਉਹ ਵਾਪਸ ਆਕੇ ਸਾਨੂੰ ਦੱਸ ਸੱਕਣਗੇ, ਸਾਨੂੰ ਕਿਸ ਰਸਤੇ ਜਾਣਾ ਚਾਹੀਦਾ ਅਤੇ ਉਨ੍ਹਾਂ ਨਗਰਾਂ ਬਾਰੇ ਜਿੱਥੇ ਆਪਾਂ ਜਾਣਾ ਹੈ।’

23 “ਮੈਂ ਸੋਚਿਆ ਕਿ ਇਹ ਚੰਗਾ ਵਿੱਚਾਰ ਸੀ। ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਬੰਦੇ ਚੁਣੇ, ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ ਬੰਦਾ। 24 ਫ਼ੇਰ ਉਹ ਬੰਦੇ ਚੱਲੇ ਗਏ ਅਤੇ ਪਹਾੜੀ ਦੇਸ਼ ਨੂੰ ਗਏ। ਉਹ ਅਸ਼ਕੋਲ ਦੀ ਵਾਦੀ ਨੂੰ ਆਏ ਅਤੇ ਇਸਦੀ ਛਾਣ-ਬੀਨ ਕੀਤੀ। 25 ਉਨ੍ਹਾਂ ਨੇ ਉਸ ਧਰਤੀ ਤੋਂ ਕੁਝ ਫ਼ਲ ਇਕੱਠੇ ਕੀਤੇ ਅਤੇ ਸਾਡੇ ਕੋਲ ਵਾਪਸ ਲੈ ਕੇ ਆ ਗਏ। ਉਨ੍ਹਾਂ ਨੇ ਸਾਨੂੰ ਉਸ ਧਰਤੀ ਬਾਰੇ ਦੱਸਿਆ। ਉੱਨ੍ਹਾਂ ਨੇ ਆਖਿਆ, ‘ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਚੰਗੀ ਧਰਤੀ ਦੇ ਰਿਹਾ ਹੈ।’

26 “ਪਰ ਤੁਸੀਂ ਉਸ ਧਰਤੀ ਵੱਲ ਜਾਣ ਤੋਂ ਇਨਕਾਰ ਕਰ ਦਿੱਤਾ। ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ। 27 ਤੁਸੀਂ ਆਪਣੇ ਤੰਬੂਆਂ ਅੰਦਰ ਚੱਲੇ ਗਏ ਅਤੇ ਸ਼ਿਕਾਇਤਾਂ ਕਰਨ ਲੱਗ ਪਏ। ਤੁਸੀਂ ਆਖਿਆ, ‘ਯਹੋਵਾਹ ਸਾਨੂੰ ਨਫ਼ਰਤ ਕਰਦਾ ਹੈ। ਉਹ ਸਾਨੂੰ ਮਿਸਰ ਦੀ ਧਰਤੀ ਤੋਂ ਸਿਰਫ਼ ਇਸ ਲਈ ਬਾਹਰ ਲੈ ਕੇ ਆਇਆ ਕਿ ਅਮੋਰੀ ਲੋਕ ਸਾਨੂੰ ਤਬਾਹ ਕਰ ਸੱਕਣ! 28 ਹੁਣ ਅਸੀਂ ਕਿੱਥੇ ਜਾ ਸੱਕਦੇ ਹਾਂ? ਸਾਡੇ ਰਿਸ਼ਤੇਦਾਰਾਂ (ਜਾਸੂਸਾਂ) ਨੇ ਸਾਨੂੰ ਇਹ ਆਖਕੇ ਭੈਭੀਤ ਕਰ ਦਿੱਤਾ: “ਓਥੋਂ ਦੇ ਲੋਕ ਸਾਡੇ ਨਾਲੋਂ ਵੱਡੇਰੇ ਅਤੇ ਲੰਮੇਰੇ ਹਨ! ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਜਿੰਨੀਆਂ ਉੱਚੀਆਂ ਹਨ ਅਤੇ ਅਸੀਂ ਉੱਥੇ ਦੈਂਤ ਵੀ ਦੇਖੇ ਹਨ।”’

29 “ਇਸ ਲਈ ਮੈਂ ਤੁਹਾਨੂੰ ਆਖਿਆ ਸੀ, ‘ਘਬਰਾਉ ਨਾ! ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੋ! 30 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਨ੍ਹਾਂ ਨਾਲ ਤੁਹਾਡੇ ਲਈ ਲੜੇਗਾ। ਉਹ ਉਹੀ ਗੱਲਾਂ ਕਰੇਗਾ ਜਿਵੇਂ ਉਸ ਨੇ ਮਿਸਰ ਵਿੱਚ ਅਤੇ ਮਾਰੂਥਲ ਵਿੱਚ ਤੁਹਾਡੀਆਂ ਅੱਖਾਂ ਸਾਹਮਣੇ ਕੀਤੀਆਂ ਸਨ। 31 ਤੁਸੀਂ ਮਾਰੂਥਲ ਵਿੱਚ ਵੇਖਿਆ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇੰਝ ਚੁੱਕਿਆ ਜਿਵੇਂ ਕੋਈ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਅਤੇ ਤੁਹਾਨੂੰ ਇੱਥੇ ਸੁਰੱਖਿਆ ਨਾਲ ਲਿਆਂਦਾ।’

32 “ਪਰ ਤੁਸੀਂ ਫ਼ੇਰ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਵਿੱਚ ਭਰੋਸਾ ਨਹੀਂ ਕੀਤਾ! 33 ਜਿੱਥੇ ਕਿਤੇ ਵੀ ਤੁਸੀਂ ਸਫ਼ਰ ਕੀਤਾ ਉਹ ਤੁਹਾਡੇ ਅੱਗੇ-ਅੱਗੇ ਗਿਆ ਅਤੇ ਤੁਹਾਡੇ ਡੇਰਾ ਲਾਉਣ ਦੀ ਜਗ਼੍ਹਾ ਲੱਭੀ ਤੁਹਾਨੂੰ ਰਸਤਾ ਵਿਖਾਉਣ ਲਈ ਕਿ ਤੁਸੀਂ ਕਿਸ ਰਾਹ ਜਾਣਾ ਸੀ ਉਹ ਰਾਤ ਵੇਲੇ ਅੱਗ ਵਿੱਚ ਅਤੇ ਦਿਨ ਵੇਲੇ ਬੱਦਲ ਵਿੱਚ ਗਿਆ।

ਲੋਕਾਂ ਨੂੰ ਕਨਾਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ

34 “ਜੋ ਤੁਸੀਂ ਆਖਿਆ, ਉਸ ਨੂੰ ਯਹੋਵਾਹ ਨੇ ਸੁਣਿਆ, ਅਤੇ ਉਹ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਕਰੜੀ ਸੌਂਹ ਚੁੱਕੀ। ਉਸ ਨੇ ਆਖਿਆ, 35 ‘ਤੁਹਾਡੇ ਜਿਹੇ ਬੁਰੇ ਬੰਦਿਆਂ ਵਿੱਚੋਂ ਜਿਹੜੇ ਹੁਣ ਜੀਵਿਤ ਹੋ, ਕੋਈ ਵੀ ਉਸ ਚੰਗੀ ਧਰਤੀ ਵਿੱਚ ਨਹੀਂ ਜਾਵੇਗਾ ਜਿਸਦਾ ਮੈਂ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 36 ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਧਰਤੀ ਨੂੰ ਦੇਖੇਗਾ। ਮੈਂ ਕਾਲੇਬ ਨੂੰ ਅਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦੇਵਾਂਗਾ ਜਿਸ ਵਿੱਚ ਉਹ ਚੱਲਿਆ ਸੀ। ਕਿਉਂਕਿ ਕਾਲੇਬ ਨੇ ਉਹ ਸਭ ਕੁਝ ਕੀਤਾ ਜੋ ਮੈਂ ਉਸ ਨੂੰ ਕਰਨ ਲਈ ਕਿਹਾ ਸੀ।’

37 “ਯਹੋਵਾਹ ਤੁਹਾਡੇ ਕਾਰਣ ਮੇਰੇ ਨਾਲ ਵੀ ਗੁੱਸੇ ਸੀ। ਉਸ ਨੇ ਮੈਨੂੰ ਆਖਿਆ, ‘ਮੂਸਾ, ਤੂੰ ਵੀ ਉਸ ਧਰਤੀ ਅੰਦਰ ਦਾਖਲ ਨਹੀਂ ਹੋ ਸੱਕਦਾ। 38 ਪਰ ਤੇਰਾ ਸਹਾਇਕ, ਨੂਨ ਦਾ ਪੁੱਤਰ ਯਹੋਸ਼ੁਆ, ਉਸ ਧਰਤੀ ਅੰਦਰ ਜਾਵੇਗਾ। ਯਹੋਸ਼ੁਆ ਨੂੰ ਹੌਂਸਲਾ ਦੇ, ਕਿਉਂਕਿ ਉਹ ਇਸਰਾਏਲ ਦੇ ਲੋਕਾਂ, ਦੀ ਉਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਅਗਵਾਈ ਕਰੇਗਾ। 39 ਤੁਸੀਂ ਆਖਿਆ ਸੀ ਕਿ ਤੁਹਾਡੇ ਨਿਆਣਿਆਂ ਨੂੰ ਦੁਸ਼ਮਣ ਲੈ ਜਾਣਗੇ ਪਰ ਉਹ ਬੱਚੇ ਉਸ ਧਰਤੀ ਵਿੱਚ ਦਾਖਲ ਹੋਣਗੇ। ਮੈਂ ਤੁਹਾਡੀਆਂ ਭੁੱਲਾਂ ਦਾ ਇਲਜ਼ਾਮ ਤੁਹਾਡੇ ਬੱਚਿਆਂ ਉੱਤੇ ਨਹੀਂ ਲਾਉਂਦਾ, ਕਿਉਂ ਜੋ ਉਹ ਹਾਲੇ ਕੀ ਸਹੀ ਹੈ ਅਤੇ ਕੀ ਗਲਤ ਹੈ ਤੋਂ ਅਨਜਾਣ ਹੈ। ਇਸ ਲਈ ਮੈਂ ਇਹ ਧਰਤੀ ਉਨ੍ਹਾਂ ਨੂੰ ਦੇਵਾਂਗਾ ਅਤੇ ਉਹ ਇਸ ਧਰਤੀ ਨੂੰ ਆਪਣੀ ਖੁਦ ਦੀ ਬਣਾ ਲੈਣਗੇ। 40 ਪਰ ਤੁਸੀਂ, ਤੁਹਾਨੂੰ ਵਾਪਸ ਪਰਤਨਾ ਪਵੇਗਾ ਅਤੇ ਉਸ ਮਾਰੂਥਲ ਵੱਲ ਜਾਣਾ ਪਵੇਗਾ ਜਿਹੜਾ ਲਾਲ ਸਾਗਰ ਵੱਲ ਜਾਂਦੇ ਰਸਤੇ ਉੱਤੇ ਹੈ।’

41 “ਫ਼ੇਰ ਤੁਸੀਂ ਆਖਿਆ, ‘ਮੂਸਾ, ਅਸੀਂ ਯਹੋਵਾਹ ਦੇ ਖਿਲਾਫ਼ ਗੁਨਾਹ ਕੀਤਾ ਹੈ। ਪਰ ਹੁਣ ਅਸੀਂ ਜਾਵਾਂਗੇ ਅਤੇ ਲੜਾਂਗੇ ਜਿਹਾ ਕਿ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਪਹਿਲਾਂ ਆਦੇਸ਼ ਦਿੱਤਾ ਹੈ।’

“ਫ਼ੇਰ ਤੁਹਾਡੇ ਵਿੱਚੋਂ ਹਰੇਕ ਨੇ ਹਥਿਆਰ ਪਹਿਨ ਲਈ। ਤੁਸੀਂ ਸੋਚਿਆ ਸੀ ਕਿ ਪਹਾੜੀ ਪ੍ਰਦੇਸ਼ ਵੱਲ ਜਾਣਾ ਅਤੇ ਉਸ ਨੂੰ ਹਾਸਿਲ ਕਰਨਾ ਸੌਖਾ ਹੋਵੇਗਾ। 42 ਪਰ ਯਹੋਵਾਹ ਨੇ ਮੈਨੂੰ ਆਖਿਆ, ‘ਲੋਕਾਂ ਨੂੰ ਆਖ ਕਿ ਉਹ ਉੱਪਰ ਵੱਲ ਨਾ ਜਾਣ ਅਤੇ ਲੜਾਈ ਨਾ ਕਰਨ। ਕਿਉਂ? ਕਿਉਂਕਿ ਮੈਂ ਉਨ੍ਹਾਂ ਦੇ ਅੰਗ-ਸੰਗ ਨਹੀਂ ਹੋਵਾਂਗਾ ਅਤੇ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਹਰਾ ਦੇਣਗੇ!’

43 “ਮੈਂ ਤੁਹਾਡੇ ਨਾਲ ਗੱਲ ਕੀਤੀ, ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਯਹੋਵਾਹ ਦੇ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਤੁਸੀਂ ਸੋਚਿਆ ਕਿ ਤੁਸੀਂ ਆਪਣੀ ਤਾਕਤ ਦੀ ਵਰਤੋਂ ਕਰ ਸੱਕੋਂਗੇ। ਇਸ ਲਈ ਤੁਸੀਂ ਪਹਾੜੀ ਪ੍ਰਦੇਸ਼ ਵੱਲ ਉਤਾਂਹ ਨੂੰ ਚੱਲੇ ਗਏ। 44 ਪਰ ਉੱਥੇ ਰਹਿਣ ਵਾਲੇ ਅਮੋਰੀ ਮਖਿਆਲ ਵਾਂਗ ਤੁਹਾਡੇ ਖਿਲਾਫ਼ ਲੜਾਈ ਕਰਨ ਲਈ ਬਾਹਰ ਨਿਕਲ ਆਏ ਅਤੇ ਸੇਈਰ ਤੋਂ ਹਾਰਮਾਹ ਤੀਕ ਤੁਹਾਡਾ ਪਿੱਛਾ ਕੀਤਾ। 45 ਫ਼ੇਰ ਤੁਸੀਂ ਵਾਪਸ ਆ ਗਏ ਅਤੇ ਯਹੋਵਾਹ ਅੱਗੇ ਸਹਾਇਤਾ ਲਈ ਰੋਏ ਕੁਰਲਾਏ। ਪਰ ਯਹੋਵਾਹ ਨੇ ਤੁਹਾਡੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ। 46 ਇਸ ਲਈ ਤੁਸੀਂ ਲੰਮਾ ਸਮਾਂ ਕਾਦੇਸ਼ ਵਿਖੇ ਟਿਕੇ ਰਹੇ।

ਇਸਰਾਏਲ ਮਾਰੂਥਲ ਵਿੱਚ ਭਟਕਦਾ ਹੈ

“ਫ਼ੇਰ, ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ, ਅਸੀਂ ਲਾਲ ਸਾਗਰ ਦੇ ਰਾਹ ਉੱਤੇ ਉਸ ਮਾਰੂਥਲ ਨੂੰ ਗਏ। ਅਸੀਂ ਸੇਈਰ ਪਰਬਤ ਘੁੰਮਣ ਲਈ ਕਈ ਦਿਨਾਂ ਤੱਕ ਸਫ਼ਰ ਕੀਤਾ। ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਤੁਸੀਂ ਇਨ੍ਹਾਂ ਪਰਬਤਾਂ ਦੇ ਆਲੇ-ਦੁਆਲੇ ਕਾਫ਼ੀ ਚਿਰ ਸਫ਼ਰ ਕਰ ਚੁੱਕੇ ਹੋ। ਹੁਣ ਉੱਤਰ ਵੱਲ ਮੁੜੋ। ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਤੁਸੀਂ ਸੇਈਰ ਦੀ ਧਰਤੀ ਵਿੱਚੋਂ ਹੋਕੇ ਲੰਘੋਂਗੇ। ਇਹ ਧਰਤੀ ਤੁਹਾਡੇ ਰਿਸ਼ਤੇਦਾਰਾ ਦੀ ਹੈ, ਏਸਾਓ ਦੇ ਵਾਰਸਾਂ ਦੀ। ਉਹ ਤੁਹਾਡੇ ਕੋਲੋਂ ਭੈਭੀਤ ਹੋਣਗੇ। ਬਹੁਤ ਹੁਸ਼ਿਆਰ ਰਹਿਣਾ। ਉਨ੍ਹਾਂ ਨਾਲ ਲੜਾਈ ਨਹੀਂ ਕਰਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਦਾ ਕੋਈ ਵੀ ਟੁਕੜਾ ਨਹੀਂ ਦੇਵਾਂਗਾ-ਇੱਕ ਫੁੱਟ ਵੀ ਨਹੀਂ। ਕਿਉਂਕਿ ਮੈਂ ਸੇਈਰ ਦਾ ਪਹਾੜੀ ਪ੍ਰਦੇਸ਼ ਏਸਾਓ ਨੂੰ ਉਸ ਦੇ ਵਾਸਤੇ ਦਿੱਤਾ ਸੀ। ਤੁਹਾਨੂੰ ਏਸਾਓ ਦੇ ਉੱਤਰਾਧਿਕਾਰੀਆਂ ਨੂੰ ਆਪਣੇ ਭੋਜਨ ਅਤੇ ਪਾਣੀ ਲਈ, ਪੈਸੇ ਦੇਣੇ ਪੈਣਗੇ। ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦਿੱਤੀ ਹੈ। ਉਹ ਇਸ ਮਹਾਨ ਮਾਰੂਥਲ ਵਿੱਚ ਕੀਤੇ ਤੁਹਾਡੇ ਸਫ਼ਰ ਬਾਰੇ ਜਾਣਦਾ ਹੈ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ 40 ਵਰ੍ਹਿਆਂ ਦੌਰਾਨ ਹਮੇਸ਼ਾ ਤੁਹਾਡੇ ਅੰਗ-ਸੰਗ ਰਿਹਾ ਹੈ। ਤੁਹਾਨੂੰ ਹਮੇਸ਼ਾ ਲੋੜੀਂਦੀ ਸ਼ੈਅ ਮਿਲਦੀ ਰਹੀ ਹੈ।’

“ਇਸੇ ਲਈ ਅਸੀਂ, ਸਾਡੇ ਰਿਸ਼ਤੇਦਾਰਾਂ, ਏਸਾਓ ਦੇ ਉੱਤਰਾਧਿਕਾਰੀਆਂ ਕੋਲੋਂ ਦੀ ਹੋਕੇ ਲੰਘੇ, ਜੋ ਕਿ ਸੇਈਰ ਵਿੱਚ ਰਹਿੰਦੇ ਹਨ। ਅਸੀਂ ਉਹ ਸੜਕ ਛੱਡ ਦਿੱਤੀ ਜਿਹੜੀ ਯਰਦਨ ਵਾਦੀ ਰਾਹੀਂ ਏਲਥ ਅਤੇ ਅਸਯੋਨ-ਗਬਰ ਦੇ ਸ਼ਹਿਰਾਂ ਨੂੰ ਜਾਂਦੀ ਹੈ ਅਤੇ ਉਸ ਸੜਕ ਵੱਲ ਮੁੜ ਪਏ ਜਿਹੜੀ ਮੋਆਬ ਦੇ ਮਾਰੂਥਲ ਵੱਲ ਜਾਂਦੀ ਹੈ।

ਆਰ ਵਿਖੇ ਇਸਰਾਏਲ

“ਯਹੋਵਾਹ ਨੇ ਮੈਨੂੰ ਆਖਿਆ, ‘ਮੋਆਬ ਦੇ ਲੋਕਾਂ ਨੂੰ ਪਰੇਸ਼ਾਨ ਨਾ ਕਰਨਾ। ਉਨ੍ਹਾਂ ਦੇ ਵਿਰੁੱਧ ਲੜਾਈ ਨਹੀਂ ਛੇੜਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਕੁਝ ਵੀ ਨਹੀਂ ਦਿਆਂਗਾ। ਉਹ ਲੂਤ ਦੇ ਉੱਤਰਾਧਿਕਾਰੀ ਹਨ ਅਤੇ ਮੈਂ ਉਨ੍ਹਾ ਨੂੰ ਆਰ ਦਾ ਸ਼ਹਿਰ ਦਿੱਤਾ ਸੀ।’”

10 (ਅਤੀਤ ਵਿੱਚ, ਏਮੀ ਲੋਕ ਆਰ ਵਿੱਚ ਰਹਿੰਦੇ ਸਨ। ਉਹ ਤਾਕਤਵਰ ਲੋਕ ਸਨ ਅਤੇ ਬਹੁਤ ਗਿਣਤੀ ਵਿੱਚ ਸਨ। ਉਹ ਅਨਾਕੀ ਲੋਕਾਂ ਵਾਂਗ ਕੱਦ ਵਾਲੇ ਸਨ। 11 ਅਨਾਕੀ ਲੋਕ ਰਫ਼ਾਈ ਲੋਕਾਂ ਦਾ ਅੰਗ ਸਨ। ਲੋਕਾਂ ਦਾ ਵਿੱਚਾਰ ਸੀ ਕਿ ਏਮੀ ਲੋਕ ਵੀ ਰਫ਼ਾਈ ਹੀ ਸਨ। ਪਰ ਮੋਆਬ ਦੇ ਲੋਕ ਉਨ੍ਹਾਂ ਨੂੰ ਏਮੀ ਬੁਲਾਂਉਂਦੇ ਸਨ। 12 ਹੋਰੀ ਲੋਕ ਵੀ ਪਹਿਲਾਂ ਸੇਈਰ ਵਿੱਚ ਰਹਿੰਦੇ ਸਨ ਪਰ ਏਸਾਓ ਦੇ ਲੋਕਾਂ ਨੇ ਉਨ੍ਹਾਂ ਦੀ ਧਰਤੀ ਖੋਹ ਲਈ। ਏਸਾਓ ਦੇ ਲੋਕਾਂ ਨੇ ਹੋਰੀ ਲੋਕਾਂ ਨੂੰ ਤਬਾਹ ਕਰ ਦਿੱਤਾ ਅਤੇ ਉਨ੍ਹਾਂ ਦੀ ਧਰਤੀ ਉੱਤੇ ਵੱਸ ਗਏ। ਇਹ ਉਹੋ ਜਿਹੀ ਗੱਲ ਹੈ ਜਿਹੋ ਜਿਹੀ ਇਸਰਾਏਲ ਦੇ ਲੋਕਾਂ ਨੇ ਉਸ ਧਰਤੀ ਵਿੱਚ ਰਹਿੰਦੇ ਲੋਕਾਂ ਨਾਲ ਕੀਤੀ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਆਪਣੀ ਬਨਾਉਣ ਲਈ ਦਿੱਤੀ ਸੀ।)

13 “‘ਹੁਣ, ਜ਼ਾਰਦ ਵਾਦੀ ਦੇ ਦੂਸਰੇ ਪਾਸੇ ਵੱਲ ਜਾਓ’ ਇਸ ਲਈ ਅਸੀਂ ਜ਼ਾਰਦ ਵਾਦੀ ਪਾਰ ਕਰ ਲਈ। 14 ਇਹ ਗੱਲ ਉਸ ਸਮੇਂ ਤੋਂ 38 ਵਰ੍ਹੇ ਮਗਰੋਂ ਦੀ ਹੈ ਜਦੋਂ ਅਸੀਂ ਕਾਦੇਸ਼ ਬਰਨੇਆ ਨੂੰ ਛੱਡ ਕੇ ਜ਼ਾਰਦ ਵਾਦੀ ਨੂੰ ਪਾਰ ਕੀਤਾ ਸੀ। ਸਾਡੇ ਡੇਰੇ ਦੇ ਉਸ ਪੀੜੀ ਦੇ ਸਾਰੇ ਹੀ ਲੜਨ ਵਾਲੇ ਬੰਦੇ ਮਰ ਚੁੱਕੇ ਸਨ। ਯਹੋਵਾਹ ਨੇ ਸੌਂਹ ਚੁੱਕੀ ਸੀ ਕਿ ਇਹ ਗੱਲ ਵਾਪਰੇਗੀ। 15 ਯਹੋਵਾਹ ਉਨ੍ਹਾਂ ਲੋਕਾਂ ਦੇ ਵਿਰੁੱਧ ਸੀ ਜਦੋਂ ਤੀਕ ਕਿ ਉਹ ਸਾਰੇ ਮਰ ਨਹੀਂ ਗਏ ਅਤੇ ਸਾਡੇ ਡੇਰੇ ਵਿੱਚੋਂ ਬਾਹਰ ਨਹੀਂ ਚੱਲੇ ਗਏ।

16 “ਜਦੋਂ ਲੜਨ ਵਾਲੇ ਸਾਰੇ ਬੰਦੇ ਮਰ-ਮੁੱਕ ਗਏ, 17 ਯਹੋਵਾਹ ਨੇ ਮੈਨੂੰ ਆਖਿਆ, 18 ‘ਅੱਜ ਤੈਨੂੰ ਆਰ ਛੱਡ ਕੇ ਸਰਹੱਦ ਪਾਰ ਕਰਕੇ ਮੋਆਬ ਨੂੰ ਜਾਣਾ ਚਾਹੀਦਾ ਹੈ। 19 ਤੁਸੀਂ ਅੰਮੋਨੀ ਲੋਕਾਂ ਦੇ ਨਜ਼ਦੀਕ ਜਾਉਂਗੇ। ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕਰਨਾ। ਉਨ੍ਹਾਂ ਨਾਲ ਨਹੀਂ ਲੜਨਾ, ਕਿਉਂਕਿ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਨਹੀਂ ਦੇਵਾਂਗਾ। ਕਿਉਂਕਿ ਉਹ ਲੂਤ ਦੇ ਉੱਤਰਾਧਿਕਾਰੀ ਹਨ, ਅਤੇ ਮੈਂ ਉਹ ਧਰਤੀ ਉਨ੍ਹਾਂ ਨੂੰ ਦਿੱਤੀ ਹੋਈ ਹੈ।’”

20 (ਉਸ ਦੇਸ਼ ਦਾ ਨਾਮ ਰਫ਼ਾਈਮ ਦੀ ਧਰਤੀ ਵੀ ਹੈ। ਪਿੱਛਲੇ ਸਮੇਂ ਵਿੱਚ ਰਫ਼ਾਈ ਲੋਕ ਓੱਥੇ ਰਹਿੰਦੇ ਸਨ। ਅੰਮੋਨ ਦੇ ਲੋਕ ਉਨ੍ਹਾਂ ਨੂੰ ਜ਼ਮਜ਼ੁੰਮੀ ਆਖਦੇ ਸਨ। 21 ਓੱਥੇ ਬਹੁਤ ਸਾਰੇ ਜ਼ਮਜ਼ੁੰਮੀ ਸਨ ਅਤੇ ਉਹ ਬਹੁਤ ਤਾਕਤਵਰ ਸਨ। ਉਹ ਅਨਾਕੀ ਲੋਕਾਂ ਵਾਂਗ ਲੰਮੇ ਕੱਦ ਦੇ ਸਨ। ਪਰ ਯਹੋਵਾਹ ਨੇ ਅੰਮੋਨੀ ਲੋਕਾਂ ਦੀ ਜ਼ਮਜ਼ੁੰਮੀ ਲੋਕਾਂ ਨੂੰ ਤਬਾਹ ਕਰਨ ਵਿੱਚ ਸਹਾਇਤਾ ਕੀਤੀ। ਅੰਮੋਨੀ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਹੁਣ ਉੱਥੇ ਰਹਿੰਦੇ ਹਨ। 22 ਪਰਮੇਸ਼ੁਰ ਨੇ ਇਹੀ ਗੱਲ ਏਸਾਓ ਦੇ ਲੋਕਾਂ ਨਾਲ ਕੀਤੀ ਸੀ। ਪਹਿਲਾਂ ਸੇਈਰ ਵਿੱਚ ਹੋਰੀ ਲੋਕ ਰਹਿੰਦੇ ਸਨ, ਪਰ ਏਸਾਓ ਦੇ ਲੋਕਾਂ ਨੇ ਹੋਰੀਆਂ ਨੂੰ ਤਬਾਹ ਕਰ ਦਿੱਤਾ ਅਤੇ ਉਸ ਦੇ ਉੱਤਰਾਧਿਕਾਰੀ ਹਾਲੇ ਵੀ ਓੱਥੇ ਰਹਿੰਦੇ ਹਨ। 23 ਪਰਮੇਸ਼ੁਰ ਨੇ ਅਵਾਤੀਆਂ ਨਾਲ ਵੀ ਇੰਝ ਹੀ ਕੀਤਾ। ਉਹ ਅੱਜ਼ਾਹ ਦੇ ਨੇੜੇ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ, ਪਰ ਕੁਝ ਲੋਕ ਕਫ਼ਰੋਤ ਤੋਂ ਆਏ ਅਤੇ ਅੱਵੀਆਂ ਨੂੰ ਤਬਾਹ ਕਰ ਦਿੱਤਾ। ਕਫ਼ਰੋਤ ਦੇ ਉਨ੍ਹਾਂ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਅੱਜ ਦਿਨ ਤੀਕ ਉੱਥੇ ਰਹਿੰਦੇ ਹਨ।)

ਅਮੋਰੀ ਲੋਕਾਂ ਨਾਲ ਜੰਗ ਕਰਨੀ

24 “‘ਅਰਨੋਨ ਵਾਦੀ ਦੇ ਪਾਰ ਜਾਣ ਲਈ ਤਿਆਰ ਹੋ ਜਾਵੋ। ਵੇਖੋ, ਮੈਂ ਤੁਹਾਨੂੰ ਸੀਹੋਨ ਅਮੋਰੀ, ਹਸ਼ਬੋਨ ਦੇ ਰਾਜੇ ਉੱਪਰ ਜਿੱਤ ਦਿਵਾਉਣ ਅਤੇ ਤੁਹਾਨੂੰ ਉਸਦੀ ਧਰਤੀ ਦੇਣ ਦਾ ਫ਼ੈਸਲਾ ਕੀਤਾ ਹੈ। ਜਾਉ ਅਤੇ ਇਸ ਨੂੰ ਲੈ ਲਵੋ। ਉਸ ਨੂੰ ਜੰਗ ਵਿੱਚ ਰੁਝਾ ਦੇਵੋ। 25 ਅੱਜ ਮੈਂ ਸਭ ਲੋਕਾਂ ਨੂੰ ਹਰ ਥਾਈਂ ਤੁਹਾਡੇ ਕੋਲੋਂ ਭੈਭੀਤ ਕਰ ਦਿਆਂਗਾ। ਉਹ ਤੁਹਾਡੇ ਬਾਰੇ ਖਬਰਾਂ ਸੁਨਣਗੇ ਅਤੇ ਉਹ ਭੈਭੀਤ ਹੋ ਜਾਣਗੇ ਅਤੇ ਡਰ ਨਾਲ ਕੰਬਣ ਲੱਗ ਪੈਣਗੇ।’

26 “ਜਦੋਂ ਅਸੀਂ ਕਦੇਮੋਥ ਦੇ ਮਾਰੂਥਲ ਵਿੱਚ ਸਾਂ, ਮੈਂ (ਮੂਸਾ) ਨੇ ਹਸ਼ਬੋਨ ਦੇ ਰਾਜੇ ਸੀਹੋਨ ਵੱਲ ਸੰਦੇਸ਼ਵਾਹਕ ਭੇਜੇ ਸਨ ਇਨ੍ਹਾਂ ਸੰਦੇਸ਼ਵਾਹਕਾਂ ਨੇ ਸੀਹੋਨ ਨੂੰ ਅਮਨ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਆਖਿਆ, 27 ‘ਸਾਨੂੰ ਆਪਣੀ ਧਰਤੀ ਵਿੱਚੋਂ ਲੰਘ ਲੈਣ ਦਿਉ। ਅਸੀਂ ਸੜਕ ਉੱਤੇ ਹੀ ਰਹਾਂਗੇ। ਅਸੀਂ ਸੜਕ ਦੇ ਸੱਜੇ ਜਾਂ ਖੱਬੇ ਪਾਸੇ ਨਹੀਂ ਮੁੜਾਂਗੇ। 28 ਜੋ ਵੀ ਕੁਝ ਅਸੀਂ ਖਾਵਾਂਗੇ ਜਾਂ ਪੀਵਾਂਗੇ ਉਸਦੀ ਕੀਮਤ ਤੁਹਾਨੂੰ ਚਾਂਦੀ ਦੇ ਸਿੱਕਿਆਂ ਵਿੱਚ ਅਦਾ ਕਰਾਂਗੇ। ਅਸੀਂ ਸਿਰਫ਼ ਤੁਹਾਡੇ ਦੇਸ਼ ਵਿੱਚੋਂ ਲੰਘਣਾ ਚਾਹੁੰਦੇ ਹਾਂ। 29 ਜਦੋਂ ਤੀਕ ਅਸੀਂ ਯਰਦਨ ਨਦੀ ਦੇ ਪਾਰ ਉਸ ਧਰਤੀ ਉੱਤੇ ਨਹੀਂ ਚੱਲੇ ਜਾਂਦੇ, ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਨੂੰ ਦੇ ਰਿਹਾ ਹੈ, ਸਾਨੂੰ ਆਪਣੀ ਧਰਤੀ ਤੋਂ ਲੰਘ ਲੈਣ ਦਿਉ। ਹੋਰਨਾਂ ਲੋਕਾਂ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦਿੱਤਾ ਹੈ-ਏਸਾਓ ਦੇ ਲੋਕਾਂ ਨੇ ਜਿਹੜੇ ਸੇਈਰ ਵਿੱਚ ਰਹਿੰਦੇ ਹਨ ਅਤੇ ਆਰ ਵਿੱਚ ਰਹਿਣ ਵਾਲੇ ਮੋਆਬੀ ਲੋਕਾਂ ਨੇ।’

30 “ਪਰ ਸੀਹੋਨ, ਹਸ਼ਬੋਨ ਦਾ ਰਾਜਾ, ਸਾਨੂੰ ਆਪਣੀ ਧਰਤੀ ਰਾਹੀਂ ਨਹੀਂ ਲੰਘਣ ਦਿੰਦਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਸ ਨੂੰ ਬਹੁਤ ਜ਼ਿੱਦੀ ਬਣਾ ਦਿੱਤਾ ਸੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਸੀ ਤਾਂ ਜੋ ਤੁਸੀਂ ਉਸ ਨੂੰ ਹਰਾ ਸੱਕੋ, ਜਿਵੇਂ ਕਿ ਤੁਸੀਂ ਹੁਣ ਕੀਤਾ ਹੈ।

31 “ਯਹੋਵਾਹ ਨੇ ਮੈਨੂੰ ਆਖਿਆ ਸੀ, ‘ਮੈਂ ਰਾਜੇ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੁਹਾਡੇ ਹਵਾਲੇ ਕਰ ਰਿਹਾ ਹਾਂ। ਹੁਣ, ਜਾਉ ਅਤੇ ਉਸ ਦੇ ਦੇਸ਼ ਉੱਤੇ ਕਬਜ਼ਾ ਕਰ ਲਵੋ!’

32 “ਫ਼ੇਰ ਰਾਜਾ ਸੀਹੋਨ, ਅਤੇ ਉਸ ਦੇ ਸਾਰੇ ਬੰਦੇ ਯਾਹਸ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਆ ਗਏ। 33 ਪਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਹਵਾਲੇ ਕਰ ਦਿੱਤਾ। ਅਸੀਂ ਰਾਜੇ ਸੀਹੋਨ, ਉਸ ਦੇ ਪੁੱਤਰਾਂ ਅਤੇ ਉਸ ਦੇ ਸਮੂਹ ਲੋਕਾਂ ਨੂੰ ਹਰਾ ਦਿੱਤਾ। 34 ਅਸੀਂ ਉਨ੍ਹਾਂ ਦੇ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਰਾਜੇ ਸੀਹੋਨ ਦੇ ਸਨ। ਅਸੀਂ ਉਨ੍ਹਾਂ ਨਗਰਾਂ ਵਿੱਚਲੇ-ਆਦਮੀਆਂ ਔਰਤਾਂ ਅਤੇ ਬੱਚਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਅਸੀਂ ਕਿਸੇ ਨੂੰ ਵੀ ਜਿਉਂਦਿਆਂ ਨਹੀਂ ਛੱਡਿਆ! 35 ਅਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਸਿਰਫ਼ ਪਸ਼ੂਆਂ ਅਤੇ ਕੀਮਤੀ ਚੀਜ਼ਾਂ ਨੂੰ ਹੀ ਆਪਣੇ ਕਬਜ਼ੇ ਵਿੱਚ ਲਿਆ। 36 ਅਸੀਂ ਅਰਨੋਨ ਵਾਦੀ ਦੇ ਕੰਢੇ ਅਰੋਏਰ ਸ਼ਹਿਰ ਨੂੰ ਅਤੇ ਅਰਨੋਨ ਵਾਦੀ ਅਤੇ ਗਿਲਆਦ ਦੇ ਵਿੱਚਕਾਰਲੇ ਬਾਕੀ ਸ਼ਹਿਰਾਂ ਨੂੰ ਹਰਾਇਆ। ਕੋਈ ਅਜਿਹਾ ਸ਼ਹਿਰ ਨਹੀਂ ਸੀ ਜਿਸ ਉੱਤੇ ਅਸੀਂ ਕਬਜ਼ਾ ਨਾ ਕਰ ਸੱਕੇ ਹੋਈਏ। ਯਹੋਵਾਹ ਸਾਡੇ ਪਰਮੇਸ਼ੁਰ ਨੇ ਉਨ੍ਹਾਂ ਸਾਰਿਆਂ ਨੂੰ ਸਾਨੂੰ ਦੇ ਦਿੱਤਾ। 37 ਪਰ ਤੁਸੀਂ ਉਸ ਧਰਤੀ ਦੇ ਨੇੜੇ ਨਹੀਂ ਗਏ ਜਿਹੜੀ ਅੰਮੋਨ ਦੇ ਲੋਕਾਂ ਦੀ ਸੀ। ਤੁਸੀਂ ਯਾਬੋਕ ਨਦੀ ਦੇ ਕੰਢਿਆਂ ਜਾਂ ਪਹਾੜੀ ਪ੍ਰਦੇਸ਼ ਦੇ ਸ਼ਹਿਰਾਂ ਦੇ ਨੇੜੇ ਨਹੀਂ ਗਏ। ਤੁਸੀਂ ਕਿਸੇ ਵੀ ਅਜਿਹੀ ਥਾਂ ਦੇ ਨੇੜੇ ਨਹੀਂ ਗਏ ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਕਬਜ਼ੇ ਵਿੱਚ ਨਹੀਂ ਲਿਆਉਣਾ ਚਾਹੁੰਦਾ ਸੀ।

ਬਾਸ਼ਾਨ ਦੇ ਲੋਕਾਂ ਨਾਲ ਲੜਦਿਆਂ

“ਅਸੀਂ ਵਾਪਸ ਮੁੜ ਪਏ ਅਤੇ ਬਾਸ਼ਾਨ ਦੇ ਰਸਤੇ ਉੱਤੇ ਪੈ ਗਏ। ਬਾਸ਼ਾਨ ਦਾ ਰਾਜਾ, ਓਗ ਅਤੇ ਉਸ ਦੇ ਸਾਰੇ ਬੰਦੇ ਅਦਰਈ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਬਾਹਰ ਆ ਗਏ। ਯਹੋਵਾਹ ਨੇ ਮੈਨੂੰ ਆਖਿਆ, ‘ਓਗ ਤੋਂ ਭੈਭੀਤ ਨਾ ਹੋਵੋ। ਮੈਂ ਉਸ ਨੂੰ ਤੁਹਾਡੇ ਹਵਾਲੇ ਕਰਨ ਦਾ ਫ਼ੈਸਲਾ ਕਰ ਲਿਆ ਹੈ। ਮੈਂ ਉਸ ਦੇ ਸਮੂਹ ਲੋਕਾਂ ਅਤੇ ਉਸਦੀ ਸਾਰੀ ਧਰਤੀ ਤੁਹਾਨੂੰ ਦੇ ਦੇਵਾਂਗਾ। ਤੁਸੀਂ ਉਸ ਨੂੰ ਉਸੇ ਤਰ੍ਹਾਂ ਹਰਾ ਦੇਵੋਂਗੇ ਜਿਸ ਤਰ੍ਹਾਂ ਅਮੋਰੀ ਰਾਜੇ, ਸੀਹੋਨ ਨੂੰ ਹਰਾਇਆ ਸੀ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ।’

“ਇਸੇ ਲਈ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਬਾਸ਼ਾਨ ਦੇ ਰਾਜੇ ਓਗ ਨੂੰ ਸਾਨੂੰ ਸੌਂਪ ਦਿੱਤਾ। ਅਸੀਂ ਉਸ ਨੂੰ ਅਤੇ ਉਸ ਦੇ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਬਚਿਆ। ਫ਼ੇਰ ਅਸੀਂ ਉਨ੍ਹਾਂ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਓਗ ਦੇ ਸ਼ਾਸਨ ਹੇਠਾਂ ਸਨ। ਅਸੀਂ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਅਰਗੋਬ ਦੇ ਇਲਾਕੇ ਵਿੱਚ ਸਾਰੇ 60 ਸ਼ਹਿਰ ਲੈ ਲਈ। ਇਹ ਸਾਰੇ ਸ਼ਹਿਰ ਬਹੁਤ ਮਜ਼ਬੂਤ ਸਨ। ਉਨ੍ਹਾਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਉਨ੍ਹਾਂ ਦੇ ਸ਼ਹਿਰ ਉੱਤੇ ਮਜ਼ਬੂਤ ਸਰੀਆਂ ਵਾਲੇ ਫ਼ਾਟਕ ਸਨ, ਓੱਥੇ ਬਹੁਤ ਸਾਰੇ ਸ਼ਹਿਰ ਅਜਿਹੇ ਵੀ ਸਨ ਜਿਨ੍ਹਾਂ ਦੇ ਦੁਆਲੇ ਕੰਧਾਂ ਨਹੀਂ ਸਨ। ਅਸੀਂ ਉਨ੍ਹਾਂ ਨੂੰ ਉਸੇ ਤਰ੍ਹਾਂ ਤਬਾਹ ਕਰ ਦਿੱਤਾ ਜਿਵੇਂ ਹਸ਼ਬੋਨ ਦੇ ਰਾਜੇ ਸੀਹੋਨ ਦੇ ਸ਼ਹਿਰਾਂ ਨੂੰ ਕੀਤਾ ਸੀ। ਅਸੀਂ ਹਰ ਸ਼ਹਿਰ ਅਤੇ ਉਸ ਦੇ ਸਮੂਹ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ, ਔਰਤਾਂ ਅਤੇ ਬੱਚਿਆਂ ਨੂੰ ਵੀ। ਪਰ ਅਸੀਂ ਉਨ੍ਹਾਂ ਸ਼ਹਿਰਾਂ ਦੀਆਂ ਗਾਵਾਂ ਅਤੇ ਕੀਮਤੀ ਚੀਜ਼ਾਂ ਨੂੰ ਆਪਣੇ ਲਈ ਰੱਖ ਲਿਆ।

“ਇਸ ਤਰ੍ਹਾਂ, ਅਸੀਂ ਦੋਹਾਂ ਅਮੋਰੀ ਰਾਜਿਆਂ ਦੀ ਧਰਤੀ ਖੋਹ ਲਈ। ਅਸੀਂ ਉਹ ਸਾਰੀ ਧਰਤੀ, ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਅਰਨੋਨ ਵਾਦੀ ਤੋਂ ਹਰਮੋਨ ਪਰਬਤ ਤੱਕ ਖੋਹ ਲਈ। (ਸੀਦੋਨ ਦੇ ਲੋਕ ਹਰਮੋਨ ਪਰਬਤ ਨੂੰ ਸਿਰਯੋਨ ਆਖਦੇ ਹਨ। ਪਰ ਅਮੋਰੀ ਇਸ ਨੂੰ ਸਨੀਰ ਆਖਦੇ ਸਨ।) 10 ਅਸੀਂ ਉੱਚੇ ਮੈਦਾਨਾਂ ਵਾਲੇ ਸਾਰੇ ਸ਼ਹਿਰਾਂ, ਸਾਰੇ ਗਿਲਆਦ ਅਤੇ ਸਲਕਾਹ ਤੋਂ ਅਦਰਈ ਤੀਕ ਸਾਰੇ ਬਾਸ਼ਾਨ ਉੱਤੇ ਕਬਜ਼ਾ ਕਰ ਲਿਆ। ਸਲਕਾਹ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਨਗਰ ਸਨ।”

11 (ਓਗ ਬਾਸ਼ਾਨ ਦਾ ਰਾਜਾ ਸੀ। ਓਗ ਹਾਲੇ ਤੀਕ ਬਚੇ ਹੋਏ ਥੋੜੇ ਜਿਹੇ ਰਫ਼ਾਈ ਲੋਕਾਂ ਵਿੱਚੋਂ ਇੱਕ ਸੀ। ਓਗ ਦਾ ਪਲੰਘ ਲੋਹੇ ਦਾ ਸੀ। ਇਹ 13 ਫੁੱਟ ਲੰਮਾ ਅਤੇ 6 ਫੁੱਟ ਚੌੜਾ ਸੀ। ਇਹ ਪਲੰਘ ਹਾਲੇ ਵੀ ਰੱਬਾਹ ਸ਼ਹਿਰ ਵਿੱਚ ਹੈ ਜਿੱਥੇ ਅੰਮੋਨੀ ਲੋਕ ਰਹਿੰਦੇ ਹਨ।)

ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ

12 “ਇਸ ਲਈ ਅਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ। ਮੈਂ ਇਸ ਧਰਤੀ ਵਿੱਚੋਂ ਇੱਕ ਹਿੱਸਾ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਦੇ ਦਿੱਤਾ। ਮੈਂ ਉਨ੍ਹਾਂ ਨੂੰ ਅਰਨੋਨ ਵਾਦੀ ਵਿੱਚਲੇ ਅਰੋਏਰ ਤੋਂ ਲੈ ਕੇ ਗਿਲਆਦ ਦੇ ਪਹਾੜੀ ਪ੍ਰਦੇਸ਼ ਤੱਕ ਦੀ ਧਰਤੀ, ਸ਼ਹਿਰਾਂ ਸਮੇਤ, ਦੇ ਦਿੱਤੀ। ਉਨ੍ਹਾਂ ਨੂੰ ਗਿਲਆਦ ਦੇ ਪਹਾੜੀ ਪ੍ਰਦੇਸ਼ ਦਾ ਅੱਧਾ ਹਿੱਸਾ ਮਿਲਿਆ। 13 ਮੈਂ ਗਿਲਆਦ ਦਾ ਬਾਕੀ ਅੱਧਾ ਹਿੱਸਾ ਅਤੇ ਬਾਸ਼ਾਨ ਦਾ ਸਾਰਾ ਇਲਾਕਾ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ।”

(ਬਾਸ਼ਾਨ ਓਗ ਦਾ ਰਾਜ ਸੀ। ਬਾਸ਼ਾਨ ਦਾ ਇੱਕ ਹਿੱਸਾ ਅਰਗੋਬ ਅਖਵਾਉਂਦਾ ਸੀ। ਇਸ ਨੂੰ ਰਫ਼ਾਈਮ ਦੀ ਧਰਤੀ ਵੀ ਆਖਿਆ ਜਾਂਦਾ ਸੀ। 14 ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ, ਯਾਈਰ ਨੇ ਅਰਗੋਬ ਦੇ ਸਾਰੇ ਇਲਾਕੇ ਉੱਤੇ ਕਬਜ਼ਾ ਕਰ ਲਿਆ। ਉਹ ਇਲਾਕਾ ਗਸੂਰੀ ਲੋਕਾਂ ਅਤੇ ਮਆਕਾਤੀ ਲੋਕਾਂ ਦੀ ਸਰਹੱਦ ਤੱਕ ਫ਼ੈਲਿਆ ਹੋਇਆ ਸੀ ਇਹ ਜ਼ਮੀਨ ਯਾਈਰ ਦੀ ਸੀ ਅਤੇ ਇਸਦਾ ਨਾਮ ਉਸਤੋਂ ਬਾਦ ਧਰਿਆ ਗਿਆ ਸੀ ਅੱਜ ਵੀ ਬਾਸ਼ਾਨ, ਯਈਰ ਦਾ ਨਗਰ ਕਹਾਉਂਦਾ ਹੈ।)

15 “ਮੈਂ ਮਕੀਰ ਨੂੰ ਗਿਲਆਦ ਦੇ ਦਿੱਤਾ। 16 ਅਤੇ ਰਊਬੇਨ ਦੇ ਪਰਿਵਾਰ-ਸਮੂਹ ਅਤੇ ਗਾਦ ਦੇ ਪਰਿਵਾਰ-ਸਮੂਹ ਨੂੰ ਉਹ ਧਰਤੀ ਦੇ ਦਿੱਤੀ ਜਿਹੜੀ ਗਿਲਆਦ ਦੇ ਨਾਲ ਲੱਗਦੀ ਹੈ ਇਹ ਧਰਤੀ ਅਰਨੋਨ ਵਾਦੀ ਤੋਂ ਯਾਬੋਕ ਨਦੀ ਤੀਕ ਫ਼ੈਲੀ ਹੋਈ ਹੈ। ਵਾਦੀ ਦਾ ਵਿੱਚਲਾ ਹਿੱਸਾ ਇੱਕ ਸਰਹੱਦ ਹੈ। ਯਾਬੋਕ ਨਦੀ ਅੰਮੋਨੀ ਲੋਕਾਂ ਲਈ ਸਰਹੱਦ ਹੈ। 17 ਮਾਰੂਥਲ ਦੇ ਨੇੜੇ ਯਰਦਨ ਨਦੀ ਉਨ੍ਹਾਂ ਦੀ ਪੱਛਮੀ ਸਰਹੱਦ ਹੈ। ਗਲੀਲੀ ਦੀ ਝੀਲ ਇਸ ਇਲਾਕੇ ਦੇ ਉੱਤਰ ਵੱਲ ਹੈ ਅਤੇ ਡੈਡ ਸੀ (ਖਾਰਾ ਸਮੁੰਦਰ) ਦੱਖਣ ਵੱਲ ਹੈ। ਇਹ ਪਿਸਗਾਹ ਦੀਆਂ ਚੋਟੀਆਂ ਦੇ ਪੈਰਾਂ ਵਿੱਚ ਹੈ। ਇਹ ਪੂਰਬ ਵੱਲ ਹਨ।

18 “ਉਸ ਸਮੇਂ, ਮੈਂ ਉਨ੍ਹਾਂ ਪਰਿਵਾਰ-ਸਮੂਹਾਂ ਨੂੰ ਇਹ ਆਦੇਸ਼ ਦਿੱਤਾ ਸੀ: ‘ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਰਹਿਣ ਲਈ ਯਰਦਨ ਨਦੀ ਦੇ ਇਸ ਪਾਰ ਦੀ ਧਰਤੀ ਦਿੱਤੀ ਹੈ। ਪਰ ਹੁਣ ਤੁਹਾਡੇ ਸਿਪਾਹੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਹਥਿਆਰ ਲੈ ਕੇ ਇਸਰਾਏਲ ਦੇ ਬਾਕੀ ਪਰਿਵਾਰ-ਸਮੂਹਾਂ ਦੀ ਨਦੀਓ ਪਾਰ ਅਗਵਾਈ ਕਰਨ। 19 ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਬਹੁਤ ਗਾਵਾਂ ਹਨ। ਤੁਹਾਡੀਆਂ ਪਤਨੀਆਂ, ਤੁਹਾਡੇ ਬੱਚੇ ਅਤੇ ਤੁਹਾਡੀਆਂ ਗਾਵਾਂ ਉੱਥੇ ਇਨ੍ਹਾਂ ਸ਼ਹਿਰਾਂ ਵਿੱਚ ਹੀ ਰਹਿਣਗੇ, ਜੋ ਮੈਂ ਤੁਹਾਨੂੰ ਦਿੱਤੇ ਹਨ। 20 ਪਰ ਤੁਹਾਨੂੰ ਆਪਣੇ ਇਸਰਾਏਲੀ ਰਿਸ਼ਤੇਦਾਰਾਂ ਦੀ ਉਦੋਂ ਤੱਕ ਸਹਾਇਤਾ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਯਰਦਨ ਨਦੀ ਦੇ ਪਰਲੇ ਪਾਸੇ ਵੱਲ ਦੀ ਉਸ ਧਰਤੀ ਉੱਤੇ ਕਬਜ਼ਾ ਨਹੀਂ ਕਰ ਲੈਂਦੇ ਜਿਹੜੀ ਯਹੋਵਾਹ ਉਨ੍ਹਾਂ ਨੂੰ ਦੇ ਰਿਹਾ ਹੈ। ਉਨ੍ਹਾਂ ਦੀ ਉਦੋਂ ਤੀਕ ਸਹਾਇਤਾ ਕਰੋ ਜਦੋਂ ਤੱਕ ਕਿ ਯਹੋਵਾਹ ਉਨ੍ਹਾਂ ਨੂੰ ਉੱਥੇ ਅਮਨ ਪ੍ਰਦਾਨ ਨਹੀਂ ਕਰ ਦਿੰਦਾ, ਜਿਹਾ ਕਿ ਉਸ ਨੇ ਇੱਥੇ ਤੁਹਾਡੇ ਲਈ ਕੀਤਾ ਸੀ। ਫ਼ੇਰ ਭਾਵੇਂ ਤੁਸੀਂ ਇਸ ਧਰਤੀ ਉੱਤੇ ਵਾਪਸ ਆ ਜਾਣਾ ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।’

21 “ਫ਼ੇਰ ਮੈਂ ਯਹੋਸ਼ੁਆ ਨੂੰ ਆਖਿਆ, ‘ਤੂੰ ਉਹ ਸਾਰੀਆਂ ਗੱਲਾਂ ਦੇਖੀਆਂ ਹਨ ਜਿਹੜੀਆਂ ਯਹੋਵਾਹ, ਤੇਰੇ ਪਰਮੇਸ਼ੁਰ ਨੇ ਇਨ੍ਹਾਂ ਦੋਹਾਂ ਰਾਜਿਆਂ ਨਾਲ ਕੀਤੀਆਂ ਹਨ। ਯਹੋਵਾਹ ਉਨ੍ਹਾਂ ਸਾਰੇ ਰਾਜਾ ਨਾਲ ਵੀ ਇਹੋ ਗੱਲ ਕਰੇਗਾ ਜਿਨ੍ਹਾਂ ਵਿੱਚ ਤੁਸੀਂ ਦਾਖਲ ਹੋਵੋਂਗੇ। 22 ਇਨ੍ਹਾਂ ਧਰਤੀਆਂ ਦੇ ਰਾਜਿਆਂ ਤੋਂ ਭੈਭੀਤ ਨਾ ਹੋਵੋ; ਕਿਉਂਕਿ ਯਹੋਵਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਲੜੇਗਾ।’

ਮੂਸਾ ਨੂੰ ਕਨਾਨ ਵਿੱਚ ਜਾਣ ਦੀ ਇਜਾਜ਼ਤ ਨਹੀਂ

23 “ਫ਼ੇਰ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ ਕਿ ਉਹ ਮੇਰੇ ਲਈ ਕੋਈ ਖਾਸ ਗੱਲ ਕਰੇ। ਮੈਂ ਆਖਿਆ, 24 ‘ਯਹੋਵਾਹ ਮੇਰੇ ਸੁਆਮੀ, ਮੈਂ ਤੁਹਾਡਾ ਸੇਵਕ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉਨ੍ਹਾਂ ਅਦਭੁਤ ਅਤੇ ਸ਼ਕਤੀਸ਼ਾਲੀ ਚੀਜ਼ਾਂ ਦਾ ਕੇਵਲ ਇੱਕ ਛੋਟਾ ਹਿੱਸਾ ਹੀ ਦਰਸਾਇਆ ਹੈ ਜੋ ਤੁਸੀਂ ਕਰੋਂਗੇ। ਅਕਾਸ਼ ਅਤੇ ਧਰਤੀ ਉੱਤੇ ਕੋਈ ਵੀ ਦੇਵਤਾ ਅਜਿਹਾ ਨਹੀਂ ਜਿਹੜਾ ਉਹੋ ਜਿਹੀਆਂ ਮਹਾਨ ਅਤੇ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ ਜੋ ਤੁਸੀਂ ਕੀਤੀਆਂ ਹਨ! 25 ਕਿਰਪਾ ਕਰਕੇ ਮੈਨੂੰ ਯਰਦਨ ਨਦੀ ਦੇ ਪਾਰ ਜਾਣ ਦੇਵੋ ਅਤੇ ਪਰਲੇ ਪਾਸੇ ਦੀ ਚੰਗੀ ਧਰਤੀ ਦੇਖਣ ਦੇਵੋ। ਮੈਨੂੰ ਲਬਾਨੋਨ ਦਾ ਖੂਬਸੂਰਤ ਪਹਾੜੀ ਪ੍ਰਦੇਸ਼ ਦੇਖਣ ਦਿਉ।’

26 “ਪਰ ਯਹੋਵਾਹ ਮੇਰੇ ਨਾਲ ਤੁਹਾਡੇ ਕਾਰਣ ਨਾਰਾਜ਼ ਸੀ ਅਤੇ ਮੇਰੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ। ਯਹੋਵਾਹ ਨੇ ਮੈਨੂੰ ਆਖਿਆ, ‘ਇਹ ਕਾਫ਼ੀ ਹੈ! ਇਸ ਬਾਰੇ ਇੱਕ ਵੀ ਸ਼ਬਦ ਹੋਰ ਨਾ ਆਖ। 27 ਪਿਸਗਾਹ ਦੀ ਪਹਾੜੀ ਦੀ ਚੋਟੀ ਉੱਤੇ ਜਾ। ਪੱਛਮ ਵੱਲ, ਉੱਤਰ ਵੱਲ, ਦੱਖਣ ਵੱਲ ਅਤੇ ਪੂਰਬ ਵੱਲ ਨਜ਼ਰ ਮਾਰ। ਤੂੰ ਉਨ੍ਹਾਂ ਚੀਜ਼ਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ, ਪਰ ਤੂੰ ਯਰਦਨ ਨਦੀ ਦੇ ਪਾਰ ਕਦੇ ਨਹੀਂ ਜਾ ਸੱਕੇਂਗਾ। 28 ਤੈਨੂੰ ਚਾਹੀਦਾ ਹੈ ਕਿ ਯਹੋਸ਼ੁਆ ਨੂੰ ਹਿਦਾਇਤਾਂ ਦੇਵੇ। ਉਸਦੀ ਹੌਂਸਲਾ ਅਫ਼ਜ਼ਾਈ ਕਰ। ਉਸ ਨੂੰ ਮਜ਼ਬੂਤ ਬਣਾ! ਕਿਉਂਕਿ ਯਹੋਸ਼ੂਆ ਨੂੰ ਅਵੱਸ਼ ਹੀ ਲੋਕਾਂ ਦੀ ਯਰਦਨ ਨਦੀ ਦੇ ਪਾਰ ਅਗਵਾਈ ਕਰਨੀ ਚਾਹੀਦੀ ਹੈ। ਤੂੰ ਧਰਤੀ ਨੂੰ ਦੇਖ ਸੱਕਦਾ ਹੈ, ਪਰ ਯਹੋਸ਼ੁਆ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਉਸ ਧਰਤੀ ਉੱਤੇ ਕਬਜ਼ਾ ਕਰਨ ਵਿੱਚ ਅਤੇ ਉੱਥੇ ਰਹਿਣ ਵਿੱਚ ਸਹਾਇਤਾ ਕਰੇਗਾ।’

29 “ਇਸ ਲਈ ਅਸੀਂ ਬੈਤ-ਪਓਰ ਤੋਂ ਪਾਰ ਦੀ ਵਾਦੀ ਵਿੱਚ ਰੁਕੇ ਰਹੇ।”

ਮੂਸਾ ਲੋਕਾਂ ਨੂੰ ਪਰਮੇਸ਼ੁਰ ਦੇ ਨੇਮਾਂ ਦਾ ਪਾਲਣ ਕਰਨ ਲਈ ਆਖਦਾ ਹੈ

“ਹੁਣ ਇਸਰਾਏਲ, ਉਨ੍ਹਾਂ ਬਿਧੀਆਂ ਅਤੇ ਹੁਕਮਾਂ ਬਾਰੇ ਸੁਣ ਜੋ ਮੈਂ ਤੈਨੂੰ ਸਿੱਖਾਉਣ ਜਾ ਰਿਹਾ ਹਾਂ। ਇਨ੍ਹਾਂ ਨੂੰ ਮੰਨ ਅਤੇ ਤੂੰ ਜੀਵਿਤ ਰਹੇਂਗਾ। ਫ਼ੇਰ ਤੁਸੀਂ ਜਾਕੇ ਉਸ ਧਰਤੀ ਨੂੰ ਹਾਸਿਲ ਕਰ ਸੱਕੇਂਗਾ ਜਿਹੜੀ ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਤੈਨੂੰ ਦੇ ਰਿਹਾ ਹੈ। ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਕੋਈ ਵਾਧਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਅਤੇ ਤੁਹਾਨੂੰ ਕੋਈ ਚੀਜ਼ ਘੱਟ ਵੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਦੀ ਅਵੱਸ਼ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਦਿੱਤੇ ਹਨ।

“ਤੁਸੀਂ ਦੇਖ ਚੁੱਕੇ ਹੋ ਕਿ ਯਹੋਵਾਹ ਨੇ ਬਆਲ-ਪਓਰ ਵਿਖੇ ਕੀ ਕੀਤਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉੱਥੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਸੀ ਜਿਨ੍ਹਾਂ ਨੇ ਝੂਠੇ ਦੇਵਤੇ ਬਆਲ-ਪਓਰ ਦਾ ਅਨੁਸਰਣ ਕੀਤਾ ਸੀ। ਪਰ ਤੁਸੀਂ ਸਾਰੇ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਸੰਗ ਰਹੇ, ਅੱਜ ਵੀ ਜਿਉਂਦੇ ਹੋ।

“ਮੈਂ ਤੁਹਾਨੂੰ ਉਨ੍ਹਾਂ ਬਿਧੀਆਂ ਅਤੇ ਨਿਆਵਾਂ ਦੀ ਸਿੱਖਿਆ ਦਿੱਤੀ ਜਿਨ੍ਹਾਂ ਦਾ ਯਹੋਵਾਹ, ਮੇਰੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਨ੍ਹਾਂ ਨੇਮਾਂ ਦੀ ਸਿੱਖਿਆ ਮੈਂ ਤੁਹਾਨੂੰ ਇਸ ਵਾਸਤੇ ਦਿੱਤੀ ਸੀ ਤਾਂ ਜੋ ਤੁਸੀਂ ਉਸ ਧਰਤੀ ਉੱਤੇ ਜਾਕੇ ਇਨ੍ਹਾਂ ਦੀ ਪਾਲਣਾ ਕਰ ਸੱਕੋਂ ਜਿੱਥੇ ਤੁਸੀਂ ਦਾਖਲ ਹੋਣ ਅਤੇ ਕਬਜ਼ਾ ਹਾਸਿਲ ਕਰਨ ਜਾ ਰਹੇ ਹੋ। ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’

“ਯਹੋਵਾਹ, ਸਾਡਾ ਪਰਮੇਸ਼ੁਰ, ਨੇੜੇ ਹੀ ਹੁੰਦਾ ਹੈ ਜਦੋਂ ਅਸੀਂ ਉਸ ਨੂੰ ਸਹਾਇਤਾ ਲਈ ਪੁਕਾਰਦੇ ਹਾਂ। ਕਿਸੇ ਵੀ ਹੋਰ ਦੇਸ਼ ਕੋਲ ਅਜਿਹਾ ਪਰਮੇਸ਼ੁਰ ਨਹੀਂ ਹੈ! ਅਤੇ ਕੋਈ ਵੀ ਹੋਰ ਕੌਮ ਇੰਨੀ ਮਹਾਨ ਨਹੀਂ ਕਿ ਉਸ ਦੇ ਕੋਲ ਇੰਨੇ ਚੰਗੇ ਅਤੇ ਨੇਮ ਹੋਣ ਜਿਨ੍ਹਾਂ ਦੀ ਸਿੱਖਿਆ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ। 10 ਉਹ ਦਿਨ ਚੇਤੇ ਕਰੋ ਜਦੋਂ ਤੁਸੀਂ ਹੋਰੇਬ ਪਰਬਤ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖੜ੍ਹੇ ਹੋਏ ਸੀ। ਯਹੋਵਾਹ ਨੇ ਮੈਨੂੰ ਆਖਿਆ ਸੀ, ‘ਲੋਕਾਂ ਨੂੰ ਇਕੱਠਿਆਂ ਕਰੋ ਉਹ ਗੱਲਾਂ ਸੁਣਨ ਲਈ ਜੋ ਮੈਂ ਆਖਦਾ ਹਾਂ। ਫ਼ੇਰ ਉਹ ਜਦੋਂ ਤੱਕ ਜਿਉਂਦੇ ਹਨ ਮੇਰੀ ਇੱਜ਼ਤ ਕਰਨੀ ਸਿੱਖ ਜਾਣਗੇ। ਅਤੇ ਉਹ ਇਹ ਗੱਲਾਂ ਆਪਣੇ ਬੱਚਿਆਂ ਨੂੰ ਸਿੱਖਾਉਣਾਗੇ।’ 11 ਤੁਸੀਂ ਨੇੜੇ ਆਏ ਅਤੇ ਪਰਬਤ ਦੇ ਕਦਮਾਂ ਵਿੱਚ ਖਲੋ ਗਏ। ਪਰਬਤ ਅਕਾਸ਼ ਨੂੰ ਛੂੰਹਦਾ, ਅੱਗ ਨਾਲ ਸੜਨ ਲੱਗਾ। ਓੱਥੇ ਕਾਲੇ ਬੋਲੇ ਬੱਦਲ ਸਨ ਅਤੇ ਹਨੇਰਾ ਸੀ। 12 ਫ਼ੇਰ ਯਹੋਵਾਹ ਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ। ਤੁਸੀਂ ਕਿਸੇ ਦੇ ਬੋਲਣ ਦੀ ਅਵਾਜ਼ ਸੁਣੀ, ਪਰ ਤੁਹਾਨੂੰ ਕੋਈ ਆਕਾਰ ਨਜ਼ਰ ਨਹੀਂ ਆਇਆ। ਓੱਥੇ ਸਿਰਫ਼ ਆਵਾਜ਼ ਹੀ ਸੀ। 13 ਯਹੋਵਾਹ ਨੇ ਤੁਹਾਨੂੰ ਆਪਣਾ ਇਕਰਾਰਨਾਮਾ ਦੱਸਿਆ। ਉਸ ਨੇ ਤੁਹਾਨੂੰ ਦਸ ਹੁਕਮ ਦਿੱਤੇ ਅਤੇ ਇਨ੍ਹਾਂ ਉੱਤੇ ਚੱਲਣ ਦਾ ਹੁਕਮ ਦਿੱਤਾ। ਉਸ ਇਨ੍ਹਾਂ ਹੁਕਮਾਂ ਨੂੰ ਦੋ ਪੱਥਰ-ਸ਼ਿਲਾਵਾਂ ਉੱਤੇ ਲਿਖਿਆ। 14 ਉਸ ਸਮੇਂ, ਯਹੋਵਾਹ ਨੇ ਮੈਨੂੰ ਵੀ ਆਦੇਸ਼ ਦਿੱਤਾ ਕਿ ਤੁਹਾਨੂੰ ਉਨ੍ਹਾਂ ਦੂਸਰੇ ਕਾਨੂੰਨਾ ਅਤੇ ਬਿਧੀਆਂ ਦੀ ਸਿੱਖਿਆ ਵੀ ਦੇਵਾ ਜਿਨ੍ਹਾਂ ਉੱਤੇ ਤੁਹਾਨੂੰ ਉਸ ਧਰਤੀ ਉੱਤੇ ਜਾਕੇ ਚੱਲਣਾ ਚਾਹੀਦਾ ਹੈ ਜੋ ਤੁਸੀਂ ਹਾਸਿਲ ਕਰਨ ਜਾ ਰਹੇ ਹੋ।

15 “ਉਸ ਦਿਨ ਜਦੋਂ ਯਹੋਵਾਹ ਨੇ ਤੁਹਾਡੇ ਨਾਲ ਹੇਰੋਬ ਪਰਬਤ ਵਿਖੇ ਅੱਗ ਵਿੱਚੋਂ ਗੱਲ ਕੀਤੀ, ਤੁਸੀਂ ਉਸ ਨੂੰ ਦੇਖਿਆ ਨਹੀਂ ਸੀ-ਪਰਮੇਸ਼ੁਰ ਦਾ ਕੋਈ ਰੂਪ ਨਹੀਂ ਸੀ। 16 ਇਸ ਲਈ ਧਿਆਨ ਰੱਖੋ! ਕਿਸੇ ਵੀ ਹੋਰ ਜਿਉਂਦੀ ਚੀਜ਼ ਦੀ ਮੂਰਤੀ ਬਣਾਕੇ ਆਪਣੇ-ਆਪ ਨੂੰ ਤਬਾਹ ਨਾ ਕਰੋ। ਕੋਈ ਵੀ ਅਜਿਹੀ ਮੂਰਤੀ ਨਾ ਬਣਾਉ ਜਿਹੜੀ ਕਿਸੇ ਆਦਮੀ ਜਾਂ ਔਰਤ ਵਰਗੀ ਦਿਸਦੀ ਹੋਵੇ। 17 ਕੋਈ ਵੀ ਅਜਿਹਾ ਬੁੱਤ ਨਾ ਬਨਾਉਣਾ ਜਿਹੜਾ ਧਰਤੀ ਉੱਤਲੇ ਕਿਸੇ ਪਸ਼ੂ ਵਰਗਾ ਦਿਸਦਾ ਹੋਵੇ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਵਰਗਾ। 18 ਹੋਰ ਕੋਈ ਅਜਿਹੀ ਮੂਰਤੀ ਨਾ ਬਣਾਓ ਜਿਹੜੀ ਧਰਤੀ ਉੱਤੇ ਰੀਂਗਣ ਵਾਲੇ ਕਿਸੇ ਵੀ ਪ੍ਰਾਣੀ ਵਰਗੀ ਜਾਂ ਸਮੁੰਦਰ ਵਿੱਚਲੀ ਕਿਸੇ ਮੱਛੀ ਵਰਗੀ ਦਿਸਦੀ ਹੋਵੇ। 19 ਅਤੇ ਉਦੋਂ ਵੀ ਧਿਆਨ ਰੱਖਣਾ ਜਦੋਂ ਤੁਸੀਂ ਅਕਾਸ਼ ਵੱਲ ਝਾਕ ਕੇ ਸੂਰਜ, ਚੰਨ ਅਤੇ ਤਾਰਿਆਂ ਨੂੰ-ਅਤੇ ਅਕਾਸ਼ ਵਿੱਚਲੀਆਂ ਹੋਰ ਬਹੁਤ ਸਾਰੀਆਂ ਚੀਜ਼ਾਂ ਨੂੰ ਦੇਖੋ। ਇਸਦਾ ਧਿਆਨ ਰੱਖਣਾ ਕਿ ਤੁਸੀਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਦੀ ਲਾਲਸਾ ਨਾ ਕਰਨ ਲੱਗ ਪਵੋਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਦੁਨੀਆਂ ਦੇ ਹੋਰਨਾਂ ਲੋਕਾਂ ਨੂੰ ਅਜਿਹਾ ਕਰਨ ਦਿੰਦਾ ਹੈ। 20 ਪਰ ਯਹੋਵਾਹ ਨੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਅਤੇ ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ। ਇਹ ਇਸ ਤਰ੍ਹਾਂ ਸੀ ਜਿਵੇਂ ਯਹੋਵਾਹ ਲੋਹਾ ਪਿਘਲਾਉਣ ਵਾਲੀ ਤਪਦੀ ਭੱਠੀ ਵਿੱਚ ਵੜ ਕੇ ਤੁਹਾਨੂੰ ਉਸ ਅਗਨੀ ਵਿੱਚੋਂ ਕੱਢ ਲਿਆਇਆ। ਅਤੇ ਹੁਣ ਤੁਸੀਂ ਉਸੇ ਦੇ ਬੰਦੇ ਹੋ!

21 “ਯਹੋਵਾਹ ਤੁਹਾਡੇ ਕਾਰਣ, ਮੇਰੇ ਨਾਲ ਨਾਰਾਜ਼ ਹੋ ਗਿਆ। ਯਹੋਵਾਹ ਨੇ ਸੌਂਹ ਖਾਧੀ ਕਿ ਮੈਂ ਯਰਦਨ ਨਦੀ ਪਾਰ ਕਰਕੇ ਉਸ ਚੰਗੀ ਧਰਤੀ ਉੱਤੇ ਨਹੀਂ ਜਾਵਾਂਗਾ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। 22 ਇਸ ਲਈ ਮੈਨੂੰ ਇੱਥੇ ਇਸੇ ਧਰਤੀ ਉੱਤੇ ਹੀ ਮਰਨਾ ਪਵੇਗਾ। ਮੈਂ ਯਰਦਨ ਨਦੀ ਦੇ ਪਾਰ ਨਹੀਂ ਜਾ ਸੱਕਦਾ, ਪਰ ਤੁਸੀਂ ਛੇਤੀ ਹੀ ਪਾਰ ਜਾਵੋਂਗੇ ਅਤੇ ਉਸ ਚੰਗੀ ਧਰਤੀ ਉੱਤੇ ਕਬਜ਼ਾ ਕਰਕੇ ਉੱਥੇ ਰਹੋਂਗੇ। 23 ਉਸ ਨਵੀਂ ਧਰਤੀ ਵਿੱਚ, ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਉਸ ਇਕਰਾਰਨਾਮੇ ਨੂੰ ਨਾ ਭੁੱਲੋ ਜਿਹੜਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਨਾਲ ਕੀਤਾ ਹੈ। ਤੁਹਾਨੂੰ ਯਹੋਵਾਹ ਦੇ ਹੁਕਮ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਕਿਸੇ ਵੀ ਸ਼ਕਲ ਵਿੱਚ ਕੋਈ ਬੁੱਤ ਨਹੀਂ ਬਨਾਉਣਾ। 24 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਆਪਣੇ ਲੋਕਾਂ ਦੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ। ਅਤੇ ਯਹੋਵਾਹ ਉਸ ਅਗਨੀ ਵਰਗਾ ਹੋ ਸੱਕਦਾ ਹੈ ਜਿਹੜੀ ਤਬਾਹ ਕਰ ਦਿੰਦੀ ਹੈ!

25 “ਤੁਸੀਂ ਲੰਮੇ ਸਮੇਂ ਤੀਕ ਉਸ ਦੇਸ਼ ਵਿੱਚ ਰਹੋਂਗੇ ਅਤੇ ਤੁਹਾਡੇ ਪੁੱਤ-ਪੋਤਰੇ ਹੋਣਗੇ ਤੁਸੀਂ ਓੱਥੇ ਹੀ ਬੁੱਢੇ ਹੋਵੋਂਗੇ। ਫ਼ੇਰ ਤੁਸੀਂ ਹਰ ਤਰ੍ਹਾਂ ਦੀਆਂ ਮੂਰਤੀਆਂ ਬਣਾਕੇ ਆਪਣੀਆਂ ਜ਼ਿੰਦਗੀਆਂ ਬਰਬਾਦ ਕਰ ਲਵੋਂਗੇ। ਜਦੋਂ ਤੁਸੀਂ ਅਜਿਹਾ ਕਰੋਂਗੇ, ਤੁਸੀਂ ਪਰਮੇਸ਼ੁਰ ਨੂੰ ਬਹੁਤ ਨਰਾਜ਼ ਕਰ ਲਵੋਂਗੇ। 26 ਇਸ ਲਈ, ਹੁਣ ਮੈਂ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਖਿਲਾਫ਼ ਗਵਾਹ ਠਹਿਰਾਉਂਦਾ ਹਾਂ। ਜੇ ਤੁਸੀਂ ਇੰਝ ਹੀ ਪਾਪ ਕਰੋਂਗੇ, ਬਹੁਤ ਹੀ ਜਲਦੀ ਤੁਸੀਂ ਤਬਾਹੀ ਦਾ ਸਾਹਮਣਾ ਕਰੋਂਗੇ। ਤੁਸੀਂ ਹੁਣ ਉਹ ਧਰਤੀ ਹਾਸਿਲ ਕਰਨ ਲਈ ਯਰਦਨ ਨਦੀ ਨੂੰ ਪਾਰ ਕਰ ਰਹੇ ਹੋ, ਪਰ ਜੇ ਤੁਸੀਂ ਕੋਈ ਮੂਰਤੀਆਂ ਬਣਾਈਆਂ, ਤੁਸੀਂ ਲੰਮੇ ਸਮੇਂ ਤੱਕ ਜਿਉਂਦੇ ਨਹੀਂ ਰਹੋਂਗੇ। ਯਕੀਨਨ ਹੀ, ਤੁਸੀਂ ਪੂਰੀ ਤਰ੍ਹਾਂ ਤਬਾਹ ਹੋ ਜਾਵੋਂਗੇ! 27 ਯਹੋਵਾਹ ਤੁਹਾਨੂੰ ਹੋਰਨਾਂ ਕੌਮਾਂ ਵਿੱਚ ਖਿੰਡਾ ਦੇਵੇਗਾ। ਅਤੇ ਤੁਹਾਡੇ ਵਿੱਚ ਸਿਰਫ਼ ਥੋੜੇ ਜਿਹੇ ਹੀ ਉਨ੍ਹਾਂ ਦੇਸ਼ ਵਿੱਚ ਜਾਣ ਲਈ ਬਚਨਗੇ ਜਿੱਥੇ ਤੁਹਾਨੂੰ ਯਹੋਵਾਹ ਭੇਜੇਗਾ। 28 ਉੱਥੇ, ਤੁਸੀਂ ਮਨੁੱਖਾਂ ਦੁਆਰਾ ਬਣਾਏ ਹੋਏ ਦੇਵਤਿਆਂ, ਪੱਥਰ ਅਤੇ ਲੱਕੜੀ ਤੋਂ ਬਣੀਆਂ ਹੋਈਆਂ ਮੂਰਤੀਆਂ ਦੀ ਸੇਵਾ ਕਰੋਂਗੇ ਜਿਹੜੀਆਂ ਨਾ ਤਾਂ ਦੇਖ ਸੱਕਦੀਆਂ, ਨਾ ਸੁਣ ਸੱਕਦੀਆਂ ਨਾ ਖਾ ਸੱਕਦੀਆਂ ਅਤੇ ਨਾ ਸੁੰਘ ਸੱਕਦੀਆਂ। 29 ਪਰ ਜੇਕਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭਾਲੋਂਗੇ, ਤੁਸੀਂ ਉਸ ਨੂੰ ਭਾਲ ਲਵੋਂਗੇ, ਜੇਕਰ ਤੁਸੀਂ ਉਸ ਨੂੰ ਆਪਣੇ ਪੂਰੇ ਦਿਨ ਅਤੇ ਰੂਹ ਨਾਲ ਭਾਲੋਂਗੇ। 30 ਜਦੋਂ ਤੁਸੀਂ ਮੁਸ਼ਕਿਲ ਵਿੱਚ ਹੋਵੋ-ਜਦੋਂ ਉਹ ਸਾਰੀਆਂ ਗੱਲਾਂ ਤੁਹਾਡੇ ਨਾਲ ਵਾਪਰਨ-ਤਾਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਕੋਲ ਵਾਪਸ ਆ ਜਾਵੋਂਗੇ ਅਤੇ ਉਸਦਾ ਹੁਕਮ ਮੰਨੋਗੇ। 31 ਯਹੋਵਾਹ, ਤੁਹਾਡਾ ਪਰਮੇਸ਼ੁਰ, ਦਿਆਲੂ ਪਰਮੇਸ਼ੁਰ ਹੈ। ਉਹ ਤੁਹਾਨੂੰ ਉੱਥੇ ਨਹੀਂ ਛੱਡੇਗਾ। ਉਹ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰੇਗਾ। ਉਹ ਉਸ ਇਕਰਾਰਨਾਮੇ ਨੂੰ ਨਹੀਂ ਭੁੱਲੇਗਾ ਜਿਹੜਾ ਉਸ ਨੇ ਤੁਹਾਡੇ ਪੁਰਖਿਆਂ ਨਾਲ ਕੀਤਾ ਸੀ।

ਪਰਮੇਸ਼ੁਰ ਦੇ ਮਹਾਨ ਕਾਰਨਾਮਿਆਂ ਬਾਰੇ ਸੋਚੋ

32 “ਕੀ ਇਹੋ ਜਿਹੀ ਮਹਾਨ ਗੱਲ ਕਦੇ ਪਹਿਲਾਂ ਵਾਪਰੀ ਹੈ? ਕਦੇ ਨਹੀਂ! ਅਤੀਤ ਵੱਲ ਵੇਖੋ। ਉਨ੍ਹਾਂ ਸਾਰੀਆਂ ਗੱਲਾਂ ਬਾਰੇ ਸੋਚੋ ਜਿਹੜੀਆਂ ਤੁਹਾਡੇ ਜੰਮਣ ਤੋਂ ਪਹਿਲਾਂ ਵਾਪਰੀਆਂ ਸਨ ਉਸ ਸਮੇਂ ਵਿੱਚ ਵਾਪਸ ਜਾਉ ਜਦੋਂ ਪਰਮੇਸ਼ੁਰ ਨੇ ਧਰਤੀ ਉੱਤੇ ਮਨੁੱਖਾਂ ਨੂੰ ਸਾਜਿਆ ਸੀ ਉਨ੍ਹਾਂ ਸਰੀਆਂ ਗੱਲਾਂ ਵੱਲ ਦੇਖੋ ਜਿਹੜੀਆਂ ਧਰਤੀ ਉੱਤੇ ਵਾਪਰੀਆਂ ਹਨ। ਕੀ ਕਿਸੇ ਨੇ ਕਦੇ ਇਹੋ ਜਿਹੀਆਂ ਮਹਾਨ ਗੱਲਾਂ ਬਾਰੇ ਸੁਣਿਆ ਹੈ? ਨਹੀਂ! 33 ਤੁਸੀਂ ਲੋਕਾਂ ਨੇ ਪਰਮੇਸ਼ੁਰ ਨੂੰ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕਰਦਿਆਂ ਸੁਣਿਆ, ਅਤੇ ਹਾਲੇ ਵੀ ਜਿਉਂਦੇ ਹੋ! ਕੀ ਅਜਿਹਾ ਕਿਸੇ ਹੋਰ ਨਾਲ ਵਾਪਰਿਆ ਹੈ? ਨਹੀਂ! 34 ਕੀ ਕਦੇ ਕਿਸੇ ਹੋਰ ਦੇਵਤੇ ਨੇ ਕਿਸੇ ਹੋਰ ਦੇਸ਼ ਦੇ ਲੋਕਾਂ ਨੂੰ ਆਪਣਾ ਬਨਾਉਣ ਦਾ ਯਤਨ ਕੀਤਾ ਹੈ? ਨਹੀਂ! ਪਰ ਤੁਸੀਂ ਖੁਦ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇਹ ਕਰਿਸ਼ਮੇ ਕਰਦਿਆਂ ਦੇਖਿਆ ਹੈ! ਉਸ ਨੇ ਤੁਹਾਨੂੰ ਆਪਣੀ ਤਾਕਤ ਅਤੇ ਸ਼ਕਤੀ ਦਰਸਾਈ ਹੈ। ਤੁਸੀਂ ਉਨ੍ਹਾਂ ਮੁਸ਼ਕਿਲਾਂ ਨੂੰ ਦੇਖਿਆ ਜਿਨ੍ਹਾਂ ਨੇ ਲੋਕਾਂ ਨੂੰ ਪਰੱਖਿਆ, ਚਮਤਕਾਰਾਂ ਅਤੇ ਅਚਰਜ ਕੰਮਾਂ ਨੂੰ। ਤੁਸੀਂ ਯੁੱਧ ਅਤੇ ਭਿਆਨਕ ਗੱਲਾਂ ਵਾਪਰਦੀਆਂ ਦੇਖੀਆਂ। 35 ਯਹੋਵਾਹ ਨੇ ਤੁਹਾਨੂੰ ਇਹ ਗੱਲਾਂ ਇਸ ਵਾਸਤੇ ਦਰਸਾਈਆਂ ਤਾਂ ਜੋ ਤੁਸੀਂ ਜਾਣ ਲਵੋਂ ਕਿ ਉਹ ਪਰਮੇਸ਼ੁਰ ਹੈ। ਉਸਤੋਂ ਸਿਵਾ ਹੋਰ ਕੋਈ ਪਰਮੇਸ਼ੁਰ ਨਹੀਂ ਹੈ! 36 ਯਹੋਵਾਹ ਨੇ ਤੁਹਾਨੂੰ ਆਕਾਸ਼ ਵਿੱਚੋਂ ਆਪਣੀ ਅਵਾਜ਼ ਸੁਣਨ ਦਿੱਤੀ ਤਾਂ ਜੋ ਉਹ ਤੁਹਾਨੂੰ ਅਨੁਸ਼ਾਸਿਤ ਕਰ ਸੱਕੇ। ਉਸ ਨੇ ਤੁਹਾਨੂੰ ਆਪਣੀ ਮਹਾਨ ਅੱਗ ਧਰਤੀ ਉੱਤੇ ਵੇਖਣ ਦਿੱਤੀ ਅਤੇ ਉਸ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕੀਤੀਆਂ।

37 “ਯਹੋਵਾਹ ਤੁਹਾਡੇ ਪੁਰਖਿਆਂ ਨੂੰ ਪਿਆਰ ਕਰਦਾ ਸੀ! ਇਹੀ ਕਾਰਣ ਹੈ ਕਿ ਉਸ ਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਚੁਣਿਆ। ਅਤੇ ਇਹੀ ਕਾਰਣ ਹੈ ਕਿ ਯਹੋਵਾਹ ਤੁਹਾਨੂੰ, ਮਿਸਰ ਵਿੱਚੋਂ, ਬਾਹਰ ਲਿਆਇਆ। ਉਹ ਤੁਹਾਡੇ ਨਾਲ ਸੀ ਅਤੇ ਤੁਹਾਨੂੰ ਆਪਣੀ ਮਹਾਨ ਸ਼ਕਤੀ ਰਾਹੀਂ ਬਾਹਰ ਲੈ ਕੇ ਆਇਆ। 38 ਜਦੋਂ ਤੁਸੀਂ ਅੱਗੇ ਵੱਧੇ ਸੀ, ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿੱਤਾ ਜਿਹੜੀਆਂ ਤੁਹਾਡੇ ਨਾਲੋਂ ਵੱਡੇਰੀਆਂ ਅਤੇ ਤੁਹਾਡੇ ਨਾਲੋਂ ਤਾਕਤਵਰ ਸਨ। ਅਤੇ ਯਹੋਵਾਹ ਨੇ ਉਨ੍ਹਾਂ ਦੀ ਧਰਤੀ ਅੰਦਰ ਤੁਹਾਡੀ ਅਗਵਾਈ ਕੀਤੀ। ਉਸ ਨੇ ਤੁਹਾਨੂੰ ਰਹਿਣ ਵਾਸਤੇ ਉਨ੍ਹਾਂ ਦੀ ਧਰਤੀ ਦੇ ਦਿੱਤੀ। ਅਤੇ ਉਹ ਅੱਜ ਵੀ ਇਹੋ ਕਰ ਰਿਹਾ ਹੈ।

39 “ਇਸ ਲਈ ਅੱਜ ਤੁਹਾਨੂੰ ਜ਼ਰੂਰ ਚੇਤੇ ਕਰਨਾ ਚਾਹੀਦਾ ਹੈ ਅਤੇ ਮੰਨ ਲੈਣਾ ਚਾਹੀਦਾ ਹੈ ਕਿ ਯਹੋਵਾਹ ਪਰਮੇਸ਼ੁਰ ਹੈ। ਉਹ ਅਕਾਸ਼ ਵਿੱਚ ਉੱਪਰ ਅਤੇ ਧਰਤੀ ਉੱਤੇ ਇੱਥੇ ਹੇਠਾਂ, ਪਰਮੇਸ਼ੁਰ ਹੈ। ਕੋਈ ਹੋਰ ਪਰਮੇਸ਼ੁਰ ਨਹੀਂ! 40 ਅਤੇ ਤੁਹਾਨੂੰ ਉਸ ਦੇ ਕਾਨੂੰਨਾ ਅਤੇ ਹੁਕਮਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਫ਼ੇਰ ਤੁਹਾਡਾ ਹਰ ਤਰ੍ਹਾਂ ਨਾਲ ਭਲਾ ਹੋਵੇਗਾ ਅਤੇ ਤੁਹਾਡੇ ਬੱਚੇ ਤੁਹਾਡੇ ਮਗਰੋਂ ਜਿਉਂਦੇ ਰਹਿਣਗੇ। ਅਤੇ ਤੁਸੀਂ ਵੀ ਉਸ ਧਰਤੀ ਉੱਤੇ ਲੰਮੇ ਸਮੇਂ ਤੱਕ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ-ਇਹ ਹਮੇਸ਼ਾ ਤੁਹਾਡੀ ਹੀ ਰਹੇਗੀ!”

ਮੂਸਾ ਸੁਰੱਖਿਆ ਵਾਲੇ ਸ਼ਹਿਰਾਂ ਦੀ ਚੋਣ ਕਰਦਾ ਹੈ

41 ਫ਼ੇਰ ਮੂਸਾ ਨੇ ਯਰਦਨ ਨਦੀ ਦੇ ਪੂਰਬ ਵੱਲ ਤਿੰਨਾ ਸ਼ਹਿਰਾਂ ਦੀ ਚੋਣ ਕੀਤੀ। 42 ਜੋ ਕੋਈ ਬੰਦਾ ਕਿਸੇ ਕੋਲੋਂ ਦੁਰਘਟਨਾ ਵਿੱਚ ਮਾਰਿਆ ਜਾਵੇ ਤਾਂ ਉਹ ਇਨ੍ਹਾਂ ਤਿੰਨਾ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਭੱਜਕੇ ਜਾ ਸੱਕਦਾ ਸੀ ਅਤੇ ਮੌਤ ਤੋਂ ਬਚ ਸੱਕਦਾ ਸੀ। ਪਰ ਉਹ ਤਦੋਂ ਹੀ ਸੁਰੱਖਿਅਤ ਹੋ ਸੱਕਦਾ ਸੀ ਜੇ ਉਹ ਦੂਸਰੇ ਬੰਦੇ ਨੂੰ ਨਫ਼ਰਤ ਨਹੀਂ ਕਰਦਾ ਸੀ ਅਤੇ ਉਸ ਨੂੰ ਮਾਰਨਾ ਨਹੀਂ ਚਾਹੁੰਦਾ ਸੀ। 43 ਉਹ ਤਿੰਨ ਸ਼ਹਿਰ ਜਿਨ੍ਹਾਂ ਨੂੰ ਮੂਸਾ ਨੇ ਚੁਣਿਆ ਇਹ ਸਨ: ਰਊਬੇਨ ਦੇ ਪਰਿਵਾਰ-ਸਮੂਹ ਲਈ ਉੱਚੇ ਮੈਦਾਨਾ ਵਿੱਚਲੇ ਬਸਰ; ਗਾਦ ਦੇ ਪਰਿਵਾਰ-ਸਮੂਹ ਲਈ ਗਿਲਆਦ ਵਿੱਚਲਾ ਰਾਮੋਥ; ਅਤੇ ਮਨੱਸ਼ਹ ਦੇ ਪਰਿਵਾਰ-ਸਮੂਹ ਲਈ ਬਾਸ਼ਾਨ ਵਿੱਚਲਾ ਗੋਲਾਨ।

ਮੂਸਾ ਦੇ ਕਾਨੂੰਨ ਦੀ ਭੂਮਿਕਾ

44 ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਪਰਮੇਸ਼ੁਰ ਦਾ ਕਾਨੂੰਨ ਦਿੱਤਾ। 45 ਮੂਸਾ ਨੇ ਇਹ ਬਿਵਸਥਾ, ਕਾਨੂੰਨ ਅਤੇ ਬਿਧੀਆਂ ਲੋਕਾਂ ਨੂੰ ਉਦੋਂ ਦਿੱਤੇ ਜਦੋਂ ਉਹ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। 46 ਮੂਸਾ ਨੇ ਇਹ ਕਾਨੂੰਨ ਉਨ੍ਹਾਂ ਨੂੰ ਉਦੋਂ ਦਿੱਤੇ ਜਦੋਂ ਉਹ ਯਰਦਨ ਨਦੀ ਦੇ ਪੂਰਬ ਵੱਲ, ਬੈਤ-ਪਓਰ ਦੇ ਸਾਹਮਣੇ ਦੀ ਵਾਦੀ ਵਿੱਚ ਸਨ। ਉਹ ਅਮੋਰੀ ਰਾਜੇ, ਸੀਹੋਨ ਦੀ ਧਰਤੀ ਵਿੱਚ ਸਨ, ਜੋ ਕਿ ਹਸ਼ਬੋਨ ਵਿੱਚ ਰਹਿੰਦਾ ਸੀ। (ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਸੀਹੋਨ ਨੂੰ ਉਦੋਂ ਹਰਾਇਆ ਸੀ ਜਦੋਂ ਉਹ ਮਿਸਰ ਵਿੱਚੋਂ ਬਾਹਰ ਆਏ ਸਨ। 47 ਉਨ੍ਹਾਂ ਨੂੰ ਸੀਹੋਨ ਦੀ ਧਰਤੀ ਮਿਲ ਗਈ ਅਤੇ ਉਨ੍ਹਾਂ ਨੇ ਬਾਸ਼ਾਨ ਦੇ ਰਾਜੇ, ਓਗ ਦੀ ਧਰਤੀ ਵੀ ਲੈ ਲਈ। ਇਹ ਦੋਵੇਂ ਰਾਜੇ ਯਰਦਨ ਨਦੀ ਦੇ ਪੂਰਬ ਵੱਲ ਰਹਿੰਦੇ ਸਨ। 48 ਇਹ ਧਰਤੀ ਅਰਨੋਨ ਵਾਦੀ ਦੇ ਕੰਢੇ ਅਤੇ ਅਰੋਏਰ ਤੋਂ ਲੈ ਕੇ ਸੀਹੋਨ ਪਰਬਤ (ਹਰਮੋਨ ਪਰਬਤ) ਤੱਕ ਫ਼ੈਲ ਹੋਈ ਹੈ। 49 ਇਸ ਧਰਤੀ ਵਿੱਚ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਦੀ ਪੂਰੀ ਯਰਦਨ ਵਾਦੀ ਸ਼ਾਮਿਲ ਸੀ। ਦੱਖਣ ਵੱਲ ਇਹ ਧਰਤੀ ਮ੍ਰਿਤ ਸਾਗਰ ਤੱਕ ਜਾਂਦੀ ਸੀ। ਪੂਰਬ ਵੱਲ ਇਹ ਪਿਸਗਾਹ ਪਰਬਤ ਦੇ ਪੈਰਾਂ ਤੱਕ ਪਹੁੰਚਦੀ ਸੀ।)

ਦਸ ਹੁਕਮ

ਮੂਸਾ ਨੇ ਇਸਰਾਏਲ ਦੇ ਸਮੂਹ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇਸਰਾਏਲ ਦੇ ਲੋਕੋ, ਉਨ੍ਹਾਂ ਕਾਨੂੰਨਾਂ ਅਤੇ ਬਿਧੀਆਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ। ਇਨ੍ਹਾਂ ਨੇਮਾਂ ਨੂੰ ਜਾਣ ਲਵੋ ਅਤੇ ਇਨ੍ਹਾਂ ਨੂੰ ਮੰਨਣ ਲਈ ਦ੍ਰਿੜ ਹੋਵੋ। ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਹੇਰੋਬ ਪਰਬਤ ਉੱਤੇ ਇੱਕ ਇਕਰਾਰਨਾਮਾ ਕੀਤਾ ਸੀ। ਯਹੋਵਾਹ ਨੇ ਇਹ ਇਕਰਾਰਨਾਮਾ ਸਾਡੇ ਪੁਰਖਿਆਂ ਨਾਲ ਨਹੀਂ ਸਗੋਂ ਸਾਡੇ ਸਾਰਿਆਂ ਨਾਲ ਕੀਤਾ ਸੀ-ਜਿਹੜੇ ਅੱਜ ਇੱਥੇ ਜਿਉਂਦੇ ਹਾਂ। ਯਹੋਵਾਹ ਨੇ ਉਸ ਪਰਬਤ ਉੱਤੇ ਤੁਹਾਡੇ ਨਾਲ ਸਨਮੁੱਖ ਹੋਕੇ ਗੱਲ ਕੀਤੀ। ਉਸ ਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ ਸੀ। ਪਰ ਤੁਸੀਂ ਅੱਗ ਤੋਂ ਭੈਭੀਤ ਸੀ। ਅਤੇ ਤੁਸੀਂ ਪਰਬਤ ਉੱਤੇ ਨਹੀਂ ਗਏ। ਇਸ ਲਈ ਮੈਂ ਯਹੋਵਾਹ ਅਤੇ ਤੁਹਾਡੇ ਦਰਮਿਆਨ ਖਲੋਤਾ ਸਾਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਕਿ ਯਹੋਵਾਹ ਨੇ ਕੀ ਆਖਿਆ।

‘ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ।

‘ਤੁਹਾਡੇ ਕੋਲ ਮੇਰੇ ਤੋਂ ਇਲਾਵਾ ਹੋਰ ਕੋਈ ਦੇਵਤੇ ਨਹੀਂ ਹੋਣੇ ਚਾਹੀਦੇ।

‘ਤੁਹਾਨੂੰ ਕੋਈ ਵੀ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿੱਚਲੀ ਕਿਸੇ ਵੀਜ਼ ਜਾਂ ਧਰਤੀ ਉੱਪਰਲੀ ਕਿਸੇ ਚੀਜ਼ ਜਾਂ ਪਾਣੀ ਹੇਠਲੀ ਕਿਸੇ ਚੀਜ਼ ਦੀਆਂ ਤਸਵੀਰਾਂ ਜਾਂ ਬੁੱਤ ਨਾ ਬਣਾਉ। ਕਿਸੇ ਵੀ ਬੁੱਤ ਦੀ ਉਪਾਸਨਾ ਨਾ ਕਰੋ। ਕਿਉਂਕਿ ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ ਅਤੇ ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। [a] ਜਿਹੜੇ ਲੋਕ ਮੇਰੇ ਵਿਰੁੱਧ ਪਾਪ ਕਰਦੇ ਹਨ ਮੇਰੇ ਦੁਸ਼ਮਣ ਬਣ ਜਾਂਦੇ ਹਨ ਅਤੇ ਮੈਂ ਉਨ੍ਹਾਂ ਨੂੰ, ਉਨ੍ਹਾਂ ਦੇ ਬੱਚਿਆਂ ਨੂੰ, ਉਨ੍ਹਾਂ ਦੇ ਪੋਤਿਆਂ ਨੂੰ ਅਤੇ ਉਨ੍ਹਾਂ ਦੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ। 10 ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਆਦੇਸ਼ਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਲਈ ਹਜ਼ਾਰਾਂ ਪੀੜੀਆਂ ਤੀਕ ਮਿਹਰਬਾਨ ਹੋਵਾਂਗਾ। [b]

11 ‘ਤੁਸੀਂ ਕਦੇ ਵੀ ਚੰਗੇ ਕਾਰਣ ਤੋਂ ਬਿਨਾ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਨਹੀਂ ਪੁਕਾਰੋਗੇ। ਜੇਕਰ ਕੋਈ ਵਿਅਕਤੀ ਬਿਨਾ ਕਾਰਣੋ ਯਹੋਵਾਹ ਦਾ ਨਾਮ ਪੁਕਾਰਦਾ ਹੈ, ਤਾਂ ਉਹ ਵਿਅਕਤੀ ਦੋਸ਼ੀ ਹੈ ਅਤੇ ਯਹੋਵਾਹ ਉਸ ਵਿਅਕਤੀ ਨੂੰ ਬੇਗੁਨਾਹ ਨਹੀਂ ਬਣਾਵੇਗਾ।

12 ‘ਤੁਸੀਂ ਸਬਤ ਨੂੰ ਉਸੇ ਤਰ੍ਹਾਂ ਖਾਸ ਦਿਨ ਵਜੋਂ ਰੱਖੋਂਗੇ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। 13 ਆਪਣੇ ਕੰਮ ਉੱਤੇ ਹਫ਼ਤੇ ਵਿੱਚ ਛੇ ਦਿਨ ਕੰਮ ਕਰੋ। 14 ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸੱਨਮਾਣ ਵਜੋਂ ਆਰਾਮ ਦਾ ਦਿਨ ਹੈ। ਇਸ ਲਈ ਉਸ ਦਿਨ, ਕੋਈ ਵੀ ਕੰਮ ਨਹੀਂ ਕਰੇਗਾ-ਨਾ ਤੁਸੀਂ ਨਾ ਤੁਹਾਡੇ ਪੁੱਤਰ, ਧੀਆਂ, ਤੁਹਾਡੇ ਸ਼ਹਿਰਾਂ ਵਿੱਚ ਰਹਿਣ ਵਾਲੇ ਵਿਦੇਸ਼ੀ ਅਤੇ ਨਾ ਹੀ ਤੁਹਾਡੇ ਗੁਲਾਮ। ਤੁਹਾਡੀਆਂ ਗਾਵਾਂ, ਖੋਤੇ ਅਤੇ ਹੋਰ ਜਾਨਵਰ ਵੀ ਕੋਈ ਕੰਮ ਨਹੀਂ ਕਰਨਗੇ! ਤੁਹਾਡੇ ਗੁਲਾਮਾਂ ਨੂੰ ਵੀ, ਤੁਹਾਡੇ ਵਾਂਗ ਆਰਾਮ ਕਰਨ ਦਾ ਸਮਾਂ ਮਿਲਣਾ ਚਾਹੀਦਾ ਹੈ। 15 ਇਹ ਨਾ ਭੁੱਲੋ ਕਿ ਮਿਸਰ ਦੀ ਧਰਤੀ ਉੱਤੇ ਤੁਸੀਂ ਵੀ ਗੁਲਾਮ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਇਆ। ਉਸ ਨੇ ਤੁਹਾਨੂੰ ਅਜ਼ਾਦ ਕਰਵਾਇਆ। ਇਸ ਲਈ, ਯਹੋਵਾਹ, ਤੁਹਾਡੇ ਪਰਮੇਸ਼ੁਰ, ਤੁਹਾਨੂੰ ਹੁਕਮ ਦਿੰਦਾ ਹੈ ਕਿ ਸਬਤ ਨੂੰ ਖਾਸ ਦਿਹਾੜੇ ਵਜੋਂ ਮੰਨੋ।

16 ‘ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਂਗੇ ਅਤੇ ਇਸ ਧਰਤੀ ਉਤੇ ਹਮੇਸ਼ਾ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ।

17 ‘ਤੁਸੀਂ ਕਿਸੇ ਦਾ ਖੂਨ ਨਹੀਂ ਕਰੋਂਗੇ।

18 ‘ਤੁਸੀਂ ਜਿਨਸੀ ਪਾਪ ਨਹੀਂ ਕਰੋਂਗੇ।

19 ‘ਤੁਸੀਂ ਕੋਈ ਚੋਰੀ ਨਹੀਂ ਕਰੋਂਗੇ।

20 ‘ਤੁਸੀਂ ਹੋਰਨਾਂ ਲੋਕਾਂ ਬਾਰੇ ਝੂਠ ਨਹੀਂ ਬੋਲੋਂਗੇ।

21 ‘ਤੁਸੀਂ ਕਿਸੇ ਗੈਰ ਆਦਮੀ ਦੀ ਪਤਨੀ ਦੀ ਕਾਮਨਾ ਨਹੀਂ ਕਰੋਂਗੇ। ਤੁਸੀਂ ਉਸ ਦੇ ਮਕਾਨਾਂ, ਉਸ ਦੇ ਖੇਤਾਂ, ਉਸ ਦੇ ਨੌਕਰ, ਨੌਕਰਾਣੀਆਂ, ਉਸ ਦੀਆਂ ਗਾਵਾਂ ਜਾਂ ਉਸ ਦੇ ਖੋਤਿਆਂ ਦੀ ਇੱਛਾ ਨਹੀਂ ਕਰੋਂਗੇ। ਤੁਸੀਂ ਕਿਸੇ ਹੋਰ ਦੀ ਕਿਸੇ ਵੀ ਚੀਜ਼ ਦੀ ਇੱਛਾ ਨਹੀਂ ਕਰੋਂਗੇ!’”

ਲੋਕ ਪਰਮੇਸ਼ੁਰ ਤੋਂ ਭੈਭੀਤ ਸਨ

22 “ਯਹੋਵਾਹ ਨੇ ਇਹ ਹੁਕਮ ਤੁਹਾਨੂੰ ਸਾਰਿਆਂ ਨੂੰ ਉਦੋਂ ਦਿੱਤੇ ਜਦੋਂ ਤੁਸੀਂ ਪਰਬਤ ਉੱਤੇ ਇਕੱਠੇ ਹੋਏ ਸੀ। ਯਹੋਵਾਹ ਨੇ ਬਿਨਾ ਰੁਕਿਆਂ ਅੱਗ, ਬੱਦਲ ਅਤੇ ਗਹਿਰੀ ਧੁੰਦ ਵਿੱਚੋਂ ਉੱਚੀ ਅਵਾਜ਼ ਵਿੱਚ ਗੱਲ ਕੀਤੀ ਸੀ। ਫ਼ੇਰ ਉਸ ਨੇ ਆਪਣੇ ਸ਼ਬਦਾਂ ਨੂੰ ਦੋ ਪੱਥਰ ਦੀਆਂ ਸ਼ਿਲਾਵਾਂ ਉੱਤੇ ਲਿਖਕੇ ਉਹ ਮੈਨੂੰ ਦੇ ਦਿੱਤੀਆਂ।

23 “ਜਦੋਂ ਪਰਬਤ ਅੱਗ ਨਾਲ ਬਲ ਰਿਹਾ ਸੀ, ਤੁਸੀਂ ਹਨੇਰੇ ਵਿੱਚੋਂ ਆਉਂਦੀ ਅਵਾਜ਼ ਸੁਣੀ। ਫ਼ੇਰ ਸਾਰੇ ਬਜ਼ੁਰਗ ਅਤੇ ਤੁਹਾਡੇ ਪਰਿਵਾਰ-ਸਮੂਹਾਂ ਦੇ ਹੋਰ ਆਗੂ ਮੇਰੇ ਕੋਲ ਆਏ। 24 ਉਨ੍ਹਾਂ ਆਖਿਆ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਆਪਣੀ ਮਹਾਨਤਾ ਅਤੇ ਪਰਤਾਪ ਵਿਖਾਇਆ ਹੈ। ਅਸੀਂ ਉਸ ਨੂੰ ਅਗਨੀ ਵਿੱਚੋਂ ਬੋਲਦਿਆਂ ਸੁਣਿਆ ਹੈ! ਅੱਜ, ਅਸੀਂ ਦੇਖ ਲਿਆ ਹੈ ਕਿ ਕਿਸੇ ਵਾਸਤੇ ਪਰਮੇਸ਼ੁਰ ਦੇ ਉਸ ਨਾਲ ਗੱਲ ਕਰਨ ਤੋਂ ਮਗਰੋਂ ਵੀ ਜਿਉਂਦੇ ਰਹਿ ਸੱਕਣ ਸੰਭਵ ਹੈ। 25 ਪਰ ਜੇ ਅਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇੱਕ ਵਾਰੀ ਫ਼ੇਰ ਗੱਲ ਕਰਦਿਆਂ ਸੁਣਿਆ ਤਾਂ ਅਸੀਂ ਜ਼ਰੂਰ ਮਾਰੇ ਜਾਵਾਂਗੇ! ਉਹ ਭਿਆਨਕ ਅੱਗ ਸਾਨੂੰ ਸਾੜ ਸੁੱਟੇਗੀ! ਅਸੀਂ ਮਰਨਾ ਨਹੀਂ ਚਾਹੁੰਦੇ! 26 ਕਿਸੇ ਬੰਦੇ ਨੇ ਵੀ ਕਦੇ ਜਿਉਂਦੇ ਜਾਗਦੇ ਪਰਮੇਸ਼ੁਰ ਨੂੰ ਅਗਨੀ ਵਿੱਚੋਂ ਬੋਲਦਿਆਂ ਨਹੀਂ ਸੁਣਿਆ ਹੋਵੇਗਾ ਅਤੇ ਫ਼ੇਰ ਜੀਵਿਤ ਬੱਚਿਆਂ ਹੋਵੇਗਾ ਜਿਵੇਂ ਅਸੀਂ ਸੁਣਿਆ ਹੈ। 27 ਮੂਸਾ, ਤੁਸੀਂ ਨੇੜੇ ਜਾਓ ਅਤੇ ਉਹ ਸਾਰੀਆਂ ਗੱਲਾਂ ਸੁਣੋ ਜਿਹੜੀਆਂ ਯਹੋਵਾਹ, ਸਾਡਾ ਪਰਮੇਸ਼ੁਰ, ਆਖਦਾ ਹੈ। ਫ਼ੇਰ ਸਾਨੂੰ ਉਹ ਸਾਰੀਆਂ ਗੱਲਾਂ ਦੱਸਣਾ ਜਿਹੜੀਆਂ ਯਹੋਵਾਹ ਤੁਹਾਨੂੰ ਦੱਸੇ। ਅਸੀਂ ਤੁਹਾਡੀ ਗੱਲ ਸੁਣਾਂਗੇ, ਅਤੇ ਅਸੀਂ ਹਰ ਗੱਲ ਉਸੇ ਤਰ੍ਹਾਂ ਕਰਾਂਗੇ ਜਿਵੇਂ ਤੁਸੀਂ ਆਖੋਂਗੇ।’

ਯਹੋਵਾਹ ਮੂਸਾ ਨਾਲ ਗੱਲ ਕਰਦਾ ਹੈ

28 “ਯਹੋਵਾਹ ਨੇ ਤੁਹਾਡੇ ਸ਼ਬਦ ਸੁਣੇ ਜਦੋਂ ਤੁਸੀਂ ਮੇਰੇ ਨਾਲ ਬੋਲੇ ਸੀ। ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਮੈਂ ਸੁਣ ਲਿਆ ਹੈ ਕਿ ਲੋਕਾਂ ਨੇ ਕੀ ਆਖਿਆ ਹੈ ਅਤੇ ਜੋ ਕੁਝ ਉਨ੍ਹਾਂ ਆਖਿਆ ਚੰਗਾ ਹੈ। 29 ਮੈਂ ਸਿਰਫ਼ ਉਨ੍ਹਾਂ ਦੇ ਸੋਚਣ ਦੇ ਢੰਗ ਨੂੰ ਬਦਲਣਾ ਚਾਹੁੰਦਾ ਸਾਂ। ਮੈਂ ਚਾਹੁੰਦਾ ਸਾਂ ਕਿ ਉਹ ਮੇਰੀ ਇੱਜ਼ਤ ਕਰਨ ਅਤੇ ਪੂਰੇ ਦਿਲੋਂ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰਨ! ਫ਼ੇਰ ਉਹ ਅਤੇ ਉਨ੍ਹਾਂ ਦੇ ਉੱਤਰਾਧਿਕਾਰੀ ਹਮੇਸ਼ਾ ਲਈ ਅਸੀਸਮਈ ਹੋਣਗੇ।

30 “‘ਜਾਉ ਲੋਕਾਂ ਨੂੰ ਆਖੋ ਕਿ ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਣ। 31 ਪਰ ਤੂੰ, ਮੂਸਾ, ਇੱਥੇ ਮੇਰੇ ਨਜ਼ਦੀਕ ਖੜ੍ਹਾ ਹੋ ਜਾ। ਮੈਂ ਤੈਨੂੰ ਉਹ ਸਾਰੇ ਹੀ ਹੁਕਮ, ਕਾਨੂੰਨ ਅਤੇ ਬਿਧੀਆਂ ਦੱਸਾਂਗਾ ਜਿਨ੍ਹਾਂ ਦੀ ਤੂੰ ਉਨ੍ਹਾਂ ਨੂੰ ਸਿੱਖਿਆ ਦੇਵਾਂਗਾ। ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਉਸ ਧਰਤੀ ਉੱਤੇ ਜਾਕੇ ਕਰਨੀਆਂ ਚਾਹੀਦੀਆਂ ਹਨ ਜਿਹੜੀ ਮੈਂ ਉਨ੍ਹਾਂ ਨੂੰ ਰਹਿਣ ਵਾਸਤੇ ਦੇ ਰਿਹਾ ਹਾਂ।’

32 “ਇਸ ਲਈ, ਤੁਹਾਨੂੰ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਕਰਨ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਤੁਹਾਨੂੰ ਯਹੋਵਾਹ ਨੇ ਆਦੇਸ਼ ਦਿੱਤਾ ਹੈ। ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ! 33 ਤੁਹਾਨੂੰ ਉਸੇ ਤਰ੍ਹਾਂ ਜਿਉਣਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਦੇਸ਼ ਦਿੱਤਾ ਹੈ। ਫ਼ੇਰ ਤੁਸੀਂ ਜਿਉਂਦੇ ਰਹੋਂਗੇ, ਅਤੇ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ। ਤੁਸੀਂ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਹੜੀ ਤੁਹਾਡੀ ਹੀ ਹੋਵੇਗੀ।

ਹਮੇਸ਼ਾ ਪਰਮੇਸ਼ੁਰ ਨੂੰ ਪਿਆਰ ਕਰੋ ਅਤੇ ਉਸ ਦੇ ਹੁਕਮ ਦਾ ਪਾਲਣ ਕਰੋ

“ਇਹ ਉਹ ਹੁਕਮ, ਕਾਨੂੰਨ ਅਤੇ ਬਿਧੀਆਂ ਹਨ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਸਿੱਖਾਉਣ ਲਈ ਮੈਨੂੰ ਦੱਸੇ। ਇਨ੍ਹਾਂ ਕਾਨੂੰਨਾ ਦੀ ਉਸ ਧਰਤੀ ਉੱਤੇ ਜਾਕੇ ਪਾਲਣਾ ਕਰਨੀ ਜਿੱਥੇ ਤੁਸੀਂ ਰਹਿਣ ਲਈ ਦਾਖਿਲ ਹੋ ਰਹੇ ਹੋ। ਤੁਹਾਨੂੰ ਅਤੇ ਤੁਹਾਡੇ ਵਾਰਸਾਂ ਨੂੰ, ਜਿੰਨਾ ਚਿਰ ਤੁਸੀਂ ਜਿਉਂਦੇ ਹੋ, ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਦੇ ਸਾਰੇ ਕਾਨੂੰਨਾ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਉਸ ਨਵੀਂ ਧਰਤੀ ਵਿੱਚ ਲੰਮੀ ਉਮਰ ਭੋਗੋਂਗੇ। ਇਸਰਾਏਲ ਦੇ ਲੋਕੋ, ਸੁਣੋ! ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰਨ ਵਿੱਚ ਹੋਸ਼ਿਆਰ ਰਹੋ, ਫ਼ੇਰ ਹਮੇਸ਼ਾ ਤੁਹਾਡੇ ਲਈ ਸਭ ਕੁਝ ਵੱਧੀਆ ਹੋਵੇਗਾ। ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ, ਅਤੇ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹਾਸਿਲ ਕਰੋਂਗੇ-ਜਿਹਾ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਇਕਰਾਰ ਕੀਤਾ ਸੀ।

“ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਹੈ। ਯਹੋਵਾਹ ਇੱਕ ਹੈ! ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ। ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ। ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿੱਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ। ਇਨ੍ਹਾਂ ਆਦੇਸ਼ਾਂ ਨੂੰ ਲਿਖ ਲਵੋ ਅਤੇ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਇਨ੍ਹਾਂ ਨੂੰ ਆਪਣੇ ਮੱਥੇ ਉੱਤੇ ਪਹਿਨੋ ਤਾਂ ਜੋ ਤੁਹਾਨੂੰ ਮੇਰੀਆਂ ਸਿੱਖਿਆਵਾਂ ਚੇਤੇ ਕਰਨ ਵਿੱਚ ਸਹਾਇਤਾ ਮਿਲ ਸੱਕੇ। ਇਨ੍ਹਾਂ ਨੂੰ ਆਪਣੇ ਫ਼ਾਟਕਾਂ ਅਤੇ ਆਪਣੇ ਦਰਵਾਜ਼ਿਆਂ ਉੱਤੇ ਲਿਖ ਲਵੋ।

10 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇੱਕ ਇਕਰਾਰ ਕੀਤਾ ਸੀ। ਯਹੋਵਾਹ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਅਤੇ ਉਹ ਤੁਹਾਨੂੰ ਮਹਾਨ ਅਤੇ ਅਮੀਰ ਸ਼ਹਿਰ ਦੇਵੇਗਾ, ਜਿਹੜੇ ਤੁਸੀਂ ਨਹੀਂ ਉਸਾਰੇ ਸਨ। 11 ਯਹੋਵਾਹ ਤੁਹਾਨੂੰ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਦੇਵੇਗਾ ਜਿਨ੍ਹਾਂ ਨੂੰ ਤੁਸੀਂ ਨਹੀਂ ਭਰਿਆ ਸੀ। ਯਹੋਵਾਹ ਤੁਹਾਨੂੰ ਉਹ ਖੂਹ ਦੇਵੇਗਾ ਜਿਹੜੇ ਤੁਸੀਂ ਨਹੀਂ ਪੁੱਟੇ ਸਨ। ਯਹੋਵਾਹ ਤੁਹਾਨੂੰ ਅੰਗੂਰਾਂ ਅਤੇ ਜੈਤੂਨ ਦੇ ਰੁੱਖਾਂ ਦੇ ਖੇਤ ਦੇਵੇਗਾ ਜਿਹੜੇ ਤੁਸੀਂ ਨਹੀਂ ਬੀਜੇ ਸਨ। ਅਤੇ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ।

12 “ਪਰ ਧਿਆਨ ਰੱਖਣਾ! ਯਹੋਵਾਹ ਨੂੰ ਭੁੱਲ ਨਾ ਜਾਣਾ। ਤੁਸੀਂ ਮਿਸਰ ਵਿੱਚ ਗੁਲਾਮ ਸੀ, ਪਰ ਯਹੋਵਾਹ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਆਇਆ। 13 ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰੋ ਅਤੇ ਸਿਰਫ਼ ਓਸੇ ਦੀ ਸੇਵਾ ਕਰੋ। ਤੁਹਾਨੂੰ ਇਕਰਾਰ ਕਰਨ ਲਈ ਸਿਰਫ਼ ਉਸੇ ਦੇ ਨਾਮ ਦੀ ਵਰਤੋਂ ਕਰਨੀ ਚਾਹੀਦੀ ਹੈ। 14 ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ। ਤੁਹਾਨੂੰ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ। 15 ਯਹੋਵਾਹ, ਤੁਹਾਡਾ ਪਰਮੇਸ਼ੁਰ, ਹਮੇਸ਼ਾ ਤੁਹਾਡੇ ਅੰਗ-ਸੰਗ ਹੈ। ਅਤੇ ਯਹੋਵਾਹ ਆਪਣੇ ਲੋਕਾਂ ਦਾ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ! ਇਸ ਲਈ ਜੇ ਤੁਸੀਂ ਉਨ੍ਹਾਂ ਹੋਰਨਾ ਦੇਵਿਤਆਂ ਦੇ ਪਿੱਛੇ ਲੱਗੋਂਗੇ, ਉਹ ਤੁਹਾਡੇ ਨਾਲ ਬਹੁਤ ਨਾਰਾਜ਼ ਹੋ ਜਾਵੇਗਾ ਅਤੇ ਤੁਹਾਨੂੰ ਧਰਤੀ ਦੀ ਸਤਹ ਤੋਂ ਤਬਾਹ ਕਰ ਦੇਵੇਗਾ।

16 “ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਉਸ ਤਰ੍ਹਾਂ ਇਮਤਿਹਾਨ ਨਾ ਲਵੋ ਜਿਵੇਂ ਤੁਸੀਂ ਮੱਸਾਹ ਵਿਖੇ ਕੀਤਾ ਸੀ। 17 ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾਂ ਦਾ ਦ੍ਰਿੜਤਾ ਨਾਲ ਪਾਲਣ ਕਰੋ। ਤੁਹਾਨੂੰ ਉਨ੍ਹਾਂ ਸਾਰੀਆਂ ਸਾਖੀਆਂ ਅਤੇ ਬਿਧੀਆਂ ਦਾ ਪਾਲਣਾ ਕਰਨੀ ਚਾਹੀਦੀ ਹੈ ਜਿਹੜੇ ਉਸ ਨੇ ਤੁਹਾਨੂੰ ਦਿੱਤੇ ਹਨ। 18 ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਠੀਕ ਅਤੇ ਚੰਗੀਆਂ ਹਨ-ਉਹ ਗੱਲਾਂ ਜਿਹੜੀਆਂ ਯਹੋਵਾਹ ਨੂੰ ਪ੍ਰਸੰਨ ਕਰਦੀਆਂ ਹਨ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ, ਅਤੇ ਤੁਸੀਂ ਜਾਕੇ ਉਹ ਚੰਗੀ ਧਰਤੀ ਹਾਸਿਲ ਕਰ ਸੱਕੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 19 ਅਤੇ ਤੁਹਾਨੂੰ ਚਾਹੀਦਾ ਹੈ ਕਿ ਆਪਣੇ ਸਾਰੇ ਦੁਸ਼ਮਣਾ ਨੂੰ ਬਾਹਰ ਕੱਢ ਦਿਉ ਜਿਵੇਂ ਯਹੋਵਾਹ ਨੇ ਆਖਿਆ ਸੀ।

ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਕਾਰਨਾਮਿਆਂ ਬਾਰੇ ਦੱਸੋ

20 “ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛ ਸੱਕਦੇ ਹਨ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਸਾਖੀਆਂ, ਕਾਨੂੰਨ ਅਤੇ ਬਿਧੀਆਂ ਦਿੱਤੀਆਂ! ਉਨ੍ਹਾਂ ਦਾ ਕੀ ਅਰਥ ਹੈ?’ 21 ਫ਼ੇਰ ਤੁਸੀਂ ਆਪਣੇ ਬੱਚਿਆਂ ਨੂੰ ਆਖੋਂਗੇ, ‘ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ, ਪਰ ਯਹੋਵਾਹ ਸਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਤੋਂ ਬਾਹਰ ਲੈ ਆਇਆ। 22 ਯਹੋਵਾਹ ਨੇ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ। ਅਸੀਂ ਉਸ ਨੂੰ ਉਹ ਕਾਰਨਾਮੇ ਮਿਸਰੀ ਲੋਕਾਂ, ਫ਼ਿਰਊਨ ਅਤੇ ਫ਼ਿਰਊਨ ਦੇ ਘਰ ਦੇ ਲੋਕਾਂ ਨਾਲ ਕਰਦਿਆਂ ਦੇਖਿਆ। 23 ਅਤੇ ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਉਹ ਧਰਤੀ ਦੇ ਸੱਕੇ ਜਿਸਦਾ ਉਸ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 24 ਯਹੋਵਾਹ ਨੇ ਸਾਨੂੰ ਇਨ੍ਹਾਂ ਸਾਰੀਆਂ ਸਾਖੀਆਂ ਉੱਤੇ ਚੱਲਣ ਦਾ ਹੁਕਮ ਦਿੱਤਾ ਸੀ। ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਚਾਹੀਦਾ ਹੈ। ਫ਼ੇਰ ਉਹ ਸਾਨੂੰ ਹਮੇਸ਼ਾ ਚੰਗਾ ਜੀਵਨ ਬਿਤਾਉਣ ਦੇਵੇਗਾ, ਜਿਵੇਂ ਕਿ ਅਸੀਂ ਹੁਣ ਹਾਂ। 25 ਜੇ ਅਸੀਂ ਧਿਆਨ ਨਾਲ ਪੂਰੇ ਨੇਮ ਦੀ ਪਾਲਣਾ ਕਰਾਂਗੇ ਬਿਲਕੁਲ ਓਸੇ ਤਰ੍ਹਾਂ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਕਰਨ ਲਈ ਆਖਿਆ ਸੀ, ਤਾਂ ਪਰਮੇਸ਼ੁਰ ਆਖੇਗਾ ਕਿ ਅਸੀਂ ਬਹੁਤ ਚੰਗਾ ਕੰਮ ਕੀਤਾ ਹੈ।’ [c]

ਪਰਮੇਸ਼ੁਰ ਦੇ ਖਾਸ ਲੋਕ, ਇਸਰਾਏਲ

“ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਉੱਤੇ ਲੈ ਜਾਵੇਗਾ ਜਿਸ ਵਿੱਚ, ਤੁਸੀਂ ਆਪਣੇ ਲਈ ਹਾਸਲ ਕਰਨ ਲਈ ਦਾਖਲ ਹੋ ਰਹੇ ਹੋ। ਯਹੋਵਾਹ ਬਹੁਤ ਸਾਰੀਆਂ ਕੌਮਾਂ, ਹਿੱਤੀਆਂ, ਗਿਰਗਾਸ਼ੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦੇਵੇਗਾ ਜੋ ਕਿ ਗਿਣਤੀ ਵਿੱਚ ਵੱਧ ਹਨ ਅਤੇ ਤੁਹਾਡੇ ਨਾਲੋਂ ਤਾਕਤਵਰ ਹਨ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਡੀ ਸ਼ਕਤੀ ਦੇ ਅਧੀਨ ਕਰ ਦੇਵੇਗਾ। ਅਤੇ ਤੁਸੀਂ ਇਨ੍ਹਾਂ ਨੂੰ ਹਰਾ ਦੇਵੋਂਗੇ। ਤੁਹਾਨੂੰ ਇਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ। ਉਨ੍ਹਾਂ ਉੱਤੇ ਰਹਿਮ ਨਾ ਕਰਨਾ। ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨਾਲ ਵੀ ਵਿਆਹ ਨਾ ਕਰਨਾ, ਅਤੇ ਆਪਣੇ ਧੀਆਂ ਪੁੱਤਰਾਂ ਨੂੰ ਵੀ ਉਨ੍ਹਾਂ ਹੋਰਨਾਂ ਕੌਮਾਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰਨ ਦੇਣਾ। ਕਿਉਂ ਜੋ ਉਹ ਲੋਕ ਤੁਹਾਡੇ ਬੱਚਿਆਂ ਨੂੰ ਮੇਰੇ ਪਿੱਛੇ ਲੱਗਣ ਤੋਂ ਹਟਾ ਦੇਣਗੇ। ਫ਼ੇਰ ਤੁਹਾਡੇ ਬੱਚੇ ਹੋਰਨਾਂ ਦੇਵਤਿਆਂ ਦੀ ਸੇਵਾ ਕਰਨਗੇ। ਅਤੇ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਤੁਹਾਨੂੰ ਛੇਤੀ ਹੀ ਤਬਾਹ ਕਰ ਦੇਵੇਗਾ।

ਝੂਠੇ ਦੇਵਤਿਆਂ ਨੂੰ ਤਬਾਹ ਕਰ ਦਿਉ

“ਇਹ ਗੱਲ ਹੈ ਜਿਹੜੀ ਤੁਹਾਨੂੰ ਇਨ੍ਹਾਂ ਕੌਮਾਂ ਨਾਲ ਕਰਨੀ ਚਾਹੀਦੀ ਹੈ: ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਭੰਨ ਦੇਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਯਾਦਗਾਰੀ ਪੱਥਰਾਂ ਦੇ ਟੁਕੜੇ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਦੇ ਅਸ਼ੇਰਾਹ ਥਂਮਾਂ ਨੂੰ ਚੀਰ ਸੁੱਟੋ ਅਤੇ ਉਨ੍ਹਾਂ ਦੇ ਬੁੱਤਾਂ ਨੂੰ ਸਾੜ ਦੇਵੋ! ਕਿਉਂਕਿ ਤੁਸੀਂ ਯਹੋਵਾਹ ਦੇ ਆਪਣੇ ਲੋਕ ਹੋ। ਧਰਤੀ ਉੱਤਲੇ ਸਾਰੇ ਲੋਕਾਂ ਵਿੱਚੋਂ, ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਲੋਕਾਂ ਵਜੋਂ ਚੁਣਿਆ, ਉਹ ਲੋਕ ਜਿਹੜੇ ਸਿਰਫ਼ ਉਸ ਦੇ ਹਨ। ਯਹੋਵਾਹ ਨੇ ਤੁਹਾਨੂੰ ਕਿਉਂ ਪਿਆਰ ਕੀਤਾ ਅਤੇ ਚੁਣਿਆ? ਇਹ ਇਸ ਲਈ ਨਹੀਂ ਸੀ ਕਿ ਤੁਸੀਂ ਇੰਨੀ ਵੱਡੀ ਕੌਮ ਹੈ। ਸਾਰੇ ਲੋਕਾਂ ਵਿੱਚੋਂ ਤੁਸੀਂ ਤਾਂ ਸਭ ਤੋਂ ਘੱਟ ਗਿਣਤੀ ਵਿੱਚ ਸੀ! ਪਰ ਯਹੋਵਾਹ ਤੁਹਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ। ਉਸ ਨੇ ਤੁਹਾਨੂੰ ਗੁਲਾਮੀ ਤੋਂ ਅਤੇ ਫ਼ਿਰਊਨ, ਮਿਸਰ ਦੇ ਰਾਜੇ ਦੀ ਪਕੜ ਤੋਂ ਆਜ਼ਾਦ ਕਰਵਾਇਆ। ਕਿਉਂ ਜੋ ਯਹੋਵਾਹ ਤੁਹਾਨੂੰ ਪਿਆਰ ਕਰਦਾ ਹੈ ਅਤੇ ਉਹ ਤੁਹਾਡੇ ਪੁਰਖਿਆਂ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਨਾ ਚਾਹੁੰਦਾ ਸੀ।

“ਇਸ ਲਈ ਚੇਤੇ ਰੱਖੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੀ ਤੁਹਾਡਾ ਇੱਕੋ ਇੱਕ ਪਰਮੇਸ਼ੁਰ ਹੈ, ਅਤੇ ਤੁਸੀਂ ਉਸ ਉੱਤੇ ਭਰੋਸਾ ਕਰ ਸੱਕਦੇ ਹੋ। ਉਹ ਆਪਣਾ ਇਕਰਾਰਨਾਮਾ ਨਿਭਾਉਂਦਾ ਹੈ। ਉਹ ਉਨ੍ਹਾਂ ਸਾਰੇ ਲੋਕਾਂ ਨੂੰ ਆਪਣਾ ਪਿਆਰ ਅਤੇ ਮਿਹਰ ਦਰਸਾਉਂਦਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਦੇ ਹਨ, ਉਹ ਆਪਣਾ ਪਿਆਰ ਅਤੇ ਮਿਹਰ ਹਜ਼ਾਰਾ ਪੀੜੀਆਂ ਤੱਕ ਦਰਸਾਉਂਦਾ ਰਹਿੰਦਾ ਹੈ। 10 ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਢਿੱਲ ਨਹੀਂ ਲਾਵੇਗਾ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ। 11 ਇਸ ਲਈ ਤੁਹਾਨੂੰ ਉਨ੍ਹਾਂ ਆਦੇਸ਼ਾਂ, ਕਾਨੂੰਨਾ ਅਤੇ ਬਿਧੀਆਂ ਦੀ ਪਾਲਣਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ।

12 “ਜੇ ਤੁਸੀਂ ਇਨ੍ਹਾਂ ਕਾਨੂੰਨਾ ਨੂੰ ਸੁਣੋਗੇ, ਅਤੇ ਜੇ ਤੁਸੀਂ ਇਨ੍ਹਾਂ ਦੀ ਪਾਲਣਾ ਕਰਨ ਵਿੱਚ ਧਿਆਨ ਦਿਉਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਆਪਣਾ ਪਿਆਰ ਦਾ ਇਕਰਾਰਨਾਮਾ ਪੂਰਾ ਕਰੇਗਾ। ਉਸ ਨੇ ਇਸਦਾ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 13 ਉਹ ਤੁਹਾਨੂੰ ਪਿਆਰ ਕਰੇਗਾ ਅਤੇ ਅਸੀਸ ਦੇਵੇਗਾ। ਉਹ ਤੁਹਾਡੀ ਕੌਮ ਵਿੱਚ ਵਾਧਾ ਕਰੇਗਾ। ਉਹ ਤੁਹਾਡੇ ਬੱਚਿਆਂ ਨੂੰ ਅਸੀਸ ਦੇਵੇਗਾ। ਉਹ ਤੁਹਾਡੇ ਖੇਤਾਂ ਨੂੰ ਚੰਗੀਆਂ ਫ਼ਸਲਾਂ ਦੀ ਅਸੀਸ ਦੇਵੇਗਾ। ਉਹ ਤੁਹਾਨੂੰ ਅਨਾਜ, ਨਵੀਂ ਮੈਅ ਅਤੇ ਤੇਲ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਵੱਛਿਆਂ ਦੀ ਅਤੇ ਭੇਡਾਂ ਨੂੰ ਲੇਲਿਆਂ ਦੀ ਅਸੀਸ ਦੇਵੇਗਾ। ਤੁਸੀਂ ਇਹ ਸਾਰੀਆਂ ਅਸੀਸਾਂ ਉਸ ਧਰਤੀ ਉੱਤੇ ਪ੍ਰਾਪਤ ਕਰੋਂਗੇ ਜਿਸ ਨੂੰ ਤੁਹਾਨੂੰ ਦੇਣ ਬਾਰੇ ਉਸ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।

14 “ਤੁਹਾਨੂੰ ਸਮੂਹ ਲੋਕਾਂ ਨਾਲੋਂ ਵੱਧ ਅਸੀਸਾਂ ਪ੍ਰਾਪਤ ਹੋਣਗੀਆਂ। ਹਰ ਪਤੀ ਅਤੇ ਪਤਨੀ ਔਲਾਦ ਪੈਦਾ ਕਰਨ ਦੇ ਯੋਗ ਹੋਵੇਗਾ। ਤੁਹਾਡੀਆਂ ਗਾਵਾਂ ਵੱਛੇ ਪੈਦਾ ਕਰਨ ਯੋਗ ਹੋਣਗੀਆਂ। 15 ਅਤੇ ਯਹੋਵਾਹ ਤੁਹਾਡੀ ਹਰ ਬਿਮਾਰੀ ਦੂਰ ਕਰ ਦੇਵੇਗਾ। ਯਹੋਵਾਹ ਤੁਹਾਨੂੰ ਉਨ੍ਹਾਂ ਭਿਆਨਕ ਬਿਮਾਰੀਆਂ ਤੋਂ ਬਚਾਵੇਗਾ ਜਿਹੜੀਆਂ ਤੁਹਾਨੂੰ ਮਿਸਰ ਵਿੱਚ ਰਹਿਂਦਿਆਂ ਲੱਗੀਆਂ ਸਨ। ਪਰ ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਇਹ ਬਿਮਾਰੀਆਂ ਲਾ ਦੇਵੇਗਾ। 16 ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਉ, ਜਿਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਸਹਾਇਤਾ ਕਰਦਾ ਹੈ। ਉਨ੍ਹਾਂ ਲਈ ਦੁੱਖੀ ਨਾ ਹੋਵੋ ਅਤੇ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰੋ। ਕਿਉਂਕਿ ਉਹ ਇੱਕ ਸ਼ਿਕਂਜੇ ਵਰਗੇ ਹਨ।

ਯਹੋਵਾਹ ਆਪਣੇ ਬੰਦਿਆਂ ਦੀ ਸਹਾਇਤਾ ਦਾ ਇਕਰਾਰ ਕਰਦਾ ਹੈ

17 “ਆਪਣੇ ਦਿਲ ਵਿੱਚ ਇਹ ਨਾ ਆਖੋ, ‘ਇਹ ਕੌਮਾਂ ਸਾਡੇ ਨਾਲੋਂ ਤਾਕਤਵਰ ਹਨ। ਅਸੀਂ ਇਨ੍ਹਾਂ ਨੂੰ ਕਿਵੇਂ ਕੱਢ ਸੱਕਦੇ ਹਾਂ?’ 18 ਤੁਹਾਨੂੰ ਉਨ੍ਹਾਂ ਪਾਸੋਂ ਭੈਭੀਤ ਨਹੀਂ ਹੋਣਾ ਚਾਹੀਦਾ। ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਫ਼ਿਰਊਨ ਅਤੇ ਮਿਸਰ ਦੇ ਸਮੂਹ ਲੋਕਾਂ ਨਾਲ ਕੀ ਸਲੂਕ ਕੀਤਾ ਸੀ। 19 ਤੁਸੀਂ ਉਨ੍ਹਾਂ ਵੱਡੀਆਂ ਮੁਸੀਬਤਾਂ ਨੂੰ ਦੇਖਿਆ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਦਿੱਤੀਆਂ। ਤੁਸੀਂ ਉਸ ਦੇ ਚਮਤਕਾਰ ਦੇਖੇ। ਤੁਸੀਂ ਦੇਖਿਆ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਦੀ ਵਰਤੋਂ ਕੀਤੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸੇ ਸ਼ਕਤੀ ਦੀ ਵਰਤੋਂ ਉਨ੍ਹਾਂ ਸਾਰੇ ਲੋਕਾਂ ਦੇ ਵਿਰੁੱਧ ਕਰੇਗਾ ਜਿਨ੍ਹਾਂ ਤੋਂ ਤੁਸੀਂ ਭੈਭੀਤ ਹੋ।

20 “ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਸਮੂਹ ਲੋਕਾਂ ਨੂੰ ਲੱਭਣ ਲਈ ਡੇਹਮੂ (ਹਾਰਨੇਟ [d] ) ਵੀ ਭੇਜੇਗਾ, ਜਿਹੜੇ ਤੁਹਾਡੇ ਕੋਲੋਂ ਬਚਕੇ ਛੁਪਣਗਾਹਾਂ ਵਿੱਚ ਚੱਲੇ ਜਾਣਗੇ। ਉਹ ਉਨ੍ਹਾਂ ਸਾਰਿਆਂ ਲੋਕਾਂ ਨੂੰ ਤਬਾਹ ਕਰ ਦੇਵੇਗਾ। 21 ਉਨ੍ਹਾਂ ਲੋਕਾਂ ਕੋਲੋਂ ਨਾ ਡਰੋ। ਕਿਉਂ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੰਗ-ਸੰਗ ਹੈ ਅਤੇ ਉਹ ਇੱਕ ਮਹਾਨ ਅਤੇ ਭੈਅ ਦਾਇੱਕ ਪਰਮੇਸ਼ੁਰ ਹੈ। 22 ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਕੌਮਾਂ ਨੂੰ ਛੋਟੇ ਟੋਲਿਆਂ ਵਿੱਚ ਤੁਹਾਡਾ ਦੇਸ਼ ਛੱਡਣ ਲਈ ਮਜ਼ਬੂਰ ਕਰ ਦੇਵੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਇੱਕੋ ਵਾਰੀ ਬਰਬਾਦ ਨਹੀਂ ਕਰੋਂਗੇ। ਜੇ ਤੁਸੀਂ ਅਜਿਹਾ ਕਰੋਂਗੇ, ਜੰਗਲੀ ਜਾਨਵਰ ਵੱਧ ਜਾਣਗੇ ਅਤੇ ਤੁਹਾਨੂੰ ਨੁਕਸਾਨ ਪਹਚਾਉਣਗੇ। 23 ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਨੂੰ ਸੌਂਪ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਜੰਗ ਵਿੱਚ ਦੁਬਿਧਾ ਵਿੱਚ ਪਾ ਦੇਵੇਗਾ, ਜਦੋਂ ਤੱਕ ਕਿ ਉਹ ਹਾਰ ਨਹੀਂ ਜਾਂਦੇ। 24 ਯਹੋਵਾਹ ਤੁਹਾਡੀ ਉਨ੍ਹਾਂ ਦੇ ਰਾਜਿਆਂ ਨੂੰ ਹਰਾਉਣ ਵਿੱਚ ਸਹਾਇਤਾ ਕਰੇਗਾ। ਤੁਸੀਂ ਉਨ੍ਹਾਂ ਨੂੰ ਮਾਰ ਦਿਉਂਗੇ, ਅਤੇ ਦੁਨੀਆਂ ਇਹ ਭੁੱਲ ਜਾਵੇਗੀ ਕਿ ਉਹ ਕਦੇ ਜਿਉਂਦੇ ਸਨ। ਕੋਈ ਵੀ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਹਰਾ ਦੇਵੋਂਗੇ!

25 “ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਅੱਗ ਵਿੱਚ ਸੁੱਟਕੇ ਸਾੜ ਦਿਉਂ। ਤੁਹਾਨੂੰ ਇਨ੍ਹਾਂ ਮੂਰਤੀਆਂ ਉੱਪਰ ਸੋਨੇ ਜਾਂ ਚਾਂਦੀ ਨੂੰ ਆਪਣੇ ਕੋਲ ਰੱਖਣ ਦੀ ਤਮੰਨਾ ਨਹੀਂ ਕਰਨੀ ਚਾਹੀਦੀ। ਇਹ ਤੁਹਾਡੇ ਲਈ ਇੱਕ ਸ਼ਿਕਂਜੇ ਵਾਂਗ ਹੋਵੇਗਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹੈ। 26 ਅਤੇ ਤੁਹਾਨੂੰ ਉਨ੍ਹਾਂ ਭਿਆਨਕ ਬੁੱਤਾਂ ਵਿੱਚੋਂ ਕੋਈ ਆਪਣੇ ਘਰਾਂ ਅੰਦਰ ਨਹੀਂ ਲਿਆਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਭਿਆਨਕ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ। ਤੁਹਾਨੂੰ ਉਹ ਬੁੱਤ ਤਬਾਹ ਕਰ ਦੇਣੇ ਚਾਹੀਦੇ ਹਨ।

Punjabi Bible: Easy-to-Read Version (ERV-PA)

2010 by World Bible Translation Center