Print Page Options
Previous Prev Day Next DayNext

Bible in 90 Days

An intensive Bible reading plan that walks through the entire Bible in 90 days.
Duration: 88 days
Punjabi Bible: Easy-to-Read Version (ERV-PA)
Version
ਬਿਵਸਥਾ ਸਾਰ 8:1-23:11

ਯਹੋਵਾਹ ਨੂੰ ਚੇਤੇ ਰੱਖੋ

“ਤੁਹਾਨੂੰ ਉਹ ਸਾਰੀਆਂ ਬਿਧੀਆਂ ਧਿਆਨ ਨਾਲ ਮੰਨਣੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਕਿਉਂਕਿ ਫ਼ੇਰ ਹੀ ਤੁਸੀਂ ਭਰਪੂਰਤਾ ਨਾਲ ਜੀਵੋਂਗੇ ਅਤੇ ਇੱਕ ਵੱਡੀ ਕੌਮ ਬਣੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ। ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ। ਇਨ੍ਹਾਂ 40 ਵਰ੍ਹਿਆਂ ਵਿੱਚ ਤੁਹਾਡੇ ਕੱਪੜੇ ਘਿਸੇ ਨਹੀਂ ਅਤੇ ਤੁਹਾਡੇ ਪੈਰ ਸੁੱਜੇ ਨਹੀਂ। ਕਿਉਂਕਿ ਯਹੋਵਾਹ ਨੇ ਤੁਹਾਡਾ ਖਿਆਲ ਰੱਖਿਆ ਹੈ! ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੱਚੇ ਨੂੰ ਸਿੱਖਾਉਂਦੇ ਹੋਏ ਇੱਕ ਮਾਪੇ ਵਾਂਗ ਸੀ।

“ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ। ਉਸ ਦੇ ਪਿੱਛੇ ਲੱਗੋ ਅਤੇ ਉਸਦੀ ਇੱਜ਼ਤ ਕਰੋ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇੱਕ ਚੰਗੀ ਧਰਤੀ ਉੱਤੇ ਲਿਜਾ ਰਿਹਾ ਹੈ-ਦਰਿਆਵਾਂ ਅਤੇ ਪਾਣੀ ਦੇ ਚਸ਼ਮਿਆਂ ਨਾਲ ਭਰੀ ਹੋਈ ਧਰਤੀ ਅੰਦਰ, ਵਾਦੀਆਂ ਅਤੇ ਪਹਾੜੀਆਂ ਵਿੱਚ ਪਾਣੀ ਧਰਤੀ ਵਿੱਚੋਂ ਨਿਕਲ ਕੇ ਵੱਗਦਾ ਹੈ। ਇਸ ਧਰਤੀ ਉੱਤੇ ਕਣਕ ਅਤੇ ਜੌਂ, ਅੰਗੂਰਾਂ ਦੀਆਂ ਵੇਲਾਂ, ਅੰਜੀਰ ਦੇ ਰੁੱਖ ਅਤੇ ਅਨਾਰ ਹਨ। ਇਹ ਜੈਤੂਨ ਦੇ ਤੇਲ ਅਤੇ ਸ਼ਹਿਦ ਦੀ ਧਰਤੀ ਹੈ। ਇੱਥੇ ਤੁਹਾਨੂੰ ਕਾਫ਼ੀ ਭੋਜਨ ਮਿਲੇਗਾ। ਤੁਹਾਨੂੰ ਹਰ ਲੋੜੀਂਦੀ ਸ਼ੈਅ ਮਿਲੇਗੀ। ਇਹ ਉਹ ਧਰਤੀ ਹੈ ਜਿੱਥੇ ਲੋਹੇ ਦੀਆਂ ਚੱਟਾਨਾਂ ਹਨ। ਤੁਸੀਂ ਪਹਾੜੀਆਂ ਵਿੱਚੋਂ ਤਾਂਬਾ ਕੱਢ ਸੱਕਦੇ ਹੋ। 10 ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ।

ਯਹੋਵਾਹ ਦੀ ਕਰਨੀ ਨੂੰ ਨਾ ਭੁੱਲੋ

11 “ਧਿਆਨ ਰੱਖਣਾ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭੁੱਲ ਨਾ ਜਾਣਾ! ਉਨ੍ਹਾ ਹੁਕਮਾਂ, ਕਾਨੂੰਨਾ ਅਤੇ ਬਿਧੀਆਂ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। 12 ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ, ਅਤੇ ਤੁਸੀਂ ਆਪਣੇ ਰਹਿਣ ਵਾਸਤੇ ਚੰਗੇ ਮਕਾਨ ਬਣਾ ਲਵੋਂਗੇ। 13 ਤੁਹਾਡੀਆਂ ਗਾਵਾਂ, ਭੇਡਾਂ ਅਤੇ ਬੱਕਰੀਆਂ ਬਹੁਤ ਵੱਧਣ ਫ਼ੁੱਲਣਗੀਆਂ। ਤੁਹਾਨੂੰ ਕਾਫ਼ੀ ਸੋਨਾ ਅਤੇ ਚਾਂਦੀ ਮਿਲੇਗੀ। ਤੁਹਾਡੇ ਕੋਲ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ! 14 ਜਦੋਂ ਅਜਿਹਾ ਵਾਪਰੇਗਾ, ਤਾਂ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਗੁਮਾਨੀ ਨਾ ਬਣੋ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਹੀਂ ਭੁੱਲਣਾ ਚਾਹੀਦਾ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਯਹੋਵਾਹ ਨੇ ਤੁਹਾਨੂੰ ਅਜ਼ਾਦ ਬਣਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲਿਆਂਦਾ। 15 ਯਹੋਵਾਹ ਨੇ ਬਹੁਤ ਹੀ ਵਿਸ਼ਾਲ ਅਤੇ ਭਿਆਨਕ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਉਸ ਮਾਰੂਥਲ ਵਿੱਚ ਜ਼ਹਿਰੀਲੇ ਸੱਪ ਅਤੇ ਬਿਛੁ ਸਨ। ਧਰਤੀ ਖੁਸ਼ਕ ਸੀ ਅਤੇ ਕਿਧਰੇ ਵੀ ਪਾਣੀ ਨਹੀਂ ਸੀ, ਪਰ ਯਹੋਵਾਹ ਨੇ ਤੁਹਾਨੂੰ ਠੋਸ ਚੱਟਾਨ ਵਿੱਚੋਂ ਪਾਣੀ ਦਿੱਤਾ। 16 ਮਾਰੂਥਲ ਵਿੱਚ, ਯਹੋਵਾਹ ਨੇ ਤੁਹਾਨੂੰ ਮੰਨ ਦਾ ਭੋਜਨ ਦਿੱਤਾ-ਐਸੀ ਚੀਜ਼ ਜਿਹੜੀ ਤੁਹਾਡੇ ਪੁਰਖਿਆਂ ਨੇ ਵੀ ਕਦੇ ਨਹੀਂ ਸੀ ਦੇਖੀ। ਯਹੋਵਾਹ ਨੇ ਤੁਹਾਡਾ ਇਮਤਿਹਾਨ ਲਿਆ। ਕਿਉਂਕਿ ਯਹੋਵਾਹ ਨੇ ਤੁਹਾਨੂੰ ਇਸ ਲਈ ਨਿਮਾਣਾ ਬਣਾਇਆ ਤਾਂ ਜੋ ਅੰਤ ਵਿੱਚ ਤੁਹਾਨੂੰ ਸੁੱਖ ਮਿਲੇ। 17 ਆਪਣੇ ਮਨ ਵਿੱਚ ਇਹ ਕਦੇ ਨਾ ਸੋਚੋ, ‘ਇਹ ਸਾਰੀ ਦੌਲਤ ਮੈਂ ਆਪਣੀ ਯੋਗਤਾ ਅਤੇ ਤਾਕਤ ਰਾਹੀਂ ਹਾਸਿਲ ਕੀਤੀ ਹੈ।’ 18 ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਯਾਦ ਰੱਖੋ। ਯਾਦ ਰੱਖੋ ਕਿ ਉਹੀ ਹੈ ਜਿਹੜਾ ਤੁਹਾਨੂੰ ਅਜਿਹੀਆਂ ਗੱਲਾਂ ਕਰਨ ਦੀ ਸ਼ਕਤੀ ਦਿੰਦਾ ਹੈ। ਯਹੋਵਾਹ ਅਜਿਹਾ ਕਿਉਂ ਕਰਦਾ ਹੈ? ਕਿਉਂਕਿ ਉਹ ਉਸ ਇਕਰਾਰਨਾਮੇ ਦਾ ਪਾਲਣ ਕਰਨਾ ਚਾਹੁੰਦਾ ਹੈ। ਜਿਹੜਾ ਉਸ ਨੇ ਪੁਰਖਿਆਂ ਨਾਲ ਕੀਤਾ ਸੀ, ਉਵੇਂ ਜਿਵੇਂ ਉਹ ਅੱਜ ਕਰ ਰਿਹਾ ਹੈ!

19 “ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਾ ਭੁੱਲੋ। ਕਦੇ ਵੀ ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ! ਕਦੇ ਵੀ ਉਨ੍ਹਾਂ ਦੀ ਸੇਵਾ ਅਤੇ ਉਪਾਸਨਾ ਨਾ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਅੱਜ ਤੁਹਾਨੂੰ ਚਿਤਾਵਨੀ ਦਿੰਦਾ ਹਾਂ: ਤੁਸੀਂ ਅਵੱਸ਼ ਤਬਾਹ ਹੋ ਜਾਵੋਂਗੇ! 20 ਯਹੋਵਾਹ ਤੁਹਾਡੇ ਲਈ ਹੋਰਨਾਂ ਕੌਮਾਂ ਨੂੰ ਤਬਾਹ ਕਰ ਰਿਹਾ ਹੈ। ਪਰ ਜੇ ਤੁਸੀਂ ਹੋਰਨਾ ਦੇਵਤਿਆਂ ਦੇ ਪਿੱਛੇ ਲੱਗੋਗੇ ਤਾਂ ਤੁਸੀਂ ਵੀ ਉਨ੍ਹਾਂ ਵਾਂਗ ਹੀ ਤਬਾਹ ਹੋ ਜਾਵੋਂਗੇ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣਨੋ ਹਟ ਗਏ!

ਯਹੋਵਾਹ ਇਸਰਾਏਲ ਨਾਲ ਹੋਵੇਗਾ

“ਇਸਰਾਏਲ ਦੇ ਲੋਕੋ, ਸੁਣੋ! ਤੁਸੀਂ ਅੱਜ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਸ ਧਰਤੀ ਉੱਤੇ ਉਨ੍ਹਾਂ ਕੌਮਾਂ ਨੂੰ ਬਾਹਰ ਕੱਢਣ ਲਈ ਜਾਵੋਂਗੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਤਾਕਤਵਰ ਹਨ। ਉਨ੍ਹਾਂ ਦੇ ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਨੂੰ ਛੂੰਹਦੀਆਂ ਹਨ! ਉੱਥੋਂ ਦੇ ਲੋਕ ਲੰਮੇ ਅਤੇ ਮਜ਼ਬੂਤ ਹਨ। ਉਹ ਅਨਾਕੀ ਹਨ। ਤੁਸੀਂ ਉਨ੍ਹਾਂ ਬਾਰੇ ਜਾਣਦੇ ਹੋ। ਤੁਸੀਂ ਇਹ ਕਥਨ ਸੁਣਿਆ, ‘ਕੋਈ ਵੀ ਕਦੇ ਵੀ ਅਨਾਕੀਆਂ ਦੇ ਵਿਰੁੱਧ ਜਿੱਤ ਨਹੀਂ ਸੱਕਦਾ।’ ਪਰ ਤੁਸੀਂ ਯਕੀਨ ਕਰ ਸੱਕਦੇ ਹੋ ਕਿ ਇਹ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਡੇ ਸਾਹਮਣੇ ਉਸ ਅੱਗ ਵਾਂਗ ਦਰਿਆ ਪਾਰ ਕਰੇਗਾ, ਜੋ ਤਬਾਹ ਕਰ ਦਿੰਦੀ ਹੈ! ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਨੂੰ ਤੁਹਾਡੇ ਸਾਹਮਣੇ ਹਰਾਵੇਗਾ। ਤੁਸੀਂ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿਉਂਗੇ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਤਬਾਹ ਕਰ ਦਿਉਂਗੇ। ਯਹੋਵਾਹ ਨੇ ਇਕਰਾਰ ਕੀਤਾ ਕਿ ਅਜਿਹਾ ਵਾਪਰੇਗਾ।

“ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਉਨ੍ਹਾਂ ਕੌਮਾਂ ਨੂੰ ਬਾਹਰ ਭਜਾ ਦੇਵੇਗਾ। ਪਰ ਕਦੇ ਵੀ ਇਹ ਨਾ ਸੋਚੋ, ‘ਯਹੋਵਾਹ ਸਾਨੂੰ ਇਸ ਧਰਤੀ ਉੱਤੇ ਰਹਿਣ ਲਈ ਇਸ ਵਾਸਤੇ ਲਿਆਇਆ ਕਿਉਂਕਿ ਅਸੀਂ ਇੰਨੇ ਚੰਗੇ ਲੋਕ ਹਾਂ!’ ਇਹ ਕਾਰਣ ਨਹੀਂ ਹੈ! ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਲਈ ਬਾਹਰ ਧੱਕਿਆ ਕਿਉਂਕਿ ਉਹ ਬੁਰੀਆਂ ਸਨ-ਇਸ ਲਈ ਨਹੀਂ ਕਿ ਤੁਸੀਂ ਚੰਗੇ ਸੀ। ਤੁਸੀਂ ਉਨ੍ਹਾਂ ਦੀ ਧਰਤੀ ਲੈਣ ਲਈ ਜਾ ਰਹੇ ਹੋ, ਪਰ ਇਸ ਲਈ ਨਹੀਂ ਕਿਉਂਕਿ ਤੁਸੀਂ ਚੰਗੇ ਹੋ ਅਤੇ ਠੀਕ ਢੰਗ ਨਾਲ ਜਿਉਂਦੇ ਹੋ। ਤੁਸੀਂ ਉੱਥੇ ਜਾ ਰਹੇ ਹੋ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਬਾਹਰ ਧੱਕ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਬਦੀ ਦਾ ਜੀਵਨ ਜੀਵਿਆ ਅਤੇ ਯਹੋਵਾਹ ਚਾਹੁੰਦਾ ਹੈ ਕਿ ਉਹ ਉਸ ਇਕਰਾਰ ਦੀ ਪਾਲਣਾ ਕਰੇ ਜਿਹੜਾ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਚੰਗੀ ਧਰਤੀ ਰਹਿਣ ਲਈ ਦੇ ਰਿਹਾ ਹੈ ਪਰ ਤੁਹਾਨੂੰ ਜਾਣ ਲੈਣਾ ਚਾਹੀਦਾ ਹੈ ਕਿ ਇਹ ਇਸ ਲਈ ਨਹੀਂ ਕਿ ਤੁਸੀਂ ਚੰਗੇ ਹੋ ਸੱਚ ਤਾਂ ਇਹ ਹੈ ਕਿ ਤੁਸੀਂ ਬਹੁਤ ਜ਼ਿੱਦੀ ਲੋਕ ਹੋ।

ਯਹੋਵਾਹ ਦੇ ਗੁੱਸੇ ਨੂੰ ਚੇਤੇ ਰੱਖੋ

“ਇਹ ਨਾ ਭੁੱਲੋ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਾਰੂਥਲ ਅੰਦਰ ਗੁੱਸੇ ਕਰ ਲਿਆ ਸੀ। ਤੁਸੀਂ ਉਸ ਦਿਨ ਤੋਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ ਜਿਸ ਦਿਨ ਤੁਸੀਂ ਮਿਸਰ ਦੀ ਧਰਤੀ ਤੋਂ ਬਾਹਰ ਆਏ ਅਤੇ ਇਸ ਥਾਂ ਪਹੁੰਚੇ। ਤੁਸੀਂ ਯਹੋਵਾਹ ਨੂੰ ਹੇਰੋਬ ਪਰਬਤ (ਸੀਨਈ) ਉੱਤੇ ਨਾਰਾਜ਼ ਕੀਤਾ। ਯਹੋਵਾਹ ਇੰਨਾ ਜ਼ਿਆਦਾ ਨਾਰਾਜ਼ ਸੀ ਕਿ ਤੁਹਾਨੂੰ ਤਬਾਹ ਕਰ ਸੱਕਦਾ ਸੀ। ਮੈਂ ਪਰਬਤ ਉੱਪਰ ਚਪਟੀਆਂ ਸ਼ਿਲਾਵਾ ਲੈਣ ਲਈ ਗਿਆ ਯਹੋਵਾਹ ਨੇ ਜਿਹੜਾ ਇਕਰਾਰ ਤੁਹਾਡੇ ਨਾਲ ਕੀਤਾ ਸੀ ਉਹ ਇਨ੍ਹਾਂ ਸ਼ਿਲਾਵਾਂ ਉੱਤੇ ਲਿਖਿਆ ਹੋਇਆ ਸੀ। ਮੈਂ 40 ਦਿਨਾਂ ਅਤੇ 40 ਰਾਤਾਂ ਪਰਬਤ ਉੱਤੇ ਰੁਕਿਆ। ਮੈਂ ਨਾ ਭੋਜਨ ਖਾਧਾ ਨਾ ਪਾਣੀ ਪੀਤਾ। 10 ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਸ਼ਿਲਾਵਾ ਦਿੱਤੀਆਂ। ਯਹੋਵਾਹ ਨੇ ਉਨ੍ਹਾਂ ਪੱਥਰਾਂ ਉੱਤੇ ਆਪਣੀਆਂ ਹੀ ਉਂਗਲਾ ਨਾਲ ਹੁਕਮ ਲਿਖੇ ਜਿਹੜੇ ਉਸ ਨੇ ਅੱਗ ਵਿੱਚੋਂ ਕਹੇ ਸਨ, ਜਦੋਂ ਅਸੀਂ ਪਰਬਤ ਉੱਤੇ ਇਕੱਠੇ ਹੋਏ ਸਾਂ।

11 “ਇਸ ਲਈ 40 ਦਿਨਾਂ ਅਤੇ 40 ਰਾਤਾਂ ਤੋਂ ਬਾਦ ਮੈਨੂੰ ਯਹੋਵਾਹ ਨੇ ਦੋਵੇਂ ਸ਼ਿਲਾਵਾਂ ਦੇ ਦਿੱਤੀਆਂ-ਇਕਰਾਰਨਾਮੇ ਦੀਆਂ ਸ਼ਿਲਾਵਾਂ। 12 ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਉੱਠ ਖੜ੍ਹਾ ਹੋ ਅਤੇ ਛੇਤੀ ਨਾਲ ਇੱਥੋਂ ਹੇਠਾਂ ਚੱਲਾ ਜਾ। ਜਿਨ੍ਹਾਂ ਲੋਕਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਇਆ ਸੀ ਉਨ੍ਹਾਂ ਨੇ ਆਪਣੇ-ਆਪ ਨੂੰ ਬਰਬਾਦ ਕਰ ਲਿਆ ਹੈ। ਉਹ ਮੇਰੇ ਹੁਕਮਾ ਨੂੰ ਮੰਨਣ ਤੋਂ ਇੰਨੀ ਛੇਤੀ ਪਲਟ ਗਏ ਹਨ! ਉਨ੍ਹਾਂ ਨੇ ਸੋਨਾ ਪਿਘਲਾਕੇ ਇੱਕ ਮੂਰਤੀ ਬਣਾ ਲਈ ਹੈ।’

13 “ਯਹੋਵਾਹ ਨੇ ਮੈਨੂੰ ਇਹ ਵੀ ਆਖਿਆ, ‘ਮੈਂ ਵੇਖਿਆ ਕਿ ਇਹ ਲੋਕ ਬੜੇ ਜ਼ਿੱਦੀ ਹਨ। 14 ਇਸ ਲਈ ਮੈਨੂੰ ਇਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਲੈਣ ਦੇ, ਤਾਂ ਜੋ ਫ਼ੇਰ ਕਦੇ ਵੀ ਕੋਈ ਉਨ੍ਹਾਂ ਦੇ ਨਾਵਾਂ ਨੂੰ ਚੇਤੇ ਨਹੀਂ ਕਰੇਗਾ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਹੋਰ ਕੌਮ ਦੀ ਸਾਜਣਾ ਕਰਾਂਗਾ ਜਿਹੜੀ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਮਹਾਨ ਅਤੇ ਤਾਕਤਵਰ ਹੋਵੇਗੀ।’

ਸੁਨਿਹਰੀ ਵੱਛਾ

15 “ਫ਼ੇਰ ਮੈਂ ਪਿੱਛੇ ਮੁੜ ਪਿਆ ਅਤੇ ਪਰਬਤ ਤੋਂ ਹੇਠਾ ਆ ਗਿਆ। ਪਰਬਤ ਨੂੰ ਅੱਗ ਲੱਗੀ ਹੋਈ ਸੀ ਅਤੇ ਇਕਰਾਰਨਾਮੇ ਦੇ ਦੋਵੇਂ ਪੱਥਰ ਮੇਰੇ ਹੱਥਾਂ ਵਿੱਚ ਸਨ। 16 ਮੈਂ ਨਜ਼ਰ ਮਾਰੀ ਅਤੇ ਦੇਖਿਆ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਖਿਲਾਫ਼ ਪਾਪ ਕੀਤਾ ਸੀ। ਮੈ ਉਹ ਵੱਛਾ ਦੇਖਿਆ ਜਿਸ ਨੂੰ ਤੁਸੀਂ ਪਿਘਲੇ ਹੋਏ ਸੋਨੇ ਨਾਲ ਬਣਾਇਆ ਸੀ। ਤੁਈਂ ਕਿੰਨੀ ਛੇਤੀ ਯਹੋਵਾਹ ਦਾ ਹੁਕਮ ਮਨਣਾ ਛੱਡ ਦਿੱਤਾ ਹੈ! 17 ਇਸ ਲਈ ਮੈਂ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਲਈਆਂ ਅਤੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਟੁਕੜੇ ਕਰਦਿਆਂ ਹੋਇਆਂ, ਆਪਣੇ ਹੱਥਾਂ ਵਿੱਚੋਂ ਪਰੇ ਸੁੱਟ ਦਿੱਤਾ। 18 ਫ਼ੇਰ ਮੈਂ 40 ਦਿਨ ਅਤੇ 40 ਰਾਤਾ ਯਹੋਵਾਹ ਅੱਗੇ ਧਰਤੀ ਉੱਤੇ ਪਿਆ ਰਿਹਾ, ਜਿਵੇਂ ਮੈਂ ਪਹਿਲਾਂ ਕੀਤਾ ਸੀ। ਮੈਂ ਖਾਣਾ-ਪੀਣਾ ਬੰਦ ਕਰ ਦਿੱਤਾ। ਇਹ ਮੈਂ ਇਸ ਵਾਸਤੇ ਕੀਤਾ ਕਿਉਂਕਿ ਤੁਸਾਂ ਬਹੁਤ ਗੰਭੀਰ ਪਾਪ ਕੀਤਾ ਸੀ। ਤੁਸੀਂ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ ਅਤੇ ਤੁਸੀਂ ਉਸ ਨੂੰ ਕਰੋਧਵਾਨ ਕਰ ਦਿੱਤਾ। 19 ਮੈਂ ਯਹੋਵਾਹ ਦੇ ਕਰੋਧ ਤੋਂ ਭੈਭੀਤ ਸਾਂ। ਉਹ ਇੰਨਾ ਕਰੋਧਵਾਨ ਸੀ ਕਿ ਤੁਹਾਨੂੰ ਤਬਾਹ ਕਰ ਸੱਕਦਾ ਸੀ। ਪਰ ਯਹੋਵਾਹ ਨੇ ਇੱਕ ਵਾਰ ਫ਼ੇਰ ਮੈਨੂੰ ਸੁਣਿਆ। 20 ਯਹੋਵਾਹ ਹਾਰੂਨ ਨਾਲ ਬਹੁਤ ਨਾਰਾਜ਼ ਸੀ-ਇੰਨਾ ਕਿ ਉਸ ਨੂੰ ਤਬਾਹ ਕਰ ਸੱਕਦਾ ਸੀ। ਪਰ ਇੱਕ ਵਾਰ ਫ਼ੇਰ ਯਹੋਵਾਹ ਨੇ ਮੇਰੀ ਗੱਲ ਸੁਣੀ। 21 ਮੈਂ ਉਹ ਭਿਆਨਕ ਚੀਜ਼, ਵੱਛੇ ਨੂੰ ਲਿਆ ਜਿਹੜਾ ਤੁਸੀਂ ਬਣਾਇਆ ਸੀ-ਅਤੇ ਇਸ ਨੂੰ ਅੱਗ ਵਿੱਚ ਸਾੜ ਦਿੱਤਾ। ਮੈਂ ਇਸਦੇ ਛੋਟੇ-ਛੋਟੇ ਟੁਕੜੇ ਕਰ ਦਿੱਤੇ ਅਤੇ ਉਨ੍ਹਾਂ ਨੂੰ ਗਰਦ ਵਿੱਚ ਮਿਲਾ ਦਿੱਤਾ। ਫ਼ੇਰ ਮੈਂ ਉਸ ਗਰਦ ਨੂੰ ਹੇਠਾ ਦਰਿਆ ਵਿੱਚ ਸੁੱਟ ਦਿੱਤਾ ਜੋ ਪਰਬਤ ਤੋਂ ਹੇਠਾਂ ਰੁੜ੍ਹ ਗਈ।

ਮੂਸਾ ਯਹੋਵਾਹ ਪਾਸੋਂ ਇਸਰਾਏਲ ਲਈ ਮਾਫ਼ੀ ਮੰਗਦਾ ਹੈ

22 “ਤਬਏਰਾਹ, ਮੱਸਾਹ ਅਤੇ ਕਿਬਰੋਥ-ਹੱਤਆਵਾਹ ਵਿਖੇ ਵੀ ਤੁਸੀਂ ਯਹੋਵਾਹ ਨੂੰ ਬਹੁਤ ਨਾਰਾਜ਼ ਕੀਤਾ। 23 ਅਤੇ ਜਦੋਂ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਛੱਡ ਜਾਣ ਲਈ ਆਖਿਆ ਸੀ ਤੁਸੀਂ ਉਸਦਾ ਹੁਕਮ ਨਹੀਂ ਮੰਨਿਆ। ਉਸ ਨੇ ਆਖਿਆ ਸੀ, ‘ਉੱਤੇ ਜਾਓ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲਵੋ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।’ ਪਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਤੁਸੀਂ ਉਸ ਉੱਤੇ ਯਕੀਨ ਨਹੀਂ ਕੀਤਾ ਤੁਸੀਂ ਉਸਦਾ ਆਦੇਸ਼ ਨਹੀਂ ਸੁਣਿਆ। 24 ਉਹ ਸਾਰਾ ਸਮਾਂ ਜਦੋਂ ਤੋਂ ਮੈਂ ਤੁਹਾਨੂੰ ਜਾਣਦਾ ਹਾਂ, ਤੁਸੀਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ।

25 “ਇਸ ਲਈ ਮੈਂ ਯਹੋਵਾਹ ਅੱਗੇ 40 ਦਿਨ ਅਤੇ 40 ਰਾਤਾ ਧਰਤੀ ਉੱਤੇ ਪਿਆ ਰਿਹਾ ਕਿਉਂਕਿ ਯਹੋਵਾਹ ਨੇ ਆਖਿਆ ਸੀ ਕਿ ਉਹ ਤੁਹਾਨੂੰ ਤਬਾਹ ਕਰ ਦੇਵੇਗਾ। 26 ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ: ‘ਯਹੋਵਾਹ ਮੇਰੇ ਸੁਆਮੀ, ਆਪਣੇ ਹੀ ਲੋਕਾਂ ਨੂੰ ਤਬਾਹ ਨਾ ਕਰ! ਤੂੰ ਉਨ੍ਹਾਂ ਨੂੰ ਛੁਟਕਾਰਾ ਦਿਵਾਇਆ ਅਤੇ ਉਨ੍ਹਾਂ ਨੂੰ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਂਦਾ। 27 ਆਪਣੇ ਸੇਵਕਾਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ। ਇਨ੍ਹਾਂ ਲੋਕਾਂ ਦੇ ਜ਼ਿੱਦੀਪਨ, ਬਦ-ਰਾਹਾਂ ਅਤੇ ਪਾਪਾਂ ਦੇ ਖਿਲਾਫ਼ ਨਾ ਪਰਤ। 28 ਜੇ ਤੁਸੀਂ ਆਪਣੇ ਲੋਕਾਂ ਨੂੰ ਸਜ਼ਾ ਦੇਵੋਂਗੇ ਤਾਂ ਮਿਸਰੀ ਲੋਕ ਕਹਿਣਗੇ, “ਯਹੋਵਾਹ ਆਪਣੇ ਲੋਕਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਜਾ ਸੱਕਿਆ ਜਿਸਦਾ ਉਸ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਅਤੇ ਉਸ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਉਹ ਉਨ੍ਹਾਂ ਨੂੰ ਮਾਰ ਮੁਕਾਉਣ ਲਈ ਮਾਰੂਥਲ ਵਿੱਚ ਲੈ ਗਿਆ।” 29 ਪਰ ਉਹ ਤਾਂ ਤੁਹਾਡੇ ਬੰਦੇ ਹਨ ਯਹੋਵਾਹ। ਉਹ ਤੁਹਾਡੇ ਹੀ ਹਨ ਤੁਸੀਂ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਤੋਂ ਬਾਹਰ ਲਿਆਏ।’

ਨਵੀਆਂ ਸ਼ਿਲਾਵਾਂ

10 “ਉਸ ਵਕਤ, ਯਹੋਵਾਹ ਨੇ ਮੈਨੂੰ ਆਖਿਆ, ‘ਤੂੰ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਹੋਰ ਸ਼ਿਲਾਵਾ ਕੱਟਕੇ ਮੇਰੇ ਕੋਲ ਪਰਬਤ ਉੱਤੇ ਆਵੀਂ। ਇੱਕ ਲੱਕੜੀ ਦਾ ਸੰਦੂਕ ਵੀ ਬਣਾਵੀ। ਮੈਂ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਸ਼ਿਲਾਵਾਂ ਉੱਤੇ ਲਿਖੇ ਸਨ-ਉਹ ਸ਼ਿਲਾਵਾ ਜਿਹੜੀਆਂ ਤੂੰ ਭੰਨ ਦਿੱਤੀਆਂ। ਫ਼ੇਰ ਤੂੰ ਉਨ੍ਹਾਂ ਸ਼ਿਲਾਵਾਂ ਨੂੰ ਸੰਦੂਕ ਵਿੱਚ ਰੱਖ ਦੇਵੀ।’

“ਫ਼ੇਰ ਮੈਂ ਸ਼ਿੱਟੀਮ ਦੀ ਲੱਕੜ ਦਾ ਇੱਕ ਸੰਦੂਕ ਬਣਾਇਆ ਅਤੇ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਸ਼ਿਲਾਵਾ ਤਿਆਰ ਕੀਤੀਆਂ ਫ਼ੇਰ ਮੈਂ ਪੱਥਰ ਦੀਆਂ ਉਨ੍ਹਾਂ ਦੋ ਸ਼ਿਲਾਵਾਂ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਪਰਬਤ ਉੱਤੇ ਚੱਲਿਆ ਗਿਆ। ਯਹੋਵਾਹ ਨੇ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖੇ ਜਿਵੇਂ ਕਿ ਉਸ ਨੇ ਪਹਿਲਾਂ ਲਿਖੇ ਸਨ। ਉਹ ਉਹੀ ਦਸ ਹੁਕਮ ਹਨ ਜਿਹੜੇ ਉਸ ਨੇ ਅੱਗ ਵਿੱਚੋਂ ਤੁਹਾਨੂੰ ਆਖੇ ਸਨ, ਜਦੋਂ ਤੁਸੀਂ ਪਰਬਤ ਕੋਲ ਇਕੱਠੇ ਹੋਏ ਸੀ। ਫ਼ੇਰ ਯਹੋਵਾਹ ਨੇ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਮੈਨੂੰ ਦੇ ਦਿੱਤੀਆਂ। ਮੈਂ ਪਰਬਤ ਉੱਪਰੋਂ ਹੇਠਾਂ ਉਤਰ ਆਇਆ। ਮੈਂ ਸ਼ਿਲਾਵਾਂ ਉਸ ਸੰਦੂਕ ਵਿੱਚ ਰੱਖ ਦਿੱਤੀਆਂ ਜਿਹੜਾ ਮੈਂ ਬਣਾਇਆ ਸੀ ਯਹੋਵਾਹ ਨੇ ਮੈਨੂੰ ਇਨ੍ਹਾਂ ਨੂੰ ਉੱਥੇ ਰੱਖਣ ਦਾ ਆਦੇਸ਼ ਦਿੱਤਾ ਸੀ ਅਤੇ ਇਹ ਸ਼ਿਲਾਵਾ ਹਾਲੇ ਵੀ ਸੰਦੂਕ ਵਿੱਚ ਹਨ।”

(ਇਸਰਾਏਲ ਦੇ ਲੋਕ ਯਆਕਾਨ ਦੇ ਖੂਹਾਂ ਤੋਂ ਮੋਸੇਰਾਹ ਨੂੰ ਚੱਲ ਪਏ। ਓੱਥੇ ਹਾਰੂਨ ਦਾ ਦੇਹਾਂਤ ਹੋ ਗਿਆ ਅਤੇ ਉਹ ਦਫ਼ਨਾਇਆ ਗਿਆ। ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਹਾਰੂਨ ਦੀ ਥਾਂ ਤੇ ਜਾਜਕ ਵਜੋਂ ਸੇਵਾ ਕੀਤੀ। ਫ਼ੇਰ ਇਸਰਾਏਲ ਦੇ ਲੋਕ ਮੋਸੇਰਾਹ ਤੋਂ ਗੁਦਗੋਦਾਹ ਚੱਲੇ ਗਏ। ਅਤੇ ਉਹ ਗੁਦਗੋਦਾਹ ਤੋਂ ਨਦੀਆਂ ਦੀ ਧਰਤੀ ਯਾਟਬਾਤਾਹ ਚੱਲੇ ਗਏ। ਉਸ ਸਮੇਂ ਯਹੋਵਾਹ ਨੇ ਲੇਵੀ ਦੇ ਪਰਿਵਾਰ-ਸਮੂਹ ਨੂੰ ਉਸ ਦੇ ਖਾਸ ਕੰਮ ਲਈ ਹੋਰਨਾਂ ਪਰਿਵਾਰ-ਸਮੂਹਾਂ ਨਾਲੋਂ ਵੱਖ ਕੀਤਾ। ਉਨ੍ਹਾਂ ਦੇ ਜ਼ਿੰਮੇ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕ ਕੇ ਲਿਜਾਣ ਦਾ ਕੰਮ ਸੀ। ਉਹ ਯਹੋਵਾਹ ਦੇ ਸਨਮੁੱਖ ਜਾਜਕਾਂ ਦੀ ਸੇਵਾ ਵੀ ਕਰਦੇ ਸਨ। ਅਤੇ ਉਨ੍ਹਾਂ ਦਾ ਕੰਮ ਯਹੋਵਾਹ ਦੇ ਨਾਮ ਉੱਤੇ ਲੋਕਾਂ ਨੂੰ ਅਸੀਸ ਦੇਣਾ ਵੀ ਸੀ। ਉਹ ਅੱਜ ਵੀ ਇਹ ਖਾਸ ਕੰਮ ਕਰਦੇ ਹਨ। ਇਹੀ ਕਾਰਣ ਹੈ ਕਿ ਲੇਵੀਆਂ ਨੂੰ ਹੋਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਹਿੱਸਾ ਨਹੀਂ ਮਿਲਿਆ। ਲੇਵੀਆਂ ਕੋਲ ਆਪਣੇ ਹਿੱਸੇ ਵਜੋਂ ਯਹੋਵਾਹ ਹੈ। ਇਸੇ ਦਾ ਹੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ।)

10 “ਮੈਂ ਪਹਿਲਾਂ ਵਾਂਗ ਪਰਬਤ ਉੱਤੇ 40 ਦਿਨ ਅਤੇ 40 ਰਾਤਾ ਠਹਿਰਿਆ। ਯਹੋਵਾਹ ਨੇ ਵੀ ਉਸ ਵੇਲੇ ਮੇਰੀ ਬੇਨਤੀ ਸੁਣੀ। ਯਹੋਵਾਹ ਨੇ ਤੁਹਾਨੂੰ ਤਬਾਹ ਨਾ ਕਰਨ ਦਾ ਫ਼ੈਸਲਾ ਕਰ ਲਿਆ। 11 ਯਹੋਵਾਹ ਨੇ ਮੈਨੂੰ ਆਖਿਆ, ‘ਜਾ ਅਤੇ ਲੋਕਾਂ ਦੀ ਉਨ੍ਹਾਂ ਦੇ ਸਫ਼ਰ ਵਿੱਚ ਅਗਵਾਈ ਕਰ। ਉਹ ਉਸ ਧਰਤੀ ਉੱਤੇ ਜਾਕੇ ਰਹਿਣਗੇ ਜਿਸਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।’

ਯਹੋਵਾਹ ਸੱਚ ਮੁਚ ਕੀ ਚਾਹੁੰਦਾ ਹੈ

12 “ਹੁਣ, ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸਤੋਂ ਡਰੋ, ਅਤੇ ਉਸ ਦੇ ਹੁਕਮਾਂ ਉੱਤੇ ਚੱਲੋ, ਅਤੇ ਉਸ ਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰੋ।” 13 ਇਸ ਲਈ ਯਹੋਵਾਹ ਦੇ ਨੇਮ ਅਤੇ ਆਦੇਸ਼ ਮੰਨੋ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਇਹ ਕਾਨੂੰਨ ਅਤੇ ਹੁਕਮ ਤੁਹਾਡੇ ਆਪਣੇ ਭਲੇ ਲਈ ਹਨ।

14 “ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ। ਆਕਾਸ਼, ਉੱਚੇ ਤੋਂ ਉੱਚੇ ਅਕਾਸ਼ ਵੀ ਯਹੋਵਾਹ ਦੇ ਹਨ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ। 15 ਯਹੋਵਾਹ ਤੁਹਾਡੇ ਪੁਰਖਿਆਂ ਨਾਲ ਬਹੁਤ ਪਿਆਰ ਕਰਦਾ ਸੀ। ਉਹ ਉਨ੍ਹਾਂ ਨੂੰ ਇੰਨਾ ਪਿਆਰ ਕਰਦਾ ਸੀ ਕਿ ਉਸ ਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ, ਆਪਣੇ ਬੰਦਿਆਂ ਵਜੋਂ ਚੁਣਿਆ। ਉਸ ਨੇ ਕਿਸੇ ਹੋਰ ਕੌਮ ਦੀ ਬਜਾਇ ਤੁਹਾਡੀ ਚੋਣ ਕੀਤੀ। ਅਤੇ ਤੁਸੀਂ ਅਜੇ ਵੀ ਉਸ ਦੇ ਚੁਣੇ ਹੋਏ ਬੰਦੇ ਹੋ।

16 “ਆਪਣੇ ਦਿਲਾਂ ਦੀ ਚਮੜੀ ਦੀ ਸੁੰਨਤ ਕਰੋ, ਅਤੇ ਜ਼ਿੱਦੀ ਹੋਣਾ ਬੰਦ ਕਰੋ। 17 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਲੜਾਕੂ ਹੈ। ਉਹ ਪੱਖਪਾਤ ਨਹੀਂ ਕਰਦਾ ਅਤੇ ਉਹ ਵੱਢੀ ਨਹੀਂ ਲੈਂਦਾ। 18 ਉਹ ਯਤੀਮਾਂ ਦੀ ਸਹਾਇਤਾ ਕਰਦਾ ਹੈ। ਉਹ ਵਿਧਵਾਵਾਂ ਦੀ ਸਹਾਇਤਾ ਕਰਦਾ ਹੈ। ਉਹ ਤੁਹਾਡੇ ਦੇਸ਼ ਵਿੱਚ ਅਜਨਬੀਆਂ ਨੂੰ ਵੀ ਪਿਆਰ ਕਰਦਾ ਹੈ। ਉਹ ਉਨ੍ਹਾਂ ਨੂੰ ਰੋਟੀ ਕੱਪੜਾ ਦਿੰਦਾ ਹੈ। 19 ਇਸ ਲਈ ਤੁਹਾਨੂੰ ਵੀ ਅਜਨਬੀਆਂ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਤੁਸੀਂ ਵੀ ਮਿਸਰ ਦੀ ਧਰਤੀ ਉੱਤੇ ਅਜਨਬੀ ਹੀ ਸੀ।

20 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਅਵੱਸ਼ ਆਦਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਉਪਾਸਨਾ ਕਰਨੀ ਚਾਹੀਦੀ ਹੈ। ਉਸ ਨੂੰ ਕਦੇ ਨਾ ਛੱਡੋ। ਜਦੋਂ ਤੁਸੀਂ ਇਕਰਾਰ ਕਰੋ, ਤਾਂ ਤੁਹਾਨੂੰ ਸਿਰਫ਼ ਉਸੇ ਦੇ ਨਾਮ ਦੀ ਵਤੋਂ ਕਰਨੀ ਚਾਹੀਦੀ ਹੈ। 21 ਯਹੋਵਾਹ ਹੀ ਹੈ ਜਿਸਦੀ ਤੁਹਾਨੂੰ ਵਡਿਆਈ ਕਰਨੀ ਚਾਹੀਦੀ ਹੈ। ਉਹ ਤੁਹਾਡਾ ਪਰਮੇਸ਼ੁਰ ਹੈ। ਉਸ ਨੇ ਤੁਹਾਡੇ ਲਈ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ ਹਨ। ਤੁਸੀਂ ਉਨ੍ਹਾਂ ਗੱਲਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਚੁੱਕੇ ਹੋ। 22 ਜਦੋਂ ਤੁਹਾਡੇ ਪੁਰਖੇ ਮਿਸਰ ਵਿੱਚ ਗਏ ਸਨ ਤਾਂ ਉਹ ਸਿਰਫ਼ 70 ਬੰਦੇ ਸਨ। ਹੁਣ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੀ ਗਿਣਤੀ ਬਹੁਤ ਵੱਧਾ ਦਿੱਤੀ ਹੈ-ਆਕਾਸ਼ ਵਿੱਚਲੇ ਤਾਰਿਆਂ ਜਿੰਨੀ ਗਿਣਤੀ।

ਯਹੋਵਾਹ ਨੂੰ ਚੇਤੇ ਰੱਖੋ

11 “ਇਸ ਲਈ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਕਰਨ ਲਈ ਉਹ ਆਖਦਾ ਹੈ। ਤੁਹਾਨੂੰ ਹਮੇਸ਼ਾ ਉਸ ਦੇ ਕਾਨੂੰਨਾ, ਬਿਧੀਆਂ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਅੱਜ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਯਾਦ ਕਰੋ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਸਿੱਖਿਆ ਦੇਣ ਲਈ ਕੀਤੀਆਂ। ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਇਹ ਸਭ ਗੱਲਾਂ ਵਾਪਰਦਿਆਂ ਦੇਖੀਆਂ। ਤੁਸੀਂ ਦੇਖਿਆ ਅਤੇ ਅਨੁਭਵ ਕੀਤਾ ਕਿ ਯਹੋਵਾਹ ਕਿੰਨਾ ਮਹਾਨ ਹੈ ਅਤੇ ਉਹ ਕਿੰਨਾ ਸ਼ਕਤੀਸ਼ਾਲੀ ਹੈ, ਅਤੇ ਉਹ ਇੰਨੀਆਂ ਸ਼ਕਤੀਸ਼ਾਲੀ ਗੱਲਾਂ ਕਰਦਾ ਹੈ। ਤੁਹਾਡੇ ਬੱਚਿਆਂ ਨੇ ਨਹੀਂ, ਤੁਸਾਂ ਉਸ ਦੇ ਕਰਿਸ਼ਮੇ ਦੇਖੇ। ਤੁਸੀਂ ਉਹ ਚੀਜ਼ਾਂ ਦੇਖੀਆਂ ਜਿਹੜੀਆਂ ਉਸ ਨੇ ਮਿਸਰ ਵਿੱਚ, ਮਿਸਰ ਦੇ ਰਾਜੇ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਦੇਸ਼ ਨਾਲ ਕੀਤੀਆਂ। ਤੁਹਾਡੇ ਬੱਚਿਆਂ ਨੇ ਨਹੀਂ, ਤੁਸੀਂ ਉਹ ਚੀਜ਼ਾਂ ਦੇਖੀਆਂ ਜਿਹੜੀਆਂ ਯਹੋਵਾਹ ਨੇ ਮਿਸਰੀ ਫ਼ੌਜ ਨਾਲ ਕੀਤੀਆਂ-ਉਨ੍ਹਾਂ ਦੇ ਰੱਥਾਂ ਅਤੇ ਰੱਥਵਾਨਾ ਨਾਲ ਜਦੋਂ ਉਹ ਤੁਹਾਡਾ ਪਿੱਛਾ ਕਰ ਰਹੇ ਸਨ, ਪਰ ਤੁਸੀਂ ਦੇਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਲਾਲ ਸਾਗਰ ਦੇ ਪਾਣੀ ਨਾਲ ਢੱਕ ਦਿੱਤਾ। ਤੁਸੀਂ ਯਹੋਵਾਹ ਨੂੰ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਦਿਆਂ ਦੇਖਿਆ। ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਉਹ ਸਾਰੀਆਂ ਚੀਜ਼ਾਂ ਦੇਖੀਆਂ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਾਸਤੇ ਮਰੂਥਲ ਵਿੱਚ ਇਸ ਥਾਂ ਪਹੁੰਚਣ ਤੱਕ ਕੀਤੀਆਂ। ਤੁਸੀਂ ਦੇਖਿਆ ਕਿ ਰਊਬੇਨ ਪਰਿਵਾਰ-ਸਮੂਹ ਦੇ ਅਲੀਆਬ ਦੇ ਪੁੱਤਰਾਂ, ਦਾਥਾਨ ਅਤੇ ਅਬੀਰਾਮ ਨਾਲ ਯਹੋਵਾਹ ਨੇ ਕੀ ਕੀਤਾ। ਇਸਰਾਏਲ ਦੇ ਸਾਰੇ ਲੋਕ ਦੇਖ ਰਹੇ ਸਨ ਜਦੋਂ ਧਰਤੀ ਮੂੰਹ ਵਾਂਗ ਖੁਲ੍ਹ ਗਈ ਅਤੇ ਉਨ੍ਹਾਂ ਨੂੰ ਨਿਗਲ ਗਈ। ਉਸ ਨੇ ਉਨ੍ਹਾਂ ਦੇ ਪਰਿਵਾਰਾਂ, ਉਨ੍ਹਾਂ ਦੇ ਤੰਬੁਆਂ ਅਤੇ ਉਨ੍ਹਾਂ ਦੇ ਸਾਰੇ ਪਸ਼ੂਆਂ ਅਤੇ ਨੌਕਰਾਂ ਨੂੰ ਨਿਗਲ ਲਿਆ। ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਉਹ ਸਾਰੇ ਮਹਾਨ ਕਾਰਨਾਮੇ ਦੇਖੇ ਜਿਹੜੇ ਯਹੋਵਾਹ ਨੇ ਕੀਤੇ।

“ਇਸ ਲਈ ਤੁਹਾਨੂੰ ਉਹ ਹਰ ਆਦੇਸ਼ ਮੰਨਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਦਾ ਹਾਂ। ਫ਼ੇਰ ਤੁਸੀਂ ਮਜ਼ਬੂਤ ਹੋ ਜਾਵੋਂਗੇ। ਅਤੇ ਤੁਸੀਂ ਯਰਦਨ ਨਦੀ ਦੇ ਪਾਰ ਜਾ ਸੱਕੋਂਗੇ ਅਤੇ ਉਸ ਧਰਤੀ ਨੂੰ ਪ੍ਰਾਪਤ ਕਰ ਸੱਕੋਂਗੇ ਜਿਸ ਵਿੱਚ ਤੁਸੀਂ ਦਾਖਲ ਹੋਣ ਲਈ ਤਿਆਰ ਹੋ। ਫ਼ੇਰ ਤੁਸੀਂ ਉਸ ਦੇਸ਼ ਵਿੱਚ ਲੰਮੀ ਉਮਰ ਭੋਗੋਂਗੇ। ਯਹੋਵਾਹ ਨੇ ਉਹ ਧਰਤੀ ਤੁਹਾਡੇ ਪੁਰਖਿਆਂ ਅਤੇ ਉਨ੍ਹਾਂ ਦੇ ਸਾਰੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਹ ਬਹੁਤ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹੈ। 10 ਜਿਹੜੀ ਧਰਤੀ ਤੁਹਾਨੂੰ ਮਿਲੇਗੀ ਉਹ ਮਿਸਰ ਦੀ ਧਰਤੀ ਵਰਗੀ ਨਹੀਂ ਹੈ, ਜਿੱਥੇ ਤੁਸੀਂ ਆਏ ਹੋ। ਮਿਸਰ ਵਿੱਚ, ਤੁਸੀਂ ਆਪਣੇ ਬੀਜ ਬੀਜਦੇ ਸੀ, ਅਤੇ ਫ਼ੇਰ ਆਪਣੇ ਪੈਰਾਂ ਦੀ ਵਰਤੋਂ ਕਰਕੇ ਨਹਿਰ ਵਿੱਚੋਂ ਪਾਣੀ ਕੱਢ ਕੇ ਉਨ੍ਹਾਂ ਪੌਦਿਆਂ ਨੂੰ ਸਿਂਜਦੇ ਸੀ। ਤੁਸੀਂ ਆਪਣੇ ਖੇਤਾਂ ਨੂੰ ਉਸੇ ਤਰ੍ਹਾਂ ਪਾਣੀ ਲਾਉਂਦੇ ਸੀ ਜਿਵੇਂ ਸਬਜ਼ੀਆਂ ਦੇ ਬਗੀਚੇ ਨੂੰ ਲਾਈਦਾ ਹੈ। 11 ਪਰ ਜਿਹੜੀ ਧਰਤੀ ਤੁਹਾਨੂੰ ਛੇਤੀ ਹੀ ਮਿਲਣ ਵਾਲੀ ਹੈ, ਇਸ ਤਰ੍ਹਾਂ ਦੀ ਨਹੀਂ ਹੈ। ਇਸ ਧਰਤੀ ਵਿੱਚ ਪਹਾੜੀਆਂ ਅਤੇ ਵਾਦੀਆਂ ਹਨ ਅਤੇ ਇਸ ਨੂੰ ਆਕਾਸ਼ ਤੋਂ ਮੀਂਹ ਪ੍ਰਾਪਤ ਹੁੰਦਾ ਹੈ। 12 ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਦੇਖਭਾਲ ਕਰਦਾ ਹੈ! ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਨਿਗਰਾਨੀ ਕਰਦਾ ਹੈ, ਸਾਲ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੱਕ।

13 “ਯਹੋਵਾਹ ਆਖਦਾ, ‘ਤੁਹਾਨੂੰ ਉਨ੍ਹਾਂ ਹੁਕਮਾਂ ਨੂੰ ਧਿਆਨ ਨਾਲ ਸੁਣਣਾ ਚਾਹੀਦਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ: ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ, 14 ਮੈਂ ਤੁਹਾਡੀ ਧਰਤੀ ਲਈ ਠੀਕ ਸਮੇਂ ਸਿਰ ਬਾਰਿਸ਼ ਭੇਜਾਂਗਾ। ਮੈਂ ਪੱਤਝੜ ਦੀ ਬਾਰਿਸ਼ ਭੇਜਾਂਗਾ ਅਤੇ ਬਹਾਰ ਦੀ ਬਾਰਿਸ਼ ਭੇਜਾਂਗਾ! ਫ਼ੇਰ ਤੁਸੀਂ ਆਪਣਾ ਅਨਾਜ, ਆਪਣੀ ਨਵੀਂ ਮੈਅ, ਆਪਣਾ ਤੇਲ ਹਾਸਿਲ ਕਰ ਸੱਕੋਂਗੇ। 15 ਅਤੇ ਮੈਂ ਤੁਹਾਡੀਆਂ ਗਾਵਾਂ ਲਈ ਤੁਹਾਡੇ ਖੇਤਾਂ ਅੰਦਰ ਘਾਹ ਉਗਾਵਾਂਗਾ। ਤੁਹਾਡੇ ਕੋਲ ਭੋਜਨ ਦੀ ਕਮੀ ਨਹੀਂ ਹੋਵੇਗੀ।’

16 “ਪਰ ਧਿਆਨ ਰੱਖਣਾ! ਮੂਰਖ ਨਾ ਬਨਣਾ। ਮੁਖ ਮੋੜਕੇ ਹੋਰਨਾ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਨਾ ਕਰਨ ਲੱਗ ਪੈਣਾ। 17 ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਆਕਾਸ਼ਾਂ ਨੂੰ ਬੰਦ ਕਰ ਦੇਵੇਗਾ ਅਤੇ ਬਾਰਿਸ਼ ਨਹੀਂ ਪਵੇਗੀ। ਧਰਤੀ ਉੱਤੇ ਫ਼ਸਲ ਨਹੀਂ ਹੋਵੇਗੀ। ਅਤੇ ਤੁਸੀਂ ਉਸ ਧਰਤੀ ਉੱਤੇ ਛੇਤੀ ਹੀ ਮਾਰੇ ਜਾਵੋਂਗੇ ਜਿਹੜੀ ਤੁਹਾਨੂੰ ਯਹੋਵਾਹ ਦੇ ਰਿਹਾ ਹੈ।

18 “ਇਨ੍ਹਾਂ ਹੁਕਮਾਂ ਨੂੰ ਯਾਦ ਰੱਖਣਾ ਜੋ ਮੈਂ ਤੁਹਾਨੂੰ ਦੇ ਰਿਹਾ ਹਾਂ। ਇਨ੍ਹਾਂ ਨੂੰ ਆਪਣੇ ਦਿਲ ਅਤੇ ਰੂਹ ਅੰਦਰ ਰੱਖ ਲੈਣਾ, ਇਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਆਪਣੇ ਮੱਥਿਆਂ ਉੱਤੇ ਪਹਿਨ ਲਵੋ, ਫ਼ਿਰ ਇਹ ਤੁਹਾਨੂੰ ਉਨ੍ਹਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗਾ। 19 ਇਨ੍ਹਾਂ ਕਾਨੂੰਨਾ ਦੀ ਸਿੱਖਿਆ ਆਪਣੇ ਬੱਚਿਆਂ ਨੂੰ ਦਿਉ। ਘਰਾਂ ਵਿੱਚ ਬੈਠ ਦਿਆਂ, ਸੜਕ ਉੱਤੇ ਚਲ ਦਿਆਂ ਅਤੇ ਲੇਟ ਦਿਆਂ ਉੱਠ ਦਿਆਂ ਇਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰੋ। 20 ਇਨ੍ਹਾਂ ਹੁਕਮਾਂ ਨੂੰ ਆਪਣੇ ਫ਼ਾਟਕਾਂ ਉੱਤੇ ਅਤੇ ਆਪਣੇ ਮਕਾਨਾਂ ਦਿਆਂ ਦਰਵਾਜ਼ਿਆਂ ਉੱਤੇ ਵੀ ਲਿਖ ਲਵੋ। 21 ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ, ਦੋਵੇਂ ਇਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਸ ਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਤੁਸੀਂ ਉੱਥੇ ਓਨਾ ਚਿਰ ਰਹੋਂਗੇ ਜਿੰਨਾ ਚਿਰ ਧਰਤੀ ਉੱਤੇ ਅਕਾਸ਼ ਹੈ।”

22 “ਹਰ ਉਸ ਹੁਕਮ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਸਦੇ ਪਾਲਣ ਕਰਨ ਬਾਰੇ ਮੈਂ ਤੁਹਾਨੂੰ ਆਖਿਆ ਹੈ: ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਨਾਲ ਵਫ਼ਾਦਾਰੀ ਕਰੋ। 23 ਫ਼ੇਰ, ਯਹੋਵਾਹ ਉੱਥੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਬਾਹਰ ਕੱਢ ਦੇਵੇਗਾ ਅਤੇ ਤੁਸੀਂ ਉਹ ਧਰਤੀ ਉਨ੍ਹਾਂ ਕੌਮਾਂ ਪਾਸੋਂ ਖੋਹ ਲਵੋਂਗੇ ਜਿਹੜੀਆਂ ਤੁਹਾਥੋਂ ਵਿਸ਼ਾਲ ਅਤੇ ਵੱਧੇਰੇ ਤਾਕਤਵਰ ਹਨ। 24 ਉਹ ਸਾਰੀ ਧਰਤੀ ਜਿਸ ਉੱਪਰ ਤੁਸੀਂ ਤੁਰੋਂਗੇ, ਤੁਹਾਡੀ ਹੋਵੇਗੀ। ਤੁਹਾਡੀ ਧਰਤੀ ਦੱਖਣ ਵੱਲ ਮਾਰੂਥਲ ਤੋਂ ਲੈ ਕੇ ਉੱਤਰ ਵਿੱਚ ਲਿਬਨਾਨ ਤੱਕ ਫ਼ੈਲੀ ਹੋਵੇਗੀ। ਪੂਰਬ ਵਿੱਚ ਇਹ ਫ਼ਰਾਤ ਨਦੀ ਤੋਂ ਲੈ ਕੇ ਮੱਧ ਸਾਗਰ ਤੱਕ ਫ਼ੈਲੀ ਹੋਵੇਗੀ। 25 ਕੋਈ ਬੰਦਾ ਵੀ ਤੁਹਾਡੇ ਸਾਹਮਣੇ ਟਿਕ ਨਹੀਂ ਸੱਕੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸ ਧਰਤੀ ਵਿੱਚ ਜਿੱਥੇ ਵੀ ਤੁਸੀਂ ਜਾਵੋਂਗੇ, ਲੋਕਾਂ ਨੂੰ ਤੁਹਾਡੇ ਕੋਲੋਂ ਭੈਭੀਤ ਕਰ ਦੇਵੇਗਾ। ਇਹੀ ਹੈ ਜਿਸਦਾ ਯਹੋਵਾਹ ਨੇ ਪਹਿਲਾਂ ਤੁਹਾਡੇ ਨਾਲ ਇਕਰਾਰ ਕੀਤਾ ਸੀ।

ਇਸਰਾਏਲ ਦੀ ਚੋਣ: ਅਸੀਸਾਂ ਜਾਂ ਸਰਾਪ

26 “ਅੱਜ ਮੈਂ ਤੁਹਾਨੂੰ ਇੱਕ ਚੋਣ ਕਰਨ ਲਈ ਦਿੰਦਾ ਹਾਂ। ਭਾਵੇਂ ਤੁਸੀਂ ਅਸੀਸਾਂ ਚੁਣ ਲਵੋ ਅਤੇ ਭਾਵੇਂ ਸਰਾਪ। 27 ਤੁਹਾਨੂੰ ਅਸੀਸਾਂ ਮਿਲਣਗੀਆਂ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਉਨ੍ਹਾਂ ਆਦੇਸ਼ਾਂ ਨੂੰ ਸੁਣੋਗੇ ਅਤੇ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦੱਸ ਦਿੱਤੇ ਹਨ। 28 ਪਰ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾਂ ਨੂੰ ਸੁਣਨ ਅਤੇ ਮੰਨਣ ਤੋਂ ਇਨਕਾਰ ਕਰੋਂਗੇ, ਤੁਸੀਂ ਸਰਾਪੇ ਜਾਵੋਂਗੇ। ਇਸ ਲਈ ਉਸ ਤਰ੍ਹਾਂ ਜੀਵਨ ਜਿਉਣਾ ਨਾ ਛੱਡੋ, ਜਿਵੇਂ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।

29 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਉਸ ਧਰਤੀ ਵੱਲ ਅਗਵਾਈ ਕਰੇਗਾ। ਤੁਸੀਂ ਛੇਤੀ ਹੀ ਉੱਥੇ ਜਾਵੋਂਗੇ ਅਤੇ ਉਸ ਧਰਤੀ ਨੂੰ ਹਾਸਿਲ ਕਰ ਲਵੋਂਗੇ। ਉਸ ਸਮੇਂ ਤੁਸੀਂ ਗੋਰੱਜ਼ੀਮ ਪਰਬਤ ਦੀ ਚੋਟੀ ਉੱਤੇ ਜ਼ਰੂਰ ਜਾਣਾ ਅਤੇ ਉੱਥੋਂ ਦੇ ਲੋਕਾਂ ਲਈ ਅਸੀਸਾਂ ਨੂੰ ਪੜ੍ਹਨਾ। ਅਤੇ ਫ਼ੇਰ ਤੁਸੀਂ ਏਬਾਲ ਪਰਬਤ ਦੀ ਚੋਟੀ ਉੱਤੇ ਜ਼ਰੂਰ ਜਾਣਾ ਅਤੇ ਉੱਥੋਂ ਦੇ ਲੋਕਾਂ ਲਈ ਸਰਾਪਾਂ ਨੂੰ ਪੜ੍ਹਨਾ। 30 ਇਹ ਪਰਬਤ ਯਰਦਨ ਨਦੀ ਵਿੱਚ ਰਹਿੰਦੇ ਕਨਾਨੀ ਲੋਕਾਂ ਦੀ ਧਰਤੀ ਵਿੱਚ ਯਰਦਨ ਨਦੀ ਦੇ ਦੂਸਰੇ ਪਾਸੇ ਹਨ। ਇਹ ਪਰਬਤ ਪੱਛਮ ਵੱਲ ਹਨ ਜਿਹੜੇ ਗਿਲਗਾਲ ਕਸਬੇ ਨੇੜੇ ਮੋਰਹ ਦੇ ਓਕ ਦੇ ਰੁੱਖਾਂ ਤੋਂ ਬਹੁਤੀ ਦੂਰ ਨਹੀਂ ਹਨ। 31 ਤੁਸੀਂ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। ਇਹ ਧਰਤੀ ਤੁਹਾਡੀ ਹੋਵੇਗੀ। ਜਦੋਂ ਤੁਸੀਂ ਇਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ, 32 ਤੁਹਾਨੂੰ ਉਹ ਸਾਰੇ ਕਾਨੂੰਨ ਅਤ ਬਿਧੀਆਂ ਧਿਆਨ ਨਾਲ ਮੰਨਣੇ ਪੈਣਗੇ। ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ।

ਪਰਮੇਸ਼ੁਰ ਦੀ ਉਪਾਸਨਾ ਦਾ ਸਥਾਨ

12 “ਇਹ ਉਹ ਕਾਨੂੰਨ ਅਤੇ ਬਿਧੀਆਂ ਹਨ ਜਿਨ੍ਹਾਂ ਦੀ ਤੁਹਾਨੂੰ ਆਪਣੀ ਨਵੀਂ ਧਰਤੀ ਵਿੱਚ ਪਾਲਣਾ ਕਰਨੀ ਚਾਹੀਦੀ ਹੈ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹਿੰਦੇ ਹੋ ਤੁਹਾਨੂੰ ਇਨ੍ਹਾਂ ਕਾਨੂੰਨਾ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਅਤੇ ਯਹੋਵਾਹ ਤੁਹਾਨੂੰ ਇਹ ਧਰਤੀ ਦੇ ਰਿਹਾ ਹੈ। ਤੁਸੀਂ ਇਹ ਧਰਤੀ ਉਨ੍ਹਾਂ ਕੌਮਾਂ ਕੋਲੋਂ ਖੋਹ ਲਵੋਂਗੇ ਜਿਹੜੀਆਂ ਹੁਣ ਉੱਥੇ ਰਹਿੰਦੀਆਂ ਹਨ। ਤੁਹਾਨੂੰ ਉਨ੍ਹਾਂ ਸਾਰੀਆਂ ਥਾਵਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ ਜਿੱਥੇ ਇਨ੍ਹਾਂ ਕੌਮਾਂ ਦੇ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਇਹ ਥਾਵਾਂ ਉੱਚੇ ਪਹਾੜਾਂ ਉੱਤੇ, ਪਹਾੜੀਆਂ ਉੱਤੇ ਅਤੇ ਹਰੇ ਰੁੱਖਾਂ ਹੇਠਾਂ ਹਨ। ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਅਤੇ ਯਾਦਗਾਰੀ ਪੱਥਰਾਂ ਨੂੰ ਟੁਕੜੇ-ਟੁਕੜੇ ਕਰ ਦੇਣੇ ਚਾਹੀਦੇ ਹਨ। ਤੁਹਾਨੂੰ ਉਨ੍ਹਾਂ ਦੇ ਅਸ਼ੇਰਾਹ ਦੇ ਥੰਮਾਂ ਅਤੇ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਭੰਨ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਥਾਵਾਂ ਤੋਂ ਉਨ੍ਹਾਂ ਦੇ ਦੇਵਤਿਆਂ ਦੇ ਨਾਮ ਮਿਟਾ ਦੇਣੇ ਚਾਹੀਦੇ ਹਨ।

“ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਉਪਾਸਨਾ ਉਸੇ ਤਰ੍ਹਾਂ ਨਹੀਂ ਕਰਨੀ ਚਾਹੀਦੀ ਜਿਵੇਂ ਉਹ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਪਰਿਵਾਰ-ਸਮੂਹਾਂ ਦਰਮਿਆਨ ਇੱਕ ਖਾਸ ਥਾਂ ਦੀ ਚੋਣ ਕਰੇਗਾ। ਅਤੇ ਉੱਥੇ ਆਪਣਾ ਨਾਮ ਰੱਖੇਗਾ। ਇਹ ਉਸਦਾ ਖਾਸ ਸਥਾਨ ਹੋਵੇਗਾ ਅਤੇ ਤੁਹਾਨੂੰ ਉੱਥੇ ਉਸਦੀ ਉਪਾਸਨਾ ਕਰਨ ਲਈ ਜਾਣਾ ਚਾਹੀਦਾ ਹੈ। ਉੱਥੇ ਤੁਹਾਨੂੰ ਆਪਣੇ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਆਪਣੇ ਪਸ਼ੂਆਂ ਦਾ ਦਸਵੰਧ, ਆਪਣੀਆਂ ਖਾਸ ਸੁਗਾਤਾਂ, ਯਹੋਵਾਹ ਲਈ ਇਕਰਾਰ ਕੀਤੀ ਹੋਈ ਕੋਈ ਸੁਗਾਤ, ਕੋਈ ਵੀ ਖਾਸ ਸੁਗਾਤ ਜਿਹੜੀ ਤੁਸੀਂ ਦੇਣੀ ਚਾਹੋਂ, ਅਤੇ ਤੁਹਾਡੇ ਵੱਗਾਂ ਅਤੇ ਇੱਜੜਾਂ ਦੇ ਪਹਿਲੋਠੇ ਪਸ਼ੂ ਚੜ੍ਹਾਉਣੇ ਚਾਹੀਦੇ ਹਨ। ਤੁਸੀਂ ਅਤੇ ਤੁਹਾਡੇ ਪਰਿਵਾਰ ਉਸ ਥਾਂ ਸਾਂਝਾ ਭੋਜਨ ਕਰੋਂਗੇ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉੱਥੇ ਤੁਹਾਡੇ ਨਾਲ ਹੋਵੇਗਾ। ਉਸ ਥਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸਾਂਝਿਆਂ ਕਰਨ ਦਾ ਆਨੰਦ ਮਾਣੋਗੇ ਜਿਨ੍ਹਾਂ ਲਈ ਤੁਸੀਂ ਕੰਮ ਕੀਤਾ ਸੀ। ਤੁਸੀਂ ਯਾਦ ਕਰੋਂਗੇ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਇਹ ਚੰਗੀਆਂ ਚੀਜ਼ਾਂ ਦਿੱਤੀਆਂ ਸਨ।

“ਤੁਹਾਨੂੰ ਉਸੇ ਤਰ੍ਹਾਂ ਉਪਾਸਨਾ ਨਹੀਂ ਕਰਦੇ ਰਹਿਣਾ ਚਾਹੀਦਾ ਜਿਵੇਂ ਅਸੀਂ ਕਰਦੇ ਆਏ ਹਾਂ। ਹੁਣ ਤੱਕ, ਸਾਡੇ ਵਿੱਚੋਂ ਹਰੇਕ ਆਪਣੀ ਮਨ ਮਰਜ਼ੀ ਅਨੁਸਾਰ ਉਪਾਸਨਾ ਕਰਦਾ ਆਇਆ ਹੈ। ਕਿਉਂਕਿ ਹਾਲੇ ਤੱਕ ਅਸੀਂ ਉਸ ਸ਼ਾਂਤਮਈ ਧਰਤੀ ਵਿੱਚ ਦਾਖਲ ਨਹੀਂ ਹੋਏ ਹਾਂ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। 10 ਪਰ ਤੁਸੀਂ ਯਰਦਨ ਨਦੀ ਦੇ ਪਾਰ ਜਾਵੋਂਗੇ ਅਤੇ ਉਸ ਧਰਤੀ ਵਿੱਚ ਰਹੋਂਗੇ। ਯਹੋਵਾਹ ਤੁਹਾਨੂੰ ਉਹ ਧਰਤੀ ਦੇ ਰਿਹਾ ਹੈ। ਅਤੇ ਯਹੋਵਾਹ ਤੁਹਾਡੇ ਦੁਸ਼ਮਣਾ ਤੋਂ ਆਰਾਮ ਦੇਵੇਗਾ। ਤੁਸੀਂ ਸੁਰੱਖਿਅਤ ਹੋਵੋਂਗੇ। 11 ਫ਼ੇਰ ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਕਰੇਗਾ। ਉਹ ਉੱਥੇ ਆਪਣਾ ਨਾਮ ਰੱਖੇਗਾ ਅਤੇ ਤੁਹਾਨੂੰ ਉਹ ਸਾਰੀਆਂ ਵਸਤਾਂ, ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ, ਲਿਆਉਣੀਆਂ ਚਾਹੀਦੀਆਂ ਹਨ। ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਜਾਨਵਰਾਂ ਦਾ ਦਸਵੰਧ [a], ਆਪਣੀਆਂ ਖਾਸ ਸੁਗਾਤਾਂ ਅਤੇ ਕੋਈ ਵੀ ਸੁਗਾਤ ਜਿਸਦਾ ਤੁਸੀਂ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ, ਲਿਆਉ। 12 ਉਸ ਥਾਂ ਆਪਣੇ ਸਮੂਹ ਲੋਕਾਂ ਨਾਲ ਆਉਣਾ-ਆਪਣੇ ਬੱਚਿਆਂ, ਆਪਣੇ ਸਾਰੇ ਨੌਕਰਾਂ ਅਤੇ ਆਪਣੇ ਕਸਬੇ ਵਿੱਚ ਰਹਿੰਦੇ ਲੇਵੀਆਂ ਨਾਲ। (ਇਨ੍ਹਾਂ ਲੇਵੀਆਂ ਕੋਲ ਧਰਤੀ ਦਾ ਆਪਣਾ ਕੋਈ ਹਿੱਸਾ ਨਹੀਂ ਹੋਵੇਗਾ।) ਇੱਥੇ ਇਕੱਠੇ ਹੋਕੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਆਨੰਦ ਮਾਨਣਾ। 13 ਧਿਆਨ ਰੱਖਿਉ ਕਿ ਤੁਸੀਂ ਕਿਸੇ ਵੀ ਨਜ਼ਰ ਆਉਂਦੇ ਸਥਾਨ ਉੱਤੇ ਆਪਣੇ ਹੋਮ ਦੀਆਂ ਭੇਟਾਂ ਨਹੀਂ ਦੇਣੀਆਂ। 14 ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਤੁਹਾਡੇ ਪਰਿਵਾਰ-ਸਮੂਹਾਂ ਵਿੱਚਕਾਰ ਕਰੇਗਾ। ਆਪਣੀਆਂ ਹੋਮ ਦੀਆਂ ਭੇਟਾਂ ਉੱਥੇ ਦੇਣੀਆਂ ਅਤੇ ਦੂਸਰੀਆਂ ਸਾਰੀਆਂ ਗੱਲਾਂ ਵੀ ਉਸੇ ਸਥਾਨ ਉੱਤੇ ਕਰਨੀਆਂ ਜਿਨ੍ਹਾਂ ਬਾਰੇ ਮੈਂ ਤੁਹਾਨੂੰ ਦੱਸਿਆ ਹੈ।

15 “ਜਿੱਥੇ ਕਿਤੇ ਵੀ ਤੁਸੀਂ ਰਹੋ, ਤੁਸੀਂ ਆਪਣੇ ਜਾਨਵਰਾਂ ਵਿੱਚੋਂ ਕਿਸੇ ਨੂੰ ਵੀ ਮਾਰਕੇ ਖਾ ਸੱਕਦੇ ਹੋ, ਜਿਵੇਂ ਕਿ ਇਹ ਹਿਰਨ ਜਾਂ ਗਜ਼ੇਲ ਹੋਵੇ। ਤੁਸੀਂ ਜਿੰਨਾ ਚਾਹੋ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਦਿੱਤੀ ਹੋਈ ਅਸੀਸ ਅਨੁਸਾਰ ਉਹ ਮਾਸ ਖਾ ਸੱਕਦੇ ਹੋ, ਸਾਰੇ ਲੋਕ ਜਿਹੜੇ ਪਵਿੱਤਰ ਹਨ ਅਤੇ ਜਿਹੜੀ ਪਲੀਤ ਹਨ ਉਸ ਮਾਸ ਨੂੰ ਖਾ ਸੱਕਦੇ ਹਨ। 16 ਪਰ ਤੁਹਾਨੂੰ ਖੂਨ ਨਹੀਂ ਖਾਣਾ ਚਾਹੀਦਾ। ਤੁਹਾਨੂੰ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਰੋਢ਼ ਦੇਣਾ ਚਾਹੀਦਾ ਹੈ।

17 “ਕੁਝ ਹੋਰ ਵੀ ਚੀਜ਼ਾਂ ਹਨ ਜਿਹੜੀਆਂ ਤੁਹਾਨੂੰ ਉਨ੍ਹਾਂ ਥਾਵਾਂ ਉੱਤੇ ਨਹੀਂ ਖਾਣੀਆਂ ਚਾਹੀਦੀਆਂ। ਇਹ ਚੀਜ਼ਾਂ ਹਨ: ਤੁਹਾਡੀ ਫ਼ਸਲ ਦਾ ਹਿੱਸਾ, ਨਵੀਂ ਮੈਅ ਅਤੇ ਤੇਲ, ਤੁਹਾਡੇ ਵੱਗ ਜਾਂ ਇੱਜੜ ਦਾ ਪਹਿਲੋਠਾ ਜੋ ਪਰਮੇਸ਼ੁਰ ਦਾ ਹੈ, ਜੋ ਵੀ ਤੁਸੀਂ ਪਰਮੇਸ਼ੁਰ ਨੂੰ ਦੇਣ ਦੀ ਕਸਮ ਖਾਧੀ ਹੋਵੇ ਤੁਹਾਡੀਆਂ ਪਰਮੇਸ਼ੁਰ ਨੂੰ ਮਨ ਮਰਜ਼ੀ ਦੀਆਂ ਸੁਗਾਤਾਂ ਜਾਂ ਹੋਰ ਕੋਈ ਵੀ ਪਰਮੇਸ਼ੁਰ ਨੂੰ ਖਾਸ ਸੁਗਾਤ। 18 ਤੁਹਾਨੂੰ ਉਹ ਭੇਟਾ ਸਿਰਫ਼ ਯਹੋਵਾਹ ਦੀ ਹਾਜ਼ਰੀ ਵਿੱਚ ਹੀ ਖਾਣੀਆਂ ਚਾਹੀਦੀਆਂ ਹਨ, ਯਹੋਵਾਹ, ਤੁਹਾਡੇ ਪਰਮੇਸ਼ੁਰ, ਦੁਆਰਾ ਚੁਣੇ ਹੋਏ ਸਥਾਨ ਵਿੱਚ। ਤੁਹਾਨੂੰ ਉੱਥੇ ਜਾਕੇ ਆਪਣੇ ਪੁੱਤਰਾਂ, ਧੀਆਂ, ਤੁਹਾਡੇ ਸਾਰੇ ਨੌਕਰਾਂ ਅਤੇ ਆਪਣੇ ਸ਼ਹਿਰ ਦੇ ਲੇਵੀਆਂ ਸਮੇਤ ਭੋਜਨ ਕਰਨਾ ਚਾਹੀਦਾ ਹੈ। ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਮਿਲਕੇ ਆਨੰਦ ਮਾਣੋ। ਤੁਸੀਂ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੋ ਜਿਨ੍ਹਾਂ ਵਾਸਤੇ ਤੁਸੀਂ ਘਾਲਣਾ ਕੀਤੀ ਹੈ। 19 ਪਰ ਧਿਆਨ ਰੱਖਣਾ ਕਿ ਤੁਸੀਂ ਇਹ ਭੋਜਨ ਹਮੇਸ਼ਾ ਲੇਵੀਆਂ ਨਾਲ ਸਾਂਝਾ ਕਰਨਾ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹੋ ਇਹ ਗੱਲ ਜ਼ਰੂਰ ਕਰੋ।

20-21 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਦੇਸ਼ ਨੂੰ ਵੱਡੇਰਾ ਕਰਨ ਦਾ ਇਕਰਾਰ ਕੀਤਾ ਸੀ। ਜਦੋਂ ਯਹੋਵਾਹ ਅਜਿਹਾ ਕਰੇਗਾ, ਹੋ ਸੱਕਦਾ ਹੈ ਕਿ ਤੁਸੀਂ ਉਸ ਦੇ ਖਾਸ ਸਥਾਨ ਤੋਂ ਬਹੁਤ ਦੂਰ ਰਹਿੰਦੇ ਹੋਵੋ। ਜੇ ਉਹ ਥਾਂ ਬਹੁਤ ਦੂਰ ਹੋਵੇ, ਅਤੇ ਤੁਹਾਨੂੰ ਮਾਸ ਦੀ ਭੁੱਖ ਹੋਵੇ ਫ਼ੇਰ ਤੁਸੀਂ ਕੋਈ ਵੀ ਮਾਸ ਖਾ ਸੱਕਦੇ ਹੋ ਜਿਹੜਾ ਤੁਹਾਡੇ ਕੋਲ ਹੋਵੇ। ਤੁਸੀਂ ਯਹੋਵਾਹ ਦੇ ਦਿੱਤੇ ਹੋਏ ਇੱਜੜ ਵਿੱਚੋਂ ਕਿਸੇ ਵੀ ਜਾਨਵਰ ਨੂੰ ਮਾਰ ਸੱਕਦੇ ਹੋ। ਅਜਿਹਾ ਉਸੇ ਤਰ੍ਹਾਂ ਕਰਨਾ ਜਿਵੇਂ ਮੈਂ ਤੁਹਾਨੂੰ ਆਦੇਸ਼ ਦਿੱਤਾ ਹੈ। ਜਿੱਥੇ ਤੁਸੀਂ ਰਹਿੰਦੇ ਹੋ ਤੁਸੀਂ ਉੱਥੇ ਜਿਸ ਵੇਲੇ ਚਾਹੋਂ ਇਹ ਮਾਸ ਖਾ ਸੱਕਦੇ ਹੋ। 22 ਇਸ ਮਾਸ ਨੂੰ ਤੁਸੀਂ ਉਸੇ ਤਰ੍ਹਾਂ ਖਾ ਸੱਕਦੇ ਹੋ ਜਿਵੇਂ ਤੁਸੀਂ ਹਿਰਨ ਜਾਂ ਗਜ਼ੇਲ ਦੇ ਮਾਸ ਨੂੰ ਖਾਂਦੇ ਹੋ। ਸਾਰੇ ਲੋਕ ਜਿਹੜੇ ਪਾਕ ਜਾਂ ਨਾਪਾਕ ਹਨ ਇਸ ਮਾਸ ਨੂੰ ਖਾ ਸੱਕਦੇ ਹਨ। 23 ਪਰ ਧਿਆਨ ਰੱਖਣਾ ਕਿ ਖੂਨ ਨਹੀਂ ਖਾਣਾ। ਕਿਉਂ? ਕਿਉਂਕਿ ਜੀਵਨ ਖੂਨ ਵਿੱਚ ਹੁੰਦਾ ਹੈ। ਅਤੇ ਤੁਹਾਨੂੰ ਓਨਾ ਚਿਰ ਮਾਸ ਨੂੰ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਇਸ ਵਿੱਚ ਜੀਵਨ ਹੈ। 24 ਖੂਨ ਨਾ ਖਾਉ। ਤੁਹਾਨੂੰ ਚਾਹੀਦਾ ਹੈ ਕਿ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦਿਉ। 25 ਇਸ ਲਈ, ਖੂਨ ਨਾ ਖਾਣਾ। ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸ ਨੂੰ ਯਹੋਵਾਹ ਠੀਕ ਆਖਦਾ ਹੈ। ਫ਼ੇਰ ਤੁਹਾਡੇ ਨਾਲ ਅਤੇ ਤੁਹਾਡੇ ਉੱਤਰਾਧਿਕਾਰੀਆਂ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।

26 “ਜੇ ਤੁਸੀਂ ਪਰਮੇਸ਼ੁਰ ਨੂੰ ਕੋਈ ਖਾਸ ਚੀਜ਼ ਅਰਪਨ ਕਰਨ ਦਾ ਨਿਆਂ ਕਰੋ, ਤਾਂ ਤੁਹਾਨੂੰ ਉਸ ਖਾਸ ਸਥਾਨ ਉੱਤੇ ਜਾਣਾ ਚਾਹੀਦਾ ਹੈ ਜਿਸਦੀ ਚੋਣ, ਯਹੋਵਾਹ, ਤੁਹਾਡਾ ਪਰਮੇਸ਼ੁਰ ਕਰੇਗਾ। ਅਤੇ ਜੇ ਤੁਸੀਂ ਖਾਸ ਸੁਖਣਾ ਸੁਖੇਂ, ਤਾਂ ਤੁਹਾਨੂੰ ਉਸ ਖਾਸ ਸਥਾਨ ਉੱਤੇ ਜਾਕੇ ਪਰਮੇਸ਼ੁਰ ਨੂੰ ਉਹ ਸੁਗਾਤ ਅਰਪਨ ਕਰਨੀ ਚਾਹੀਦੀ ਹੈ। 27 ਤੁਹਾਨੂੰ ਆਪਣੀਆਂ ਹੋਮ ਦੀਆਂ ਭੇਟਾ ਉਸੇ ਸਥਾਨ ਉੱਤੇ ਅਰਪਨ ਕਰਨੀਆਂ ਚਾਹੀਦੀਆਂ ਹਨ। ਮਾਸ ਅਤੇ ਖੂਨ ਦੀਆਂ ਆਪਣੀਆਂ ਹੋਮ ਦੀਆਂ ਭੇਟਾ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਜਗਵੇਦੀ ਉੱਤੇ ਜਾਕੇ ਚੜ੍ਹਾਉ। ਆਪਣੀਆਂ ਹੋਰਨਾਂ ਬਲੀਆਂ ਲਈ, ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਖੂਨ ਜ਼ਰੂਰ ਛਿੜਕਨਾ ਚਾਹੀਦਾ ਹੈ। ਫ਼ੇਰ ਤੁਸੀਂ ਮਾਸ ਖਾ ਸੱਕਦੇ ਹੋ। 28 ਜਿਹੜੇ ਵੀ ਆਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਨ੍ਹਾਂ ਸਾਰਿਆਂ ਦੀ ਪਾਲਣਾ ਦਾ ਧਿਆਨ ਰੱਖਣਾ। ਜਦੋਂ ਤੁਸੀਂ ਨੇਕ ਅਤੇ ਸਹੀ ਗੱਲਾਂ ਕਰੋਂਗੇ-ਉਹ ਗੱਲਾਂ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ-ਤਾਂ ਤੁਹਾਡਾ ਅਤੇ ਤੁਹਾਡੇ ਉੱਤਰਾਧਿਕਾਰੀਆਂ ਦਾ ਹਮੇਸ਼ਾ ਭਲਾ ਹੋਵੇਗਾ।

29 “ਤੁਸੀਂ ਹੋਰਨਾਂ ਲੋਕਾਂ ਕੋਲੋਂ ਧਰਤੀ ਲੈਣ ਲਈ ਜਾ ਰਹੇ ਹੋ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੁਹਾਡੇ ਵਾਸਤੇ ਤਬਾਹ ਕਰ ਦੇਵੇਗਾ। ਤੁਸੀਂ ਉਨ੍ਹਾਂ ਲੋਕਾਂ ਨੂੰ ਉਸ ਧਰਤੀ ਵਿੱਚੋਂ ਬਾਹਰ ਧੱਕ ਦਿਉਂਗੇ ਅਤੇ ਤੁਸੀਂ ਉੱਥੇ ਰਹੋਂਗੇ। 30 ਜਦੋਂ ਅਜਿਹਾ ਵਾਪਰੇ, ਧਿਆਨ ਰੱਖਣਾ! ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ। ਇਸ ਲਈ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਦੇ ਸ਼ਿਕਂਜੇ ਵਿੱਚ ਨਾ ਫ਼ਸਣਾ। ਧਿਆਨ ਰੱਖਣਾ! ਉਨ੍ਹਾਂ ਦੇਵਤਿਆਂ ਕੋਲ ਸਹਾਇਤਾ ਲਈ ਨਾ ਜਾਣਾ। ਤੁਹਾਨੂੰ ਇਹ ਨਹੀਂ ਆਖਣਾ ਚਾਹੀਦਾ, ‘ਉਹ ਲੋਕ ਇਨ੍ਹਾਂ ਦੇਵਤਿਆਂ ਦੀ ਉਪਾਸਨਾ ਕਰਦੇ ਹਨ, ਇਸ ਲਈ ਮੈਂ ਵੀ ਉਵੇਂ ਹੀ ਕਰਾਂਗਾ।’ 31 ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਅਜਿਹਾ ਨਹੀਂ ਕਰਨਾ। ਪਰਮੇਸ਼ੁਰ ਦੀ ਓਸੇ ਢੰਗ ਨਾਲ ਉਪਾਸਨਾ ਨਹੀਂ ਕਰਨੀ! ਕਿਉਂਕਿ ਉਹ ਲੋਕ ਬਹੁਤ ਸਾਰੀਆਂ ਅਜਿਹੀਆਂ ਮੰਦੀਆਂ ਗੱਲਾਂ ਕਰਦੇ ਹਨ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ। ਉਹ ਤਾਂ ਆਪਣੇ ਬੱਚਿਆਂ ਨੂੰ ਵੀ ਸਾੜਕੇ ਆਪਣੇ ਦੇਵਤਿਆਂ ਨੂੰ ਬਲੀ ਚੜ੍ਹਾ ਦਿੰਦੇ ਹਨ।

32 “ਤੁਹਾਨੂੰ ਹਰ ਉਹ ਗੱਲ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਦੱਸਦਾ ਹਾਂ ਉਨ੍ਹਾਂ ਵਿੱਚ ਕੋਈ ਵਾਧਾ ਜਾਂ ਘਾਟਾ ਨਹੀਂ ਕਰਨਾ।

ਝੂਠੇ ਨਬੀ

13 “ਹੋ ਸੱਕਦਾ ਹੈ ਕਿ ਕੋਈ ਅਜਿਹਾ ਨਬੀ ਜਾਂ ਬੰਦਾ ਤੁਹਾਡੇ ਕੋਲ ਆਵੇ ਜਿਹੜਾ ਤੁਹਾਡੇ ਸੁਪਨਿਆਂ ਦੀ ਵਿਆਖਿਆ ਕਰੇ। ਹੋ ਸੱਕਦਾ ਹੈ ਕਿ ਉਹ ਤੁਹਾਨੂੰ ਇਹ ਆਖੇ ਕਿ ਉਹ ਤੁਹਾਨੂੰ ਕੋਈ ਸੰਕੇਤ ਜਾਂ ਚਮਤਕਾਰ ਦਿਖਾਵੇਗਾ। ਅਤੇ ਉਹ ਸੰਕੇਤ ਜਾਂ ਚਮਤਕਾਰ, ਜਿਸ ਬਾਰੇ ਉਸ ਨੇ ਤੁਹਾਨੂੰ ਦੱਸਿਆ, ਉਹ ਸਹੀ ਵੀ ਨਿਕਲ ਸੱਕਦਾ ਹੈ। ਫ਼ੇਰ ਉਹ ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗਣ ਲਈ ਵੀ ਆਖ ਸੱਕਦਾ ਹੈ (ਉਹ ਦੇਵਤੇ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਉਹ ਤੁਹਾਨੂੰ ਇਹ ਆਖ ਸੱਕਦਾ ਹੈ, ‘ਆਓ ਇਨ੍ਹਾਂ ਦੇਵਤਿਆਂ ਦੀ ਸੇਵਾ ਕਰੀਏ!’ ਉਸ ਬੰਦੇ ਦੀ ਗੱਲ ਨਹੀਂ ਸੁਨਣੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡਾ ਇਮਤਿਹਾਨ ਲੈ ਰਿਹਾ ਹੈ। ਯਹੋਵਾਹ ਇਹ ਜਾਨਣਾ ਚਾਹੁੰਦਾ ਹੈ ਕਿ ਕੀ ਤੁਸੀਂ ਉਸ ਨੂੰ ਤਨੋ-ਮਨੋ ਪਿਆਰ ਕਰਦੇ ਹੋ ਜਾਂ ਨਹੀਂ। ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਪਿੱਛੇ ਲੱਗੋ ਅਤੇ ਉਸਦੀ ਇੱਜ਼ਤ ਕਰੋ। ਯਹੋਵਾਹ ਦੇ ਹੁਕਮਾਂ ਨੂੰ ਮੰਨੋ, ਅਤੇ ਉਹ ਸਭ ਕਰੋ ਜੋ ਉਹ ਤੁਹਾਨੂੰ ਕਰਨ ਲਈ ਕਹਿੰਦਾ ਹੈ। ਯਹੋਵਾਹ ਦੀ ਸੇਵਾ ਕਰੋ, ਅਤੇ ਉਸ ਨਾਲ ਜੁੜੇ ਰਹੋ! ਇਹ ਵੀ ਕਿ, ਤੁਹਾਨੂੰ ਉਸ ਨਬੀ ਜਾਂ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਹੜਾ ਸੁਪਨਿਆਂ ਦੀ ਵਿਆਖਿਆ ਕਰਦਾ ਹੈ। ਕਿਉਂਕਿ ਉਸ ਨੇ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਤੋਂ ਬੇਮੁਖ ਹੋਣ ਲਈ ਆਖਿਆ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ, ਜਿੱਥੇ ਤੁਸੀਂ ਗੁਲਾਮ ਸੀ। ਉਸ ਬੰਦੇ ਨੇ ਤੁਹਾਨੂੰ ਉਸ ਤਰ੍ਹਾਂ ਦੀ ਜ਼ਿੰਦਗੀ ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਜਿਸਦਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਸ ਲਈ ਤੁਹਾਨੂੰ ਉਸ ਬੰਦੇ ਨੂੰ ਮਾਰਕੇ ਆਪਣੇ ਲੋਕਾਂ ਵਿੱਚੋਂ ਉਸ ਬਦੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ।

“ਤੁਹਾਡਾ ਕੋਈ ਨਜ਼ਦੀਕੀ ਤੁਹਾਨੂੰ ਖੁਫ਼ੀਆਂ ਤੌਰ ਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਲਈ ਆਖ ਸੱਕਦਾ ਹੈ। ਇਹ ਤੁਹਾਡਾ ਆਪਣਾ ਪੁੱਤਰ, ਭਰਾ, ਧੀ, ਪਤਨੀ ਜਿਸ ਨੂੰ ਤੁਸੀਂ ਪਿਆਰ ਕਰਦੇ ਹੋ, ਜਾਂ ਤੁਹਾਡਾ ਕੋਈ ਚੰਗਾ ਦੋਸਤ ਵੀ ਹੋ ਸੱਕਦਾ ਹੈ। ਉਹ ਬੰਦਾ ਆਖ ਸੱਕਦਾ ਹੈ, ‘ਆ, ਆਪਾਂ ਹੋਰਨਾਂ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹੀ ਹਨ, ਜਿਨ੍ਹਾਂ ਬਾਰੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਵੀ ਨਹੀਂ ਪਤਾ ਸੀ।) ਇਹ ਉਨ੍ਹਾਂ ਲੋਕਾਂ ਦੇ ਦੇਵਤੇ ਨੇ ਜਿਹੜੇ ਤੁਹਾਡੇ ਆਲੇ-ਦੁਆਲੇ ਦੀਆਂ ਹੋਰਨਾਂ ਧਰਤੀਆਂ ਵਿੱਚ ਰਹਿੰਦੇ ਹਨ, ਕੁਝ ਨੇੜੇ, ਕੁਝ ਦੂਰ।) ਤੁਹਾਨੂੰ ਉਸ ਵਿਅਕਤੀ ਨਾਲ ਕਦੇ ਵੀ ਸਹਿਮਤ ਨਹੀਂ ਹੋਣਾ ਚਾਹੀਦਾ। ਉਸਦੀ ਗੱਲ ਨਾ ਸੁਣੋ। ਉਸ ਲਈ ਅਫ਼ਸੋਸ ਨਾ ਕਰੋ। ਉਸ ਨੂੰ ਆਜ਼ਾਦ ਨਾ ਛੱਡੋ। ਅਤੇ ਉਸਦੀ ਰੱਖਿਆ ਨਾ ਕਰੋ। 9-10 ਨਹੀਂ! ਤੁਹਾਨੂੰ ਉਸ ਵਿਅਕਤੀ ਨੂੰ ਅਵੱਸ਼ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਪੱਥਰ ਚੁੱਕ ਕੇ ਉਸ ਨੂੰ ਮਾਰਨ ਵਿੱਚ ਪਹਿਲ ਕਰਨੀ ਚਾਹੀਦੀ ਹੈ। ਫ਼ੇਰ ਹੋਰ ਸਾਰੇ ਬੰਦਿਆਂ ਨੂੰ ਵੀ ਉਸ ਨੂੰ ਮਾਰਨ ਲਈ ਪੱਥਰ ਸੁੱਟਣੇ ਚਾਹੀਦੇ ਹਨ। ਕਿਉਂਕਿ ਉਸ ਬੰਦੇ ਨੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਤੋਂ ਬੇਮੁਖ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਇਆ ਸੀ ਜਿੱਥੇ ਤੁਸੀਂ ਗੁਲਾਮ ਸੀ। 11 ਫ਼ੇਰ ਇਸਰਾਏਲ ਦੇ ਸਮੂਹ ਲੋਕ ਸੁਨਣਗੇ ਅਤੇ ਭੈਭੀਤ ਹੋ ਜਾਣਗੇ। ਅਤੇ ਫ਼ੇਰ ਉਹ ਅਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ।

12 “ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਰਹਿਣ ਲਈ ਸ਼ਹਿਰ ਦਿੱਤੇ ਹਨ। ਹੋ ਸੱਕਦਾ ਹੈ ਕਿ ਕਦੇ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਬਾਰੇ ਕੋਈ ਮਾੜੀ ਖਬਰ ਸੁਣੋ। 13 ਹੋ ਸੱਕਦਾ ਹੈ ਤੁਸੀਂ ਇਹ ਸੁਣੋ ਕਿ, ਤੁਹਾਡੀ ਆਪਣੀ ਕੌਮ ਦੇ ਕੁਝ ਮੰਦੇ ਲੋਕ ਆਪਣੇ ਸ਼ਹਿਰ ਦੇ ਲੋਕਾਂ ਨੂੰ ਮੰਦੀਆਂ ਗੱਲਾਂ ਲਈ ਉਕਸਾ ਰਹੇ ਹੋਣ। ਹੋ ਸੱਕਦਾ ਹੈ ਕਿ ਉਹ ਆਪਣੇ ਸ਼ਹਿਰ ਦੇ ਲੋਕਾਂ ਨੂੰ ਇਹ ਆਖਣ, ‘ਆਉ ਜਾਕੇ ਹੋਰਨਾ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹ ਦੇਵਤੇ ਹੋਣਗੇ ਜਿਨ੍ਹਾਂ ਬਾਰੇ ਤੁਸੀਂ ਪਹਿਲਾਂ ਕਦੇ ਨਹੀਂ ਸੁਣਿਆ ਹੋਵੇਗਾ।) 14 ਜੇ ਤੁਸੀਂ ਇਹੋ ਜਿਹੀ ਖਬਰ ਸੁਣੋ, ਤਾਂ ਤੁਹਾਨੂੰ ਇਹ ਜਾਨਣ ਦੀ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਕੀ ਇਹ ਸੱਚ ਹੈ। ਜੇ ਤੁਹਾਨੂੰ ਪਤਾ ਲੱਗ ਜਾਵੇ ਕਿ ਇਹ ਸੱਚ ਹੈ-ਜੇ ਤੁਸੀਂ ਸਾਬਤ ਕਰ ਸੱਕੋ ਕਿ ਇਹੋ ਜਿਹੀ ਭਿਆਨਕ ਗੱਲ ਸੱਚਮੁੱਚ ਵਾਪਰੀ ਹੈ। 15 ਤਾਂ ਤੁਹਾਨੂੰ ਉਸ ਸ਼ਹਿਰ ਦੇ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਨ੍ਹਾਂ ਸਾਰਿਆਂ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਉਨ੍ਹਾਂ ਦੇ ਸਾਰੇ ਜਾਨਵਰਾਂ ਨੂੰ ਵੀ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। 16 ਫ਼ੇਰ ਤੁਹਾਨੂੰ ਸਾਰੀਆਂ ਕੀਮਤੀ ਚੀਜ਼ਾਂ ਇਕੱਠੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਕੇਂਦਰ ਵਿੱਚ ਲੈ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਨੂੰ ਇਸਦੀ ਹਰ ਚੀਜ਼ ਸਮੇਤ ਸਾੜ ਦੇਣਾ ਚਾਹੀਦਾ ਹੈ। ਇਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਹੋਮ ਦੀ ਭੇਟ ਹੋਵੇਗਾ। ਇਹ ਸ਼ਹਿਰ ਹਮੇਸ਼ਾ ਲਈ ਖੰਡਰ ਬਣ ਜਾਣਾ ਚਾਹੀਦਾ ਹੈ। ਉਸ ਸ਼ਹਿਰ ਦੀ ਫ਼ੇਰ ਕਦੇ ਵੀ ਉਸਾਰੀ ਨਹੀਂ ਕਰਨੀ ਚਾਹੀਦੀ। 17 ਉਸ ਸ਼ਹਿਰ ਦੀ ਹਰ ਚੀਜ਼ ਤਬਾਹ ਕੀਤੀ ਜਾਣ ਲਈ ਪਰਮੇਸ਼ੁਰ ਦੇ ਅਰਪਨ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਕੋਈ ਵੀ ਚੀਜ਼ ਆਪਣੇ ਲਈ ਨਹੀਂ ਰੱਖਣੀ ਚਾਹੀਦੀ। ਜੇ ਤੁਸੀਂ ਇਸ ਆਦੇਸ਼ ਦੀ ਪਾਲਣਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਕਰੋਧਵਾਨ ਹੋਣ ਤੋਂ ਹਟ ਜਾਵੇਗਾ। ਯਹੋਵਾਹ ਤੁਹਾਡੇ ਉੱਤੇ ਮਿਹਰਬਾਨ ਹੋਵੇਗਾ। ਉਹ ਤੁਹਾਡੇ ਲਈ ਅਫ਼ਸੋਸ ਕਰੇਗਾ। ਉਹ ਤੁਹਾਡੀ ਕੌਮ ਨੂੰ ਵੱਧਣ ਫ਼ੁਲਣ ਦੇਵੇਗਾ, ਜਿਵੇਂ ਕਿ ਉਸ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 18 ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣੋਗੇ ਤਾਂ ਅਜਿਹਾ ਹੀ ਵਾਪਰੇਗਾ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ਾ ਨੂੰ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਤੁਹਾਨੂੰ ਉਹੀ ਕੰਮ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਯਹੋਵਾਹ, ਤੁਹਾਡਾ ਪਰਮੇਸ਼ੁਰ ਸਹੀ ਆਖਦਾ ਹੈ।

ਇਸਰਾਏਲ, ਪਰਮੇਸ਼ੁਰ ਦੇ ਖਾਸ ਲੋਕ

14 “ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਬੱਚੇ ਹੋ। ਜੇਕਰ ਕੋਈ ਮਰ ਜਾਵੇ, ਤੁਹਾਨੂੰ ਆਪਣੇ-ਆਪ ਨੂੰ ਸੱਟ ਮਾਰਕੇ ਜਾਂ ਆਪਣੇ ਸਿਰ ਮੁਨਾਕੇ ਅਫ਼ਸੋਸ ਨਹੀਂ ਕਰਨਾ ਚਾਹੀਦਾ। ਕਿਉਂਕਿ ਤੁਸੀਂ ਹੋਰਨਾ ਲੋਕਾਂ ਨਾਲੋਂ ਵੱਖਰੇ ਹੋ। ਤੁਸੀਂ ਯਹੋਵਾਹ ਦੇ ਖਾਸ ਬੰਦੇ ਹੋ। ਦੁਨੀਆਂ ਦੇ ਸਾਰਿਆਂ ਲੋਕਾਂ ਵਿੱਚੋਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਬੰਦੇ ਬਨਾਉਣ ਲਈ ਚੁਣਿਆ ਸੀ।

ਜਿਹੜੇ ਭੋਜਨ ਦੀ ਇਸਰਾਏਲੀਆਂ ਨੂੰ ਖਾਣ ਦੀ ਇਜਾਜ਼ਤ ਹੈ

“ਕੋਈ ਵੀ ਅਜਿਹੀ ਚੀਜ਼ ਨਾ ਖਾਉ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ। ਤੁਸੀਂ ਇਹ ਜਾਨਵਰ ਖਾ ਸੱਕਦੇ ਹੋ: ਗਾਵਾਂ, ਭੇਡਾਂ, ਬੱਕਰੀਆਂ, ਹਿਰਨ, ਗਜ਼ੇਲ, ਬਾਰ੍ਹਾਂ ਸਿੰਗੇ, ਜੰਗਲੀ ਭੇਡਾਂ, ਜੰਗਲੀ ਬੱਕਰੀਆਂ, ਐਂਟੀਲੋਪ ਅਤੇ ਪਹਾੜੀ ਭੇਡਾਂ। ਤੁਸੀਂ ਕੋਈ ਵੀ ਅਜਿਹਾ ਜਾਨਵਰ ਖਾ ਸੱਕਦੇ ਹੋ ਜਿਸਦੇ ਪੈਰ ਦੋ ਹਿਸਿਆਂ ਵਿੱਚ ਪਾਟੇ ਹੋਣ ਅਤੇ ਜੋ ਜੁਗਾਲੀ ਕਰਦਾ ਹੈ। ਪਰ ਊਠਾਂ, ਖਰਗੋਸ਼ਾਂ ਜਾਂ ਪਹਾੜੀ ਬਿਜੂਆਂ ਨੂੰ ਨਾ ਖਾਣਾ। ਇਹ ਜਾਨਵਰ ਜੁਗਾਲੀ ਕਰਦੇ ਹਨ, ਪਰ ਇਨ੍ਹਾਂ ਦੇ ਪੈਰ ਨਹੀਂ ਪਾਟੇ ਹੁੰਦੇ। ਇਸ ਲਈ ਇਹ ਜਾਨਵਰ ਤੁਹਾਡੇ ਲਈ ਨਾਪਾਕ ਹਨ। ਤੁਹਾਨੂੰ ਸੂਰ ਬਿਲਕੁਲ ਨਹੀਂ ਖਾਣੇ ਚਾਹੀਦੇ। ਉਨ੍ਹਾਂ ਦੇ ਪੈਰ ਤਾਂ ਪਾਟੇ ਹੁੰਦੇ ਹਨ ਪਰ ਉਹ ਜੁਗਾਲੀ ਨਹੀਂ ਕਰਦੇ। ਇਸ ਲਈ ਸੂਰ ਤੁਹਾਡੇ ਵਾਸਤੇ ਨਾਪਾਕ ਹਨ। ਇਸ ਲਈ ਕਿਸੇ ਵੀ ਸੂਰ ਦਾ ਮਾਸ ਨਾ ਖਾਉ ਅਤੇ ਸੂਰ ਦੀ ਲਾਸ਼ ਨੂੰ ਵੀ ਨਾ ਛੂਹੋ।

“ਪਾਣੀ ਵਿੱਚ ਰਹਿਣ ਵਾਲੇ ਸਾਰੇ ਪ੍ਰਾਣੀਆਂ ਵਿੱਚੋਂ, ਤੁਸੀਂ ਕਿਸੇ ਵੀ ਪਰਾਂਤੇ ਚਾਨਿਆਂ ਵਾਲੇ ਪ੍ਰਾਣੀਆਂ ਨੂੰ ਖਾ ਸੱਕਦੇ ਹੋ। 10 ਪਰ ਤੁਹਾਨੂੰ ਪਰਾਂ ਅਤੇ ਚਾਨੇ ਨਾ ਹੋਣ ਵਾਲੇ ਪ੍ਰਾਣੀਆਂ ਨੂੰ ਨਹੀਂ ਖਾਣਾ ਚਾਹੀਦਾ। ਉਹ ਤੁਹਾਡੇ ਲਈ ਨਾਪਾਕ ਹਨ।

11 “ਤੁਸੀਂ ਕੋਈ ਵੀ ਪਾਕ ਪੰਛੀ ਖਾ ਸੱਕਦੇ ਹੋ। 12 ਪਰ ਇਨ੍ਹਾਂ ਵਿੱਚੋਂ ਕੋਈ ਵੀ ਪੰਛੀ ਨਹੀਂ ਖਾਣਾ: ਬਾਜ਼, ਗਿਰਝ, ਹੱਡ ਖੋਰ, 13 ਲਾਲ ਇੱਲ, ਸਮੁੰਦਰੀ ਬਾਜ਼, ਕਿਸੇ ਵੀ ਤਰ੍ਹਾਂ ਦੀ ਇੱਲ, 14 ਕਿਸੇ ਵੀ ਤਰ੍ਹਾਂ ਦਾ ਕਾਂ, 15 ਸਿਂਗਾ ਵਾਲੇ ਉੱਲੂ, ਮਾਹੀਗੀਰ, ਕਿਸੇ ਵੀ ਤਰ੍ਹਾਂ ਦਾ ਬਾਜ਼, 16 ਛੋਟਾ ਉੱਲੂ, ਵੱਡਾ ਉੱਲੂ, ਸਫ਼ੇਦ ਉੱਲੂ, 17 ਮਾਰੂਥਲ ਦੇ ਉੱਲੂ, ਓਸ ਪ੍ਰੇਰ, ਕੋਰਮੋਰੇਂਟ, 18 ਬਗਲੇ ਅਤੇ ਕਿਸੇ ਵੀ ਤਰ੍ਹਾਂ ਦੇ ਲੰਮ ਢੀਂਗ, ਹੂਪੋ ਜਾਂ ਚਮਗਿੱਦੜ,

19 “ਪਰਾਂ ਵਾਲੇ ਸਾਰੇ ਕੀੜੇ ਨਾਪਾਕ ਹਨ। ਇਸ ਲਈ ਉਹ ਨਹੀਂ ਖਾਣੇ। 20 ਪਰ ਤੁਸੀਂ ਕੋਈ ਵੀ ਪਾਕ ਪੰਛੀ ਖਾ ਸੱਕਦੇ ਹੋ।

21 “ਕਿਸੇ ਵੀ ਆਪੇ ਮਰੇ ਹੋਏ ਜਾਨਵਰ ਨੂੰ ਨਹੀਂ ਖਾਣਾ। ਤੁਸੀਂ ਇਸ ਮੁਰਦਾ ਜਾਨਵਰ ਨੂੰ ਆਪਣੇ ਸ਼ਹਿਰ ਦੇ ਕਿਸੇ ਵਿਦੇਸ਼ੀ ਨੂੰ ਦੇ ਸੱਕਦੇ ਹੋ, ਪਰ ਤੁਹਾਨੂੰ ਇਸ ਮੁਰਦਾ ਜਾਨਵਰ ਨੂੰ ਨਹੀਂ ਖਾਣਾ ਚਾਹੀਦਾ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਲੋਕ ਹੋ। ਤੁਸੀਂ ਉਸ ਦੇ ਖਾਸ ਲੋਕ ਹੋ।

“ਕਿਸੇ ਵੀ ਛੋਟੀ ਬੱਕਰੀ ਨੂੰ ਇਸਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੋ।

ਦਸਵੰਧ ਦੇਣਾ

22 “ਹਰ ਸਾਲ ਤੁਹਾਨੂੰ ਆਪਣੇ ਖੇਤਾਂ ਵਿੱਚ ਉੱਗਣ ਵਾਲੀਆਂ ਸਾਰੀਆਂ ਫ਼ਸਲਾਂ ਦਾ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ। 23 ਫ਼ੇਰ ਤੁਹਾਨੂੰ ਉਸ ਜਗ਼੍ਹਾ ਉੱਤੇ, ਯਹੋਵਾਹ ਆਪਣੇ ਪਰਮੇਸ਼ੁਰ ਨਾਲ ਹੋਣ ਲਈ ਜਾਣਾ ਚਾਹੀਦਾ ਜਿਸ ਨੂੰ ਯਹੋਵਾਹ ਨੇ ਆਪਣੇ ਨਾਮ ਲਈ ਰਿਹਾਇਸ਼ ਦੀ ਜਗ਼੍ਹਾ ਵਜੋਂ ਚੁਣਿਆ ਹੈ। ਤੁਸੀਂ ਆਪਣੀ ਫ਼ਸਲ ਦਾ ਦਸਵੰਧ, ਨਵੀਂ ਮੈਅ, ਤੇਲ ਆਪਣੇ ਇੱਜੜ ਅਤੇ ਵੱਗਾਂ ਦੇ ਪਲੋਠਿਆਂ ਨੂੰ ਖਾ ਸੱਕਦੇ ਹੋ। ਇਸ ਤਰ੍ਹਾਂ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਸਿੱਖ ਜਾਵੋਂਗੇ। 24 ਪਰ ਹੋ ਸੱਕਦਾ ਹੈ ਕਿ ਉਹ ਸਥਾਨ ਤੁਹਾਡੇ ਲਈ ਲੰਮੀ ਮੁਸਾਫ਼ਰੀ ਵਾਲਾ ਹੋਵੇ। ਹੋ ਸੱਕਦਾ ਹੈ ਕਿ ਤੁਸੀਂ ਆਪਣੀਆਂ ਉਨ੍ਹਾਂ ਸਾਰੀਆਂ ਫ਼ਸਲਾਂ ਦਾ ਦਸਵੰਧ ਚੁੱਕ ਕੇ ਨਾ ਲੈ ਜਾ ਸੱਕੋ ਜਿਸਦੀ ਤੁਹਾਨੂੰ ਯਹੋਵਾਹ ਨੇ ਅਸੀਸ ਦਿੱਤੀ ਹੈ। ਜੇ ਅਜਿਹਾ ਵਾਪਰੇ, ਤਾਂ 25 ਆਪਣੀਆਂ ਫ਼ਸਲਾਂ ਦੇ ਉਸ ਹਿੱਸੇ ਨੂੰ ਵੇਚ ਦੇਵੋ। ਆਪਣੇ ਨਾਲ ਉਹ ਪੈਸਾ ਲੈ ਕੇ ਉਸ ਖਾਸ ਸਥਾਨ ਉੱਤੇ ਜਾਉ ਜਿਸਦੀ ਯਹੋਵਾਹ ਨੇ ਚੋਣ ਕੀਤੀ ਹੈ। 26 ਉਸ ਪੈਸੇ ਨਾਲ ਆਪਣੀ ਇੱਛਾ ਅਨੁਸਾਰ ਕੋਈ ਵੀ ਚੀਜ਼ ਖਰੀਦੋ-ਗਾਵਾਂ, ਭੇਡਾਂ, ਮੈਅ ਜਾਂ ਬੀਅਰ ਜਾਂ ਕੋਈ ਹੋਰ ਭੋਜਨ। ਫ਼ੇਰ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਉਸ ਸਥਾਨ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਭੋਜਨ ਦਾ ਆਨੰਦ ਮਾਨਣਾ ਚਾਹੀਦਾ ਹੈ। 27 ਪਰ ਆਪਣੇ ਸ਼ਹਿਰ ਵਿੱਚ ਰਹਿਣ ਵਾਲੇ ਲੇਵੀਆਂ ਨੂੰ ਨਾ ਭੁੱਲਣਾ। ਆਪਣਾ ਭੋਜਨ ਉਨ੍ਹਾਂ ਨਾਲ ਸਾਂਝਾ ਕਰਨਾ। ਕਿਉਂਕਿ ਉਨ੍ਹਾਂ ਕੋਲ ਤੁਹਾਡੇ ਵਾਂਗ ਧਰਤੀ ਦਾ ਹਿੱਸਾ ਨਹੀਂ ਹੈ।

28 “ਹਰ ਤਿੰਨ ਸਾਲ ਬਾਦ, ਤੁਹਾਨੂੰ ਉਸ ਸਾਲ ਦੀ ਆਪਣੀ ਫ਼ਸਲ ਦਾ ਦਸਵੰਧ ਇੱਕਤਰ ਕਰਨਾ ਚਾਹੀਦਾ ਹੈ। ਇਸ ਭੋਜਨ ਨੂੰ ਆਪਣੇ ਕਸਬਿਆਂ ਵਿੱਚ ਜਮ੍ਹਾਂ ਕਰੋ ਜਿੱਥੇ ਹੋਰ ਲੋਕ ਇਸ ਨੂੰ ਵਰਤ ਸੱਕਦੇ ਹੋਣ। 29 ਇਹ ਭੋਜਨ ਲੇਵੀਆਂ ਲਈ ਹੈ, ਕਿਉਂਕਿ ਉਨ੍ਹਾਂ ਕੋਲ ਧਰਤੀ ਦਾ ਕੋਈ ਆਪਣਾ ਹਿੱਸਾ ਨਹੀਂ ਹੈ। ਇਹ ਭੋਜਨ ਤੁਹਾਡੇ ਕਸਬੇ ਦੇ ਹੋਰਨਾ ਲੋੜਵੰਦ ਲੋਕਾਂ ਲਈ ਹੈ। ਇਹ ਭੋਜਨ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਲਈ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਦੀ ਅਸੀਸ ਦੇਵੇਗਾ।

ਕਰਜ਼ਾ ਮਾਫ਼ੀ ਦਾ ਖਾਸ ਵਰ੍ਹਾ

15 “ਹਰ ਸੱਤ ਸਾਲਾਂ ਬਾਦ, ਤੁਹਾਨੂੰ ਕਰਜ਼ੇ ਖਤਮ ਕਰ ਦੇਣੇ ਚਾਹੀਦੇ ਹਨ। ਇਸਦਾ ਢੰਗ ਇਹ ਹੈ: ਹਰ ਇਸਰਾਏਲੀ ਜਿਸਨੇ ਕਿਸੇ ਦੂਸਰੇ ਇਸਰਾਏਲੀ ਨੂੰ ਕਰਜ਼ਾ ਦਿੱਤਾ ਹੈ ਉਸ ਨੂੰ ਉਹ ਕਰਜ਼ਾ ਮਾਫ਼ ਕਰ ਦੇਣਾ ਚਾਹੀਦਾ ਹੈ। ਉਸ ਨੂੰ ਆਪਣੇ ਭਰਾ (ਇਸਰਾਏਲੀ) ਨੂੰ ਕਰਜ਼ਾ ਵਾਪਸ ਕਰਨ ਲਈ ਨਹੀਂ ਆਖਣਾ ਚਾਹੀਦਾ। ਕਿਉਂਕਿ ਯਹੋਵਾਹ ਨੇ ਉਸ ਵਰ੍ਹੇ ਦੌਰਾਨ ਕਰਜ਼ੇ ਮਾਫ਼ ਕਰਨ ਲਈ ਆਖਿਆ ਸੀ। ਤੁਹਾਨੂੰ ਕਰਜ਼ਾ ਵਾਪਸ ਲੈਣ ਲਈ ਕਿਸੇ ਵਿਦੇਸ਼ੀ ਦੀ ਲੋੜ ਪੈ ਸੱਕਦੀ ਹੈ। ਪਰ ਤੁਹਾਨੂੰ ਕਿਸੇ ਵੀ ਇਸਰਾਏਲੀ ਨੂੰ ਦਿੱਤੇ ਹੋਏ ਕਰਜ਼ੇ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੇ ਦੇਸ਼ ਵਿੱਚ ਗਰੀਬ ਲੋਕ ਨਹੀਂ ਹੋਣ ਦੇਣੇ ਚਾਹੀਦੇ। ਕਿਉਂਕਿ ਯਹੋਵਾਹ ਤੁਹਾਨੂੰ ਇਹ ਦੇਸ਼ ਦੇ ਰਿਹਾ ਹੈ ਅਤੇ ਉਹ ਤੁਹਾਨੂੰ ਮਹਾਨ ਅਸੀਸਾਂ ਦੇਵੇਗਾ। ਪਰ ਅਜਿਹਾ ਹੁਣ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨੋਗੇ। ਤੁਹਾਨੂੰ ਹਰ ਉਸ ਹੁਕਮ ਦੀ ਪਾਲਣਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਿਆ ਹੈ। ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸੇ ਤਰ੍ਹਾਂ ਅਸੀਸ ਦੇਵੇਗਾ ਜਿਵੇਂ ਉਸ ਨੇ ਇਕਰਾਰ ਕੀਤਾ ਹੈ। ਅਤੇ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ ਦੇਣ ਲਈ ਕਾਫ਼ੀ ਧੰਨ ਹੋਵੇਗਾ। ਪਰ ਤੁਹਾਨੂੰ ਕਿਸੇ ਕੋਲੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। ਤੁਸੀਂ ਬਹੁਤ ਸਾਰੀਆਂ ਕੌਮਾਂ ਉੱਤੇ ਰਾਜ ਕਰੋਂਗੇ। ਪਰ ਉਨ੍ਹਾਂ ਵਿੱਚੋਂ ਕੋਈ ਵੀ ਕੌਮ ਤੁਹਾਡੇ ਉੱਪਰ ਰਾਜ ਨਹੀਂ ਕਰੇਗੀ।

“ਜਦੋਂ ਤੁਸੀਂ ਉਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਉੱਥੇ ਤੁਹਾਡੇ ਦਰਮਿਆਨ ਕੋਈ ਗਰੀਬ ਵਿਅਕਤੀ ਹੋ ਸੱਕਦਾ। ਤੁਹਾਨੂੰ ਖੁਦਗਰਜ਼ ਨਹੀਂ ਹੋਣਾ ਚਾਹੀਦਾ। ਤੁਹਾਨੂੰ ਉਸ ਗਰੀਬ ਵਿਅਕਤੀ ਨੂੰ ਸਹਾਇਤਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। ਤੁਹਾਨੂੰ ਉਸ ਨਾਲ ਸਾਂਝ ਪਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਤੁਹਾਨੂੰ ਉਸ ਬੰਦੇ ਨੂੰ ਉਸਦੀ ਲੋੜ ਪੂਰੀ ਕਰਨ ਲਈ ਕਰਜ਼ ਦੇਣਾ ਚਾਹੀਦਾ ਹੈ।

“ਕਿਸੇ ਵੀ ਬੰਦੇ ਨੂੰ ਸਿਰਫ਼ ਇਸ ਵਾਸਤੇ ਸਹਾਇਤਾ ਕਰਨ ਤੋਂ ਇਨਕਾਰ ਨਾ ਕਰੋ ਕਿ ਸੱਤਵਾਂ ਵਰ੍ਹਾ, ਕਰਜ਼ਿਆਂ ਦੀ ਮਾਫ਼ੀ ਦਾ ਵਰ੍ਹਾ, ਨੇੜੇ ਹੈ। ਆਪਣੇ ਮਨ ਵਿੱਚ ਅਜਿਹਾ ਮੰਦਾ ਵਿੱਚਾਰ ਨਾ ਆਉਣ ਦਿਉ। ਤੁਹਾਨੂੰ ਕਿਸੇ ਵੀ ਬੰਦੇ ਬਾਰੇ ਮੰਦਾ ਨਹੀਂ ਸੋਚਣਾ ਚਾਹੀਦਾ ਜਿਸ ਨੂੰ ਤੁਹਾਡੀ ਸਹਾਇਤਾ ਦੀ ਲੋੜ ਹੋਵੇ ਅਤੇ ਉਸਦੀ ਸਹਾਇਟਾ ਕਰਨ ਤੋਂ ਕਦੇ ਵੀ ਇਨਕਾਰ ਨਹੀਂ ਕਰਨਾ ਚਾਹੀਦਾ। ਜੇ ਤੁਸੀਂ ਉਸ ਗਰੀਬ ਵਿਅਕਤੀ ਦੀ ਸਹਾਇਤਾ ਨਹੀਂ ਕਰੋਂਗੇ, ਉਹ ਯਹੋਵਾਹ ਅੱਗੇ ਤੁਹਾਡੇ ਖਿਲਾਫ਼ ਸ਼ਿਕਾਇਤ ਕਰੇਗਾ ਅਤੇ ਯਹੋਵਾਹ ਤੁਹਾਨੂੰ ਪਾਪ ਦਾ ਦੋਸ਼ੀ ਪਾਵੇਗਾ।

10 “ਗਰੀਬ ਵਿਅਕਤੀ ਨੂੰ ਆਪਣੀ ਸਮਰਥਾ ਅਨੁਸਾਰ ਦਿਉ। ਉਸ ਨੂੰ ਦੇਣ ਲੱਗਿਆ ਬੁੱਰਾ ਮਹਿਸੂਸ ਨਾ ਕਰੋ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਸ ਨੇਕੀ ਬਦਲੇ ਅਸੀਸ ਦੇਵੇਗਾ। ਉਹ ਤੁਹਾਨੂੰ ਤੁਹਾਡੇ ਸਾਰੇ ਕੰਮਾਂ ਅਤੇ ਸਾਰੀਆਂ ਕਰਨੀਆਂ ਵਿੱਚ ਬਰਕਤ ਦੀ ਅਸੀਸ ਦੇਵੇਗਾ। 11 ਧਰਤੀ ਉੱਤੇ ਹਮੇਸ਼ਾ ਹੀ ਗਰੀਬ ਲੋਕ ਹੋਣਗੇ। ਇਹ ਇਸ ਕਿਉਂਕਿ ਮੈਂ ਤੁਹਾਨੂੰ ਆਪਣੇ ਸਂਗੀ ਇਸਰਾਏਲੀਆਂ ਦੀ ਸਹਾਇਤਾ ਕਰਨ ਲਈ ਤਿਆਰ ਰਹਿਣ ਦਾ ਹੁਕਮ ਦਿੰਦਾ ਹਾਂ। ਆਪਣੀ ਧਰਤੀ ਉੱਤੇ ਲੋੜਵਂਦ ਅਤੇ ਗਰੀਬ ਲੋਕਾਂ ਨੂੰ ਦਯਾਲਤਾ ਨਾਲ ਦਿਉ।

ਗੁਲਾਮਾਂ ਨੂੰ ਆਜ਼ਾਦ ਕਰਨਾ

12 “ਤੁਸੀਂ ਚਾਹੋ ਤਾਂ ਕਿਸੇ ਇਬਰਾਨੀ ਆਦਮੀ ਜਾਂ ਔਰਤ ਨੂੰ ਗੁਲਾਮ ਦੇ ਤੌਰ ਤੇ ਸੇਵਾ ਕਰਨ ਲਈ ਰੱਖ ਸੱਕਦੇ ਹੋ। ਤੁਸੀਂ ਉਸ ਬੰਦੇ ਨੂੰ ਛੇ ਸਾਲ ਲਈ ਗੁਲਾਮ ਰੱਖ ਸੱਕਦੇ ਹੋ। ਪਰ ਸੱਤਵੇਂ ਵਰ੍ਹੇ ਵਿੱਚ ਤੁਹਾਨੂੰ ਉਸ ਬੰਦੇ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। 13 ਪਰ ਜਦੋਂ ਤੁਸੀਂ ਆਪਣੇ ਗੁਲਾਮ ਨੂੰ ਆਜ਼ਾਦ ਕਰੋ ਤਾਂ ਉਸ ਨੂੰ ਖਾਲੀ ਹੱਥ ਨਾ ਭੇਜੋ। 14 ਤੁਹਾਨੂੰ ਉਸ ਬੰਦੇ ਨੂੰ ਆਪਣੇ ਕੁਝ ਪਸ਼ੂ, ਅਨਾਜ ਅਤੇ ਮੈਅ ਦੇਣੀ ਚਾਹੀਦੀ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਤੁਹਾਨੂੰ ਚੋਖੀਆਂ ਚੀਜ਼ਾਂ ਦਿੱਤੀਆਂ ਸਨ। ਇਸੇ ਤਰ੍ਹਾਂ ਤੁਹਾਨੂੰ ਵੀ ਕਾਫ਼ੀ ਸਾਰੀਆਂ ਚੰਗੀਆਂ ਚੀਜ਼ਾਂ ਆਪਣੇ ਗੁਲਾਮ ਨੂੰ ਦੇਣੀਆਂ ਚਾਹੀਦੀਆਂ ਹਨ। 15 ਦਿਮਾਗ ਵਿੱਚ ਰੱਖੋ, ਕਿ ਤੁਸੀਂ ਵੀ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਜ਼ਾਦ ਕੀਤਾ ਸੀ। ਇਸੇ ਲਈ ਮੈਂ ਅੱਜ ਤੁਹਾਨੂੰ ਇਹ ਹੁਕਮ ਦੇ ਰਿਹਾ ਹਾਂ।

16 “ਤੁਹਾਡੇ ਗੁਲਾਮਾਂ ਵਿੱਚੋਂ ਕੋਈ ਜਣਾ ਤੁਹਾਨੂੰ ਇਹ ਵੀ ਆਖ ਸੱਕਦਾ ਹੈ, ‘ਮੈਂ ਤੁਹਾਨੂੰ ਛੱਡ ਕੇ ਨਹੀਂ ਜਾਵਾਂਗਾ।’ ਹੋ ਸੱਕਦਾ ਹੈ ਕਿ ਉਹ ਇਹ ਗੱਲ ਇਸ ਵਾਸਤੇ ਆਖੇ ਕਿਉਂ ਕਿ ਉਹ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਪਿਆਰ ਕਰਦਾ ਅਤੇ ਕਿਉਂਕਿ ਉਸ ਨੇ ਤੁਹਾਡੇ ਨਾਲ ਚੰਗਾ ਜੀਵਨ ਬਿਤਾਇਆ ਹੈ। 17 ਉਸ ਨੌਕਰ ਨੂੰ ਆਖੋ ਕਿ ਉਹ ਤੁਹਾਡੇ ਦਰਵਾਜ਼ੇ ਨਾਲ ਆਪਣਾ ਕੰਨ ਲਾਵੇ, ਅਤੇ ਕੋਈ ਤਿਖਾ ਔਜ਼ਾਰ ਲੈ ਕੇ ਉਸਦਾ ਕੰਨ ਵਿੰਨ੍ਹ ਦਿਉ। ਇਸਤੋਂ ਹਮੇਸ਼ਾ ਇਸਦਾ ਪਤਾ ਲੱਗੇਗਾ ਕਿ ਉਹ ਤੁਹਾਡਾ ਗੁਲਾਮ ਹੈ। ਤੁਹਾਨੂੰ ਇਹ ਗੱਲ ਆਪਣੀਆਂ ਉਨ੍ਹਾਂ ਗੁਲਾਮ ਔਰਤਾਂ ਨਾਲ ਵੀ ਕਰਨੀ ਚਾਹੀਦੀ ਹੈ ਜਿਹੜੀਆਂ ਤੁਹਾਡੇ ਨਾਲ ਰਹਿਣਾ ਚਾਹੁੰਦੀਆਂ ਹੋਣ।

18 “ਆਪਣੇ ਗੁਲਾਮ ਨੂੰ ਆਜ਼ਾਦੀ ਦਿੰਦਿਆਂ ਬੁਰਾ ਮਹਿਸੂਸ ਨਾ ਕਰੋ। ਯਾਦ ਰੱਖੋ! ਉਸ ਨੇ ਛੇ ਸਾਲ ਤੱਕ ਤੁਹਾਡੀ ਭਾੜੇ ਦੇ ਮਜ਼ਦੂਰ ਨਾਲੋਂ ਅੱਧੇ ਪੈਸਿਆਂ ਵਿੱਚ ਸੇਵਾ ਕੀਤੀ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹਰ ਕੰਮ ਵਿੱਚ ਬਰਕਤ ਦੇਵੇਗਾ।

ਪਹਿਲੋਠੇ ਜਾਨਵਰਾਂ ਬਾਰੇ ਬਿਧੀਆਂ

19 “ਤੁਹਾਡੇ ਵੱਗ ਅਤੇ ਇੱਜੜ ਦੇ ਪਹਿਲੋਠੇ ਨਰ ਖਾਸ ਹਨ। ਤੁਹਾਨੂੰ ਇਹ ਜਾਨਵਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਲੱਗ ਕਰ ਲੈਣੇ ਚਾਹੀਦੇ ਹਨ। ਪਹਿਲੋਠੇ ਜਨਮੇ ਬਲਦ ਤੋਂ ਕੰਮ ਨਾ ਲਵੋ ਅਤੇ ਪਲੋਠੀ ਜਨਮੀ ਭੇਡ ਦੀ ਉੱਨ ਨਾ ਲਾਹੋ। 20 ਹਰ ਸਾਲ, ਤੁਹਾਨੂੰ ਇਨ੍ਹਾਂ ਜਾਨਵਰਾਂ ਨੂੰ ਉਸ ਥਾਂ ਉੱਤੇ ਲੈ ਕੇ ਜਾਣਾ ਚਾਹੀਦਾ, ਜਿਸਦੀ ਚੋਣ ਯਹੋਵਾਹ ਕਰੇਗਾ। ਓੱਥੇ, ਤੁਸੀਂ ਅਤੇ ਤੁਹਾਡਾ ਪਰਿਵਾਰ ਇਨ੍ਹਾਂ ਜਾਨਵਰਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਹਾਜ਼ਰੀ ਵਿੱਚ ਖਾਵੋਂਗੇ।

21 “ਪਰ ਜੇ ਇਨ੍ਹਾਂ ਵਿੱਚੋਂ ਕਿਸੇ ਜਾਨਵਰ ਵਿੱਚ ਕੋਈ ਨੁਕਸ ਹੈ-ਜੇ ਇਹ ਲੰਗੜਾ ਜਾਂ ਅੰਨ੍ਹਾ ਜਾਂ ਇਸ ਵਿੱਚ ਕੋਈ ਹੋਰ ਖਰਾਬੀ ਹੈ, ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਇਸ ਜਾਨਵਰ ਦੀ ਬਲੀ ਨਹੀਂ ਚੜ੍ਹਾਉਣੀ ਚਾਹੀਦੀ। 22 ਤੁਸੀਂ ਆਪਣੇ ਘਰ ਵਿੱਚ ਇਸ ਜਾਨਵਰ ਦਾ ਮਾਸ ਖਾ ਸੱਕਦੇ ਹੋ। ਕੋਈ ਵੀ ਇਸ ਨੂੰ ਖਾ ਸੱਕਦਾ, ਭਾਵੇਂ ਉਹ ਪਾਕ ਹੈ ਜਾਂ ਨਾਪਾਕ। ਇਸ ਮਾਸ ਨੂੰ ਖਾਣ ਦੀਆਂ ਬਿਧੀਆਂ ਵੀ ਉਹੀ ਹਨ ਜਿਹੜੀਆਂ ਹਿਰਨ ਦੇ ਮਾਸ ਅਤੇ ਗਜ਼ੇਲ ਦੇ ਮਾਸ ਲਈ ਹਨ। 23 ਪਰ ਤੁਹਾਨੂੰ ਕਿਸੇ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ। ਤੁਹਾਨੂੰ ਉਹ ਖੂਨ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।

ਪਸਹ

16 “ਅਬੀਬ ਦੇ ਮਹੀਨੇ ਨੂੰ ਚੇਤੇ ਰੱਖੋ। ਉਸ ਸਮੇਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦਰ ਵਿੱਚ ਪਸਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਕਿਉਂਕਿ ਉਸ ਮਹੀਨੇ ਅੰਦਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਰਾਤ ਵੇਲੇ ਮਿਸਰ ਤੋਂ ਬਾਹਰ ਲੈ ਆਇਆ ਸੀ। ਤੁਹਾਨੂੰ ਉਸ ਸਥਾਨ ਉੱਤੇ ਜਾਣਾ ਚਾਹੀਦਾ ਹੈ ਜਿਸ ਨੂੰ ਯਹੋਵਾਹ ਆਪਣਾ ਨਾਮ ਰੱਖਣ ਲਈ ਚੁਣੇਗਾ। ਉੱਥੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਸਹ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ। ਤੁਹਾਨੂੰ ਆਪਣੇ ਵੱਗ ਜਾਂ ਇੱਜੜ ਵਿੱਚੋਂ ਇੱਕ ਜਾਨਵਰ ਨੂੰ ਭੇਟ ਕਰਨਾ ਚਾਹੀਦਾ ਹੈ। ਇਸ ਬਲੀ ਦੇ ਨਾਲ ਉਹ ਰੋਟੀ ਨਾ ਖਾਉ ਜਿਹੜੀ ਖਮੀਰੀ ਰੋਟੀ ਹੋਵੇ। ਤੁਹਾਨੂੰ ਸੱਤ ਦਿਨ ਤੱਕ ਪਤੀਰੀ ਰੋਟੀ ਖਾਣੀ ਚਾਹੀਦੀ ਹੈ। ਇਸ ਰੋਟੀ ਨੂੰ ‘ਮੁਸੀਬਤ ਦੀ ਰੋਟੀ’ ਆਖਦੇ ਹਨ। ਇਹ ਤੁਹਾਨੂੰ ਉਨ੍ਹਾਂ ਮੁਸੀਬਤਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗੀ। ਜਿਹੜੀਆਂ ਤੁਸੀਂ ਮਿਸਰ ਵਿੱਚ ਝੱਲੀਆਂ ਸਨ। ਯਾਦ ਕਰੋ ਕਿੰਨੀ ਕਾਹਲੀ ਵਿੱਚ ਤੁਹਾਨੂੰ ਉਹ ਦੇਸ਼ ਛੱਡਣ ਪਿਆ ਸੀ। ਜਦੋਂ ਤੱਕ ਤੁਸੀਂ ਜਿਉਂਦੇ ਹੋ ਤੁਹਾਨੂੰ ਉਹ ਦਿਨ ਯਾਦ ਰੱਖਣਾ ਚਾਹੀਦਾ ਹੈ। ਸਾਰੇ ਦੇਸ਼ ਵਿੱਚ ਕਿਸੇ ਵੀ ਘਰ ਅੰਦਰ ਸੱਤ ਦਿਨਾਂ ਤੱਕ ਕੋਈ ਖਮੀਰ ਨਹੀਂ ਹੋਣਾ ਚਾਹੀਦਾ ਅਤੇ ਇਹ ਵੀ ਕਿ ਉਹ ਸਾਰਾ ਮਾਸ ਜਿਹੜਾ ਤੁਸੀਂ ਪਹਿਲੇ ਦਿਨ ਦੀ ਸ਼ਾਮ ਨੂੰ ਬਲੀ ਚੜ੍ਹਾਉਂਦੇ ਹੋ ਸਵੇਰ ਤੋਂ ਪਹਿਲਾਂ ਖਾਧਾ ਜਾਣਾ ਚਾਹੀਦਾ ਹੈ।

“ਤੁਹਾਨੂੰ ਚਾਹੀਦਾ ਹੈ ਕਿ ਪਸਹ ਦੇ ਜਾਨਵਰ ਦੀ ਬਲੀ ਕਿਸੇ ਵੀ ਉਸ ਕਸਬੇ ਵਿੱਚ ਨਾ ਦਿਉ ਜਿਸ ਨੂੰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦਿੰਦਾ ਹੈ। ਤੁਹਾਨੂੰ ਪਸਹ ਦੇ ਜਾਨਵਰਾਂ ਦੀ ਬਲੀ ਸਿਰਫ਼ ਉਸੇ ਥਾਂ ਉੱਤੇ ਚੜ੍ਹਾਉਣੀ ਚਾਹੀਦੀ ਹੈ ਜਿਸਦੀ ਚੋਣ ਯਹੋਵਾਹ, ਤੁਹਾਡਾ ਪਰਮੇਸ਼ੁਰ, ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਕਰੇ। ਉੱਥੇ ਤੁਸੀਂ ਪਸਹ ਦੇ ਜਾਨਵਰ ਦੀ ਬਲੀ ਸੂਰਜ ਛੁਪਣ ਤੋਂ ਪਹਿਲਾਂ ਚੜ੍ਹਾਵੋਂਗੇ। ਇਹ ਪਰਬ ਤੁਹਾਨੂੰ ਉਸ ਦਿਨ ਦੀ ਯਾਦ ਕਰਾਵੇਗਾ ਜਿਸ ਦਿਨ ਪਰਮੇਸ਼ੁਰ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਸੀ। ਤੁਹਾਨੂੰ ਪਸਹ ਦਾ ਮਾਸ ਉਸ ਸਥਾਨ ਉੱਤੇ ਰਿਂਨਣਾ ਚਾਹੀਦਾ ਹੈ ਜਿਸਦੀ ਚੋਣ ਯਹੋਵਾਹ, ਤੁਹਾਡਾ ਪਰਮੇਸ਼ੁਰ ਕਰੇਗਾ। ਫ਼ੇਰ ਸਵੇਰ ਵੇਲੇ ਤੁਸੀਂ ਵਾਪਸ ਘਰ ਜਾ ਸੱਕਦੇ ਹੋ। ਤੁਹਾਨੂੰ ਛੇ ਦਿਨ ਤੱਕ ਬਿਨਾ ਖਮੀਰ ਵਾਲੀ ਰੋਟੀ ਜ਼ਰੂਰ ਖਾਣੀ ਚਾਹੀਦੀ ਹੈ। ਸੱਤਵੇ ਦਿਨ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਸ ਦਿਨ ਲੋਕ ਯਹੋਵਾਹ, ਆਪਣੇ ਪਰਮੇਸ਼ੁਰ ਦੇ ਆਦਰ ਵਿੱਚ ਖਾਸ ਸਭਾ ਵਿੱਚ ਇਕੱਠੇ ਹੋਣਗੇ।

ਹਫ਼ਤਿਆਂ ਦਾ ਪਰਬ (ਪੁਂਤੇਕੁਸਤ)

“ਤੁਹਾਨੂੰ ਅਨਾਜ ਦੀ ਵਾਢੀ ਵਾਲੇ ਦਿਨ ਤੋਂ ਸੱਤ ਹਫ਼ਤੇ ਗਿਨਣੇ ਚਾਹੀਦੇ ਹਨ। 10 ਫ਼ੇਰ ਯਹੋਵਾਹ, ਆਪਣੇ ਪਰਮੇਸ਼ੁਰ ਲਈ ਹਫ਼ਤਿਆਂ ਦਾ ਪਰਬ ਮਨਾਉ। ਇਸ ਨੂੰ ਮਨਾਉਣ ਲਈ ਆਪਣੀ ਮਨ ਮਰਜ਼ੀ ਦੀ ਕੋਈ ਖਾਸ ਸੁਗਾਤ ਲੈ ਕੇ ਆਉ। ਇਹ ਨਿਆਂ ਇਹ ਸੋਚਦਿਆਂ ਹੋਇਆ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਕਿੰਨੀ ਕੁ ਬਰਕਤ ਦਿੱਤੀ। 11 ਉਸ ਸਥਾਨ ਉੱਤੇ ਜਾਉ ਜਿਸ ਨੂੰ ਯਹੋਵਾਹ ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਚੁਣੇਗਾ। ਤੈਨੂੰ ਅਤੇ ਤੁਹਾਡੇ ਲੋਕਾਂ ਨੂੰ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਆਨੰਦ ਮਾਨਣਾ ਚਾਹੀਦਾ। ਆਪਣੇ ਨਾਲ, ਆਪਣੇ ਪੁੱਤਰਾਂ, ਧੀਆਂ, ਆਪਣੇ ਸਾਰੇ ਨੌਕਰਾਂ, ਲੇਵੀਆਂ, ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਨੂੰ ਲੈ ਜਾਉ ਜਿਹੜੀਆਂ ਤੁਹਾਡੇ ਨਗਰਾਂ ਵਿੱਚ ਰਹਿੰਦੀਆਂ ਹਨ। 12 ਯਾਦ ਰੱਖੋ, ਮਿਸਰ ਵਿੱਚ ਤੁਸੀਂ ਗੁਲਾਮ ਸੀ। ਇਸ ਲਈ ਇਨ੍ਹਾਂ ਕਨੂੰਨਾ ਨੂੰ ਜ਼ਰੂਰ ਮੰਨੋ।

ਡੇਰਿਆ ਦਾ ਪਰਬ

13 “ਖਲਵਾੜੇ ਵਿੱਚੋਂ ਅਤੇ ਵਾਈਨ ਪ੍ਰੈਸ ਵਿੱਚੋਂ ਆਪਣੀ ਫ਼ਸਲ ਇਕੱਠੀ ਕਰਨ ਦੇ ਸੱਤ ਦਿਨ ਬਾਦ ਤੁਹਾਨੂੰ ਡੇਰਿਆਂ ਦਾ ਪਰਬ ਮਨਾਉਣਾ ਚਾਹੀਦਾ ਹੈ। 14 ਸਾਰੇ ਮਿਲਕੇ ਇਸ ਤਿਉਹਾਰ ਦਾ ਆਨੰਦ ਮਾਣੋ-ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਸਾਰੇ ਨੌਕਰ ਅਤੇ ਲੇਵੀ, ਵਿਦੇਸ਼ੀ, ਯਤੀਮ ਅਤੇ ਵਿਧਵਾਵਾਂ ਜਿਹੜੇ ਵੀ ਤੁਹਾਡੇ ਕਸਬੇ ਵਿੱਚ ਰਹਿੰਦੇ ਹਨ। 15 ਯਹੋਵਾਹ ਦੁਆਰਾ ਚੁਣੇ ਹੋਏ ਸਥਾਨ ਉੱਤੇ ਸੱਤਾਂ ਦਿਨਾਂ ਤੱਕ ਇਹ ਪਰਬ ਮਨਾਉ। ਅਜਿਹਾ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੀਆਂ ਫ਼ਸਲਾਂ ਵਿੱਚ ਅਤੇ ਤੁਹਾਡੀਆਂ ਸਾਰੀਆਂ ਕਰਨੀਆਂ ਵਿੱਚ ਬਰਕਤ ਦਿੱਤੀ ਹੈ। ਇਸ ਲਈ ਤੁਹਾਨੂੰ ਆਨੰਦ ਮਾਨਣਾ ਚਾਹੀਦਾ ਹੈ।

16 “ਸਾਲ ਵਿੱਚ ਤਿੰਨ ਵਾਰੀ ਤੁਹਾਡੇ ਸਾਰੇ ਆਦਮੀਆਂ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਿਲਣ ਵਾਸਤੇ ਉਸ ਦੇ ਚੁਣੇ ਹੋਏ ਖਾਸ ਸਥਾਨ ਉੱਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤੀਰੀ ਰੋਟੀ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਜ਼ਰੂਰ ਆਉਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਯਹੋਵਾਹ ਨੂੰ ਮਿਲਣ ਆਉਂਦਾ ਹੈ ਕੋਈ ਸੁਗਾਤ ਜ਼ਰੂਰ ਲੈ ਕੇ ਆਵੇ। 17 ਹਰ ਬੰਦਾ ਆਪਣੀ ਸਮਰਥਾ ਅਨੁਸਾਰ ਦਾਨ ਕਰੇ। ਉਸ ਨੂੰ ਇਹ ਸੋਚਦਿਆਂ ਹੋਇਆ ਦਾਨ ਬਾਰੇ ਨਿਆਂ ਕਰਨਾ ਚਾਹੀਦਾ ਹੈ ਕਿ ਯਹੋਵਾਹ ਨੇ ਉਸ ਨੂੰ ਕਿੰਨਾ ਕੁਝ ਦਿੱਤਾ ਹੈ।

ਲੋਕਾਂ ਵਾਸਤੇ ਨਿਆਂਕਾਰ ਅਤੇ ਅਧਿਕਾਰੀ

18 “ਹਰ ਉਸ ਨਗਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ, ਕੁਝ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਨਿਆਂਕਾਰਾਂ ਅਤੇ ਅਧਿਕਾਰੀਆਂ ਵਜੋਂ ਚੁਣੋ। ਹਰ ਪਰਿਵਾਰ-ਸਮੂਹ ਨੂੰ ਅਜਿਹਾ ਕਰਨਾ ਚਾਹੀਦਾ ਹੈ। ਅਤੇ ਉਹ ਸਾਰੇ ਲੋਕ ਜੋ ਨਿਆਂ ਕਰਨ, ਨਿਰਪੱਖ ਹੋਣੇ ਚਾਹੀਦੇ ਹਨ। 19 ਤੁਹਾਨੂੰ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਤੁਹਾਨੂੰ ਕੁਝ ਲੋਕਾਂ ਨਾਲ ਹੋਰਨਾਂ ਦੇ ਮੁਕਾਬਲੇ ਰਿਆਇਤ ਨਹੀਂ ਕਰਨੀ ਚਾਹੀਦੀ। ਤੁਹਾਨੂੰ ਵੱਢੀ ਲੈ ਕੇ ਫ਼ੈਸਲਾ ਬਦਲਣਾ ਨਹੀਂ ਚਾਹੀਦਾ। ਪੈਸਾ ਸਿਆਣੇ ਲੋਕਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੰਦਾ ਹੈ ਅਤੇ ਚੰਗੇ ਬੰਦੇ ਦੀ ਗਵਾਹੀ ਨੂੰ ਬਦਲ ਦਿੰਦਾ ਹੈ। 20 ਨੇਕੀ ਅਤੇ ਨਿਰਪੱਖਤਾ! ਤੁਹਾਨੂੰ ਹਮੇਸ਼ਾ ਨੇਕ ਅਤੇ ਨਿਰਪੱਖ ਹੋਣ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਫ਼ੇਰ ਤੁਸੀਂ ਹਮੇਸ਼ਾ ਉਸ ਧਰਤੀ ਵਿੱਚ ਰਹੋਂਗੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।

ਪਰਮੇਸ਼ੁਰ ਬੁੱਤਾਂ ਨੂੰ ਨਫ਼ਰਤ ਕਰਦਾ ਹੈ

21 “ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਲਈ ਜਗਵੇਦੀ ਉਸਾਰੋ, ਇਸਦੇ ਨੇੜੇ ਅਸ਼ੇਰਾਹ [b] ਦੇ ਥੰਮ ਵਜੋਂ ਕੋਈ ਵੀ ਰੁੱਖ ਨਾ ਲਾਵੋ। 22 ਅਤੇ ਤੁਹਾਨੂੰ ਝੂਠੇ ਦੇਵਤਿਆਂ ਦੀ ਉਪਾਸਨਾ ਲਈ ਖਾਸ ਪੱਥਰ ਵੀ ਨਹੀਂ ਸਥਾਪਿਤ ਕਰਨੇ ਚਾਹੀਦੇ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ।

ਬਲੀਆਂ ਲਈ ਸਿਰਫ਼ ਚੰਗੇ ਜਾਨਵਰਾਂ ਨੂੰ ਹੀ ਵਰਤੋਂ

17 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਅੱਗੇ ਕਿਸੇ ਉਸ ਗਾਂ ਜਾਂ ਭੇਡ ਦੀ ਬਲੀ ਨਹੀਂ ਦੇਣੀ ਚਾਹੀਦੀ ਜਿਸ ਵਿੱਚ ਕੋਈ ਨੁਕਸ ਹੈ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਇਸ ਨੂੰ ਨਫ਼ਰਤ ਕਰਦਾ ਹੈ!

ਬੁੱਤਾਂ ਦੀ ਉਪਾਸਨਾ ਕਰਨ ਦੀ ਸਜ਼ਾ

“ਹੋ ਸੱਕਦਾ ਹੈ ਕਿ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕਿਸੇ ਮੰਦੀ ਗੱਲ ਵਾਪਰਨ ਬਾਰੇ ਸੁਣੋ। ਸ਼ਾਇਦ ਤੁਸੀਂ ਇਹ ਸੁਣੋ ਕਿ ਤੁਹਾਡੇ ਸਮੂਹ ਦੇ ਕਿਸੇ ਆਦਮੀ ਜਾਂ ਔਰਤ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਹੈ। ਸ਼ਾਇਦ ਤੁਸੀਂ ਸੁਣੋ ਕਿ ਉਨ੍ਹਾਂ ਨੇ ਯਹੋਵਾਹ ਦੇ ਇਕਰਾਰਨਾਮੇ ਨੂੰ ਤੋੜਿਆ ਹੈ; ਜਾਂ ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੋਵੇ, ਜਾਂ ਉਨ੍ਹਾਂ ਨੇ ਸੂਰਜ, ਚੰਨ ਜਾਂ ਤਾਰਿਆਂ ਦੀ ਉਪਾਸਨਾ ਕੀਤੀ ਹੋਵੇ। ਇਹ ਉਸ ਹੁਕਮ ਦੇ ਵਿਰੁੱਧ ਹੈ ਜੋ ਮੈਂ ਤੁਹਾਨੂੰ ਦਿੱਤਾ ਹੈ। ਜੇ ਤੁਸੀਂ ਇਸ ਤਰ੍ਹਾਂ ਦੀ ਕੋਈ ਮਾੜੀ ਖਬਰ ਸੁਣੋ, ਤਾਂ ਤੁਹਾਨੂੰ ਇਸਦੀ ਚੰਗੀ ਤਰ੍ਹਾਂ ਪੜਤਾਲ ਕਰਨੀ ਚਾਹੀਦੀ ਹੈ। ਤੁਹਾਨੂੰ ਇਸ ਗੱਲ ਬਾਰੇ ਜਾਨਣਾ ਚਾਹੀਦਾ ਹੈ ਕਿ ਕੀ ਇਹ ਸੱਚ ਹੈ ਅਤੇ ਅਜਿਹੀ ਭਿਆਨਕ ਗੱਲ ਸੱਚਮੁੱਚ ਇਸਰਾਏਲ ਵਿੱਚ ਵਾਪਰੀ ਹੈ। ਜੇ ਤੁਸੀਂ ਸਾਬਤ ਕਰ ਦਿਉ ਕਿ ਇਹ ਸੱਚ ਹੈ, ਤਾਂ ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸਨੇ ਅਜਿਹੀ ਮੰਦੀ ਗੱਲ ਕੀਤੀ ਹੋਵੇ ਅਤੇ ਤੁਹਾਨੂੰ ਉਸ ਆਦਮੀ ਜਾਂ ਔਰਤ ਨੂੰ ਸ਼ਹਿਰ ਦੇ ਪ੍ਰਵੇਸ਼ ਕੋਲ ਲਿਜਾਕੇ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਪਰ ਕਿਸੇ ਆਦਮੀ ਨੂੰ ਮੌਤ ਦੀ ਸਜ਼ਾ ਨਹੀਂ ਦੇਣੀ ਚਾਹੀਦੀ ਜੇ ਸਿਰਫ਼ ਇੱਕ ਗਵਾਹ ਹੀ ਆਖਦਾ ਹੈ ਕਿ ਉਸ ਬੰਦੇ ਨੇ ਬੁਰਾ ਕੰਮ ਕੀਤਾ। ਪਰ ਜੇ ਦੋ ਜਾਂ ਤਿੰਨ ਗਵਾਹ ਆਖਦੇ ਹਨ ਕਿ ਕਿ ਇਹ ਸੱਚ ਹੈ ਤਾਂ ਉਸ ਵਿਅਕਤੀ ਨੂੰ ਮਾਰ ਦੇਣਾ ਚਾਹੀਦਾ ਹੈ। ਗਵਾਹ, ਉਸ ਬੰਦੇ ਉੱਤੇ ਪੱਥਰ ਸੁੱਟਕੇ ਉਸ ਨੂੰ ਮਾਰਨ ਲਈ ਪਹਿਲੇ ਹੋਣੇ ਚਾਹੀਦੇ ਹਨ। ਫ਼ੇਰ ਬਾਕੀ ਦੇ ਲੋਕਾਂ ਨੂੰ ਪੱਥਰ ਸੁੱਟਕੇ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਇੰਝ ਤੁਸੀਂ ਆਪਣੇ ਲੋਕਾਂ ਵਿੱਚੋਂ ਬਦੀ ਨੂੰ ਕੱਢ ਦਿਉਂਗੇ।

ਕਚਿਹਰੀ ਦੇ ਮੁਸ਼ਕਿਲ ਫ਼ੈਸਲੇ

“ਹੋ ਸੱਕਦਾ ਹੈ ਕਿ ਕਿਸੇ ਸਮੱਸਿਆ ਦਾ ਕਚਿਹਰੀ ਵਿੱਚ ਨਿਆਂ ਕਰਨਾ ਬਹੁਤ ਮੁਸ਼ਕਿਲ ਹੋਵੇ। ਇਹ ਕਤਲ, ਕੋਈ ਲੜਾਈ ਵੀ ਹੋ ਸੱਕਦੀ ਹੈ ਜਿਸ ਵਿੱਚ ਕੋਈ ਜ਼ਖਮੀ ਹੋ ਗਿਆ ਹੋਵੇ, ਜਾਂ ਇਹ ਦੋ ਲੋਕਾਂ ਵਿੱਚਕਾਰ ਦਲੀਲਬਾਜ਼ੀ ਵੀ ਹੋ ਸੱਕਦੀ ਹੈ। ਜਦੋਂ ਅਜਿਹੀਆਂ ਸਮੱਸਿਆਵਾਂ ਤੁਹਾਡੇ ਨਗਰਾਂ ਵਿੱਚ ਉੱਠਣ, ਤੁਹਾਡੇ ਨਿਆਂਕਾਰ, ਨਿਆਂ ਕਰਨ ਵਿੱਚ ਦਿੱਕਤ ਮਹਿਸੂਸ ਕਰਨ ਕਿ ਕੀ ਠੀਕ ਹੈ। ਫ਼ੇਰ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੁਆਰਾ ਚੁਣੀ ਹੋਈ ਜਗ਼੍ਹਾ ਉੱਤੇ ਜਾਣਾ ਚਾਹੀਦਾ ਹੈ। ਜਾਜਕ ਲੇਵੀ ਪਰਿਵਾਰ-ਸਮੂਹ ਵਿੱਚੋਂ ਹਨ। ਤੁਹਾਨੂੰ ਉਨ੍ਹਾਂ ਜਾਜਕਾਂ ਅਤੇ ਨਿਆਂਕਾਰ ਕੋਲ ਜਾਣਾ ਚਾਹੀਦਾ ਜੋ ਉਸ ਵੇਲੇ ਡਿਉਟੀ ਉੱਤੇ ਹੋਵੇ। ਉਹ ਫ਼ੈਸਲਾ ਕਰਨਗੇ ਕਿ ਇਸ ਸਮੱਸਿਆ ਬਾਰੇ ਕੀ ਕੀਤਾ ਜਾਣਾ ਚਾਹੀਦਾ। 10 ਉੱਥੇ, ਯਹੋਵਾਹ ਦੇ ਖਾਸ ਸਥਾਨ ਉੱਤੇ ਉਹ ਆਪਣਾ ਨਿਆਂ ਦੱਸਣਗੇ। ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜੋ ਵੀ ਉਹ ਆਖਣ। ਉਹ ਸਾਰੀਂ ਗੱਲਾਂ ਕਰਨ ਲਈ ਦ੍ਰਿੜ ਹੋਵੋ ਜਿਨ੍ਹਾਂ ਬਾਰੇ ਉਹ ਆਖਦੇ ਹਨ। 11 ਤੁਹਾਨੂੰ ਉਨ੍ਹਾਂ ਦਾ ਫ਼ੈਸਲਾ ਮੰਨ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਹਿਦਾਇਤਾਂ ਉੱਤੇ ਪੂਰੀ ਤਰ੍ਹਾਂ ਅਮਲ ਕਰਨਾ ਚਾਹੀਦਾ ਹੈ। ਤੁਹਾਨੂੰ ਬਿਲਕੁਲ ਉਹੀ ਕਰਨਾ ਚਾਹੀਦਾ ਹੈ ਜੋ ਉਹ ਤੁਹਾਨੂੰ ਕਰਨ ਲਈ ਆਖਣ-ਕਿਸੇ ਤਰ੍ਹਾਂ ਦੀ ਵੀ ਤਬਦੀਲੀ ਨਾ ਕਰੋ!

12 “ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਹੜਾ ਉਸ ਜਾਜਕ ਅਤੇ ਨਿਆਂਕਾਰ ਦੀ ਗੱਲ ਮੰਨਣ ਤੋਂ ਇਨਕਾਰ ਕਰਦਾ ਜੋ ਉਸ ਵੇਲੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ ਹੋਵੇ। ਉਸ ਬੰਦੇ ਨੂੰ ਮਰਨਾ ਪਵੇਗਾ ਤੁਹਾਨੂੰ ਇਸਰਾਏਲ ਦੀ ਧਰਤੀ ਵਿੱਚੋਂ ਬਦੀ ਨੂੰ ਕੱਢ ਦੇਣਾ ਚਾਹੀਦਾ ਹੈ। 13 ਸਾਰੇ ਲੋਕ ਇਸ ਸਜ਼ਾ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਫ਼ੇਰ ਉਹ ਜ਼ਿੱਦੀ ਨਹੀਂ ਰਹਿਣਗੇ।

ਰਾਜੇ ਦੀ ਚੋਣ ਕਿਵੇਂ ਕਰਨੀ ਹੈ

14 “ਤੁਸੀਂ ਉਸ ਧਰਤੀ ਅੰਦਰ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਹ ਧਰਤੀ ਹਾਸਿਲ ਕਰ ਲਵੋਂਗੇ ਅਤੇ ਉੱਥੇ ਰਹੋਂਗੇ। ਫ਼ੇਰ ਤੁਸੀਂ ਆਖੋਂਗੇ, ‘ਅਸੀਂ ਆਪਣੇ ਉੱਪਰ ਇੱਕ ਰਾਜਾ ਥਾਪਾਂਗੇ, ਜਿਵੇਂ ਸਾਡੇ ਆਲੇ-ਦੁਆਲੇ ਦੀਆਂ ਹੋਰ ਕੌਮਾਂ ਕਰਦੀਆਂ ਹਨ।’ 15 ਜਦੋਂ ਅਜਿਹਾ ਵਾਪਰੇ, ਤੁਸੀਂ ਉਸ ਰਾਜੇ ਦੀ ਚੋਣ ਕਰਨੀ ਜਿਸ ਨੂੰ ਯਹੋਵਾਹ ਤੁਹਾਡੇ ਉੱਤੇ ਸ਼ਾਸਨ ਕਰਨ ਲਈ ਚੁਣੇ। ਉਹ ਰਾਜਾ ਤੁਹਾਡੇ ਆਪਣੇ ਲੋਕਾਂ ਵਿੱਚੋਂ ਹੀ ਹੋਣਾ ਚਾਹੀਦਾ ਹੈ। ਤੁਹਾਨੂੰ ਕਿਸੇ ਅਜਨਬੀ ਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੀਦਾ। 16 ਰਾਜੇ ਨੂੰ ਆਪਣੇ ਲਈ ਜ਼ਰੂਰਤ ਤੋਂ ਵੱਧੇਰੇ ਘੋੜੇ ਨਹੀਂ ਰੱਖਣੇ ਚਾਹੀਦੇ। ਅਤੇ ਉਸ ਨੂੰ ਲੋਕਾਂ ਨੂੰ ਮਿਸਰ ਵਿੱਚ ਲੋਕਾਂ ਨੂੰ ਹੋਰ ਘੋੜੇ ਲੈਣ ਲਈ ਨਹੀਂ ਭੇਜਣਾ ਚਾਹੀਦਾ। ਕਿਉਂਕਿ ਯਹੋਵਾਹ ਨੇ ਤੁਹਾਨੂੰ ਦੱਸਿਆ ਹੈ, ‘ਤੁਹਾਨੂੰ ਕਦੇ ਵੀ ਉਸ ਰਾਹ ਵਾਪਸ ਨਹੀਂ ਜਾਣਾ ਚਾਹੀਦਾ।’ 17 ਇਹ ਵੀ ਕਿ, ਰਾਜੇ ਦੀਆਂ ਬਹੁਤ ਸਾਰੀਆਂ ਪਤਨੀਆਂ ਨਹੀਂ ਹੋਣੀਆਂ ਚਾਹੀਦੀਆਂ। ਕਿਉਂਕਿ ਇਹ ਗੱਲ ਉਸ ਨੂੰ ਯਹੋਵਾਹ ਕੋਲੋਂ ਦੂਰ ਭਜਾਵੇਗੀ। ਅਤੇ ਰਾਜੇ ਨੂੰ ਕਦੇ ਵੀ ਆਪਣੇ-ਆਪ ਨੂੰ ਸੋਨੇ ਚਾਂਦੀ ਨਾਲ ਅਮੀਰ ਨਹੀਂ ਬਨਾਉਣਾ ਚਾਹੀਦਾ।

18 “ਜਦੋਂ ਰਾਜਾ ਰਾਜ ਕਰਨ ਲੱਗੇ, ਉਸ ਨੂੰ ਆਪਣੇ ਲਈ ਬਿਵਸਥਾ ਦੀ ਇੱਕ ਨਕਲ ਲਿਖਣੀ ਚਾਹੀਦੀ ਹੈ ਉਹ ਉਸ ਨਕਲ ਨੂੰ ਉਨ੍ਹਾਂ ਪੋਥੀਆਂ ਵਿੱਚਂ ਬਣਾਵੇ ਜਿਹੜੀਆਂ ਜਾਜਕ ਅਤੇ ਲੇਵੀ ਆਪਣੇ ਨਾਲ ਰੱਖਦੇ ਹਨ। 19 ਰਾਜੇ ਨੂੰ ਉਹ ਕਿਤਾਬ ਆਪਣੇ ਕੋਲ ਰੱਖਣੀ ਚਾਹੀਦੀ ਹੈ। ਉਸ ਨੂੰ ਸਾਰੀ ਉਮਰ ਉਸ ਕਿਤਾਬ ਨੂੰ ਪੜ੍ਹਨਾ ਚਾਹੀਦਾ ਹੈ। ਕਿਉਂਕਿ ਰਾਜੇ ਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਅਵੱਸ਼ ਸਿੱਖਣਾ ਚਾਹੀਦਾ ਹੈ। ਅਤੇ ਰਾਜੇ ਨੂੰ ਹਰ ਉਸ ਗੱਲ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਸਿੱਖਣੀ ਚਾਹੀਦੀ ਹੈ ਜੋ ਕਾਨੂੰਨ ਹੁਕਮ ਕਰਦਾ ਹੈ। 20 ਫ਼ੇਰ ਰਾਜਾ ਇਹ ਨਹੀਂ ਸੋਚੇਗਾ ਕਿ ਉਹ ਆਪਣੇ ਲੋਕਾਂ ਨਾਲੋਂ ਬਿਹਤਰ ਹੈ। ਉਹ ਬਿਧੀ ਤੋਂ ਭੱਜੇਗਾ ਨਹੀਂ, ਸਗੋਂ ਇਸਦੀ ਪੂਰੀ ਤਰ੍ਹਾਂ ਪਾਲਣਾ ਕਰੇਗਾ। ਫ਼ੇਰ ਉਹ ਰਾਜਾ ਅਤੇ ਉਸ ਦੇ ਉੱਤਰਾਧਿਕਾਰੀ ਲੰਮੇ ਸਮੇਂ ਤੀਕ ਇਸਰਾਏਲ ਉੱਤੇ ਰਾਜ ਕਰਨਗੇ।

ਜਾਜਕਾਂ ਅਤੇ ਲੇਵੀਆਂ ਨੂੰ ਆਸਰਾ ਦੇਣਾ

18 “ਲੇਵੀ ਦੇ ਪਰਿਵਾਰ-ਸਮੂਹ ਨੂੰ ਇਸਰਾਏਲ ਵਿੱਚ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ। ਉਹ ਲੋਕ ਜਾਜਕਾਂ ਵਜੋਂ ਸੇਵਾ ਕਰਨਗੇ। ਉਹ ਆਪਣਾ ਜੀਵਨ ਨਿਰਬਾਹ ਉਨ੍ਹਾਂ ਬਲੀਆਂ ਦੇ ਭੋਜਨ ਰਾਹੀਂ ਕਰਨਗੇ ਜਿਨ੍ਹਾਂ ਨੂੰ ਅਗਨ ਉੱਤੇ ਪਕਾਇਆ ਜਾਂਦਾ ਹੈ ਅਤੇ ਯਹੋਵਾਹ ਨੂੰ ਭੇਟ ਕੀਤਾ ਜਾਂਦਾ ਹੈ। ਇਹ ਲੇਵੀ ਦੇ ਪਰਿਵਾਰ-ਸਮੂਹਾ ਦੇ ਲੋਕਾਂ ਦਾ ਹਿੱਸਾ ਹੈ। ਉਹ ਲੇਵੀ ਹੋਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਕੋਈ ਹਿੱਸਾ ਪ੍ਰਾਪਤ ਨਹੀਂ ਕਰਨਗੇ। ਲੇਵੀਆਂ ਦਾ ਹਿੱਸਾ ਖੁਦ ਯਹੋਵਾਹ ਹੈ ਜਿਵੇਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ।

“ਜਦੋਂ ਵੀ ਤੁਸੀਂ ਕਿਸੇ ਗਾਂ ਜਾਂ ਭੇਡ ਦੀ ਬਲੀ ਦਿਉ, ਤੁਹਾਨੂੰ ਜਾਜਕਾਂ ਨੂੰ ਇਹ ਹਿੱਸੇ ਦੇਣੇ ਚਾਹੀਦੇ ਹਨ: ਮੋਢਾ, ਦੋਵੇਂ ਗੱਲ੍ਹਾਂ, ਅਤੇ ਢਿੱਡ। ਤੁਹਾਨੂੰ ਜਾਜਕਾਂ ਨੂੰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਅਰਪਨ ਕਰਨਾ ਚਾਹੀਦਾ ਹੈ। ਤੁਹਾਨੂੰ ਉਨ੍ਹਾਂ ਨੂੰ ਆਪਣੇ ਅਨਾਜ, ਆਪਣੀ ਮੈਅ, ਆਪਣੇ ਤੇਲ ਦਾ ਪਹਿਲਾ ਹਿੱਸਾ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਭੇਡਾਂ ਤੋਂ ਲਾਹੀ ਉੱਨ ਦਾ ਪਹਿਲਾ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ। ਕਿਉਂਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਸਮੂਹ ਪਰਿਵਾਰ-ਸਮੂਹਾਂ ਵੱਲ ਦੇਖਿਆ ਅਤੇ ਲੇਵੀਆਂ ਦੇ ਉੱਤਰਾਧਿਕਾਰੀਆਂ ਨੂੰ ਜਾਜਕਾਂ ਵਜੋਂ ਆਪਣੀ ਸੇਵਾ ਲਈ ਹਮੇਸ਼ਾ ਵਾਸਤੇ ਚੁਣ ਲਿਆ।

“ਇਸਰਾਏਲ ਵਿੱਚ ਕਿਤੇ ਵੀ ਰਹਿਣ ਵਾਲਾ ਕੋਈ ਵੀ ਲੇਵੀ, ਆਪਣਾ ਘਰ ਛੱਡ ਕੇ ਯਹੋਵਾਹ ਦੇ ਖਾਸ ਸਥਾਨ ਉੱਤੇ ਆ ਸੱਕਦਾ ਹੈ। ਉਹ ਅਜਿਹਾ ਜਦੋਂ ਵੀ ਚਾਹੇ ਕਰ ਸੱਕਦਾ ਹੈ। ਅਤੇ ਇਹ ਲੇਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਨਾਮ ਉੱਤੇ ਸੇਵਾ ਕਰ ਸੱਕਦਾ ਹੈ, ਕਿਉਂ ਜੋ ਉਸ ਦੇ ਸਾਰੇ ਹੀ ਲੇਵੀ ਭਰਾ ਯਹੋਵਾਹ ਦੇ ਸਨਮੁੱਖ ਸੇਵਾ ਉੱਤੇ ਹਨ। ਉਸ ਲੇਵੀ ਨੂੰ ਉਸ ਹਿੱਸੇ ਤੋਂ ਇਲਾਵਾ ਜਿਹੜਾ ਉਸ ਦੇ ਪਰਿਵਾਰ ਨੂੰ ਆਮ-ਤੌਰ ਤੇ ਮਿਲਦਾ ਹੈ ਹੋਰਨਾਂ ਲੇਵੀਆਂ ਦੇ ਬਰਾਬਰ ਦਾ ਹਿੱਸਾ ਮਿਲੇਗਾ।

ਇਸਰਾਏਲ ਨੂੰ ਹੋਰਨਾ ਕੌਮਾਂ ਵਾਂਗ ਨਹੀਂ ਰਹਿਣਾ ਚਾਹੀਦਾ

“ਜਦੋਂ ਤੁਸੀਂ ਉਸ ਧਰਤੀ ਉੱਤੇ ਆਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤਾਂ ਉਨ੍ਹਾਂ ਭਿਆਨਕ ਗੱਲਾਂ ਨੂੰ ਨਾ ਸਿਖਣਾ ਜਿਹੜੀਆਂ ਉੱਥੇ ਹੋਰਨਾਂ ਕੌਮਾਂ ਦੇ ਲੋਕ ਕਰਦੇ ਹਨ। 10 ਆਪਣੇ ਪੁੱਤਰਾਂ ਧੀਆਂ ਨੂੰ ਆਪਣੀਆਂ ਜਗਵੇਦੀਆਂ ਉੱਤੇ ਸਾੜਕੇ ਬਲੀਆਂ ਨਹੀਂ ਚੜ੍ਹਾਉਣੀਆਂ। ਕਿਸੇ ਜੋਤਸ਼ੀ ਨੂੰ ਜਾਂ ਕਿਸੇ ਭੂਤ-ਮ੍ਰਿਤ ਜਾਂ ਸਿਆਣੇ ਨੂੰ ਪੁੱਛਕੇ ਇਹ ਜਾਨਣ ਦੀ ਕੋਸ਼ਿਸ਼ ਨਾ ਕਰਨਾ ਕਿ ਭਵਿੱਖ ਵਿੱਚ ਕੀ ਵਾਪਰੇਗਾ। 11 ਕਿਸੇ ਵੀ ਵਿਅਕਤੀ ਨੂੰ ਹੋਰਨਾ ਉੱਤੇ ਜਾਦੂ ਨਾ ਕਰਨ ਦਿਉ। ਕਿਸੇ ਨੂੰ ਵੀ ਮਦਦ ਲਈ ਭੂਤਾਂ ਜਾਂ ਆਤਮਿਆਂ ਦੀ ਸਲਾਹ ਨਾ ਲੈਣ ਦਿਉ ਜਾਂ ਮੁਰਦਾ ਵਿਅਕਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਨਾ ਕਰਨ ਦਿਉ। 12 ਯਹੋਵਾਹ, ਤੁਹਾਡਾ ਪਰਮੇਸ਼ੁਰ, ਜਿਉਣ ਦੇ ਇਸ ਭਿਆਨਕ ਢੰਗ ਕਾਰਣ ਹੀ ਹੋਰਨਾ ਕੌਮਾਂ ਨੂੰ ਤੁਹਾਡੇ ਇਸ ਦੇਸ਼ ਵਿੱਚੋਂ ਬਾਹਰ ਕੱਢ ਰਿਹਾ ਹੈ। 13 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੇ ਪ੍ਰਤੀ ਵਫ਼ਾਦਾਰ ਹੋਣਾ ਚਾਹੀਦਾ ਹੈ।

ਯਹੋਵਾਹ ਦਾ ਖਾਸ ਨਬੀ

14 “ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਹੋਰਨਾ ਕੌਮਾਂ ਦੇ ਲੋਕ ਉਨ੍ਹਾਂ ਲੋਕਾਂ ਨੂੰ ਸੁਣਦੇ ਹਨ ਜਿਹੜੇ ਜਾਦੂ ਦੀ ਵਰਤੋਂ ਕਰਦੇ ਹਨ ਅਤੇ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਹੋ ਜਿਹੀਆਂ ਗੱਲਾਂ ਨਹੀਂ ਕਰਨ ਦੇਵੇਗਾ। 15 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਵੱਲ ਇੱਕ ਨਬੀ ਭੇਜੇਗਾ। ਇਹ ਨਬੀ ਤੁਹਾਡੇ ਆਪਣੇ ਹੀ ਲੋਕਾਂ ਵਿੱਚੋਂ ਆਵੇਗਾ। ਉਹ ਮੇਰੇ ਵਰਗਾ ਹੋਵੇਗਾ। ਤੁਹਾਨੂੰ ਉਸ ਨਬੀ ਦੀ ਗੱਲ ਸੁਨਣੀ ਚਾਹੀਦੀ ਹੈ। 16 ਪਰਮੇਸ਼ੁਰ ਤੁਹਾਡੇ ਕੋਲ ਇਸ ਨਬੀ ਨੂੰ ਇਸ ਲਈ ਭੇਜੇਗਾ ਕਿਉਂਕਿ ਤੁਸੀਂ ਉਸ ਨੂੰ ਅਜਿਹਾ ਹੀ ਕਰਨ ਲਈ ਆਖਿਆ ਸੀ। ਜਦੋਂ ਤੁਸੀਂ ਹੇਰੋਬ ਪਰਬਤ ਵਿਖੇ ਇਕੱਠੇ ਹੋਏ ਸੀ, ਤੁਸੀਂ ਪਰਮੇਸ਼ੁਰ ਦੀ ਆਵਾਜ਼ ਅਤੇ ਉਸ ਅੱਗ ਤੋਂ ਭੈਭੀਤ ਸੀ ਜਿਹੜੀ ਤੁਸੀਂ ਪਰਬਤ ਉੱਤੇ ਦੇਖੀ ਸੀ। ਇਸ ਲਈ ਤੁਸੀਂ ਆਖਿਆ ਸੀ, ‘ਸਾਨੂੰ ਫ਼ੇਰ ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਵਾਜ਼ ਨਾ ਸੁਣਨ ਦੇਵੋ। ਸਾਨੂੰ ਉਹ ਮਹਾਨ ਅੱਗ ਨਾ ਦੇਖਣ ਦਿਉ ਨਹੀਂ ਤਾਂ ਅਸੀਂ ਮਰ ਜਾਵਾਂਗੇ।’

17 “ਯਹੋਵਾਹ ਨੇ ਮੈਨੂੰ ਆਖਿਆ, ‘ਜੋ ਚੀਜ਼ ਇਹ ਮੰਗਦੇ ਹਨ ਉਹ ਚੰਗੀ ਹੈ। 18 ਮੈਂ ਉਨ੍ਹਾਂ ਦੇ ਆਪਣੇ ਲੋਕਾਂ ਦਰਮਿਆਨੋ ਹੀ ਤੇਰੇ ਵਰਗਾ ਇੱਕ ਨਬੀ ਭੇਜਾਂਗਾ। ਮੈਂ ਉਸ ਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਸ ਨੇ ਤੁਹਾਨੂੰ ਦੱਸਣੀਆਂ ਅਤੇ ਉਹ ਲੋਕਾਂ ਨੂੰ ਉਹ ਸਭ ਕੁਝ ਦੱਸੇਗਾ ਜਿਸਦਾ ਮੈਂ ਹੁਕਮ ਦਿੱਤਾ। 19 ਇਹ ਨਬੀ ਮੇਰੀ ਥਾਵੇਂ ਗੱਲ ਕਰੇਗਾ। ਜੇਕਰ ਕੋਈ ਮੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੇਗਾ, ਜਦੋਂ ਉਹ ਬੋਲੇਗਾ ਉਸ ਨੂੰ ਮੈਨੂੰ ਜਵਾਬ ਦੇਣ ਪਵੇਗਾ।’

ਝੂਠੇ ਨਬੀਆਂ ਦੀ ਪਛਾਣ

20 “ਪਰ ਕੋਈ ਨਬੀ ਅਜਿਹੀ ਗੱਲ ਵੀ ਆਖ ਸੱਕਦਾ ਹੈ ਜਿਹੜੀ ਮੈਂ ਉਸ ਨੂੰ ਆਖਣ ਲਈ ਨਹੀਂ ਕਹੀ ਸੀ। ਅਤੇ ਉਹ ਇਹ ਵੀ ਆਖ ਸੱਕਦਾ ਹੈ ਕਿ ਉਹ ਮੇਰੇ ਵੱਲੋਂ ਬੋਲ ਰਿਹਾ ਹੈ। ਜੇ ਅਜਿਹਾ ਵਾਪਰੇ, ਤਾਂ ਉਸ ਨਬੀ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਇਹ ਵੀ ਕਿ, ਕੋਈ ਨਬੀ ਅਜਿਹਾ ਵੀ ਆਵੇ ਜਿਹੜਾ ਹੋਰਨਾ ਦੇਵਤਿਆਂ ਵੱਲੋਂ ਬੋਲੇ। ਉਸ ਨਬੀ ਨੂੰ ਵੀ ਮਾਰ ਮੁਕਾਉਣਾ ਚਾਹੀਦਾ ਹੈ। 21 ਸ਼ਾਇਦ ਤੁਸੀਂ ਸੋਚ ਰਹੇ ਹੋਵੋ, ‘ਅਸੀਂ ਇਹ ਕਿਵੇਂ ਜਾਣ ਸੱਕਦੇ ਹਾਂ ਕਿ ਕੋਈ ਨਬੀ ਕੁਝ ਆਖਦਾ ਹੈ ਉਹ ਯਹੋਵਾਹ ਵੱਲੋਂ ਨਹੀਂ ਹੈ?’ 22 ਜੇ ਕੋਈ ਨਬੀ ਇਹ ਆਖਦਾ ਹੈ ਕਿ ਉਹ ਯਹੋਵਾਹ ਵੱਲੋਂ ਬੋਲ ਰਿਹਾ ਹੈ, ਪਰ ਉਹ ਚੀਜ਼ ਨਹੀਂ ਵਾਪਰਦੀ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਸ ਨੂੰ ਯਹੋਵਾਹ ਨੇ ਨਹੀਂ ਆਖਿਆ। ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਹ ਨਬੀ ਆਪਣੇ ਹੀ ਵਿੱਚਾਰਾ ਦੀ ਗੱਲ ਕਰ ਰਿਹਾ ਸੀ। ਤੁਹਾਨੂੰ ਉਸ ਕੋਲੋਂ ਡਰਨ ਦੀ ਲੋੜ ਨਹੀਂ।

ਸੁਰੱਖਿਆ ਦੇ ਸ਼ਹਿਰ

19 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਧਰਤੀ ਦੇ ਰਿਹਾ ਹੈ ਜਿਹੜੀ ਹੋਰਨਾ ਕੌਮਾਂ ਦੀ ਹੈ। ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਤੁਸੀਂ ਉਸ ਥਾਂ ਰਹੋਂਗੇ ਜਿੱਥੇ ਉਹ ਲੋਕ ਰਹਿੰਦੇ ਸਨ। ਤੁਸੀਂ ਉਨ੍ਹਾਂ ਦੇ ਸ਼ਹਿਰਾਂ ਅਤੇ ਮਕਾਨਾ ਉੱਤੇ ਕਬਜ਼ਾ ਕਰ ਲਵੋਂਗੇ। ਜਦੋਂ ਅਜਿਹਾ ਵਾਪਰੇ, 2-3 ਤੁਹਾਨੂੰ ਉਸ ਧਰਤੀ ਨੂੰ ਤਿੰਨ ਹਿਸਿਆਂ ਵਿੱਚ ਵੰਡ ਲੈਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਹਰ ਹਿੱਸੇ ਵਿੱਚ ਇੱਕ ਅਜਿਹਾ ਸ਼ਹਿਰ ਚੁਣ ਲੈਣਾ ਚਾਹੀਦਾ ਹੈ ਜਿਹੜਾ ਉਸ ਇਲਾਕੇ ਵਿੱਚ ਹਰ ਕਿਸੇ ਦੇ ਨੇੜੇ ਹੋਵੇ। ਅਤੇ ਤੁਹਾਨੂੰ ਉਨ੍ਹਾਂ ਸ਼ਹਿਰਾਂ ਲਈ ਸੜਕਾਂ ਤਿਆਰ ਕਰਨੀਆਂ ਚਾਹੀਦੀਆਂ ਹਨ। ਤਾਂ ਜੋ ਕੋਈ ਵੀ ਬੰਦਾ ਜਿਹੜਾ ਕਿਸੇ ਦਾ ਕਤਲ ਕਰ ਦਿੰਦਾ ਹੈ ਉਸ ਸ਼ਹਿਰ ਵੱਲ ਸੁਰੱਖਿਆ ਲਈ ਭੱਜ ਜਾਵੇ।

“ਉਸ ਬੰਦੇ ਲਈ, ਜਿਹੜਾ ਕਿਸੇ ਨੂੰ ਮਾਰ ਦਿੰਦਾ ਹੈ ਅਤੇ ਸੁਰੱਖਿਆ ਲਈ ਉਨ੍ਹਾਂ ਤਿੰਨ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਚੱਲਾ ਜਾਂਦਾ ਹੈ, ਇੱਕ ਅਸੂਲ ਹੈ: ਇਹ ਜ਼ਰੂਰੀ ਹੈ ਕਿ ਉਹ ਅਜਿਹਾ ਬੰਦਾ ਹੋਣਾ ਚਾਹੀਦਾ ਹੈ ਜਿਸਨੇ ਦੁਰਘਟਨਾ ਕਾਰਣ ਕਿਸੇ ਦੂਸਰੇ ਬੰਦੇ ਨੂੰ ਮਾਰਿਆ ਹੋਵੇ। ਇਹ ਜ਼ਰੂਰੀ ਹੈ ਕਿ ਜਿਸ ਬੰਦੇ ਨੂੰ ਉਸ ਨੇ ਮਾਰਿਆ ਉਹ ਉਸ ਨੂੰ ਨਫ਼ਰਤ ਨਾ ਕਰਦਾ ਹੋਵੇ। ਇੱਕ ਮਿਸਾਲ ਹੈ: ਕੋਈ ਬੰਦਾ ਜੰਗਲ ਵਿੱਚ ਲੱਕੜਾਂ ਨੂੰ ਕੱਟਣ ਲਈ ਕਿਸੇ ਹੋਰ ਬੰਦੇ ਨਾਲ ਜਾਂਦਾ ਹੈ, ਉਹ ਬੰਦਾ ਰੁੱਖ ਨੂੰ ਕੱਟਣ ਲਈ ਕੁਹਾੜੀ ਦਾ ਵਾਰ ਕਰਦਾ ਹੈ, ਪਰ ਕੁਹਾੜੀ ਦਾ ਫ਼ਲ੍ਹ ਹੱਥੇ ਨਾਲੋਂ ਵੱਖ ਹੋ ਜਾਂਦਾ ਹੈ। ਕੁਹਾੜੀ ਦਾ ਫ਼ਲ੍ਹ ਦੂਸਰੇ ਬੰਦੇ ਨੂੰ ਵੱਜ ਜਾਂਦਾ ਹੈ ਅਤੇ ਉਸ ਨੂੰ ਮਾਰ ਦਿੰਦਾ ਹੈ। ਉਹ ਬੰਦਾ ਜਿਸਨੇ ਕੁਹਾੜੀ ਉਗਰਾਹੀ ਸੀ ਸੁਰੱਖਿਆ ਲਈ ਉਨ੍ਹਾਂ ਤਿੰਨਾਂ ਸ਼ਹਿਰਾਂ ਵਿੱਚੋਂ ਕਿਸੇ ਵਿੱਚ ਭੱਜਕੇ ਜਾ ਸੱਕਦਾ ਹੈ। ਪਰ ਜੇ ਸ਼ਹਿਰ ਬਹੁਤ ਦੂਰ ਹੋਵੇਗਾ ਤਾਂ ਉਹ ਉੱਥੇ ਤੇਜ਼ੀ ਨਾਲ ਭੱਜਕੇ ਨਹੀ ਜਾ ਸੱਕੇਗਾ। ਹੋ ਸੱਕਦਾ ਹੈ ਕਿ ਉਸ ਕੋਲੋਂ ਮਾਰੇ ਗਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਦੇ ਪਿੱਛੇ ਭੱਜਕੇ ਉਸ ਨੂੰ ਸ਼ਹਿਰ ਪਹੁੰਚਣ ਤੋਂ ਪਹਿਲਾਂ ਹੀ ਫ਼ੜ ਲਵੇ। ਸ਼ਾਇਦ ਉਹ ਨਜ਼ਦੀਕੀ ਰਿਸ਼ਤੇਦਾਰ ਬਹੁਤ ਗੁੱਸੇ ਵਿੱਚ ਹੋਵੇ ਤੇ ਉਸ ਬੰਦੇ ਨੂੰ ਮਾਰ ਦੇਵੇ। ਪਰ ਉਹ ਬੰਦਾ ਮੌਤ ਦਾ ਅਧਿਕਾਰੀ ਨਹੀਂ ਸੀ। ਉਸ ਕੋਲੋਂ ਜਿਹੜਾ ਬੰਦਾ ਮਰਿਆ ਸੀ ਉਹ ਉਸ ਨੂੰ ਨਫ਼ਰਤ ਨਹੀਂ ਕਰਦਾ ਸੀ। ਇਸ ਲਈ, ਮੈਂ ਤੁਹਾਨੂੰ ਤਿੰਨ ਖਾਸ ਸ਼ਹਿਰਾਂ ਦੀ ਚੋਣ ਕਰਨ ਲਈ ਆਖ ਰਿਹਾ ਹਾਂ।

“ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ ਨੂੰ ਇਹ ਇਕਰਾਰ ਦਿੱਤਾ ਸੀ ਕਿ ਉਹ ਤੁਹਾਡੀ ਧਰਤੀ ਨੂੰ ਵੱਡੇਰਾ ਕਰੇਗਾ। ਉਹ ਤੁਹਾਨੂੰ ਉਹ ਸਾਰੀ ਧਰਤੀ ਦੇਵੇਗਾ ਜਿਸਦਾ ਉਸ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਉਹ ਅਜਿਹਾ ਹੀ ਕਰੇਗਾ ਜੇ ਤੁਸੀਂ ਪੂਰੀ ਤਰ੍ਹਾਂ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕਰੋਂਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ-ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋਂਗੇ ਅਤੇ ਹਮੇਸ਼ਾ ਉਸੇ ਤਰ੍ਹਾਂ ਜੀਵੋਂਗੇ ਜਿਸ ਤਰ੍ਹਾਂ ਉਹ ਚਾਹੁੰਦਾ ਹੈ। ਫ਼ੇਰ, ਜਦੋਂ ਯਹੋਵਾਹ ਤੁਹਾਡੀ ਧਰਤੀ ਨੂੰ ਵੱਡੇਰਾ ਕਰੇਗਾ, ਤਾ ਤੁਹਾਨੂੰ ਤਿੰਨ ਹੋਰ ਸੁਰੱਖਿਆ ਸ਼ਹਿਰਾਂ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਪਹਿਲੇ ਤਿੰਨਾ ਸ਼ਹਿਰਾਂ ਵਿੱਚ ਸ਼ਾਮਿਲ ਕਰ ਦੇਣਾ ਚਾਹੀਦਾ ਹੈ। 10 ਤਾਂ ਫ਼ੇਰ ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਬੇਗੁਨਾਹ ਲੋਕਾਂ ਦਾ ਕਤਲ ਨਹੀਂ ਹੋਵੇਗਾ। ਅਤੇ ਤੁਸੀਂ ਇਨ੍ਹਾਂ ਮੌਤਾਂ ਦੇ ਦੋਸ਼ੀ ਨਹੀਂ ਹੋਵੋਂਗੇ।

11 “ਪਰ ਹੋ ਸੱਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਨਫ਼ਰਤ ਕਰਦਾ ਹੋਵੇ। ਸ਼ਾਇਦ ਉਹ ਬੰਦਾ ਉਸ ਬੰਦੇ ਨੂੰ ਮਾਰਨ ਲਈ ਛੁਪਕੇ ਉਡੀਕ ਕਰ ਰਿਹਾ ਹੋਵੇ, ਜਿਸ ਨੂੰ ਉਹ ਨਫ਼ਰਤ ਕਰਦਾ ਹੈ। ਸ਼ਾਇਦ ਉਹ ਉਸ ਬੰਦੇ ਨੂੰ ਮਾਰ ਦੇਵੇ ਅਤੇ ਫ਼ੇਰ ਉਨ੍ਹਾਂ ਸੁਰੱਖਿਆ ਦੇ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਵੜ ਜਾਵੇ। 12 ਜੇ ਅਜਿਹੀ ਗੱਲ ਵਾਪਰੇ, ਤਾਂ ਉਸ ਬੰਦੇ ਦੇ ਜੱਦੀ ਕਸਬੇ ਦੇ ਬਜ਼ੁਰਗਾਂ ਨੂੰ ਕੋਈ ਬੰਦਾ ਭੇਜਕੇ ਉਸ ਨੂੰ ਸੁਰੱਖਿਆ ਦੇ ਸ਼ਹਿਰ ਵਿੱਚੋਂ ਵਾਪਸ ਲਿਆਉਣਾ ਚਾਹੀਦਾ ਹੈ। ਉਨ੍ਹਾਂ ਆਗੂਆਂ ਨੂੰ ਉਹ ਬੰਦਾ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਕਾਤਲ ਨੂੰ ਅਵੱਸ਼ ਮਰਨਾ ਚਾਹੀਦਾ ਹੈ। 13 ਤੁਹਾਨੂੰ ਉਸ ਲਈ ਅਫ਼ਸੋਸ ਨਹੀਂ ਕਰਨਾ ਚਾਹੀਦਾ ਹੈ। ਉਹ ਕਿਸੇ ਬੇਗੁਨਾਹ ਦੇ ਕਤਲ ਦਾ ਦੋਸ਼ੀ ਸੀ। ਤੁਹਾਨੂੰ ਚਾਹੀਦਾ ਹੈ ਕਿ ਇਸ ਦੋਸ਼ ਨੂੰ ਇਸਰਾਏਲ ਤੋਂ ਦੂਰ ਕਰ ਦਿਉ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ।

ਮਾਲਕੀ ਦੀਆਂ ਹੱਦ ਬੰਦੀਆਂ

14 “ਤੁਹਾਨੂੰ ਆਪਣੇ ਗੁਆਂਢੀ ਦੇ ਵਲਗਣ ਦੇ ਪੱਥਰਾਂ ਨੂੰ ਨਹੀਂ ਹਟਾਉਣਾ ਚਾਹੀਦਾ। ਅਤੀਤ ਵਿੱਚ, ਲੋਕਾਂ ਨੇ ਆਪਣੀ ਜ਼ਮੀਨ ਦੀਆਂ ਸੀਮਾਵਾਂ ਉੱਤੇ ਨਿਸ਼ਾਨ ਲਾਉਣ ਲਈ ਇਹ ਪੱਥਰ ਪਾਏ ਸਨ। ਇਹ ਪੱਥਰ ਉਸ ਧਰਤੀ ਦੀ ਨਿਸ਼ਾਨਦੇਹੀ ਕਰਦੇ ਹਨ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਸੀ।

ਗਵਾਹ

15 “ਜੇਕਰ ਕੋਈ ਆਦਮੀ ਕਿਸੇ ਗਲਤੀ ਜਾਂ ਪਾਪ ਦਾ ਦੋਸ਼ੀ ਹੋਵੇ, ਜੋ ਉਸ ਨੇ ਕੀਤਾ ਹੋਵੇ, ਤਾਂ ਇੱਕ ਗਵਾਹ ਕਾਫ਼ੀ ਨਹੀਂ ਹੋਵੇਗਾ ਇਹ ਸਾਬਤ ਕਰਨ ਲਈ ਦੋ ਜਾਂ ਤਿੰਨ ਗਵਾਹ ਹੋਣੇ ਚਾਹੀਦੇ ਹਨ।

16 “ਇੱਕ ਗਵਾਹ ਦੂਸਰੇ ਵਿਅਕਤੀ ਨੂੰ ਝੂਠ ਬੋਲਕੇ ਅਤੇ ਇਹ ਆਖਕੇ ਦੁੱਖ ਪਹੁੰਚਾਉਣ ਦੀ ਕੋਸ਼ਿਸ਼ ਕਰ ਸੱਕਦਾ ਹੈ ਕਿ ਇਸ ਵਿਅਕਤੀ ਨੇ ਗਲਤੀ ਕੀਤੀ ਹੈ। 17 ਜੇ ਅਜਿਹਾ ਵਾਪਰੇ, ਇਨ੍ਹਾਂ ਲੋਕਾਂ ਨੂੰ ਯਹੋਵਾਹ ਦੇ ਅੱਗੇ ਖੜ੍ਹੇ ਹੋਕੇ ਉੱਥੇ ਡਿਉਟੀ ਕਰ ਰਹੇ ਨਿਆਂਕਾਰਾਂ ਅਤੇ ਜਾਜਕਾਂ ਤੋਂ ਨਿਆਂ ਪ੍ਰਾਪਤ ਕਰਨਾ ਚਾਹੀਦਾ ਹੈ। 18 ਨਿਆਂਕਾਰਾਂ ਨੂੰ ਧਿਆਨ ਨਾਲ ਸਵਾਲ ਪੁੱਛਣੇ ਚਾਹੀਦੇ ਹਨ ਅਤੇ ਜੇਕਰ ਗਵਾਹ ਨੇ ਝੂਠ ਬੋਲਿਆ ਹੋਵੇ, 19 ਤਾਂ ਤੁਹਾਨੂੰ ਉਸ ਨੂੰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਸ ਬੰਦੇ ਨਾਲ ਉਹੀ ਸਲੂਕ ਕਰਨਾ ਚਾਹੀਦਾ ਹੈ ਜਿਹੋ ਜਿਹਾ ਉਹ ਕਿਸੇ ਹੋਰ ਦੇ ਖਿਲਾਫ਼ ਕਰਨਾ ਚਾਹੁੰਦਾ ਸੀ। ਇਸ ਤਰ੍ਹਾਂ ਨਾਲ ਤੁਸੀਂ ਆਪਣੇ ਸਮੂਹ ਵਿੱਚੋਂ ਬਦੀ ਨੂੰ ਖਤਮ ਕਰ ਦਿਉਂਗੇ। 20 ਹੋਰ ਲੋਕੀ ਇਸ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਅਤੇ ਉਹ ਲੋਕ ਇਹੋ ਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ।

21 “ਸਜ਼ਾ ਜ਼ੁਰਮ ਜਿੰਨੀ ਹੀ ਸਖ਼ਤ ਹੋਣੀ ਚਾਹੀਦੀ ਹੈ। ਉਸ ਵਿਅਕਤੀ ਨੂੰ ਸਜ਼ਾ ਦੇਣ ਲੱਗਿਆ ਬੁੱਰਾ ਮਹਿਸੂਸ ਨਾ ਕਰੋ ਜਿਸਨੇ ਜ਼ੁਰਮ ਕੀਤਾ ਹੋਵੇ। ਜੇ ਕੋਈ ਬੰਦਾ ਜਾਨ ਲੈਂਦਾ, ਉਸ ਨੂੰ ਇਸਦੇ ਬਦਲੇ ਆਪਣੀ ਜਾਨ ਦੇਣੀ ਚਾਹੀਦੀ ਹੈ। ਅਸੂਲ ਇਹ ਹੈ: ਅੱਖ ਬਦਲੇ ਅੱਖ, ਦੰਦ ਬਦਲੇ ਦੰਦ, ਹੱਥ ਬਦਲੇ ਹੱਥ ਅਤੇ ਪੈਰ ਬਦਲੇ ਪੈਰ।

ਜੰਗ ਅਤੇ ਅਸੂਲ

20 “ਜਦੋਂ ਤੁਸੀਂ ਆਪਣੇ ਦੁਸ਼ਮਣ ਦੇ ਵਿਰੁੱਧ ਲੜਾਈ ਕਰਨ ਲਈ ਜਾਵੋ, ਅਤੇ ਤੁਸੀਂ ਆਪਣੇ ਨਾਲੋਂ ਵੱਧੇਰੇ ਆਦਮੀਆਂ, ਘੋੜਿਆਂ ਅਤੇ ਰੱਥਾਂ ਨੂੰ ਵੇਖੋ, ਤੁਹਾਨੂੰ ਉਨ੍ਹਾਂ ਕੋਲੋਂ ਡਰਨਾ ਨਹੀਂ ਚਾਹੀਦਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ-ਜੋ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ, ਤੁਹਾਡੇ ਨਾਲ ਹੈ।

“ਜੰਗ ਵਿੱਚ ਜਾਣ ਤੋਂ ਪਹਿਲਾਂ, ਜਾਜਕ ਨੂੰ ਸਿਪਾਹੀਆਂ ਕੋਲ ਜਾਕੇ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ। ਜਾਜਕ ਆਖੇਗਾ, ‘ਇਸਰਾਏਲ ਦੇ ਲੋਕੋ, ਮੇਰੀ ਗੱਲ ਸੁਣੋ! ਅੱਜ ਤੁਸੀਂ ਆਪਣੇ ਦੁਸ਼ਮਣ ਨਾਲ ਲੜਨ ਲਈ ਜਾ ਰਹੇ ਹੋ। ਆਪਣਾ ਹੌਂਸਲਾ ਨਹੀਂ ਹਾਰਨਾ। ਆਤੰਕਿਤ ਨਹੀਂ ਹੋਣਾ! ਆਪਣੇ ਦੁਸ਼ਮਣ ਤੋਂ ਡਰਨਾ ਨਹੀਂ! ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੈ। ਉਹ ਤੁਹਾਡੀ ਦੁਸ਼ਮਣਾ ਨਾਲ ਲੜਾਈ ਵਿੱਚ ਸਹਾਇਤਾ ਕਰੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਜਿੱਤਣ ਵਿੱਚ ਸਹਾਇਤਾ ਕਰੇਗਾ।’

“ਉਹ ਅਧਿਕਾਰੀ ਸਿਪਾਹੀਆਂ ਨੂੰ ਆਖਣਗੇ, ‘ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਨੇ ਨਵਾਂ ਘਰ ਬਣਾਇਆ ਹੋਵੇ ਪਰ ਇਸ ਨੂੰ ਹਾਲੇ ਤੱਕ ਸਮਰਪਿਤ ਨਾ ਕੀਤਾ ਹੋਵੇ? ਉਸ ਬੰਦੇ ਨੂੰ ਘਰ ਵਾਪਸ ਚੱਲੇ ਜਾਣਾ ਚਾਹੀਦਾ। ਜੇਕਰ ਉਹ ਜੰਗ ਵਿੱਚ ਮਾਰਿਆ ਗਿਆ ਫ਼ੇਰ ਹੋ ਸੱਕਦਾ ਕਿ ਕੋਈ ਹੋਰ ਬੰਦਾ ਉਸ ਬੰਦੇ ਦੇ ਘਰ ਨੂੰ ਸਮਰਪਿਤ ਕਰੇਗਾ। ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਨੇ ਅੰਗੂਰਾਂ ਦਾ ਬਾਗ ਲਾਇਆ ਹੋਵੇ ਪਰ ਹਾਲੇ ਤੀਕ ਅੰਗੂਰਾਂ ਦੀ ਫ਼ਸਲ ਨਾ ਲਾਈ ਹੋਵੇ? ਉਸ ਬੰਦੇ ਨੂੰ ਘਰ ਚੱਲੇ ਜਾਣਾ ਚਾਹੀਦਾ ਹੈ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਜਾਂਦਾ ਹੈ ਤਾਂ ਕੋਈ ਹੋਰ ਬੰਦਾ ਉਸ ਦੇ ਖੇਤ ਦੇ ਫ਼ਲਾਂ ਦਾ ਆਨੰਦ ਮਾਣੇਗਾ। ਕੀ ਕੋਈ ਅਜਿਹਾ ਬੰਦਾ ਵੀ ਹੈ ਜਿਸਦੀ ਮੰਗਣੀ ਹੋਈ ਹੈ ਪਰ ਵਿਆਹ ਨਹੀਂ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਗਿਆ ਤਾਂ ਕੋਈ ਹੋਰ ਬੰਦਾ ਉਸਦੀ ਮੰਗ ਨੂੰ ਵਿਆਹ ਲਵੇਗਾ।’

“ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨੂੰ ਇਹ ਵੀ ਆਖਣਾ ਚਾਹੀਦਾ, ‘ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਦਾ ਹੌਂਸਲਾ ਟੁੱਟ ਗਿਆ ਹੋਵੇ ਅਤੇ ਡਰ ਗਿਆ ਹੈ? ਉਸ ਨੂੰ ਘਰ ਵਾਪਸ ਚੱਲਿਆ ਜਾਣਾ ਚਾਹੀਦਾ। ਫ਼ੇਰ ਉਹ ਹੋਰਨਾ ਸਿਪਾਹੀਆਂ ਨੂੰ ਡਰਾਉਣ ਦਾ ਕਾਰਣ ਨਹੀਂ ਬਣੇਗਾ।’ ਫ਼ੇਰ, ਜਦੋਂ ਅਧਿਕਾਰੀ ਫ਼ੌਜ ਨਾਲ ਗੱਲ ਕਰ ਹਟਣ ਤਾਂ ਉਨ੍ਹਾਂ ਨੂੰ ਸਿਪਾਹੀਆਂ ਦੀ ਅਗਵਾਈ ਲਈ ਕਪਤਾਨ ਚੁਨਣੇ ਚਾਹੀਦੇ ਹਨ।

10 “ਜਦੋਂ ਤੁਸੀਂ ਕਿਸੇ ਸ਼ਹਿਰ ਉੱਤੇ ਹਮਲਾ ਕਰਨ ਜਾਂਦੇ ਹੋ, ਤਾਂ ਤੁਹਾਨੂੰ ਸਭ ਤੋਂ ਪਹਿਲਾਂ ਉੱਥੋਂ ਦੇ ਲੋਕਾਂ ਨੂੰ ਅਮਨ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ। 11 ਜੇ ਉਹ ਤੁਹਾਡੀ ਪੇਸ਼ਕਸ਼ ਨੂੰ ਪ੍ਰਵਾਨ ਕਰ ਲੈਣ ਅਤੇ ਆਪਣੇ ਦਰਵਾਜ਼ੇ ਖੋਲ੍ਹ ਦੇਣ ਤਾਂ ਉਸ ਸ਼ਹਿਰ ਦੇ ਸਾਰੇ ਲੋਕ ਤੁਹਾਡੇ ਗੁਲਾਮ ਬਣ ਜਾਣਗੇ ਅਤੇ ਤੁਹਾਡੇ ਲਈ ਕੰਮ ਕਰਨ ਲਈ ਮਜ਼ਬੂਰ ਹੋਣਗੇ। 12 ਪਰ ਜੇ ਉਹ ਸ਼ਹਿਰ ਤੁਹਾਡੇ ਨਾਲ ਸ਼ਾਤੀ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਤੁਹਾਡੇ ਖਿਲਾਫ਼ ਲੜਾਈ ਕਰਦਾ ਹੈ ਤਾਂ ਤੁਹਾਨੂੰ ਉਸ ਸ਼ਹਿਰ ਨੂੰ ਘੇਰਾ ਪਾ ਲੈਣਾ ਚਾਹੀਦਾ ਹੈ। 13 ਅਤੇ ਜਦੋਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਸ਼ਹਿਰ ਉੱਤੇ ਕਬਜ਼ਾ ਕਰ ਲੈਣ ਦੇਵੇ ਤਾਂ ਤੁਹਾਨੂੰ ਉਸ ਸ਼ਹਿਰ ਦੇ ਸਾਰੇ ਆਦਮੀ ਮਾਰ ਦੇਣੇ ਚਾਹੀਦੇ ਹਨ। 14 ਪਰ ਤੁਸੀਂ ਔਰਤਾਂ, ਬੱਚਿਆਂ, ਗਾਵਾਂ ਅਤੇ ਸ਼ਹਿਰ ਦੀ ਹੋਰ ਹਰ ਸ਼ੈਅ ਨੂੰ ਆਪਣੇ ਕਬਜ਼ੇ ਵਿੱਚ ਲੈ ਸੱਕਦੇ ਹੋ। ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਕਰ ਸੱਕਦੇ ਹੋ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇਹ ਚੀਜ਼ਾਂ ਦਿੱਤੀਆਂ ਹਨ। 15 ਇਹੀ ਗੱਲ ਹੈ ਜਿਹੜੀ ਤੁਹਾਨੂੰ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਨੀ ਚਾਹੀਦੀ ਹੈ ਜਿਹੜੇ ਤੁਹਾਡੇ ਕੋਲੋਂ ਬਹੁਤ ਦੂਰ ਹਨ-ਉਹ ਸ਼ਹਿਰ ਜਿਹੜੇ ਉਸ ਧਰਤੀ ਉੱਤੇ ਨਹੀਂ ਹਨ ਜਿੱਥੇ ਤੁਸੀਂ ਰਹੋਗੇ।

16 “ਪਰ ਜਦੋਂ ਤੁਸੀਂ ਉਸ ਧਰਤੀ ਦੇ ਸ਼ਹਿਰਾਂ ਉੱਪਰ ਕਬਜ਼ਾ ਕਰੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤੁਹਾਨੂੰ ਹਰੇਕ ਨੂੰ ਮਾਰ ਦੇਣਾ ਚਾਹੀਦਾ ਹੈ। 17 ਤੁਹਾਨੂੰ ਸਾਰੇ ਲੋਕਾਂ-ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ-ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ ਹੈ। 18 ਕਿਉਂਕਿ ਫ਼ੇਰ ਉਹ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਖਿਲਾਫ਼ ਗੁਨਾਹ ਕਰਨ ਲਈ ਨਹੀਂ ਉਕਸਾ ਸੱਕਣਗੇ। ਉਹ ਤੁਹਾਨੂੰ ਉਹੋ ਜਿਹੀਆਂ ਭਿਆਨਕ ਗੱਲਾਂ ਦੀ ਸਿੱਖਿਆ ਨਹੀਂ ਦੇ ਸੱਕਣਗੇ ਜਿਹੜੀਆਂ ਉਹ ਆਪਣੇ ਦੇਵਤਿਆਂ ਦੀ ਉਪਾਸਨਾ ਕਰਨ ਵੇਲੇ ਕਰਦੇ ਹਨ।

19 “ਜਦੋਂ ਤੁਸੀਂ ਕਿਸੇ ਸ਼ਹਿਰ ਦੇ ਖਿਲਾਫ਼ ਜੰਗ ਕਰ ਰਹੇ ਹੋ, ਹੋ ਸੱਕਦਾ ਹੈ ਤੁਹਾਨੂੰ ਲੰਮੇ ਸਮੇਂ ਤੱਕ ਉਸ ਸ਼ਹਿਰ ਨੂੰ ਘੇਰਾ ਪਾਉਣਾ ਪਵੇ। ਤੁਹਾਨੂੰ ਸ਼ਹਿਰ ਦੇ ਆਲੇ-ਦੁਆਲੇ ਦੇ ਫ਼ਲਦਾਰ ਰੁੱਖਾਂ ਨੂੰ ਨਹੀਂ ਕੱਟਣਾ ਚਾਹੀਦਾ। ਤੁਸੀਂ ਇਨ੍ਹਾਂ ਰੁੱਖਾਂ ਦੇ ਫ਼ਲ ਖਾ ਸੱਕਦੇ ਹੋ ਪਰ ਤੁਹਾਨੂੰ ਇਨ੍ਹਾਂ ਨੂੰ ਕੱਟਣਾ ਨਹੀਂ ਚਾਹੀਦਾ। ਇਹ ਰੁੱਖ ਦੁਸ਼ਮਣ ਨਹੀਂ ਹਨ, ਇਸ ਲਈ ਇਨ੍ਹਾਂ ਦੇ ਖਿਲਾਫ਼ ਜੰਗ ਨਾ ਕਰੋ! 20 ਪਰ ਤੁਸੀਂ ਉਨ੍ਹਾਂ ਰੁੱਖਾਂ ਨੂੰ ਕੱਟ ਸੱਕਦੇ ਹੋ ਜਿਨ੍ਹਾਂ ਦਾ ਤੁਹਾਨੂੰ ਇਹ ਪਤਾ ਹੈ ਕਿ ਉਹ ਫ਼ਲਦਾਰ ਨਹੀਂ ਹਨ। ਤੁਸੀਂ ਇਨ੍ਹਾਂ ਰੁੱਖਾਂ ਦੀ ਵਰਤੋਂ, ਉਸ ਸ਼ਹਿਰ ਦੇ ਲੋਕਾਂ ਨਾਲ ਜੰਗ ਕਰਨ ਲਈ ਹਥਿਆਰ ਬਣਾਕੇ, ਕਰ ਸੱਕਦੇ ਹੋ, ਤੁਸੀਂ ਓਨਾ ਚਿਰ ਤੱਕ ਉਨ੍ਹਾਂ ਦੀ ਵਰਤੋਂ ਕਰ ਸੱਕਦੇ ਹੋ ਜਿੰਨਾ ਚਿਰ ਤੱਕ ਕਿ ਉਹ ਸ਼ਹਿਰ ਜਿੱਤਿਆ ਨਹੀਂ ਜਾਂਦਾ।

ਜੇ ਕੋਈ ਬੰਦਾ ਕਤਲ ਕੀਤਾ ਹੋਇਆ ਨਜ਼ਰ ਆਉਂਦਾ ਹੈ

21 “ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕੋਈ ਬੰਦਾ ਖੇਤਾਂ ਵਿੱਚ ਕਤਲ ਹੋਇਆ ਮਿਲ ਸੱਕਦਾ ਹੈ। ਪਰ ਕੋਈ ਨਹੀਂ ਜਾਣਦਾ ਕਿ ਉਸ ਨੂੰ ਕਿਸਨੇ ਕਤਲ ਕੀਤਾ ਹੈ। ਤਦ ਤੁਹਾਡੇ ਆਗੂਆਂ ਅਤੇ ਨਿਆਂਕਾਰਾ ਨੂੰ ਬਾਹਰ ਆਕੇ ਲਾਸ਼ ਦੇ ਦੁਆਲੇ ਦੇ ਨਗਰਾਂ ਦੀ ਦੂਰੀ ਮਾਪਣੀ ਚਾਹੀਦੀ ਹੈ। ਜਦੋਂ ਤੁਹਾਨੂੰ ਪਤਾ ਚੱਲ ਜਾਵੇ ਕਿ ਕਿਹੜਾ ਸ਼ਹਿਰ ਮੁਰਦਾ ਬੰਦੇ ਦੇ ਸਭ ਤੋਂ ਨੇੜੇ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ ਆਪਣੇ ਵੱਗ ਵਿੱਚੋਂ ਕੋਈ ਗਾਂ ਲਿਆਉਣੀ ਚਾਹੀਦੀ ਹੈ। ਇਹ ਅਜਿਹੀ ਗਾਂ ਹੋਣੀ ਚਾਹੀਦੀ ਹੈ ਜਿਹੜੀ ਕਦੇ ਸੂਈ ਨਾ ਹੋਵੇ। ਅਤੇ ਇਸ ਗਾਂ ਨੂੰ ਕੰਮ ਲਈ ਵੀ ਕਦੇ ਵਰਤਿਆ ਨਾ ਗਿਆ ਹੋਵੇ। ਉਸ ਨਗਰ ਦੇ ਆਗੂਆਂ ਨੂੰ ਉਹ ਗਾਂ ਵਗਦੇ ਪਾਣੀ ਦੀ ਵਾਦੀ ਵਿੱਚ ਲਿਆਉਣੀ ਚਾਹੀਦੀ ਹੈ। ਇਹ ਉਹ ਵਾਦੀ ਹੋਣੀ ਚਾਹੀਦੀ ਹੈ ਜਿਹੜੀ ਕਦੇ ਵਾਹੀ ਨਾ ਗਈ ਹੋਵੇ ਜਾਂ ਜਿਸ ਵਿੱਚ ਕੁਝ ਬੀਜਿਆ ਨਾ ਗਿਆ ਹੋਵੇ। ਫ਼ੇਰ ਆਗੂਆਂ ਨੂੰ ਉਸ ਜਗ਼੍ਹਾ ਅਤੇ ਗਾਂ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ। ਲੇਵੀਆਂ ਦੇ ਉੱਤਰਾਧਿਕਾਰੀਆਂ, ਜਾਜਕਾਂ ਨੂੰ ਵੀ ਉੱਥੇ ਜਾਣਾ ਚਾਹੀਦਾ ਹੈ। (ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਜਾਜਕਾਂ ਨੂੰ ਆਪਣੀ ਸੇਵਾ ਵਾਸਤੇ ਅਤੇ ਆਪਣੇ ਨਾਮ ਤੇ ਲੋਕਾਂ ਨੂੰ ਅਸੀਸ ਦੇਣ ਵਾਸਤੇ ਚੁਣਿਆ ਹੈ। ਇਹ ਜਾਜਕ ਇਸ ਗੱਲ ਦਾ ਨਿਆਂ ਕਰਨਗੇ ਕਿ, ਹਰ ਉਸ ਝਗੜ੍ਹੇ ਵਿੱਚ, ਜਿਸ ਵਿੱਚ ਕੋਈ ਜ਼ਖਮੀ ਹੋ ਜਾਵੇ, ਕਿਹੜਾ ਸਹੀ ਹੈ।) ਲਾਸ਼ ਦੇ ਨਜ਼ਦੀਕੀ ਨਗਰਾਂ ਦੇ ਸਾਰੇ ਆਗੂਆਂ ਨੂੰ ਉਸ ਗਾਂ ਉੱਤੇ ਆਪਣੇ ਹੱਥ ਧੋਣੇ ਚਾਹੀਦੇ ਹਨ, ਜਿਸਦੀ ਗਰਦਨ ਉਸ ਵਾਦੀ ਵਿੱਚ ਤੋੜੀ ਗਈ ਸੀ। ਇਨ੍ਹਾਂ ਆਗੂਆਂ ਨੂੰ ਇਹ ਅਵੱਸ਼ ਆਖਣਾ ਚਾਹੀਦਾ ਹੈ, ‘ਅਸੀਂ ਇਸ ਆਦਮੀ ਨੂੰ ਨਹੀਂ ਮਾਰਿਆ। ਅਤੇ ਅਸੀਂ ਇਸ ਨੂੰ ਵਾਪਰਦਿਆਂ ਨਹੀਂ ਦੇਖਿਆ। ਯਹੋਵਾਹ, ਆਪਣੇ ਇਸਰਾਏਲੀ ਲੋਕਾਂ ਲਈ ਪਰਾਸਚਿਤ ਕਰ। ਤੂੰ, ਯਹੋਵਾਹ ਨੇ ਸਾਨੂੰ ਬਚਾਇਆ ਸੀ। ਸਾਨੂੰ ਕਿਸੇ ਬੇਗੁਨਾਹ ਵਿਅਕਤੀ ਦੇ ਕਤਲ ਦਾ ਦੋਸ਼ੀ ਨਾ ਠਹਿਰਾ।’ ਇਉਂ ਉਹ ਲੋਕ ਬੇਗੁਨਾਹ ਵਿਅਕਤੀ ਦੇ ਕਤਲ ਲਈ ਮੁਆਫ਼ ਕਰ ਦਿੱਤੇ ਜਾਣਗੇ। ਇਸ ਤਰ੍ਹਾਂ ਯਹੋਵਾਹ ਦੀ ਦ੍ਰਿਸ਼ਟੀ ਵਿੱਚ ਤੁਸੀਂ ਸਹੀ ਗੱਲ ਕਰ ਰਹੇ ਹੋਵੋਂਗੇ। ਅਤੇ ਤੁਸੀਂ ਆਪਣੇ ਟੋਲੇ ਤੋਂ ਉਹ ਦੋਸ਼ ਮਿਟਾ ਦਿਉਂਗੇ।

ਜੰਗ ਵਿੱਚ ਗਿਰਫ਼ਤਾਰ ਔਰਤਾਂ

10 “ਹੋ ਸੱਕਦਾ ਹੈ ਕਿ ਤੁਸੀਂ ਆਪਣੇ ਦੁਸ਼ਮਣਾ ਦੇ ਵਿਰੁੱਧ ਜੰਗ ਲੜੋ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹੱਥੋਂ ਉਨ੍ਹਾਂ ਨੂੰ ਹਰਾ ਦੇਵੇ। ਤੁਸੀਂ ਆਪਣੇ ਦੁਸ਼ਮਣਾ ਨੂੰ ਗਿਰਫ਼ਤਾਰ ਕਰਕੇ ਲੈ ਆਵੋ। 11 ਹੋ ਸੱਕਦਾ ਤੁਸੀਂ ਗਿਰਫ਼ਤਾਰ ਕੀਤੇ ਲੋਕਾਂ ਵਿੱਚ ਕੋਈ ਖੂਬਸੂਰਤ ਔਰਤ ਦੇਖੋ ਜਿਸ ਨੂੰ ਤੁਸੀਂ ਆਪਣੀ ਪਤਨੀ ਬਨਾਉਣਾ ਚਾਹੁੰਦੇ ਹੋਵੋ। 12 ਤਾਂ ਤੁਹਾਨੂੰ ਉਸ ਨੂੰ ਆਪਣੇ ਘਰ ਲੈ ਆਉਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸਦਾ ਸਿਰ ਮੁੰਨ ਦਿਉ ਅਤੇ ਉਸ ਦੇ ਨਹੁਂ ਕੱਟ ਦਿਉ। 13 ਉਸ ਨੂੰ ਉਹ ਕੱਪੜੇ ਉਤਾਰ ਦੇਣੇ ਚਾਹੀਦੇ ਹਨ ਜਿਹੜੇ ਉਸ ਨੇ ਪਹਿਨੇ ਹੋਏ ਸਨ ਅਤੇ ਇਹ ਦਰਸ਼ਾਉਂਦੇ ਸਨ ਕਿ ਉਸ ਨੂੰ ਜੰਗ ਵਿੱਚ ਫ਼ੜਿਆ ਗਿਆ ਸੀ। ਉਸ ਨੂੰ ਤੁਹਾਡੇ ਘਰ ਵਿੱਚ ਠਹਿਰਨਾ ਚਾਹੀਦਾ ਹੈ ਅਤੇ ਆਪਣੇ ਪਿਤਾ ਅਤੇ ਆਪਣੇ ਪਿਤਾ ਅਤੇ ਆਪਣੀ ਮਾਤਾ ਦੀ ਮੌਤ ਦਾ ਮਹੀਨੇ ਭਰ ਲਈ ਸੋਗ ਮਨਾਉਣਾ ਚਾਹੀਦਾ ਹੈ। ਇਸਤੋਂ ਮਗਰੋਂ ਤੁਸੀਂ ਉਸ ਕੋਲ ਜਾ ਸੱਕਦੇ ਹੋ ਅਤੇ ਉਸ ਦੇ ਪਤੀ ਬਣ ਸੱਕਦੇ ਹੋ। ਉਹ ਤੁਹਾਡੀ ਪਤਨੀ ਬਣ ਜਾਵੇਗੀ। 14 ਜੇ ਤੁਸੀਂ ਉਸ ਕੋਲੋਂ ਪ੍ਰਸੰਨ ਨਾ ਹੋਵੋ ਤੁਸੀਂ ਉਸ ਨੂੰ ਤਲਾਕ ਦੇ ਦਿਉ ਅਤੇ ਉਸ ਨੂੰ ਆਜ਼ਾਦ ਕਰ ਦਿਉਂਗੇ। ਤੁਹਾਨੂੰ ਉਸ ਨੂੰ ਵੇਚਣਾ ਨਹੀਂ ਚਾਹੀਦਾ ਅਤੇ ਉਸ ਨਾਲ ਇੱਕ ਗੁਲਾਮ ਵਰਗਾ ਸਲੂਕ ਨਹੀਂ ਕਰਨਾ ਚਾਹੀਦਾ। ਕਿਉਂ ਕਿ ਤੁਸੀਂ ਉਸਦਾ ਨਿਰਾਦਰ ਕੀਤਾ ਹੈ।

ਵੱਡਾ ਪੁੱਤਰ

15 “ਹੋ ਸੱਕਦਾ ਹੈ ਕਿਸੇ ਆਦਮੀ ਦੀਆਂ ਦੋ ਪਤਨੀਆਂ ਹੋਣ ਅਤੇ ਉਹ ਇੱਕ ਪਤਨੀ ਨੂੰ ਦੂਜੀ ਨਾਲੋਂ ਵੱਧੇਰੇ ਪਿਆਰ ਕਰਦਾ ਹੋਵੇ। ਦੋਹਾਂ ਪਤਨੀਆਂ ਦੇ ਉਸ ਤੋਂ ਬੱਚੇ ਵੀ ਹੋਣ। ਹੋ ਸੱਕਦਾ ਹੈ ਪਹਿਲਾਂ ਬੱਚਾ ਉਸ ਪਤਨੀ ਦਾ ਹੋਵੇ ਜਿਸ ਨੂੰ ਉਹ ਪਿਆਰ ਨਹੀਂ ਕਰਦਾ। 16 ਜਦੋਂ ਉਹ ਬੰਦਾ ਆਪਣੀ ਜ਼ਾਇਦਾਦ ਆਪਣੇ ਬੱਚਿਆਂ ਵਿੱਚ ਵੰਡੇਗਾ, ਉਹ ਆਪਣੀ ਪਤਨੀ ਦੇ ਪੁੱਤਰ ਜਿਸ ਨੂੰ ਉਹ ਪਿਆਰ ਕਰਦਾ, ਉਹ ਚੀਜ਼ਾਂ ਨਹੀਂ ਦੇ ਸੱਕਦਾ ਜਿਹੜੀਆਂ ਉਸਦੀ ਦੂਸਰੀ ਪਤਨੀ ਦੇ ਪਹਿਲੋਠੇ ਪੁੱਤਰ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਪਿਆਰ ਨਹੀਂ ਕਰਦਾ। 17 ਉਸ ਨੂੰ ਆਪਣੀ ਪਤਨੀ ਦੇ ਪਹਿਲੋਠੇ ਪੁੱਤਰ ਨੂੰ ਪਰਵਾਨ ਕਰ ਲੈਣਾ ਚਾਹੀਦਾ, ਜਿਸ ਨੂੰ ਉਹ ਪਿਆਰ ਨਹੀਂ ਕਰਦਾ ਅਤੇ ਉਸ ਨੂੰ ਆਪਣੀਆਂ ਸਾਰੀਆਂ ਚੀਜ਼ਾਂ ਦਾ ਦੂਹਰਾ ਹਿੱਸਾ ਦੇਣਾ ਚਾਹੀਦਾ ਹੈ ਕਿਉਂਕਿ ਉਹ ਉਸਦਾ ਪਹਿਲੋਠਾ ਹੈ ਅਤੇ ਪਹਿਲੋਠੇ ਦੇ ਹੱਕ ਸਿਰਫ਼ ਉਸ ਇੱਕਲੇ ਦੇ ਹਨ।

ਜਿਹੜੇ ਬੱਚੇ ਹੁਕਮ ਨਾ ਮੰਨਣ

18 “ਹੋ ਸੱਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜ਼ਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫ਼ਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ। 19 ਉਸ ਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਸ ਨੂੰ ਕਸਬੇ ਦੇ ਆਗੂਆਂ ਸਾਹਮਣੇ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਲੈ ਜਾਣ। 20 ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: ‘ਸਾਡਾ ਇੱਕ ਪੁੱਤਰ ਜ਼ਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ।’ 21 ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿੱਚਕਾਰੋਂ ਬਦੀ ਨੂੰ ਦੂਰ ਕਰ ਦੇਵੋਂਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਨਣਗੇ ਅਤੇ ਭੈਭੀਤ ਹੋ ਜਾਣਗੇ।

ਮਾਰੇ ਹੋਏ ਅਤੇ ਰੁੱਖ ਉੱਤੇ ਟੰਗੇ ਮੁਜ਼ਰਮ

22 “ਕੋਈ ਬੰਦਾ ਕਿਸੇ ਅਜਿਹੇ ਜ਼ੁਰਮ ਦਾ ਦੋਸ਼ੀ ਹੋ ਸੱਕਦਾ ਹੈ ਜਿਸਦੀ ਸਜ਼ਾ ਮੌਤ ਹੋਵੇ। ਜਦੋਂ ਉਸ ਨੂੰ ਮਾਰਿਆ ਜਾਵੇ ਤਾਂ ਲੋਕ ਉਸਦੀ ਲਾਸ਼ ਨੂੰ ਰੁੱਖ ਉੱਤੇ ਟੰਗ ਸੱਕਦੇ ਹਨ। 23 ਤੁਹਾਨੂੰ ਉਹ ਲਾਸ਼ ਸਾਰੀ ਰਾਤ ਰੁੱਖ ਉੱਤੇ ਟਂਗੀ ਨਹੀਂ ਰਹਿਣ ਦੇਣੀ ਚਾਹੀਦੀ। ਤੁਹਾਨੂੰ ਉਸ ਨੂੰ ਉਸੇ ਦਿਨ ਦਫ਼ਨਾ ਦੇਣਾ ਚਾਹੀਦਾ। ਕਿਉਂਕਿ ਜਿਹੜਾ ਆਦਮੀ ਰੁੱਖ ਉੱਤੇ ਲਟਕਾਇਆ ਗਿਆ ਪਰਮੇਸ਼ੁਰ ਦੁਆਰਾ ਸਰਾਪਿਆ ਗਿਆ ਹੋਇਆ ਅਤੇ ਤੁਹਾਨੂੰ ਉਸ ਧਰਤੀ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਹੈ।

ਹੋਰ ਕਾਨੂੰਨ

22 “ਜੇ ਤੁਸੀਂ ਦੇਖਦੇ ਹੋ ਕਿ ਤੁਹਾਡੇ ਗੁਆਂਢੀ ਦੀ ਗਾਂ ਜਾਂ ਭੇਡ ਖੁਲ੍ਹ ਗਈ ਹੈ ਤਾਂ ਤੁਹਾਨੂੰ ਇਸ ਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਚਾਹੀਦਾ ਹੈ ਕਿ ਇਸ ਨੂੰ ਉਸ ਦੇ ਮਾਲਕ ਕੋਲ ਜ਼ਰੂਰ ਲੈ ਕੇ ਜਾਵੋ। ਜੇ ਮਾਲਕ ਤੁਹਾਡੇ ਨੇੜੇ ਨਹੀਂ ਰਹਿੰਦਾ ਜਾਂ ਤੁਸੀਂ ਇਹ ਨਹੀਂ ਜਾਣਦੇ ਕਿ ਇਸਦਾ ਮਾਲਕ ਕੌਣ ਹੈ ਤਾਂ ਤੁਸੀਂ ਉਸ ਗਾਂ ਜਾਂ ਭੇਡ ਨੂੰ ਆਪਣੇ ਘਰ ਰੱਖ ਸੱਕਦੇ ਹੋ ਅਤੇ ਤੁਸੀਂ ਉਸ ਨੂੰ ਓਨਾ ਚਿਰ ਤੱਕ ਰੱਖ ਸੱਕਦੇ ਹੋ ਜਦੋਂ ਤੱਕ ਕਿ ਉਸਦਾ ਮਾਲਕ ਉਸ ਨੂੰ ਲੱਭਦਾ ਹੋਇਆ ਆ ਨਹੀਂ ਜਾਂਦਾ। ਫ਼ੇਰ ਤੁਹਾਨੂੰ ਉਸ ਨੂੰ ਜ਼ਰੂਰ ਵਾਪਸ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਅਜਿਹਾ ਸਿਰਫ਼ ਉਦੋਂ ਹੀ ਕਰਨਾ ਚਾਹੀਦਾ ਜਦੋਂ ਤੁਸੀਂ ਆਪਣੇ ਗੁਆਂਢੀ ਦੇ ਖੋਤੇ, ਜਾਂ ਉਸ ਦੇ ਕੱਪੜੇ ਜਾਂ ਉਸਦੀ ਕੋਈ ਗੁੰਮ ਹੋਈ ਚੀਜ਼ ਨੂੰ ਲੱਭ ਲਵੋ। ਤੁਹਾਨੂੰ ਆਪਣੇ ਗੁਆਂਢੀ ਦੀ ਸਹਾਇਤਾ ਕਰਨੀ ਚਾਹੀਦੀ ਹੈ।

“ਜੇ ਤੁਹਾਡੇ ਗੁਆਂਢੀ ਦਾ ਖੋਤਾ ਜਾਂ ਗਾਂ ਸੜਕ ਉੱਤੇ ਡਿੱਗ ਪਵੇ, ਤੁਹਾਨੂੰ ਇਸ ਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਇਸ ਨੂੰ ਉੱਠਾਉਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ।

“ਕਿਸੇ ਔਰਤ ਨੂੰ ਆਦਮੀਆਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ ਅਤੇ ਆਦਮੀ ਨੂੰ ਔਰਤਾਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ। ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਇਹ ਗੱਲ ਬੜੀ ਘਿਰਣਾਯੋਗ ਹੈ।

“ਹੋ ਸੱਕਦਾ ਹੈ ਤੁਸੀਂ ਰਾਹ ਉੱਤੇ ਤੁਰ ਰਹੇ ਹੋਵੋ ਅਤੇ ਤੁਹਾਨੂੰ ਕਿਸੇ ਰੁੱਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ। ਜੇ ਮਾਦਾ ਪੰਛੀ ਆਪਣੇ ਬੱਚਿਆਂ ਨਾਲ ਜਾਂ ਆਂਡਿਆਂ ਉੱਤੇ ਬੈਠੀ ਹੋਵੇ ਤਾਂ ਤੁਹਾਨੂੰ ਮਾਦਾ ਪੰਛੀ ਨੂੰ ਬੱਚਿਆਂ ਸਮੇਤ ਨਹੀਂ ਚੁੱਕਣਾ ਚਾਹੀਦਾ। ਬੱਚਿਆਂ ਨੂੰ ਤੁਸੀਂ ਆਪਣੇ ਲਈ ਚੁੱਕ ਸੱਕਦੇ ਹੋ ਪਰ ਤੁਹਾਨੂੰ ਉਸ ਮਾਦਾ ਨੂੰ ਛੱਡ ਦੇਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰੋਂਗੇ ਤਾਂ ਤੁਹਾਡਾ ਭਲਾ ਹੋਵੇਗਾ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ।

“ਜਦੋਂ ਤੁਸੀਂ ਨਵਾਂ ਘਰ ਬਣਾਵੋਂ, ਤੁਸੀਂ ਆਪਣੀ ਛੱਤ ਦੇ ਦੁਆਲੇ ਇੱਕ ਨੀਵੀਂ ਕੰਧ ਬਣਾਵੋ। ਫ਼ੇਰ ਤੁਸੀਂ ਕਿਸੇ ਵਿਅਕਤੀ ਦੇ ਮੌਤ ਦੇ ਦੋਸ਼ੀ ਨਹੀਂ ਹੋਵੋਂਗੇ, ਜੇਕਰ ਉਹ ਤੁਹਾਡੀ ਛੱਤ ਤੋਂ ਡਿੱਗ ਪੈਂਦਾ ਹੈ।

ਉਹ ਚੀਜ਼ਾਂ ਜਿਹੜੀਆਂ ਇਕੱਠੀਆਂ ਨਹੀਂ ਰੱਖਣੀਆਂ ਚਾਹੀਦੀਆਂ

“ਤੁਹਾਨੂੰ ਅੰਗੂਰਾਂ ਦੇ ਬਾਗਾਂ ਵਿੱਚ ਅਨਾਜ ਨਹੀਂ ਬੀਜਣਾ ਚਾਹੀਦਾ। ਕਿਉਂਕਿ ਉਹ ਬੇਕਾਰ ਹੋ ਜਾਣਗੇ ਫ਼ਿਰ ਤੁਸੀਂ ਨਾ ਤਾਂ ਅੰਗੂਰਾਂ ਦੀ ਵਰਤੋਂ ਕਰ ਸੱਕੋਂਗੇ ਅਤੇ ਨਾ ਉਸ ਅਨਾਜ ਦੀ ਜਿਹੜਾ ਉਨ੍ਹਾਂ ਬੀਜੇ ਹੋਏ ਬੀਜਾਂ ਤੋਂ ਉੱਗੇਗਾ।

10 “ਤੁਹਾਨੂੰ ਚਾਹੀਦਾ ਹੈ ਕਿ ਗਾਂ ਅਤੇ ਖੋਤੇ ਨਾਲ ਇਕੱਠਿਆਂ ਹੱਲ ਨਾ ਵਾਹੋ।

11 “ਤੁਹਾਨੂੰ ਲਿਨਨ ਅਤੇ ਉੱਨ ਤੋਂ ਇਕੱਠੇ ਬਣੇ ਕੱਪੜੇ ਨਹੀਂ ਪਹਿਨਣੇ ਚਾਹੀਦੇ।

12 “ਧਾਗਿਆਂ ਦੇ ਕੁਝ ਟੁਕੜਿਆਂ ਨੂੰ ਇਕੱਠਿਆਂ ਬੰਨ੍ਹੋ। ਫ਼ੇਰ ਇਨ੍ਹਾਂ ਫ਼ੁਮ੍ਹਣਾ ਨੂੰ ਆਪਣੇ ਪਹਿਨਣ ਵਾਲੇ ਚੋਲੇ ਦੀਆਂ ਚੌਹਾਂ ਨੁਕਰਾਂ ਉੱਤੇ ਬੰਨ੍ਹੋ।

ਵਿਆਹ ਦੇ ਕਾਨੂੰਨ

13 “ਕੋਈ ਬੰਦਾ ਕਿਸੇ ਕੁੜੀ ਨਾਲ ਵਿਆਹ ਕਰ ਸੱਕਦਾ ਹੈ ਅਤੇ ਉਸ ਨਾਲ ਜਿਨਸੀ ਸੰਬੰਧ ਕਾਇਮ ਕਰ ਸੱਕਦਾ ਹੈ ਹੋ ਸੱਕਦਾ ਹੈ ਫ਼ੇਰ ਉਹ ਇਹ ਨਿਆਂ ਕਰੇ ਕਿ ਉਹ ਉਸ ਨੂੰ ਪਸੰਦ ਨਹੀਂ ਕਰਦਾ। 14 ਹੋ ਸੱਕਦਾ ਹੈ ਉਹ ਝੂਠ ਬੋਲੇ ਅਤੇ ਆਖੇ, ‘ਮੈਂ ਇੱਕ ਔਰਤ ਨਾਲ ਵਿਆਹ ਕੀਤਾ ਸੀ ਪਰ ਜਦੋਂ ਅਸੀਂ ਜਿਨਸੀ ਸੰਬੰਧ ਕਾਇਮ ਕੀਤੇ ਤਾਂ ਮੈਨੂੰ ਪਤਾ ਲੱਗਿਆ ਕਿ ਉਹ ਕੁਆਰੀ ਨਹੀਂ ਸੀ।’ ਉਸ ਦੇ ਵਿਰੁੱਧ ਇਹ ਆਖਣ ਨਾਲ ਹੋ ਸੱਕਦਾ ਹੈ ਕਿ ਲੋਕ ਉਸ ਬਾਰੇ ਮਾੜੀਆਂ ਗੱਲਾਂ ਸੋਚਣ। 15 ਜੇ ਇਉਂ ਵਾਪਰੇ ਤਾਂ ਕੁੜੀ ਦੇ ਮਾਤਾ-ਪਿਤਾ ਨੂੰ ਕਸਬੇ ਦੇ ਬਜ਼ੁਰਗਾਂ ਅੱਗੇ ਸਭਾ ਵਾਲੀ ਥਾਂ ਉੱਤੇ ਸਬੂਤ ਲੈ ਕੇ ਆਉਣਾ ਚਾਹੀਦਾ ਹੈ ਕਿ ਕੁੜੀ ਕੁਆਰੀ ਸੀ। 16 ਕੁੜੀ ਦੇ ਪਿਤਾ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, ‘ਮੈਂ ਆਪਣੀ ਧੀ ਇਸ ਆਦਮੀ ਨੂੰ ਵਿਆਹੀ ਸੀ ਪਰ ਹੁਣ ਇਹ ਉਸ ਨੂੰ ਨਹੀਂ ਚਾਹੁੰਦਾ। 17 ਇਸ ਆਦਮੀ ਨੇ ਮੇਰੀ ਧੀ ਦੇ ਵਿਰੁੱਧ ਝੂਠ ਬੋਲਿਆ ਹੈ ਉਸ ਨੇ ਆਖਿਆ ਸੀ, “ਮੈਨੂੰ ਇਹ ਸਬੂਤ ਨਹੀਂ ਮਿਲਿਆ ਕਿ ਤੁਹਾਡੀ ਧੀ ਕੁਆਰੀ ਹੈ।” ਪਰ ਇਸ ਗੱਲ ਦਾ ਇਹ ਸਬੂਤ ਇਹ ਹੈ ਕਿ ਮੇਰੀ ਧੀ ਕੁਆਰੀ ਸੀ।’ ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਕਸਬੇ ਦੇ ਆਗੂਆਂ ਨੂੰ ਕੱਪੜਾ ਦਿਖਾਉਣ। 18 ਫ਼ੇਰ ਉਸ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਆਦਮੀ ਨੂੰ ਫ਼ੜ ਲੈਣ ਅਤੇ ਉਸ ਨੂੰ ਸਜ਼ਾ ਦੇਣ। 19 ਉਨ੍ਹਾਂ ਨੂੰ ਉਸ ਉੱਤੇ 40 ਓਸ ਚਾਂਦੀ ਜ਼ੁਰਮਾਨਾ ਕਰਨਾ ਚਾਹੀਦਾ ਅਤੇ ਇਹ ਪੈਸਾ ਕੁੜੀ ਦੇ ਪਿਉ ਨੂੰ ਦੇਣਾ ਚਾਹੀਦਾ ਹੈ। ਕਿਉਂਕਿ ਉਸ ਨੇ ਇਸਰਾਏਲ ਦੀ ਕੁਆਰੀ ਕੁੜੀ ਦਾ ਨਾਮ ਖਰਾਬ ਕੀਤਾ ਹੈ। ਉਸ ਨੂੰ ਚਾਹੀਦਾ ਹੈ ਕਿ ਉਹ ਉਸ ਆਦਮੀ ਦੀ ਪਤਨੀ ਬਣੀ ਰਹੇ ਅਤੇ ਉਹ ਉਸ ਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸੱਕੇਗਾ।

20 “ਪਰ ਹੋ ਸੱਕਦਾ ਹੈ ਕਿ ਪਤੀ ਨੇ ਜਿਹੜੀਆਂ ਗੱਲਾਂ ਆਪਣੀ ਪਤਨੀ ਬਾਰੇ ਆਖੀਆਂ ਹੋਣ ਉਹ ਸੱਚ ਹੋਣ। ਪਤਨੀ ਦੇ ਮਾਪਿਆਂ ਕੋਲ ਅਜਿਹਾ ਸਬੂਤ ਨਾ ਹੋਵੇ ਕਿ ਉਹ ਕੁਆਰੀ ਸੀ। ਜੇ ਅਜਿਹਾ ਵਾਪਰੇ, 21 ਤਾਂ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਕੁੜੀ ਨੂੰ ਉਸ ਦੇ ਮਾਪਿਆਂ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਆਉਣ। ਫ਼ੇਰ ਕਸਬੇ ਦੇ ਆਦਮੀਆਂ ਨੂੰ ਚਾਹੀਦਾ ਹੈ ਕਿ ਉਹ ਉਸ ਨੂੰ ਪੱਥਰ ਮਾਰਕੇ ਮਾਰ ਦੇਣ। ਕਿਉਂਕਿ ਉਸ ਨੇ ਇਸਰਾਏਲ ਵਿੱਚ ਬੜੀ ਸ਼ਰਮਸਾਰੀ ਵਾਲ ਗੱਲ ਕੀਤੀ ਹੈ। ਉਸ ਨੇ ਆਪਣੇ ਪਿਤਾ ਦੇ ਘਰ ਇੱਕ ਵੇਸਵਾ ਵਾਲਾ ਕੰਮ ਕੀਤਾ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਵੋ।

ਜਿਨਸੀ ਪਾਪ

22 “ਜੇ ਕੋਈ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਜਿਸ ਨੂੰ ਸੰਬੰਧ ਰੱਖਦਾ ਫ਼ੜਿਆ ਜਾਂਦਾ ਹੈ ਤਾਂ ਉਨ੍ਹਾਂ ਦੋਹਾਂ ਨੂੰ ਮਾਰਨਾ ਚਾਹੀਦਾ ਹੈ-ਉਸ ਔਰਤ ਅਤੇ ਉਸ ਮਰਦ ਨੂੰ ਜਿਸਨੇ ਉਸ ਦੇ ਨਾਲ ਜਿਨਸੀ ਸੰਬੰਧ ਰੱਖੇ। ਤੁਹਾਨੂੰ ਚਾਹੀਦਾ ਹੈ ਕਿ ਇਸ ਬਦੀ ਨੂੰ ਇਸਰਾਏਲ ਵਿੱਚੋਂ ਦੂਰ ਕਰ ਦਿਉ।

23 “ਹੋ ਸੱਕਦਾ ਹੈ ਕਿ ਕੋਈ ਆਦਮੀ ਕਿਸੇ ਹੋਰ ਆਦਮੀ ਨਾਲ ਮੰਗੀ ਹੋਈ ਕੁਆਰੀ ਕੁੜੀ ਨੂੰ ਮਿਲੇ ਉਹ ਉਸ ਨਾਲ ਜਿਨਸੀ ਸੰਬੰਧ ਕਾਇਮ ਕਰੇ। ਜੇ ਅਜਿਹੀ ਗੱਲ ਸ਼ਹਿਰ ਵਿੱਚ ਵਾਪਰੇ, 24 ਤਾਂ ਤੁਹਾਨੂੰ ਚਾਹੀਦਾ ਹੈ ਕਿ ਦੋਹਾਂ ਨੂੰ ਸ਼ਹਿਰ ਦੇ ਦਰਵਾਜ਼ੇ ਨੇੜੇ ਜਨਤਕ ਥਾਂ ਉੱਤੇ ਲੈ ਆਉ ਅਤੇ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿਉ। ਤੁਹਾਨੂੰ ਆਦਮੀ ਨੂੰ ਮਾਰਨਾ ਚਾਹੀਦਾ ਹੈ ਕਿਉਂਕਿ ਉਸ ਨੇ ਕਿਸੇ ਹੋਰ ਦੀ ਪਤਨੀ ਨਾਲ ਜਿਨਸੀ ਪਾਪ ਕੀਤਾ। ਅਤੇ ਤੁਹਾਨੂੰ ਉਸ ਕੁੜੀ ਨੂੰ ਮਾਰ ਦੇਣਾ ਚਾਹੀਦਾ ਹੈ ਕਿਉਂਕਿ ਉਸ ਨੇ ਸ਼ਹਿਰ ਵਿੱਚ ਹੁੰਦਿਆ ਸਹਾਇਤਾ ਲਈ ਪੁਕਾਰ ਨਹੀਂ ਕੀਤੀ। ਤੁਹਾਨੂੰ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਣਾ ਚਾਹੀਦਾ ਹੈ।

25 “ਪਰ ਜੇ ਕੋਈ ਆਦਮੀ ਕਿਸੇ ਮੰਗੀ ਹੋਈ ਕੁੜੀ ਨੂੰ ਬਾਹਰ ਖੇਤ ਵਿੱਚ ਮਿਲਦਾ ਹੈ ਅਤੇ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰਦਾ ਹੈ ਤਾਂ ਸਿਰਫ਼ ਆਦਮੀ ਨੂੰ ਹੀ ਮਾਰਨਾ ਚਾਹੀਦਾ ਹੈ। 26 ਤੁਹਾਨੂੰ ਕੁੜੀ ਨੂੰ ਕੁਝ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸ ਨੇ ਅਜਿਹਾ ਕੁਝ ਨਹੀਂ ਕੀਤਾ ਜਿਸ ਨਾਲ ਉਹ ਮੌਤ ਦੀ ਅਧਿਕਾਰਨ ਹੋਵੇ। ਇਹ ਕਿਸੇ ਬੰਦੇ ਦੇ ਆਪਣੇ ਗੁਆਂਢੀ ਉੱਤੇ ਹਮਲਾ ਕਰਕੇ ਉਸ ਨੂੰ ਮਾਰਨ ਵਾਂਗ ਹੀ ਹੈ। 27 ਕਿਉਂਕਿ ਆਦਮੀ ਨੇ ਮੰਗੀ ਕੋਈ ਕੁੜੀ ਉੱਤੇ ਖੇਤ ਵਿੱਚ ਹਮਲਾ ਕੀਤਾ। ਹੋ ਸੱਕਦਾ ਹੈ ਕਿ ਉਸ ਨੇ ਸਹਾਇਤਾ ਲਈ ਆਵਾਜ਼ਾ ਮਾਰੀਆਂ ਹੋਣ ਪਰ ਉੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਾ ਹੋਵੇ। ਇਸ ਲਈ ਉਸ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ।

28 “ਹੋ ਸੱਕਦਾ ਹੈ ਕਿਸੇ ਬੰਦੇ ਨੂੰ ਕੋਈ ਕੁਆਰੀ ਕੁੜੀ ਟੱਕਰੇ ਜਿਹੜੀ ਮੰਗੀ ਹੋਈ ਨਾ ਹੋਵੇ ਅਤੇ ਉਹ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰੇ। ਜੇ ਹੋਰ ਲੋਕ ਇਸ ਨੂੰ ਵਾਪਰਦਿਆਂ ਦੇਖ ਲੈਣ, 29 ਤਾਂ ਉਸ ਨੂੰ ਕੁੜੀ ਦੇ ਪਿਤਾ ਨੂੰ ਵੀਹ ਓਸ ਚਾਂਦੀ ਦੇਣੀ ਚਾਹੀਦੀ ਹੈ। ਅਤੇ ਉਹ ਉਸਦੀ ਪਤਨੀ ਬਣ ਜਾਵੇਗੀ। ਕਿਉਂਕਿ ਉਸ ਨੇ ਉਸਦਾ ਨਿਰਾਦਰ ਕੀਤਾ, ਉਹ ਉਸ ਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸੱਕਦਾ।

30 “ਕਿਸੇ ਬੰਦੇ ਨੂੰ ਆਪਣੇ ਪਿਤਾ ਦੀ ਪਤਨੀ ਨਾਲ ਜਿਸਨੀ ਸੰਬੰਧ ਕਾਇਮ ਕਰਕੇ ਆਪਣੇ ਪਿਤਾ ਲਈ ਸ਼ਰਮਸਾਰੀ ਦਾ ਕਾਰਣ ਨਹੀਂ ਬਨਣਾ ਚਾਹੀਦਾ।

ਉਹ ਲੋਕ ਜਿਹੜੇ ਉਪਾਸਨਾ ਵਿੱਚ ਜੁੜ ਸੱਕਦੇ ਹਨ

23 “ਉਹ ਬੰਦਾ ਜਿਸਦਾ ਅੰਡਕੋਸ਼ ਚਿਥਿਆ ਗਿਆ ਹੋਵੇ ਜਾਂ ਉਸਦਾ ਜਿਨਸੀ ਅੰਗ ਕਟ ਗਿਆ ਹੋਵੇ, ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸੱਕਦਾ। ਜੇਕਰ ਕੋਈ ਵਿਅਕਤੀ ਅਣਵਿਆਹੇ ਮਾਪਿਆਂ ਦਾ ਬੱਚਾ ਹੋਵੇ, ਉਹ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦਾ। ਉਸਦੀ 10ਵੀਂ ਪੀੜੀ ਦੇ ਉੱਤਰਾਧਿਕਾਰੀ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦੇ।

“ਕੋਈ ਵੀ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸੱਕਦਾ। ਉਨ੍ਹਾਂ ਦੀ 10ਵੀ ਪੀੜੀ ਦੇ ਉੱਤਰਾਧਿਕਾਰੀ ਜਾਂ ਉਸਤੋਂ ਵੱਧੇਰੇ ਵੀ ਕਦੇ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦੇ। ਕਿਉਂਕਿ ਅੰਮੋਨੀਆਂ ਅਤੇ ਮੋਆਬੀਆਂ ਨੇ ਤੁਹਾਡੀ ਉਸ ਯਾਤਰਾ ਵੇਲੇ ਜਦੋਂ ਤੁਸੀਂ ਮਿਸਰ ਤੋਂ ਆਏ ਸੀ ਤੁਹਾਨੂੰ ਰੋਟੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਬਿਲਆਮ ਨੂੰ ਪੈਸੇ ਦੇਕੇ ਤੁਹਾਨੂੰ ਸਰਾਪ ਦੇਣ ਦੀ ਕੋਸ਼ਿਸ਼ ਕੀਤੀ ਸੀ। (ਬਿਲਆਮ ਮਸੋਪੋਤਾਮੀਆਂ ਦੇ ਫ਼ਤੋਂਰ ਸ਼ਹਿਰ ਤੋਂ ਬਓਰ ਦਾ ਪੁੱਤਰ ਸੀ।) ਪਰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਬਿਲਆਮ ਦੀ ਗੱਲ ਨਹੀਂ ਸੁਣੀ ਅਤੇ ਉਸ ਨੇ ਉਸ ਸਰਾਪ ਨੂੰ ਤੁਹਾਡੇ ਵਾਸਤੇ ਅਸੀਸ ਵਿੱਚ ਬਦਲ ਦਿੱਤਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਪਿਆਰ ਕਰਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਕਦੇ ਵੀ ਅੰਮੋਨੀ ਅਤੇ ਮੋਆਬੀ ਲੋਕਾਂ ਨਾਲ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ ਨਾ ਕਰੋ। ਜਦੋਂ ਤੱਕ ਤੁਸੀਂ ਜਿਉਂਦੇ ਹੋ ਉਨ੍ਹਾਂ ਨਾਲ ਦੋਸਤੀ ਨਾ ਕਰੋ।

ਉਹ ਜਿਨ੍ਹਾਂ ਨੂੰ ਇਸਰਾਏਲੀ ਜ਼ਰੂਰ ਪ੍ਰਵਾਨ ਕਰਨ

“ਤੁਹਾਨੂੰ ਕਿਸੇ ਅਦੋਮੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂ ਕਿ ਉਹ ਤੁਹਾਡਾ ਰਿਸ਼ਤੇਦਾਰ ਹੈ। ਤੁਹਾਨੂੰ ਕਿਸੇ ਮਿਸਰੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂਕਿ ਤੁਸੀਂ ਉਸਦੀ ਧਰਤੀ ਉੱਤੇ ਅਜਨਬੀ ਸੀ। ਅਦੋਮੀਆਂ ਅਤੇ ਮਿਸਰੀਆਂ ਦੀ ਤੀਸਰੀ ਪੀੜੀ ਦੇ ਬੱਚੇ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਹੋ ਸੱਕਦੇ ਹਨ।

ਫ਼ੌਜੀ ਡੇਰੇ ਨੂੰ ਸਾਫ਼ ਰੱਖਣਾ

“ਜਦੋਂ ਤੁਹਾਡੀ ਫ਼ੌਜ ਤੁਹਾਡੇ ਦੁਸ਼ਮਣਾ ਨਾਲ ਲੜਨ ਜਾਵੇ ਤਾਂ ਹਰ ਉਸ ਚੀਜ਼ ਤੋਂ ਦੂਰ ਰਹਿਣਾ ਚਾਹੀਦਾ ਹੈ ਜਿਹੜੀ ਤੁਹਾਨੂੰ ਅਪਵਿੱਤਰ ਕਰਦੀ ਹੋਵੇ। 10 ਜੇ ਉੱਥੇ ਕੋਈ ਅਜਿਹਾ ਆਦਮੀ ਹੈ ਜਿਹੜਾ ਰਾਤ ਵੇਲੇ ਆਪਣੀ ਨੀਂਦ ਵਿੱਚ ਸੁਪਨਦੋਸ਼ ਕਾਰਣ ਪਲੀਤ ਹੋ ਗਿਆ ਹੋਵੇ, ਉਸ ਨੂੰ ਡੇਰੇ ਤੋਂ ਬਾਹਰ ਜਾਕੇ, ਸ਼ਾਮ ਤੀਕ ਉੱਥੇ ਰਹਿਣਾ ਚਾਹੀਦਾ ਹੈ। 11 ਤਾਂ, ਸ਼ਾਮ ਹੋਣ ਤੇ, ਉਸ ਬੰਦੇ ਨੂੰ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਅਤੇ ਜਦੋਂ ਸੂਰਜ ਛੁਪ ਜਾਵੇ, ਉਹ ਡੇਰੇ ਵਿੱਚ ਵਾਪਸ ਆ ਸੱਕਦਾ ਹੈ।

Punjabi Bible: Easy-to-Read Version (ERV-PA)

2010 by World Bible Translation Center