Print Page Options
Previous Prev Day Next DayNext

Bible in 90 Days

An intensive Bible reading plan that walks through the entire Bible in 90 days.
Duration: 88 days
Punjabi Bible: Easy-to-Read Version (ERV-PA)
Version
ਅੱਯੂਬ 25-41

ਬਿਲਦਦ ਦਾ ਅੱਯੂਬ ਨੂੰ ਜਵਾਬ

25 ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ:

“ਪਰਮੇਸ਼ੁਰ ਹਾਕਮ ਹੈ।
    ਉਸ ਤੋਂ ਭੈਭੀਤ ਹੋਣਾ ਚਾਹੀਦਾ ਹੈ।
    ਉਹ ਆਪਣੇ ਰਾਜ ਵਿੱਚ ਸ਼ਾਂਤੀ ਉੱਪਰ ਰੱਖਦਾ ਹੈ।
ਕੋਈ ਵੀ ਆਪਣੇ ਤਾਰਿਆਂ [a] ਨੂੰ ਨਹੀਂ ਗਿਣ ਸੱਕਦਾ।
    ਪਰਮੇਸ਼ੁਰ ਦਾ ਸੂਰਜ ਸਾਰੇ ਲੋਕਾਂ ਉੱਪਰ ਉੱਗਦਾ ਹੈ।
ਪਰਮੇਸ਼ੁਰ ਦੇ ਮੁਕਾਬਲੇ ਕੋਈ ਵੀ ਬੰਦਾ ਨੇਕ ਨਹੀਂ।
    ਔਰਤ ਦਾ ਜਾਇਆ ਕੋਈ ਵੀ ਸੱਚਮੁੱਚ ਪਵਿੱਤਰ ਨਹੀਂ ਹੋ ਸੱਕਦਾ।
ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਚੰਨ ਵੀ ਸ਼ੁੱਧ
    ਤੇ ਚਮਕੀਲਾ ਨਹੀਂ, ਤਾਰੇ ਵੀ ਸ਼ੁੱਧ ਨਹੀਂ ਹਨ।
ਲੋਕ ਤਾਂ ਹੋਰ ਵੀ ਘੱਟ ਸ਼ੁੱਧ ਨੇ।
    ਲੋਕ ਬੇਕਾਰ ਭਮਕੱੜਾਂ ਵਰਗੇ, ਕੀੜਿਆਂ ਵਰਗੇ ਹਨ।”

ਅੱਯੂਬ ਦਾ ਬਿਲਦਦ ਨੂੰ ਜਵਾਬ

26 ਫ਼ੇਰ ਅੱਯੂਬ ਨੇ ਜਵਾਬ ਦਿੱਤਾ:

“ਬਿਲਦਦ ਸੋਫਰ ਤੇ ਅਲੀਫਜ਼ ਬਿਨਾ ਸ਼ਕਤੀ ਤੁਸੀਂ ਕਿਸੇ ਲਈ ਕੀ ਚੰਗੇ ਹੋ?
    ਕੀ ਤੁਸੀਂ ਹੁਣ ਕਿਸੇ ਅਜਿਹੇ ਆਦਮੀ ਨੂੰ ਬਚਾਇਆ ਜੋ ਬਿਲਕੁਲ ਨਿਰਬਲ ਹੋਵੇ?
ਹਾਂ, ਤੁਸੀਂ ਬੇਸਮਝ ਬੰਦੇ ਨੂੰ ਸ਼ਾਨਦਾਰ ਮਸ਼ਵਰਾ ਦਿੱਤਾ ਹੈ।
    ਤੁਸੀਂ ਦਰਸਾ ਦਿੱਤਾ ਹੈ ਕਿ ਤੁਸੀਂ ਸੱਚਮੁੱਚ ਕਿੰਨੇ ਸਿਆਣੇ ਹੋ।
ਇਹ ਗੱਲਾਂ ਆਖਣ ਵਿੱਚ ਕਿਸਨੇ ਤੁਹਾਡੀ ਮਦਦ ਕੀਤੀ ਹੈ?
    ਕਿਸਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੈ।

“ਸੁਤ੍ਤੇ ਹੋਏ ਲੋਕਾਂ ਦੀਆਂ ਰੂਹਾਂ ਧਰਤੀ ਹੇਠਲੇ ਪਾਣੀਆਂ ਅੰਦਰ
    ਡਰ ਨਾਲ ਕੰਬਦੀਆਂ ਨੇ।
ਪਰ ਪਰਮੇਸ਼ੁਰ ਮੌਤ ਦੇ ਉਸ ਸਥਾਨ ਨੂੰ ਸਾਫ਼-ਸਾਫ਼ ਦੇਖ ਸੱਕਦਾ ਹੈ।
    ਮੌਤ ਪਰਮੇਸ਼ੁਰ ਕੋਲੋਂ ਛੁਪੀ ਹੋਈ ਨਹੀਂ ਹੈ।
ਪਰਮੇਸ਼ੁਰ ਨੇ ਅਕਾਸ਼ ਨੂੰ ਉੱਤਰ ਵਿੱਚ ਉਜਾੜ ਜ਼ਮੀਨ ਉੱਤੇ ਫ਼ੈਲਾ ਦਿੱਤਾ ਹੈ।
    ਪਰਮੇਸ਼ੁਰ ਨੇ ਧਰਤੀ ਨੂੰ ਕਾਸੇ ਤੇ ਵੀ ਨਹੀਂ ਲਟਕਾਇਆ।
ਪਰਮੇਸ਼ੁਰ ਮੋਟੇ ਬੱਦਲਾਂ ਨੂੰ ਪਾਣੀ ਨਾਲ ਭਰਦਾ ਹੈ।
    ਪਰ ਪਰਮੇਸ਼ੁਰ ਉਸ ਭਾਰੇ ਭਾਰ ਨਾਲ ਬੱਦਲਾਂ ਨੂੰ ਫ਼ਟਣ ਨਹੀਂ ਦਿੰਦਾ।
ਪਰਮੇਸ਼ੁਰ ਪੁਂਨਿਆਂ ਦੇ ਚੰਨ ਦਾ ਚਿਹਰਾ ਢੱਕ ਦਿੰਦਾ ਹੈ।
    ਉਹ ਆਪਣੇ ਬੱਦਲਾਂ ਨੂੰ ਉਸ ਉੱਤੇ ਫ਼ੈਲਾ ਦਿੰਦਾ ਹੈ ਅਤੇ ਉਸ ਨੂੰ ਢੱਕ ਦਿੰਦਾ ਹੈ।
10 ਪਰਮੇਸ਼ੁਰ ਨੇ ਦਿਗਮਂਡਲ ਨੂੰ ਇੱਕ ਘੇਰੇ ਵਾਂਗ ਸਮੁੰਦਰ ਉੱਤੇ ਵਾਹ ਦਿੱਤਾ ਹੈ,
    ਜਿੱਥੇ ਰੌਸ਼ਨੀ ਅਤੇ ਹਨੇਰਾ ਮਿਲਦੇ ਹਨ।
11 ਉਹ ਬੁਨਿਆਦਾਂ ਜਿਹੜੀਆਂ ਅਕਾਸ਼ ਨੂੰ ਚੁੱਕੀ ਰੱਖਦੀਆਂ ਨੇ
    ਡਰ ਨਾਲ ਕੰਬਦੀਆਂ ਨੇ ਜਦੋਂ ਪਰਮੇਸ਼ੁਰ ਉਨ੍ਹਾਂ ਨੂੰ ਧਮਕਾਉਂਦਾ ਹੈ।
12 ਪਰਮੇਸ਼ੁਰ ਦੀ ਸ਼ਕਤੀ ਸਮੁੰਦਰ ਨੂੰ ਸ਼ਾਂਤ ਕਰ ਦਿੰਦੀ ਹੈ।
    ਪਰਮੇਸ਼ੁਰ ਦੀ ਸਿਆਣਪ ਨੇ ਰਾਹਬ ਦੇ ਸਹਾਇਕਾਂ ਨੂੰ ਤਬਾਹ ਕਰ ਦਿੱਤਾ।
13 ਪਰਮੇਸ਼ੁਰ ਦਾ ਸਾਹ ਆਕਾਸ਼ ਨੂੰ ਸਾਫ਼ ਕਰ ਦਿੰਦਾ ਹੈ।
    ਪਰਮੇਸ਼ੁਰ ਨੇ ਬਦ ਸੱਪ ਨੂੰ ਤਬਾਹ ਕਰ ਦਿੱਤਾ ਹੈ ਜਿਸ ਨੇ ਬਚ ਨਿਕਲਣ ਦੀ ਕੋਸ਼ਿਸ਼ ਕੀਤੀ ਸੀ। [b]
14 ਇਹ ਸਿਰਫ਼ ਕੁਝ ਅਚਂਭਿਤ ਗੱਲਾਂ ਹਨ ਜਿਹੜੀਆਂ ਪਰਮੇਸ਼ੁਰ ਕਰਦਾ ਹੈ।
    ਅਸੀਂ ਪਰਮੇਸ਼ੁਰ ਦੀ ਸਿਰਫ਼ ਬੋੜੀ ਜਿਹੀ ਕਾਨਾਫ਼ੂਸੀ ਹੀ ਸੁਣਦੇ ਹਾਂ।
    ਕੋਈ ਵੀ ਬੰਦਾ ਸੱਚਮੁੱਚ ਨਹੀਂ ਸਮਝ ਸੱਕਦਾ ਕਿ ਪਰਮੇਸ਼ੁਰ ਕਿੰਨਾ ਮਹਾਨ ਤੇ ਤਾਕਤਵਰ ਹੈ।”

27 ਫੇਰ ਅੱਯੂਬ ਨੇ ਆਪਣੀ ਕਬਾ ਜਾਰੀ ਰੱਖੀ। ਅੱਯੂਬ ਨੇ ਆਖਿਆ,

“ਸੱਚਮੁੱਚ ਹੀ ਪਰਮੇਸ਼ੁਰ ਜਿਉਂਦਾ ਹੈ।
    ਅਤੇ ਜਿਵੇਂ ਸੱਚਮੁੱਚ ਵਿੱਚ ਪਰਮੇਸ਼ੁਰ ਜਿਉਂਦਾ ਹੈ ਉਸ ਨੇ ਸੱਚਮੁੱਚ ਵਿੱਚ ਮੇਰੇ ਨਾਲ ਅਨਿਆਂ ਕੀਤਾ ਹੈ।
ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੇੇੇਰੇ ਜੀਵਨ ਵਿੱਚ ਕੜਵਾਹਟ ਭਰ ਦਿੱਤੀ ਹੈ।
ਪਰ ਜਿੰਨਾ ਚਿਰ ਮੇਰੇ ਅੰਦਰ ਜਿਂਦਗੀ ਹੈ
    ਤੇ ਪਰਮੇਸ਼ੁਰ ਦਾ ਜੀਵਨ ਦੇਣ ਵਾਲਾ ਸਾਹ ਮੇਰੇ ਨੱਕ ਵਿੱਚ ਵਗਦਾ ਹੈ।
ਉਦੋਁ ਤੱਕ ਮੇਰੇ ਹੋਠ ਮਾੜੀਆਂ ਗੱਲਾਂ ਨਹੀਂ ਬੋਲਣਗੇ
    ਤੇ ਮੇਰੀ ਜ਼ਬਾਨ ਕਦੇ ਵੀ ਝੂਠ ਨਹੀਂ ਬੋਲੇਗੀ।
ਮੈਂ ਕਦੇ ਵੀ ਸ੍ਵੀਕਾਰ ਨਹੀਂ ਕਰਾਂਗਾ ਕਿ ਤੁਸੀਂ ਲੋਕ ਸਹੀ ਹੋ।
    ਮੈਂ ਆਪਣੇ ਮਰਨ ਦਿਹਾੜੇ ਤੀਕ ਆਖਦਾ ਰਹਾਂਗਾ ਕਿ ਮੈਂ ਬੇਗੁਨਾਹ ਹਾਂ।
ਮੈਂ ਆਪਣੀ ਮਾਸੂਮੀਅਤ ਨੂੰ ਘੁੱਟ ਕੇ ਫ਼ੜੀ ਰੱਖਾਂਗਾ।
    ਮੈਂ ਕਦੇ ਵੀ ਨੇਕ ਜੀਵਨ ਜਿਉਣੋ ਨਹੀਂ ਹਟਾਂਗਾ।
    ਮੇਰਾ ਜ਼ਮੀਰ ਕਦੇ ਵੀ ਮੈਨੂੰ ਪਰੇਸ਼ਾਨ ਨਹੀਂ ਕਰੇਗਾ ਜਦੋਂ ਤੀਕ ਮੈਂ ਜਿਉਂਦਾ ਹਾਂ।
ਲੋਕ ਮੇਰੇ ਵਿਰੁੱਧ ਖਲੋ ਗਏ ਹਨ।
    ਮੈਨੂੰ ਉਮੀਦ ਹੈ ਕਿ ਮੇਰੇ ਦੁਸ਼ਮਣਾਂ ਨੂੰ ਦੰਡ ਮਿਲੇਗਾ ਜਿਵੇਂ ਬੁਰੇ ਲੋਕਾਂ ਨੂੰ ਦੰਡ ਮਿਲਣਾ ਚਾਹੀਦਾ ਹੈ।
ਜੇ ਕੋਈ ਬੰਦਾ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ ਤਾਂ ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਉਹ ਮਰ ਜਾਵੇਗਾ।
    ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਪਰਮੇਸ਼ੁਰ ਉਸ ਕੋਲੋਂ ਜੀਵਨ ਖੋਹ ਲਵੇਗਾ।
ਉਹ ਬੁੁਰਾ ਬੰਦਾ ਮੁਸੀਬਤਾਂ ਵਿੱਚ ਫ਼ਸੇਗਾ ਅਤੇ ਪਰਮੇਸ਼ੁਰ ਕੋਲ ਸਹਾਇਤਾ ਲਈ ਪੁਕਾਰ ਕਰੇਗਾ।
    ਪਰ ਪਰਮੇਸ਼ੁਰ ਉਸ ਨੂੰ ਨਹੀਂ ਸੁਣੇਗਾ।
10 ਉਸ ਬੰਦੇ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਜਾਨਣ ਵਿੱਚ ਪ੍ਰਸੰਸਾਮਈ ਹੋਣਾ ਚਾਹੀਦਾ ਸੀ।
    ਉਸ ਬੰਦੇ ਨੂੰ ਚਾਹੀਦਾ ਸੀ ਕਿ ਪਰਮੇਸ਼ੁਰ ਅੱਗੇ ਹਰ ਸਮੇਂ ਪ੍ਰਾਰਥਨਾ ਕਰਦਾ।

11 “ਮੈਂ ਤੁਹਾਨੂੰ ਪਰਮੇਸ਼ੁਰ ਦੀ ਸ਼ਕਤੀ ਬਾਰੇ ਸਿੱਖਿਆ ਦ੍ਦੇਵਾਂਗਾ।
    ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਦੀਆਂ ਯੋਜਨਾਵਾਂ ਨੂੰ ਛੁਪਾਵਾਂਗਾ ਨਹੀਂ।
12 ਤੁਸੀਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਦੀ ਸ਼ਕਤੀ ਦੇਖੀ ਹੈ।
    ਇਸ ਲਈ ਇਹੋ ਜਿਹੀਆਂ ਫ਼ਿਜ਼ੂਲ ਗੱਲਾਂ ਕਿਉਂ ਕਰਦੇ ਹੋ।

13 “ਇਹੀ ਹੈ ਜਿਸਦੀ ਯੋਜਨਾ ਪਰਮੇਸ਼ੁਰ ਨੇ ਬੁਰੇ ਲੋਕਾਂ ਲਈ ਬਣਾਈ ਸੀ।
    ਇਹੀ ਹੈ ਜੋ ਜ਼ਾਲਮ ਲੋਕਾਂ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਪਾਸੋਂ ਮਿਲੇਗਾ।
14 ਕੋਈ ਬੁਰਾ ਬੰਦਾ ਬਹੁਤ ਬੱਚਿਆਂ ਦਾ ਪਿਤਾ ਹੋ ਸੱਕਦਾ ਹੈ।
    ਪਰ ਉਸ ਦੇ ਬੱਚੇ ਯੁੱਧ ਅੰਦਰ ਮਾਰੇ ਜਾਣਗੇ।
    ਬੁਰੇ ਬੰਦੇ ਦੇ ਬੱਚਿਆਂ ਕੱੋਲ ਖਾਣ ਲਈ ਪੂਰਾ ਭੋਜਨ ਨਹੀਂ ਹੋਵੇਗਾ।
15 ਉਸ ਦੇ ਸਾਰੇ ਬੱਚੇ ਮਾਰੇ ਜਾਣਗੇ
    ਤੇ ਉਸਦੀ ਵਿਧਵਾ ਉਦਾਸ ਨਹੀਂ ਹੋਵੇਗੀ।
16 ਇੱਕ ਬਦ ਆਦਮੀ ਨੂੰ ਚਾਂਦੀ ਦਾ ਇੱਕ ਅਜਿਹਾ ਢੇਰ ਮਿਲ ਸੱਕਦਾ ਜੋ
    ਉਸ ਲਈ ਗੰਦਗੀ ਵਾਂਗ ਹੋਵੇ। ਉਸ ਕੋਲ ਇੰਨੇ ਕੱਪੜੇ ਹੋ ਸੱਕਦੇ ਹਨ ਜੋ ਉਸ ਲਈ ਮਿੱਟੀ ਦੇ ਢੇਰਾਂ ਵਾਂਗ ਹੋਣ।
17 ਪਰ ਨੇਕ ਬੰਦੇ ਨੂੰ ਆਪਣੇ ਬਸਤਰ ਮਿਲਣਗੇ।
    ਬੇਗੁਨਾਹ ਨੂੰ ਉਸਦੀ ਗੱਦੀ ਮਿਲੇਗੀ।
18 ਹੋ ਸੱਕਦਾ ਕਿ ਬਦ ਆਦਮੀ ਆਪਣਾ ਮਕਾਨ ਬਣਾ ਲਵੇ, ਪਰ ਇਹ ਬਹੁਤੀ ਦੇਰ ਤੱਕ ਨਹੀਂ ਰਹੇਗਾ।
    ਇਹ ਮਕੱੜੀ ਦੇ ਜਾਲੇ ਵਰਗਾ ਜਾਂ ਚੌਁਕੀਦਾਰ ਦੇ ਤੰਬੂ ਵਰਗਾ ਹੋਵੇਗਾ।
19 ਹੋ ਸੱਕਦਾ ਕਿ ਜਦੋਂ ਬਦ ਆਦਮੀ ਬਿਸਤਰੇ ਤੇ ਜਾਵੇ ਉਹ ਅਮੀਰ ਹੋਵੇ,
    ਪਰ ਜਦੋਂ ਉਸ ਦੀਆਂ ਅੱਖਾਂ ਖੁੱਲ੍ਹਣ ਉਸ ਦੀ ਤਮਾਮ ਦੌਲਤ ਚਲੀ ਗਈ ਹੋਵੇਗੀ।
20 ਉਹ ਭੈਭੀਤ ਹੋਵੇਗਾ।
    ਇਹ ਇੰਝ ਹੋਵੇਗਾ ਜਿਵੇਂ ਹੜ੍ਹ ਆਇਆ ਹੋਵੇ,
ਜਿਵੇਂ ਤੂਫ਼ਾਨ ਆਇਆ ਹੋਵੇ,
    ਅਤੇ ਹਰ ਸ਼ੈਅ ਰੁਢ਼ ਗਈ ਹੋਵੇ।
21 ਪੂਰਬ ਦੀ ਹਵਾ ਉਸ ਨੂੰ ਉਡਾ ਕੇ ਲੈ ਜਾਵੇਗੀ ਤੇ ਉਹ ਮਰ ਜਾਵੇਗਾ।
    ਤੂਫ਼ਾਨ ਉਸ ਨੂੰ ਆਪਣੇ ਘਰ ਵਿੱਚੋਂ ਹੂੰਝ ਕੇ ਲੈ ਜਾਵੇਗਾ।
22 ਭਾਵੇਂ ਬੁਰਾ ਬੰਦਾ ਤੂਫ਼ਾਨ ਦੀ ਸ਼ਕਤੀ ਕੋਲੋਂ ਦੌੜਨ ਦੀ ਕੋਸ਼ਿਸ਼ ਕਰੇ।
    ਪਰ ਤੂਫ਼ਾਨ ਉਸ ਉੱਤੇ ਨਿਰਦਈ ਹੋਕੇ ਬਪੇੜੇ ਮਾਰੇਗਾ।
23 ਝੱਖੜ ਆਪਣੇ ਹੱਥਾਂ ਨਾਲ ਬਦ ਬੰਦੇ ਉੱਤੇ ਤਾਲੀ ਮਾਰੇਗਾ।
    ਇਹ ਉਸ ਉੱਤੇ ਸੀਟੀ ਮਾਰੇਗਾ ਜਦੋਂ ਉਹ ਆਪਣੇ ਘਰੋ ਭੱਜੇਗਾ।

ਸਿਆਣਪ ਕੀ ਕਰਦੀ ਹੈ

28 “ਅਜਿਹੀਆਂ ਖਾਨਾਂ ਹਨ ਜਿੱਥੇ ਲੋਕ ਚਾਂਦੀ ਪ੍ਰਾਪਤ ਕਰਦੇ ਹਨ
    ਅਤੇ ਅਜਿਹੀਆਂ ਥਾਵਾਂ ਹਨ ਜਿੱਥੇ ਲੋਕ ਸੋਨੇ ਨੂੰ ਸ਼ੁੱਧ ਕਰਨ ਲਈ ਪਿਘਲਾਉਂਦੇ ਹਨ।
ਲੋਕੀਂ ਧਰਤੀ ਵਿੱਚੋਂ ਲੋਹਾ ਕੱਢਦੇ ਨੇ।
    ਪੱਥਰ ਤੋਂ ਤਾਂਬਾ ਪਿਘਲਾਇਆ ਜਾਂਦਾ ਹੈ।
ਕਾਮੇ ਰੋਸ਼ਨੀਆਂ ਗੁਫ਼ਾਵਾਂ ਅੰਦਰ ਲੈ ਜਾਂਦੇ ਨੇ।
    ਉਹ ਡੂੰਘੀਆਂ ਗੁਫਾਵਾਂ ਅੰਦਰ ਖੋਜਦੇ ਨੇ। ਡੂੰਘੇ ਹਨੇਰੇ ਵਿੱਚ, ਉਹ ਚੱਟਾਨਾਂ ਨੂੰ ਖੋਜਦੇ ਨੇ।
ਮਜ਼ਦੂਰ ਕੱਚੀ ਧਾਤ ਦੀਆਂ ਨੜਾਂ ਦੇ ਪਿੱਛੇ ਚੱਲ ਕੇ ਧਰਤੀ ਦੀ ਡੂੰਘਾਈ ਤੀਕ ਖੁਦਾਈ ਕਰਦੇ ਹਨ।
    ਉਹ ਧਰਤੀ ਵਿੱਚ ਡੂੰਘੇ ਜਾਂਦੇ ਨੇ,
    ਉਨ੍ਹਾਂ ਥਾਵਾਂ ਤੋਂ ਬਹੁਤ ਦੂਰ ਜਿੱਥੇ ਲੋਕ ਰਹਿੰਦੇ ਨੇ,
ਹੇਠਾਂ ਤੱਕ ਜਿੱਥੇ ਕੋਈ ਵੀ ਪਹਿਲਾਂ ਨਹੀਂ ਗਿਆ
    ਉਹ ਰੱਸਿਆਂ ਨਾਲ ਬਹੁਤ ਹੇਠਾਂ ਧਰਤੀ ਦੇ ਹੋਰਾਂ ਲੋਕਾਂ ਤੋਂ ਬਹੁਤ ਦੂਰ ਲਟਕਦੇ ਨੇ।
ਭੋਜਨ ਧਰਤੀ ਦੇ ਉੱਪਰ ਉਤਾਂਹ ਵੱਲ ਉੱਗਦਾ ਹੈ।
    ਪਰ ਧਰਤੀ ਦੇ ਹੇਠਾਂ ਵੱਖਰੀ ਗੱਲ ਹੁੰਦੀ ਹੈ।
    ਜਿਵੇਂ ਅੱਗ ਨਾਲ ਹਰ ਸ਼ੈਅ ਪਿਘਲੀ ਹੋਵੇ।
ਨੀਲਮ ਧਰਤੀ ਦੇ ਹੇਠਾਂ ਲੱਭਦੇ ਹਨ
    ਅਤੇ ਸੋਨੇ ਕਣ ਵੀ ਧੂੜ ਵਿੱਚ ਹਨ।
ਜੰਗਲੀ ਪੰਛੀਆਂ ਨੂੰ ਵੀ ਧਰਤੀ ਦੇ ਹੇਠਲੇ ਰਾਹਾਂ ਦਾ ਨਹੀਂ ਪਤਾ ਹੁੰਦਾ।
    ਕਿਸੇ ਵੀ ਬਾਜ਼ ਨੇ ਉਨ੍ਹਾਂ ਹਨੇਰੇ ਰਾਹਾਂ ਨੂੰ ਨਹੀਂ ਦੇਖਿਆ।
ਜੰਗਲੀ ਜਾਨਵਰ ਕਦੇ ਉਨ੍ਹਾਂ ਰਾਹਾਂ ਉੱਤੇ ਨਹੀਂ ਤੁਰੇ,
    ਕਦੇ ਸ਼ੇਰ ਵੀ ਉਨ੍ਹਾਂ ਰਾਹਾਂ ਉੱਤੇ ਨਹੀਂ ਘੁੰਮੇ।
ਮਜ਼ਦੂਰ ਸਭ ਤੋਂ ਸਖਤ ਚੱਟਾਨ ਨੂੰ ਖੋਦਦੇ ਨੇ।
    ਉਹ ਪਰਬਤਾਂ ਦੇ ਬੱਲੇ ਖੁਦਾਈ ਕਰਦੇ ਨੇ।
10 ਮਜ਼ਦੂਰ ਚੱਟਾਨਾਂ ਦੇ ਵਿੱਚੋਂ ਦੀ ਸੁਰਂਗਾਂ ਖੋਦਦੇ ਨੇ।
    ਉਹ ਚੱਟਾਨ ਦੇ ਸਾਰੇ ਖਜ਼ਾਨਿਆਂ ਨੂੰ ਤੱਕਦੇ ਨੇ।
11 ਕਾਮੇ ਪਾਣੀ ਨੂੰ ਰੋਕਣ ਲਈ ਬੰਨ੍ਹ ਉਸਾਰਦੇ ਨੇ।
    ਉਹ ਛੁਪੀਆਂ ਚੀਜ਼ਾਂ ਨੂੰ ਰੋਸ਼ਨੀ ਵਿੱਚ ਲਿਆਉਂਦੇ ਨੇ।

12 “ਪਰ ਬੰਦਾ ਸਿਆਣਪ ਕਿੱਥੋ ਲੱਭ ਸੱਕਦਾ ਹੈ?
    ਅਸੀਂ ਕਿੱਥੋ ਜਾਕੇ ਸਮਝ ਨੂੰ ਲੱਭ ਸੱਕਦੇ ਹਾਂ।
13 ਆਦਮੀ ਨਹੀਂ ਜਾਣਦਾ ਸਿਆਣਪ ਕਿੱਥੋ ਹੈ?
    ਇਹ ਓੱਥੇ ਨਹੀਂ ਲੱਭਦੀ ਜਿੱਥੇ ਲੋਕ ਰਹਿੰਦੇ ਹਨ।
14 ਗਹਿਰਾ ਸਮੁੰਦਰ ਆਖਦਾ ਹੈ, ‘ਮੇਰੇ ਕੋਲ ਇੱਥੇ ਸਿਆਣਪ ਨਹੀਂ ਹੈ।’
    ਸਾਗਰ ਆਖਦਾ ਹੈ, ‘ਮੇਰੇ ਕੋਲ ਇੱਥੇ ਸਿਆਣਪ ਨਹੀਂ ਹੈ।’
15 ਤੁਸੀਂ ਸਿਆਣਪ ਨੂੰ ਸਭ ਤੋਂ ਚੰਗੇ ਸੋਨੇ ਨਾਲ ਵੀ ਨਹੀਂ ਖਰੀਦ ਸੱਕਦੇ।
    ਸਿਆਣਪ ਖਰੀਦਣ ਵਾਸਤੇ ਦੁਨੀਆਂ ਅੰਦਰ ਕਾਫ਼ੀ ਚਾਂਦੀ ਨਹੀਂ ਹੈ।
16 ਤੁਸੀਂ ਸਿਆਣਪ ਨੂੰ ਉਫੀਰ ਦੇ ਸੋਨੇ ਨਾਲ ਜਾਂ
    ਕੀਮਤੀ ਸੁਲੇਮਾਨੀ [c] ਜਾਂ ਨੀਲਮ [d] ਨਾਲ ਨਹੀਂ ਖਰੀਦ ਸੱਕਦੇ ।
17 ਸਿਆਣਪ ਸੋਨੇ ਜਾਂ ਬਿਲੌਰ ਤੋਂ ਵੱਧੇਰੇ ਮੁੱਲਵਾਨ ਹੈ।
    ਸੋਨੇ ਵਿੱਚ ਜੜੇ ਕੀਮਤੀ ਹੀਰੇ ਸਿਆਣਪ ਨੂੰ ਨਹੀਂ ਖਰੀਦ ਸੱਕਦੇ।
18 ਸਿਆਣਪ ਮੂਂਗੇ ਜਾਂ ਜੈਸਪਰ ਤੋਂ ਵੱਧੇਰੇ ਕੀਮਤੀ ਹੈ।
    ਸਿਆਣਪ ਮਨਕਿਆਂ ਨਾਲੋਂ ਵੱਧੇਰੇ ਕੀਮਤੀ ਹੈ।
19 ਇਬੋਪੀਆ ਦੇਸ ਦਾ ਪੁਖਰਾਜ ਵੀ ਇੰਨਾ ਕੀਮਤੀ ਨਹੀਂ ਜਿੰਨੀ ਸਿਆਣਪ ਹੈ।
    ਤੁਸੀਂ ਸਿਆਣਪ ਸ਼ੁੱਧ ਸੋਨੇ ਨਾਲ ਵੀ ਨਹੀਂ ਖਰੀਦ ਸੱਕਦੇ।

20 “ਇਸ ਲਈ ਸਿਆਣਪ ਕਿਬੋਁ ਆਉਂਦੀ ਹੈ?
    ਅਸੀਂ ਸਮਝ ਨੂੰ ਕਿੱਥੋ ਲੱਭ ਸੱਕਦੇ ਹਾਂ?
21 ਸਿਆਣਪ ਧਰਤੀ ਦੀ ਹਰ ਜਿਉਂਦੀ ਸ਼ੈਅ ਪਾਸੋਂ ਛੁਪੀ ਹੋਈ ਹੈ।
    ਅਕਾਸ਼ ਦੇ ਪੰਛੀ ਵੀ ਸਿਆਣਪ ਨੂੰ ਨਹੀਂ ਦੇਖ ਸੱਕਦੇ।
22 ਮੌਤ ਅਤੇ ਤਬਾਹੀ ਆਖਦੀ ਹੈ।
    ‘ਅਸੀਂ ਸਿਆਣਪ ਨਹੀਂ ਲੱਭੀ,
    ਅਜੇ ਅਸੀਂ ਇਸ ਬਾਰੇ ਸਿਰਫ਼ ਅਫ਼ਵਾਹਾਂ ਹੀ ਸੁਣੀਆਂ ਨੇ।’

23 “ਸਿਰਫ਼ ਪਰਮੇਸ਼ੁਰ ਸਿਆਣਪ ਦਾ ਰਾਹ ਜਾਣਦਾ ਹੈ।
    ਸਿਰਫ਼ ਪਰਮੇਸ਼ੁਰ ਜਾਣਦਾ ਹੈ ਕਿ ਸਿਆਣਪ ਕਿੱਥੋ ਹੈ।
24 ਪਰਮੇਸ਼ੁਰ ਧਰਤੀ ਦੇ ਅੰਤਾਂ ਨੂੰ ਦੇਖ ਸੱਕਦਾ ਹੈ।
    ਪਰਮੇਸ਼ੁਰ ਅਕਾਸ਼ ਹੇਠਲੀ ਹਰ ਸ਼ੈਅ ਨੂੰ ਦੇਖਦਾ ਹੈ।
25 ਪਰਮੇਸ਼ੁਰ ਨੇ ਹਵਾ ਨੂੰ ਇਸ ਦੀ ਸ਼ਕਤੀ ਦਿੱਤੀ।
    ਪਰਮੇਸ਼ੁਰ ਨੇ ਨਿਆਂ ਕੀਤਾ ਕਿ ਸਮੁੰਦਰ ਕਿੰਨੇ ਵੱਡੇ ਬਣਾਏ ਜਾਣ।
26 ਪਰਮੇਸ਼ੁਰ ਨੇ ਨਿਆਂ ਕੀਤਾ ਕਿ ਬਾਰਿਸ਼ ਕਿੱਥੋ ਭੇਜੀ ਜਾਵੇ,
    ਤੇ ਕੜਕਦੇ ਤੂਫ਼ਾਨਾਂ ਨੂੰ ਕਿੱਥੋ ਜਾਣਾ ਚਾਹੀਦਾ ਹੈ।
27 ਉਸ ਵੇਲੇ ਪਰਮੇਸ਼ੁਰ ਨੇ ਸਿਆਣਪ ਦੇਖੀ ਤੇ ਇਸ ਬਾਰੇ ਸੋਚਿਆ।
    ਪਰਮੇਸ਼ੁਰ ਨੇ ਵੇਖਿਆ ਕਿ ਸਿਆਣਪ ਕਿੰਨੀ ਮੁੱਲਵਾਨ ਸੀ ਅਤੇ ਸਿਆਣਪ ਨੂੰ ਮਨਜ਼ੂਰੀ ਦਿੱਤੀ।”
28 ਤੇ ਪਰਮੇਸ਼ੁਰ ਨੇ ਲੋਕਾਂ ਨੂੰ ਆਖਿਆ,
    “ਡਰੋ ਤੇ ਯਹੋਵਾਹ ਦਾ ਆਦਰ ਕਰੋ ਇਹੀ ਸਿਆਣਪ ਹੈ।
    ਬੁਰੀਆਂ ਗੱਲਾਂ ਨਾ ਕਰੋ ਇਹੀ ਸਮਝ ਹੈ।”

ਅੱਯੂਬ ਆਪਣੀ ਗੱਲ ਜਾਰੀ ਰੱਖਦਾ

29 ਅੱਯੂਬ ਨੇ ਆਪਣੀ ਕਹਾਣੀ ਜਾਰੀ ਰੱਖੀ ਅਤੇ ਆਖਿਆ,

“ਕਾਸ਼ ਮੇਰਾ ਜੀਵਨ ਹੁੰਦਾ ਜਿਵੇਂ ਇਹ ਕੁਝ ਮਹੀਨੇ ਪਹਿਲਾਂ ਸੀ।
    ਉਸ ਵੇਲੇ, ਪਰਮੇਸ਼ੁਰ ਨੇ ਮੇਰਾ ਖਿਆਲ ਰੱਖਿਆ ਅਤੇ ਮੇਰੀ ਦੇਖ-ਭਾਲ ਕੀਤੀ।
ਉਸ ਵੇਲੇ ਪਰਮੇਸ਼ੁਰ ਦੀ ਰੌਸ਼ਨੀ ਮੇਰੇ ਉੱਤੇ ਚਮਕਦੀ ਸੀ, ਤਾਂ ਜੋ ਮੈਂ ਹਨੇਰੇ ਵਿੱਚ ਤੁਰ ਸੱਕਾਂ।
    ਪਰਮੇਸ਼ੁਰ ਨੇ ਮੈਨੂੰ ਸਹੀ ਜੀਵਨ ਢੰਗ ਦਰਸਾਇਆ ਸੀ।
ਮੈਂ ਉਨ੍ਹਾਂ ਦਿਨਾਂ ਨੂੰ ਲੋਚਦਾ ਹਾਂ ਜਦੋਂ ਮੈਂ ਵੱਧੀਆ ਹਲਾਤਾਂ ਵਿੱਚ ਸਾਂ
    ਅਤੇ ਪਰਮੇਸ਼ੁਰ ਮੇਰਾ ਨਜ਼ਦੀਕੀ ਮਿੱਤਰ ਸੀ।
    ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੀ ਅਸੀਸ ਮੇਰੇ ਘਰ ਉੱਤੇ ਸੀ।
ਮੈਂ ਉਸ ਸਮੇਂ ਨੂੰ ਲੋਚਦਾ ਹਾਂ ਜਦੋਂ ਹਾਲੇ ਸਰਬ-ਸ਼ਕਤੀਮਾਨ ਪਰਮੇਸ਼ੁਰ ਮੇਰੇ ਨਾਲ ਸੀ
    ਅਤੇ ਮੇਰੇ ਬੱਚੇ ਮੇਰੇ ਆਲੇ-ਦੁਆਲੇ ਸਨ।
ਜ਼ਿੰਦਗੀ ਉਸ ਵੇਲੇ ਬਹੁਤ ਵੱਧੀਆ ਸੀ।
    ਮੈਂ ਆਪਣੇ ਪੈਰ ਮਲਾਈ ਨਾਲ ਧੋਁਦਾ ਸੀ
    ਅਤੇ ਮੇਰੇ ਕੋਲ ਵੱਧੀਆ ਤੇਲਾਂ ਦਾ ਭੰਡਾਰ ਸੀ। [e]

“ਉਹ ਦਿਨ ਸਨ ਜਦੋਂ ਮੈਂ ਸ਼ਹਿਰ ਦੇ ਫ਼ਾਟਕ ਵੱਲ ਜਾਂਦਾ ਸਾਂ
    ਤੇ ਆਮ ਸਭਾ ਦੇ ਸਥਾਨ ਵਿੱਚ ਸ਼ਹਿਰ ਦੇ ਵੱਡੇਰਿਆਂ ਦੇ ਨਾਲ ਬੈਠਦਾ ਸਾਂ।
ਉੱਥੇ ਸਾਰੇ ਲੋਕ ਮੇਰੀ ਇੱਜ਼ਤ ਕਰਦੇ ਸਨ।
    ਜਵਾਨ ਆਦਮੀ ਮੇਰੇ ਲਈ ਰਾਹ ਛੱਡ ਦਿੰਦੇ ਸਨ ਜਦੋਂ ਉਹ ਮੈਨੂੰ ਆਉਂਦਿਆਂ ਦੇਖਦੇ ਸਨ।
ਤੇ ਬਜ਼ੁਰਗ ਆਦਮੀ ਉੱਠ ਖਲੋਂਦੇ ਸਨ।
    ਉਹ ਮੇਰੇ ਲਈ ਆਪਣੀ ਇੱਜ਼ਤ ਦਰਸਾਉਣ ਲਈ ਖਲੋ ਜਾਂਦੇ ਸਨ।
ਲੋਕਾਂ ਦੇ ਆਗੂ ਗੱਲਾਂ ਕਰਨੋ ਹਟ ਜਾਂਦੇ ਸਨ
    ਤੇ ਹੋਰਾਂ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਮੂੰਹਾਂ ਉੱਤੇ ਆਪਣੇ ਹੱਥ ਰੱਖ ਲੈਂਦੇ ਸਨ।
10 ਬਹੁਤ ਮਹੱਤਵਪੂਰਣ ਆਗੂ ਵੀ ਆਪਣੀ ਆਵਾਜ਼ ਧੀਮੀ ਰੱਖਦੇ ਜਦੋਂ ਉਹ ਗੱਲ ਕਰਦੇ ਸਨ। ਹਾਂ,
    ਇਉਂ ਲੱਗਦਾ ਸੀ ਜਿਵੇਂ ਉਨ੍ਹਾਂ ਦੀਆਂ ਜੀਭਾਂ ਉਨ੍ਹਾਂ ਦੇ ਤਾਲੂਆਂ ਨਾਲ ਜੁੜ ਗਈਆਂ ਹੋਣ।
11 ਲੋਕੀ ਸੁਣਦੇ ਸਨ ਜੋ ਵੀ ਮੈਂ ਆਖਦਾ ਸਾਂ ਤੇ ਮੇਰੇ ਬਾਰੇ ਚੰਗੀਆਂ ਗੱਲਾਂ ਕਰਦੇ ਸਨ।
    ਜੋ ਵੀ ਮੈਂ ਕਰਦਾ ਸਾਂ ਲੋਕੀਂ ਤੱਕਦੇ ਸਨ ਤੇ ਮੇਰੀ ਪ੍ਰਸ਼ਂਸਾ ਕਰਦੇ ਸਨ।
12 ਕਿਉਂਕਿ ਜਦੋਂ ਕੋਈ ਗਰੀਬ ਆਦਮੀ ਸਹਾਇਤਾ ਲਈ ਪੁਕਾਰ ਕਰਦਾ ਸੀ ਮੈਂ ਉਸ ਦੀ ਸਹਾਇਤਾ ਕੀਤੀ।
    ਮੈਂ ਉਸ ਬੱਚੇ ਨੂੰ ਸਹਾਇਤਾ ਦਿੱਤੀ ਜਿਹੜਾ ਯਤੀਮ ਸੀ ਤੇ ਜਿਸਦੀ ਦੇਖ ਭਾਲ ਕਰਨ ਵਾਲਾ ਕੋਈ ਵੀ ਨਹੀਂ ਸੀ।
13 ਮਰਨ ਵਾਲਾ ਆਦਮੀ ਮੈਨੂੰ ਅਸੀਸ ਦਿੰਦਾ ਸੀ।
    ਮੈਂ ਉਨ੍ਹਾਂ ਵਿਧਵਾਵਾਂ ਦੀ ਸਹਾਇਤਾ ਕੀਤੀ ਜਿਹੜੀਆਂ ਲੋੜਵਂਦ ਸਨ।
14 ਜੀਵਨ ਦਾ ਸਹੀ ਢੰਗ ਮੇਰੇ ਕੱਪੜਿਆਂ ਵਾਂਗ ਸੀ
    ਅਤੇ ਨਿਰਪੱਖਤਾ ਮੇਰੇ ਚੋਲੇ ਤੇ ਪਗੜੀ ਵਾਂਗ ਸੀ।
15 ਮੈਂ ਅੰਨ੍ਹੇ ਲਈ ਅੱਖਾਂ ਸਾਂ।
    ਮੈਂ ਜਿੱਥੇ ਵੀ ਉਹ ਚਾਹੁੰਦੇ ਸਨ, ਉਨ੍ਹਾਂ ਦੀ ਅਗਵਾਈ ਕੀਤੀ।
ਮੈਂ ਲਂਗੜਿਆਂ ਅਤੇ ਅਪਾਹਿਜਾਂ ਲਈ ਪੈਰ ਸਾਂ।
    ਮੈਂ ਜਿੱਥੇ ਵੀ ਉਹ ਚਾਹੁੰਦੇ ਸਨ, ਉਨ੍ਹਾਂ ਨੂੰ ਚੁੱਕ ਕੇ ਲੈ ਜਾਂਦਾ ਸਾਂ।
16 ਮੈਂ ਗਰੀਬ ਲੋਕਾਂ ਲਈ ਇੱਕ ਪਿਉ ਵਰਗਾ ਸੀ।
    ਮੈਂ ਉਨ੍ਹਾਂ ਲੋਕਾਂ ਦੀ ਮੁਕੱਦਮੇ ਜਿੱਤਣ ਵਿੱਚ ਸਹਾਇਤਾ ਕਰਦਾ ਸਾਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸਾਂ।
17 ਮੈਂ ਬੁਰੇ ਲੋਕਾਂ ਨੂੰ ਉਨ੍ਹਾਂ ਦੀ ਸ਼ਕਤੀ ਦੀ ਦੁਰ ਵਰਤੋਂ ਕਰਨੋ ਰੋਕਦਾ ਸਾਂ ਤੇ
    ਮੈਂ ਬੇਗੁਨਾਹ ਲੋਕਾਂ ਨੂੰ ਉਨ੍ਹਾਂ ਕੋਲੋਂ ਬਚਾਉਂਦਾ ਸਾਂ।

18 “ਮੈਂ ਹਮੇਸ਼ਾ ਸੋਚਦਾ ਸਾਂ ਕਿ ਮੈਂ ਆਪਣੇ ਦੁਆਲੇ ਆਪਣਾ ਪਰਿਵਾਰ ਦੇਖਦਿਆਂ,
    ਬੁੱਢਾਪੇ ਵੱਲ ਵੱਧਦਿਆਂ ਲੰਮਾ ਜੀਵਨ ਜੀਵਾਂਗਾ।
19 ਮੈਂ ਸੋਚਦਾ ਸਾਂ ਕਿ ਮੈਂ ਸਿਹਤਮੰਦ ਅਤੇ ਨਰੋਆ ਹੋਵਾਂਗਾ ਜਿਵੇਂ ਕੋਈ ਅਜਿਹਾ ਪੌਦਾ ਹੁੰਦਾ ਹੈ ਜਿਸ ਦੀਆਂ ਜਢ਼ਾਂ ਨੂੰ ਚੋਖਾ ਪਾਣੀ ਮਿਲਦਾ ਹੈ
    ਤੇ ਜਿਸ ਦੀਆਂ ਟਾਹਣੀਆਂ ਤ੍ਰੇਲ ਨਾਲ ਭਿੱਜੀਆਂ ਹੁੰਦੀਆਂ ਨੇ।
20 ਮੈਂ ਸੋਚਦਾ ਸਾਂ ਕਿ ਹਰ ਦਿਨ ਨਵੀਆਂ
    ਅਤੇ ਉਤੇਜਕ ਸੰਭਾਵਾਨਾਵਾਂ ਨਾਲ [f] ਭਰਿਆ ਹੋਇਆ ਹੋਵੇਗਾ।

21 “ਪਿੱਛਲੇ ਸਮੇਂ ਵਿੱਚ ਲੋਕ ਮੈਨੂੰ ਸੁਣਦੇ ਸਨ।
    ਉਹ ਚੁੱਪ ਹੁੰਦੇ ਸਨ ਜਦੋਂ ਉਹ ਮੇਰੇ ਮਸ਼ਵਰੇ ਨੂੰ ਉਡੀਕਦੇ ਸਨ।
22 ਜਦੋਂ ਮੈਂ ਬੋਲਣਾ ਬੰਦ ਕਰਦਾ ਸਾਂ ਮੈਨੂੰ ਸੁਣਨ ਵਾਲੇ ਲੋਕਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ ਹੁੰਦਾ ਸੀ।
    ਮੇਰੇ ਸ਼ਬਦ ਉਨ੍ਹਾਂ ਦੇ ਕੰਨਾਂ ਵਿੱਚ ਕੋਮਲਤਾ ਨਾਲ ਪੈਂਦੇ ਸਨ।
23 ਲੋਕੀ ਮੇਰੇ ਬੋਲਣ ਦਾ ਇੰਤਜ਼ਾਰ ਕਰਦੇ ਸਨ ਜਿਵੇਂ ਉਹ ਬਾਰਿਸ਼ ਦਾ ਇੰਤਜ਼ਾਰ ਕਰਦੇ ਨੇ।
    ਲੋਕੀਂ ਮੇਰੇ ਸ਼ਬਦਾਂ ਨੂੰ ਪੀਂਦੇ ਸਨ ਜਿਵੇਂ ਕਿ ਉਹ ਬਸੰਤ ਰੁੱਤ ਦੀ ਬਾਰਿਸ਼ ਹੋਵੇ।
24 ਮੈਂ ਉਨ੍ਹਾਂ ਲੋਕਾਂ ਨਾਲ ਹੱਸਦਾ ਸਾਂ, ਅਤੇ ਉਹ ਇਸ ਤੇ ਵਿਸ਼ਵਾਸ ਨਾ ਕਰ ਸੱਕੇ।
    ਉਹ ਮੇਰੇ ਆਤਮੇ ਨੂੰ ਹੇਠਾਂ ਨਾ ਲਿਆਏ।
25 ਮੇਰੀ ਚੋਣ ਉਨ੍ਹਾਂ ਲੋਕਾਂ ਦੇ ਨਾਲ ਹੋਣਾ ਹੁੰਦੀ ਸੀ, ਭਾਵੇਂ ਕਿ ਮੈਂ ਉਨ੍ਹਾਂ ਦਾ ਆਗੂ ਸਾਂ।
    ਮੈਂ ਉਸ ਰਾਜੇ ਵਰਗਾ ਸਾਂ ਜਿਹੜਾ ਆਪਣੀਆਂ ਫ਼ੌਜਾਂ ਦੀ ਛਾਉਣੀ ਵਿੱਚ ਉਦਾਸ ਲੋਕਾਂ ਨੂੰ ਸੱਕੂਨ ਦਿੰਦਾ ਹੋਇਆ ਹੁੰਦਾ ਹੈ।

30 “ਪਰ ਹੁਣ, ਉਹ ਲੋਕ ਵੀ ਜਿਹੜੇ ਮੇਰੇ ਨਾਲੋਂ ਉਮਰ ਵਿੱਚ ਛੋਟੇ ਹਨ ਮੇਰਾ ਮਜ਼ਾਕ ਉਡਾ ਰਹੇ ਨੇ।
    ਤੇ ਉਨ੍ਹਾਂ ਦੇ ਪਿਤਾ ਇੰਨੇ ਨਿਕੰਮੇ ਸਨ ਕਿ ਮੈਂ ਉਨ੍ਹਾਂ ਨੂੰ ਆਪਣੀਆਂ ਭੇਡਾਂ ਦੀ ਨਿਗਰਾਨੀ ਕਰਨ ਵਾਲੇ ਕੁਤਿਆਂ ਦੇ ਨਾਲ ਵੀ ਨਹੀਂ ਰੱਖ ਸੱਕਦਾ।
ਹੁਣ ਉਨ੍ਹਾਂ ਦੀ ਸਾਰੀ ਤਾਕਤ ਚਲੀ ਗਈ ਹੈ।
    ਉਨ੍ਹਾਂ ਦੇ ਮਜ਼ਬੂਤ ਹੱਥ ਮੇਰੇ ਕਿਸੇ ਕੰਮ ਦੇ ਨਹੀਂ ਹਨ।
ਉਹ ਮੁਰਦਾ ਬੰਦਿਆਂ ਵਰਗੇ ਹਨ-ਉਹ ਭੁੱਖ ਨਾਲ ਮਰ ਰਹੇ ਹਨ।
    ਇਸ ਲਈ ਉਹ ਮਾਰੂਬਲ ਦੀ ਖੁਸ਼ਕ ਰੇਤ ਖਾਂਦੇ ਨੇ।
ਉਹ ਨਮਕੀਨ ਪੌਦਿਆਂ ਨੂੰ ਮਾਰੂਬਲ ਵਿੱਚੋਂ ਪੁਟ੍ਟਦੇ ਨੇ।
    ਉਹ ਕਾਨਿਆਂ ਦੀਆਂ ਜਢ਼ਾਂ ਖਾਂਦੇ ਨੇ।
ਉਹ ਹੋਰਨਾਂ ਲੋਕਾਂ ਕੋਲੋਂ ਭਜਾੇ ਗਏ ਸਨ।
    ਲੋਕ ਉਨ੍ਹਾਂ ਉੱਤੇ ਚੀਕਦੇ ਨੇ ਜਿਵੇਂ ਉਹ ਚੋਰ ਹੋਣ।
ਉਨ੍ਹਾਂ ਨੂੰ ਨਦੀਆਂ ਦੇ ਤਲ੍ਹਾਂ ਉੱਤੇ, ਪਹਾੜੀ ਦੇ ਪਾਸਿਆਂ ਵਾਲੀਆਂ ਗੁਫ਼ਾਵਾਂ ਵਿੱਚ
    ਅਤੇ ਧਰਤੀਆਂ ਵਿੱਚਲੀਆਂ ਖੱਡਾਂ ਵਿੱਚ ਰਹਿਣਾ ਚਾਹੀਦਾ ਹੈ।
ਉਹ ਝਾੜੀਆਂ ਵਿੱਚ ਹਿਣਕਦੇ (ਖੋਤੇ ਦੀ ਆਵਾਜ਼) ਨੇ,
    ਤੇ ਕੰਡਿਆਲੀਆਂ ਝਾੜੀਆਂ ਅੰਦਰ ਇਕੱਠੇ ਮਿਸਟਕੇ ਬੈਠਦੇ ਨੇ।
ਉਹ ਨਿਕੰਮੇ ਲੋਕਾਂ ਦਾ ਟੋਲਾ ਹਨ ਜਿਨ੍ਹਾਂ ਦੇ ਕੋਈ ਨਾਮ ਨਹੀਂ,
    ਜਿਨ੍ਹਾਂ ਨੂੰ ਆਪਣੇ ਹੀ ਦੇਸ ਵਿੱਚੋਂ ਧਕਿਆ ਗਿਆ ਸੀ।

“ਹੁਣ ਉਨ੍ਹਾਂ ਆਦਮੀਆਂ ਦੇ ਪੁੱਤਰ ਮੇਰਾ ਮਜ਼ਾਕ ਉਡਾਉਣ ਲਈ ਮੇਰੇ ਬਾਰੇ ਗੀਤ ਗਾਉਂਦੇ ਨੇ।
    ਮੇਰਾ ਨਾਮ ਉਨ੍ਹਾਂ ਲਈ ਬੁਰਾ ਸ਼ਬਦ ਬਣ ਗਿਆ ਹੈ।
10 ਉਹ ਨੌਜਵਾਨ ਆਦਮੀ ਮੈਨੂੰ ਨਫ਼ਰਤ ਕਰਦੇ ਨੇ,
    ਉਹ ਮੇਰੇ ਕੋਲੋਂ ਦੂਰ ਖਲੋਂਦੇ ਨੇ, ਉਹ ਸੋਚਨੇ ਨੇ ਕਿ ਉਹ ਮੇਰੇ ਨਾਲੋਂ ਬਿਹਤਰ ਨੇ।
    ਅਤੇ ਉਹ ਮੇਰੇ ਚਿਹਰੇ ਉੱਤੇ ਬੁਕੱਣੋਁ ਵੀ ਨਹੀਂ ਰੁਕਦੇ।
11 ਪਰਮੇਸ਼ੁਰ ਨੇ ਮੇਰੇ ਕਮਾਨ ਦੀ ਡੋਰ ਖੋਹ ਲਈ ਹੈ, ਤੇ ਮੈਨੂੰ ਕਮਜ਼ੋਰ ਬਣਾ ਦਿੱਤਾ ਹੈ।
    ਇਹ ਜਵਾਨ ਲੋਕ ਸਾਰਾ ਸ੍ਵੈ-ਕਾਬੂ ਸੁੱਟ ਦਿੰਦੇ ਹਨ ਜਦੋਂ ਮੈਂ ਉਨ੍ਹਾਂ ਦੇ ਦੁਆਲੇ ਹੁੰਦਾ ਹਾਂ।
12 ਉਹ ਮੇਰੇ ਸੱਜੇ ਪਾਸੇ ਹਮਲਾ ਕਰਦੇ ਨੇ। ਉਹ ਮੇਰੇ ਹੇਠੋਁ ਪੈਰ ਖਿੱਚ ਲੈਂਦੇ ਨੇ।
    ਮੈਂ ਹਮਲੇ ਹੇਠ ਆਏ ਸ਼ਹਿਰ ਵਾਂਗ ਮਹਿਸੂਸ ਕਰਦਾ ਹਾਂ
    ਉਹ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਤਬਾਹ ਕਰਨ ਲਈ ਮੇਰੀਆਂ ਕੰਧਾਂ ਨਾਲ ਗੰਦੀਆਂ ਪਨਾਹਾਂ ਬਣਾਉਂਦੇ ਹਨ।
13 ਉਹ ਸੜਕ ਦੀ ਰਾਖੀ ਕਰਦੇ ਨੇ ਤਾਂ ਕਿ ਮੈਂ ਬਚ ਕੇ ਨਾ ਨਿਕਲ ਸੱਕਾਂ।
    ਉਹ ਮੈਨੂੰ ਤਬਾਹ ਕਰਨ ਵਿੱਚ ਸਫ਼ਲ ਹੁੰਦੇ ਨੇ।
    ਉਨ੍ਹਾਂ ਨੂੰ ਕਿਸੇ ਹੋਰ ਦੀ ਸਹਾਇਤਾ ਨਹੀਂ ਲੋੜੀਦੀ।
14 ਉਹ ਕੰਧ ਵਿੱਚ ਸਂਨ੍ਹ ਲਾਉਂਦੇ ਨੇ।
    ਉਹ ਇਸ ਵਿੱਚੋਂ ਭੱਜਦੇ ਹੋਏ ਨਿਕਲ ਆਉਂਦੇ ਨੇ ਤੇ ਮੇਰੇ ਉੱਪਰ ਟੁੱਟਦੀਆਂ ਹੋਈਆਂ ਚੱਟਾਨਾਂ ਡਿੱਗ ਪੈਂਦੀਆਂ ਹੈ।
15 ਮੈਂ ਡਰ ਨਾਲ ਕੰਬ ਰਿਹਾ ਹਾਂ।
    ਉਹ ਜਵਾਨ ਆਦਮੀ ਮੇਰੀ ਇੱਜ਼ਤ ਨੂੰ ਦੂਰ ਭਜਾਉਂਦੇ ਨੇ ਜਿਵੇਂ ਵਗਦੀ ਹੋਈ ਹਵਾ ਚੀਜ਼ਾਂ ਨੂੰ ਉਡਾਉਂਦੀ ਹੈ।
    ਮੇਰੀ ਸੁਰੱਖਿਆ ਬੱਦਲ ਵਾਂਗ ਅਲੋਪ ਹੋ ਜਾਂਦੀ ਹੈ।

16 “ਹੁਣ ਮੇਰੀ ਜ਼ਿੰਦਗੀ ਖਤਮ ਹੋਣ ਵਾਲੀ ਹੈ ਤੇ ਮੈਂ ਛੇਤੀ ਹੀ ਮਰ ਜਾਵਾਂਗਾ।
    ਦੁੱਖਾਂ ਦੇ ਦਿਨਾਂ ਨੇ ਮੈਨੂੰ ਜਕੜ ਲਿਆ ਹੈ।
17 ਰਾਤ ਨੂੰ ਮੇਰੀਆਂ ਸਾਰੀਆਂ ਹੱਡੀਆਂ ਦੁੱਖਦੀਆਂ ਨੇ।
    ਦਰਦ ਕਦੇ ਵੀ ਮੇਰਾ ਖਹਿੜਾ ਨਹੀਂ ਛੱਡਦਾ।
18 ਅਪਾਰ ਤਾਕਤ ਨਾਲ, ਪਰਮੇਸ਼ੁਰ ਮੇਰੇ ਕੱਪੜੇ ਖੋਹ ਲੈਂਦਾ।
    ਉਹ ਮੈਨੂੰ ਮੇਰੇ ਚੋਲੇ ਦਾ ਕਾਲਰ ਫ਼ੜ ਕੇ ਜਕੜ ਦਿੰਦਾ।
19 ਪਰਮੇਸ਼ੁਰ ਨੇ ਮੈਨੂੰ ਗਾਰੇ ਅੰਦਰ ਸੁੱਟ ਦਿੱਤਾ ਸੀ
    ਤੇ ਮੈਂ ਧੂੜ ਅਤੇ ਰਾਖ ਵਰਗਾ ਬਣ ਗਿਆ।

20 “ਹੇ ਪਰਮੇਸ਼ੁਰ, ਸਹਾਇਤਾ ਲਈ ਮੈਂ ਤੇਰੇ ਅੱਗੇ ਪੁਕਾਰ ਕਰਦਾ ਹਾਂ, ਪਰ ਤੂੰ ਨਹੀਂ ਸੁਣਦਾ।
    ਮੈਂ ਖਲੋ ਕੇ ਪ੍ਰਾਰਥਨਾ ਕਰਦਾ ਹਾਂ, ਪਰ ਤੂੰ ਮੇਰੇ ਵੱਲ ਕੋਈ ਧਿਆਨ ਨਹੀਂ ਦਿੰਦਾ।
21 ਹੇ ਪਰਮੇਸ਼ੁਰ, ਤੂੰ ਮੇਰੇ ਨਾਲ ਕਮੀਨੀਆਂ ਗੱਲਾਂ ਕਰਦਾ ਹੈਂ।
    ਤੂੰ ਮੈਨੂੰ ਸੱਟ ਮਾਰਨ ਲਈ ਆਪਣੀ ਤਾਕਤ ਵਰਤਦਾ ਹੈਂ।
22 ਹੇ ਪਰਮੇਸ਼ੁਰ, ਤੂੰ ਮੈਨੂੰ ਉਡਾਉਣ ਲਈ ਤੇਜ਼ ਹਵਾ ਵਗਾਉਂਦਾ ਹੈਂ।
    ਤੂੰ ਮੈਨੂੰ ਤੂਫ਼ਾਨ ਅੰਦਰ ਸੁੱਟ ਦਿੰਦਾ ਹੈਂ।
23 ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਮੇਰੀ ਮੌਤ ਵੱਲ ਭੇਜੋਂਗੇ,
    ਹਰ ਜਿਉਂਦਾ ਬੰਦਾ ਜ਼ਰੂਰ ਮਰਦਾ ਹੈ।

24 “ਪਰ ਸੱਚਮੁੱਚ ਉਸ ਆਦਮੀ ਨੂੰ ਕੋਈ ਵੀ ਸੱਟ ਨਹੀਂ ਮਾਰਦਾ ਜਿਹੜਾ ਪਹਿਲਾਂ ਹੀ ਬਰਬਾਦ ਹੈ
    ਤੇ ਸਹਾਇਤਾ ਲਈ ਚੀਕ ਰਿਹਾ ਹੈ।
25 ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਮੁਸੀਬਤ ਵਿੱਚ ਪਏ ਲੋਕਾਂ ਲਈ ਰੋਇਆ ਹਾਂ।
    ਤੁਸੀਂ ਜਾਣਦੇ ਹੋ ਕਿ ਮੇਰਾ ਦਿਲ ਗਰੀਬਾਂ ਲਈ ਬਹੁਤ ਉਦਾਸ ਸੀ।
26 ਪਰ ਜਦੋਂ ਮੈਂ ਚੰਗੀਆਂ ਚੀਜ਼ਾਂ ਦੀ ਆਸ ਕਰਦਾ ਹਾਂ, ਬੁਰੀਆਂ ਚੀਜ਼ਾਂ ਆ ਜਾਂਦੀਆਂ ਹਨ।
    ਜਦੋਂ ਮੈਂ ਰੌਸ਼ਨੀ ਲਈ ਤੱਕਿਆ, ਹਨੇਰਾ ਆ ਗਿਆ।
27 ਮੈਂ ਅੰਦਰੋਂ ਆਇਆ ਹਾਂ।
    ਦੁੱਖ ਕਦੇ ਨਹੀਂ ਭੁੱਲਦਾ ਤੇ ਦੁੱਖ ਤਾ ਹਾਲੇ ਸ਼ੁਰੂ ਹੀ ਹੋਇਆ ਹੈ।
28 ਮੈਂ ਹਰ ਵੇਲੇ ਬਿਨਾ ਅਰਾਮ ਤੋਂ ਉਦਾਸ ਤੇ ਨਿਰਾਸਿਆ ਹੋਇਆ ਹਾਂ।
    ਮੈਂ ਸਭਾ ਅੰਦਰ ਖਲੋਁਦਾ ਹਾਂ ਤੇ ਸਹਾਇਤਾ ਲਈ ਪੁਕਾਰਦਾ ਹਾਂ।
29 ਮੈਂ ਇੱਕਲਾ ਆਵਾਰਾ ਕੁਤਿਆਂ ਵਰਗਾ
    ਤੇ ਮਾਰੂਬਲ ਦੇ ਸ਼ਤਰ ਮੁਰਗਾਂ ਵਾਂਗ ਹਾਂ।
30 ਮੇਰੀ ਚਮੜੀ ਸੜ ਗਈ ਹੈ ਤੇ ਲਹਿ ਗਈ ਹੈ।
    ਮੇਰਾ ਸ਼ਰੀਰ ਬੁਖਾਰ ਨਾਲ ਜਲ ਰਿਹਾ ਹੈ।
31 ਮੇਰੀ ਬਰਬਤ ਨੂੰ ਸਿਰਫ਼ ਉਦਾਸ ਗੀਤਾਂ ਲਈ ਹੀ ਸੁਰ ਦਿੱਤਾ ਗਿਆ ਹੈ।
    ਮੇਰੀ ਵੰਝਲੀ ਵੈਣਾਂ ਵਰਗੀਆਂ ਧੁਨਾਂ ਛੇੜਦੀ ਹੈ।

31 “ਮੈਂ ਆਪਣੀਆਂ ਅੱਖਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ
    ਮੈਂ ਕਿਸੇ ਕੁੜੀ ਨੂੰ ਇਸ ਤਰ੍ਹਾਂ ਨਹੀਂ ਦੇਖਾਂਗਾ, ਜੋ ਉਸ ਲਈ ਮੇਰੇ ਅੰਦਰ ਚਾਹਤ ਪੈਦਾ ਕਰੇ।
ਸਰਬ-ਸ਼ਕਤੀਮਾਨ ਪਰਮੇਸ਼ੁਰ ਲੋਕਾਂ ਨਾਲ ਕੀ ਕਰਦਾ ਹੈ?
    ਪਰਮੇਸ਼ੁਰ ਕਿਵੇਂ ਲੋਕਾਂ ਨੂੰ ਆਪਣੇ ਉੱਚ ਅਕਾਸ਼ਾਂ ਵਿੱਚਲੇ ਘਰਾਂ ਵਿੱਚੋਂ ਮਿਲਾ ਦਿੰਦਾ ਹੈ।
ਪਰਮੇਸ਼ੁਰ ਬਦਕਾਰ ਲੋਕਾਂ ਉੱਤੇ ਮੁਸੀਬਤ ਅਤੇ ਤਬਾਹੀ ਭੇਜਦਾ ਹੈ,
    ਅਤੇ ਉਨ੍ਹਾਂ ਲੋਕਾਂ ਨੂੰ ਤਬਾਹੀ ਜਿਹੜੀ ਗ਼ਲਤ ਕਰਦੇ ਨੇ।
ਮੈਂ ਜੋ ਵੀ ਕਰਦਾ ਹਾਂ ਪਰਮੇਸ਼ੁਰ ਜਾਣਦਾ ਹੈ।
    ਤੇ ਉਹ ਮੇਰੇ ਹਰ ਕੰਮ ਨੂੰ ਦੇਖਦਾ ਹੈ।
ਮੈਂ ਝੂਠ ਨਹੀਂ ਬੋਲਿਆ ਹੈ
    ਤੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਨਹੀਂ ਕੀਤੀ।
ਜੇਕਰ ਪਰਮੇਸ਼ੁਰ ਸਹੀ ਤੋਲ [g] ਵਰਤੇ,
    ਉਸ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਨਿਰਦੋਸ਼ ਹਾਂ।
ਫ਼ੇਰ ਪਰਮੇਸ਼ੁਰ ਜਾਣ ਲੈਂਦਾ ਜੇ ਮੈਂ ਸਹੀ ਰਸਤੇ ਤੋਂ ਭਟਕ ਜਾਂਦਾ,
    ਜੇ ਮੇਰੀਆਂ ਅੱਖਾਂ ਮੇਰੇ ਦਿਲ ਨੂੰ ਬਦੀ ਵੱਲ ਲੈ ਜਾਂਦੀਆਂ,
    ਜਾਂ ਜੇ ਮੇਰੇ ਹੱਥ ਪਾਪ ਨਾਲ ਨਾਪਾਕ ਹੁੰਦੇ।
ਫ਼ੇਰ ਇਹ ਹੋਰਨਾਂ ਲੋਕਾਂ ਲਈ ਉਨ੍ਹਾਂ ਫ਼ਸਲਾਂ ਨੂੰ ਖਾਣਾ ਸਹੀ ਹੁੰਦਾ ਜਿਹੜੀਆਂ ਮੈਂ ਬੀਜੀਆਂ ਸਨ,
    ਜਾਂ ਉਨ੍ਹਾਂ ਪੌਦਿਆਂ ਨੂੰ ਪੁੱਟਣਾ ਜਿਹੜੇ ਮੈਂ ਉਗਾਏ ਸਨ।

“ਜੇ ਮੈਂ ਕਿਸੇ ਹੋਰ ਔਰਤ ਨੂੰ ਚਾਹਿਆ, ਜਾਂ ਆਪਣੇ ਗੁਆਂਢੀ ਦੇ ਦਰਵਾਜ਼ੇ ਤੇ,
    ਉਸਦੀ ਪਤਨੀ ਨਾਲ ਪਾਪ ਕਰਨ ਲਈ ਇੰਤਜ਼ਾਰ ਕੀਤਾ ਹੈ।
10 ਤਾਂ ਫ਼ਿਰ ਮੇਰੀ ਪਤਨੀ ਨੂੰ ਵੀ ਦੂਸਰੇ ਮਰਦ ਦਾ ਭੋਜਨ ਬਨਾਉਣ ਦਿਉ,
    ਤੇ ਹੋਰਨਾਂ ਮਰਦਾਂ ਨੂੰ ਉਸ ਦੇ ਨਾਲ ਸੌਣ ਦਿਉ।
11 ਕਿਉਂਕਿ ਜਿਨਸੀ ਪਾਪ ਸ਼ਰਮਨਾਕ ਹੈ।
    ਇਹ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ।
12 ਜਿਨਸੀ ਪਾਪ ਉਸ ਅੱਗ ਵਰਗਾ ਹੈ ਜਿਹੜੀ ਬਲਦੀ ਹੈ ਜਦੋਂ ਤੱਕ ਹਰ ਚੀਜ਼ ਨੂੰ ਸਾੜਕੇ ਸੁਆਹ ਨਹੀਂ ਕਰ ਦਿੰਦੀ।
    ਇਹ ਹਰ ਗੱਲ ਨੂੰ, ਜੋ ਮੈਂ ਕੀਤੀ ਹੈ ਬਰਬਾਦ ਕਰ ਸੱਕਦੀ ਸੀ।

13 “ਜੇ ਮੈਂ ਇਨਕਾਰ ਕਰਦਾ ਹਾਂ ਆਪਣੇ ਗੁਲਾਮਾਂ ਨਾਲ ਇਮਾਨਦਾਰ ਹੋਣ
    ਤੋਂ ਜਦੋਂ ਉਨ੍ਹਾਂ ਕੋਲ ਮੇਰੀ ਸ਼ਿਕਾਇਤ ਹੁੰਦੀ ਹੈ,
14 ਤਾਂ ਫੈਰ ਮੈਂ ਉਦੋਂ ਕੀ ਕਰਾਂਗਾ ਜਦੋਂ ਮੈਨੂੰ ਪਰਮੇਸ਼ੁਰ ਦਾ ਸਾਹਮਣਾ ਕਰਨਾ ਪਵੇਗਾ?
    ਮੈਂ ਕੀ ਆਖਾਂਗਾ ਜਦੋਂ ਪਰਮੇਸ਼ੁਰ ਮੇਰੇ ਕੋਲੋਂ ਪੁੱਛੇਗਾ ਕਿ ਮੈਂ ਕੀ ਕੀਤਾ ਹੈ।
15 ਪਰਮੇਸ਼ੁਰ ਨੇ ਮੈਨੂੰ ਮੇਰੀ ਮਾਂ ਦੇ ਸ਼ਰੀਰ ਅੰਦਰ ਸਾਜਿਆ।
    ਅਤੇ ਪਰਮੇਸ਼ੁਰ ਨੇ ਮੇਰੇ ਗੁਲਾਮਾਂ ਨੂੰ ਵੀ ਸਾਜਿਆ।
    ਪਰਮੇਸ਼ੁਰ ਨੇ ਸਾਨੂੰ ਸਾਰਿਆਂ ਨੂੰ ਆਪਣੀਆਂ ਮਾਵਾਂ ਦੇ ਸ਼ਰੀਰ ਅੰਦਰ ਸ਼ਕਲ ਦਿੱਤੀ।

16 “ਮੈਂ ਕਦੇ ਵੀ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਨਹੀਂ ਕੀਤਾ।
    ਮੈਂ ਸਦਾ ਵਿਧਵਾਵਾਂ ਨੂੰ ਦਿੱਤਾ, ਜਿਸ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
17 ਮੈਂ ਆਪਣੇ ਭੋਜਨ ਬਾਰੇ ਕਦੇ ਵੀ ਖੁਦਗਰਜ਼ ਨਹੀਂ ਰਿਹਾ ਹਾਂ।
    ਮੈਂ ਹਮੇਸ਼ਾ ਯਤੀਮਾਂ ਨੂੰ ਭੋਜਨ ਦਿੱਤਾ ਹੈ।
18 ਮੈਂ ਆਪਣੀ ਸਾਰੀ ਉਮਰ ਪਿਉ ਬਾਹਰੇ ਬੱਚਿਆਂ ਲਈ ਪਿਤਾ ਵਰਗਾ ਬਣਿਆ ਹਾਂ।
    ਆਪਣੀ ਸਾਰੀ ਉਮਰ, ਮੈਂ ਵਿਧਵਾਵਾਂ ਦਾ ਧਿਆਨ ਰੱਖਿਆ ਹੈ।
19 ਜਦੋਂ ਮੈਂ ਲੋਕਾਂ ਨੂੰ ਕਸ਼ਟ ਝੱਲਦਿਆਂ ਦੇਖਿਆ ਕਿਉਂ ਕਿ ਉਨ੍ਹਾਂ ਕੋਲ ਬਸਤਰ ਨਹੀਂ
    ਸਨ ਜਾਂ ਕਿਸੇ ਗਰੀਬ ਆਦਮੀ ਨੂੰ ਬਿਨਾ ਚੋਲੇ ਤੋਂ।
20     ਮੈਂ ਹਮੇਸ਼ਾ ਉਨ੍ਹਾਂ ਨੂੰ ਬਸਤਰ ਦਿੱਤੇ ਨੇ।
ਮੈਂ ਉਨ੍ਹਾਂ ਨੂੰ ਨਿਘ੍ਘ ਪਹੁੰਚਾਉਣ ਲਈ ਆਪਣੀਆਂ ਹੀ ਭੇਡਾਂ ਦੀ ਉਨ ਦੀ ਵਰਤੋਂ ਕੀਤੀ।
    ਤੇ ਉਨ੍ਹਾਂ ਨੇ ਮੈਨੂੰ ਸੱਚੇ ਦਿਲੋਂ ਅਸੀਸ ਦਿੱਤੀ।
21 ਉਘਰਿਆ ਨਹੀਂ ਕਦੇ ਵੀ
    ਮੈਂ ਮੁੱਕਾ ਕਿਸੇ ਯਤੀਮ ਉੱਤੇ ਜਦੋਂ ਵੀ ਦੇਖਿਆ ਮੈਂ ਉਸ ਨੂੰ ਦਰ ਉੱਤੇ ਸਹਾਇਤਾ ਮੰਗਦਿਆਂ।
22 ਜੇ ਮੈਂ ਕਦੇ ਅਜਿਹਾ ਕੀਤਾ ਹੋਵੇ, ਤਾਂ ਮੇਰੀ ਬਾਂਹ ਜੜੋਂ ਪੁੱਟੀ ਜਾਵੇ
    ਅਤੇ ਮੇਰੇ ਮੋਢੇ ਉੱਤੋਂ ਢਹਿ ਪਵੇ।
23 ਪਰ ਮੈਂ ਇਹੋ ਜਿਹੀਆਂ ਕੋਈ ਵੀ ਗੱਲਾਂ ਨਹੀਂ ਕੀਤੀਆਂ।
    ਮੈਂ ਪਰਮੇਸ਼ੁਰ ਦੇ ਦੰਡ ਤੋਂ ਡਰਦਾ ਹਾਂ।
    ਉਸ ਦਾ ਪਰਤਾਪ ਮੈਨੂੰ ਭੈਭੀਤ ਕਰਦਾ ਹੈ।

24 “ਮੈਂ ਕਦੇ ਵੀ ਆਪਣੀ ਦੌਲਤ ਦਾ ਭਰੋਸਾ ਨਹੀਂ ਕੀਤਾ।
    ਮੈਂ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਤੇ ਭਰੋਸਾ ਕੀਤਾ ਹੈ।
    ਮੈਂ ਕਦੇ ਵੀ ਸ਼ੁੱਧ ਸੋਨੇ ਨੂੰ ਨਹੀਂ ਆਖਿਆ, ‘ਤੂੰ ਹੀ ਮੇਰੀ ਉਮੀਦ ਹੈਂ।’
25 ਮੈਂ ਅਮੀਰ ਰਿਹਾ ਹਾਂ।
    ਪਰ ਇਸ ਨੇ ਮੈਨੂੰ ਗੁਮਾਨੀ ਨਹੀਂ ਬਣਾਇਆ।
ਮੈਂ ਬਹੁਤ ਧਨ ਕਮਾਇਆ ਹੈ।
    ਪਰ ਇਹੀ ਨਹੀਂ ਜਿਸ ਨੇ ਮੈਨੂੰ ਖੁਸ਼ੀ ਦਿੱਤੀ ਸੀ।
26 ਮੈਂ ਕਦੇ ਵੀ ਚਮਕੀਲੇ ਸੂਰਜ ਦੀ ਜਾਂ
    ਖੂਬਸੂਰਤ ਚੰਨ ਦੀ ਉਪਾਸਨਾ ਨਹੀਂ ਕੀਤੀ।
27 ਮੈਂ ਇੰਨਾ ਮੂਰਖ ਨਹੀਂ ਸਾਂ ਕਿ
    ਮੈਂ ਕਦੇ ਵੀ ਸੂਰਜ ਤੇ ਚੰਨ ਦੀ ਉਪਾਸਨਾ ਕਰਦਾ।
28 ਇਹ ਵੀ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ।
    ਜੇ ਮੈਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕੀਤੀ ਹੁੰਦੀ ਤਾਂ ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਨਾਲ ਬੇਵਫਾਈ ਕੀਤੀ ਹੁੰਦੀ।

29 “ਮੈਂ ਕਦੇ ਵੀ ਖੁਸ਼ ਨਹੀਂ ਰਿਹਾ ਹਾਂ
    ਜਦੋਂ ਮੇਰੇ ਦੁਸ਼ਮਣ ਤਬਾਹ ਹੋਏ।
ਮੈਂ ਕਦੇ ਵੀ ਆਪਣੇ ਦੁਸ਼ਮਣਾਂ ਉੱਤੇ ਨਹੀਂ ਹੱਸਿਆ
    ਜਦੋਂ ਉਨ੍ਹਾਂ ਉੱਤੇ ਬੁਰਾ ਵਕਤ ਆਇਆ।
30 ਮੈਂ ਕਦੇ ਵੀ ਆਪਣੇ ਦੁਸ਼ਮਣਾਂ ਨੂੰ ਸਰਾਪ ਦੇਣ ਦਾ,
    ਅਤੇ ਉਨ੍ਹਾਂ ਦੇ ਮਰਨ ਦੀ ਲੋਚਾ ਕਰਨ ਦਾ, ਪਾਪ ਆਪਣੇ ਮੁਖ ਨੂੰ ਨਹੀਂ ਕਰਨ ਦਿੱਤਾ।
31 ਮੇਰੇ ਘਰ ਦੇ ਸਾਰੇ ਹੀ, ਜਾਣਦੇ ਨੇ ਕਿ
    ਮੈਂ ਸਦਾ ਹੀ ਅਜਨਬੀਆਂ ਨੂੰ ਭੋਜਨ ਦਿੱਤਾ ਹੈ।
32 ਮੈਂ ਅਜਨਬੀਆਂ ਨੂੰ ਹਮੇਸ਼ਾ ਆਪਣੇ ਘਰ ਅੰਦਰ ਬੁਲਾਇਆ ਤਾਂ
    ਜੋ ਉਨ੍ਹਾਂ ਨੂੰ ਰਾਤ ਵੇਲੇ ਗਲੀਆਂ ਵਿੱਚ ਨਾ ਸੌਣਾ ਪਵੇ।
33 ਹੋਰ ਲੋਕੀ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੇ ਨੇ,
    ਪਰ ਮੈਂ ਕਦੇ ਵੀ ਆਪਣਾ ਦੋਸ਼ ਨਹੀਂ ਛੁਪਾਇਆ।
34 ਮੈਂ ਇਸ ਗੱਲੋ ਕਦੇ ਵੀ ਨਹੀਂ ਡਰਿਆ ਸਾਂ ਕਿ ਲੋਕ ਕੀ ਆਖਣਗੇ।
    ਉਸ ਡਰ ਨੇ ਮੈਨੂੰ ਕਦੇ ਵੀ ਚੁੱਪ ਨਹੀਂ ਰਹਿਣ ਦਿੱਤਾ।
ਇਸ ਨੇ ਕਦੇ ਵੀ ਮੈਨੂੰ ਬਾਹਰ ਜਾਣੋ ਨਹੀਂ ਵਰਜਿਆ।
    ਮੈਂ ਲੋਕਾਂ ਦੀ ਨਫ਼ਰਤ ਤੋਂ ਨਹੀਂ ਡਰਦਾ ਹਾਂ।

35 “ਮੈਂ ਇੱਛਾ ਕਰਦਾਂ, ਮੈਨੂੰ ਸੁਣਨ ਵਾਲਾ ਕੋਈ ਹੁੰਦਾ,
    ਮੈਨੂੰ ਆਪਣਾ ਪੱਖ ਸਮਝਾਉਣ ਦਿੰਦਾ।
ਕਾਸ਼ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਜਵਾਬ ਦੇਵੇ।
    ਮੈਂ ਇੱਛਾ ਕਰਦਾ ਹਾਂ ਕਿ ਉਹ ਲਿਖੇ ਜੋ ਉਹ ਸੋਚਦਾ ਹੈ ਕਿ ਮੈਂ ਗਲਤ ਕੀਤਾ।
36 ਫ਼ੇਰ ਮੈਂ ਉਹ ਨਿਸ਼ਾਨ ਆਪਣੀ ਗਰਦਨ ਦੁਆਲੇ ਪਹਿਨ ਲਵਾਂਗਾ।
    ਮੈਂ ਇਸ ਨੂੰ ਆਪਣੇ ਸਿਰ ਤੇ ਤਾਜ ਦੀ ਤਰ੍ਹਾਂ ਪਹਿਨ ਲਵਾਂਗਾ।
37 ਜੇਕਰ ਪਰਮੇਸ਼ੁਰ ਨੇ ਅਜਿਹਾ ਕੀਤਾ, ਤਾਂ ਜੋ ਕੁਝ ਵੀ ਮੈਂ ਕੀਤਾ ਉਸ ਦਾ ਵਰਣਨ ਕਰਨ ਦੇ ਯੋਗ ਹੋਵਾਂਗਾ।
    ਮੈਂ ਪਰਮੇਸ਼ੁਰ ਕੋਲ ਆਪਣਾ ਸਿਰ ਉੱਚਾ ਚੁੱਕ ਕੇ ਇੱਕ ਆਗੂ ਵਾਂਗ ਆ ਸੱਕਦਾ ਹਾਂ।

38 “ਮੈਂ ਕਿਸੇ ਕੋਲੋਂ ਆਪਣੀ ਭੇਡ ਚੋਰੀ ਨਹੀਂ ਕੀਤੀ।
    ਕੋਈ ਵੀ ਇਸ ਨੂੰ ਚੁਰਾਉਣ ਦਾ ਇਲਜ਼ਾਮ ਮੇਰੇ ਉੱਤੇ ਨਹੀਂ ਲਗਾ ਸੱਕਦਾ।
39 ਮੈਂ ਕਿਸਾਨਾਂ ਨੂੰ ਉਸ ਭੋਜਨ ਲਈ ਪੈਸੇ ਦਿੱਤੇ ਜਿਹੜਾ ਮੈਂ ਉਸ ਜ਼ਮੀਨ ਤੋਂ ਪ੍ਰਾਪਤ ਕੀਤਾ।
    ਅਤੇ ਕਦੇ ਵੀ ਮੈਂ ਕਿਸੇ ਦੀ ਮਾਲਕੀ ਵਾਲੀ ਜ਼ਮੀਨ ਉਸ ਕੋਲੋਂ ਖੋਹਣ ਦੀ ਕੋਸ਼ਿਸ਼ ਨਹੀਂ ਕੀਤੀ।
40 ਜੇ ਕਦੇ ਵੀ ਮੈਂ ਇਹੋ ਜਿਹੀਆਂ ਕੋਈ ਬੁਰੀਆਂ ਗੱਲਾਂ ਕੀਤੀਆਂ ਹੋਣ ਤਾਂ
    ਮੇਰੇ ਖੇਤਾਂ ਵਿੱਚ ਕਣਕ ਅਤੇ ਜੋਁ ਦੀ ਬਾਵੇਂ ਕੰਡਿਆਲੀਆਂ ਝਾੜੀਆਂ ਉਗਣ।”

ਅੱਯੂਬ ਦੇ ਸ਼ਬਦ ਖਤਮ ਹੁੰਦੇ ਹਨ।

ਅਲੀਹੂ ਦਲੀਲ ਵਿੱਚ ਵਾਧਾ ਕਰਦਾ ਹੈ

32 ਫੇਰ ਅੱਯੂਬ ਦੇ ਤਿੰਨਾਂ ਦੋਸਤਾਂ ਨੇ ਅੱਯੂਬ ਨੂੰ ਜਵਾਬ ਦੇਣ ਦੀ ਕੋਸ਼ਿਸ਼ ਛੱਡ ਦਿੱਤੀ ਇਹ ਗੱਲ ਉਨ੍ਹਾਂ ਨੇ ਇਸ ਕਰਕੇ ਛੱਡ ਦਿੱਤੀ ਕਿਉਂਕਿ ਅੱਯੂਬ ਨੂੰ ਆਪਣੇ ਬੇਗੁਨਾਹ ਹੋਣ ਉੱਪਰ ਅਬਾਹ ਭਰੋਸਾ ਸੀ। ਪਰ ਉਬੇ ਇੱਕ ਨੌਜਵਾਨ ਆਦਮੀ ਸੀ ਜਿਸਦਾ ਨਾਮ ਸੀ ਅਲੀਹੂ ਸਪੁੱਤਰ ਬਰਕੇਲ। ਬਰਕੇਲ ਬੁਜ਼ ਦਾ ਉਤਰਾਧਿਕਾਰੀ ਸੀ। ਅਲੀਹੂ ਰਾਮ ਦੇ ਪਰਿਵਾਰ ਵਿੱਚੋਂ ਸੀ। ਅਲੀਹੂ ਅੱਯੂਬ ਉੱਤੇ ਬਹੁਤ ਕ੍ਰੋਧਵਾਨ ਹੋ ਗਿਆ ਕਿਉਂਕਿ ਅੱਯੂਬ ਆਖ ਰਿਹਾ ਸੀ ਕਿ ਉਹ ਸਹੀ ਸੀ। ਉਹ ਆਖ ਰਿਹਾ ਸੀ ਕਿ ਉਹ ਪਰਮੇਸ਼ੁਰ ਨਾਲੋਂ ਵੀ ਵੱਧ ਧਰਮੀ ਸੀ। ਅਲੀਹੂ ਅੱਯੂਬ ਦੇ ਤਿੰਨਾਂ ਦੋਸਤਾਂ ਨਾਲ ਵੀ ਨਾਰਾਜ਼ ਸੀ। ਕਿਉਂਕਿ ਅੱਯੂਬ ਦੇ ਤਿੰਨੇ ਦੋਸਤ ਅੱਯੂਬ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸੱਕੇ ਸਨ ਪਰ ਫ਼ੇਰ ਵੀ ਉਨ੍ਹਾਂ ਨੇ ਅੱਯੂਬ ਨੂੰ ਨਿੰਦਿਆ। ਕਿਉਂ ਕਿ ਅਲੀਹੂ ਉਬੇ ਸਭ ਤੋਂ ਛੋਟੀ ਉਮਰ ਦਾ ਸੀ ਇਸ ਲਈ ਉਸ ਨੇ ਉਦੋਂ ਤੱਕ ਇੰਤਜਾਰ ਕੀਤਾ ਜਦੋਂ ਤੱਕ ਕਿ ਸਾਰਿਆਂ ਨੇ ਗੱਲਬਾਤ ਖਤਮ ਨਹੀਂ ਕਰ ਲਈ। ਫ਼ੇਰ ਉਸ ਨੇ ਮਹਿਸੂਸ ਕੀਤਾ ਕਿ ਉਹ ਗੱਲ ਕਰ ਸੱਕਦਾ ਸੀ। ਪਰ ਫ਼ੇਰ ਅਲੀਹੂ ਨੇ ਦੇਖਿਆ ਕਿ ਅੱਯੂਬ ਦੇ ਤਿੰਨਾਂ ਦੋਸਤਾਂ ਪਾਸ ਹੋਰ ਕੁਝ ਵੀ ਆਖਣ ਨੂੰ ਨਹੀਂ ਸੀ ਇਸ ਲਈ ਉਹ ਕ੍ਰੋਧਵਾਨ ਹੋ ਗਿਆ। ਇਸ ਲਈ ਅਲੀਹੂ ਨੇ ਗੱਲ ਕਰਨੀ ਸ਼ੁਰੂ ਕੀਤੀ ਅਤੇ ਆਖਿਆ:

“ਮੈਂ ਉਮਰ ਵਿੱਚ ਛੋਟਾ ਹਾਂ ਅਤੇ ਤੁਸੀਂ ਬਜ਼ੁਰਗ ਆਦਮੀ ਹੋ।
    ਇਸ ਲਈ ਮੈਂ ਇਹ ਗੱਲ ਆਖਣੋ ਡਰਦਾ ਹਾਂ ਜੋ ਮੈਂ ਸੋਚ ਰਿਹਾ ਹਾਂ।
ਮੈਂ ਦਿਲ ਵਿੱਚ ਸੋਚਿਆ ‘ਬਜ਼ੁਰਗ ਨੂੰ ਪਹਿਲਾਂ ਬੋਲਣਾ ਚਾਹੀਦਾ ਹੈ।
    ਬਜ਼ੁਰਗਾਂ ਨੇ ਬਹੁਤ ਵਰ੍ਹੇ ਜੀਵਿਆ ਹੁੰਦਾ ਹੈ।
    ਇਸ ਲਈ ਉਨ੍ਹਾਂ ਨੇ ਬਹੁਤ ਗੱਲਾਂ ਸਿੱਖੀਆਂ ਹੁੰਦੀਆਂ ਹਨ।’
ਪਰ ਪਰਮੇਸ਼ੁਰ ਦਾ ਆਤਮਾ ਹੀ ਮਨੁੱਖ ਨੂੰ ਸਿਆਣਾ ਬਣਾਉਂਦਾ ਹੈ।
    ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲੋਂ ਆਉਂਦਾ ‘ਸਾਰੇ’ ਲੋਕਾਂ ਨੂੰ ਸਮਝ ਪ੍ਰਦਾਨ ਕਰਦਾ ਹੈ।
ਬਜ਼ੁਰਗ ਲੋਕ ਹੀ ਸਿਆਣੇ ਆਦਮੀ ਨਹੀਂ ਹੁੰਦੇ।
    ਸਿਰਫ ਉਹੀ ਅਜਿਹੇ ਬੰਦੇ ਨਹੀਂ ਜਿਹੜੇ ਸਮਝਦੇ ਹਨ ਕਿ ਸਹੀ ਕੀ ਹੈ।

10 “ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸੁਣੋ।
    ਅਤੇ ਮੈਂ ਤੁਹਾਨੂੰ ਆਪਣੇ ਮਨ ਦੀ ਗੱਲ ਦੱਸਾਂਗਾ।
11 ਮੈਂ ਧੀਰਜ ਨਾਲ ਇੰਤਜ਼ਾਰ ਕੀਤਾ ਜਦੋਂ ਤੁਸੀਂ ਲੋਕ ਗੱਲਾਂ ਕਰ ਰਹੇ ਸੀ।
    ਮੈਂ ਉਨ੍ਹਾਂ ਜਵਾਬਾਂ ਨੂੰ ਧਿਆਨ ਨਾਲ ਸੁਣਿਆ ਜਿਹੜੇ ਤੁਸੀਂ ਅੱਯੂਬ ਨੂੰ ਦਿੱਤੇ।
12 ਮੈਂ ਉਹ ਗੱਲਾਂ ਧਿਆਨ ਨਾਲ ਸੁਣੀਆਂ ਜੋ ਤੁਸੀਂ ਆਖੀਆਂ।
    ਤੁਹਾਡੇ ਵਿੱਚੋਂ ਕਿਸੇ ਨੇ ਵੀ ਅੱਯੂਬ ਨੂੰ ਨਹੀਂ ਨਿੰਦਿਆ।
    ਤੁਹਾਡੇ ਵਿੱਚੋਂ ਕਿਸੇ ਨੇ ਵੀ ਉਸ ਦੀਆਂ ਦਲੀਲਾਂ ਦਾ ਉੱਤਰ ਨਹੀਂ ਦਿੱਤਾ।
13 ਤੁਸੀਂ ਤਿੰਨੇ ਬੰਦੇ ਨਹੀਂ ਆਖ ਸੱਕਦੇ ਕਿ ਤੁਸੀਂ ਸਿਆਣਪ ਲੱਭ ਲਈ ਹੈ।
    ਪਰਮੇਸ਼ੁਰ ਅੱਯੂਬ ਦੀਆਂ ਦਲੀਲਾਂ ਦਾ ਜਵਾਬ ਦੇਵੇ, ਲੋਕਾਂ ਦਾ ਨਹੀਂ।
14 ਅੱਯੂਬ ਨੇ ਮੇਰੇ ਸਾਹਮਣੇ ਆਪਣੀਆਂ ਦਲੀਲਾਂ ਨਹੀਂ ਰੱਖੀਆਂ।
    ਇਸ ਲਈ ਮੈਂ ਉਨ੍ਹਾਂ ਦਲੀਲਾਂ ਦੀ ਵਰਤੋਂ ਨਹੀਂ ਕਰਾਂਗਾ ਜਿਹੜੀਆਂ ਤੁਸੀਂ ਤਿੰਨਾਂ ਨੇ ਵਰਤੀਆਂ ਨੇ।

15 “ਅੱਯੂਬ ਇਹ ਬੰਦੇ ਦਲੀਲ ਹਾਰ ਗਏ ਨੇ।
    ਇਨ੍ਹਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ।
    ਉਨ੍ਹਾਂ ਕੋਲ ਹੋਰ ਜਵਾਬ ਵੀ ਨਹੀਂ ਹਨ।
16 ਅੱਯੂਬ ਮੈਂ ਉਨ੍ਹਾਂ ਲੋਕਾਂ ਵੱਲੋਂ ਤੈਨੂੰ ਜਵਾਬ ਦਿੱਤੇ ਜਾਣ ਦਾ ਇੰਤਜ਼ਾਰ ਕੀਤਾ।
    ਪਰ ਹੁਣ ਇਹ ਖਾਮੋਸ਼ ਨੇ।
    ਉਨ੍ਹਾਂ ਨੇ ਤੇਰੇ ਨਾਲ ਦਲੀਲਬਾਜ਼ੀ ਕਰਨੀ ਛੱਡ ਦਿੱਤੀ ਹੈ।
17 ਇਸ ਲਈ ਹੁਣ ਮੈਂ ਤੈਨੂੰ ਆਪਣਾ ਜਵਾਬ ਦੇਵਾਂਗਾ।
    ਹਾਂ ਮੈਂ ਦੱਸਾਂਗਾ ਤੈਨੂੰ ਕਿ ਮੈਂ ਕੀ ਸੋਚਦਾ ਹਾਂ।
18 ਮੇਰੇ ਕੋਲ ਕਹਿਣ ਨੂੰ ਇੰਨਾ ਕੁਝ ਹੈ,
    ਕਿ ਮੈਂ ਫਟਣ ਹੀ ਵਾਲਾ ਹਾਂ।
19 ਮੈਂ ਨਵੀਂ ਮੈਅ ਦੀ ਉਸ ਬੋਤਲ ਵਰਗਾ ਹਾਂ ਜਿਸ ਨੂੰ ਅਜੇ ਖੋਲ੍ਹਿਆ ਨਹੀਂ ਗਿਆ।
    ਮੈਂ ਨਵੀਂ ਮੈਅ ਦੇ ਉਸ ਢੱਕਣ ਵਰਗਾ ਹਾਂ ਜਿਹੜਾ ਖੁਲ੍ਹ ਕੇ ਉੱਡਣ ਲਈ ਤਿਆਰ ਹੈ।
20 ਇਸ ਲਈ ਮੈਨੂੰ ਬੋਲਣਾ ਚਾਹੀਦਾ ਹੈ, ਤਾਂ ਹੀ ਮੈਨੂੰ ਚੈਨ ਮਿਲੇਗਾ।
    ਮੈਂ ਅਵੱਸ਼ ਬੋਲਾਂਗਾ ਤੇ ਅੱਯੂਬ ਦੀਆਂ ਦਲੀਲਾਂ ਦਾ ਜਵਾਬ ਦੇਵਾਂਗਾ।
21 ਮੈਨੂੰ ਅੱਯੂਬ ਨਾਲ ਕਿਸੇ ਵੀ ਹੋਰ ਵਿਅਕਤੀ ਵਰਗਾ ਹੀ ਵਿਹਾਰ ਕਰਨਾ ਚਾਹੀਦਾ ਹੈ।
    ਮੈਂ ਉਸ ਨੂੰ ਵੱਧੀਆ ਗੱਲਾਂ ਆਖਣ ਦੀ ਕੋਸ਼ਿਸ਼ ਨਹੀਂ ਕਰਾਂਗਾ।
    ਮੈਂ ਉਹੀ ਆਖਾਂਗਾ ਜੋ ਮੈਨੂੰ ਆਖਣਾ ਚਾਹੀਦਾ ਹੈ
22 ਮੈਂ ਕਿਸੇ ਇੱਕ ਬੰਦੇ ਨੂੰ ਦੂਸਰੇ ਨਾਲੋਂ ਬਿਹਤਰ ਨਹੀਂ ਮੰਨ ਸੱਕਦਾ।
    ਜੇ ਮੈਂ ਜਿਹਾ ਕੀਤਾ ਤਾਂ ਪਰਮੇਸ਼ੁਰ ਪਾਸੋਂ ਮੈਨੂੰ ਦੰਡ ਮਿਲੇਗਾ।

33 “ਹੁਣ ਅੱਯੂਬ ਮੇਰੀ ਗੱਲ ਸੁਣ।
    ਧਿਆਨ ਨਾਲ ਸੁਣ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ।
ਮੈਂ ਬੋਲਣ ਲਈ ਤਿਆਰ ਹਾਂ।
ਮੇਰੇ ਦਿਲ ਵਿੱਚ ਇਮਾਨਦਾਰੀ ਹੈ, ਇਸ ਲਈ ਮੈਂ ਇਮਾਨਦਾਰ ਸ਼ਬਦ ਬੋਲਾਂਗਾ।
    ਮੈਂ ਸੱਚ ਬੋਲਾਂਗਾ ਉਨ੍ਹਾਂ ਗੱਲਾਂ ਬਾਰੇ ਜਿਨ੍ਹਾਂ ਦੀ ਮੈਨੂੰ ਜਾਣਕਾਰੀ ਹੈ।
ਪਰਮੇਸ਼ੁਰ ਦੇ ਆਤਮੇ ਨੇ ਮੈਨੂੰ ਸਾਜਿਆ ਹੈ।
    ਮੈਨੂੰ ਮੇਰਾ ਜੀਵਨ ਸਰਬ-ਸ਼ਕਤੀਮਾਨ ਪਰਮੇਸ਼ੁਰ ਤੋਂ ਪ੍ਰਾਪਤ ਹੋਇਆ।
ਅੱਯੂਬ ਮੈਨੂੰ ਧਿਆਨ ਨਾਲ ਸੁਣ, ਤੇ ਜੇ ਦੇ ਸੱਕਦਾ ਹੈਂ ਤਾਂ ਜਵਾਬ ਦੇ।
    ਆਪਣੇ ਜਵਾਬ ਤਿਆਰ ਕਰ ਲੈ ਤਾਂ ਜੋ ਤੂੰ ਮੇਰੇ ਨਾਲ ਬਹਿਸ ਕਰ ਸੱਕੇਁ।
ਮੈਂ ਤੇ ਤੂੰ ਪਰਮੇਸ਼ੁਰ ਸਾਹਮਣੇ ਇੱਕੋ ਜਿਹੇ ਹਾਂ।
    ਪਰਮੇਸ਼ੁਰ ਨੇ ਸਾਨੂੰ ਦੋਹਾਂ ਨੂੰ ਇੱਕੋ ਮਿੱਟੀ ਨਾਲ ਸਾਜਿਆ ਹੈ।
ਅੱਯੂਬ ਮੈਥੋਂ ਡਰ ਨਾ।
    ਮੈਂ ਤੇਰੇ ਤੇ ਸਖਤ ਨਹੀਂ ਹੋਵਾਂਗਾ।

“ਪਰ ਅੱਯੂਬ ਜੋ ਤੂੰ ਆਖਿਆ ਹੈ,
    ਮੈਂ ਸੁਣਿਆ ਹੈ।
ਤੂੰ ਆਖਿਆ: ‘ਮੈਂ ਸ਼ੁੱਧ ਹਾਂ।
    ਮੈਂ ਬੇਗੁਨਾਹ ਹਾਂ।
ਮੈਂ ਕੋਈ ਗਲਤੀ ਨਹੀਂ ਕੀਤੀ।
    ਮੈਂ ਦੋਸ਼ੀ ਨਹੀਂ ਹਾਂ।
10 ਮੈਂ ਕੁਝ ਵੀ ਗਲਤ ਨਹੀਂ ਕੀਤਾ ਪਰ ਪਰਮੇਸ਼ੁਰ ਮੇਰੇ ਖਿਲਾਫ ਹੈ।
    ਪਰਮੇਸ਼ੁਰ ਨੇ ਮੇਰੇ ਨਾਲ ਦੁਸ਼ਮਣ ਵਰਗਾ ਵਰਤਾਉ ਕੀਤਾ ਹੈ।’
11 ਪਰਮੇਸ਼ੁਰ ਨੇ ਮੇਰੇ ਪੈਰੀਂ ਬੇੜੀਆਂ ਪਾ ਦਿੱਤੀਆਂ ਨੇ।
    ਜੋ ਵੀ ਮੈਂ ਕਰਦਾ ਹਾਂ ਪਰਮੇਸ਼ੁਰ ਤੱਕਦਾ ਹੈ।

12 “ਪਰ ਅੱਯੂਬ ਤੂੰ ਇੱਥੇ ਗਲਤੀ ਤੇ ਹੈਂ।
ਤੇ ਮੈਂ ਇਹ ਸਾਬਤ ਕਰ ਦਿਆਂਗਾ ਕਿ ਤੂੰ ਗਲਤ ਹੈ।
    ਕਿਉਂ ਕਿ ਪਰਮੇਸ਼ੁਰ ਕਿਸੇ ਵੀ ਬੰਦੇ ਨਾਲੋਂ ਵੱਧੇਰੇ ਜਾਣਦਾ ਹੈ।
13 ਅੱਯੂਬ, ਤੂੰ ਪਰਮੇਸ਼ੁਰ ਨਾਲ ਬਹਿਸ ਕਰ ਰਿਹਾ ਹੈ।
    ਤੂੰ ਸੋਚਦਾ ਹੈਂ ਕਿ ਪਰਮੇਸ਼ੁਰ ਤੇਰੇ ਲਈ ਹਰ ਗੱਲ ਦੀ ਵਿਆਖਿਆ ਕਰੇ।
14 ਪਰ ਸ਼ਾਇਦ ਪਰਮੇਸ਼ੁਰ ਜ਼ਰੂਰ ਉਸ ਗੱਲ ਦੀ ਵਿਆਖਿਆ ਕਰਦਾ ਹੈ ਜੋ ਕੁਝ ਵੀ ਉਹ ਕਰਦਾ ਹੈ।
    ਸ਼ਾਇਦ ਪਰਮੇਸ਼ੁਰ ਅਜਿਹੇ ਢੰਗ ਤਰੀਕਿਆਂ ਨਾਲ ਗੱਲ ਕਰਦਾ ਹੈ ਜਿਨ੍ਹਾਂ ਨੂੰ ਲੋਕ ਨਹੀਂ ਸਮਝਦੇ।
15-16 ਹੋ ਸੱਕਦਾ ਪਰਮੇਸ਼ੁਰ ਲੋਕਾਂ ਨਾਲ ਰਾਤ ਵੇਲੇ ਸੁਪਨਿਆਂ ਵਿੱਚ ਜਾਂ ਦਰਸ਼ਨ ਵਿੱਚ ਗੱਲ ਕਰੇ,
    ਜਦੋਂ ਉਹ ਗਹਿਰੀ ਨੀਂਦ ਵਿੱਚ ਹੋਣ, ਉਹ ਬਹੁਤ ਭੈਭੀਤ ਹੋ ਜਾਂਦੇ ਨੇ ਜਦੋਂ
    ਉਹ ਪਰਮੇਸ਼ੁਰ ਦੀਆਂ ਚਿਤਾਵਨੀਆਂ ਸੁਣਦੇ ਨੇ।
17 ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਮੰਦੇ ਅਮਲ ਕਰਨੋ ਹਟ ਜਾਣ,
    ਤੇ ਗੁਮਾਨ ਕਰਨੋ ਹਟ ਜਾਣ।
18 ਪਰਮੇਸ਼ੁਰ ਲੋਕਾਂ ਨੂੰ ਚਿਤਾਵਨੀ ਦਿੰਦਾ ਹੈ ਤਾਂ ਜੋ ਉਹ ਉਨ੍ਹਾਂ ਨੂੰ ਮੌਤ ਦੇ ਸਥਾਨ ਤੇ ਜਾਣ ਤੋਂ ਬਚਾ ਸੱਕੇ।
    ਪਰਮੇਸ਼ੁਰ ਆਦਮੀ ਨੂੰ ਤਬਾਹ ਹੋਣ ਤੋਂ ਬਚਾਉਣ ਲਈ ਅਜਿਹਾ ਕਰਦਾ ਹੈ।

19 “ਜਾਂ, ਭਾਵੇਂ ਕੋਈ ਬੰਦਾ ਪਰਮੇਸ਼ੁਰ ਦੀ ਆਵਾਜ਼ ਸੁਣ ਲਵੇ ਜਦੋਂ ਉਹ ਬਿਸਤਰੇ ਵਿੱਚ ਹੋਵੇ ਤੇ ਪਰਮੇਸ਼ੁਰ ਦੇ ਦੰਡ ਦਾ ਦੁੱਖ ਭੋਗ ਰਿਹਾ ਹੋਵੇ।
    ਪਰਮੇਸ਼ੁਰ ਉਸ ਬੰਦੇ ਨੂੰ ਦੁੱਖ ਰਾਹੀਂ ਚਿਤਾਵਨੀ ਦੇ ਰਿਹਾ ਹੁੰਦਾ ਹੈ।
    ਉਹ ਬੰਦਾ ਇੰਨਾ ਦਰਦ ਹੰਢਾ ਰਿਹਾ ਹੁੰਦਾ ਹੈ ਕਿ ਉਸ ਦੀਆਂ ਸਾਰੀਆਂ ਹੱਡੀਆਂ ਵੀ ਦੁੱਖ ਰਹੀਆਂ ਹੁੰਦੀਆਂ ਨੇ।
20 ਫੇਰ ਉਹ ਬੰਦਾ ਭੋਜਨ ਵੀ ਨਹੀਂ ਕਰ ਸੱਕਦਾ।
    ਉਹ ਬੰਦਾ ਇੰਨਾ ਦੁੱਖੀ ਹੁੰਦਾ ਹੈ ਕਿ ਉਹ ਸਭ ਤੋਂ ਚੰਗੇ ਭੋਜਨ ਨੂੰ ਵੀ ਨਫਰਤ ਕਰਦਾ ਹੈ।
21 ਉਸਦਾ ਸਰੀਰ ਖਰਾਬ ਹੋ ਜਾਂਦਾ ਹੈ ਜਦ ਤੱਕ ਕਿ ਉਹ ਬਹੁਤ ਪਤਲਾ ਨਾ ਹੋ ਜਾਵੇ
    ਅਤੇ ਉਸ ਦੀਆਂ ਸਾਰੀਆਂ ਹੱਡੀਆਂ ਬਾਹਰ ਨਹੀਂ ਨਿਕਲ ਆਉਂਦੀਆਂ।
22 ਉਹ ਬੰਦਾ ਮੌਤ ਦੇ ਸਥਾਨ ਦੇ ਨੇੜੇ ਹੁੰਦਾ ਹੈ
    ਤੇ ਉਸਦਾ ਜੀਵਨ ਖਤਮ ਹੋਣ ਵਾਲਾ ਹੁੰਦਾ ਹੈ।
23 ਪਰਮੇਸ਼ੁਰ ਦੇ ਹਜ਼ਾਰਾਂ ਦੂਤ ਨੇ। ਹੋ ਸੱਕਦਾ ਹੈ ਉਨ੍ਹਾਂ ਵਿੱਚੋਂ ਕੋਈ ਦੂਤ ਉਸ ਬੰਦੇ ਦੀ ਨਿਗਰਾਨੀ ਕਰ ਰਿਹਾ ਹੋਵੇ।
    ਹੋ ਸੱਕਦਾ ਹੈ ਉਹ ਦੂਤ ਉਸ ਬੰਦੇ ਦੇ ਪੱਖ ਵਿੱਚ ਬੋਲੇ ਤੇ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਦੱਸੇ ਜੋ ਉਸ ਨੇ ਕੀਤੀਆਂ।
24 ਹੋ ਸੱਕਦਾ ਹੈ ਉਹ ਦੂਤ ਉਸ ਬੰਦੇ ਉੱਤੇ ਦਯਾਲੂ ਹੋਵੇ ਤੇ
    ‘ਪਰਮੇਸ਼ੁਰ ਨੂੰ ਆਖੇ ਇਸ ਬੰਦੇ ਨੂੰ ਮੌਤ ਤੋਂ ਬਚਾ ਲਵੋ।
    ਮੈਂ ਉਸ ਦੇ ਪਾਪ ਦੀ ਅਦਾਇਗੀ ਕਰਨ ਦਾ ਰਸਤਾ ਲੱਭ ਲਿਆ ਹੈ।’
25 ਤਾਂ ਉਸ ਬੰਦੇ ਦਾ ਸਰੀਰ ਮੁੜਕੇ ਜਵਾਨ ਤੇ ਨਰੋਆ ਹੋ ਜਾਵੇਗਾ।
    ਉਹ ਬੰਦਾ ਉਹੋ ਜਿਹਾ ਹੀ ਬਣ ਜਾਵੇਗਾ ਜਿਹੋ ਜਿਹਾ ਉਹ ਜਵਾਨੀ ਵੇਲੇ ਸੀ।
26 ਉਹ ਬੰਦਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ, ਤੇ ਪਰਮੇਸ਼ੁਰ ਉਸਦੀ ਪ੍ਰਾਰਥਨਾ ਸੁਣ ਲਵੇਗਾ।
    ਉਹ ਬੰਦਾ ਖੁਸ਼ੀ ਨਾਲ ਚਾਂਘਰਾਂ ਮਾਰੇਗਾ ਤੇ ਪਰਮੇਸ਼ੁਰ ਦੀ ਉਪਾਸਨਾ ਕਰੇਗਾ।
    ਉਹ ਇੱਕ ਵਾਰੀ ਫ਼ੇਰ ਨੇਕੀ ਦਾ ਜੀਵਨ ਜੀਵੇਗਾ।
27 ਫ਼ੇਰ ਉਹ ਬੰਦਾ ਲੋਕਾਂ ਅੱਗੇ ਇਕਰਾਰ ਕਰੇਗਾ, ‘ਮੈਂ ਪਾਪ ਕੀਤਾ ਹੈ।
    ਮੈਂ ਨੇਕੀ ਨੂੰ ਬਦੀ ਵਿੱਚ ਬਦਲ ਦਿੱਤਾ ਹੈ।
    ਪਰ ਪਰਮੇਸ਼ੁਰ ਨੇ ਮੈਨੂੰ ਉਹ ਦੰਡ ਨਹੀਂ ਦਿੱਤਾ ਜਿਸਦਾ ਮੈਂ ਅਧਿਕਾਰੀ ਸਾਂ।
28 ਪਰਮੇਸ਼ੁਰ ਨੇ ਮੇਰੇ ਆਤਮੇ ਨੂੰ ਕਬਰ ਵਿੱਚ ਜਾਣ ਤੋਂ ਬਚਾ ਲਿਆ।
    ਹੁਣ ਮੈਂ ਆਪਣਾ ਜੀਵਨ ਜਿਉਂ ਸੱਕਦਾ ਹਾਂ।’

29 “ਪਰਮੇਸ਼ੁਰ ਇਹ ਸਾਰੀਆਂ ਗੱਲਾਂ ਉਸ ਬੰਦੇ ਲਈ ਬਾਰ-ਬਾਰ ਉਹ ਗੱਲਾਂ ਕਰਦਾ ਹੈ।”
30 ਉਸ ਬੰਦੇ ਨੂੰ ਚਿਤਾਵਨੀ ਦੇਣ ਲਈ
    ਅਤੇ ਉਸ ਦੀ ਰੂਹ ਨੂੰ ਮੌਤ ਦੇ ਸਥਾਨ ਤੋਂ ਬਚਾਉਣ ਲਈ ਕਰਦਾ ਹੈ ਤਾਂ ਜੋ ਉਹ ਜੀਵਨ ਨੂੰ ਮਾਣ ਸੱਕੇ।
31 “ਅੱਯੂਬ ਮੇਰੇ ਵੱਲ ਧਿਆਨ ਦੇ।
ਮੈਨੂੰ ਧਿਆਨ ਨਾਲ ਸੁਣ।
    ਖਾਮੋਸ਼ ਰਹਿ ਤੇ ਮੈਨੂੰ ਗੱਲ ਕਰਨ ਦੇ।
32 ਪਰ ਅੱਯੂਬ ਜੇ ਤੂੰ ਅਸਹਿਮਤ ਹੋਣਾ ਚਾਹੁੰਦਾ ਹੈ ਤਾਂ ਅੱਗੇ ਵੱਧ ਤੇ ਗੱਲ ਕਰ।
    ਮੈਨੂੰ ਆਪਣੀ ਦਲੀਲ ਦੱਸ ਕਿਉਂ ਕਿ ਮੈਂ ਸਾਬਤ ਕਰਨਾ ਚਾਹੁਂਨਾ ਕਿ ਤੂੰ ਧਰਮੀ ਹੈਂ।
33 ਪਰ ਅੱਯੂਬ, ਜੇ ਤੇਰੇ ਕੋਲ ਕਹਿਣ ਲਈ ਕੁਝ ਨਹੀਂ ਹੈ, ਤਾਂ ਮੇਰੀ ਗੱਲ ਸੁਣ।
    ਖਾਮੋਸ਼ ਰਹਿ ਅਤੇ ਮੈਂ ਤੈਨੂੰ ਸਿਆਣਪ ਸਿੱਖਾਵਾਂਗਾ।”

34 ਫੇਰ ਅਲੀਹੂ ਨੇ ਗੱਲ ਜਾਰੀ ਰੱਖੀ। ਉਸ ਨੇ ਆਖਿਆ:

“ਤੁਸੀਂ ਸਿਆਣੇ ਲੋਕੋ, ਜੋ ਗੱਲਾਂ ਮੈਂ ਆਖਦਾ ਹਾਂ ਧਿਆਨ ਨਾਲ ਸੁਣੋ।
    ਤੁਸੀਂ ਚਤੁਰ ਲੋਕੋ, ਮੇਰੇ ਵੱਲ ਧਿਆਨ ਦੇਵੋ।
ਤੁਹਾਡੀ ਜ਼ੁਬਾਨ ਉਸ ਭੋਜਨ ਦਾ ਸੁਆਦ ਚਖਦੀ ਹੈ, ਜਿਸ ਨੂੰ ਇਹ ਛੂਂਹਦੀ ਹੈ।
    ਤੇ ਤੁਹਾਡਾ ਕੰਨ ਉਨ੍ਹਾਂ ਸ਼ਬਦਾਂ ਨੂੰ ਪਰੱਖਦਾ ਹੈ, ਜੋ ਉਹ ਸੁਣਦਾ ਹੈ।
ਇਸ ਲਈ ਆਓ ਆਪਾਂ ਇਨ੍ਹਾਂ ਦਲੀਲਾਂ ਨੂੰ ਪਰੱਖੀੇ, ਤੇ ਖੁਦ ਨਿਆਂ ਕਰੀਏ ਕਿ ਕੀ ਠੀਕ ਹੈ।
    ਅਸੀਂ ਰਲ ਕੇ ਸਿਖ ਲਵਾਂਗੇ ਕਿ ਚੰਗਾ ਕੀ ਹੈ।
ਅੱਯੂਬ ਆਖਦਾ ਹੈ, ‘ਮੈਂ ਅੱਯੂਬ ਬੇਗੁਨਾਹ ਹਾਂ
    ਤੇ ਪਰਮੇਸ਼ੁਰ ਮੇਰੇ ਪ੍ਰਤੀ ਅਨਿਆਂਈ ਹੈ।
ਮੈਂ ਬੇਗੁਨਾਹ ਹਾਂ, ਪਰ ਨਿਆਂ ਮੇਰੇ ਖਿਲਾਫ ਬੋਲਦਾ ਅਤੇ ਆਖਦਾ ਹੈ ਕਿ ਮੈਂ ਝੂਠਾ ਹਾਂ।
    ਮੈਂ ਬੇਗੁਨਾਹ ਹਾਂ, ਪਰ ਮੈਂ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋਇਆ ਹਾਂ।’

“ਕੀ ਇੱਥੇ ਅੱਯੂਬ ਵਰਗਾ ਹੋਰ ਕੋਈ ਬੰਦਾ ਵੀ ਹੈ?
    ਅੱਯੂਬ ਪਰਵਾਹ ਨਹੀਂ ਕਰਦਾ ਜੇ ਤੁਸੀਂ ਉਸ ਨੂੰ ਬੇਇੱਜ਼ਤ ਵੀ ਕਰਦੇ ਹੋ।
ਅੱਯੂਬ ਦੀ ਦੋਸਤੀ ਬਦ ਲੋਕਾਂ ਨਾਲ ਹੈ।
    ਉਹ ਬਦ ਲੋਕਾਂ ਦੀ ਸੰਗਤ ਪਸੰਦ ਕਰਦਾ ਹੈ।
ਕਿਉਂ ਕਿ ਉਹ ਆਖਦਾ,
    ‘ਕਿਸੇ ਵਿਅਕਤੀ ਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਨਾਲ ਕੁਝ ਨਹੀਂ ਮਿਲਦਾ।’

10 “ਤੁਸੀਂ ਆਦਮੀ ਮੈਨੂੰ ਸਮਝ ਸੱਕਦੇ ਹੋ, ਇਸ ਲਈ ਮੈਨੂੰ ਸੁਣੋ।
    ਪਰਮੇਸ਼ੁਰ ਕਦੇ ਵੀ ਉਹ ਨਹੀਂ ਕਰਦਾ ਜੋ ਬਦ ਹੈ।
    ਪਰਮੇਸ਼ੁਰ ਸਰਬ-ਸ਼ਕਤੀਮਾਨ ਕਦੇ ਵੀ ਗ਼ਲਤ ਨਹੀਂ ਕਰਦਾ।
11 ਪਰਮੇਸ਼ੁਰ ਕਿਸੇ ਬੰਦੇ ਨੂੰ ਉਨ੍ਹਾਂ ਗੱਲਾਂ ਦਾ ਮੋੜਾ ਦੇਵੇਗਾ ਜੋ ਉਸ ਨੇ ਕੀਤਾ ਹੈ।
    ਪਰਮੇਸ਼ੁਰ ਲੋਕਾਂ ਨਾਲ ਗੱਲਾਂ ਨੂੰ, ਉਨ੍ਹਾਂ ਦੇ ਜਿਉਣ ਦੇ ਢੰਗ ਅਨੁਸਾਰ ਹੀ ਵਾਪਰਨ ਦਿੰਦਾ ਹੈ।
12 ਇਹ ਸੱਚ ਹੈ, ਪਰਮੇਸ਼ੁਰ ਕਦੇ ਵੀ ਗ਼ਲਤ ਨਹੀਂ ਕਰਦਾ।
    ਪਰਮੇਸ਼ੁਰ ਸਰਬ ਸ਼ਕਤੀਮਾਨ ਅਨਿਆਂਈ ਨਹੀਂ ਹੋਵੇਗਾ।
13 ਕੋਈ ਬੰਦਾ ਪਰਮੇਸ਼ੁਰ ਲਈ ਇਹ ਚੋਣ ਨਹੀਂ ਕਰਦਾ ਕਿ ਉਹ ਧਰਤੀ ਦਾ ਸੰਚਾਲਕ ਹੋਵੇ।
    ਕਿਸੇ ਬੰਦੇ ਨੇ ਵੀ ਪਰਮੇਸ਼ੁਰ ਨੂੰ ਸਾਰੀ ਦੁਨੀਆਂ ਦੀ ਜ਼ਿੰਮੇਵਾਰੀ ਨਹੀਂ ਦਿੱਤੀ।
    ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ ਤੇ ਉਹ ਹਮੇਸ਼ਾ ਹੀ ਸੰਚਾਲਕ ਰਿਹਾ ਹੈ।
14 ਜੇ ਪਰਮੇਸ਼ੁਰ ਨੇ ਲੋਕਾਂ ਤੋਂ ਆਪਣੇ ਆਤਮੇ ਨੂੰ,
    ਅਤੇ ਜੀਵਨ-ਪ੍ਰਾਣ ਨੂੰ ਲੈ ਲੈਣ ਦਾ ਨਿਆਂ ਕੀਤਾ ਹੁੰਦਾ,
15 ਤਾਂ ਧਰਤੀ ਦੇ ਸਾਰੇ ਲੋਕ ਮਰ ਗਏ ਹੁੰਦੇ।
    ਸਾਰੇ ਲੋਕ ਫ਼ੇਰ ਤੋਂ ਧੂੜ ਬਣ ਗਏ ਹੁੰਦੇ।

16 “ਜੇ ਤੁਸੀਂ ਲੋਕ ਸਿਆਣੇ ਹੋ,
    ਤਾਂ ਜੋ ਕੁਝ ਵੀ ਮੈਂ ਆਖਦਾ ਹਾਂ ਤੁਸੀਂ ਸੁਣੋਗੇ।
17 ਉਹ ਬੰਦਾ ਜਿਹੜਾ ਨਿਆਂਈ ਹੋਣ ਨੂੰ ਨਫਰਤ ਕਰਦਾ ਹੈ ਸ਼ਾਸਕ ਨਹੀਂ ਬਣ ਸੱਕਦਾ।
    ਅੱਯੂਬ, ਪਰਮੇਸ਼ੁਰ ਸ਼ਕਤੀਸ਼ਾਲੀ ਤੇ ਨੇਕ ਹੈ।
    ਤੇਰਾ ਕੀ ਖਿਆਲ ਹੈ ਕਿ ਤੂੰ ਉਸ ਨੂੰ ਗੁਨਾਗਾਰ ਠਹਿਰਾ ਸੱਕਦਾ?
18 ਇਹ ਪਰਮੇਸ਼ੁਰ ਹੀ ਹੈ ਜੋ ਰਾਜਿਆਂ ਨੂੰ ਆਖਦਾ ਹੈ, ‘ਤੁਸੀਂ ਲੋਕ ਬੇਕਾਰ ਹੋਂ।’
    ਪਰਮੇਸ਼ੁਰ ਆਗੂਆਂ ਨੂੰ ਆਖਦਾ ਹੈ ‘ਤੁਸੀਂ ਬਦ ਹੋ।’
19 ਪਰਮੇਸ਼ੁਰ ਆਗੂਆਂ ਨੂੰ ਹੋਰਨਾਂ ਲੋਕਾਂ ਨਾਲੋਂ ਵੱਧੇਰੇ ਪਿਆਰ ਨਹੀਂ ਕਰਦਾ।
    ਅਤੇ ਪਰਮੇਸ਼ੁਰ ਅਮੀਰ ਲੋਕਾਂ ਨੂੰ ਗਰੀਬ ਲੋਕਾਂ ਨਾਲੋਂ ਵੱਧੇਰੇ ਪਿਆਰ ਨਹੀਂ ਕਰਦਾ ਕਿਉਂ ਕਿ ਪਰਮੇਸ਼ੁਰ ਨੇ ਉਨ੍ਹਾਂ ਸਭ ਨੂੰ ਸਾਜਿਆ।
20 ਲੋਕ ਅਚਾਨਕ ਅੱਧੀ ਰਾਤ ਵੇਲੇ ਮਰ ਸੱਕਦੇ ਨੇ।
    ਲੋਕ ਬਿਮਾਰ ਹੋ ਜਾਂਦੇ ਨੇ ਤੇ ਗੁਜ਼ਰ ਜਾਂਦੇ ਨੇ।
    ਸ਼ਕਤੀਸ਼ਾਲੀ ਲੋਕ ਵੀ ਕਿਸੇ ਪ੍ਰਤੱਖ ਕਾਰਣ ਦੇ ਬਿਨਾ ਮਰ ਜਾਂਦੇ ਨੇ।

21 “ਪਰਮੇਸ਼ੁਰ ਨਿਗਰਾਨੀ ਕਰਦਾ ਹੈ ਜੋ ਵੀ ਲੋਕ ਕਰਦੇ ਨੇ।
    ਪਰਮੇਸ਼ੁਰ ਹਰ ਕਦਮ ਨੂੰ ਜਾਣਦਾ ਹੈ ਜੋ ਵੀ ਬੰਦਾ ਪੁੱਟਦਾ ਹੈ।
22 ਇੱਥੇ ਕੋਈ ਥਾਂ ਇੰਨੀ ਹਨੇਰੀ ਨਹੀਂ ਕਿ
    ਬੁਰੇ ਬੰਦੇ ਪਰਮੇਸ਼ੁਰ ਕੋਲੋਂ ਛੁਪ ਜਾਣ।
23 ਕਿਉਂ ਕਿ ਆਦਮੀ ਲਈ ਪਰਮੇਸ਼ੁਰ ਕੋਲ ਉਸ ਦੇ ਵਿਰੁੱਧ ਮੁਕੱਦਮਾ ਲੈ ਕੇ ਜਾਣ ਦਾ
    ਫ਼ੈਸਲਾ ਕਰਨਾ ਸਹੀ ਨਹੀਂ।
24 ਜੇ ਸ਼ਕਤੀਸਾਲੀ ਲੋਕ ਵੀ ਮੰਦੀਆਂ ਗੱਲਾਂ ਕਰਦੇ ਨੇ,
    ਪਰਮੇਸ਼ੁਰ ਨੂੰ ਸਵਾਲ ਪੁੱਛਣ ਦੀ ਲੋੜ ਨਹੀਂ ਪੈਂਦੀ।
ਪਰਮੇਸ਼ੁਰ ਤਾਂ ਬਸ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ
    ਤੇ ਹੋਰਨਾਂ ਲੋਕਾਂ ਨੂੰ ਆਗੂਆਂ ਵਜੋਂ ਚੁਣ ਲਵੇਗਾ।
25 ਇਸ ਲਈ ਪਰਮੇਸ਼ੁਰ ਜਾਣਦਾ ਹੈ ਲੋਕ ਕੀ ਕਰਦੇ ਨੇ।
    ਇਸੇ ਲਈ ਪਰਮੇਸ਼ੁਰ ਬਦ ਲੋਕਾਂ ਨੂੰ ਰਾਤ ਵੇਲੇ ਹਰਾਵੇਗਾ, ਉਹ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ।
26 ਪਰਮੇਸ਼ੁਰ ਬੁਰੇ ਲੋਕਾਂ ਨੂੰ ਉਨ੍ਹਾਂ ਦੀਆਂ ਕੀਤੀਆਂ ਬਦ ਕਰਨੀਆਂ ਲਈ ਦੰਡ ਦੇਵੇਗਾ।
    ਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਉਬੇ ਦੰਡ ਦੇਵੇਗਾ ਜਿੱਥੇ ਹੋਰ ਲੋਕੀ ਇਸ ਨੂੰ ਵਾਪਰਦਿਆਂ ਦੇਖ ਸੱਕਣ।
27 ਕਿਉਂ ਕਿ ਬੁਰੇ ਆਦਮੀਆਂ ਨੇ ਪਰਮੇਸ਼ੁਰ ਨੂੰ ਮੰਨਣਾ ਛੱਡ ਦਿੱਤਾ ਹੈ।
    ਅਤੇ ਉਨ੍ਹਾਂ ਲੋਕਾਂ ਨੇ ਉਹ ਕਰਨ ਦੀ ਪ੍ਰਵਾਹ ਨਹੀਂ ਕੀਤੀ ਜੋ ਪਰਮੇਸ਼ੁਰ ਚਾਹੁੰਦਾ।
28 ਉਹ ਬੁਰੇ ਬੰਦੇ ਗਰੀਬਾਂ ਨੂੰ ਦੁੱਖੀ ਕਰਦੇ ਨੇ ਤੇ ਉਨ੍ਹਾਂ ਨੂੰ ਪਰਮੇਸ਼ੁਰ ਅੱਗੇ ਸਹਾਇਤਾ ਲਈ ਰੁਆਉਂਦੇ ਨੇ,
    ਤੇ ਪਰਮੇਸ਼ੁਰ ਸਹਾਇਤਾ ਲਈ ਕੀਤੀ ਉਸ ਪੁਕਾਰ ਨੂੰ ਸੁਣਦਾ ਹੈ।
29 ਪਰ ਜੇ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਨਾ ਕਰਨ ਦਾ ਨਿਆਂ ਕਰੇ
    ਤਾਂ ਕੋਈ ਵੀ ਬੰਦਾ ਪਰਮੇਸ਼ੁਰ ਨੂੰ ਕਸੂਰਵਾਰ ਨਹੀਂ ਠਹਿਰਾ ਸੱਕਦਾ।
ਜੇ ਪਰਮੇਸ਼ੁਰ ਆਪਣੇ-ਆਪ ਨੂੰ ਲੋਕਾਂ ਪਾਸੋਂ ਛੁਪਾਉਂਦਾ ਹੈ ਤਾਂ ਕੋਈ ਵੀ ਬੰਦਾ ਉਸ ਨੂੰ ਨਹੀਂ ਲੱਭ ਸੱਕਦਾ।
    ਪਰਮੇਸ਼ੁਰ ਲੋਕਾਂ ਅਤੇ ਕੌਮਾਂ ਦਾ ਹਾਕਮ ਹੈ।
30 ਅਤੇ ਜੇ ਕੋਈ ਹਾਕਮ ਲੋਕਾਂ ਲਈ ਪਾਪ ਦਾ ਕਾਰਣ ਬਣਦਾ ਹੈ
    ਤਾਂ ਪਰਮੇਸ਼ੁਰ ਉਸ ਨੂੰ ਧਰਤੀ ਦੀ ਸੱਤਾ ਤੋਂ ਹਟਾ ਦੇਵੇਗਾ।

31 “ਇਵੇਂ ਹੀ ਵਾਪਰੇਗਾ ਜਿੰਨਾ ਚਿਰ ਉਹ ਪਰਮੇਸ਼ੁਰ ਨੂੰ ਨਹੀਂ ਆਖਦਾ,
    ‘ਮੈਂ ਦੋਸ਼ੀ ਹਾਂ, ਮੈਂ ਹੋਰ ਪਾਪ ਨਹੀਂ ਕਰਾਂਗਾ।
32 ਹੇ ਪਰਮੇਸ਼ੁਰ, ਜੇਕਰ ਮੈਂ ਤੈਨੂੰ ਨਹੀਂ ਵੀ ਦੇਖ ਸੱਕਦਾ, ਮੈਨੂੰ ਜੀਵਨ ਦਾ ਸਹੀ ਢੰਗ ਸਿੱਖਾ।
    ਜੇ ਮੈਂ ਕੁਝ ਗ਼ਲਤ ਕੀਤਾ ਹੈ, ਮੈਂ ਇਸ ਨੂੰ ਫੇਰ ਤੋਂ ਨਹੀਂ ਕਰਾਂਗਾ।’
33 ਅੱਯੂਬ, ਤੂੰ ਚਾਹੁੰਦਾ ਹੈਂ ਕਿ ਪਰਮੇਸ਼ੁਰ ਤੈਨੂੰ ਇਨਾਮ ਦੇਵੇ।
    ਪਰ ਤੂੰ ਬਦਲਣ ਤੋਂ ਇਨਕਾਰ ਕਰਦਾ ਹੈਂ।
ਅੱਯੂਬ, ਇਹ ਤੇਰਾ ਨਿਆਂ ਹੈ ਮੇਰਾ ਨਹੀਂ,
    ਮੈਨੂੰ ਦੱਸ ਤੂੰ ਕੀ ਸੋਚਦਾ ਹੈਂ।
34 ਸਿਆਣਾ ਆਦਮੀ ਮੈਨੂੰ ਸੁਣੇਗਾ।
    ਸਿਆਣਾ ਆਦਮੀ ਆਖੇਗਾ,
35 ‘ਅੱਯੂਬ ਮੂਰਖ ਆਦਮੀ ਵਾਂਗ ਗੱਲਾਂ ਕਰਦਾ ਹੈ।
    ਜੋ ਕੁਝ ਵੀ ਉਹ ਕਹਿੰਦਾ, ਉਸ ਦਾ ਕੋਈ ਅਰਬ ਨਹੀਂ ਹੁੰਦਾ।’
36 ਮੇਰਾ ਖਿਆਲ ਹੈ, ਜਿੰਨਾ ਹੋ ਸੱਕੇ ਅੱਯੂਬ ਦੀ ਪਰੀਖਿਆ ਲਿੱਤੀ ਜਾਣੀ ਚਾਹੀਦੀ ਹੈ।
    ਕਿਉਂਕਿ ਅੱਯੂਬ ਸਾਨੂੰ ਉਸੇ ਢੰਗ ਨਾਲ ਜਵਾਬ ਦਿੰਦਾ ਹੈ ਜਿਸ ਤਰ੍ਹਾਂ ਬੁਰਾ ਆਦਮੀ ਜਵਾਬ ਦਿੰਦਾ ਹੈ।
37 ਅੱਯੂਬ ਆਪਣੇ ਹੋਰਨਾਂ ਪਾਪਾਂ ਵਿੱਚ ਵਿਦਰੋਹ ਨੂੰ ਵੀ ਸ਼ਾਮਿਲ ਕਰ ਰਿਹਾ ਹੈ।
    ਉਹ ਸਾਡੇ ਸਾਹਮਣੇ ਬੈਠਾ ਹੋਇਆ ਹੈ ਅਤੇ ਸਾਡੀ ਬੇਇੱਜ਼ਤੀ ਕਰ ਰਿਹਾ ਅਤੇ ਪਰਮੇਸ਼ੁਰ ਦੇ ਖਿਲਾਫ਼ ਅਨੇਕਾਂ ਇਲਜਾਮ ਲਗਾ ਰਿਹਾ ਹੈ।”

35 ਅਲੀਹੂ ਨੇ ਗੱਲ ਜਾਰੀ ਰੱਖੀ। ਉਸ ਨੇ ਆਖਿਆ:

“ਅੱਯੂਬ, ਕੀ ਤੂੰ ਸੋਚਦਾ ਤੇਰੇ ਕੋਲ ਮੁਕੱਦਮਾ ਹੈ ਜਦੋਂ ਤੂੰ ਆਖਦਾ ਹੈਂ
    ‘ਮੈਂ ਪਰਮੇਸ਼ੁਰ ਨਾਲੋਂ ਵੱਧੇਰੇ ਧਰਮੀ ਹਾਂ।’
ਅਤੇ ਅੱਯੂਬ ਪੁੱਛਦਾ ਹੈਂ ਤੂੰ ਪਰਮੇਸ਼ੁਰ ਕੋਲੋਂ,
    ‘ਕੀ ਲਾਭ ਹੁੰਦਾ ਇੱਕ ਬੰਦੇ ਨੂੰ ਜੇ ਉਹ ਕੋਸ਼ਿਸ਼ ਕਰਦਾ ਹੈ ਪਰਮੇਸ਼ੁਰ ਨੂੰ ਖੁਸ਼ ਕਰਨ ਦੀ?
    ਕੀ ਮੇਰੇ ਨਾਲ ਕੁਝ ਚੰਗਾ ਵਾਪਰੇਗਾ ਜੇਕਰ ਮੈਂ ਪਾਪ ਨਾ ਕਰਾਂ?’

“ਅੱਯੂਬ, ਮੈਂ (ਅਲੀਹੂ) ਤੈਨੂੰ ਅਤੇ ਤੇਰੇ ਦੋਸਤਾਂ ਨੂੰ, ਜੋ ਇੱਥੇ ਤੇਰੇ ਨਾਲ ਹਨ, ਉੱਤਰ ਦੇਣਾ ਚਾਹੁੰਦਾ ਹਾਂ।
ਅੱਯੂਬ ਆਕਾਸ਼ ਵੱਲ ਦੇਖ।
    ਬਦਲਾਂ ਵੱਲ ਦੇਖ ਜਿਹੜੇ ਤੇਰੇ ਨਾਲੋਂ ਉਚੇਰੇ ਨੇ।
ਅੱਯੂਬ, ਜੇ ਤੂੰ ਪਾਪ ਕਰਦਾ ਹੈਂ, ਇਸ ਦੁਆਰਾ ਪਰਮੇਸ਼ੁਰ ਨੂੰ ਕੋਈ ਸੱਟ ਨਹੀਂ ਲੱਗਦੀ।
    ਭਾਵੇਂ ਜੇਕਰ ਤੇਰੇ ਪਾਪ ਬਹੁਤ ਸਾਰੇ ਹੋਣ, ਇਸ ਨਾਲ ਪਰਮੇਸ਼ੁਰ ਨੂੰ ਕੋਈ ਫ਼ਰਕ ਨਹੀਂ ਪੈਂਦਾ।
ਅਤੇ ਅੱਯੂਬ, ਜੇ ਤੂੰ ਚੰਗਾ ਹੈਂ ਤਾਂ ਇਸ ਨਾਲ ਪਰਮੇਸ਼ੁਰ ਨੂੰ ਕੋਈ ਸਹਾਇਤਾ ਨਹੀਂ ਮਿਲਦੀ,
    ਪਰਮੇਸ਼ੁਰ ਨੂੰ ਤੇਰੇ ਪਾਸੋਂ ਕੁਝ ਵੀ ਨਹੀਂ ਮਿਲਦਾ।
ਅਯੂਬ ਜਿਹੜੀਆਂ ਚੰਗੀਆਂ ਤੇ ਮਾੜੀਆਂ ਗੱਲਾਂ ਤੂੰ ਕਰਦਾ ਹੈਂ ਸਿਰਫ ਤੇਰੇ ਵਰਗੇ ਲੋਕਾਂ ਉੱਤੇ ਹੀ ਅਸਰ ਪਾਉਂਦੀਆਂ ਨੇ।
    ਉਨ੍ਹਾਂ ਨਾਲ ਪਰਮੇਸ਼ੁਰ ਨੂੰ ਕੋਈ ਸਹਾਇਤਾ ਜਾਂ ਦੁੱਖ ਨਹੀਂ ਹੁੰਦਾ।

“ਜੇਕਰ ਬੁਰੇ ਲੋਕ ਸਤਾਏ ਜਾਂਦੇ ਹਨ ਤਾਂ ਉਹ ਸਹਾਇਤਾ ਲਈ ਪੁਕਾਰਦੇ ਹਨ,
    ਉਹ ਮਜ਼ਬੂਤ ਲੋਕਾਂ ਦੇ ਹੱਥੋਂ ਬਚਾਏ ਜਾਣ ਦੀ ਮੰਗ ਕਰਦੇ ਹਨ।
10 ਕੋਈ ਨਹੀਂ ਆਖਦਾ, ‘ਉਹ ਪਰਮੇਸ਼ੁਰ ਕਿੱਥੋ ਹੈ ਜਿਸਨੇ ਮੈਨੂੰ ਸਾਜਿਆ?
    ਜਦੋਂ ਉਹ ਸਾਰੀ ਰਾਤ ਗੀਤ ਗਾ ਰਿਹਾ ਹੁੰਦਾ ਹੈ।
11 ਪਰਮੇਸ਼ੁਰ ਸਾਨੂੰ ਪੰਛੀਆਂ ਅਤੇ ਜਾਨਵਰਾਂ ਨਾਲੋਂ ਸਿਆਣਾ ਬਣਾਉਂਦਾ ਹੈ।
    ਇਸ ਲਈ ਉਹ ਕਿੱਥੋ ਹੈ।’

12 “ਜਾਂ ਜੇ ਉਹ ਬੁਰੇ ਆਦਮੀ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਨੇ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦਿੰਦਾ।
    ਕਿਉਂ ਕਿ ਉਹ ਬੁਰੇ ਆਦਮੀ ਬਹੁਤ ਗੁਮਾਨੀ ਨੇ ਉਹ ਹਾਲੇ ਵੀ ਸੋਚਦੇ ਨੇ ਕਿ ਉਹ ਬਹੁਤ ਮਹੱਤਵਪੂਰਣ ਹਨ।
13 ਇਹ ਸੱਚ ਹੈ। ਪਰਮੇਸ਼ੁਰ ਉਨ੍ਹਾਂ ਦੀਆਂ ਬੇਕਾਰ ਅਰਜੋਈਆਂ ਨੂੰ ਨਹੀਂ ਸੁਣੇਗਾ।
    ਸਰਬ-ਸ਼ਕਤੀਮਾਨ ਪਰਮੇਸ਼ੁਰ ਉਨ੍ਹਾਂ ਵੱਲ ਧਿਆਨ ਨਹੀਂ ਦੇਵੇਗਾ।
14 ਇਸ ਲਈ ਅੱਯੂਬ, ਪਰਮੇਸ਼ੁਰ ਤੈਨੂੰ ਨਹੀਂ ਸੁਣੇਗਾ
    ਜਦੋਂ ਤੂੰ ਆਖੇਂਗਾ ਕਿ ਤੂੰ ਉਸ ਨੂੰ ਨਹੀਂ ਦੇਖਦਾ।
ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਨੂੰ ਮਿਲਣ
    ਅਤੇ ਸਾਬਤ ਕਰਨ ਲਈ ਆਪਣੇ ਮੌਕੇ ਦੀ ਤਲਾਸ਼ ਕਰ ਰਿਹਾ ਹੈਂ ਕਿ ਤੂੰ ਬੇਗੁਨਾਹ ਹੈਂ।

15 “ਅੱਯੂਬ ਸੋਚਦਾ ਹੈ ਕਿ ਪਰਮੇਸ਼ੁਰ ਬੁਰੇ ਲੋਕਾਂ ਨੂੰ ਦੰਡ ਨਹੀਂ ਦਿੰਦਾ।
    ਉਹ ਸੋਚਦਾ ਹੈ ਕਿ ਪਰਮੇਸ਼ੁਰ ਪਾਪ ਵੱਲ ਕੁਝ ਵੀ ਧਿਆਨ ਨਹੀਂ ਦਿੰਦਾ।
16 ਇਹੀ ਕਾਰਣ ਹੈ ਕਿ ਅੱਯੂਬ ਆਪਣੀ ਬੇਕਾਰ ਗੱਲ ਜਾਰੀ ਰੱਖਦਾ।
    ਉਹ ਇੰਝ ਵਿਹਾਰ ਕਰਦਾ ਜਿਵੇਂ ਕਿ ਉਹ ਮਹੱਤਵਪੂਰਣ ਹੋਵੇ।
    ਇਹ ਵੇਖਣਾ ਆਸਾਨ ਹੈ ਕਿ ਅੱਯੂਬ ਇਹ ਵੀ ਨਹੀਂ ਜਾਣਦਾ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ?”

36 ਅਲੀਹੂ ਨੇ ਗੱਲ ਜਾਰੀ ਰੱਖੀ। ਉਸ ਨੇ ਆਖਿਆ:

“ਮੇਰੇ ਬਾਰੇ ਥੋੜਾ ਸਮਾਂ ਹੋਰ ਧੀਰਜ ਰੱਖੋ।
    ਪਰਮੇਸ਼ੁਰ ਕੋਲ ਅਜੇ ਕੁਝ ਹੋਰ ਸ਼ਬਦ ਹਨ ਜੋ ਉਹ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।
ਮੈਂ ਦੂਰ-ਦੁਰਾਡਿਓ ਆਪਣੇ ਗਿਆਨ ਨੂੰ ਲਿਆਵਾਂਗਾ।
    ਪਰਮੇਸ਼ੁਰ ਨੇ ਮੈਨੂੰ ਸਾਜਿਆ ਤੇ ਮੈਂ ਸਾਬਤ ਕਰਾਂਗਾ ਕਿ ਪਰਮੇਸ਼ੁਰ ਨਿਆਂਈ ਹੈ।
ਅੱਯੂਬ ਮੈਂ ਸੱਚ ਆਖ ਰਿਹਾ ਹਾਂ।
    ਮੈਂ ਜਾਣਦਾ ਹਾਂ ਕਿ ਮੈਂ ਕਿਸ ਬਾਰੇ ਗੱਲ ਕਰ ਰਿਹਾ ਹਾਂ।

“ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ ਪਰ ਉਹ ਲੋਕਾਂ ਨੂੰ ਨਫ਼ਰਤ ਨਹੀਂ ਕਰਦਾ।
    ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ, ਪਰ ਉਹ ਬਹੁਤ ਸਿਆਣਾ ਵੀ ਹੈ।
ਪਰਮੇਸ਼ੁਰ ਬਦ ਲੋਕਾਂ ਨੂੰ ਜਿਉਣ ਨਹੀਂ ਦਿੰਦਾ।
    ਪਰਮੇਸ਼ੁਰ ਗਰੀਬ ਲੋਕਾਂ ਲਈ ਨਿਆਂਈ ਰਹਿੰਦਾ ਹੈ।
ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਨਿਗਰਾਨੀ ਕਰਦਾ ਹੈ ਜੋ ਸਹੀ ਢੰਗ ਨਾਲ ਜਿਉਂਦੇ ਨੇ।
    ਉਹ ਨੇਕ ਬੰਦਿਆਂ ਨੂੰ ਹਾਕਮ ਬਣਨ ਦਿੰਦਾ ਹੈ ਅਤੇ ਉਨ੍ਹਾਂ ਲਈ ਹਮੇਸ਼ਾ ਆਦਰ ਦਿੰਦਾ ਹੈ।
ਇਸ ਲਈ ਜੇ ਲੋਕਾਂ ਨੂੰ ਦੰਡ ਮਿਲਦਾ ਹੈ,
    ਜੇ ਉਨ੍ਹਾਂ ਨੂੰ ਸੰਗਲੀਆਂ ਅਤੇ ਰੱਸਿਆਂ ਨਾਲ ਬੰਨ੍ਹਿਆ ਜਾਂਦਾ ਹੈ ਤਾਂ ਉਨ੍ਹਾਂ ਨੇ ਕੁਝ ਗ਼ਲਤ ਕੀਤਾ ਹੋਵੇਗਾ।
ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੇ ਕੀ ਕੀਤਾ ਸੀ।
    ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੇ ਪਾਪ ਕੀਤਾ ਸੀ।
    ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਹ ਗੁਮਾਨੀ ਸਨ।
10 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਉਸ ਦੀ ਚਿਤਾਵਨੀ ਸੁਣਨ ਲਈ ਮਜ਼ਬੂਰ ਕਰੇਗਾ।
    ਉਹ ਉਨ੍ਹਾਂ ਨੂੰ ਪਾਪ ਤੋਂ ਦੂਰ ਰਹਿਣ ਦਾ ਹੁਕਮ ਦੇਵੇਗਾ।
11 ਜੇਕਰ ਲੋਕ ਪਰਮੇਸ਼ੁਰ ਨੂੰ ਸੁਣਨ ਤੇ ਉਸ ਦੀ ਸੇਵਾ ਕਰਨ,
    ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਸਫਲ ਕਰੇਗਾ ਅਤੇ ਉਹ ਇੱਕ ਖੁਸ਼ਹਾਲ ਜੀਵਨ ਬਿਤਾਉਣਗੇ।
12 ਪਰ ਜੇ ਉਨ੍ਹਾਂ ਲੋਕਾਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਤਾਂ ਉਨ੍ਹਾਂ ਦਾ ਨਾਸ਼ ਹੋਵੇਗਾ।
    ਉਹ ਮੂਰੱਖਾਂ ਵਾਂਗ ਮਰ ਜਾਣਗੇ।

13 “ਉਹ ਲੋਕ ਜਿਹੜੇ ਪਰਮੇਸ਼ੁਰ ਬਾਰੇ ਪਰਵਾਹ ਨਹੀਂ ਕਰਦੇ, ਸਦਾ ਕੌੜੇ ਹੁੰਦੇ ਨੇ।
    ਜਦੋਂ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ, ਉਹ ਪਰਮੇਸ਼ੁਰ ਅੱਗੇ ਸਹਾਇਤਾ ਲਈ ਪ੍ਰਾਰਥਨਾ ਕਰਨ ਤੋਂ ਵੀ ਇਨਕਾਰ ਕਰਦੇ ਨੇ।
14 ਉਹ ਲੋਕ ਮਰ ਜਾਣਗੇ ਜਦੋਂ ਹਾਲੇ ਉਹ ਮਰਦ
    ਵੇਸਵਾਵਾਂ ਵਾਂਗ ਜਵਾਨ ਹੀ ਹੋਣਗੇ।
15 ਪਰ ਪਰਮੇਸ਼ੁਰ ਇੱਕ ਨਿਮਾਣੇ ਬੰਦੇ ਨੂੰ ਬਚਾ ਸੱਕਦਾ ਹੈ ਜੋ ਆਪਣੇ ਕਸ਼ਟਾਂ ਤੋਂ ਸਿੱਖਦਾ ਹੈ।
    ਪਰਮੇਸ਼ੁਰ ਉਨ੍ਹਾਂ ਕਸ਼ਟਾਂ ਨੂੰ, ਉਸ ਬੰਦੇ ਨੂੰ ਪਰਮੇਸ਼ੁਰ ਦੀ ਇੱਛਾ ਨੂੰ ਸਮਝਣ ਲਈ ਇਸਤੇਮਾਲ ਕਰੇਗਾ।

16 “ਅੱਯੂਬ ਪਰਮੇਸ਼ੁਰ ਤੇਰੀ ਸਹਾਇਤਾ ਕਰਨਾ ਚਾਹੁੰਦਾ ਹੈ।
    ਪਰਮੇਸ਼ੁਰ ਤੈਨੂੰ ਮੁਸੀਬਤ ਵਿੱਚੋਂ ਕੱਢਣਾ ਚਾਹੁੰਦਾ ਹੈ।
    ਪਰਮੇਸ਼ੁਰ ਤੇਰੇ ਲਈ ਜੀਵਨ ਅਸਾਨ ਬਨਾਉਣਾ ਚਾਹੁੰਦਾ ਹੈ।
    ਪਰਮੇਸ਼ੁਰ ਤੇਰੇ ਦਸਤਰ ਖਾਨ ਉੱਤੇ ਚੋਖਾ ਭੋਜਨ ਰੱਖਣਾ ਚਾਹੁੰਦਾ ਹੈ।
17 ਪਰ ਹੁਣ, ਅੱਯੂਬ ਤੂੰ ਆਪਣੇ ਆਪ ਨੂੰ ਦੁਸ਼ਟ ਆਦਮੀ ਦੇ ਮੁਕੱਦਮੇ ਨਾਲ ਭਰਪੂਰ ਕਰ ਲਿਆ ਹੈ।
    ਤੇਰਾ ਨਿਆਂ ਦਾ ਅਨੁਸਰਣ ਕਰਨਾ ਅਤੇ ਮੁਕੱਦਮੇ ਹੀ ਹਨ ਜੋ ਤੈਨੂੰ ਚਲਾਉਣਾ ਜਾਰੀ ਰੱਖਦੇ ਹਨ।
18 ਅੱਯੂਬ ਆਪਣੀ ਅਮੀਰੀ ਕਾਰਣ ਮੂਰਖ ਨਾ ਬਣ।
    ਦੌਲਤ ਨੂੰ ਆਪਣਾ ਮਨ ਨਾ ਬਦਲਣ ਦੇ।
19 ਤੇਰੀ ਦੌਲਤ ਹੁਣ ਤੇਰੀ ਕੋਈ ਸਹਾਇਤਾ ਨਹੀਂ ਕਰ ਸੱਕਦੀ।
    ਅਤੇ ਸ਼ਕਤੀਸ਼ਾਲੀ ਬੰਦੇ ਵੀ ਤੇਰੀ ਕੋਈ ਮਦਦ ਨਹੀਂ ਕਰ ਸੱਕਦੇ।
20 ਰਾਤ ਪੈਣ ਦੀ ਤਮੰਨਾ ਨਾ ਕਰ।
    ਲੋਕੀ ਰਾਤ ਦੇ ਹਨੇਰੇ ਵਿੱਚ ਗੁੰਮ ਹੋਣ ਦੀ ਕੋਸ਼ਿਸ਼ ਕਰਦੇ ਨੇ ਉਹ ਸੋਚਦੇ ਨੇ ਕਿ ਉਹ ਪਰਮੇਸ਼ੁਰ ਤੋਂ ਲੁਕ ਸੱਕਦੇ ਨੇ।
21 ਅੱਯੂਬ, ਤੂੰ ਬਹੁਤ ਦੁੱਖ ਝਲਿਆ ਹੈ, ਪਰ ਬਦੀ ਨੂੰ ਨਾ ਚੁਣ।
    ਹੁਸ਼ਿਆਰ ਰਹਿ, ਕੁਝ ਗ਼ਲਤ ਨਾ ਕਰੀਂ।

22 “ਦੇਖ, ਪਰਮੇਸ਼ੁਰ ਦੀ ਸ਼ਕਤੀ ਉਸ ਨੂੰ ਮਹਾਨ ਬਣਾਉਂਦੀ ਹੈ।
    ਪਰਮੇਸ਼ੁਰ ਸਾਰਿਆਂ ਵਿੱਚੋਂ ਸਭ ਤੋਂ ਵੱਡਾ ਗੁਰੂ ਹੈ।
23 ਕੋਈ ਵੀ ਬੰਦਾ ਪਰਮੇਸ਼ੁਰ ਨੂੰ ਨਹੀਂ ਆਖ ਸੱਕਦਾ ਕਿ ਉਹ ਕੀ ਕਰੇ।
    ਕੋਈ ਵੀ ਬੰਦਾ ਪਰਮੇਸ਼ੁਰ ਨੂੰ ਨਹੀਂ ਆਖ ਸੱਕਦਾ, ‘ਹੇ ਪਰਮੇਸ਼ੁਰ, ਜੋ ਤੂੰ ਕੀਤਾ ਗ਼ਲਤ ਹੈ।’
24 ਉਨ੍ਹਾਂ ਗੱਲਾਂ ਲਈ ਪਰਮੇਸ਼ੁਰ ਦੀ ਉਸਤਤ ਕਰਨੀ ਚੇਤੇ ਰੱਖੋ ਜੋ ਉਸ ਨੇ ਕੀਤੀਆਂ ਹਨ।
    ਲੋਕਾਂ ਨੇ ਪਰਮੇਸ਼ੁਰ ਦੀ ਉਸਤਤ ਵਿੱਚ ਬਹੁਤ ਗੀਤ ਲਿਖੇ ਨੇ।
25 ਹਰ ਬੰਦਾ ਦੇਖ ਸੱਕਦਾ ਹੈ ਕਿ ਪਰਮੇਸ਼ੁਰ ਨੇ ਕੀ ਕੀਤਾ।
    ਦੂਰ-ਦੁਰਾਡੇ ਦੇ ਲੋਕ ਉਨ੍ਹਾਂ ਚੀਜ਼ਾਂ ਨੂੰ ਦੇਖ ਸੱਕਦੇ ਨੇ।
26 ਹਾਂ, ਪਰਮੇਸ਼ੁਰ ਮਹਾਨ ਹੈ।
    ਪਰ ਅਸੀਂ ਉਸ ਦੀ ਮਹਾਨਤਾ ਨੂੰ ਨਹੀਂ ਸਮਝ ਸੱਕਦੇ।
    ਅਸੀਂ ਨਹੀਂ ਜਾਣਦੇ ਹਾਂ ਕਿ ਪਰਮੇਸ਼ੁਰ ਕਿੰਨਾ ਲੰਮਾ ਚਿਰ ਜੀਵਿਆ ਹੈ।

27 “ਪਰਮੇਸ਼ੁਰ ਧਰਤੀ ਤੋਂ ਪਾਣੀ ਲੈਂਦਾ ਹੈ
    ਤੇ ਇਸ ਨੂੰ ਬਾਰਿਸ਼ ਅਤੇ ਧੁੰਦ ਵਿੱਚ ਬਦਲ ਦਿੰਦਾ ਹੈ।
28 ਇਸ ਲਈ ਬੱਦਲ ਪਾਣੀ ਨੂੰ ਵਰ੍ਹਾਉਂਦੇ ਨੇ
    ਤੇ ਬਹੁਤ ਸਾਰੇ ਲੋਕਾਂ ਉੱਤੇ ਬਾਰਿਸ਼ ਡਿੱਗਦੀ ਹੈ।
29 ਕੋਈ ਵੀ ਬੰਦਾ ਨਹੀਂ ਸਮਝ ਸੱਕਦਾ ਕਿਵੇਂ ਪਰਮੇਸ਼ੁਰ ਬੱਦਲਾਂ ਨੂੰ ਬਾਹਰ ਫੈਲਾਉਂਦਾ ਹੈ
    ਜਾਂ ਕਿਵੇਂ ਬਿਜਲੀ ਅਕਾਸ਼ ਵਿੱਚ ਗਰਜਦੀ ਹੈ।
30 ਦੇਖੋ, ਪਰਮੇਸ਼ੁਰ ਨੇ ਧਰਤੀ ਉੱਤੇ ਰੌਸ਼ਨੀ ਫ਼ੈਲਾਈ,
    ਅਤੇ ਸਮੁੰਦਰ ਦਾ ਸਭ ਤੋਂ ਡੂੰਘਾ ਭਾਗ ਢੱਕ ਦਿੱਤਾ।
31 ਪਰਮੇਸ਼ੁਰ ਕੌਮਾਂ ਉੱਤੇ ਕਾਬੂ ਕਰਨ ਲਈ
    ਅਤੇ ਉਨ੍ਹਾਂ ਨੂੰ ਚੋਖਾ ਭੋਜਨ ਦੇਣ ਲਈ ਉਨ੍ਹਾਂ ਦੀ ਵਰਤੋਂ ਕਰਦਾ ਹੈ।
32 ਪਰਮੇਸ਼ੁਰ ਬਿਜਲੀ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਂਦਾ ਹੈ
    ਤੇ ਉਸ ਨੂੰ ਆਪਣੀ ਮਨਚਾਹੀ ਥਾਂ ਤੇ ਡਿੱਗਣ ਦਾ ਆਦੇਸ਼ ਦਿੰਦਾ ਹੈ।
33 ਬਿਜਲੀ ਚਿਤਾਵਨੀ ਦਿੰਦੀ ਹੈ ਕਿ ਤੂਫਾਨ ਆ ਰਿਹਾ ਹੈ।
    ਇਸ ਤਰ੍ਹਾਂ, ਪਸ਼ੂ ਵੀ ਜਾਣ ਜਾਂਦੇ ਨੇ ਕਿ ਇਹ ਆ ਰਿਹਾ ਹੈ।

37 “ਗਰਜ ਤੇ ਚਮਕ ਮੈਨੂੰ ਭੈਭੀਤ ਕਰਦੇ ਨੇ।
    ਮੇਰਾ ਦਿਲ ਤੇਜੀ ਨਾਲ ਮੇਰੀ ਛਾਤੀ ਅੰਦਰ ਧੜਕਦਾ ਹੈ।
ਹਰ ਕੋਈ ਸੁਣੋ।
ਪਰਮੇਸ਼ੁਰ ਦੀ ਅਵਾਜ਼ ਗਰਜ ਵਰਗੀ ਲੱਗਦੀ ਹੈ।
    ਗਰਜਦੀ ਹੋਈ ਆਵਾਜ਼ ਨੂੰ ਸੁਣੋ ਜਿਹੜੀ ਪਰਮੇਸ਼ੁਰ ਦੇ ਮੁਖ ਤੋਂ ਨਿਕਲ ਰਹੀ ਹੈ।
ਪਰਮੇਸ਼ੁਰ ਆਪਣੀ ਬਿਜਲੀ ਨੂੰ ਸਾਰੇ ਅਕਾਸ਼ ਉੱਤੇ ਚਮਕਣ ਲਈ ਭੇਜਦਾ ਹੈ।
    ਇਹ ਸਾਰੀ ਧਰਤੀ ਉੱਤੇ ਚਮਕਦੀ ਹੈ।
ਬਿਜਲੀ ਦੀ ਚਮਕ ਤੋਂ ਮਗਰੋਂ, ਪਰਮੇਸ਼ੁਰ ਦੀ ਗਰਜਦੀ ਹੋਈ ਆਵਾਜ਼ ਸੁਣੀ ਜਾ ਸੱਕਦੀ ਹੈ।
    ਪਰਮੇਸ਼ੁਰ ਆਪਣੀ ਅਦਭੁਤ ਅਵਾਜ਼ ਨਾਲ ਗਰਜਦਾ ਹੈ।
ਜਦੋਂ ਬਿਜਲੀ ਲਿਸ਼ਕਦੀ ਹੈ, ਪਰਮੇਸ਼ੁਰ ਦੀ ਆਵਾਜ਼ ਗਰਜਦੀ ਹੈ।
ਪਰਮੇਸ਼ੁਰ ਦੀ ਗਰਜਦੀ ਹੋਈ ਆਵਾਜ਼ ਅਦਭੁਤ ਹੁੰਦੀ ਹੈ!
    ਉਹ ਮਹਾਨ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਅਸੀਂ ਨਹੀਂ ਸਮਝ ਸੱਕਦੇ।
ਪਰਮੇਸ਼ੁਰ ਬਰਫ ਨੂੰ ਆਖਦਾ ਹੈ,
    ‘ਧਰਤੀ ਉੱਤੇ ਡਿੱਗ’
ਤੇ ਉਹ ਮੀਂਹ ਨੂੰ ਆਖਦਾ ਹੈ,
    ‘ਧਰਤੀ ਉੱਤੇ ਵਰ੍ਹ।’
ਪਰਮੇਸ਼ੁਰ ਇਹ ਸਾਰੀਆਂ ਗੱਲਾਂ ਕਰਦਾ ਹੈ
    ਤਾਂ ਜੋ ਸਾਰੇ ਲੋਕ, ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ,
ਜਾਣ ਲੈਣ ਕਿ ਉਹ ਕੀ ਕਰ ਸੱਕਦਾ ਹੈ।
    ਇਹੀ ਉਸਦਾ ਪ੍ਰਮਾਣ ਹੈ।
ਜਾਨਵਰ ਆਪਣੇ ਭੋਰਿਆਂ ਅੰਦਰ ਵੜ ਜਾਂਦੇ ਨੇ ਤੇ ਉੱਥੇ ਹੀ ਰਹਿੰਦੇ ਨੇ।
ਦੱਖਣ ਵੱਲੋਂ ਵਾਵਰੋਲੇ ਉੱਠਦੇ ਨੇ।
    ਉੱਤਰ ਵੱਲੋਂ ਠੰਡੀਆਂ ਹਵਾਵਾਂ ਆਉਂਦੀਆਂ ਨੇ।
10 ਪਰਮੇਸ਼ੁਰ ਦਾ ਸਾਹ ਬਰਫ਼ ਨੂੰ ਬਣਾਉਂਦਾ ਹੈ,
    ਤੇ ਸਾਗਰ ਨੂੰ ਜਮਾ ਦਿੰਦਾ ਹੈ।
11 ਪਰਮੇਸ਼ੁਰ ਬੱਦਲਾਂ ਨੂੰ ਪਾਣੀ ਨਾਲ ਭਰ ਦਿੰਦਾ ਹੈ
    ਤੇ ਉਨ੍ਹਾਂ ਤੂਫਾਨੀ ਬੱਦਲਾਂ ਨੂੰ ਖਿੰਡਾ ਦਿੰਦਾ ਹੈ।
12 ਪਰਮੇਸ਼ੁਰ ਬੱਦਲਾਂ ਨੂੰ, ਸਾਰੀ ਧਰਤੀ ਉੱਤੇ ਵਗਣ ਲਈ ਹੁਕਮ ਦਿੰਦਾ ਹੈ।
    ਬੱਦਲ ਉਹ ਸਭ ਕੁਝ ਕਰਦੇ ਹਨ ਜੋ ਪਰਮੇਸ਼ੁਰ ਉਨ੍ਹਾਂ ਨੂੰ ਕਰਨ ਦਾ ਹੁਂਕਮ ਦਿੰਦਾ ਹੈ।
13 ਪਰਮੇਸ਼ੁਰ ਲੋਕਾਂ ਨੂੰ ਦੰਡ ਦੇਣ ਲਈ ਹੜ੍ਹ ਲਿਆਉਣ ਲਈ ਜਾਂ ਆਪਣੇ ਪਿਆਰ ਨੂੰ ਦਰਸਾਉਣ ਲਈ,
    ਪਾਣੀ ਲਿਆਉਣ ਲਈ, ਬੱਦਲਾਂ ਨੂੰ ਲਿਆਉਂਦਾ ਹੈ।

14 “ਅੱਯੂਬ, ਇੱਕ ਮਿਨਟ ਲਈ ਠਹਿਰ ਤੇ ਸੁਣ।
    ਉਨ੍ਹਾਂ ਅਦਭੁਤ ਗੱਲਾਂ ਬਾਰੇ ਸੋਚ ਜਿਹੜੀਆਂ ਪਰਮੇਸ਼ੁਰ ਕਰਦਾ ਹੈ।
15 ਅੱਯੂਬ ਜਾਣਦਾ ਹੈਂ ਤੂੰ ਪਰਮੇਸ਼ੁਰ ਕਿਵੇਂ ਬੱਦਲਾਂ ਨੂੰ ਚਲਾਉਂਦਾ ਹੈ?
    ਕੀ ਤੂੰ ਜਾਣਦਾ ਹੈ ਕਿ ਕਿਵੇਂ ਪਰਮੇਸ਼ੁਰ ਆਪਣੀ ਬਿਜਲੀ ਲਿਸ਼ਕਾਉਂਦਾ ਹੈ?
16 ਕੀ ਤੂੰ ਜਾਣਦਾ ਹੈਂ ਕਿ ਬੱਦਲ ਅਕਾਸ਼ ਵਿੱਚ ਕਿਵੇਂ ਲਟਕਦੇ ਨੇ?
    ਬੱਦਲ ਤਾਂ ਉਨ੍ਹਾਂ ਅਦਭੁੱਤ ਗੱਲਾਂ ਦੀ ਸਿਰਫ ਇੱਕ ਮਿਸਾਲ ਨੇ, ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ।
    ਤੇ ਪਰਮੇਸ਼ੁਰ ਉਨ੍ਹਾਂ ਬਾਰੇ ਸਭ ਕੁਝ ਜਾਣਦਾ ਹੈ।
17 ਪਰ ਅੱਯੂਬ, ਤੂੰ ਇਨ੍ਹਾਂ ਗੱਲਾਂ ਬਾਰੇ ਨਹੀਂ ਜਾਣਦਾ।
    ਤੂੰ ਤਾਂ ਇਹੀ ਜਾਣਦਾ ਹੈ ਕਿ ਤੈਨੂੰ ਪਸੀਨਾ ਆਉਂਦਾ ਹੈ,
ਤੇ ਤੇਰੇ ਕੱਪੜੇ ਤੇਰੇ ਸਰੀਰ ਨਾਲ ਚਿਪਕ ਜਾਂਦੇ ਨੇ ਤੇ ਸਭ ਕੁਝ ਰੁਕ ਜਾਂਦਾ
    ਅਤੇ ਸ਼ਾਂਤ ਹੁੰਦਾ ਹੈ ਜਦੋਂ ਦੱਖਣ ਵੱਲੋਂ ਗਰਮੀ ਦੀ ਲਹਿਰ ਆਉਂਦੀ ਹੈ।
18 ਅੱਯੂਬ, ਕੀ ਤੂੰ ਅਕਾਸ਼ ਨੂੰ ਫ਼ੈਲਾਉਣ ਵਿੱਚ ਪਰਮੇਸ਼ੁਰ ਦੀ ਸਹਾਇਤਾ ਕਰ ਸੱਕਦਾ ਹੈਂ,
    ਤੇ ਇਸ ਨੂੰ ਪਾਲਿਸ਼ ਕੀਤੇ ਤਾਂਬੇ ਵਾਂਗ ਚਮਕਦਾਰ ਬਣਾ ਸੱਕਦਾ ਹੈਂ?

19 “ਅੱਯੂਬ, ਸਾਨੂੰ ਦੱਸ ਅਸੀਂ ਪਰਮੇਸ਼ੁਰ ਨੂੰ ਕੀ ਆਖੀਏ?
    ਅਸੀਂ ਆਪਣੀ ਅਗਿਆਨਤਾ ਕਾਰਣ, ਸੋਚ ਨਹੀਂ ਸੱਕਦੇ ਕਿ ਉਸ ਨੂੰ ਕੀ ਆਖੀਏ।
20 ਮੈਂ ਪਰਮੇਸ਼ੁਰ ਨੂੰ ਨਾ ਦੱਸਾਂਗਾ ਕਿ ਮੈਂ ਉਸ ਨਾਲ ਗੱਲਾਂ ਕਰਨਾ ਚਾਹੁੰਦਾ ਹਾਂ।
    ਇਹ ਤਾਂ ਤਬਾਹ ਕਰਨ ਦੀ ਮੰਗ ਕਰਨ ਵਾਂਗ ਹੋਣੀ ਸੀ।
21 ਕੋਈ ਬੰਦਾ ਸੂਰਜ ਵੱਲ ਨਹੀਂ ਤੱਕ ਸੱਕਦਾ।
    ਇਹ ਅਕਾਸ਼ ਵਿੱਚ ਬਹੁਤ ਤੇਜ਼ ਤੇ ਚਮਕੀਲਾ ਹੁੰਦਾ ਹੈ ਜਦੋਂ ਹਵਾ ਬੱਦਲਾਂ ਨੂੰ ਉਡਾ ਕੇ ਲੈ ਜਾਂਦੀ ਹੈ।
22 ਤੇ ਪਰਮੇਸ਼ੁਰ ਵੀ ਇਸੇ ਤਰ੍ਹਾਂ ਹੈ।
    ਪਰਮੇਸ਼ੁਰ ਦਾ ਸੁਨਿਹਰੀ ਪਰਤਾਪ ਪਵਿੱਤਰ ਪਰਬਤ ਉੱਤੋਂ ਚਮਕਦਾ ਹੈ।
    ਪਰਮੇਸ਼ੁਰ ਦੁਆਲੇ ਚਮਕਦਾਰ ਰੋਸ਼ਨੀ ਹੁੰਦੀ ਹੈ।
23 ਸਰਬ ਸ਼ਕਤੀਮਾਨ ਪਰਮੇਸ਼ੁਰ ਮਹਾਨ ਹੈ।
    ਅਸੀਂ ਪਰਮੇਸ਼ੁਰ ਨੂੰ ਨਹੀਂ ਸਮਝ ਸੱਕਦੇ।
ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ,
    ਪਰ ਉਹ ਸਾਡੇ ਲਈ ਚੰਗਾ ਅਤੇ ਨਿਆਂਈ ਵੀ ਹੈ।
ਪਰਮੇਸ਼ੁਰ ਸਾਨੂੰ ਦੁੱਖ ਨਹੀਂ ਦੇਣਾ ਚਾਹੁੰਦਾ।
24 ਇਹੀ ਕਾਰਣ ਹੈ ਕਿ ਲੋਕ ਉਸਦਾ ਆਦਰ ਕਰਦੇ ਨੇ।
    ਪਰ ਪਰਮੇਸ਼ੁਰ ਗੁਮਾਨੀ ਲੋਕਾਂ ਦਾ ਆਦਰ ਨਹੀਂ ਕਰਦਾ ਜਿਹੜੇ ਆਪਣੇ-ਆਪ ਨੂੰ ਸਿਆਣੇ ਸਮਝਦੇ ਨੇ।”

ਪਰਮੇਸ਼ੁਰ ਅੱਯੂਬ ਨਾਲ ਗੱਲ ਕਰਦਾ ਹੈ

38 ਫ਼ੇਰ ਯਹੋਵਾਹ ਅੱਯੂਬ ਨਾਲ ਇੱਕ ਵਾਵਰੋਲੇ ਵਿੱਚੋਂ ਬੋਲਿਆ। ਪਰਮੇਸ਼ੁਰ ਨੇ ਆਖਿਆ:

“ਇਹ ਮੂਰਖ ਗੱਲਾਂ ਕਹਿੰਦਾ ਹੋਇਆ
    ਉਹ ਅਗਿਆਨੀ ਵਿਅਕਤੀ ਕੌਣ ਹੈ?”
ਅੱਯੂਬ ਸਾਵੱਧਾਨ ਹੋ ਤੇ ਉਨ੍ਹਾਂ ਸਵਾਲਾਂ ਦੇ ਜਵਾਬ ਦੇਣ ਲਈ
    ਤਿਆਰ ਹੋ ਜਾ ਜਿਹੜੇ ਮੈਂ ਤੇਰੇ ਪਾਸੋਂ ਪੁੱਛਾਂਗਾ।

“ਅੱਯੂਬ, ਤੂੰ ਕਿੱਥੋ ਸੀ ਜਦੋਂ ਮੈਂ ਧਰਤੀ ਨੂੰ ਸਾਜਿਆ ਸੀ?
    ਜੇ ਤੂੰ ਇੰਨਾ ਹੀ ਚਤੁਰ ਹੈਂ ਤਾਂ ਮੈਨੂੰ ਜਵਾਬ ਦੇ।
ਜੇ ਤੂੰ ਇੰਨਾ ਚਤੁਰ ਹੈਂ ਕਿਸਨੇ ਨਿਆਂ ਕੀਤਾ ਸੀ ਕਿ ਇਹ ਦੁਨੀਆ ਕਿੰਨੀ ਵੱਡੀ ਹੋਵੇਗੀ?
    ਕਿਸਨੇ, ਮਾਪਕ ਫ਼ੀਤੇ ਨਾਲ ਦੁਨੀਆਂ ਨੂੰ ਨਾਪਿਆ ਸੀ?
ਕਿਸ ਉੱਤੇ ਟਿਕੀ ਹੋਈ ਸੀ ਧਰਤੀ?
    ਕਿਸਨੇ ਇਸਦੇ ਕੋਨੇ ਦੇ ਪੱਥਰ ਪਾਏ?
ਸਵੇਰ ਦੇ ਤਾਰਿਆਂ ਨੇ ਮਿਲ ਕੇ ਗੀਤ ਗਾਇਆ
    ਤੇ ਦੂਤ ਆਨੰਦ ਨਾਲ ਚੀਕੇ ਜਦੋਂ ਅਜਿਹਾ ਕੀਤਾ ਗਿਆ ਸੀ।

“ਅੱਯੂਬ, ਕਿਸਨੇ ਸਾਗਰ ਨੂੰ ਰੋਕਣ ਲਈ ਦਰਵਾਜ਼ੇ
    ਬੰਦ ਕੀਤੇ ਜਦੋਂ ਇਹ ਧਰਤੀ ਦੀ ਡੂੰਘ ਵਿੱਚੋਂ ਵਗਦਾ ਸੀ।
ਉਸ ਵੇਲੇ, ਮੈਂ ਇਸ ਨੂੰ ਬੱਦਲਾਂ ਨਾਲ ਢੱਕ ਲਿਆ
    ਤੇ ਇਸ ਨੂੰ ਅੰਧਕਾਰ ਵਿੱਚ ਲਵ੍ਹੇਟ ਲਿਆ।
10 ਮੈਂ ਸਮੁੰਦਰ ਦੀਆਂ ਹੱਦਾਂ ਨਿਸ਼ਚਿੰਤ ਕੀਤੀਆਂ
    ਤੇ ਇਸ ਨੂੰ ਬੰਦ ਦਰਵਾਜ਼ਿਆਂ ਪਿੱਛੇ ਧੱਕ ਦਿੱਤਾ।
11 ਮੈਂ ਸਮੁੰਦਰ ਨੂੰ ਆਖਿਆ, ‘ਤੂੰ ਇੱਥੋਂ ਤੀਕ ਹੀ ਆ ਸੱਕਦਾ ਹੈਂ, ਹੋਰ ਅਗੇਰੇ ਨਹੀਂ।
    ਤੇਰੀਆਂ ਗੁਮਾਨੀ ਲਹਿਰਾਂ, ਇੱਥੇ ਹੀ ਰੁਕ ਜਾਣਗੀਆਂ।’

12 “ਅੱਯੂਬ, ਕੀ ਤੂੰ ਜੀਵਨ ਵਿੱਚ ਕਦੇ ਵੀ ਸਵੇਰੇ ਦੇ ਤਾਰੇ ਨੂੰ ਚਢ਼ਣ ਦਾ
    ਜਾਂ ਦਿਨ ਨੂੰ ਸ਼ੁਰੂ ਹੋਣ ਦਾ ਆਦੇਸ਼ ਦਿੱਤਾ ਹੈ?
13 ਅੱਯੂਬ, ਕੀ ਤੂੰ ਕਦੇ ਵੀ ਸਵੇਰ ਦੀ ਲੋਅ ਨੂੰ ਧਰਤੀ ਨੂੰ ਫ਼ੜਨ ਲਈ
    ਅਤੇ ਬਦ ਲੋਕਾਂ ਨੂੰ ਉਨ੍ਹਾਂ ਦੀਆਂ ਛੁਪਣਗਾਹਾਂ ਵਿੱਚੋਂ ਕੱਢਣ ਲਈ ਇਸ ਨੂੰ ਹਿਲਾਉਣ ਲਈ ਕਿਹਾ।
14 ਸਵੇਰ ਦੀ ਲੋਅ ਪਹਾੜੀਆਂ
    ਤੇ ਵਾਦੀਆਂ ਨੂੰ ਦੇਖਣਾ ਆਸਾਨ ਬਣਾ ਦਿੰਦੀ ਹੈ।
ਜਦੋਂ ਦਿਨ ਦੀ ਰੋਸ਼ਨੀ ਧਰਤੀ ਉੱਤੇ ਆਉਂਦੀ ਹੈ,
    ਉਨ੍ਹਾਂ ਥਾਵਾਂ ਦੀਆਂ ਸ਼ਕਲਾਂ ਕਿਸੇ ਕੋਟ ਦੀਆਂ ਸਿਲਵਟਾਂ ਵਾਂਗ ਉੱਘੜ ਆਉਂਦੀਆਂ ਨੇ।
ਉਹ ਥਾਵਾਂ ਨਰਮ ਮਿੱਟੀ ਵਾਂਗ ਰੂਪ ਧਾਰ ਲੈਂਦੀਆਂ ਨੇ
    ਜਿਸ ਨੂੰ ਛਾਪੇ ਨਾਲ ਦਬਾਇਆ ਜਾਂਦਾ ਹੈ।
15 ਬਦ ਲੋਕ ਦਿਨ ਦੀ ਰੌਸ਼ਨੀ ਨੂੰ ਪਸੰਦ ਨਹੀਂ ਕਰਦੇ।
    ਜਦੋਂ ਇਹ ਤੇਜ਼ ਚਮਕਦੀ ਹੈ ਤਾਂ ਇਹ ਉਨ੍ਹਾਂ ਨੂੰ ਮੰਦੇ ਅਮਲਾਂ ਤੋਂ ਰੋਕਦੀ ਹੈ।

16 “ਅੱਯੂਬ, ਕੀ ਤੂੰ ਕਦੇ ਸਮੁੰਦਰ ਦੀ ਸਭ ਤੋਂ ਡੂੰਘੀ ਬਾਵੇਂ ਗਿਆ ਹੈਂ, ਜਿੱਥੇ ਸਮੁੰਦਰ ਸ਼ੁਰੂ ਹੁੰਦਾ ਹੈ।
    ਕੀ ਤੂੰ ਕਦੇ ਸਮੁੰਦਰ ਦੀ ਤੈਹ ਉੱਤੇ ਤੁਰਿਆ ਹੈਂ?
17 ਅੱਯੂਬ, ਕੀ ਤੂੰ ਕਦੇ ਉਹ ਫ਼ਾਟਕ ਦੇਖੇ ਨੇ ਜਿਹੜੇ ਮੁਰਦਿਆਂ ਦੀ ਦੁਨੀਆਂ ਵੱਲ ਖੁਲ੍ਹਦੇ ਨੇ?
    ਕੀ ਤੂੰ ਕਦੇ ਉਹ ਫ਼ਾਟਕ ਦੇਖੇ ਨੇ ਜਿਹੜੇ ਮੌਤ ਦੀਆਂ ਹਨੇਰੀਆਂ ਥਾਵਾਂ ਵੱਲ ਲੈ ਜਾਂਦੇ ਨੇ?
18 ਅੱਯੂਬ, ਕੀ ਸੱਚਮੁੱਚ ਤੂੰ ਸਮਝਦਾ ਹੈਂ ਕਿ ਧਰਤੀ ਕਿੰਨੀ ਵੱਡੀ ਹੈ?
    ਮੈਨੂੰ ਦੱਸ ਜੇ ਤੂੰ ਇਹ ਸਭ ਜਾਣਦਾ ਹੈਂ?

19 “ਅੱਯੂਬ, ਰੌਸ਼ਨੀ ਕਿੱਥੋਂ ਆਉਂਦੀ ਹੈ?
    ਹਨੇਰਾ ਕਿੱਥੋਂ ਆਉਂਦਾ ਹੈ?
20 ਅੱਯੂਬ, ਕੀ ਤੂੰ ਰੌਸ਼ਨੀ ਅਤੇ ਹਨੇਰੇ ਨੂੰ ਮੁੜ ਕੇ ਉਸੇ ਥਾਂ ਲਿਜਾ ਸੱਕਦਾ ਹੈਂ ਜਿੱਥੇ ਇਹ ਆਉਂਦੇ ਹਨ?
    ਕੀ ਤੂੰ ਜਾਣਦਾ ਉਸ ਬਾਵੇਂ ਕਿਵੇਂ ਜਾਣਾ ਹੈ?
21 ਅੱਯੂਬ, ਅਵੱਸ਼ ਹੀ ਤੂੰ ਇਹ ਗੱਲਾਂ ਜਾਣਦਾ ਹੋਵੇਂਗਾ।
    ਤੂੰ ਬਹੁਤ ਬਜ਼ੁਰਗ ਤੇ ਸਿਆਣਾ ਹੈਂ।
    ਜਦੋਂ ਮੈਂ ਇਹ ਚੀਜ਼ਾਂ ਬਣਾਈਆਂ, ਤੂੰ ਜੀਵਿਤ ਸੀ। ਕੀ ਨਹੀਂ?

22 “ਅੱਯੂਬ, ਕੀ ਤੂੰ ਕਦੇ ਉਨ੍ਹਾਂ ਗੋਦਾਮਾਂ ਵਿੱਚ ਗਿਆ ਹੈਂ,
    ਜਿੱਥੇ ਮੈਂ ਬਰਫ਼ ਅਤੇ ਗੜਿਆਂ ਨੂੰ ਰੱਖਦਾ ਹਾਂ।
23 ਮੈਂ ਬਰਫ਼ ਅਤੇ ਗੜਿਆਂ ਨੂੰ ਮੁਸੀਬਤ ਦੇ ਸਮਿਆਂ ਲਈ,
    ਯੁੱਧ ਅਤੇ ਲੜਾਈ ਦੇ ਸਮਿਆਂ ਲਈ ਬਚਾ ਕੇ ਰੱਖਦਾ ਹਾਂ।
24 ਕੀ ਤੂੰ ਉਸ ਬਾਵੇਂ ਗਿਆ ਜਿੱਥੇ ਸੂਰਜ ਨਿਕਲਦਾ,
    ਜਿੱਥੇ ਇਹ ਉੱਤਰੀ ਹਵਾ ਨੂੰ ਸਾਰੀ ਧਰਤੀ ਉੱਤੇ ਵਗਾਉਂਦਾ ਹੈ? [h]
25 ਭਾਰੀ ਬਰੱਖਾ ਲਈ ਅਕਾਸ਼ ਵਿੱਚ ਖਾਈਆਂ ਕਿਸਨੇ ਖੋਦੀਆਂ ਨੇ?
    ਕਿਸ ਨੇ ਤੂਫ਼ਾਨ ਲਈ ਰਸਤਾ ਬਣਾਇਆ ਹੈ।
26 ਮੀਁਹ ਕੌਣ ਵਰ੍ਹਾਉਂਦਾ ਹੈ ਉਨ੍ਹਾਂ ਥਾਵਾਂ
    ਉੱਤੇ ਵੀ ਜਿੱਥੇ ਲੋਕ ਨਹੀਂ ਰਹਿੰਦੇ?
27 ਉਹ ਬਰੱਖਾ ਬਂਜ਼ਰ ਜ਼ਮੀਨ ਨੂੰ ਚੋਖਾ ਪਾਣੀ ਦਿੰਦੀ ਹੈ
    ਅਤੇ ਘਾਹ ਉੱਗਣਾ ਸ਼ੁਰੂ ਕਰਦਾ ਹੈ।
28 ਕੀ ਬਰੱਖਾ ਦਾ ਕੋਈ ਪਿਤਾ ਹੁੰਦਾ ਹੈ?
    ਤ੍ਰੇਲ ਦੇ ਤੁਪੱਕਿਆਂ ਨੂੰ ਕੌਣ ਪੈਦਾ ਕਰਦਾ ਹੈ?
29 ਕੀ ਬਰਫ ਦੀ ਕੋਈ ਮਾਂ ਹੁੰਦੀ ਹੈ?
    ਕੌਣ ਗੜਿਆਂ ਨੂੰ ਜਨਮ ਦਿੰਦਾ ਹੈ?
30 ਪਾਣੀ ਸਖਤ ਪੱਥਰ ਵਾਂਗ ਜੰਮ ਜਾਂਦਾ ਹੈ
    ਅਤੇ ਸਾਗਰ ਵੀ ਉੱਪਰੋਂ ਜੰਮ ਜਾਂਦਾ ਹੈ।

31 “ਅੱਯੂਬ ਕੀ ਤੂੰ ਕਚਪਚਿਆਂ [i] ਨੂੰ ਬੰਨ੍ਹ ਸੱਕਦਾ ਹੈਂ?
    ਕੀ ਤੂੰ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸੱਕਦਾ ਹੈ?
32 ਕੀ ਤੂੰ ਸਮੇਂ ਸਿਰ ਤਾਰਿਆਂ ਨੂੰ ਬਾਹਰ ਲਿਆ ਸੱਕਦਾ ਹੈਂ?
    ਕੀ ਤੂੰ ਰਿੱਛ [j] ਦੀ ਉਸ ਦੇ ਬੱਚਿਆਂ ਸਮੇਤ ਅਗਵਾਈ ਕਰ ਸੱਕਦਾ ਹੈਂ?
33 ਕੀ ਤੂੰ ਉਨ੍ਹਾਂ ਨੇਮਾਂ ਨੂੰ ਜਾਣਦਾ ਹੈ ਜਿਹੜੇ ਆਕਾਸ਼ ਨੂੰ ਚਲਾਉਂਦੇ ਨੇ?
    ਕੀ ਤੂੰ ਉਨ੍ਹਾਂ ਨੂੰ ਧਰਤੀ ਉੱਤੇ ਹਕੂਮਤ ਕਰਨ ਲਈ ਲਿਆ ਸੱਕਦਾ ਹੈ?

34 “ਅੱਯੂਬ ਕੀ ਤੂੰ ਬੱਦਲਾਂ ਨੂੰ ਉੱਚੀ ਪੁਕਾਰ ਸੱਕਦਾ ਹੈਂ?
    ਤੇ ਉਨ੍ਹਾਂ ਨੂੰ ਆਦੇਸ਼ ਦੇ ਸੱਕਦਾ ਹੈ ਕਿ ਤੈਨੂੰ ਬਾਰਿਸ਼ ਨਾਲ ਭਿਉਂ ਦੇਣ?
35 ਕੀ ਤੂੰ ਬਿਜਲੀ ਨੂੰ ਆਦੇਸ਼ ਦੇ ਸੱਕਦਾ ਹੈਂ?
    ਕੀ ਇਹ ਤੇਰੇ ਕੋਲ ਆ ਜਾਵੇਗੀ ਤੇ ਆਖੇਗੀ ਮੈਂ ਇੱਥੇ ਹਾਂ।
ਸ੍ਰੀਮਾਨ ਜੀ, ਤੁਸੀਂ ਮੇਰੇ ਪਾਸੋਂ ਕੀ ਚਾਹੁੰਦੇ ਹੋ?
    ਕੀ ਇਹ ਉਬੇ ਜਾਵੇਗੀ ਜਿੱਥੇ ਤੂੰ ਇਸ ਨੂੰ ਭੇਜਣਾ ਚਾਹੁੰਦਾ ਹੈਂ?

36 “ਅੱਯੂਬ, ਕੌਣ ਲੋਕਾਂ ਨੂੰ ਸਿਆਣਾ ਬਣਾਉਂਦਾ ਹੈ?
    ਕੌਣ ਉਨ੍ਹਾਂ ਅੰਦਰ ਸਿਆਣਪ ਪਾਉਂਦਾ ਹੈ?
37 ਕੌਣ ਇੰਨਾ ਸਿਆਣਾ ਹੈ ਕਿ ਬੱਦਲਾਂ ਨੂੰ ਗਿਣ ਸੱਕੇ ਤੇ ਬੱਦਲਾਂ ਨੂੰ
    ਆਪਣਾ ਮੀਂਹ ਵਰ੍ਹਾਉਣ ਲਈ ਉਲਟਾ ਸੱਕੇ?
38 ਤਾਂ ਜੋ ਧੂੜ, ਮਿੱਟੀ ਵਿੱਚ ਬਦਲ ਜਾਵੇ
    ਅਤੇ ਗੰਦਗੀ ਦੇ ਡਲੇ ਇੱਕਸਾਬ ਜੁੜ ਜਾਣ।

39 “ਅੱਯੂਬ, ਕੀ ਸ਼ੇਰਾਂ ਲਈ ਭੋਜਨ ਤੂੰ ਲੱਭਦਾ ਹੈਂ?
    ਕੀ ਉਨ੍ਹਾਂ ਦੇ ਭੁੱਖਿਆਂ ਬੱਚਿਆਂ ਨੂੰ ਤੂੰ ਭੋਜਨ ਖੁਵਾਉਂਦਾ ਹੈਂ?
40 ਉਹ ਸ਼ੇਰ ਆਪਣੀਆਂ ਗੁਫ਼ਾਵਾਂ ਵਿੱਚ ਲਿਟੇ ਹੁੰਦੇ ਨੇ,
    ਉਹ ਆਪਣੇ ਸ਼ਿਕਾਰ ਉੱਤੇ ਹਮਲਾ ਕਰਨ ਲਈ ਘਾਹ ਵਿੱਚ ਨੀਵਾਂ ਝੁਕਦੇ ਨੇ।
41 ਕੌਣ ਪਹਾੜੀ ਕਾਵਾਂ ਨੂੰ ਚੋਗਾ ਦਿੰਦਾ ਹੈ, ਜਦੋਂ ਉਨ੍ਹਾਂ ਦੇ ਬੱਚੇ ਪਰਮੇਸ਼ੁਰ ਅੱਗੇ ਪੁਕਾਰ ਕਰਦੇ ਨੇ
    ਤੇ ਭੋਜਨ ਤੋਂ ਬਿਨਾ ਇੱਧਰ-ਓਧਰ ਭਟਕਦੇ ਨੇ?

39 “ਅੱਯੂਬ, ਕੀ ਤੂੰ ਜਾਣਦਾ ਹੈ ਕਿ ਕਦੋਂ ਪਹਾੜੀ ਬੱਕਰੀਆਂ ਜੰਮਦੀਆਂ ਨੇ?
    ਕੀ ਤੂੰ ਤੱਕਦਾ ਹੈਂ ਜਦੋਂ ਹਿਰਨੀ ਆਪਣੇ ਬੱਚੇ ਨੂੰ ਜਨਮ ਦਿੰਦੀ ਹੈ।
ਕੀ ਤੂੰ ਜਾਣਦਾ ਹੈ ਕਿੰਨੇ ਮਹੀਨਿਆਂ ਲਈ ਪਹਾੜੀ ਬੱਕਰੀ ਤੇ ਹਿਰਨ ਨੂੰ ਆਪਣੇ ਬੱਚਿਆਂ ਨੂੰ ਗਰਭ ਵਿੱਚ ਰੱਖਣਾ ਪੈਂਦਾ ਹੈ?
    ਕੀ ਤੂੰ ਉਨ੍ਹਾਂ ਦੇ ਜਨਮ ਦਾ ਸਹੀ ਸਮਾਂ ਜਾਣਦਾ ਹੈ?
ਉਹ ਜਾਨਵਰ ਲੇਟ ਜਾਂਦੇ ਨੇ,
    ਜਨਮ ਪੀੜਾਂ ਮਹਿਸੂਸ ਕਰਦੇ ਨੇ ਤੇ ਉਨ੍ਹਾਂ ਦੇ ਬੱਚੇ ਜੰਮ ਪੈਂਦੇ ਨੇ।
ਉਨ੍ਹਾਂ ਜਾਨਵਰਾਂ ਦੇ ਬੱਚੇ ਖੇਤਾਂ ਵਿੱਚ ਤਾਕਤ ਨਾਲ ਵੱਡੇ ਹੁੰਦੇ ਹਨ।
    ਫ਼ੇਰ ਉਹ ਆਪਣੀਆਂ ਮਾਵਾਂ ਨੂੰ ਛੱਡ ਜਾਂਦੇ ਹਨ ਤੇ ਕਦੇ ਵੀ ਵਾਪਸ ਨਹੀਂ ਪਰਤਦੇ।

“ਅੱਯੂਬ, ਕਿਸਨੇ ਜੰਗਲੀ ਗਧਿਆਂ ਨੂੰ ਅਜ਼ਾਦ ਛੱਡਿਆ?
    ਕਿਸਨੇ ਉਨ੍ਹਾਂ ਦੇ ਰੱਸੇ ਖੋਲ੍ਹੇ ਤੇ ਉਨ੍ਹਾਂ ਨੂੰ ਖੁਲ੍ਹਾ ਛੱਡ ਦਿੱਤਾ?
ਮੈਂ, ਪਰਮੇਸ਼ੁਰ ਜੰਗਲੀ ਗਧੇ ਨੂੰ ਮਾਰੂਬਲ ਵਿੱਚ ਉਸ ਦਾ ਘਰ ਬਨਾਉਣ ਦਿੰਦਾ ਹਾਂ।
    ਮੈਂ ਉਨ੍ਹਾਂ ਨੂੰ ਰਹਿਣ ਲਈ ਲੂਣੀਆਂ ਜ਼ਮੀਨਾਂ ਦਿੱਤੀਆਂ।
ਜੰਗਲੀ ਗਧੇ ਸ਼ੋਰੀਲੇ ਸ਼ਹਿਰਾਂ ਉੱਤੇ ਹੱਸਦੇ ਨੇ।
    ਤੇ ਕੋਈ ਵੀ ਬੰਦਾ ਉਨ੍ਹਾਂ ਨੂੰ ਕਾਬੂ ਵਿੱਚ ਨਹੀਂ ਰੱਖ ਸੱਕਦਾ।
ਜੰਗਲੀ ਗਧੇ ਪਹਾੜਾਂ ਵਿੱਚ ਰਹਿੰਦੇ ਨੇ।
    ਇਹੀ ਉਨ੍ਹਾਂ ਦੀ ਚਰਾਂਦ ਹੈ।
    ਇਹੀ ਉਹ ਥਾਂ ਹੈ ਜਿੱਥੇ ਉਹ ਆਪਣਾ ਭੋਜਨ ਲੱਭਦੇ ਨੇ।

“ਅੱਯੂਬ, ਕੀ ਕੋਈ ਜੰਗਲੀ ਬਲਦ ਤੇਰੀ ਸੇਵਾ ਕਰਨ ਲਈ ਮਂਨੇਗਾ?
    ਕੀ ਰਾਤ ਨੂੰ ਉਹ ਤੇਰੇ ਬਾੜੇ ਵਿੱਚ ਠਹਿਰੇਗਾ?
10 ਕੀ ਜੰਗਲੀ ਬਲਦ ਆਪਣੇ ਉੱਤੇ ਰੱਸੇ ਪੈਣ ਦੇਵੇਗਾ
    ਤਾਂ ਜੋ ਤੂੰ ਆਪਣੇ ਖੇਤਾਂ ਅੰਦਰ ਹੱਲ ਚੱਲਾ ਸੱਕੇ।
11 ਜੰਗਲੀ ਬਲਦ ਬਹੁਤ ਸ਼ਕਤੀਸ਼ਾਲੀ ਹੁੰਦਾ ਹੈ,
    ਪਰ ਕੀ ਤੂੰ ਆਪਣਾ ਕੰਮ ਖਤਮ ਕਰਾਉਣ ਵਾਸਤੇ ਉਸ ਉੱਤੇ ਭਰੋਸਾ ਕਰ ਸੱਕਦਾ ਹੈਂ?
12 ਕੀ ਤੂੰ ਆਪਣਾ ਭੋਜਨ ਇਕੱਠਾ ਕਰਨ ਵਿੱਚ
    ਤੇ ਉਸ ਨੂੰ ਉਸਦੀ ਗਹਾਈ ਕਰਨ ਲਈ ਉਸ ਉੱਤੇ ਭਰੋਸਾ ਕਰ ਸੱਕਦਾ ਹੈਂ?

13 “ਸ਼ਤਰ ਮੁਰਗ ਜੋਸ਼ ਵਿੱਚ ਆ ਜਾਂਦਾ ਹੈ ਤੇ ਆਪਣੇ ਖੰਭ ਫ਼ੜਫ਼ੜਾਉਂਦਾ ਹੈ।
    ਪਰ ਕੋਈ ਸ਼ਤਰ ਮੁਰਗ ਉੱਡ ਨਹੀਂ ਸੱਕਦਾ।
    ਇਸਦੇ ਖੰਭ ਅਤੇ ਫ਼ਰ ਸਾਰਸ ਦੇ ਖੰਭਾਂ ਵਰਗੇ ਨਹੀਂ ਹਨ।
14 ਸ਼ਤਰ ਮੁਰਗੀ ਧਰਤੀ ਉੱਤੇ ਆਂਡੇ ਦਿੰਦੀ ਹੈ
    ਅਤੇ ਉਹ ਰੇਤ ਵਿੱਚ ਨਿੱਘੇ ਹੁੰਦੇ ਨੇ।
15 ਸ਼ਤਰ ਮੁਰਗੀ ਭੁੱਲ ਜਾਂਦੀ ਹੈ ਕਿ ਹੋ ਸੱਕਦਾ ਕਿ ਉਸ ਦੇ ਆਂਡਿਆਂ ਉੱਤੇ ਕਿਸੇ ਦੇ ਪੈਰ ਪੈ ਜਾਣ
    ਜਾਂ ਕੋਈ ਜੰਗਲੀ ਜਾਨਵਰ ਉਨ੍ਹਾਂ ਨੂੰ ਤੋੜ ਦੇਵੇ।
16 ਸ਼ਤਰ ਮੁਰਗੀ ਆਪਣੇ ਚੂਚਿਆਂ ਨੂੰ ਛੱਡ ਜਾਂਦੀ ਹੈ।
    ਉਹ ਉਨ੍ਹਾਂ ਨਾਲ ਇੰਝ ਵਰਤਾਉ ਕਰਦੀ ਹੈ ਜਿਵੇਂ ਉਹ ਉਸ ਦੇ ਨਹੀਂ ਹਨ।
    ਜੇ ਉਸ ਦੇ ਬੱਚੇ ਮਰ ਜਾਂਦੇ ਹਨ ਤਾਂ ਉਹ ਕੋਈ ਪਰਵਾਹ ਨਹੀਂ ਕਰਦੀ ਕਿ ਉਸਦੀ ਸਾਰੀ ਘਾਲਣਾ ਅਕਾਰਬ ਗਈ।
17 ਕਿਉਂ ਕਿ ਮੈਂ, ਪਰਮੇਸ਼ੁਰ ਨੇ ਸ਼ਤਰ ਮੁਰਗੀ ਨੂੰ ਸਿਆਣਪ ਨਹੀਂ ਦਿੱਤੀ।
    ਸ਼ਤਰ ਮੁਰਗੀ ਮੂਰਖ ਹੈ, ਤੇ ਮੈਂ ਉਸ ਨੂੰ ਇਸੇ ਤਰ੍ਹਾਂ ਬਣਾਇਆ ਹੈ।
18 ਪਰ ਜਦੋਂ ਸ਼ੁਤਰ ਮੁਰਗੀ ਭੱਜਣ ਲਈ ਉੱਠ ਖਲੋਦੀ ਹੈ, ਉਹ ਘੋੜੇ ਅਤੇ ਉਸ ਦੇ ਸਵਾਰ ਉੱਤੇ ਹੱਸਦੀ ਹੈ
    ਕਿਉਂਕਿ ਉਹ ਕਿਸੇ ਘੋੜੇ ਨਾਲੋਂ ਵੀ ਤੇਜ਼ ਭੱਜ ਸੱਕਦੀ ਹੈ।

19 “ਅੱਯੂਬ, ਕੀ ਘੋੜੇ ਨੂੰ ਤਾਕਤ ਤੂੰ ਦਿੱਤੀ ਸੀ?
    ਕੀ ਉਸਦੀ ਧੌਣ ਉੱਤੇ ਅਯਾਲ [k] ਤੂੰ ਉਗਾਈ ਸੀ?
20 ਕੀ ਤੂੰ ਘੋੜੇ ਨੂੰ ਟਿੱਡੇ ਵਾਂਗੂ ਟੱਪਣ ਦੇ ਯੋਗ ਬਣਾਇਆ ਸੀ।
    ਘੋੜਾ ਲੋਕਾਂ ਨੂੰ ਡਰਾਉਂਦਿਆਂ ਉੱਚੀ-ਉੱਚੀ ਫਰਾਟੇ ਮਾਰਦਾ ਹੈ।
21 ਘੋੜਾ ਖੁਸ਼ ਹੈ ਕਿ ਉਹ ਇੰਨਾ ਤਾਕਤਵਰ ਹੈ।
    ਉਹ ਆਪਣੇ ਪੈਰਾਂ ਨਾਲ ਮੈਦਾਨ ਨੂੰ ਖੁਰਚਦਾ ਅਤੇ ਯੁੱਧ ਵਿੱਚ ਤੇਜੀ ਨਾਲ ਭੱਜ ਪੈਂਦਾ ਹੈ।
22 ਘੋੜਾ ਡਰ ਉੱਤੇ ਹੱਸਦਾ ਹੈ।
    ਉਹ ਭੈਭੀਤ ਨਹੀਂ ਹੁੰਦਾ ਅਤੇ ਉਹ ਯੁੱਧ ਵਿੱਚੋਂ ਭੱਜਦਾ ਨਹੀਂ।
23 ਫੌਜੀ ਦਾ ਤਰਕਸ਼ ਘੋੜੇ ਦੇ ਪਾਸੇ ਤੇ ਹਿਲਦਾ, ਢਾਲ
    ਅਤੇ ਜਿਹੜੇ ਹਬਿਆਰ ਉਸਦਾ ਸਵਾਰ ਚੁੱਕਦਾ, ਧੁੱਪ ਵਿੱਚ ਲਿਸ਼ਕਦੇ ਹਨ।
24 ਘੋੜਾ ਬਹੁਤ ਉੱਤੇਜਿਤ ਹੁੰਦਾ ਹੈ ਅਤੇ ਮੈਦਾਨ ਉੱਤੇ ਤੇਜ਼ੀ ਨਾਲ ਭੱਜਦਾ ਹੈ।
    ਜਦੋਂ ਘੋੜਾ ਤੁਰ੍ਹੀ ਦੀ ਆਵਾਜ਼ ਸੁਣਦਾ ਹੈ, ਉਹ ਖੜ੍ਹਾ ਨਹੀਂ ਰਹਿ ਸੱਕਦਾ।
25 ਜਦੋਂ ਤੁਰ੍ਹੀ ਵਜਦੀ ਹੈਂ ਘੋੜਾ ਸ਼ੋਰ ਮਚਾਉਂਦਾ ਹੈ, ‘ਹੁਰ੍ਰੇ।’
    ਉਹ ਜੰਗ ਨੂੰ ਦੂਰ ਤੋਂ ਹੀ ਸੁੰਘ ਲੈਂਦਾ ਹੈ।
    ਉਹ ਕਮਾਂਡਰਾਂ ਨੂੰ ਉੱਚੀ ਹੁਕਮ ਸੁਣਾਂਦਿਆਂ ਅਤੇ ਯੁੱਧ ਦੀਆਂ ਹੋਰ ਸਾਰੀਆਂ ਆਵਾਜ਼ਾਂ ਸੁਣਦਾ ਹੈਂ।

26 “ਅੱਯੂਬ, ਕੀ ਤੂੰ ਬਾਜ ਨੂੰ ਸਿੱਖਾਇਆ ਸੀ ਕਿ ਕਿਵੇਂ ਆਪਣੇ ਖੰਭ ਖੋਲ੍ਹਕੇ ਦੱਖਣ ਵੱਲ ਉਡਾਰੀ ਮਾਰਨੀ ਹੈ?
27 ਕੀ ਤੂੰ ਹੀ ਉਹ ਹੈਂ ਜਿਸਨੇ ਬਾਜ਼ ਨੂੰ ਆਖਿਆ ਕਿ ਅਕਾਸ਼ ਵਿੱਚ ਉੱਚਾ ਉੱਡੇ।
    ਕੀ ਤੂੰ ਉਸ ਨੂੰ ਆਖਿਆ ਸੀ ਕੀ ਆਪਣਾ ਆਲ੍ਹਣਾ ਉੱਚੇ ਪਹਾੜਾਂ ਵਿੱਚ ਬਣਾਵੇ?
28 ਬਾਜ ਚੱਟਾਨ ਦੇ ਉੱਤੇ ਰਹਿੰਦਾ ਹੈ,
    ਚੱਟਾਨ ਉਸਦਾ ਕਿਲ੍ਹਾ ਹੈ।
29 ਬਾਜ਼ ਆਪਣੇ ਭੋਜਨ ਲਈ ਆਪਣੇ ਉੱਚੇ ਕਿਲ੍ਹੇ ਉੱਪਰੋਂ ਤੱਕਦਾ ਹੈ।
    ਬਾਜ਼ ਦੂਰ ਤੋਂ ਆਪਣੇ ਭੋਜਨ ਨੂੰ ਦੇਖ ਸੱਕਦਾ ਹੈ।
30 ਬਾਜ਼ ਉੱਥੇ ਇਕੱਠੇ ਹੋਣਗੇ ਜਿੱਥੇ ਲਾਸ਼ਾਂ ਹੋਣਗੀਆਂ।
    ਤੇ ਉਨ੍ਹਾਂ ਦੇ ਬੱਚੇ ਖੂਨ ਪੀਣਗੇ।”

40 ਯਹੋਵਾਹ ਨੇ ਅੱਯੂਬ ਨੂੰ ਜਵਾਬ ਦਿੱਤਾ ਅਤੇ ਉਸ ਨੂੰ ਆਖਿਆ:

“ਅੱਯੂਬ, ਤੂੰ ਸ਼ਰਬ ਸ਼ਕਤੀਮਾਨ ਪਰਮੇਸ਼ੁਰ ਨਾਲ ਬਹਿਸ ਕੀਤੀ ਹੈ।
    ਤੂੰ ਮੇਰਾ ਗ਼ਲਤ ਕਰਨ ਦੇ ਦੋਸ਼ੀ ਵਜੋਂ ਨਿਆਂ ਕੀਤਾ ਹੈ।
    ਕੀ ਹੁਣ ਤੂੰ ਮਂਨੇਗਾ ਕਿ ਤੂੰ ਗਲਤ ਹੈਂ? ਕੀ ਤੂੰ ਮੈਨੂੰ ਜਵਾਬ ਦੇਵੇਂਗਾ?”

ਫੇਰ ਅੱਯੂਬ ਨੇ ਪਰਮੇਸ਼ੁਰ ਨੂੰ ਜਵਾਬ ਦਿੱਤਾ ਤੇ ਆਖਿਆ:

“ਮੈਂ ਇੰਨਾ ਨਿਮਾਣਾ ਹਾਂ ਕਿ ਮੈਂ ਕਿਵੇਂ ਬੋਲਾਂ।
    ਮੈਂ ਤੈਨੂੰ ਕੀ ਆਖ ਸੱਕਦਾ ਹਾਂ?
ਮੈਂ ਤੈਨੂੰ ਜਵਾਬ ਨਹੀਂ ਦੇ ਸੱਕਦਾ,
    ਮੈਂ ਆਪਣੇ ਮੂੰਹ ਉੱਤੇ ਹੱਥ ਰੱਖ ਲਵਾਂਗਾ।
ਮੈਂ ਇੱਕ ਵਾਰੀ ਬੋਲਿਆ ਸਾਂ, ਪਰ ਮੈਂ ਫ਼ੇਰ ਨਹੀਂ ਬੋਲਾਂਗਾ।
    ਮੈਂ ਦੋ ਵਾਰੀ ਬੋਲਿਆ ਸਾਂ, ਪਰ ਮੈਂ ਹੋਰ ਕੁਝ ਵੀ ਨਹੀਂ ਆਖਾਂਗਾ।”

ਤਾਂ ਯਹੋਵਾਹ ਤੂਫਾਨ ਵਿੱਚੋਂ ਫੇਰ ਅੱਯੂਬ ਨਾਲ ਬੋਲਿਆ। ਯਹੋਵਾਹ ਨੇ ਆਖਿਆ:

“ਅੱਯੂਬ, ਆਪਣੇ-ਆਪ ਨੂੰ ਕਸ ਲੈ
    ਤੇ ਉਨ੍ਹਾਂ ਸਵਾਲਾਂ ਦਾ ਜਵਾਬ ਦੇਣ ਲਈ ਤਿਆਰ ਹੋ ਜੋ ਮੈਂ ਪੁੱਛਾਂਗਾ।

“ਅੱਯੂਬ, ਤੇਰਾ ਕੀ ਖਿਆਲ ਹੈ ਕਿ ਮੈਂ ਬੇਲਾਗ ਨਹੀਂ?
    ਕੀ ਤੂੰ ਆਖਦਾ ਹੈ ਕੀ ਮੈਂ ਗਲਤ ਕਰਨ ਦਾ ਦੋਸ਼ੀ ਹਾਂ, ਤਾਂ ਜੋ ਤੈਨੂੰ ਬੇਗੁਨਾਹ ਸਾਬਿਤ ਕੀਤਾ ਜਾ ਸੱਕੇਗਾ।
ਕੀ ਤੇਰੇ ਬਾਜ਼ੂ ਇੰਨੇ ਤਾਕਤਵਰ ਹਨ ਜਿਵੇਂ ਪਰਮੇਸ਼ੁਰ ਦਾ ਬਾਜ਼ੂ ਹੈਂ?
    ਕੀ ਤੇਰੀ ਆਵਾਜ਼ ਪਰਮੇਸ਼ੁਰ ਦੀ ਆਵਾਜ਼ ਵਰਗੀ ਹੈ ਜਿਹੜੀ ਗਰਜ ਵਾਂਗ ਉੱਚੀ ਹੈ?
10 ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਗੁਮਾਨੀ ਹੋ ਸੱਕਦਾ ਹੈ।
    ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਪਰਤਾਪ ਅਤੇ ਮਾਨ ਨੂੰ ਬਸਤਰਾਂ ਵਾਂਗ ਪਹਿਨ ਸੱਕਦਾ ਹੈਂ।
11 ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਆਪਣਾ ਕ੍ਰੋਧ ਦਰਸਾ ਸੱਕਦਾ ਹੈ ਤੇ ਗੁਮਾਨੀ ਲੋਕਾਂ ਨੂੰ ਦੰਡ ਦੇ ਸੱਕਦਾ ਹੈ।
    ਤੂੰ ਉਨ੍ਹਾਂ ਗੁਮਾਨੀ ਲੋਕਾਂ ਨੂੰ, ਨਿਮਾਣੇ ਬਣਾ ਸੱਕਦਾ ਹੈਂ।
12 ਹਾਂ, ਅੱਯੂਬ ਉਨ੍ਹਾਂ ਗੁਮਾਨੀ ਲੋਕਾਂ ਵੱਲ ਵੇਖ ਤੇ ਉਨ੍ਹਾਂ ਨੂੰ ਨਿਮਾਣਾ ਬਣਾ ਦੇ।
    ਉਨ੍ਹਾਂ ਬੁਰੇ ਲੋਕਾਂ ਨੂੰ ਕੁਚਲ ਦੇ, ਜਿੱਥੇ ਉਹ ਖਲੋਤੇ ਨੇ।
13 ਸਾਰੇ ਘਮਂਡੀ ਲੋਕਾਂ ਨੂੰ ਧੂੜ ਅੰਦਰ ਦਫਨ ਕਰ ਦੇ।
    ਉਨ੍ਹਾਂ ਦੇ ਸਰੀਰਾਂ ਨੂੰ ਲਪੇਟ ਕੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਬਰਾਂ ਵਿੱਚ ਸੁੱਟ ਦੇ।
14 ਅੱਯੂਬ, ਜੇਕਰ ਤੂੰ ਇਹ ਸਾਰੀਆਂ ਗੱਲਾਂ ਕਰ ਸੱਕਦਾ ਹੈਂ, ਮੈਂ ਵੀ ਤੇਰੀ ਉਸਤਤ ਕਰਾਂਗਾ
    ਅਤੇ ਕਬੂਲ ਕਰ ਲਵਾਂਗਾ ਕਿ ਤੂੰ ਆਪਣੀ ਤਾਕਤ ਨਾਲ ਆਪਣੇ-ਆਪ ਨੂੰ ਬਚਾਉਣ ਦੇ ਸਮਰੱਥ ਹੈ।

15 “ਅੱਯੂਬ ਜ਼ਰਾ ਬਹੇਮੋਬ [l] ਵੱਲ ਵੇਖ।
    ਮੈਂ, ਪਰਮੇਸ਼ੁਰ ਨੇ ਬਹੇਮੋਬ ਨੂੰ ਬਣਾਇਆ ਸੀ ਤੇ ਮੈਂ ਤੈਨੂੰ ਸਾਜਿਆ ਸੀ।
    ਬਹੇਮੋਬ ਗਊ ਵਾਂਗ ਘਾਹ ਖਾਂਦਾ ਹੈ।
16 ਬਹੇਮੋਬ ਦੇ ਸ਼ਰੀਰ ਅੰਦਰ ਬਹੁਤ ਤਾਕਤ ਹੈ।
    ਉਸ ਦੇ ਮਿਹਦੇ ਦੇ ਪੱਠੇ ਬਹੁਤ ਮਜ਼ਬੂਤ ਹਨ।
17 ਬਹੇਮੋਬ ਦੀ ਪੂਛ ਦਿਆਰ ਦੇ ਰੁੱਖ ਵਾਂਗਰਾਂ ਮਜ਼ਬੂਤੀ ਨਾਲ ਖਲੋਤੀ ਹੈ।
    ਉਸ ਦੀਆਂ ਲੱਤਾਂ ਦੇ ਪੱਠੇ ਬਹੁਤ ਮਜ਼ਬੂਤ ਹਨ।
18 ਬਹੇਮੋਬ ਦੀਆਂ ਹੱਡੀਆਂ ਕਾਂਸੀ ਵਾਂਗ ਮਜ਼ਬੂਤ ਹਨ।
    ਉਸ ਦੀਆਂ ਲੱਤਾਂ ਲੋਹੇ ਦੀਆਂ ਲਠ੍ਠਾਂ ਵਰਗੀਆਂ ਹਨ।
19 ਬਹੇਮੋਬ ਸਾਰੇ ਜਾਨਵਰਾਂ ਵਿੱਚੋਂ, ਜਿਨ੍ਹਾਂ ਨੂੰ ਮੈਂ ਸਾਜਿਆ, ਸਭ ਤੋਂ ਹੈਰਾਨਕੁਨ ਹੈ।
    ਪਰ ਮੈਂ ਉਸ ਨੂੰ ਵੀ ਹਰਾ ਸੱਕਦਾ ਹਾਂ।
20 ਬਹੇਮੋਬ ਘਾਹ ਖਾਂਦਾ ਹੈ ਜਿਹੜਾ ਪਹਾੜਾਂ ਉੱਤੇ ਉੱਗਦਾ ਹੈ,
    ਜਿੱਥੇ ਜੰਗਲੀ ਜਾਨਵਰ ਕਲੋਲਾਂ ਕਰਦੇ ਨੇ।
21 ਬਹੇਮੋਬ ਕੰਵਲ ਦੇ ਪੌਦਿਆਂ ਹੇਠਾਂ ਲੇਟਦਾ ਹੈ।
    ਉਹ ਦਲਦਲ ਵਿੱਚਲੀ ਕਾਹੀ ਅੰਦਰ ਛੁਪ ਜਾਂਦਾ ਹੈ।
22 ਕੰਵਲ ਦੇ ਪੌਦੇ ਬਹੇਮੋਬ ਨੂੰ ਆਪਣੀ ਛਾਂ ਹੇਠਾਂ ਛੁਪਾ ਲੈਂਦੇ ਨੇ।
    ਉਹ ਬੈਂਤ ਦੇ ਰੁੱਖਾਂ ਹੇਠਾਂ ਰਹਿੰਦਾ ਹੈ, ਜਿਹੜੇ ਨਦੀ ਦੇ ਨੇੜੇ ਨਹੀਂ ਉੱਗਦੇ।
23 ਜੇ ਨਦੀ ਵਿੱਚ ਹੜ੍ਹ ਆਉਂਦਾ ਹੈ ਦਰਿਆਈ ਘੋੜਾ ਨਸਦਾ ਨਹੀਂ ਉਹ ਡਰਦਾ ਨਹੀਂ
    ਜੇ ਯਰਦਨ ਨਦੀ ਵੀ ਉਸ ਦੇ ਚਿਹਰੇ ਉੱਤੇ ਛਿੱਟੇ ਮਾਰੇ।
24 ਕੋਈ ਵੀ ਬੰਦਾ ਦਰਿਆਈ ਘੋੜੇ ਦੀਆਂ ਅੱਖਾਂ ਅੰਨ੍ਹੀਆਂ ਨਹੀਂ
    ਕਰ ਸੱਕਦਾ ਤੇ ਉਸ ਨੂੰ ਆਪਣੇ ਜਾਲ ਵਿੱਚ ਫ਼ੜ ਨਹੀਂ ਸੱਕਦਾ।

41 “ਅੱਯੂਬ, ਕੀ ਤੂੰ ਲਿਵਯਾਬਾਨ ਨੂੰ ਮੱਛੀ ਵਾਲੇ ਕੰਡੇ ਨਾਲ ਫ਼ੜ ਸੱਕਦਾ ਹੈਂ?
    ਕੀ ਤੂੰ ਰੱਸੇ ਨਾਲ ਉਸ ਦੀ ਜ਼ਬਾਨ ਬੰਨ੍ਹ ਸੱਕਦਾ ਹੈਂ?
ਕੀ ਤੂੰ ਉਸ ਦੇ ਨਕੇਲ ਜਾਂ
    ਉਸ ਦੇ ਜਬਾੜੇ ਅੰਦਰ ਹੁੱਕ ਪਾ ਸੱਕਦਾ ਹੈਂ।
ਕੀ ਲਿਵਯਾਬਾਨ ਤੇਰੇ ਅੱਗੇ ਬੇਨਤੀ ਕਰੇਗਾ ਕਿ ਤੂੰ ਉਸ ਨੂੰ ਆਜ਼ਾਦ ਕਰ ਦੇਵੇਂ?
    ਕੀ ਉਹ ਤੇਰੇ ਨਾਲ ਕੋਮਲ ਸ਼ਬਦਾਂ ਵਿੱਚ ਗੱਲ ਕਰੇਗਾ?
ਕੀ ਲਿਵਯਾਬਾਨ ਤੇਰੇ ਨਾਲ ਇੱਕਰਾਨਾਮਾ ਰੱਖੇਗਾ
    ਤੇ ਸਦਾ ਲਈ ਤੇਰੀ ਸੇਵਾ ਕਰੇਗਾ?
ਕੀ ਤੂੰ ਲਿਵਯਾਬਾਨ ਨਾਲ ਖੇਡੇਂਗਾ ਜਿਵੇਂ ਤੂੰ ਕਿਸੇ ਪੰਛੀ ਨਾਲ ਖੇਡਦਾ ਹੈਂ?
    ਕੀ ਤੂੰ ਉਸ ਦੇ ਉੱਤੇ ਰੱਸਾ ਪਾ ਲਵੇਂਗਾ ਤਾਂ ਜੋ ਤੇਰੀਆਂ ਦਾਸੀਆਂ ਉਸ ਦੇ ਨਾਲ ਖੇਡ ਸੱਕਣ।
ਕੀ ਮਛੇਰੇ ਲਿਵਯਾਬਾਨ ਨੂੰ ਤੈਥੋਂ ਖਰੀਦਣ ਦੀ ਕੋਸ਼ਿਸ਼ ਕਰਨਗੇ?
    ਕੀ ਉਹ ਉਸ ਦੇ ਟੁਕੜੇ ਕਰ ਦੇਣਗੇ ਤੇ ਉਨ੍ਹਾਂ ਨੂੰ ਵਪਾਰੀਆਂ ਨੂੰ ਵੇਚ ਦੇਣਗੇ।
ਕੀ ਤੂੰ ਲਿਵਯਾਬਾਨ ਦੀ ਚਮੜੀ ਅੰਦਰ ਜਾਂ ਉਸ ਦੇ ਸਿਰ ਅੰਦਰ ਨੇਜੇ ਮਾਰ ਸੱਕਦਾ ਹੈਂ।

“ਅੱਯੂਬ, ਜੇ ਤੂੰ ਕਦੇ ਆਪਣਾ ਹੱਥ ਲਿਵਯਾਬਾਨ ਉੱਤੇ ਧਰਿਆ, ਤੂੰ ਫੇਰ ਕਦੇ ਅਜਿਹਾ ਕਰਨ ਦੇ ਯੋਗ ਨਹੀਂ ਹੋਵੇਂਗਾ।
    ਜ਼ਰਾ ਉਸ ਜੰਗ ਬਾਰੇ ਸੋਚ, ਜਿਹੜੀ ਹੋਵੇਗੀ।
ਤੇਰਾ ਕੀ ਖਿਆਲ ਹੈ ਕਿ ਤੂੰ ਲਿਵਯਾਬਾਨ ਨੂੰ ਹਰਾ ਸੱਕਦਾ ਹੈਂ।
    ਛੱਡ, ਇਸ ਨੂੰ ਭੁੱਲ ਜਾ। ਕੋਈ ਉਮੀਦ ਨਹੀਂ।
    ਸਿਰਫ਼ ਦੇਖ ਕੇ ਹੀ ਤੂੰ ਉਸ ਤੋਂ ਡਰ ਜਾਵੇਂਗਾ।
10 ਕੋਈ ਵੀ ਬੰਦਾ ਇੰਨਾ ਬਹਾਦਰ ਨਹੀਂ ਕਿ ਉਸ ਨੂੰ ਜਗਾ ਸੱਕੇ ਤੇ ਗੁੱਸੇ ਵਿੱਚ ਲਿਆ ਸੱਕੇ।
    ਅੱਛਾ, ਕੀ ਕੋਈ ਵਿਅਕਤੀ ਮੇਰੇ ਖਿਲਾਫ਼ ਖੜ੍ਹਾ ਹੋ ਸੱਕਦਾ ਹੈ!
11 ਮੈਂ, ਪਰਮੇਸ਼ੁਰ ਕਿਸੇ ਦਾ ਵੀ ਕੁਝ ਦੇਣਦਾਰ ਨਹੀਂ।
    ਅਕਾਸ਼ ਹੇਠਲੀ ਹਰ ਸ਼ੈਅ ਮੇਰੀ ਹੈ।

12 “ਅੱਯੂਬ, ਮੈਂ ਤੈਨੂੰ ਲਿਵਯਾਬਾਨ ਦੀਆਂ ਲੱਤਾਂ ਬਾਰੇ,
    ਅਤੇ ਉਸਦੀ ਤਾਕਤ ਅਤੇ ਸੁਹੱਪਣ ਬਾਰੇ ਦੱਸਾਂਗਾ।
13 ਕੋਈ ਵੀ ਬੰਦਾ ਉਸਦੀ ਚਮੜੀ ਨੂੰ ਨਹੀਂ ਚੀਰ ਸੱਕਦਾ।
    ਉਸਦੀ ਚਮੜੀ ਕਵਚ ਵਰਗੀ ਹੈ।
14 ਕੋਈ ਬੰਦਾ ਜ਼ੋਰੀ ਉਸ ਦੇ ਜਬਾੜੇ ਨਹੀਂ ਖੁਲ੍ਹਵਾ ਸੱਕਦਾ।
    ਉਸ ਦੇ ਮੂੰਹ ਵਿੱਚਲੇ ਦੰਦ ਲੋਕਾਂ ਨੂੰ ਭੈਭੀਤ ਕਰਦੇ ਨੇ।
15 ਲਿਵਯਾਬਾਨ ਦੀ ਪਿੱਠ ਉੱਤੇ, ਪੱਕੀ ਤਰ੍ਹਾਂ ਇੱਕ ਦੂਜੇ ਨਾਲ ਜੁੜੀਆਂ ਹੋਈਆਂ,
    ਢਾਲਾਂ ਦੀਆਂ ਕਤਾਰਾਂ ਹਨ।
16 ਇਹ ਢਾਲਾਂ ਇੱਕ ਦੂਸਰੇ ਦੇ ਇੰਨੀਆਂ ਨੇੜੇ-ਨੇੜੇ ਹਨ
    ਕਿ ਇਨ੍ਹਾਂ ਦੇ ਵਿੱਚਾਲਿਉਂ ਹਵਾ ਵੀ ਨਹੀਂ ਲੰਘ ਸੱਕਦੀ।
17 ਢਾਲਾਂ ਇੱਕ ਦੂਜੀ ਨਾਲ ਜੁੜੀਆਂ ਹੋਇਆਂ ਹਨ।
    ਉਹ ਇੱਕ ਦੂਜੀ ਨਾਲ ਇਸ ਤਰ੍ਹਾਂ ਜੁੜੀਆਂ ਹਨ ਕਿ ਖਿੱਚਕੇ ਵੱਖ ਨਹੀਂ ਕੀਤੀਆਂ ਜਾ ਸੱਕਦੀਆਂ।
18 ਜਦੋਂ ਲਿਵਯਾਬਾਨ ਛਿੱਕਾਂ ਮਾਰਦਾ ਹੈ, ਜਿਵੇਂ ਬਿਜਲੀ ਜਿਹੀ ਚਮਕਦੀ ਹੈ।
    ਉਸ ਦੀਆਂ ਅੱਖਾਂ ਸਵੇਰ ਦੀ ਲੋਅ ਵਾਂਗ ਚਮਕਦੀਆਂ ਨੇ।
19 ਉਸ ਦੇ ਮੂੰਹ ਵਿੱਚੋਂ ਬਲਦੀਆਂ ਹੋਈਆਂ ਮਸ਼ਾਲਾਂ ਨਿਕਲਦੀਆਂ ਨੇ,
    ਅੱਗ ਦੇ ਚੰਗਿਆੜੇ ਬਾਹਰ ਨਿਕਲਦੇ ਨੇ।
20 ਲਿਵਯਾਬਾਨ ਦੇ ਨੱਕ ਵਿੱਚੋਂ ਧੂੰਆਂ ਨਿਕਲਦਾ ਹੈ,
    ਜਿਵੇਂ ਉਬਲਦੇ ਪਤੀਲੇ ਹੇਠਾਂ ਕਾਹੀ ਬਲ ਰਹੀ ਹੋਵੇ।
21 ਲਿਵਯਾਬਾਨ ਦਾ ਸਾਹ ਕੋਲਿਆਂ ਨੂੰ ਵੀ ਸਾੜ ਦਿੰਦਾ ਹੈ
    ਅਤੇ ਉਸ ਦੇ ਮੂੰਹ ਵਿੱਚੋਂ ਲਾਟਾਂ ਨਿਕਲਦੀਆਂ ਨੇ।
22 ਲਿਵਯਾਬਾਨ ਦੀ ਗਰਦਨ ਬਹੁਤ ਤਾਕਤਵਰ ਹੁੰਦੀ ਹੈ,
    ਲੋਕ ਡਰਦੇ ਨੇ ਤੇ ਉਸ ਕੋਲੋਂ ਦੂਰ ਭੱਜਦੇ ਨੇ।
23 ਉਸਦੀ ਚਮੜੀ ਤੇ ਕੋਈ ਵੀ ਨਰਮ ਥਾਂ ਨਹੀਂ।
    ਇਹ ਲੋਹੇ ਵਾਂਗ ਸਖਤ ਹੁੰਦੀ ਹੈ।
24 ਲਿਵਯਾਬਾਨ ਦਾ ਦਿਲ ਪੱਥਰ ਵਰਗਾ ਹੈ,
    ਉਸ ਨੂੰ ਕੋਈ ਭੈ ਨਹੀਂ ਇਹ ਚੱਕੀ ਦੇ ਹੇਠਲੇ ਪੁੜ ਵਰਗਾ ਸਖਤ ਹੁੰਦਾ ਹੈ।
25 ਜਦੋਂ ਲਿਵਯਾਬਾਨ ਉੱਠਦਾ ਹੈ ਤਾਕਤਵਰ ਲੋਕ ਵੀ ਭੈਭੀਤ ਹੋ ਜਾਂਦੇ ਨੇ।
    ਉਹ ਦੂਰ ਭੱਜ ਜਾਂਦੇ ਨੇ ਜਦੋਂ ਲਿਵਯਾਬਾਨ ਆਪਣੀ ਪੂਛ ਹਿਲਾਉਂਦਾ ਹੈ।
26 ਤਲਵਾਰਾਂ, ਨੇਜ਼ੇ ਅਤੇ ਤੀਰ ਲਿਵਯਾਬਾਨ ਨੂੰ ਲਗਦੇ ਨੇ, ਪਰ ਉਹ ਬੁੜਕ ਜਾਂਦੇ ਹਨ।
    ਇਹ ਹਬਿਆਰ ਉਸ ਨੂੰ ਜ਼ਰਾ ਵੀ ਜ਼ਖਮੀ ਨਹੀਂ ਕਰਦੇ।
27 ਲਿਵਯਾਬਾਨ ਲੋਹੇ ਨੂੰ ਤਿਨਕੇ ਜਿੰਨੀ ਅਸਾਨੀ ਨਾਲ ਤੋੜ ਦਿੰਦਾ ਹੈ।
    ਉਹ ਕਾਂਸੀ ਨੂੰ ਗਲੀ ਹੋਈ ਲੱਕੜ ਵਾਂਗ ਤੋੜ ਦਿੰਦਾ ਹੈ।
28 ਤੀਰ ਲਿਵਯਾਬਾਨ ਨੂੰ ਨਹੀਂ ਭਜਾਉਂਦਾ।
    ਪੱਥਰ ਉਸ ਉੱਤੋਂ ਬੁੜਕ ਜਾਂਦੇ ਨੇ, ਜਿਵੇਂ ਤਿਨਕੇ ਹੋਣ।
29 ਜਦੋਂ ਲਿਵਯਾਬਾਨ ਉੱਤੇ ਲੱਕੜ ਦਾ ਗਦਾ ਵੱਜਦਾ ਹੈ, ਇਹ ਉਸ ਨੂੰ ਤਿਣਕੇ ਵਾਂਗ ਲੱਗਦਾ ਹੈ।
    ਉਹ ਹੱਸਦਾ ਹੈ ਜਦੋਂ ਲੋਕ ਉਸ ਉੱਤੇ ਨੇਜ਼ੇ ਸੁੱਟਦੇ ਨੇ।
30 ਲਿਵਯਾਬਾਨ ਦੇ ਢਿੱਡ ਉਤਲੀ ਚਮੜੀ ਮਿੱਟੀ ਦੇ ਟੁੱਟਿਆਂ ਭਾਂਡਿਆਂ ਵਾਂਗ ਹੈ।
    ਉਹ ਗਾਰੇ ਉੱਤੇ ਛੜਨ ਵਾਲੇ ਫ਼ੱਟੇ ਵਾਂਗ ਨਿਸ਼ਾਨ ਛੱਡਦਾ ਹੈ।
31 ਲਿਵਯਾਬਾਨ ਪਾਣੀ ਨੂੰ ਉਬਲਦੇ ਭਾਂਡੇ ਵਾਂਗ ਹਿਲਾ ਦਿੰਦਾ ਹੈ।
    ਉਹ ਇਸ ਨੂੰ ਬੁਲਬੁਲੇ ਛੱਡਦੇ, ਉਬਲਦੇ ਤੇਲ ਤੇ ਭਾਂਡੇ ਵਾਂਗ ਬਟਾ ਦਿੰਦਾ ਹੈ।
32 ਲਿਵਯਾਬਾਨ ਜਦੋਂ ਤੈਰਦਾ ਹੈ, ਉਹ ਆਪਣੇ ਪਿੱਛੇ ਰਾਹ ਛੱਡਦਾ ਜਾਂਦਾ ਹੈ।
    ਉਹ ਪਾਣੀ ਵਿੱਚ ਹਲਚਲ ਮਚਾਉਂਦਾ ਹੈ, ਤੇ ਪਿੱਛੇ ਸਫ਼ੇਦ ਝੱਗ ਛੱਡ ਜਾਂਦਾ ਹੈ।
33 ਧਰਤੀ ਦਾ ਕੋਈ ਜਾਨਵਰ ਲਿਵਯਾਬਾਨ ਵਰਗਾ ਨਹੀਂ।
    ਉਹ ਅਜਿਹਾ ਜਾਨਵਰ ਹੈ ਜਿਸ ਨੂੰ ਨਿਡਰ ਬਣਾਇਆ ਗਿਆ।
34 ਲਿਵਯਾਬਾਨ ਹੇਠਾਂ ਸਾਰੇ ਹਂਕਾਰੀ ਜਾਨਵਰਾਂ ਉੱਤੇ ਵੇਖਦਾ ਹੈ।
    ਉਹ ਸਾਰੇ ਜੰਗਲੀ ਜਾਨਵਰਾਂ ਦਾ ਰਾਜਾ ਹੈ।”

Punjabi Bible: Easy-to-Read Version (ERV-PA)

2010 by World Bible Translation Center