Print Page Options
Previous Prev Day Next DayNext

Bible in 90 Days

An intensive Bible reading plan that walks through the entire Bible in 90 days.
Duration: 88 days
Punjabi Bible: Easy-to-Read Version (ERV-PA)
Version
ਯਸਾਯਾਹ 29:1-41:18

ਪਰਮੇਸ਼ੁਰ ਦਾ ਯਰੂਸ਼ਲਮ ਲਈ ਪਿਆਰ

29 ਪਰਮੇਸ਼ੁਰ ਆਖਦਾ ਹੈ, “ਅਰੀਏਲ ਵੱਲ ਦੇਖੋ! ਉਹ ਸ਼ਹਿਰ ਅਰੀਏਲ ਜਿੱਥੇ ਦਾਊਦ ਨੇ ਡੇਰਾ ਲਾਇਆ ਸੀ। ਉਸ ਦੀਆਂ ਛੁੱਟੀਆਂ ਸਾਲ ਦਰ ਸਾਲ ਜਾਰੀ ਰਹੀਆਂ ਹਨ। ਮੈਂ ਅਰੀਏਲ ਨੂੰ ਸਜ਼ਾ ਦਿੱਤੀ ਹੈ। ਸ਼ਹਿਰ ਨੂੰ ਰੋਣੇ ਅਤੇ ਉਦਾਸੀ ਨਾਲ ਭਰ ਦਿੱਤਾ ਗਿਆ ਹੈ। ਪਰ ਉਹ ਹਮੇਸ਼ਾ ਹੀ ਮੇਰੀ ਅਰੀਏਲ ਰਹੀ ਹੈ।

“ਅਰੀਏਲ, ਮੈਂ ਤੇਰੇ ਆਲੇ-ਦੁਆਲੇ ਫ਼ੌਜਾਂ ਲਿਆ ਖਲ੍ਹਾਰੀਆਂ ਹਨ। ਮੈਂ ਲੜਾਈ ਦੇ ਮੁਨਾਰੇ ਤੇਰੇ ਖਿਲਾਫ਼ ਉਸਾਰੇ। ਤੈਨੂੰ ਹਰਾਇਆ ਗਿਆ ਅਤੇ ਧਰਤੀ ਉੱਤੇ ਸੁੱਟਿਆ ਗਿਆ। ਹ੍ਹੁਣ ਮੈਂ ਤੇਰੀ ਆਵਾਜ਼ ਨੂੰ ਧਰਤੀ ਵਿੱਚੋਂ ਭੂਤ ਦੀ ਆਵਾਜ਼ ਵਾਂਗ ਉੱਠਦਿਆਂ ਸੁਣ ਰਿਹਾ ਹਾਂ। ਤੇਰੇ ਸ਼ਬਦ ਮਿੱਟੀ ਵਿੱਚੋਂ ਸ਼ਾਂਤ ਆਵਾਜ਼ ਵਾਂਗ ਆ ਰਹੇ ਹਨ।”

ਤੁਹਾਡੇ ਬਹੁਤ ਸਾਰੇ ਦੁਸ਼ਮਣ ਧੂੜ ਵਾਂਗ ਬਣ ਜਾਣਗੇ। ਬਹੁਤ ਸਾਰੇ ਜੁਲਮੀ ਲੋਕ ਉਸ ਤੂੜੀ ਵਰਗੇ ਹੋਣਗੇ ਜੋ ਉੱਡ ਜਾਂਦੀ ਹੈ ਅਤੇ ਅਚਾਨਕ, ਤੁਰੰਤ ਹੀ। ਸਰਬ ਸ਼ਕਤੀਮਾਨ ਯਹੋਵਾਹ ਨੇ ਤੁਹਾਨੂੰ ਭੂਚਾਲਾਂ ਬਦਲਾਂ ਦੀ ਗਰਜ ਅਤੇ ਉੱਚੇ ਸ਼ੋਰ ਨਾਲ ਸਜ਼ਾ ਦਿੱਤੀ। ਇੱਥੇ ਤੂਫ਼ਾਨ ਆਏ, ਤੇਜ਼ ਹਵਾਵਾਂ ਵਗੀਆਂ ਅਤੇ ਅੱਗਾਂ ਲੱਗੀਆਂ ਜਿਨ੍ਹਾਂ ਨੇ ਸਾੜ ਕੇ ਸਭ ਕੁਝ ਤਬਾਹ ਕਰ ਦਿੱਤਾ। ਬਹੁਤ-ਬਹੁਤ ਕੌਮਾਂ ਅਰੀਏਲ ਦੇ ਵਿਰੁੱਧ ਲੜੀਆਂ। ਇਹ ਰਾਤ ਵੇਲੇ ਦੇ ਭਿਆਨਕ ਸੁਪਨੇ ਵਰਗੀ ਗੱਲ ਸੀ। ਫ਼ੌਜਾਂ ਨੇ ਅਰੀਏਲ ਨੂੰ ਘੇਰਾ ਪਾ ਲਿਆ ਹੈ ਅਤੇ ਉਸ ਨੂੰ ਸਜ਼ਾ ਦਿੱਤੀ ਹੈ। ਪਰ ਉਨ੍ਹਾਂ ਫ਼ੌਜਾਂ ਲਈ ਵੀ ਇਹ ਸੁਪਨੇ ਵਰਗੀ ਗੱਲ ਹੋਵੇਗੀ। ਉਹ ਸੰਤੁਸ਼ਟ ਨਹੀਂ ਹੋਣਗੇ। ਇਹ ਭੁੱਖੇ ਬੰਦੇ ਦੇ ਰੋਟੀ ਦਾ ਸੁਪਨਾ ਲੈਣ ਵਰਗੀ ਗੱਲ ਹੋਵੇਗੀ। ਜਦੋਂ ਉਹ ਬੰਦਾ ਜਾਗਦਾ ਹੈ ਤਾਂ ਫ਼ੇਰ ਵੀ ਭੁੱਖਾ ਹੁੰਦਾ ਹੈ। ਇਹ ਪਿਆਸੇ ਬੰਦੇ ਦੇ ਪਾਣੀ ਦਾ ਸੁਪਨਾ ਲੈਣ ਵਾਲੀ ਗੱਲ ਹੋਵੇਗੀ। ਉਹ ਬੰਦਾ ਜਦੋਂ ਜਾਗਦਾ ਹੈ ਤਾਂ ਫ਼ੇਰ ਵੀ ਪਿਆਸਾ ਹੁੰਦਾ ਹੈ। ਉਹੀ ਗੱਲ ਸੱਚ ਹੈ ਉਨ੍ਹਾਂ ਸਾਰੀਆਂ ਕੌਮਾਂ ਬਾਰੇ ਲੜ ਰਹੀਆਂ ਨੇ ਜੋ ਸੀਯੋਨ ਦੇ ਵਿਰੁੱਧ। ਉਹ ਸੰਤੁਸ਼ਟ ਨਹੀਂ ਹੋਣਗੀਆਂ।

ਹੈਰਾਨ ਹੋਵੋ ਅਤੇ ਅਚਂਭਾ ਕਰੋ!
    ਤੁਸੀਂ ਸ਼ਰਾਬੀ ਹੋ ਜਾਓਗੇ-ਪਰ ਸ਼ਰਾਬ ਨਾਲ ਨਹੀਂ।
ਦੇਖੋ ਅਤੇ ਅਚਂਂਭਾ ਕਰੋ।
    ਤੁਸੀਂ ਠੋਕਰ ਖਾਓਗੇ ਤੇ ਡਿੱਗ ਪਵੋਗੇ ਪਰ ਬੀਅਰ ਪੀ ਕੇ ਨਹੀਂ।
10 ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ।
    ਯਹੋਵਾਹ ਤੁਹਾਡੀਆਂ ਅੱਖਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।)
    ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। (ਤੁਹਾਡੇ ਮੁਖੀਏ ਨਬੀ ਹਨ।)

11 ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹਾਂ ਜੋ ਵਾਪਰਨਗੀਆਂ, ਪਰ ਤੁਸੀਂ ਮੇਰੀ ਗੱਲ ਨਹੀਂ ਸਮਝਦੇ। ਮੇਰੇ ਸ਼ਬਦ ਉਸ ਕਿਤਾਬ ਦੇ ਸ਼ਬਦਾਂ ਵਰਗੇ ਹਨ ਜਿਸ ਨੂੰ ਬੰਦ ਕਰਕੇ ਸੀਲ ਕਰ ਦਿੱਤਾ ਗਿਆ ਹੈ। ਤੁਸੀਂ ਉਹ ਕਿਤਾਬ ਕਿਸੇ ਉਸ ਬੰਦੇ ਨੂੰ ਦੇ ਸੱਕਦੇ ਹੋ ਜਿਹੜਾ ਪੜ੍ਹ ਸੱਕਦਾ ਹੈ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਪਰ ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ। ਇਹ ਬੰਦ ਹੈ ਅਤੇ ਮੈਂ ਇਸ ਨੂੰ ਖੋਲ੍ਹ ਨਹੀਂ ਸੱਕਦਾ।” 12 ਜਾਂ ਤੁਸੀਂ ਉਹ ਕਿਤਾਬ ਕਿਸੇ ਅਨਪੜ੍ਹ ਬੰਦੇ ਨੂੰ ਦੇ ਸੱਕਦੇ ਹੋ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ ਕਿਉਂ ਕਿ ਮੈਨੂੰ ਪੜ੍ਹਨਾ ਨਹੀਂ ਆਉਂਦਾ।”

13 ਮੇਰਾ ਮਾਲਿਕ ਆਖਦਾ ਹੈ, “ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾਏ ਮਨੁੱਖੀ ਅਸੂਲ ਹਨ। 14 ਇਸ ਲਈ ਮੈਂ ਸ਼ਕਤੀਸ਼ਾਲੀ ਅਤੇ ਅਦਭੁਤ ਗੱਲਾਂ ਕਰ-ਕਰਕੇ ਹੈਰਾਨ ਕਰਦਾ ਰਹਾਂਗਾ। ਉਨ੍ਹਾਂ ਦੇ ਸਿਆਣੇ ਬੰਦੇ ਆਪਣੀ ਸਿਆਣਪ ਗੁਆ ਲੈਣਗੇ। ਉਨ੍ਹਾਂ ਦੇ ਸਿਆਣੇ ਬੰਦੇ ਸਮਝ ਨਹੀਂ ਸੱਕਣਗੇ।”

15 ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸੱਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ-ਆਪ ਨੂੰ ਆਖਦੇ ਹਨ, “ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸੱਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।”

16 ਤੁਸੀਂ ਉਲਝੇ ਹੋਏ ਹੋ। ਤੁਸੀਂ ਸਮਝਦੇ ਹੋ ਕਿ ਮਿੱਟੀ ਘੁਮਿਆਰ ਦੇ ਬਰਾਬਰ ਹੈ। ਤੁਸੀਂ ਸੋਚਦੇ ਹੋ ਸਿਰਜਣਾ ਸਿਰਜਣਹਾਰ ਨੂੰ ਆਖ ਸੱਕਦੀ ਹੈ, “ਤੁਸੀਂ ਮੈਨੂੰ ਨਹੀਂ ਸਾਜਿਆ!” ਇਹ ਭਾਂਡੇ ਦੇ ਘੁਮਿਆਰ ਨੂੰ ਇਹ ਆਖਣ ਵਰਗੀ ਗੱਲ ਹੈ, “ਤੁਸੀਂ ਨਹੀਂ ਸਮਝਦੇ।”

ਬਿਹਤਰ ਸਮਾਂ ਆ ਰਿਹਾ ਹੈ

17 ਇਹ ਸੱਚ ਹੈ, ਬੋੜੇ ਸਮੇਂ ਵਿੱਚ, ਲਬਾਨੋਨ ਕੋਲ ਸਭ ਤੋਂ ਉਪਜਾਊ ਖੇਤਾਂ ਵਾਂਗ ਕਾਫੀ ਉਪਜਾਊ ਜ਼ਮੀਨ ਹੋਵੇਗੀ। ਉਪਜਾਊ ਖੇਤ ਘਣੇ ਜੰਗਲ ਵਾਂਗ ਬਣ ਜਾਣਗੀਆਂ। 18 ਬੋਲੇ ਆਦਮੀ ਕਿਤਾਬ ਦੇ ਸ਼ਬਦ ਸੁਣਨਗੇ। ਅੰਨ੍ਹੇ ਬੰਦੇ ਹਨੇਰੇ ਅਤੇ ਧੁੰਦ ਵਿੱਚੋਂ ਦੇਖ ਸੱਕਣਗੇ। 19 ਯਹੋਵਾਹ ਗਰੀਬਾਂ ਨੂੰ ਬਹੁਤ ਖੁਸ਼ੀ ਪ੍ਰਦਾਨ ਕਰੇਗਾ। ਗਰੀਬ ਲੋਕ ਇਸਰਾਏਲ ਦੀ ਪਵਿੱਤਰ ਪੁਰੱਖ ਵਿੱਚ ਆਨੰਦ ਮਾਨਣਗੇ।

20 ਜਦੋਂ ਕਮੀਨੇ ਅਤੇ ਜ਼ਾਲਮ ਲੋਕ ਖਤਮ ਹੋ ਜਾਣਗੇ ਤਾਂ ਇਹ ਗੱਲ ਵਾਪਰੇਗੀ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਜਿਹੜੇ ਬਦੀ ਕਰਕੇ ਖੁਸ਼ ਹੁੰਦੇ ਹਨ, ਚੱਲੇ ਜਾਣਗੇ। 21 (ਉਹ ਲੋਕ ਨੇਕ ਬੰਦਿਆਂ ਬਾਰੇ ਝੂਠ ਬੋਲਦੇ ਹਨ। ਉਹ ਲੋਕਾਂ ਨੂੰ ਕਚਿਹਰੀ ਵਿੱਚ ਉਲਝਾਉਣਾ ਚਾਹੁੰਦੇ ਹਨ। ਉਹ ਮਾਸੂਮ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।)

22 ਇਸ ਲਈ ਯਹੋਵਾਹ ਯਾਕੂਬ ਦੇ ਪਰਿਵਾਰ ਨਾਲ ਗੱਲ ਕਰਦਾ ਹੈ। (ਇਹ ਯਹੋਵਾਹ ਹੀ ਸੀ ਜਿਸਨੇ ਅਬਰਾਹਾਮ ਨੂੰ ਮੁਕਤ ਕੀਤਾ।) ਯਹੋਵਾਹ ਆਖਦਾ ਹੈ, “ਹੁਣ ਯਾਕੂਬ (ਇਸਰਾਏਲ ਦੇ ਲੋਕ) ਸ਼ਰਮਿੰਦਾ ਅਤੇ ਨਮੋਸ਼ੀ ਭਰਿਆ ਨਹੀਂ ਹੋਵੇਗਾ। 23 ਉਹ ਆਪਣੇ ਸਾਰੇ ਬੱਚਿਆਂ ਨੂੰ ਮਿਲੇਗਾ ਅਤੇ ਆਖੇਗਾ ਕਿ ਮੇਰਾ ਨਾਮ ਪਵਿੱਤਰ ਹੈ। ਇਨ੍ਹ ਬੱਚਿਆਂ ਨੂੰ ਮੈਂ ਆਪਣੇ ਹੱਥੀਂ ਸਾਜਿਆ। ਅਤੇ ਇਹ ਬੱਚੇ ਆਖਣਗੇ ਕਿ ਯਾਕੂਬ ਦੀ ਪਵਿੱਤਰ ਪੁਰੱਖ (ਪਰਮੇਸ਼ੁਰ) ਬਹੁਤ ਹੀ ਖਾਸ ਹੈ। ਇਹ ਬੱਚੇ ਇਸਰਾਏਲ ਦੇ ਪਰਮੇਸ਼ੁਰ ਦਾ ਆਦਰ ਕਰਨਗੇ। 24 ਇਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਇਹ ਗੱਲ ਨਹੀਂ ਸਮਝੀ ਇਸ ਲਈ ਉਨ੍ਹਾਂ ਨੇ ਮੰਦੇ ਅਮਲ ਕੀਤੇ। ਇਨ੍ਹਾਂ ਲੋਕਾਂ ਨੇ ਸਮਝਿਆ ਨਹੀਂ ਸੀ ਪਰ ਉਹ ਆਪਣਾ ਸਬਕ ਸਿਖਣਗੇ।”

ਇਸਰਾਏਲ ਨੂੰ ਪਰਮੇਸ਼ੁਰ ਉੱਤੇ ਭਰੋਸਾ ਹੋਣਾ ਚਾਹੀਦਾ ਹੈ ਮਿਸਰ ਉੱਤੇ ਨਹੀਂ

30 ਯਹੋਵਾਹ ਨੇ ਆਖਿਆ, “ਇਨ੍ਹਾਂ ਬੱਚਿਆਂ ਵੱਲ ਦੇਖੋ। ਇਹ ਮੇਰਾ ਹੁਕਮ ਨਹੀਂ ਮੰਨਦੇ। ਇਹ ਯੋਜਨਾਵਾਂ ਬਣਾਉਂਦੇ ਹਨ, ਪਰ ਮੇਰੇ ਪਾਸੋਂ ਸਹਾਇਤਾ ਦੀ ਮੰਗ ਨਹੀਂ ਕਰਦੇ। ਇਹ ਹੋਰਨਾਂ ਕੌਮਾਂ ਨਾਲ ਇਕਰਾਰਨਾਮਾ ਕਰਦੇ ਹਨ ਪਰ ਮੇਰੀ ਆਤਮਾ ਉਹ ਇਕਰਾਰਨਾਮਾ ਨਹੀਂ ਚਾਹੁੰਦੀ। ਇਹ ਲੋਕ ਆਪਣੇ ਗੁਨਾਹਾਂ ਵਿੱਚ ਹੋਰ-ਹੋਰ ਗੁਨਾਹ ਸ਼ਾਮਿਲ ਕਰ ਰਹੇ ਹਨ। ਇਹ ਬੱਚੇ ਮਿਸਰ ਵੱਲ ਸਹਾਇਤਾ ਲਈ ਜਾ ਰਹੇ ਹਨ ਪਰ ਉਨ੍ਹਾਂ ਨੇ ਮੈਨੂੰ ਇਹ ਨਹੀਂ ਪੁੱਛਿਆ ਕਿ ਕੀ ਇਹ ਗੱਲ ਸਹੀ ਸੀ। ਉਹ ਉਮੀਦ ਕਰਦੇ ਹਨ ਕਿ ਫ਼ਿਰਊਨ ਉਨ੍ਹਾਂ ਦੀ ਸਹਾਇਤਾ ਕਰੇਗਾ। ਉਹ ਚਾਹੁੰਦੇ ਹਨ ਕਿ ਮਿਸਰ ਉਨ੍ਹਾਂ ਦੀ ਰਾਖੀ ਕਰੇਗਾ।

“ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਿਸਰ ਵਿੱਚ ਲੁਕੱਣ ਨਾਲ ਤੁਹਾਡੀ ਸਹਾਇਤਾ ਨਹੀਂ ਹੋਵੇਗੀ। ਮਿਸਰ ਤੁਹਾਡੀ ਰਾਖੀ ਨਹੀਂ ਕਰ ਸੱਕੇਗਾ। ਤੁਹਾਡੇ ਆਗੂ ਸੋਆਨ ਨੂੰ ਚੱਲੇ ਗਏ ਹਨ ਅਤੇ ਤੁਹਾਡੇ ਦੂਤ ਹਾਨੇਸ ਨੂੰ ਚੱਲੇ ਗਏ ਹਨ। ਪਰ ਉਹ ਨਾ ਉਮੀਦ ਹੋਣਗੇ। ਉਹ ਉਸ ਕੌਮ ਉੱਤੇ ਨਿਰਭਰ ਕਰ ਰਹੇ ਹਨ ਜਿਹੜੀ ਉਨ੍ਹਾਂ ਦੀ ਸਹਾਇਤਾ ਨਹੀਂ ਕਰ ਸੱਕਦੀ। ਮਿਸਰ ਬੇਕਾਰ ਹੈ-ਮਿਸਰ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਦੇਵੇਗਾ। ਮਿਸਰ ਉਨ੍ਹਾਂ ਨੂੰ ਸਿਰਫ਼ ਨਮੋੋਸ਼ੀ ਅਤੇ ਸ਼ਰਮਸਾਰੀ ਦੇਵੇਗਾ।”

ਪਰਮੇਸ਼ੁਰ ਦਾ ਯਹੂਦਾਹ ਨੂੰ ਸੰਦੇਸ਼

ਨਿਜੀਵ ਦੇ ਜਾਨਵਰਾਂ ਬਾਰੇ ਉਦਾਸ ਸੰਦੇਸ਼:

ਨਿਜੀਵ ਇੱਕ ਖਤਰਨਾਕ ਜਗ੍ਹਾ ਹੈ। ਇਹ ਸ਼ੇਰਾਂ, ਜ਼ਹਿਰੀਲੇ ਸੱਪਾਂ ਅਤੇ ਫ਼ਨੀਅਰ ਸੱਪਾਂ ਨਾਲ ਭਰੀ ਹੋਈ ਹੈ। ਪਰ ਕੁਝ ਲੋਕ ਨਿਜੀਵ ਵਿੱਚੋਂ ਹੋ ਕੇ ਯਾਤਰਾ ਕਰ ਰਹੇ ਹਨ ਉਹ ਇੱਕ ਅਜਿਹੀ ਕੌਮ ਵੱਲ ਜਾ ਰਹੇ ਹਨ ਜੋ ਉਨ੍ਹਾਂ ਦੀ ਮਦਦ ਨਹੀਂ ਕਰ ਸੱਕਦੀ। ਉਨ੍ਹਾਂ ਲੋਕਾਂ ਨੇ ਆਪਣਾ ਖਜ਼ਾਨਾ ਊਠਾਂ ਦੀਆਂ ਪਿੱਠਾ ਉੱਤੇ ਲਦਿਆ ਹੋਇਆ ਹੈ। ਇਸਦਾ ਅਰਬ ਇਹ ਹੈ ਕਿ ਲੋਕ ਉਸ ਕੌਮ ਉੱਤੇ ਨਿਰਭਰ ਕਰ ਰਹੇ ਹਨ ਜਿਹੜੀ ਸਹਾਇਤਾ ਨਹੀਂ ਕਰ ਸੱਕਦੀ। ਇਹ ਬੇਕਾਰ ਕੌਮ ਮਿਸਰ ਹੈ। ਮਿਸਰ ਦੀ ਸਹਾਇਤਾ ਕਿਸੇ ਕੰਮ ਦੀ ਨਹੀਂ ਹੋਵੇਗੀ। ਇਸ ਲਈ ਮੈਂ ਮਿਸਰ ਨੂੰ “ਨਿਕਂਮਾ ਅਜਗਰ” ਆਖਦਾ ਹਾਂ।

ਹੁਣ ਇਸ ਗੱਲ ਨੂੰ ਕਿਸੇ ਸੰਕੇਤ ਉੱਤੇ ਲਿਖ ਲਵੋ ਤਾਂ ਜੋ ਸਾਰੇ ਲੋਕ ਇਸ ਨੂੰ ਦੇਖ ਸੱਕਣ। ਭਵਿੱਖ ਵਾਸਤੇ, ਇਸ ਨੂੰ ਇੱਕ ਕਿਤਾਬ ਵਿੱਚ ਲਿਖ ਲਵੋ ਆਖਰੀ ਦਿਨਾਂ ਵਾਸਤੇ ਇੱਕ ਯਾਦਗਾਰੀ ਵਜੋਂ ਕਿ ਮੈਂ ਇਨ੍ਹਾਂ ਘਟਨਾਵਾਂ ਬਾਰੇ ਭਵਿੱਖਬਾਣੀ ਕੀਤੀ ਸੀ।

ਇਹ ਲੋਕ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਆਪਣੇ ਮਾਪਿਆਂ ਦਾ ਆਖਾ ਨਹੀਂ ਮੰਨਦੇ। ਉਹ ਪਏ ਰਹਿੰਦੇ ਨੇ ਅਤੇ ਯਹੋਵਾਹ ਦੀਆਂ ਸਿੱਖਿਆਵਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। 10 ਉਹ ਨਬੀਆਂ ਨੂੰ ਆਖਦੇ ਹਨ, “ਉਨ੍ਹਾਂ ਗੱਲਾਂ ਬਾਰੇ ਸੁਪਨੇ ਨਾ ਲਵੋ ਜਿਹੜੀਆਂ ਸਾਨੂੰ ਕਰਨੀਆਂ ਚਾਹੀਦੀਆਂ ਹਨ! ਸਾਨੂੰ ਸੱਚ ਨਾ ਦੱਸੋ! ਸਾਨੂੰ ਚੰਗੀਆਂ-ਚੰਗੀਆਂ ਗੱਲਾਂ ਸੁਣਾਓ ਅਤੇ ਸਾਨੂੰ ਚੰਗਾ ਮਹਿਸੂਸ ਕਰਨ ਦਿਓ! ਸਾਡੇ ਲਈ ਸਿਰਫ਼ ਚੰਗੀਆਂ ਗੱਲਾਂ ਹੀ ਦੇਖੋ! 11 ਉਨ੍ਹਾਂ ਚੀਜ਼ਾਂ ਨੂੰ ਦੇਖਣ ਤੋਂ ਹਟ੍ਟ ਜਾਵੋ ਜਿਹੜੀਆਂ ਸੱਚਮੁੱਚ ਵਾਪਰਨਗੀਆਂ! ਸਾਡੇ ਰਸਤੇ ਵਿੱਚੋਂ ਹਟ੍ਟ ਜਾਵੋ! ਸਾਨੂੰ ਇਸਰਾਏਲ ਦੇ ਪਵਿੱਤਰ ਪੁਰੱਖ ਬਾਰੇ ਦੱਸਣੋ ਹਟ ਜਾਵੋ।”

ਯਹੂਦਾਹ ਦੀ ਸਹਾਇਤਾ ਸਿਰਫ਼ ਪਰਮੇਸ਼ੁਰ ਵੱਲੋਂ ਆਉਂਦੀ ਹੈ

12 ਇਸਰਾਏਲ ਦਾ ਪਵਿੱਤਰ ਪੁਰੱਖ (ਪਰਮੇਸ਼ੁਰ) ਆਖਦੀ ਹੈ। “ਤੁਸਾਂ ਲੋਕਾਂ ਨੇ ਯਹੋਵਾਹ ਦੇ ਇਸ ਸੰਦੇਸ਼ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਤੁਸੀਂ ਲੋਕ ਸਹਾਇਤਾ ਲਈ ਸਿਰਫ਼ ਲੜਾਈ ਝਗੜ੍ਹੇ ਅਤੇ ਝੂਠ ਉੱਤੇ ਨਿਰਭਰ ਕਰਨਾ ਚਾਹੁੰਦੇ ਹੋ। 13 ਤੁਸੀਂ ਇਨ੍ਹਾਂ ਗੱਲਾਂ ਦੇ ਦੋਸ਼ੀ ਹੋ ਇਸ ਲਈ ਤੁਸੀਂ ਉਸ ਉੱਚੀ ਕੰਧ ਵਰਗੇ ਹੋ ਜਿਸ ਵਿੱਚ ਤ੍ਰੇੜਾਂ ਹਨ। ਉਹ ਕੰਧ ਅਚਾਨਕ ਢਹਿ ਜਾਵੇਗੀ ਅਤੇ ਟੁਕੜੇ-ਟੁਕੜੇ ਹੋ ਜਾਵੇਗੀ। 14 ਤੁਸੀਂ ਮਿੱਟੀ ਦੇ ਉਸ ਘੜੇ ਵਰਗੇ ਹੋਣਗੇ ਜਿਹੜਾ ਟੁੱਟ ਕੇ ਅਨੇਕਾਂ ਠੀਕਰੀਆਂ ਵਿੱਚ ਬਿਖਰ ਜਾਂਦਾ ਹੈ। ਇਹ ਠੀਕਰੀਆਂ ਬੇਕਾਰ ਹੁੰਦੀਆਂ ਹਨ। ਤੁਸੀਂ ਇਨ੍ਹਾਂ ਠੀਕਰੀਆਂ ਨਾਲ ਅੱਗ ਵਿੱਚੋਂ ਜਲਦੇ ਹੋਏ ਕੋਲੇ ਨਹੀਂ ਚੁੱਕ ਸੱਕਦੇ ਜਾਂ ਧਰਤੀ ਉਤ੍ਤਲੇ ਤਲਾਬ ਵਿੱਚੋਂ ਪਾਣੀ ਨਹੀਂ ਕੱਢ ਸੱਕਦੇ।”

15 ਮੇਰਾ ਪ੍ਰਭੂ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਆਖਦਾ ਹੈ, “ਜੇ ਤੁਸੀਂ ਮੇਰੇ ਵੱਲ ਪਰਤ ਆਓਗੇ ਤਾਂ ਤੁਸੀਂ ਬਚ ਜਾਓਗੇ। ਤੁਹਾਨੂੰ ਤਾਕਤ ਤਾਂ ਹੀ ਪ੍ਰਾਪਤ ਹੋਵੇਗੀ ਜੇਕਰ ਤੁਹਾਨੂੰ ਮੇਰੇ ਵਿੱਚ ਭਰੋਸਾ ਹੋਵੇਗਾ ਅਤੇ ਸ਼ਾਤ ਹੋਵੋਂਗੇ।”

ਪਰ ਤੁਸੀਂ ਅਜਿਹਾ ਨਹੀਂ ਕਰਨਾ ਚਾਹੁੰਦੇ! ਤੁਸੀਂ ਆਖਦੇ ਹੋ, “ਸਾਨੂੰ ਅਗਾਂਹ ਵੱਲ ਭੱਜ ਜਾਣ ਲਈ ਘੋੜੇ ਚਾਹੀਦੇ ਨੇ!” ਇਹ ਠੀਕ ਹੈ। 16 ਤੁਸੀਂ ਘੋੜਿਆਂ ਉੱਤੇ ਸਵਾਰ ਹੋ ਕੇ ਭੱਜ ਜਾਵੋਗੇ। ਪਰ ਦੁਸ਼ਮਣ ਤੁਹਾਡਾ ਪਿੱਛਾ ਕਰੇਗਾ। ਅਤੇ ਦੁਸ਼ਮਣ ਤੁਹਾਡੇ ਘੋੜਿਆਂ ਨਾਲੋਂ ਤੇਜ਼ ਹੋਵੇਗਾ। 17 ਇੱਕ ਦੁਸ਼ਮਣ ਧਮਕੀਆਂ ਦੇਵੇਗਾ ਅਤੇ ਤੁਹਾਡੇ ਹਜ਼ਾਰਾਂ ਬੰਦੇ ਭੱਜ ਜਾਣਗੇ। ਪੰਜ ਦੁਸ਼ਮਣ ਤੁਹਾਨੂੰ ਧਮਕੀਆਂ ਦੇਣਗੇ ਅਤੇ ਤੁਸੀਂ ਸਾਰੇ ਉਨ੍ਹਾਂ ਕੋਲੋਂ ਭੱਜ ਜਾਵੋਂਗੇ ਜਿੰਨਾਂ ਚਿਰ ਤੱਕ ਕਿ ਤੁਸੀਂ ਪਰਬਤ ਦੀ ਚੋਟੀ ਗੱਡੇ ਝੰਡੇ, ਪਹਾੜੀ ਉੱਤੇ ਇੱਕ ਬੈਨਰ ਵਾਂਗ ਇੱਕਲੇ ਰਹਿ ਜਾਵੋ।

ਪਰਮੇਸ਼ੁਰ ਆਪਣੇ ਲੋਕਾਂ ਨੂੰ ਹੌਸਲਾ ਦੇਵੇਗਾ

18 ਯਹੋਵਾਹ ਤੁਹਾਡੇ ਲਈ ਆਪਣੀ ਮਿਹਰ ਦਰਸਾਉਣੀ ਚਾਹੁੰਦਾ ਹੈ। ਯਹੋਵਾਹ ਇੰਤਜ਼ਾਰ ਕਰ ਰਿਹਾ ਹੈ। ਯਹੋਵਾਹ ਉੱਠਣਾ ਚਾਹੁੰਦਾ ਹੈ ਅਤੇ ਤੁਹਾਨੂੰ ਆਰਾਮ ਦੇਣਾ ਚਾਹੁੰਦਾ ਹੈ। ਯਹੋਵਾਹ ਪਰਮੇਸ਼ੁਰ ਬੇਲਾਗ ਹੈ ਅਤੇ ਹਰ ਉਹ ਬੰਦਾ ਜਿਹੜਾ ਯਹੋਵਾਹ ਦੀ ਸਹਾਇਤਾ ਦਾ ਇੰਤਜ਼ਾਰ ਕਰੇਗਾ ਉਸ ਨੂੰ ਅਸੀਸ ਮਿਲੇਗੀ।

19 ਯਹੋਵਾਹ ਦੇ ਲੋਕ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ ਰਹਿਣਗੇ। ਤੁਸੀਂ ਲੋਕ ਰੋਦੇ ਨਹੀਂ ਰਹੋਗੇ। ਯਹੋਵਾਹ ਤੁਹਾਡਾ ਵਿਰਲਾਪ ਸੁਣੇਗਾ ਅਤੇ ਤੁਹਾਨੂੰ ਹੌਸਲਾ ਦੇਵੇਗਾ। ਯਹੋਵਾਹ ਤੁਹਾਨੂੰ ਸੁਣੇਗਾ ਅਤੇ ਤੁਹਾਡੀ ਸਹਾਇਤਾ ਕਰੇਗਾ।

20 ਅਤੀਤ ਵਿੱਚ ਮੇਰੇ ਪ੍ਰਭੂ ਪਰਮੇਸ਼ੁਰ ਨੇ ਤੁਹਾਨੂੰ ਉਦਾਸੀ ਅਤੇ ਦੁੱਖ ਦਿੱਤਾ ਸੀ ਇਹ ਉਸ ਰੋਟੀ ਅਤੇ ਪਾਣੀ ਵਰਗਾ ਸੀ ਜਿਸ ਨੂੰ ਤੁਸੀਂ ਰੋਜ਼ ਖਾਧਾ ਸੀ। ਪਰ ਪਰਮੇਸ਼ੁਰ ਤੁਹਾਡਾ ਗੁਰੂ ਹੈ ਅਤੇ ਤੁਹਾਡੇ ਕੋਲੋਂ ਛੁਪਿਆ ਨਹੀਂ ਰਹੇਗਾ। ਤੁਸੀਂ ਆਪਣੇ ਗੁਰੂ ਨੂੰ ਆਪਣੀਆਂ ਅੱਖਾਂ ਨਾਲ ਦੇਖੋਗੇ। 21 ਫ਼ੇਰ, ਜੇ ਤੁਸੀਂ ਬੁਰਾ ਕਰੋਗੇ ਅਤੇ ਗ਼ਲਤ ਢੰਗ ਨਾਲ ਜੀਵੋਗੇ। (ਸੱਜੇ ਜਾਂ ਖੱਬੇ ਪਾਸੇ,) ਤਾਂ ਤੁਸੀਂ ਆਪਣੇ ਪਿੱਛੇ ਇਹ ਆਖਦੀ ਹੋਈ ਆਵਾਜ਼ ਸੁਣੋਗੇ, “ਇਹ ਰਸਤਾ ਠੀਕ ਹੈ। ਤੁਹਾਨੂੰ ਇਸੇ ਰਸਤੇ ਜਾਣਾ ਚਾਹੀਦਾ ਹੈ!”

22 ਤੁਹਾਡੇ ਕੋਲ ਸੋਨੇ ਅਤੇ ਚਾਂਦੀ ਨਾਲ ਮੜੀਆਂ ਹੋਈਆਂ ਮੂਰਤੀਆਂ ਹਨ। ਉਨ੍ਹਾਂ ਝੂਠੇ ਦੇਵਤਿਆਂ ਨੇ ਤੁਹਾਨੂੰ ਪਾਪੀ ਬਣਾ ਦਿੱਤਾ ਹੈ। ਪਰ ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਦੀ ਸੇਵਾ ਕਰਨੀ ਬੰਦ ਕਰ ਦਿਓਗੇ। ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਨੂੰ ਰੱਦੀ ਕਪੜਿਆਂ ਵਾਂਗ ਪਰ੍ਹਾਂ ਸੁੱਟ ਦਿਓਗੇ।

23 ਉਸ ਸਮੇਂ, ਯਹੋਵਾਹ ਤੁਹਾਡੇ ਲਈ ਵਰੱਖਾ ਭੇਜੇਗਾ। ਤੁਸੀਂ ਧਰਤੀ ਵਿੱਚ ਬੀਜ ਬੀਜੋਗੇ ਅਤੇ ਧਰਤੀ ਤੁਹਾਡੇ ਲਈ ਅਨਾਜ ਉਗਾਵੇਗੀ। ਤੁਹਾਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਵੇਗੀ। ਤੁਹਾਡੇ ਪਾਸ ਖੇਤਾਂ ਅੰਦਰ ਤੁਹਾਡੇ ਪਸ਼ੂਆਂ ਵਾਸਤੇ ਕਾਫ਼ੀ ਚਾਰਾ ਹੋਵੇਗਾ। ਤੁਹਾਡੀਆਂ ਭੇਡਾਂ ਲਈ ਵੱਡੇ-ਵੱਡੇ ਮੈਦਾਨ ਹੋਣਗੇ। 24 ਤੁਹਾਡੇ ਪਸ਼ੂ ਅਤੇ ਗਧੇ ਆਪਣਾ ਪੂਰਾ ਭੋਜਨ ਪ੍ਰਾਪਤ ਕਰਨਗੇ। ਉਹ ਬਹੁਤ ਭੋਜਨ ਹੋਵੇਗਾ। ਤੁਹਾਨੂੰ ਆਪਣੇ ਪਸ਼ੂਆਂ ਦੇ ਖਾਣ ਵਾਲੇ ਭੋਜਨ ਨੂੰ ਖਿਲਾਰਨ ਲਈ ਕਹੀਆਂ ਅਤੇ ਸਲਂਗਾਂ ਦੀ ਲੋੜ ਪਵੇਗੀ। 25 ਹਰ ਪਰਬਤ ਅਤੇ ਪਹਾੜੀ ਉੱਤੇ ਪਾਣੀ ਨਾਲ ਭਰੇ ਹੋਏ ਝਰਨੇ ਹੋਣਗੇ। ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਬਹੁਤ ਸਾਰੇ ਲੋਕ ਮਾਰੇ ਜਾਣਗੇ ਅਤੇ ਮੁਨਾਰੇ ਢਾਹ ਦਿੱਤੇ ਜਾਣਗੇ।

26 ਉਸ ਸਮੇਂ, ਚਂਦਰਮਾਂ ਦੀ ਰੌਸ਼ਨੀ ਸੂਰਜ ਵਰਗੀ ਚਮਕੀਲੀ ਹੋਵੇਗੀ। ਸੂਰਜ ਦੀ ਰੌਸ਼ਨੀ ਹੁਣ ਨਾਲੋਂ ਸੱਤ ਗੁਣਾ ਵੱਧ ਚਮਕਦਾਰ ਹੋਵੇਗੀ। ਸੂਰਜ ਦੀ ਇੱਕ ਦਿਨ ਦੀ ਰੌਸ਼ਨੀ ਸੱਤਾਂ ਦਿਨਾਂ ਦੇ ਬਰਾਬਰ ਹੋਵੇਗੀ। ਇਹ ਸਭ ਕੁਝ ਉਦੋਂ ਵਾਪਰੇਗਾ ਜਦੋਂ ਯਹੋਵਾਹ ਆਪਣੇ ਫ਼ੱਟੜ ਹੋਏ ਲੋਕਾਂ ਦੀਆਂ ਪਟ੍ਟੀਆਂ ਕਰੇਗਾ ਅਤੇ ਉਨ੍ਹਾਂ ਦੇ ਜ਼ਖਮਾਂ ਨੂੰ ਰਾਜ਼ੀ ਕਰੇਗਾ।

27 ਦੇਖੋ, ਯਹੋਵਾਹ ਦਾ ਨਾਮ ਦੂਰੋ ਆ ਰਿਹਾ ਹੈ। ਉਸਦਾ ਕਹਿਰ ਧੂਏਂ ਦੇ ਮੋਟੇ ਬੱਦਲਾਂ ਵਾਲੀ ਅੱਗ ਵਰਗਾ ਹੈ। ਯਹੋਵਾਹ ਦਾ ਮੁੱਖ ਕਰੋਧ ਨਾਲ ਭਰਿਆ ਹੋਇਆ ਹੈ ਅਤੇ ਉਸਦੀ ਜੀਭ ਬਲਦੀ ਅੱਗ ਵਰਗੀ ਹੈ। 28 ਯਹੋਵਾਹ ਦਾ ਆਤਮਾ ਇੱਕ ਮਹਾਂ ਨਦੀ ਵਰਗਾ ਹੈ। ਗਲ-ਗਲ ਤਾਂਈਁ ਚੜ੍ਹਦਾ ਹੋਇਆ। ਯਹੋਵਾਹ ਕੌਮਾਂ ਦਾ ਨਿਆਂ ਕਰੇਗਾ। ਇਹ ਉਨ੍ਹਾਂ ਨੂੰ ਇੱਕ ਬੇਕਾਰ ਝਾਨਣੀ ਰਾਹੀਂ ਜਾਂਚਣ ਵਾਂਗ ਹੋਵੇਗਾ। ਉਹ ਇੱਕ ਨੱਬ, ਕੌਮਾਂ ਦੇ ਜਬਾੜਿਆਂ ਵਿੱਚ ਪਾਵੇਗਾ, ਜੋ ਜਾਨਵਰਾਂ ਤੇ ਕਾਬੂ ਰੱਖਦੀ ਹੈ ਅਤੇ ਉਹ ਉਨ੍ਹਾਂ ਦੀ ਤਬਾਹੀ ਵੱਲ ਅਗਵਾਈ ਕਰੇਗਾ।

29 ਉਸ ਸਮੇਂ, ਤੁਸੀਂ ਖੁਸ਼ੀ ਦੇ ਗੀਤ ਗਾਓਗੇ। ਉਹ ਸਮਾਂ ਉਨ੍ਹਾਂ ਰਾਤਾਂ ਵਰਗਾ ਹੋਵੇਗਾ ਜਦੋਂ ਤੁਸੀਂ ਛੁੱਟੀ ਤੇ ਜਾਂਦੇ ਹੋ। ਯਹੋਵਾਹ ਦੇ ਪਰਬਤ ਵੱਲ ਤੁਰੇ ਜਾਂਦੇ ਤੁਸੀਂ ਬਹੁਤ ਪ੍ਰਸੰਨ ਹੋ। ਤੁਸੀਂ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੀ ਉਪਾਸਨਾ ਲਈ ਜਾਂਦੇ ਹੋਏ ਤੇ ਵੰਝਲੀ ਨੂੰ ਸੁਣਦੇ ਹੋਏ ਬਹੁਤ ਪ੍ਰਸੰਨ ਹੋ।

30 ਯਹੋਵਾਹ ਸਮੂਹ ਲੋਕਾਂ ਨੂੰ ਆਪਣੀ ਮਹਾਨ ਆਵਾਜ਼ ਸੁਣਾਵੇਗਾ। ਯਹੋਵਾਹ ਸਮੂਹ ਲੋਕਾਂ ਨੂੰ ਗੁੱਸੇ ਨਾਲ ਹੇਠਾਂ ਆਉਂਦਾ ਹੋਇਆ ਆਪਣਾ ਬਾਜ਼ੂ ਦਿਖਾਵੇਗਾ। ਉਹ ਬਾਜ਼ੂ ਉਸ ਮਹਾ ਅਗਨੀ ਵਰਗਾ ਹੋਵੇਗਾ ਜਿਹੜੀ ਸਭ ਕੁਝ ਸਾੜ ਦਿੰਦੀ ਹੈ। ਯਹੋਵਾਹ ਦੀ ਸ਼ਕਤੀ ਵਰੱਖਾ ਅਤੇ ਗੜਿਆਂ ਵਾਲੇ ਮਹਾ ਤੂਫ਼ਾਨ ਵਰਗੀ ਹੋਵੇਗੀ। 31 ਅੱਸ਼ੂਰ ਜਦੋਂ ਯਹੋਵਾਹ ਦੀ ਆਵਾਜ਼ ਸੁਣੇਗਾ ਤਾਂ ਭੈਭੀਤ ਹੋ ਜਾਵੇਗਾ। ਯਹੋਵਾਹ ਅੱਸ਼ੂਰ ਨੂੰ ਸੋਟੀ ਨਾਲ ਮਾਰੇਗਾ। 32 ਯਹੋਵਾਹ ਅੱਸ਼ੂਰ ਨੂੰ ਮਾਰੇਗਾ ਅਤੇ ਇਹ ਗੱਲ ਢੋਲ ਨਗਾਰਿਆਂ ਦੇ ਸੰਗੀਤ ਵਰਗੀ ਹੋਵੇਗੀ ਯਹੋਵਾਹ ਅੱਸ਼ੂਰ ਨੂੰ ਆਪਣੇ ਸ਼ਕਤੀਸ਼ਾਲੀ ਬਾਜ਼ੂ ਨਾਲ ਹਰਾ ਦੇਵੇਗਾ।

33 ਸਿਵਾ ਨੂੰ ਕਾਫ਼ੀ ਚਿਰ ਪਹਿਲਾਂ ਹੀ ਤਿਆਰ ਕਰ ਦਿੱਤਾ ਗਿਆ ਹੈ। ਇਹ ਰਾਜੇ ਲਈ ਤਿਆਰ ਹੈ। ਇਸ ਨੂੰ ਬਹੁਤ ਡੂੰਘਾ ਅਤੇ ਚੌੜਾ ਬਣਾਇਆ ਗਿਆ ਸੀ। ਓੱਥੇ ਲੱਕੜੀਆਂ ਅਤੇ ਅੱਗ ਦਾ ਵੱਡਾ ਢੇਰ ਹੈ। ਅਤੇ ਯਹੋਵਾਹ ਦਾ ਆਤਮਾ ਬਲਦੀ ਹੋਈ ਗੰਧਕ ਦੀ ਨਦੀ ਵਾਂਗ ਆਵੇਗਾ ਅਤੇ ਇਸ ਨੂੰ ਸਾੜ ਸੁੱਟੇਗਾ।

ਇਸਰਾਏਲ ਨੂੰ ਪਰਮੇਸ਼ੁਰ ਦੀ ਸ਼ਕਤੀ ਉੱਤੇ ਨਿਰਭਰ ਕਰਨਾ ਚਾਹੀਦਾ ਹੈ

31 ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ। ਪਰ, ਇਹ ਯਹੋਵਾਹ ਹੀ ਹੈ ਜੋ ਸਿਆਣਾ ਹੈ। ਅਤੇ ਇਹ ਯਹੋਵਾਹ ਹੀ ਹੈ ਜਿਹੜਾ ਉਨ੍ਹਾਂ ਦੇ ਵਿਰੁੱਧ ਮੁਸੀਬਤ ਲੈ ਕੇ ਆਵੇਗਾ। ਲੋਕ ਯਹੋਵਾਹ ਦੇ ਆਦੇਸ਼ ਨੂੰ ਬਦਲਣ ਦੇ ਕਾਬਲ ਨਹੀਂ ਹੋਣਗੇ। ਯਹੋਵਾਹ ਉੱਠ ਕੇ ਬਦ ਲੋਕਾਂ ਦੇ ਖਿਲਾਫ਼ ਅਤੇ ਉਨ੍ਹਾਂ ਦੁਸ਼ਟ ਲੋਕਾਂ ਦੇ ਖਿਲਾਫ਼ ਲੜੇਗਾ ਜੋ ਉਨ੍ਹਾਂ ਦੀ ਮਦਦ ਲਰਨ ਦੀ ਕੋਸ਼ਿਸ਼ ਕਰਦੇ ਹਨ।

ਮਿਸਰ ਦੇ ਲੋਕ ਤਾਂ ਸਿਰਫ਼ ਇਨਸਾਨ ਹਨ-ਪਰਮੇਸ਼ੁਰ ਨਹੀਂ। ਮਿਸਰ ਦੇ ਘੋੜੇ ਸਿਰਫ਼ ਜਾਨਵਰ ਹਨ-ਆਤਮਾ ਨਹੀਂ। ਯਹੋਵਾਹ ਆਪਣਾ ਬਾਜ਼ੂ ਫ਼ੈਲਾਵੇਗਾ ਅਤੇ ਸਹਾਇਕ (ਮਿਸਰ) ਹਰਾ ਦਿੱਤਾ ਜਾਵੇਗਾ। ਅਤੇ ਉਹ ਲੋਕ ਜਿਹੜੇ ਸਹਾਇਤਾ ਚਾਹੁੰਦੇ ਸਨ (ਯਹੂਦਾਹ) ਢਹਿ ਪੈਣਗੇ। ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।

ਯਹੋਵਾਹ ਨੇ ਮੈਨੂੰ ਦੱਸਿਆ, “ਜਦੋਂ ਕੋਈ ਸ਼ੇਰ ਜਾਂ ਸ਼ੇਰ ਦਾ ਬੱਚਾ ਕਿਸੇ ਜਾਨਵਰ ਨੂੰ ਖਾਣ ਲਈ ਫੜਦਾ ਹੈ ਤਾਂ ਸ਼ੇਰ ਮਰੇ ਹੋਏ ਜਾਨਵਰ ਉੱਤੇ ਖੜ੍ਹਾ ਹੋ ਜਾਂਦਾ ਹੈ ਅਤੇ ਗਰਜਦਾ ਹੈ। ਉਸ ਸਮੇਂ ਕੋਈ ਵੀ ਚੀਜ਼ ਉਸ ਮਹਾਨ ਸ਼ੇਰ ਨੂੰ ਭੈਭੀਤ ਨਹੀਂ ਕਰ ਸੱਕਦੀ। ਜੇ ਬੰਦੇ ਆ ਕੇ ਸ਼ੇਰ ਉੱਤੇ ਚੀਖਦੇ ਹਨ ਤਾਂ ਵੀ ਸ਼ੇਰ ਨਹੀਂ ਡਰਦਾ। ਲੋਕ ਭਾਵੇਂ ਬਹੁਤ ਵੱਡਾ ਸ਼ੋਰ ਮਚਾਉਣ ਪਰ ਸ਼ੇਰ ਨਹੀਂ ਭੱਜੇਗਾ।”

ਓਸ ਤਰ੍ਹਾਂ, ਸਰਬ ਸ਼ਕਤੀਮਾਨ ਯਹੋਵਾਹ ਸੀਯੋਨ ਪਰਬਤ ਉੱਤੇ ਉਤਰੇਗਾ। ਯਹੋਵਾਹ ਉਸ ਪਹਾੜੀ ਉੱਤੇ ਲੜੇਗਾ। ਸਰਬ ਸ਼ਕਤੀਮਾਨ ਯਹੋਵਾਹ ਯਰੂਸ਼ਲਮ ਦੀ ਰੱਖਿਆ ਕਰੇਗਾ ਜਿਵੇਂ ਪੰਛੀ ਆਪਣੇ ਆਲ੍ਹਣਿਆਂ ਉੱਤੇ ਉੱਡਦੇ ਹਨ। ਯਹੋਵਾਹ ਉਸ ਨੂੰ ਬਚਾ ਲਵੇਗਾ। ਯਹੋਵਾਹ ਉੱਥੋਂ ਗੁਜ਼ਰ ਜਾਵੇਗਾ ਅਤੇ ਯਰੂਸ਼ਲਮ ਨੂੰ ਬਚਾ ਲਵੇਗਾ।

ਇਸਰਾਏਲ ਦੇ ਬਚਿਓ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਸੀ। ਤੁਹਾਨੂੰ ਪਰਮੇਸ਼ੁਰ ਵੱਲ ਵਾਪਸ ਪਰਤ ਆਉਣਾ ਚਾਹੀਦਾ ਹੈ। ਫ਼ੇਰ ਲੋਕ ਉਨ੍ਹਾਂ ਸੋਨੇ ਚਾਂਦੀ ਦੀਆਂ ਮੂਰਤੀਆਂ ਦੀ ਉਪਾਸਨਾ ਕਰਨੀ ਛੱਡ ਦੇਣਗੇ ਜਿਹੜੀਆਂ ਤੁਸੀਂ ਬਣਾਈਆਂ ਸਨ। ਤੁਸੀਂ ਸੱਚਮੁੱਚ ਉਦੋਂ ਪਾਪ ਕੀਤਾ ਸੀ ਜਦੋਂ ਤੁਸੀਂ ਉਹ ਮੂਰਤੀਆਂ ਬਣਾਈਆਂ ਸਨ।

ਇਹ ਸੱਚ ਹੈ ਕਿ ਅੱਸ਼ੂਰ ਨੂੰ ਤਲਵਾਰ ਨਾਲ ਹਰਾ ਦਿੱਤਾ ਜਾਵੇਗਾ। ਪਰ ਉਹ ਤਲਵਾਰ ਕਿਸੇ ਇਨਸ਼ਾਨ ਦੀ ਤਲਵਾਰ ਨਹੀਂ ਹੋਵੇਗੀ। ਅੱਸ਼ੂਰ ਪਰਮੇਸ਼ੁਰ ਦੀ ਤਲਵਾਰ ਕੋਲੋਂ ਭੱਜੇਗਾ। ਪਰ ਨੌਜਵਾਨ ਬੰਦੇ ਫ਼ੜ ਲੇ ਜਾਣਗੇ ਅਤੇ ਗੁਲਾਮ ਬਣਾ ਲੇ ਜਾਣਗੇ। ਉਨ੍ਹਾਂ ਦਾ ਸੁਰੱਖਿਅਤ ਟਿਕਾਣਾ ਤਬਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਦੇ ਆਗੂ ਹਾਰ ਜਾਣਗੇ ਅਤੇ ਆਪਣੇ ਝੰਡੇ ਪਿੱਛੇ ਛੱਡ ਜਾਣਗੇ।

ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ। ਯਹੋਵਾਹ ਦੀ ਅੱਗ ਸੀਯੋਨ ਵਿੱਚ ਹੈ ਅਤੇ ਉਸ ਦੀ ਭਠ੍ਠੀ ਯਰੂਸ਼ਲਮ ਵਿੱਚ ਹੈ।

ਆਗੂਆਂ ਨੂੰ ਨੇਕ ਅਤੇ ਨਿਰਪੱਖ ਹੋਣਾ ਚਾਹੀਦਾ ਹੈ

32 ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਮੈਂ ਆਖਦਾ ਹਾਂ! ਇੱਕ ਰਾਜੇ ਨੂੰ ਇਸ ਤਰ੍ਹਾਂ ਹਕੂਮਤ ਕਰਨੀ ਚਾਹੀਦੀ ਹੈ ਜਿਸ ਨਾਲ ਨੇਕ ਮਿਲੇ। ਆਗੂਆਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੀ ਅਗਵਾਈ ਸਮੇਂ ਨਿਰਪੱਖ ਨਿਆਂੇ ਕਰਨ। ਜੇ ਇਉਂ ਹੋਵੇਗਾ ਤਾਂ ਰਾਜਾ ਮੀਂਹ ਹਨੇਰੀ ਤੋਂ ਬਚਣ ਵਾਲੀ ਥਾਂ ਵਾਂਗ ਹੋਵੇਗਾ ਇਹ ਗੱਲ ਖੁਸ਼ਕ ਧਰਤੀ ਉੱਤੇ ਪਾਣੀ ਦੀਆਂ ਨਹਿਰਾਂ ਵਾਂਗ ਹੋਵੇਗੀ। ਇਹ ਗੱਲ ਕਿਸੇ ਗਰਮੀ ਵਾਲੀ ਧਰਤੀ ਉੱਤੇ ਵੱਡੀ ਚੱਟਾਨ ਦੀ ਛਾਂ ਵਾਂਗ ਹੋਵੇਗੀ। ਲੋਕੀ ਰਾਜੇ ਕੋਲ ਸਹਾਇਤਾ ਲਈ ਆਉਣਗੇ ਅਤੇ ਲੋਕ ਉਸ ਦੀਆਂ ਆਖੀਆਂ ਗੱਲਾਂ ਨੂੰ ਸੱਚਮੁੱਚ ਧਿਆਨ ਨਾਲ ਸੁਣਨਗੇ। ਉਹ ਲੋਕ ਜਿਹੜੇ ਹੁਣ ਉਲਝਣ ਵਿੱਚ ਹਨ ਸਮਝਣ ਦੇ ਯੋਗ ਹੋ ਜਾਣਗੇ। ਉਹ ਲੋਕ ਜਿਹੜੇ ਸਾਫ਼-ਸਾਫ਼ ਗੱਲ ਨਹੀਂ ਕਰ ਸੱਕਦੇ, ਹੁਣ ਸਾਫ਼-ਸਾਫ਼ ਅਤੇ ਤੇਜ਼ੀ ਨਾਲ ਗੱਲ ਕਰਨ ਦੇ ਯੋਗ ਹੋ ਜਾਣਗੇ। ਦੁਸ਼ਟ ਆਦਮੀਆਂ ਨੂੰ ਹੋਰ ਵੱਧੇਰੇ ਮਹਾਨ ਆਦਮੀ ਨਹੀਂ ਆਖਿਆ ਜਾਵੇਗਾ। ਲਫਂਗਿਆਂ ਨੂੰ ਸੱਜਣ ਆਦਮੀ ਨਹੀਂ ਆਖਿਆ ਜਾਵੇਗਾ।

ਮੂਰਖ ਬੰਦਾ ਮੂਰੱਖਤਾਪੂਰਣ ਗੱਲਾਂ ਕਰਦਾ ਹੈ ਅਤੇ ਆਪਣੇ ਦਿਲ (ਮਨ) ਵਿੱਚ ਮੰਦੇ ਕੰਮਾਂ ਦੀ ਯੋਜਨਾ ਬਣਾਉਂਦਾ ਹੈ। ਮੂਰਖ ਬੰਦਾ ਮੰਦੇ ਕੰਮ ਕਰਨੇ ਲੋਚਦਾ ਹੈ। ਮੂਰਖ ਬੰਦਾ ਯਹੋਵਾਹ ਦੇ ਖਿਲਾਫ਼ ਮੰਦੇ ਬਚਨ ਬੋਲਦਾ ਹੈ। ਮੂਰਖ ਬੰਦਾ ਭੁੱਖਿਆਂ ਨੂੰ ਰੋਟੀ ਨਹੀਂ ਖਾਣ ਦਿੰਦਾ। ਮੂਰਖ ਬੰਦਾ ਪਿਆਸਿਆਂ ਨੂੰ ਪਾਣੀ ਨਹੀਂ ਪੀਣ ਦਿੰਦਾ। ਉਹ ਮੂਰਖ ਬੰਦਾ ਬਦੀ ਨੂੰ ਸੰਦ ਵਾਂਗ ਇਸਤੇਮਾਲ ਕਰਦਾ ਹੈ। ਉਹ ਲੋਕਾਂ ਤੋਂ ਹਰ ਚੀਜ਼ ਖੋਹਣ ਦੀਆਂ ਵਿਉਂਤਾਂ ਬਣਾਉਂਦਾ ਹੈ। ਉਹ ਮੂਰਖ ਬੰਦਾ ਗਰੀਬਾਂ ਬਾਰੇ ਝੂਠ ਬੋਲਦਾ ਹੈ। ਅਤੇ ਉਸ ਦੇ ਝੂਠ ਕਾਰਣ ਗਰੀਬਾਂ ਨੂੰ ਨਿਰਪੱਖ ਇਨਸਾਫ਼ ਨਹੀਂ ਮਿਲਦਾ।

ਪਰ ਇੱਕ ਨੇਕ ਆਗੂ ਚੰਗੀਆਂ ਗੱਲਾਂ ਦੀਆਂ ਵਿਉਂਤਾਂ ਬਣਾਉਂਦਾ ਹੈ। ਅਤੇ ਉਹ ਚੰਗੀਆਂ ਗੱਲਾਂ ਉਸ ਨੂੰ ਚੰਗਾ ਨੇਤਾ ਬਣਾਉਂਦੀਆਂ ਹਨ।

ਮੁਸ਼ਕਲ ਸਮਾਂ ਆ ਰਿਹਾ ਹੈ

ਔਰਤੋਂ, ਤੁਹਾਡੇ ਵਿੱਚੋਂ ਕੁਝ ਹੁਣ ਸ਼ਾਂਤ ਹੋ। ਤੁਸੀਂ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀਆਂ ਹੋ। ਪਰ ਤੁਹਾਨੂੰ ਖਲੋਕੇ ਮੇਰੇ ਸ਼ਬਦਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ। 10 ਤੁਸੀ, ਔਰਤੋਂ, ਹੁਣ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀਆਂ ਹੋ ਪਰ ਇੱਕ ਸਾਲ ਬਾਦ ਤੁਸੀਂ ਮੁਸ਼ਕਿਲ ਵਿੱਚ ਹੋਵੋਁਗੀਆਂ। ਕਿਉਂ ਕਿ ਅਗਲੇ ਸਾਲ ਤੁਸੀਂ ਅੰਗੂਰ ਇਕੱਠੇ ਨਹੀਂ ਕਰੋਗੀਆਂ-ਇਕੱਠੇ ਕਰਨ ਲਈ ਅੰਗੂਰ ਹੋਣਗੇ ਹੀ ਨਹੀਂ।

11 ਔਰਤੋਂ, ਤੁਸੀਂ ਹੁਣ ਸ਼ਾਂਤ ਹੋ, ਪਰ ਤੁਹਾਨੂੰ ਭੈਭੀਤ ਹੋ ਜਾਣਾ ਚਾਹੀਦਾ ਹੈ! ਔਰਤੋਂ, ਤੁਸੀਂ ਹੁਣ ਸੁਰੱਖਿਅਤ ਮਹਿਸੂਸ ਕਰਦੀਆਂ ਹੋ ਪਰ ਤੁਹਾਨੂੰ ਫ਼ਿਕਰ ਕਰਨਾ ਚਾਹੀਦਾ ਹੈ! ਆਪਣੇ ਸੁੰਦਰ ਕੱਪੜੇ ਲਾਹ ਕੇ ਉਦਾਸੀ ਦੇ ਵਸਤਰ ਪਾ ਲਵੋ। ਆਪਣੀ ਕਮਰ ਦੁਆਲੇ ਉਨ੍ਹਾਂ ਕੱਪੜਿਆਂ ਨੂੰ ਲਪੇਟ ਲਵੋ। 12 ਉਨ੍ਹਾਂ ਉਦਾਸੀ ਭਰੇ ਕੱਪੜਿਆਂ ਨੂੰ ਆਪਣੀਆਂ ਗ਼ਮ ਨਾਲ ਭਰੀਆਂ ਛਾਤੀਆਂ ਉੱਪਰ ਪਹਿਨ ਲਵੋ। ਰੋਵੋ, ਕਿਉਂ ਕਿ ਤੁਹਾਡੇ ਖੇਤ ਖਾਲੀ ਹਨ। ਤੁਹਾਡੇ ਅੰਗੂਰੀ ਬਾਗ਼ ਕਦੇ ਅੰਗੂਰ ਪੈਦਾ ਕਰਦੇ ਸਨ-ਪਰ ਹੁਣ ਉਹ ਸੱਖਣੇ ਹਨ। 13 ਮੇਰੇ ਲੋਕਾਂ ਦੀ ਧਰਤੀ ਲਈ ਰੋਵੋ। ਰੋਵੋ, ਕਿਉਂ ਕਿ ਹੁਣ ਓੱਥੇ ਸਿਰਫ਼ ਕੰਡਿਆਲੀਆਂ ਝਾੜੀਆਂ ਹੀ ਉੱਗਣਗੀਆਂ। ਉਸ ਸ਼ਹਿਰ ਲਈ ਅਤੇ ਉਨ੍ਹਾਂ ਸਾਰੇ ਘਰਾਂ ਲਈ ਰੋਵੋ ਜਿਹੜੇ ਕਦੇ ਖੁਸ਼ੀ ਨਾਲ ਭਰੇ ਹੁੰਦੇ ਸਨ।

14 ਲੋਕ ਰਾਜਧਾਨੀ ਨੂੰ ਛੱਡ ਜਾਣਗੇ। ਮਹਿਲ ਅਤੇ ਮੁਨਾਰੇ ਖਾਲੀ ਛੱਡ ਦਿੱਤੇ ਜਾਣਗੇ। ਲੋਕ ਉਨ੍ਹਾਂ ਘਰਾਂ ਵਿੱਚ ਨਹੀਂ ਰਹਿਣਗੇ-ਉਹ ਗੁਫ਼ਾਵਾਂ ਵਿੱਚ ਰਹਿਣਗੇ। ਆਵਾਰਾ ਗਧੇ ਅਤੇ ਭੇਡਾਂ ਸ਼ਹਿਰ ਵਿੱਚ ਰਹਿਣਗੇ-ਜਾਨਵਰ ਓੱਥੇ ਘਾਹ ਖਾਣ ਲਈ ਜਾਣਗੇ।

15-16 ਇਹ ਗੱਲਾਂ ਪਰਮੇਸ਼ੁਰ ਦੇ ਸਾਡੇ ਉੱਪਰ ਆਪਣਾ ਆਤਮਾ ਭੇਜਣ ਦੇ ਸਮੇਂ ਤੀਕ ਜਾਰੀ ਰਹਿਣਗੀਆਂ। ਹੁਣ ਧਰਤੀ ਉੱਤੇ ਕੋਈ ਨੇਕੀ ਨਹੀਂ-ਇਹ ਮਾਰੂਬਲ ਵਾਂਗ ਹੈ। ਪਰ ਭਵਿੱਖ ਵਿੱਚ ਮਾਰੂਬਲ ਉਪਜਾਊ ਖੇਤਾਂ ਵਾਂਗ ਹੋਵੇਗਾ-ਬੇਲਾਗ ਨਿਆਂੇ ਓੱਥੇ ਰਹਿਣਗੇ ਅਤੇ ਉਪਜਾਊ ਖੇਤ ਹਰੇ ਭਰੇ ਜੰਗਲ ਵਾਂਗ ਹੋਣਗੇ ਉੱਥੇ ਨੇਕੀ ਨਿਵਾਸ ਕਰੇਗੀ। 17 ਚਂਗਿਆਈ ਸਦਾ ਲਈ ਸ਼ਾਂਤੀ ਅਤੇ ਸੁਰੱਖਿਆ ਲਿਆਵ੍ਵੇਗੀ। 18 ਮੇਰੇ ਬੰਦੇ ਅਮਨ ਦੇ ਖੂਬਸੂਰਤ ਮੈਦਾਨ ਵਿੱਚ ਰਹਿਣਗੇ। ਮੇਰੇ ਬੰਦੇ ਸੁਰੱਖਿਆ ਦੇ ਤੰਬੂਆਂ ਵਿੱਚ ਰਹਿਣਗੇ। ਉਹ ਸ਼ਾਂਤ ਅਤੇ ਅਮਨ ਭਰਪੂਰ ਥਾਵਾਂ ਉੱਤੇ ਰਹਿਣਗੇ।

19 ਪਰ ਇਸਤੋਂ ਪਹਿਲਾਂ ਕਿ ਇਹ ਗੱਲਾਂ ਵਾਪਰਨ ਜੰਗਲ ਅਵੱਸ਼ ਢਠ੍ਠੇਗਾ। ਸ਼ਹਿਰ ਅਵੱਸ਼ ਹਾਰੇਗਾ। 20 ਤੁਹਾਡੇ ਵਿੱਚੋਂ ਕੁਝ ਲੋਕ ਪਾਣੀ ਦੀ ਹਰ ਨਹਿਰ ਨੇੜੇ ਬੀਜ ਬੀਜਦੇ ਹੋ। ਤੁਸੀਂ ਆਪਣੇ ਪਸ਼ੂਆਂ ਅਤੇ ਗਧਿਆਂ ਨੂੰ ਆਜ਼ਾਦੀ ਨਾਲ ਘੁੰਮਣ ਅਤੇ ਚਰਨ ਦਿੰਦੇ ਹੋ। ਤੁਸੀਂ ਲੋਕ ਪ੍ਰਸੰਨ ਹੋਵੋਗੇ।

ਬਦੀ ਸਿਰਫ਼ ਹੋਰ ਬਦੀ ਪੈਦਾ ਕਰਦੀ ਹੈ

33 ਦੇਖੋ, ਤੁਸੀਂ ਲੋਕ ਲੜਾਈਆਂ ਕਰਦੇ ਹੋ ਅਤੇ ਲੋਕਾਂ ਦੀਆਂ ਚੀਜ਼ਾਂ ਚੁਰਾਉਂਦੇ ਹੋ, ਅਤੇ ਉਨ੍ਹਾਂ ਲੋਕਾਂ ਨੇ ਕਦੇ ਵੀ ਤੁਹਾਡਾ ਕੁਝ ਨਹੀਂ ਚੁਰਾਇਆ। ਤੁਸੀਂ ਲੋਕਾਂ ਦੇ ਖਿਲਾਫ਼ ਹੋ ਜਾਂਦੇ ਹੋ, ਅਤੇ ਉਹ ਲੋਕ ਵੀ ਤੁਹਾਡੇ ਖਿਲਾਫ਼ ਨਹੀਂ ਹੋਏ। ਇਸ ਲਈ ਜਦੋਂ ਤੁਸੀਂ ਚੋਰੀ ਕਰਨੋ ਹਟ ਜਾਵੋਂਗੇ, ਹੋਰ ਲੋਕ ਤੁਹਾਡੀਆਂ ਚੀਜ਼ਾਂ ਦੀ ਚੋਰੀ ਕਰਨ ਲੱਗ ਪੈਣਗੇ। ਜਦੋਂ ਤੁਸੀਂ ਲੋਕਾਂ ਦੇ ਵਿਰੁੱਧ ਹੋਣੋ ਹਟ੍ਟ ਜਾਵੋਗੇ, ਤਾਂ ਹੋਰ ਲੋਕ ਤੁਹਾਡੇ ਵਿਰੁੱਧ ਹੋਣਾ ਸ਼ੁਰੂ ਕਰ ਦੇਣਗੇ।

“ਹੇ ਯਹੋਵਾਹ, ਕਿਰਪਾ ਕਰਕੇ ਸਾਡੇ ਉੱਪਰ ਮਿਹਰਬਾਨ ਹੋ।
    ਅਸੀਂ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕੀਤਾ ਹੈ।
ਯਹੋਵਾਹ ਜੀ, ਸਾਨੂੰ ਹਰ ਸਵੇਰੇ ਤਾਕਤ ਦਿਓ।
    ਸਾਨੂੰ ਬਚਾਓ ਜਦੋਂ ਵੀ ਅਸੀਂ ਮੁਸੀਬਤ ਵਿੱਚ ਹੋਈੇ।
ਤੁਹਾਡੀ ਸ਼ਕਤੀਸ਼ਾਲੀ ਆਵਾਜ਼ ਲੋਕਾਂ ਨੂੰ ਭੈਭੀਤ ਕਰਦੀ ਹੈ, ਅਤੇ ਉਹ ਤੁਹਾਡੇ ਕੋਲੋਂ ਦੂਰ ਭੱਜਦੇ ਨੇ।
    ਤੁਹਾਡੀ ਮਹਾਨਤਾ ਕੌਮਾਂ ਨੂੰ ਦੂਰ ਭਜਾਉਂਦੀ ਹੈ।”

ਤੁਸੀਂ ਲੋਕਾਂ ਨੇ ਲੜਾਈ ਵਿੱਚ ਚੀਜ਼ਾਂ ਚੁਰਾਈਆਂ। ਉਹ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਈਆਂ ਜਾਣਗੀਆਂ। ਬਹੁਤ ਸਾਰੇ ਲੋਕ ਆਉਣਗੇ ਅਤੇ ਤੁਹਾਡੀ ਦੌਲਤ ਲੁੱਟ ਕੇ ਲੈ ਜਾਣਗੇ। ਇਹ ਓਹੋ ਜਿਹਾ ਸਮਾਂ ਹੋਵੇਗਾ ਜਦੋਂ ਟਿੱਡੀਦਲ ਆਉਂਦਾ ਹੈ ਅਤੇ ਤੁਹਾਡੀਆਂ ਸਾਰੀਆਂ ਫ਼ਸਲਾਂ ਨੂੰ ਖਾ ਜਾਂਦਾ ਹੈ।

ਯਹੋਵਾਹ ਬਹੁਤ ਮਹਾਨ ਹੈ। ਉਹ ਬਹੁਤ ਉੱਚੀ ਥਾਂ ਉੱਤੇ ਰਹਿੰਦਾ ਹੈ। ਯਹੋਵਾਹ ਸੀਯੋਨ ਨੂੰ ਨਿਰਪੱਖਤਾ ਅਤੇ ਨੇਕੀ ਨਾਲ ਭਰਦਾ ਹੈ।

ਉਹ ਲੋਕਾਂ ਨੂੰ ਪਰਮੇਸ਼ੁਰ ਦੀ ਸਿਆਣਪ ਅਤੇ ਗਿਆਨ ਨਾਲ ਅਮੀਰ ਬਣਾਉਦਾ ਹੈ। ਤੂੰ ਮੁਕਤੀ ਨਾਲ ਅਮੀਰ ਹੈਂ। ਤੂੰ ਯਹੋਵਾਹ ਦਾ ਆਦਰ ਕਰਦਾ ਹੈਂ ਅਤੇ ਇਹੀ ਗੱਲ ਤੈਨੂੰ ਅਮੀਰ ਬਣਾਉਂਦੀ ਹੈ, ਇਸ ਲਈ ਤੂੰ ਜਾਣ ਸੱਕਦਾ ਹੈਂ ਕਿ ਤੂੰ ਨਿਰਂਤਰ ਰਹੇਁਗਾ।

ਪਰ ਧਿਆਨ ਨਾਲ ਸੁਣ! ਸੰਦੇਸ਼ਵਾਹਕ ਬਾਹਰ ਖੜ੍ਹੇ ਚੀਖ ਰਹੇ ਹਨ। ਉਹ ਸੰਦੇਸ਼ਵਾਹਕ ਜਿਹੜੇ ਅਮਨ ਲੈ ਕੇ ਆਉਂਦੇ ਨੇ, ਜ਼ੋਰ-ਜ਼ੋਰ ਦੀ ਰੋ ਰਹੇ ਨੇ। ਸੜਕਾਂ ਤਬਾਹ ਹੋ ਗਈਆਂ ਹਨ। ਗਲੀਆਂ ਵਿੱਚ ਕੋਈ ਵੀ ਨਹੀਂ ਤੁਰ ਫ਼ਿਰ ਰਿਹਾ। ਲੋਕਾਂ ਨੇ ਆਪਣੇ ਕੀਤੇ ਇਕਰਾਰਨਾਮੇ ਤੋੜ ਦਿੱਤੇ ਹਨ। ਲੋਕ ਗਵਾਹਾਂ ਦੀ ਸ਼ਹਾਦਤ ਵਿੱਚ ਭਰੋਸਾ ਨਹੀਂ ਕਰਦੇ। ਕੋਈ ਬੰਦਾ ਵੀ ਦੂਸਰਿਆਂ ਦਾ ਆਦਰ ਨਹੀਂ ਕਰਦਾ। ਧਰਤੀ ਬੀਮਾਰ ਹੈ ਅਤੇ ਮਰ ਰਹੀ ਹੈ। ਲਬਾਨੋਨ ਮਰ ਰਿਹਾ ਹੈ ਅਤੇ ਸ਼ਾਰੋਨ ਵਾਦੀ ਖੁਸ਼ਕ ਅਤੇ ਸੱਖਣੀ ਹੈ। ਬਾਸ਼ਾਮ ਅਤੇ ਕਰਮਲ ਕਿਸੇ ਵੇਲੇ ਖੂਬਸੂਰਤ ਪੌਦੇ ਉਗਾਉਂਦੇ ਸਨ ਪਰ ਹੁਣ ਉਹ ਪੌਦੇ ਉਗਣੋਁ ਹਟ ਗਏ ਹਨ।

10 ਯਹੋਵਾਹ ਆਖਦਾ ਹੈ, “ਹੁਣ ਮੈਂ ਖਲੋਵਾਂਗਾ ਅਤੇ ਆਪਣੀ ਮਹਾਨਤਾ ਦਰਸਾਵਾਂਗਾ। ਹੁਣ, ਮੈਂ ਲੋਕਾਂ ਲਈ ਮਹੱਤਵਪੂਰਣ ਬਣ ਜਾਵਾਂਗਾ। 11 ਤੁਸੀਂ ਲੋਕਾਂ ਨੇ ਫ਼ਿਜ਼ੂਲ ਗੱਲਾਂ ਕੀਤੀਆਂ ਹਨ। ਉਹ ਗੱਲਾਂ ਘਾਹ ਫ਼ੂਸ ਵਰਗੀਆਂ ਹਨ। ਉਹ ਕਿਸੇ ਵੀ ਕੰਮ ਦੀਆਂ ਨਹੀਂ ਹਨ! ਤੁਹਾਡੇ ਆਪਣੇ ਆਤਮੇ ਅੱਗ ਵਾਂਗ ਹੋਣਗੇ ਜੋ ਤੁਹਾਨੂੰ ਸਾੜ ਦੇਣਗੇ। 12 ਲੋਕ ਉਦੋਂ ਤੱਕ ਸੜਨਗੇ ਜਦੋਂ ਤੱਕ ਕਿ ਉਨ੍ਹਾਂ ਦੀਆਂ ਹੱਡੀਆਂ ਚੂਨਾ ਨਹੀਂ ਬਣ ਜਾਂਦੀਆਂ। ਲੋਕ ਕੰਡਿਆਲੀਆਂ ਝਾੜੀਆਂ ਵਾਂਗ ਛੇਤੀ ਹੀ ਸੜ ਜਾਣਗੇ।

13 “ਤੁਸੀਂ, ਦੂਰ ਦੁਰਾਡੇ ਦੇ ਲੋਕੋ, ਉਨ੍ਹਾਂ ਗੱਲਾਂ ਬਾਰੇ ਸੁਣੋ ਜਿਹੜੀਆਂ ਮੈਂ ਕੀਤੀਆਂ ਹਨ। ਤੁਸੀਂ ਲੋਕ, ਜਿਹੜੇ ਮੇਰੇ ਨੇੜੇ ਹੋ, ਮੇਰੀ ਤਾਕਤ ਨੂੰ ਜਾਣੋ।”

14 ਸੀਯੋਨ ਦੇ ਪਾਪੀ ਭੈਭੀਤ ਹਨ। ਜਿਹੜੇ ਲੋਕ ਮੰਦੀਆਂ ਗੱਲਾਂ ਕਰਦੇ ਹਨ ਡਰ ਨਾਲ ਕੰਬ ਰਹੇ ਹਨ। ਉਹ ਆਖਦੇ ਹਨ, “ਕੀ ਸਾਡੇ ਵਿੱਚੋਂ ਕੋਈ ਇਸ ਤਬਾਹ ਕਰਨ ਵਾਲੀ ਅਗਨੀ ਵਿੱਚੋਂ ਜਿਉਂਦਾ ਬਚ ਸੱਕਦਾ ਹੈ? ਇਸ ਅੱਗ ਦੇ ਨੇੜੇ ਕੌਣ ਰਹਿ ਸੱਕਦਾ ਹੈ, ਜਿਹੜੀ ਸਦਾ ਬਲਦੀ ਰਹਿੰਦੀ ਹੈ?”

15 ਨੇਕ ਅਤੇ ਇਮਾਨਦਾਰ ਬੰਦੇ ਜਿਹੜੇ ਪੈਸੇ ਲਈ ਹੋਰਾਂ ਨੂੰ ਨੁਕਸਾਨ ਪਹੁੰਚਾਣ ਤੋਂ ਇਨਕਾਰ ਕਰਦੇ ਹਨ ਉਹੀ ਇਸ ਅਗਨੀ ਵਿੱਚੋਂ ਸਲਾਮਤ ਬਚਣਗੇ। ਉਹ ਲੋਕ ਰਿਸ਼ਵਤ ਲੈਣ ਤੋਂ ਇਨਕਾਰ ਕਰਦੇ ਹਨ। ਉਹ ਲੋਕ ਹੋਰਾਂ ਲੋਕਾਂ ਨੂੰ ਕਤਲ ਕਰਨ ਦੀਆਂ ਵਿਉਂਤਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਲੋਕ ਮੰਦੇ ਕੰਮਾਂ ਦੀਆਂ ਯੋਜਨਾਵਾਂ ਵੱਲ ਝਾਕਣ ਤੋਂ ਵੀ ਇਨਕਾਰ ਕਰਦੇ ਹਨ। 16 ਉਹ ਲੋਕ ਉੱਚੀਆਂ ਥਾਵਾਂ ਉੱਤੇ ਸੁਰੱਖਿਅਤ ਰਹਿਣਗੇ। ਉਨ੍ਹਾਂ ਦੀ ਉੱਚੀ ਕਿਲਿਆਂ ਵਿੱਚ ਰੱਖਿਆ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਕੋਲ ਹਮੇਸ਼ਾ ਅੰਨ ਪਾਣੀ ਹੋਵੇਗਾ।

17 ਤੁਹਾਡੀਆਂ ਅੱਖਾਂ ਰਾਜੇ (ਪਰਮੇਸ਼ੁਰ) ਨੂੰ ਆਪਣੇ ਪੂਰੇ ਜਲਾਲ ਵਿੱਚ ਦੇਖਣਗੀਆਂ। ਤੁਸੀਂ ਉਸ ਮਹਾਨ ਧਰਤੀ ਨੂੰ ਦੇਖੋਗੇ। 18-19 ਤੁਸੀਂ ਆਪਣੀਆਂ ਅਤੀਤ ਦੀਆਂ ਮੁਸੀਬਤਾਂ ਬਾਰੇ ਸੋਚੋਗੇ। ਤੁਸੀਂ ਸੋਚੋਗੇ, “ਦੂਸਰੇ ਦੇਸ਼ਾਂ ਦੇ ਉਹ ਲੋਕ ਕਿੱਥੋ ਹਨ? ਉਹ ਲੋਕ ਅਜਿਹੀਆਂ ਭਾਸ਼ਾਵਾਂ ਬੋਲਦੇ ਸਨ ਜਿਨ੍ਹਾਂ ਨੂੰ ਅਸੀਂ ਸਮਝ ਨਹੀਂ ਸੱਕਦੇ ਸਾਂ। ਹੋਰਨਾਂ ਧਰਤੀਆਂ ਦੇ ਉਹ ਅਧਿਕਾਰੀ ਅਤੇ ਕਰ ਉਗਰਾਹੁਣ ਵਾਲੇ ਕਿੱਥੋ ਹਨ? ਕਿੱਥੋ ਨੇ ਉਹ ਜਾਸੂਸ ਜਿਹੜੇ ਸਾਡੇ ਸੁਰੱਖਿਆ ਮ੍ਮੁਨਾਰਿਆਂ ਦੀ ਗਿਣਤੀ ਕਰਦੇ ਸਨ? ਉਹ ਸਾਰੇ ਹੀ ਚੱਲੇ ਗਏ ਹਨ ਅਤੇ ਤੁਸੀਂ ਉਨ੍ਹਾਂ ਨੂੰ ਹੋਰ ਵੱਧੇਰੇ ਨਹੀਂ ਵੇਖੋਁਗੇ।”

ਪਰਮੇਸ਼ੁਰ ਯਰੂਸ਼ਲਮ ਦੀ ਰਾਖੀ ਕਰੇਗਾ

20 ਸਾਡੇ ਧਾਰਮਿਕ ਉਤਸਵਾਂ ਦੇ ਸ਼ਹਿਰ ਸੀਯੋਨ ਵੱਲ ਦੇਖੋ। ਯਰੂਸ਼ਲਮ ਵੱਲ ਦੇਖੋ-ਆਰਾਮ ਕਰਨ ਦੀ ਉਸ ਖੂਬਸੂਰਤ ਥਾਂ ਵੱਲ। ਯਰੂਸ਼ਲਮ ਇੱਕ ਅਜਿਹੇ ਤੰਬੂ ਵਰਗਾ ਹੈ ਜਿਹੜਾ ਕਦੇ ਨਹੀਂ ਹਿਲੇਗਾ। ਜਿਹੜੀਆਂ ਕਿੱਲੀਆਂ ਨੇ ਉਸ ਨੂੰ ਰੋਕਿਆ ਹੋਇਆ ਹੈ ਉਹ ਕਦੇ ਨਹੀਂ ਪੁਟ੍ਟੀਆਂ ਜਾਣਗੀਆਂ। ਉਸ ਦੇ ਰੱਸੇ ਕਦੇ ਨਹੀਂ ਟੁੱਟਣਗੇ। 21-23 ਕਿਉਂਕਿ ਸ਼ਕਤੀਸ਼ਾਲੀ ਯਹੋਵਾਹ ਓੱਥੇ ਹੈ। ਉਹ ਧਰਤੀ ਚਸ਼ਮਿਆਂ ਅਤੇ ਚੌੜੀਆਂ ਨਦੀਆਂ ਦੀ ਧਰਤੀ ਹੈ। ਪਰ ਉਨ੍ਹਾਂ ਨਦੀਆਂ ਵਿੱਚ ਦੁਸ਼ਮਣ ਦੀਆਂ ਕਿਸ਼ਤੀਆਂ ਜਾਂ ਤਾਕਤਵਰ ਜਹਾਜ਼ ਨਹੀਂ ਹੋਣਗੇ। ਤੁਸੀਂ ਲੋਕ ਜਿਹੜੇ ਉਨ੍ਹਾਂ ਕਿਸ਼ਤੀਆਂ ਉੱਤੇ ਕੰਮ ਕਰਦੇ ਹੋ ਰੱਸਿਆਂ ਨਾਲ ਆਪਣਾ ਕੰਮ ਛੱਡ ਸੱਕਦੇ ਹੋ। ਤੁਸੀਂ ਇੰਨਾ ਮਜ਼ਬੂਤ ਮਸਤੂਲ ਨਹੀਂ ਬਣਾ ਸੱਕਦੇ ਅਤੇ ਤੁਸੀਂ ਆਪਣੀ ਯਾਤਰਾ ਆਰੰਭ ਨਹੀਂ ਕਰ ਸੱਕੋਗੇ। ਕਿਉਂ ਕਿ ਯਹੋਵਾਹ ਸਾਡਾ ਨਿਆਂਪਾਲਕ ਹੈ ਅਤੇ ਉਹ ਸਾਡੇ ਨੇਮ ਬਣਾਉਂਦਾ ਹੈ। ਯਹੋਵਾਹ ਸਾਡਾ ਰਾਜਾ ਹੈ। ਉਹ ਸਾਨੂੰ ਬਚਾਉਂਦਾ ਹੈ। ਇਸ ਲਈ ਯਹੋਵਾਹ ਸਾਨੂੰ ਕਾਫ਼ੀ ਦੌਲਤ ਦੇਵੇਗਾ। ਵਿਕਲਾਂਗ ਬੰਦੇ ਵੀ ਲੜਾਈ ਵਿੱਚ ਵੱਡੀ ਦੌਲਤ ਜਿੱਤਣਗੇ। 24 ਇੱਥੇ ਰਹਿਣ ਵਾਲਾ ਕੋਈ ਬੰਦਾ ਵੀ ਇਹ ਨਹੀਂ ਆਖੇਗਾ, “ਮੈਂ ਬਿਮਾਰ ਹਾਂ।” ਇੱਥੇ ਰਹਿਣ ਵਾਲੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਪਾਪ ਬਖਸ਼ੇ ਗਏ ਹਨ।

ਪਰਮੇਸ਼ੁਰ ਆਪਣੇ ਦੁਸਮਣਾਂ ਨੂੰ ਸਜ਼ਾ ਦੇਵੇਗਾ

34 ਸਾਰੀਆਂ ਕੌਮਾਂ ਦੇ ਲੋਕੋ, ਨੇੜੇ ਆਓ ਤੇ ਸੁਣੋ! ਤੁਹਾਨੂੰ ਸਮੂਹ ਲੋਕਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ। ਧਰਤੀ ਅਤੇ ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕਾਂ ਨੂੰ ਇਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ। ਯਹੋਵਾਹ ਸਮੂਹ ਕੌਮਾਂ ਅਤੇ ਉਨ੍ਹਾਂ ਦੀਆਂ ਫ਼ੌਜਾਂ ਨਾਲ ਨਾਰਾਜ਼ ਹੈ। ਯੋਹਵਾਹ ਉਨ੍ਹਾਂ ਸਭਨਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਸਾਰਿਆਂ ਨੂੰ ਮਾਰ ਮੁਕਾਵੇਗਾ। ਉਨ੍ਹਾਂ ਦੀਆਂ ਲਾਸ਼ਾਂ ਬਾਹਰ ਸੁੱਟ ਦਿੱਤੀਆਂ ਜਾਣਗੀਆਂ। ਲਾਸ਼ਾਂ ਵਿੱਚੋਂ ਦੁਰਗੰਧ ਉੱਠੇਗੀ ਅਤੇ ਪਹਾੜਾਂ ਤੋਂ ਖੂਨ ਵਗੇਗਾ। ਅਕਾਸ਼ ਕਿਸੇ ਪੱਤ੍ਰੀ ਵਾਂਗ ਲਪੇਟ ਦਿੱਤੇ ਜਾਣਗੇ। ਅਤੇ ਸਿਤਾਰੇ ਮਰ ਜਾਣਗੇ ਅਤੇ ਕਿਸੇ ਵੇਲ ਜਾਂ ਅੰਜੀਰ ਦੇ ਰੁੱਖ ਦੇ ਸੁੱਕੇ ਪਤਿਆਂ ਵਾਂਗ ਡਿੱਗ ਪੈਣਗੇ। ਅਕਾਸ਼ ਦੇ ਸਭ ਤਾਰੇ ਪਿਘਲ ਜਾਣਗੇ। ਯਹੋਵਾਹ ਆਖਦਾ ਹੈ, “ਅਜਿਹਾ ਓਦੋਁ ਵਾਪਰੇਗਾ ਜਦੋਂ ਅਕਾਸ਼ ਵਿੱਚ ਮੇਰੀ ਤਲਵਾਰ ਖੂਨ ਨਾਲ ਲਬਪਬ ਹੋ ਜਾਵੇਗੀ।”

ਦੇਖੋ! ਯਹੋਵਾਹ ਦੀ ਤਲਵਾਰ ਅਦੋਮ ਦੇ ਆਰ-ਪਾਰ ਹੋ ਜਾਵੇਗੀ। ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਉਨ੍ਹਾਂ ਨੂੰ ਮਰਨਾ ਪੈਣਾ ਹੈ। ਕਿਉਂ ਕਿ ਯਹੋਵਾਹ ਕੋਲ ਭੇਡਾਂ ਅਤੇ ਬੱਕਰੀਆਂ ਦੀਆਂ ਕਾਫ਼ੀ ਬਲੀਆਂ ਸਨ ਅਤੇ ਉਸ ਨੇ ਨਿਆਂ ਕੀਤਾ ਸੀ ਕਿ ਬਾਸਰਾਹ ਅਤੇ ਅਦੋਮ ਵਿੱਚ ਬਲੀਆਂ ਦਾ ਇੱਕ ਸਮਾਂ ਹੋਵੇਗਾ। ਇਸ ਲਈ ਭੇਡੂ, ਪਸ਼ੂ ਅਤੇ ਤਾਕਤਵਰ ਬਲਦ ਮਾਰੇ ਜਾਣਗੇ। ਧਰਤੀ ਉੱਤੇ ਉਨ੍ਹਾਂ ਦਾ ਖੂਨ ਫ਼ੈਲ ਜਾਵੇਗਾ। ਮਿੱਟੀ ਉਨ੍ਹਾਂ ਦੀ ਚਰਬੀ ਨਾਲ ਭਰ ਜਾਵੇਗੀ।

ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਯਹੋਵਾਹ ਨੇ ਸਜ਼ਾ ਦਾ ਸਮਾਂ ਚੁਣ ਲਿਆ ਹੈ। ਯਹੋਵਾਹ ਨੇ ਉਸ ਸਾਲ ਦੀ ਚੋਣ ਕਰ ਲਈ ਹੈ ਜਦੋਂ ਲੋਕਾਂ ਨੂੰ ਸੀਯੋਨ ਨਾਲ ਕੀਤੀਆਂ ਵੱਧੀਕੀਆਂ ਦਾ ਮੁੱਲ ਤਾਰਨਾ ਪਵੇਗਾ। ਅਦੋਮ ਦੀਆਂ ਨਦੀਆਂ ਲੁੱਕ ਵਰਗੀਆਂ ਗਰਮ ਹੋਣਗੀਆਂ। ਅਦੋਮ ਦੀ ਧਰਤੀ ਬਲਦੀ ਗੰਧਕ ਵਾਂਗ ਹੋਵੇਗੀ। 10 ਅੱਗਾਂ ਦਿਨ ਰਾਤ ਬਲਣਗੀਆਂ-ਕੋਈ ਵੀ ਬੰਦਾ ਅੱਗ ਨੂੰ ਰੋਕ ਨਹੀਂ ਸੱਕੇਗਾ। ਅਦੋਮ ਤੋਂ ਹਮੇਸ਼ਾ ਲਈ ਪੂੰਆਂ ਉੱਠੇਗਾ। ਧਰਤੀ ਨੂੰ ਹਮੇਸ਼ਾ-ਹਮੇਸ਼ਾ ਲਈ ਤਬਾਹ ਕਰ ਦਿੱਤਾ ਜਾਵੇਗਾ। ਕੋਈ ਵੀ ਬੰਦਾ ਕਦੇ ਉਸ ਧਰਤੀ ਵਿੱਚੋਂ ਹੋ ਕੇ ਨਹੀਂ ਲੰਘੇਗਾ। 11 ਪਂਛੀ ਅਤੇ ਛੋਟੇ ਜਾਨਵਰ ਉਸ ਧਰਤੀ ਦੇ ਮਾਲਕ ਹੋਣਗੇ। ਉੱਲੂ ਅਤੇ ਨਿਸ਼ਾਚਰ ਓੱਥੇ ਰਹਿਣਗੇ। ਉਸ ਧਰਤੀ ਨੂੰ “ਸੱਖਣਾ ਮਾਰੂਬਲ” ਆਖਿਆ ਜਾਵੇਗਾ। 12 ਕੁੱਲੀਨ ਲੋਕ ਅਤੇ ਆਗੂ ਸਾਰੇ ਹੀ ਚੱਲੇ ਜਾਣਗੇ। ਅਤੇ ਉਨ੍ਹਾਂ ਕੋਲ ਰਾਜ ਕਰਨ ਵਾਸਤੇ ਕੁਝ ਵੀ ਨਹੀਂ ਬਚੇਗਾ।

13 ਉੱਬੋਁ ਦੇ ਸਾਰੇ ਖੂਬਸੂਰਤ ਘਰਾਂ ਵਿੱਚ ਕੰਡੇ ਅਤੇ ਜੰਗਲੀ ਬੂਟੀਆਂ ਉੱਗਣਗੀਆਂ। ਉਨ੍ਹਾਂ ਘਰਾਂ ਵਿੱਚ ਅਵਾਰਾ ਕੁੱਤੇ ਅਤੇ ਉੱਲੂ ਰਹਿਣਗੇ। ਜੰਗਲੀ ਜਾਨਵਰ ਓੱਥੇ ਆਪਣੇ ਘਰ ਬਣਾ ਲੈਣਗੇ। ਵੱਡੇ ਪੰਛੀ ਉੱਥੇ ਉਗ੍ਗਦੀ ਘਾਹ ਵਿੱਚ ਰਹਿਣਗੇ। 14 ਅਵਾਰਾ ਬਿੱਲੀਆਂ ਓੱਥੇ ਲੂੰਬੜੀਆਂ ਨਾਲ ਰਹਿਣਗੀਆਂ। ਅਤੇ ਜੰਗਲੀ ਬੱਕਰੀਆਂ ਆਪਣੇ ਮਿੱਤਰਾਂ ਨੂੰ ਉੱਥੇ ਸੱਦ ਲੈਣਗੀਆਂ। ਉੱਥੇ ਰਾਤ ਦੇ ਜਾਨਵਰ ਅਰਾਮ ਕਰਨ ਲਈ ਥਾਂ ਲੱਭਣਗੇ। 15 ਸੱਪ ਓੱਥੇ ਆਪਣੀਆਂ ਖੁੱਡਾਂ ਬਣਾ ਲੈਣਗੇ। ਓੱਥੇ ਸਪਣੀਆਂ ਅੰਡੇ ਦੇਣਗੀਆਂ। ਅੰਡੇ ਪੱਕ ਜਾਣਗੇ ਅਤੇ ਉਨ੍ਹਾਂ ਵਿੱਚੋਂ ਸਪੋਲੀੇ ਨਿਕਲ ਕੇ ਹਨੇਰੀਆਂ ਥਾਵਾਂ ਉੱਤੇ ਘੁੰਮਣਗੇ। ਮੁਰਦਿਆਂ ਨੂੰ ਖਾਣ ਵਾਲੇ ਪੰਛੀ ਓੱਥੇ ਇਸ ਤਰ੍ਹਾਂ ਇਕੱਠੇ ਹੋ ਜਾਣਗੇ ਜਿਵੇਂ ਔਰਤਾਂ ਆਪਣੀਆਂ ਸਹੇਲੀਆਂ ਦੇ ਘਰੀਁ ਜਾਂਦੀਆਂ ਹਨ।

16 ਯਹੋਵਾਹ ਦੀ ਪੱਤ੍ਰੀ ਵੱਲ ਦੇਖੋ। ਪੜ੍ਹੋ ਉੱਥੇ ਕੀ ਲਿਖਿਆ ਹੋਇਆ ਹੈ। ਕੁਝ ਵੀ ਮਿਟਿਆ ਹੋਇਆ ਨਹੀਂ ਹੈ। ਉਸ ਪੱਤ੍ਰੀ ਵਿੱਚ ਇਹ ਲਿਖਿਆ ਹੈ ਕਿ ਉਹ ਜਾਨਵਰ ਸਾਰੇ ਇਕੱਠੇ ਹੋ ਜਾਣਗੇ। ਪਰਮੇਸ਼ੁਰ ਨੇ ਆਖਿਆ ਸੀ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ। ਇਸ ਲਈ ਪਰਮੇਸ਼ੁਰ ਦਾ ਆਤਮਾ ਉਨ੍ਹਾਂ ਨੂੰ ਇਕੱਠਿਆਂ ਕਰੇਗਾ। 17 ਪਰਮੇਸ਼ੁਰ ਨੇ ਨਿਆਂ ਕੀਤਾ ਕਿ ਉਸ ਨੂੰ ਉਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਲਈ ਇੱਕ ਥਾਂ ਚੁਣੀ। ਪਰਮੇਸ਼ੁਰ ਨੇ ਇੱਕ ਲਕੀਰ ਖਿੱਚੀ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਦਿਖਾਈ। ਇਸ ਲਈ ਜਾਨਵਰ ਹਮੇਸ਼ਾ ਲਈ ਉਸ ਧਰਤੀ ਦੇ ਮਾਲਕ ਹੋਣਗੇ। ਉਹ ਉੱਥੇ ਵਰ੍ਹਿਆਂ ਬੱਧੀ ਰਹਿਣਗੇ।

ਪਰਮੇਸ਼ੁਰ ਆਪਣੇ ਲੋਕਾਂ ਨੂੰ ਹੌਸਲਾ ਦੇਵੇਗਾ

35 ਖੁਸ਼ਕ ਮਾਰੂਬਲ ਬਹੁਤ ਪ੍ਰਸੰਨ ਹੋ ਜਾਵੇਗਾ। ਮਾਰੂਬਲ ਖੁਸ਼ ਹੋਵੇਗਾ ਅਤੇ ਫ਼ੁੱਲ ਵਾਂਗ ਵੱਧੇ-ਫ਼ੁੱਲੇਗਾ। ਮਾਰੂਬਲ ਖਿੜੇ ਹੋਏ ਫ਼ੁੱਲਾਂ ਨਾਲ ਭਰਪੂਰ ਹੋਵੇਗਾ ਅਤੇ ਆਪਣੀ ਖੁਸ਼ੀ ਜ਼ਾਹਰ ਕਰਨ ਲੱਗੇਗਾ। ਇਉਂ ਲੱਗੇਗਾ ਜਿਵੇਂ ਮਾਰੂਬਲ ਖੁਸ਼ੀ ਨਾਲ ਨੱਚ ਰਿਹਾ ਹੈ। ਮਾਰੂਬਲ ਲਬਾਨੋਨ ਦੇ ਜੰਗਲ, ਕਰਮਲ ਦੀ ਪਹਾੜੀ ਅਤੇ ਸ਼ਾਰੋਨ ਦੀ ਵਾਦੀ ਵਰਗਾ ਖੂਬਸੂਰਤ ਹੋਵੇਗਾ। ਇਹ ਇਸ ਲਈ ਵਾਪਰੇਗਾ ਕਿਉਂ ਕਿ ਸਮੂਹ ਲੋਕ ਯਹੋਵਾਹ ਦੀ ਪਰਤਾਪ ਦੇਖਣਗੇ। ਲੋਕ ਸਾਡੇ ਪਰਮੇਸ਼ੁਰ ਦੀ ਖੂਬਸੂਰਤੀ ਨੂੰ ਦੇਖਣਗੇ।

ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ। ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, “ਤਕੜੇ ਬਣੋ! ਭੈਭੀਤ ਨਾ ਹੋਵੋ!” ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ। ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ। ਫ਼ੇਰ ਅੰਨ੍ਹੇ ਲੋਕ ਦੋਬਾਰਾ ਦੇਖ ਸੱਕਣਗੇ। ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਜਾਣਗੀਆਂ। ਫ਼ੇਰ ਬੋਲੇ ਲੋਕ ਸੁਣ ਸੱਕਣਗੇ। ਉਨ੍ਹਾਂ ਦੇ ਕੰਨ ਖੁੱਲ੍ਹ ਜਾਣਗੇ। ਵਿਕਲਾਂਗ ਲੋਕ ਹਿਰਨ ਵਾਂਗ ਨੱਚਣਗੇ। ਅਤੇ ਉਹ ਲੋਕ ਜਿਹੜੇ ਹੁਣ ਗੱਲ ਨਹੀਂ ਕਰ ਸੱਕਦੇ ਉਹ ਆਪਣੀ ਆਵਾਜ਼ ਵਿੱਚ ਖੁਸ਼ੀ ਦੇ ਗੀਤ ਗਾਉਣਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮਾਰੂਬਲ ਵਿੱਚ ਪਾਣੀ ਦੇ ਝਰਨੇ ਵਗ ਤੁਰਨਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਚਸ਼ਮੇ ਵਗ ਪੈਣਗੇ। ਉਸ ਸਮੇਂ, ਝੁਲਸੀ ਹੋਈ ਜ਼ਮੀਨ ਵਿੱਚ, ਅਸਲੀ ਪਾਣੀ ਦੇ ਤਲਾਅ ਹੋਣਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਖੂਹ ਹੋਣਗੇ। ਧਰਤੀ ਵਿੱਚੋਂ ਪਾਣੀ ਵਗੇਗਾ। ਪਾਣੀ ਦੇ ਲੰਮੇ ਪੌਦੇ ਉੱਥੇ ਉੱਗ ਪੈਣਗੇ ਜਿੱਥੇ ਕਦੇ ਜੰਗਲੀ ਜਾਨਵਰਾਂ ਦਾ ਰਾਜ ਸੀ।

ਉਸ ਸਮੇਂ ਓੱਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ “ਪਵਿੱਤਰ ਮਾਰਗ” ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ। ਉਸ ਸੜਕ ਉੱਤੇ ਕੋਈ ਖਤਰਾ ਨਹੀਂ ਹੋਵੇਗਾ। ਉਸ ਸੜਕ ਉੱਤੇ ਲੋਕਾਂ ਨੂੰ ਦੁੱਖ ਪਹੁੰਚਾਣ ਵਾਲੇ ਸ਼ੇਰ ਨਹੀਂ ਹੋਣਗੇ। ਉਸ ਸੜਕ ਉੱਤੇ ਖਤਰਨਾਕ ਜਾਨਵਰ ਨਹੀਂ ਹੋਣਗੇ। ਉਹ ਸੜਕ ਉਨ੍ਹਾਂ ਲੋਕਾਂ ਲਈ ਹੋਵੇਗੀ ਜਿਨ੍ਹਾਂ ਨੂੰ ਪਰਮੇਸ਼ੁਰ ਬਚਾਉਂਦਾ ਹੈ।

10 ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।

ਅੱਸ਼ੂਰ ਦੇ ਲੋਕ ਯਹੂਦਾਹ ਉੱਤੇ ਹਮਲਾ ਕਰਦੇ ਹਨ

36 ਰਾਜੇ ਹਿਜ਼ਕੀਯਾਹ ਦੇ ਰਾਜ ਦੇ ਚੌਦ੍ਹਵੇਂ ਵਰ੍ਹੇ ਵਿੱਚ ਅੱਸ਼ੂਰ ਦਾ ਰਾਜਾ ਸਨਹੇਰੀਬ ਯਹੂਦਾਹ ਦੇ ਸਾਰੇ ਮਜ਼ਬੂਤ ਸ਼ਹਿਰਾਂ ਦੇ ਵਿਰੁੱਧ ਲੜਨ ਲਈ ਗਿਆ। ਸਨਹੇਰੀਬ ਨੇ ਉਨ੍ਹਾਂ ਸ਼ਹਿਰਾਂ ਨੂੰ ਹਰਾ ਦਿੱਤਾ। ਸਨਹੇਰੀਬ ਨੇ ਯਰੂਸ਼ਲਮ ਦੇ ਰਾਜੇ ਹਿਜ਼ਕੀਯਾਹ ਵੱਲ ਇੱਕ ਵੱਡੀ ਫ਼ੌਜ ਦੇ ਨਾਲ ਆਪਣੇ ਕਮਾਂਡਰ ਨੂੰ ਭੇਜਿਆ। ਕਮਾਂਡਰ ਅਤੇ ਉਸਦੀ ਫ਼ੌਜ ਲਾਕੀਸ਼ ਤੋਂ ਯਰੂਸ਼ਲਮ ਨੂੰ ਰਵਾਨਾ ਹੋ ਗਈ। ਉਹ ਪਾਣੀ ਵਾਲੀ ਇੱਕ ਖਾਈ ਨੇੜੇ ਉੱਪਰ ਤਲਾਅ ਉੱਤੇ ਰੁਕ ਗਏ। ਉੱਪਰਲਾ ਤਲਾਅ ਧੋਬੀਘਾਟ ਵਾਲੀ ਸੜਕ ਉੱਤੇ ਹੈ।

ਯਰੂਸ਼ਲਮ ਵਿੱਚੋਂ ਤਿੰਨ ਬੰਦੇ ਕਮਾਂਡਰ ਨਾਲ ਗੱਲ ਬਾਤ ਕਰਨ ਲਈ ਗਏ। ਇਹ ਬੰਦੇ ਸਨ ਹਿਲਕੀਆਹ ਦਾ ਪੁੱਤਰ ਅਲਯਾਕੀਮ, ਆਸਾਫ਼ ਦਾ ਪੁੱਤਰ ਯੋਆਹ ਅਤੇ ਸ਼ਬਨਾ। ਅਲਯਾਕੀਮ ਮਹਿਲਾਂ ਦਾ ਪ੍ਰਬੰਧਕ ਸੀ ਯੋਆਹ ਲੇਖਕਾਰ ਸੀ। ਅਤੇ ਸ਼ਬਨਾ ਸ਼ਾਹੀ ਸੱਕੱਤਰ ਸੀ।

ਕਮਾਂਡਰ ਨੇ ਉਨ੍ਹਾਂ ਨੂੰ ਆਖਿਆ, “ਹਿਜ਼ਕੀਯਾਹ ਨੂੰ ਆਖੋ ਕਿ ਅੱਸ਼ੂਰ ਦਾ ਮਹਾਨ ਰਾਜਾ ਇਹ ਆਖਦਾ ਹੈ,

“‘ਆਪਣੀ ਸਹਾਇਤਾ ਲਈ ਤੂੰ ਕਿਸ ਉੱਤੇ ਭਰੋਸਾ ਕਰ ਰਿਹਾ ਹੈਂ। ਮੈਂ ਤੈਨੂੰ ਦੱਸਦਾ ਹਾਂ ਕਿ ਜੇ ਤੂੰ ਸ਼ਕਤੀ ਅਤੇ ਲੜਾਈ ਲਈ ਚੁਸਤ ਯੋਜਨਾਬੰਦੀ ਉੱਤੇ ਭਰੋਸਾ ਕਰ ਰਿਹਾ ਹੈਂ ਤਾਂ ਇਹ ਬੇਕਾਰ ਹੈ। ਇਹ ਹੋਰ ਕੁਝ ਨਹੀਂ ਸਿਰਫ਼ ਕੋਰੇ ਸ਼ਬਦ ਹਨ। ਹੁਣ ਮੈਂ ਤੈਨੂੰ ਪੁੱਛਦਾ ਹਾਂ ਕਿ ਤੂੰ ਕਿਸ ਉੱਤੇ ਇੰਨਾ ਭਰੋਸਾ ਕਰ ਰਿਹਾ ਹੈਂ ਕਿ ਤੂੰ ਮੇਰੇ ਖਿਲਾਫ਼ ਬਗ਼ਾਵਤ ਕਰਨ ਲਈ ਤਿਆਰ ਹੈਂ? ਕੀ ਤੂੰ ਮਿਸਰ ਉੱਤੇ ਸਹਾਇਤਾ ਲਈ ਨਿਰਭਰ ਕਰ ਰਿਹਾ ਹੈਂ? ਮਿਸਰ ਤਾਂ ਟੁੱਟੀ ਹੋਈ ਸੋਟੀ ਵਰਗਾ ਹੈ। ਜੇ ਤੂੰ ਇਸਦੇ ਸਹਾਰੇ ਖੜ੍ਹਾ ਹੋਵੇਗਾ ਤਾਂ ਇਹ ਸਿਰਫ਼ ਤੈਨੂੰ ਨੁਕਸਾਨ ਪਹੁੰਚਾਵੇਗੀ ਅਤੇ ਤੇਰੇ ਹੱਥ ਵਿੱਚ ਛੇਕ ਕਰ ਦੇਵੇਗੀ। ਮਿਸਰ ਦੇ ਰਾਜੇ ਫ਼ਿਰਊਨ ਨੂੰ ਉੱਤੇ ਕੋਈ ਵੀ ਉਹ ਬੰਦੇ ਭਰੋਸਾ ਨਹੀਂ ਕਰ ਸੱਕਦੇ ਜਿਹੜੇ ਉਸ ਉੱਤੇ ਸਹਾਇਤਾ ਲਈ ਨਿਰਭਰ ਕਰਦੇ ਹਨ।

“‘ਪਰ ਸ਼ਾਇਦ ਤੁਸੀਂ ਆਖੋ, “ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਸਹਾਇਤਾ ਲਈ ਭਰੋਸਾ ਕਰ ਰਹੇ ਹਾਂ।” ਪਰ ਮੈਂ ਜਾਣਦਾ ਹਾਂ ਕਿ ਹਿਜ਼ਕੀਯਾਹ ਨੇ ਉਹਨ੍ਹਾਂ ਜਗਵੇਦੀਆਂ ਅਤੇ ਉੱਚੀਆਂ ਥਾਵਾਂ ਨੂੰ ਤਬਾਹ ਕੀਤਾ ਸੀ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ ਅਤੇ ਹਿਜ਼ਕੀਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ ਸੀ, “ਤੁਹਾਨੂੰ ਯਰੂਸ਼ਲਮ ਦੀ ਸਿਰਫ਼ ਇਸੇ ਹੀ ਇੱਕ ਜਗਵੇਦੀ ਉੱਤੇ ਉਪਾਸਨਾ ਕਰਨੀ ਚਾਹੀਦੀ ਹੈ।”

“‘ਜੇ ਤੁਸੀਂ ਹਾਲੇ ਵੀ ਲੜਨਾ ਚਾਹੁੰਦੇ ਹੋ ਤਾਂ ਅੱਸ਼ੂਰ ਦਾ ਰਾਜਾ, ਮੇਰਾ ਮਾਲਿਕ ਤੁਹਾਡੇ ਨਾਲ ਇਹ ਇਕਰਾਰਨਾਮਾ ਕਰੇਗਾ। ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਨੂੰ 2,000 ਘੋੜੇ ਦੇਵਾਂਗਾ ਜੇ ਤੁਸੀਂ ਉਨ੍ਹਾਂ ਘੋੜਿਆਂ ਉੱਤੇ ਸਵਾਰ ਹੋ ਕੇ ਲੜਾਈ ਜਾਣ ਵਾਲੇ ਇੰਨੇ ਬੰਦੇ ਲੱਭ ਸੱਕੋ। ਪਰ ਫ਼ੇਰ ਵੀ ਤੁਸੀਂ ਮੇਰੇ ਮਾਲਕ ਦੇ ਸਭ ਤੋਂ ਛੋਟੇ ਦਰਜੇ ਦੇ ਅਧਿਕਾਰੀਆਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਹਰਾ ਸੱਕੋਗੇ! ਇਸ ਲਈ ਤੁਸੀਂ ਮਿਸਰ ਦੇ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਉੱਤੇ ਇੰਨਾ ਕਿਉਂ ਨਿਰਭਰ ਕਰ ਰਹੇ ਹੋ!

10 “‘ਹੁਣ, ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਸ ਦੇਸ਼ ਨੂੰ ਯਹੋਵਾਹ ਦੀ ਸਹਾਇਤਾ ਤੋਂ ਬਿਨਾਂ ਹੀ ਤਬਾਹ ਕਰਨ ਆਇਆ ਸਾਂ! ਨਹੀਂ! ਯਹੋਵਾਹ ਨੇ ਮੈਨੂੰ ਆਖਿਆ ਸੀ, “ਇਸ ਦੇਸ ਦੇ ਖਿਲਾਫ਼ ਚੜ੍ਹਾਈ ਕਰੋ ਅਤੇ ਇਸ ਨੂੰ ਤਬਾਹ ਕਰ ਦਿਓ।”’”

11 ਫ਼ੇਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਆਖਿਆ, “ਮਿਹਰਬਾਨੀ ਕਰਕੇ ਸਾਡੇ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ। ਅਸੀਂ ਉਸ ਭਾਸ਼ਾ ਨੂੰ ਸਮਝਦੇ ਹਾਂ। ਸਾਡੇ ਨਾਲ ਯਹੂਦਾਹ ਦੀ ਭਾਸ਼ਾ ਵਿੱਚ ਗੱਲ ਨਾ ਕਰੋ। ਕਿਉਂ ਕਿ ਫ਼ੇਰ ਸ਼ਹਿਰ ਦੀਆਂ ਦੀਵਾਰਾਂ ਉੱਤੇ ਖਲੋਤੇ ਲੋਕ ਤੁਹਾਡੀ ਗੱਲ ਸਮਝ ਜਾਣਗੇ।”

12 ਪਰ ਕਮਾਂਡਰ ਨੇ ਆਖਿਆ, “ਮੇਰੇ ਮਾਲਿਕ ਨੇ ਮੈਨੂੰ ਸਿਰਫ਼ ਤੁਹਾਡੇ ਨਾਲ ਅਤੇ ਤੁਹਾਡੇ ਮਾਲਿਕ ਨਾਲ ਹੀ ਗੱਲ ਕਰਨ ਵਾਸਤੇ ਨਹੀਂ ਭੇਜਿਆ। ਮੇਰੇ ਮਾਲਿਕ ਨੇ ਮੈਨੂੰ ਉਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਭੇਜਿਆ ਹੈ ਜਿਹੜੇ ਦੀਵਾਰ ਉੱਤੇ ਬੈਠੇ ਹੋਏ ਹਨ! ਉਨ੍ਹਾਂ ਬੰਦਿਆਂ ਕੋਲ ਖਾਣ ਪੀਣ ਲਈ ਕਾਫ਼ੀ ਨਹੀਂ ਹੋਵੇਗਾ ਉਹ ਵੀ ਤੁਹਾਡੇ ਵਾਂਗ ਹੀ ਆਪਣਾ ਗੂਂਹ ਮੂਤ ਖਾਣ ਪੀਣਗੇ।”

13 ਫ਼ੇਰ ਕਮਾਂਡਰ ਨੇ ਯਹੂਦੀ ਭਾਸ਼ਾ ਵਿੱਚ ਉੱਚੀ ਉੱਚੀ ਰੌਲਾ ਪਾਇਆ,

ਅੱਸ਼ੂਰ ਦੇ ਰਾਜੇ, ਮਹਾਨ ਰਾਜੇ ਵੱਲੋਂ ਇਹ ਸੰਦੇਸ਼ ਸੁਣੋ: 14 ਹਿਜ਼ਕੀਯਾਹ ਤੋਂ ਮੂਰਖ ਨਾ ਬਣੋ! ਉਹ ਤੁਹਾਨੂੰ ਮੇਰੀ ਸ਼ਕਤੀ ਤੋਂ ਨਹੀਂ ਬਚਾ ਸੱਕਦਾ! 15 ਹਿਜ਼ਕੀਯਾਹ ਵਿੱਚ ਵਿਸ਼ਵਾਸ ਨਾ ਕਰੋ ਜਦੋਂ ਉਹ ਇਹ ਕਹਿੰਦਾ ਹੈ, “ਯਹੋਵਾਹ ਵਿੱਚ ਭਰੋਸਾ ਕਰੋ! ਯਹੋਵਾਹ ਸਾਨੂੰ ਬਚਾਵੇਗਾ। ਯਹੋਵਾਹ ਅੱਸ਼ੂਰ ਦੇ ਰਾਜੇ ਕੋਲੋਂ ਸ਼ਹਿਰ ਨੂੰ ਨਹੀਂ ਹਰਾਵੇਗਾ।”

16 ਹਿਜ਼ਕੀਯਾਹ ਦੇ ਇਨ੍ਹਾਂ ਸ਼ਬਦਾਂ ਵੱਲ ਧਿਆਨ ਨਾ ਦਿਓ। ਅੱਸ਼ੂਰ ਦੇ ਰਾਜੇ ਨੂੰ ਸੁਣੋ। ਅੱਸ਼ੂਰ ਦਾ ਰਾਜਾ ਆਖਦਾ ਹੈ, “ਸਾਨੂੰ ਇੱਕ ਇਕਰਾਰਨਾਮਾ ਕਰਨਾ ਚਾਹੀਦਾ ਹੈ। ਤੁਹਾਨੂੰ ਲੋਕਾਂ ਨੂੰ ਸ਼ਹਿਰ ਵਿੱਚੋਂ ਬਾਹਰ ਨਿਕਲ ਕੇ ਮੇਰੇ ਕੋਲ ਆ ਜਾਣਾ ਚਾਹੀਦਾ ਹੈ। ਫ਼ੇਰ ਹਰ ਬੰਦਾ ਘਰ ਜਾਣ ਲਈ ਆਜ਼ਾਦ ਹੋਵੇਗਾ। ਹਰ ਬੰਦਾ ਆਪਣੀ ਵੇਲ ਦੇ ਅੰਗੂਰ ਖਾਣ ਲਈ ਸੁਤੰਤਰ ਹੋਵੇਗਾ। ਅਤੇ ਹਰ ਬੰਦਾ ਆਪਣੇ ਅੰਜੀਰ ਦੇ ਰੁੱਖ ਤੋਂ ਅੰਜੀਰ ਖਾਣ ਲਈ ਸੁਤੰਤਰ ਹੋਵੇਗਾ। ਹਰ ਬੰਦਾ ਆਪਣੇ ਖੂਹ ਦਾ ਪਾਣੀ ਪੀਣ ਲਈ ਸੁਤੰਤਰ ਹੋਵੇਗਾ। 17 ਇਹ ਗੱਲ ਤੁਸੀਂ ਓਦੋਁ ਤੱਕ ਕਰ ਸੱਕਦੇ ਹੋ ਜਦੋਂ ਤੱਕ ਕਿ ਮੈਂ ਤੁਹਾਨੂੰ ਹਰ ਇੱਕ ਨੂੰ ਤੁਹਾਡੇ ਆਪਣੇ ਹੀ ਵਰਗੇ ਦੇਸ਼ ਵਿੱਚ ਨਹੀਂ ਲੈ ਜਾਂਦਾ। ਉਸ ਨਵੇਂ ਦੇਸ਼ ਵਿੱਚ ਤੁਹਾਡੇ ਕੋਲ ਚੰਗਾ ਅਨਾਜ ਹੋਵੇਗਾ, ਨਵੀਂ ਸ਼ਰਾਬ ਰੋਟੀ ਅਤੇ ਅੰਗੂਰਾਂ ਦਾ ਬਾਗ਼ ਹੋਵੇਗਾ।”

18 ਹਿਜ਼ਕੀਯਾਹ ਨੂੰ ਆਪਣੇ ਲਈ ਮੁਸੀਬਤ ਖੜੀ ਨਾ ਕਰਨ ਦਿਓ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।” ਪਰ ਮੈਂ ਤੁਹਾਨੂੰ ਪੁੱਛਦਾ ਹਾਂ ਕਿ ਕਿਸੇ ਹੋਰ ਕੌਮ ਦੇ ਦੇਵਤਿਆਂ ਨੇ ਅੱਸ਼ੂਰ ਦੇ ਰਾਜੇ ਕੋਲੋਂ ਆਪਣੇ ਦੇਸ਼ ਨੂੰ ਬਚਾਇਆ ਸੀ? ਨਹੀਂ! 19 ਹਮਾਬ ਅਤੇ ਅਰਪਾਦ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਸਫ਼ਰਵਾਇਮ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਕੀ ਉਹ ਸਾਮਰਿਯਾ ਨੂੰ ਮੇਰੀ ਸ਼ਕਤੀ ਤੋਂ ਬਚਾ ਸੱਕੇ? ਨਹੀਂ! 20 ਕੀ ਹੋਰਨਾਂ ਦੇਸ਼ਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਧਰਤੀ ਨੂੰ ਮੇਰੇ ਤੋਂ ਬਚਾਇਆ? ਨਹੀਂ! ਕੀ ਯਹੋਵਾਹ ਯਰੂਸ਼ਲਮ ਨੂੰ ਮੇਰੇ ਕੋਲੋਂ ਬਚਾ ਸੱਕਦਾ ਹੈ? ਨਹੀਂ!

21 ਪਰ ਯਰੂਸ਼ਲਮ ਦੇ ਲੋਕ ਬਹੁਤ ਸ਼ਾਂਤ ਸਨ। ਉਨ੍ਹਾਂ ਨੇ ਕਮਾਂਡਰ ਨੂੰ ਇੱਕ ਵੀ ਸ਼ਬਦ ਨਹੀਂ ਆਖਿਆ ਕਿਉਂਕਿ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ ਸੀ ਉਸ ਨੇ ਆਖਿਆ ਸੀ, “ਉਸ ਨੂੰ ਕੁਝ ਨਾ ਆਖਣਾ।”

22 ਫ਼ੇਰ ਮਹਿਲਾਂ ਦੇ ਪ੍ਰਬੰਧਕ (ਹਿਲਕੀਯਾਹ ਦੇ ਪੁੱਤਰ ਅਲਯਾਕੀਮ) ਸ਼ਾਹੀ ਸੱਕੱਤਰ (ਸ਼ਬਨਾ) ਅਤੇ ਲੇਖਾਕਰ (ਅਸਾਫ਼ ਦੇ ਪੁੱਤਰ ਯੋਆਹ) ਹਿਜ਼ਕੀਯਾਹ ਵੱਲ ਗਏ। ਉਨ੍ਹਾਂ ਦੇ ਕੱਪੜੇ ਪਾਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਉਦਾਸ ਸਨ। ਉਨ੍ਹਾਂ ਨੇ ਹਿਜ਼ਕੀਯਾਹ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਅੱਸ਼ੂਰ ਦੇ ਕਮਾਂਡਰ ਨੇ ਆਖੀਆਂ ਸਨ।

ਹਿਜ਼ਕੀਯਾਹ ਪਰਮੇਸ਼ੁਰ ਪਾਸੋਂ ਸਹਾਇਤਾ ਮਂਗਦਾ ਹੈ

37 ਰਾਜੇ ਹਿਜ਼ਕੀਯਾਹ ਨੇ ਇਹ ਗੱਲਾਂ ਸੁਣੀਆਂ। ਫ਼ੇਰ ਹਿਜ਼ਕੀਯਾਹ ਨੇ ਆਪਣੇ ਕੱਪੜੇ ਪਾੜ ਲੇ ਇਹ ਦਰਸਾਉਣ ਲਈ ਕਿ ਉਹ ਬਹੁਤ ਦੁੱਖ੍ਖੀ ਸੀ। ਫ਼ੇਰ ਹਿਜ਼ਕੀਯਾਹ ਨੇ ਸੋਗ ਦੇ ਖਾਸ ਵਸਤਰ ਪਹਿਨੇ ਅਤੇ ਯਹੋਵਾਹ ਦੇ ਮੰਦਰ ਵੱਲ ਗਿਆ।

ਹਿਜ਼ਕੀਯਾਹ ਨੇ ਮਹਿਲਾਂ ਦੇ ਪ੍ਰਬੰਧਕ ਅਲਯਾਕੀਮ, ਸ਼ਾਹੀ ਸੱਕੱਤਰ ਸ਼ਬਨਾ ਅਤੇ ਜਾਜਕਾਂ ਦੇ ਆਗੂਆਂ ਨੂੰ ਅਮੋਸ ਦੇ ਪੁੱਤਰ ਨਬੀ ਯਸਾਯਾਹ ਵੱਲ ਭੇਜਿਆ। ਉਨ੍ਹਾਂ ਨੇ ਅਜਿਹੇ ਖਾਸ ਕੱਪੜੇ ਪਹਿਨੇ ਹੋਏ ਸਨ ਜਿਹੜੇ ਦਰਸਾਉਂਦੇ ਸਨ ਕਿ ਉਹ ਉਦਾਸ ਅਤੇ ਦੁੱਖ੍ਖੀ ਸਨ। ਇਨ੍ਹਾਂ ਬੰਦਿਆਂ ਨੇ ਯਸਾਯਾਹ ਨੂੰ ਆਖਿਆ, “ਰਾਜੇ ਹਿਜ਼ਕੀਯਾਹ ਨੇ ਆਦੇਸ਼ ਦਿੱਤਾ ਹੈ ਕਿ ਅੱਜ ਦਾ ਦਿਨ ਗ਼ਮ ਅਤੇ ਉਦਾਸੀ ਦਾ ਖਾਸ ਦਿਨ ਹੋਵੇਗਾ। ਇਹ ਬਹੁਤ ਉਦਾਸ ਦਿਨ ਹੋਵੇਗਾ। ਇਹ ਉਸ ਦਿਨ ਵਰਗਾ ਹੋਵੇਗਾ ਜਦੋਂ ਬੱਚੇ ਦਾ ਜਨਮ ਤਾਂ ਹੋਣਾ ਹੁੰਦਾ ਹੈ ਪਰ ਉਹ ਬੱਚਾ ਮਾਤਾ ਦੇ ਗਰਭ ਵਿੱਚ ਬਾਹਰ ਆ ਸੱਕਣ ਦੀ ਸ਼ਕਤੀ ਨਹੀਂ ਰੱਖਦਾ। ਕਮਾਂਡਰ ਦੇ ਮਾਲਿਕ, ਅੱਸ਼ੂਰ ਦੇ ਰਾਜੇ ਨੇ ਉਸ ਨੂੰ ਜੀਵਿਤ ਪਰਮੇਸ਼ੁਰ ਬਾਰੇ ਬੁਰਾ ਭਲਾ ਆਖਣ ਲਈ ਘਲਿਆ ਹੈ। ਸ਼ਾਇਦ ਤੁਹਾਡਾ ਯਹੋਵਾਹ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਨੂੰ ਸੁਣੇ। ਸ਼ਾਇਦ ਯਹੋਵਾਹ ਇਹ ਸਾਬਤ ਕਰ ਦੇਵੇ ਕਿ ਦੁਸਮਣ ਗ਼ਲਤ ਹੈ! ਇਸ ਲਈ ਉਨ੍ਹਾਂ ਬੰਦਿਆਂ ਲਈ ਪ੍ਰਾਰਥਨਾ ਕਰੋ ਜਿਹੜੇ ਹਾਲੇ ਤੱਕ ਜੀਵਿਤ ਹਨ।”

5-6 ਰਾਜੇ ਹਿਜ਼ਕੀਯਾਹ ਦੇ ਅਧਿਕਾਰੀ ਯਸਾਯਾਹ ਵੱਲ ਗਏ। ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਾਲਿਕ ਹਿਜ਼ਕੀਯਾਹ ਨੂੰ ਇਹ ਸੰਦੇਸ਼ ਦਿਓ: ਯਹੋਵਾਹ ਆਖਦਾ ਹੈ, ‘ਉਨ੍ਹਾਂ ਗੱਲਾਂ ਤੋਂ ਨਾ ਡਰੋ ਜਿਹੜੀਆਂ ਤੁਸੀਂ ਕਮਾਂਡਰਾਂ ਤੋਂ ਸੁਣੀਆਂ ਹਨ! ਉਨ੍ਹਾਂ ਮੰਦੀਆਂ ਗੱਲਾਂ ਉੱਤੇ ਯਕੀਨ ਨਾ ਕਰੋ ਜਿਹੜੀਆਂ ਅੱਸ਼ੂਰ ਦੇ ਰਾਜੇ ਦੇ ਉਨ੍ਹਾਂ “ਮੁੰਡਿਆਂ” ਨੇ ਮੇਰੇ ਬਾਰੇ ਆਖੀਆਂ ਹਨ। ਦੇਖੋ, ਮੈਂ ਅੱਸ਼ੂਰ ਦੇ ਖਿਲਾਫ਼ ਇੱਕ ਆਤਮਾ ਨੂੰ ਭੇਜਾਂਗਾ ਅੱਸ਼ੂਰ ਦਾ ਰਾਜਾ ਆਪਣੇ ਦੇਸ਼ ਉੱਤੇ ਮੰਡਲਾਉਂਦੇ ਖਤਰੇ ਬਾਰੇ ਇੱਕ ਚੇਤਾਵਨੀ ਪ੍ਰਾਪਤ ਕਰੇਗਾ। ਇਸ ਲਈ ਉਹ ਆਪਣੇ ਦੇਸ਼ ਨੂੰ ਪਰਤ ਜਾਵੇਗਾ। ਉਸ ਸਮੇਂ ਮੈਂ ਉਸ ਨੂੰ ਉਸ ਦੇ ਆਪਣੇ ਦੇਸ਼ ਅੰਦਰ ਤਲਵਾਰ ਨਾਲ ਮਾਰ ਦਿਆਂਗਾ।’”

ਅੱਸ਼ੂਰ ਦੀ ਫ਼ੌਜ ਯਰੂਸ਼ਲਮ ਨੂੰ ਛੱਡ ਜਾਂਦੀ ਹੈ

8-9 ਅੱਸ਼ੂਰ ਦੇ ਰਾਜੇ ਨੂੰ ਖਬਰ ਮਿਲੀ। ਖਬਰ ਵਿੱਚ ਆਖਿਆ ਗਿਆ ਸੀ, “ਇਬੋਪੀਆ ਦਾ ਰਾਜਾ ਤਿਰਹਾਕਾਹ ਤੇਰੇ ਨਾਲ ਲੜਨ ਲਈ ਆ ਰਿਹਾ ਹੈ।” ਇਸ ਲਈ ਅੱਸ਼ੂਰ ਦਾ ਰਾਜਾ ਲਾਕੀਸ਼ ਨੂੰ ਛੱਡ ਕੇ ਲਿਬਨਾਹ ਚੱਲਾ ਗਿਆ। ਕਮਾਂਡਰ ਨੇ ਇਹ ਗੱਲ ਸੁਣੀ, ਅਤੇ ਉਹ ਵੀ ਲਿਬਨਾਹ ਸ਼ਹਿਰ ਨੂੰ ਚੱਲਾ ਗਿਆ, ਜਿੱਥੇ ਅੱਸ਼ੂਰ ਦਾ ਰਾਜਾ ਯੁੱਧ ਕਰ ਰਿਹਾ ਸੀ।

ਉਸ ਨੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ। ਉਸ ਨੇ ਆਖਿਆ, 10 “ਤੁਸੀਂ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਨੂੰ ਇਹ ਗੱਲਾਂ ਜਾ ਕੇ ਦੱਸੋ:

‘ਆਪਣੇ ਉਸ ਦੇਵਤੇ ਤੋਂ ਮੂਰਖ ਨਾ ਬਣੋ ਜਿਸ ਉੱਤੇ ਤੁਸੀਂ ਭਰੋਸਾ ਕਰਦੇ ਹੋ। ਇਹ ਨਾ ਆਖੋ, “ਪਰਮੇਸ਼ੁਰ ਅੱਸ਼ੂਰ ਦੇ ਰਾਜੇ ਕੋਲੋਂ ਯਰੂਸ਼ਲਮ ਨੂੰ ਨਹੀਂ ਹਰਾਵੇਗਾ।” 11 ਤੁਸੀਂ ਸੁਣਿਆ ਹੀ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਹੋਰਨਾਂ ਸਾਰੇ ਦੇਸ਼ਾਂ ਦਾ ਕੀ ਹਾਲ ਕੀਤਾ ਹੈ! ਉਨ੍ਹਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ! ਕੀ ਤੁਸੀਂ ਬਚੇ ਰਹਿ ਸੱਕੇਂਗੇ? ਨਹੀਂ! 12 ਕੀ ਉਨ੍ਹਾਂ ਲੋਕਾਂ ਦੇ ਦੇਵਤਿਆਂ ਨੇ ਉਨ੍ਹਾਂ ਨੂੰ ਬਚਾਇਆ? ਨਹੀਂ! ਮੇਰੇ ਪੁਰਖਿਆਂ ਨੇ ਉਨ੍ਹਾਂ ਸਭਨਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ, ਹਾਰਾਨ, ਰਸਫ਼ ਅਤੇ ਤੱਲਾਸਰ ਵਿੱਚ ਰਹਿਣ ਵਾਲੇ ਅਦਨ ਦੇ ਲੋਕਾਂ ਨੂੰ ਤਬਾਹ ਕਰ ਦਿੱਤਾ। 13 ਕਿੱਬੇ ਹਨ ਹਾਮਾਬ ਦਾ ਰਾਜਾ, ਅਰਪਦ ਦਾ ਰਾਜਾ, ਸਏਫ਼ਾਰਵਾਈਮ ਸ਼ਹਿਰ ਦਾ ਰਾਜਾ ਅਤੇ ਹੇਨਾ ਅਤੇ ਇਵ੍ਵਾਹ ਦੇ ਰਾਜੇ ਵੀ? ਉਹ ਸਭ ਮਰ ਚੁੱਕੇ ਹਨ! ਉਹ ਸਭ ਤਬਾਹ ਹੋ ਗਏ ਹਨ?’”

ਹਿਜ਼ਕੀਯਾਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਹੈ

14 ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਤੋਂ ਪੱਤਰ ਲੈ ਕੇ ਪੜ੍ਹੇ। ਫ਼ੇਰ ਹਿਜ਼ਕੀਯਾਹ ਯਹੋਵਾਹ ਦੇ ਮੰਦਰ ਵਿੱਚ ਗਿਆ। ਹਿਜ਼ਕੀਯਾਹ ਨੇ ਚਿੱਠੀਆਂ ਖੋਲ੍ਹੀਆਂ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਰੱਖ ਦਿੱਤਾ। 15 ਹਿਜ਼ਕੀਯਾਹ ਨੇ ਯਹੋਵਾਹ ਦੀ ਪ੍ਰਾਰਥਨਾ ਕੀਤੀ ਅਤੇ ਆਖਿਆ: 16 ਇਸਰਾਏਲ ਦੇ ਪਰਮੇਸ਼ੁਰ, ਸਰਬ ਸ਼ਕਤੀਮਾਨ ਯਹੋਵਾਹ, ਤੁਸੀਂ ਕਰੂਬੀ ਫ਼ਰਿਸ਼ਤਿਆਂ ਉੱਪਰ ਰਾਜ ਕਰਦੇ ਹੋ। ਤੁਸੀਂ ਅਤੇ ਸਿਰਫ਼ ਤੁਸੀਂ ਹੀ ਉਹ ਪਰਮੇਸ਼ੁਰ ਹੋ ਜਿਹੜੇ ਧਰਤੀ ਦੀਆਂ ਸਾਰੀਆਂ ਹਕੂਮਤਾਂ ਉੱਤੇ ਰਾਜ ਕਰਦੇ ਹੋ! 17 ਯਹੋਵਾਹ ਜੀ, ਮਿਹਰ ਕਰਕੇ ਮੇਰੀ ਬੇਨਤੀ ਸੁਣੋ! ਯਹੋਵਾਹ ਜੀ, ਆਪਣੇ ਨੇਤਰ ਖੋਹਲੋ ਅਤੇ ਇਸ ਸੰਦੇਸ਼ ਨੂੰ ਦੇਖੋ। ਉਨ੍ਹਾਂ ਸ਼ਬਦਾਂ ਨੂੰ ਸੁਣੋ ਜਿਹੜੇ ਸਨਹੇਰੀਬ ਨੇ ਤੁਹਾਡੀ, ਇੱਕ ਜੀਵਿਤ ਪਰਮੇਸ਼ੁਰ ਦੀ, ਬੇਅਦਬੀ ਕਰਨ ਲਈ ਘੱਲੇ ਹਨ! 18 ਇਹ ਸੱਚ ਹੈ ਯਹੋਵਾਹ ਜੀ। ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਸਾਰੀਆਂ ਕੌਮਾਂ ਨੂੰ ਜ਼ਰੂਰ ਤਬਾਹ ਕੀਤਾ! 19 ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਨੂੰ ਸਾੜ ਦਿੱਤਾ ਹੈ। ਪਰ ਉਹ ਅਸਲੀ ਦੇਵਤੇ ਨਹੀਂ ਸਨ। ਉਹ ਸਿਰਫ਼ ਲੱਕੜੀ ਅਤੇ ਪੱਥਰ ਦੇ ਬੁੱਤ ਹੀ ਸਨ ਜਿਹੜੇ ਬੰਦਿਆਂ ਨੇ ਬਣਾਏ ਸਨ। ਇਸੇ ਲਈ ਅੱਸ਼ੂਰ ਦਾ ਰਾਜਾ ਉਨ੍ਹਾਂ ਨੂੰ ਤਬਾਹ ਕਰ ਸੱਕਿਆ! 20 ਪਰ ਤੁਸੀਂ ਤਾਂ ਸਾਡੇ ਯਹੋਵਾਹ ਪਰਮੇਸ਼ੁਰ ਹੋ। ਇਸ ਲਈ ਮਿਹਰ ਕਰਕੇ ਸਾਨੂੰ ਅੱਸ਼ੂਰ ਦੇ ਰਾਜੇ ਕੋਲੋਂ ਬਚਾਓ। ਫ਼ੇਰ ਸਾਰੀਆਂ ਕੌਮਾਂ ਇਹ ਜਾਣ ਲੈਣਗੀਆਂ ਕਿ ਤੁਸੀਂ ਹੀ ਯਹੋਵਾਹ ਹੋ, ਅਤੇ ਤੁਸੀਂ ਹੀ ਇੱਕੋ ਇੱਕ ਪਰਮੇਸ਼ੁਰ ਹੋ।

ਪਰਮੇਸ਼ੁਰ ਦਾ ਹਿਜ਼ਕੀਯਾਹ ਨੂੰ ਜਵਾਬ

21 ਫ਼ੇਰ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਘਲਿਆ। ਯ੍ਯਸਾਯਾਹ ਨੇ ਆਖਿਆ, “ਇਸਰਾਏਲ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਤੁਸੀਂ ਮੇਰੇ ਅੱਗੇ ਅੱਸ਼ੂਰ ਦੇ ਰਾਜੇ ਸਨਹੇਰੀਬ ਵੱਲੋਂ ਆਏ ਸੰਦੇਸ਼ ਬਾਰੇ ਪ੍ਰਾਰਥਨਾ ਕੀਤੀ। ਮੈਂ ਤੁਹਾਡੀ ਪ੍ਰਾਰਥਨਾ ਸੁਣ ਲਈ ਹੈ।’

22 “ਸਨਹੇਰੀਬ ਬਾਰੇ ਯਹੋਵਾਹ ਦਾ ਸੰਦੇਸ਼ ਇਉਂ ਹੈ:

‘ਅੱਸ਼ੂਰ ਦੇ ਰਾਜੇ, ਸੀਯੋਨ ਯਰੂਸ਼ਲਮ ਦੀ ਕਂਵਾਰੀ ਪੁੱਤਰੀ ਤੈਨੂੰ ਮਹੱਤਵਪੂਰਣ ਨਹੀਂ ਸਮਝਦੀ।
    ਉਹ ਤੇਰੇ ਉੱਤੇ ਹੱਸਦੀ ਹੈ।
ਯਰੂਸ਼ਲਮ ਦੀ ਪੁੱਤਰੀ ਮਜ਼ਾਕ ਤੇਰਾ ਉਡਾਉਂਦੀ ਹੈ।
23 ਪਰ ਤੂੰ ਕਿਸਦੀ ਬੇਅਦਬੀ ਕੀਤੀ ਅਤੇ ਕਿਸਦਾ ਮਜ਼ਾਕ ਉਡਾਇਆ ਸੀ?
    ਤੂੰ ਕਿਸਦੇ ਖਿਲਾਫ਼ ਬੋਲਿਆ ਸੀ?
ਤੂੰ ਇਸਰਾਏਲ ਦੇ ਪਵਿੱਤਰ ਪੁਰੱਖ ਦੇ ਵਿਰੁੱਧ ਸੀ!
    ਤੂੰ ਉਸ ਤੋਂ ਬਿਹਤਰ ਹੋਣ ਦਾ ਵਿਖਾਵਾ ਕੀਤਾ ਸੀ।
24 ਤੂੰ ਆਪਣੇ ਅਧਿਕਾਰੀਆਂ ਨੂੰ ਮੇਰੇ ਪ੍ਰਭੂ, ਯਹੋਵਾਹ ਦਾ ਅਪਮਾਨ ਕਰਨ ਲਈ ਭੇਜਿਆ।
    ਤੂੰ ਆਖਿਆ ਸੀ,
“ਮੈਂ ਬਹੁਤ ਤਾਕਤਵਰ ਹਾਂ! ਮੇਰੇ ਕੋਲ ਬਹੁਤ ਸਾਰੇ ਰੱਥ ਨੇ।
    ਮੈਂ ਲਬਾਨੋਨ ਨੂੰ ਆਪਣੀ ਸ਼ਕਤੀ ਨਾਲ ਹਰਾਇਆ ਸੀ
ਮੈਂ ਲਬਾਨੋਨ ਦੇ ਸਭ ਤੋਂ ਉੱਚੇ ਪਰਬਤ ਉੱਤੇ ਚੜ੍ਹ ਗਿਆ ਸਾਂ।
    ਮੈਂ ਲਬਾਨੋਨ ਦੇ ਸਾਰੇ ਵੱਡੇ ਰੁੱਖ ਛਾਂਗ ਸੁੱਟੇ ਸਨ।।
ਮੈਂ ਸਭ ਤੋਂ ਉੱਚੇ ਪਰਬਤ ਉੱਤੇ
    ਅਤੇ ਸਭ ਤੋਂ ਸੰਘਣੇ ਉਸ ਜੰਗਲ ਅੰਦਰ ਪਹੁੰਚਿਆ ਹਾਂ।
25 ਮੈਂ ਖੂਹ ਪੁੱਟੇ ਤੇ ਨਵੀਆਂ ਥਾਵਾਂ ਦਾ ਪਾਣੀ ਪੀਤਾ।
    ਮੈਂ ਮਿਸਰ ਦੀਆਂ ਨਦੀਆਂ ਸੁਕਾ ਦਿੱਤੀਆਂ ਸਨ
    ਤੇ ਉਸ ਦੇਸ਼ ਨੂੰ ਲਿਤਾੜ ਦਿੱਤਾ ਸੀ।”

26 ‘ਇਹੀ ਸੀ ਜੋ ਤੂੰ ਆਖਿਆ ਸੀ ਪਰ ਕੀ ਤੂੰ ਨਹੀਂ ਸੁਣਿਆ ਜੋ ਮੈਂ ਆਖਿਆ ਸੀ?
    ਮੈਂ ਇਹ ਯੋਜਨਾ ਬਹੁਤ ਪਹਿਲਾਂ ਬਣਾਈ ਸੀ,
ਪੁਰਾਤਨ ਸਮਿਆਂ ਤੋਂ ਹੀ ਮੇਰੀ ਇਹ ਯੋਜਨਾ ਸੀ।
    ਤੇ ਹੁਣ ਮੈਂ ਇਸ ਨੂੰ ਵਾਪਰਨ ਦਾ ਹੁਕਮ ਦਿੱਤਾ ਹੈ।
ਮੈਂ ਤੈਨੂੰ ਮਜ਼ਬੂਤ ਸ਼ਹਿਰਾਂ ਨੂੰ ਤਹਿਸ ਨਹਿਸ ਕਰਨ ਦਿੱਤਾ
    ਅਤੇ ਉਨ੍ਹਾਂ ਨੂੰ ਮਲਬੇ ਦੇ ਢੇਰਾਂ ਵਿੱਚ ਤਬਦੀਲ ਕਰਨ ਦਿੱਤਾ।
27 ਸ਼ਹਿਰ ਦੇ ਲੋਕਾਂ ਕੋਲ ਕੋਈ ਸ਼ਕਤੀ ਨਹੀਂ ਸੀ।
    ਉਹ ਲੋਕ ਡਰੇ ਹੋਏ ਅਤੇ ਘਬਰਾੇ ਹੋਏ ਸਨ।
ਉਹ ਕੱਟੇ ਜਾਣ ਵਾਲੇ ਸਨ ਖੇਤਾਂ ਦੇ ਘਾਹ ਵਾਂਗ।
    ਉਹ ਘਰਾਂ ਦੀਆਂ ਛੱਤਾਂ ਉੱਤੇ ਉੱਗੇ ਘਾਹ ਵਾਂਗ ਸਨ।
    ਵੱਧਣ ਫ਼ੁੱਲਣ ਤੋਂ ਪਹਿਲਾਂ ਹੀ ਮਰ ਜਾਂਦਾ ਹੈ ਜਿਹੜਾ।
28 ਮੈਨੂੰ ਤੇਰੀਆਂ ਸਾਰੀਆਂ ਲੜਾਈਆਂ ਦਾ ਪਤਾ ਹੈ।
    ਮੈਂ ਜਾਣਦਾ ਤੂੰ ਕਦੋਂ ਅਰਾਮ ਕਰਦਾ ਸੈਂ।
ਮੈਂ ਜਾਣਦਾ ਜਦੋਂ ਤੂੰ ਜੰਗ ਕਰਨ ਜਾਂਦਾ ਸੀ।
    ਮੈਂ ਜਾਣਦਾ ਜਦੋਂ ਤੂੰ ਯੁੱਧ ਤੋਂ ਮਗਰੋਂ, ਘਰ ਪਰਤਦਾ ਸੀ।
    ਮੈਂ ਇਹ ਵੀ ਜਾਣਦਾ ਤੂੰ ਕਦੋਂ ਮੇਰੇ ਕੋਲੋਂ ਉਪਰਾਮ ਹੁੰਦਾ ਸੈਂ।
29 ਹਾਂ, ਤੂੰ ਉਪਰਾਮ ਮੇਰੇ ਕੋਲੋਂ ਸੈਂ।
    ਮੈਂ ਤੇਰੀਆਂ ਬੇ-ਅਦਬ ਗੁਮਾਨੀ ਗੱਲਾਂ ਸੁਣੀਆਂ ਹਨ।
ਇਸ ਲਈ ਮੈਂ ਤੇਰੇ ਨੱਕ ਵਿੱਚ ਨੱਬ ਪਾਵਾਂਗਾ।
    ਅਤੇ ਮੈਂ ਤੇਰੇ ਮੂੰਹ ਅੰਦਰ ਲਗਾਮ ਪਾਵਾਂਗਾ।
ਤੇ ਫ਼ੇਰ ਮੈਂ ਤੈਨੂੰ ਭੁਆਟਣੀਆਂ ਦੇਵਾਂਗਾ
    ਤੇ ਤੈਨੂੰ ਓਸ ਰਾਹ ਵਾਪਸ ਭੇਜ ਦੇਵਾਂਗਾ।’”

ਯਹੋਵਾਹ ਦਾ ਹਿਜ਼ਕੀਯਾਹ ਲਈ ਸੰਦੇਸ਼

30 ਫ਼ੇਰ ਯਹੋਵਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਮੈਂ ਤੈਨੂੰ ਸੰਕੇਤ ਦੇਵਾਂਗਾ ਇਹ ਦਰਸਾਉਣ ਲਈ ਕਿ ਇਹ ਸ਼ਬਦ ਸਹੀ ਨੇ। ਤੂੰ ਬੀਜ ਬੀਜਣ ਦੇ ਯੋਗ ਨਹੀਂ ਸੈਂ। ਇਸ ਲਈ ਤੂੰ ਉਹੀ ਅਨਾਜ ਖਾਵੇਂਗਾ ਜਿਹੜਾ ਪਿੱਛਲੀ ਫ਼ਸਲ ਤੋਂ ਖੁਦਰੌ ਢੰਗ ਨਾਲ ਉਗਿਆ ਸੀ। ਪਰ ਤਿੰਨਾਂ ਸਾਲਾਂ ਅੰਦਰ ਤੂੰ ਉਹ ਅਨਾਜ ਖਾਵੇਗਾ ਜਿਹੜਾ ਤੂੰ ਬੀਜਿਆ ਸੀ। ਤੂੰ ਉਨ੍ਹਾਂ ਫ਼ਸਲਾਂ ਨੂੰ ਵਢ੍ਢੇਁਗਾ ਅਤੇ ਤੇਰੇ ਕੋਲ ਖਾਣ ਲਈ ਕਾਫ਼ੀ ਅਨਾਜ ਹੋਵੇਗਾ। ਤੂੰ ਅੰਗੂਰੀ ਵੇਲਾਂ ਬੀਜੇਁਗਾ ਅਤੇ ਉਨ੍ਹਾਂ ਦਾ ਫ਼ਲ ਖਾਵੇਂਗਾ।

31 “ਯਹੂਦਾਹ ਦੇ ਪਰਿਵਾਰ ਦਾ ਅਵਸ਼ੇਸ਼ ਫ਼ਿਰ ਤੋਂ ਵੱਧਣਾ ਸ਼ੁਰੂ ਕਰੇਗਾ। ਇਹ ਲੋਕ ਉਨ੍ਹਾਂ ਪੌਦਿਆਂ ਵਰਗੇ ਹੋਣਗੇ। ਜਿਹੜੇ ਆਪਣੀਆਂ ਜਢ਼ਾਂ ਧਰਤੀ ਵਿੱਚ ਡੂੰਘੀਆਂ ਲਾ ਦਿੰਦੇ ਹਨ ਅਤੇ ਧਰਤੀ ਦੇ ਉੱਪਰ ਫ਼ਲ ਪੈਦਾ ਕਰਦੇ ਹਨ। 32 ਕੁਝ ਲੋਕ ਜੋ ਜਿਉਂਦੇ ਬਚ ਜਾਣਗੇ ਯਰੂਸ਼ਲਮ ਤੋਂ ਬਾਹਰ ਜਾਣਗੇ। ਅਤੇ ਕੁਝ ਬਚੇ ਹੋਏ ਸਿਯੋਕ ਪਰਬਤ ਤੋਂ ਬਾਹਰ ਆਉਣਗੇ।” ਯਹੋਵਾਹ ਸਰਬ-ਸ਼ਕਤੀਮਾਨ ਦਾ ਮਜ਼ਬੂਤ ਪਿਆਰ ਇੰਝ ਕਰੇਗਾ।

33 ਇਸ ਲਈ ਯਹੋਵਾਹ ਅੱਸ਼ੂਰ ਦੇ ਰਾਜੇ ਬਾਰੇ ਇਹ ਆਖਦਾ ਹੈ:

“ਉਹ ਇਸ ਸ਼ਹਿਰ ਵਿੱਚ ਨਹੀਂ ਆਵੇਗਾ।
    ਉਹ ਇਸ ਸ਼ਹਿਰ ਉੱਤੇ ਤੀਰ ਨਹੀਂ ਚਲਾਵੇਗਾ।
ਉਹ ਇਸ ਸ਼ਹਿਰ ਅੰਦਰ ਢਾਲਾਂ ਨਹੀਂ ਲਿਆਵੇਗਾ।
    ਉਹ ਇਸ ਸ਼ਹਿਰ ਦੀਆਂ ਦੀਵਾਰਾਂ ਉੱਤੇ ਹਮਲਾ ਕਰਨ ਲਈ, ਮਿੱਟੀ ਦੀ ਢੇਰੀ ਨਹੀਂ ਉਸਾਰੇਗਾ।
34 ਉਹ ਵਾਪਸ ਓਸੇ ਰਾਹ ਮੁੜ ਜਾਵੇਗਾ ਜਿਧਰੋ ਉਹ ਆਇਆ ਸੀ।
    ਉਹ ਇਸ ਸ਼ਹਿਰ ਅੰਦਰ ਨਹੀਂ ਆਵੇਗਾ।
    ਯਹੋਵਾਹ ਇਹੀ ਆਖਦਾ ਹੈ!
35 ਮੈਂ ਇਸ ਸ਼ਹਿਰ ਨੂੰ ਬਚਾਵਾਂਗਾ ਤੇ ਇਸ ਦੀ ਰਾਖੀ ਕਰਾਂਗਾ।
    ਇਹ ਗੱਲ ਮੈਂ ਆਪਣੇ ਲਈ ਅਤੇ ਆਪਣੇ ਸੇਵਕ ਦਾਊਦ ਲਈ ਕਰਾਂਗਾ।”

The Assyrian Army Is Destroyed

36 ਉਸ ਰਾਤ ਯਹੋਵਾਹ ਦਾ ਦੂਤ ਬਾਹਰ ਗਿਆ ਅਤੇ ਉਸ ਨੇ ਅੱਸ਼ੂਰ ਦੇ ਡੇਰੇ ਦੇ 1,85,000 ਬੰਦੇ ਮਾਰ ਦਿੱਤੇ। ਸਵੇਰੇ ਜਦੋਂ ਲੋਕ ਉੱਠੇ ਤਾਂ ਉਨ੍ਹਾਂ ਨੇ ਆਪਣੇ ਹਰ ਪਾਸੇ ਲਾਸ਼ਾਂ ਡਿਠ੍ਠੀਆਂ। 37 ਇਸ ਲਈ ਅੱਸ਼ੂਰ ਦਾ ਰਾਜਾ ਸਨਹੇਰੀਬ, ਨੀਨਵਾਹ ਵਾਪਸ ਚੱਲਾ ਗਿਆ ਅਤੇ ਉੱਥੇ ਹੀ ਰਿਹਾ।

38 ਇੱਕ ਦਿਨ, ਸਨਹੇਰੀਬ ਆਪਣੇ ਦੇਵਤੇ, ਨਿਸਰੋਕ ਦੇ ਮੰਦਰ ਵਿੱਚ ਸੀ ਅਤੇ ਉਸਦੀ ਉਪਾਸਨਾ ਕਰ ਰਿਹਾ ਸੀ ਉਸ ਵੇਲੇ ਉਸ ਦੇ ਦੋ ਪੁੱਤਰਾਂ, ਅੰਦਰਮਲਕ ਅਤੇ ਸਰਸਰ ਨੇ ਉਸ ਨੂੰ ਤਲਵਾਰ ਨਾਲ ਕਤਲ ਕਰ ਦਿੱਤਾ। ਫ਼ੇਰ ਉਹ ਪੁੱਤਰ ਅਰਾਰਾਤ ਨੂੰ ਭੱਜ ਗਏ। ਇਸ ਲਈ ਸਨਹੇਰੀਬ ਦਾ ਪੁੱਤਰ ਏਸਰ-ਹੱਦੋਨ ਅੱਸ਼ੂਰ ਦਾ ਨਵਾਂ ਰਾਜਾ ਬਣ ਗਿਆ।

ਹਿਜ਼ਕੀਯਾਹ ਦੀ ਬੀਮਾਰੀ

38 ਉਸ ਸਮੇਂ, ਹਿਜ਼ਕੀਯਾਹ ਬੀਮਾਰ ਹੋ ਗਿਆ ਅਤੇ ਮਰਨ ਕੰਢੇ ਪਹੁੰਚ ਗਿਆ। ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸ ਨੂੰ ਦੇਖਣ ਲਈ ਆਇਆ। ਯਸਾਯਾਹ ਨੇ ਰਾਜੇ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਇਹ ਗੱਲਾਂ ਤੈਨੂੰ ਦੱਸਣ ਲਈ ਆਖਿਆ ਸੀ: ‘ਤੂੰ ਛੇਤੀ ਹੀ ਮਰ ਜਾਵੇਂਗਾ। ਇਸ ਲਈ ਤੈਨੂੰ ਆਪਣੇ ਪਰਿਵਾਰ ਨੂੰ ਇਹ ਦੱਸ ਦੇਣਾ ਚਾਹੀਦਾ ਹੈ ਕਿ ਉਹ ਤੇਰੇ ਮਰਨ ਉਪਰੰਤ ਕੀ ਕਰਨ। ਤੂੰ ਫ਼ੇਰ ਰਾਜ਼ੀ ਨਹੀਂ ਹੋਵੇਂਗਾ।’”

ਹਿਜ਼ਕੀਯਾਹ ਕੰਧ ਵੱਲ ਮੁੜਿਆ ਜਿਹੜੀ ਮੰਦਰ ਦੇ ਸਾਹਮਣੇ ਸੀ ਅਤੇ ਪ੍ਰਾਰਥਨਾ ਕਰਨ ਲੱਗਾ। ਉਸ ਨੇ ਆਖਿਆ, “ਯਹੋਵਾਹ ਜੀ, ਯਾਦ ਰੱਖਣਾ ਕਿ ਮੈਂ ਸੱਚੇ ਦਿਲੋਂ ਤੁਹਾਡੀ ਸੇਵਾ ਕੀਤੀ ਹੈ। ਮੈਂ ਓਹੀ ਗੱਲਾਂ ਕੀਤੀਆਂ ਹਨ ਜਿਹੜੀਆਂ ਤੁਹਾਡੇ ਕਹਿਣ ਅਨੁਸਾਰ ਸਹੀ ਹਨ।” ਫ਼ੇਰ ਹਿਜ਼ਕੀਯਾਹ ਬਹੁਤ ਜ਼ੋਰ ਦੀ ਰੋਣ ਲੱਗਿਆ।

ਯਸਾਯਾਹ ਨੇ ਯਹੋਵਾਹ ਤੋਂ ਇਹ ਸੰਦੇਸ਼ ਪ੍ਰਾਪਤ ਕੀਤਾ: “ਹਿਜ਼ਕੀਯਾਹ ਵੱਲ ਜਾਓ ਅਤੇ ਉਸ ਨੂੰ ਦੱਸੋ ਕਿ ਤੁਹਾਡੇ ਪੁਰਖਿਆਂ ਦਾਊਦ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਅਤੇ ਮੈਂ ਤੇਰੇ ਅੱਬਰੂ ਦੇਖ ਲੇ ਹਨ। ਮੈਂ ਤੇਰੀ ਉਮਰ ਵਿੱਚ ਪੰਦਰ੍ਹਾਂ ਸਾਲਾਂ ਦਾ ਵਾਧਾ ਕਰ ਦਿਆਂਗਾ। ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲਵਾਂਗਾ। ਮੈਂ ਇਸ ਸ਼ਹਿਰ ਦੀ ਰਾਖੀ ਕਰਾਂਗਾ।’” ਪਰ ਹਿਜ਼ਕੀਯਾਹ ਨੇ ਯਸਾਯਾਹ ਨੂੰ ਪੁੱਛਿਆ, “ਯਹੋਵਾਹ ਵੱਲੋਂ ਉਹ ਸੰਕੇਤ ਕਿਹੜਾ ਹੈ ਜਿਹੜਾ ਇਹ ਸਿੱਧ ਕਰਦਾ ਹੈ ਕਿ ਮੈਂ ਠੀਕ ਹੋ ਜਾਵਾਂਗਾ?”

21 1 ਫ਼ੇਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਤੈਨੂੰ ਚਾਹੀਦਾ ਹੈ ਕਿ ਅੰਜੀਰਾਂ ਨੂੰ ਰਗੜ ਕੇ ਆਪਣੇ ਜ਼ਖਮ ਉੱਤੇ ਲਗਾ ਲਵੇਂ ਫ਼ੇਰ ਤੂੰ ਠੀਕ ਹੋ ਜਾਵੇਂਗਾ।”

22 “ਉਹ ਕਿਹੜਾ ਸੰਕੇਤ ਹੈ ਜਿਹੜਾ ਸਿੱਧ ਕਰਦਾ ਹੈ ਕਿ ਮੈਂ ਯਹੋਵਾਹ ਦੇ ਮੰਦਰ ਵਿੱਚ ਜਾ ਸੱਕਾਂਗਾ?”

ਯਹੋਵਾਹ ਵੱਲੋਂ ਤੈਨੂੰ ਇਹ ਦਰਸਾਉਣ ਲਈ ਕਿ ਉਹ ਓਹੀ ਗੱਲਾਂ ਕਰੇਗਾ ਜਿਹੜੀਆਂ ਉਹ ਆਖਦਾ ਹੈ, ਇਹ ਸੰਕੇਤ ਹੈ: “ਦੇਖੋ, ਮੈਂ ਆਹਾਜ਼ ਦੀਆਂ ਪੌੜੀਆਂ ਉਤਲੇ ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਧੱਕ ਰਿਹਾ ਹਾਂ। ਸੂਰਜ ਦਾ ਪਰਛਾਵਾਂ ਜਿੱਥੇ ਹੁਣ ਹੈ ਉਸ ਨਾਲੋਂ ਦਸ ਕਦਮ ਪਿੱਛੇ ਚੱਲਾ ਜਾਵੇਗਾ।”

ਹਿਜ਼ਕੀਯਾਹ ਦੀ ਗੀਤ

ਇਹ ਹਿਜ਼ਕੀਯਾਹ ਦਾ ਉਸ ਵੇਲੇ ਦਾ ਖਤ ਹੈ ਜਦੋਂ ਉਹ ਬਿਮਾਰੀ ਤੋਂ ਠੀਕ ਹੋਇਆ:

10 ਮੈਂ ਆਪਣੇ-ਆਪ ਨੂੰ ਆਖਿਆ ਕਿ ਮੈਂ ਬਿਰਧ ਅਵਸਥਾ ਤੱਕ ਜੀਆਂਗਾ।
    ਪਰ ਫ਼ੇਰ ਮੇਰਾ ਵੇਲਾ ਸੀ ਸ਼ਿਓਲ ਦੇ ਦਰਾਂ ਵਿੱਚ ਜਾਣ ਦਾ।
    ਹੁਣ ਮੈਂ ਆਪਣਾ ਸਾਰਾ ਸਮਾਂ ਓੱਥੇ ਹੀ ਗੁਜ਼ਾਰਾਂਗਾ।
11 ਇਸ ਲਈ ਮੈਂ ਆਖਿਆ, “ਮੈਂ ਯਹੋਵਾਹ ਯਾਹ ਨੂੰ ਜਿਉਂਦਿਆਂ ਦੀ ਦੁਨੀਆਂ ਵਿੱਚ ਦੋਬਾਰਾ ਨਹੀਂ ਦੇਖਾਂਗਾ।
    ਮੈਂ ਧਰਤੀ ਉੱਤੇ ਜਿਉਂਦੇ ਬੰਦਿਆਂ ਨੂੰ ਨਹੀਂ ਦੇਖਾਂਗਾ।
12 ਮੇਰਾ ਘਰ, ਮੇਰਾ ਆਜੜੀ ਵਾਲਾ ਤੰਬੂ ਪੁਟਿਆ ਜ੍ਜਾ ਰਿਹਾ ਹੈ ਤੇ ਮੇਰੇ ਕੋਲੋਂ ਖੋਹਿਆ ਜਾ ਰਿਹਾ ਹੈ।
    ਮੈਂ ਉਸ ਕੱਪੜੇ ਵਾਂਗ ਖਤਮ ਹੋ ਗਿਆ ਹਾਂ ਜਿਸ ਨੂੰ ਕੋਈ ਬੰਦਾ ਖੱਡੀ ਉੱਤੋਂ ਕੱਟ ਕੇ ਲਪੇਟ ਲੈਂਦਾ ਹੈ।
    ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
13 ਸਾਰੀ ਰਾਤ ਮੈਂ ਸ਼ੇਰ ਵਾਂਗ ਉੱਚੀ ਰੋਦਾ ਰਿਹਾ।
    ਪਰ ਮੇਰੀਆਂ ਉਮੀਦਾਂ ਕੁਚਲੀਆਂ ਗਈਆਂ ਸਨ ਜਿਵੇਂ ਕੋਈ ਸ਼ੇਰ ਹੱਡੀਆਂ ਚਬਾਂਦਾ ਹੈ।
    ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
14 ਮੈਂ ਇੱਕ ਘੁੱਗੀ ਵਾਂਗਰਾਂ ਰੋਇਆ।
    ਮੈਂ ਇੱਕ ਪੰਛੀ ਵਾਂਗਰਾਂ ਰੋਇਆ।
ਮੇਰੀਆਂ ਅੱਖਾਂ ਬਕੱ ਗਈਆਂ
    ਪਰ ਮੈਂ ਅਕਾਸ਼ਾਂ ਵੱਲ ਦੇਖਦਾ ਰਿਹਾ।
ਮੇਰੇ ਪ੍ਰਭੂ, ਮੈਂ ਇੰਨਾ ਹਾਰਿਆ ਹੋਇਆ ਹਾਂ।
    ਮੇਰੀ ਸਹਾਇਤਾ ਲਈ ਇਕਰਾਰ ਕਰੋ।”
15 ਮੈਂ ਕੀ ਆਖ ਸੱਕਦਾ ਹਾਂ?
    ਮੇਰੇ ਸੁਆਮੀ ਨੇ ਦੱਸਿਆ ਕਿ ਕੀ ਵਾਪਰੇਗਾ
    ਅਤੇ ਮੇਰਾ ਸੁਆਮੀ ਉਸ ਨੂੰ ਵਾਪਰਨ ਦੇਵੇਗਾ।
ਮੇਰੀ ਰੂਹ ਅੰਦਰ ਇਹੀ ਮੁਸੀਬਤਾਂ ਸਨ।
    ਇਸ ਲਈ ਹੁਣ ਮੈਂ ਸਾਰੀ ਜ਼ਿੰਦਗੀ ਨਿਮਾਣਾ ਹੋਵਾਂਗਾ।
16 ਮੇਰੇ ਸੁਆਮੀ, ਮੇਰੀ ਰੂਹ ਨੂੰ ਜਿਉਂਦਾ ਰਹਿਣ ਲਈ ਫ਼ਿਰ ਇਸ ਮੁਸ਼ਕਿਲ ਸਮੇਂ ਨੂੰ ਵਰਤੋਂ।
    ਮੇਰੇ ਆਤਮੇ ਦੀ, ਫ਼ੇਰ ਇੱਕ ਵਾਰੀ ਤਕੜਾ ਅਤੇ ਸਿਹਤਮੰਦ ਹੋਣ ਦੀ ਸਹਾਇਤਾ ਕਰੋ।
ਠੀਕ ਹੋਣ ਵਿੱਚ ਮੇਰੀ ਸਹਾਇਤਾ ਕਰੋ!
    ਫ਼ੇਰ ਜਿਉਣ ਵਿੱਚ ਮੇਰੀ ਸਹਾਇਤਾ ਕਰੋ!

17 ਦੇਖੋ, ਮੇਰੀਆਂ ਮੁਸੀਬਤਾਂ ਮੁੱਕ ਗਈਆਂ ਹਨ!
    ਹੁਣ ਮੈਂ ਅਮਨ ਵਿੱਚ ਹਾਂ।
ਤੂੰ ਮੈਨੂੰ ਬਹੁਤ ਪਿਆਰ ਕਰਦਾ ਹੈਂ।
    ਤੂੰ ਮੈਨੂੰ ਕਬਰ ਅੰਦਰ ਨਹੀਂ ਸੜਨ ਦਿੱਤਾ।
ਤੂੰ ਮੇਰੇ ਸਾਰੇ ਪਾਪ ਬਖਸ਼ ਦਿੱਤੇ।
    ਤੂੰ ਮੇਰੇ ਪਾਪਾਂ ਨੂੰ ਦੂਰ ਸੁੱਟ ਦਿੱਤਾ।
18 ਮੁਰਦਾ ਲੋਕ ਤੇਰੀ ਉਸਤਤ ਦੇ ਗੀਤ ਨਹੀਂ ਗਾਉਂਦੇ।
    ਸ਼ਿਓਲ ਵਿੱਚਲੇ ਲੋਕ ਤੇਰੀ ਉਸਤਤ ਨਹੀਂ ਕਰਦੇ।
ਮੁਰਦੇ ਤੇਰੀ ਸਹਾਇਤਾ ਦੀ ਆਸ ਨਹੀਂ ਰੱਖਦੇ।
    ਉਹ ਧਰਤੀ ਦੀ ਮੋਰੀ ਅੰਦਰ ਚੱਲੇ ਜਾਂਦੇ ਨੇ ਤੇ ਉਹ ਮੁੜ ਕਦੇ ਵੀ ਨਹੀਂ ਬੋਲਦੇ।
19 ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ।
    ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ
    ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
20 ਇਸ ਲਈ ਮੈਂ ਆਖਦਾ ਹਾਂ: “ਮੈਨੂੰ ਯਹੋਵਾਹ ਨੇ ਬਚਾਇਆ।
    ਇਸ ਲਈ ਅਸੀਂ ਸਾਰੀ ਜ਼ਿੰਦਗੀ ਯਹੋਵਾਹ ਦੇ ਮੰਦਰ ਵਿੱਚ ਗੀਤ ਗਾਵਾਂਗੇ।”

ਬਾਬਲ ਦੇ ਸੰਦੇਸ਼ਵਾਹਕ

39 ਉਸ ਸਮੇਂ, ਬਾਲਦਾਨ ਦਾ ਪੁੱਤਰ ਮੇਰੋਦਾਚ ਬਾਲਦਾਨ ਬਾਬਲ ਦਾ ਰਾਜਾ ਸੀ। ਮੇਰੋਦਾਚ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਸੁਗਾਤਾਂ ਭੇਜੀਆਂ। ਮਰਦੋਕ ਨੇ ਅਜਿਹਾ ਇਸ ਲਈ ਕੀਤਾ ਸੀ ਕਿਉਂ ਕਿ ਉਸ ਨੇ ਹਿਜ਼ਕੀਯਾਹ ਦੀ ਬਿਮਾਰੀ ਬਾਰੇ ਸੁਣਿਆ ਸੀ। ਇਨ੍ਹਾਂ ਗੱਲਾਂ ਨੇ ਹਿਜ਼ਕੀਯਾਹ ਨੂੰ ਬਹੁਤ ਪ੍ਰਸੰਨ ਕੀਤਾ, ਇਸ ਲਈ ਉਸ ਨੇ ਲੋਕਾਂ ਨੂੰ ਆਪਣੇ ਖਜ਼ਾਨੇ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਦਿਖਾਈਆਂ। ਉਸ ਨੇ ਉਨ੍ਹਾਂ ਨੂੰ ਚਾਂਦੀ, ਸੋਨਾ, ਮਸਾਲੇ, ਮਹਿੰਗੇ ਅਤਰ, ਅਤੇ ਯੁੱਧ ਵਿੱਚ ਵਰਤੀਆਂ ਜਾਣ ਵਾਲੀਆਂ ਤਲਵਾਰਾਂ, ਬਰਛੇ ਅਤੇ ਉਹ ਸਾਰਾ ਕੁਝ ਦਿਖਾਇਆ ਜੋ ਉਸ ਨੇ ਆਪਣੇ ਘਰ ਅਤੇ ਰਾਜ ਵਿੱਚ ਬਚਾ ਕੇ ਰੱਖਿਆ ਹੋਇਆ ਸੀ।

ਤਾਂ ਨਬੀ ਯਸਾਯਾਹ ਰਾਜੇ ਹਿਜ਼ਕੀਯਾਹ ਕੋਲ ਗਿਆ ਤੇ ਉਸ ਨੂੰ ਪੁੱਛਿਆ, “ਇਨ੍ਹਾਂ ਲੋਕਾਂ ਨੇ ਕੀ ਆਖਿਆ? ਇਹ ਕਿੱਥੋਂ ਆਏ ਸਨ?”

ਹਿਜ਼ਕੀਯਾਹ ਨੇ ਆਖਿਆ, “ਇਹ ਲੋਕ ਦੂਰ ਦੇਸੋਂ ਮੈਨੂੰ ਮਿਲਣ ਆਏ ਸਨ! ਇਹ ਬਾਬਲ ਵਿੱਚੋਂ ਆਏ ਸਨ!”

ਇਸ ਲਈ ਯਸਾਯਾਹ ਨੇ ਉਸ ਨੂੰ ਪੁੱਛਿਆ, “ਉੱਨ੍ਹਾਂ ਨੇ ਤੁਹਾਡੇ ਘਰ ਵਿੱਚ ਕੀ ਦੇਖਿਆ?”

ਹਿਜ਼ਕੀਯਾਹ ਨੇ ਆਖਿਆ, “ਉਨ੍ਹਾਂ ਨੇ ਮੇਰੇ ਮਹਿਲਾਂ ਦੀ ਹਰ ਚੀਜ਼ ਦੇਖੀ। ਮੈਂ ਉਨ੍ਹਾਂ ਨੂੰ ਆਪਣੀ ਸਾਰੀ ਦੌਲਤ ਦਿਖਾਈ।”

ਫ਼ੇਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ ਦੇ ਸ਼ਬਦਾਂ ਨੂੰ ਧਿਆਨ ਨਾਲ ਸੁਣੋ। ‘ਉਹ ਸਮਾਂ ਆ ਰਿਹਾ ਹੈ ਜਦੋਂ ਤੇਰੇ ਘਰ ਵਿੱਚਲੀਆਂ ਸਾਰੀਆਂ ਚੀਜ਼ਾਂ ਅਤੇ ਤੇਰੇ ਪੁਰਖਿਆਂ ਦੀਆਂ ਬਚਾਈਆਂ ਹੋਈਆਂ ਸਾਰੀਆਂ ਚੀਜ਼ਾਂ ਬਾਬਲ ਨੂੰ ਲੈ ਜਾਈਆਂ ਜਾਣਗੀਆਂ। ਕੁਝ ਵੀ ਬਾਕੀ ਨਹੀਂ ਬਚੇਗਾ!’ ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਆਖਿਆ ਸੀ। ਬਾਬਲ ਦੇ ਲੋਕ ਤੇਰੇ ਆਪਣੇ ਪੁੱਤਰਾਂ ਨੂੰ ਲੈ ਜਾਣਗੇ। ਅਤੇ ਤੇਰੇ ਪੁੱਤਰ ਬਾਬਲ ਦੇ ਰਾਜੇ ਦੇ ਮਹਿਲਾਂ ਦੇ ਅਧਿਕਾਰੀ ਬਣ ਜਾਣਗੇ।”

ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, “ਯਹੋਵਾਹ ਦਾ ਇਹ ਸੰਦੇਸ਼ ਚੰਗਾ ਹੈ।” (ਹਿਜ਼ਕੀਯਾਹ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਉਸ ਨੇ ਸੋਚਿਆ, “ਜਿੰਨਾ ਚਿਰ ਮੈਂ ਰਾਜਾ ਹਾਂ ਇੱਥੇ ਅਸਲੀ ਅਮਨ ਅਤੇ ਸੁਰੱਖਿਆ ਰ੍ਰਹੇਗੀ।”)

ਇਸਰਾਏਲ ਦੀ ਸਜ਼ਾ ਮੁੱਕ ਜਾਵੇਗੀ

40 ਤੁਹਾਡਾ ਪਰਮੇਸ਼ੁਰ ਆਖਦਾ ਹੈ,
    “ਹੌਸਲਾ ਦੇਵੋ, ਮੇਰੇ ਲੋਕਾਂ ਨੂੰ!
ਯਰੂਸ਼ਲਮ ਨਾਲ ਪਿਆਰ ਨਾਲ ਗੱਲ ਕਰੋ! ਯਰੂਸ਼ਲਮ ਨੂੰ ਆਖੋ,
    ‘ਤੇਰੀ ਸੇਵਾ ਦਾ ਸਮਾਂ ਮੁੱਕ ਗਿਆ ਹੈ।
    ਤੂੰ ਆਪਣੇ ਪਾਪਾਂ ਦੀ ਕੀਮਤ ਅਦਾ ਕਰ ਦਿੱਤੀ ਹੈ।’
ਯਹੋਵਾਹ ਨੇ ਯਰੂਸ਼ਲਮ ਨੂੰ ਉਸ ਦੇ ਹਰ
    ਇੱਕ ਗੁਨਾਹ ਦੀ ਸਜ਼ਾ ਦੋ ਵਾਰ ਦਿੱਤੀ ਹੈ।”

ਸੁਣੋ, ਕੋਈ ਬੰਦਾ ਸ਼ੋਰ ਮਚਾ ਰਿਹਾ ਹੈ!
“ਯਹੋਵਾਹ ਲਈ ਮਾਰੂਬਲ ਅੰਦਰ ਰਸਤਾ ਬਣਾਓ!
    ਸਾਡੇ ਪਰਮੇਸ਼ੁਰ ਲਈ ਮਾਰੂਬਲ ਦੀ ਸੜਕ ਪੱਧਰੀ ਕਰ ਦਿਓ!
ਹਰ ਵਾਦੀ ਨੂੰ ਭਰ ਦਿਓ।
    ਹਰ ਪਰਬਤ ਪਹਾੜੀ ਨੂੰ ਪੱਧਰ ਕਰ ਦਿਓ।
ਟੇਢਿਆਂ ਰਾਹਾਂ ਨੂੰ ਸਿੱਧਾ ਕਰੋ।
    ਖੁਦਦਰੀ ਥਾਂ ਨੂੰ ਪੱਧਰਾ ਕਰੋ।
ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ।
    ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ।
ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।”

ਇੱਕ ਆਵਾਜ਼ ਨੇ ਆਖਿਆ, “ਬੋਲੋ!”
    ਇਸ ਲਈ ਇੱਕ ਬੰਦੇ ਨੇ ਪੁੱਛਿਆ, “ਮੈਂ ਕੀ ਆਖਾਂ?”
ਆਵਾਜ਼ ਨੇ ਜਵਾਬ ਦਿੱਤਾ, “ਲੋਕ ਸਦਾ ਲਈ ਨਹੀਂ ਰਹਿੰਦੇ ਉਹ ਸਾਰੇ ਹੀ ਘਾਹ ਫ਼ੂਸ ਵਰਗੇ ਹਨ।
    ਅਤੇ ਉਨ੍ਹਾਂ ਦੀ ਚੰਗਿਆਈ ਜੰਗਲੀ ਫ਼ੁੱਲ ਵਰਗੀ ਹੈ।
ਯਹੋਵਾਹ ਵੱਲੋਂ ਤਾਕਤਵਰ ਹਵਾ, ਘਾਹ ਉੱਤੇ ਵਗਦੀ ਹੈ,
    ਅਤੇ ਘਾਹ ਮਰ ਜਾਂਦਾ ਹੈ ਅਤੇ ਜੰਗਲੀ ਫ਼ੁੱਲ ਡਿੱਗ ਪੈਂਦਾ ਹੈ।
    ਹਾਂ, ਸਭ ਲੋਕ ਘਾਹ ਵਰਗੇ ਨੇ।
ਜੰਗਲੀ ਘਾਹ ਮਰ ਜਾਂਦਾ ਤੇ ਜੰਗਲੀ ਫ਼ੁੱਲ ਡਿੱਗ ਪੈਂਦੇ ਨੇ।
    ਪਰ ਸਾਡੇ ਪਰਮੇਸ਼ੁਰ ਦਾ ਸ਼ਬਦ ਸਦਾ-ਸਦਾ ਲਈ ਰਹਿੰਦਾ ਹੈ।”

ਮੁਕਤੀ: ਪਰਮੇਸ਼ੁਰ ਦਾ ਸ਼ੁਭ ਸੰਦੇਸ਼

ਸੀਯੋਨ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ।
    ਉੱਚੇ ਪਰਬਤ ਉੱਤੇ ਜਾਓ ਅਤੇ ਉੱਚੀ ਸ਼ੁਭ ਸਮਾਚਾਰ ਸੁਣਾਓ!
ਯਰੂਸ਼ਲਮ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ।
    ਡਰੋ ਨਹੀਂ, ਉੱਚੀ ਬੋਲੋ!
ਇਹ ਖਬਰ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਦੱਸੋ:
    “ਦੇਖੋ, ਤੁਹਾਡਾ ਪਰਮੇਸ਼ੁਰ ਇੱਥੇ ਹੈ!”
10 ਮੇਰਾ ਪ੍ਰਭੂ, ਯਹੋਵਾਹ ਸ਼ਕਤੀ ਨਾਲ ਆ ਰਿਹਾ ਹੈ।
    ਉਹ ਆਪਣੀ ਸ਼ਕਤੀ ਨੂੰ ਸਮੂਹ ਲੋਕਾਂ ਤੇ ਹਕੂਮਤ ਕਰਨ ਲਈ ਵਰਤੇਗਾ।
ਉਹ ਆਪਣੇ ਲੋਕਾਂ ਲਈ ਇਨਾਮ ਲਿਆਵੇਗਾ
    ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਚੰਗੀਆਂ ਕਰਨੀਆਂ ਲਈ ਇਨਾਮ ਦੇਵੇਗਾ।
11 ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ।
    ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ।
ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ।
    ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।

ਪਰਮੇਸ਼ੁਰ ਨੇ ਦੁਨੀਆਂ ਸਾਜੀ, ਓਹੀ ਇਸਤੇ ਹਕੂਮਤ ਕਰਦਾ ਹੈ

12 ਕਿਸਨੇ ਆਪਣੇ ਹੱਥ ਦੀ ਹਬੇਲੀ ਨਾਲ ਸਮੁੰਦਰ ਨੂੰ ਮਾਪਿਆ?
    ਕਿਸਨੇ ਅਕਾਸ਼ ਨੂੰ ਮਾਪਣ ਲਈ ਆਪਣੇ ਹੱਥ ਦਾ ਇਸਤੇਮਾਲ ਕੀਤਾ?
ਕਿਸਨੇ ਖਾਲਸਾਰੀ ਧਰਤੀ ਨੂੰ ਮਾਪਣ ਲਈ ਪਿਆਲੇ ਨੂੰ ਵਰਤਿਆ?
    ਕਿਸਨੇ ਪਰਬਤ ਅਤੇ ਪਹਾੜੀ ਨੂੰ ਤੋਂਲਣ ਲਈ ਤੱਕੜੀ ਨੂੰ ਵਰਤਿਆ?
    ਇਹ ਯਹੋਵਾਹ ਹੀ ਸੀ!
13 ਕਿਸੇ ਨੇ ਯਹੋਵਾਹ ਦੇ ਆਤਮੇ ਨੂੰ ਨਹੀਂ ਦੱਸਿਆ ਕਿ ਉੱਸਨੂੰ ਕੀ ਕਰਨਾ ਚਾਹੀਦਾ ਹੈ।
    ਕਿਸੇ ਨੇ ਯਹੋਵਾਹ ਨੂੰ ਨਹੀਂ ਦੱਸਿਆ ਕਿਵੇਂ ਉਹ ਗੱਲਾਂ ਕਰਨੀਆਂ ਹਨ ਜਿਹੜੀਆਂ ਓਸਨੇ ਕੀਤੀਆਂ।
14 ਕੀ ਯਹੋਵਾਹ ਨੇ ਕਿਸੇ ਕੋਲੋਂ ਸਹਾਇਤਾ ਮੰਗੀ?
    ਕੀ ਕਿਸੇ ਨੇ ਯਹੋਵਾਹ ਨੂੰ ਸਿੱਖਾਇਆ ਸੀ ਕਿ ਕਿਵੇਂ ਨਿਰਪੱਖ ਹੋਣਾ ਹੈ?
ਕੀ ਕਿਸਨੇ ਯਹੋਵਾਹ ਨੂੰ ਗਿਆਨ ਸਿੱਖਾਇਆ ਸੀ?
    ਕੀ ਕਿਸਨੇ ਯਹੋਵਾਹ ਨੂੰ ਸਿਆਣਾ ਬਣਨਾ ਸਿੱਖਾਇਆ ਸੀ?
ਨਹੀਂ! ਯਹੋਵਾਹ ਪਹਿਲਾਂ ਹੀ ਇਹ ਗੱਲਾਂ ਜਾਣਦਾ ਸੀ।
15 ਦੇਖੋ, ਦੁਨੀਆਂ ਦੀਆਂ ਸਾਰੀਆਂ ਕੌਮਾਂ ਪਾਣੀ ਦੀ ਬਾਲਟੀ ਅੰਦਰ ਇੱਕ ਕਤਰੇ ਵਰਗੀਆਂ ਨੇ।
    ਜੇ ਕਿਧਰੇ ਯਹੋਵਾਹ ਸਾਰੀਆਂ ਦੂਰ ਦੁਰਾਡੀਆਂ ਕੌਮਾਂ ਨੂੰ ਤੱਕੜੀ ਦੇ ਪਲੜਿਆਂ ਅੰਦਰ ਰੱਖ ਦੇਵੇ,
    ਤਾਂ ਉਹ ਮਿੱਟੀ ਦੇ ਕਿਣਕਿਆਂ ਵਰਗੀਆਂ ਹੋਵਣਗੀਆਂ।
16 ਲਬਾਨੋਨ ਦੇ ਸਾਰੇ ਰੁੱਖ
    ਯਹੋਵਾਹ ਵਾਸਤੇ ਸੜਨ ਲਈ ਕਾਫ਼ੀ ਨਹੀਂ ਹਨ।
ਅਤੇ ਲਬਾਨੋਨ ਦੇ ਸਾਰੇ ਜਾਨਵਰ
    ਕੁਰਬਾਨੀ ਲਈ ਕਾਫ਼ੀ ਨਹੀਂ ਹਨ।
17 ਪਰਮੇਸ਼ੁਰ ਦੇ ਮੁਕਾਬਲੇ ਵਿੱਚ ਦੁਨੀਆਂ ਦੀਆਂ ਸਾਰੀਆਂ ਕੌਮਾਂ ਕੁਝ ਵੀ ਨਹੀਂ ਹਨ।
    ਪਰਮੇਸ਼ੁਰ ਦੇ ਮੁਕਾਬਲੇ ਵਿੱਚ ਸਾਰੀਆਂ ਕੌਮਾਂ ਕਿਸੇ ਵੀ ਮੁੱਲ ਦੀਆਂ ਨਹੀਂ ਹਨ।

ਲੋਕ ਕਲਪਨਾ ਨਹੀਂ ਕਰ ਸੱਕਦੇ ਕਿ ਪਰਮੇਸ਼ੁਰ ਕਿਹੋ ਜਿਹਾ ਹੈ

18 ਕੀ ਤੁਸੀਂ ਪਰਮੇਸ਼ੁਰ ਦੀ ਕਿਸੇ ਚੀਜ਼ ਨਾਲ ਤੁਲਨਾ ਕਰ ਸੱਕਦੇ ਹੋ?
    ਨਹੀਂ! ਕੀ ਤੁਸੀਂ ਪਰਮੇਸ਼ੁਰ ਦੀ ਤਸਵੀਰ ਬਣਾ ਸੱਕਦੇ ਹੋ? ਨਹੀਂ!
19 ਪਰ ਕੁਝ ਲੋਕ ਲੱਕੜ ਜਾਂ ਪੱਥਰ ਦੀਆਂ ਮੂਰਤੀਆਂ ਬਣਾਉਂਦੇ ਨੇ ਤੇ ਉਨ੍ਹਾਂ ਨੂੰ ਦੇਵਤੇ ਆਖਦੇ ਨੇ।
    ਇੱਕ ਕਾਮਾ ਮੂਰਤੀ ਬਣਾਉਂਦਾ ਹੈ।
ਫ਼ੇਰ ਦੂਸਰਾ ਕਾਮਾ ਇਸ ਨੂੰ ਸੋਨੇ ਨਾਲ ਢੱਕ ਦਿੰਦਾ ਹੈ
    ਤੇ ਇਸ ਲਈ ਚਾਂਦੀ ਦੀਆਂ ਜ਼ੰਜ਼ੀਰਾਂ ਬਣਾਉਂਦਾ ਹੈ।
20 ਤੇ ਇਸਦੀ ਬੁਨਿਆਦ ਲਈ, ਉਹ ਖਾਸ ਕਿਸਮ ਦੀ ਲੱਕੜ ਚੁਣਦਾ ਹੈ,
    ਉਸ ਕਿਸਮ ਦੀ ਜਿਹੜੀ ਗਲਦੀ ਨਹੀਂ।
ਫ਼ੇਰ ਉਹ ਕਿਸੇ ਲੱਕੜੀ ਦੇ ਕਾਰੀਗਰ ਨੂੰ ਲੱਭਦਾ ਹੈ
    ਅਤੇ ਉਹ ਕਾਮਾ ਇੱਕ “ਦੇਵਤਾ” ਬਣਾਉਂਦਾ ਹੈ ਜਿਹੜਾ ਡਿੱਗਦਾ ਨਹੀਂ।
21 ਤੁਸੀਂ ਅਵੱਸ਼ ਹੀ ਸੱਚ ਨੂੰ ਜਾਣਦੇ ਹੋ, ਕੀ ਨਹੀਂ?
    ਤੁਸੀਂ ਅਵੱਸ਼ ਹੀ ਸੁਣਿਆ ਹੋਵੇਗਾ!
    ਅਵੱਸ਼ ਹੀ ਬਹੁਤ ਪਹਿਲਾਂ ਕਿਸੇ ਨੇ ਤੁਹਾਨੂੰ ਦੱਸਿਆ ਹੋਵੇਗਾ!
    ਤੁਸੀਂ ਅਵੱਸ਼ ਹੀ ਜਾਣਦੇ ਹੋ ਕਿ ਕਿਸਨੇ ਦੁਨੀਆਂ ਨੂੰ ਸਾਜਿਆ!
22 ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ! ਉਹ ਧਰਤੀ ਦੇ ਉੱਪਰ ਬੈਠਾ ਹੈ
    ਤੇ ਉਸਦੀ ਤੁਲਨਾ ਵਿੱਚ ਲੋਕ ਹਨ ਟਿੱਡੀਦਲ ਵਰਗੇ ਹਨ।
ਉਸ ਨੇ ਅਕਾਸ਼ਾਂ ਨੂੰ ਕੱਪੜੇ ਦੇ ਬਾਨ ਵਾਂਗ ਖੋਲ੍ਹ ਦਿੱਤਾ।
    ਉਸ ਨੇ ਅਕਾਸ਼ਾਂ ਨੂੰ ਤੰਬੂ ਵਾਂਗ ਬੈਠਣ ਲਈ ਉਸ ਦੇ ਹੇਠਾਂ ਫ਼ੈਲਾ ਦਿੱਤਾ।
23 ਉਹ ਹਾਕਮ ਨੂੰ ਮਹੱਤਵਹੀਣ ਬਣਾਉਂਦਾ ਹੈ।
    ਉਹ ਇਸ ਦੁਨੀਆਂ ਦੇ ਨਿਆਂ ਪਾਲਕਾਂ ਨੂੰ ਪੂਰੀ ਤਰ੍ਹਾਂ ਨਿਕਂਮਾ ਬਣਾ ਦਿੰਦਾ ਹੈ।
24 ਉਹ ਹਾਕਮ ਪੌਦਿਆਂ ਵਰਗੇ ਹਨ, ਉਹ ਧਰਤੀ ਉੱਤੇ ਬੀਜੇ ਹੁੰਦੇ ਹਨ
    ਪਰ ਇਸਤੋਂ ਪਹਿਲਾਂ ਕਿ ਉਹ ਜਢ਼ਾਂ ਆਪਣੀਆਂ ਧਰਤੀ ਅੰਦਰ ਲਾ ਦੇਣ,
ਪਰਮੇਸ਼ੁਰ ਉਨ੍ਹਾਂ “ਪੌਦਿਆਂ” ਉੱਤੇ ਵਗਦਾ ਹੈ
    ਤੇ ਉਹ ਮੁਰਦਾ ਅਤੇ ਖੁਸ਼ਕ ਹੋ ਜਾਂਦੇ ਨੇ,
    ਤੇ ਹਵਾ ਉਨ੍ਹਾਂ ਨੂੰ ਲੈ ਜਾਂਦੀ ਹੈ ਉਡਾਕੇ, ਤਿਨਕਿਆਂ ਵਾਂਗੂ ਦੂਰ।
25 ਪਵਿੱਤਰ ਪੁਰੱਖ (ਪਰਮੇਸ਼ੁਰ) ਆਖਦੀ ਹੈ: “ਤੁਲਨਾ ਕਰ ਸੱਕਦੇ ਹੋ ਕੀ ਤੁਸੀਂ ਕਿਸੇ ਨਾਲ ਮੇਰੀ?
    ਨਹੀਂ! ਕੋਈ ਨਹੀਂ ਹੈ ਸਾਨੀ ਮੇਰਾ।”

26 ਦੇਖੋ ਅਕਾਸ਼ ਵੱਲ।
    ਕਿਸਨੇ ਸਾਜਿਆ ਉਨ੍ਹਾਂ ਸਮੂਹ ਤਾਰਿਆਂ ਨੂੰ?
ਕਿਸਨੇ ਸਾਜਿਆ ਉਨ੍ਹਾਂ ਸਮੂਹ “ਫ਼ੌਜਾਂ” ਨੂੰ ਅਕਾਸ਼ ਅੰਦਰ?
    ਕੌਣ ਜਾਣਦਾ ਹੈ ਹਰ ਤਾਰੇ ਨੂੰ ਉਸ ਦੇ ਨਾਮ ਨਾਲ?
ਸੱਚਾ ਪਰਮੇਸ਼ੁਰ ਹੈ ਬਹੁਤ ਮਜ਼ਬੂਤ ਅਤੇ ਸ਼ਕਤੀਵਾਨ।
    ਇਸ ਲਈ ਕੋਈ ਵੀ ਤਾਰਾ ਇਨ੍ਹਾਂ ਵਿੱਚ ਨਹੀਂ ਗੁੰਮ ਹੁੰਦਾ।

27 ਯਾਕੂਬ ਦੇ ਲੋਕੋ, ਸੱਚ ਹੈ ਇਹ!
    ਇਸਰਾਏਲ, ਤੈਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਇਸ ਉੱਤੇ!
ਇਸ ਲਈ ਕਿਉਂ ਹੋ ਤੁਸੀਂ ਆਖਦੇ: “ਦੇਖ ਨਹੀਂ ਸੱਕਦਾ ਯਹੋਵਾਹ ਜਿਵੇਂ ਜਿਉਂਦਾ ਹਾਂ ਮੈਂ।
    ਲੱਭ ਨਹੀਂ ਸੱਕੇਗਾ ਪਰਮੇਸ਼ੁਰ ਮੈਨੂੰ ਅਤੇ ਸਜ਼ਾ ਨਹੀਂ ਦੇ ਸੱਕੇਗਾ।”

28 ਅਵੱਸ਼ ਹੀ ਸੁਣਿਆ ਹੋਵੇਗਾ ਤੁਸੀਂ ਤੇ ਜਾਣਦੇ ਹੋਵੋਗੇ
    ਕਿ ਯਹੋਵਾਹ ਪਰਮੇਸ਼ੁਰ ਹੈ ਬਹੁਤ ਸਿਆਣਾ।
ਜਾਣ ਨਹੀਂ ਸੱਕਦੇ ਲੋਕ ਉਸ ਸਭ ਕੁਝ ਨੂੰ ਜੋ ਹੈ ਜਾਣਦਾ ਉਹ।
    ਬਕੱਦਾ ਨਹੀਂ ਯਹੋਵਾਹ ਅਤੇ ਲੋੜਦਾ ਨਹੀਂ ਆਰਾਮ ਨੂੰ।
ਬਣਾਈਆਂ ਯਹੋਵਾਹ ਨੇ ਸਮੂਹ ਦੂਰ ਦੁਰਾਡੀਆਂ ਥਾਵਾਂ ਧਰਤੀ ਦੀਆਂ।
    ਰਹਿੰਦਾ ਹੈ ਯਹੋਵਾਹ ਸਦਾ-ਸਦਾ ਲਈ।
29 ਸਹਾਇਤਾ ਕਰਦਾ ਹੈ ਯਹੋਵਾਹ ਕਮਜ਼ੋਰ ਲੋਕਾਂ ਦੀ ਮਜ਼ਬੂਤ ਹੋਣ ਵਿੱਚ।
    ਬਣਾਉਂਦਾ ਹੈ ਉਹ ਸ਼ਕਤੀਹੀਣਾਂ ਨੂੰ ਸ਼ਕਤੀਸ਼ਾਲੀ।
30 ਨੌਜਵਾਨ ਬੰਦੇ ਬਕੱ ਜਾਂਦੇ ਹਨ ਤੇ ਉਨ੍ਹਾਂ ਲੋੜ ਪੈਂਦੀ ਹੈ ਆਰਾਮ ਦੀ।
    ਨੌਜਵਾਨ ਠੋਕਰਾਂ ਵੀ ਖਾਂਦੇ ਨੇ ਤੇ ਡਿੱਗ ਵੀ ਪੈਂਦੇ ਨੇ।
31 ਪਰ ਉਹ ਲੋਕ ਜਿਹੜੇ ਯਹੋਵਾਹ ਤੇ ਭਰੋਸ਼ਾ
    ਰੱਖਦੇ ਹਨ ਫਿਰ ਤੋਂ ਮਜ਼ਬੂਤ ਹੋ ਜਾਂਦੇ ਨੇ
ਅਤੇ ਬਾਜ ਵਾਂਗ ਉੱਚਾ ਉੱਡਦੇ ਨੇ ਉਹ ਬਿਨਾਂ ਕਮਜ਼ੋਰ ਹੋਇਆਂ ਦੌੜਦੇ ਨੇ
    ਅਤੇ ਬਿਨਾ ਬਕਿਆਂ ਤ੍ਤੁਰਦੇ ਹਨ

ਯਹੋਵਾਹ ਸਦੀਵੀ ਸਿਰਜਣਹਾਰ ਹੈ

41 ਆਖਦਾ ਹੈ ਯਹੋਵਾਹ,
“ਦੂਰ ਦੁਰਾਡੇ ਦੇ ਦੇਸ਼ੋ, ਹੋ ਜਾਵੋ ਸ਼ਾਂਤ ਅਤੇ ਆ ਜਾਵੋ ਮੇਰੇ ਵੱਲ!
    ਕੌਮੋ ਬਹਾਦੁਰ ਬਣੋ।
ਮੇਰੇ ਵੱਲ ਆਵੋ ਤੇ ਗੱਲ ਕਰੋ।
    ਮਿਲਾਂਗੇ ਅਸੀਂ ਇੱਕ ਦੂਜੇ ਨਾਲ
    ਤੇ ਨਿਆਂ ਕਰਾਂਗੇ ਅਸੀਂ ਕਿ ਕੌਣ ਸਹੀ ਹੈ।
ਦੇਵੋ ਮੈਨੂੰ ਜਵਾਬ ਇਨ੍ਹਾਂ ਸਵਾਲਾਂ ਦੇ: ਕਿਸ ਨੇ ਜਗਾਇਆ ਉਸ ਬੰਦੇ ਨੂੰ ਆ ਰਿਹਾ ਹੈ ਜੋ ਪੂਰਬ ਵੱਲੋਂ?
    ਨੇਕੀ ਉਸ ਦੇ ਨਾਲ ਤੁਰਦੀ ਹੈ।
ਇਸਤੇਮਾਲ ਕਰਦਾ ਹੈ ਉਹ ਤਲਵਾਰ ਆਪਣੀ ਨੂੰ
    ਤੇ ਹਰਾ ਦਿੰਦਾ ਹੈ ਕੌਮਾਂ ਨੂੰ ਬਣ ਜਾਂਦੇ ਨੇ ਖਾਕ ਉਹ।
ਇਸਤੇਮਾਲ ਕਰਦਾ ਹੈ ਉਹ ਆਪਣੀ ਕਮਾਨ ਦਾ ਤੇ ਜਿਤ੍ਤਦਾ ਹੈ
    ਰਾਜਿਆਂ ਨੂੰ ਭੱਜ ਜਾਂਦੇ ਨੇ ਉਹ ਹਵਾ ਦੇ ਉਡਾਏ ਤਿਨਕਿਆਂ ਵਾਂਗ।
ਪਿੱਛ੍ਛਾ ਕਰਦਾ ਹੈ ਉਹ ਫ਼ੌਜਾਂ ਦਾ ਤੇ ਹੁੰਦਾ ਨਹੀਂ ਕਦੇ ਜ਼ਖਮੀ।
    ਜਾਂਦਾ ਹੈ ਉਹ ਉਨ੍ਹਾਂ ਥਾਵਾਂ ਉੱਤੇ ਜਿੱਥੇ ਗਿਆ ਨਹੀਂ ਪਹਿਲਾਂ ਕਦੇ ਵੀ ਉਹ।
ਕੌਣ ਕਾਰਣ ਬਣਿਆ ਇਨ੍ਹਾਂ ਗੱਲਾਂ ਦੇ ਵਾਪਰਨ ਦਾ?
    ਕਿਸਨੇ ਕੀਤਾ ਇਹ ਸਭ? ਕਿਸਨੇ ਬੁਲਾਇਆ ਸਮੂਹ ਲੋਕਾਂ ਨੂੰ ਸ਼ੁਰੂਆਤ ਤੋਂ?
ਮੈਂ, ਯਹੋਵਾਹ ਨੇ, ਇਹ ਗੱਲਾਂ ਕੀਤੀਆਂ! ਮੈਂ, ਯਹੋਵਾਹ, ਹੀ ਪਹਿਲਾ ਹਾਂ।
    ਮੈਂ ਸ਼ੁਰੂ ਤੋਂ ਹੀ ਇੱਥੇ ਸਾਂ
    ਅਤੇ ਮੈਂ ਇੱਥੇ ਸਾਰੀਆਂ ਚੀਜਾਂ ਖਤਮ ਹੋਣ ਤੋਂ ਬਾਅਦ ਵੀ ਰਹਾਂਗਾ।
ਤੁਸੀਂ ਸਮੂਹ ਦੂਰ-ਦੁਰਾਡੇ ਸਥਾਨੋ ਦੇਖੋ,
    ਅਤੇ ਭੈਭੀਤ ਹੋ ਜਾਵੋ!
ਤੁਸੀਂ ਧਰਤੀ ਦਿਓ ਸਮੂਹ ਦੂਰ-ਦੁਰਾਡੇ ਸਥਾਨੋ,
    ਡਰ ਨਾਲ ਕੰਬ ਜਾਵੋ!
ਇੱਥੇ ਆਵੋ ਤੇ ਮੇਰੀ ਗੱਲ ਸੁਣੋ!”
    ਅਤੇ ਉਹ ਆ ਗਏ।

“ਕਾਮੇ ਇੱਕ ਦੂਜੇ ਦੀ ਸਹਾਇਤਾ ਕਰਦੇ ਹਨ। ਉਹ ਇੱਕ ਦੂਜੇ ਨੂੰ ਮਜ਼ਬੂਤ ਹੋਣ ਲਈ ਉਤਸਾਹਿਤ ਕਰਦੇ ਹਨ। ਇੱਕ ਕਾਮਾ ਤਰਾਸ਼ਦਾ ਹੈ ਲੱਕੜ ਨੂੰ ਮੂਰਤੀ ਬਨਾਉਣ ਲਈ ਉਹ ਉਤਸਾਹਿਤ ਕਰਦਾ ਹੈ ਉਸ ਬੰਦੇ ਨੂੰ ਜਿਹੜਾ ਸੋਨੇ ਦਾ ਕੰਮ ਕਰਦਾ ਹੈ। ਦੂਸਰਾ ਬੰਦਾ ਇਸਤੇਮਾਲ ਕਰਦਾ ਹੈ ਹਬੌੜੇ ਦਾ ਅਤੇ ਧਾਤ ਨੂੰ ਸਿੱਧਾ ਕਰਦਾ ਹੈ। ਫ਼ੇਰ ਉਹ ਕਾਮਾ ਆਹਰਣ ਉੱਤੇ ਕੰਮ ਕਰਦੇ ਬੰਦੇ ਨੂੰ ਉਤਸਾਹਿਤ ਕਰਦਾ ਹੈ। ਇਹ ਆਖਰੀ ਕਾਮਾ ਆਖਦਾ ਹੈ, ‘ਇਹ ਕੰਮ ਚੰਗਾ ਹੈ, ਧਾਤ ਬਾਹਰ ਨਹੀਂ ਆਵੇਗੀ।’ ਫ਼ੇਰ ਉਹ ਮੂਰਤੀ ਨੂੰ ਆਧਾਰ ਉੱਤੇ ਗੱਡਦਾ ਹੈ ਤਾਂ ਜੋ ਇਹ ਡਿੱਗੇ ਨਾ। ਅਤੇ ਇਹ ਕਦੇ ਨਹੀਂ ਹਿਲਦੀ!”

ਸਿਰਫ਼ ਯਹੋਵਾਹ ਹੀ ਸਾਨੂੰ ਬਚਾ ਸੱਕਦਾ ਹੈ

ਯਹੋਵਾਹ ਆਖਦਾ ਹੈ: “ਇਸਰਾਏਲ, ਤੂੰ ਮੇਰਾ ਸੇਵਕ ਹੈ।
    ਯਾਕੂਬ ਤੈਨੂੰ ਮੈਂ ਚੁਣਿਆ ਸੀ।
ਤੂੰ ਅਬਰਾਹਾਮ ਦੇ ਪਰਿਵਾਰ ਵਿੱਚੋਂ ਹੈਂ।
    ਅਤੇ ਮੈਂ ਅਬਰਾਹਾਮ ਨੂੰ ਪਿਆਰ ਕਰਦਾ ਸਾਂ।
ਤੂੰ ਦੂਰ-ਦੁਰਾਡੇ ਦੇਸ਼ ਵਿੱਚ ਸੈਂ,
    ਪਰ ਮੈਂ ਤੇਰੇ ਤੀਕ ਪਹੁੰਚਿਆ ਸਾਂ।
ਮੈਂ ਤੈਨੂੰ ਉਸ ਦੂਰ-ਦੁਰਾਡੀ ਥਾਂ ਤੋਂ ਬੁਲਾਇਆ ਸੀ।
    ਮੈਂ ਆਖਿਆ ਸੀ, ‘ਤੂੰ ਮੇਰਾ ਸੇਵਕ ਹੈਂ।’
ਮੈਂ ਤੈਨੂੰ ਚੁਣਿਆ ਸੀ।
    ਅਤੇ ਮੈਂ ਤੈਨੂੰ ਨਹੀਂ ਤਿਆਗਿਆ ਹੈ।
10 ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ।
    ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ।
ਮੈਂ ਤੈਨੂੰ ਮਜ਼ਬੂਤ ਬਣਾਵਾਂਗਾ।
    ਮੈਂ ਤੇਰੀ ਸਹਾਇਤਾ ਕਰਾਂਗਾ।
ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
11 ਦੇਖ, ਕੁਝ ਲੋਕੀ ਤੇਰੇ ਨਾਲ ਨਾਰਾਜ਼ ਹਨ।
    ਪਰ ਉਹ ਸ਼ਰਮਸਾਰ ਹੋਵਣਗੇ।
    ਤੇਰੇ ਦੁਸ਼ਮਣ ਗੁਆਚ ਜਾਵਣਗੇ ਅਤੇ ਗੁੰਮ ਜਾਣਗੇ।
12 ਤੂੰ ਉਨ੍ਹਾਂ ਲੋਕਾਂ ਨੂੰ ਭਾਲੇਁਗਾ ਜਿਹੜੇ ਤੇਰੇ ਖਿਲਾਫ਼ ਹਨ,
    ਪਰ ਉਹ ਤੈਨੂੰ ਨਹੀਂ ਲੱਭਣਗੇ।
ਜਿਹੜੇ ਲੋਕ ਤੇਰੇ ਵਿਰੁੱਧ ਲੜੇ ਸਨ
    ਪੂਰੀ ਤਰ੍ਹਾਂ ਅਲੋਪ ਹੋ ਜਾਣਗੇ।
13 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ।
    ਮੈਂ ਤੇਰਾ ਸੱਜਾ ਹੱਥ ਫ਼ੜਿਆ ਹੋਇਆ ਹੈ।
ਅਤੇ ਮੈਂ ਤੈਨੂੰ ਆਖਦਾ ਹਾਂ: ਭੈਭੀਤ ਨਾ ਹੋ।
    ਮੈਂ ਤੇਰੀ ਸਹਾਇਤਾ ਕਰਾਂਗਾ।
14 ਮੁੱਲਵਾਨ ਯਹੂਦਾਹ, ਭੈਭੀਤ ਨਾ ਹੋ!
    ਮੇਰੇ ਪਿਆਰੇ ਇਸਰਾਏਲ ਦੇ ਬੰਦਿਓ, ਡਰੋ ਨਾ!
    ਮੈਂ ਸੱਚਮੁੱਚ ਤੁਹਾਡੀ ਸਹਾਇਤਾ ਕਰਾਂਗਾ।”

ਯਹੋਵਾਹ ਨੇ ਖੁਦ ਆਖੀਆਂ ਇਹ ਗੱਲਾਂ।

ਇਸਰਾਏਲ ਦਾ ਪਵਿੱਤਰ ਪੁਰੱਖ, ਉਹ ਜੋ ਤੁਹਾਨੂੰ ਬਚਾਉਂਦਾ ਹੈ,
    ਉਸ ਨੇ ਆਖੀਆਂ ਇਹ ਗੱਲਾਂ:
15 “ਦੇਖੋ, ਮੈਂ ਤੁਹਾਨੂੰ ਫ਼ਸਲ ਕੁਟ੍ਟਣ ਵਾਲੇ ਤਖਤੇ ਵਾਂਗ ਬਣਾ ਦਿੱਤਾ ਹੈ।
    ਉਸ ਸੰਦ ਦੇ ਦੰਦ ਬਹੁਤ ਤਿੱਖੇ ਹਨ ਕਿਸਾਨ ਇਸ ਦਾ ਇਸਤੇਮਾਲ ਅਨਾਜ ਦਾ ਛਿਲਕਾ ਲਾਹੁਣ ਲਈ ਕਰਦੇ ਹਨ।
ਤੁਸੀਂ ਪਹਾੜਾਂ ਉੱਤੇ ਚੱਲੋਂਗੇ ਤੇ ਇਨ੍ਹਾਂ ਨੂੰ ਕੁਚਲ ਦਿਓਁਗੇ।
    ਤੁਸੀਂ ਪਹਾੜੀਆਂ ਨੂੰ ਉਸ ਤੂੜੀ ਵਾਂਗ ਬਣਾ ਦਿਓਁਗੇ।
16 ਤੁਸੀਂ ਉਨ੍ਹਾਂ ਨੂੰ ਹਵਾ ਵਿੱਚ ਸੁੱਟ ਦਿਓਁਗੇ,
    ਤੇ ਹਵਾ ਉਨ੍ਹਾਂ ਨੂੰ ਉਡਾ ਕੇ ਖਿੰਡਾ ਦੇਵੇਗੀ।
ਫ਼ੇਰ ਤੁਸੀਂ ਯਹੋਵਾਹ ਦੇ ਨਮਿੱਤ ਖੁਸ਼ ਹੋਵੋਂਗੇ।
    ਤੁਸੀਂ ਇਸਰਾਏਲ ਦੇ ਉਸ ਪਵਿੱਤਰ ਪੁਰੱਖ ਦਾ ਬਹੁਤ ਮਾਣ ਕਰੋਂਗੇ।”

17 “ਗਰੀਬ ਤੇ ਲੋੜਵਂਦ ਪਾਣੀ ਦੀ ਤਲਾਸ਼ ਕਰਦੇ ਨੇ
    ਪਰ ਉਨ੍ਹਾਂ ਨੂੰ ਇਹ ਕਿਤੇ ਵੀ ਨਹੀਂ ਮਿਲਦਾ।
    ਉਹ ਪਿਆਸੇ ਨੇ।
ਉਨ੍ਹਾਂ ਦੀਆਂ ਜੀਭਾਂ ਖੁਸ਼ਕ ਹਨ।
ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਸੁਣਾਂਗਾ।
    ਮੈਂ ਉਨ੍ਹਾਂ ਨੂੰ ਛੱਡ ਕੇ ਨਹੀਂ ਜਾਵਾਂਗਾ ਤੇ ਮਰਨ ਨਹੀਂ ਦਿਆਂਗਾ।
18 ਮੈਂ ਸੁੱਕੀਆਂ ਪਹਾੜੀਆਂ ਉੱਤੇ ਨਦੀਆਂ ਵਗਾ ਦਿਆਂਗਾ,
    ਮੈਂ ਵਾਦੀਆਂ ਵਿੱਚੋਂ ਚਸ਼ਮੇ ਵਗਾ ਦਿਆਂਗਾ।
ਮੈਂ ਮਾਰੂਬਲ ਨੂੰ ਪਾਣੀ ਦੀ ਭਰੀ ਹੋਈ ਝੀਲ ਵਿੱਚ ਬਦਲ ਦਿਆਂਗਾ।
    ਓੱਥੇ, ਉਸ ਖੁਸ਼ਕ ਧਰਤੀ ਵਿੱਚ ਪਾਣੀ ਦੇ ਚਸ਼ਮੇ ਹੋਣਗੇ।

Punjabi Bible: Easy-to-Read Version (ERV-PA)

2010 by World Bible Translation Center