Print Page Options
Previous Prev Day Next DayNext

Bible in 90 Days

An intensive Bible reading plan that walks through the entire Bible in 90 days.
Duration: 88 days
Punjabi Bible: Easy-to-Read Version (ERV-PA)
Version
ਯਿਰਮਿਯਾਹ 33:23-47:7

23 ਯਿਰਮਿਯਾਹ ਨੂੰ ਇਹ ਸੰਦੇਸ਼ ਯਹੋਵਾਹ ਪਾਸੋਂ ਮਿਲਿਆ: 24 “ਯਿਰਮਿਯਾਹ, ਕੀ ਤੂੰ ਸੁਣਿਆ ਹੈ ਕਿ ਲੋਕ ਕੀ ਆਖ ਰਹੇ ਨੇ? ਉਹ ਲੋਕ ਆਖ ਰਹੇ ਨੇ, ‘ਯਹੋਵਾਹ ਨੇ ਇਸਰਾਏਲ ਅਤੇ ਯਹੂਦਾਹ ਦੇ ਦੋਹਾਂ ਪਰਿਵਾਰਾਂ ਤੋਂ ਮੁੱਖ ਮੋੜ ਲਿਆ। ਪਹਿਲਾਂ ਯਹੋਵਾਹ ਨੇ ਉਨ੍ਹਾਂ ਦੀ ਚੋਣ ਕੀਤੀ ਅਤੇ ਫ਼ੇਰ ਉਨ੍ਹਾਂ ਨੂੰ ਤਿਆਗ ਦਿੱਤਾ।’ ਉਹ ਲੋਕ ਮੇਰੇ ਬੰਦਿਆਂ ਨੂੰ ਇੰਨੀ ਨਫ਼ਰਤ ਕਰਦੇ ਨੇ ਕਿ ਉਹ ਨਹੀਂ ਚਾਹੁੰਦੇ ਕਿ ਉਹ ਇੱਕ ਕੌਮ ਬਣੇ ਰਹਿਣ।”

25 ਯਹੋਵਾਹ ਆਖਦਾ ਹੈ, “ਜੇ ਮੇਰਾ ਦਿਨ ਤੇ ਰਾਤ ਨਾਲ ਇਕਰਾਰ ਜਾਰੀ ਨਹੀਂ ਰਹਿੰਦਾ, ਅਤੇ ਜੇ ਮੈਂ ਆਕਾਸ਼ ਅਤੇ ਧਰਤੀ ਲਈ ਕਨੂੰਨ ਨਹੀਂ ਬਣਾਏ, ਤਾਂ ਹੋ ਸੱਕਦਾ ਹੈ ਕਿ ਮੈਂ ਉਨ੍ਹਾਂ ਲੋਕਾਂ ਦਾ ਤਿਆਗ ਕਰ ਦਿਆਂ। 26 ਫ਼ੇਰ ਹੋ ਸੱਕਦਾ ਹੈ ਕਿ ਮੈਂ ਯਾਕੂਬ ਦੇ ਉਤਰਾਧਿਕਾਰੀਆਂ ਕੋਲੋਂ ਮੁਖ ਮੋੜ ਲਵਾਂ। ਅਤੇ ਫ਼ੇਰ ਹੋ ਸੱਕਦਾ ਹੈ ਕਿ ਮੈਂ ਦਾਊਦ ਦੇ ਉਤਰਾਧਿਕਾਰੀਆਂ ਨੂੰ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਉਤਰਾਧਿਕਾਰੀਆਂ ਉੱਤੇ ਰਾਜ ਨਾ ਕਰਨ ਦਿਆਂ। ਪਰ ਦਾਊਦ ਮੇਰਾ ਸੇਵਕ ਹੈ। ਅਤੇ ਮੈਂ ਉਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵਾਂਗਾ। ਅਤੇ ਮੈਂ ਉਨ੍ਹਾਂ ਲੋਕਾਂ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ।”

ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਚੇਤਾਵਨੀ

34 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਉਦੋਂ ਮਿਲਿਆ ਜਦੋਂ ਬਾਬਲ ਦਾ ਰਾਜਾ ਨਬੂਕਦਨੱਸਰ ਯਰੂਸ਼ਲਮ ਅਤੇ ਇਸਦੇ ਆਲੇ-ਦੁਆਲੇ ਦੇ ਸਾਰੇ ਕਸਬਿਆਂ ਵਿਰੁੱਧ ਜੰਗ ਕਰ ਰਿਹਾ ਸੀ। ਨਬੂਕਦਨੱਸਰ ਕੋਲ ਆਪਣੀ ਫ਼ੌਜ ਵੀ ਸੀ ਅਤੇ ਉਨ੍ਹਾਂ ਰਾਜਾਂ ਦੀ ਫ਼ੌਜ ਵੀ ਸੀ ਜਿੱਥੇ ਉਹ ਰਾਜ ਕਰਦਾ ਸੀ।

ਸੰਦੇਸ਼ ਇਹ ਸੀ: “ਇਹੀ ਹੈ ਜੋ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਯਿਰਮਿਯਾਹ ਯਹੂਦਾਹ ਦੇ ਰਾਜੇ ਸਿਦਕੀਯਾਹ ਕੋਲ ਜਾਹ ਅਤੇ ਉਸ ਨੂੰ ਇਹ ਸੰਦੇਸ਼ ਦੇ। ‘ਸਿਦਕੀਯਾਹ, ਇਹੀ ਹੈ ਜੋ ਯਹੋਵਾਹ ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਸ਼ਹਿਰ ਨੂੰ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿਆਂਗਾ। ਅਤੇ ਉਹ ਇਸ ਨੂੰ ਸਾੜ ਦੇਵੇਗਾ। ਸਿਦਕੀਯਾਹ, ਤੂੰ ਬਾਬਲ ਦੇ ਰਾਜੇ ਕੋਲੋਂ ਨਹੀਂ ਬਚ ਸੱਕੇਂਗਾ। ਤੂੰ ਅਵੱਸ਼ ਫ਼ੜ ਲਿਆ ਜਾਵੇਂਗਾ ਅਤੇ ਉਸ ਦੇ ਹਵਾਲੇ ਕਰ ਦਿੱਤਾ ਜਾਵੇਂਗਾ। ਤੂੰ ਬਾਬਲ ਦੇ ਰਾਜੇ ਨੂੰ ਆਪਣੀਆਂ ਅੱਖਾਂ ਨਾਲ ਦੇਖੇਂਗਾ। ਉਹ ਤੇਰੇ ਨਾਲ ਰੂਬਰੂ ਗੱਲ ਕਰੇਗਾ, ਅਤੇ ਤੂੰ ਬਾਬਲ ਜਾਵੇਂਗਾ। ਪਰ ਯਹੂਦਾਹ ਦੇ ਰਾਜੇ ਸਿਦਕੀਯਾਹ, ਯਹੋਵਾਹ ਦੇ ਇਕਰਾਰ ਨੂੰ ਸੁਣ। ਜੋ ਯਹੋਵਾਹ ਤੇਰੇ ਬਾਰੇ ਆਖਦਾ ਹੈ ਉਹ ਇਹ ਹੈ: ਤੂੰ ਤਲਵਾਰ ਨਾਲ ਨਹੀਂ ਮਾਰਿਆ ਜਾਵੇਂਗਾ। ਤੂੰ ਸ਼ਾਂਤੀ ਨਾਲ ਮਰੇਂਗਾ। ਲੋਕਾਂ ਨੇ ਤੇਰੇ ਪੁਰਖਿਆਂ, ਰਾਜਿਆਂ ਲਈ ਧੂਫ਼ਾਂ ਧੁਖਾਈਆਂ ਜਿਨ੍ਹਾਂ ਨੇ ਤੈਥੋਂ ਪਹਿਲਾਂ ਰਾਜ ਕੀਤਾ ਸੀ। ਇਸ ਲਈ ਉਹ ਤੇਰੇ ਆਦਰ ਵਿੱਚ ਧੂਫ਼ਾਂ ਧੁਖਾਉਣਗੇ। ਉਹ ਤੇਰੇ ਲਈ ਰੋਣਗੇ। ਉਹ ਉਦਾਸੀ ਨਾਲ ਆਖਣਗੇ, “ਹਾਏ ਮਾਲਕ!” ਮੈਂ ਖੁਦ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

ਇਸ ਲਈ ਯਿਰਮਿਯਾਹ ਨੇ ਯਰੂਸ਼ਲਮ ਵਿੱਚ ਜਾਕੇ ਸਿਦਕੀਯਾਹ ਨੂੰ ਯਹੋਵਾਹ ਦਾ ਸੰਦੇਸ਼ ਦਿੱਤਾ। ਇਹ ਉਦੋਂ ਦੀ ਗੱਲ ਹੈ ਜਦੋਂ ਬਾਬਲ ਦੀ ਫ਼ੌਜ ਯਰੂਸ਼ਲਮ ਦੇ ਖਿਲਾਫ਼ ਲੜ ਰਹੀ ਸੀ। ਬਾਬਲ ਦੀ ਫ਼ੌਜ ਯਹੂਦਾਹ ਦੇ ਉਨ੍ਹਾਂ ਸ਼ਹਿਰਾਂ ਦੇ ਖਿਲਾਫ਼ ਵੀ ਲੜ ਰਹੀ ਸੀ ਜਿਨ੍ਹਾਂ ਉੱਪਰ ਹਾਲੇ ਤੀਕ ਕਬਜ਼ਾ ਨਹੀਂ ਸੀ ਹੋਇਆ। ਉਹ ਸ਼ਹਿਰ ਸਨ ਲਾਕੀਸ਼ ਅਤੇ ਅਜ਼ੇਕਾਹ। ਸਿਰਫ਼ ਇਹੀ ਅਜਿਹੇ ਕਿਲਾਬੰਦ ਸ਼ਹਿਰ ਸਨ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਬਚੇ ਰਹਿ ਗਏ ਸਨ।

ਲੋਕ ਆਪਣਾ ਇਕਰਾਰਨਾਮਾ ਤੋਂੜਦੇ ਹਨ

ਰਾਜੇ ਸਿਦਕੀਯਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਉਹ ਸਾਰੇ ਇਬਰਾਨੀ ਗੁਲਾਮਾਂ ਨੂੰ ਆਜ਼ਾਦ ਕਰ ਦੇਵੇਗਾ। ਜਦੋਂ ਸਿਦਕੀਯਾਹ ਨੇ ਉਹ ਇਕਰਾਰਨਾਮਾ ਕਰ ਲਿਆ ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਹਰ ਕਿਸੇ ਨੂੰ ਆਪਣੇ ਇਬਰਾਨੀ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਸੀ। ਸਾਰੇ ਇਬਰਾਨੀ ਮਰਦ ਅਤੇ ਔਰਤ ਗੁਲਾਮਾਂ ਨੂੰ ਆਜ਼ਾਦ ਕੀਤਾ ਜਾਣਾ ਸੀ। ਕਿਸੇ ਬੰਦੇ ਕੋਲੋਂ ਵੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਕਿਸੇ ਬੰਦੇ ਨੂੰ ਗੁਲਾਮ ਬਣਾਕੇ ਰੱਖਣ ਦਾ ਹੱਕ ਨਹੀਂ ਸੀ। 10 ਇਸ ਲਈ ਯਹੂਦਾਹ ਦੇ ਸਾਰੇ ਆਗੂਆਂ ਅਤੇ ਸਾਰੇ ਲੋਕਾਂ ਨੇ ਇਹ ਇਕਰਾਰਨਾਮਾ ਪ੍ਰਵਾਨ ਕਰ ਲਿਆ। ਹਰ ਬੰਦੇ ਨੇ ਆਪਣੇ ਮਰਦ ਅਤੇ ਔਰਤ ਗੁਲਾਮਾਂ ਨੂੰ ਆਜ਼ਾਦ ਕਰ ਦੇਣਾ ਸੀ ਅਤੇ ਉਨ੍ਹਾਂ ਨੂੰ ਗੁਲਾਮ ਬਣਾਈ ਨਹੀਂ ਰੱਖਣਾ ਸੀ। ਹਰ ਬੰਦਾ ਮੰਨ ਗਿਆ ਇਸ ਲਈ ਸਾਰੇ ਗੁਲਾਮ ਆਜ਼ਾਦ ਕਰ ਦਿੱਤੇ ਗਏ। 11 ਪਰ ਉਸਤੋਂ ਮਗਰੋਂ, ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਕੋਲ ਗੁਲਾਮ ਸਨ, ਆਪਣੇ ਇਰਾਦੇ ਬਦਲ ਲੇ। ਇਸ ਲਈ ਉਨ੍ਹਾਂ ਨੇ ਜਿਨ੍ਹਾਂ ਲੋਕਾਂ ਨੂੰ ਆਜ਼ਾਦ ਕੀਤਾ ਸੀ ਉਨ੍ਹਾਂ ਨੂੰ ਫ਼ੜ ਲਿਆ ਅਤੇ ਮੁੜ ਕੇ ਗੁਲਾਮ ਬਣਾ ਲਿਆ।

12 ਫ਼ੇਰ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਸੰਦੇਸ਼ ਮਿਲਿਆ: 13 “ਯਿਰਮਿਯਾਹ ਇਹੀ ਹੈ ਜੋ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ‘ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਉਹ ਗੁਲਾਮ ਸਨ। ਜਦੋਂ ਮੈਂ ਅਜਿਹਾ ਕੀਤਾ ਤਾਂ ਮੈਂ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ। 14 ਮੈਂ ਤੁਹਾਡੇ ਪੁਰਖਿਆਂ ਨੂੰ ਆਖਿਆ: “ਹਰ ਸੱਤਾਂ ਸਾਲਾਂ ਦੇ ਅਖੀਰ ਉੱਤੇ ਹਰ ਬੰਦੇ ਨੂੰ ਆਪਣੇ ਇਬਰਾਨੀ ਗੁਲਾਮ ਨੂੰ ਜ਼ਰੂਰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਜੇ ਤੁਹਾਡੇ ਪਾਸ ਕੋਈ ਇਬਰਾਨੀ ਸਾਬੀ ਹੈ ਜਿਸਨੇ ਆਪਣੇ ਆਪ ਨੂੰ ਤੁਹਾਡੇ ਹੱਥ ਵੇਚ ਦਿੱਤਾ ਹੈ ਤਾਂ ਤੁਹਾਨੂੰ ਉਸਦੀ ਛੇ ਸਾਲਾਂ ਦੀ ਸੇਵਾ ਤੋਂ ਬਾਦ ਉਸ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ।” ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਨਾ ਹੀ ਮੇਰੇ ਵੱਲ ਧਿਆਨ ਦਿੱਤਾ। 15 ਕੁਝ ਸਮਾਂ ਪਹਿਲਾਂ, ਤੁਸੀਂ ਆਪਣੇ ਇਰਾਦੇ ਬਦਲ ਲੇ ਅਤੇ ਉਹ ਕਰਨਾ ਚਾਹਿਆ ਜੋ ਸਹੀ ਹੈ। ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਉਨ੍ਹਾਂ ਇਬਰਾਨੀ ਸਾਥੀਆਂ ਨੂੰ ਆਜ਼ਾਦੀ ਦੇ ਦਿੱਤੀ ਜੋ ਗੁਲਾਮ ਸਨ। ਅਤੇ ਤੁਸੀਂ ਮੇਰੇ ਨਾਲ ਨਾਲ ਸੱਦੇ ਜਾਂਦੇ ਮੰਦਰ ਵਿੱਚ ਮੇਰੇ ਸਾਹਮਣੇ ਇੱਕ ਇਕਰਾਰਨਾਮਾ ਕੀਤਾ। 16 ਪਰ ਹੁਣ ਤਸੀਁ ਆਪਣੇ ਮਨ ਬਦਲ ਲੇ ਹਨ। ਤੁਸੀਂ ਦਰਸਾ ਦਿੱਤਾ ਹੈ ਕਿ ਤੁਸੀਂ ਮੇਰੇ ਨਾਮ ਦਾ ਆਦਰ ਨਹੀਂ ਕਰਦੇ। ਇਹ ਤੁਸੀਂ ਕਿਵੇਂ ਕੀਤਾ? ਤੁਹਾਡੇ ਵਿੱਚੋਂ ਹਰੇਕ ਨੇ ਉਹ ਮਰਦ ਜਾਂ ਔਰਤ ਗੁਲਾਮ ਫ਼ੇਰ ਰੱਖ ਲਿਆ ਜਿਸ ਨੂੰ ਤੁਸੀਂ ਆਜ਼ਾਦ ਕਰ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਫ਼ੇਰ ਗੁਲਾਮ ਬਣ ਜਾਣ ਲਈ ਮਜ਼ਬੂਰ ਕਰ ਦਿੱਤਾ।’

17 “ਇਹੀ ਹੈ ਜੋ ਯਹੋਵਾਹ ਆਖਦਾ ਹੈ: ‘ਤੁਸੀਂ ਲੋਕਾਂ ਨੇ ਮੇਰਾ ਹੁਕਮ ਨਹੀਂ ਮੰਨਿਆ। ਤੁਸੀਂ ਆਪਣੇ ਇਬਰਾਨੀ ਸਾਥੀਆਂ ਨੂੰ ਆਜ਼ਾਦੀ ਨਹੀਂ ਦਿੱਤੀ। ਕਿਉਂ ਕਿ ਤੁਸੀਂ ਇਕਰਾਰਨਾਮੇ ਦੀ ਪਾਲਨਾ ਨਹੀਂ ਕੀਤੀ, ਮੈਂ “ਆਜ਼ਾਦੀ” ਦੇਵਾਂਗਾ। ਇਹ ਸੰਦੇਸ਼ ਹੈ ਯਹੋਵਾਹ ਵੱਲੋਂ। (ਮੈਂ “ਆਜ਼ਾਦੀ” ਦਿਆਂਗਾ।) ਤਲਵਾਰ ਨਾਲ, ਭੁੱਖਮਰੀ ਨਾਲ ਅਤੇ ਭਿਆਨਕ ਬਿਮਾਰੀ ਨਾਲ ਮਾਰੇ ਜਾਣ ਦੀ! ਮੈਂ ਤੁਹਾਨੂੰ ਇੱਕ ਅਜਿਹੀ ਸ਼ੈਅ ਬਣਾ ਦਿਆਂਗਾ ਜਿਹੜੀ ਧਰਤੀ ਦੇ ਸਾਰੇ ਰਾਜਾਂ ਨੂੰ ਭੈਭੀਤ ਕਰ ਦੇਵੇਗੀ ਜਦੋਂ ਉਹ ਤੁਹਾਡੇ ਬਾਰੇ ਸੁਣਨਗੇ। 18 ਮੈਂ ਉਨ੍ਹਾਂ ਲੋਕਾਂ ਨੂੰ, ਜਿਨ੍ਹਾਂ ਨੇ ਮੇਰਾ ਇਕਰਾਰਨਾਮਾ ਤੋੜਿਆ ਹੈ ਅਤੇ ਮੇਰੇ ਅੱਗੇ ਕੀਤੇ ਹੋਏ ਇਕਰਾਰਾਂ ਦੀ ਪਾਲਨਾ ਨਹੀਂ ਕੀਤੀ, ਫ਼ੜਾ ਦਿਆਂਗਾ। ਮੈਂ ਉਨ੍ਹਾਂ ਨੂੰ ਉਸ ਵੱਛੇ ਵਾਂਗ ਬਣਾ ਦਿਆਂਗਾ ਜਿਸ ਨੂੰ ਉਹ ਮੇਰੇ ਸਾਹਮਣੇ ਦੋ ਹਿਸਿਆਂ ਵਿੱਚ ਕੱਟ ਦਿੰਦੇ ਹਨ ਅਤੇ ਦੋਹਾਂ ਟੁਕੜਿਆਂ ਦੇ ਵਿੱਚਕਾਰੋ ਗੁਜ਼ਰ ਜਾਂਦੇ ਹਨ। 19 ਇਹੀ ਨੇ ਉਹ ਲੋਕ ਜਿਨ੍ਹਾਂ ਨੇ ਵੱਛੇ ਨੂੰ ਦੋ ਹਿਸਿਆਂ ਵਿੱਚ ਕੱਟ ਦਿੱਤਾ ਸੀ ਅਤੇ ਉਨ੍ਹਾਂ ਦੇ ਵਿੱਚਕਾਰੋ ਲੰਘੇ ਸਨ ਜਦੋਂ ਉਨ੍ਹਾਂ ਨੇ ਮੇਰੇ ਸਾਹਮਣੇ ਇਕਰਾਰਨਾਮਾ ਕੀਤਾ ਸੀ: ਯਹੂਦਾਹ ਅਤੇ ਯਰੂਸ਼ਲਮ ਦੇ ਆਗੂ, ਰਾਜ ਦਰਬਾਰ ਦੇ ਮਹੱਤਵਪੂਰਣ ਅਧਿਕਾਰੀ, ਜਾਜਕ ਅਤੇ ਧਰਤੀ ਦੇ ਲੋਕ। 20 ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ ਅਤੇ ਹਰ ਓਸ ਬੰਦੇ ਦੇ ਹਵਾਲੇ ਜਿਹੜੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਹੈ। ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਆਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੀ ਖੁਰਾਕ ਬਣਨਗੀਆਂ। 21 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਉਸ ਦੇ ਲੋਕਾਂ ਨੂੰ ਬਾਬਲ ਦੇ ਰਾਜੇ ਦੀ ਫ਼ੌਜ ਦੇ ਹਵਾਲੇ ਕਰ ਦਿਆਂਗਾ ਭਾਵੇਂ ਉਹ ਫ਼ੌਜ ਯਰੂਸ਼ਲਮ ਨੂੰ ਛੱਡ ਚੁੱਕੀ ਹੋਵੇ। 22 ਪਰ ਮੈਂ ਹੁਕਮ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, ‘ਕਿ ਬਾਬਲ ਦੀ ਫ਼ੌਜ ਯਰੂਸ਼ਲਮ ਵਾਪਸ ਲਿਆਂਦੀ ਜਾਵੇ। ਉਹ ਫ਼ੌਜ ਯਰੂਸ਼ਲਮ ਦੇ ਖਿਲਾਫ਼ ਲੜੇਗੀ। ਉਹ ਇਸ ਉੱਤੇ ਕਬਜ਼ਾ ਕਰ ਲਵੇਗੀ ਅਤੇ ਇਸ ਨੂੰ ਅੱਗ ਲਾਕੇ ਸਾੜ ਦੇਵੇਗੀ। ਅਤੇ ਮੈਂ ਯਹੂਦਾਹ ਦੀ ਧਰਤੀ ਦੇ ਸ਼ਹਿਰਾਂ ਨੂੰ ਤਬਾਹ ਕਰ ਦਿਆਂਗਾ। ਉਹ ਸ਼ਹਿਰ ਸੱਖਣੇ ਮਾਰੂਬਲ ਹੋ ਜਾਣਗੇ। ਕੋਈ ਬੰਦਾ ਵੀ ਓੱਥੇ ਨਹੀਂ ਰਹੇਗਾ।’”

ਰੇਕਾਬੀ ਪਰਿਵਾਰ ਦੀ ਚੰਗੀ ਮਿਸਾਲ

35 ਉਸ ਸਮੇਂ ਜਦੋਂ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ, ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। ਯਹੋਵਾਹ ਵੱਲੋਂ ਇਹ ਸੰਦੇਸ਼ ਸੀ: “ਯਿਰਮਿਯਾਹ, ਰੇਕਾਬੀ ਪਰਿਵਾਰ ਕੋਲ ਜਾਹ। ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਦੇ ਵੱਖੀ ਵਾਲੇ ਪਾਸੇ ਦੇ ਕਿਸੇ ਕਮਰੇ ਵਿੱਚ ਆਉਣ ਦਾ ਸੱਦਾ ਦੇਵੀਂ। ਉਨ੍ਹਾਂ ਨੂੰ ਪੀਣ ਲਈ ਸ਼ਰਾਬ ਦੇਵੀਂ।”

ਇਸ ਲਈ ਮੈਂ ਯਅਜ਼ਨਯਾਹ ਨੂੰ ਲੈਣ ਲਈ ਗਿਆ। ਯਅਜ਼ਨਯਾਹ ਯਿਰਮਿਯਾਹ ਦਾ ਪੁੱਤਰ ਸੀ। ਯਿਰਮਿਯਾਹ ਹਬਸਿਨ੍ਨਯਾਹ ਦਾ ਪੁੱਤਰ ਸੀ। ਅਤੇ ਮੈਂ ਯਅਜ਼ਨਯਾਹ ਦੇ ਸਾਰੇ ਭਰਾਵਾਂ ਅਤੇ ਪੁੱਤਰਾਂ ਨੂੰ ਇਕੱਠਾ ਕਰ ਲੈ ਲਿਆ। ਮੈਂ ਰੇਕਾਬੀਆਂ ਦੇ ਪੂਰੇ ਪਰਿਵਾਰਾਂ ਨੂੰ ਇਕੱਠਾ ਕਰ ਲਿਆ। ਫ਼ੇਰ ਮੈਂ ਰੇਕਾਬੀ ਪਰਿਵਾਰ ਨੂੰ ਯਹੋਵਾਹ ਦੇ ਮੰਦਰ ਵਿੱਚ ਲੈ ਗਿਆ। ਅਸੀਂ ਉਸ ਕਮਰੇ ਵਿੱਚ ਗਏ ਜਿਸ ਨੂੰ ਹਾਨਾਨ ਦੇ ਪੁੱਤਰ ਦਾ ਕਮਰਾ ਸੱਦਿਆ ਜਾਂਦਾ ਸੀ। ਹਾਨਾਹ ਯਿਗਦਲਯਾਹ ਨਾਂ ਦੇ ਇੱਕ ਬੰਦੇ ਦਾ ਪੁੱਤਰ ਸੀ। ਹਾਨਾਨ ਪਰਮੇਸ਼ੁਰ ਦਾ ਬੰਦਾ [a] ਸੀ। ਇਹ ਕਮਰੇ ਉਸ ਕਮਰੇ ਦੇ ਨਾਲ ਦਾ ਸੀ ਜਿੱਥੇ ਯਹੂਦਾਹ ਦੇ ਰਾਜਕੁਮਾਰ ਠਹਿਰਦੇ ਹਨ। ਇਹ ਸ਼ੱਲੁਮ ਦੇ ਪੁੱਤਰ ਮਆਸੇਯਾਹ ਦੇ ਕਮਰੇ ਦੇ ਉੱਪਰ ਸੀ। ਮਆਸੇਯਾਹ ਮੰਦਰ ਦਾ ਚੌਕੀਦਾਰ ਸੀ। ਫ਼ੇਰ ਮੈਂ ਸ਼ਰਾਬ ਦੀਆਂ ਕੁਝ ਸੁਰਾਹੀਆਂ ਕੁਝ ਪਿਆਲਿਆਂ ਸਮੇਤ ਰੇਕਾਬੀ ਪਰਿਵਾਰ ਦੇ ਸਾਹਮਣੇ ਰੱਖ ਦਿੱਤੀਆਂ। ਅਤੇ ਮੈਂ ਉਨ੍ਹਾਂ ਨੂੰ ਆਖਿਆ, “ਬੋੜੀ ਜਿਹੀ ਸ਼ਰਾਬ ਪੀਵੋ।”

ਪਰ ਰੇਕਾਬੀ ਦੇ ਪਰਿਵਾਰ ਵਾਲਿਆਂ ਨੇ ਆਖਿਆ, “ਅਸੀਂ ਸ਼ਰਾਬ ਬਿਲਕੁਲ ਨਹੀਂ ਪੀਂਦੇ। ਅਸੀਂ ਇਹ ਕਦੇ ਨਹੀਂ ਪੀਤੀ ਕਿਉਂ ਕਿ ਸਾਡੇ ਪੁਰਖੇ ਯੋਨਾਦਾਬ ਸਪੁੱਤਰ ਰੇਕਾਬ ਨੇ ਸਾਨੂੰ ਇਹ ਆਦੇਸ਼ ਦਿੱਤਾ ਸੀ: ‘ਤੁਹਾਨੂੰ ਅਤੇ ਤੁਹਾਡੇ ਉਤਰਾਧਿਕਾਰੀਆਂ ਨੂੰ ਕਦੇ ਵੀ ਮੈ ਨਹੀਂ ਪੀਣੀ ਚਾਹੀਦੀ। ਅਤੇ ਇਹ ਵੀ ਕਿ ਤੁਹਾਨੂੰ ਕਦੇ ਵੀ ਮਕਾਨ ਨਹੀਂ ਉਸਾਰਨੇ ਚਾਹੀਦੇ, ਬੀਜ ਨਹੀਂ ਬੀਜਣੇ ਚਾਹੀਦੇ ਜਾਂ ਅੰਗੂਰਾਂ ਦੇ ਬਗੀਚੇ ਨਹੀਂ ਲਗਾਉਣੇ ਚਾਹੀਦੇ। ਤੁਹਾਨੂੰ ਇਨ੍ਹਾਂ ਵਿੱਚੋਂ ਕੋਈ ਵੀ ਗੱਲ ਨਹੀਂ ਕਰਨੀ ਚਾਹੀਦੀ। ਤੁਹਾਨੂੰ ਸਿਰਫ਼ ਤੰਬੂਆਂ ਵਿੱਚ ਰਹਿਣਾ ਚਾਹੀਦਾ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਲੰਮੇ ਸਮੇਂ ਤੀਕ ਉਸ ਧਰਤੀ ਉੱਤੇ ਰਹੋਁਗੇ ਜਿੱਥੇ ਤੁਸੀਂ ਇੱਕ ਥਾਂ ਤੋਂ ਦੂਜੀ ਥਾਂ ਤੇ ਘੁੰਮਦੇ ਹੋ।’ ਇਸ ਲਈ ਅਸੀਂ ਰੇਕਾਬੀਆਂ ਦੇ ਲੋਕਾਂ ਨੇ ਹਰ ਉਸ ਗੱਲ ਨੂੰ ਮੰਨਿਆ ਹੈ ਜਿਸਦਾ ਆਦੇਸ਼ ਸਾਡੇ ਪੁਰਖੇ ਯੋਨਾਦਾਬ ਨੇ ਸਾਡੇ ਲਈ ਕੀਤਾ ਸੀ। ਅਸੀਂ ਕਦੇ ਵੀ ਸ਼ਰਾਬ ਨਹੀਂ ਪੀਂਦੇ। ਅਤੇ ਸਾਡੀਆਂ ਪਤਨੀਆਂ, ਸਾਡੇ ਪੁੱਤਰ, ਅਤੇ ਧੀਆਂ ਵੀ ਕਦੇ ਸ਼ਰਾਬ ਨਹੀਂ ਪੀਂਦੇ। ਅਸੀਂ ਕਦੇ ਵੀ ਰਹਿਣ ਲਈ ਮਕਾਨ ਨਹੀਂ ਬਣਾਉਂਦੇ। ਅਤੇ ਅਸੀਂ ਕਦੇ ਵੀ ਬਗੀਚਿਆਂ ਜਾਂ ਖੇਤਾਂ ਦੇ ਮਾਲਕ ਨਹੀਂ ਬਣਦੇ। ਅਤੇ ਅਸੀਂ ਕਦੇ ਫ਼ਸਲਾਂ ਨਹੀਂ ਬੀਜਦੇ।

10 “ਅਸੀਂ ਹਮੇਸ਼ਾ ਤੰਬੂਆਂ ਵਿੱਚ ਰਹੇ ਹਾਂ ਅਤੇ ਹਰ ਉਸ ਗੱਲ ਨੂੰ ਮੰਨਿਆ ਹੈ ਜਿਸ ਬਾਰੇ ਸਾਡੇ ਪੁਰਖੇ ਯੋਨਾਦਾਬ ਨੇ ਸਾਨੂੰ ਆਦੇਸ਼ ਦਿੱਤਾ ਸੀ। 11 ਪਰ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ਼ ਉੱਤੇ ਹਮਲਾ ਕੀਤਾ ਸੀ ਤਾਂ ਅਸੀਂ ਯਰੂਸ਼ਲਮ ਵਿੱਚ ਜ਼ਰੂਰ ਗਏ ਸੀ। ਅਸੀਂ ਇੱਕ ਦੂਜੇ ਨੂੰ ਆਖਿਆ ਸੀ, ‘ਆਓ ਅਸੀਂ ਯਰੂਸ਼ਲਮ ਦੇ ਸ਼ਹਿਰ ਵਿੱਚ ਜ਼ਰੂਰ ਦਾਖਲ ਹੋਈੇ ਤਾਂ ਜੋ ਅਸੀਂ ਬਾਬਲ ਦੀ ਫ਼ੌਜ ਅਤੇ ਆਰਾਮੀਆਂ ਦੀ ਫ਼ੌਜ ਕੋਲੋਂ ਬਚ ਸੱਕੀਏ।’ ਇਸ ਲਈ ਅਸੀਂ ਯਰੂਸ਼ਲਮ ਵਿੱਚ ਠਹਿਰ ਗਏ ਸਾਂ।”

12 ਫ਼ੇਰ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ, 13 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਯਿਰਮਿਯਾਹ, ਜਾਹ ਅਤੇ ਇਹ ਸੰਦੇਸ਼ ਯਹੂਦਾਹ ਦੇ ਬੰਦਿਆਂ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਦੱਸ: ਤੁਹਾਨੂੰ ਲੋਕਾਂ ਨੂੰ ਸਬਕ ਸਿਖਣਾ ਚਾਹੀਦਾ ਹੈ ਅਤੇ ਮੇਰੇ ਸੰਦੇਸ਼ ਨੂੰ ਮੰਨਣਾ ਚਾਹੀਦਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। 14 “ਰੇਕਾਬ ਦੇ ਪੁੱਤਰ ਯੋਨਾਦਾਬ ਨੇ ਆਪਣੇ ਪੁੱਤਰਾਂ ਨੂੰ ਸ਼ਰਾਬ ਨਾ ਪੀਣ ਦਾ ਹੁਕਮ ਕੀਤਾ ਅਤੇ ਉਹ ਆਦੇਸ਼ ਮੰਨਿਆ ਗਿਆ ਹੈ। ਅੱਜ ਦਿਨ ਤੀਕ ਯੋਨਾਦਾਬ ਦੇ ਉਤਰਾਧਿਕਾਰੀਆਂ ਨੇ ਆਪਣੇ ਪੁਰਖੇ ਦਾ ਆਦੇਸ਼ ਮੰਨਿਆ ਹੈ। ਉਹ ਸ਼ਰਾਬ ਨਹੀਂ ਪੀਂਦੇ। ਪਰ ਮੈਂ ਯਹੋਵਾਹ ਹਾਂ। ਅਤੇ ਮੈਂ ਯਹੂਦਾਹ ਦੇ ਤੁਸਾਂ ਲੋਕਾਂ ਨੂੰ ਬਾਰ-ਬਾਰ ਸੰਦੇਸ਼ ਦਿੱਤੇ ਹਨ ਪਰ ਤੁਸੀਂ ਮੇਰਾ ਹੁਕਮ ਨਹੀਂ ਮੰਨਿਆ। 15 ਮੈਂ ਆਪਣੇ ਸੇਵਕਾਂ, ਨਬੀਆਂ, ਨੂੰ ਇਸਰਾਏਲ ਅਤੇ ਯਹੂਦਾਹ ਦੇ ਤੁਸੀਂ ਲੋਕਾਂ ਕੋਲ ਭੇਜਿਆ। ਮੈਂ ਉਨ੍ਹਾਂ ਨੂੰ ਤੁਹਾਡੇ ਵੱਲ ਬਾਰ-ਬਾਰ ਭੇਜਿਆ। ਉਨ੍ਹਾਂ ਨਬੀਆਂ ਨੇ ਤੁਹਾਨੂੰ ਆਖਿਆ ਸੀ, ‘ਤੁਹਾਨੂੰ ਇਸਰਾਏਲ ਅਤੇ ਯਹੂਦਾਹ ਦੇ ਹਰ ਬੰਦੇ ਨੂੰ ਮੰਦੇ ਕੰਮ ਕਰਨੇ ਛੱਡ ਦੇਣੇ ਚਾਹੀਦੇ ਹਨ। ਤੁਹਾਨੂੰ ਨੇਕੀ ਹੀ ਕਰਨੀ ਚਾਹੀਦੀ ਹੈ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ। ਉਨ੍ਹਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਜੇ ਤੁਸੀਂ ਮੇਰਾ ਹੁਕਮ ਮੰਨੋਗੇ, ਤਾਂ ਤੁਸੀਂ ਉਸ ਧਰਤੀ ਉੱਤੇ ਵਸੋਗੇ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਹੋਈ ਹੈ।’ ਪਰ ਤੁਸਾਂ ਲੋਕਾਂ ਨੇ ਮੇਰੇ ਸੰਦੇਸ਼ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ। 16 ਯੋਨਾਦਾਬ ਦੇ ਉਤਰਾਧਿਕਾਰੀਆਂ ਨੇ ਉਨ੍ਹਾਂ ਆਦੇਸ਼ਾਂ ਦਾ ਪਾਲਣ ਕੀਤਾ ਜਿਹੜੇ ਉਨ੍ਹਾਂ ਦੇ ਪੁਰਖੇ ਨੇ ਉਨ੍ਹਾਂ ਨੂੰ ਦਿੱਤੇ। ਪਰ ਯਹੂਦਾਹ ਦੇ ਲੋਕਾਂ ਨੇ ਮੇਰੀ ਗੱਲ ਨਹੀਂ ਮੰਨੀ।”

17 ਇਸ ਲਈ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਮੈਂ ਆਖਿਆ ਸੀ ਕਿ ਯਹੂਦਾਹ ਅਤੇ ਯਰੂਸ਼ਲਮ ਨਾਲ ਬਹੁਤ ਸਾਰੀਆਂ ਮਾੜੀਆਂ ਗੱਲਾਂ ਵਾਪਰਨਗੀਆਂ। ਮੈਂ ਛੇਤੀ ਹੀ ਉਨ੍ਹਾਂ ਸਾਰੀਆਂ ਮਾੜੀਆਂ ਘਟਨਾਵਾਂ ਨੂੰ ਵਾਪਰਨ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਪਰ ਉਨ੍ਹਾਂ ਸੁਣਨ ਤੋਂ ਇਨਕਾਰ ਕਰ ਦਿੱਤਾ। ਮੈਂ ਉਨ੍ਹਾਂ ਨੂੰ ਬੁਲਾਇਆ ਪਰ ਉਨ੍ਹਾਂ ਨੇ ਮੈਨੂੰ ਕੋਈ ਜਵਾਬ ਨਹੀਂ ਦਿੱਤਾ।”

18 ਫ਼ੇਰ ਯਿਰਮਿਯਾਹ ਨੇ ਰੇਕਾਬੀ ਲੋਕਾਂ ਦੇ ਪਰਿਵਾਰ ਨੂੰ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ‘ਤੁਸੀਂ ਲੋਕਾਂ ਨੇ ਆਪਣੇ ਪੁਰਖੇ ਯੋਨਾਦਾਬ ਦੇ ਆਦੇਸ਼ ਮਂਨੇ ਹਨ। ਤੁਸੀਂ ਯੋਨਾਦਾਬ ਦੀਆਂ ਸਾਰੀਆਂ ਸਿੱਖਿਆਵਾਂ ਉੱਤੇ ਚੱਲੇ ਹੋ। ਤੁਸੀਂ ਹਰ ਉਹ ਗੱਲ ਕੀਤੀ ਹੈ ਜਿਸਦਾ ਉਸ ਨੇ ਆਦੇਸ਼ ਦਿੱਤਾ ਸੀ। 19 ਇਸ ਲਈ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਇੱਥੇ ਰੇਕਾਬ ਦੇ ਪੁੱਤਰ ਯੋਨਾਦਾਬ ਦਾ ਕੋਈ ਨਾ ਕੋਈ ਉੱਤਰਾਧਿਕਾਰੀ ਮੇਰੀ ਸੇਵਾ ਕਰਨ ਵਾਲਾ ਹਮੇਸ਼ਾ ਹੋਵੇਗਾ।’”

ਪਾਤਸ਼ਾਹ ਯਹੋਯਾਕੀਮ ਦਾ ਯਿਰਮਿਯਾਹ ਦੀ ਪੱਤਰੀ ਨੂੰ ਸਾੜਨਾ

36 ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਦੀ ਹੈ ਜਦੋਂ ਯੋਸ਼ੀਯਾਹ ਦਾ ਪੁੱਤਰ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ ਅਤੇ ਉਸ ਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ: “ਯਿਰਮਿਯਾਹ, ਇੱਕ ਪੱਤਰੀ ਲੈ ਅਤੇ ਉਸ ਉੱਤੇ ਉਨ੍ਹਾਂ ਸਮੂਹ ਸੰਦੇਸ਼ਾਂ ਨੂੰ ਲਿਖ ਲੈ ਜਿਹੜੇ ਮੈਂ ਤੈਨੂੰ ਦਿੱਤੇ ਹਨ। ਮੈਂ ਤੇਰੇ ਨਾਲ ਇਸਰਾਏਲ ਅਤੇ ਯਹੂਦਾਹ ਅਤੇ ਸਾਰੀਆਂ ਕੌਮਾਂ ਬਾਰੇ ਗੱਲ ਕੀਤੀ ਹੈ। ਉਸ ਸਮੇਂ ਤੋਂ ਲੈ ਕੇ, ਜਦੋਂ ਯੋਸ਼ੀਯਾਹ ਰਾਜਾ ਸੀ, ਹੁਣ ਤੀਕ ਮੇਰੇ ਵੱਲੋਂ ਬੋਲੇ ਗਏ ਸਾਰੇ ਸ਼ਬਦਾਂ ਨੂੰ ਲਿਖ ਲੈ। ਸ਼ਾਇਦ ਯਹੂਦਾਹ ਦਾ ਪਰਿਵਾਰ ਉਸ ਬਾਰੇ ਸੁਣ ਲਵੇ ਜੋ ਕੁਝ ਮੈਂ ਉਨ੍ਹਾਂ ਨਾਲ ਕਰਨ ਦੀਆਂ ਵਿਉਂਤਾਂ ਬਣਾ ਰਿਹਾ ਹਾਂ। ਅਤੇ ਸ਼ਾਇਦ ਉਹ ਮੰਦੇ ਕੰਮ ਕਰਨ ਤੋਂ ਹਟ ਜਾਣ। ਜੇ ਉਹ ਅਜਿਹਾ ਕਰਨਗੇ ਤਾਂ ਮੈਂ ਉਨ੍ਹਾਂ ਦੇ ਕੀਤੇ ਹੋਏ ਪਾਪ ਬਖਸ਼ ਦਿਆਂਗਾ।”

ਇਸ ਲਈ ਯਿਰਮਿਯਾਹ ਨੇ ਬਾਰੂਕ ਨਾਂ ਦੇ ਇੱਕ ਬੰਦੇ ਨੂੰ ਬੁਲਾਇਆ। ਬਾਰੂਕ ਨੇਰੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਸ ਨੂੰ ਉਹ ਸੰਦੇਸ਼ ਸੁਣਾਏ ਜਿਹੜੇ ਉਸ ਨੂੰ ਯਹੋਵਾਹ ਨੇ ਸੁਣਾਏ ਸਨ। ਜਦੋਂ ਯਿਰਮਿਯਾਹ ਬੋਲ ਰਿਹਾ ਸੀ ਤਾਂ ਬਾਰੂਕ ਨੇ ਉਨ੍ਹਾਂ ਸੰਦੇਸ਼ਾਂ ਨੂੰ ਪੱਤਰੀ ਉੱਤੇ ਲਿਖ ਲਿਆ। ਫ਼ੇਰ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ, ਮੈ ਯਹੋਵਾਹ ਦੇ ਮੰਦਰ ਵਿੱਚ ਨਹੀਂ ਜਾ ਸੱਕਦਾ। ਮੈਨੂੰ ਓੱਥੇ ਜਾਣ ਦੀ ਇਜਾਜ਼ਤ ਨਹੀ। ਇਸ ਲਈ ਮੈਂ ਚਾਹੁੰਦਾ ਹਾਂ ਕਿ ਤੂੰ ਯਹੋਵਾਹ ਦੇ ਮੰਦਰ ਵੱਲ ਜਾਵੇਂ। ਓੱਥੇ ਰੋਜ਼ੇ ਦੇ ਦਿਨ ਜਾਵੀਂ ਅਤੇ ਲੋਕਾਂ ਨੂੰ ਉਹ ਪੱਤਰੀ ਪੜ੍ਹ ਸੁਣਾਵੀਁ। ਲੋਕਾਂ ਨੂੰ ਯਹੋਵਾਹ ਦੇ ਉਹ ਸੰਦੇਸ਼ ਪੜ੍ਹ ਕੇ ਸੁਣਾਵੀਁ ਜਿਹੜੇ ਤੂੰ ਮੇਰੇ ਪਾਸੋਂ ਸੁਣ ਕੇ ਪੱਤਰੀ ਵਿੱਚ ਲਿਖੇ ਹਨ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜਿਹੜੇ ਆਪੋ-ਆਪਣੇ ਸ਼ਹਿਰਾਂ ਵਿੱਚੋਂ ਚੱਲ ਕੇ ਯਰੂਸ਼ਲਮ ਆਏ ਹਨ, ਉਹ ਸੰਦੇਸ਼ ਪੜ੍ਹ ਕੇ ਸੁਣਾਈਁ। ਸ਼ਾਇਦ ਉਹ ਲੋਕ ਯਹੋਵਾਹ ਅੱਗੇ ਸਹਾਇਤਾ ਲਈ ਬੇਨਤੀ ਕਰਨ। ਸ਼ਾਇਦ ਹਰੇਕ ਬੰਦਾ ਮੰਦੇ ਕੰਮ ਕਰਨ ਤੋਂ ਹਟ ਜਾਵੇ। ਯਹੋਵਾਹ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਹੈ।” ਇਸ ਲਈ ਨੇਰੀਆਹ ਦੇ ਪੁੱਤਰ ਬਾਰੂਕ ਨੇ ਉਹ ਹਰ ਗੱਲ ਕੀਤੀ ਜਿਹੜੀ ਨਬੀ ਯਿਰਮਿਯਾਹ ਨੇ ਉਸ ਨੂੰ ਕਰਨ ਲਈ ਆਖੀ ਸੀ। ਬਾਰੂਕ ਨੇ ਉਹ ਪੱਤਰੀ ਉੱਚੀ ਆਵਾਜ਼ ਵਿੱਚ ਪੜ੍ਹ ਕੇ ਸੁਣਾਈ ਜਿਸ ਉੱਤੇ ਯਹੋਵਾਹ ਦੇ ਸੰਦੇਸ਼ ਲਿਖੇ ਹੋਏ ਸਨ। ਉਸ ਨੇ ਇਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹ ਕੇ ਸੁਣਾਇਆ।

ਯਹੋਯਾਕੀਮ ਦੇ ਰਾਜਕਾਲ ਦੇ ਪੰਦਰ੍ਹਵੇਂ ਵਰ੍ਹੇ ਦਾ ਨੌਵਾਂ ਮਹੀਨਾ ਸੀ ਜਦੋਂ ਇੱਕ ਰੋਜ਼ੇ ਦਾ ਐਲਾਨ ਹੋਇਆ। ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਹਰ ਕੋਈ ਜਿਹੜਾ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਆਇਆ ਸੀ ਸਾਰਿਆਂ ਨੂੰ ਯਹੋਵਾਹ ਅੱਗੇ ਵਰਤ ਰੱਖਣਾ ਚਾਹੀਦਾ ਸੀ। 10 ਉਸ ਸਮੇਂ, ਬਾਰੂਕ ਨੇ ਉਹ ਪੱਤਰੀ ਪੜ੍ਹੀ ਜਿਸ ਵਿੱਚ ਯਿਰਮਿਯਾਹ ਦੇ ਸ਼ਬਦ ਸ਼ਾਮਿਲ ਸਨ। ਉਸ ਨੇ ਪੱਤਰੀ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹਿਆ। ਬਾਰੂਕ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਬਾਰੂਕ ਨੇ ਜਦੋਂ ਪੱਤਰੀ ਪੜ੍ਹ ਕੇ ਸੁਣਾਈ ਤਾਂ ਉਹ ਉੱਪਰ ਵਰਾਂਡੇ ਵਿੱਚ ਗਮਰਯਾਹ ਦੇ ਕਮਰੇ ਅੰਦਰ ਸੀ। ਇਹ ਕਮਰਾ ਮੰਦਰ ਦੇ ਨਵੇਂ ਦਰਵਾਜ਼ੇ ਦੇ ਪ੍ਰਵੇਸ਼ ਦੇ ਨੇੜੇ ਸੀ। ਗਮਰਯਾਹ ਸ਼ਾਫ਼ਾਨ ਦਾ ਪੁੱਤਰ ਸੀ। ਗਮਰਯਾਹ ਮੰਦਰ ਦਾ ਲਿਖਾਰੀ ਸੀ।

11 ਇੱਕ ਮੀਕਾਯਾਹ ਨਾਂ ਦੇ ਬੰਦੇ ਨੇ ਯਹੋਵਾਹ ਦੇ ਉਹ ਸਾਰੇ ਸੰਦੇਸ਼ ਸੁਣੇ ਜਿਨ੍ਹਾਂ ਨੂੰ ਬਾਰੂਕ ਨੇ ਪੱਤਰੀ ਤੋਂ ਪੜ੍ਹ ਕੇ ਸੁਣਾਇਆ। ਮੀਕਾਯਾਹ ਗਮਰਯਾਹ ਦਾ ਪੁੱਤਰ ਸੀ ਜਿਹੜਾ ਸ਼ਾਫ਼ਾਨ ਦਾ ਪੁੱਤਰ ਸੀ। 12 ਜਦੋਂ ਮੀਕਾਯਾਹ ਨੇ ਪੱਤਰੀ ਦੇ ਸੰਦੇਸ਼ਾਂ ਨੂੰ ਸੁਣਿਆ ਤਾਂ ਉਹ ਰਾਜੇ ਦੇ ਮਹਿਲ ਵਿੱਚ ਸੱਕੱਤਰ ਦੇ ਕਮਰੇ ਵਿੱਚ ਚੱਲਾ ਗਿਆ। ਸਾਰੇ ਸ਼ਾਹੀ ਅਧਿਕਾਰੀ ਰਾਜੇ ਦੇ ਮਹਿਲ ਵਿੱਚ ਓੱਥੇ ਬੈਠੇ ਹੋਏ ਸਨ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਅਲੀਸ਼ਾਮਾ ਲਿਖਾਰੀ, ਸੱਕੱਤਰ, ਸ਼ਮਅਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲ-ਨਾਥਾਨ, ਸ਼ਾਫ਼ਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਹੋਰ ਸਾਰੇ ਸ਼ਾਹੀ ਅਧਿਕਾਰੀ ਵੀ ਓੱਥੇ ਸਨ। 13 ਮੀਕਾਯਾਹ ਨੇ ਉਨ੍ਹਾਂ ਅਧਿਕਾਰੀਆਂ ਨੂੰ ਉਹ ਸਾਰਾ ਕੁਝ ਦੱਸਿਆ ਜਿਹ੍ਹੜਾ ਉਸ ਨੇ ਬਾਰੂਕ ਨੂੰ ਪੱਤਰੀ ਵਿੱਚੋਂ ਪੜ੍ਹਦੇ ਸੁਣਿਆ ਸੀ।

14 ਤਾਂ ਉਨ੍ਹਾਂ ਸਾਰੇ ਅਧਿਕਾਰੀਆਂ ਨੇ ਇੱਕ ਯਹੂਦੀ ਨਾਂ ਦੇ ਆਦਮੀ ਨੂੰ ਬਾਰੂਕ ਵੱਲ ਘਲਿਆ। ਯ੍ਯਹੂਦੀ ਨਬਨਯਾਹ ਦਾ ਪੁੱਤਰ ਸੀ ਜਿਹੜਾ ਕਿ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਕੂਸ਼ੀ ਦਾ ਪੁੱਤਰ ਸੀ। ਯਹੂਦੀ ਨੇ ਬਾਰੂਕ ਨੂੰ ਆਖਿਆ, “ਉਹ ਪੱਤਰੀ ਲਿਆ ਜਿਸ ਤੋਂ ਤੂੰ ਪੜ੍ਹ ਕੇ ਸੁਣਾ ਰਿਹਾ ਹੈਂ ਅਤੇ ਮੇਰੇ ਨਾਲ ਆ ਜਾ।”

ਨੇਰੀਆਹ ਦੇ ਪੁੱਤਰ ਬਾਰੂਕ ਨੇ ਪੱਤਰੀ ਫ਼ੜੀ ਅਤੇ ਯੇਹੂਦੀ ਦੇ ਨਾਲ ਅਧਿਕਾਰੀਆਂ ਵੱਲ ਚੱਲ ਪਿਆ।

15 ਫ਼ੇਰ ਉਨ੍ਹਾਂ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, “ਬੈਠ ਜਾ ਅਤੇ ਸਾਨੂੰ ਇਹ ਪੱਤਰੀ ਪੜ੍ਹ ਕੇ ਸੁਣਾ।”

ਇਸ ਲਈ ਬਾਰੂਕ ਨੇ ਉਨ੍ਹਾਂ ਨੂੰ ਪੱਤਰੀ ਪੜ੍ਹ ਕੇ ਸੁਣਾਈ।

16 ਉਨ੍ਹਾਂ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਤੋਂ ਸਾਰੇ ਸੰਦੇਸ਼ ਸੁਣੇ। ਤਾਂ ਉਹ ਬਹੁਤ ਭੈਭੀਤ ਹੋ ਗਏ ਅਤੇ ਇੱਕ ਦੂਜੇ ਵੱਲ ਝਾਕਣ ਲੱਗੇ। ਉਨ੍ਹਾਂ ਨੇ ਬਾਰੂਕ ਨੂੰ ਆਖਿਆ, “ਸਾਨੂੰ ਪੱਤਰੀ ਦੇ ਇਨ੍ਹਾਂ ਸੰਦੇਸ਼ਾਂ ਬਾਰੇ ਰਾਜੇ ਯਹੋਯਾਕੀਮ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ।” 17 ਫ਼ੇਰ ਅਧਿਕਾਰੀਆਂ ਨੇ ਬਾਰੂਕ ਤੋਂ ਇੱਕ ਸਵਾਲ ਪੁੱਛਿਆ। ਉਨ੍ਹਾਂ ਨੇ ਆਖਿਆ, “ਬਾਰੂਕ ਸ਼ਾਨੂੰ ਇਹ ਦੱਸ ਕਿ ਜਿਨ੍ਹਾਂ ਸੰਦੇਸ਼ਾਂ ਨੂੰ ਤੂੰ ਪੱਤਰੀ ਉੱਤੇ ਲਿਖਿਆ ਹੈ ਉਹ ਤੈਨੂੰ ਕਿੱਥੋਂ ਮਿਲੇ? ਕੀ ਤੂੰ ਉਹ ਗੱਲਾਂ ਲਿਖ ਲਈਆਂ ਜਿਹੜੀਆਂ ਤੈਨੂੰ ਯਿਰਮਿਯਾਹ ਨੇ ਦੱਸੀਆਂ ਸਨ?”

18 “ਹਾਂ,” ਬਾਰੂਕ ਨੇ ਜਵਾਬ ਦਿੱਤਾ। “ਯਿਰਮਿਯਾਹ ਬੋਲਦਾ ਗਿਆ ਅਤੇ ਮੈਂ ਸਾਰੇ ਸੰਦੇਸ਼ ਇਸ ਪੱਤਰੀ ਉੱਤੇ ਸਿਆਹੀ ਨਾਲ ਲਿਖ ਲੇ।”

19 ਤਾਂ ਫ਼ੇਰ ਸ਼ਾਹੀ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, “ਤੈਨੂੰ ਅਤੇ ਯਿਰਮਿਯਾਹ ਨੂੰ ਅਵੱਸ਼ ਕਿਤੇ ਜਾਕੇ ਛੁਪ ਜਾਣਾ ਚਾਹੀਦਾ ਹੈ। ਕਿਸੇ ਨੂੰ ਇਹ ਨਹੀਂ ਦੱਸਣਾ ਕਿ ਤੁਸੀਂ ਕਿੱਥੋ ਛੁੱਪੇ ਹੋਏ ਹੋ।”

20 ਫ਼ੇਰ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚ ਰੱਖ ਦਿੱਤੀ। ਉਹ ਰਾਜੇ ਯਹੋਯਾਕੀਮ ਕੋਲ ਗਏ ਅਤੇ ਉਸ ਨੂੰ ਪੱਤਰੀ ਬਾਰੇ ਸਾਰਾ ਕੁਝ ਦੱਸ ਦਿੱਤਾ।

21 ਇਸ ਲਈ ਰਾਜੇ ਯਹੋਯਾਕੀਮ ਨੇ ਯੇਹੂਦੀ ਨੂੰ ਪੱਤਰੀ ਲਿਆਉਣ ਲਈ ਘਲਿਆ। ਯ੍ਯੇਹੂਦੀ ਨੇ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚੋਂ ਪੱਤਰੀ ਲੈ ਆਂਦੀ। ਫ਼ੇਰ ਯੇਹੂਦੀ ਨੇ ਰਾਜੇ ਅਤੇ ਉਨ੍ਹਾਂ ਸਾਰੇ ਸੇਵਾਦਾਰਾਂ ਨੂੰ ਉਹ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਰਾਜੇ ਦੇ ਆਲੇ-ਦੁਆਲੇ ਖਲੋਤੇ ਸਨ। 22 ਜਿਸ ਸਮੇਂ ਇਹ ਘਟਨਾ ਵਾਪਰੀ ਉਹ 9ਵਾਂ ਮਹੀਨਾ ਸੀ, ਇਸ ਲਈ ਰਾਜਾ ਯਹੋਯਾਕੀਮ ਆਪਣੇ ਸਰਦੀ ਦੇ ਮਹਿਲ ਵਿੱਚ ਬੈਠਾ ਹੋਇਆ ਸੀ। ਰਾਜੇ ਦੇ ਸਾਹਮਣੇ ਇੱਕ ਛੋਟੇ ਜਿਹੇ ਚੁਲ੍ਹੇ ਵਿੱਚ ਅੱਗ ਬਲ ਰਹੀ ਸੀ। 23 ਯਹੂਦੀ ਨੇ ਪੱਤਰੀ ਨੂੰ ਪੜ੍ਹਨਾ ਸ਼ੁਰੂ ਕਰ ਦਿੱਤਾ ਪਰ ਜਦੋਂ ਹੀ ਉਸ ਨੇ ਤਿੰਨ੍ਹ ਜਾਂ ਚਾਰ ਪੈਰੇ ਪੜ੍ਹੇ ਰਾਜੇ ਯਹੋਯਾਕੀਮ ਨੇ ਪੱਤਰੀ ਖੋਹ ਲਈ। ਫ਼ੇਰ ਉਸ ਨੇ ਪੱਤਰੀ ਤੋਂ ਉਹ ਹਿੱਸੇ ਛੋਟੇ ਜਿਹੇ ਚਾਕੂ ਨਾਲ ਕੱਟ ਦਿੱਤੇ ਅਤੇ ਉਨ੍ਹਾਂ ਨੂੰ ਅੱਗ ਵਿੱਚ ਸੁੱਟ ਦਿੱਤਾ। ਆਖਿਰਕਾਰ ਸਾਰੀ ਪੱਤਰੀ ਅੱਗ ਵਿੱਚ ਸਾੜ ਦਿੱਤੀ ਗਈ। 24 ਅਤੇ ਜਦੋਂ ਰਾਜੇ ਯਹੋਯਾਕੀਮ ਅਤੇ ਉਸ ਦੇ ਸੇਵਾਦਾਰਾਂ ਨੇ ਪੱਤਰੀ ਦੇ ਸੰਦੇਸ਼ ਸੁਣੇ ਉਹ ਭੈਭੀਤ ਨਹੀਂ ਸਨ। ਉਨ੍ਹਾਂ ਨੇ ਆਪਣੇ ਕੀਤੇ ਮੰਦੇ ਕੰਮਾਂ ਉੱਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਕਪੜੇ ਨਹੀਂ ਪਾੜੇ।

25 ਅਲ-ਨਾਥਾਨ, ਦਲਾਯਾਹ ਅਤੇ ਗਮਰਯਾਹ ਨੇ ਰਾਜੇ ਯਹੋਯਾਕੀਮ ਨਾਲ ਪੱਤਰੀ ਨੂੰ ਨਾ ਸਾੜਨ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਪਰ ਰਾਜੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। 26 ਅਤੇ ਰਾਜੇ ਯਹੋਯਾਕੀਮ ਨੇ ਕੁਝ ਬੰਦਿਆਂ ਨੂੰ ਹੁਕਮ ਦਿੱਤਾ ਕਿ ਉਹ ਲਿਖਾਰੀ ਬਾਰੂਕ ਅਤੇ ਨਬੀ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲੈਣ। ਉਹ ਬੰਦੇ ਸਨ, ਰਾਜੇ ਦਾ ਇੱਕ ਪੁੱਤਰ ਯਰਹਮੇਲ, ਅਜ਼ਰੀਏਲ ਦਾ ਪੁੱਤਰ ਸਰਾਯਾਹ ਅਤੇ ਅਬੰਦੇਲ ਦਾ ਪੁੱਤਰ ਸ਼ਲਮਯਾਹ। ਪਰ ਉਹ ਬੰਦੇ ਬਾਰੂਕ ਅਤੇ ਯਿਰਮਿਯਾਹ ਨੂੰ ਲੱਭ ਨਹੀਂ ਸੱਕੇ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਛੁਪਾ ਦਿੱਤਾ ਸੀ।

27 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਗੱਲ ਓਦੋਁ ਵਾਪਰੀ ਜਦੋਂ ਰਾਜੇ ਯਹੋਯਾਕੀਮ ਨੇ ਉਸ ਪੱਤਰੀ ਨੂੰ ਸਾੜ ਦਿੱਤਾ ਸੀ ਜਿਸ ਵਿੱਚ ਯਹੋਵਾਹ ਦੇ ਸਾਰੇ ਸੰਦੇਸ਼ ਸਨ। ਯਿਰਮਿਯਾਹ ਨੇ ਬਾਰੂਕ ਨੂੰ ਲਿਖਵਾਇਆ ਸੀ ਅਤੇ ਬਾਰੂਕ ਨੇ ਉਹ ਸੰਦੇਸ਼ ਪੱਤਰੀ ਉੱਤੇ ਲਿਖੇ ਸਨ। ਯਹੋਵਾਹ ਵੱਲੋਂ ਜੋ ਸੰਦੇਸ਼ ਯਿਰਮਿਯਾਹ ਨੂੰ ਮਿਲਿਆ ਉਹ ਇਹ ਸੀ:

28 “ਯਿਰਮਿਯਾਹ, ਇੱਕ ਹੋਰ ਪੱਤਰੀ ਲਈ। ਇਸ ਉੱਤੇ ਉਹ ਸਾਰੇ ਸੰਦੇਸ਼ ਲਿਖ ਲੈ ਜਿਹੜੇ ਪਹਿਲੀ ਪੱਤਰੀ ਉੱਤੇ ਲਿਖੇ ਸਨ। ਇਹ ਓਹੀ ਪੱਤਰੀ ਸੀ ਜਿਸ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੇ ਸਾੜ ਦਿੱਤਾ ਸੀ। 29 ਯਿਰਮਿਯਾਹ, ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਇਹ ਵੀ ਆਖੀਂ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ। ਯਹੋਯਾਕੀਮ, ਤੂੰ ਉਸ ਪੱਤਰੀ ਨੂੰ ਸਾੜ ਦਿੱਤਾ ਸੀ। ਤੂੰ ਆਖਿਆ ਸੀ, “ਯਿਰਮਿਯਾਹ ਨੇ ਇਹ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਅਵੱਸ਼ ਆਵੇਗਾ ਅਤੇ ਇਸ ਧਰਤੀ ਨੂੰ ਤਬਾਹ ਕਰ ਦੇਵਾਂਗਾ? ਉਸ ਨੇ ਇਹ ਕਿਉਂ ਆਖਿਆ ਕਿ ਬਾਬਲ ਦਾ ਰਾਜਾ ਇਸ ਧਰਤੀ ਦੇ ਆਦਮੀਆਂ ਅਤੇ ਪਸ਼ੂਆਂ ਦੋਹਾਂ ਨੂੰ ਤਬਾਹ ਕਰ ਦੇਵੇਗਾ?” 30 ਇਸ ਲਈ, ਯਹੋਵਾਹ ਯਹੂਦਾਹ ਦੇ ਰਾਜੇ ਯਹੋਯਾਕੀਮ ਬਾਰੇ ਜੋ ਆਖਦਾ ਹੈ ਉਹ ਇਹ ਹੈ: ਯਹੋਯਾਕੀਮ ਦੇ ਉਤਰਾਧਿਕਾਰੀ ਦਾਊਦ ਦੇ ਤਖਤ ਉੱਤੇ ਨਹੀਂ ਬੈਠਣਗੇ। ਜਦੋਂ ਯਹੋਯਾਕੀਮ ਮਰੇਗਾ ਤਾਂ ਉਸਦਾ ਸ਼ਾਹੀ ਸਸੱਕਾਰ ਨਹੀਂ ਹੋਵੇਗਾ, ਸਗੋਂ ਉਸਦੀ ਲਾਸ਼ ਨੂੰ ਬਾਹਰ ਧਰਤੀ ਉੱਤੇ ਸੁੱਟ ਦਿੱਤਾ ਜਾਵੇਗਾ। ਉਸਦੀ ਲਾਸ਼ ਨੂੰ ਦਿਨ ਦੀ ਗਰਮੀ ਅਤੇ ਰਾਤ ਦੀ ਕੋਹਰੇ ਭਰੀ ਸਰਦੀ ਵਿੱਚ ਪਿਆ ਰਹਿਣ ਦਿੱਤਾ ਜਾਵੇਗਾ। 31 ਮੈਂ ਯਹੋਵਾਹ, ਯਹੋਯਾਕੀਮ ਅਤੇ ਉਸ ਦੇ ਬੱਚਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਸ ਦੇ ਅਧਿਕਾਰੀਆਂ ਨੂੰ ਸਜ਼ਾ ਦਿਆਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਹਨ। ਮੈਂ ਇਕਰਾਰ ਕੀਤਾ ਹੈ ਕਿ ਉਨ੍ਹਾਂ ਸਾਰਿਆਂ ਉੱਤੇ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਉੱਤੇ ਭਿਆਨਕ ਬਿਪਤਾਵਾਂ ਲਿਆਵਾਂਗਾ। ਮੈਂ ਉਨ੍ਹਾਂ ਲਈ ਆਪਣੇ ਇਕਰਾਰ ਅਨੁਸਾਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿਆਂਗਾ ਕਿਉਂ ਕਿ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।’”

32 ਫ਼ੇਰ ਯਿਰਮਿਯਾਹ ਨੇ ਇੱਕ ਹੋਰ ਪੱਤਰੀ ਲਿਆਂਦੀ ਅਤੇ ਨੇਰੀਆਹ ਦੇ ਪੁੱਤਰ ਬਾਰੂਕ ਨੂੰ ਫ਼ੜਾ ਦਿੱਤੀ। ਜਿਵੇਂ-ਜਿਵੇਂ ਯਿਰਮਿਯਾਹ ਬੋਲਦਾ ਗਿਆ ਬਾਰੂਕ ਪੱਤਰੀ ਉੱਤੇ ਉਹ ਸਾਰੇ ਸੰਦੇਸ਼ ਲਿਖਦਾ ਗਿਆ ਜਿਹੜੇ ਉਸ ਪੱਤਰੀ ਉੱਤੇ ਸਨ ਜਿਸ ਨੂੰ ਰਾਜੇ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ। ਅਤੇ ਬਹੁਤ ਸਾਰੇ ਹੋਰ ਸ਼ਬਦ ਵੀ ਉਨ੍ਹਾਂ ਸੰਦੇਸ਼ਾਂ ਵਾਂਗ ਉਸ ਦੂਸਰੀ ਪੱਤਰੀ ਵਿੱਚ ਸ਼ਾਮਿਲ ਕਰ ਦਿੱਤੇ ਗਏ।

ਯਿਰਮਿਯਾਹ ਨੂੰ ਕੈਦਖਾਨੇ ਵਿੱਚ ਪਾਇਆ ਗਿਆ

37 ਨਬੂਕਦਨੱਸਰ ਬਾਬਲ ਦਾ ਰਾਜਾ ਸੀ। ਨਬੂਕਦਨੱਸਰ ਨੇ ਸਿਦਕੀਯਾਹ ਨੂੰ ਯਹੋਯਾਕੀਮ ਦੇ ਪੁੱਤਰ ਯੇਹੋਇਆਚਿਨ ਦੀ ਬਾਵੇਂ ਯਹੂਦਾਹ ਦਾ ਰਾਜਾ ਬਾਪ ਦਿੱਤਾ। ਸਿਦਕੀਯਾਹ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। ਪਰ ਸਿਦਕੀਯਾਹ ਨੇ ਉਨ੍ਹਾਂ ਸੰਦੇਸ਼ਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੇ ਯਹੋਵਾਹ ਨੇ ਨਬੀ ਯਿਰਮਿਯਾਹ ਨੂੰ ਪ੍ਰਚਾਰ ਕਰਨ ਵਾਸਤੇ ਦਿੱਤੇ ਸਨ। ਅਤੇ ਸਿਦਕੀਯਾਹ ਦੇ ਸੇਵਕਾਂ ਅਤੇ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਦੇ ਸੰਦੇਸ਼ਾਂ ਵੱਲ ਕੋਈ ਧਿਆਨ ਨਹੀਂ ਦਿੱਤਾ।

ਰਾਜੇ ਸਿਦਕੀਯਾਹ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨਾਂ ਦੇ ਇੱਕ ਬੰਦੇ ਅਤੇ ਮਅਸੇਯਾਹ ਦੇ ਪੁੱਤਰ ਜਾਜਕ ਸਫ਼ਨਯਾਹ ਨੂੰ ਨਬੀ ਯਿਰਮਿਯਾਹ ਵੱਲ ਇਹ ਸੰਦੇਸ਼ ਦੇਕੇ ਭੇਜਿਆ: “ਯਿਰਮਿਯਾਹ, ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰ।”

ਉਸ ਸਮੇਂ, ਯਿਰਮਿਯਾਹ ਨੂੰ ਹਾਲੀ ਕੈਦ ਵਿੱਚ ਨਹੀਂ ਸੀ ਸੁੱਟਿਆ ਗਿਆ, ਇਸ ਲਈ ਉਹ ਜਿੱਥੇ ਜੀ ਚਾਹੇ ਜਾਣ ਲਈ ਸੁਤੰਤਰ ਸੀ। ਅਤੇ ਓਸੇ ਸਮੇਂ ਹੀ, ਫਿਰਊਨ ਦੀ ਫ਼ੌਜ ਵੀ ਮਿਸਰ ਤੋਂ ਯਹੂਦਾਹ ਵੱਲ ਕੂਚ ਕਰ ਦਿੱਤਾ ਸੀ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਦੇ ਸ਼ਹਿਰ ਨੂੰ ਹਰਾਉਣ ਲਈ ਘੇਰਾ ਪਾ ਲਿਆ ਸੀ। ਫ਼ੇਰ ਉਨ੍ਹਾਂ ਨੇ ਮਿਸਰ ਵੱਲੋਂ ਆ ਰਹੀ ਫ਼ੌਜ ਬਾਰੇ ਸੁਣਿਆ। ਇਸ ਲਈ ਬਾਬਲ ਦੀ ਫ਼ੌਜ ਮਿਸਰ ਦੀ ਫ਼ੌਜ ਨਾਲ ਲੜਨ ਲਈ ਚੱਲ ਚੁੱਕੀ ਸੀ।

ਯਹੋਵਾਹ ਵੱਲੋਂ ਨਬੀ ਯਿਰਮਿਯਾਹ ਨੂੰ ਸੰਦੇਸ਼ ਮਿਲਿਆ: “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: ‘ਯਹੂਕਲ ਅਤੇ ਸਫ਼ਨਯਾਹ, ਮੈਂ ਜਾਣਦਾ ਹਾਂ ਕਿ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਤੁਹਾਨੂੰ ਮੇਰੇ ਕੋਲੋਂ ਸਵਾਲ ਪੁੱਛਣ ਲਈ ਭੇਜਿਆ ਹੈ। ਰਾਜੇ ਸਿਦਕੀਯਾਹ ਨੂੰ ਇਹ ਆਖੋ: ਫਿਰਊਨ ਦੀ ਫ਼ੌਜ ਮਿਸਰ ਵਿੱਚੋਂ ਕੂਚ ਕਰਕੇ ਇੱਥੇ ਤੇਰੀ ਬਾਬਲ ਦੀ ਫ਼ੌਜ ਦੇ ਵਿਰੁੱਧ ਸਹਾਇਤਾ ਕਰਨ ਲਈ ਆ ਰਹੀ ਹੈ। ਪਰ ਫ਼ਿਰਊਨ ਦੀ ਫ਼ੌਜ ਵਾਪਸ ਮਿਸਰ ਚਲੀ ਜਾਵੇਗੀ। ਉਸਤੋਂ ਮਗਰੋਂ, ਬਾਬਲ ਦੀ ਫ਼ੌਜ ਇੱਥੇ ਵਾਪਸ ਆਵੇਗੀ। ਉਹ ਯਰੂਸ਼ਲਮ ਉੱਤੇ ਹਮਲਾ ਕਰੇਗੀ। ਫ਼ੇਰ ਬਾਬਲ ਦੀ ਉਹ ਫ਼ੌਜ ਯਰੂਸ਼ਲਮ ਉੱਤੇ ਕਬਜ਼ਾ ਕਰੇਗੀ ਅਤੇ ਸਾੜ ਦੇਵੇਗੀ।’ ਯਹੋਵਾਹ ਇਹ ਆਖਦਾ ਹੈ: ‘ਯਰੂਸ਼ਲਮ ਦੇ ਲੋਕੋ, ਆਪਣੇ-ਆਪ ਨੂੰ ਮੂਰਖ ਨਾ ਬਣਾਓ ਆਪਣੇ-ਆਪ ਨੂੰ ਇਹ ਨਾ ਆਖੋ, “ਬਾਬਲ ਦੀ ਫ਼ੌਜ ਸਾਨੂੰ ਅਵੱਸ਼ ਹੀ ਇੱਕਲਿਆਂ ਛੱਡ ਦੇਵੇਗੀ।” ਉਹ ਨਹੀਂ ਛੱਡੇਗੀ। 10 ਯਰੂਸ਼ਲਮ ਦੇ ਲੋਕੋ, ਭਾਵੇਂ ਤੁਸੀਂ ਬਾਬਲ ਦੀ ਉਸ ਸਾਰੀ ਫ਼ੌਜ ਨੂੰ ਹਰਾਉਣ ਦੇ ਯੋਗ ਸੀ, ਜਿਹੜੀ ਤੁਹਾਡੇ ਉੱਤੇ ਹਮਲਾ ਕਰ ਰਹੀ ਹੈ, ਪਰ ਤਾਂ ਵੀ ਕੁਝ ਜ਼ਖਮੀ ਬੰਦੇ ਉਨ੍ਹਾਂ ਦੇ ਤੰਬੂਆਂ ਵਿੱਚ ਬਚੇ ਰਹਿਣਗੇ। ਉਹ ਕੁਝ ਜ਼ਖਮੀ ਬੰਦੇ ਵੀ ਆਪਣੇ ਤੰਬੂਆਂ ਵਿੱਚੋਂ ਬਾਹਰ ਨਿਕਲ ਆਉਣਗੇ ਅਤੇ ਯਰੂਸ਼ਲਮ ਨੂੰ ਸਾੜ ਸੁੱਟਣਗੇ।’”

11 ਜਦੋਂ ਬਾਬਲ ਦੀ ਫ਼ੌਜ ਯਰੂਸ਼ਲਮ ਤੋਂ ਮਿਸਰ ਦੇ ਫ਼ਿਰਊਨ ਦੀ ਫ਼ੌਜ ਨਾਲ ਜੰਗ ਕਰਨ ਲਈ ਚੱਲੀ, 12 ਤਾਂ ਯਿਰਮਿਯਾਹ ਯਰੂਸ਼ਲਮ ਤੋਂ ਸਫ਼ਰ ਕਰਕੇ ਬਿਨਯਾਮੀਨ ਦੀ ਧਰਤੀ ਉੱਤੇ ਜਾਣਾ ਚਾਹੁੰਦਾ ਸੀ। ਉਹ ਓੱਥੇ ਆਪਣੇ ਪਰਿਵਾਰ ਦੀ ਜੈਦਾਦ ਦੇ ਵੰਡ ਦੇ ਮਸਲੇ ਨੂੰ ਹੱਲ ਕਰਨ ਜਾ ਰਿਹਾ ਸੀ। 13 ਪਰ ਜਦੋਂ ਯਿਰਮਿਯਾਹ ਯਰੂਸ਼ਲਮ ਦੇ ਬਿਨਯਾਮੀਨ ਦਰਵਾਜ਼ੇ ਤੇ ਅਪੜਿਆ ਤਾਂ ਗਾਰਦ ਦੇ ਕਪਤਾਨ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਕਪਤਾਨ ਦਾ ਨਾਮ ਯਿਰੀਯਾਹ ਸੀ। ਯਿਰੀਯਾਹ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਹਨਨਯਾਹ ਦਾ ਪੁੱਤਰ ਸੀ। ਇਸ ਲਈ ਕਪਤਾਨ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਆਖਿਆ, “ਯਿਰਮਿਯਾਹ ਤੂੰ ਸਾਨੂੰ ਛੱਡ ਕੇ ਬਾਬਲ ਵਾਲਿਆਂ ਨਾਲ ਰਲਣ ਲਈ ਜਾ ਰਿਹਾ ਹੈਂ।”

14 ਯਿਰਮਿਯਾਹ ਨੇ ਯਿਰੀਯਾਹ ਨੂੰ ਆਖਿਆ, “ਇਹ ਸੱਚ ਨਹੀਂ ਹੈ। ਮੈਂ ਇੱਥੋਂ ਬਾਬਲ ਵਾਲਿਆਂ ਨਾਲ ਰਲਣ ਲਈ ਨਹੀਂ ਜਾ ਰਿਹਾ।” ਪਰ ਯਿਰੀਯਾਹ ਨੇ ਯਿਰਮਿਯਾਹ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਅਤੇ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਯਰੂਸ਼ਲਮ ਦੇ ਸ਼ਾਹੀ ਅਧਿਕਾਰੀਆਂ ਕੋਲ ਲੈ ਗਿਆ। 15 ਉਹ ਅਧਿਕਾਰੀ ਯਿਰਮਿਯਾਹ ਨਾਲ ਬਹੁਤ ਨਾਰਾਜ਼ ਹੋਏ। ਉਨ੍ਹਾਂ ਨੇ ਯਿਰਮਿਯਾਹ ਨੂੰ ਜਿਸਮਾਨੀ ਸਜ਼ਾ ਦੇਣ ਦਾ ਹੁਕਮ ਦੇ ਦਿੱਤਾ। ਫ਼ੇਰ ਉਨ੍ਹਾਂ ਨੇ ਯਿਰਮਿਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਕੈਦ ਯਹੋਨਾਥਾਨ ਨਾਂ ਦੇ ਇੱਕ ਬੰਦੇ ਦੇ ਮਕਾਨ ਅੰਦਰ ਸੀ। ਯਹੋਨਾਥਾਨ ਯਹੂਦਾਹ ਦੇ ਰਾਜੇ ਦਾ ਮੁਣਸ਼ੀ ਸੀ। ਯਹੋਨਾਥਾਨ ਦੇ ਮਕਾਨ ਨੂੰ ਕੈਦਖਾਨਾ ਬਣਾ ਦਿੱਤਾ ਗਿਆ ਸੀ। 16 ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਯਹੋਨਾਥਾਨ ਦੇ ਮਕਾਨ ਦੀ ਇੱਕ ਕੋਠੜੀ ਵਿੱਚ ਕੈਦ ਕਰ ਦਿੱਤਾ। ਕੋਠੜੀ ਜ਼ਮੀਨ ਦੇ ਅੰਦਰ ਬਣਿਆ ਇੱਕ ਭੋਰਾ ਸੀ। ਯਿਰਮਿਯਾਹ ਲੰਮੇ ਸਮੇਂ ਤੀਕ ਓੱਥੇ ਹੀ ਰਿਹਾ।

17 ਫ਼ੇਰ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਸੱਦਿਆ ਅਤੇ ਉਸ ਨੂੰ ਰਾਜ ਮਹਿਲ ਵਿੱਚ ਲਿਆਂਦਾ ਗਿਆ। ਸਿਦਕੀਯਾਹ ਨੇ ਯਿਰਮਿਯਾਹ ਨਾਲ ਇੱਕਾਂਤ ਵਿੱਚ ਗੱਲ ਕੀਤੀ। ਉਸ ਨੇ ਯਿਰਮਿਯਾਹ ਨੂੰ ਪੁੱਛਿਆ, “ਕੀ ਯਹੋਵਾਹ ਵੱਲੋਂ ਕੋਈ ਸੰਦੇਸ਼ ਹੈ?”

ਯਿਰਮਿਯਾਹ ਨੇ ਜਵਾਬ ਦਿੱਤਾ, “ਹਾਂ, ਯਹੋਵਾਹ ਵੱਲੋਂ ਸੰਦੇਸ਼ ਹੈ। ਸਿਦਕੀਯਾਹ ਤੈਨੂੰ ਬਾਬਲ ਦੇ ਰਾਜੇ ਦੇ ਹਵਾਲੇ ਕੀਤਾ ਜਾਵੇਗਾ।” 18 ਤਾਂ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, “ਮੈਂ ਕੀ ਕਸੂਰ ਕੀਤਾ ਹੈ? ਮੈਂ ਤੇਰੇ ਜਾਂ ਤੇਰੇ ਅਧਿਕਾਰੀਆਂ ਜਾਂ ਯਰੂਸ਼ਲਮ ਦੇ ਲੋਕਾਂ ਦੇ ਖਿਲਾਫ਼ ਕਿਹੜਾ ਜ਼ੁਰਮ ਕੀਤਾ ਹੈ? ਤੂੰ ਮੈਨੂੰ ਕੈਦ ਵਿੱਚ ਕਿਉਂ ਸੁੱਟਿਆ ਹੈ? 19 ਰਾਜੇ ਸਿਦਕੀਯਾਹ, ਕਿੱਥੋ ਨੇ ਤੇਰੇ ਨਬੀ ਹੁਣ? ਉਨ੍ਹਾਂ ਨਬੀਆਂ ਨੇ ਤੈਨੂੰ ਝੂਠੇ ਸੰਦੇਸ਼ ਦਾ ਪ੍ਰਚਾਰ ਕੀਤਾ। ਉਨ੍ਹਾਂ ਆਖਿਆ ਸੀ, ‘ਬਾਬਲ ਦਾ ਰਾਜਾ ਤੇਰੇ ਉੱਤੇ ਜਾਂ ਯਹੂਦਾਹ ਦੀ ਇਸ ਧਰਤੀ ਉੱਤੇ ਹਮਲਾ ਨਹੀਂ ਕਰੇਗਾ।’ 20 ਪਰ ਹੁਣ, ਮੇਰੇ ਮਾਲਕ, ਯਹੂਦਾਹ ਦੇ ਪਾਤਸ਼ਾਹ, ਕਿਰਪਾ ਕਰਕੇ ਮੇਰੀ ਗੱਲ ਸੁਣੋ। ਮੈਨੂੰ ਤੇਰੇ ਅੱਗੇ ਆਪਣੀ ਬੇਨਤੀ ਪੇਸ਼ ਕਰਨ ਦੇ: ਮੈਨੂੰ ਲਿਖਾਰੀ ਯਹੋਨਾਥਾਨ ਦੇ ਘਰ ਵਾਪਸ ਨਾ ਭੇਜ। ਜੇ ਤੂੰ ਮੈਨੂੰ ਵਾਪਸ ਭੇਜੇਁਗਾ ਮੈਂ ਓੱਥੇ ਮਰ ਜਾਵਾਂਗਾ।”

21 ਇਸ ਲਈ ਰਾਜੇ ਸਿਦਕੀਯਾਹ ਨੇ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਗਾਰਦ ਦੀ ਨਿਗਰਾਨੀ ਵਿੱਚ ਰੱਖ ਦਿੱਤਾ ਜਾਵੇ। ਅਤੇ ਉਸ ਨੇ ਇਹ ਵੀ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਗਲੀ ਦੇ ਨਾਨਬਾਈਆਂ ਦੀ ਰੋਟੀ ਦਿੱਤੀ ਜਾਵੇ। ਯਿਰਮਿਯਾਹ ਨੂੰ ਉਦੋਂ ਤੀਕ ਰੋਟੀ ਦਿੱਤੀ ਗਈ ਜਦੋਂ ਤੀਕ ਕਿ ਸ਼ਹਿਰ ਵਿੱਚੋਂ ਰੋਟੀ ਮੁੱਕ ਨਹੀਂ ਗਈ। ਇਸ ਲਈ ਯਿਰਮਿਯਾਹ ਵਰਾਂਡੇ ਵਿੱਚ ਨਜ਼ਰ ਬੰਦ ਰਿਹਾ।

ਯਿਰਮਿਯਾਹ ਨੂੰ ਕੁਂਡ ਵਿੱਚ ਸੁੱਟਿਆ ਗਿਆ

38 ਕੁਝ ਸ਼ਾਹੀ ਅਧਿਕਾਰੀਆਂ ਸੁਣ ਲਿਆ ਕਿ ਯਿਰਮਿਯਾਹ ਕੀ ਪ੍ਰਚਾਰ ਕਰ ਰਿਹਾ ਸੀ। ਉਹ ਸਨ: ਮੱਤਾਨ ਦਾ ਪੁੱਤਰ ਸ਼ਫਟਯਾਹ, ਪਸ਼ਹੂਰ ਦਾ ਪੁੱਤਰ ਗਦਲਯਾਹ, ਸ਼ਲਮਯਾਹ ਦਾ ਪੁੱਤਰ ਯੂਕਲ ਅਤੇ ਮਲਕੀਯਾਹ ਦਾ ਪੁੱਤਰ ਪਸ਼ਹੂਰ। ਯਿਰਮਿਯਾਹ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇ ਰਿਹਾ ਸੀ: “ਯਹੋਵਾਹ ਇਹ ਆਖਦਾ ਹੈ: ‘ਜਿਹੜਾ ਵੀ ਯਰੂਸ਼ਲਮ ਵਿੱਚ ਠਹਿਰੇਗਾ ਉਹ ਤਲਵਾਰ ਨਾਲ ਭੁੱਖ ਨਾਲ ਜਾਂ ਭਿਆਨਕ ਬਿਮਾਰੀ ਨਾਲ ਮਰੇਗਾ। ਪਰ ਹਰ ਉਹ ਬੰਦਾ ਜਿਹੜਾ ਬਾਬਲ ਦੀ ਫ਼ੌਜ ਅੱਗੇ ਆਤਮ-ਸਮਰਪਣ ਕਰੇਗਾ ਉਹ ਜੀਵੇਗਾ। ਉਹ ਬੰਦੇ ਆਪਣੀਆਂ ਜਾਨਾਂ ਬਚਾਕੇ ਨਿਕਲ ਜਾਣਗੇ।’ ਅਤੇ ਇਹ ਹੈ ਜੋ ਯਹੋਵਾਹ ਆਖਦਾ ਹੈ: ‘ਯਰੂਸ਼ਲਮ ਦਾ ਇਹ ਸ਼ਹਿਰ ਅਵੱਸ਼ ਹੀ ਬਾਬਲ ਦੇ ਰਾਜੇ ਦੀ ਫ਼ੌਜ ਦੇ ਹਵਾਲੇ ਕੀਤਾ ਜਾਵੇਗਾ। ਉਹ ਇਸ ਸ਼ਹਿਰ ਉੱਤੇ ਕਬਜ਼ਾ ਕਰੇਗਾ।’”

ਫ਼ੇਰ ਉਹ ਸ਼ਾਹੀ ਅਧਿਕਾਰੀ ਜਿਨ੍ਹਾਂ ਨੇ ਉਹ ਗੱਲਾਂ ਸੁਣੀਆਂ ਜਿਹੜੀਆਂ ਯਿਰਮਿਯਾਹ ਲੋਕਾਂ ਨੂੰ ਆਖ ਰਿਹਾ ਸੀ, ਰਾਜੇ ਸਿਦਕੀਯਾਹ ਕੋਲ ਗਏ। ਉਨ੍ਹਾਂ ਨੇ ਰਾਜੇ ਨੂੰ ਆਖਿਆ, “ਯਿਰਮਿਯਾਹ ਨੂੰ ਅਵੱਸ਼ ਹੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਹ ਉਨ੍ਹਾਂ ਫ਼ੌਜੀਆਂ ਦਾ ਹੌਸਲਾ ਢਾਹ ਰਿਹਾ ਹੈ ਜਿਹੜੇ ਹਾਲੇ ਤੱਕ ਸ਼ਹਿਰ ਵਿੱਚ ਹਨ। ਯਿਰਮਿਯਾਹ ਹਰ ਬੰਦੇ ਦਾ, ਆਪਣੀਆਂ ਗੱਲਾਂ ਰਾਹੀਂ ਹੌਸਲਾ ਢਾਹ ਰਿਹਾ ਹੈ। ਯਿਰਮਿਯਾਹ ਨਹੀਂ ਚਾਹੁੰਦਾ ਕਿ ਸਾਡੇ ਨਾਲ ਚੰਗਾ ਵਾਪਰੇ। ਉਹ ਯਰੂਸ਼ਲਮ ਦੇ ਲੋਕਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ।”

ਇਸ ਲਈ ਰਾਜੇ ਨੇ ਉਨ੍ਹਾਂ ਅਧਿਕਾਰੀਆਂ ਨੂੰ ਆਖਿਆ, “ਯਿਰਮਿਯਾਹ ਤੁਹਾਡੇ ਅਧਿਕਾਰ ਹੇਠਾਂ ਹੈ। ਮੈਂ ਤੁਹਾਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਸੱਕਦਾ।”

ਇਸ ਲਈ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਫ਼ੜ ਕੇ ਮਲਕੀਯਾਹ ਦੇ ਟੋਏ ਵਿੱਚ ਸੁੱਟ ਦਿੱਤਾ। ਮਲਕੀਯਾਹ ਰਾਜੇ ਦਾ ਪੁੱਤਰ ਸੀ। ਟੋਆ ਮੰਦਰ ਦੇ ਉਸ ਵਰਾਂਡੇ ਵਿੱਚ ਸੀ ਜਿੱਥੇ ਰਾਜੇ ਦੀ ਸੁਰੱਖਿਆ ਗਾਰਦ ਤੈਨਾਤ ਸੀ। ਉਨ੍ਹਾਂ ਅਧਿਕਾਰੀਆਂ ਨੇ ਰਸੀਆਂ ਦੀ ਵਰਤੋਂ ਕਰਕੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ। ਟੋਏ ਵਿੱਚ ਪਾਣੀ ਨਹੀਂ ਸੀ ਸਗੋਂ ਸਿਰਫ਼ ਗਾਰਾ ਸੀ। ਅਤੇ ਯਿਰਮਿਯਾਹ ਗਾਰੇ ਅੰਦਰ ਖੁਭ ਗਿਆ।

ਪਰ ਅਬਦ-ਮਲਕ ਨਾਂ ਦੇ ਇੱਕ ਬੰਦੇ ਨੇ ਸੁਣਿਆ ਕਿ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਅਬਦ-ਮਲਕ ਇਬੋਪੀਆ ਦਾ ਵਸਨੀਕ ਸੀ ਅਤੇ ਰਾਜ ਮਹਿਲ ਦਾ ਇੱਕ ਹੀਜੜਾ ਸੀ। ਰਾਜਾ ਸਿਦਕੀਯਾਹ ਬਿਨਯਾਮੀਨ ਦਰਵਾਜ਼ੇ ਤੇ ਬੈਠਾ ਹੋਇਆ ਸੀ। ਇਸ ਲਈ ਅਬਦ-ਮਲਕ ਰਾਜ ਮਹਿਲ ਵਿੱਚੋਂ ਨਿਕਲ ਕੇ ਰਾਜੇ ਨਾਲ ਗੱਲ ਕਰਨ ਲਈ ਉਸ ਦਰਵਾਜ਼ੇ ਉੱਤੇ ਆਇਆ। 8-9 ਅਬਦ-ਮਲਕ ਨੇ ਆਖਿਆ, “ਮੇਰੇ ਮਾਲਕ ਅਤੇ ਪਾਤਸ਼ਾਹ ਜੀ, ਉਨ੍ਹਾਂ ਅਧਿਕਾਰੀਆਂ ਨੇ ਮੰਦਾ ਕੰਮ ਕੀਤਾ ਹੈ। ਉਨ੍ਹਾਂ ਨੇ ਨਬੀ ਯਿਰਮਿਯਾਹ ਨਾਲ ਬੁਰਾ ਸਲੂਕ ਕੀਤਾ ਹੈ। ਉਨ੍ਹਾਂ ਨੇ ਉਸ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਨੇ ਉਸ ਨੂੰ ਓੱਥੇ ਮਾਰਨ ਲਈ ਛੱਡ ਦਿੱਤਾ ਹੈ।”

10 ਫ਼ੇਰ ਰਾਜੇ ਸਿਦਕੀਯਾਹ ਨੇ ਇਬੋਪੀਆ ਵਾਸੀ ਅਬਦ-ਮਲਕ ਨੂੰ ਇੱਕ ਆਦੇਸ਼ ਦਿੱਤਾ। ਆਦੇਸ਼ ਇਹ ਸੀ: “ਅਬਦ-ਮਲਕ, ਰਾਜ ਮਹਿਲ ਵਿੱਚੋਂ ਤਿੰਨ ਆਦਮੀ ਆਪਣੇ ਨਾਲ ਲੈ ਲੈ। ਜਾ ਜਾਕੇ ਯਿਰਮਿਯਾਹ ਨੂੰ ਉਸ ਦੇ ਮਰਨ ਤੋਂ ਪਹਿਲਾਂ ਟੋਏ ਵਿੱਚੋਂ ਕੱਢ ਲੈ।”

11 ਇਸ ਲਈ ਅਬਦ-ਮਲਕ ਨੇ ਆਪਣੇ ਨਾਲ ਆਦਮੀ ਲੈ ਲੇ। ਪਰ ਪਹਿਲਾਂ ਉਹ ਰਾਜ ਮਹਿਲ ਦੇ ਗੁਦਾਮ ਦੇ ਹੇਠਲੇ ਕਮਰੇ ਵਿੱਚ ਗਿਆ। ਉਸ ਨੇ ਉਸ ਕਮਰੇ ਵਿੱਚੋਂ ਕੁਝ ਫ਼ਟੇ ਪੁਰਾਣੇ ਕਪੜੇ ਲੇ। ਫ਼ੇਰ ਉਸ ਨੇ ਉਨ੍ਹਾਂ ਫ਼ਟੇ ਪੁਰਾਣਿਆਂ ਕਪੜਿਆਂ ਨੂੰ ਰੱਸਿਆਂ ਨਾਲ ਟੋਏ ਅੰਦਰ ਯਿਰਮਿਯਾਹ ਦੇ ਕੋਲ ਲਮਕਾਇਆ। 12 ਇਬੋਪੀਆ ਦੇ ਅਬਦ-ਮਲਕ ਨੇ ਯਿਰਮਿਯਾਹ ਨੂੰ ਆਖਿਆ, “ਇਨ੍ਹਾਂ ਫ਼ਟੇ ਪੁਰਾਣੇ ਕਪੜਿਆਂ ਨੂੰ ਆਪਣੀਆਂ ਕੱਛਾਂ ਵਿੱਚ ਰੱਖ ਲੈ। ਜਦੋਂ ਅਸੀਂ ਤੈਨੂੰ ਬਾਹਰ ਖਿੱਚਾਂਗੇ ਤਾਂ ਇਹ ਚਿਬੜੇ ਤੇਰੀਆਂ ਕੱਛਾਂ ਲਈ ਪੈਡ ਦਾ ਕੰਮ ਕਰਨਗੇ। ਫ਼ੇਰ ਰੱਸਿਆਂ ਨਾਲ ਤੈਨੂੰ ਤਕਲੀਫ਼ ਨਹੀਂ ਹੋਵੇਗੀ।” ਇਸ ਤਰ੍ਹਾਂ ਯਿਰਮਿਯਾਹ ਨੇ ਓਵੇਂ ਹੀ ਕੀਤਾ ਜਿਵੇਂ ਅਬਦ-ਮਲਕ ਨੇ ਆਖਿਆ ਸੀ। 13 ਉਨ੍ਹਾਂ ਆਦਮੀਆਂ ਨੇ ਯਿਰਮਿਯਾਹ ਨੂੰ ਰੱਸਿਆਂ ਨਾਲ ਉੱਪਰ ਖਿਚਿਆ ਅਤੇ ਟੋਏ ਵਿੱਚੋਂ ਬਾਹਰ ਕੱਢਿਆ। ਅਤੇ ਯਿਰਮਿਯਾਹ ਮੰਦਰ ਦੀ ਗਾਰਦ ਦੀ ਨਿਗਰਾਨੀ ਵਿੱਚ ਰਿਹਾ।

ਸਿਦਕੀਯਾਹ ਦੇ ਯਿਰਮਿਯਾਹ ਨੂੰ ਹੋਰ ਸਵਾਲ ਪੁੱਛਣੇ

14 ਫ਼ੇਰ ਰਾਜੇ ਸਿਦਕੀਯਾਹ ਨੇ ਕਿਸੇ ਨੂੰ ਨਬੀ ਯਿਰਮਿਯਾਹ ਨੂੰ ਬੁਲਾਉਣ ਲਈ ਘਲਿਆ। ਉਸ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਮੰਦਰ ਦੇ ਤੀਸਰੇ ਪ੍ਰਵੇਸ਼ ਦੁਆਰ ਕੋਲ ਬੁਲਾਇਆ। ਫ਼ੇਰ ਰਾਜੇ ਨੇ ਆਖਿਆ, “ਯਿਰਮਿਯਾਹ ਮੈਂ ਤੈਨੂੰ ਇੱਕ ਸਵਾਲ ਪੁੱਛ ਰਿਹਾ ਹਾਂ। ਮੇਰੇ ਕੋਲੋਂ ਕੁਝ ਵੀ ਨਾ ਛੁਪਾਈਁ ਸਗੋਂ ਹਰ ਗੱਲ ਈਮਾਨਦਾਰੀ ਨਾਲ ਦੱਸੀਁ।”

15 ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, “ਜੇ ਮੈਂ ਤੈਨੂੰ ਜਵਾਬ ਦੇਵਾਂਗਾ ਤਾਂ ਸ਼ਾਇਦ ਤੂੰ ਮੈਨੂੰ ਮਾਰ ਦੇਵੇਂ। ਅਤੇ ਜੇ ਮੈਂ ਤੈਨੂੰ ਕੋਈ ਸਲਾਹ ਵੀ ਦੇਵਾਂਗਾ ਤਾਂ ਸ਼ਾਇਦ ਤੂੰ ਸੁਣੇਗਾ ਨਹੀਂ।”

16 ਪਰ ਰਾਜੇ ਸਿਦਕੀਯਾਹ ਨੇ ਗੁਪਤ ਰੂਪ ਵਿੱਚ ਸੌਂਹ ਚੁਕੱਦਿਆਂ ਯਿਰਮਿਯਾਹ ਨੂੰ ਆਖਿਆ ਸਿਦਕੀਯਾਹ ਨੇ ਆਖਿਆ, “ਯਹੋਵਾਹ ਸਾਨੂੰ ਜੀਵਨ ਅਤੇ ਸੁਆਸ ਦਿੰਦਾ ਹੈ। ਜਿਵੇਂ ਕਿ ਯਹੋਵਾਹ ਸਾਖੀ ਹੈ, ਮੈਂ ਤੈਨੂੰ ਨਹੀਂ ਮਾਰਾਂਗਾ, ਯਿਰਮਿਯਾਹ। ਅਤੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਉਨ੍ਹਾਂ ਅਧਿਕਾਰੀਆਂ ਦੇ ਹਵਾਲੇ ਨਹੀਂ ਕਰਾਂਗਾ ਜਿਹੜੇ ਤੈਨੂੰ ਮਾਰ ਮੁਕਾਉਣਾ ਚਾਹੁੰਦੇ ਹਨ।”

17 ਫ਼ੇਰ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਹੈ। ਯਹੋਵਾਹ ਆਖਦਾ ਹੈ, ‘ਜੇ ਤੂੰ ਬਾਬਲ ਦੇ ਰਾਜੇ ਦੇ ਅਧਿਕਾਰੀਆਂ ਅੱਗੇ ਆਤਮ ਸਮਰਪਣ ਕਰੇਂਗਾ, ਤੇਰੀ ਜਾਨ ਬਖਸ਼ ਦਿੱਤੀ ਜਾਵੇਗੀ ਅਤੇ ਯਰੂਸ਼ਲਮ ਨੂੰ ਸਾੜਿਆ ਨਹੀਂ ਜਾਵੇਗਾ। ਅਤੇ ਤੂੰ ਅਤੇ ਤੇਰਾ ਪਰਿਵਾਰ ਜਿਉਂਦਾ ਰਹੇਗਾ। 18 ਪਰ ਜੇ ਤੂੰ ਆਤਮ ਸਮਰਪਣ ਕਰਨ ਤੋਂ ਇਨਕਾਰ ਕਰੇਂਗਾ ਤਾਂ ਯਰੂਸ਼ਲਮ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਹ ਯਰੂਸ਼ਲਮ ਨੂੰ ਸਾੜ ਦੇਣਗੇ ਅਤੇ ਤੂੰ ਵੀ ਉਨ੍ਹਾਂ ਕੋਲੋਂ ਬਚ ਨਹੀਂ ਸੱਕੇਂਗਾ।’”

19 ਪਰ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ, “ਪਰ ਮੈਂ ਤਾਂ ਯਹੂਦਾਹ ਦੇ ਉਨ੍ਹਾਂ ਬੰਦਿਆਂ ਕੋਲੋਂ ਭੈਭੀਤ ਹਾਂ ਜਿਹੜੇ ਪਹਿਲਾਂ ਹੀ ਬਾਬਲ ਦੀ ਫ਼ੌਜ ਵੱਲ ਹੋ ਚੁੱਕੇ ਨੇ। ਮੈਨੂੰ ਡਰ ਹੈ ਕਿ ਫ਼ੌਜੀ ਮੈਨੂੰ ਯਹੂਦਾਹ ਦੇ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਦੇਣਗੇ ਅਤੇ ਉਹ ਮੇਰੇ ਨਾਲ ਭੈੜਾ ਸਲੂਕ ਕਰਨਗੇ ਅਤੇ ਮੈਨੂੰ ਦੁੱਖ ਪਹੁੰਚਾਣਗੇ।”

20 ਪਰ ਯਿਰਮਿਯਾਹ ਨੇ ਜਵਾਬ ਦਿੱਤਾ, “ਫ਼ੌਜੀ ਤੈਨੂੰ ਯਹੂਦਾਹ ਦੇ ਉਨ੍ਹਾਂ ਬੰਦਿਆਂ ਦੇ ਹਵਾਲੇ ਨਹੀਂ ਕਰਨਗੇ। ਰਾਜੇ ਸਿਦਕੀਯਾਹ ਉਹ ਗੱਲਾਂ ਕਰਕੇ ਜੋ ਮੈਂ ਤੈਨੂੰ ਆਖ ਰਿਹਾ ਹਾਂ, ਯਹੋਵਾਹ ਦਾ ਹੁਕਮ ਮੰਨ। ਫ਼ੇਰ ਤੇਰੇ ਲਈ ਸਭ ਠੀਕ ਹੋਵੇਗਾ ਅਤੇ ਤੇਰਾ ਜੀਵਨ ਬਚ ਜਾਵੇਗਾ। 21 ਪਰ ਜੇ ਤੂੰ ਬਾਬਲ ਦੀ ਫ਼ੌਜ ਅੱਗੇ ਆਤਮ-ਸਮਰਪਣ ਕਰਨ ਤੋਂ ਇਨਕਾਰ ਕਰੇਂਗਾ ਤਾਂ ਯਹੋਵਾਹ ਨੇ ਤੈਨੂੰ ਦਰਸਾ ਦਿੱਤਾ ਹੈ ਕਿ ਕੀ ਵਾਪਰੇਗਾ। ਇਹੀ ਹੈ ਜੋ ਯਹੋਵਾਹ ਨੇ ਮੈਨੂੰ ਆਖਿਆ ਹੈ। 22 ਉਨ੍ਹਾਂ ਸਾਰੀਆਂ ਔਰਤਾਂ ਨੂੰ ਜਿਹੜੀਆਂ ਯਹੂਦਾਹ ਦੇ ਰਾਜੇ ਦੇ ਮਹਿਲ ਵਿੱਚ ਰਹਿ ਜਾਣਗੀਆਂ, ਬਾਹਰ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਬਾਬਲ ਦੇ ਰਾਜੇ ਦੇ ਮਹੱਤਵਪੂਰਣ ਅਧਿਕਾਰੀਆਂ ਦੇ ਸਾਹਮਣੇ ਲਿਆਂਦਾ ਜਾਵੇਗਾ। ਤੁਹਾਡੀਆਂ ਔਰਤਾਂ ਇੱਕ ਗੀਤ ਰਾਹੀਂ ਤੁਹਾਡਾ ਮਜ਼ਾਕ ਉਡਾਉਣਗੀਆਂ। ਇਹੀ ਹੈ ਜੋ ਉਹ ਔਰਤਾਂ ਆਖਣਗੀਆਂ:

‘ਤੁਹਾਡੇ ਸਂਗੀਆਂ ਚੰਗੇ ਮਿੱਤਰਾਂ ਨੇ ਚਲਾਕੀ ਕੀਤੀ ਤੁਹਾਡੇ ਨਾਲ
    ਅਤੇ ਯਕੀਨ ਦਵਾਇਆ ਤੁਹਾਨੂੰ ਮੰਦਾ ਕਰਨ ਦਾ।
ਫ਼ਸ ਗਏ ਪੈਰ ਤੁਹਾਡੇ ਗਾਰੇ ਅੰਦਰ
    ਅਤੇ ਛੱਡ ਗਏ ਉਹ ਫ਼ੇਰ ਤੁਹਾਨੂੰ ਇੱਕਲਿਆਂ।’

23 “ਤੁਹਾਡੇ ਬੱਚਿਆਂ ਅਤੇ ਪਤਨੀਆਂ ਸਾਰਿਆਂ ਨੂੰ ਬਾਹਰ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਤੁਸੀਂ ਖੁਦ ਵੀ ਬਾਬਲ ਦੀ ਫ਼ੌਜ ਕੋਲੋਂ ਬਚ ਨਹੀਂ ਸੱਕੋਗੇ। ਤੁਹਾਨੂੰ ਬਾਬਲ ਦਾ ਰਾਜਾ ਫ਼ੜ ਲਵੇਗਾ ਅਤੇ ਯਰੂਸ਼ਲਮ ਨੂੰ ਸਾੜ ਦਿੱਤਾ ਜਾਵੇਗਾ।”

24 ਫ਼ੇਰ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ ਕਿਸੇ ਬੰਦੇ ਨੂੰ ਇਹ ਨਾ ਦੱਸਣਾ ਕਿ ਮੈਂ ਤੁਹਾਡੇ ਨਾਲ ਗੱਲਾਂ ਕੀਤੀਆਂ ਹਨ। ਜੇ ਤੁਸੀਂ ਦੱਸੋਗੇ ਤਾਂ ਸ਼ਾਇਦ ਮਾਰੇ ਜਾਓਗੇ। 25 ਉਹ ਅਧਿਕਾਰੀ ਸ਼ਾਇਦ ਇਹ ਸੂਹ ਕੱਢ ਲੈਣ ਕਿ ਮੈਂ ਤੁਹਾਡੇ ਨਾਲ ਗੱਲ ਕੀਤੀ ਹੈ। ਤਾਂ ਉਹ ਤੁਹਾਡੇ ਕੋਲ ਆਉਣਗੇ ਅਤੇ ਆਖਣਗੇ, ‘ਯਿਰਮਿਯਾਹ ਦੱਸ ਸਾਨੂੰ ਕੀ ਤੂੰ ਰਾਜੇ ਸਿਦਕੀਯਾਹ ਨੂੰ ਕੀ ਆਖਿਆ। ਅਤੇ ਸਾਨੂੰ ਇਹ ਵੀ ਦੱਸ ਕਿ ਰਾਜੇ ਸਿਦਕੀਯਾਹ ਨੇ ਤੈਨੂੰ ਕੀ ਆਖਿਆ। ਸਾਡੇ ਨਾਲ ਇਮਾਨਦਾਰੀ ਨਾਲ ਹਰ ਗੱਲ ਕਰੀਂ ਨਹੀਂ ਤਾਂ ਅਸੀਂ ਤੈਨੂੰ ਮਾਰ ਦਿਆਂਗੇ।’ 26 ਜੇ ਉਹ ਤੈਨੂੰ ਇਹ ਆਖਣ ਤਾਂ ਤੂੰ ਉਨ੍ਹਾਂ ਨੂੰ ਆਖੀਂ, ‘ਮੈਂ ਰਾਜੇ ਨੂੰ ਬੇਨਤੀ ਕਰ ਰਿਹਾ ਸੀ ਕਿ ਮੈਨੂੰ ਯਹੋਨਾਥਾਨ ਦੇ ਘਰ ਦੀ ਉਸ ਕਾਲ ਕੋਠੜੀ ਵਿੱਚ ਵਾਪਸ ਨਾ ਭੇਜਣਾ। ਜੇ ਮੈਨੂੰ ਓੱਥੇ ਜਾਣਾ ਪਿਆ ਤਾਂ ਮੈਂ ਮਰ ਜਾਵਾਂਗਾ।’”

27 ਵਾਪਰਿਆ ਇਹ ਕਿ ਰਾਜੇ ਦੇ ਉਹ ਸ਼ਾਹੀ ਅਧਿਕਾਰੀ ਯਿਰਮਿਯਾਹ ਨੂੰ ਸਵਾਲ ਪੁੱਛਣ ਜ਼ਰੂਰ ਆਏ। ਇਸ ਲਈ ਯਿਰਮਿਯਾਹ ਨੇ ਉਨ੍ਹਾਂ ਨੂੰ ਹਰ ਉਹ ਗੱਲ ਦੱਸ ਦਿੱਤੀ ਜਿਸਦਾ ਰਾਜੇ ਨੇ ਆਦੇਸ਼ ਦਿੱਤਾ ਸੀ। ਤਾਂ ਫ਼ੇਰ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਇੱਕਲਿਆਂ ਛੱਡ ਦਿੱਤਾ। ਕਿਸੇ ਬੰਦੇ ਨੇ ਵੀ ਨਹੀਂ ਸੀ ਸੁਣਿਆ ਕਿ ਯਿਰਮਿਯਾਹ ਅਤੇ ਰਾਜੇ ਦੀ ਕੀ ਗੱਲ ਬਾਤ ਹੋਈ ਸੀ।

28 ਇਸ ਯਿਰਮਿਯਾਹ ਮੰਦਰ ਵਿੱਚ ਉਦੋਂ ਤੀਕ ਨਜ਼ਰਬੰਦ ਰਿਹਾ ਜਿੰਨਾ ਚਿਰ ਤੀਕ ਕਿ ਯਰੂਸ਼ਲਮ ਉੱਤੇ ਕਬਜ਼ਾ ਨਹੀਂ ਹੋ ਗਿਆ।

ਯਰੂਸ਼ਲਮ ਦਾ ਪਤਨ

39 ਯਰੂਸ਼ਲਮ ਉੱਤੇ ਇਸ ਤਰ੍ਹਾਂ ਕਬਜ਼ਾ ਹੋਇਆ: ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜਕਾਲ ਦੇ 9ਵੇਂ ਵਰ੍ਹੇ ਦੇ 10ਵੇਂ ਮਹੀਨੇ ਦੌਰਾਨ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਆਪਣੀ ਪੂਰੀ ਫ਼ੌਜ ਲੈ ਕੇ ਚੜ੍ਹਾਈ ਕਰ ਦਿੱਤੀ। ਉਸ ਨੇ ਸ਼ਹਿਰ ਨੂੰ ਹਰਾਉਣ ਲਈ ਇਸਦੇ ਦੁਆਲੇ ਘੇਰਾ ਪਾ ਲਿਆ। ਅਤੇ ਸਿਦਕੀਯਾਹ ਦੇ ਰਾਜ ਕਾਲ ਦੇ 11ਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ 9ਵੇਂ ਦਿਨ ਯਰੂਸ਼ਲਮ ਦੀ ਦੀਵਾਰ ਵਿੱਚ ਪਾੜ ਲਿਆ ਗਿਆ। ਫ਼ੇਰ ਬਾਬਲ ਦੇ ਰਾਜੇ ਦੇ ਸਾਰੇ ਸ਼ਾਹੀ ਅਧਿਕਾਰੀ ਯਰੂਸ਼ਲਮ ਸ਼ਹਿਰ ਵਿੱਚ ਆਏ। ਉਹ ਅੰਦਰ ਆਕੇ ਵਿੱਚਕਾਰਲੇ ਦਰਵਾਜ਼ੇ ਕੋਲ ਬੈਠ ਗਏ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਨੇਰਗਲ ਸ਼ਰਾਸਰ, ਜ਼ਿਲਾ ਸਮਗਰ-ਨਬੂ ਦਾ ਪ੍ਰਬੰਧਕ, ਇੱਕ ਬਹੁਤ ਉੱਚ ਅਧਿਕਾਰੀ, ਇੱਕ ਹੋਰ ਬਹੁਤ ਉੱਚ-ਅਧਿਕਾਰੀ, ਸਰਸੱਕੀਮ ਅਤੇ ਕਈ ਹੋਰ ਮਹੱਤਵਪੂਰਣ ਅਧਿਕਾਰੀ ਓੱਥੇ ਸਨ।

ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਬਾਬਲ ਦੇ ਉਨ੍ਹਾਂ ਅਧਿਕਾਰੀਆਂ ਨੂੰ ਦੇਖਿਆ, ਇਸ ਲਈ ਉਹ ਆਪਣੇ ਸਿਪਾਹੀਆਂ ਨਾਲ ਦੂਰ ਭੱਜ ਗਿਆ। ਉਨ੍ਹਾਂ ਨੇ ਰਾਤ ਵੇਲੇ ਯਰੂਸ਼ਲਮ ਨੂੰ ਛੱਡਿਆ। ਉਹ ਰਾਜੇ ਦੇ ਬਾਗ਼ ਵਿੱਚੋਂ ਹੁੰਦੇ ਹੋਏ ਅਤੇ ਉਸ ਦਰਵਾਜ਼ੇ ਵਿੱਚੋਂ ਹੁੰਦੇ ਹੋਏ ਬਾਹਰ ਚੱਲੇ ਗਏ ਜਿਹੜਾ ਦੋ ਦੀਵਾਰਾਂ ਦੇ ਵਿੱਚਕਾਰ ਸੀ। ਫ਼ੇਰ ਉਹ ਮਾਰੂਬਲ ਵੱਲ ਚੱਲੇ ਗਏ। ਬਾਬਲ ਦੀ ਫ਼ੌਜ ਨੇ ਸਿਦਕੀਯਾਹ ਅਤੇ ਉਸ ਦੇ ਸਿਪਾਹੀਆਂ ਦਾ ਪਿੱਛਾ ਕੀਤਾ। ਉਨ੍ਹਾਂ ਫ਼ੌਜੀਆਂ ਨੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਜਾ ਘੇਰਿਆ। ਉਨ੍ਹਾਂ ਨੇ ਸਿਦਕੀਯਾਹ ਨੂੰ ਫ਼ੜ ਲਿਆ ਅਤੇ ਉਸ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਕੋਲ ਲੈ ਗਏ। ਨਬੂਕਦਨੱਸਰ ਹਮਾਬ ਦੇ ਦੇਸ ਵਿੱਚ ਰਿਬਲਾਹ ਕਸਬੇ ਵਿੱਚ ਸੀ। ਉਸ ਸਥਾਨ ਉੱਤੇ ਨਬੂਕਦਨੱਸਰ ਨੇ ਇਹ ਨਿਆਂ ਕੀਤਾ ਕਿ ਸਿਦਕੀਯਾਹ ਨਾਲ ਕੀ ਸਲੂਕ ਕੀਤਾ ਜਾਵੇ। ਓੱਥੇ, ਰਿਬਲਾਹ ਦੇ ਕਸਬੇ ਵਿੱਚ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਸਾਹਮਣੇ ਸਿਦਕੀਯਾਹ ਦੇ ਪੁੱਤਰਾਂ ਨੂੰ ਮਾਰ ਦਿੱਤਾ। ਅਤੇ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਨਜ਼ਰਾਂ ਸਾਹਮਣੇ ਯਹੂਦਾਹ ਦੇ ਸਾਰੇ ਸ਼ਾਹੀ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ। ਫ਼ੇਰ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ। ਉਸ ਨੇ ਸਿਦਕੀਯਾਹ ਨੂੰ ਤਾਂਬੇ ਦੀਆਂ ਜ਼ੰਜ਼ੀਰਾਂ ਨਾਲ ਬੰਨ੍ਹ ਦਿੱਤਾ ਅਤੇ ਉਸ ਨੂੰ ਬਾਬਲ ਲੈ ਗਿਆ।

ਬਾਬਲ ਦੀ ਫ਼ੌਜ ਨੇ ਰਾਜੇ ਦੇ ਮਹਿਲ ਅਤੇ ਯਰੂਸ਼ਲਮ ਦੇ ਲੋਕਾਂ ਦੇ ਮਕਾਨਾਂ ਨੂੰ ਅੱਗਾਂ ਲਾ ਦਿੱਤੀਆਂ। ਅਤੇ ਉਨ੍ਹਾਂ ਨੇ ਯਰੂਸ਼ਲਮ ਦੀਆਂ ਦੀਵਾਰਾਂ ਢਾਹ ਦਿੱਤੀਆਂ। ਨਬੂਜ਼ਰਦਾਨ ਨਾਂ ਦਾ ਬੰਦਾ ਬਾਬਲ ਦੇ ਰਾਜੇ ਦੇ ਸੁਰੱਖਿਆ ਸੈਨਕਾਂ ਦਾ ਕਮਾਂਡਰ ਸੀ। ਉਸ ਨੇ ਯਰੂਸ਼ਲਮ ਵਿੱਚ ਰਹਿ ਗਏ ਲੋਕਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ। ਉਹ ਉਨ੍ਹਾਂ ਨੂੰ ਬਾਬਲ ਲੈ ਗਿਆ। ਨਬੂਜ਼ਰਦਾਨ ਨੇ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਜਿਨ੍ਹਾਂ ਨੇ ਪਹਿਲਾਂ ਹੀ ਉਸ ਦੇ ਅੱਗੇ ਆਤਮ-ਸਮਰਪਣ ਕਰ ਦਿੱਤਾ ਸੀ। ਉਸ ਨੇ ਯਰੂਸ਼ਲਮ ਦੇ ਹੋਰ ਸਾਰੇ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਅਤੇ ਉਨ੍ਹਾਂ ਨੂੰ ਬਾਬਲ ਲੈ ਗਿਆ। 10 ਪਰ ਖਾਸ ਸੁਰੱਖਿਆ ਸੈਨਿਕਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਯਹੂਦਾਹ ਦੇ ਕੁਝ ਲੋਕਾਂ ਨੂੰ ਪਿੱਛੇ ਛੱਡ ਦਿੱਤਾ। ਇਹ ਉਹ ਲੋਕ ਸਨ ਜਿਨ੍ਹਾਂ ਕੋਲ ਕੁਝ ਵੀ ਨਹੀਂ ਸੀ। ਇਸ ਲਈ ਉਸ ਦਿਨ ਨਬੂਜ਼ਰਦਾਨ ਨੇ ਯਹੂਦਾਹ ਦੇ ਉਨ੍ਹਾਂ ਗਰੀਬ ਲੋਕਾਂ ਨੂੰ ਅੰਗੂਰਾਂ ਦੇ ਬਗੀਚੇ ਅਤੇ ਖੇਤ ਦੇ ਦਿੱਤੇ।

11 ਪਰ ਨਬੂਕਦਨੱਸਰ ਨੇ ਨਬੂਜ਼ਰਦਾਨ ਨੂੰ ਯਿਰਮਿਯਾਹ ਬਾਰੇ ਵੀ ਕੁਝ ਆਦੇਸ਼ ਦਿੱਤੇ। ਨਬੂਜ਼ਰਦਾਨ ਨਬੂਕਦਨੱਸਰ ਦੇ ਖਾਸ ਦਸਤੇ ਦਾ ਕਮਾਂਡਰ ਸੀ। ਹੁਕਮ ਇਹ ਸਨ: 12 “ਯਿਰਮਿਯਾਹ ਨੂੰ ਲੱਭੋ ਅਤੇ ਅਤੇ ਉਸਦੀ ਦੇਖ ਭਾਲ ਕਰੋ। ਉਸ ਨੂੰ ਕੋਈ ਨੁਕਸਾਨ ਨਾ ਪਹੁੰਚੇ। ਉਸ ਨੂੰ ਜੋ ਵੀ ਉਹ ਮਂਗਦਾ ਹੈ, ਦੇ ਦਿਓ।”

13 ਇਸ ਲਈ ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨਬੂਜ਼ਰਦਾਨ, ਬਾਬਲ ਦੀ ਫ਼ੌਜ ਦੇ ਇੱਕ ਮੁੱਖ ਅਧਿਕਾਰੀ ਨਬੂਸ਼ਜ਼ਬਾਜ਼, ਇੱਕ ਉੱਚ ਅਧਿਕਾਰੀ, ਨੇਰਗਲ-ਸ਼ਰਾਸਰ ਅਤੇ ਬਾਬਲ ਦੀ ਫ਼ੌਜ ਦੇ ਹੋਰ ਸਾਰੇ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਸੱਦ ਭੇਜਿਆ। 14 ਉਨ੍ਹਾਂ ਬੰਦਿਆਂ ਨੇ ਯਿਰਮਿਯਾਹ ਨੂੰ ਮੰਦਰ ਦੇ ਉਸ ਵਰਾਂਡੇ ਵਿੱਚੋਂ ਬਾਹਰ ਲਿਆਂਦਾ ਜਿੱਥੇ ਯਹੂਦਾਹ ਦੀ ਗਾਰਦ ਦੀ ਨਿਗਰਾਨੀ ਹੇਠਾਂ ਸੀ। ਬਾਬਲ ਦੀ ਫ਼ੌਜ ਦੇ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਗਦਲਯਾਹ ਦੇ ਹਵਾਲੇ ਕਰ ਦਿੱਤਾ। ਗਦਲਯਾਹ ਅਹੀਕਾਮ ਦਾ ਪੁੱਤਰ ਸੀ। ਅਹੀਕਾਮ ਸ਼ਾਫ਼ਾਨ ਦਾ ਪੁੱਤਰ ਸੀ। ਗਦਲਯਾਹ ਨੂੰ ਆਦੇਸ਼ ਸੀ ਕਿ ਉਹ ਯਿਰਮਿਯਾਹ ਨੂੰ ਵਾਪਸ ਘਰ ਲੈ ਜਾਵੇ। ਇਸ ਲਈ ਯਿਰਮਿਯਾਹ ਨੂੰ ਘਰ ਵਾਪਸ ਲਿਆਂਦਾ ਗਿਆ ਅਤੇ ਉਹ ਆਪਣੇ ਲੋਕਾਂ ਵਿੱਚਕਾਰ ਰਿਹਾ।

ਅਬਦ-ਮਲਕ ਨੂੰ ਯਹੋਵਾਹ ਦਾ ਇੱਕ ਸੰਦੇਸ਼

15 ਜਦੋਂ ਗਾਰਦ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਦੇਖ ਰਹੇ ਸਨ, ਉਸ ਨੂੰ ਯਹੋਵਾਹ ਵੱਲੋਂ ਇੱਕ ਸੰਦੇਸ਼ ਆਇਆ। ਸੰਦੇਸ਼ ਇਹ ਸੀ: 16 “ਯਿਰਮਿਯਾਹ, ਜਾਹ ਅਤੇ ਕੂਸ਼ ਦੇ ਅਬਦ-ਮਲਕ ਨੂੰ, ਇਹ ਸੰਦੇਸ਼ ਦੇਹ: ‘ਇਹੀ ਹੈ ਜੋ ਸਰਬ-ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਦੇ ਇਸ ਸ਼ਹਿਰ ਬਾਰੇ ਆਪਣੀਆਂ ਭਵਿੱਖਬਾਣੀਆਂ ਨੂੰ ਸੱਚ ਸਿੱਧ ਕਰਾਂਗਾ। ਮੇਰੇ ਸੰਦੇਸ਼ ਚੰਗੀਆਂ ਘਟਨਾਵਾਂ ਨਾਲ ਨਹੀਂ ਸਗੋਂ ਬਿਪਤਾਵਾਂ ਨਾਲ ਸੱਚ ਸਿਧ ਹੋਣਗੇ। ਤੁਸੀਂ ਆਪਣੀਆਂ ਅੱਖਾਂ ਨਾਲ ਹਰ ਗੱਲ ਨੂੰ ਸੱਚ ਸਿਧ ਹੁੰਦਿਆਂ ਦੇਖੋਗੇ। 17 ਪਰ ਮੈਂ ਤੁਹਾਨੂੰ ਉਸ ਦਿਨ ਬਚਾ ਲਵਾਂਗਾ ਅਬਦ-ਮਲਕ।’ ਯਹੋਵਾਹ ਦਾ ਸੰਦੇਸ਼ ਹੈ ਇਹ। ‘ਤੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਹੀਂ ਕੀਤਾ ਜਾਵੇਗਾ ਜਿਨ੍ਹਾਂ ਕੋਲੋਂ ਤੂੰ ਭੈਭੀਤ ਹੈਂ। 18 ਮੈਂ ਤੇਰੀ ਰੱਖਿਆ ਕਰਾਂਗਾ ਅਬਦ-ਮਲਕ। ਤੂੰ ਤਲਵਾਰ ਨਾਲ ਨਹੀਂ ਮਰੇਂਗਾ ਸਗੋਂ ਤੂੰ ਬਚਕੇ ਨਿਕਲ ਜਾਵੇਂਗਾ ਅਤੇ ਜੀਵੇਂਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਤੂੰ ਮੇਰੇ ਉੱਤੇ ਭਰੋਸਾ ਕੀਤਾ ਹੈ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

ਯਿਰਮਿਯਾਹ ਦੀ ਆਜ਼ਾਦੀ

40 ਯਹੋਵਾਹ ਦਾ ਸੰਦੇਸ਼ ਯਿਰਮਿਯਾਹ ਨੂੰ ਉਦੋਂ ਮਿਲਿਆ ਜਦੋਂ ਉਹ ਰਾਮਾਹ ਸ਼ਹਿਰ ਵਿੱਚ ਆਜ਼ਾਦ ਕਰ ਦਿੱਤਾ ਗਿਆ ਸੀ। ਬਾਬਲ ਦੇ ਰਾਜੇ ਦੇ ਖਾਸ ਗਾਰਦਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਰਾਮਾਹ ਵਿੱਚ ਲੱਭ ਲਿਆ। ਯਿਰਮਿਯਾਹ ਜ਼ੰਜ਼ੀਰਾਂ ਵਿੱਚ ਜਕੜਿਆ ਹੋਇਆ ਸੀ। ਉਹ ਯਰੂਸ਼ਲਮ ਅਤੇ ਯਹੂਦਾਹ ਦੇ ਕੈਦੀਆਂ ਦੇ ਨਾਲ ਸੀ। ਉਨ੍ਹਾਂ ਕੈਦੀਆਂ ਨੂੰ ਬਾਬਲ ਵਿੱਚ ਕੈਦ ਕਰਨ ਲਈ ਲਿਜਾਇਆ ਜਾ ਰਿਹਾ ਸੀ। ਜਦੋਂ ਕਮਾਂਡਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਲੱਭਿਆ ਤਾਂ ਉਸ ਨੇ ਉਸ ਦੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਯਿਰਮਿਯਾਹ, ਯਹੋਵਾਹ ਤੇਰੇ ਪਰਮੇਸ਼ੁਰ ਨੇ ਐਲਾਨ ਕੀਤਾ ਸੀ ਕਿ ਇਸ ਜਗ੍ਹਾ ਇਹ ਬਿਪਤਾ ਆਵੇਗੀ। ਅਤੇ ਹੁਣ ਯਹੋਵਾਹ ਨੇ ਬਿਲਕੁਲ ਉਵੇਂ ਹੀ ਕੀਤਾ ਹੈ ਜਿਵੇਂ ਉਸ ਨੇ ਆਖਿਆ ਸੀ ਕਿ ਉਹ ਕਰੇਗਾ। ਇਹ ਬਿਪਤਾ ਇਸ ਲਈ ਆਈ ਕਿਉਂ ਕਿ ਤੁਸੀਂ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤੇ ਸਨ। ਤੁਸੀਂ ਲੋਕਾਂ ਨੇ ਯਹੋਵਾਹ ਦਾ ਹੁਕਮ ਨਹੀਂ ਮੰਨਿਆ। ਪਰ ਹੁਣ, ਯਿਰਮਿਯਾਹ, ਮੈਂ ਤੈਨੂੰ ਆਜ਼ਾਦ ਕਰ ਦਿਆਂਗਾ। ਮੈਂ ਤੇਰੀਆਂ ਹੱਥ ਕੜੀਆਂ ਖੋਲ੍ਹ ਰਿਹਾ ਹਾਂ। ਜੇ ਤੂੰ ਚਾਹੇਁ ਤਾਂ ਮੇਰੇ ਨਾਲ ਬਾਬਲ ਆ ਜਾਹ, ਮੈਂ ਤੇਰੀ ਚੰਗੀ ਸੇਵਾ ਕਰਾਂਗਾ। ਪਰ ਜੇ ਤੂੰ ਮੇਰੇ ਨਾਲ ਨਹੀਂ ਆਉਣਾ ਚਾਹੁੰਦਾ ਤਾਂ ਨਾ ਆ। ਦੇਖ, ਸਾਰਾ ਦੇਸ਼ ਤੇਰੇ ਲਈ ਖੁਲ੍ਹਾ ਪਿਆ ਹੈ। ਜਿੱਥੇ ਜੀ ਚਾਹੇ ਜਾਹ। ਜਾਂ ਫ਼ੇਰ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਕੋਲ ਵਾਪਸ ਚੱਲਾ ਜਾ। ਬਾਬਲ ਦੇ ਰਾਜੇ ਨੇ ਗਦਲਯਾਹ ਨੂੰ ਯਹੂਦਾਹ ਦੇ ਕਸਬਿਆਂ ਦਾ ਗਵਰਨਰ ਬਾਪਿਆ ਹੈ। ਜਾਹ ਅਤੇ ਗਦਲਯਾਹ ਨਾਲ ਲੋਕਾਂ ਦੇ ਵਿੱਚਕਾਰ ਰਹਿ। ਜਾਂ ਫ਼ੇਰ ਤੂੰ ਜਿੱਥੇ ਵੀ ਜੀ ਚਾਹੇ ਜਾ ਸੱਕਦਾ ਹੈਂ।”

ਫ਼ੇਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਕੁਝ ਭੋਜਨ ਅਤੇ ਇੱਕ ਤੋਹਫ਼ਾ ਦਿੱਤਾ ਅਤੇ ਜਾਣ ਦਿੱਤਾ। ਇਸ ਲਈ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਚੱਲਾ ਗਿਆ। ਯਿਰਮਿਯਾਹ ਗਦਲਯਾਹ ਦੇ ਨਾਲ ਉਨ੍ਹਾਂ ਲੋਕਾਂ ਦਰਮਿਆਨ ਟਿਕ ਗਿਆ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਪਿੱਛੇ ਰਹਿ ਗਏ ਸਨ।

ਗਦਲਯਾਹ ਦਾ ਬੋੜੀ ਦੇਰ ਦਾ ਰਾਜ

ਜਦੋਂ ਯਰੂਸ਼ਲਮ ਨੂੰ ਤਬਾਹ ਕੀਤਾ ਗਿਆ ਸੀ ਤਾਂ ਓੱਥੇ ਯਹੂਦਾਹ ਦੀ ਫ਼ੌਜ ਦੇ ਕੁਝ ਸਿਪਾਹੀ, ਅਧਿਕਾਰੀ ਅਤੇ ਉਨ੍ਹਾਂ ਦੇ ਬੰਦੇ ਖੁਲ੍ਹੇ ਇਲਾਕੇ ਵਿੱਚ ਹਾਲੇ ਵੀ ਬਾਹਰ ਸਨ। ਉਨ੍ਹਾਂ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜੇ ਨੇ ਦੇਸ਼ ਦੇ ਬਚੇ ਹੋਏ ਲੋਕਾਂ ਉੱਤੇ ਰਾਜ ਕਰਨ ਲਈ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮੁਖੀ ਬਣਾ ਦਿੱਤਾ ਸੀ। ਜਿਹੜੇ ਲੋਕ ਰਹਿ ਗਏ ਸਨ ਉਹ ਅਜਿਹੇ ਆਦਮੀ ਔਰਤਾਂ ਅਤੇ ਬੱਚੇ ਸਨ ਜਿਹੜੇ ਬਹੁਤ ਗਰੀਬ ਸਨ ਅਤੇ ਜਿਨ੍ਹਾਂ ਨੂੰ ਬਾਬਲ ਵਿੱਚ ਬੰਦੀ ਬਣਾ ਕੇ ਨਹੀਂ ਲਿਜਾਇਆ ਗਿਆ ਸੀ। ਇਸ ਲਈ ਉਹ ਸਿਪਾਹੀ ਗਦਲਯਾਹ ਕੋਲ ਮਿਸਪਾਹ ਆ ਗਏ। ਉਹ ਸਨ: ਨਬਨਯਾਹ ਦਾ ਪੁੱਤਰ ਇਸ਼ਮਾਏਲ, ਕਰੇਅਹ ਦੇ ਪੁੱਤਰ ਯੋਹਾਨਾਨ ਅਤੇ ਯਹੋਨਾਥਾਨ, ਤਨਹੁਮਬ ਦਾ ਪੁੱਤਰ ਸਰਾਯਾਹ ਨਟੋਫ਼ਾਬ ਦੇ ਏਫ਼ਈ ਦੇ ਪੁੱਤਰ ਅਤੇ ਮਆਕਾਬੀ ਦਾ ਪੁੱਤਰ ਯਜ਼ਨਯਾਹ ਅਤੇ ਉਸ ਦੇ ਨਾਲ ਦੇ ਆਦਮੀ।

ਗਦਲਯਾਹ ਵਲਦ ਅਹੀਕਾਮ ਵਲਦ ਸ਼ਾਫ਼ਾਨ ਨੇ ਸੌਂਹ ਖਾਧੀ ਕਿ ਉਹ ਉਨ੍ਹਾਂ ਸਿਪਾਹੀਆਂ ਅਤੇ ਉਨ੍ਹਾਂ ਦੇ ਬੰਦਿਆਂ ਦੇ ਜੀਵਨ ਨੂੰ ਹੋਰ ਸੁੱਖ ਭਰਪੂਰ ਬਣਾਵੇਗਾ। ਗਲਦਯਾਹ ਨੇ ਇਹ ਆਖਿਆ ਸੀ: “ਤੁਸੀਂ ਸਿਪਾਹੀਓ, ਬਾਬਲ ਦੇ ਲੋਕਾਂ ਦੀ ਸੇਵਾ ਕਰਨ ਤੋਂ ਨਾ ਡਰੋ। ਧਰਤੀ ਉੱਤੇ ਟਿਕ ਜਾਓ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਹਾਡੇ ਚੰਗਾ ਵਾਪਰੇਗਾ। 10 ਮੈਂ ਖੁਦ ਮਿਸਪਾਹ ਵਿੱਚ ਰਹਾਂਗਾ। ਮੈਂ ਕਸਦੀ ਲੋਕਾਂ ਨਾਲ ਤੁਹਾਡੇ ਹੱਕ ਵਿੱਚ ਗੱਲ ਕਰਾਂਗਾ, ਜਦੋਂ ਉਹ ਇੱਥੇ ਆਉਣਗੇ। ਤੁਹਾਨੂੰ ਲੋਕਾਂ ਨੂੰ ਇਹ ਕੰਮ ਮੇਰੇ ਲਈ ਛੱਡ ਦੇਣਾ ਚਾਹੀਦਾ ਹੈ। ਤੁਹਾਨੂੰ ਸ਼ਰਾਬ, ਗਰਮੀਆਂ ਦੇ ਫ਼ਲਾਂ ਅਤੇ ਤੇਲ ਦੀ ਪੈਦਾਵਾਰ ਕਰਨੀ ਚਾਹੀਦੀ ਹੈ। ਜੋ ਵੀ ਤੁਸੀਂ ਉਪਜ ਪੈਦਾ ਕਰੋ ਉਸ ਨੂੰ ਆਪਣੇ ਜਮ੍ਹਾਂ ਕਰਨ ਵਾਲੇ ਘੜਿਆਂ ਵਿੱਚ ਰੱਖ ਦਿਓ। ਉਨ੍ਹਾਂ ਕਸਬਿਆਂ ਵਿੱਚ ਰਹੋ ਜਿਨ੍ਹਾਂ ਨੂੰ ਤੁਸੀਂ ਆਪਣੇ ਅਧਿਕਾਰ ਹੇਠਾਂ ਲੈ ਚੁੱਕੇ ਹੋ।”

11 ਯਹੂਦਾਹ ਦੇ ਉਹ ਸਾਰੇ ਲੋਕਾਂ ਨੇ ਜਿਹੜੇ ਮੋਆਬ, ਅੰਮੋਨ, ਅਦੋਮ ਅਤੇ ਹੋਰ ਸਾਰੇ ਦੇਸ਼ਾਂ ਵਿੱਚ ਰਹਿੰਦੇ ਸਨ, ਨੇ ਸੁਣਿਆ ਕਿ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਕੁਝ ਲੋਕਾਂ ਨੂੰ ਉਸ ਧਰਤੀ ਤੇ ਛੱਡ ਦਿੱਤਾ ਸੀ। ਅਤੇ ਉਨ੍ਹਾਂ ਨੇ ਇਹ ਵੀ ਸੁਣਿਆ ਕਿ ਬਾਬਲ ਦੇ ਰਾਜੇ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਲਦਯਾਹ ਨੂੰ ਉਨ੍ਹਾਂ ਉੱਪਰ ਹਕੂਮਤ ਕਰਨ ਲਈ ਚੁਣਿਆ ਸੀ। 12 ਜਦੋਂ ਯਹੂਦਾਹ ਦੇ ਉਨ੍ਹਾਂ ਲੋਕਾਂ ਨੇ ਇਹ ਖਬਰ ਸੁਣੀ, ਉਹ ਯਹੂਦਾਹ ਦੀ ਧਰਤੀ ਉੱਤੇ ਵਾਪਸ ਪਰਤ ਆਏ। ਉਹ ਉਨ੍ਹਾਂ ਸਾਰੇ ਮੁਲਕਾਂ ਵਿੱਚੋਂ ਗਦਲਯਾਹ ਕੋਲ ਮਿਸਪਾਹ ਵਾਪਸ ਆ ਗਏ ਜਿੱਥੇ ਕਿਤੇ ਵੀ ਉਹ ਖਿਲਰ ਗਏ ਸਨ। ਇਸ ਲਈ ਉਹ ਵਾਪਸ ਆ ਗਏ ਅਤੇ ਉਨ੍ਹਾਂ ਨੇ ਸ਼ਰਾਬ ਅਤੇ ਗਰਮੀਆਂ ਦੇ ਫ਼ਲਾਂ ਦੀ ਵੱਡੀ ਫ਼ਸਲ ਇੱਕਤ੍ਰ ਕੀਤੀ।

13 ਯੋਹਾਨਾਨ, ਵਲਦ ਕਾਰੇਆਹ, ਅਤੇ ਯਹੂਦਾਹ ਦੀ ਫੌਜ ਦੇ ਹੋਰ ਸਾਰੇ ਅਧਿਕਾਰੀ ਜਿਹੜੇ ਹਾਲੇ ਵੀ ਖੇਤਾਂ ਵਿੱਚ ਸਨ, ਗਦਲਯਾਹ ਕੋਲ ਆ ਗਏ। ਗਦਲਯਾਹ ਮਿਸਪਾਹ ਕਸਬੇ ਵਿੱਚ ਸੀ। 14 ਯੋਹਾਨਾਨ ਅਤੇ ਉਸ ਦੇ ਨਾਲ ਦੇ ਹੋਰਨਾਂ ਅਧਿਕਾਰੀਆਂ ਨੇ ਗਦਲਯਾਹ ਨੂੰ ਆਖਿਆ, “ਕੀ ਤੁਸੀਂ ਜਾਣਦੇ ਹੋ ਕਿ ਅੰਮੋਨੀ ਲੋਕਾਂ ਦਾ ਰਾਜਾ ਬਅਲੀਸ ਤੁਹਾਨੂੰ ਮਾਰਨਾ ਚਾਹੁੰਦਾ ਹੈ? ਉਸ ਨੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨੂੰ ਤੁਹਾਨੂੰ ਮਾਰਨ ਲਈ ਘਲਿਆ ਹੈ।” ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਉੱਤੇ ਇਤਬਾਰ ਨਹੀਂ ਕੀਤਾ।

15 ਫ਼ੇਰ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਮਿਸਪਾਹ ਵਿੱਚ ਗਦਲਯਾਹ ਨਾਲ ਗੁਪਤ ਰੂਪ ਵਿੱਚ ਗੱਲ ਕੀਤੀ। ਯੋਹਾਨਾਨ ਨੇ ਗਦਲਯਾਹ ਨੂੰ ਆਖਿਆ, “ਮੈਨੂੰ ਜਾਣ ਦਿਓ ਅਤੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨੂੰ ਕਤਲ ਕਰ ਲੈਣ ਦਿਓ। ਕੋਈ ਵੀ ਬੰਦਾ ਇਸ ਬਾਰੇ ਨਹੀਂ ਜਾਣ ਸੱਕੇਗਾ। ਸਾਨੂੰ ਚਾਹੀਦਾ ਹੈ ਕਿ ਇਸ਼ਮਾਏਲ ਨੂੰ ਤੁਹਾਨੂੰ ਮਾਰਨ ਨਾ ਦੇਈਏ। ਇਸ ਤਰ੍ਹਾਂ ਨਾਲ ਤਾਂ ਯਹੂਦਾਹ ਦੇ ਉਹ ਸਾਰੇ ਲੋਕ ਜਿਹੜੇ ਤੁਹਾਡੇ ਆਲੇ-ਦੁਆਲੇ ਇਕੱਠੇ ਹੋਏ ਨੇ ਫ਼ੇਰ ਇੱਕ ਵਾਰ ਵੱਖ-ਵੱਖ ਦੇਸ਼ਾਂ ਵਿੱਚ ਖਿੱਲਰ ਜਾਣਗੇ। ਅਤੇ ਇਸਦਾ ਅਰਬ ਇਹ ਹੋਵੇਗਾ ਕਿ ਯਹੂਦਾਹ ਦੇ ਬੋੜੇ ਜਿੰਨੇ ਬਚੇ ਹੋਏ ਲੋਕ ਵੀ ਖਤਮ ਹੋ ਜਾਣਗੇ।”

16 ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਆਖਿਆ, “ਇਸ਼ਮਾਏਲ ਨਹੀਂ ਮਾਰਨਾ। ਜਿਹੜੀਆਂ ਗੱਲਾਂ ਤੁਸੀਂ ਇਸ਼ਮਾਏਲ ਬਾਰੇ ਆਖ ਰਹੇ ਹੋ ਉਹ ਠੀਕ ਨਹੀਂ ਹਨ।”

41 ਸੱਤਵੇਂ ਮਹੀਨੇ ਵਿੱਚ ਨਬਨਯਾਹ ਦਾ ਪੁੱਤਰ ਇਸ਼ਮਾਏਲ (ਜੋ ਕਿ ਅਲੀਸ਼ਾਮਾ ਦਾ ਪੋਤਰਾ ਸੀ) ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ। ਇਸ਼ਮਾਏਲ ਆਪਣੇ ਦਸ ਬੰਦਿਆਂ ਨਾਲ ਆਇਆ। ਉਹ ਬੰਦੇ ਮਿਸਪਾਹ ਕਸਬੇ ਅੰਦਰ ਆਏ। ਇਸ਼ਮਾਏਲ ਰਾਜੇ ਦੇ ਪਰਿਵਾਰ ਦਾ ਮੈਂਬਰ ਸੀ। ਉਹ ਯਹੂਦਾਹ ਦੇ ਰਾਜੇ ਦਾ ਇੱਕ ਅਧਿਕਾਰੀ ਰਹਿ ਚੁੱਕਿਆ ਸੀ। ਇਸ਼ਮਾਏਲ ਅਤੇ ਉਸ ਦੇ ਆਦਮੀਆਂ ਨੇ ਗਦਲਯਾਹ ਨਾਲ ਭੋਜਨ ਕੀਤਾ। ਜਦੋਂ ਉਹ ਇਕੱਠੇ ਭੋਜਨ ਕਰ ਰਹੇ ਸਨ, ਇਸ਼ਮਾਏਲ ਅਤੇ ਉਸ ਦੇ ਦਸ ਬੰਦੇ ਉੱਠੇ ਅਤੇ ਉਨ੍ਹਾਂ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਨਾਲ ਕਤਲ ਕਰ ਦਿੱਤਾ। ਗਦਲਯਾਹ ਹੀ ਉਹ ਬੰਦਾ ਸੀ ਜਿਸਦੀ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਗਵਰਨਰ ਵਜੋਂ ਚੋਣ ਕੀਤੀ ਸੀ। ਇਸ਼ਮਾਏਲ ਨੇ ਯਹੂਦਾਹ ਦੇ ਉਨ੍ਹਾਂ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਜਿਹੜੇ ਮਿਸਪਾਹ ਕਸਬੇ ਵਿੱਚ ਗਦਲਯਾਹ ਦੇ ਨਾਲ ਸਨ। ਇਸ਼ਮਾਏਲ ਨੇ ਬਾਬਲ ਦੇ ਉਨ੍ਹਾਂ ਸਿਪਾਹੀਆਂ ਨੂੰ ਵੀ ਮਾਰ ਦਿੱਤਾ ਜਿਹੜੇ ਗਦਲਯਾਹ ਦੇ ਨਾਲ ਸਨ।

4-5 ਉਸ ਦਿਨ ਤੋਂ ਮਗਰੋਂ ਜਦੋਂ ਕਿ ਗਦਲਯਾਹ ਕਤਲ ਕੀਤਾ ਗਿਆ ਸੀ, ਅਸੀਂ ਬੰਦੇ ਮਿਸਪਾਹ ਵਿੱਚ ਆਏ। ਉਹ ਯਹੋਵਾਹ ਦੇ ਮੰਦਰ ਲਈ ਅਨਾਜ ਦੀਆਂ ਭੇਟਾਂ ਅਤੇ ਧੂਪ ਲਿਆ ਰਹੇ ਸਨ ਉਨ੍ਹਾਂ ਅਸੀਂ ਬੰਦਿਆਂ ਨੇ ਆਪਣੀਆਂ ਦਾਢ਼ੀਆਂ ਮੁਨਾਈਆਂ ਹੋਈਆਂ ਸਨ, ਆਪਣੇ ਕਪੜੇ ਪਾੜੇ ਹੋਏ ਸਨ ਅਤੇ ਆਪਣੇ ਉੱਤੇ ਜ਼ਖਮ ਕੀਤੇ ਹੋਏ ਸਨ। ਉਹ ਸ਼ਕਮ, ਸ਼ੀਲੋਹ ਅਤੇ ਸਮਾਰਿਯਾ ਤੋਂ ਆਏ ਸਨ। ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਇਲਮ ਨਹੀਂ ਸੀ ਕਿ ਗਦਲਯਾਹ ਮਾਰਿਆ ਜਾ ਚੁੱਕਿਆ ਹੈ। ਇਸ਼ਮਾਏਲ ਮਿਸਪਾਹ ਨੂੰ ਛੱਡ ਕੇ ਉਨ੍ਹਾਂ ਅਸੀਂ ਬੰਦਿਆਂ ਨੂੰ ਮਿਲਣ ਲਈ ਗਿਆ। ਜਦੋਂ ਉਹ ਉਨ੍ਹਾਂ ਨੂੰ ਮਿਲਣ ਲਈ ਜਾ ਰਿਹਾ ਸੀ ਤਾਂ ਰੋਣ ਲੱਗ ਪਿਆ। ਇਸ਼ਮਾਏਲ ਉਨ੍ਹਾਂ ਅਸੀਂ ਬੰਦਿਆਂ ਨੂੰ ਮਿਲਿਆ ਅਤੇ ਆਖਣ ਲੱਗਾ, “ਆਓ ਮੇਰੇ ਨਾਲ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਿਲੋ।” 7-8 ਜਦੋਂ ਹੀ ਸ਼ਹਿਰ ਪਹੁੰਚੇ, ਇਸ਼ਮਾਏਲ ਅਤੇ ਉਸ ਦੇ ਨਾਲ ਦੇ ਬੰਦਿਆਂ ਨੇ ਉਨ੍ਹਾਂ ਅਸੀਂ ਬੰਦਿਆਂ ਨੂੰ ਮਾਰਨਾ ਅਤੇ ਡੂੰਘੇ ਹੌਜ਼ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ! ਪਰ ਉਨ੍ਹਾਂ ਬੰਦਿਆਂ ਵਿੱਚ ਦਸ ਜਾਣਿਆਂ ਨੇ ਇਸ਼ਮਾਏਲ ਨੂੰ ਆਖਿਆ ਸਾਨੂੰ ਨਾ ਮਾਰੋ! ਅਸੀਂ ਕੁਝ ਚੀਜ਼ਾਂ ਇੱਕ ਖੇਤ ਅੰਦਰ ਛੁਪਾਕੇ ਰੱਖੀਆਂ ਹੋਈਆਂ ਹਨ। ਸਾਡੇ ਕੋਲ ਕਣਕ, ਜੌਂ, ਅਤੇ ਤੇਲ ਅਤੇ ਸ਼ਹਿਦ ਹੈ। ਅਸੀਂ ਉਹ ਚੀਜ਼ਾਂ ਤੈਨੂੰ ਦੇ ਦੇਵਾਂਗੇ! ਇਸ ਲਈ ਇਸ਼ਮਾਏਲ ਰੁਕ ਗਿਆ ਅਤੇ ਉਨ੍ਹਾਂ ਨੂੰ ਹੋਰਨਾਂ ਦੇ ਨਾਲ ਕਤਲ ਨਹੀਂ ਕੀਤਾ। (ਇਸ਼ਮਾਏਲ ਨੇ ਮੁਰਦਾ ਲਾਸ਼ਾਂ ਨਾਲ ਹੌਜ਼ ਭਰ ਦਿੱਤਾ-ਅਤੇ ਉਹ ਹੌਜ਼ ਬਹੁਤ ਵੱਡਾ ਸੀ। ਇਸ ਨੂੰ ਆਸਾ ਨਾਂ ਦੇ ਯਹੂਦਾਹ ਦੇ ਰਾਜੇ ਨੇ ਬਣਾਇਆ ਸੀ। ਰਾਜੇ ਨੇ ਇਹ ਹੌਜ਼ ਇਸ ਲਈ ਬਣਵਾਇਆ ਸੀ ਤਾਂ ਜੋ ਲੜਾਈ ਦੇ ਦਿਨਾਂ ਵਿੱਚ ਸ਼ਹਿਰ ਲਈ ਪਾਣੀ ਮਿਲ ਸੱਕੇ। ਆਸਾ ਨੇ ਅਜਿਹਾ ਆਪਣੇ ਸ਼ਹਿਰ ਨੂੰ ਇਸਰਾਏਲ ਦੇ ਰਾਜੇ ਬਆਸ਼ਾ ਤੋਂ ਬਚਾਉਣ ਲਈ ਕੀਤਾ ਸੀ।)

10 ਇਸ਼ਮਾਏਲ ਨੇ ਮਿਸਪਾਹ ਕਸਬੇ ਦੇ ਹੋਰ ਸਾਰੇ ਬੰਦਿਆਂ ਨੂੰ ਵੀ ਫ਼ੜ ਲਿਆ ਅਤੇ ਅੰਮੋਨੀ ਲੋਕਾਂ ਦੇ ਦੇਸ਼ ਅੰਦਰ ਜਾਣ ਦੀ ਤਿਆਰੀ ਕਰਨ ਲੱਗਾ। (ਉਨ੍ਹਾਂ ਲੋਕਾਂ ਵਿੱਚ ਰਾਜੇ ਦੀਆਂ ਧੀਆਂ, ਅਤੇ ਉਹ ਸਾਰੇ ਲੋਕ ਸਨ ਜਿਹੜੇ ਓੱਥੇ ਪਿੱਛੇ ਰਹਿ ਚੁੱਕੇ ਸਨ। ਬਾਬਲ ਦੇ ਰਾਜੇ ਦੇ ਖਾਸ ਗਾਰਦਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਗਦਲਯਾਹ ਨੂੰ ਉਨ੍ਹਾਂ ਲੋਕਾਂ ਦੀ ਨਿਗਰਾਨੀ ਲਈ ਚੁਣਿਆ ਸੀ।)

11 ਯੋਹਾਨਾਨ, ਵਲਦ ਕਾਰੇਆਹ ਅਤੇ ਉਨ੍ਹਾਂ ਹੋਰ ਸਾਰੇ ਫ਼ੌਜੀ ਅਧਿਕਾਰੀਆਂ, ਜਿਹੜੇ ਉਸ ਦੇ ਨਾਲ ਸਨ, ਨੇ ਇਸ਼ਮਾਏਲ ਦੇ ਮੰਦੇ ਕਾਰਿਆਂ ਬਾਰੇ ਸੁਣਿਆ। 12 ਇਸ ਲਈ ਯੋਹਾਨਾਨ ਅਤੇ ਉਸ ਦੇ ਨਾਲ ਦੇ ਫ਼ੌਜੀ ਅਧਿਕਾਰੀਆਂ ਨੇ ਆਪਣੇ ਬੰਦੇ ਨਾਲ ਲੇ ਅਤੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨਾਲ ਲੜਨ ਲਈ ਚੱਲ ਪਏ। ਉਨ੍ਹਾਂ ਨੇ ਇਸ਼ਮਾਏਲ ਨੂੰ ਪਾਣੀ ਦੇ ਉਸ ਵੱਡੇ ਤਲਾਅ ਨੇੜੇ ਫ਼ੜ ਲਿਆ ਜਿਹੜਾ ਗਿਬਓਨ ਦੇ ਕਸਬੇ ਵਿੱਚ ਹੈ। 13 ਉਨ੍ਹਾਂ ਕੈਦੀਆਂ ਨੇ, ਜਿਨ੍ਹਾਂ ਨੂੰ ਇਸ਼ਮਾਏਲ ਨੂੰ ਬੰਦੀ ਬਣਾਇਆ ਸੀ, ਯੋਹਾਨਾਨ ਅਤੇ ਉਸ ਦੇ ਫ਼ੌਜੀ ਅਧਿਕਾਰੀਆਂ ਨੂੰ ਦੇਖਿਆ। ਉਹ ਲੋਕ ਬਹੁਤ ਖੁਸ਼ ਹੋਏ। 14 ਤਾਂ ਉਹ ਸਾਰੇ ਲੋਕ, ਜਿਨ੍ਹਾਂ ਨੂੰ ਇਸ਼ਮਾਏਲ ਨੇ ਮਿਸਪਾਹ ਵਿਖੇ ਬੰਦੀ ਬਣਾਇਆ ਸੀ, ਕਾਰੇਆਹ ਦੇ ਪੁੱਤਰ ਯੋਹਾਨਾਨ ਵੱਲ ਦੌੜੇ। 15 ਪਰ ਇਸ਼ਮਾਏਲ ਅਤੇ ਉਸ ਦੇ ਅੱਠ ਸਾਬੀ ਯੋਹਾਨਾਨ ਕੋਲੋਂ ਬਚ ਕੇ ਅੰਮੋਨੀਆਂ ਕੋਲ ਨਠ੍ਠ ਗਏ।

16 ਇਸ ਤਰ੍ਹਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਉਸ ਦੇ ਸਾਰੇ ਫ਼ੌਜੀ ਅਧਿਕਾਰੀਆਂ ਨੇ ਬੰਦੀਵਾਨਾਂ ਨੂੰ ਛੁਡਾਇਆ। ਇਸ਼ਮਾਏਲ ਨੇ ਗਦਲਯਾਹ ਨੂੰ ਕਤਲ ਕਰ ਦਿੱਤਾ ਸੀ ਅਤੇ ਫ਼ੇਰ ਉਸ ਨੇ ਮਿਸਪਾਹ ਦੇ ਉਨ੍ਹਾਂ ਲੋਕਾਂ ਨੂੰ ਬੰਦੀ ਬਣਾ ਲਿਆ ਸੀ। ਬਚੇ ਹੋਇਆਂ ਵਿੱਚ ਸਨ, ਸਿਪਾਹੀ, ਔਰਤਾਂ, ਬੱਚੇ ਅਤੇ ਸ਼ਾਹੀ ਅਧਿਕਾਰੀ। ਯੋਹਾਨਾਨ ਉਨ੍ਹਾਂ ਨੂੰ ਗਿਬਓਨ ਸ਼ਹਿਰ ਤੋਂ ਵਾਪਸ ਲੈ ਆਇਆ।

ਮਿਸਰ ਨੂੰ ਬਚ ਨਿਕਲਣਾ

17-18 ਯੋਹਾਨਾਨ ਅਤੇ ਹੋਰ ਫ਼ੌਜੀ ਅਧਿਕਾਰੀ ਕਸਦੀਆਂ ਤੋਂ ਭੈਭੀਤ ਸਨ। ਬਾਬਲ ਦੇ ਰਾਜੇ ਨੇ ਗਦਲਯਾਹ ਨੂੰ ਯਹੂਦਾਹ ਦੇ ਗਵਰਨਰ ਵਜੋਂ ਚੁਣਿਆ ਸੀ। ਪਰ ਇਸ਼ਮਾਏਲ ਨੇ ਗਦਲਯਾਹ ਨੂੰ ਕਤਲ ਕਰ ਦਿੱਤਾ ਸੀ, ਅਤੇ ਯੋਹਾਨਾਨ ਭੈਭੀਤ ਸੀ ਕਿ ਕਸਦੀ ਗੁੱਸੇ ਹੋਣਗੇ। ਇਸ ਲਈ ਉਨ੍ਹਾਂ ਨੇ ਮਿਸਰ ਭੱਜ ਜਾਣ ਦਾ ਫ਼ੈਸਲਾ ਕੀਤਾ। ਮਿਸਰ ਜਾਂਦਿਆਂ ਹੋਇਆਂ ਉਹ ਰਸਤੇ ਵਿੱਚ ਗੇਰੂਬ ਕਿਮਹਾਮ ਰੁਕੇ। ਗੇਰੂਬ ਕਿਮਹਾਮ ਬੈਤਲਹਮ ਦੇ ਨੇੜੇ ਹੈ।

42 ਹਾਲੇ ਜਦੋਂ ਉਹ ਗੇਰੁਬ ਕਿਮਹਾਮ ਵਿੱਚ ਹੀ ਸਨ ਤਾਂ ਯੋਹਾਨਾਨ ਅਤੇ ਹੋਸ਼ਅਯਾਹ ਦਾ ਇੱਕ ਪੁੱਤਰ ਜਿਸਦਾ ਨਾਂ ਯਜ਼ਨਯਾਹ ਸੀ, ਨਬੀ ਯਿਰਮਿਯਾਹ ਵੱਲ ਗਏ। ਸਾਰੇ ਫ਼ੌਜੀ ਅਧਿਕਾਰੀ ਯੋਹਾਨਾਨ ਅਤੇ ਯਜ਼ਨਯਾਹ ਦੇ ਨਾਲ ਗਏ। ਸਾਰੇ ਬੰਦੇ ਛੋਟੇ ਤੋਂ ਲੈ ਕੇ ਵੱਡੇ ਤੱਕ, ਯਿਰਮਿਯਾਹ ਵੱਲ ਗਏ। ਉਨ੍ਹਾਂ ਸਾਰੇ ਲੋਕਾਂ ਨੇ ਉਸ ਨੂੰ ਆਖਿਆ, “ਯਿਰਮਿਯਾਹ ਮਿਹਰਬਾਨੀ ਕਰਕੇ ਜੋ ਅਸੀਂ ਆਖਦੇ ਹਾਂ ਉਸ ਨੂੰ ਧਿਆਨ ਨਾਲ ਸੁਣੋ। ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਉਨ੍ਹਾਂ ਸਾਰੇ ਲੋਕਾਂ ਲਈ, ਜਿਹੜੇ ਯਹੂਦਾਹ ਦੇ ਪਰਿਵਾਰ ਵਿੱਚੋਂ ਬਚੇ ਰਹਿ ਗਏ ਹਨ, ਪ੍ਰਾਰਥਨਾ ਕਰੋ। ਯਿਰਮਿਯਾਹ, ਇਹ ਤਾਂ ਤੁਸੀਂ ਦੇਖਦੇ ਹੀ ਹੋ ਕਿ ਸਾਡੇ ਵਿੱਚੋਂ ਬਹੁਤੇ ਲੋਕ ਨਹੀਂ ਬਚੇ ਹੋਏ। ਇੱਕ ਵੇਲੇ ਅਸੀਂ ਬਹੁਤ ਸਾਂ। ਯਿਰਮਿਯਾਹ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਕਿ ਉਹ ਸਾਨੂੰ ਦੱਸੇ ਕਿ ਅਸੀਂ ਕਿੱਧਰ ਜਾਈਏ ਅਤੇ ਕੀ ਕਰੀਏ।”

ਤਦੋ ਨਬੀ ਯਿਰਮਿਯਾਹ ਨੇ ਜਵਾਬ ਦਿੱਤਾ, “ਮੈਂ ਉਨ੍ਹਾਂ ਗੱਲਾਂ ਨੂੰ ਸਮਝਦਾ ਹਾਂ ਜੋ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ। ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਾਂਗਾ ਜਿਹੀ ਕਿ ਤੁਸੀਂ ਮੈਂ ਕਰਨ ਲਈ ਆਖਿਆ ਹੈ। ਮੈਂ ਤੁਹਾਨੂੰ ਉਹ ਹਰ ਗੱਲ ਦੱਸ ਦਿਆਂਗਾ ਜੋ ਯਹੋਵਾਹ ਆਖੇਗਾ। ਮੈਂ ਤੁਹਾਡੇ ਪਾਸੋਂ ਕੁਝ ਵੀ ਨਹੀਂ ਛੁਪਾਵਾਂਗਾ।”

ਫ਼ੇਰ ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜਿਹੜੀ ਤੁਹਾਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਸਾਨੂੰ ਦੱਸਣ ਲਈ ਭੇਜਦਾ ਹੈ, ਜੇਕਰ ਅਸੀਂ ਨਹੀਂ ਕਰਾਂਗੇ, ਯਹੋਵਾਹ ਸਾਡੇ ਵਿਰੁੱਧ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਅਸੀਂ ਸੰਦੇਸ਼ ਨੂੰ ਪਸੰਦ ਕਰਦੇ ਹਾਂ ਜਾਂ ਨਹੀਂ ਕਰਦੇ। ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਮੰਨਾਂਗੇ। ਅਸੀਂ ਤੁਹਾਨੂੰ ਯਹੋਵਾਹ ਵੱਲ ਉਸ ਦੇ ਸੰਦੇਸ਼ ਲਈ ਭੇਜ ਰਹੇ ਹਾਂ। ਜੋ ਵੀ ਉਹ ਆਖੇਗਾ ਅਸੀਂ ਮੰਨਾਂਗੇ। ਫ਼ੇਰ ਸਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਾਂਗੇ।”

ਦਸਾਂ ਦਿਨਾਂ ਦੇ ਅੰਤ ਉੱਤੇ, ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਫ਼ੇਰ ਯਿਰਮਿਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਉਸ ਦੇ ਨਾਲ ਦੇ ਫ਼ੌਜੀ ਅਧਿਕਾਰੀਆਂ ਨੂੰ ਇਕੱਠਿਆਂ ਬੁਲਾਇਆ। ਯਿਰਮਿਯਾਹ ਨੇ ਛੋਟੇ ਤੋਂ ਲੈ ਕੇ ਵੱਡੇ ਤੀਕ ਹੋਰਨਾਂ ਸਭ ਲੋਕਾਂ ਨੂੰ ਇਕੱਠੇ ਹੋਕੇ ਆਉਣ ਲਈ ਆਖਿਆ। ਫ਼ੇਰ ਯਿਰਮਿਯਾਹ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਇਹ ਆਖਦਾ ਹੈ। ਤੁਸੀਂ ਮੈਨੂੰ ਉਸ ਦੇ ਕੋਲ ਭੇਜਿਆ। ਮੈਂ ਯਹੋਵਾਹ ਓਹ ਗੱਲ ਪੁੱਛੀ ਜੋ ਤੁਸੀਂ ਮੈਨੂੰ ਪੁੱਛਣ ਲਈ ਆਖਿਆ ਸੀ। ਇਹੀ ਹੈ ਜੋ ਯਹੋਵਾਹ ਆਖਦਾ ਹੈ: 10 ‘ਜੇ ਤੁਸੀਂ ਲੋਕ ਯਹੂਦਾਹ ਵਿੱਚ ਠਹਿਰੋਗੇ ਤਾਂ ਮੈਂ ਤੁਹਾਨੂੰ ਤਾਕਤਵਰ ਬਣਾਵਾਂਗਾ-ਮੈਂ ਤੁਹਾਨੂੰ ਤਬਾਹ ਨਹੀਂ ਕਰਾਂਗਾ। ਮੈਂ ਤੁਹਾਨੂੰ ਬੀਜਾਂਗਾ, ਪੁਟ੍ਟਾਂਗਾ ਨਹੀਂ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਮੈਂ ਉਨ੍ਹਾਂ ਭਿਆਨਕ ਗੱਲਾਂ ਕਰਕੇ ਬਹੁਤ ਉਦਾਸ ਹਾਂ ਜਿਹੜੀਆਂ ਮੈਂ ਤੁਹਾਡੇ ਉੱਤੇ ਵਾਪਰਨ ਦਿੱਤੀਆਂ। 11 ਹੁਣ ਤੁਸੀਂ ਬਾਬਲ ਦੇ ਰਾਜੇ ਤੋਂ ਭੈਭੀਤ ਹੋ। ਪਰ ਉਸਤੋਂ ਭੈਭੀਤ ਨਾ ਹੋਵੋ। ਬਾਬਲ ਦੇ ਰਾਜੇ ਤੋਂ ਡਰੋ ਨਾ’, ਯਹੋਵਾਹ ਦਾ ਇਹ ਸੰਦੇਸ਼ ਹੈ, ‘ਕਿਉਂ ਕਿ ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਨੂੰ ਬਚਾਵਾਂਗਾ। ਮੈਂ ਤੁਹਾਨੂੰ ਮੁਸ਼ਕਿਲ ਵਿੱਚੋਂ ਕੱਢਾਂਗਾ। ਉਹ ਤੁਹਾਡੇ ਉੱਪਰ ਹੱਥ ਨਹੀਂ ਪਾ ਸੱਕੇਗਾ। 12 ਮੈਂ ਤੁਹਾਡੇ ਉੱਪਰ ਮਿਹਰਬਾਨ ਹੋਵਾਂਗਾ। ਅਤੇ ਬਾਬਲ ਦਾ ਰਾਜਾ ਵੀ ਤੁਹਾਡੇ ਉੱਤੇ ਰਹਿਮ ਕਰੇਗਾ। ਅਤੇ ਉਹ ਤੁਹਾਨੂੰ ਤੁਹਾਡੀ ਧਰਤੀ ਉੱਤੇ ਵਾਪਸ ਲਿਆਵੇਗਾ।’ 13 ਪਰ ਤੁਸੀਂ ਸ਼ਾਇਦ ਇਹ ਆਖੋ, ‘ਅਸੀਂ ਯਹੂਦਾਹ ਵਿੱਚ ਨਹੀਂ ਠਹਿਰਾਂਗੇ।’ ਜੇ ਤੁਸੀਂ ਇਹ ਆਖੋਗੇ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਹੁਕਮ ਅਦੂਲੀ ਕਰੋਗੇ। 14 ਅਤੇ ਸ਼ਾਇਦ ਤੁਸੀਂ ਇਹ ਆਖੋ, ‘ਨਹੀਂ, ਅਸੀਂ ਮਿਸਰ ਵਿੱਚ ਜਾਕੇ ਰਹਾਂਗੇ। ਸਾਨੂੰ ਉਸ ਥਾਂ ਉੱਤੇ ਲੜਾਈ ਦੀ ਚਿੰਤਾ ਨਹੀਂ ਹੋਵੇਗੀ। ਸਾਨੂੰ ਓੱਥੇ ਜੰਗ ਦੀਆਂ ਤੁਰ੍ਹੀਆਂ ਨਹੀਂ ਸੁਣਾਈ ਦੇਣਗੀਆਂ। ਅਤੇ ਮਿਸਰ ਵਿੱਚ ਅਸੀਂ ਭੁੱਖੇ ਵੀ ਨਹੀਂ ਮਰਾਂਗੇ।’ 15 ਜੇ ਤੁਸੀਂ ਇਹ ਗੱਲਾਂ ਆਖੋਗੇ, ਤਾਂ ਯਹੂਦਾਹ ਦੇ ਬਾਕੀ ਬਚੇ ਲੋਕੋ, ਤੁਸੀਂ ਯਹੋਵਾਹ ਦਾ ਸੰਦੇਸ਼ ਸੁਣ ਲਵੋ। ਇਹੀ ਹੈ ਜੋ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: ‘ਜੇ ਤੁਸੀਂ ਮਿਸਰ ਵਿੱਚ ਜਾਕੇ ਰਹਿਣ ਦਾ ਫ਼ੈਸਲਾ ਕਰਦੇ ਹੋ ਤਾਂ ਇਹ ਗੱਲਾਂ ਵਾਪਰਨਗੀਆਂ। 16 ਤੁਸੀਂ ਜੰਗ ਦੀ ਤਲਵਾਰ ਤੋਂ ਭੈਭੀਤ ਹੋ ਪਰ ਇਹ ਤੁਹਾਨੂੰ ਓੱਥੇ ਹਰਾਵੇਗੀ। ਅਤੇ ਤੁਸੀਂ ਭੁੱਖ ਦੀ ਚਿੰਤਾ ਕਰ ਰਹੇ ਹੋ ਪਰ ਮਿਸਰ ਵਿੱਚ ਤੁਸੀਂ ਭੁੱਖੇ ਰਹੋਗੇ। ਤੁਸੀਂ ਓੱਥੇ ਮਰੋਗੇ। 17 ਹਰ ਉਹ ਬੰਦਾ ਜਿਹੜਾ ਮਿਸਰ ਵਿੱਚ ਜਾਕੇ ਰਹਿਣ ਦਾ ਫ਼ੈਸਲਾ ਕਰਦਾ ਹੈ, ਉਹ ਤਲਵਾਰ ਨਾਲ, ਜਾਂ ਭੁੱਖ ਨਾਲ ਜਾਂ ਭਿਆਨਕ ਬਿਮਾਰੀ ਨਾਲ ਮਰੇਗਾ। ਕੋਈ ਵੀ ਬੰਦਾ ਜਿਹੜਾ ਮਿਸਰ ਜਾਵੇਗਾ, ਬਚੇਗਾ ਨਹੀਂ। ਉਨ੍ਹਾਂ ਵਿੱਚੋਂ ਇੱਕ ਵੀ ਬੰਦਾ ਉਨ੍ਹਾਂ ਭਿਆਨਕ ਆਫ਼ਤਾਂ ਤੋਂ ਨਹੀਂ ਬਚ ਸੱਕੇਗਾ ਜਿਹੜੀਆਂ ਮੈਂ ਉਨ੍ਹਾਂ ਲਈ ਲੈ ਕੇ ਆਵਾਂਗਾ।’

18 “ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: ‘ਮੈਂ ਯਰੂਸ਼ਲਮ ਦੇ ਖਿਲਾਫ਼ ਆਪਣਾ ਗੁੱਸਾ ਦਿਖਾਇਆ। ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੱਤੀ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ। ਇਸੇ ਤਰ੍ਹਾਂ, ਮੈਂ ਹਰ ਓਸ ਬੰਦੇ ਦੇ ਖਿਲਾਫ਼ ਆਪਣਾ ਗੁੱਸਾ ਦਿਖਾਵਾਂਗਾ ਜਿਹੜਾ ਮਿਸਰ ਜਾਵੇਗਾ। ਹੋਰਨਾਂ ਲੋਕਾਂ ਨੂੰ ਸਰਾਪ ਦੇਣ ਲੱਗਿਆ ਲੋਕ ਤੁਹਾਡੀ ਵਰਤੋਂ ਮਿਸਾਲ ਦੇਣ ਲਈ ਕਰਨਗੇ। ਤੁਸੀਂ ਸਰਾਪ ਦੇ ਸ਼ਬਦ ਵਰਗੇ ਬਣ ਜਾਵੋਗੇ। ਲੋਕ ਤੁਹਾਡੇ ਕੋਲੋਂ ਸ਼ਰਮਸਾਰ ਹੋਣਗੇ। ਲੋਕ ਤੁਹਾਡੀ ਬੇਇੱਜ਼ਤੀ ਕਰਨਗੇ। ਅਤੇ ਤੁਸੀਂ ਫ਼ੇਰ ਕਦੇ ਵੀ ਯਹੂਦਾਹ ਨਹੀਂ ਦੇਖ ਸੱਕੋਗੇ।’

19 “ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਨੇ ਤੁਹਾਨੂੰ ਆਖਿਆ ਸੀ: ‘ਮਿਸਰ ਨੂੰ ਨਾ ਜਾਓ।’ ਮੈਂ ਤੁਹਾਨੂੰ ਹੁਣ, ਇਸੇ ਵੇਲੇ, ਚੇਤਾਵਨੀ ਦਿੰਦਾ ਹਾਂ, 20 ਤੁਸੀਂ ਲੋਕ ਅਜਿਹੀ ਗ਼ਲਤੀ ਕਰ ਰਹੇ ਹੋ ਜਿਹੜੀ ਤੁਹਾਡੀ ਮੌਤ ਦਾ ਕਾਰਣ ਬਣੇਗੀ। ਤੁਸੀਂ ਲੋਕਾਂ ਨੂੰ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਸੀ। ਤੁਸੀਂ ਮੈਨੂੰ ਆਖਿਆ ਸੀ, ‘ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੋ। ਸਾਨੂੰ ਹਰ ਉਹ ਗੱਲ ਦੱਸੋ ਜੋ ਯਹੋਵਾਹ ਸਾਨੂੰ ਕਰਨ ਲਈ ਆਖਦਾ ਹੈ। ਅਸੀਂ ਯਹੋਵਾਹ ਦਾ ਹੁਕਮ ਮੰਨਾਂਗੇ।’ 21 ਇਸ ਲਈ ਅੱਜ, ਮੈਂ ਤੁਹਾਨੂੰ ਯਹੋਵਾਹ ਦਾ ਸੰਦੇਸ਼ ਦੇ ਦਿੱਤਾ ਹੈ। ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਤੁਸੀਂ ਉਹ ਸਾਰੀਆਂ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਉਸ ਨੇ ਮੇਰੇ ਰਾਹੀਂ ਤੁਹਾਨੂੰ ਕਰਨ ਲਈ ਆਖੀਆਂ ਸਨ। 22 ਇਸ ਲਈ ਹੁਣ, ਪੱਕਾ ਕਰੋ ਕਿ ਤੁਸੀਂ ਇਹ ਗੱਲ ਸਮਝਦੇ ਹੋ: ਤੁਸੀਂ ਲੋਕ ਮਿਸਰ ਵਿੱਚ ਜਾਕੇ ਰਹਿਣਾ ਚਾਹੁੰਦੇ ਹੋ। ਪਰ ਮਿਸਰ ਵਿੱਚ ਤੁਹਾਡੇ ਨਾਲ ਇਹ ਗੱਲਾਂ ਵਾਪਰਨਗੀਆਂ। ਤੁਸੀਂ ਤਲਵਾਰ ਨਾਲ, ਜਾਂ ਭੁੱਖ ਨਾਲ, ਜਾਂ ਭਿਆਨਕ ਬੀਮਾਰੀ ਨਾਲ ਮਰੋਗੇ।”

43 ਇਸ ਤਰ੍ਹਾਂ ਯਿਰਮਿਯਾਹ ਨੇ ਲੋਕਾਂ ਨੂੰ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦਾ ਸੰਦੇਸ਼ ਦੱਸ ਕੇ ਗੱਲ ਮੁਕਾਈ। ਯਿਰਮਿਯਾਹ ਨੇ ਉਨ੍ਹਾਂ ਨੂੰ ਹਰ ਉਹ ਗੱਲ ਦੱਸ ਦਿੱਤੀ ਜਿਹੜੀ ਯਹੋਵਾਹ ਨੇ ਲੋਕਾਂ ਨੂੰ ਦੱਸਣ ਲਈ ਉਸ ਨੂੰ ਭੇਜਿਆ ਸੀ।

ਹੋਸ਼ਅਯਾਹ ਦਾ ਪੁੱਤਰ ਅਜ਼ਰਯਾਹ, ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਕੁਝ ਹੋਰ ਲੋਕ ਬੜੇ ਗੁਮਾਨੀ ਅਤੇ ਜ਼ਿੱਦੀ ਸਨ। ਉਹ ਲੋਕ ਯਿਰਮਿਯਾਹ ਨਾਲ ਬਹੁਤ ਗੁੱਸੇ ਹੋ ਗਏ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਯਿਰਮਿਯਾਹ, ਤੂੰ ਝੂਠ ਬੋਲ ਰਿਹਾ ਹੈਂ। ਯਹੋਵਾਹ ਸਾਡੇ ਪਰਮੇਸ਼ੁਰ ਨੇ ਇਹ ਗੱਲਾਂ ਆਖਣ ਲਈ ਨਹੀਂ ਭੇਜਿਆ, ‘ਤੁਹਾਨੂੰ ਲੋਕਾਂ ਨੂੰ ਮਿਸਰ ਵਿੱਚ ਜਾਕੇ ਬਿਲਕੁਲ ਨਹੀਂ ਰਹਿਣਾ ਚਾਹੀਦਾ।’ ਯਿਰਮਿਯਾਹ ਸਾਡਾ ਖਿਆਲ ਹੈ ਕਿ ਨੇਰੀਯਾਹ ਦਾ ਪੁੱਤਰ ਬਾਰੂਕ ਤੈਨੂੰ ਸਾਡੇ ਖਿਲਾਫ਼ ਭੜਕਾ ਰਿਹਾ ਹੈ। ਉਹ ਚਾਹੁੰਦਾ ਹੈ ਕਿ ਤੂੰ ਸਾਨੂੰ ਬਾਬਲ ਦੇ ਲੋਕਾਂ ਦੇ ਹਵਾਲੇ ਕਰ ਦੇਵੇ। ਉਹ ਤੇਰੇ ਕੋਲੋਂ ਅਜਿਹਾ ਇਸ ਲਈ ਕਰਾਉਣਾ ਚਾਹੁੰਦਾ ਹੈ ਤਾਂ ਜੋ ਉਹ ਸਾਨੂੰ ਮਾਰ ਸੱਕਣ। ਜਾਂ ਉਹ ਤੇਰੇ ਕੋਲੋਂ ਅਜਿਹਾ ਇਸ ਲਈ ਕਰਾਉਣਾ ਚਾਹੁੰਦਾ ਹੈ ਤਾਂ ਜੋ ਉਹ ਸਾਨੂੰ ਬੰਦੀ ਬਣਾ ਸੱਕਣ ਅਤੇ ਸਾਨੂੰ ਬਾਬਲ ਲੈ ਜਾਣ।”

ਇਸ ਤਰ੍ਹਾਂ ਯੋਹਾਨਾਨ, ਫ਼ੌਜੀ ਅਧਿਕਾਰੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਹੋਵਾਹ ਦੇ ਆਦੇਸ਼ ਨੂੰ ਅਪ੍ਰਵਾਨ ਕਰ ਦਿੱਤਾ। ਯਹੋਵਾਹ ਨੇ ਉਨ੍ਹਾਂ ਨੂੰ ਯਹੂਦਾਹ ਵਿੱਚ ਠਹਿਰਨ ਦਾ ਆਦੇਸ਼ ਦਿੱਤਾ ਸੀ। ਪਰ ਯਹੋਵਾਹ ਦਾ ਹੁਕਮ ਮੰਨਣ ਦੀ ਬਜਾਇ ਯੋਹਾਨਾਨ ਅਤੇ ਫ਼ੌਜੀ ਅਧਿਕਾਰੀ ਉਨ੍ਹਾਂ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਿਸਰ ਲੈ ਗਏ। ਅਤੀਤ ਵਿੱਚ ਉਨ੍ਹਾਂ ਬਚੇ ਹੋਏ ਲੋਕਾਂ ਨੂੰ ਦੁਸ਼ਮਣ ਹੋਰਨਾਂ ਦੇਸ਼ਾਂ ਵਿੱਚ ਲੈ ਗਿਆ ਸੀ। ਪਰ ਉਹ ਯਹੂਦਾਹ ਨੂੰ ਵਾਪਸ ਆ ਗਏ ਸਨ। ਹੁਣ ਯੋਹਾਨਾਨ ਅਤੇ ਸਾਰੇ ਫ਼ੌਜੀ ਅਧਿਕਾਰੀਆਂ ਨੇ ਸਾਰੇ ਆਦਮੀਆਂ, ਔਰਤਾਂ ਅਤੇ ਬੱਚਿਆਂ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਮਿਸਰ ਲੈ ਗਏ। ਉਨ੍ਹਾਂ ਲੋਕਾਂ ਵਿੱਚ ਰਾਜੇ ਦੀਆਂ ਧੀਆਂ ਵੀ ਸਨ। (ਨਬੂਜ਼ਰਦਾਨ ਨੇ ਗਦਲਯਾਹ ਨੂੰ ਉਨ੍ਹਾਂ ਲੋਕਾਂ ਦਾ ਨਿਗਰਾਨ ਬਾਪਿਆ ਸੀ। ਨਬੂਜ਼ਰਦਾਨ ਬਾਬਲ ਦੇ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਸੀ।) ਯੋਹਾਨਾਨ ਨੇ ਯਿਰਮਿਯਾਹ, ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਵੀ ਨਾਲ ਲਿਆ। ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਗੱਲ ਨਹੀਂ ਸੁਣੀ। ਇਸ ਲਈ ਉਹ ਸਾਰੇ ਲੋਕ ਮਿਸਰ ਚੱਲੇ ਗਏ। ਉਹ ਤਹਪਨਹੇਸ ਕਸਬੇ ਵਿੱਚ ਗਏ।

ਤਹਪਨਹੇਸ ਦੇ ਕਸਬੇ ਵਿੱਚ, ਯਿਰਮਿਯਾਹ ਨੂੰ ਯਹੋਵਾਹ ਦਾ ਇਹ ਸੰਦੇਸ਼ ਮਿਲਿਆ: “ਯਿਰਮਿਯਾਹ, ਕੁਝ ਵੱਡੇ ਪੱਥਰ ਲੈ। ਉਨ੍ਹਾਂ ਨੂੰ ਤਹਪਨਹੇਸ ਵਿੱਚ ਫ਼ਿਰਊਨ ਦੇ ਸਰਕਾਰੀ ਮਕਾਨ ਦੇ ਸਾਹਮਣੇ ਮਿੱਟੀ ਇੱਟਾਂ ਦੇ ਬਣੇ ਹੋਏ ਲਾਂਘੇ ਵਿੱਚ ਦੱਬ ਦੇ। ਇਹ ਗੱਲ ਉਦੋਂ ਕਰੀਂ ਜਦੋਂ ਯਹੂਦਾਹ ਦੇ ਲੋਕ ਤੇਰੇ ਵੱਲ ਦੇਖ ਰਹੇ ਹੋਣ। 10 ਫ਼ੇਰ ਉਨ੍ਹਾਂ ਯਹੂਦਾਹ ਦੇ ਲੋਕਾਂ ਨੂੰ, ਜਿਹੜੇ ਤੇਰੇ ਵੱਲ ਦੇਖ ਰਹੇ ਹੋਣ, ਆਖੀਂ: ‘ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਇੱਥੇ ਬੁਲਾਵਾਂਗਾ। ਉਹ ਮੇਰਾ ਸੇਵਕ ਹੈ। ਅਤੇ ਮੈਂ ਉਸਦਾ ਤਖਤ ਇਨ੍ਹਾਂ ਪੱਥਰ ਉੱਪਰ ਸਥਾਪਿਤ ਕਰਾਂਗਾ ਜਿਨ੍ਹਾਂ ਨੂੰ ਮੈਂ ਇੱਥੇ ਦਬਿਆ ਹੈ। ਨਬੂਕਦਨੱਸਰ ਇਨ੍ਹਾਂ ਪੱਥਰ ਉੱਪਰ ਆਪਣੀ ਛਤਰੀ ਤਾਣੇਗਾ। 11 ਉਹ ਇੱਥੇ ਆਵੇਗਾ ਅਤੇ ਮਿਸਰ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਲੋਕਾਂ ਨੂੰ ਮੌਤ ਦੇਵੇਗਾ ਜਿਨ੍ਹਾਂ ਨੇ ਮਰਨਾ ਹੈ। ਉਹ ਉਨ੍ਹਾਂ ਨੂੰ ਬੰਦੀਵਾਨ ਬਣਾਵੇਗਾ ਜਿਨ੍ਹਾਂ ਨੇ ਬੰਦੀ ਬਣਨਾ ਹੈ। ਅਤੇ ਉਹ ਉਨ੍ਹਾਂ ਲਈ ਤਲਵਾਰ ਲੈ ਕੇ ਆਵੇਗਾ ਜਿਨ੍ਹਾਂ ਨੇ ਤਲਵਾਰ ਨਾਲ ਮਰਨਾ ਹੈ। 12 ਨਬੂਕਦਨੱਸਰ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਬਾਲੇਗਾ। ਉਹ ਉਨ੍ਹਾਂ ਮੰਦਰਾਂ ਨੂੰ ਸਾੜ ਦੇਵੇਗਾ ਅਤੇ ਉਹ ਉਨ੍ਹਾਂ ਬੁੱਤਾਂ ਨੂੰ ਚੁੱਕ ਕੇ ਲੈ ਜਾਵੇਗਾ। ਜਿਵੇਂ ਇੱਕ ਆਜੜੀ ਆਪਣੇ ਆਪ ਨੂੰ ਗਰਮ ਕਪੜਿਆਂ ਵਿੱਚ ਲਪੇਟਦਾ ਹੈ, ਨਬੂਕਦਨੱਸਰ ਆਪਣੇ-ਆਪ ਨੂੰ ਮਿਸਰ ਦੀ ਧਰਤੀ ਨਾਲ ਲਪੇਟੇਗਾ ਅਤੇ ਮਿਸਰ ਨੂੰ ਸੁਰੱਖਿਅਤ ਛੱਡ ਜਾਵੇਗਾ। 13 ਨਬੂਕਦਨੱਸਰ ਉਨ੍ਹਾਂ ਯਾਦਗਾਰੀ ਪੱਥਰ ਨੂੰ ਤੋੜ ਦੇਵੇਗਾ ਜਿਹੜੇ ਮਿਸਰ ਵਿੱਚ ਸੂਰਜ ਦੇਵਤੇ ਦੇ ਮੰਦਰ ਵਿੱਚ ਹਨ। ਅਤੇ ਉਹ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਨੂੰ ਸਾੜ ਦੇਵੇਗਾ।’”

ਮਿਸਰ ਵਿੱਚ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼

44 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਮਿਸਰ ਵਿੱਚ ਰਹਿਣ ਵਾਲੇ ਸਾਰੇ ਯਹੂਦਾਹ ਦੇ ਲੋਕਾਂ ਲਈ ਸੀ। ਇਹ ਸੰਦੇਸ਼ ਮਿਗਦੋਲ, ਤਹਪਨਹੇਸ, ਨੋਫ਼ ਅਤੇ ਦੱਖਣੀ ਮਿਸਰ ਦੇ ਕਸਬਿਆਂ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕਾਂ ਲਈ ਸੀ। ਸੰਦੇਸ਼ ਇਹ ਸੀ: ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕਾਂ ਨੇ ਉਨ੍ਹਾਂ ਭਿਆਨਕ ਘਟਨਾਵਾਂ ਨੂੰ ਵਾਪਰਦਿਆਂ ਦੇਖਿਆ ਜਿਹੜੀਆਂ ਮੈਂ ਯਰੂਸ਼ਲਮ ਸ਼ਹਿਰ ਅਤੇ ਯਹੂਦਾਹ ਦੇ ਸਾਰੇ ਕਸਬਿਆਂ ਉੱਪਰ ਘਟਾਈਆਂ। ਉਹ ਕਸਬੇ ਹੁਣ ਪੱਥਰ ਦੇ ਸਖਣੇ ਢੇਰ ਹਨ। ਉਨ੍ਹਾਂ ਥਾਵਾਂ ਨੂੰ ਇਸ ਲਈ ਤਬਾਹ ਕੀਤਾ ਗਿਆ ਸੀ ਕਿਉਂ ਕਿ ਉਨ੍ਹਾਂ ਵਿੱਚ ਰਹਿਣ ਵਾਲੇ ਲੋਕਾਂ ਨੇ ਮੰਦੇ ਅਮਲ ਕੀਤੇ ਸਨ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ-ਅਤੇ ਇਸ ਨਾਲ ਮੈਨੂੰ ਬਹੁਤ ਗੁੱਸਾ ਚੜ੍ਹਿਆ। ਤੁਸੀਂ ਲੋਕਾਂ ਨੇ ਅਤੇ ਤੁਹਾਡੇ ਪੁਰਖਿਆਂ ਨੇ ਅਤੀਤ ਵਿੱਚ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਸੀ ਕੀਤੀ। ਮੈਂ ਉਨ੍ਹਾਂ ਲੋਕਾਂ ਵੱਲ ਬਾਰ-ਬਾਰ ਆਪਣੇ ਨਬੀ ਭੇਜੇ। ਉਹ ਨਬੀ ਮੇਰੇ ਸੇਵਾਦਾਰ ਸਨ। ਉਨ੍ਹਾਂ ਨਬੀਆਂ ਨੇ ਮੇਰਾ ਸੰਦੇਸ਼ ਸੁਣਾਇਆ ਅਤੇ ਲੋਕਾਂ ਨੂੰ ਆਖਿਆ, ‘ਇਹ ਭਿਆਨਕ ਗੱਲ ਨਾ ਕਰੋ। ਮੈਂ ਤੁਹਾਡੀ ਬੁੱਤ ਉਪਾਸਨਾ ਨੂੰ ਨਫ਼ਰਤ ਕਰਦਾ ਹਾਂ।’ ਪਰ ਉਨ੍ਹਾਂ ਲੋਕਾਂ ਨੇ ਨਬੀਆਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਉਨ੍ਹਾਂ ਨਬੀਆਂ ਵੱਲ ਧਿਆਨ ਨਹੀਂ ਦਿੱਤਾ। ਉਹ ਲੋਕ ਮੰਦੇ ਕੰਮ ਕਰਨੋ ਨਹੀਂ ਹਟੇ। ਉਹ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਣੋ ਨਾ ਹਟੇ। ਇਸ ਲਈ, ਮੈਂ ਉਨ੍ਹਾਂ ਲੋਕਾਂ ਦੇ ਖਿਲਾਫ਼ ਕਹਿਰ ਪ੍ਰਗਟਾਇਆ। ਮੈਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਨੂੰ ਸਜ਼ਾ ਦਿੱਤੀ। ਮੇਰੇ ਕਹਿਰ ਨੇ ਯਰੂਸ਼ਲਮ ਅਤੇ ਯਹੂਦਾਹ ਦੇ ਕਸਬਿਆਂ ਨੂੰ ਅੱਜ ਦੇ ਪੱਥਰ ਦੇ ਸਖਣੇ ਢੇਰ ਬਣਾ ਦਿੱਤਾ।”

ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਤੁਸੀਂ ਬੁੱਤਾਂ ਦੀ ਉਪਾਸਨਾ ਕਰਕੇ ਆਪਣੇ-ਆਪ ਨੂੰ ਕਿਉਂ ਦੁੱਖ ਪਹੁੰਚਾ ਰਹੇ ਹੋ? ਤੁਸੀਂ ਆਦਮੀਆਂ, ਔਰਤਾਂ ਬੱਚਿਆਂ ਅਤੇ ਨਿੱਕੇ ਨਿਆਣਿਆਂ ਨੂੰ ਯਹੂਦਾਹ ਦੇ ਪਰਿਵਾਰ ਕੋਲੋਂ ਕਿਉਂ ਵੱਖ ਕਰ ਰਹੇ ਹੋ। ਅਤੇ ਇਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਯਹੂਦਾਹ ਦੇ ਪਰਿਵਾਰ ਤੋਂ ਬਚੇ ਹੋਏ ਲੋਕਾਂ ਤੋਂ ਬਿਨਾ ਰੱਖ ਰਹੇ ਹੋ। ਤੁਸੀਂ ਲੋਕ ਬੁੱਤ ਬਣਾਕੇ ਮੈਨੂੰ ਕਹਿਰਵਾਨ ਕਿਉਂ ਕਰਨਾ ਚਾਹੁੰਦੇ ਹੋ? ਹੁਣ ਤੁਸੀਂ ਮਿਸਰ ਵਿੱਚ ਰਹਿ ਰਹੇ ਹੋ। ਅਤੇ ਹੁਣ ਤੁਸੀਂ ਮਿਸਰ ਦੇ ਝੂਠੇ ਦੇਵਤਿਆਂ ਨੂੰ ਬਲੀਆਂ ਚੜ੍ਹਾਕੇ ਮੈਨੂੰ ਕਿਉਂ ਕਹਿਰਵਾਨ ਬਣਾ ਰਹੇ ਹੋ। ਤੁਸੀਂ ਲੋਕ ਆਪਣੇ-ਆਪ ਨੂੰ ਤਬਾਹ ਕਰ ਲਵੋਗੇ। ਇਹ ਤੁਹਾਡਾ ਆਪਣਾ ਹੀ ਕਸੂਰ ਹੋਵੇਗਾ। ਤੁਸੀਂ ਆਪਣੇ-ਆਪ ਨੂੰ ਅਜਿਹੀ ਸ਼ੈਅ ਬਣਾ ਲਵੋਗੇ ਜਿਸਦੀ ਹੋਰਨਾਂ ਕੌਮਾਂ ਦੇ ਲੋਕ ਨਿੰਦਿਆ ਕਰਨਗੇ। ਅਤੇ ਦੁਨੀਆਂ ਦੀਆਂ ਹੋਰ ਸਾਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਉਣਗੀਆਂ। ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਹਾਡੇ ਪੁਰਖਿਆਂ ਨੇ ਕੀਤੀ? ਅਤੇ ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਯਹੂਦਾਹ ਦੇ ਰਾਜਿਆਂ ਅਤੇ ਰਾਣੀਆਂ ਨੇ ਕੀਤੀ? ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਸੀਂ ਅਤੇ ਤੁਹਾਡੀਆਂ ਪਤਨੀਆਂ ਨੇ ਯਹੂਦਾਹ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ? 10 ਅੱਜ ਦਿਨ ਤੱਕ ਵੀ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਨਿਗਰਾਣ ਨਹੀਂ ਬਣਾਇਆ। ਉਨ੍ਹਾਂ ਨੇ ਮੇਰੇ ਲਈ ਆਦਰ ਦਾ ਪ੍ਰਗਟਾਵਾ ਨਹੀਂ ਕੀਤਾ। ਅਤੇ ਉਹ ਲੋਕ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਨ੍ਹਾਂ ਬਿਧੀਆਂ ਦਾ ਪਾਲਣ ਨਹੀਂ ਕੀਤਾ ਜਿਹੜੀਆਂ ਮੈਂ ਤਹੁਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀਆਂ ਸਨ।”

11 ਇਸ ਲਈ, ਇਹੀ ਹੀ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਮੈਂ ਤੁਹਾਡੇ ਉੱਤੇ ਭਿਆਨਕ ਘਟਨਾਵਾਂ ਵਾਪਰਨ ਲਈ ਨਿਆਂ ਕੀਤਾ ਹੈ। ਮੈਂ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਤਬਾਹ ਕਰ ਦੇਵਾਂਗਾ। 12 ਯਹੂਦਾਹ ਵਿੱਚੋਂ ਬੋੜੇ ਜਿਹੇ ਲੋਕ ਹੀ ਬਚੇ ਸਨ। ਉਹ ਲੋਕ ਉੱਥੋਂ ਇੱਥੇ ਮਿਸਰ ਵਿੱਚ ਆ ਗਏ ਹਨ। ਪਰ ਮੈਂ ਯਹੂਦਾਹ ਦੇ ਪਰਿਵਾਰ ਦੇ ਉਨ੍ਹਾਂ ਬੋੜੇ ਜਿਹੇ ਬਚੇ ਹੋਏ ਲੋਕਾਂ ਨੂੰ ਵੀ ਤਬਾਹ ਕਰ ਦਿਆਂਗਾ। ਉਹ ਜਾਂ ਤਾਂ ਤਲਵਾਰ ਨਾਲ ਕਤਲ ਹੋਣਗੇ ਜਾਂ ਭੁੱਖ ਨਾਲ ਮਰਨਗੇ। ਉਹ ਅਜਿਹੀ ਸ਼ੈਅ ਹੋਣਗੇ ਕਿ ਹੋਰਨਾਂ ਕੌਮਾਂ ਦੇ ਲੋਕ ਜਿਨ੍ਹਾਂ ਬਾਰੇ ਮੰਦਾ ਬੋਲਣਗੇ। ਉਨ੍ਹਾਂ ਨਾਲ ਕੀ ਵਾਪਰਿਆ, ਹੋਰ ਕੌਮਾਂ ਇਸ ਗੱਲੋ ਭੈਭੀਤ ਹੋਣਗੀਆਂ। ਉਹ ਲੋਕ ਸਰਾਪ ਦਾ ਸ਼ਬਦ ਬਣ ਜਾਣਗੇ। ਹੋਰ ਕੌਮਾਂ ਯਹੂਦਾਹ ਦੇ ਉਨ੍ਹਾਂ ਲੋਕਾਂ ਦੀ ਬੇਇੱਜ਼ਤੀ ਕਰਨਗੀਆਂ। 13 ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਮੈਂ ਤਲਵਾਰ, ਭੁੱਖ ਅਤੇ ਭਿਆਨਕ ਬੀਮਾਰੀ ਰਾਹੀਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਉਸੇ ਤਰ੍ਹਾਂ ਸਜ਼ਾ ਦਿਆਂਗਾ ਜਿਵੇਂ ਮੈਂ ਯਰੂਸ਼ਲਮ ਸ਼ਹਿਰ ਨੂੰ ਸਜ਼ਾ ਦਿੱਤੀ ਸੀ। 14 ਯਹੂਦਾਹ ਦੇ ਬਚੇ ਹੋਏ ਉਨ੍ਹਾਂ ਬੋੜੇ ਜਿਹੇ ਲੋਕਾਂ ਵਿੱਚੋਂ ਇੱਕ ਬੰਦਾ ਵੀ ਮੇਰੀ ਸਜ਼ਾ ਤੋਂ ਨਹੀਂ ਬਚੇਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਉਨ੍ਹਾਂ ਵਿੱਚੋਂ ਕੋਈ ਵੀ ਯਹੂਦਾਹ ਵਿੱਚ ਵਾਪਸ ਆਉਣ ਲਈ ਨਹੀਂ ਬਚੇਗਾ। ਉਹ ਲੋਕ ਯਹੂਦਾਹ ਵਾਪਸ ਆਉਣਾ ਚਾਹੁੰਦੇ ਹਨ ਅਤੇ ਉੱਥੇ ਰਹਿਣਾ ਚਾਹੁੰਦੇ ਹਨ। ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਯਹੂਦਾਹ ਵਾਪਸ ਨਹੀਂ ਜਾਵੇਗਾ, ਸ਼ਾਇਦ ਕੁਝ ਇੱਕ ਲੋਕ ਬਚਕੇ ਨਿਕਲ ਸੱਕਣ।”

15 ਯਹੂਦਾਹ ਦੀਆਂ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਮਿਸਰ ਵਿੱਚ ਰਹਿੰਦੀਆਂ ਸਨ, ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਂਦੀਆਂ ਰਹੀਆਂ ਸਨ। ਉਨ੍ਹਾਂ ਦੇ ਪਤੀ ਇਸ ਗੱਲ ਨੂੰ ਜਾਣਦੇ ਸਨ ਪਰ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਿਆ ਨਹੀਂ। ਓੱਥੇ ਯਹੂਦਾਹ ਦੇ ਲੋਕਾਂ ਦਾ ਵੱਡਾ ਸਮੂਹ ਜੁੜਿਆ ਹੋਇਆ ਸੀ। ਉਹ ਯਹੂਦਾਹ ਦੇ ਉਹ ਲੋਕ ਸਨ ਜਿਹੜੇ ਦੱਖਣੀ ਮਿਸਰ ਵਿੱਚ ਰਹਿ ਰਹੇ ਸਨ। ਉਨ੍ਹਾਂ ਔਰਤਾਂ ਦੇ ਪਤੀਆਂ ਨੇ, ਜਿਹੜੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਂਦੇ ਸਨ, ਯਿਰਮਿਯਾਹ ਨੂੰ ਆਖਿਆ, 16 ਯਹੋਵਾਹ ਦੇ ਜਿਸ ਸੰਦੇਸ਼ ਦੀ ਤੂੰ ਸਾਡੇ ਨਾਲ ਗੱਲ ਕੀਤੀ ਹੈ ਅਸੀਂ ਉਸ ਨੂੰ ਨਹੀਂ ਸੁਣਾਂਗੇ। 17 “ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦਾ ਇਕਰਾਰ ਕੀਤਾ ਹੈ। ਅਤੇ ਅਸੀਂ ਹਰ ਉਹ ਗੱਲ ਕਰਾਂਗੇ ਜਿਸਦਾ ਅਸੀਂ ਇਕਰਾਰ ਕੀਤਾ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਵਾਂਗੇ। ਅਸੀਂ ਅਤੀਤ ਵਿੱਚ ਇਸੇ ਤਰ੍ਹਾਂ ਕੀਤਾ ਸੀ। ਅਤੇ ਸਾਡੇ ਪੁਰਖਿਆਂ, ਸਾਡੇ ਰਾਜਿਆਂ ਅਤੇ ਸਾਡੇ ਅਧਿਕਾਰੀਆਂ ਨੇ ਵੀ ਅਤੀਤ ਵਿੱਚ ਇਵੇਂ ਹੀ ਕੀਤਾ ਸੀ। ਸਾਡੇ ਵਿੱਚੋਂ ਸਾਰਿਆਂ ਨੇ ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਇਹੀ ਕੁਝ ਕੀਤਾ ਸੀ। ਉਸ ਸਮੇਂ ਜਦੋਂ ਅਸੀਂ ਅਕਾਸ਼ ਦੀ ਰਾਣੀ [b] ਦੀ ਉਪਾਸਨਾ ਕਰਦੇ ਸੀ ਤਾਂ ਸਾਡੇ ਪਾਸ ਭੋਜਨ ਦੀ ਕਮੀ ਨਹੀਂ ਸੀ। ਅਸੀਂ ਸਫ਼ਲ ਸਾਂ। ਕੋਈ ਵੀ ਮਾੜੀ ਘਟਨਾ ਸਾਡੇ ਨਾਲ ਨਹੀਂ ਸੀ ਵਾਪਰੀ। 18 ਪਰ ਫ਼ੇਰ ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣੀਆਂ ਬੰਦ ਕਰ ਦਿੱਤੀਆਂ। ਅਤੇ ਅਸੀਂ ਉਸ ਨੂੰ ਪੀਣ ਦੀ ਭੇਟ ਚੜ੍ਹਾਉਣੀ ਬੰਦ ਕਰ ਦਿੱਤੀ। ਜਦੋਂ ਤੋਂ ਅਸੀਂ ਉਸਦੀ ਉਪਾਸਨਾ ਲਈ ਇਹ ਗੱਲਾਂ ਕਰਨੀਆਂ ਛੱਡ ਦਿੱਤੀਆਂ ਹਨ ਤਾਂ ਅਸੀਂ ਸਮੱਸਿਆਵਾਂ ਵਿੱਚ ਘਿਰ ਗਏ ਹਾਂ। ਸਾਡੇ ਲੋਕ ਤਲਵਾਰ ਅਤੇ ਭੁੱਖ ਨਾਲ ਮਰੇ ਹਨ।”

19 ਫ਼ੇਰ ਔਰਤਾਂ ਬੋਲੀਆਂ। ਉਨ੍ਹਾਂ ਨੇ ਯਿਰਮਿਯਾਹ ਨੂੰ ਆਖਿਆ, “ਸਾਡੇ ਪਤੀਆਂ ਨੂੰ ਪਤਾ ਸੀ ਕਿ ਅਸੀਂ ਕੀ ਕਰ ਰਹੀਆਂ ਸਾਂ। ਸਾਨੂੰ ਉਨ੍ਹਾਂ ਨੇ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦੀ ਇਜਾਜ਼ਤ ਦਿੱਤੀ ਹੋਈ ਸੀ। ਸਾਨੂੰ ਉਨ੍ਹਾਂ ਵੱਲੋਂ ਉਸ ਨੂੰ ਪੀਣ ਦੀ ਭੇਟ ਚੜ੍ਹਾਉਣ ਦੀ ਵੀ ਇਜਾਜ਼ਤ ਸੀ। ਸਾਡੇ ਪਤੀਆਂ ਨੂੰ ਪਤਾ ਸੀ ਕਿ ਉਸ ਵਰਗੇ ਲੱਗਣ ਵਾਲੇ ਕੇਕ ਬਣਾਉਂਦੀਆਂ ਸਾਂ।”

20 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਆਦਮੀਆਂ ਅਤੇ ਔਰਤਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਜਿਨ੍ਹਾਂ ਨੇ ਹੁਣੇ ਹੀ ਇਹ ਗੱਲਾਂ ਆਖੀਆਂ ਸਨ। 21 ਯਿਰਮਿਯਾਹ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ ਅਤੇ ਉਸ ਧਰਤੀ ਦੇ ਲੋਕਾਂ ਨੇ ਅਜਿਹਾ ਕੀਤਾ ਸੀ। ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਕੀ ਕੀਤਾ ਸੀ ਅਤੇ ਉਸ ਬਾਰੇ ਸੋਚਿਆ ਸੀ। 22 ਫ਼ੇਰ ਯਹੋਵਾਹ ਤੁਹਾਡੇ ਬਾਰੇ ਹੋਰ ਧੀਰਜ ਨਹੀਂ ਸੀ ਰੱਖ ਸੱਕਦਾ। ਯਹੋਵਾਹ ਨੂੰ ਤੁਹਾਡੀਆਂ ਕੀਤੀਆਂ ਭਿਆਨਕ ਗੱਲਾਂ ਨਾਲ ਨਫ਼ਰਤ ਸੀ। ਇਸ ਲਈ ਯਹੋਵਾਹ ਨੇ ਤੁਹਾਡੇ ਦੇਸ਼ ਨੂੰ ਸੱਖਣਾ ਮਾਰੂਬਲ ਬਣਾ ਦਿੱਤਾ। ਹੁਣ ਉੱਥੇ ਕੋਈ ਨਹੀਂ ਰਹਿੰਦਾ। ਹੋਰ ਲੋਕ ਉਸ ਦੇਸ਼ ਦੀ ਨਿੰਦਿਆ ਕਰਦੇ ਨੇ। 23 ਉਹ ਸਾਰੀਆਂ ਮੰਦੀਆਂ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰੀਆਂ ਕਿਉਂ ਕਿ ਤੁਸੀਂ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ। ਤੁਸੀਂ ਯਹੋਵਾਹ ਦਾ ਹੁਕਮ ਨਹੀਂ ਮੰਨਿਆ। ਤੁਸੀਂ ਉਸਦੀ ਬਿਵਸਬਾ ਉੱਤੇ ਜਾਂ ਉਸਦੀਆਂ ਦਿੱਤੀਆਂ ਬਿਧੀਆਂ ਉੱਤੇ ਨਹੀਂ ਚੱਲੇ। ਤੁਸੀਂ ਇਕਰਾਰਨਾਮੇ ਦਾ ਆਪਣੇ ਵਾਲਾ ਹਿੱਸਾ ਪੂਰਾ ਨਹੀਂ ਕੀਤਾ।”

24 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਮਰਦਾਂ ਅਤੇ ਔਰਤਾਂ ਨਾਲ ਗੱਲ ਕੀਤੀ। ਯਿਰਮਿਯਾਹ ਨੇ ਆਖਿਆ, “ਯਹੂਦਾਹ ਦੇ ਤੁਸੀਂ ਸਾਰੇ ਲੋਕੋ, ਜਿਹੜੇ ਹੁਣ ਮਿਸਰ ਵਿੱਚ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ: 25 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ‘ਤੁਸਾਂ ਔਰਤਾਂ ਨੇ ਉਹੀ ਕੀਤਾ ਜੋ ਤੁਸੀਂ ਆਖਿਆ ਸੀ ਕਿ ਅਸੀਂ ਕਰਾਂਗੀਆਂ। ਤੁਸੀਂ ਆਖਿਆ ਸੀ, “ਅਸੀਂ ਆਪਣੇ ਕੀਤੇ ਹੋਏ ਇਕਰਾਰਾਂ ਨੂੰ ਨਿਭਾਵਾਂਗੀਆਂ। ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਉਣ ਦਾ ਇਕਰਾਰ ਕੀਤਾ ਸੀ।” ਇਸ ਲਈ ਅੱਗੇ ਵੱਧੋ। ਓਹੀ ਗੱਲਾਂ ਕਰੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਕਿ ਤੁਸੀਂ ਕਰੋਗੀਆਂ। ਆਪਣੇ ਇਕਰਾਰ ਨਿਭਾਓ।’ 26 ਪਰ ਮਿਸਰ ਵਿੱਚ ਰਹਿਣ ਵਾਲੇ ਤੁਸੀਂ ਯਹੂਦਾਹ ਦੇ ਸਾਰੇ ਲੋਕੋ ਯਹੋਵਾਹ ਦੇ ਸੰਦੇਸ਼ ਨੂੰ ਸੁਣੋ: ‘ਮੈਂ ਆਪਣੇ ਮਹਾਨ ਨਾਮ ਉੱਤੇ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਯਹੂਦਾਹ ਦਾ ਮਿਸਰ ਵਿੱਚ ਰਹਿਣ ਵਾਲਾ ਕੋਈ ਵੀ ਬੰਦਾ ਇਕਰਾਰ ਕਰਨ ਲਈ ਮੇਰੇ ਨਾਮ ਦੀ ਵਰਤੋਂ ਨਹੀਂ ਕਰੇਗਾ। ਉਹ ਕਦੇ ਵੀ ਨਹੀਂ ਆਖਣਗੇ “ਜਿਵੇਂ ਕਿ ਯਹੋਵਾਹ ਸਾਖੀ ਹੈ….” 27 ਮੈਂ ਯਹੂਦਾਹ ਦੇ ਉਨ੍ਹਾਂ ਲੋਕਾਂ ਉੱਤੇ ਨਜ਼ਰ ਰੱਖ ਰਿਹਾ ਹਾਂ। ਪਰ ਮੈਂ ਉਨ੍ਹਾਂ ਉੱਤੇ ਇਸ ਲਈ ਨਜ਼ਰ ਨਹੀਂ ਰੱਖ ਰਿਹਾ ਕਿ ਉਨ੍ਹਾਂ ਦਾ ਧਿਆਨ ਰੱਖਾਂ। ਮਿਸਰ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕ ਭੁੱਖ ਨਾਲ ਮਰਨਗੇ ਅਤੇ ਤਲਵਾਰਾਂ ਨਾਲ ਮਰਨਗੇ। ਉਹ ਉਨਾਂ ਚਿਰ ਤੱਕ ਮਰਦੇ ਰਹਿਣਗੇ ਜਿੰਨਾ ਚਿਰ ਤੀਕ ਕਿ ਸਾਰੇ ਖਤਮ ਨਹੀਂ ਹੋ ਜਾਂਦੇ। 28 ਯਹੂਦਾਹ ਦੇ ਕੁਝ ਲੋਕ ਤਲਵਾਰ ਰਾਹੀਂ ਮਰਨ ਤੋਂ ਬਚ ਜਾਣਗੇ। ਉਹ ਮਿਸਰ ਤੋਂ ਯਹੂਦਾਹ ਵਾਪਸ ਆ ਜਾਣਗੇ। ਪਰ ਬਹੁਤ ਬੋੜੇ ਯਹੂਦਾਹ ਦੇ ਲੋਕ ਹੋਣਗੇ ਜਿਹੜੇ ਬਚ ਰਹਿਣਗੇ। ਯਹੂਦਾਹ ਦੇ ਉਹ ਬਚੇ ਹੋਏ ਲੋਕ ਜਿਹੜੇ ਮਿਸਰ ਵਿੱਚ ਰਹਿਣ ਲਈ ਆ ਗਏ ਸਨ, ਜਾਣ ਲੈਣਗੇ ਕਿ ਕਿਸਦੇ ਬੋਲ ਸੱਚ ਨਿਕਲਦੇ ਨੇ। ਉਹ ਜਾਣ ਲੈਣਗੇ ਕਿ ਕੀ ਮੇਰੇ ਬੋਲ ਸੱਚ ਨਿਕਲਦੇ ਨੇ ਜਾਂ ਉਨ੍ਹਾਂ ਦੇ। 29 ਮੈਂ ਤੁਹਾਨੂੰ ਲੋਕਾਂ ਨੂੰ ਸਬੂਤ ਦੇਵਾਂਗਾ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ-‘ਕਿ ਮੈਂ ਤੁਹਾਨੂੰ ਇੱਥੇ ਮਿਸਰ ਵਿੱਚ ਸਜ਼ਾ ਦਿਆਂਗਾ। ਫ਼ੇਰ ਤੁਸੀਂ ਪੱਕੀ ਤਰ੍ਹਾਂ ਜਾਣ ਲਵੋਗੇ ਕਿ ਮੇਰੇ ਤੁਹਾਨੂੰ ਦੁੱਖ ਦੇਣ ਦੇ ਇਕਰਾਰ ਸੱਚਮੁੱਚ ਵਾਪਰਨਗੇ। 30 ਇਹ ਤੁਹਾਡੇ ਲਈ ਸਬੂਤ ਹੋਵੇਗਾ ਕਿ ਮੈਂ ਜੋ ਕਹਿੰਦਾ ਹਾਂ ਓਹੋ ਕਰਾਂਗਾ।’ ਇਹੀ ਹੈ ਜੋ ਯਹੋਵਾਹ ਆਖਦਾ ਹੈ: ‘ਫਿਰਊਨ ਹਾਫ਼ਰਾ ਮਿਸਰ ਦਾ ਰਾਜਾ ਹੈ। ਉਸ ਦੇ ਦੁਸ਼ਮਣ ਉਸ ਨੂੰ ਮਾਰਨਾ ਚਾਹੁੰਦੇ ਹਨ। ਮੈਂ ਫ਼ਿਰਊਨ ਹਾਫ਼ਰਾ ਨੂੰ ਉਸ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ। ਸਿਦਕੀਯਾਹ ਯਹੂਦਾਹ ਦਾ ਰਾਜਾ ਸੀ। ਨਬੂਕਦਨੱਸਰ ਸਿਦਕੀਯਾਹ ਦਾ ਦੁਸ਼ਮਣ ਸੀ। ਅਤੇ ਮੈਂ ਸਿਦਕੀਯਾਹ ਨੂੰ ਉਸ ਦੇ ਦੁਸ਼ਮਣ ਦੇ ਹਵਾਲੇ ਕੀਤਾ। ਇਸੇ ਤਰ੍ਹਾਂ, ਮੈਂ ਫ਼ਿਰਊਨ ਹਾਫ਼ਰਾ ਨੂੰ ਉਸ ਦੇ ਦੁਸ਼ਮਣ ਦੇ ਹਵਾਲੇ ਕਰ ਦਿਆਂਗਾ।’”

ਬਾਰੂਕ ਨੂੰ ਇੱਕ ਸੰਦੇਸ਼

45 ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ, ਨਬੀ ਯਿਰਮਿਯਾਹ ਨੇ ਇਹ ਗੱਲਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਖੀਆਂ। ਬਾਰੂਕ ਨੇ ਇਹ ਗੱਲਾਂ ਇੱਕ ਪੱਤਰੀ ਉੱਤੇ ਲਿਖ ਲਈਆਂ। ਇਹ ਸੀ ਜੋ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ ਸੀ: “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੈਨੂੰ ਆਖਦਾ ਹੈ: ‘ਬਾਰੂਕ, ਤੂੰ ਆਖਿਆ ਹੈ: ਇਹ ਮੇਰੇ ਲਈ ਬਹੁਤ ਮਾੜੀ ਗੱਲ ਹੈ। ਯਹੋਵਾਹ ਨੇ ਮੇਰੇ ਦੁੱਖ ਦੇ ਨਾਲ ਮੈਨੂੰ ਗ਼ਮ ਵੀ ਦਿੱਤਾ ਹੈ। ਮੈਂ ਬਹੁਤ ਬਕਿਆ ਹੋਇਆ ਹਾਂ। ਮੈਂ ਆਪਣੇ ਦੁੱਖਾਂ ਨਾਲ ਤਬਾਹ ਹੋਇਆ ਪਿਆ ਹਾਂ। ਮੈਨੂੰ ਚੈਨ ਨਹੀਂ ਮਿਲਦਾ।’” ਯਹੋਵਾਹ ਨੇ ਆਖਿਆ, “ਯਿਰਮਿਯਾਹ, ਬਾਰੂਕ ਨੂੰ ਇਹ ਆਖ: ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸ ਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸ ਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ। ਬਾਰੂਕ, ਤੂੰ ਆਪਣੇ ਲਈ ਮਹਾਨ ਗੱਲਾਂ ਦੀ ਤਾਕ ਵਿੱਚ ਹੈਂ। ਪਰ ਉਨ੍ਹਾਂ ਗੱਲਾਂ ਦੀ ਤਾਕ ਨਾ ਰੱਖ, ਕਿਉਂ ਕਿ ਮੈਂ ਸਾਰੇ ਲੋਕਾਂ ਉੱਪਰ ਆਫ਼ਤਾਂ ਭੇਜਾਂਗਾ।’ ਯਹੋਵਾਹ ਨੇ ਇਹ ਗੱਲਾਂ ਆਖੀਆਂ ‘ਤੈਨੂੰ ਬਹੁਤ ਸਾਰੀਆਂ ਥਾਵਾਂ ਉੱਤੇ ਜਾਣਾ ਪਵੇਗਾ। ਪਰ ਮੈਂ ਤੈਨੂੰ ਹਰ ਥਾਂ ਤੋਂ ਜਿਉਂਦਿਆਂ ਨਿਕਲਣ ਦੇਵਾਂਗਾ, ਜਿੱਥੇ ਵੀ ਤੂੰ ਜਾਵੇਂਗਾ।’”

ਕੌਮਾਂ ਬਾਰੇ ਸੰਦੇਸ਼

46 ਇਹ ਸੰਦੇਸ਼ ਨਬੀ ਯਿਰਮਿਯਾਹ ਨੂੰ ਮਿਲੇ। ਇਹ ਸੰਦੇਸ਼ ਵੱਖ-ਵੱਖ ਕੌਮਾਂ ਬਾਰੇ ਹਨ।

ਮਿਸਰ ਬਾਰੇ ਸੰਦੇਸ਼

ਇਹ ਸੰਦੇਸ਼ ਮਿਸਰ ਦੀ ਕੌਮ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਨਕੋ ਦੀ ਫ਼ੌਜ ਬਾਰੇ ਹੈ। ਨਕੋ ਮਿਸਰ ਦਾ ਰਾਜਾ ਸੀ। ਉਸਦੀ ਫ਼ੌਜ ਕਰਕਮਿਸ਼ ਦੇ ਕਸਬੇ ਵਿੱਚ ਹਾਰ ਗਈ ਸੀ। ਕਰਕਮਿਸ਼ ਫ਼ਰਾਤ ਦਰਿਆ ਦੇ ਕੰਢੇ ਹੈ। ਨਬੂਕਦਨੱਸਰ, ਬਾਬਲ ਦੇ ਰਾਜੇ, ਨੇ ਕਰਕਮਿਸ਼ ਵਿੱਚ ਫ਼ਿਰਊਨ ਨਕੋ ਦੀ ਫ਼ੌਜ ਨੂੰ ਉਦੋਂ ਹਰਾਇਆ ਸੀ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। ਇਹ ਯਹੋਵਾਹ ਦਾ ਸੰਦੇਸ਼ ਮਿਸਰ ਨੂੰ ਹੈ:

“ਆਪਣੀਆਂ ਨਿਕੀਆਂ ਤੇ ਵੱਡੀਆਂ ਢਾਲਾਂ
    ਤਿਆਰ ਕਰ ਲਓ ਜੰਗ ਵੱਲ ਨੂੰ ਕੂਚ ਕਰੋ।
ਆਪਣੇ ਘੋੜਿਆਂ ਉੱਤੇ ਕਾਠੀਆਂ ਪਾ ਲਵੋ।
    ਸਿਪਾਹੀਓ, ਆਪਣਿਆਂ ਘੋੜਿਆ ਉੱਤੇ ਸਵਾਰ ਹੋ ਜਾਵੋ।
ਮੈਦਾਨੇ ਜੰਗ ਵੱਲ ਨੂੰ ਤੁਰ ਪਵੋ।
    ਆਪਣੇ ਟੋਪ ਪਹਿਨ ਲਵੋ।
ਆਪਣੇ ਨੇਜਿਆਂ ਨੂੰ ਤੇਜ਼ ਕਰ ਲਵੋ।
    ਆਪਣੇ ਉੱਤੇ ਜ਼ਰਾਬਕੱਤ ਪਾ ਲਵੋ।
ਮੈਂ ਕੀ ਦੇਖਦਾ ਹਾਂ?
    ਇਹ ਫ਼ੌਜ ਡਰੀ ਹੋਈ ਹੈ।
ਸਿਪਾਹੀ ਮੈਦਾਨ ਵਿੱਚੋਂ ਭੱਜ ਰਹੇ ਨੇ।
    ਉਨ੍ਹਾਂ ਦੇ ਬਹਾਦਰ ਸਿਪਾਹੀ ਹਾਰੇ ਹੋਏ ਨੇ।
ਉਹ ਕਾਹਲ ਵਿੱਚ ਭੱਜ ਰਹੇ ਨੇ।
    ਉਹ ਪਿੱਛਾਂਹ ਮੁੜਕੇ ਨਹੀਂ ਦੇਖਦੇ।
    ਹਰ ਥਾਂ ਖਤਰਾ ਮੰਡਲਾਉਂਦਾ ਹੈ।”
ਇਹ ਗੱਲਾਂ ਯਹੋਵਾਹ ਨੇ ਆਖੀਆਂ।

“ਤੇਜ਼ ਆਦਮੀ ਨਹੀਂ ਦੌੜ ਸੱਕਦੇ।
    ਮਜ਼ਬੂਤ ਸਿਪਾਹੀ ਬਚਕੇ ਨਹੀਂ ਨਿਕਲ ਸੱਕਦੇ।
ਉਹ ਠੇਢੇ ਖਾਣਗੇ ਤੇ ਸਾਰੇ ਹੀ ਡਿੱਗਣਗੇ।
    ਇਹ ਉੱਤਰ ਵਿੱਚ ਫ਼ਰਾਤ ਨਦੀ ਕੰਢੇ ਵਾਪਰੇਗਾ।
ਕੌਣ ਨੀਲ ਨਦੀ ਵਾਂਗ ਆ ਰਿਹਾ ਹੈ?
    ਕੌਣ ਨਦੀ ਦੇ ਹੜ੍ਹ ਵਾਂਗ ਆ ਰਿਹਾ ਹੈ?
ਇਹ ਮਿਸਰ ਹੈ, ਜਿਹੜੀ ਚਢ਼ਦੀ ਹੋਈ ਨੀਲ ਨਦੀ ਵਾਂਗ ਆ ਰਿਹਾ ਹੈ।
    ਇਹ ਮਿਸਰ ਹੈ, ਜੋ ਨਦੀ ਦੇ ਤੇਜ਼ ਵੇਗ ਵਾਂਗ ਆ ਰਿਹਾ ਹੈ।
ਮਿਸਰ ਆਖਦਾ ਹੈ, ‘ਮੈਂ ਆਵਾਂਗਾ ਤੇ ਧਰਤੀ ਨੂੰ ਕੱਜ ਲਵਾਂਗਾ।
    ਮੈਂ ਸ਼ਹਿਰਾਂ ਨੂੰ ਅਤੇ ਉਨ੍ਹਾਂ ਦੇ ਵਸਨੀਕਾਂ ਨੂੰ ਤਬਾਹ ਕਰ ਦਿਆਂਗਾ।’
ਘੋੜ ਸਵਾਰ ਸਿਪਾਹੀਓ ਜੰਗ ਵਿੱਚ ਹਮਲਾ-ਹਮਲਾ।
    ਰੱਬਵਾਨੋ, ਤੇਜ਼ੀ ਨਾਲ ਅੱਗੇ ਵੱਧੋ।
ਬਹਾਦਰ ਯੋਧਿਓ, ਅੱਗੇ ਵੱਧੋ।
    ਕੂਸ਼ ਅਤੇ ਫ਼ੂਟ ਦੇ ਸਿਪਾਹੀਓ, ਆਪਣੀਆਂ ਢਾਲਾਂ ਚੁੱਕ ਲਵੋ।
    ਲੂਦੀ ਦੇ ਸਿਪਾਹੀਓ, ਆਪਣੀਆਂ ਕਮਾਨਾਂ ਨੂੰ ਵਰਤੋਂ।

10 “ਪਰ ਓਸ ਸਮੇਂ, ਸਾਡਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਹੀ ਜਿਤ੍ਤੇਗਾ।
    ਓਸ ਸਮੇਂ, ਉਹ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਨੇ।
ਯਹੋਵਾਹ ਦੇ ਦੁਸ਼ਮਣ ਸਜ਼ਾ ਪਾਉਣਗੇ ਜਿਸਦੇ ਉਹ ਅਧਿਕਾਰੀ ਨੇ।
    ਉਸ ਦੇ ਖਤਮ ਹੋਣ ਤੀਕ ਤਲਵਾਰ ਮਾਰੇਗੀ।
    ਤਲਵਾਰ ਆਪਣੀ ਖੂਨ ਦੀ ਪਿਆਸ ਬੁਝਾਉਣ ਲਈ ਮਾਰੇਗੀ।
ਇਹ ਇਸ ਲਈ ਵਾਪਰੇਗਾ ਕਿਉਂ ਕਿ ਇਹ ਬਲੀ ਸਾਡੇ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਲਈ ਹੈ।
    ਉਹ ਬਲੀ ਮਿਸਰ ਫ਼ੌਜ ਦੀ, ਉੱਤਰ ਦੀ ਧਰਤੀ ਉੱਤੇ ਫ਼ਰਾਤ ਨਦੀ ਕੰਢੇ ਹੈ।

11 “ਮਿਸਰ, ਗਿਲਆਦ ਨੂੰ ਜਾ ਅਤੇ ਕੋਈ ਦਵਾ-ਦਾਰੂ ਲਿਆ।
    ਤੂੰ ਬਹੁਤ ਦਵਾ-ਦਾਰੂ ਕਰੇਂਗਾ, ਪਰ ਤੈਨੂੰ ਆਰਾਮ ਨਹੀਂ ਆਵੇਗਾ।
    ਤੇਰਾ ਇਲਾਜ਼ ਨਹੀਂ ਹੋਵੇਗਾ।
12 ਕੌਮਾਂ ਤੇਰੀਆਂ ਚੀਕਾਂ ਸੁਣਨਗੀਆਂ।
    ਤੇਰੀਆਂ ਚੀਕਾਂ ਸਾਰੀ ਧਰਤੀ ਉੱਤੇ ਸੁਣਨਗੀਆਂ।
ਇਹ ‘ਬਹਾਦਰ ਯੋਧਾ’ ਦੂਸਰੇ ‘ਬਹਾਦਰ ਯੋਧੇ’ ਨਾਲ ਭਿੜੇਗਾ।
    ਅਤੇ ਉਹ ਇਕੱਠੇ ਹੀ ਡਿੱਗ ਪੈਣਗੇ।”

13 ਇਹ ਸੰਦੇਸ਼ ਹੈ ਜਿਹੜਾ ਯਹੋਵਾਹ ਨੇ ਨਬੀ ਯਿਰਮਿਯਾਹ ਨੂੰ ਸੁਣਾਇਆ। ਇਹ ਸੰਦੇਸ਼ ਮਿਸਰ ਉੱਤੇ ਹਮਲਾ ਕਰਨ ਆ ਰਹੇ ਨਬੂਕਦਨੱਸਰ ਬਾਰੇ ਹੈ।

14 “ਇਸ ਸੰਦੇਸ਼ ਦਾ ਮਿਸਰ ਅੰਦਰ ਐਲਾਨ ਕਰ ਦਿਓ।
    ਇਸ ਬਾਰੇ ਮਿਗਦੋਲ ਦੇਸ਼ ਅੰਦਰ ਦੱਸੋ।
    ਇਸ ਬਾਰੇ ਨੋਫ਼ ਅਤੇ ਤਹਪਨਹੇਸ ਵਿੱਚ ਦੱਸੋ।
‘ਜੰਗ ਲਈ ਤਿਆਰ ਹੋ ਜਾਵੋ।
    ਕਿਉਂ? ਕਿਉਂ ਕਿ ਤੁਹਾਡੇ ਆਲੇ-ਦੁਆਲੇ ਤਲਵਾਰਾਂ ਨਾਲ ਲੋਕ ਮਰ ਰਹੇ ਹਨ।’
15 ਮਿਸਰ, ਤੇਰੇ ਮਜ਼ਬੂਤ ਸਿਪਾਹੀ ਮਾਰੇ ਜਾਣਗੇ।
    ਉਹ ਖਲੋਤੇ ਨਹੀਂ ਰਹਿ ਸੱਕਣਗੇ
    ਕਿਉਂ ਕਿ ਯਹੋਵਾਹ ਉਨ੍ਹਾਂ ਨੂੰ ਹੇਠਾਂ ਵੱਲ ਧੱਕ ਦੇਵੇਗਾ।
16 ਉਹ ਸਿਪਾਹੀ ਬਾਰ-ਬਾਰ ਠੋਕਰ ਖਾਣਗੇ।
    ਉਹ ਇੱਕ ਦੂਸਰੇ ਉੱਤੇ ਡਿੱਗਣਗੇ।
ਉਹ ਆਖਣਗੇ, ‘ਉੱਠੋ, ਆਓ ਆਪਣੇ ਲੋਕਾਂ ਕੋਲ ਵਾਪਸ ਚੱਲੀਏ।
    ਆਓ ਆਪਣੀ ਮਾਤਭੂਮੀ ਨੂੰ ਚੱਲੀਏ।
ਸਾਨੂੰ ਸਾਡਾ ਦੁਸ਼ਮਣ ਹਰਾ ਰਿਹਾ ਹੈ।
    ਸਾਨੂੰ ਅਵੱਸ਼ ਹੀ ਨਿਕਲ ਜਾਣਾ ਚਾਹੀਦਾ ਹੈ।’
17 ਉਹ ਸਿਪਾਹੀ ਆਪਣੀਆਂ ਮਾਤਭੂਮੀਆਂ ਵਿੱਚ ਆਖਣਗੇ,
    ‘ਮਿਸਰ ਦਾ ਰਾਜਾ, ਫ਼ਿਰਊਨ ਸਿਰਫ਼ ਸ਼ੋਰ-ਸ਼ਰਾਬਾ ਹੀ ਹੈ।
    ਉਸਦਾ ਪਰਤਾਪ ਮੁੱਕ ਗਿਆ ਹੈ।’”
18 ਇਹ ਸੰਦੇਸ਼ ਪਾਤਸ਼ਾਹ ਵੱਲੋਂ ਹੈ।
    ਸਰਬ-ਸ਼ਕਤੀਮਾਨ ਯਹੋਵਾਹ ਪਾਤਸ਼ਾਹ ਹੈ।
“ਮੈਂ ਆਪਣੇ ਜੀਵਨ ਦੀ ਸੌਂਹ ਖਾਂਦਾ ਹਾਂ, ਇੱਕ ਬਹਾਦੁਰ ਆਗੂ ਆਵੇਗਾ।
    ਇਹ ਇੰਨੀ ਪ੍ਰਪਕੱਤਾ ਨਾਲ ਹੀ ਵਾਪਰੇਗਾ ਜਿੰਨਾ ਕਿ ਤਾਬੋਰ ਇੱਕ ਮਹਾਨ ਪਰਬਤ ਅਤੇ ਕਾਰਮੇਲ ਸਮੁੰਦਰ ਦੇ ਕੰਢੇ ਹੈ।
19 ਮਿਸਰ ਦੇ ਲੋਕੋ, ਆਪਣਾ ਸਮਾਨ ਬੰਨ੍ਹ ਲਵੋ।
    ਬੰਦੀਵਾਨ ਹੋਣ ਲਈ ਤਿਆਰ ਹੋ ਜਾਵੋ।
ਕਿਉਂ? ਕਿਉਂ ਕਿ ਨੋਫ਼ ਇੱਕ ਬਰਬਾਦ ਹੋਇਆ ਸੱਖਣਾ ਸਥਾਨ ਹੋਵੇਗਾ।
    ਉਹ ਸ਼ਹਿਰ ਤਬਾਹ ਹੋ ਜਾਣਗੇ,
    ਓੱਥੇ ਰਹਿਣ ਵਾਲਾ ਕੋਈ ਨਹੀਂ ਹੋਵੇਗਾ।

20 “ਮਿਸਰ ਇੱਕ ਸੁੰਦਰ ਗਾਂ ਵਰਗਾ ਹੈ।
    ਪਰ ਉੱਤਰ ਵੱਲੋਂ, ਉਸ ਨੂੰ ਸਤਾਉਣ ਲਈ ਮਖ੍ਖ ਉਸ ਦੇ ਪਿੱਛੇ ਆ ਰਿਹਾ ਹੈ।
21 ਮਿਸਰ ਦੀ ਫ਼ੌਜ ਦੇ ਭਾੜੇ ਦੇ ਸਿਪਾਹੀ ਮੋਟੇ ਵੱਛਿਆਂ ਵ੍ਵਰਗੇ ਹਨ।
    ਉਹ ਮੁੜਕੇ ਪਿੱਛਾਂਹ ਭੱਜ ਜਾਣਗੇ।
    ਉਹ ਹਮਲੇ ਦੇ ਖਿਲਾਫ਼ ਖਲੋਤੇ ਨਹੀਂ ਰਹਿ ਸੱਕਣਗੇ।
ਉਨ੍ਹਾਂ ਦੀ ਬਰਬਾਦੀ ਦਾ ਸਮਾਂ ਆ ਰਿਹਾ ਹੈ।
    ਉਨ੍ਹਾਂ ਨੂੰ ਛੇਤੀ ਹੀ ਸਜ਼ਾ ਮਿਲੇਗੀ।
22 ਮਿਸਰ ਇੱਕ ਫ਼ੁਂਕਾਰੇ ਮਾਰਦੇ ਸੱਪ ਵਰਗਾ,
    ਬਚ ਨਿਕਲਣ ਦੀ ਕੋਸ਼ਿਸ਼ ਵਿੱਚ ਹੈ।
ਦੁਸ਼ਮਣ ਨੇੜੇ-ਨੇੜੇ ਆ ਰਿਹਾ ਹੈ
    ਅਤੇ ਮਿਸਰ ਦੀ ਫ਼ੌਜ ਬਚ ਨਿਕਲਣ ਲਈ ਬੇਤਾਬ ਹੈ।
ਦੁਸ਼ਮਣ ਮਿਸਰ ਉੱਤੇ ਕੁਹਾੜੀਆਂ ਨਾਲ ਹਮਲਾ ਕਰੇਗਾ।
    ਉਹ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਰੁੱਖਾਂ ਨੂੰ ਕੱਟ ਦਿੰਦੇ ਹਨ।”

23 ਯਹੋਵਾਹ ਇਹ ਗੱਲਾਂ ਆਖਦਾ ਹੈ:
    “ਉਹ ਮਿਸਰ ਦੇ ਜੰਗਲ (ਫ਼ੌਜ) ਨੂੰ ਵੱਢ ਸੁੱਟਣਗੇ।
ਓੱਥੇ ਉਸ ਜੰਗਲ (ਫ਼ੌਜ) ਵਿੱਚ ਬਬੇਰੇ ਰੁੱਖ (ਫ਼ੌਜੀ) ਹਨ,
    ਪਰ ਉਹ ਸਾਰੇ ਹੀ ਵੱਢੇ ਜਾਣਗੇ।
ਦੁਸ਼ਮਣ ਦੇ ਫ਼ੌਜੀ ਇੰਨੇ ਸਾਰੇ ਨੇ ਕਿ ਉਹ ਟਿੱਡੀ ਦਲ ਜਿਹੇ ਲੱਗਦੇ ਨੇ।
    ਇੱਥੇ ਇੰਨੇ ਸਾਰੇ ਫ਼ੌਜੀ ਹਨ ਕਿ ਕੋਈ ਉਨ੍ਹਾਂ ਨੂੰ ਗਿਣ ਨਹੀਂ ਸੱਕਦਾ।
24 ਮਿਸਰ ਸ਼ਰਮਸਾਰ ਹੋਵੇਗਾ।
    ਉੱਤਰ ਦੀ ਫ਼ੌਜ ਉਸ ਨੂੰ ਹਰਾ ਦੇਵੇਗੀ।”

25 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: “ਬਹੁਤ ਛੇਤੀ ਹੀ ਮੈਂ ਸਜ਼ਾ ਦੇਵਾਂਗਾ ਬੀਬਜ਼ ਦੇ ਦੇਵਤੇ ਅਮੋਨ ਨੂੰ। ਅਤੇ ਮੈਂ ਫ਼ਿਰਊਨ, ਮਿਸਰ ਅਤੇ ਉਸ ਦੇ ਦੇਵਤਿਆਂ ਨੂੰ ਸਜ਼ਾ ਦਿਆਂਗਾ। ਮੈਂ ਮਿਸਰ ਦੇ ਰਾਜਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ ਜਿਹੜੇ ਫ਼ਿਰਊਨ ਉੱਤੇ ਨਿਰਭਰ ਕਰਦੇ ਨੇ। 26 ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਕੋਲੋਂ ਹਰਾਵਾਂਗਾ-ਅਤੇ ਉਹ ਦੁਸ਼ਮਣ ਨੂੰ ਉਨ੍ਹਾਂ ਨੂੰ ਮਾਰਨਾ ਲੋਚਣਗੇ। ਮੈਂ ਉਨ੍ਹਾਂ ਲੋਕਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਅਤੇ ਉਸ ਦੇ ਸੇਵਕਾਂ ਦੇ ਹਵਾਲੇ ਕਰ ਦਿਆਂਗਾ।”

“ਬਹੁਤ ਪਹਿਲਾਂ, ਮਿਸਰ ਸ਼ਾਂਤੀ ਨਾਲ ਰਹਿੰਦਾ ਸੀ। ਅਤੇ ਇਨ੍ਹਾਂ ਸਾਰੀਆਂ ਮੁਸੀਬਤਾਂ ਮਗਰੋਂ ਮਿਸਰ ਫ਼ੇਰ ਇੱਕ ਵਾਰ ਸ਼ਾਂਤੀ ਨਾਲ ਰਹੇਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।

ਉੱਤਰੀ ਇਸਰਾਏਲ ਲਈ ਇੱਕ ਸੰਦੇਸ਼

27 “ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ।
    ਇਸਰਾਏਲ ਡਰ ਨਾ।
ਮੈਂ ਤੁਹਨੂੰ ਉਨ੍ਹਾਂ ਦੂਰ-ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ।
    ਮੈਂ ਤੁਹਾਡੀ ਸੰਤਾਨ ਨੂੰ ਉਨ੍ਹਾਂ ਦੇਸ਼ਾਂ ਕੋਲੋਂ ਬਚਾਵਾਂਗਾ, ਜਿੱਥੇ ਉਹ ਬੰਦੀਵਾਨ ਨੇ।
ਯਾਕੂਬ ਨੂੰ ਫ਼ੇਰ ਅਮਨ ਅਤੇ ਸੁਰੱਖਿਆ ਮਿਲੇਗੀ।
    ਅਤੇ ਕੋਈ ਵੀ ਉਸ ਨੂੰ ਭੈਭੀਤ ਨਹੀਂ ਕਰ ਸੱਕੇਗਾ।”
28 ਯਹੋਵਾਹ ਇਹ ਗੱਲਾਂ ਆਖਦਾ ਹੈ।
“ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ।
    ਮੈਂ ਤੇਰੇ ਨਾਲ ਹਾਂ।
ਮੈਂ ਤੈਨੂੰ ਅਨੇਕਾਂ ਥਾਵਾਂ ਵੱਲ ਭੇਜਿਆ ਸੀ।
    ਪਰ ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
    ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਤਬਾਹ ਕਰ ਦਿਆਂਗਾ।
ਤੈਨੂੰ ਆਪਣੇ ਕੀਤੇ ਮੰਦੇ ਕੰਮਾਂ ਲਈ ਜ਼ੂਰਰ ਸਜ਼ਾ ਮਿਲੇਗੀ।
    ਇਸ ਲਈ ਮੈਂ ਤੈਨੂੰ ਤੇਰੀ ਸਜ਼ਾ ਤੋਂ ਬਚਕੇ ਨਿਕਲਣ ਨਹੀਂ ਦਿਆਂਗਾ।
    ਮੈਂ ਤੈਨੂੰ ਜ਼ਬਤ ਵਿੱਚ ਲਿਆਵਾਂਗਾ, ਪਰ ਮੈਂ ਬੇਲਾਗ ਹੋਵਾਂਗਾ।”

ਫ਼ਿਲਿਸਤੀ ਲੋਕਾਂ ਬਾਰੇ ਇੱਕ ਸੰਦੇਸ਼

47 ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨਬੀ ਨੂੰ ਮਿਲਿਆ। ਇਹ ਸੰਦੇਸ਼ ਫ਼ਿਲਿਸਤੀ ਲੋਕਾਂ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਦੇ ਅੱਜ਼ਾਹ ਸ਼ਹਿਰ ਉੱਤੇ ਹਮਲੇ ਤੋਂ ਪਹਿਲਾਂ ਮਿਲਿਆ।

ਯਹੋਵਾਹ ਆਖਦਾ ਹੈ:
“ਦੇਖੋ, ਦੁਸ਼ਮਣ ਦੇ ਫ਼ੌਜੀ, ਉੱਤਰ ਵੱਲ ਇਕੱਠੇ ਹੋ ਰਹੇ ਨੇ।
    ਉਹ ਕੰਢਿਆਂ ਤੋਂ ਵਗਦੇ ਹੋਏ, ਤੂਫ਼ਾਨੀ ਨਦੀ ਦੇ ਪਾਣੀ ਵਾਂਗ ਆਉਣਗੇ।
ਉਹ ਸਾਰੀ ਧਰਤੀ ਨੂੰ ਹੜ੍ਹ ਵਾਂਗ ਢੱਕ ਲੈਣਗੇ।
    ਉਹ ਕਸਬਿਆਂ ਅੰਦਰ ਅਤੇ ਉਨ੍ਹਾਂ ਵਿੱਚ ਵੱਸਦੇ ਲੋਕਾਂ ਉੱਪਰ ਫ਼ੈਲ ਜਾਣਗੇ।
ਉਸ ਦੇਸ਼ ਦਾ ਹਰ ਕੋਈ ਰਹਿਣ ਵਾਲਾ
    ਸਹਾਇਤਾ ਲਈ ਰੋਵੇਗਾ।
ਉਹ ਲੋਕ ਦੌੜਦੇ ਘੋੜਿਆਂ ਦੀਆਂ ਅਵਾਜ਼ਾਂ ਸੁਣਨਗੇ।
    ਉਨ੍ਹਾਂ ਨੂੰ ਸ਼ੋਰੀਲੇ ਰੱਥ ਸੁਣਾਈ ਦੇਣਗੇ।
    ਉਹ ਧੜਕਦੇ ਪਹੀਆਂ ਨੂੰ ਸੁਣਨਗੇ।
ਪਿਤਾ ਆਪਣੇ ਬੱਚਿਆਂ ਨੂੰ ਬਚਾ ਨਹੀਂ ਸੱਕਣਗੇ।
    ਉਹ ਸਹਾਇਤਾ ਕਰਨ ਲਈ ਬਹੁਤ ਕਮਜ਼ੋਰ ਹੋਣਗੇ।
ਸਾਰੇ ਫ਼ਲਿਸਤੀ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ।
    ਸੂਰ ਅਤੇ ਸੈਦਾ ਦੇ ਬਚੇ ਹੋਏ ਸਹਾਇਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ।
ਬਹੁਤ ਛੇਤੀ ਹੀ ਯਹੋਵਾਹ ਫ਼ਲਿਸਤੀ ਲੋਕਾਂ ਨੂੰ ਤਬਾਹ ਕਰ ਦੇਵੇਗਾ,
    ਉਹ ਜਿਹੜੇ ਕਫ਼ਤੋਂਰ ਟਾਪੂ ਤੋਂ ਬਚੇ ਹੋਏ ਹਨ।
ਅੱਜ਼ਾਹ ਦੇ ਲੋਕ ਗ਼ਮਗੀਨ ਹੋਣਗੇ ਅਤੇ ਆਪਣੇ ਸਿਰ ਮਨਾਉਣਗੇ।
    ਅਸ਼ਕਲੋਨ ਦੇ ਲੋਕ ਖਾਮੋਸ਼ ਕਰ ਦਿੱਤੇ ਜਾਣਗੇ।
    ਵਾਦੀ ਦੇ ਬਚੇ ਹੋਏ ਲੋਕ, ਕਿੰਨਾ ਕੁ ਚਿਰ ਹੋਰ ਤੁਸੀਂ ਆਪਣੇ-ਆਪ ਨੂੰ ਵਢ੍ਢੋਁ-ਟੁਕੱੋਁਗੇ?

“ਯਹੋਵਾਹ ਦੀਏ ਤਲਵਾਰੇ, ਤੂੰ ਰੁਕੀ ਨਹੀਂ ਹਁੈ।
    ਤੂੰ ਕਿੰਨਾ ਕੁ ਚਿਰ ਲੜਦੀ ਰਹੇਂਗੀ?
ਆਪਣੇ ਮਿਆਨ ਅੰਦਰ ਚਲੀ ਜਾਵੇਗੀ!
    ਰੁਕ ਜਾ! ਖਾਮੋਸ਼ ਹੋ ਜਾ!
ਪਰ ਯਹੋਵਾਹ ਦੀ ਤਲਵਾਰ ਅਰਾਮ ਕਿਵੇਂ ਕਰ ਸੱਕਦੀ ਹੈ?
    ਯਹੋਵਾਹ ਨੇ ਇਸ ਨੂੰ ਆਦੇਸ਼ ਦਿੱਤਾ ਸੀ।
ਯਹੋਵਾਹ ਨੇ ਇਸ ਨੂੰ ਅਸ਼ਕਲੋਨ ਸ਼ਹਿਰ
    ਅਤੇ ਸਮੁੰਦਰ ਕੰਢੇ ਉੱਤੇ ਹਮਲਾ ਕਰਨ ਦਾ ਆਦੇਸ਼ ਦਿੱਤਾ ਸੀ।”

Punjabi Bible: Easy-to-Read Version (ERV-PA)

2010 by World Bible Translation Center