Bible in 90 Days
ਛੇਤੀ ਆਵੇਗੀ
21 ਫ਼ੇਰ ਯਹੋਵਾਹ ਦਾ ਸ਼ਬਦ ਮੇਰੇ ਕੋਲ ਆਇਆ। ਉਸ ਨੇ ਮੈਨੂੰ ਆਖਿਆ, 22 “ਆਦਮੀ ਦੇ ਪੁੱਤਰ, ਲੋਕ ਇਸਰਾਏਲ ਦੀ ਧਰਤੀ ਬਾਰੇ ਇਹ ਕਹਾਉਤ ਕਿਉਂ ਕਹਿੰਦੇ ਹਨ:
‘ਦਿਨ ਲੰਘੇ ਜਾ ਰਹੇ ਹਨ
ਪਰ ਕੋਈ ਦਰਸ਼ਨ ਪੂਰਾ ਨਹੀਂ ਹੋ ਰਿਹਾ।’
23 “ਉਨ੍ਹਾਂ ਲੋਕਾਂ ਨੂੰ ਆਖੀਂ ਕਿ ਯਹੋਵਾਹ ਉਨ੍ਹਾਂ ਦਾ ਪ੍ਰਭੂ ਉਸ ਕਹਾਉਤ ਨੂੰ ਰੋਕ ਦੇਵੇਗਾ। ਉਹ ਲੋਕ ਇਸਰਾਏਲ ਬਾਰੇ ਇਹ ਗੱਲਾਂ ਫ਼ੇਰ ਨਹੀਂ ਆਖਣਗੇ। ਹੁਣ ਉਹ ਇਹ ਕਹਾਉਤ ਕਹਿਣਗੇ:
‘ਛੇਤੀ ਆਵੇਗੀ ਮੁਸੀਬਤ,
ਸਾਰੇ ਦਰਸ਼ਨ ਪੂਰੇ ਹੋਣਗੇ।’
24 “ਇਹ ਸੱਚ ਹੈ, ਕਿ ਇਸਰਾਏਲ ਵਿੱਚ ਝੂਠੇ ਦਰਸ਼ਨ ਫ਼ੇਰ ਤੋਂ ਨਹੀਂ ਵਾਪਰਨਗੇ। ਇੱਥੇ ਹੋਰ ਜਾਦੂਗਰ ਅਜਿਹੀਆਂ ਗੱਲਾਂ ਦੱਸਣ ਵਾਲੇ ਨਹੀਂ ਹੋਣਗੇ ਜਿਹੜੀਆਂ ਸੱਚ ਨਹੀਂ ਨਿਕਲਦੀਆਂ। 25 ਕਿਉਂ ਕਿ ਮੈਂ ਯਹੋਵਾਹ ਹਾਂ। ਅਤੇ ਮੈਂ ਓਹੋ ਕੁਝ ਆਖਾਂਗਾ ਜੋ ਮੈਂ ਆਖਣਾ ਚਾਹੁੰਦਾ ਹਾਂ ਅਤੇ ਉਹ ਗੱਲ ਵਾਪਰੇਗੀ! ਅਤੇ ਮੈਂ ਵਕਤ ਨੂੰ ਫ਼ੈਲਣ ਨਹੀਂ ਦਿਆਂਗਾ। ਉਹ ਮੁਸੀਬਤਾਂ ਛੇਤੀ ਆ ਰਹੀਆਂ ਹਨ-ਤੁਹਾਡੇ ਆਪਣੇ ਜੀਵਨ-ਕਾਲ ਵਿੱਚ। ਤੁਸੀਂ ਬਾਗ਼ੀ ਲੋਕੋ, ਜਦੋਂ ਮੈਂ ਕੁਝ ਆਖਦਾ ਹਾਂ ਤਾਂ ਮੈਂ ਉਸ ਨੂੰ ਵਾਪਰਨ ਦਿੰਦਾ ਹਾਂ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
26 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 27 “ਆਦਮੀ ਦੇ ਪੁੱਤਰ, ਇਸਰਾਏਲ ਦੇ ਲੋਕ ਇਹ ਸੋਚਦੇ ਹਨ ਕਿ ਜਿਹੜੇ ਵੀ ਦਰਸ਼ਨ ਮੈਂ ਤੈਨੂੰ ਦਿਖਾਉਂਦਾ ਹਾਂ ਉਹ ਦੂਰ ਭਵਿੱਖ ਦੇ ਕਿਸੇ ਆਉਣ ਵਾਲੇ ਸਮੇਂ ਲਈ ਹਨ। ਉਹ ਸੋਚਦੇ ਹਨ ਕਿ ਜੋ ਗੱਲਾਂ ਤੂੰ ਕਰ ਰਿਹਾ ਹੈਂ ਉਹ ਹੁਣ ਤੋਂ ਬਹੁਤ-ਬਹੁਤ ਵਰ੍ਹੇ ਬਾਦ ਵਾਪਰਨਗੀਆਂ। 28 ਇਸ ਲਈ ਤੈਨੂੰ ਉਨ੍ਹਾਂ ਨੂੰ ਇਹ ਗੱਲਾਂ ਜ਼ਰੂਰ ਦੱਸ ਦੇਣੀਆਂ ਚਾਹੀਦੀਆਂ ਹਨ, ‘ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ: ਮੈਂ ਹੋਰ ਦੇਰੀ ਨਹੀਂ ਕਰਾਂਗਾ। ਜੇ ਮੈਂ ਆਖਦਾ ਹਾਂ ਕਿ ਕੁਝ ਵਾਪਰੇਗਾ ਤਾਂ ਇਹ ਜ਼ਰੂਰ ਵਾਪਰੇਗਾ!’” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Warnings Against False Prophets
13 ਫ਼ੇਰ ਯਹੋਵਾਹ ਦਾ ਸਬਦ ਮੈਨੂੰ ਮਿਲਿਆ। ਉਸ ਨੇ ਆਖਿਆ 2 “ਆਦਮੀ ਦੇ ਪੁੱਤਰ, ਤੈਨੂੰ ਇਸਰਾਏਲ ਦੇ ਨਬੀਆਂ ਨਾਲ ਮੇਰੇ ਲਈ ਜ਼ਰੂਰ ਗੱਲ ਕਰਨੀ ਚਾਹੀਦੀ ਹੈ। ਉਹ ਨਬੀ ਸੱਚਮੁੱਚ ਮੇਰੇ ਲਈ ਨਹੀਂ ਬੋਲ ਰਹੇ। ਉਹ ਨਬੀ ਓਹੀ ਗੱਲਾਂ ਆਖ ਰਹੇ ਨੇ ਜੋ ਉਹ ਆਖਣਾ ਚਾਹੁੰਦੇ ਹਨ। ਤੈਨੂੰ ਉਨ੍ਹਾਂ ਨਾਲ ਜ਼ਰੂਰ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਗੱਲਾਂ ਆਖੀ, ‘ਯਹੋਵਾਹ ਵੱਲੋਂ ਇਸ ਸੰਦੇਸ਼ ਨੂੰ ਸੁਣੋ! 3 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ। ਮੂਰਖ ਨਬੀਓ ਤੁਹਾਡੇ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ। ਤੁਸੀਂ ਆਪਣੇ ਹੀ ਆਤਮਿਆਂ ਦੇ ਪਿੱਛੇ ਲੱਗੇ ਹੋਏ ਹੋ। ਤੁਸੀਂ ਲੋਕਾਂ ਨੂੰ ਉਹ ਗੱਲ ਦੱਸ ਰਹੇ ਹੋਂ ਜੋ ਤੁਸੀਂ ਦਰਸ਼ਨਾਂ ਵਿੱਚ ਨਹੀਂ ਦੇਖਦੇ।
4 “‘ਹੇ ਇਸਰਾਏਲ ਤੇਰੇ ਨਬੀ ਉਜੜੀਆਂ ਹੋਈਆਂ ਸੱਖਣੀਆਂ ਇਮਾਰਤਾਂ ਵਿੱਚ ਦੌੜ ਭੱਜ ਕਰਦੇ ਲੂੰਬੜਾਂ ਵਰਗੇ ਹੋਣਗੇ। 5 ਤੁਸੀਂ ਸ਼ਹਿਰ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੇੜੇ ਸਿਪਾਹੀ ਤੈਨਾਤ ਨਹੀਂ ਕੀਤੇ। ਤੁਸੀਂ ਇਸਰਾਏਲ ਦੇ ਪਰਿਵਾਰ ਦੀ ਸੁਰੱਖਿਆ ਲਈ ਦੀਵਾਰਾਂ ਨਹੀਂ ਉਸਾਰੀਆਂ। ਇਸ ਲਈ ਜਦੋਂ ਯਹੋਵਾਹ ਦਾ ਤੁਹਾਨੂੰ ਸਜ਼ਾ ਦੇਣ ਦਾ ਦਿਨ ਆਵੇਗਾ ਤਾਂ ਤੁਸੀਂ ਲੜਾਈ ਹਾਰ ਜਾਵੋਂਗੇ!
6 “‘ਝੂਠੇ ਨਬੀ ਨੇ ਆਖਿਆ ਸੀ ਕਿ ਉਨ੍ਹਾਂ ਨੇ ਦਰਸ਼ਨ ਦੇਖੇ। ਉਨ੍ਹਾਂ ਨੇ ਜਾਦੂ ਕੀਤੇ ਅਤੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ-ਪਰ ਉਨ੍ਹਾਂ ਨੇ ਝੂਠ ਬੋਲਿਆ। ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਭੇਜਿਆ ਸੀ-ਪਰ ਉਨ੍ਹਾਂ ਨੇ ਝੂਠ ਬੋਲਿਆ ਸੀ। ਉਹ ਹਾਲੇ ਵੀ ਆਪਣੇ ਝੂਠਾਂ ਦੇ ਸੱਚ ਹੋਣ ਦਾ ਇੰਤਜ਼ਾਰ ਕਰ ਰਹੇ ਹਨ।
7 “‘ਝੂਠੇ ਨਬੀਓ, ਜਿਹੜੇ ਦਰਸ਼ਨ ਤੁਸੀਂ ਦੇਖੇ ਸਨ ਉਹ ਸੱਚੇ ਨਹੀਂ ਸਨ। ਤੁਸੀਂ ਜਾਦੂ ਕੀਤੇ ਅਤੇ ਆਖਿਆ ਕਿ ਚੀਜ਼ਾਂ ਵਾਪਰਨਗੀਆਂ। ਪਰ ਤੁਸੀਂ ਝੂਠ ਬੋਲਿਆ। ਤੁਸੀਂ ਆਖਿਆ ਕਿ ਯਹੋਵਾਹ ਨੇ ਉਹ ਗੱਲਾਂ ਆਖੀਆਂ। ਪਰ ਮੈਂ ਤੁਹਾਡੇ ਨਾਲ ਗੱਲ ਨਹੀਂ ਕੀਤੀ ਸੀ।’”
8 ਇਸ ਲਈ ਹੁਣ, ਯਹੋਵਾਹ ਮੇਰਾ ਪ੍ਰਭੂ, ਸੱਚਮੁੱਚ ਗੱਲ ਕਰੇਗਾ! ਉਹ ਆਖਦਾ ਹੈ, “ਤੁਸੀਂ ਝੂਠ ਬੋਲਿਆ। ਤੁਸੀਂ ਉਹ ਦਰਸ਼ਨ ਦੇਖੇ ਜਿਹੜੇ ਸੱਚ ਨਹੀਂ ਹਨ। ਇਸ ਲਈ ਹੁਣ ਮੈਂ (ਪਰਮੇਸ਼ੁਰ) ਤੁਹਾਡੇ ਖਿਲਾਫ਼ ਹਾਂ!” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ। 9 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਝੂਠੇ ਦਰਸ਼ਨ ਦੇਖੇ ਅਤੇ ਝੂਠ ਬੋਲਿਆ। ਮੈਂ ਉਨ੍ਹਾਂ ਨੂੰ ਆਪਣੇ ਲੋਕਾਂ ਤੋਂ ਦੂਰ ਕਰ ਦਿਆਂਗਾ। ਉਨ੍ਹਾਂ ਦੇ ਨਾਲ ਇਸਰਾਏਲ ਦੇ ਪਰਿਵਾਰ ਦੀ ਸੂਚੀ ਵਿੱਚ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ!
10 “ਉਨ੍ਹਾਂ ਝੂਠੇ ਨਬੀਆਂ ਨੇ ਬਾਰ-ਬਾਰ ਮੇਰੇ ਲੋਕਾਂ ਨਾਲ ਝੂਠ ਬੋਲਿਆ। ਉਨ੍ਹਾਂ ਨਬੀਆਂ ਨੇ ਆਖਿਆ ਕਿ ਇੱਥੇ ਸ਼ਾਂਤੀ ਹੋਵੇਗੀ। ਅਤੇ ਇੱਥੇ ਸ਼ਾਂਤੀ ਨਹੀਂ ਹੈ। ਲੋਕਾਂ ਨੂੰ ਕੰਧਾਂ ਦੀ ਮੁਰੰਮਤ ਕਰਨ ਅਤੇ ਲੜਾਈ ਲਈ ਤਿਆਰ ਰਹਿਣ ਦੀ ਲੋੜ ਹੈ। ਪਰ ਉਹ ਟੁੱਟੀਆਂ ਕੰਧਾਂ ਉੱਤੇ ਪਲਸਤਰ ਦਾ ਪਤਲਾ ਜਿਹਾ ਪੋਚਾ ਹੀ ਫ਼ੇਰਦੇ ਹਨ। 11 ਉਨ੍ਹਾਂ ਲੋਕਾਂ ਨੂੰ ਦੱਸ ਜਿਹੜੇ ਕੰਧਾਂ ਤੇ ਕਲੀ ਕਰਾਉਂਦੇ ਹਨ ਕਿ ਇਹ ਡਿੱਗ ਪਵੇਗੀ। ਉਨ੍ਹਾਂ ਲੋਕਾਂ ਨੂੰ ਆਖ ਕਿ ਮੈਂ ਗੜ੍ਹੇ ਅਤੇ ਸਖਤ ਬਾਰਸ਼ ਭੇਜਾਂਗਾ। ਤੇਜ਼ ਹਵਾਵਾਂ ਵਗਣਗੀਆਂ ਅਤੇ ਵਾਵਰੋਲਾ ਉੱਠੇਗਾ। 12 ਕਂਧ ਡਿੱਗ ਪਵੇਗੀ। ਅਤੇ ਲੋਕ ਨਬੀਆਂ ਨੂੰ ਪੁੱਛਣਗੇ, ‘ਉਸ ਪਲਸਤਰ ਦਾ ਕੀ ਬਣਿਆ ਜਿਹੜਾ ਤੁਸੀਂ ਕੰਧ ਉੱਤੇ ਬਪਿਆ ਸੀ?’” 13 ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਮੈਂ ਕਹਿਰਵਾਨ ਹਾਂ, ਅਤੇ ਮੈਂ ਤੁਹਾਡੇ ਖਿਲਾਫ਼ ਤੂਫ਼ਾਨ ਭੇਜਾਂਗਾ। ਮੈਂ ਕਹਿਰਵਾਨ ਹਾਂ ਅਤੇ ਮੈਂ ਤੁਹਾਡੇ ਖਿਲਾਫ਼ ਤੇਜ਼ ਬਾਰਿਸ਼ ਭੇਜਾਂਗਾ। ਮੈਂ ਕਹਿਰਵਾਨ ਹਾਂ ਅਤੇ ਮੈਂ ਆਕਾਸ਼ ਤੋਂ ਗੜ੍ਹੇ ਵਰ੍ਹਾਵਾਂਗਾ ਅਤੇ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। 14 ਤੁਸੀਂ ਕੰਧ ਉੱਤੇ ਪਲਸਤਰ ਕੀਤਾ। ਪਰ ਮੈਂ ਪੂਰੀ ਕੰਧ ਨੂੰ ਤਬਾਹ ਕਰ ਦਿਆਂਗਾ। ਮੈਂ ਇਸ ਨੂੰ ਧਰਤੀ ਉੱਤੇ ਡੇਗ ਦਿਆਂਗਾ ਜਦੋਂ ਤੀਕ ਕਿ ਇਸਦੀਆਂ ਬੁਨਿਆਦਾਂ ਨਾ ਦਿਸ ਜਾਣ ਕੰਧ ਡਿੱਗ ਪਵੇਗੀ ਅਤੇ ਤੁਸੀਂ ਇਹ ਅੰਦਰ ਤਬਾਹ ਹੋ ਜਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। 15 ਮੈਂ ਕੰਧ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਆਪਣਾ ਕਹਿਰ ਦਰਸਾਉਣਾ ਛੱਡ ਦਿਆਂਗਾ ਜਿਨ੍ਹਾਂ ਨੇ ਕੰਧ ਉੱਤੇ ਪਲਸਤਰ ਕੀਤਾ ਸੀ। ਫ਼ੇਰ ਮੈਂ ਆਖਾਂਗਾ, ‘ਇੱਥੇ ਕੋਈ ਕੰਧ ਨਹੀਂ। ਅਤੇ ਇਸ ਉੱਤੇ ਪਲਸਤਰ ਕਰਨ ਵਾਲੇ ਕਾਮੇ ਵੀ ਨਹੀਂ ਹਨ।’
16 “ਇਹ ਸਾਰੀਆਂ ਗੱਲਾਂ ਇਸਰਾਏਲ ਦੇ ਝੂਠੇ ਨਬੀ ਨਾਲ ਵਾਪਰਨਗੀਆਂ। ਉਹ ਨਬੀ ਯਰੂਸ਼ਲਮ ਦੇ ਲੋਕਾਂ ਨਾਲ ਗੱਲ ਕਰਦੇ ਹਨ। ਉਹ ਨਬੀ ਆਖਦੇ ਹਨ ਕਿ ਇੱਥੇ ਸ਼ਾਂਤੀ ਹੋਵੇਗੀ, ਪਰ ਇੱਥੇ ਸ਼ਾਂਤੀ ਹੈ ਨਹੀਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।
17 ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੀਆਂ ਨਬੀਆਂ ਵੱਲ ਦੇਖ। ਉਹ ਨਬੀਆਂ ਮੇਰੇ ਲਈ ਨਹੀਂ ਬੋਲਦੀਆਂ। ਉਹ ਉਹੀ ਗੱਲਾਂ ਆਖਦੀਆਂ ਹਨ ਜੋ ਉਹ ਆਖਣਾ ਚਾਹੁੰਦੀਆਂ ਹਨ। ਇਸ ਲਈ ਤੈਨੂੰ ਮੇਰੇ ਵਾਸਤੇ ਉਨ੍ਹਾਂ ਦੇ ਖਿਲਾਫ਼ ਵੀ ਬੋਲਣਾ ਚਾਹੀਦਾ ਹੈ। ਤੈਨੂੰ ਉਨ੍ਹਾਂ ਨੂੰ ਇਹ ਗੱਲਾਂ ਅਵੱਸ਼ ਆਖਣੀਆਂ ਚਾਹੀਦੀਆਂ ਹਨ। 18 ‘ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, ਔਰਤੋਂ ਤੁਹਾਡੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ, ਤੁਸੀਂ ਲੋਕਾਂ ਲਈ ਉਨ੍ਹਾਂ ਦੀਆਂ ਕਲਾਈਆਂ ਉੱਤੇ ਪਹਿਨਣ ਲਈ ਕਪੜੇ ਦੇ ਬਾਜ਼ੂਬੰਦ ਸਿਉਂਦੀਆਂ ਹੋ। ਤੁਸੀਂ ਲੋਕਾਂ ਲਈ ਸਿਰਾਂ ਤੇ ਪਹਿਨਣ ਵਾਲੇ ਖਾਸ ਪਟਕੇ ਬਣਾਉਂਦੀਆਂ ਹੋ। ਤੁਸੀਂ ਆਖਦੀਆਂ ਹੋ ਕਿ ਇਨ੍ਹਾਂ ਚੀਜ਼ਾਂ ਵਿੱਚ ਜਾਦੂਈ ਸ਼ਕਤੀ ਹੈ, ਲੋਕਾਂ ਦੇ ਜੀਵਨ ਨੂੰ ਕਾਬੂ ਕਰਨ ਦੀ। ਤੁਸੀਂ ਸਿਰਫ਼ ਆਪਣੇ-ਆਪਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਲੋਕਾਂ ਨੂੰ ਜਾਲ ਵਿੱਚ ਫ਼ਸਾਉਂਦੀਆਂ ਹੋ! 19 ਤੁਸੀਂ ਲੋਕਾਂ ਨੂੰ ਇਹ ਸੋਚਣ ਲਾ ਦਿੰਦੀਆਂ ਹੋ ਕਿ ਮੈ ਮਹੱਤਵਪੂਰਣ ਨਹੀਂ ਹਾਂ। ਤੁਸੀਂ ਉਨ੍ਹਾਂ ਨੂੰ ਜੌਆਂ ਦੀਆਂ ਕੁਝ ਮੁੱਠੀਆਂ ਅਤੇ ਰੋਟੀਆਂ ਦੇ ਕੁਝ ਟੁਕੜਿਆਂ ਬਦਲੇ ਮੇਰੇ ਖਿਲਾਫ਼ ਕਰ ਦਿੰਦੀਆਂ ਹੋ। ਤੁਸੀਂ ਮੇਰੇ ਲੋਕਾਂ ਨਾਲ ਝੂਠ ਬੋਲਦੀਆਂ ਹੋ। ਉਹ ਲੋਕ ਉਨ੍ਹਾਂ ਝੂਠਾਂ ਨੂੰ ਸੁਣਨਾ ਪਸੰਦ ਕਰਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੀਆਂ ਹੋ ਜਿਨ੍ਹਾਂ ਨੂੰ ਜਿਉਣਾ ਚਾਹੀਦਾ ਹੈ। ਅਤੇ ਤੁਸੀਂ ਉਨ੍ਹਾਂ ਲੋਕਾਂ ਨੂੰ ਜਿਉਣ ਦਿੰਦੀਆਂ ਹੋ ਜਿਨ੍ਹਾਂ ਨੂੰ ਮਰਨਾ ਚਾਹੀਦਾ ਹੈ। 20 ਇਸ ਲਈ ਯਹੋਵਾਹ ਅਤੇ ਪ੍ਰਭੂ ਤੁਹਾਨੂੰ ਇਹ ਗੱਲਾਂ ਆਖਦਾ ਹੈ: ਤੁਸੀਂ ਉਹ ਕੱਪੜੇ ਦੇ ਬਾਜ਼ੂਬੰਦ ਲੋਕਾਂ ਨੂੰ ਫ਼ਸਾਉਣ ਲਈ ਬਣਾਉਂਦੀਆਂ ਹੋ-ਪਰ ਮੈਂ ਉਨ੍ਹਾਂ ਲੋਕਾਂ ਨੂੰ ਆਜ਼ਾਦ ਕਰ ਦਿਆਂਗਾ। ਮੈਂ ਉਨ੍ਹਾਂ ਬਾਜ਼ੂਬੰਦਾਂ ਨੂੰ ਤੁਹਾਡੀਆਂ ਬਾਹਾਂ ਉੱਤੋਂ ਪਾੜ ਸੁੱਟਾਂਗਾ ਅਤੇ ਲੋਕ ਤੁਹਾਡੇ ਕੋਲੋਂ ਆਜ਼ਾਦ ਹੋ ਜਾਣਗੇ। ਉਹ ਉਨ੍ਹਾਂ ਪੰਛੀਆਂ ਵਰਗੇ ਹੋਣਗੇ ਜਿਹੜੇ ਜਾਲ ਵਿੱਚੋਂ ਨਿਕਲ ਕੇ ਉੱਡ ਜਾਂਦੇ ਨੇ। 21 ਅਤੇ ਮੈਂ ਉਨ੍ਹਾਂ ਪਟਕਿਆਂ ਨੂੰ ਪਾੜ ਦਿਆਂਗਾ ਅਤੇ ਆਪਣੇ ਬੰਦਿਆਂ ਨੂੰ ਤੁਹਾਡੀ ਸ਼ਕਤੀ ਤੋਂ ਬਚਾ ਲਵਾਂਗਾ। ਉਹ ਲੋਕ ਤੁਹਾਡੇ ਜਾਲ ਵਿੱਚੋਂ ਬਚ ਨਿਕਲਣਗੇ। ਅਤੇ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।
22 “‘ਨਬੀਓ, ਤੁਸੀਂ ਝੂਠ ਬੋਲਦੇ ਹੋ। ਤੁਹਾਡੇ ਝੂਠ ਨੇਕ ਬੰਦਿਆਂ ਨੂੰ ਦੁੱਖ ਪਹੁੰਚਾਉਂਦੇ ਹਨ-ਮੈਂ ਉਨ੍ਹਾਂ ਨੇਕ ਬੰਦਿਆਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਚਾਹਿਆ! ਤੁਸੀਂ ਮੰਦੇ ਲੋਕਾਂ ਦਾ ਪੱਖ ਲੈਂਦੇ ਹੋ ਅਤੇ ਉਨ੍ਹਾਂ ਨੂੰ ਉਤਸਾਹਿਤ ਕਰਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੀਆਂ ਜ਼ਿੰਦਗੀਆਂ ਬਦਲਣ ਲਈ ਨਹੀਂ ਆਖਦੇ। ਤੁਸੀਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੀਆਂ! 23 ਇਸ ਲਈ ਹੁਣ ਤੁਸੀਂ ਹੋਰ ਵੱਧੇਰੇ ਬੇਕਾਰ ਦਰਸ਼ਨ ਨਹੀਂ ਦੇਖੋਁਗੀਆਂ। ਤੁਸੀਂ ਹੁਣ ਹੋਰ ਵੱਧੇਰੇ ਜਾਦੂ ਨਹੀਂ ਕਰੋਗੀਆਂ। ਮੈਂ ਆਪਣੇ ਬੰਦਿਆਂ ਨੂੰ ਤੁਹਾਡੀ ਸ਼ਕਤੀ ਤੋਂ ਬਚਾ ਲਵਾਂਗਾ। ਅਤੇ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’”
Warnings Against Idol Worship
14 ਇਸਰਾਏਲ ਦੇ ਕੁਝ ਆਗੂ ਮੇਰੇ ਕੋਲ ਆਏ ਉਹ ਮੇਰੇ ਨਾਲ ਗੱਲ ਬਾਤ ਕਰਨ ਲਈ ਬੈਠ ਗਏ। 2 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 3 “ਆਦਮੀ ਦੇ ਪੁੱਤਰ, ਇਹ ਲੋਕ ਤੇਰੇ ਨਾਲ ਗੱਲ ਕਰਨ ਲਈ ਆਏ ਹਨ। ਉਹ ਤੈਥੋਂ ਮੇਰੀ ਸਲਾਹ ਲੈਣੀ ਚਾਹੁੰਦੇ ਹਨ। ਪਰ ਇਨ੍ਹਾਂ ਲੋਕਾਂ ਦੇ ਪਾਸ ਹਾਲੇ ਤੀਕ ਗੰਦੇ ਬੁੱਤ ਹਨ। ਉਨ੍ਹਾਂ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹਨ ਜਿਨ੍ਹਾਂ ਨੇ ਇਨ੍ਹਾਂ ਤੋਂ ਪਾਪ ਕਰਵਾਏ। ਉਹ ਹਾਲੇ ਤੀਕ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦੇ ਹਨ। ਇਸ ਲਈ ਉਹ ਮੇਰੇ ਕੋਲ ਸਲਾਹ ਲਈ ਕਿਉਂ ਆਉਂਦੇ ਹਨ? ਕੀ ਮੈਨੂੰ ਇਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ? ਨਹੀਂ! 4 ਪਰ ਮੈਂ ਇਨ੍ਹਾਂ ਨੂੰ ਜਵਾਬ ਦਿਆਂਗਾ। ਮੈਂ ਇਨ੍ਹਾਂ ਨੂੰ ਸਜ਼ਾ ਦਿਆਂਗਾ! ਤੈਨੂੰ ਚਾਹੀਦਾ ਹੈ ਕਿ ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਦੱਸੇਁ। ‘ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਜੇ ਕੋਈ ਇਸਰਾਏਲੀ ਕਿਸੇ ਨਬੀ ਪਾਸ ਆਉਂਦਾ ਹੈ ਅਤੇ ਮੇਰੀ ਸਲਾਹ ਮਂਗਦਾ ਹੈ, ਤਾਂ ਨਬੀ ਉਸ ਬੰਦੇ ਨੂੰ ਜਵਾਬ ਨਹੀਂ ਦੇਵੇਗਾ ਮੈਂ ਖੁਦ ਉਸ ਬੰਦੇ ਦੇ ਸਵਾਲ ਦਾ ਜਵਾਬ ਦੇਵਾਂਗਾ। ਮੈਂ ਉਸ ਨੂੰ ਜਵਾਬ ਦੇਵਾਂਗਾ ਭਾਵੇਂ ਉਸ ਦੇ ਕੋਲ ਹਾਲੇ ਵੀ ਬੁੱਤ ਹੋਣ, ਭਾਵੇਂ ਉਸ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹੋਣ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਏ, ਅਤੇ ਭਾਵੇਂ ਉਹ ਹਾਲੇ ਵੀ ਉਨ੍ਹਾਂ ਮੂਰਤੀਆਂ ਦੀ ਉਪਸਨਾ ਕਰਦਾ ਹੋਵੇ। ਮੈਂ ਉਸ ਨਾਲ ਉਸ ਦੇ ਇਨ੍ਹਾਂ ਸਾਰੇ ਬੁੱਤਾਂ ਦੇ ਬਾਵਜੂਦ ਗੱਲ ਕਰਾਂਗਾ। 5 ਕਿਉਂ ਕਿ ਮੈਂ ਉਨ੍ਹਾਂ ਦੇ ਦਿਲਾਂ ਨੂੰ ਛੁਹਣਾ ਚਾਹੁੰਦਾ ਹਾਂ। ਮੈਂ ਉਨ੍ਹਾਂ ਨੂੰ ਇਹ ਦਰਸਾਉਣਾ ਚਾਹੁੰਦਾ ਹਾਂ ਕਿ ਮੈਂ ਉਨ੍ਹਾਂ ਨੂੰ ਪਿਆਰ ਕਰਦਾ ਹਾਂ, ਭਾਵੇਂ ਉਨ੍ਹਾਂ ਨੇ ਮੈਨੂੰ ਬੁੱਤਾਂ ਕਾਰਣ ਛੱਡ ਦਿੱਤਾ ਹੈ।’
6 “ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਇਹ ਗੱਲਾਂ ਦੱਸ। ਉਨ੍ਹਾਂ ਨੂੰ ਦੱਸ, ‘ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਵਾਪਸ ਆ ਜਾਓ ਮੇਰੇ ਵੱਲ ਅਤੇ ਆਪਣੇ ਬੁੱਤਾਂ ਨੂੰ ਛੱਡ ਦਿਓ। ਉਨ੍ਹਾਂ ਭਿਆਨਕ ਝੂਠੇ ਦੇਵਤਿਆਂ ਤੋਂ ਮੂੰਹ ਮੋੜ ਲਵੋ। 7 ਜੇ ਕੋਈ ਵੀ ਇਸਰਾਏਲੀ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਵਿਦੇਸ਼ੀ ਮੇਰੇ ਕੋਲ ਸਲਾਹ ਲੈਣ ਆਵੇਗਾ ਤਾਂ ਮੈਂ ਉਸ ਨੂੰ ਜਵਾਬ ਦਿਆਂਗਾ। ਮੈਂ ਉਸ ਨੂੰ ਜਵਾਬ ਦਿਆਂਗਾ ਭਾਵੇਂ ਉਸ ਦੇ ਪਾਸ ਹਾਲੇ ਵੀ ਬੁੱਤ ਹੋਣ ਅਤੇ ਭਾਵੇਂ ਉਸ ਨੇ ਉਨ੍ਹਾਂ ਚੀਜ਼ਾਂ ਨੂੰ ਰੱਖਿਆ ਹੋਇਆ ਹੋਵੇ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਇਆ ਅਤੇ ਭਾਵੇਂ ਉਹ ਉਨ੍ਹਾਂ ਮੂਰਤੀਆਂ ਦੀ ਉਪਾਸਨਾ ਕਰਦਾ ਹੋਵੇ। ਅਤੇ ਇਹ ਜਵਾਬ ਹੈ ਜੋ ਮੈਂ ਉਨ੍ਹਾਂ ਨੂੰ ਦਿਆਂਗਾ: 8 ਮੈਂ ਉਸ ਬੰਦੇ ਦੇ ਖਿਲਾਫ਼ ਹੋ ਜਾਵਾਂਗਾ। ਮੈਂ ਉਸ ਨੂੰ ਬਰਬਾਦ ਕਰ ਦਿਆਂਗਾ। ਉਹ ਹੋਰਨਾਂ ਲੋਕਾਂ ਲਈ ਇੱਕ ਮਿਸਾਲ ਹੋਵੇਗਾ। ਲੋਕ ਉਸ ਉੱਤੇ ਹੱਸਣਗੇ। ਮੈਂ ਉਸ ਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ! 9 ਅਤੇ ਜੇ ਕੋਈ ਨਬੀ ਗੁਮਰਾਹ ਹੋਇਆ ਹੈ ਤਾਂ ਕਿ ਆਪਣਾ ਖੁਦ ਦਾ ਜਵਾਬ ਦੇ ਦੇਵੇ, ਤਾਂ ਮੈਂ ਉਸ ਨਬੀ ਨੂੰ ਗੁਮਰਾਹ ਕਰਾਂਗਾ। ਮੈਂ ਉਸ ਦੇ ਵਿਰੁੱਧ ਆਪਣੀ ਸ਼ਕਤੀ ਵਰਤਾਂਗਾ। ਮੈਂ ਉਸ ਨੂੰ ਮੇਰੇ ਲੋਕਾਂ, ਇਸਰਾਏਲ ਤਬਾਹ ਕਰ ਦਿਆਂਗਾ। 10 ਇਸ ਲਈ ਦੋਵੇਂ ਜਣੇ, ਜਿਹੜਾ ਬੰਦਾ ਸਲਾਹ ਮੰਗਣ ਆਇਆ ਅਤੇ ਉਹ ਨਬੀ ਜਿਸਨੇ ਜਵਾਬ ਦਿੱਤਾ, ਇੱਕੋ ਜਿਹੀ ਸਜ਼ਾ ਪਾਉਣਗੇ। 11 ਕਿਉਂ ਕਿ ਉਹ ਨਬੀ ਲੋਕਾਂ ਨੂੰ ਮੇਰੇ ਕੋਲੋਂ ਦੂਰ ਕਰਨ ਤੋਂ ਹਟ ਜਾਣ। ਅਤੇ ਇਸ ਲਈ ਕਿ ਮੇਰੇ ਬੰਦੇ ਆਪਣੇ ਪਾਪਾਂ ਨਾਲ ਨਾਪਾਕ ਹੋਣ ਤੋਂ ਹਟ ਜਾਣ। ਫ਼ੇਰ ਉਹ ਮੇਰੇ ਖਾਸ ਬੰਦੇ ਬਣ ਜਾਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Jerusalem Will Be Punished
12 ਫਿਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ ਉਸ ਉੱਤੇ ਉਸ ਨੇ ਆਖਿਆ, 13 “ਆਦਮੀ ਦੇ ਪੁੱਤਰ, ਮੈਂ ਉਸ ਕਿਸੇ ਵੀ ਕੌਮ ਨੂੰ ਸਜ਼ਾ ਦਿਆਂਗਾ ਜਿਹੜੀ ਮੈਨੂੰ ਛੱਡ ਦੇਵੇਗੀ ਅਤੇ ਮੇਰੇ ਖਿਲਾਫ਼ ਪਾਪ ਕਰੇਗੀ ਮੈਂ ਉਨ੍ਹਾਂ ਦੇ ਭੋਜਨ ਦੀ ਪੂਰਤੀ ਰੋਕ ਦਿਆਂਗਾ। ਸ਼ਾਇਦ ਮੈਂ ਭੁੱਖਮਰੀ ਪੈਦਾ ਕਰ ਦਿਆਂ ਅਤੇ ਉਸ ਦੇਸ ਵਿੱਚੋਂ ਬੰਦਿਆਂ ਅਤੇ ਜਾਨਵਰਾਂ ਨੂੰ ਹਟਾ ਦਿਆਂ। 14 ਮੈਂ ਉਸ ਦੇਸ ਨੂੰ ਸਜ਼ਾ ਦਿਆਂਗਾ ਭਾਵੇਂ ਓੱਥੇ ਨੂਹ, ਦਾਨੀਏਲ ਅਤੇ ਅੱਯੂਬ ਰਹਿ ਰਹੇ ਹੁੰਦੇ। ਉਨ੍ਹਾਂ ਆਦਮੀਆਂ ਨੇ ਆਪਣੀ ਧਰਮੀਅਤਾ ਕਾਰਣ ਆਪਣੀਆਂ ਜਾਨਾਂ ਬਚਾ ਲਈਆਂ ਹੋਣੀਆਂ ਸਨ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
15 ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਵਿੱਚ ਜੰਗਲੀ ਜਾਨਵਰਾਂ ਨੂੰ ਭੇਜ ਦਿਆਂ। ਅਤੇ ਹੋ ਸੱਕਦਾ ਹੈ ਕਿ ਉਹ ਜਾਨਵਰ ਸਭ ਲੋਕਾਂ ਨੂੰ ਮਾਰ ਦੇਣ। ਉਨ੍ਹਾਂ ਜੰਗਲੀ ਜਾਨਵਰਾਂ ਕਾਰਣ ਕੋਈ ਬੰਦਾ ਵੀ ਉਸ ਦੇਸ ਵਿੱਚੋਂ ਹੋਕੇ ਨਹੀਂ ਲੰਘੇਗਾ। 16 ਜੇ ਨੂਹ, ਦਾਨੀਏਲ ਅਤੇ ਅੱਯੂਬ ਉੱਥੇ ਰਹਿੰਦੇ ਹੁੰਦੇ, (ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਣਾ ਸੀ।) ਉਹ ਤਿੰਨ ਬੰਦੇ ਆਪਣੀਆਂ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿੰਦਗੀਆਂ ਨਹੀਂ ਬਚਾ ਸੱਕਦੇ ਸਨ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਬਦੀ ਭਰਿਆ ਦੇਸ਼ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
17 ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਨਾਲ ਲੜਨ ਲਈ ਕੋਈ ਦੁਸ਼ਮਣ ਫ਼ੌਜ ਭੇਜਾਂ। ਉਹ ਫ਼ੌਜੀ ਉਸ ਦੇਸ ਨੂੰ ਤਬਾਹ ਕਰ ਦੇਣਗੇ-ਮੈਂ ਉਸ ਦੇਸ ਵਿੱਚ ਸਾਰੇ ਬੰਦਿਆਂ ਅਤੇ ਜਾਨਵਰਾਂ ਨੂੰ ਦੂਰ ਕਰ ਦਿਆਂਗਾ। 18 ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਂਦਾ। ਉਹ ਤਿੰਨੇ ਬੰਦੇ ਆਪਣੀ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜਾਨਾਂ ਨਾ ਬਚਾ ਸੱਕਦੇ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਮੰਦਾ ਦੇਸ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
19 ਪਰਮੇਸ਼ੁਰ ਨੇ ਆਖਿਆ, “ਹੋ ਸੱਕਦਾ ਮੈਂ ਉਸ ਦੇਸ ਦੇ ਵਿਰੁੱਧ ਕੋਈ ਬੀਮਾਰੀ ਭੇਜਾਂ। ਮੈਂ ਉਨ੍ਹਾਂ ਲੋਕਾਂ ਉੱਤੇ ਆਪਣਾ ਕਹਿਰ ਵਰਸਾਵਾਂਗਾ। ਮੈਂ ਉਸ ਦੇਸ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ। 20 ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ (ਤਾਂ ਮੈਂ ਉਨ੍ਹਾਂ ਤਿੰਨਾਂ ਬੰਦਿਆਂ ਨੂੰ ਬਚਾ ਲੈਂਦਾ।) ਕਿਉਂ ਕਿ ਉਹ ਨੇਕ ਬੰਦੇ ਹਨ। ਉਹ ਤਿੰਨੇ ਬੰਦੇ ਆਪਣੀਆਂ ਜਾਨਾਂ ਬਚਾ ਲੈਂਦੇ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿੰਦਗੀਆਂ ਨਹੀਂ ਬਚਾ ਸੱਕਦੇ-ਆਪਣੇ ਪੁੱਤਰਾਂ ਜਾਂ ਧੀਆਂ ਦੀਆਂ ਵੀ ਨਹੀਂ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
21 ਫ਼ੇਰ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਇਸ ਲਈ ਸੋਚ ਕਿ ਯਰੂਸ਼ਲਮ ਵਿੱਚ ਇਹ ਕਿੰਨੀ ਮਾੜੀ ਗੱਲ ਹੋਵੇਗੀ: ਮੈਂ ਉਸ ਸ਼ਹਿਰ ਦੇ ਖਿਲਾਫ਼ ਉਹ ਚਾਰੇ ਸਜ਼ਾਵਾਂ ਭੇਜਾਂਗਾ! ਮੈਂ ਦੁਸ਼ਮਣ ਫ਼ੌਜੀਆਂ, ਭੁੱਖਮਰੀ, ਬੀਮਾਰੀ ਅਤੇ ਜੰਗਲੀ ਜਾਨਵਰਾਂ ਨੂੰ ਉਸ ਸ਼ਹਿਰ ਦੇ ਖਿਲਾਫ਼ ਭੇਜਾਂਗਾ। ਮੈਂ ਉਸ ਸ਼ਹਿਰ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਹਟਾ ਦਿਆਂਗਾ! 22 ਕੁਝ ਲੋਕ ਉਸ ਸ਼ਹਿਰ ਵਿੱਚੋਂ ਬਚਕੇ ਨਿਕਲ ਜਾਣਗੇ! ਉਹ ਆਪਣੇ ਧੀਆਂ ਪੁੱਤਰਾਂ ਨੂੰ ਨਾਲ ਲਿਆਉਣਗੇ ਅਤੇ ਤੇਰੇ ਪਾਸ ਸਹਾਇਤਾ ਲਈ ਆਉਣਗੇ। ਫ਼ੇਰ ਤੂੰ ਦੇਖੇਂਗਾ ਕਿ ਉਹ ਸੱਚ ਮੁੱਚ ਕਿੰਨੇ ਬੁਰੇ ਹਨ। ਅਤੇ ਤੂੰ ਉਨ੍ਹਾਂ ਸਾਰੀਆਂ ਮੁਸੀਬਤਾਂ ਬਾਰੇ ਚੰਗਾ ਮਹਿਸੂਸ ਕਰੇਂਗਾ ਜਿਹੜੀਆਂ ਮੈਂ ਯਰੂਸ਼ਲਮ ਲਈ ਲਿਆਵਾਂਗਾ। 23 ਤੂੰ ਦੇਖੇਂਗਾ ਕਿ ਉਹ ਕਿਵੇਂ ਰਹਿੰਦੇ ਹਨ ਅਤੇ ਕਿਹੜੀਆਂ ਮੰਦੀਆਂ ਗੱਲਾਂ ਕਰਦੇ ਹਨ। ਅਤੇ ਫ਼ੇਰ ਤੂੰ ਜਾਣ ਜਾਵੇਂਗਾ ਕਿ ਮੇਰੇ ਕੋਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਚੰਗਾ ਕਾਰਣ ਸੀ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Jerusalem, the Vine, Will Be Burned
15 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਕੀ ਅੰਗੂਰ ਦੀਆਂ ਵੇਲਾਂ ਦੀ ਲੱਕੜੀ ਦੇ ਟੁਕੜੇ ਕਿਸੇ ਤਰ੍ਹਾਂ ਜੰਗਲ ਦੇ ਰੁੱਖਾਂ ਦੀਆਂ ਕੱਟੀਆਂ ਹੋਈਆਂ ਛੋਟੀਆਂ ਟਾਹਣੀਆਂ ਨਾਲੋਂ ਬਿਹਤਰ ਹੁੰਦੇ ਹਨ? ਨਹੀਂ! 3 ਕੀ ਤੂੰ ਉਸ ਅੰਗੂਰ ਦੀ ਵੇਲ ਦੀ ਲੱਕੜੀ ਨੂੰ ਕੋਈ ਚੀਜ਼ ਬਨਾਉਣ ਲਈ ਵਰਤ ਸੱਕਦਾ ਹੈਂ? ਨਹੀਂ! ਕੀ ਤੂੰ ਉਸ ਲੱਕੜੀ ਦੀਆਂ ਭਾਂਡੇ ਟੰਗਣ ਵਾਲੀਆਂ ਕੀਲੀਆਂ ਬਣਾ ਸੱਕਦਾ ਹੈਂ? ਨਹੀਂ! 4 ਲੋਕ ਸਿਰਫ਼ ਉਸ ਲੱਕੜੀ ਨੂੰ ਅੱਗ ਵਿੱਚ ਸੁੱਟਦੇ ਹਨ। ਕੁਝ ਸੋਟੀਆਂ ਸਿਰਿਆਂ ਤੋਂ ਬਲਣੀਆਂ ਸ਼ੁਰੂ ਹੋ ਜਾਂਦੀਆਂ ਹਨ, ਵਿੱਚਕਾਰਲੇ ਹਿੱਸੇ ਅੱਗ ਨਾਲ ਕਾਲੇ ਹੋ ਜਾਂਦੇ ਹਨ, ਪਰ ਸੋਟੀਆਂ ਪੂਰੀ ਤਰ੍ਹਾਂ ਸੜਦੀਆਂ ਨਹੀਂ ਕੀ ਤੂੰ ਉਸ ਸੜੀ ਹੋਈ ਸੋਟੀ ਤੋਂ ਕੋਈ ਚੀਜ਼ ਬਣਾ ਸੱਕਦਾ ਹੈਂ? 5 ਜੇ ਤੂੰ ਉਸ ਲੱਕੜੀ ਦੇ ਸੜਨ ਤੋਂ ਪਹਿਲਾਂ ਕੋਈ ਚੀਜ਼ ਨਹੀਂ ਬਣਾ ਸੱਕਦਾ ਤਾਂ ਅਵੱਸ਼ ਹੀ ਉਸ ਸੜੀ ਹੋਈ ਸੋਟੀ ਤੋਂ ਵੀ ਕੋਈ ਚੀਜ਼ ਨਹੀਂ ਬਣਾ ਸੱਕੇਂਗਾ! 6 ਇਸ ਲਈ ਅੰਗੂਰ ਦੀਆਂ ਵੇਲਾਂ ਦੇ ਲੱਕੜ ਦੇ ਟੋਟੇ ਜੰਗਲ ਦੇ ਰੁੱਖਾਂ ਦੇ ਹੋਰ ਟੁਕੜਿਆਂ ਵਰਗੇ ਹੀ ਹਨ। ਲੋਕੀ ਲੱਕੜੀ ਦੇ ਟੁਕੜਿਆਂ ਨੂੰ ਅੱਗ ਵਿੱਚ ਸੁੱਟਦੇ ਹਨ। ਅਤੇ ਅੱਗ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਾੜ ਦਿੰਦੀ ਹੈ। ਓਸੇ ਤਰ੍ਹਾਂ ਮੈਂ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਨੂੰ ਅੱਗ ਵਿੱਚ ਸੁੱਟ ਦਿਆਂਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ। 7 “ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਹੋ ਸੱਕਦਾ ਕੁਝ ਅੱਗ ਤੋਂ ਬਚ ਨਿਕਲਣ, ਪਰ ਤਾਂ ਵੀ ਅੱਗ ਉਨ੍ਹਾਂ ਨੂੰ ਨਸ਼ਟ ਕਰ ਦੇਵੇਗੀ। ਤੂੰ ਜਾਣ ਲਵੇਂਗਾ ਕਿ ਮੈਂ ਯਹੋਵਾਹ ਹਾਂ ਜਦੋਂ ਤੂੰ ਵੇਖੇਂਗਾ ਕਿ ਮੈਂ ਉਨ੍ਹਾਂ ਨੂੰ ਕਿਵੇਂ ਸਜ਼ਾ ਦਿੱਤੀ ਹੈ। 8 ਮੈਂ ਉਸ ਦੇਸ ਨੂੰ ਤਬਾਹ ਕਰ ਦਿਆਂਗਾ ਕਿਉਂ ਕਿ ਲੋਕਾਂ ਨੇ ਮੈਨੂੰ ਛੱਡ ਦਿੱਤਾ ਹੈ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
God’s Love for Jerusalem
16 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਯਰੂਸ਼ਲਮ ਦੇ ਲੋਕਾਂ ਨੂੰ ਉਨ੍ਹਾਂ ਭਿਆਨਕ ਗੱਲਾਂ ਬਾਬਤ ਦੱਸ ਜਿਹੜੀਆਂ ਉਨ੍ਹਾਂ ਨੇ ਕੀਤੀਆਂ ਹਨ। 3 ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਯਰੂਸ਼ਲਮ ਨੂੰ ਆਖਦਾ ਹੈ: ਆਪਣੇ ਦਿਤਹਾਸ ਵੱਲ ਦੇਖ। ਤੂੰ ਕਾਨਾਨ ਵਿੱਚ ਜੰਮਿਆਂ ਸੀ। ਤੇਰਾ ਪਿਤਾ ਇੱਕ ਅਮੂਰੀ ਸੀ। ਤੇਰੀ ਮਾਤਾ ਹਿੱਤੀ ਸੀ। 4 ਯਰੂਸ਼ਲਮ ਜਿਸ ਦਿਨ ਤੂੰ ਜੰਮਿਆ ਸੀ ਓੱਥੇ ਤੇਰੀ ਧੁੰਨੀ ਦੀ ਨੜ ਕੱਟਣ ਵਾਲਾ ਕੋਈ ਨਹੀਂ ਸੀ। ਕਿਸੇ ਨੇ ਤੈਨੂੰ ਨਮਨ ਨਹੀਂ ਮਲਿਆ ਅਤੇ ਨੁਹਾ ਕੇ ਸਾਫ਼ ਨਹੀਂ ਕੀਤਾ। ਕਿਸੇ ਨੇ ਤੈਨੂੰ ਕੱਪੜੇ ਵਿੱਚ ਨਹੀਂ ਲਪੇਟਿਆ। 5 ਯਰੂਸ਼ਲਮ ਤੂੰ ਬਿਲਕੁਲ ਇੱਕਲਾ ਸੀ। ਕਿਸੇ ਨੇ ਤੇਰੇ ਲਈ ਦੁੱਖ ਮਹਿਸੂਸ ਨਹੀਂ ਕੀਤਾ ਅਤੇ ਨਾ ਕਿਸੇ ਨੇ ਤੇਰੀ ਦੇਖਭਾਲ ਕੀਤੀ। ਯਰੂਸ਼ਲਮ ਜਿਸ ਦਿਨ ਤੂੰ ਜੰਮਿਆ ਸੀ ਤੇਰੇ ਮਾਪਿਆਂ ਨੇ ਤੈਨੂੰ ਬਾਹਰ ਖੇਤਾਂ ਵਿੱਚ ਸੁੱਟ ਦਿੱਤਾ ਸੀ। ਤੂੰ ਹਾਲੇ ਵੀ ਜਨਮ ਦੇ ਲਹੂ ਨਾਲ ਢੱਕਿਆ ਹੋਇਆ ਸੀ।
6 “‘ਫ਼ੇਰ ਮੈਂ (ਪਰਮੇਸ਼ੁਰ) ਤੇਰੇ ਕੋਲੋਂ ਲੰਘਿਆ। ਮੈਂ ਤੈਨੂੰ ਓੱਥੇ ਪਿਆਂ ਅਤੇ ਲਹੂ ਵਿੱਚ ਲੱਤਾਂ ਮਾਰਦਿਆਂ ਦੇਖਿਆ। ਤੂੰ ਲਹੂ ਨਾਲ ਲਬਪਬ ਸੈਂ ਪਰ ਮੈਂ ਆਖਿਆ, “ਜਿਉਂ!” 7 ਮੈਂ ਤੇਰੀ ਖੇਤ ਅੰਦਰ ਪੌਦੇ ਦੇ ਵਾਂਗ ਵੱਧਣ ਵਿੱਚ ਸਹਾਇਤਾ ਕੀਤੀ। ਤੂੰ ਵੱਧਿਆ। ਤੂੰ ਇੱਕ ਮੁਟਿਆਰ ਬਣ ਗਈ: ਤੇਰੀ ਮਹਾਵਾਰੀ ਸ਼ੁਰੂ ਹੋ ਗਈ। ਤੇਰੀਆਂ ਛਾਤੀਆਂ ਭਰ ਗਈਆਂ ਅਤੇ ਵਾਲ ਉਗਣੇ ਸ਼ੁਰੂ ਹੋ ਗਏ। ਪਰ ਤੂੰ ਹਾਲੇ ਵੀ ਨੰਗੀ ਅਤੇ ਨਿਰਬਸਤਰ ਸੀ। 8 ਮੈਂ ਤੇਰੇ ਵੱਲ ਦੇਖਿਆ। ਮੈਂ ਦੇਖਿਆ ਕਿ ਤੂੰ ਪਿਆਰ ਲਈ ਤਿਆਰ ਸੈਂ। ਇਸ ਲਈ ਮੈਂ ਆਪਣੇ ਕੱਪੜੇ ਤੇਰੇ ਉੱਤੇ ਪਾ ਦਿੱਤੇ ਅਤੇ ਤੇਰਾ ਨੰਗੇਜ਼ ਢੱਕ ਦਿੱਤਾ। ਮੈਂ ਤੇਰੇ ਨਾਲ ਵਿਆਹ ਕਰਨ ਦਾ ਇਕਰਾਰ ਕੀਤਾ। ਮੈਂ ਤੇਰੇ ਨਾਲ ਇਕਰਾਰਨਾਮਾ ਕੀਤਾ। ਅਤੇ ਤੂੰ ਮੇਰੀ ਬਣ ਗਈ।’” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ। 9 “‘ਮੈਂ ਤੈਨੂੰ ਪਾਣੀ ਨਾਲ ਨੁਹਾਇਆ। ਮੈਂ ਤੇਰਾ ਖੂਨ ਸਾਫ਼ ਕੀਤਾ। ਅਤੇ ਮੈਂ ਤੇਰੇ ਪਿੰਡੇ ਉੱਤੇ ਤੇਲ ਮਲਿਆ। 10 ਮੈਂ ਤੈਨੂੰ ਸੁੰਦਰ ਪੁਸ਼ਾਕ ਦਿੱਤੀ ਅਤੇ ਨਰਮ ਚਮੜੇ ਦੀ ਜੁੱਤੀ ਦਿੱਤੀ। ਮੈਂ ਤੈਨੂੰ ਕਸੀਦੇ ਦਾ ਪਟਕਾ ਅਤੇ ਰੇਸ਼ਮੀ ਸੱਕਾਰਫ਼ ਦਿੱਤਾ। 11 ਫ਼ਿਰ ਮੈਂ ਤੈਨੂੰ ਕੁਝ ਗਹਿਣੇ ਦਿੱਤੇ। ਮੈਂ ਤੇਰੀਆਂ ਬਾਹਾਂ ਵਿੱਚ ਕਂਗਣ ਪਾਏ ਅਤੇ ਤੇਰੀ ਗਰਦਨ ਵਿੱਚ ਹਾਰ ਪਾਇਆ। 12 ਮੈਂ ਤੈਨੂੰ ਨੱਬ ਲੈ ਕੇ ਦਿੱਤੀ, ਕੁਝ ਵਾਲੀਆਂ ਅਤੇ ਪਹਿਨਣ ਲਈ ਇੱਕ ਸੁੰਦਰ ਤਾਜ ਦਿੱਤਾ। 13 ਤੂੰ ਆਪਣੇ ਸੋਨੇ ਚਾਂਦੀ ਦੇ ਗਹਿਣਿਆਂ ਵਿੱਚ ਆਪਣੇ ਲਿਨਨ ਅਤੇ ਰੇਸ਼ਮੀ ਕੱਪੜਿਆਂ ਵਿੱਚ ਅਤੇ ਕੱਢਾਈ ਵਾਲੀ ਪੋਸ਼ਾਕ ਅੰਦਰ ਬਹੁਤ ਸੁੰਦਰ ਨਜ਼ਰ ਆਉਂਦੀ ਸੀ। ਤੂੰ ਸਭ ਤੋਂ ਕੀਮਤੀ ਭੋਜਨ ਖਾਧਾ। ਤੂੰ ਬਹੁਤ ਹੀ ਸੁੰਦਰ ਸੀ। ਅਤੇ ਤੂੰ ਰਾਣੀ ਬਣ ਗਈ! 14 ਤੂੰ ਆਪਣੀ ਸੁੰਦਰਤਾ ਕਾਰਣ ਕੌਮਾਂ ਦਰਮਿਆਨ ਮਸ਼ਹੂਰ ਹੋ ਗਈ। ਜਿਹੜਾ ਗੌਰਵ ਮੈਂ ਤੈਨੂੰ ਦਿੱਤਾ ਇਸਨੇ ਤੈਨੂੰ ਇੰਨੀ ਪਿਆਰੀ ਬਣਾਇਆ।’” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Jerusalem, the Unfaithful Bride
15 ਪਰਮੇਸ਼ੁਰ ਨੇ ਆਖਿਆ, “ਪਰ ਤੂੰ ਆਪਣੀ ਸੁੰਦਰਤਾ ਵਿੱਚ ਵਿਸ਼ਵਾਸ ਕਰਨਾ ਸ਼ੁਰੂ ਕਰ ਦਿੱਤਾ। ਤੂੰ ਆਪਣੀ ਨੇਕ ਨਾਮੀ ਦੀ ਵਰਤੋਂ ਕੀਤੀ ਜਿਹੜੀ ਤੇਰੇ ਪਾਸ ਸੀ ਅਤੇ ਮੇਰੇ ਨਾਲ ਬੇਵਫ਼ਾ ਹੋ ਗਈ। ਤੂੰ ਹਰ ਆਉਂਦੇ ਜਾਂਦੇ ਬੰਦੇ ਨਾਲ ਵੇਸਵਾ ਵਾਲਾ ਵਿਹਾਰ ਕੀਤਾ। ਤੂੰ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਨੂੰ ਦੇ ਦਿੱਤਾ! 16 ਤੂੰ ਆਪਣੇ ਸੁੰਦਰ ਕੱਪੜੇ ਉਤਾਰ ਲੇ ਅਤੇ ਉਨ੍ਹਾਂ ਨੂੰ ਆਪਣੇ ਉਪਾਸਨਾ ਸਥਾਨਾਂ ਨੂੰ ਸ਼ਿਂਗਾਰਨ ਲਈ ਵਰਤਿਆ। ਅਤੇ ਤੂੰ ਉਨ੍ਹਾਂ ਸਥਾਨਾਂ ਉੱਤੇ ਵੇਸਵਾ ਵਾਲਾ ਵਿਹਾਰ ਕੀਤਾ। ਤੂੰ ਹਰ ਆਉਣ ਜਾਣ ਵਾਲੇ ਬੰਦੇ ਨੂੰ ਆਪਣਾ ਆਪ ਸੌਂਪ ਦਿੱਤਾ। 17 ਫ਼ੇਰ ਤੂੰ ਆਪਣੇ ਉਹ ਸੁੰਦਰ ਗਹਿਣੇ ਲਾਹ ਦਿੱਤੇ ਜਿਹੜੇ ਮੈਂ ਤੈਨੂੰ ਦਿੱਤੇ ਸਨ। ਅਤੇ ਤੂੰ ਉਸ ਸੋਨੇ ਚਾਂਦੀ ਨੂੰ ਆਦਮੀਆਂ ਦੀਆਂ ਮੂਰਤੀਆਂ ਬਨਾਉਣ ਲਈ ਵਰਤਿਆ। ਅਤੇ ਤੂੰ ਉਨ੍ਹਾਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ। 18 ਫ਼ੇਰ ਤੂੰ ਆਪਣੇ ਸੁੰਦਰ ਕੱਪੜੇ ਲੇ ਅਤੇ ਉਨ੍ਹਾਂ ਬੁੱਤਾਂ ਲਈ ਵਸਤਰ ਬਣਾਏ। ਤੂੰ ਉਹ ਅਤਰ ਅਤੇ ਧੂਫ਼ ਲਈ ਜੋ ਮੈਂ ਤੈਨੂੰ ਦਿੱਤੇ ਸਨ ਅਤੇ ਉਨ੍ਹਾਂ ਨੂੰ ਉਨ੍ਹਾਂ ਬੁੱਤਾਂ ਦੇ ਸਾਹਮਣੇ ਰੱਖ ਦਿੱਤਾ। 19 ਮੈਂ ਤੈਨੂੰ ਰੋਟੀ, ਸ਼ਹਿਦ ਅਤੇ ਤੇਲ ਦਿੱਤਾ ਸੀ। ਪਰ ਤੂੰ ਉਹ ਭੋਜਨ ਆਪਣੇ ਬੁੱਤਾਂ ਨੂੰ ਚੜ੍ਹਾ ਦਿੱਤਾ। ਤੂੰ ਉਨ੍ਹਾਂ ਨੂੰ ਆਪਣੇ ਝੂਠੇ ਦੇਵਤਿਆਂ ਨੂੰ ਪ੍ਰਸੰਨ ਕਰਨ ਲਈ ਮਿੱਠੀ ਸੁਗੰਧ ਵਜੋਂ ਪੇਸ਼ ਕਰ ਦਿੱਤਾ। ਤੂੰ ਉਨ੍ਹਾਂ ਝੂਠੇ ਦੇਵਤਿਆਂ ਨਾਲ ਵੀ ਵੇਸਵਾ ਵਾਲਾ ਵਿਹਾਰ ਕੀਤਾ!” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।
20 ਪਰਮੇਸ਼ੁਰ ਨੇ ਆਖਿਆ, “ਤੂੰ ਸਾਡੇ ਪੁੱਤਰਾਂ ਅਤੇ ਧੀਆਂ ਨੂੰ ਲੈ ਗਈ ਜਿਨ੍ਹਾਂ ਨੂੰ ਤੂੰ ਮੇਰੀ ਖਾਤਰ ਜਨਮ ਦਿੱਤਾ ਸੀ ਅਤੇ ਤੂੰ ਉਨ੍ਹਾਂ ਨੂੰ ਮਾਰ ਕੇ ਝੂਠੇ ਦੇਵਤਿਆਂ ਅੱਗੇ ਉਨ੍ਹਾਂ ਦੀ ਬਲੀ ਚੜ੍ਹਾ ਦਿੱਤੀ। ਕੀ ਤੇਰੀ ਵੇਸਵਾਈ ਦਾ ਵਜਨ ਕਾਫੀ ਨਹੀਂ ਸੀ। 21 ਤੂੰ ਮੇਰੇ ਪੁੱਤਰਾਂ ਨੂੰ ਜਿਬਹ ਕਰ ਦਿੱਤਾ ਅਤੇ ਫ਼ੇਰ ਉਨ੍ਹਾਂ ਨੂੰ ਅਗਨੀ ਰਾਹੀਂ ਉਨ੍ਹਾਂ ਝੂਠੇ ਦੇਵਤਿਆਂ ਨੂੰ ਬਲੀ ਚੜ੍ਹਾ ਦਿੱਤਾ। 22 ਤੂੰ ਮੈਨੂੰ ਛੱਡ ਦਿੱਤਾ ਅਤੇ ਇਹ ਸਾਰੀਆਂ ਭਿਆਨਕ ਗੱਲਾਂ ਕੀਤੀਆਂ। ਅਤੇ ਤੂੰ ਕਦੇ ਵੀ ਉਹ ਵੇਲਾ ਯਾਦ ਨਹੀਂ ਕੀਤਾ ਜਦੋਂ ਤੂੰ ਜਵਾਨ ਸੀ। ਤੈਨੂੰ ਚੇਤੇ ਨਹੀਂ ਰਿਹਾ ਜਦੋਂ ਮੈਂ ਤੈਨੂੰ ਲੱਭਿਆ ਸੀ ਤੂੰ ਨੰਗੀ ਸੈਂ ਅਤੇ ਖੂਨ ਵਿੱਚ ਲੱਤਾਂ ਮਾਰ ਰਹੀ ਸੀ।
23 “ਇਨ੍ਹਾਂ ਸਾਰੀਆਂ ਬਦੀਆਂ ਤੋਂ ਮਗਰੋਂ, … ਹੇ ਯਰੂਸ਼ਲਮ ਤੇਰੇ ਲਈ ਇਹ ਬਹੁਤ ਬੁਰਾ ਹੋਵੇਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। 24 “ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਦ ਤੂੰ ਝੂਠੇ ਦੇਵਤੇ ਦੀ ਉਪਾਸਨਾ ਕਰਣ ਲਈ ਉਹ ਟਿੱਲਾ ਉਸਾਰਿਆ। ਤੂੰ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ ਸੜਕ ਦੀ ਹਰ ਨੁਕਰ ਤੇ ਉਹ ਸਥਾਨ ਬਣਾਏ। 25 ਤੂੰ ਓਹੋ ਜਿਹੇ ਟਿੱਲੇ ਹਰ ਸੜਕ ਦੇ ਅਖੀਰ ਤੇ ਬਣਾਏ। ਫ਼ੇਰ ਤੂੰ ਆਪਣੀ ਸੁੰਦਰਤਾ ਨੂੰ ਬਦਨਾਮ ਕਰ ਲਿਆ। ਤੂੰ ਇਸ ਨੂੰ ਹਰ ਲੰਘਣ ਵਾਲੇ ਆਦਮੀ ਨੂੰ ਫ਼ਸਾਉਣ ਲਈ ਵਰਤਿਆ। ਤੂੰ ਆਪਣੀ ਘੱਗਰੀ ਚੁੱਕ ਦਿੱਤੀ ਤਾਂ ਜੋ ਉਹ ਤੇਰੀਆਂ ਲੱਤਾਂ ਦੇਖ ਸੱਕਣ, ਅਤੇ ਫ਼ੇਰ ਤੂੰ ਉਨ੍ਹਾਂ ਆਦਮੀਆਂ ਲਈ ਵੇਸਵਾ ਵਰਗੀ ਸੈਂ। 26 ਫ਼ੇਰ ਤੂੰ ਮਿਸਰ ਚਲੀ ਗਈ, ਆਪਣੇ ਗੁਆਂਢੀ ਕੋਲ, ਜਿਸਦਾ ਲਿੰਗ ਵੱਡਾ ਸੀ। ਤੂੰ ਉਸ ਦੇ ਨਾਲ ਮੈਨੂੰ ਕਹਿਰਵਾਨ ਕਰਨ ਲਈ ਅਨੇਕਾਂ ਵਾਰੀ ਭੋਗ ਕੀਤਾ। 27 ਇਸ ਲਈ ਮੈਂ ਤੈਨੂੰ ਸਜ਼ਾ ਦਿੱਤੀ! ਮੈਂ ਤੇਰੇ ਭੱਤੇ ਦਾ ਇੱਕ ਹਿੱਸਾ (ਜ਼ਮੀਨ) ਖੋਹ ਲਿਆ ਮੈਂ ਤੇਰੇ ਦੁਸ਼ਮਣਾਂ ਨੂੰ ਫ਼ਲਿਸਤੀਆਂ ਦੀਆਂ ਧੀਆਂ (ਸ਼ਹਿਰਾਂ) ਨੂੰ ਤੇਰੇ ਨਾਲ ਮਨ ਮਰਜ਼ੀ ਕਰਨ ਦਿੱਤੀ। ਉਹ ਵੀ ਤੇਰੇ ਮੰਦਿਆਂ ਕਾਰਿਆਂ ਉੱਤੇ ਹੈਰਾਨ ਸਨ। 28 ਫ਼ੇਰ ਤੂੰ ਅੱਸ਼ੂਰੀਆਂ ਨਾਲ ਜਾਕੇ ਸੰਭੋਗ ਕੀਤਾ। ਤੂੰ ਰੱਜੀ ਨਹੀਂ। ਤੂੰ ਕਦੇ ਵੀ ਸੰਤੁਸ਼ਟ ਨਹੀਂ ਹੋਈ। 29 ਇਸ ਲਈ ਤੂੰ ਕਾਨਾਨ ਵੱਲ ਪਰਤੀ ਅਤੇ ਫ਼ੇਰ ਬਾਬਲ ਵੱਲ। ਅਤੇ ਫ਼ੇਰ ਵੀ ਤੇਰੀ ਤਸੱਲੀ ਨਹੀਂ ਹੋਈ। 30 ਤੂੰ ਇੰਨੀ ਕਮਜ਼ੋਰ ਹੈਂ। ਤੂੰ ਉਨ੍ਹਾਂ ਸਾਰੇ ਆਦਮੀਆਂ (ਦੇਸਾਂ) ਨੂੰ ਪਾਪ ਕਰਨ ਦਿੱਤਾ ਤੂੰ ਕਿਸੇ ਧੌਁਸ ਜਮਾਉਣ ਵਾਲੀ ਵੇਸਵਾ ਵਰਗਾ ਵਿਹਾਰ ਕੀਤਾ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
31 ਪਰਮੇਸ਼ੁਰ ਨੇ ਆਖਿਆ, “ਪਰ ਤੂੰ ਬਿਲਕੁਲ ਵੇਸਵਾ ਵਰਗੀ ਨਹੀਂ ਸੀ। ਤੂੰ ਆਪਣੀਆਂ ਖਾਇਆਂ ਹਰ ਸੜਕ ਦੀ ਨੁਕਰ ਉੱਤੇ ਬਣਾਏ, ਅਤੇ ਹਰ ਗਲੀ ਦੇ ਮੋੜ ਉੱਤੇ ਆਪਣੇ ਉਪਾਸਨਾ ਸਥਾਨ ਉਸਾਰੇ। ਤੂੰ ਉਨ੍ਹਾਂ ਸਾਰੇ ਆਦਮੀਆਂ ਨਾਲ ਸੰਭੋਗ ਕੀਤਾ। ਪਰ ਤੂੰ ਉਨ੍ਹਾਂ ਕੋਲੋਂ ਵੇਸਵਾ ਵਾਂਗ ਪੈਸੇ ਨਹੀਂ ਮੰਗੇ। 32 ਤੂੰ ਵਿਭਚਾਰੀ ਔਰਤ। ਤੂੰ ਆਪਣੇ ਪਤੀ ਨਾਲੋਂ ਅਜਨਬੀਆਂ ਨਾਲ ਸੰਭੋਗ ਕਰਕੇ ਖੁਸ਼ ਹੈਂ। 33 ਬਹੁਤੀਆਂ ਵੇਸਵਾਵਾਂ ਆਦਮੀਆਂ ਨੂੰ ਸੰਭੋਗ ਲਈ ਪੈਸੇ ਦੇਣ ਤੇ ਮਜ਼ਬੂਰ ਕਰਦੀਆਂ ਹਨ। ਪਰ ਤੂੰ ਤਾਂ ਆਪਣੇ ਅਨੇਕਾਂ ਪ੍ਰੇਮੀਆਂ ਨੂੰ ਪੈਸੇ ਦਿੱਤੇ। ਤੂੰ ਆਲੇ-ਦੁਆਲੇ ਦੇ ਸਾਰੇ ਆਦਮੀਆਂ ਨੂੰ ਤੇਰੇ ਨਾਲ ਆਕੇ ਸੰਭੋਗ ਕਰਨ ਲਈ ਪੈਸੇ ਦਿੱਤੇ। 34 ਤੂੰ ਤਾਂ ਬਹੁਤੀਆਂ ਵੇਸਵਾਵਾਂ ਨਾਲੋਂ ਬਿਲਕੁਲ ਉਲਟ ਹੈਂ। ਵੱਧੇਰੇ ਵੇਸਵਾਵਾਂ ਲੋਕਾਂ ਨੂੰ ਪੈਸੇ ਦੇਣ ਲਈ ਮਜ਼ਬੂਰ ਕਰਦੀਆਂ ਹਨ। ਪਰ ਤੂੰ ਆਦਮੀਆਂ ਨੂੰ ਆਪਣੇ ਨਾਲ ਸੰਭੋਗ ਕਰਨ ਲਈ ਪੈਸੇ ਦਿੰਦੀ ਹੈਂ।”
35 ਹੇ ਵੇਸਵਾ, ਯਹੋਵਾਹ ਦੇ ਸੰਦੇਸ਼ ਨੂੰ ਸੁਣ। 36 ਯਹੋਵਾਹ ਮੇਰੇ ਪ੍ਰਭੂ ਇਹ ਗੱਲਾਂ ਆਖਦਾ ਹੈ: “ਤੂੰ ਆਪਣੇ ਪੈਸੇ ਖਰਚੇ ਹਨ ਅਤੇ ਆਪਣੇ ਪ੍ਰੇਮੀਆਂ ਅਤੇ ਆਪਣੇ ਨਾਪਾਕ ਦੇਵਤਿਆਂ ਨੂੰ ਆਪਣਾ ਨੰਗੇਜ਼ ਦਿਖਾਇਆ ਹੈ ਅਤੇ ਆਪਣੇ ਨਾਲ ਭੋਗ ਕਰਨ ਦਿੱਤਾ ਹੈ। ਤੂੰ ਆਪਣੇ ਬੱਚਿਆਂ ਨੂੰ ਮਾਰ ਦਿੱਤਾ ਹੈ। ਅਤੇ ਉਨ੍ਹਾਂ ਦਾ ਖੂਨ ਡੋਲ੍ਹਿਆ ਹੈ। ਇਹ ਤੇਰੀ ਉਨ੍ਹਾਂ ਝੂਠੇ ਦੇਵਤਿਆਂ ਲਈ ਸੁਗਾਤ ਸੀ। 37 ਇਸ ਲਈ ਮੈਂ ਤੇਰੇ ਸਾਰੇ ਪ੍ਰੇਮੀਆਂ ਨੂੰ ਇਕੱਠਿਆਂ ਕਰ ਰਿਹਾ ਹਾਂ। ਮੈਂ ਉਨ੍ਹਾਂ ਸਾਰੇ ਆਦਮੀਆਂ ਨੂੰ ਲਿਆਵਾਂਗਾ ਜਿਨ੍ਹਾਂ ਨੂੰ ਤੂੰ ਪਿਆਰ ਕੀਤਾ ਅਤੇ ਉਨ੍ਹਾਂ ਆਦਮੀਆਂ ਨੂੰ ਵੀ, ਜਿਨ੍ਹਾਂ ਨੂੰ ਤੂੰ ਨਫ਼ਰਤ ਕੀਤੀ। ਮੈਂ ਉਨ੍ਹਾਂ ਸਾਰਿਆਂ ਨੂੰ ਇਕੱਠੇ ਕਰਕੇ ਲਿਆਵਾਂਗਾ ਅਤੇ ਉਨ੍ਹਾਂ ਨੂੰ ਤੇਰਾ ਨੰਗੇਜ਼ ਦਿਖਾਵਾਂਗਾ। ਉਹ ਤੈਨੂੰ ਪੂਰੀ ਤਰ੍ਹਾਂ ਨੰਗਿਆਂ ਦੇਖਣਗੇ। 38 ਫ਼ੇਰ ਮੈਂ ਤੈਨੂੰ ਸਜ਼ਾ ਦੇਵਾਂਗਾ। ਮੈਂ ਤੈਨੂੰ ਉਹੀ ਸਜ਼ਾ ਦਿਆਂਗਾ ਜੋ ਕਤਲ ਦੀ ਹੁੰਦੀ ਹੈ ਅਤੇ ਜੋ ਵਿਭਚਾਰਨ ਔਰਤ ਦੀ ਹੁੰਦੀ ਹੈ। ਤੂੰ ਇਸ ਤਰ੍ਹਾਂ ਦੀ ਸਜ਼ਾ ਪਾਵੇਂਗੀ ਜਿਵੇਂ ਕੋਈ ਕ੍ਰੋਧੀ ਅਤੇ ਈਰਖਾਲੂ ਪਤੀ ਦਿੰਦਾ ਹੈ। 39 ਮੈਂ ਤੈਨੂੰ ਉਨ੍ਹਾਂ ਪ੍ਰੇਮੀਆਂ ਦੇ ਹਵਾਲੇ ਕਰ ਦਿਆਂਗਾ। ਉਹ ਤੇਰੇ ਬੇਹਾਂ ਨੂੰ ਤਬਾਹ ਕਰ ਦੇਣਗੇ। ਉਹ ਤੇਰੇ ਉਪਾਸਨਾ ਸਥਾਨਾਂ ਨੂੰ ਸਾੜ ਦੇਣਗੇ। ਉਹ ਤੇਰੇ ਕੱਪੜੇ ਪਾੜ ਦੇਣਗੇ ਅਤੇ ਤੇਰੇ ਖੂਬਸੂਰਤ ਗਹਿਣੇ ਖੋਹ ਲੈਣਗੇ। ਉਹ ਤੈਨੂੰ ਓਸੇ ਤਰ੍ਹਾਂ ਨੰਗੀ ਬੁਚ੍ਚੀ ਕਰਕੇ ਛੱਡ ਦੇਣਗੇ। ਜਿਵੇਂ ਮੈਂ ਤੈਨੂੰ ਲੱਭਿਆ ਸੀ। 40 ਉਹ ਲੋਕਾਂ ਦੀ ਭੀੜ ਲੈ ਕੇ ਆਉਣਗੇ ਅਤੇ ਤੈਨੂੰ ਮਾਰਨ ਲਈ ਪੱਥਰ ਸੁੱਟਣਗੇ। ਫ਼ੇਰ ਉਹ ਆਪਣੀਆਂ ਤਲਵਾਰਾਂ ਨਾਲ ਤੇਰੇ ਟੋਟੇ ਕਰ ਦੇਣਗੇ। 41 ਉਹ ਤੇਰਾ ਘਰ ਸਾੜ ਦੇਣਗੇ। ਉਹ ਤੈਨੂੰ ਇਸ ਤਰ੍ਹਾਂ ਦੀ ਸਜ਼ਾ ਦੇਣਗੇ ਕਿ ਹੋਰ ਸਾਰੀਆਂ ਔਰਤਾਂ ਦੇਖ ਸੱਕਣ। ਮੈਂ ਤੈਨੂੰ ਵੇਸਵਾ ਦਾ ਜੀਵਨ ਜਿਉਣੋ ਰੋਕ ਦਿਆਂਗਾ। ਮੈਂ ਤੈਨੂੰ ਆਪਣੇ ਪ੍ਰੇਮੀਆਂ ਨੂੰ ਪੈਸੇ ਦੇਣੋ ਹਟਾ ਦਿਆਂਗਾ। 42 ਫ਼ੇਰ ਮੈਂ ਕਹਿਰਵਾਨ ਅਤੇ ਈਰਖਾਲੂ ਹੋਣ ਤੋਂ ਹਟ ਜਾਵਾਂਗਾ। ਮੈਂ ਸ਼ਾਂਤ ਹੋ ਜਾਵਾਂਗਾ। ਮੈਂ ਤੇਰੇ ਉੱਤੇ ਹੋਰ ਕਹਿਰਵਾਨ ਨਹੀਂ ਹੋਵਾਂਗਾ। 43 ਇਹ ਸਾਰੀਆਂ ਗੱਲਾਂ ਕਿਉਂ ਵਾਪਰਨਗੀਆਂ? ਕਿਉਂ ਕਿ ਤੂੰ ਉਨ੍ਹਾਂ ਗੱਲਾਂ ਨੂੰ ਚੇਤੇ ਨਹੀਂ ਰੱਖਿਆ ਜਿਹੜੀਆਂ ਉਦੋਂ ਵਾਪਰੀਆਂ ਸਨ ਜਦੋਂ ਤੂੰ ਜਵਾਨ ਸੀ। ਤੂੰ ਉਹ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ ਅਤੇ ਮੈਨੂੰ ਕਹਿਰਵਾਨ ਕੀਤਾ। ਇਸ ਲਈ ਮੈਨੂੰ ਤੇਰੇ ਮੰਦੇ ਕਾਰਿਆਂ ਕਰਕੇ ਸਜ਼ਾ ਦੇਣੀ ਪਈ। ਪਰ ਤੂੰ ਤਾਂ ਹੋਰ ਵੀ ਭਿਆਨਕ ਗੱਲਾਂ ਵਿਉਂਤੀਆਂ ਸਨ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
44 “ਉਹ ਸਾਰੇ ਬੰਦੇ ਜਿਹੜੇ ਤੇਰੇ ਬਾਰੇ ਗੱਲਾਂ ਕਰਦੇ ਹਨ ਹੁਣ ਉਨ੍ਹਾਂ ਕੋਲ ਆਖਣ ਲਈ ਇੱਕ ਹੋਰ ਗੱਲ ਵੀ ਹੋਵੇਗੀ। ਉਹ ਆਖਣਗੇ, ‘ਜਿਹੀ ਮਾਂ ਤੇਹੀ ਧੀ।’ 45 ਤੂੰ ਆਪਣੀ ਮਾਂ ਦੀ ਧੀ ਹੈਂ। ਤੂੰ ਆਪਣੇ ਪਤੀ ਜਾਂ ਆਪਣੇ ਬੱਚਿਆਂ ਦਾ ਕੋਈ ਧਿਆਨ ਨਹੀਂ ਰੱਖਦੀ। ਤੂੰ ਬਿਲਕੁਲ ਆਪਣੀ ਭੈਣ ਵਰਗੀ ਹੈਂ। ਤੁਸੀਂ ਦੋਹਾਂ ਨੇ ਆਪਣੇ ਪਤੀ ਅਤੇ ਆਪਣੇ ਬੱਚਿਆਂ ਨੂੰ ਨਫ਼ਰਤ ਕੀਤੀ। ਤੁਸੀਂ ਬਿਲਕੁਲ ਆਪਣੇ ਮਾਪਿਆਂ ਵਰਗੀਆਂ ਹੋਂ। ਤੁਹਾਡੀ ਮਾਂ ਹਿੱਤੀ ਸੀ ਅਤੇ ਤੁਹਾਡਾ ਪਿਤਾ ਅਮੂਰੀ ਸੀ। 46 ਤੇਰੀ ਵੱਡੀ ਭੈਣ ਸਾਮਰਿਯਾ ਸੀ। ਉਹ ਤੇਰੇ ਉੱਤਰ ਵੱਲ ਆਪਣੀਆਂ ਧੀਆਂ (ਕਸਬਿਆਂ) ਸੰਗ ਰਹਿੰਦੀ ਸੀ। ਅਤੇ ਤੇਰੀ ਛੋਟੀ ਭੈਣ ਸਦੂਮ ਸੀ। [a] ਉਹ ਤੇਰੇ ਦੱਖਣ ਵੱਲ ਆਪਣੀਆਂ ਧੀਆਂ (ਕਸਬਿਆਂ) ਸੰਗ ਰਹਿੰਦੀ ਸੀ। 47 ਤੂੰ ਉਨ੍ਹਾਂ ਵਰਗੀਆਂ ਹੀ ਭਿਆਨਕ ਗੱਲਾਂ ਕੀਤੀਆਂ। ਪਰ ਤੂੰ ਤਾਂ ਉਨ੍ਹਾਂ ਨਾਲੋਂ ਵੀ ਵੱਧੇਰੇ ਮਾੜੀਆਂ ਗੱਲਾਂ ਕੀਤੀਆਂ! 48 ਮੈਂ ਯਹੋਵਾਹ ਅਤੇ ਪ੍ਰਭੂ ਹਾਂ। ਮੈਂ ਜੀਵਿਤ ਹਾਂ। ਅਤੇ ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਤੇਰੀ ਭੈਣ ਸਦੂਮ ਅਤੇ ਉਸ ਦੀਆਂ ਧੀਆਂ ਨੇ ਉਨੀਆਂ ਮਾੜੀਆਂ ਗੱਲਾਂ ਨਹੀਂ ਕੀਤੀਆਂ ਜੋ ਤੂੰ ਅਤੇ ਤੇਰੀਆਂ ਧੀਆਂ ਨੇ ਕੀਤੀਆਂ ਹਨ।”
49 ਪਰਮੇਸ਼ੁਰ ਨੇ ਆਖਿਆ, “ਤੇਰੀ ਭੈਣ ਸਦੂਮ ਅਤੇ ਉਸਦੀਆਂ ਧੀਆਂ ਗੁਮਾਨੀ ਸਨ, ਉਨ੍ਹਾਂ ਕੋਲ ਖਾਣ ਨੂੰ ਬਹੁਤ ਕੁਝ ਸੀ ਅਤੇ ਉਨ੍ਹਾਂ ਕੋਲ ਵਿਹਲਾ ਸਮਾਂ ਬਹੁਤ ਸੀ। ਅਤੇ ਉਨ੍ਹਾਂ ਨੇ ਗਰੀਬ ਬੇਸਹਾਰਾ ਲੋਕਾਂ ਦੀ ਸਹਾਇਤਾ ਨਹੀਂ ਕੀਤੀ। 50 ਸਦੂਮ ਅਤੇ ਉਸਦੀਆਂ ਧੀਆਂ ਇੰਨੀਆਂ ਗੁਮਾਨੀ ਹੋ ਗਈਆਂ ਸਨ ਕਿ ਮੇਰੇ ਸਾਹਮਣੇ ਹੀ ਭਿਆਨਕ ਗੱਲਾਂ ਕਰਨ ਲੱਗ ਪਈਆਂ ਸਨ। ਅਤੇ ਜਦੋਂ ਮੈਂ ਉਨ੍ਹਾਂ ਨੂੰ ਉਹ ਗੱਲਾਂ ਕਰਦਿਆਂ ਦੇਖਿਆ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ।”
51 ਪਰਮੇਸ਼ੁਰ ਨੇ ਆਖਿਆ, “ਅਤੇ ਸਾਮਰੀਆਂ ਨੇ ਤੇਰੇ ਕੀਤੇ ਮੰਦੇ ਕਾਰਿਆਂ ਨਾਲੋਂ ਸਿਰਫ਼ ਅੱਧੇ ਹੀ ਕੀਤੇ। ਤੂੰ ਸਾਮਰੀਆਂ ਨਾਲੋਂ ਬਹੁਤ ਸਾਰੇ ਵੱਧੇਰੇ ਭਿਆਨਕ ਕਾਰੇ ਕੀਤੇ! ਤੂੰ ਆਪਣੀਆਂ ਭੈਣਾਂ ਨਾਲੋਂ ਵੱਧੇਰੇ ਭਿਆਨਕ ਗੱਲਾਂ ਕੀਤੀਆਂ ਹਨ। ਤੇਰੇ ਮੁਕਾਬਲੇ ਵਿੱਚ ਸਦੂਮ ਅਤੇ ਸਾਮਰੀਆਂ ਚੰਗੀਆਂ ਦਿਖਾਈ ਦਿੰਦੀਆਂ ਹਨ। 52 ਇਸ ਲਈ ਤੈਨੂੰ ਆਪਣੀ ਸ਼ਰਮਿੰਦਗੀ ਸਹਾਰਨੀ ਪਵੇਗੀ। ਤੂੰ ਆਪਣੇ ਮੁਕਾਬਲੇ ਆਪਣੀਆਂ ਭੈਣਾਂ ਨੂੰ ਸੋਹਣੀਆਂ ਬਣਾ ਦਿੱਤਾ ਹੈ। ਤੂੰ ਭਿਆਨਕ ਗੱਲਾਂ ਕੀਤੀਆਂ ਹਨ ਇਸ ਲਈ ਤੈਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ।”
53 ਪਰਮੇਸ਼ੁਰ ਨੇ ਆਖਿਆ, “ਮੈਂ ਸਦੂਮ ਅਤੇ ਉਸ ਦੇ ਆਲੇ-ਦੁਆਲੇ ਦੇ ਕਸਬਿਆਂ ਨੂੰ ਤਬਾਹ ਕਰ ਦਿੱਤਾ। ਅਤੇ ਮੈਂ ਇਸਦੇ ਦੁਾਅਲੇ ਦੇ ਸਮਾਰੀਆਂ ਨੂੰ ਤਬਾਹ ਕਰ ਦਿੱਤਾ। ਅਤੇ (ਯਰੂਸ਼ਲਮ,) ਮੈਂ ਤੈਨੂੰ ਤਬਾਹ ਕਰ ਦਿਆਂਗਾ। ਪਰ ਮੈਂ ਉਨ੍ਹਾਂ ਸ਼ਹਿਰਾਂ ਨੂੰ ਫ਼ੇਰ ਉਸਾਰਾਂਗਾ। ਅਤੇ (ਯਰੂਸ਼ਲਮ,) ਮੈਂ ਤੈਨੂੰ ਵੀ ਫ਼ੇਰ ਉਸਾਰਾਂਗਾ। 54 ਇਸ ਲਈ ਤੂੰ ਤੇਰੀਆਂ ਕੀਤੀਆਂ ਉਨ੍ਹਾਂ ਭਿਆਨਕ ਗੱਲਾਂ ਨੂੰ ਚੇਤੇ ਕਰੇਗੀ ਅਤੇ ਉਨ੍ਹਾਂ ਤੇ ਸ਼ਰਮਸਾਰ ਹੋਵੇਂਗੀ ਅਤੇ ਇਹ ਉਨ੍ਹਾਂ ਹੋਰਨਾਂ ਸ਼ਹਿਰਾਂ ਨੂੰ ਕੁਝ ਦਿਲਾਸਾ ਦੇਵੇਗੀ। 55 ਇਸ ਲਈ ਤੈਨੂੰ ਅਤੇ ਤੇਰੀਆਂ ਭੈਣਾਂ ਨੂੰ ਫ਼ੇਰ ਉਸਾਰਿਆ ਜਾਵੇਗਾ। ਸਦੂਮ ਅਤੇ ਉਸ ਦੇ ਦੁਆਲੇ ਦੇ ਨਗਰਾਂ, ਸਾਮਰੀਆਂ ਅਤੇ ਉਸ ਦੇ ਦੁਆਲੇ ਦੇ ਨਗਰਾਂ ਅਤੇ ਤੈਨੂੰ ਅਤੇ ਤੇਰੇ ਦੁਆਲੇ ਦੇ ਨਗਰਾਂ ਨੂੰ ਫ਼ੇਰ ਉਸਾਰਿਆ ਜਾਵੇਗਾ।”
56 ਪਰਮੇਸ਼ੁਰ ਨੇ ਆਖਿਆ, “ਅਤੀਤ ਵਿੱਚ ਤੂੰ ਗੁਮਾਨੀ ਸੀ ਅਤੇ ਆਪਣੀ ਭੈਣ ਸਦੂਮ ਦਾ ਮਜ਼ਾਕ ਉਡਾਉਂਦੀ ਸੀ। ਪਰ ਤੂੰ ਫੇਰ ਇਸ ਤਰ੍ਹਾਂ ਨਹੀਂ ਕਰੇਗੀ। 57 ਅਜਿਹਾ ਤੂੰ ਸਜ਼ਾ ਮਿਲਣ ਤੋਂ ਪਹਿਲਾਂ ਕੀਤਾ ਸੀ, ਇਸਤੋਂ ਪਹਿਲਾਂ ਕਿ ਤੇਰੇ ਗਵਾਂਢੀ ਤੇਰਾ ਮਜ਼ਾਕ ਉਡਾਉਣਾ ਸ਼ੁਰੂ ਕਰ ਦੇਣ। ਅਦੋਮ ਅਤੇ ਫ਼ਿਲਿਸਤੀਆਂ ਦੇ ਨਗਰ ਹੁਣ ਤੇਰਾ ਮਜ਼ਾਕ ਉਡਾ ਰਹੇ ਹਨ। 58 ਹੁਣ ਤੈਨੂੰ ਆਪਣੇ ਭਿਆਨਕ ਕਾਰਿਆਂ ਲਈ ਅਵੱਸ਼ ਦੁੱਖ ਭੋਗਣਾ ਪਵੇਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
God Remains Faithful
59 ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਮੈਂ ਤੇਰੇ ਨਾਲ ਓਹੋ ਜਿਹਾ ਵਿਹਾਰ ਕਰਾਂਗਾ ਜਿਹੋ ਜਿਹਾ ਤੂੰ ਮੇਰੇ ਨਾਲ ਕੀਤਾ ਸੀ! ਤੂੰ ਆਪਣੀ ਸ਼ਾਦੀ ਦੇ ਇਕਰਾਰਨਾਮੇ ਨੂੰ ਤੋੜਿਆ। ਤੂੰ ਸਾਡੇ ਇਕਰਾਰਨਾਮੇ ਦਾ ਆਦਰ ਨਹੀਂ ਕੀਤਾ। 60 ਪਰ ਮੈਂ ਓਸ ਇਕਰਾਰਨਾਮੇ ਨੂੰ ਚੇਤੇ ਰੱਖਾਂਗਾ ਜਿਹੜਾ ਅਸੀਂ ਓਸ ਵੇਲੇ ਕੀਤਾ ਸੀ ਜਦੋਂ ਤੂੰ ਜਵਾਨ ਸੈਂ। ਮੈਂ ਤੇਰੇ ਨਾਲ ਇਕਰਾਰਨਾਮਾ ਕੀਤਾ ਸੀ ਅਤੇ ਉਹ ਹਮੇਸ਼ਾ ਰਹੇਗਾ! 61 ਮੈਂ ਤੇਰੀਆਂ ਭੈਣਾਂ ਨੂੰ ਤੇਰੇ ਕੋਲ ਲਿਆਵਾਂਗਾ। ਅਤੇ ਮੈਂ ਉਨ੍ਹਾਂ ਨੂੰ ਤੇਰੀਆਂ ਧੀਆਂ ਬਣਾ ਦਿਆਂਗਾ। ਇਹ ਗੱਲ ਸਾਡੇ ਇਕਰਾਰਨਾਮੇ ਵਿੱਚ ਨਹੀਂ ਸੀ ਪਰ ਮੈਂ ਤੇਰੇ ਲਈ ਅਜਿਹਾ ਕਰਾਂਗਾ। ਫ਼ੇਰ ਤੂੰ ਉਨ੍ਹਾਂ ਭਿਆਨਕ ਗੱਲਾਂ ਨੂੰ ਚੇਤੇ ਕਰੇਗੀ ਜੋ ਤੂੰ ਕੀਤੀਆਂ ਸਨ ਅਤੇ ਤੂੰ ਸ਼ਰਮਸਾਰ ਹੋ ਜਾਵੇਂਗੀ। 62 ਇਸ ਲਈ ਮੈਂ ਇਕਰਾਰਨਾਮਾ ਪੁਨਰ-ਸਬਾਪਤ ਕਰਾਂਗਾ ਅਤੇ ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਹਾਂ। 63 ਮੈਂ ਤੇਰੇ ਨਾਲ ਚੰਗਾ ਵਿਹਾਰ ਕਰਾਂਗਾ। ਇਸ ਲਈ ਤੂੰ ਮੈਨੂੰ ਚੇਤੇ ਕਰੇਗੀ ਅਤੇ ਤੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਇੰਨੀ ਸ਼ਰਮਸਾਰ ਹੋਵੇਂਗੀ ਕਿ ਤੂੰ ਕੁਝ ਵੀ ਨਹੀਂ ਆਖ ਸੱਕੇਂਗੀ। ਪਰ ਮੈਂ ਤੇਰੇ ਲਈ ਪ੍ਰਾਸਚਿਤ ਕਰਾਂਗਾ। ਤੂੰ ਫੇਰ ਤੋਂ ਕਦੇ ਵੀ ਸ਼ਰਮਸਾਰ ਨਹੀਂ ਹੋਵੇਂਗੀ!” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।
The Eagle and the Vine
17 ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਇਹ ਕਹਾਣੀ ਇਸਰਾਏਲ ਦੇ ਪਰਿਵਾਰ ਨੂੰ ਸੁਣਾ। ਉਨ੍ਹਾਂ ਨੂੰ ਪੁੱਛ ਕਿ ਇਸਦਾ ਕੀ ਅਰਬ ਹੈ। 3 ਉਨ੍ਹਾਂ ਨੂੰ ਆਖ:
“ֹ‘ਇੱਕ ਵੱਡੇ ਖੰਭਾਂ ਵਾਲਾ ਇੱਕ ਵੱਡਾ ਬਾਜ਼ (ਨਬੂਕਦਨੱਸਰ) ਲਬਾਨੋਨ ਅੰਦਰ ਆਇਆ।
ਬਾਜ਼ ਦਤ ਝਂਭ ਤਿਤਰੇ ਬਿਤਰੇ ਸਨ ਉਹ ਲਬਾਨੋਨ ਨੂੰ ਅਇਆ ਅਤੇ ਦਿਆਰ ਦੀ ਟੀਸੀ ਤੇ ਆ ਕੇ ਟਿਕ ਗਿਆ।
4 ਬਾਜ਼ ਨੇ ਵੱਡੇ ਦਿਆਰ ਦੇ ਰੁੱਖ (ਲਬਾਨੋਨ) ਦੀ ਸਿਖਰ ਦੀ ਟਾਹਣੀ ਤੋੜ ਦਿੱਤੀ ਅਤੇ ਇਸ ਨੂੰ ਕਾਨਾਨ ਅੰਦਰ ਲੈ ਆਇਆ।
ਉਹ ਟਾਹਣੀ ਬਾਜ਼ ਨੇ ਵਪਾਰੀਆਂ ਦੇ ਸ਼ਹਿਰ ਅੰਦਰ ਰੱਖ ਦਿੱਤੀ।
5 ਫ਼ੇਰ ਬਾਜ਼ ਨੇ ਕਾਨਾਨ ਤੋਂ ਕੁਝ ਬੀਜ਼ (ਲੋਕ) ਲੇ।
ਉਸ ਨੇ ਉਨ੍ਹਾਂ ਨੂੰ ਚੰਗੀ ਜ਼ਮੀਨ ਅੰਦਰ ਬੀਜ਼ ਦਿੱਤਾ ਉਸ ਨੇ ਉਨ੍ਹਾਂ ਨੂੰ ਚੰਗੀ ਨਦੀ ਕੰਢੇ ਬੀਜ਼ ਦਿੱਤਾ।
6 ਬੀਜ ਉੱਗੇ ਅਤੇ ਅੰਗੂਰੀ ਵੇਲ ਬਣ ਗਏ।
ਇਹ ਚੰਗੀ ਵੇਲ ਸੀ।
ਇਹ ਉੱਚੀ ਵੇਲ ਨਹੀਂ ਸੀ।
ਪਰ ਦੂਰ ਤਾਈਂ ਫ਼ੈਲੀ ਹੋਈ ਸੀ।
ਵੇਲ ਦੇ ਤਣੇ ਉੱਗੇ ਅਤੇ ਛੋਟੀਆਂ
ਵੇਲਾਂ ਬਹੁਤ ਲੰਮੀਆਂ ਵੱਧ ਗਈਆਂ।
7 ਫ਼ੇਰ ਵਡਿਆਂ ਖੰਭਾਂ ਵਾਲੇ ਦੂਸਰੇ ਬਾਜ਼ ਨੇ, ਵੇਲ ਨੂੰ ਦੇਖਿਆ।
ਬਾਜ਼ ਦੇ ਫ਼ਰ ਬਹੁਤ ਸਨ।
ਵੇਲ ਚਾਹੁੰਦੀ ਸੀ ਕਿ ਇਹ ਨਵਾਂ ਬਾਜ਼ ਉਸਦੀ ਦੇਖ ਭਾਲ ਕਰੇ।
ਇਸ ਲਈ ਉਸ ਨੇ ਵੱਧਾਈਆਂ ਆਪਣੀਆਂ ਜਢ਼ਾਂ ਇਸ ਬਾਜ਼ ਵੱਲ।
ਉਸਦੀਆਂ ਟਾਹਣੀਆਂ ਇਸ ਬਾਜ਼ ਵੱਲ ਫ਼ੈਲ ਗਈਆਂ।
ਟਾਹਣੀਆਂ ਉੱਗ ਕੇ ਉਸ ਖੇਤ ਤੋਂ ਬਾਹਰ ਚਲੀਆਂ ਗਈਆਂ ਜਿੱਥੇ ਇਸ ਨੂੰ ਬੀਜਿਆ ਗੀਆਂ ਸੀ।
ਵੇਲ ਚਾਹੁੰਦੀ ਸੀ ਕਿ ਨਵਾਂ ਬਾਜ਼ ਉਸ ਨੂੰ ਪਾਣੀ ਦੇਵੇ।
8 ਵੇਲ ਚੰਗੀ ਜ਼ਮੀਨ ਅੰਦਰ ਉਗਾਈ ਗਈ ਸੀ।
ਇਹ ਚੋਖੇ ਪਾਣੀ ਕੰਢੇ ਲਗਾਈ ਗਈ ਸੀ।
ਇਸਨੇ ਟਾਹਣੀਆਂ ਅਤੇ ਫ਼ਲ ਪੈਦਾ ਕੀਤੇ ਹੋਣੇ ਸੀ।
ਇਹ ਬਹੁਤ ਚੰਗੀ ਅੰਗੂਰੀ ਵੇਲ ਬਣ ਸੱਕਦੀ ਸੀ ।”
9 ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
“ਕੀ ਤੁਸੀਂ ਸੋਚਦੇ ਹੋ ਕਿ ਪੌਦਾ ਸਫ਼ਲ ਹੋਵੇਗਾ?
ਨਹੀਂ! ਨਵਾਂ ਬਾਜ਼ ਪੁੱਟ ਦੇਵੇਗਾ ਪੌਦੇ ਨੂੰ ਜ਼ਮੀਨ ਉੱਤੋਂ।
ਅਤੇ ਪੰਛੀ ਪੌਦੇ ਦੀਆਂ ਜਢ਼ਾਂ ਪੁੱਟ ਦੇਵੇਗਾ।
ਇਹ ਸਾਰੇ ਅੰਗੂਰਾਂ ਨੂੰ ਖਾ ਜਾਵੇਗਾ।
ਫ਼ੇਰ ਨਵੇਂ ਪੱਤੇ ਕੁਮਲਾ ਜਾਣਗੇ।
ਪੌਦਾ ਬਹੁਤ ਕਮਜ਼ੋਰ ਹੋਵੇਗਾ।
ਉਸ ਪੌਦੇ ਨੂੰ ਜਢ਼ੋਁ ਪੁੱਟਣ ਲਈ ਤਕੜੇ ਹੱਥਾਂ ਦੀ
ਜਾਂ ਤਾਕਤਵਰ ਕੌਮ ਦੀ ਲੋੜ ਨਹੀਂ ਪਵੇਗੀ।
10 ਕੀ ਉੱਗੇਗਾ ਪੌਦਾ ਓੱਥੇ ਜਿੱਥੇ ਇਸ ਨੂੰ ਲਾਇਆ ਗਿਆ ਹੈ?
ਨਹੀਂ! ਗਰਮ ਹਵਾ ਵਗੇਗੀ ਅਤੇ ਪੌਦਾ ਸੁੱਕ ਕੇ ਮੁਰਝਾ ਜਾਵੇਗਾ।
ਮਰ ਜਾਵੇਗਾ ਇਹ ਓੱਥੇ ਹੀ ਜਿੱਥੇ ਇਸ ਨੂੰ ਲਾਇਆ ਗਿਆ ਸੀ।”
King Zedekiah Punished
11 ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 12 “ਇਸ ਕਹਾਣੀ ਨੂੰ ਇਸਰਾਏਲ ਦੇ ਲੋਕਾਂ ਨੂੰ ਸਮਝਾਓ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਹਨ। ਉਨ੍ਹਾਂ ਨੂੰ ਇਹ ਗੱਲਾਂ ਦੱਸ: ਪਹਿਲਾ ਬਾਜ਼ (ਨਬੂਕਦਨੱਸਰ ਹੈ) ਬਾਬਲ ਦਾ ਰਾਜਾ ਹੈ। ਉਹ ਯਰੂਸ਼ਲਮ ਵਿੱਚ ਆਇਆ ਅਤੇ ਰਾਜੇ ਅਤੇ ਹੋਰਨਾਂ ਆਗੂਆਂ ਨੂੰ ਫ਼ੜ ਕੇ ਲੈ ਗਿਆ। ਉਹ ਉਨ੍ਹਾਂ ਨੂੰ ਬਾਬਲ ਲੈ ਆਇਆ। 13 ਫ਼ੇਰ ਨਬੂਕਦਨੱਸਰ ਨੇ ਰਾਜੇ ਦੇ ਘਰਾਣੇ ਦੇ ਇੱਕ ਸਦੱਸ਼ ਨਾਲ ਇਕਰਾਰਨਾਮਾ ਕੀਤਾ। ਨਬੂਕਦਨੱਸਰ ਨੇ ਉਸ ਨੂੰ ਇੱਕ ਇਕਰਾਰ ਕਰਨ ਲਈ ਮਜ਼ਬੂਰ ਕਰ ਦਿੱਤਾ। ਇਸ ਲਈ ਉਸ ਬੰਦੇ ਨੇ ਨਬੂਕਦਨੱਸਰ ਨਾਲ ਵਫ਼ਾਦਾਰੀ ਦਾ ਇਕਰਾਰ ਕੀਤਾ। ਨਬੂਕਦਨੱਸਰ ਨੇ ਇਸ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿੱਤਾ। ਫ਼ੇਰ ਉਹ ਸਾਰੇ ਤਾਕਤਵਰ ਲੋਕਾਂ ਨੂੰ ਯਹੂਦਾਹ ਤੋਂ ਬਾਹਰ ਲੈ ਗਿਆ। 14 ਇਸ ਲਈ ਯਹੂਦਾਹ ਕਮਜ਼ੋਰ ਰਾਜ ਹੋ ਗਿਆ ਜਿਹੜਾ ਕਿ ਨਬੂਕਦਨੱਸਰ ਦੇ ਵਿਰੁੱਧ ਨਹੀਂ ਸੀ ਹੋ ਸੱਕਦਾ। ਲੋਕਾਂ ਨੂੰ ਉਸ ਇਕਰਾਰਨਾਮੇ ਦਾ ਪਾਲਨ ਕਰਨ ਲਈ ਮਜ਼ਬੂਰ ਕੀਤਾ ਗਿਆ। ਜਿਹੜਾ ਨਬੂਕਦਨੱਸਰ ਨੇ ਯਹੂਦਾਹ ਦੇ ਨਵੇਂ ਰਾਜੇ ਨਾਲ ਕੀਤਾ ਸੀ। 15 ਪਰ ਇਸ ਨਵੇਂ ਰਾਜੇ ਨੇ ਕਿਸੇ ਤਰ੍ਹਾਂ ਨਬੂਕਦਨੱਸਰ ਦੇ ਵਿਰੁੱਧ ਬਗਾਵਤ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਮਿਸਰ ਤੋਂ ਸਹਾਇਤਾ ਮੰਗਣ ਲਈ ਸੰਦੇਸ਼ਵਾਹਕ ਭੇਜੇ। ਨਵੇਂ ਰਾਜੇ ਨੇ ਬਹੁਤ ਸਾਰੇ ਘੋੜਿਆਂ ਅਤੇ ਫ਼ੌਜੀਆਂ ਦੀ ਮੰਗ ਕੀਤੀ। ਹੁਣ, ਕੀ ਤੁਹਾਡਾ ਖਿਆਲ ਹੈ ਕਿ ਯਹੂਦਾਹ ਦਾ ਨਵਾਂ ਰਾਜਾ ਸਫ਼ਲ ਹੋ ਜਾਵੇਗਾ? ਕੀ ਤੁਹਾਡਾ ਖਿਆਲ ਹੈ ਕਿ ਨਵੇਂ ਰਾਜੇ ਕੋਲ ਇੰਨੀ ਤਾਕਤ ਹੋਵੇਗੀ ਕਿ ਉਹ ਇਕਰਾਰਨਾਮੇ ਨੂੰ ਤੋੜ ਸੱਕੇ ਅਤੇ ਸਜ਼ਾ ਤੋਂ ਬਚ ਸੱਕੇ?”
16 ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਮੈਂ ਆਪਣੇ ਜੀਵਨ ਨੂੰ ਸਾਖੀ ਰੱਖ ਕੇ ਇਕਰਾਰ ਕਰਦਾ ਹਾਂ ਕਿ ਇਹ ਨਵਾਂ ਰਾਜਾ ਬਾਬਲ ਵਿੱਚ ਮਰ ਜਾਵੇਗਾ! ਨਬੂਕਦਨੱਸਰ ਨੇ ਇਸ ਬੰਦੇ ਨੂੰ ਯਹੂਦਾਹ ਦਾ ਰਾਜਾ ਬਣਾਇਆ। ਪਰ ਇਸ ਬੰਦੇ ਨੇ ਨਬੂਕਦਨੱਸਰ ਨਾਲ ਆਪਣਾ ਇਕਰਾਰ ਤੋੜ ਦਿੱਤਾ। ਇਸ ਨਵੇਂ ਰਾਜੇ ਨੇ ਉਸ ਇਕਰਾਰਨਾਮੇ ਨੂੰ ਅਣਡਿੱਠ ਕਰ ਦਿੱਤਾ। 17 ਅਤੇ ਮਿਸਰ ਦਾ ਰਾਜਾ ਯਹੂਦਾਹ ਦੇ ਰਾਜੇ ਨੂੰ ਬਚਾ ਨਹੀਂ ਸੱਕੇਗਾ। ਭਾਵੇਂ ਉਹ ਬਹੁਤ ਸਾਰੇ ਫ਼ੌਜੀ ਭੇਜ ਦੇਵੇ ਪਰ ਮਿਸਰ ਦੀ ਮਹਾਂਸ਼ਕਤੀ ਵੀ ਯਹੂਦਾਹ ਨੂੰ ਬਚਾ ਨਹੀਂ ਸੱਕੇਗੀ। ਨਬੂਕਦਨੱਸਰ ਦੀ ਫ਼ੌਜ ਕਚ੍ਚੀਆਂ (ਮਿੱਟੀ ਦੀਆਂ) ਸੜਕਾਂ ਬਣਾਵੇਗੀ ਅਤੇ ਮਿੱਟੀ ਦੀਆਂ ਕੰਧਾਂ ਉਸਾਰੇਗੀ, ਸ਼ਹਿਰ ਉੱਤੇ ਕਬਜ਼ਾ ਕਰਨ ਲਈ। ਬਹੁਤ ਲੋਕ ਮਰਨਗੇ। 18 ਪਰ ਯਹੂਦਾਹ ਦਾ ਰਾਜਾ ਬਚਕੇ ਨਿਕਲ ਸੱਕੇਗਾ। ਕਿਉਂ? ਕਿਉਂ ਕਿ ਉਸ ਨੇ ਆਪਣੇ ਇਕਰਾਰਨਾਮੇ ਨੂੰ ਅੱਖੋਁ ਪਰੋਖੇ ਕੀਤਾ। ਉਸ ਨੇ ਨਬੂਕਦਨੱਸਰ ਨਾਲ ਕੀਤਾ ਇਕਰਾਰਨਾਮਾ ਤੋੜਿਆ।” 19 ਯਹੋਵਾਹ ਮੇਰੇ ਪ੍ਰਭੂ, ਇਹ ਇਕਰਾਰ ਕਰਦਾ ਹੈ: “ਮੈਂ ਆਪਣੇ ਜੀਵਨ ਦੀ ਸੌਂਹ ਖਾਕੇ ਆਖਦਾ ਹਾਂ ਕਿ ਮੈਂ ਯਹੂਦਾਹ ਦੇ ਰਾਜੇ ਨੂੰ ਸਜ਼ਾ ਦਿਆਂਗਾ। ਕਿਉਂ ਕਿ ਉਸ ਨੇ ਮੇਰੀਆਂ ਚੇਤਾਵਨੀਆਂ ਨੂੰ ਨਜ਼ਰ ਅੰਦਾਜ਼ ਕੀਤਾ। ਉਸ ਨੇ ਸਾਡਾ ਇਕਰਾਰਨਾਮਾ ਤੋੜਿਆ। 20 ਮੈਂ ਆਪਣਾ ਜਾਲ ਵਛਾਵਾਂਗਾ, ਅਤੇ ਉਹ ਇਸ ਵਿੱਚ ਫ਼ਸ ਜਾਵੇਗਾ। ਅਤੇ ਮੈਂ ਉਸ ਨੂੰ ਬਾਬਲ ਲਿਆਵਾਂਗਾ। ਅਤੇ ਮੈਂ ਉਸ ਨੂੰ ਉਸ ਥਾਂ ਉੱਤੇ ਸਜ਼ਾ ਦਿਆਂਗਾ। ਮੈਂ ਉਸ ਨੂੰ ਸਜ਼ਾ ਦੇਵਾਂਗਾ ਕਿਉਂ ਕਿ ਉਹ ਮੇਰੇ ਵਿਰੁੱਧ ਹੋ ਗਿਆ ਸੀ। 21 ਅਤੇ ਮੈਂ ਉਸਦੀ ਫ਼ੌਜ ਨੂੰ ਨਸ਼ਟ ਕਰ ਦਿਆਂਗਾ। ਮੈਂ ਉਸ ਦੇ ਬਿਹਤਰੀਨ ਸੈਨਿਕਾਂ ਨੂੰ ਤਬਾਹ ਕਰ ਦਿਆਂਗਾ। ਅਤੇ ਮੈਂ ਬਚੇ ਹੋਇਆਂ ਨੂੰ ਹਵਾ ਵਿੱਚ ਖਿਲਾਰ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਅਤੇ ਮੈਂ ਤੈਨੂੰ ਇਹ ਗੱਲਾਂ ਦੱਸੀਆਂ ਹਨ।”
22 ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ:
“ਮੈਂ ਇੱਕ ਉੱਚੇ ਲੰਮੇ ਦਿਆਰ ਦੀ ਟਾਹਣੀ ਲਵਾਂਗਾ।
ਮੈਂ ਰੁੱਖ ਦੀ ਚੋਟੀ ਤੋਂ ਇੱਕ ਛੋਟੀ ਟਾਹਣੀ ਲਵਾਂਗਾ।
ਅਤੇ ਮੈਂ ਖੁਦ ਇਸ ਨੂੰ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ।
23 ਮੈਂ ਖੁਦ ਇਸ ਨੂੰ ਇਸਰਾਏਲ ਦੇ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ।
ਉਹ ਟਾਹਣੀ ਵੱਧਕੇ ਰੁੱਖ ਬਣ ਜਾਵੇਗੀ।
ਇਸਦੀਆਂ ਟਾਹਣੀਆਂ ਉੱਗਣਗੀਆਂ ਅਤੇ ਇਸ ਨੂੰ ਲੱਗੇਗਾ ਫ਼ਲ।
ਇਹ ਦਿਆਰ ਦਾ ਇੱਕ ਖੂਬਸੂਰਤ ਰੁੱਖ ਬਣ ਜਾਵੇਗੀ।
ਇਸ ਦੀਆਂ ਟਾਹਣੀਆਂ ਉੱਤੇ ਬਹੁਤ ਪੰਛੀ ਬੈਠਣਗੇ।
ਬਹੁਤ ਪੰਛੀ ਇਸ ਦੀਆਂ ਟਾਹਣੀਆਂ ਦੀ ਛਾਂ ਅੰਦਰ ਰਹਿਣਗੇ।
24 “ਫ਼ੇਰ ਪਤਾ ਲੱਗ ਜਾਵੇਗਾ ਹੋਰਨਾਂ ਰੁੱਖਾਂ ਨੂੰ ਕਿ
ਮੈਂ ਲੰਮੇ ਰੁੱਖਾਂ ਨੂੰ ਧਰਤ ਉੱਤੇ ਡਿੱਗਣ ਦਿੰਦਾ ਹਾਂ
ਅਤੇ ਛੋਟੇ ਰੁੱਖਾਂ ਨੂੰ ਬਹੁਤ ਵੱਡੇ ਵੱਧਣ ਦਿੰਦਾ ਹਾਂ।
ਮੈਂ ਹਰੇ ਰੁੱਖਾਂ ਨੂੰ ਸੁੱਕਾ ਦਿੰਦਾ ਹਾਂ,
ਅਤੇ ਮੈਂ ਸੁਕੇ ਰੁੱਖਾਂ ਨੂੰ ਹਰਾ ਕਰ ਦਿੰਦਾ ਹਾਂ।
ਮੈਂ ਯਹੋਵਾਹ ਹਾਂ।
ਜੇ ਮੈਂ ਕੁਝ ਕਰਨ ਲਈ ਜੋ ਆਖਦਾ ਹਾਂ ਤਾਂ ਅਵੱਸ਼ ਮੈਂ ਓਹੀ ਕਰਾਂਗਾ।”
True Justice
18 ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 2 “ਤੁਸੀਂ ਲੋਕ ਇਹ ਮੁਹਾਵਰਾ ਦੁਹਰਾਉਂਦੇ ਰਹਿੰਦੇ ਹੋ। ਤੁਸੀਂ ਆਖਦੇ ਹੋ:
‘ਮਾਪਿਆਂ ਨੇ ਖਾਧੇ ਖੱਟੇ ਅੰਗੂਰ,
ਪਰ ਬੱਚਿਆਂ ਨੂੰ ਆਇਆ ਖੱਟਾ ਸੁਆਦ।’”
ਤੁਸੀਂ ਸੋਚਦੇ ਹੋ ਕਿ ਤੁਸੀਂ ਪਾਪ ਕਰ ਸੱਕਦੇ ਹੋਂ, ਅਤੇ ਇਸ ਲਈ ਭਵਿੱਖ ਵਿੱਚ ਕਿਸੇ ਹੋਰ ਵਿਅਕਤੀ ਨੂੰ ਸਜ਼ਾ ਮਿਲੇਗੀ। 3 ਪਰ ਯਹੋਵਾਹ ਮੇਰੇ ਪ੍ਰਭੂ ਆਖਦਾ ਹੈ, “ਮੈਂ ਆਪਣੇ ਜੀਵਨ ਨੂੰ ਸਾਹਮਣੇ ਰੱਖ ਕੇ ਇਕਰਾਰ ਕਰਦਾ ਹਾਂ ਕਿ ਇਸਰਾਏਲ ਦੇ ਲੋਕ ਹੋਰ ਵੱਧੇਰੇ ਇਹ ਆਖਣੀ ਨਹੀਂ ਵਰਤਣਗੇ। 4 ਮੈਂ ਹਰ ਬੰਦੇ ਨਾਲ ਓਸੇ ਤਰ੍ਹਾਂ ਦਾ ਵਿਹਾਰ ਕਰਾਂਗਾ। ਇਸ ਨਾਲ ਕੋਈ ਫ਼ਰਕ ਨਹੀਂ ਪਵੇਗਾ ਕਿ ਉਹ ਬੰਦਾ ਮਾਪਾ ਹੈ ਜਾਂ ਬੱਚਾ। ਜਿਹੜਾ ਬੰਦਾ ਪਾਪ ਕਰਦਾ ਹੈ ਓਹੀ ਮਰੇਗਾ!
5 “ਜੇ ਕੋਈ ਬੰਦਾ ਨੇਕ ਹੈ ਤਾਂ ਉਹ ਜੀਵੇਗਾ! ਉਹ ਨੇਕ ਬੰਦਾ ਲੋਕਾਂ ਨਾਲ ਨਿਰਪੱਖ ਹੋਕੇ ਵਿਹਾਰ ਕਰਦਾ ਹੈ। 6 ਉਹ ਨੇਕ ਬੰਦਾ ਪਰਬਤਾਂ ਤੇ ਨਹੀਂ ਜਾਂਦਾ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਸਾਂਝਾ ਨਹੀਂ ਕਰਦਾ। ਉਹ ਇਸਰਾਏਲ ਵਿੱਚਲੇ ਉਨ੍ਹਾਂ ਬੁੱਤਾਂ ਅੱਗੇ ਪ੍ਰਾਰਥਨਾ ਨਹੀਂ ਕਰਦਾ। ਉਹ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਨਹੀਂ ਕਰਦਾ। ਉਹ ਮਹਾਵਾਰੀ ਸਮੇਂ ਆਪਣੀ ਪਤਨੀ ਨਾਲ ਸੰਭੋਗ ਨਹੀਂ ਕਰਦਾ। 7 ਉਹ ਨੇਕ ਬੰਦਾ ਲੋਕਾਂ ਦਾ ਫ਼ਾਇਦਾ ਨਹੀਂ ਉੱਠਾਂਦਾ। ਜੇ ਕੋਈ ਬੰਦਾ ਉਸ ਪਾਸੋਂ ਪੈਸਾ ਉਧਾਰ ਲੈਂਦਾ ਹੈ ਉਹ ਬੰਦਾ ਕੋਈ ਚੀਜ਼ ਗਹਿਣੇ ਰੱਖ ਕੇ ਦੂਸਰੇ ਬੰਦੇ ਨੂੰ ਉਧਾਰ ਦੇ ਦਿੰਦਾ ਹੈ। ਅਤੇ ਜਦੋਂ ਉਹ ਬੰਦਾ ਉਧਾਰ ਚੁਕਾ ਦਿੰਦਾ ਹੈ ਤਾਂ ਉਹ ਉਹ ਗਹਿਣੇ ਧਰੀ ਚੀਜ਼ ਵਾਪਸ ਕਰ ਦਿੰਦਾ ਹੈ। ਉਹ ਨੇਕ ਬੰਦਾ ਭੁੱਖਿਆਂ ਨੂੰ ਭੋਜਨ ਦਿੰਦਾ ਹੈ। ਅਤੇ ਉਹ ਲੋੜਵਂਦਾਂ ਨੂੰ ਕੱਪੜੇ ਦਿੰਦਾ ਹੈ। 8 ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ ਤਾਂ ਨੇਕ ਬੰਦਾ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਕਰਜ਼ੇ ਉੱਤੇ ਸੂਦ ਵਸੂਲ ਨਹੀਂ ਕਰਦਾ। ਉਹ ਨੇਕ ਬੰਦਾ ਧੋਖੇਬਾਜ਼ ਹੋਣ ਤੋਂ ਇਨਕਾਰ ਕਰਦਾ ਹੈ। ਉਹ ਹਰੇਕ ਬੰਦੇ ਨਾਲ ਬੇਲਾਗ ਹੁੰਦਾ ਹੈ। ਲੋਕ ਉਸ ਉੱਤੇ ਭਰੋਸਾ ਕਰ ਸੱਕਦੇ ਹਨ। 9 ਉਹ ਮੇਰੀਆਂ ਬਿਧੀਆਂ ਦੀ ਪਾਲਣਾ ਕਰਦਾ ਹੈ। ਉਹ ਮੇਰੇ ਨਿਆਂਇਆਂ ਬਾਰੇ ਸੋਚਦਾ ਹੈ ਅਤੇ ਨਿਰਪੱਖ ਅਤੇ ਭਰੋਸੇਯੋਗ ਹੋਣਾ ਸਿੱਖਦਾ ਹੈ। ਉਹ ਨੇਕ ਬੰਦਾ ਹੈ ਇਸ ਲਈ ਜੀਵੇਗਾ।
10 “ਪਰ ਹੋ ਸੱਕਦਾ ਹੈ ਕਿ ਉਸ ਨੇਕ ਬੰਦੇ ਦਾ ਕੋਈ ਪੁੱਤਰ ਅਜਿਹਾ ਹੋਵੇ ਜਿਹੜਾ ਇਹੋ ਜਿਹੀ ਕੋਈ ਵੀ ਚੰਗੀ ਗੱਲ ਨਹੀਂ ਕਰਦਾ। ਉਹ ਪੁੱਤਰ ਭਾਵੇਂ ਚੀਜ਼ਾਂ ਚੁਰਾਂਦਾ ਹੋਵੇ ਅਤੇ ਲੋਕਾਂ ਨੂੰ ਮਾਰਦਾ ਹੋਵੇ। 11 ਹੋ ਸੱਕਦਾ ਹੈ ਕਿ ਉਹ ਪੁੱਤਰ ਇਨ੍ਹਾਂ ਵਿੱਚੋਂ ਕੋਈ ਇੱਕ ਮਾੜੀ ਗੱਲ ਕਰਦਾ ਹੋਵੇ। ਹੋ ਸੱਕਦਾ ਹੈ ਉਹ ਪਰਬਤਾਂ ਉੱਤੇ ਜਾਂਦਾ ਹੋਵੇ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਭੋਜਨ ਨੂੰ ਸਾਂਝਾ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਮਾੜਾ ਪੁੱਤਰ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕਰਦਾ ਹੋਵੇ। 12 ਹੋ ਸੱਕਦਾ ਹੈ ਕਿ ਉਹ ਗਰੀਬ ਨਿਆਸਰੇ ਲੋਕਾਂ ਨਾਲ ਬਦਸਲੂਕੀ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਕਿਸੇ ਬੰਦੇ ਦੇ ਕਰਜ਼ੇ ਵਾਪਸ ਕਰਨ ਉੱਤੇ ਅਮਾਨਤੀ ਸਮਾਨ ਵਾਪਸ ਨਾ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਮੰਦਾ ਪੁੱਤਰ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦਾ ਹੋਵੇ ਅਤੇ ਹੋਰ ਭਿਆਨਕ ਗੱਲਾਂ ਕਰਦਾ ਹੋਵੇ। 13 ਹੋ ਸੱਕਦਾ ਹੈ ਕਿ ਕਿਸੇ ਬੰਦੇ ਨੂੰ ਉਸ ਮੰਦੇ ਪੁੱਤਰ ਕੋਲੋਂ ਪੈਸਾ ਉਧਾਰ ਲੈਣ ਦੀ ਲੋੜ ਪੈ ਜਾਵੇ। ਹੋ ਸੱਕਦਾ ਹੈ ਕਿ ਉਹ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦੇਵੇ ਪਰ ਉਹ ਉਸ ਨੂੰ ਉਸ ਉਧਾਰ ਉੱਤੇ ਸੂਦ ਅਦਾ ਕਰਨ ਲਈ ਮਜ਼ਬੂਰ ਕਰੇਗਾ। ਇਸ ਲਈ ਉਹ ਮੰਦਾ ਪੁੱਤਰ ਨਹੀਂ ਜੀਵੇਗਾ। ਉਸ ਨੇ ਭਿਆਨਕ ਗੱਲਾਂ ਕੀਤੀਆਂ ਸਨ, ਇਸ ਲਈ ਉਹ ਮਾਰ ਦਿੱਤਾ ਜਾਵੇਗਾ। ਅਤੇ ਉਹ ਆਪਣੀ ਮੌਤ ਦਾ ਖੁਦ ਹੀ ਜ਼ਿੰਮੇਵਾਰ ਹੈ।
14 “ਹੁਣ, ਹੋ ਸੱਕਦਾ ਹੈ ਕਿ ਉਸ ਮੰਦੇ ਪੁੱਤਰ ਦਾ ਆਪਣਾ ਪੁੱਤਰ ਵੀ ਹੋਵੇ। ਹੋ ਸੱਕਦਾ ਹੈ ਕਿ ਇਹ ਪੁੱਤਰ ਆਪਣੇ ਪਿਤਾ ਦੇ ਮੰਦੇ ਕੰਮਾਂ ਨੂੰ ਦੇਖੇ ਅਤੇ ਆਪਣੇ ਪਿਤਾ ਵਾਂਗ ਜੀਵਨ ਜਿਉਣ ਤੋਂ ਇਨਕਾਰ ਕਰ ਦੇਵੇ। ਉਹ ਚੰਗਾ ਪੁੱਤਰ ਲੋਕਾਂ ਨਾਲ ਬੇਲਾਗ ਹੋਕੇ ਵਿਹਾਰ ਕਰਦਾ ਹੈ। 15 ਉਹ ਚੰਗਾ ਪੁੱਤਰ ਪਰਬਤਾਂ ਵਿੱਚ ਜਾਕੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਸਾਂਝਾ ਨਹੀਂ ਕਰਦਾ। ਉਹ ਇਸਰਾਏਲ ਦੇ ਉਨ੍ਹਾਂ ਬੁੱਤਾਂ ਸਾਹਮਣੇ ਪ੍ਰਾਰਥਨਾ ਨਹੀਂ ਕਰਦਾ। ਉਹ ਆਪਣੇ ਗਵਾਂਢੀ ਦੀ ਪਤਨੀ ਨਾਲ ਵਿਭਚਾਰ ਨਹੀਂ ਕਰਦਾ। 16 ਉਹ ਚੰਗਾ ਪੁੱਤਰ ਲੋਕਾਂ ਦਾ ਫ਼ਾਇਦਾ ਨਹੀਂ ਉੱਠਾਂਦਾ। ਜੇ ਕੋਈ ਬੰਦਾ ਉਸ ਕੋਲੋਂ ਉਧਾਰ ਲੈਂਦਾ ਹੈ ਉਹ ਚੰਗਾ ਪੁੱਤਰ ਅਮਾਨਤ ਰੱਖ ਕੇ ਉਸ ਨੂੰ ਉਧਾਰ ਦੇ ਦਿੰਦਾ ਹੈ। ਅਤੇ ਜਦੋਂ ਉਹ ਬੰਦਾ ਪੈਸਾ ਵਾਪਸ ਕਰ ਦਿੰਦਾ ਹੈ ਤਾਂ ਉਹ ਅਮਾਨਤ ਵਾਪਸ ਕਰ ਦਿੰਦਾ ਹੈ। ਚੰਗਾ ਪੁੱਤਰ ਭੁੱਖਿਆਂ ਨੂੰ ਭੋਜਨ ਦਿੰਦਾ ਹੈ। ਅਤੇ ਉਹ ਲੋੜਵਂਦ ਲੋਕਾਂ ਨੂੰ ਕਪੜੇ ਦਿੰਦਾ ਹੈ। 17 ਉਹ ਗਰੀਬ ਲੋਕਾਂ ਦੀ ਸਹਾਇਤਾ ਕਰਦਾ ਹੈ। ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ, ਉਹ ਚੰਗਾ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਉਸ ਕਰਜ਼ੇ ਉੱਤੇ ਸੂਦ ਨਹੀਂ ਲੈਂਦਾ! ਉਹ ਚੰਗਾ ਪੁੱਤਰ ਮੇਰੇ ਕਨੂੰਨ ਨੂੰ ਕਬੂਲਦਾ ਹੈ ਅਤੇ ਮੇਰੇ ਕਨੂੰਨਾ ਦਾ ਪਾਲਣ ਕਰਦਾ ਹੈ। ਉਹ ਚੰਗਾ ਪੁੱਤਰ ਆਪਣੇ ਪਿਤਾ ਦੇ ਪਾਪਾਂ ਲਈ ਮਾਰਿਆ ਨਹੀਂ ਜਾਵੇਗਾ! ਉਹ ਚੰਗਾ ਪੁੱਤਰ ਜੀਵੇਗਾ। 18 ਪਿਤਾ ਭਾਵੇਂ ਲੋਕਾਂ ਨੂੰ ਦੁੱਖ ਦਿੰਦਾ ਹੋਵੇ ਅਤੇ ਚੀਜ਼ਾਂ ਚੋਰੀ ਕਰਦਾ ਹੋਵੇ। ਉਹ ਭਾਵੇਂ ਮੇਰੇ ਬੰਦਿਆਂ ਲਈ ਕੋਈ ਵੀ ਚੰਗਾ ਕੰਮ ਨਾ ਕਰਦਾ ਹੋਵੇ! ਉਹ ਪਿਤਾ ਆਪਣੇ ਪਾਪਾਂ ਕਾਰਣ ਮਰ ਜਾਵੇਗਾ। ਪਰ ਪੁੱਤਰ ਨੂੰ ਉਸ ਦੇ ਪਿਤਾ ਦੇ ਪਾਪਾਂ ਦੀ ਸਜ਼ਾ ਨਹੀਂ ਮਿਲੇਗੀ।
19 “ਤੁਸੀਂ ਪੁੱਛ ਸੱਕਦੇ ਹੋ, ‘ਪੁੱਤਰ ਨੂੰ ਆਪਣੇ ਪਿਤਾ ਦੇ ਪਾਪਾਂ ਦੀ ਸਜ਼ਾ ਕਿਉਂ ਨਹੀਂ ਮਿਲੇਗੀ?’ ਕਾਰਣ ਇਹ ਹੈ ਕਿ ਪੁੱਤਰ ਬੇਲਾਗ ਸੀ ਅਤੇ ਉਸ ਨੇ ਚੰਗੀਆਂ ਗੱਲਾਂ ਕੀਤੀਆਂ ਸਨ! ਉਸ ਨੇ ਬੜੇ ਧਿਆਨ ਨਾਲ ਮੇਰੇ ਕਨੂੰਨਾਂ ਪਾਲਣਾ ਕੀਤੀ ਸੀ। ਇਸ ਲਈ ਉਹ ਜੀਵੇਗਾ! 20 ਜਿਹੜਾ ਬੰਦਾ ਪਾਪ ਕਰਦਾ ਹੈ ਉਹੀ ਮਾਰਿਆ ਜਾਵੇਗਾ! ਪੁੱਤਰ ਨੂੰ ਆਪਣੇ ਪਿਤਾ ਦੇ ਪਾਪਾਂ ਦੀ ਸਜ਼ਾ ਨਹੀਂ ਮਿਲੇਗੀ ਪਿਤਾ ਨੂੰ ਆਪਣੇ ਪੁੱਤਰ ਦੇ ਪਾਪਾਂ ਲਈ ਸਜ਼ਾ ਨਹੀਂ ਮਿਲੇਗੀ। ਨੇਕ ਬੰਦੇ ਦੀ ਨੇਕੀ ਸਿਰਫ਼ ਓਸੇ ਦੀ ਹੀ ਹੈ। ਅਤੇ ਮਾੜੇ ਬੰਦੇ ਦੀ ਬਦੀ ਸਿਰਫ਼ ਉਸੇ ਦੀ ਹੈ।
21 “ਹੁਣ ਜੇ ਕੋਈ ਮੰਦਾ ਆਦਮੀ ਆਪਣੇ ਜੀਵਨ ਨੂੰ ਤਬਦੀਲ ਕਰ ਲੈਂਦਾ ਹੈ ਤਾਂ ਉਹ ਜੀਵੇਗਾ, ਮਰੇਗਾ ਨਹੀਂ। ਹੋ ਸੱਕਦਾ ਹੈ ਕਿ ਉਹ ਬੰਦਾ ਮੰਦੇ ਕਾਰਿਆਂ ਨੂੰ ਕਰਨੋ ਹਟ ਜਾਵੇ ਜੋ ਉਸ ਨੇ ਕੀਤੇ ਹਨ। ਹੋ ਸੱਕਦਾ ਹੈ ਕਿ ਉਹ ਮੇਰੇ ਸਾਰੇ ਕਨੂੰਨਾਂ ਨੂੰ ਧਿਆਨ ਨਾਲ ਮੰਨਣਾ ਸ਼ੁਰੂ ਕਰ ਦੇਵੇ। ਹੋ ਸੱਕਦਾ ਹੈ ਕਿ ਉਹ ਨਿਰਪੱਖ ਅਤੇ ਚੰਗਾ ਬਣ ਜਾਵੇ। 22 ਪਰਮੇਸ਼ੁਰ ਉਸ ਦੇ ਕੀਤੇ ਮਾੜੇ ਸਾਰੇ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਸਿਰਫ਼ ਉਸਦੀ ਨੇਕੀ ਨੂੰ ਚੇਤੇ ਰੱਖੇਗਾ! ਇਸ ਲਈ ਉਹ ਬੰਦਾ ਜੀਵੇਗਾ!”
23 ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਮੈਂ ਨਹੀਂ ਚਾਹੁੰਦਾ ਕਿ ਮੰਦੇ ਲੋਕ ਮਰਨ। ਮੈਂ ਚਾਹੁੰਦਾ ਹਾਂ ਕਿ ਉਹ ਆਪਣੀਆਂ ਜ਼ਿੰਦਗੀਆਂ ਤਬਦੀਲ ਕਰਨ ਤਾਂ ਜੋ ਉਹ ਜਿਉਂ ਸੱਕਣ!
24 “ਹੁਣ, ਹੋ ਸੱਕਦਾ ਹੈ ਕਿ ਕੋਈ ਚੰਗਾ ਬੰਦਾ ਨੇਕੀ ਛੱਡ ਦੇਵੇ। ਹੋ ਸੱਕਦਾ ਹੈ ਕਿ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲੇ ਅਤੇ ਉਹ ਸਾਰੀਆਂ ਭਿਆਨਕ ਗੱਲਾਂ ਕਰਨ ਲੱਗ ਜਾਵੇ ਜਿਹੜੀਆਂ ਮੰਦੇ ਬੰਦੇ ਨੇ ਅਤੀਤ ਵਿੱਚ ਕੀਤੀਆਂ ਸਨ, (ਉਹ ਮੰਦਾ ਬੰਦਾ ਤਾਂ ਤਬਦੀਲ ਹੋ ਗਿਆ ਸੀ ਇਸ ਲਈ ਉਹ ਜਿਉਂ ਸੱਕਦਾ ਹੈ!) ਇਸ ਲਈ ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬਦ ਬਣ ਜਾਂਦਾ ਹੈ, ਤਾਂ ਪਰਮੇਸ਼ੁਰ ਉਸ ਦੇ ਕੀਤੇ ਨੇਕ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਇਹ ਗੱਲ ਚੇਤੇ ਰੱਖੇਗਾ ਕਿ ਉਹ ਉਸ ਦੇ ਵਿਰੁੱਧ ਹੋ ਗਿਆ ਸੀ ਅਤੇ ਪਾਪ ਕਰਨ ਲੱਗ ਪਿਆ ਸੀ। ਇਸ ਲਈ ਉਹ ਬੰਦਾ ਅਪਣੇ ਪਾਪਾਂ ਕਾਰਣ ਮਰੇਗਾ।”
25 ਪਰਮੇਸ਼ੁਰ ਨੇ ਆਖਿਆ, “ਤੁਸੀਂ ਲੋਕ ਭਾਵੇਂ ਇਹ ਆਖੋ, ‘ਪਰਮੇਸ਼ੁਰ ਮੇਰਾ ਪ੍ਰਭੂ ਨਿਆਂਈ ਨਹੀਂ ਹੈ!’ ਪਰ ਇਸਰਾਏਲ ਦੇ ਪਰਿਵਾਰ, ਸੁਣ। ਮੈਂ ਨਿਆਈ ਹਾਂ। ਤੁਸੀਂ ਹੀ ਹੋ ਜਿਹੜੇ ਨਿਆਂਈ ਨਹੀਂ ਹੋ! 26 ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬੁਰਾ ਬਣ ਜਾਂਦਾ ਹੈ, ਤਾਂ ਉਹ ਆਪਣੇ ਕੀਤੇ ਮੰਦੇ ਕੰਮਾਂ ਕਰਕੇ ਅਵੱਸ਼ ਮਰੇਗਾ। 27 ਅਤੇ ਜੇ ਕੋਈ ਬੁਰਾ ਆਦਮੀ ਬਦਲ ਜਾਂਦਾ ਹੈ ਅਤੇ ਨੇਕ ਅਤੇ ਨਿਰਪੱਖ ਬਣ ਜਾਂਦਾ ਹੈ, ਤਾਂ ਉਹ ਆਪਣੀ ਜ਼ਿੰਦਗੀ ਬਚਾ ਲਵੇਗਾ। ਉਹ ਜੀਵੇਗਾ! 28 ਉਸ ਬੰਦੇ ਨੇ ਇਹ ਦੇਖ ਲਿਆ ਕਿ ਉਹ ਕਿੰਨਾ ਬੁਰਾ ਸੀ ਅਤੇ ਮੇਰੇ ਵੱਲ ਵਾਪਸ ਪਰਤ ਆਇਆ। ਉਸ ਨੇ ਉਹ ਮਾੜੇ ਕੰਮ ਕਰਨੇ ਛੱਡ ਦਿੱਤੇ ਜਿਹੜੇ ਉਹ ਅਤੀਤ ਵਿੱਚ ਕਰਦਾ ਸੀ। ਇਸ ਲਈ ਉਹ ਜੀਵੇਗਾ! ਉਹ ਮਰੇਗਾ ਨਹੀਂ!”
29 ਇਸਰਾਏਲ ਦੇ ਲੋਕਾਂ ਨੇ ਆਖਿਆ, “ਇਹ ਇਨਸਾਫ਼ ਵਾਲੀ ਗੱਲ ਨਹੀਂ ਹੈ! ਯਹੋਵਾਹ ਮੇਰਾ ਪ੍ਰਭੂ ਨਿਰਪੱਖ ਨਹੀਂ ਹੈ!”
ਪਰਮੇਸ਼ੁਰ ਨੇ ਆਖਿਆ, “ਮੈਂ ਨਿਰਪੱਖ ਹਾਂ! ਤੁਸੀਂ ਹੀ ਹੋ ਜਿਹੜੇ ਨਿਰਪੱਖ ਨਹੀਂ ਹੋ! 30 ਕਿਉਂ ਕਿ ਇਸਰਾਏਲ ਦੇ ਪਰਿਵਾਰ, ਮੈਂ ਹਰ ਬੰਦੇ ਦਾ ਨਿਆਂ ਉਸ ਦੇ ਕੀਤੇ ਅਮਲਾਂ ਦੇ ਅਧਾਰ ਤੇ ਹੀ ਕਰਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਇਸ ਲਈ ਮੇਰੇ ਵੱਲ ਵਾਪਸ ਪਰਤ ਆਓ! ਬੁਰੇ ਕੰਮ ਕਰਨੇ ਛੱਡ ਦਿਓ! ਤੁਹਾਡੇ ਪਾਧਾਂ ਨੂੰ ਤੁਹਾਨੂੰ ਬਰਬਾਦ ਨਾ ਕਰਨ ਦਿਓ। 31 ਉਨ੍ਹਾਂ ਸਾਰੀਆਂ ਭਿਆਨਕ ਚੀਜ਼ਾਂ ਤੋਂ ਖਹਿੜਾ ਛੁਡਾ ਲਵੋ ਜੋ ਤੁਸੀਂ ਕਰਦੇ ਰਹੇ ਹੋਂ। ਆਪਣੇ ਦਿਲ ਅਤੇ ਆਪਣੇ ਆਤਮੇ ਨੂੰ ਬਦਲ ਦਿਓ! ਇਸਰਾਏਲ ਦੇ ਲੋਕੋ, ਤੁਸੀਂ ਆਪਣੇ ਆਪ ਲਈ ਮੌਤ ਕਿਉਂ ਲਿਆਉਂਦੇ ਹੋਂ? 32 ਮੈਂ ਤੁਹਾਨੂੰ ਮਾਰਨਾ ਨਹੀਂ ਚਾਹੁੰਦਾ! ਮੇਰੇ ਵੱਲ ਵਾਪਸ ਪਰਤ ਆਵੋ ਅਤੇ ਜੀਵੋ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
A Sad Song About Israel
19 ਪਰਮੇਸ਼ੁਰ ਨੇ ਮੈਨੂੰ ਆਖਿਆ, “ਤੈਨੂੰ ਇਸਰਾਏਲ ਦੇ ਆਗੂਆਂ ਬਾਰੇ ਇਹ ਸੋਗੀ ਗੀਤ ਅਵੱਸ਼ ਗਾਉਣਾ ਚਾਹੀਦਾ ਹੈ।
2 “‘ਤੁਹਾਡੀ ਮਾਂ ਉਸ ਸ਼ੇਰਨੀ ਵਰਗੀ ਹੈ
ਜਿਹੜੀ ਸ਼ੇਰਾਂ ਨਾਲ ਲੇਟੀ ਹੋਈ ਹੈ।
ਉਹ ਉੱਥੇ ਜਵਾਨ ਸ਼ੇਰਾਂ ਨਾਲ ਲੇਟਣ ਲਈ ਗਈ ਸੀ
ਅਤੇ ਉਸ ਨੇ ਅਨੇਕਾਂ ਬੱਚੇ ਪੈਦਾ ਕੀਤੇ।
3 ਉਸਦਾ ਇੱਕ ਬੱਚਾ ਉੱਠਦਾ ਹੈ।
ਉਹ ਤਾਕਤਵਰ ਜਵਾਨ ਸ਼ੇਰ ਬਣ ਗਿਆ ਹੈ।
ਉਸ ਨੇ ਸ਼ਿਕਾਰ ਕਰਨਾ ਸਿੱਖ ਲਿਆ ਹੈ
ਉਸ ਨੇ ਇੱਕ ਆਦਮੀ ਨੂੰ ਮਾਰ ਦਿੱਤਾ ਅਤੇ ਖਾ ਲਿਆ।
4 “‘ਲੋਕਾਂ ਨੇ ਉਸਦੀ ਦਹਾੜ ਸੁਣੀ।
ਅਤੇ ਉਸ ਨੂੰ ਉਨ੍ਹਾਂ ਆਪਣੇ ਜਾਲ ਵਿੱਚ ਫ਼ੜ ਲਿਅ!
ਉਨ੍ਹਾਂ ਉਸ ਦੇ ਮੂੰਹ ਅੰਦਰ ਲਗਾਮਾਂ ਪਾ ਦਿੱਤੀਆਂ,
ਅਤੇ ਉਸ ਜਵਾਨ ਸ਼ੇਰ ਨੂੰ ਮਿਸਰ ਅੰਦਰ ਲੈ ਗਏ।
5 “‘ਮਾਂ ਸ਼ੇਰਨੀਨੇ ਆਸ ਲਈ ਕਿ ਉਸਦਾ ਬੱਚਾ ਆਗੂ ਬਣ ਜਾਵੇਗਾ।
ਪਰ ਹੁਣ ਉਸਦੀ ਸਾਰੀ ਆਸ ਟੁੱਟ ਗਈ ਹੈ।
ਇਸ ਲਈ ਉਸ ਨੇ ਆਪਣੇ ਇੱਕ ਹੋਰ ਬੱਚੇ ਨੂੰ ਲਿਆਂਦਾ।
ਉਸ ਨੇ ਉਸ ਨੂੰ ਸ਼ੇਰ ਬਣਨ ਦੀ ਸਿਖਲਾਈ ਦਿੱਤੀ।
6 ਉਹ ਜਵਾਨ ਸ਼ੇਰ ਆਪਣਾ ਸ਼ਿਕਾਰ ਫ਼ੜਨ ਲਈ ਸ਼ੇਰਾਂ ਨਾਲ ਗਿਆ।
ਉਹ ਤਾਕਤਵਰ ਜਵਾਨ ਸ਼ੇਰ ਬਣ ਗਿਆ!
ਉਸ ਨੇ ਸ਼ਿਕਾਰ ਕਰਨਾ ਸਿੱਖ ਲਿਆ।
ਉਸ ਨੇ ਇੱਕ ਆਦਮੀ ਨੂੰ ਮਾਰਕੇ ਖਾ ਲਿਆ।
7 ਉਸ ਨੇ ਮਹਿਲਾਂ ਉੱਤੇ ਹਮਲਾ ਕੀਤਾ।
ਉਸ ਨੇ ਸ਼ਹਿਰ ਤਬਾਹ ਕਰ ਦਿੱਤੇ।
ਉਸ ਦੇਸ ਦਾ ਹਰ ਬੰਦਾ ਇੰਨਾ ਭੈਭੀਤ ਸੀ ਕਿ
ਉਹ ਉਸਦੀ ਦਹਾੜ ਸੁਣ ਕੇ ਬੋਲ ਨਹੀਂ ਸੱਕਦਾ ਸੀ।
8 ਫ਼ੇਰ ਉਸ ਦੇ ਦੁਆਲੇ ਰਹਿੰਦੇ ਲੋਕਾਂ ਨੇ ਉਸ ਦੇ ਲਈ ਇੱਕ ਜਾਲ ਵਿਛਾਇਆ
ਅਤੇ ਉਨ੍ਹਾਂ ਉਸ ਨੂੰ ਆਪਣੇ ਜਾਲ ਵਿੱਚ ਫ਼ਸਾ ਲਿਆ।
9 ਉਨ੍ਹਾਂ ਉਸ ਨੂੰ ਲਗਾਮਾਂ ਪਾ ਦਿੱਤੀਆਂ ਅਤੇ ਉਸ ਨੂੰ ਬੰਦ ਕਰ ਦਿੱਤਾ।
ਉਨ੍ਹਾਂ ਉਸ ਨੂੰ ਆਪਣੇ ਜਾਲ ਅੰਦਰ ਫ਼ਸਾ ਲਿਆ।
ਇਸ ਲਈ ਉਹ ਉਸ ਨੂੰ ਬਾਬਲ ਦੇ ਰਾਜੇ ਕੋਲ ਲੈ ਗਏ।
ਅਤੇ ਹੁਣ ਤੁਸੀਂ ਇਸਰਾਏਲ ਦੇ ਪਰਬਤਾਂ ਉੱਤੇ ਉਸਦੀ ਦਹਾੜ ਨਹੀਂ ਸੁਣ ਸੱਕਦੇ।
10 “‘ਮਾਂ ਤੁਹਾਡੀ ਪਾਣੀ ਨੇੜੇ ਲਾਈ ਹੋਈ
ਇੱਕ ਅੰਗੂਰੀ ਵੇਲ ਵਰਗੀ ਹੈ।
ਉਸ ਨੂੰ ਬਹੁਤ ਪਾਣੀ ਮਿਲਿਆ,
ਇਸ ਲਈ ਉਸ ਨੇ ਮਜ਼ਬੂਤ ਵੇਲਾਂ ਉਗਾ ਲਈਆਂ।
11 ਫ਼ੇਰ ਉਗਾ ਲਈਆਂ ਉਸੇ ਲੰਮੀਆਂ ਟਾਹਣੀਆਂ ਮਜ਼ਬੂਤ ਸਨ
ਉਹ ਇੱਕ ਚੱਲਣ ਵਾਲੀ ਸੋਟੀ ਵਾਂਗ।
ਮਜ਼ਬੂਤ ਸਨ ਉਹ ਰਾਜੇ ਦੇ ਰਾਜ-ਦੰਡ ਵਾਂਗ।
ਵੱਧਦੀ ਗਈ, ਵੱਧਦੀ ਗਈ ਵੇਲ ਉਹ ਬਹੁਤ ਸਨ ਟਾਹਣੀਆਂ
ਉਸਦੀਆਂ ਆਕਾਸ਼ ਵੱਲ ਨੂੰ ਫ਼ੈਲਦੀਆਂ ਹੋਈਆਂ।
12 ਪਰ ਪੁੱਟ ਦਿੱਤੀ ਗਈ ਵੇਲ ਉਹ ਜਢ਼ਾਂ ਤੋਂ,
ਅਤੇ ਸੁੱਟ ਦਿੱਤੀ ਗਈ ਸੀ ਧਰਤ ਉੱਤੇ।
ਗਰਮ ਹਵਾ ਵਗੀ ਪੁਰੇ ਦੀ, ਅਤੇ ਸੁਕਾ ਦਿੱਤੇ ਫ਼ਲ ਉਸਦੇ।
ਟੁੱਟ ਗਈਆਂ ਮਜ਼ਬੂਤ ਟਾਹਣੀਆਂ।
ਅਤੇ ਸੁੱਟ ਦਿੱਤੀਆਂ ਗਈਆਂ ਉਹ ਅੱਗ ਅੰਦਰ।
13 “‘ਹੁਣ ਲਗਾਈ ਗਈ ਹੈ ਵੇਲ ਉਹ ਮਾਰੂਬਲ ਅੰਦਰ।
ਬਹੁਤ ਸੁੱਕੀ ਅਤੇ ਪਿਆਸੀ ਧਰਤੀ ਹੈ ਇਹ।
14 ਅਗ੍ਗ ਲਗੀ ਵੱਡੀ ਟਾਹਣੀ ਨੂੰ
ਅਤੇ ਫ਼ੈਲ ਗਈ ਸਾੜਦੀ ਹੋਈ ਉਸਦੀਆਂ ਵੇਲਾਂ ਅਤੇ ਉਸ ਦੇ ਫ਼ਲਾਂ ਨੂੰ।
ਇਸ ਲਈ ਨਹੀਂ ਸੀ ਓੱਥੇ ਚੱਲਣ ਵਾਲੀ ਮਜ਼ਬੂਤ ਸੋਟੀ ਕੋਈ
ਅਤੇ ਨਾ ਹੀ ਓੱਥੇ ਸੀ ਰਾਜੇ ਦਾ ਰਾਜ-ਦੰਡ ਕੋਈ।’
ਇਹ ਸੋਗੀ ਗੀਤ ਮੌਤ ਬਾਰੇ ਸੀ, ਅਤੇ ਇਸ ਨੂੰ ਮੌਤ ਦੇ ਸੋਗੀ ਗੀਤ ਵਾਂਗ ਹੀ ਗਾਇਆ ਗਿਆ।”
Israel Turned Away From God
20 ਇੱਕ ਦਿਨ, ਇਸਰਾਏਲ ਦੇ ਕੁਝ ਬਜ਼ੁਰਗ ਮੇਰੇ ਪਾਸ ਯਹੋਵਾਹ ਕੋਲੋ ਸਲਾਹ ਪੁੱਛਣ ਲਈ ਆਏ। ਇਹ ਦੇਸ ਨਿਕਾਲੇ ਦੇ 7ਵੇਂ ਵਰ੍ਹੇ ਦੇ 5ਵੇਂ ਮਹੀਨੇ (ਅਗਸਤ) ਦਾ 10ਵਾਂ ਦਿਨ ਸੀ। ਬਜ਼ੁਰਗ ਮੇਰੇ ਸਾਹਮਣੇ ਬੈਠ ਗਏ।
2 ਤਾਂ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 3 “ਆਦਮੀ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਕੀ ਤੁਸੀਂ ਲੋਕ ਮੇਰੀ ਸਲਾਹ ਮੰਗਣ ਆਏ ਹੋ? ਜੇ ਤੁਸੀਂ ਅਜਿਹਾ ਕਰਨ ਲਈ ਆਏ ਹੋ, ਤਾਂ ਮੈਂ ਤੁਹਾਨੂੰ ਇਹ ਨਹੀਂ ਦੇਵਾਂਗਾ। ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।’ 4 ਕੀ ਤੁਹਾਨੂੰ ਉਨ੍ਹਾਂ ਬਾਰੇ ਨਿਆਂ ਕਰਨਾ ਚਾਹੀਦਾ ਹੈ? ਕੀ ਤੁਸੀਂ ਉਨ੍ਹਾਂ ਦਾ ਨਿਆਂ ਕਰੋਂਗੇ, ਆਦਮੀ ਦੇ ਪੁੱਤਰ? ਤੁਹਾਨੂੰ ਉਨ੍ਹਾਂ ਨੂੰ ਉਹ ਭਿਆਨਕ ਗੱਲਾਂ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ ਜਿਹੜੀਆਂ ਉਨ੍ਹਾਂ ਦੇ ਪੁਰਖਿਆਂ ਨੇ ਕੀਤੀਆਂ ਹਨ। 5 ਤੁਹਾਨੂੰ ਉਨ੍ਹਾਂ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ: ਜਿਸ ਦਿਨ ਮੈ ਇਸਰਾਏਲ ਨੂੰ ਚੁਣਿਆ ਸੀ, ਮੈਂ ਯਕੱੂਬ ਦੇ ਪਰਿਵਾਰ ਲਈ ਹੱਥ ਖੜ੍ਹਾ ਕੀਤਾ ਸੀ ਅਤੇ ਉਨ੍ਹਾਂ ਨਾਲ ਮਿਸਰ ਵਿੱਚ ਇੱਕ ਇਕਰਾਰ ਕੀਤਾ ਸੀ। ਮੈਂ ਆਪਣਾ ਹੱਥ ਖੜ੍ਹਾ ਕੀਤਾ ਸੀ ਅਤੇ ਆਖਿਆ ਸੀ, “ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ।” 6 ਉਸ ਦਿਨ, ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਜਾਣ ਦਾ ਇਕਰਾਰ ਕੀਤਾ ਸੀ ਉਸ ਧਰਤੀ ਵੱਲ ਤੁਹਾਡੀ ਅਗਵਾਈ ਕੀਤੀ ਸੀ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਸਾਂ। ਉਹ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਚੰਗੀ ਧਰਤੀ ਸੀ। [b] ਇਹ ਸਾਰੇ ਦੇਸਾਂ ਵਿੱਚੋਂ ਸਭ ਤੋਂ ਸੁੰਦਰ ਸੀ!
7 “‘ਮੈਂ ਇਸਰਾਏਲ ਦੇ ਪਰਿਵਾਰ ਨੂੰ ਆਖਿਆ ਸੀ ਕਿ ਉਹ ਆਪਣੇ ਭਿਆਨਕ ਬੁੱਤਾਂ ਨੂੰ ਪਰ੍ਹਾਂ ਸੁੱਟ ਦੇਣ। ਮੈਂ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਮਿਸਰ ਦੀਆਂ ਮੂਰਤੀਆਂ ਨਾਲ ਨਾਪਾਕ ਨਾ ਹੋਣ। “ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” 8 ਪਰ ਉਹ ਮੇਰੇ ਵਿਰੁੱਧ ਹੋ ਗਏ ਅਤੇ ਮੈਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤਾਂ ਨੂੰ ਨਹੀਂ ਸੁੱਟਿਆ। ਉੱਨ੍ਹਾਂ ਨੇ ਆਪਣੀਆਂ ਮੂਰਤੀਆਂ ਨੂੰ ਮਿਸਰ ਵਿੱਚ ਨਹੀਂ ਛੱਡਿਆ। ਇਸ ਲਈ ਮੈਂ (ਪਰਮੇਸ਼ੁਰ ਨੇ) ਉਨ੍ਹਾਂ ਨੂੰ ਮਿਸਰ ਵਿੱਚ ਤਬਾਹ ਕਰਨ ਦਾ ਨਿਆਂ ਕੀਤਾ-ਮੈਂ ਉਨ੍ਹਾਂ ਨੂੰ ਆਪਣੇ ਕਹਿਰ ਦੀ ਪੂਰੀ ਤਾਕਤ ਮਹਿਸੂਸ ਕਰਨ ਦਿੱਤੀ। 9 ਪਰ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੰਦਾ ਸੀ ਕਿ ਮੈਂ ਆਪਣੇ ਬੰਦਿਆਂ ਨੂੰ ਮਿਸਰ ਤੋਂ ਬਾਹਰ ਲੈ ਜਾਵਾਂਗਾ। ਮੈਂ ਆਪਣੀ ਨੇਕ-ਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਬਰਬਾਦ ਨਹੀਂ ਕੀਤਾ, ਜਿਨ੍ਹਾਂ ਦਰਮਿਆਨ ਇਸਰਾਏਲੀ ਰਹਿੰਦੇ ਸਨ। 10 ਮੈਂ ਇਸਰਾਏਲ ਦੇ ਪਰਿਵਾਰ ਨੂੰ ਮਿਸਰ ਤੋਂ ਬਾਹਰ ਲੈ ਆਇਆ। ਮੈਂ ਉਨ੍ਹਾਂ ਦੀ ਮਾਰੂਬਲ ਵਿੱਚ ਅਗਵਾਈ ਕੀਤੀ। 11 ਫ਼ੇਰ ਮੈਂ ਉਨ੍ਹਾਂ ਨੂੰ ਅਪਣੇ ਕਨੂੰਨ ਦਿੱਤੇ। ਮੈਂ ਉਨ੍ਹਾਂ ਨੂੰ ਆਪਣੀਆਂ ਸਾਰੀਆਂ ਬਿਧੀਆਂ ਦੱਸ ਦਿੱਤੀਆਂ। ਜੇ ਕੋਈ ਬੰਦਾ ਉਨ੍ਹਾਂ ਬਿਧੀਆਂ ਤੇ ਚੱਲੇਗਾ ਤਾਂ ਉਹ ਜੀਵੇਗਾ। 12 ਮੈਂ ਉਨ੍ਹਾਂ ਨੂੰ ਆਰਾਮ ਕਰਨ ਦੇ ਖਾਸ ਦਿਨਾਂ ਬਾਰੇ ਵੀ ਦੱਸ ਦਿੱਤਾ ਸੀ। ਉਹ ਖਾਸ ਦਿਨ ਮੇਰੇ ਅਤੇ ਉਨ੍ਹਾਂ ਦੇ ਦਰਮਿਆਨ ਖਾਸ ਨਿਸ਼ਾਨ ਸਨ। ਉਨ੍ਹਾਂ ਨੇ ਦਰਸਾਇਆ ਕਿ ਮੈਂ ਯਹੋਵਾਹ ਹਾਂ ਅਤੇ ਉਨ੍ਹਾਂ ਨੂੰ ਆਪਣੇ ਲਈ ਖਾਸ ਬਣਾ ਰਿਹਾ ਸਾਂ।
13 “‘ਪਰ ਇਸਰਾਏਲ ਦਾ ਪਰਿਵਾਰ ਮਾਰੂਬਲ ਵਿੱਚ ਮੇਰੇ ਵਿਰੁੱਧ ਹੋ ਗਿਆ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਜੇ ਕੋਈ ਬੰਦਾ ਉਨ੍ਹਾਂ ਕਨੂੰਨ ਨੂੰ ਮਂਨੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਉਨ੍ਹਾਂ ਦਿਨਾਂ ਵਿੱਚ ਕਈ ਵਾਰੀ ਕੰਮ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਵਿੱਚ ਬਰਬਾਦ ਕਰਨ ਦਾ ਨਿਆਂ ਕੀਤਾ-ਆਪਣੇ ਕਹਿਰ ਦੀ ਪੂਰੀ ਤਾਕਤ ਉਨ੍ਹਾਂ ਨੂੰ ਮਹਿਸੂਸ ਕਰਨ ਦਿੱਤੀ। 14 ਪਰ ਮੈਂ ਉਨ੍ਹਾਂ ਨੂੰ ਬਰਬਾਦ ਨਹੀਂ ਕੀਤਾ। ਹੋਰਨਾਂ ਕੌਮਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ, ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਤਬਾਹ ਨਹੀਂ ਕੀਤਾ। 15 ਮੈਂ ਉਨ੍ਹਾਂ ਲੋਕਾਂ ਨਾਲ ਮਾਰੂਬਲ ਵਿੱਚ ਇੱਕ ਹੋਰ ਇਕਰਾਰ ਕੀਤਾ। ਮੈਂ ਇਕਰਾਰ ਕੀਤਾ ਕਿ ਮੈਂ ਉਨ੍ਹਾਂ ਨੂੰ ਉਸ ਧਰਤੀ ਤੇ ਲੈ ਜਾਵਾਂਗਾ ਜਿਹੜੀ ਮੈਂ ਉਨ੍ਹਾਂ ਨੂੰ ਦੇ ਰਿਹਾ ਸਾਂ। ਉਹ ਬਹੁਤ ਸਾਰੀਆਂ ਚੀਜ਼ਾਂ ਨਾਲ ਭਰੀ ਹੋਈ ਚੰਗੀ ਧਰਤੀ ਸੀ। ਉਹ ਸਾਰੇ ਦੇਸਾਂ ਨਾਲੋਂ ਸੁੰਦਰ ਸੀ!
16 “‘ਇਸਰਾਏਲ ਦੇ ਲੋਕਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਮੇਰੇ ਕਨੂੰਨ ਦਾ ਪਾਲਣ ਨਹੀਂ ਕੀਤਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਇਹ ਸਾਰੀਆਂ ਗੱਲਾਂ ਇਸ ਲਈ ਕੀਤੀਆਂ ਕਿਉਂ ਕਿ ਉਨ੍ਹਾਂ ਦੇ ਦਿਲ ਬੁੱਤਾਂ ਨਾਲ ਜੁੜੇ ਹੋਏ ਸਨ। 17 ਪਰ ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ, ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ। 18 ਮੈਂ ਉਨ੍ਹਾਂ ਦੇ ਬੱਚਿਆਂ ਨਾਲ ਗੱਲ ਕੀਤੀ। ਮੈਂ ਉਨ੍ਹਾਂ ਨੂੰ ਆਖਿਆ, “ਆਪਣੇ ਮਾਪਿਆਂ ਵਰਗੇ ਨਾ ਬਣੋ। ਆਪਣੇ ਆਪਨੂੰ ਉਨ੍ਹਾਂ ਦੇ ਬੁੱਤਾਂ ਨਾਲ ਨਾਪਾਕ ਨਾ ਹੋਣ ਦੇਣਾ। ਉਨ੍ਹਾਂ ਦੇ ਕਨੂੰਨਾਂ ਤੇ ਨਾ ਚੱਲਣਾ। ਉਨ੍ਹਾਂ ਦੇ ਹੁਕਮ ਨਾ ਮੰਨਣਾ, 19 ਮੈਂ ਯਹੋਵਾਹ ਹਾਂ। ਮੈਂ ਤੁਹਾਡਾ ਪਰਮੇਸ਼ੁਰ ਹਾਂ। ਮੇਰੇ ਕਨੂੰਨ ਨੂੰ ਮੰਨਣਾ। ਮੇਰੇ ਹੁਕਮ ਦਾ ਪਾਲਣ ਕਰਣਾ। ਉਹੀ ਗੱਲਾਂ ਕਰਨੀਆਂ ਜਿਹੜੀ ਮੈਂ ਤੁਹਾਨੂੰ ਆਖਦਾ ਹਾਂ। 20 ਇਹ ਦਰਸਾਉਣਾ ਕਿ ਮੇਰੇ ਆਰਾਮ ਦੇ ਦਿਨ ਤੁਹਾਡੇ ਲਈ ਮਹੱਤਵਪੂਰਣ ਹਨ। ਯਾਦ ਰੱਖਣਾ ਕਿ ਉਹ ਮੇਰੇ ਅਤੇ ਤੁਹਾਡੇ ਵਿੱਚਕਾਰ ਖਾਸ ਨਿਸ਼ਾਨ ਹਨ। ਮੈਂ ਯਹੋਵਾਹ ਹਾਂ। ਅਤੇ ਉਹ ਛੁੱਟੀਆਂ ਦੇ ਦਿਨ ਤੁਹਾਨੂੰ ਦਰਸਾਉਂਦੇ ਹਨ ਕਿ ਮੈਂ ਤੁਹਾਡਾ ਪਰਮੇਸ਼ੁਰ ਹਾਂ।”
21 “‘ਪਰ ਉਹ ਬੱਚੇ ਵੀ ਮੇਰੇ ਵਿਰੁੱਧ ਹੋ ਗਏ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਉਹ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਮੈਂ ਉਨ੍ਹਾਂ ਨੂੰ ਆਖੀਆਂ ਸਨ। ਅਤੇ ਉਹ ਚੰਗੇ ਕਨੂੰਨ ਹਨ। ਜੇ ਕੋਈ ਬੰਦਾ ਉਨ੍ਹਾਂ ਦੀ ਪਾਲਣਾ ਕਰੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਦਿਨਾਂ ਨਾਲ ਅਜਿਹਾ ਵਿਹਾਰ ਕੀਤਾ ਜਿਵੇਂ ਉਹ ਮਹੱਤਵਪੂਰਣ ਨਹੀਂ ਸਨ। ਇਸ ਲਈ ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਕਰਨ ਦਾ ਨਿਆਂ ਕੀਤਾ ਅਤੇ ਆਪਣੇ ਕਹਿਰ ਨੂੰ ਪੂਰੀ ਤਰ੍ਹਾਂ ਮਹਿਸੂਸ ਕਰਵਾਇਆ। 22 ਪਰ ਮੈਂ ਆਪਣੇ ਆਪਨੂੰ ਰੋਕ ਲਿਆ। ਹੋਰਨਾਂ ਲੋਕਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕ ਨਾਮੀ ਨੂੰ ਬਰਬਾਦ ਨਹੀਂ ਕਰਨਾ ਚਾਹੁੰਦਾ ਸਾਂ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਸਾਹਮਣੇ ਬਰਬਾਦ ਨਹੀਂ ਕੀਤਾ। 23 ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਮਾਰੂਬਲ ਅੰਦਰ ਇੱਕ ਹੋਰ ਇਕਰਾਰ ਕੀਤਾ, ਮੈਂ ਉਨ੍ਹਾਂ ਨੂੰ ਹੋਰਾਂ ਕੌਮਾਂ ਅੰਦਰ ਖਿਡਾਉਣ ਦਾ ਇਕਰਾਰ ਕੀਤਾ, ਉਨ੍ਹਾਂ ਨੂੰ ਬਹੁਤ ਸਾਰੇ ਵੱਖ-ਵੱਖ ਦੇਸ਼ਾਂ ਵਿੱਚ ਭੇਜਣ ਦਾ ਨਿਆਂ ਕੀਤਾ।
24 “‘ਇਸਰਾਏਲ ਦੇ ਲੋਕਾਂ ਨੇ ਮੇਰੇ ਹੁਕਮਾਂ ਨੂੰ ਨਹੀਂ ਕਬੂਲਿਆ। ਉਨ੍ਹਾਂ ਨੇ ਮੇਰੇ ਕਨੂੰਨ ਦਾ ਪਾਲਣ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਦੇ ਬੁੱਤਾਂ ਦੀ ਉਪਾਸਨਾ ਕੀਤੀ। 25 ਇਸ ਲਈ ਮੈਂ ਉਨ੍ਹਾਂ ਨੂੰ ਅਜਿਹੇ ਕਨੂੰਨ ਦਿੱਤੇ ਜਿਹੜੇ ਚੰਗੇ ਨਹੀਂ ਸਨ। ਮੈਂ ਉਨ੍ਹਾਂ ਨੂੰ ਅਜਿਹੇ ਆਦੇਸ ਦਿੱਤੇ ਜਿਹੜੇ ਜ਼ਿੰਦਗੀ ਨਹੀਂ ਦਿੰਦੇ ਸਨ। 26 ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਸੁਗਾਤਾਂ ਨਾਲ ਨਾਪਾਕ ਹੋਣ ਦਿੱਤਾ। ਉਨ੍ਹਾਂ ਨੇ ਆਪਣੇ ਜੇਠੇ ਪੁੱਤਰਾਂ ਦੀ ਬਲੀ ਚੜ੍ਹਾਉਣੀ ਵੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਚੱਲੇਗਾ ਕਿ ਮੈਂ ਹੀ ਯਹੋਵਾਹ ਹਾਂ।’ 27 ਇਸ ਲਈ ਹੁਣ, ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ, ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਇਸਰਾਏਲ ਦੇ ਲੋਕਾਂ ਨੇ ਮੇਰੇ ਬਾਰੇ ਮੰਦਾ ਬੋਲਿਆ ਅਤੇ ਮੈਨੂੰ ਧੋਖਾ ਦੇਣ ਦੀਆਂ ਵਿਉਂਤਾ ਬਣਾਈਆਂ। 28 ਪਰ ਮੈਂ ਫ਼ੇਰ ਵੀ ਉਨ੍ਹਾਂ ਨੂੰ ਉਸ ਧਰਤੀ ਤੇ ਲਿਆਂਦਾ ਜਿਸ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ। ਉਨ੍ਹਾਂ ਨੇ ਸਾਰੀਆਂ ਪਹਾੜੀਆਂ ਅਤੇ ਹਰੇ ਰੁੱਖਾਂ ਨੂੰ ਦੇਖਿਆ, ਇਸ ਲਈ ਉਹ ਉਨ੍ਹਾਂ ਸਾਰੀਆਂ ਥਾਵਾਂ ਉੱਤੇ ਉਪਾਸਨਾ ਕਰਨ ਲਈ ਗਏ। ਅਤੇ ਉਹ ਉਨ੍ਹਾਂ ਥਾਵਾਂ ਉੱਤੇ ਆਪਣੀਆਂ ਬਲੀਆਂ ਅਤੇ ਕ੍ਰੋਧ ਦਿਵਾਉਣ ਦੇ ਚੜ੍ਹਾਵੇ [c] ਲੈ ਗਏ। ਉਨ੍ਹਾਂ ਨੇ ਅਜਿਹੀਆਂ ਬਲੀਆਂ ਚੜ੍ਹਾਈਆਂ ਜਿਹੜੀਆਂ ਮਿੱਠੀ ਸੁਗੰਧ ਵਾਲੀਆਂ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਥਾਵਾਂ ਉੱਤੇ ਪੀਣ ਦੀਆਂ ਭੇਟਾਂ ਵੀ ਦਿੱਤੀਆਂ। 29 ਮੈਂ ਇਸਰਾਏਲ ਦੇ ਲੋਕਾਂ ਨੂੰ ਪੁੱਛਿਆ ਕਿ ਉਹ ਇਨ੍ਹਾਂ ਉੱਚੀਆਂ ਥਾਵਾਂ ਉੱਤੇ ਕਿਉਂ ਜਾ ਰਹੇ ਸਨ। ਪਰ ਉਹ ਉੱਚੀ ਥਾਂ ਹਾਲੇ ਵੀ ਓੱਥੇ ਹੀ ਹੈ।’”
30 ਪਰਮੇਸ਼ੁਰ ਨੇ ਆਖਿਆ, “ਇਸਰਾਏਲ ਦੇ ਲੋਕਾਂ ਨੇ ਉਹ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ। ਇਸ ਲਈ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ, ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਤੁਸੀਂ ਲੋਕਾਂ ਨੇ ਆਪਣੇ-ਆਪ ਨੂੰ ਉਹ ਗੱਲਾਂ ਕਰਕੇ ਨਾਪਾਕ ਕਰ ਲਿਆ ਹੈ ਜੋ ਤੁਹਾਡੇ ਪੁਰਖੇ ਕਰਦੇ ਸਨ। ਤੁਸੀਂ ਇੱਕ ਵੇਸਵਾ ਦੀ ਤਰ੍ਹਾਂ ਵਿਹਾਰ ਕੀਤਾ। ਤੁਸੀਂ ਮੈਨੂੰ ਛੱਡ ਕੇ ਉਨ੍ਹਾਂ ਭਿਆਨਕ ਦੇਵਤਿਆਂ ਵੱਲ ਹੋ ਗਏ ਜਿਨ੍ਹਾਂ ਦੀ ਤੁਹਾਡੇ ਪੁਰਖੇ ਉਪਾਸਨਾ ਕਰਦੇ ਸਨ। 31 ਤੁਸੀਂ ਉਸੇ ਤਰ੍ਹਾਂ ਦੀਆਂ ਸੁਗਾਤਾਂ ਦੇ ਰਹੇ ਹੋ। ਤੁਸੀਂ ਆਪਣੇ ਬੱਚਿਆਂ ਨੂੰ ਅੱਗ ਵਿੱਚ ਸੁੱਟ ਰਹੇ ਹੋ। ਆਪਣੇ ਝੂਠੇ ਦੇਵਤਿਆਂ ਨੂੰ ਦਿੱਤੇ ਦਾਨ ਵਜੋਂ ਤੁਸੀਂ ਅੱਜ ਤੱਕ ਵੀ ਆਪਣੇ ਆਪ ਨੂੰ ਉਨ੍ਹਾਂ ਬੁੱਤਾਂ ਨਾਲ ਨਾਪਾਕ ਬਣਾ ਰਹੇ ਹੋ! ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਮੈਨੂੰ ਇਹ ਚਾਹੀਦਾ ਹੈ ਕਿ ਮੈਂ ਤੁਹਾਨੂੰ ਆਪਣੇ ਵੱਲ ਆਉਣ ਦਿਆਂ ਅਤੇ ਸਲਾਹ ਮੰਗਣ ਦੇਵਾਂ? ਮੈਂ ਯਹੋਵਾਹ ਅਤੇ ਪ੍ਰਭੂ ਹਾਂ। ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਡੇ ਸਵਾਲਾਂ ਦੇ ਜਵਾਬ ਨਹੀਂ ਦਿਆਂਗਾ ਅਤੇ ਤੁਹਾਨੂੰ ਸਲਾਹ ਨਹੀਂ ਦਿਆਂਗਾ! 32 ਤੁਸੀਂ ਆਖੀ ਜਾ ਰਹੇ ਹੋ ਕਿ ਤੁਸੀਂ ਹੋਰਨਾਂ ਕੌਮਾਂ ਵਾਂਗ ਹੋਣਾ ਚਾਹੁੰਦੇ ਹੋ। ਤੁਸੀਂ ਹੋਰਨਾਂ ਕੌਮਾਂ ਦੇ ਲੋਕਾਂ ਵਾਂਗ ਜਿਉਂਦੇ ਹੋ। ਤੁਸੀਂ ਲੱਕੜੀ ਅਤੇ ਪੱਥਰ ਦੇ ਟੁਕੜਿਆਂ ਦੀ ਸੇਵਾ ਕਰਦੇ ਹੋ!’”
33 ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਕਰਕੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਡੇ ਉੱਤੇ ਇੱਕ ਰਾਜੇ ਵਾਂਗ ਰਾਜ ਕਰਾਂਗਾ। ਪਰ ਮੈਂ ਆਪਣੇ ਤਾਕਤਵਰ ਹੱਥਾਂ ਨੂੰ ਚੁੱਕਾਂਗਾ ਅਤੇ ਤੁਹਾਨੂੰ ਸਜ਼ਾ ਦੇਵਾਂਗਾ। ਮੈਂ ਆਪਣੇ ਕਹਿਰ ਤੁਹਾਡੇ ਲਈ ਦਰਸਾਵਾਂਗਾ! 34 ਮੈਂ ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਤੋਂ ਬਾਹਰ ਲੈ ਆਵਾਂਗਾ। ਮੈਂ ਤੁਹਾਨੂੰ ਉਨ੍ਹਾਂ ਕੌਮਾਂ ਵਿੱਚਕਾਰ ਖਿੰਡਾਇਆ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਉਨ੍ਹਾਂ ਦੇਸਾਂ ਤੋਂ ਵਾਪਸ ਲਿਆਵਾਂਗਾ। ਪਰ ਮੈਂ ਆਪਣਾ ਤਾਕਤਵਰ ਹੱਥ ਉੱਠਾਵਾਂਗਾ ਅਤੇ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਵਿਰੁੱਧ ਆਪਣਾ ਕਹਿਰ ਦਰਸਾਵਾਂਗਾ। 35 ਮੈਂ ਤੁਹਾਨੂੰ ਇੱਕ ਮਾਰੂਬਲ ਵਿੱਚ ਲੈ ਜਾਵਾਂਗਾ ਜਿਵੇਂ ਮੈਂ ਪਹਿਲਾਂ ਕੀਤਾ ਸੀ। ਪਰ ਇਹ ਥਾਂ ਅਜਿਹੀ ਹੋਵੇਗੀ ਜਿੱਥੇ ਹੋਰ ਕੌਮਾਂ ਰਹਿੰਦੀਆਂ ਹੋਣਗੀਆਂ। ਅਸੀਂ ਆਮ੍ਹੋ ਸਾਹਮਣੇ ਖੜ੍ਹੇ ਹੋਵਾਂਗੇ ਅਤੇ ਮੈਂ ਤੁਹਾਡੇ ਬਾਰੇ ਨਿਆਂ ਕਰਾਂਗ। 36 ਮੈਂ ਤੁਹਾਡੇ ਬਾਰੇ ਓਸੇ ਤਰ੍ਹਾਂ ਨਿਆਂ ਕਰਾਂਗਾ ਜਿਵੇਂ ਮੈਂ ਤੁਹਾਡੇ ਪੁਰਖਿਆਂ ਬਾਰੇ ਮਿਸਰ ਦੇ ਨਜ਼ਦੀਕ ਮਾਰੂਬਲ ਅੰਦਰ ਕੀਤਾ ਸੀ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
37 “ਮੈਂ ਤੁਹਾਡਾ ਦੋਸ਼ੀਆਂ ਵਜੋਂ ਨਿਆਂ ਕਰਾਂਗਾ ਅਤੇ ਇਕਰਾਰਨਾਮੇ ਅਨੁਸਾਰ ਤੁਹਾਨੂੰ ਸਜ਼ਾ ਦੇਵਾਂਗਾ। 38 ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਕੱਢ ਦਿਆਂਗਾ ਜਿਹੜੇ ਮੇਰੇ ਵਿਰੁੱਧ ਹੋ ਗਏ ਸਨ ਅਤੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੀ ਮਾਤਭੂਮੀ ਵਿੱਚੋਂ ਕੱਢ ਦਿਆਂਗਾ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
39 ਹੁਣ, ਇਸਰਾਏਲ ਦੇ ਪਰਿਵਾਰ, ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਜੇ ਕੋਈ ਬੰਦਾ ਆਪਣੇ ਬੁੱਤਾਂ ਦੀ ਉਪਾਸਨਾ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਜਾਣ ਦਿਓ ਅਤੇ ਕਰਨ ਦਿਓ ਉਪਾਸਨਾ ਉਨ੍ਹਾਂ ਦੀ। ਪਰ ਬਾਦ ਵਿੱਚ, ਤੁਸੀਂ ਇਹ ਨਾ ਸੋਚਣਾ ਕਿ ਤੁਸੀਂ ਮੇਰੇ ਕੋਲੋਂ ਸਲਾਹ ਪ੍ਰਾਪਤ ਕਰੋਂਗੇ! ਤੁਸੀਂ ਮੇਰੇ ਨਾਮ ਨੂੰ ਹੋਰ ਵੱਧੇਰੇ ਬਰਬਾਦ ਨਹੀਂ ਕਰੋਂਗੇ! ਜਦੋਂ ਤੀਕ ਤੁਸੀਂ ਆਪਣੇ ਬੁੱਤਾਂ ਨੂੰ ਚੜ੍ਹਾਵੇ ਚੜ੍ਹਾਉਂਦੇ ਰਹੋਁਗੇ।”
40 ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ, “ਲੋਕਾਂ ਨੂੰ ਮੇਰੇ ਪਵਿੱਤਰ ਪਰਬਤ ਵੱਲ ਜ਼ਰੂਰ ਆਉਣਾ ਚਾਹੀਦਾ ਹੈ-ਇਸਰਾਏਲ ਦੇ ਉੱਚੇ ਪਰਬਤ ਵੱਲ-ਮੇਰੀ ਸੇਵਾ ਕਰਨ ਲਈ। ਇਸਰਾਏਲ ਦਾ ਪੂਰਾ ਪਰਿਵਾਰ ਆਪਣੀ ਧਰਤੀ ਉੱਤੇ ਹੋਵੇਗਾ। ਉਹ ਉੱਥੇ ਆਪਣੇ ਦੇਸ ਅੰਦਰ ਹੋਣਗੇ। ਉਹੀ ਉਹ ਥਾਂ ਹੈ ਜਿੱਥੇ ਤੁਸੀਂ ਮੇਰੇ ਕੋਲ ਸਲਾਹ ਲੈਣ ਲਈ ਆ ਸੱਕਦੇ ਹੋ। ਅਤੇ ਤੁਹਾਨੂੰ ਮੇਰੇ ਕੋਲ ਉਸੇ ਥਾਂ ਉੱਤੇ ਆਪਣੀਆਂ ਭੇਟਾਂ ਲੈ ਕੇ ਆਉਣਾ ਚਾਹੀਦਾ ਹੈ। ਤੁਹਾਨੂੰ ਉਸੇ ਥਾਂ ਉੱਤੇ ਮੇਰੇ ਲਈ ਆਪਣੀਆਂ ਫ਼ਸਲਾਂ ਦਾ ਪਹਿਲਾ ਹਿੱਸਾ ਲੈ ਕੇ ਆਉਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਸਾਰੀਆਂ ਪਵਿੱਤਰ ਸੁਗ਼ਾਤਾਂ ਮੇਰੇ ਲਈ ਓਸੇ ਥਾਂ ਲੈ ਕੇ ਆਉਣੀਆਂ ਚਾਹੀਦੀਆਂ ਹਨ। 41 ਫ਼ੇਰ ਮੈਂ ਤੁਹਾਡੀਆਂ ਬਲੀਆਂ ਦੀ ਮਿੱਠੀ ਸੁਗੰਧ ਤੋਂ ਪ੍ਰਸੰਨ ਹੋਵਾਂਗਾ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮੈਂ ਤੁਹਾਨੂੰ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਮੁੜਕੇ ਆਪਣੇ ਖਾਸ ਬੰਦੇ ਬਣਾ ਲਵਾਂਗਾ। ਅਤੇ ਉਹ ਸਾਰੀਆਂ ਕੌਮਾਂ ਇਸ ਨੂੰ ਦੇਖਣਗੀਆਂ। 42 ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਇਹ ਗੱਲ ਤੁਸੀਂ ਓਦੋਁ ਜਾਣੋਗੇ ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਇਹ ਓਹੀ ਥਾਂ ਹੈ ਜਿਸ ਨੂੰ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ। 43 ਉਸ ਦੇਸ਼ ਵਿੱਚ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਨੂੰ ਚੇਤੇ ਕਰੋਂਗੇ ਜਿਹੜੀਆਂ ਤੁਸੀਂ ਕੀਤੀਆਂ ਸਨ ਅਤੇ ਜਿਨ੍ਹਾਂ ਨੇ ਤੁਹਾਨੂੰ ਨਾਪਾਕ ਬਣਾਇਆ ਸੀ। ਅਤੇ ਤੁਸੀਂ ਆਪਣੀਆਂ ਕੀਤੀਆਂ ਬਦ-ਗੱਲਾਂ ਕਾਰਣ ਆਪਣੇ-ਆਪ ਨਾਲ ਨਫ਼ਰਤ ਕਰੋਂਗੇ। 44 ਇਸਰਾਏਲ ਦੇ ਪਰਿਵਾਰ, ਤੂੰ ਬਹੁਤ ਮੰਦੀਆਂ ਗੱਲਾਂ ਕੀਤੀਆਂ। ਅਤੇ ਤੈਨੂੰ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਹੈ। ਪਰ ਆਪਣੇ ਚੰਗੇ ਨਾਮ ਦਾ ਬਚਾਉ ਕਰਨ ਖਾਤਰ, ਮੈਂ ਤੁਹਾਨੂੰ ਉਹ ਸਜ਼ਾ ਨਹੀਂ ਦੇਵਾਂਗਾ ਜਿਸਦੇ ਤੁਸੀਂ ਸੱਚਮੁੱਚ ਅਧਿਕਾਰੀ ਹੋ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।
45 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 46 “ਆਦਮੀ ਦੇ ਪੁੱਤਰ, ਦੱਖਣ ਵੱਲ ਵੇਖ, ਯਹੂਦਾਹ ਦੇ ਦੱਖਣੀ ਭਾਗ ਵੱਲ। ਦੱਖਣ ਦੇ ਜੰਗਲ ਦੇ ਵਿਰੁੱਧ ਬੋਲ। 47 ਦੱਖਣ ਦੇ ਜੰਗਲ ਨੂੰ ਆਖ, ‘ਯਹੋਵਾਹ ਦੇ ਸ਼ਬਦ ਨੂੰ ਸੁਣੋ। ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ: ਦੇਖੋ, ਮੈਂ ਤੁਹਾਡੇ ਜੰਗਲ ਵਿੱਚ ਅੱਗ ਲਾਉਣ ਲਈ ਤਿਆਰ ਹਾਂ। ਅੱਗ ਹਰ ਹਰੇ ਤੇ ਸੁੱਕੇ ਰੁੱਖ ਨੂੰ ਬਰਬਾਦ ਕਰ ਦੇਵੇਗੀ। ਬਲਦੀ ਲਾਟ ਬੁਝੇਗੀ ਨਹੀਂ। ਦੱਖਣ ਤੋਂ ਉੱਤਰ ਤੀਕ ਦੀ ਸਾਰੀ ਧਰਤੀ ਅੱਗ ਵਿੱਚ ਸੜ ਜਾਵੇਗੀ। 48 ਫ਼ੇਰ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ, ਯਹੋਵਾਹ, ਨੇ ਅੱਗ ਲਾਈ ਹੈ। ਅੱਗ ਬੁਝੇਗੀ ਨਹੀਂ।’”
49 ਫ਼ੇਰ ਮੈਂ ਹਿਜ਼ਕੀਏਲ ਨੇ ਆਖਿਆ, “ਹੇ, ਯਹੋਵਾਹ ਮੇਰਾ ਪ੍ਰਭੂ! ਜੇ ਮੈਂ ਇਹ ਗੱਲਾਂ ਆਖਾਂ, ਤਾਂ ਲੋਕ ਇਹ ਆਖਣਗੇ ਕਿ ਮੈਂ ਉਨ੍ਹਾਂ ਨੂੰ ਸਿਰਫ਼ ਕਹਾਣੀਆਂ ਸੁਣਾ ਰਿਹਾ ਹਾਂ। ਉਹ ਇਹ ਨਹੀਂ ਸੋਚਣਗੇ ਕਿ ਇਹ ਗੱਲ ਸੱਚਮੁੱਚ ਵਾਪਰੇਗੀ!”
Babylon, the Sword
21 ਇਸ ਲਈ ਯਹੋਵਾਹ ਦਾ ਸ਼ਬਦ ਮੈਨੂੰ ਫ਼ੇਰ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਯਰੂਸ਼ਲਮ ਵੱਲ ਦੇਖ, ਅਤੇ ਉਸ ਦੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ। ਮੇਰੇ ਲਈ, ਇਸਰਾਏਲ ਦੀ ਧਰਤੀ ਦੇ ਵਿਰੁੱਧ ਬੋਲ। 3 ਇਸਰਾਏਲ ਦੀ ਧਰਤੀ ਨੂੰ ਆਖ, ‘ਯਹੋਵਾਹ ਨੇ ਇਹ ਗੱਲਾਂ ਆਖੀਆਂ: ਮੈਂ ਤੇਰੇ ਵਿਰੁੱਧ ਹਾਂ! ਮੈਂ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ! ਮੈਂ ਤੇਰੇ ਵਿੱਚਲੇਁ ਸਾਰੇ ਲੋਕਾਂ ਨੂੰ ਹਟਾ ਦਿਆਂਗਾ-ਚੰਗੇ ਬੰਦਿਆਂ ਨੂੰ ਵੀ ਅਤੇ ਮੰਦੇ ਬੰਦਿਆਂ ਨੂੰ ਵੀ! 4 ਮੈਂ ਚੰਗੇ ਲੋਕਾਂ ਅਤੇ ਬੁਰੇ ਲੋਕਾਂ ਦੋਹਾਂ ਨੂੰ ਹਟਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਇਸ ਨੂੰ ਦੱਖਣ ਤੋਂ ਉੱਤਰ ਤੱਕ ਸਾਰੇ ਲੋਕਾਂ ਦੇ ਵਿਰੁੱਧ ਵਰਤਾਂਗਾ। 5 ਫ਼ੇਰ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। ਅਤੇ ਉਹ ਜਾਣ ਲੈਣਗੇ ਕਿ ਮੈਂ ਆਪਣੀ ਤਲਵਾਰ ਨੂੰ ਮਿਆਨ ਵਿੱਚੋਂ ਕੱਢ ਲਿਆ ਹੈ। ਮੇਰੀ ਤਲਵਾਰ ਸਾਰਾ ਕੁਝ ਖਤਮ ਕਰਨ ਤੋਂ ਪਹਿਲਾਂ ਫ਼ੇਰ ਮਿਆਨ ਵਿੱਚ ਨਹੀਂ ਜਾਵੇਗੀ।’”
6 ਮੈਨੂੰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਟੁੱਟੇ ਹੋਏ ਦਿਲ ਵਾਲੇ ਅਤੇ ਉਦਾਸ ਬੰਦੇ ਵਾਂਗ ਆਵਾਜ਼ਾਂ ਕੱਢ। ਇਹ ਆਵਾਜ਼ਾਂ ਲੋਕਾਂ ਦੇ ਸਾਹਮਣੇ ਕੱਢ। 7 ਫ਼ੇਰ ਉਹ ਤੈਨੂੰ ਪੁੱਛਣਗੇ, ‘ਤੂੰ ਇਹ ਸੋਗੀ ਆਵਾਜ਼ਾਂ ਕਿਉਂ ਕੱਢ ਰਿਹਾ ਹੈਂ?’ ਤਾਂ ਤੈਨੂੰ ਇਹ ਜ਼ਰੂਰ ਆਖਣਾ ਚਾਹੀਦਾ ਹੈ, ‘ਉਸ ਉਦਾਸ ਖਬਰ ਦੇ ਕਾਰਣ ਜਿਹੜੀ ਆਉਣ ਵਾਲੀ ਹੈ। ਹਰ ਹਿਰਦਾ ਡਰ ਨਾਲ ਪਿਘਲ ਜਾਵੇਗਾ। ਸਾਰੇ ਹੱਥ ਕਮਜ਼ੋਰ ਹੋ ਜਾਣਗੇ। ਹਰ ਆਤਮਾ ਕਮਜ਼ੋਰ ਹੋ ਜਾਵੇਗਾ। ਸਾਰੇ ਗੋਡੇ ਪਾਣੀ ਵਾਂਗ ਹੋ ਜਾਣਗੇ।’ ਦੇਖੋ, ਉਹ ਮਾੜੀ ਖਬਰ ਆ ਰਹੀ ਹੈ। ਇਹ ਗੱਲਾਂ ਵਾਪਰਨਗੀਆਂ!” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।
ਤਲਵਾਰ ਤਿਆਰ ਹੈ
8 ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 9 “ਆਦਮੀ ਦੇ ਪੁੱਤਰ, ਲੋਕਾਂ ਨਾਲ ਮੇਰੀ ਗੱਲ ਕਰ ਇਹ ਗੱਲਾਂ ਆਖ, ‘ਯਹੋਵਾਹ ਮੇਰਾ ਪ੍ਰਭੁ ਇਹ ਗੱਲਾਂ ਆਖਦਾ ਹੈ:
“‘ਦੇਖੋ, ਇੱਕ ਤਲਵਾਰ ਇੱਕ ਤਿੱਖੀ ਤਲਵਾਰ।
ਅਤੇ ਚਮਕਾਈ ਗਈ ਹੈ ਤਲਵਾਰ।
10 ਤਿੱਖੀ ਕੀਤੀ ਗਈ ਸੀ ਤਲਵਾਰ ਕਤਲ ਕਰਨ ਲਈ।
ਚਮਕਾਈ ਗਈ ਸੀ ਇਹ ਬਿਜਲੀ ਦੀ ਲਿਸ਼ਕ ਵਾਂਗ।
ਮੇਰੇ ਪੁੱਤਰ, ਭੱਜ ਗਿਆ ਸੀ ਤੂੰ ਉਸ ਸੋਟੀ ਕੋਲੋਂ ਜਿਹੜੀ ਵਰਤੀ ਸੀ ਮੈਂ ਤੈਨੂੰ ਸਜ਼ਾ ਦੇਣ ਲਈ।
ਇਨਕਾਰ ਕੀਤਾ ਸੀ ਤੂੰ ਉਸ ਲੱਕੜੀ ਦੀ ਸੋਟੀ ਤੋਂ ਸਜ਼ਾ ਲੈਣ ਤੋਂ।
11 ਇਸ ਲਈ ਲਿਸ਼ਕਾਈ ਗਈ ਹੈ ਤਲਵਾਰ।
ਵਰਤੀ ਜਾ ਸੱਕਦੀ ਹੈ ਇਹ ਹੁਣ।
ਤਿੱਖੀ ਕੀਤੀ ਗਈ ਸੀ ਅਤੇ ਲਿਸ਼ਕਾਈ ਗਈ ਸੀ ਤਲਵਾਰ।
ਦਿੱਤੀ ਜਾ ਸੱਕਦੀ ਹੈ ਇਹ ਹੁਣ ਕਾਤਲ ਦੇ ਹੱਥਾਂ ਵਿੱਚ।
12 “‘ਉੱਚੀ ਪੁਕਾਰੀ ਅਤੇ ਚੀਕਾਂ ਮਾਰ, ਆਦਮੀ ਦੇ ਪੁੱਤਰ! ਕਿਉਂ ਕਿ ਮੇਰੇ ਲੋਕਾਂ ਅਤੇ ਇਸਰਾਏਲ ਦੇ ਸਾਰੇ ਹਾਕਮਾਂ ਦੇ ਵਿਰੁੱਧ ਤਲਵਾਰ ਵਰਤੀ ਜਾਵੇਗੀ! ਉਨ੍ਹਾਂ ਹਾਕਮਾਂ ਨੇ ਜੰਗ ਚਾਹੀ ਸੀ-ਇਸ ਲਈ ਉਹ ਮੇਰੇ ਲੋਕਾਂ ਦੇ ਨਾਲ ਹੋਣਗੇ ਜਦੋਂ ਤਲਵਾਰ ਆਵੇਗੀ! ਇਸ ਲਈ ਆਪਣੇ ਦੋਵੇ ਹੱਥ ਪੱਟਾਂ ਉੱਤੇ ਮਾਰ ਅਤੇ ਆਪਣੇ ਸੋਗ ਨੂੰ ਦਰਸਾਉਣ ਲਈ ਉੱਚੀਆਂ ਆਵਾਜ਼ਾਂ ਕੱਢ! 13 ਕਿਉਂ ਕਿ ਇਹ ਸਿਰਫ਼ ਇਮਤਿਹਾਨ ਨਹੀਂ ਹੈ! ਤੁਸੀਂ ਲੱਕੜੀ ਦੀ ਸੋਟੀ ਦੀ ਸਜ਼ਾ ਤੋਂ ਇਨਕਾਰ ਕਰ ਦਿੱਤਾ ਸੀ, ਤਾਂ ਕੀ ਹੋਇਆ ਮੈਨੂੰ ਤੁਹਾਨੂੰ ਸਜ਼ਾ ਦੇਣ ਲਈ ਕਿਸੇ ਹੋਰ ਚੀਜ਼ ਦੀ ਵਰਤੋਂ ਕਰਨੀ ਚਾਹੀਦੀ ਹੈ? ਹਾਂ, ਤਲਵਾਰ ਦੀ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
14 ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਹੱਥਾਂ ਨਾਲ ਤਾੜੀ ਮਾਰ
ਅਤੇ ਲੋਕਾਂ ਨਾਲ ਮੇਰੇ ਲਈ ਗੱਲ ਕਰ।
ਦੋ ਵਾਰੀ ਤਲਵਾਰ ਨੂੰ ਹੇਠਾਂ ਆਉਣ ਦਿਓ, ਹਾਂ ਤਿੰਨ ਵਾਰੀ!
ਇਹ ਤਲਵਾਰ ਮਾਰਨ ਲਈ ਹੈ ਲੋਕਾਂ ਨੂੰ।
ਇਹ ਤਲਵਾਰ ਭਿਆਨਕ ਕਤਲ ਕਰਨ ਲਈ ਹੈ!
ਇਹ ਤਲਵਾਰ ਉਨ੍ਹਾਂ ਨੂੰ ਅੰਦਰੋਂ ਚੀਰ ਦੇਵੇਗੀ।
15 ਪਿਘਲ ਜਾਣਗੇ ਦਿਲ ਉਨ੍ਹਾਂ ਦੇ ਡਰ ਨਾਲ।
ਅਤੇ ਡਿੱਗ ਪੈਣਗੇ ਬਹੁਤ ਲੋਕੀ।
ਮਾਰ ਦੇਵੇਗੀ ਬਹੁਤ ਲੋਕਾਂ ਨੂੰ ਤਲਵਾਰ,
ਸ਼ਹਿਰ ਦੇ ਫ਼ਾਟਕ ਉੱਤੇ।
ਹਾਂ, ਲਿਸ਼ਕੇਗੀ ਤਲਵਾਰ ਬਿਜਲੀ ਵਾਂਗੂ।
ਲਿਸ਼ਕਾਈ ਗਈ ਸੀ ਇਹ ਲੋਕਾਂ ਨੂੰ ਕਤਲ ਕਰਨ ਲਈ!
16 ਹੇ ਤਲਵਾਰ, ਤਿੱਖੀ ਹੋ ਜਾ!
ਚੀਰ ਸੱਜੇ ਪਾਸੇ ਵੱਲ।
ਚੀਰ ਸ਼ਾਹਮਣੇ ਵੱਲ, ਚੀਰ ਖੱਬੇ ਪਾਸੇ ਵੱਲ।
ਹਰ ਓਸ ਥਾਂ ਪਹੁੰਚ ਜਿੱਥੇ ਧਾਰ ਤੇਰੀ ਨੂੰ ਪਹੁੰਚਣ ਲਈ ਚੁਣਿਆ ਗਿਆ ਸੀ!
17 “ਫ਼ੇਰ ਮੈਂ ਵੀ ਮਾਰਾਂਗਾ ਤਾੜੀ।
ਅਤੇ ਹਟ ਜਾਵਾਂਗਾ ਆਪਣਾ ਕਹਿਰ ਦਰਸਾਉਣੋ।
ਮੈਂ, ਯਹੋਵਾਹ, ਬੋਲਿਆ ਹਾਂ!”
ਯਰੂਸ਼ਲਮ ਦੇ ਰਾਹ ਦੀ ਚੋਣ
18 ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 19 “ਆਦਮੀ ਦੇ ਪੁੱਤਰ, ਦੋ ਰਸਤੇ ਉਲੀਕੋ ਜਿਸਦੀ ਵਰਤੋਂ ਬਾਬਲ ਦੇ ਪਾਤਸ਼ਾਹ ਦੀ ਤਲਵਾਰ ਇਸਰਾਏਲ ਨੂੰ ਆਉਣ ਲਈ ਕਰ ਸੱਕੇ। ਦੋਵੇਂ ਰਸਤੇ ਇੱਕੋ ਦੇਸ਼ (ਬਾਬਲ) ਵੱਲੋਂ ਆਉਣਗੇ। ਫ਼ੇਰ ਸ਼ਹਿਰ ਵੱਲ ਜਾਣ ਵਾਲੀ ਸੜਕ ਦੇ ਅਖੀਰ ਉੱਤੇ ਇੱਕ ਨਿਸ਼ਾਨ ਲਾਓ। 20 ਨਿਸ਼ਾਨ ਦੀ ਵਰਤੋਂ ਇਹ ਦਰਸਾਉਣ ਲਈ ਕਰੋ ਕਿ ਤਲਵਾਰ ਕਿਸ ਰਸਤੇ ਦੀ ਵਰਤੋਂ ਕਰੇਗੀ। ਇਹ ਸੜਕ ਅੰਮੋਨੀਆਂ ਸ਼ਹਿਰ ਰੱਬਾਹ ਨੂੰ ਜਾਂਦੀ ਹੈ। ਦੂਸਰੀ ਸੜਕ ਯਹੂਦਾਹ ਨੂੰ ਜਾਂਦੀ ਹੈ, ਯਰੂਸ਼ਲਮ ਦੇ ਕਿਲ੍ਹੇ ਬੰਦ ਸ਼ਹਿਰ ਨੂੰ! 21 ਇਹ ਦਰਸਾਉਂਦੀ ਹੈ ਕਿ ਬਾਬਲ ਦਾ ਰਾਜਾ ਉਸ ਰਸਤੇ ਦੀ ਵਿਉਂਤ ਬਣਾ ਰਿਹਾ ਹੈ ਜਿਸ ਰਾਹੀ ਉਸ ਇਲਾਕੇ ਉੱਤੇ ਹਮਲਾ ਕਰੇਗਾ। ਬਾਬਲ ਦਾ ਰਾਜਾ ਉਸ ਥਾਂ ਉੱਤੇ ਆ ਚੁੱਕਿਆ ਹੈ ਜਿੱਥੇ ਦੋ ਸੜਕਾਂ ਪਾਟਦੀਆਂ ਨੇ। ਬਾਬਲ ਦੇ ਰਾਜੇ ਨੇ ਭਵਿੱਖ ਦੀ ਤਲਾਸ਼ ਲਈ ਸਂਕੇਤਾਂ (ਜਾਦੂ) ਦੀ ਵਰਤੋਂ ਕੀਤੀ ਹੈ। ਉਸ ਨੇ ਕੁਝ ਤੀਰ ਮਾਰੇ। ਉਸ ਨੇ ਪਰਿਵਾਰਕ ਬੁੱਤਾਂ ਕੋਲੋਂ ਕੁਝ ਸਵਾਲ ਪੁੱਛੇ। ਉਸ ਨੇ ਇੱਕ ਮਰੇ ਹੋਏ ਜਾਨਵਰ ਦੇ ਜਿਗਰ ਵੱਲ ਦੇਖਿਆ।
22 “ਸੰਕੇਤ ਉਸ ਨੂੰ ਆਪਣੇ ਸੱਜੇ ਹੱਥ ਵੱਲ ਦੀ ਸੜਕ ਫ਼ੜਨ ਦਾ ਰਾਹ ਦਸਦੇ ਹਨ, ਯਰੂਸ਼ਲਮ ਵੱਲ ਜਾਂਦੀ ਸੜਕ ਨੂੰ! ਉਹ ਲੱਕੜ ਦੀਆਂ ਭਾਰੀਆਂ ਸ਼ਤੀਰੀਆਂ ਨੂੰ ਲਿਆਉਣ ਦੀ ਵਿਉਂਤ ਬਣਾਉਂਦਾ ਹੈ। ਉਹ ਆਦੇਸ਼ ਦੇਵੇਗਾ। ਅਤੇ ਉਸ ਦੇ ਫ਼ੌਜੀ ਕਤਲ ਕਰਨਾ ਸ਼ੁਰੂ ਕਰ ਦੇਣਗੇ। ਉਹ ਜੰਗ ਦੇ ਨਾਹਰੇ ਮਾਰਨਗੇ। ਫ਼ੇਰ ਉਹ ਸ਼ਹਿਰ ਦੇ ਦੁਆਲੇ ਮਿੱਟੀ ਦੀ ਕੰਧ ਉਸਾਰਨਗੇ। ਉਹ ਕੰਧਾਂ ਤੱਕ ਜਾਣ ਵਾਲੀ ਮਿੱਟੀ ਦੀ ਢਲਵਾਨ ਬਨਾਉਣਗੇ। ਉਹ ਸ਼ਹਿਰ ਉੱਤੇ ਹਮਲਾ ਕਰਨ ਲਈ ਲੱਕੜੀ ਦੇ ਮੁਨਾਰੇ ਬਨਾਉਣਗੇ। 23 ਉਹ ਸੰਕੇਤ ਇਸਰਾਏਲ ਦੇ ਲੋਕਾਂ ਲਈ ਕੋਈ ਅਰਬ ਨਹੀਂ ਰੱਖਦੇ। ਉਨ੍ਹਾਂ ਕੋਲ ਉਹ ਇਕਰਾਰ ਹਨ ਜਿਹੜੇ ਉਨ੍ਹਾਂ ਨੇ ਕੀਤੇ ਸਨ। ਪਰ ਯਹੋਵਾਹ ਉਨ੍ਹਾਂ ਦੇ ਪਾਪ ਯਾਦ ਰੱਖੇਗਾ! ਫ਼ੇਰ ਇਸਰਾਏਲੀਆਂ ਤੇ ਕਬਜਾ ਕਰ ਲਿਆ ਜਾਵੇਗਾ।”
24 ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ, “ਤੁਸੀਂ ਬਹੁਤ ਮੰਦੇ ਕੰਮ ਕੀਤੇ ਹਨ। ਤੁਹਾਡੇ ਪਾਪ ਬਹੁਤ ਸਪੱਸ਼ਟ ਹਨ। ਤੁਸੀਂ ਮੈਨੂੰ ਇਹ ਯਾਦ ਕਰਨ ਲਈ ਮਜਬੂਤ ਕੀਤਾ ਕਿ ਤੁਸੀਂ ਦੋਸ਼ੀ ਹੋ। ਇਸ ਲਈ ਦੁਸ਼ਮਣ ਤੁਹਾਨੂੰ ਆਪਣੇ ਹੱਥ ਵਿੱਚ ਫ਼ੜ ਲਵੇਗਾ। 25 ਅਤੇ ਤੁਸੀਂ, ਇਸਰਾਏਲ ਦੇ ਬਦ ਆਗੂਓ, ਤੁਸੀਂ ਮਾਰੇ ਜਾਵੋਂਗੇ। ਤੁਹਾਡੀ ਸਜ਼ਾ ਦਾ ਵਕਤ ਆ ਗਿਆ ਹੈ! ਅੰਤ ਆ ਗਿਆ ਹੈ!”
26 ਯਹੋਵਾਹ ਮੇਰਾ ਪ੍ਰਭੂ ਗੱਲਾਂ ਆਖਦਾ ਹੈ, “ਪਗੜੀ ਉਤਾਰ ਦਿਓ! ਤਾਜ ਉਤਾਰ ਦਿਓ! ਬਦਲਣ ਦਾ ਸਮਾਂ ਆ ਗਿਆ ਹੈ। ਮਹੱਤਵਪੂਰਣ ਆਗੂ ਨਿਮਾਣੇ ਬਣਾ ਦਿੱਤੇ ਜਾਣਗੇ। ਅਤੇ ਉਹ ਲੋਕ ਜਿਹੜੇ ਹੁਣ ਮਹੱਤਵਪੂਰਣ ਨਹੀਂ ਹਨ ਉਹ ਮਹੱਤਵਪੂਰਣ ਆਗੂ ਬਣ ਜਾਣਗੇ। 27 ਮੈਂ ਉਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗਾ! ਪਰ ਇਹ ਗੱਲ ਕਿਸੇ ਧਰਮੀ ਆਦਮੀ ਦੇ ਨਵਾਂ ਰਾਜਾ ਬਣਨ ਤੀਕ ਵਾਪਰੇਗੀ। ਫ਼ੇਰ ਮੈਂ ਉਸ ਦੇ (ਬਾਬਲ ਦੇ ਰਾਜੇ ਦੇ) ਇਹ ਸ਼ਹਿਰ ਹਵਾਲੇ ਕਰ ਦੇਵਾਂਗਾ।”
ਅੰਮੋਨੀਆਂ ਦੇ ਵਿਰੁੱਧ ਭਵਿੱਖਬਾਣੀ
28 ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਲੋਕਾਂ ਨਾਲ ਮੇਰੀ ਗੱਲ ਕਰ। ਇਹ ਗੱਲਾਂ ਆਖ, ‘ਯਹੋਵਾਹ, ਮੇਰਾ ਪ੍ਰਭੂ ਅੰਮੋਨੀਆਂ ਦੇ ਲੋਕਾਂ ਅਤੇ ਉਨ੍ਹਾਂ ਦੇ ਸ਼ਰਮਨਾਕ ਦੇਵਤੇ ਨੂੰ ਇਹ ਗੱਲਾਂ ਆਖਦਾ ਹੈ:
“‘ਦੇਖੋ, ਇੱਕ ਤਲਵਾਰ!
ਮਿਆਨ ਵਿੱਚੋਂ ਨਿਕਲੀ ਹੋਈ ਹੈ ਤਲਵਾਰ।
ਲਿਸ਼ਕਾਈ ਹੋਈ ਹੈ ਤਲਵਾਰ!
ਤਿਆਰ ਹੈ ਕਤਲ ਕਰਨ ਲਈ ਤਲਵਾਰ!
ਲਿਸ਼ਕਾਈ ਗਈ ਸੀ ਇਹ ਬਿਜਲੀ ਵਾਂਗਰਾਂ!
29 “‘ਤੁਹਾਡੇ ਦਰਸ਼ਨ ਫ਼ਿਜ਼ੂਲ ਹਨ।
ਜਾਦੂ ਤੁਹਾਡਾ ਕਰੇਗਾ ਨਹੀਂ ਸਹਾਇਤਾ ਤੁਹਾਡੀ।
ਝੂਠ ਦਾ ਪੁਲਂਦਾ ਹੀ ਹੈ ਇਹ।
ਬਦ ਲੋਕਾਂ ਦੀ ਗਰਦਨ ਉੱਤੇ ਹੈ ਹੁਣ ਤਲਵਾਰ।
ਬਣ ਜਾਵਣਗੇ ਛੇਤੀ ਹੀ ਉਹ ਮੁਰਦਾ ਸ਼ਰੀਰ।
ਵਕਤ ਉਨ੍ਹਾਂ ਦਾ ਹੈ ਆ ਗਿਆ।
ਵਕਤ ਆ ਗਿਆ ਹੈ ਉਨ੍ਹਾਂ ਦੀ ਬਦੀ ਦੇ ਮੁਕਣ ਦਾ।
ਬਾਬਲ ਦੇ ਵਿਰੁੱਧ ਭਵਿੱਖਬਾਣੀ
30 “‘ਪਾ ਲਵੋ ਵਾਪਸ ਤਲਵਾਰ (ਬਾਬਲ) ਨੂੰ ਮਿਆਨ ਅੰਦਰ। ਬਾਬਲ ਮੈਂ ਤੇਰਾ ਨਿਆਂ ਓੱਥੇ ਹੀ ਕਰਾਂਗਾ ਜਿੱਥੇ ਤੂੰ ਸਾਜਿਆ ਗਿਆ ਸੀ, ਜਿਸ ਧਰਤੀ ਉੱਤੇ ਤੂੰ ਜੰਮਿਆ ਸੀ। 31 ਮੈਂ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ। ਮੇਰਾ ਕਹਿਰ ਤੈਨੂੰ ਗਰਮ ਹਵਾ ਵਾਂਗ ਸਾੜ ਦੇਵੇਗਾ। ਮੈਂ ਤੈਨੂੰ ਜ਼ਾਲਮ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਲੋਕ ਲੋਕਾਂ ਨੂੰ ਕਤਲ ਕਰਨ ਵਿੱਚ ਮਾਹਰ ਹਨ। 32 ਤੂੰ ਅੱਗ ਲਈ ਬਾਲਣ ਵਾਂਗ ਹੋਵੇਂਗਾ। ਤੇਰਾ ਖੂਨ ਧਰਤੀ ਅੰਦਰ ਡੂੰਘਾ ਵਗ ਜਾਵੇਗਾ-ਲੋਕ ਤੈਨੂੰ ਫ਼ੇਰ ਕਦੇ ਵੀ ਯਾਦ ਨਹੀਂ ਕਰਨਗੇ। ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ!’”
ਹਿਜ਼ਕੀਏਲ ਯਰੂਸ਼ਲਮ ਦੇ ਵਿਰੁੱਧ ਬੋਲਦਾ ਹੈ
22 ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਕੀ ਤੂੰ ਕਾਤਲਾਂ ਦੇ ਸ਼ਹਿਰ ਬਾਰੇ ਨਿਆਂ ਕਰੇਂਗਾ? ਕੀ ਤੂੰ ਉਸ ਨੂੰ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਬਾਰੇ ਦੱਸੇਁਗਾ ਜਿਹੜੀਆਂ ਉਸ ਨੇ ਕੀਤੀਆਂ ਸਨ? 3 ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: ਸ਼ਹਿਰ ਕਾਤਲਾਂ ਨਾਲ ਭਰਿਆ ਹੋਇਆ ਹੈ। ਇਸ ਲਈ ਇਸਦੀ ਸਜ਼ਾ ਦਾ ਸਮਾਂ ਆ ਗਿਆ ਹੈ! ਇਸਨੇ ਆਪਣੇ ਲਈ ਬੁੱਤ ਬਣਾਏ। ਅਤੇ ਉਨ੍ਹਾਂ ਬੁੱਤਾਂ ਨੇ ਉਸ ਨੂੰ ਕਰ ਦਿੱਤਾ!
4 “‘ਯਰੂਸ਼ਲਮ ਦੇ ਲੋਕੋ, ਤੁਸੀਂ ਬਹੁਤ ਬੰਦਿਆਂ ਨੂੰ ਮਾਰਿਆ। ਤੁਸੀਂ ਬੁੱਤ ਬਣਾਏ। ਤੁਸੀਂ ਦੋਸ਼ੀ ਹੋ, ਅਤੇ ਤੁਹਾਨੂੰ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਤੁਹਾਡਾ ਅੰਤ ਆ ਗਿਆ ਹੈ। ਦੂਸਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਣਗੀਆਂ। ਉਹ ਦੇਸ ਤੁਹਾਡੇ ਉੱਤੇ ਹੱਸਣਗੇ। 5 ਦੂਰ ਨੇੜੇ ਦੇ ਲੋਕ ਤੁਹਾਡਾ ਮਜ਼ਾਕ ਉਡਾਉਣਗੇ। ਤੁਸੀਂ ਆਪਣਾ ਨਾਮ ਬਦਨਾਮ ਕਰ ਲਿਆ ਹੈ। ਤੁਸੀਂ ਉੱਚਾ ਹਾਸਾ ਸੁਣ ਸੱਕਦੇ ਹੋ।
6 “‘ਦੇਖੋ, ਯਰੂਸ਼ਲਮ ਵਿੱਚ, ਇਸਰਾਏਲ ਦੇ ਹਰ ਹਾਕਮ ਨੇ ਆਪਣੇ ਆਪ ਨੂੰ ਇੰਨਾ ਮਜ਼ਬੂਤ ਬਣਾ ਲਿਆ ਸੀ ਕਿ ਉਹ ਹੋਰਨਾਂ ਲੋਕਾਂ ਨੂੰ ਮਾਰ ਸੱਕਦਾ ਸੀ। 7 ਯਰੂਸ਼ਲਮ ਦੇ ਲੋਕ ਆਪਣੇ ਮਾਪਿਆਂ ਦਾ ਆਦਰ ਨਹੀਂ ਕਰਦੇ। ਉਹ ਅਜਨਬੀਆਂ ਨੂੰ ਇਸ ਸ਼ਹਿਰ ਵਿੱਚ ਦੁੱਖ ਦਿੰਦੇ ਹਨ। ਉਹ ਉਸ ਬਾਵੇਂ ਯਤੀਮਾਂ ਅਤੇ ਵਿਧਵਾਵਾਂ ਨੂੰ ਧੋਖਾ ਦਿੰਦੇ ਹਨ। 8 ਤੁਸੀਂ ਲੋਕ ਮੇਰੀਆਂ ਪਵਿੱਤਰ ਵਸਤੂਆਂ ਨੂੰ ਨਫ਼ਰਤ ਕਰਦੇ ਹੋ। ਤੁਸੀਂ ਮੇਰੇ ਆਰਾਮ ਕਰਨ ਦੇ ਖਾਸ ਦਿਨਾਂ ਬਾਰੇ ਇਸ ਤਰ੍ਹਾਂ ਵਿਹਾਰ ਕਰਦੇ ਹੋ ਜਿਵੇਂ ਉਹ ਮਹੱਤਵਪੂਣ ਨਾ ਹੋਣ। 9 ਯਰੂਸ਼ਲਮ ਦੇ ਲੋਕ ਹੋਰਨਾਂ ਲੋਕਾਂ ਬਾਰੇ ਝੂਠ ਬੋਲਦੇ ਹਨ। ਉਹ ਅਜਿਹਾ ਉਨ੍ਹਾਂ ਬੇਪਾਪਾਂ ਨੂੰ ਮਾਰਨ ਲਈ ਕਰਦੇ ਹਨ। ਲੋਕ ਪਹਾੜਾਂ ਉੱਤੇ ਜਾਂਦੇ ਨੇ (ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ) ਅਤੇ ਫ਼ੇਰ ਯਰੂਸ਼ਲਮ ਵਾਪਸ ਆਉਂਦੇ ਨੇ (ਆਪਣੀ ਸੰਗਤ ਦੇ ਭੋਜਨ ਨੂੰ) ਖਾਣ ਲਈ।
“‘ਯਰੂਸ਼ਲਮ ਵਿੱਚ ਲੋਕ ਬਹੁਤ ਸਾਰੇ ਜਿਨਸੀ ਪਾਪ ਕਰਦੇ ਹਨ। 10 ਯਰੂਸ਼ਲਮ ਵਿੱਚ ਲੋਕ ਆਪਣੇ ਪਿਤਾ ਦੀ ਪਤਨੀ ਨਾਲ ਵੀ ਬਦਕਾਰੀ ਕਰਦੇ ਹਨ। ਯਰੂਸ਼ਲਮ ਵਿੱਚ ਆਦਮੀ ਔਰਤਾਂ ਨਾਲ ਬਲਾਤਕਾਰ ਕਰਦੇ ਹਨ-ਉਨ੍ਹਾਂ ਦੇ ਮਾਹਵਾਰੀ ਦੇ ਦਿਨਾਂ ਵਿੱਚ ਵੀ। 11 ਕੋਈ ਇੱਕ ਬੰਦਾ ਆਪਣੇ ਹੀ ਗਵਾਂਢੀ ਦੀ ਪਤਨੀ ਨਾਲ ਅਜਿਹਾ ਭਿਆਨਕ ਪਾਪ ਕਰਦਾ ਹੈ। ਕੋਈ ਦੂਸਰਾ ਬੰਦਾ ਆਪਣੀ ਹੀ ਨੂੰਹ ਨਾਲ ਬਦਕਾਰੀ ਕਰਦਾ ਹੈ ਅਤੇ ਉਸ ਨੂੰ ਨਾਪਾਕ ਬਣਾ ਦਿੰਦਾ ਹੈ। ਅਤੇ ਕੋਈ ਹੋਰ ਬੰਦਾ ਆਪਣੇ ਪਿਤਾ ਦੀ ਧੀ-ਆਪਣੀ ਹੀ ਭੈਣ ਨਾਲ-ਬਲਾਤਕਾਰ ਕਰਦਾ ਹੈ। 12 ਯਰੂਸ਼ਲਮ ਵਿੱਚ, ਤੁਸੀਂ ਲੋਕ ਲੋਕਾਂ ਨੂੰ ਮਾਰਨ ਲਈ ਪੈਸਾ ਲੈਂਦੇ ਹੋ। ਤੁਸੀਂ ਲੋਕ ਪੈਸਾ ਉਧਾਰ ਦਿੰਦੇ ਹੋ ਅਤੇ ਉਨ੍ਹਾਂ ਕਰਜ਼ਿਆਂ ਉੱਤੇ ਸੂਦ ਵਸੂਲ ਕਰਦੇ ਹੋ। ਤੁਸੀਂ ਲੋਕ ਬੋੜੇ ਜਿੰਨੇ ਪੈਸੇ ਲਈ ਆਪਣੇ ਗੁਵਾਂਢੀਆਂ ਨੂੰ ਧੋਖਾ ਦਿੰਦੇ ਹੋ। ਅਤੇ ਤੁਸੀਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
13 ਪਰਮੇਸ਼ੁਰ ਨੇ ਆਖਿਆ, “‘ਹੁਣ ਦੇਖ! ਅਵੱਸ਼ ਹੀ ਮੈਂ ਆਪਣਾ ਹੱਥ ਹੇਠਾਂ ਮਾਰਾਂਗਾ ਅਤੇ ਤੁਹਾਨੂੰ ਰੋਕ ਦੇਵਾਂਗਾ! ਮੈਂ ਤੁਹਾਨੂੰ ਲੋਕਾਂ ਨੂੰ ਧੋਖਾ ਦੇਣ ਲਈ ਅਤੇ ਮਾਰਨ ਲਈ ਸਜ਼ਾ ਦੇਵਾਂਗਾ। 14 ਕੀ ਤੁਸੀਂ ਉਦੋਂ ਬਹਾਦਰ ਬਣੋਂਗੇ? ਕੀ ਤੁਸੀਂ ਉਦੋਂ ਮਜ਼ਬੂਤ ਬਣੋਂਗੇ ਜਿਸ ਵੇਲੇ ਮੈਂ ਤੁਹਾਨੂੰ ਸਜ਼ਾ ਦੇਣ ਲਈ ਆਵਾਂਗਾ! ਨਹੀਂ! ਮੈਂ ਯਹੋਵਾਹ ਹਾਂ। ਮੈਂ ਬੋਲ ਦਿੱਤਾ ਹੈ। ਅਤੇ ਮੈਂ ਉਹੋ ਗੱਲਾਂ ਕਰਾਂਗਾ ਜੋ ਮੈਂ ਆਖੀਆਂ ਸੀ! 15 ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦੇਵਾਂਗਾ। ਮੈਂ ਤੁਹਾਨੂੰ ਬਹੁਤ ਸਾਰੇ ਦੇਸਾਂ ਵਿੱਚ ਜਾਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਇਸ ਸ਼ਹਿਰ ਦੀਆਂ ਅਸ਼ੁੱਧਤਾਵਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਆਂਗਾ। 16 ਪਰ ਯਰੂਸ਼ਲਮ, ਤੂੰ ਅਪਵਿੱਤਰ ਹੋ ਜਾਵੇਂਗਾ। ਅਤੇ ਹੋਰ ਕੌਮਾਂ ਇਨ੍ਹਾਂ ਗੱਲਾਂ ਨੂੰ ਵਾਪਰਦਿਆਂ ਦੇਖਣਗੀਆਂ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”
ਇਸਰਾਏਲ ਨਿਰਾਰਬਕ ਕੂੜੇ ਵਰਗਾ ਹੈ
17 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 18 “ਆਦਮੀ ਦੇ ਪੁੱਤਰ, ਚਾਂਦੀ ਦੇ ਮੁਕਾਬਲੇ ਤੇ ਕਾਂਸੀ, ਲੋਹਾ, ਸਿੱਕਾ ਅਤੇ ਟੀਨ ਨਿਕੰਮੇ ਹਨ। ਕਾਰੀਗਰ ਚਾਂਦੀ ਨੂੰ ਸ਼ੁੱਧ ਕਰਨ ਲਈ ਉਸ ਨੂੰ ਅੱਗ ਵਿੱਚ ਸੁੱਟ ਦਿੰਦੇ ਹਨ। ਚਾਂਦੀ ਪਿਘਲ ਜਾਂਦੀ ਹੈ ਅਤੇ ਕਾਰੀਗਰ ਉਸ ਨੂੰ ਕੂੜੇ ਤੋਂ ਵੱਖ ਕਰ ਲੈਂਦੇ ਹਨ। ਇਸਰਾਏਲ ਦੀ ਕੌਮ ਉਸ ਨਿਕੰਮੇ ਕੂੜੇ ਵਰਗੀ ਬਣ ਗਈ ਹੈ। 19 ਇਸ ਲਈ ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਤੁਸੀਂ ਸਾਰੇ ਲੋਕ ਨਿਕੰਮੇ ਕੂੜੇ ਵਰਗੇ ਬਣ ਗਏ ਹੋ। ਇਸ ਲਈ ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕੱਠਿਆਂ ਕਰਾਂਗਾ। 20 ਕਾਰੀਗਰ ਚਾਂਦੀ, ਕਾਂਸੀ, ਲੋਹੇ, ਸਿੱਕੇ ਅਤੇ ਟੀਨ ਨੂੰ ਅੱਗ ਵਿੱਚ ਸੁੱਟਦੇ ਹਨ। ਉਹ ਅੱਗ ਨੂੰ ਹੋਰ ਤੇਜ਼ ਕਰਨ ਲਈ ਫ਼ੂਕਾਂ ਮਾਰਦੇ ਹਨ। ਫ਼ੇਰ ਧਾਤਾਂ ਪਿਘਲਣ ਲਗਦੀਆਂ ਹਨ। ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਆਪਣੀ ਅੱਗ ਵਿੱਚ ਸੁੱਟਾਂਗਾ ਅਤੇ ਪਿਘਲਾ ਦੇਵਾਂਗਾ। ਉਹ ਅੱਗ ਮੇਰਾ ਭਖਦਾ ਕਹਿਰ ਹੈ। 21 ਮੈਂ ਤੁਹਾਨੂੰ ਉਸ ਅੱਗ ਵਿੱਚ ਸੁੱਟਾਂਗਾ। ਮੈਂ ਆਪਣੇ ਕਹਿਰ ਦੀ ਅੱਗ ਨੂੰ ਫ਼ੂਕਾਂ ਮਾਰਾਂਗਾ। ਅਤੇ ਤੁਸੀਂ ਪਿਘਲਣ ਲੱਗ ਪਵੋਂਗੇ। 22 ਚਾਂਦੀ ਅੱਗ ਵਿੱਚ ਪਿਘਲ ਜਾਂਦੀ ਹੈ (ਅਤੇ ਕਾਰੀਗਰ ਚਾਂਦੀ ਨੂੰ ਨਿਤਾਰ ਲੈਂਦੇ ਹਨ ਅਤੇ ਉਸ ਨੂੰ ਬਚਾ ਲੈਂਦੇ ਨੇ।) ਓਸੇ ਤਰ੍ਹਾਂ ਤੁਸੀਂ ਸ਼ਹਿਰ ਵਿੱਚ ਪਿਘਲ ਜਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਆਪਣਾ ਕਹਿਰ ਤੁਹਾਡੇ ਵਿਰੁੱਧ ਢਾਲ ਦਿੱਤਾ ਹੈ।’”
ਹਿਜ਼ਕੀਏਲ ਦਾ ਯਰੂਸ਼ਲਮ ਦੇ ਵਿਰੁੱਧ ਬੋਲਣਾ
23 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 24 “ਆਦਮੀ ਦੇ ਪੁੱਤਰ, ਇਸਰਾਏਲ ਨਾਲ ਗੱਲ ਕਰ। ਉਸ ਨੂੰ ਆਖ ਕਿ ਉਹ ਪਵਿੱਤਰ ਨਹੀਂ ਹੈ। ਮੈਂ ਉਸ ਦੇਸ ਨਾਲ ਨਾਰਾਜ਼ ਹਾਂ, ਇਸੇ ਲਈ ਉਸ ਦੇਸ ਵਿੱਚ ਬਾਰਿਸ਼ ਨਹੀਂ ਹੋਈ। 25 ਯਰੂਸ਼ਲਮ ਦੇ ਨਬੀ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਸ਼ੇਰ ਵਾਂਗ ਹਨ-ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾਣ ਲੱਗਿਆਂ ਦ੍ਦਹਾੜਦਾ ਹੈ। ਉਨ੍ਹਾਂ ਨਬੀਆਂ ਨੇ ਬਹੁਤ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ। ਉਨ੍ਹਾਂ ਨੇ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਈਆਂ ਹਨ। ਉਨ੍ਹਾਂ ਕਾਰਣ ਯਰੂਸ਼ਲਮ ਦੀਆਂ ਬਹੁਤ ਸਾਰੀਆਂ ਔਰਤਾਂ ਵਿਧਵਾ ਹੋ ਗਈਆਂ ਹਨ।
26 “ਜਾਜਕ ਨੇ ਸੱਚਮੁੱਚ ਮੇਰੀਆਂ ਬਿਵਸਬਾ ਨੂੰ ਨੁਕਸਾਨ ਪੁਚਾਇਆ ਹੈ। ਉਹ ਮੇਰੀਆਂ ਪਵਿੱਤਰ ਚੀਜ਼ਾਂ ਨਾਲ ਠੀਕ ਤਰ੍ਹਾਂ ਵਿਹਾਰ ਨਹੀਂ ਕਰਦੇ-ਉਹ ਇਹ ਨਹੀਂ ਦਰਸਾਂਉਦੇ ਕਿ ਇਹ ਮਹੱਤਵਪੂਰਣ ਹਨ। ਉਹ ਪਵਿੱਤਰ ਚੀਜ਼ਾਂ ਨਾਲ ਇਸ ਤਰ੍ਹਾਂ ਦਾ ਵਿਹਾਰ ਕਰਦੇ ਹਨ ਜਿਵੇਂ ਉਹ ਪਵਿੱਤਰ ਨਾ ਹੋਣ। ਉਹ ਪਾਕ ਚੀਜ਼ਾਂ ਨਾਲ ਨਾਪਾਕ ਚੀਜ਼ਾਂ ਵਰਗਾ ਵਿਹਾਰ ਕਰਦੇ ਹਨ। ਉਹ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਸਿੱਖਿਆ ਨਹੀਂ ਦਿੰਦੇ। ਉਹ ਮੇਰੇ ਆਰਾਮ ਕਰਨ ਦੇ ਖਾਸ ਦਿਨਾਂ ਨੂੰ ਆਦਰ ਦੇਣ ਤੋਂ ਇਨਕਾਰੀ ਹਨ। ਉਹ ਮੇਰੇ ਨਾਲ ਇਸ ਤਰ੍ਹਾਂ ਦਾ ਵਿਹਾਰ ਕਰਦੇ ਨੇ ਜਿਵੇਂ ਮੈਂ ਮਹੱਤਵਪੂਰਣ ਨਹੀਂ ਹਾਂ।
27 “ਯਰੂਸ਼ਲਮ ਦੇ ਆਗੂ ਉਸ ਬਘਿਆੜ ਵਰਗੇ ਹਨ ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾ ਰਿਹਾ ਹੋਵੇ। ਉਹ ਆਗੂ ਸਿਰਫ਼ ਅਮੀਰ ਹੋਣ ਲਈ ਲੋਕਾਂ ਉੱਤੇ ਹਮਲਾ ਕਰਦੇ ਅਤੇ ਮਾਰਦੇ ਹਨ।
28 “ਨਬੀ ਲੋਕਾਂ ਨੂੰ ਚੇਤਾਵਨੀ ਨਹੀਂ ਦਿੰਦੇ-ਉਹ ਸੱਚ ਉੱਤੇ ਪਰਦਾ ਪਾਉਂਦੇ ਹਨ। ਉਹ ਉਨ੍ਹਾਂ ਕਾਰੀਗਰਾਂ ਵਰਗੇ ਹਨ ਜਿਹੜੇ ਸੱਚਮੁੱਚ ਦੀਵਾਰ ਨੂੰ ਠੀਕ ਨਹੀਂ ਕਰਦੇ।-ਉਹ ਸਿਰਫ਼ ਸੁਰਾਖਾਂ ਉੱਤੇ ਪਲਸਤਰ ਫ਼ੇਰਦੇ ਹਨ। ਉਹ ਸਿਰਫ਼ ਝੂਠ ਹੀ ਦੇਖਦੇ ਹਨ। ਉਹ ਆਪਣਾ ਜਾਦੂ ਕਰਕੇ ਭਵਿੱਖ ਦਾ ਹਾਲ ਜਾਨਣ ਦੀ ਕੋਸ਼ਿਸ਼ ਕਰਦੇ ਹਨ ਪਰ ਉਹ ਸਿਰਫ਼ ਝੂਠ ਬੋਲਦੇ ਹਨ। ਉਹ ਆਖਦੇ ਹਨ, ‘ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।’ ਪਰ ਉਹ ਸਿਰਫ਼ ਝੂਠ ਬੋਲ ਰਹੇ ਹਨ-ਯਹੋਵਾਹ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ!
29 “ਆਮ ਆਦਮੀ ਇੱਕ ਦੂਸਰੇ ਦਾ ਲਾਭ ਉੱਠਾਂਦੇ ਹਨ। ਉਹ ਇੱਕ ਦੂਜੇ ਨੂੰ ਧੋਖਾ ਦਿੰਦੇ ਹਨ ਅਤੇ ਚੋਰੀ ਕਰਦੇ ਹਨ। ਉਹ ਗਰੀਬ ਬੇਸਹਾਰਾ ਮਂਗਤਿਆਂ ਦਾ ਲਾਭ ਉੱਠਾਂਦੇ ਹੋਏ ਅਮੀਰ ਹੁੰਦੇ ਹਨ। ਅਤੇ ਉਹ ਸੱਚਮੁੱਚ ਵਿਦੇਸ਼ੀ ਨਿਵਾਸੀਆਂ ਨੂੰ ਧੋਖਾ ਦਿੰਦੇ ਹਨ-ਉਹ ਬਿਲਕੁਲ ਵੀ ਉਨ੍ਹਾਂ ਨਾਲ ਨਿਆਂਈ ਹਨ!
30 “ਮੈਂ ਲੋਕਾਂ ਨੂੰ ਉਨ੍ਹਾਂ ਦਾ ਬਚਾਉ ਕਰਨ ਲਈ ਉਨ੍ਹਾਂ ਦੀਆਂ ਜ਼ਿੰਦਗੀਆਂ ਬਦਲਣ ਲਈ ਆਖਿਆ ਸੀ। ਮੈਂ ਲੋਕਾਂ ਨੂੰ ਦੀਵਾਰਾਂ ਦੀ ਮੁਰੰਮਤ ਕਰਨ ਲਈ ਆਖਿਆ ਸੀ। ਮੈਂ ਉਨ੍ਹਾਂ ਨੂੰ ਕੰਧਾਂ ਦੇ ਉਨ੍ਹਾਂ ਸੁਰਾਖਾਂ ਕੋਲ ਖੜ੍ਹੇ ਹੋਣ ਲਈ ਆਖਿਆ ਸੀ ਅਤੇ ਆਪਣੇ ਸ਼ਹਿਰ ਲਈ ਲੜਨ ਅਤੇ ਰੱਖਿਆ ਕਰਨ ਲਈ ਆਖਿਆ ਸੀ। ਪਰ ਕੋਈ ਬੰਦਾ ਸਹਾਇਤਾ ਲਈ ਨਹੀਂ ਬਹੁੜਿਆ! 31 ਇਸ ਲਈ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਦਰਸਾਵਾਂਗਾ-ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ! ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦੀ ਸਜ਼ਾ ਦਿਆਂਗਾ। ਇਹ ਸਾਰਾ ਉਨ੍ਹਾਂ ਦਾ ਕਸੂਰ ਹੈ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
23 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਸਮਾਰੀਆਂ ਅਤੇ ਯਰੂਸ਼ਲਮ ਬਾਰੇ ਇਹ ਕਹਾਣੀ ਸੁਣ। ਦੋ ਭੈਣਾਂ ਸਨ। ਉਹ ਇੱਕੋ ਮਾਂ ਦੀਆਂ ਧੀਆਂ ਸਨ। 3 ਜਦੋਂ ਉਹ ਹਾਲੀ ਜਵਾਨ ਸਨ ਉਹ ਮਿਸਰ ਵਿੱਚ ਵੇਸਵਾਵਾਂ ਬਣ ਗਈਆਂ। ਮਿਸਰ ਵਿੱਚ, ਪਹਿਲਾਂ ਉਨ੍ਹਾਂ ਨੇ ਪਿਆਰ ਕੀਤਾ ਅਤੇ ਆਦਮੀਆਂ ਨੂੰ ਆਪਣੇ ਨਿਪਲ ਛੂਹਣ ਦਿੱਤੇ ਅਤੇ ਆਪਣੀਆਂ ਜਵਾਨ ਛਾਤੀਆਂ ਨੂੰ ਹੱਥ ਪਾਉਣ ਦਿੱਤਾ। 4 ਵੱਡੀ ਧੀ ਦਾ ਨਾਂ ਸੀ ਆਹਾਲਾਹ। ਅਤੇ ਉਸਦੀ ਭੈਣ ਦਾ ਨਾਂ ਵੀ ਆਹਾਲੀਬਾਹ। ਉਹ ਭੈਣਾਂ ਮੇਰੀਆਂ ਪਤਨੀਆਂ ਬਣ ਗਈਆਂ। ਅਤੇ ਸਾਡੇ ਬੱਚੇ ਹੋਏ। ਆਹਾਲਾਹ ਅਸਲ ਵਿੱਚ ਸਮਰਿਯਾ ਹੈ। ਅਤੇ ਆਹਾਲੀਬਾਹ ਅਸਲ ਵਿੱਚ ਯਰੂਸ਼ਲਮ ਹੈ।
5 “ਫ਼ੇਰ ਆਹਾਲਾਹ ਨੇ ਮੇਰੇ ਨਾਲ ਬੇਵਫ਼ਾਈ ਕੀਤੀ-ਉਹ ਵੇਸਵਾ ਵਾਂਗ ਰਹਿਣ ਲਗੀ। ਉਹ ਆਪਣੇ ਪ੍ਰੇਮੀਆਂ ਨੂੰ ਚਾਹੁਣ ਲਗੀ। ਉਸ ਨੇ ਅਸ਼ੂਰ੍ਰੀਆਂ ਦੇ ਸਿਪਾਹੀਆਂ ਨੂੰ 6 ਉਨ੍ਹਾਂ ਦੀਆਂ ਨੀਲੀਆਂ ਵਰਦੀਆਂ ਵਿੱਚ ਦੇਖਿਆ। ਉਹ ਸੋਹਣੇ ਗੱਭਰੂ ਜਵਾਨ ਅਤੇ ਘੋੜ-ਸਵਾਰ ਸਨ। ਉਹ ਆਗੂ ਅਤੇ ਅਫ਼ਸਰ ਸਨ। 7 ਆਹਾਲਾਹ ਨੇ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਆਦਮੀਆਂ ਨੂੰ ਸੌਂਪ ਦਿੱਤਾ। ਉਹ ਸਾਰੇ ਹੀ ਅੱਸ਼ੂਰੀਆਂ ਦੀ ਫ਼ੌਜ ਦੇ ਚੁਣੇ ਹੋਏ ਸਿਪਾਹੀ ਸਨ ਅਤੇ ਉਸ ਨੂੰ ਉਹ ਸਾਰੇ ਚਾਹੀਦੇ ਸਨ। ਉਹ ਉਨ੍ਹਾਂ ਦੇ ਬੁੱਤਾਂ ਨਾਲ ਨਾਪਾਕ ਹੋ ਗਈ। 8 ਇਸਤੋਂ ਇਲਾਵਾ, ਉਸ ਨੇ ਕਦੇ ਵੀ ਮਿਸਰ ਨਾਲ ਆਪਣੀ ਆਸ਼ਕੀ ਨਹੀਂ ਛੱਡੀ। ਮਿਸਰ ਦਾ ਉਸ ਨਾਲ ਪਿਆਰ ਦਾ ਮਾਮਲਾ ਸੀ ਜਦੋਂ ਉਹ ਜਵਾਨ ਕੁੜੀ ਸੀ। ਮਿਸਰ ਉਸਦੀਆਂ ਜਵਾਨ ਛਾਤੀਆਂ ਨੂੰ ਛੂਹਣ ਵਾਲਾ ਪਹਿਲਾ ਪ੍ਰੇਮੀ ਸੀ। ਮਿਸਰ ਨੇ ਆਪਣਾ ਝੂਠਾ ਪਿਆਰ ਉਸ ਉੱਤੇ ਡੋਲ੍ਹ ਦਿੱਤਾ। 9 ਇਸ ਲਈ ਮੈਂ ਉਸ ਦੇ ਪ੍ਰੇਮੀਆਂ ਨੂੰ ਉਸ ਨੂੰ ਹਾਸਿਲ ਕਰ ਦਿੱਤਾ। ਉਹ ਅੱਸ਼ੂਰੀਆਂ ਨੂੰ ਚਾਹੁੰਦੀ ਸੀ, ਇਸ ਲਈ ਮੈਂ ਉਸ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ! 10 ਉਨ੍ਹਾਂ ਨੇ ਉਸ ਨਾਲ ਬਲਾਤਕਾਰ ਕੀਤਾ। ਉਨ੍ਹਾਂ ਨੇ ਉਸ ਦੇ ਬੱਚੇ ਖੋਹ ਲੇ। ਅਤੇ ਉਨ੍ਹਾਂ ਨੇ ਆਪਣੀ ਤਲਵਾਰ ਵਰਤੀ ਅਤੇ ਉਸ ਨੂੰ ਕਤਲ ਕਰ ਦਿੱਤਾ। ਉਨ੍ਹਾਂ ਨੇ ਉਸ ਨੂੰ ਸਜ਼ਾ ਦਿੱਤੀ। ਅਤੇ ਔਰਤਾਂ ਹਾਲੇ ਵੀ ਉਸ ਬਾਰੇ ਗੱਲਾਂ ਕਰਦੀਆਂ ਹਨ।
11 “ਉਸਦੀ ਛੋਟੀ ਭੈਣ, ਆਹਾਲੀਬਾਹ ਨੇ ਇਹ ਸਾਰੀਆਂ ਗੱਲਾਂ ਵਾਪਰਦੀਆਂ ਦੇਖੀਆਂ। ਪਰ ਆਹਾਲੀਬਾਹ ਨੇ ਆਪਣੀ ਭੈਣ ਨਾਲੋਂ ਵੀ ਵੱਧੇਰੇ ਪਾਪ ਕੀਤੇ! ਉਹ ਆਹਾਲਾਹ ਨਾਲੋਂ ਵੀ ਵੱਧੇਰੇ ਬੇਵਫ਼ਾ ਸੀ। 12 ਉਸ ਨੂੰ ਅੱਸ਼ੂਰੀਆਂ ਦੇ ਆਗੂ ਅਤੇ ਅਫ਼ਸਰ ਚਾਹੀਦੇ ਸਨ। ਉਸ ਨੂੰ ਉਹ ਨੀਲੀ ਵਰਦੀ ਵਾਲੇ ਘੋੜ-ਸਵਾਰ ਸਿਪਾਹੀ ਚਾਹੀਦੇ ਸਨ। ਉਹ ਸਾਰੇ ਹੀ ਸੋਹਣੇ ਗੱਭਰੂ ਜਵਾਨ ਸਨ। 13 ਮੈਂ ਦੇਖਿਆ ਕਿ ਦੋਵੇ ਔਰਤਾਂ ਆਪਣੀਆਂ ਜ਼ਿੰਦਗੀਆਂ ਨੂੰ ਇੱਕੋ ਜਿਹੀਆਂ ਗਲਤੀਆਂ ਨਾਲ ਬਰਬਾਦ ਕਰਨ ਜਾ ਰਹੀਆਂ ਸਨ।
14 “ਆਹਾਲੀਬਾਹ ਮੇਰੇ ਨਾਲ ਬੇਵਫ਼ਾਈ ਕਰਦੀ ਰਹੀ। ਬਾਬਲ ਵਿੱਚ ਉਸ ਨੇ ਕੰਧਾਂ ਉੱਤੇ ਉਕਰੀਆਂ ਆਦਮੀਆਂ ਦੀਆਂ ਤਸਵੀਰਾਂ ਦੇਖੀਆਂ। ਉਹ ਤਸਵੀਰਾਂ ਆਪਣੀਆਂ ਲਾਲ ਵਰਦੀਆਂ ਪਾਈ ਹੋਏ ਚਾਲਦੀ ਆਦਮੀਆਂ ਦੀਆਂ ਸਨ। 15 ਉਨ੍ਹਾਂ ਨੇ ਆਪਣੀਆਂ ਕਮਰਾਂ ਦੁਆਲੇ ਪੇਟੀਆਂ ਬੱਧੀਆਂ ਹੋਈਆਂ ਸਨ ਅਤੇ ਆਪਣੇ ਸਿਰਾਂ ਉੱਤੇ ਲੰਮੀਆਂ ਪਗੜੀਆਂ ਪਹਿਨੀਆਂ ਹੋਈਆਂ ਸਨ। ਉਹ ਸਾਰੇ ਆਦਮੀ ਰਬਵਾਨ ਅਫ਼ਸਰਾਂ ਵਰਗੇ ਨਜ਼ਰ ਆਉਂਦੇ ਸਨ। ਉਹ ਸਾਰੇ ਹੀ ਬਾਬਲ ਦੇ ਵਸਨੀਕਾਂ ਵਰਗੇ ਜਾਪਦੇ ਸਨ। 16 ਜਿਉਂ ਹੀ ਆਹਾਲੀਬਾਹ ਨੇ ਉਨ੍ਹਾਂ ਨੂੰ ਵੇਖਿਆ, ਉਸ ਨੂੰ ਉਹ ਚਾਹੀਦੇ ਸਨ, ਅਤੇ ਚਾਲਡੀਨਾਂ ਕੋਲ ਹਲਕਾਰੇ ਭੇਜੇ। 17 ਇਸ ਲਈ ਬਾਬਲ ਦੇ ਉਹ ਆਦਮੀ ਉਸਦੀ ਸੇਜ਼ ਉੱਤੇ ਉਸ ਨਾਲ ਸੰਭੋਗ ਕਰਨ ਲਈ ਆਏ। ਉਸ ਨੂੰ ਨੇ ਉਸ ਨੂੰ ਵਰਤਿਆ ਅਤੇ ਉਸ ਨੂੰ ਇੰਨਾ ਨਾਪਾਕ ਬਣਾ ਦਿੱਤਾ ਕਿ ਉਹ ਉਨ੍ਹਾਂ ਤੋਂ ਸਖਤ ਨਫ਼ਰਤ ਕਰਨ ਲੱਗ ਪਈ!
18 “ਆਹਾਲੀਬਾਹ ਨੇ ਹਰ ਕਿਸੇ ਨੂੰ ਦਰਸਾ ਦਿੱਤਾ ਕਿ ਉਹ ਬੇਵਫ਼ਾ ਸੀ। ਇਸ ਲਈ ਉਸ ਨੇ ਇੰਨੇ ਸਾਰੇ ਬੰਦਿਆਂ ਨੂੰ ਆਪਣਾ ਨਗਨ ਸ਼ਰੀਰ ਵੇਖਣ ਦਿੱਤਾ, ਕਿ ਮੈਨੂੰ ਉਸ ਨਾਲ ਸਖਤ ਨਫ਼ਰਤ ਹੋ ਗਈ-ਓਸੇ ਤਰ੍ਹਾਂ ਜਿਵੇਂ ਮੈਨੂੰ ਉਸਦੀ ਭੈਣ ਨਾਲ ਸਖਤ ਨਫ਼ਰਤ ਕੀਤੀ ਸੀ। 19 ਬਾਰ-ਬਾਰ ਆਹਾਲੀਬਾਹ ਨੇ ਮੇਰੇ ਨਾਲ ਬੇਵਫ਼ਾਈ ਕੀਤੀ। ਅਤੇ ਫ਼ੇਰ ਉਸ ਨੂੰ ਉਹ ਆਸ਼ਕੀ ਚੇਤੇ ਆਈ ਜਿਹੜੀ ਉਸ ਨੇ ਮਿਸਰ ਵਿੱਚ ਆਪਣੀ ਜਵਾਨੀ ਵੇਲੇ ਕੀਤੀ ਸੀ। 20 ਉਸ ਨੂੰ ਆਪਣਾ ਪ੍ਰੇਮੀ ਯਾਦ ਆਇਆ ਜਿਸਦਾ ਲਿਂਗ ਖੋਤੇ ਵਰਗਾ ਅਤੇ ਘੋੜੇ ਵਾਂਗ ਵੀਰਜ ਦਾ ਹੜ੍ਹ ਸੀ।
21 “ਆਹਾਲੀਬਾਹ, ਤੂੰ ਉਨ੍ਹਾਂ ਦਿਨਾਂ ਲਈ ਤਰਸ ਗਈ ਜਦੋਂ ਤੂੰ ਸੀ; ਜਦੋਂ ਤੇਰੇ ਪ੍ਰੇਮੀ ਨੇ ਤੇਰੇ ਨਿਪਲ ਛੂਹੇ ਅਤੇ ਤੇਰੀਆਂ ਛਾਤੀਆਂ ਫ਼ੜੀਆਂ ਸਨ। 22 ਇਸ ਲਈ ਆਹਾਲੀਬਾਹ, ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਤੈਨੂੰ ਆਪਣੇ ਪ੍ਰੇਮੀਆਂ ਨਾਲ ਸਖਤ ਨਫ਼ਰਤ ਹੋ ਗਈ। ਪਰ ਮੈਂ ਤੇਰੇ ਪ੍ਰੇਮੀਆਂ ਨੂੰ ਇੱਥੇ ਲਿਆਵਾਂਗਾ। ਉਹ ਤੈਨੂੰ ਘੇਰ ਲੈਣਗੇ। 23 ਮੈਂ ਉਨ੍ਹਾਂ ਸਾਰੇ ਆਦਮੀਆਂ ਨੂੰ ਬਾਬਲ ਤੋਂ ਲਿਆਵਾਂਗਾ। ਖਾਸ ਤੌਰ ਤੇ ਕਸਦੀਆਂ ਨੂੰ। ਮੈਂ ਫਿਕੋਦ, ਸ਼ੋਆ ਅਤੇ ਕੋਅ ਦੇ ਆਦਮੀਆਂ ਨੂੰ ਲਿਆਵਾਂਗਾ। ਅਤੇ ਮੈਂ ਅਸ਼ੂਰ੍ਰੀਆਂ ਦੇ ਉਨ੍ਹਾਂ ਸਾਰੇ ਆਦਮੀਆਂ ਨੂੰ ਲਿਆਵਾਂਗਾ। ਮੈਂ ਉਨ੍ਹਾਂ ਸਾਰੇ ਆਗੂਆਂ ਅਤੇ ਅਫ਼ਸਰਾਂ ਨੂੰ ਲਿਆਵਾਂਗਾ। ਉਹ ਸਾਰੇ ਹੀ ਸੋਹਣੇ ਗੱਭਰੂ ਜਵਾਨ, ਰਬਵਾਨ ਅਫ਼ਸਰ ਅਤੇ ਉੱਚ ਪਦ ਤੇ ਆਪਣੇ ਘੋੜਿਆਂ ਤੇ ਸਵਾਰੀ ਕਰਦੇ ਹੋਏ ਘੋੜਸਵਾਰ ਸਨ। 24 ਉਨ੍ਹਾਂ ਆਦਮੀਆਂ ਦੀ ਭੀੜ ਤੇਰੇ ਕੋਲ ਆਵੇਗੀ। ਉਹ ਆਪਣੇ ਘੋੜਿਆਂ ਅਤੇ ਰਬਾਂ ਉੱਤੇ ਸਵਾਰ ਹੋਕੇ ਆਉਣਗੇ। ਉਹ ਬਹੁਤ-ਬਹੁਤ ਸਾਰੇ ਆਦਮੀ ਹੋਣਗੇ। ਉਨ੍ਹਾਂ ਕੋਲ ਆਪਣੇ ਨੇਜ਼ੇ, ਢਾਲਾਂ ਅਤੇ ਟੋਪ ਹੋਣਗੇ। ਉਹ ਸਾਰੇ ਤੇਰੇ ਦੁਆਲੇ ਇਕੱਠੇ ਹੋ ਜਾਣਗੇ। ਮੈਂ ਉਨ੍ਹਾਂ ਨੂੰ ਓਹੋ ਕੁਝ ਦੱਸਾਂਗਾ ਜੋ ਤੂੰ ਮੇਰੇ ਨਾਲ ਕੀਤਾ ਹੈ ਅਤੇ ਉਹ ਆਪਣੇ ਤਰੀਕੇ ਨਾਲ ਤੈਨੂੰ ਸਜ਼ਾ ਦੇਣਗੇ। 25 ਮੈਂ ਤੈਨੂੰ ਦਿਖਾ ਦਿਆਂਗਾ ਕਿ ਕਿੰਨਾ ਈਰਖਾਲੂ ਹਾਂ ਮੈਂ। ਉਹ ਬਹੁਤ ਗੁੱਸੇ ਵਿੱਚ ਹੋਣਗੇ ਅਤੇ ਤੈਨੂੰ ਦੁੱਖ ਪਹੁੰਚਾਉਣਗੇ। ਉਹ ਤੇਰਾ ਨੱਕ ਅਤੇ ਕੰਨ ਕੱਟ ਦੇਣਗੇ। ਉਹ ਤਲਵਾਰ ਲੈ ਕੇ ਤੈਨੂੰ ਕਤਲ ਕਰ ਦੇਣਗੇ। ਫ਼ੇਰ ਉਹ ਤੇਰੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਜੋ ਕੁਝ ਵੀ ਤੇਰਾ ਬੱਚਿਆਂ ਹੋਇਆ ਹੋਵੇਗਾ ਉਸ ਨੂੰ ਸਾੜ ਦੇਣਗੇ। 26 ਉਹ ਤੇਰੇ ਸੁੰਦਰ ਕੱਪੜੇ ਅਤੇ ਗਹਿਣੇ ਖੋਹ ਲੈਣਗੇ। 27 ਮੈਂ ਤੇਰੇ ਮਿਸਰ ਨਾਲਜ਼ਆਸ਼ਕੀ ਦੇ ਸੁਪਨਿਆਂ ਨੂੰ ਭਂਗ ਕਰ ਦਿਆਂਗਾ। ਤੂੰ ਫ਼ੇਰ ਕਦੇ ਵੀ ਉਨ੍ਹਾਂ ਨੂੰ ਨਹੀਂ ਭਾਲੇਁਗੀ। ਤੂੰ ਹੋਰ ਵੱਧੇਰੇ ਮਿਸਰ ਨੂੰ ਯਾਦ ਨਹੀਂ ਕਰੇਗੀ।’”
28 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਮੈਂ ਤੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਰਿਹਾ ਹਾਂ ਜਿਨ੍ਹਾਂ ਨੂੰ ਤੂੰ ਨਫ਼ਰਤ ਕਰਦੀ ਹੈਂ। ਮੈਂ ਤੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਰਿਹਾ ਹਾਂ ਜਿਨ੍ਹਾਂ ਨੂੰ ਤੂੰ ਸਖਤ ਨਫ਼ਰਤ ਕਰਦੀ ਸੀ। 29 ਉਹ ਤੈਨੂੰ ਦਿਖਾ ਦੇਣਗੇ ਕਿ ਉਹ ਤੈਨੂੰ ਕਿੰਨੀ ਨਫ਼ਰਤ ਕਰਦੇ ਹਨ! ਉਹ ਤੇਰੇ ਪਾਸੋਂ ਹਰ ਉਹ ਚੀਜ਼ ਖੋਹ ਲੈਣਗੇ ਜਿਸ ਲਈ ਤੂੰ ਕੰਮ ਕੀਤਾ ਸੀ। ਅਤੇ ਉਹ ਤੈਨੂੰ ਨਿਰਬਸਤਰ ਅਤੇ ਨਂਗਿਆਂ ਕਰ ਛੱਡਣਗੇ! ਲੋਕੀ ਤੇਰੇ ਪਾਪਾਂ ਨੂੰ ਚੰਗੀ ਤਰ੍ਹਾਂ ਦੇਖ ਲੈਣਗੇ। ਉਹ ਦੇਖ ਲੈਣਗੇ ਕਿ ਤੂੰ ਇੱਕ ਵੇਸਵਾ ਦੀ ਤਰ੍ਹਾਂ ਵਿਹਾਰ ਕੀਤਾ ਸੀ ਅਤੇ ਬਦ ਸੁਪਨੇ ਲੇ ਸਨ। 30 ਇਹ ਮੰਦੇ ਕੰਮ ਤੂੰ ਉਦੋਂ ਕੀਤੇ ਜਦੋਂ ਤੂੰ ਮੈਨੂੰ ਛੱਡ ਦਿੱਤਾ ਸੀ ਅਤੇ ਉਨ੍ਹਾਂ ਹੋਰਨਾਂ ਕੌਮਾਂ ਦੇ ਪਿੱਛੇ ਭੱਜੀ ਸੀ। ਤੂੰ ਉਹ ਮੰਦੇ ਕੰਮ ਕੀਤੇ ਸਨ ਜਦੋਂ ਤੂੰ ਉਨ੍ਹਾਂ ਦੇ ਬੁੱਤਾਂ ਨਾਲ ਆਪਣੇ-ਆਪ ਨੂੰ ਕਲੰਕਤ ਕੀਤਾ ਸੀ। 31 ਤੂੰ ਆਪਣੀ ਭੈਣ ਦੇ ਪਿੱਛੇ ਲਗੀ ਅਤੇ ਉਸੇ ਤਰ੍ਹਾਂ ਦਾ ਜੀਵਨ ਜੀਵਿਆ। ਤੂੰ ਖੁਦ, ਉਸਦਾ ਜ਼ਹਿਰ ਨਾਲ ਭਰਿਆ ਪਿਆਲਾ ਲਿਆ ਅਤੇ ਆਪਣੇ ਹੱਥਾਂ ਵਿੱਚ ਫੜ ਲਿਆ ਸੀ। ਤੂੰ ਆਪਣੀ ਸਜ਼ਾ ਦਾ ਕਾਰਣ ਖੁਦ ਬਣੀ।” 32 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ:
“ਤੂੰ ਪੀਵੇਂਗੀ ਭੈਣ ਆਪਣੀ ਦਾ ਜ਼ਹਿਰ ਦਾ ਪਿਆਲਾ।
ਇਹ ਹੈ ਇੱਕ ਉੱਚਾ ਅਤੇ ਚੌੜਾ ਪਿਆਲਾ ਜ਼ਹਿਰ ਦਾ।
ਪਿਆਲੇ ਵਿੱਚ ਹੈ ਜ਼ਹਿਰ ਬਹੁਤ।
ਹੱਸਣਗੇ ਲੋਕ ਤੇਰੇ ਉੱਤੇ ਅਤੇ ਉਡਾਉਣਗੇ ਮਜ਼ਾਕ ਤੇਰਾ।
33 ਲੜਖੜ੍ਹਾਵੇਂਗੀ ਤੂੰ ਸ਼ਰਾਬੀ ਬੰਦੇ ਵਾਂਗ।
ਚਕਰਾਵੇਗਾ ਬਹੁਤ ਸਿਰ ਤੇਰਾ।
ਇਹ ਹੈ ਪਿਆਲਾ ਤਬਾਹੀ ਅਤੇ ਬਰਬਾਦੀ ਦਾ।
ਇਹ ਹੈ ਉਸ ਪਿਆਲੇ ਵਰਗਾ ਪੀਤਾ ਸੀ ਜਿਹੜਾ ਤੇਰੀ ਭੈਣ ਨੇ।
34 ਪੀਵੇਂਗੀ ਤੂੰ ਜ਼ਹਿਰ ਉਸ ਪਿਆਲੇ ਵਿੱਚੋਂ।
ਪੀਵੇਂਗੀ ਤੂੰ ਇਸ ਨੂੰ ਆਖਰੀ ਬੂਂਦ ਤੀਕ।
ਸੁੱਟ ਦੇਵੇਂਗੀ ਤੂੰ ਪਿਆਲੇ ਨੂੰ ਅਤੇ ਕਰ ਦੇਵੇਂਗੀ ਇਸ ਨੂੰ ਚੂਰ-ਚੂਰ!
ਅਤੇ ਨੋਚੇਁਗੀ ਤੂੰ ਛਾਤੀਆਂ ਆਪਣੀਆਂ ਦਰਦ ਵਿੱਚ।
ਵਾਪਰੇਗਾ ਇਵੇਂ ਹੀ ਕਿਉਂ ਕਿ ਮੈਂ ਹਾਂ ਯਹੋਵਾਹ ਅਤੇ ਪ੍ਰਭੂ।
ਅਤੇ ਆਖੀਆਂ ਸਨ ਮੈਂ ਇਹ ਗੱਲਾਂ।
35 “ਇਸ ਲਈ ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ, ‘ਯਰੂਸ਼ਲਮ ਭੁੱਲ ਗਈ ਤੂੰ ਮੈਨੂੰ। ਸੁੱਟ ਦਿੱਤਾ ਤੂੰ ਮੈਨੂੰ ਪਰਾਂ ਅਤੇ ਛੱਡ ਦਿੱਤਾ ਪਿੱਛਾਂਹ। ਇਸ ਲਈ ਹੁਣ ਤੈਨੂੰ ਦੁੱਖ ਭੋਗਣਾ ਪਵੇਗਾ, ਮੈਨੂੰ ਛੱਡਣ ਅਤੇ ਵੇਸਵਾ ਵਾਂਗ ਰਹਿਣ ਦਾ। ਤੈਨੂੰ ਤੇਰੇ ਦੁਸ਼ਟ ਸੁਪਨਿਆਂ ਲਈ ਤਸੀਹੇ ਝੱਲਣੇ ਪੈਣਗੇ।’”
ਆਹਾਲਾਹ ਅਤੇ ਆਹਾਲੀਬਾਹ ਦੇ ਵਿਰੁੱਧ ਨਿਆਂ
36 ਯਹੋਵਾਹ ਮੇਰੇ ਪ੍ਰਭੂ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਂਗਾ? ਤਾਂ ਫ਼ੇਰ ਉਨ੍ਹਾਂ ਨੂੰ ਦੱਸ ਕਿ ਉਨ੍ਹਾਂ ਨੇ ਕਿਹੋ ਜਿਹੀਆਂ ਭਿਆਨਕ ਗੱਲਾਂ ਕੀਤੀਆਂ ਹਨ। 37 ਉਨ੍ਹਾਂ ਨੇ ਵਿਭਚਾਰ ਕੀਤਾ ਹੈ। ਉਹ ਕਤਲ ਦੇ ਦੋਸ਼ੀ ਹਨ। ਉਨ੍ਹਾਂ ਨੇ ਬਦਕਾਰਾਂ ਵਾਂਗ ਵਿਹਾਰ ਕੀਤਾ-ਉਹ ਮੈਨੂੰ ਛੱਡ ਕੇ ਆਪਣੇ ਬੁੱਤਾਂ ਨਾਲ ਹੋ ਗਏ। ਉਨ੍ਹਾਂ ਨੇ ਮੇਰੇ ਬੱਚੇ ਪੈਦਾ ਕੀਤੇ ਸਨ। ਪਰ ਉਨ੍ਹਾਂ ਨੇ ਉਨ੍ਹਾਂ ਨੂੰ ਅੱਗ ਵਿੱਚੋਂ ਗੁਜ਼ਰਨ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਆਪਣੇ ਬੁੱਤਾਂ ਨੂੰ ਭੋਜਨ ਦੇਣ ਲਈ ਕੀਤਾ। 38 ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਅਤੇ ਮੇਰੇ ਪਵਿੱਤਰ ਸਥਾਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਣ ਨਾ ਹੋਣ। 39 ਉਨ੍ਹਾਂ ਨੇ ਆਪਣੇ ਬੁੱਤਾਂ ਲਈ ਆਪਣੇ ਬੱਚਿਆਂ ਨੂੰ ਕਤਲ ਕਰ ਦਿੱਤਾ, ਅਤੇ ਫ਼ੇਰ ਉਹ ਮੇਰੇ ਪਵਿੱਤਰ ਸਥਾਨ ਵਿੱਚ ਗਏ ਅਤੇ ਉਸ ਨੂੰ ਵੀ ਕਲੰਕਤ ਕਰ ਦਿੱਤਾ! ਉਨ੍ਹਾਂ ਨੇ ਅਜਿਹਾ ਮੇਰੇ ਮੰਦਰ ਦੇ ਅੰਦਰ ਕੀਤਾ।
2010 by World Bible Translation Center