Bible in 90 Days
ਹਬੱਕੂਕ ਦੀ ਪਰਮੇਸ਼ੁਰ ਅੱਗੇ ਸ਼ਿਕਾਇਤ
1 ਜਿਹੜਾ ਵਾਕ ਹਬੱਕੂਕ ਨਬੀ ਨੂੰ ਦਿੱਤਾ ਗਿਆ, ਉਹ ਇਉਂ ਸੀ।
2 ਹੇ ਯਹੋਵਾਹ, ਮੈਂ ਲਗਾਤਾਰ ਤੇਰੇ ਅੱਗੇ ਪ੍ਰਾਰਥਨਾ ਕਰ ਰਿਹਾਂ, ਤੂੰ ਮੇਰੀ ਬੇਨਤੀ ਕਦੋਂ ਸੁਣੇਁਗਾ? ਮੈਂ ਤੇਰੇ ਅੱਗੇ ਹਿੰਸਾ ਬਾਰੇ ਪੁਕਾਰ ਕੀਤੀ। ਪਰ ਤੂੰ ਕਦੋਂ ਇਸ ਬਾਰੇ ਕੁਝ ਕਰੇਂਗਾ। 3 ਲੋਕ ਡਕੈਤੀਆਂ ਕਰ ਰਹੇ ਹਨ ਅਤੇ ਦੂਜਿਆਂ ਨਾਲ ਬਦੀ ਕਰ ਰਹੇ ਹਨ। ਲੋਕ ਝਗੜਦੇ ਹਨ ਅਤੇ ਇੱਕ-ਦੂਜੇ ਨੂੰ ਸੱਟ ਮਾਰਦੇ ਹਨ। ਤੂੰ ਮੈਨੂੰ ਇਹ ਭਿਆਨਕ ਗੱਲਾਂ ਕਿਉਂ ਵਿਖਾ ਰਿਹਾ ਹੈਂ? 4 ਬਿਵਸਬਾ ਬੇਅਸਰ ਹੈ ਅਤੇ ਲੋਕਾਂ ਨਾਲ ਇਨਸਾਫ਼ ਨਹੀਂ ਹੋ ਰਿਹਾ। ਮੰਦੇ ਅਤੇ ਬਦ ਲੋਕ ਚੰਗੇ ਬੰਦਿਆਂ ਨਾਲੋਂ ਤਾਕਤਵਰ ਹਨ। ਇਸੇ ਲਈ ਨਿਆਂ ਵਿਗਾੜਿਆ ਜਾ ਰਿਹਾ ਹੈ।
ਪਰਮੇਸ਼ੁਰ ਦਾ ਹਬੱਕੂਕ ਨੂੰ ਜਵਾਬ
5 ਯਹੋਵਾਹ ਨੇ ਆਖਿਆ, “ਦੂਜੀਆਂ ਕੌਮਾਂ ਵੱਲ ਵੇਖ! ਉਨ੍ਹਾਂ ਤੇ ਗੌਰ ਕਰ ਤਾਂ ਹੈਰਾਨ ਰਹਿ ਜਾਵੇਂਗਾ। ਮੈਂ ਤੇਰੀ ਹਯਾਤੀ ਵਿੱਚ ਕੁਝ ਅਜਿਹਾ ਵਰਤਾਵਾਂਗਾ ਕਿ ਤੂੰ ਹੈਰਾਨ ਰਹਿ ਜਾਵੇਂਗਾ। ਇਸ ਗੱਲ ਤੇ ਯਕੀਨ ਕਰਨ ਲਈ ਤੈਨੂੰ ਵੇਖਣਾ ਹੀ ਪਵੇਗਾ। ਕਿਉਂ ਕਿ ਜੇਕਰ ਤੈਨੂੰ ਇਸ ਬਾਰੇ ਦੱਸਿਆ ਗਿਆ ਤਾਂ ਤੂੰ ਵਿਸ਼ਵਾਸ ਨਹੀਂ ਕਰੇਂਗਾ। 6 ਮੈਂ ਬੇਬੀਲੋਨ ਦੇ ਕਸਦੀਆਂ ਨੂੰ ਮਜ਼ਬੂਤ ਕੌਮ ਬਣਾਵਾਂਗਾ ਜਿਹੜੀ ਕਿ ਕਮੀਨ ਅਤੇ ਬਹਾਦੁਰ ਲੜਾਈ ਕੌਮ ਹੈ। ਉਹ ਧਰਤੀ ਦੀ ਚੌੜਾਈ ’ਚ ਤੁਰ ਪੈਣਗੇ ਅਤੇ ਉਹ ਪਰਾਏ ਸ਼ਹਿਰਾਂ ਅਤੇ ਘਰਾਂ ਉੱਤੇ ਕਬਜ਼ਾ ਕਰ ਲੈਣਗੇ। 7 ਕਸਦੀ ਕੌਮ ਦੂਜਿਆਂ ਲੋਕਾਂ ਨੂੰ ਡਰਾਵੇਗੀ ਅਤੇ ਇਹ ਜੋ ਇਨ੍ਹਾਂ ਦੇ ਜੀਅ ’ਚ ਆਵੇਗਾ ਕਰਨਗੇ ਅਤੇ ਮਨ ਦੀ ਮਰਜੀ ਨਾਲ ਜਿੱਥੇ ਜਾਣਾ ਚਾਹੁਣ ਉੱਥੇ ਜਾਣਗੇ। 8 ਉਨ੍ਹਾਂ ਦੇ ਘੋੜੇ ਚੀਤਿਆਂ ਤੋਂ ਵੱਧ ਤੇਜ ਦੌੜਨਗੇ ਅਤੇ ਸ਼ਾਮ ਦੇ ਵੇਲੇ ਭੇੜੀਆਂ ਤੋਂ ਵੱਧ ਹਬਸ਼ੀ ਹੋਣਗੇ। ਉਨ੍ਹਾਂ ਦੇ ਘੁੜ ਸਿਪਾਹੀ ਦੂਰ-ਦੁਰਾਡੀਆਂ ਥਾਵਾਂ ਤੋਂ ਆਉਣਗੇ। ਉਹ ਬੜੀ ਤੇਜ਼ੀ ਨਾਲ ਆਪਣੇ ਦੁਸ਼ਮਨ ਤੇ ਭੁੱਖੇ ਉਕਾਬ ਵਾਂਗ ਵਾਰ ਕਰਣਗੇ। ਜਿਹੜਾ ਤੇਜ਼ੀ ਨਾਲ ਉਡਾਰੀ ਲਾਉਂਦਾ ਧਰਤੀ ਤੋਂ ਆਪਣਾ ਸ਼ਿਕਾਰ ਫ਼ੜਦਾ ਹੈ। 9 ਇੱਕ ਗੱਲ ਉਨ੍ਹਾਂ ਦੀ ਜੋ ਸ਼ਾਂਝੀ ਹੈ ਉਹ ਹੈ ਲੜਾਈ। ਉਨ੍ਹਾਂ ਦੀ ਫ਼ੌਜ ਉਜਾੜ ’ਚ ਆਈ ਹਨੇਰੀ ਵਾਂਗ ਚਲਦੀ ਆਵੇਗੀ। ਅਤੇ ਬੇਬੀਲੋਨ ਦੇ ਸਿਪਾਹੀ ਬਹੁਤ ਸਾਰੇ ਬੰਦੀਆਂ ਨੂੰ ਲੈ ਜਾਣਗੇ ਜਿਵੇਂ ਕਿ ਰੇਤ ਦੇ ਕਣ।
10 “ਉਹ ਦੂਜੇ ਰਾਜਾਂ ਦੇ ਪਾਤਸ਼ਾਹਾਂ ਦਾ ਮਖੌਲ ਉਡਾਉਣਗੇ। ਓਪਰੇ ਸ਼ਾਸਕ ਉੱਪਰ ਉਹ ਠਠ੍ਠਾ ਕਰਣਗੇ। ਕਸਦੀ ਲੋਕ ਸੈਨਿਕ ਉੱਚੀਆਂ ਤੇ ਮਜ਼ਬੂਤ ਦੀਵਾਰਾਂ ਵਾਲੇ ਸ਼ਹਿਰਾਂ ਉੱਪਰ ਹਾਸਾ ਕਰਣਗੇ। ਉਹ ਮਿੱਟੀ ਦੀਆਂ ਕਚ੍ਚੀਆਂ ਸੜਕਾਂ ਬਣਾਕੇ ਆਰਾਮ ਨਾਲ ਦੀਵਾਰਾਂ ਦੇ ਉੱਪਰ ਚਢ਼ਕੇ ਸ਼ਹਿਰਾਂ ਨੂੰ ਹਰਾ ਦੇਣਗੇ। 11 ਇਸ ਉਪਰੰਤ, ਉਹ ਹਨੇਰੀ ਵਾਂਗ ਉਸ ਥਾਂ ਤੋਂ ਦੂਜੀ ਥਾਂ ਤੇ ਉਨ੍ਹਾਂ ਨੂੰ ਹਰਾਉਣ ਲਈ ਅਗਾਂਹ ਵੱਧਣਗੇ। ਉਹ ਕਸਦੀ ਲੋਕ, ਇਹ ਸਭ ਕੁਝ ਕਰਨ ਲਈ ਆਪਣੀ ਤਾਕਤ ਤੇ ਨਿਰਭਰ ਕਰਦੇ ਹਨ।”
ਹਬੱਕੂਕ ਦੀ ਦੂਜੀ ਸ਼ਿਕਾਇਤ
12 ਤਦ ਹਬੱਕੂਕ ਨੇ ਆਖਿਆ, “ਹੇ ਯਹੋਵਾਹ, ਤੂੰ ਮਹਾਨ ਹੈਂ!
ਸਿਰਫ਼ ਤੂੰ ਹੀ ਮੇਰਾ ਪਵਿੱਤਰ ਪਰਮੇਸ਼ੁਰ ਹੈਂ, ਜੋ ਆਦਿ ਤੋਂ ਹੈਂ।
ਸੱਚਮੁੱਚ, ਅਸੀਂ ਨਹੀਂ ਮਰਾਂਗੇ।
ਹੇ ਯਹੋਵਾਹ, ਤੂੰ ਨਿਆਂ ਤੇ ਅਮਨ ਕਰਨ ਲਈ ਚਾਲਡੀਨਾਂ ਨੂੰ ਸਾਜਿਆ।
ਸਾਡੀਏ ਚੱਟਾਨੇ, ਤੂੰ ਉਨ੍ਹਾਂ ਨੂੰ ਸ਼ਜਾ ਦੇਣ ਲਈ ਸਾਜਿਆ ਹੈ।
13 ਤੇਰੀਆਂ ਨਜ਼ਰਾਂ ਬਦੀ ਨੂੰ ਵੇਖਣ ਲਈ ਬੜੀਆਂ ਪਵਿੱਤਰ ਹਨ।
ਤੂੰ ਬਦ ਅਤੇ ਕਪਟੀਆਂ ਨੂੰ ਕਿਉਂ ਸਹਾਰਦਾ ਹੈਂ?
ਅਤੇ ਤੂੰ ਚੁੱਪ ਕਿਉਂ ਰਹਿਂਨਾ ਜਦੋਂ ਬਦ ਲੋਕ
ਉਨ੍ਹਾਂ ਨੂੰ ਨਿਗਲ ਜਾਂਦੇ ਹਨ ਜਿਹੜੇ ਉਨ੍ਹਾਂ ਨਾਲੋਂ ਵੱਧੇਰੇ ਧਰਮੀ ਹਨ।
14 “ਤੂੰ ਲੋਕਾਂ ਨੂੰ ਸਾਗਰ ਵਿੱਚ ਮੱਛੀ ਵਾਂਗ ਬਣਾਇਆ
ਉਹ ਅਜਿਹੇ ਜਲ ਜਂਤੂ ਹਨ, ਜਿਨ੍ਹਾਂ ਦਾ ਕੋਈ ਆਗੂ ਨਹੀਂ।
15 ਦੁਸ਼ਮਣ ਉਨ੍ਹਾਂ ਸਭਨਾਂ ਨੂੰ ਮੱਛੀਆਂ ਫ਼ੜਨ ਵਾਲੀ ਕੁੰਡੀ ਤੇ ਜਾਲ ਨਾਲ ਫ਼ੜ ਲਵੇਗਾ।
ਵੈਰੀ ਉਨ੍ਹਾਂ ਸਾਰਿਆਂ ਨੂੰ ਆਪਣੇ ਜਾਲ ਵਿੱਚ ਇਕੱਠਾ ਕਰ ਲੈਂਦਾ
ਅਤੇ ਜੋ ਕੁਝ ਉਸ ਨੇ ਫ਼ੜਿਆ ਉਸ ਨਾਲ ਬਹੁਤ ਖੁਸ਼ ਹੋ ਜਾਂਦਾ।
16 ਉਸ ਦਾ ਜਾਲ ਉਸ ਨੂੰ ਅਮੀਰ ਬਣਾਉਂਦਾ ਹੈ
ਤੇ ਉਹ ਵੱਧੀਆ ਭੋਜਨ ਖਾਂਦਾ ਹੈ।
ਇਉਂ ਜਾਲ ਹੀ ਉਸਦੀ ਉਪਾਸਨਾ ਬਣ ਜਾਂਦਾ ਹੈ
ਇਉਂ ਆਪਣੇ ਜਾਲ ਦੀ ਪ੍ਰਸ਼ੰਸਾ ਵਿੱਚ ਉਹ ਬਲੀਆਂ ਚੜ੍ਹਾਉਂਦਾ ਅਤੇ ਧੂਪਾਂ ਧੁਖਾਉਂਦਾ ਹੈ।
17 ਕੀ ਉਹ ਆਪਣੇ ਜਾਲ ਨਾਲ ਦੌਲਤ ਨੂੰ ਫ਼ੜਨਾ ਜਾਰੀ ਰੱਖੇਗਾ?
ਕੀ ਉਹ ਬੇਰਹਿਮੀ ਨਾਲ ਅਨੇਕਾਂ ਕੌਮਾਂ ਨੂੰ ਇੰਝ ਹੀ ਤਬਾਹ ਕਰਦਾ ਰਹੇਗਾ?
2 “ਮੈਂ ਪਹਿਰੇਦਾਰ ਵਾਂਗ ਨਿਗਰਾਨੀ ਕਰਾਂਗਾ
ਮੈਂ ਉਡੀਕਾਂਗਾ ਕਿ ਯਹੋਵਾਹ ਮੈਨੂੰ ਕੀ ਆਖਦਾ ਹੈ।
ਮੈਂ ਉਡੀਕਾਂਗਾ ਅਤੇ ਵੇਖਾਂਗਾ ਕਿ ਉਹ ਮੇਰੀਆਂ ਦਲੀਲਾਂ ਦਾ ਕਿਵੇਂ ਜਵਾਬ ਦਿੰਦਾ ਹੈ।”
ਪਰਮੇਸ਼ੁਰ ਦਾ ਹਬੱਕੂਕ ਨੂੰ ਜਵਾਬ
2 ਯੋਹਵਾਹ ਨੇ ਮੈਨੂੰ ਉੱਤਰ ਦਿੱਤਾ, “ਜੋ ਮੈਂ ਤੈਨੂੰ ਦਰਸਾਵਾਂ, ਉਸ ਨੂੰ ਲਿਖ। ਪੱਟੀਆਂ ਉੱਪਰ, ਸਾਫ਼-ਸਾਫ਼ ਲਿਖ ਤਾਂ ਜੋ ਹਰ ਕੋਈ ਆਸਾਨੀ ਨਾਲ ਉਸ ਨੂੰ ਪੜ੍ਹ ਸੱਕੇ। 3 ਇਹ ਸੰਦੇਸ਼ ਭਵਿੱਖ ਵਿੱਚ ਖਾਸ ਆਉਣ ਵਾਲੇ ਸਮੇਂ ਬਾਰੇ ਹੈ। ਇਹ ਸੰਦੇਸ਼ ਅੰਤ ਸਮੇਂ ਲਈ ਹੈ, ਜੋ ਕਿ ਸੱਚ ਹੋਵੇਗਾ। ਭਾਵੇਂ ਅਜਿਹਾ ਲੱਗੇਗਾ ਕਿ ਏਸਾ ਕਦੇ ਨਹੀਂ ਵਾਪਰੇਗਾ। ਪਰ ਸਬਰ ਨਾਲ ਉਸਦਾ ਇੰਤਜ਼ਾਰ ਕਰੋ। ਉਹ ਸਮਾਂ ਆਵੇਗਾ ਅਤੇ ਬਹੁਤੀ ਦੇਰ ਵੀ ਨਾ ਲੱਗੇਗੀ। 4 ਇਹ ਸੰਦੇਸ਼ ਉਨ੍ਹਾਂ ਲਈ ਕੁਝ ਨਹੀਂ ਕਰ ਸੱਕਦਾ ਜਿਹੜੇ ਇਸ ਨੂੰ ਸੁਣਨ ਤੋਂ ਇਨਕਾਰੀ ਹਨ, ਪਰ ਭਲੇ ਲੋਕ ਇਸ ਨਾਲ ਸਹਿਮਤ ਹੋਣਗੇ। ਅਤੇ ਜਿਉਣਗੇ ਕਿਉਂ ਕਿ ਸੰਦੇਸ਼ ਭਰੋਸੇਮਂਦ ਹੈ।”
5 ਪਰਮੇਸ਼ੁਰ ਨੇ ਆਖਿਆ, “ਜਿਵੇਂ ਦਾਰੂ ਬੰਦੇ ਨੂੰ ਧੋਖਾ ਦਿੰਦੀ ਹੈ ਉਸੇ ਤਰ੍ਹਾਂ ਤਾਕਤਵਰ ਇਨਸਾਨ ਦਾ ਹੰਕਾਰ ਉਸ ਨੂੰ ਮੂਰਖ ਬਣਾਉਂਦਾ ਹੈ ਪਰ ਉਸ ਨੂੰ ਸ਼ਾਂਤੀ ਕਿਤੇ ਨਹੀਂ ਮਿਲਦੀ। ਉਹ ਹੋਰ-ਹੋਰ ਦੇ ਲਾਲਚ ਵਿੱਚ ਹਮੇਸ਼ਾ ਮੌਤ ਵਰਗਾ ਰਹਿੰਦਾ ਹੈ ਅਤੇ ਮੌਤ ਵਾਂਗ ਉਹ ਕਦੇ ਸੰਤੁਸ਼ਟ ਨਹੀਂ ਹੁੰਦਾ, ਉਸ ਦੀ ਲਾਲਸਾ ਵੱਧਦੀ ਰਹਿੰਦੀ ਹੈ। ਉਹ ਲਗਾਤਾਰ ਦੂਜੀਆਂ ਕੌਮਾਂ ਨੂੰ ਹਰਾਉਂਦਾ ਜਾਵੇਗਾ ਤੇ ਉਨ੍ਹਾਂ ਨੂੰ ਆਪਣੇ ਬੰਦੀ ਬਣਾਉਂਦਾ ਰਹੇਗਾ। 6 ਪਰ ਜਲਦੀ ਹੀ ਉਹ ਸਾਰੇ ਮਨੁੱਖ ਉਸ ਉੱਪਰ ਹਸੀਂ ਕਰਦੇ ਉਸ ਦਾ ਮਖੌਲ ਉਡਾਉਣਗੇ ਤੇ ਉਸ ਨੂੰ ਉਸ ਦੀ ਹਾਰ ਦੇ ਕਿੱਸੇ ਸੁਨਾਉਣਗੇ। ਉਹ ਹੱਸਣਗੇ ਅਤੇ ਆਖਣਗੇ, ‘ਹਾਏ! ਕਿੰਨੀ ਬੁਰੀ ਗੱਲ ਹੈ ਕਿ ਜੋ ਸਭ ਕੁਝ ਲੈਂਦਾ ਹੈ, ਉਸ ਨੂੰ ਸੰਭਾਲਦਾ ਨਹੀਂ! ਉਹ ਆਪਣੇ ਲਈ ਸਾਰੀਆਂ ਉੱਮਤਾਂ ਦਾ ਢੇਰ ਕਰਜ਼ਾ ਇਕੱਠਾ ਕਰਕੇ ਧਨਾਢ ਬਣਦਾ ਹੈ।’
7 “ਹੇ ਬਹਾਦੁਰ ਆਦਮੀ ਤੂੰ ਲੋਕਾਂ ਦਾ ਧਨ ਇਕੱਠਾ ਕੀਤਾ ਹੈ। ਇੱਕ ਦਿਨ ਉਨ੍ਹਾਂ ਲੋਕਾਂ ਨੂੰ ਹੋਸ਼ ਆਵੇਗੀ ਤਾਂ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਇਹ ਕੀ ਵਾਪਰ ਰਿਹਾ ਹੈ। ਤਾਂ ਉਹ ਤੇਰੇ ਵਿਰੁੱਧ ਉੱਠ ਖੜੋਣਗੇ। ਤਾਂ ਫ਼ਿਰ ਉਹ ਤੇਰੇ ਤੋਂ ਆਪਣੀਆਂ ਵਸਤਾਂ ਵਾਪਸ ਲੈ ਲੈਣਗੇ। ਤਾਂ ਤੂੰ ਬੜਾ ਭੈਅ ਖਾਵੇਂਗਾ। 8 ਤੂੰ ਬੜੇ ਰਾਜਾਂ ਦੀ ਦੌਲਤ ਲੁੱਟੀ ਹੈ ਅਤੇ ਇਸੇ ਲਈ ਉਹ ਲੋਕ ਤੈਥੋਂ ਅਨੇਕਾਂ ਚੀਜ਼ਾਂ ਲੈਣਗੇ। ਇਹ ਇਸ ਲਈ ਵਾਪਰੇਗਾ ਕਿਉਂ ਕਿ ਤੂੰ ਬਹੁਤ ਲੋਕਾਂ ਦੀ ਹਤਿਆ ਕੀਤੀ ਹੈ। ਤੂੰ ਧਰਤੀਆਂ ਅਤੇ ਸ਼ਹਿਰਾਂ ਨੂੰ ਤਬਾਹ ਕੀਤਾ ਤੇ ਉੱਥੋਂ ਦੇ ਸਾਰੇ ਲੋਕ ਮਾਰ ਦਿੱਤੇ।
9 “ਉਸ ਬੰਦੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ ਜੋ ਬਦ-ਕਰਨੀਆਂ ਕਰਕੇ ਅਮੀਰ ਬਣਦਾ ਹੈ। ਅਜਿਹਾ ਬੰਦਾ ਸੁਰੱਖਿਅਤ ਥਾਂ ਤੇ ਰਹਿਣ ਲਈ ਉਹ ਕਰਨੀਆਂ ਕਰਦਾ ਹੈ। ਉਹ ਸੋਚਦਾ ਕਿ ਉਹ ਦੂਜੇ ਲੋਕਾਂ ਨੂੰ ਆਪਣੇ ਘਰੋ ਚੀਜ਼ਾਂ ਚੁਰਾਉਣ ਤੋਂ ਰੋਕ ਲਵੇਗਾ ਪਰ ਉਸ ਦੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ। 10 ਤੂੰ ਬਹੁਤ ਸਾਰੇ ਲੋਕਾਂ ਨੂੰ ਮਾਰਨ ਦੀ ਵਿਉਂਤ ਬਣਾ ਕੇ ਆਪਣੇ ਖੁਦ ਦੇ ਘਰ ਲਈ ਸ਼ਰਮਿੰਦਗੀ ਲਿਆਂਦੀ ਹੈ। ਤੂੰ ਭੈੜੇ ਕੰਮ ਕੀਤੇ, ਇਸ ਲਈ ਤੂੰ ਆਪਣੀ ਜਾਨ ਗੁਆ ਲਵੇਂਗਾ। 11 ਦੀਵਾਰਾਂ ਦੇ ਪੱਥਰ ਵੀ ਤੇਰੇ ਖਿਲਾਫ਼ ਦੁਹਾਈ ਦੇਣਗੇ। ਇੱਥੋਂ ਤੱਕ ਕਿ ਲੱਕੜੀ ਦੇ ਸ਼ਤੀਰ ਵੀ ਜੋ ਤੇਰੇ ਘਰ ਲੱਗੇ ਹਨ, ਤੇਰੇ ਜ਼ੁਲਮ ਦੇ ਖਿਲਾਫ਼ ਤੇਰੇ ਨਾਉਂ ਦੀ ਦੁਹਾਈ ਦੇਣਗੇ।
12 “ਉਸ ਆਗੂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਜਿਹੜਾ ਇੱਕ ਸ਼ਹਿਰ ਉਸਾਰਨ ਦੀ ਖਾਤਰ ਲੋਕਾਂ ਨੂੰ ਸੱਟਾਂ ਮਾਰਦਾ ਅਤੇ ਮਾਰ ਦਿੰਦਾ ਹੈ। 13 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਧਾਰਿਆ ਹੋਇਆ ਹੈ ਕਿ ਜਿਸ ਕਾਸੇ ਲਈ ਵੀ ਉਨ੍ਹਾਂ ਲੋਕਾਂ ਨੇ ਕੰਮ ਕੀਤਾ ਅੱਗ ਨਾਲ ਤਬਾਹ ਕਰ ਦਿੱਤਾ ਜਾਵੇਗਾ। ਤੇ ਜੋ ਸਭ ਕੁਝ ਉਨ੍ਹਾਂ ਨੇ ਕੀਤਾ ਸੀ ਬੇਕਾਰ ਹੋਵੇਗਾ। 14 ਤਦ ਹਰ ਜਗ੍ਹਾ ਲੋਕਾਂ ਨੂੰ ਯਹੋਵਾਹ ਦੇ ਪਰਤਾਪ ਬਾਰੇ ਖਬਰ ਪਹੁੰਚੇਗੀ। ਇਹ ਖਬਰ ਸਮੁੰਦਰ ਦੇ ਪਾਣੀ ਵਾਂਗ ਫ਼ੈਲੇਗੀ। 15 ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ ਜੋ ਖੁਦ ਕ੍ਰੋਧ ਕਰਦਾ ਹੈ ਤੇ ਆਪਣੇ ਕ੍ਰੋਧ ਨਾਲ ਦੂਜਿਆ ਨੂੰ ਗੁੱਸਾ ਚੜ੍ਹਾਉਂਦਾ ਹੈ। ਜੋ ਆਪਣੇ ਗੁੱਸੇ ਨਾਲ ਦੂਜਿਆਂ ਨੂੰ ਭੁੰਜੇ ਲਾਹੁਂਦਾ ਹੈ ਅਤੇ ਉਨ੍ਹਾਂ ਨੂੰ ਬੇਸ਼ਰਮ ਅਤੇ ਸ਼ਰਾਬੀ ਸਮਝ ਕੇ ਸਲੂਕ ਕਰਦਾ ਹੈ।
16 “ਪਰ ਹੁਣ ਉਸ ਮਨੁੱਖ ਨੂੰ ਯਹੋਵਾਹ ਦੇ ਕ੍ਰੋਧ ਦਾ ਵੀ ਪਤਾ ਚੱਲੇਗਾ। ਉਸ (ਯਹੋਵਾਹ) ਦਾ ਕ੍ਰੋਧ ਉਸ ਦੇ ਸੱਜੇ ਹੱਥ ਵਿੱਚ ਫ਼ੜੇ ਜ਼ਹਿਰ ਦੇ ਪਿਆਲੇ ਵਾਂਗ ਹੋਵੇਗਾ ਤੇ ਉਹ ਮਨੁੱਖ ਜਦੋਂ ਉਸ ਜ਼ਹਿਰ ਦਾ ਸਵਾਦ ਚਖੇਗਾ ਤਾਂ ਸ਼ਰਾਬੀਆਂ ਵਾਂਗ ਧਰਤੀ ਤੇ ਢਹਿ ਪਵੇਗਾ।
“ਹੇ ਪਾਪੀ ਸ਼ਾਸਕ! ਤੂੰ ਉਹੀ ਪਿਆਲਾ ਚਖੇਁਗਾ। ਤੈਨੂੰ ਮਾਨ ਪ੍ਰਾਪਤ ਹੋਣ ਦੀ ਬਾਵੇਂ ਸ਼ਰਮਿੰਦਾ ਕੀਤਾ ਜਾਵੇਗਾ। 17 ਤੂੰ ਲਬਾਨੋਨ ਵਿੱਚ ਬੜੇ ਲੋਕਾਂ ਨੂੰ ਦੁੱਖ ਦਿੱਤਾ ਅਤੇ ਉੱਥੋਂ ਬਹੁਤ ਸਾਰੇ ਪਸ਼ੂ ਚੋਰੀ ਕੀਤੇ ਸੋ ਉਨ੍ਹਾਂ ਸਾਰਿਆਂ ਕਾਰਣ ਤੈਨੂੰ ਭੈਭੀਤ ਕੀਤਾ ਜਾਵੇਗਾ ਅਤੇ ਜੋ ਭੈੜ ਤੂੰ ਉਸ ਦੇਸ ਨਾਲ ਕੀਤਾ ਉਸਦੀ ਸਜ਼ਾ ਤੈਨੂੰ ਮਿਲੇਗੀ। ਤੂੰ ਇਸ ਕਾਰਣ ਘਬਰਾਵੇਂਗਾ ਕਿਉਂ ਕਿ ਤੂੰ ਉਨ੍ਹਾਂ ਸ਼ਹਿਰਾਂ ਤੇ ਉੱਥੋਂ ਦੇ ਵਾਸੀਆਂ ਨਾਲ ਮੰਦੇ ਕੰਮ ਕੀਤੇ।”
ਬੁੱਤਾਂ ਬਾਰੇ ਸੰਦੇਸ਼
18 ਉਸ ਮਨੁੱਖ ਦੇ ਝੂਠੇ ਦੇਵਤਿਆਂ ਦਾ ਕੋਈ ਲਾਭ ਨਾ ਹੋਵੇਗਾ। ਕਿਉਂ ਕਿ ਇਹ ਮਹਿਜ਼ ਕਿਸੇ ਆਦਮੀ ਵੱਲੋਂ ਧਾਤੂ ਨਾਲ ਢੱਕੇ ਹੋਏ ਬੁੱਤ ਹਨ। ਇਹ ਸਿਰਫ਼ ਬੁੱਤ ਹਨ ਇਸ ਲਈ ਜਿਸ ਨੇ ਇਸ ਨੂੰ ਸਾਜਿਆ ਉਹ ਇਸ ਤੋਂ ਮਦਦ ਨਹੀਂ ਲੈ ਸੱਕਦਾ ਕਿਉਂ ਕਿ ਬੁੱਤ ਬੋਲਦੇ ਨਹੀਂ। 19 ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ ਜੋ ਇੱਕ ਲੱਕੜ ਦੀ ਮੂਰਤੀ ਨੂੰ ਆਖਦਾ, “ਉੱਠ!” ਉਸ ਮਨੁੱਖ ਲਈ ਵੀ ਇਹ ਬਹੁਤ ਮਾੜਾ ਹੋਵੇਗਾ ਜੋ ਪੱਥਰ ਦੀ ਮੂਰਤੀ ਨੂੰ ਕੁਝ ਸਿੱਖਾਉਣ ਲਈ ਕਹਿੰਦਾ ਹੈ! ਉਹ ਮੂਰਤੀਆਂ ਉਸ ਨੂੰ ਕੋਈ ਮਦਦ ਨਹੀਂ ਦੇ ਸੱਕਦੀਆਂ। ਭਾਵੇਂ ਉਹ ਮੂਰਤਾਂ ਸੋਨੇ-ਚਾਂਦੀ ਨਾਲ ਢੱਕੀਆਂ ਹੋਈਆਂ, ਉਹ ਬੇਜਾਨ ਹਨ।
20 ਪਰ ਯਹੋਵਾਹ ਅਲਗ-ਬਲਗ ਹੈ। ਉਹ ਤਾਂ ਆਪਣੇ ਪਵਿੱਤਰ ਮੰਦਰ ਵਿੱਚ ਹੈ। ਇਸ ਲਈ ਸਾਰੀ ਦੁਨੀਆਂ ਉਸ ਅੱਗੇ ਚੁੱਪ ਰਹੇ।
ਹਬੱਕੂਕ ਦੀ ਪ੍ਰਾਰਥਨਾ
3 ਸ਼ਿਰਾਯੋਨੋਬ ਉੱਤੇ ਹਬੱਕੂਕ ਨਬੀ ਦੀ ਪ੍ਰਾਰਥਨਾ।
2 ਹੇ ਯਹੋਵਾਹ, ਮੈਂ ਤੇਰੇ ਬਾਰੇ ਖਬਰਾਂ ਸੁਣੀਆਂ ਹਨ।
ਹੇ ਯਹੋਵਾਹ, ਤੇਰੇ ਅਤੀਤ ’ਚ ਕੀਤੇ ਕੰਮਾਂ ਤੇ ਮੈਂ ਹੈਰਾਨ ਹਾਂ।
ਤੇ ਹੁਣ ਮੈਨੂੰ ਉਮੀਦ ਹੈ ਕਿ ਤੂੰ ਸਾਡੇ ਸਮਿਆਂ ਵਿੱਚ ਵੀ ਮਹਾਨ ਕਾਰਜ ਕਰੇਂਗਾ।
ਉਨ੍ਹਾਂ ਗੱਲਾਂ ਨੂੰ ਸਾਡੇ ਸਮਿਆਂ ਵਿੱਚ ਵਾਪਰਨ ਦੇ।
ਪਰ ਆਪਣੇ ਆਵੇਸ਼ ਵਿੱਚ,
ਸਾਡੇ ਤੇ ਰਹਿਮ ਕਰਨਾ ਯਾਦ ਰੱਖੀਂ।
3 ਪਰਮੇਸ਼ੁਰ ਤੇਮਾਨ ਤੋਂ ਆ ਰਿਹਾ ਹੈ
ਪਵਿੱਤਰ ਪੁਰੱਖ ਪਾਰਾਨ ਪਰਬਤ ਤੋਂ ਆ ਰਿਹਾ ਹੈ।
ਉਸ ਦੇ ਪਰਤਾਪ ਨੇ ਅਕਾਸ਼ਾਂ ਨੂੰ ਕਜਿਆ ਹੋਇਆ
ਅਤੇ ਧਰਤੀ ਉਸਦੀ ਉਸਤਤ ਨਾਲ ਭਰਪੂਰ ਹੈ।
4 ਉਸ ਦੇ ਹੱਥਾਂ ਚੋ ਰੌਸ਼ਨੀ ਦੀਆਂ ਕਿਰਣਾ ਚਮਕਦੀਆਂ ਹਨ ਤੇਜ਼ ਚਮਕੀਲੀ ਰੌਸ਼ਨੀ ਹੁੰਦੀ ਹੈ
ਕੋਈ ਗੁਪਤ ਸ਼ਕਤੀ ਦਾ ਕਮਾਲ ਹੈ ਉਸ ਦੇ ਹੱਥਾਂ ਵਿੱਚ।
5 ਬੀਮਾਰੀ ਉਸ ਦੇ ਅੱਗੇ-ਅੱਗੇ ਦੌੜਦੀ ਸੀ
ਤੇ ਵਿਨਾਸ਼ਕ ਉਸ ਦੇ ਪਿੱਛੇ-ਪਿੱਛੇ।
6 ਯਹੋਵਾਹ ਖੜੋਤਾ ਤੇ ਧਰਤੀ ਦਾ ਨਿਆਂ ਕੀਤਾ ਉਸ ਨੇ ਉੱਠ ਕੇ ਸਭ ਦੇਸ਼ਾਂ ਦੇ ਲੋਕਾਂ ਨੂੰ ਤੱਕਿਆ
ਅਤੇ ਉਹ ਡਰ ਨਾਲ ਕੰਬ ਉੱਠੇ।
ਇਹ ਪਰਬਤ ਜਿਹੜੇ ਯੁਗਾਂ ਤੋਂ ਅਟਲ ਖੜ੍ਹੇ ਸਨ ਡਿੱਗਕੇ ਚਕਨਾਚੂਰ ਹੋ ਗਏ।
ਪੁਰਾਣੀਆਂ ਤੋਂ ਪੁਰਾਣੀਆਂ ਪਹਾੜੀਆਂ ਢਹਿ ਗਈਆਂ ਇਹ ਉੱਥੇ ਵਾਪਰਿਆ ਜਿੱਥੇ ਕਿਤੇ ਵੀ ਪਰਮੇਸ਼ੁਰ ਗਿਆ।
7 ਮੈਂ ਕੁਸ਼ਾਨ ਦੇ ਸ਼ਹਿਰਾਂ ਨੂੰ ਮੁਸੀਬਤ ’ਚ ਵੇਖਿਆ
ਮਿਦਿਯਾਨ ਦੇਸ ਦੇ ਘਰ ਡਰ ਨਾਲ ਕੰਬੇ।
8 ਹੇ ਯਹੋਵਾਹ! ਕੀ ਤੂੰ ਦਰਿਆਵਾਂ ਤੇ ਨਾਰਾਜ਼ ਸੀ?
ਕੀ ਤੈਨੂੰ ਨਦੀਆਂ ਨਾਲ ਗਿਲਾ ਸੀ?
ਕੀ ਤੈਨੂੰ ਸਾਗਰ ਤੇ ਕਰੋਧ ਸੀ?
ਜਦੋਂ ਤੂੰ ਆਪਣੇ ਘੋੜਿਆਂ ਤੇ ਰੱਥਾਂ ਉੱਤੇ ਜਿੱਤ ਲਈ ਸਵਾਰ ਸੀ, ਕੀ ਉਸ ਵੇਲੇ ਤੂੰ ਕਰੋਧ ਵਿੱਚ ਸੀ?
9 ਪਰ ਤਦ ਵੀ, ਤੂੰ ਆਪਣਾ ਸਤਰੰਗੀ ਧਨੁੱਖ ਦਰਸਾਇਆ।
ਉਹ ਧਰਤੀ ਤੇ ਰਹਿੰਦੇ ਘਰਾਣਿਆਂ ਨਾਲ ਤੇਰੇ ਇਕਰਾਰਨਾਮੇ ਦਾ ਸਬੂਤ ਸੀ।
ਸੁੱਕੀ ਜ਼ਮੀਨ ਦਰਿਆਵਾਂ ’ਚ ਪਾਟ ਗਈ।
10 ਪਰਬਤ ਤੈਨੂੰ ਵੇਖਕੇ ਕੰਬੇ ਧਰਤੀ ਤੋਂ ਹੜ੍ਹ
ਜ਼ੋਰ ਦੀ ਲੰਘਿਆ ਸਮੁੰਦਰੀ ਪਾਣੀਆਂ ਨੇ ਡਾਢਾ ਸ਼ੋਰ ਕੀਤਾ ਜਿਵੇਂ
ਕਿ ਉਹ ਧਰਤੀ ਤੇ ਹਮਲਾ ਕਰ ਰਹੇ ਹੋਣ।
11 ਸੂਰਜ ਅਤੇ ਚੰਨ ਆਪਣੀ ਰੌਸ਼ਨੀ ਗੁਆ ਬੈਠੇ ਜਦੋਂ
ਉਨ੍ਹਾਂ ਨੇ ਤੇਰੀ ਤੇਜ਼ ਚਮਕੀਲੀ ਰੋਸ਼ਨੀ ਦੀ ਭੜਕ ਵੇਖੀ ਤਾਂ ਉਹ ਚਮਕਣੋਂ ਰੁਕ ਗਏ।
ਉਹ ਤੇਜ਼ ਰੋਸ਼ਨੀ ਹਵਾ ਨੂੰ ਚੀਰਦੇ ਬਰਛੇ ਤੇ ਤੀਰਾਂ ਵਾਂਗ ਸੀ।
12 ਤੂੰ ਕਰੋਧ ਵਿੱਚ ਧਰਤੀ ਉੱਤੇ ਤੁਰਿਆ
ਅਤੇ ਕੌਮਾਂ ਨੂੰ ਸਜ਼ਾ ਦਿੱਤੀ।
13 ਤੂੰ ਆਪਣੇ ਲੋਕਾਂ ਨੂੰ ਬਚਾਉਣ ਲਈ ਆਇਆ
ਤੂੰ ਆਪਣੇ ਚੁਣੇ ਹੋਏ ਰਾਜੇ ਨੂੰ ਬਚਾਉਣ ਲਈ ਆਇਆ ਤੂੰ ਬੁਰੇ ਘਰਾਣਿਆਂ ਦੇ,
ਅੱਤ ਮਹੱਤਵਪੂਰਣ ਤੋਂ ਲੈ ਕੇ ਘੱਟ ਮਹੱਤਵਪੂਰਣ
ਤਾਈਂ ਸਾਰੇ ਆਗੂਆਂ ਨੂੰ ਮਾਰਿਆ।
14 ਤੂੰ ਸਾਡੇ ਦੁਸ਼ਮਣਾਂ ਦੇ ਹਬਿਆਰ
ਖੁਦ ਉਨ੍ਹਾਂ ਉੱਪਰ ਹੀ ਪਲਟ ਦਿੱਤੇ।
ਉਨ੍ਹਾਂ ਵੈਰੀਆਂ ਸਾਡੇ ਤੇ ਹਨੇਰੀ ਵਾਂਗ ਹਮਲਾ ਕੀਤਾ।
ਉਨ੍ਹਾਂ ਸੋਚਿਆ ਕਿ ਬੜੀ ਸੌਖੀ ਤਰ੍ਹਾਂ,
ਜਿਵੇਂ ਚੋਰੀ ਛੁੱਪੇ ਗਰੀਬ ਆਦਮੀ ਨੂੰ
ਲੁੱਟਣ ਵਾਂਗ, ਸਾਨੂੰ ਹਰਾ ਦੇਣਗੇ।
15 ਪਰ ਤੂੰ ਆਪਣੇ ਘੋੜਿਆਂ ਨਾਲ ਗਹਿਰੇ ਪਾਣੀਆਂ ਨੂੰ
ਲਤਾੜਦਿਆਂ ਚਿਕੱੜ ਮਿੱਧਦਿਆਂ ਅੱਗੇ ਵੱਧਿਆ।
16 ਜਦੋਂ ਮੈਂ ਇਹ ਕਬਾ ਸੁਣੀ,
ਮੈਂ ਕੰਬ ਉੱਠਿਆ ਮੈਂ ਉੱਚੀ ਦੀ ਸੀਟੀ ਮਾਰੀ
ਅਤੇ ਆਪਣੀਆਂ ਹੱਡੀਆਂ ਵਿੱਚ ਕਮਜੋਰੀ ਮਹਿਸੂਸ ਕੀਤੀ।
ਮੈਂ ਓੱਥੇ ਕੰਬਦਾ ਹੋਇਆ ਇੰਝ ਹੀ ਖਲੋ ਗਿਆ।
ਇਸ ਲਈ ਮੈਂ ਤਬਾਹੀ ਦੇ ਦਿਨ ਵੀ ਇਤਮਿਨਾਨ ਨਾਲ ਉਡੀਕ ਕਰਾਂਗਾ ਜਦੋਂ ਉਹ ਲੋਕਾਂ ਤੇ ਹਮਲਾ ਕਰਨ ਲਈ ਆਵਣਗੇ।
ਹਮੇਸ਼ਾ ਯਹੋਵਾਹ ਵਿੱਚ ਹੀ ਆਨੰਦ ਮਾਣੋ
17 ਅੰਜੀਰ ਭਾਵੇਂ ਅੰਜੀਰਾਂ ਦੇ ਦ੍ਰੱਖਤਾਂ ਤੇ ਨਾ ਉੱਗਣ,
ਅੰਗੂਰ ਭਾਵੇਂ ਅੰਗੂਰੀ ਵੇਲਾਂ ਤੇ ਨਾ ਲੱਗਣ,
ਜੈਤੂਨ ਭਾਵੇਂ ਜੈਤੂਨ ਦੇ ਰੁੱਖਾਂ ਤੇ ਨਾ ਉੱਗਣ,
ਅਤੇ ਅੰਨ ਭਾਵੇਂ ਖੇਤਾਂ ਵਿੱਚ ਪੈਦਾ ਨਾ ਹੋਵੇ,
ਭੇਡਾਂ ਭਾਵੇਂ ਬਾੜਿਆਂ ਵਿੱਚ ਨਾ ਰਹਿਣ
ਜਾਂ ਦਲਾਨਾਂ ਵਿੱਚ ਕੋਈ ਪਸ਼ੂ ਨਾ ਰਵੇ।
18 ਤਾਂ ਵੀ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ
ਮੈਂ ਆਪਣੇ ਪਰਮੇਸ਼ੁਰ ਮੁਕਤੀ ਦਾਤੇ ਵਿੱਚ ਪ੍ਰਸੰਨ ਹੋਵਾਂਗਾ।
19 ਯਹੋਵਾਹ ਮੇਰਾ ਪ੍ਰਭੂ, ਮੈਨੂੰ ਬਲ ਦਿੰਦਾ ਹੈ।
ਉਹ ਮੇਰੇ ਪੈਰਾਂ ਨੂੰ ਹਿਰਨਾਂ ਵਾਂਗ ਦੁੜਾਉਂਦਾ ਹੈ।
ਉਹ ਮੈਨੂੰ ਪਰਬਤਾਂ ਤੇ ਸੁਰੱਖਿਅਤ ਤੋਂਰਦਾ ਹੈ।
ਸੰਗੀਤ ਨਿਰਦੇਸ਼ਕ ਨੂੰ; ਮੇਰੇ ਤਾਰਾਂ ਵਾਲੇ ਸਾਜ਼ ਤੇ।
1 ਯਹੋਵਾਹ ਦਾ ਸੰਦੇਸ਼ ਜੋ ਸਫ਼ਨਯਾਹ ਨੂੰ ਹੋਇਆ। ਇਹ ਸੰਦੇਸ਼ ਸਫ਼ਨਯਾਹ ਨੂੰ ਅਮੋਨ ਦੇ ਪੁੱਤਰ ਯੋਸ਼ੀਯਾਹ, ਦੇ ਦਿਨਾਂ ਵਿੱਚ ਹੋਇਆ ਜੋ ਕਿ ਯਹੂਦਾਹ ਦਾ ਰਾਜਾ ਸੀ। ਸਫ਼ਨਯਾਹ ਕੂਸ਼ ਦਾ ਪੁੱਤਰ ਸੀ ਅਤੇ ਕੂਸ਼ ਗਦਲਯਾਹ ਦਾ ਪੁੱਤਰ ਸੀ। ਗਦਲਯਾਹ ਅਮਰਯਾਹ ਦਾ ਪੁੱਤਰ ਸੀ ਅਤੇ ਅਮਰਯਾਹ ਹਿਜ਼ਕੀਯਾਹ ਦਾ ਪੁੱਤਰ ਸੀ।
ਯਹੋਵਾਹ ਦਾ ਲੋਕਾਂ ਦਾ ਨਿਆਂ ਕਰਨ ਦਾ ਦਿਨ
2 ਯਹੋਵਾਹ ਆਖਦਾ ਹੈ, “ਮੈਂ ਧਰਤੀ ਉੱਤੇ ਸਭ ਕੁਝ ਨਸ਼ਟ ਕਰ ਦਿਆਂਗਾ। 3 ਮੈਂ ਸਭ ਮਨੁੱਖ ਅਤੇ ਪਸ਼ੂ ਨਸ਼ਟ ਕਰ ਦੇਵਾਂਗਾ। ਮੈਂ ਅਕਾਸ਼ ’ਚ ਪੰਛੀ, ਸਮੁੰਦਰ ’ਚ ਮੱਛੀਆਂ ਸਭ ਨਾਸ ਕਰ ਸੁੱਟਾਂਗਾ। ਮੈਂ ਸਾਰੇ ਦੁਸ਼ਟਾਂ ਅਤੇ ਜਿਹੜੀਆਂ ਵਸਤਾਂ ਉਨ੍ਹਾਂ ਨੂੰ ਦੁਸ਼ਟ ਬਣਾਉਂਦੀਆਂ ਹਨ, ਸਭਨਾਂ ਨੂੰ ਨਾਸ ਕਰ ਦੇਵਾਂਗਾ। ਮੈਂ ਧਰਤੀ ਤੋਂ ਸਭ ਮਨੁੱਖ ਹਟਾ ਦੇਵਾਂਗਾ।” ਯਹੋਵਾਹ ਨੇ ਅਜਿਹੇ ਬਚਨ ਕੀਤੇ।
4 ਯਹੋਵਾਹ ਨੇ ਆਖਿਆ, “ਮੈਂ ਯਹੂਦਾਹ ਅਤੇ ਯਰੂਸ਼ਲਮ ਵਿੱਚ ਵੱਸਦੇ ਲੋਕਾਂ ਨੂੰ ਸਜ਼ਾ ਦੇਵਾਂਗਾ। ਮੈਂ ਇਹ ਚੀਜ਼ਾਂ ਓਬੋ ਲੈ ਲਵਾਂਗਾ: ਮੈਂ ਇਸ ਥਾਵੋਂ ਬਆਲ ਦੀ ਉਪਾਸਨਾ ਦੀਆਂ ਆਖਿਰੀ ਨਿਸ਼ਾਨੀਆਂ ਹਟਾ ਦੇਵਾਂਗਾ। ਮੈਂ ਉਨ੍ਹਾਂ ਸਾਰੇ ਜਾਜਕਾਂ ਅਤੇ ਲੋਕਾਂ ਨੂੰ ਲੈ ਲਵਾਂਗਾ। 5 ਜਿਹੜੇ ਆਪਣੀਆਂ ਛੱਤਾਂ ਤੇ ਚਢ਼ਕੇ ਤਾਰਿਆਂ ਅਤੇ ਗ੍ਰਿਹਾਂ ਦੀ ਉਪਾਸਨਾ ਕਰਦੇ ਹਨ। ਲੋਕ ਉਨ੍ਹਾਂ ਝੂਠੇ ਜਾਜਕਾਂ ਨੂੰ ਭੁੱਲ ਜਾਣਗੇ। ਕੁਝ ਲੋਕ ਆਖਦੇ ਹਨ ਕਿ ਉਹ ਮੇਰੀ ਉਪਾਸਨਾ ਕਰਦੇ ਹਨ। ਉਹ ਲੋਕੀਂ ਯਹੋਵਾਹ ਦੇ ਨਾਮ ਉੱਤੇ ਸੌਹਾਂ ਖਾਂਦੇ ਹਨ, ਪਰ ਦੇਵਤੇ ਮਿਲਕੋਮ ਦੇ ਨਾਮ ਤੇ ਵੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਇਸ ਥਾਂ ਤੋਂ ਲੈ ਲਵਾਂਗਾ। 6 ਕੁਝ ਲੋਕ ਯਹੋਵਾਹ ਵੱਲੋਂ ਮੂੰਹ ਮੋੜ ਗਏ ਤੇ ਉਨ੍ਹਾਂ ਮੇਰੇ ਤੋਂ ਮਦਦ ਮੰਗਣੀ ਬੰਦ ਕਰ ਦਿੱਤੀ। ਜਿਨ੍ਹਾਂ ਨੇ ਆਪਣਾ ਰੁੱਖ ਮੋੜ ਲਿਆ ਉਨ੍ਹਾਂ ਨੂੰ ਮੈਂ ਉਸ ਥਾਂ ਤੋਂ ਹਟਾ ਦੇਵਾਂਗਾ।”
7 ਯਹੋਵਾਹ, ਮੇਰੇ ਪ੍ਰਭੂ ਦੇ ਅੱਗੇ ਚੁੱਪ ਰਹੋ। ਕਿਉਂ ਕਿ ਯਹੋਵਾਹ ਦਾ ਮਨੁੱਖਾਂ ਦੇ ਨਿਆਂ ਲਈ ਦਿਨ ਨੇੜੇ ਆ ਰਿਹਾ ਹੈ। ਯਹੋਵਾਹ ਨੇ ਆਪਣੀ ਬਲੀ ਤਿਆਰ ਕੀਤੀ ਹੈ ਤੇ ਉਸ ਨੇ ਆਪਣੇ ਪਰਹੁਣਿਆਂ ਨੂੰ ਤਿਆਰ ਰਹਿਣ ਲਈ ਕਿਹਾ।
8 ਯਹੋਵਾਹ ਨੇ ਕਿਹਾ, “ਯਹੋਵਾਹ ਦੀ ਬਲੀ ਵਾਲੇ ਦਿਨ, ਮੈਂ ਪਾਤਸ਼ਾਹਾਂ ਦੇ ਪੁੱਤਰਾ ਤੇ ਬਾਕੀ ਆਗੂਆਂ ਨੂੰ ਸਜ਼ਾ ਦੇਵਾਂਗਾ। ਮੈਂ ਉਨ੍ਹਾਂ ਸਾਰੇ ਮਨੁੱਖਾਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਦੂਜੇ ਦੇਸਾਂ ਦੇ ਬੇਗਾਨੇ ਵਸਤਰ ਪਾਏ ਹਨ। 9 ਉਸ ਵਕਤ, ਮੈਂ ਦਹਿਲੀਜ਼ ਤੇ ਟੱਪਦੇ ਸਾਰੇ ਲੋਕਾਂ ਨੂੰ ਦੰਡ ਦੇਵਾਂਗਾ ਤੇ ਉਨ੍ਹਾਂ ਨੂੰ ਵੀ ਜਿਹੜੇ ਆਪਣੇ ਮਾਲਕ ਦਾ ਘਰ ਨੂੰ ਝੂਠ-ਫ਼ਰੇਬ ਤੇ ਹਿੰਸਾ ਨਾਲ ਭਰਦੇ ਹਨ।”
10 ਯਹੋਵਾਹ ਨੇ ਇਹ ਵੀ ਆਖਿਆ, “ਉਸ ਦਿਨ ਯਰੂਸ਼ਲਮ ਵਿੱਚ ਮੱਛੀ ਫ਼ਾਟਕ ਤੋਂ ਦੁਹਾਈ ਦੀ ਆਵਾਜ਼ ਆਵੇਗੀ। ਸ਼ਹਿਰ ਦੇ ਦੂਜੇ ਹਿੱਸੇ ਵਿੱਚ ਲੋਕਾਂ ਦੀ ਚੀਤਕਾਰ ਹੋਵੇਗੀ ਅਤੇ ਲੋਕ ਸ਼ਹਿਰ ਦੇ ਦੁਆਲੇ ਟਿਲਿਆਂ ਉੱਪਰ ਵਸਤਾਂ ਦੇ ਨਾਸ ਹੋਣ ਦੀਆਂ ਘਾਤਕ ਧੁਨੀਆਂ ਸੁਨਣਗੇ। 11 ਤੁਸੀਂ ਸ਼ਹਿਰ ਦੇ ਨੀਵੇਂ ਹਿੱਸੇ ਵਿੱਚ ਵੱਸਦੇ ਲੋਕੋ ਕੁਰਲਾਵੋਂਗੇ। ਕਿਉਂ ਕਿ ਸਾਰੇ ਧਨਾਢ ਸੌਦਾਗਰ ਅਤੇ ਵਪਾਰੀ ਨਾਸ ਕੀਤੇ ਜਾਣਗੇ।
12 “ਉਸ ਦਿਨ, ਮੈਂ ਦੀਵੇ ਲੈ ਕੇ ਸਾਰੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ, ਜੋ ਆਪਣੀ ਚਾਹਨਾ ਅਨੁਸਾਰ ਕੀਤੇ ਹੋਏ ਕੰਮਾਂ ਦੁਆਰਾ ਤ੍ਰਿਪਤ ਹਨ। ਉਨ੍ਹਾਂ ਲੋਕਾਂ ਦਾ ਕਹਿਣਾ ਹੈ, ‘ਯਹੋਵਾਹ ਕੁਝ ਨਹੀਂ ਕਰਦਾ। ਉਹ ਮਦਦ ਨਹੀਂ ਕਰਦਾ ਨਾ ਹੀ ਦੁੱਖ ਪਹੁੰਚਾਉਂਦਾ।’ ਮੈਂ ਉਨ੍ਹਾਂ ਲੋਕਾਂ ਨੂੰ ਲੱਭਾਂਗਾ ਤੇ ਦੰਡ ਦੇਵਾਂਗਾ। 13 ਤਦ ਓਪਰੇ ਲੋਕ ਉਨ੍ਹਾਂ ਦਾ ਧਨ ਲੁੱਟ ਕੇ ਉਨ੍ਹਾਂ ਦੇ ਘਰ ਤਬਾਹ ਕਰ ਦੇਣਗੇ। ਉਸ ਵਕਤ ਜਿਹੜੇ ਮਨੁੱਖਾਂ ਨੇ ਆਪਣੇ ਘਰ ਉਸਾਰੇ ਹੋਣਗੇ ਉਹ ਆਪ ਉਨ੍ਹਾਂ ਘਰਾਂ ਵਿੱਚ ਨਾ ਰਹਿ ਸੱਕਣਗੇ ਅਤੇ ਆਪੇ ਅੰਗੂਰੀ ਬੀਜ ਕੇ ਮਨੁੱਖ ਉਨ੍ਹਾਂ ਅੰਗੂਰਾਂ ਦੀ ਮੈਅ ਨਾ ਪੀ ਸੱਕਣਗੇ-ਉਨ੍ਹਾਂ ਉੱਪਰ ਦੂਜਿਆਂ ਦੀ ਮਲਕੀਅਤ ਹੋਵੇਗੀ।”
14 ਯਹੋਵਾਹ ਦਾ ਨਿਆਂ ਦਾ ਮਹਾਨ ਦਿਨ ਨੇੜੇ ਆ ਰਿਹਾ ਹੈ। ਉਹ ਦਿਨ ਬੜਾ ਨੇੜੇ ਹੈ ਤੇ ਤੇਜ਼ੀ ਨਾਲ ਆ ਰਿਹਾ ਹੈ ਅਤੇ ਇਸ ਦਿਨ ਲੋਕ ਬੜੀਆਂ ਸੋਗੀ ਆਵਾਜ਼ਾਂ ਤੇ ਵੈਣ ਸੁਨਣਗੇ। ਇੱਥੋਂ ਤੀਕ ਕਿ ਸੂਰਮੇਁ ਵੀ ਚੀਖ ਪੈਣਗੇ। 15 ਉਸ ਵਕਤ ਪਰਮੇਸ਼ੁਰ ਆਪਣੀ ਕਰੋਪੀ ਦਰਸਾਵੇਗਾ। ਇਹ ਸਮਾਂ ਮਹਾ ਸੰਕਟ, ਦੁੱਖ-ਤਕਲੀਫ਼ਾਂ ਦਾ ਹੋਵੇਗਾ। ਇਹ ਹਨੇਰ ਦਾ ਸਮਾਂ ਹੋਵੇਗਾ-ਕਾਲੇ, ਬੱਦਲਾਂ ਨਾਲ ਘਿਰਿਆ ਤੂਫ਼ਾਨੀ ਦਿਨ ਹੋਵੇਗਾ। 16 ਇਹ ਦਿਨ ਯੁੱਧ ਦੇ ਦਿਨ ਦੀ ਤਰ੍ਹਾਂ ਹੋਵੇਗਾ ਜਦੋਂ ਲੋਕ ਬੁਰਜਾਂ ਅਤੇ ਕਿਲ੍ਹੇਬੰਦ ਸ਼ਹਿਰਾਂ ਨੂੰ ਚਿਤਾਵਨੀ ਦੇਣ ਲਈ ਤੁਰ੍ਹੀਆਂ ਅਤੇ ਨਰਸਿੰਗਿਆਂ ਦੀਆਂ ਆਵਾਜ਼ਾਂ ਸੁਣਦੇ ਹਨ।
17 ਯਹੋਵਾਹ ਨੇ ਆਖਿਆ, “ਮੈਂ ਲੋਕਾਂ ਦਾ ਜੀਉਣਾ ਮੁਸ਼ਕਿਲ ਕਰ ਦੇਵਾਂਗਾ। ਲੋਕ ਦਿਸ਼ਾਹੀਨ, ਅੰਨ੍ਹਿਆਂ ਵਾਂਗ ਰਸਤੇ ਤੇ ਭਟਕਣਗੇ। ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤੇ ਬਹੁਤ ਸਾਰੇ ਲੋਕ ਮਾਰੇ ਜਾਣਗੇ। ਉਨ੍ਹਾਂ ਦਾ ਖੂਨ ਧਰਤੀ ਤੇ ਵਹੇਗਾ। ਉਨ੍ਹਾਂ ਦੀਆਂ ਲੋਬਾਂ ਧਰਤੀ ਤੇ ਗੋਹੇ ਵਾਂਗ ਪਈਆਂ ਹੋਣਗੀਆਂ। 18 ਉਨ੍ਹਾਂ ਦਾ ਸੋਨਾ-ਚਾਂਦੀ ਕਿਸੇ ਕੰਮ ਨਾ ਆਵੇਗਾ। ਉਸ ਵਕਤ ਯਹੋਵਾਹ ਬਹੁਤ ਕਰੋਧ ਵਿੱਚ ਅਤੇ ਬੇਚੈਨ ਹੋਵੇਗਾ। ਯਹੋਵਾਹ ਸਾਰੀ ਦੁਨੀਆਂ ਤਬਾਹ ਕਰ ਦੇਵੇਗਾ। ਉਹ ਧਰਤੀ ਉੱਪਰ ਹਰ ਚੀਜ਼ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦੇਵੇਗਾ।”
ਪਰਮੇਸ਼ੁਰ ਨੇ ਲੋਕਾਂ ਨੂੰ ਆਪਣਾ ਜੀਵਨ ਬਦਲਣ ਲਈ ਕਿਹਾ
2 ਹੇ ਨਿਰਲੱਜ ਕੌਮ! ਆਪਣਾ ਜੀਵਨ ਸੁਧਾਰੋ! 2 ਇਸਤੋਂ ਪਹਿਲਾਂ ਕਿ ਤੁਸੀਂ ਸੁੱਕੇ ਤੇ ਮੁਰਝਾਏ ਹੋਏ ਫੁੱਲਾਂ ਵਾਂਗ ਹੋ ਜਾਵੋ, ਦਿਨ ਦੀ ਤਿਖ੍ਖੜ ਧੁੱਪ ਵਿੱਚ ਫ਼ੁੱਲ ਕੁਮਲਾਹ ਕੇ ਸੜ ਜਾਵੇ, ਇਸ ਤੋਂ ਪਹਿਲਾਂ ਕਿ ਤੁਸੀਂ ਵੀ ਉਸਦੀ ਜੂਨ ਨੂੰ ਭੋਗੋਁ, ਜਦੋਂ ਯਹੋਵਾਹ ਆਪਣਾ ਕਰੋਧ ਦਰਸਾਵੇ, ਚੰਗਾ ਹੋਵੇ ਜੇਕਰ ਤੁਸੀਂ ਸੰਭਲ ਜਾਵੋ ਅਤੇ ਆਪਣਾ-ਆਪ ਬਦਲ ਲਵੋ। 3 ਸਾਰੇ ਮਸੱਕੀਨ ਮਨੁੱਖੋ, ਯਹੋਵਾਹ ਨੂੰ ਭਾਲੋ! ਉਸਦੀ ਬਿਵਸਬਾ ਦਾ ਪਾਲਣ ਕਰੋ। ਚੰਗੇ ਕੰਮ ਕਰੋ ਅਤੇ ਨੇਕ ਤੇ ਨਿਮਰ ਹੋਣਾ ਸਿੱਖੋ। ਹੋ ਸੱਕਦਾ ਹੈ ਕਿ ਫੇਰ ਤੁਸੀਂ ਯਹੋਵਾਹ ਦੇ ਕਰੋਧ ਦੇ ਦਿਨ ਸੁਰੱਖਿਅਤ ਹੋਵੋ।
ਯਹੋਵਾਹ ਇਸਰਾਏਲ ਦੇ ਗੁਆਂਢੀਆਂ ਨੂੰ ਸਜ਼ਾ ਦੇਵੇਗਾ
4 ਅੱਜ਼ਾਹ ਤਾਂ ਤਿਆਗਿਆ ਜਾਵੇਗਾ। ਅਸ਼ਕਲੋਕ ਬਰਬਾਦ ਹੋ ਜਾਵੇਗਾ। ਦੁਪਿਹਰ ਤੀਕ ਲੋਕ ਅਸ਼ਦੋਦ ਵਿੱਚੋਂ ਕੱਢ ਦਿੱਤੇ ਜਾਣਗੇ। ਅਕਰੋਨ ਖਾਲੀ ਕਰਵਾ ਲਿਆ ਜਾਵੇਗਾ। 5 ਤੁਸੀਂ ਫ਼ਲਿਸਤੀਨੀ ਅਤੇ ਸਮੁੰਦਰੀ ਕੰਢੇ ਵੱਸਦੇ ਮਨੁੱਖੋ! ਇਹ ਸੰਦੇਸ਼ ਜੋ ਯਹੋਵਾਹ ਵੱਲੋਂ ਹੈ, ਤੁਹਾਡੇ ਲਈ ਹੈ। ਕਨਾਨ ਅਤੇ ਫ਼ਲਿਸਤੀਨ ਦੀ ਧਰਤੀ ਦੇ ਮਨੁੱਖੋ! ਤੁਸੀਂ ਨਸ਼ਟ ਹੋ ਜਾਵੋਂਗੇ। ਇੱਥੇ ਕੋਈ ਵਾਸੀ ਨਾ ਰਹੇਗਾ। 6 ਸਮੁੰਦੀ ਪਾਸਿਓ ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਜੋ ਆਜੜੀਆਂ ਵਾਸਤੇ ਇੱਜੜਾਂ ਦੀਆਂ ਚਰਾਂਦਾ ਬਣੇਗਾ। 7 ਫ਼ਿਰ ਉਹ ਧਰਤੀ ਯਹੂਦਾਹ ਦੇ ਬਚੇ ਹੋਏ ਘਰਾਣੇ ਦੀ ਹੋ ਜਾਵੇਗੀ। ਯਹੋਵਾਹ ਯਹੂਦਾਹ ਦੇ ਲੋਕਾਂ ਨੂੰ ਯਾਦ ਰੱਖੇਗਾ। ਉਹ ਲੋਕ ਪਰਾਈ ਧਰਤੀ ਤੇ ਆਸੀਰ ਹਨ ਪਰ ਯਹੋਵਾਹ ਉਨ੍ਹਾਂ ਨੂੰ ਵਾਪਸ ਲਿਆਵੇਗਾ। ਫਿਰ ਯਹੂਦਾਹ ਦੇ ਲੋਕ ਆਪਣੇ ਇੱਜੜਾਂ ਨੂੰ ਉਨ੍ਹਾਂ ਚਰਾਂਦਾ ਉੱਪਰ ਚਾਰਨਗੇ ਅਤੇ ਅਸ਼ਕਲੋਕ ਦੇ ਘਰਾਂ ਵਿੱਚ ਉਹ ਸ਼ਾਮਾਂ ਨੂੰ ਆਰਾਮ ਕਰਨਗੇ।
8 ਯਹੋਵਾਹ ਆਖਦਾ ਹੈ, “ਮੈਂ ਜਾਣਦਾ ਹਾਂ ਕਿ ਮੋਆਬ ਅਤੇ ਅੰਮੋਨੀਆਂ ਦੇ ਲੋਕਾਂ ਨੇ ਕੀ-ਕੀ ਕੀਤਾ! ਉਨ੍ਹਾਂ ਨੇ ਮੇਰੀ ਪਰਜਾ ਨੂੰ ਸਰਮਿੰਦਿਆਂ ਕੀਤਾ ਅਤੇ ਆਪਣੇ ਰਾਜ ਨੂੰ ਵੱਡਾ ਕਰਨ ਲਈ ਮੇਰੇ ਲੋਕਾਂ ਦੀ ਜ਼ਮੀਨ ਖੋਹ ਲਈ। 9 ਇਸੇ ਲਈ, ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਮੋਆਬ ਅਤੇ ਅਮੋਨ ਦੇ ਲੋਕਾਂ ਦਾ ਹਸ਼ਰ ਸਦੋਮ ਅਤੇ ਅਮੂਰਾਹ ਵਰਗਾ ਹੋਵੇਗਾ। ਮੈਂ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਹਾਂ ਅਤੇ ਮੈਂ ਇਕਰਾਰ ਕਰਦਾ ਹਾਂ ਕਿ ਇਹ ਦੇਸ ਹਮੇਸ਼ਾ-ਹਮੇਸ਼ਾ ਲਈ ਤਬਾਹ ਕਰ ਦਿੱਤੇ ਜਾਣਗੇ। ਉਨ੍ਹਾਂ ਦੀ ਧਰਤੀ ਜੜੀ-ਬੂਟੀਆਂ ਨਾਲ ਭਰ ਦਿੱਤੀ ਜਾਵੇਗੀ ਅਤੇ ਡੈਡ ਸੀ ਦੇ ਲੂਣ ਨਾਲ ਢੱਕੱ ਦਿੱਤੀ ਜਾਵੇਗੀ। ਮੇਰੇ ਲੋਕਾਂ ਚੋ ਬਚੇ ਹੋਏ ਉਸ ਧਰਤੀ ਤੇ ਕਬਜ਼ਾ ਕਰ ਲੈਣਗੇ ਅਤੇ ਉੱਥੋਂ ਦੀਆਂ ਬਚੀਆਂ ਹੋਈਆਂ ਵਸਤਾਂ ਲੁੱਟ ਲੈਣਗੇ।”
10 ਇਹ ਸਭ ਕੁਝ ਉਸ ਧਰਤੀ ਤੇ ਇਸ ਲਈ ਵਾਪਰੇਗਾ ਕਿਉਂ ਕਿ ਮੋਆਬ ਅਤੇ ਅਮੋਨ ਦੇ ਲੋਕ ਇੰਨੇ ਹੰਕਾਰੇ ਹੋਏ ਅਤੇ ਜ਼ਾਲਿਮ ਸਨ ਕਿ ਉਨ੍ਹਾਂ ਯਹੋਵਾਹ, ਸਰਬ ਸ਼ਕਤੀਮਾਨ ਦੀ ਪਰਜਾ ਨੂੰ ਜ਼ਲੀਲ ਕੀਤਾ। 11 ਉਹ ਮਨੁੱਖ ਯਹੋਵਾਹ ਦਾ ਭੈਅ ਖਾਣਗੇ। ਕਿਉਂ ਕਿ ਯਹੋਵਾਹ ਉਨ੍ਹਾਂ ਦੇ ਦੇਵਤਿਆਂ ਨੂੰ ਨਸ਼ਟ ਕਰ ਦੇਵੇਗਾ। ਫ਼ਿਰ ਸਾਰੇ ਦੂਰ-ਦੁਰਾਡੇ ਦੇ ਦੇਸਾਂ ਦੇ ਲੋਕ ਵੀ ਯਹੋਵਾਹ ਦੀ ਉਪਾਸਨਾ ਕਰਨਗੇ। 12 ਹੇ ਕੂਸ਼ੀਓ! ਤੁਸੀ ਵੀ ਮੇਰੀ ਤਲਵਾਰ ਨਾਲ ਵੱਢੇ ਜਾਵੋਂਗੇ। 13 ਫ਼ਿਰ ਯਹੋਵਾਹ ਆਪਣਾ ਹੱਥ ਉੱਤਰ ਵੱਲ ਚੁੱਕੇਗਾ ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ। ਫ਼ਿਰ ਉਹ ਨੀਨਵਾਹ ਨੂੰ ਤਬਾਹ ਕਰੇਗਾ। ਇਹ ਸ਼ਹਿਰ ਉਜਾੜ-ਉਜਾੜ ਹੋ ਜਾਵੇਗਾ। 14 ਤਦ ਉਸ ਉਜੜੇ ਹੋਏ ਸ਼ਹਿਰ ਵਿੱਚ, ਸਿਰਫ ਭੇਡਾਂ ਅਤੇ ਜੰਗਲੀ ਜਾਨਵਰ ਹੀ ਰਹਿਣਗੇ। ਬਚੇ ਹੋਏ ਥੰਮਾਂ ਉੱਪਰ ਉੱਲੂ ਅਤੇ ਕਾਂ ਬੈਠਣਗੇ। ਖਿੜਕੀਆਂ ਵਿੱਚੋਂ ਉਨ੍ਹਾਂ ਦੀਆਂ ਆਵਾਜ਼ਾਂ ਸੁਣੀਆਂ ਜਾ ਸੱਕਦੀਆਂ। ਦਹਿਲੀਜਾਂ ਉੱਪਰ ਕਾਂ ਬੈਠਣਗੇ ਅਤੇ ਘਰਾਂ ਦੀਆਂ ਸ਼ਤੀਰਾਂ ਦਰਸਾਈਆਂ ਜਾਣਗੀਆਂ। 15 ਨੀਨਵਾਹ ਹੁਣ ਇੰਨਾ ਹਂਕਾਰਿਆ, ਖੁਸ਼ ਅਤੇ ਨਿਸ਼ਚਿੰਤ ਸ਼ਹਿਰ ਹੈ। ਲੋਕ ਸਮਝਦੇ ਹਨ ਕਿ ਉਹ ਇੱਥੇ ਸੁਰੱਖਿਅਤ ਹਨ ਤੇ ਉਹ ਨੀਨਵਾਹ ਨੂੰ ਦੁਨੀਆਂ ਵਿੱਚ ਸਭ ਤੋਂ ਮਹਾਨ ਅਸਥਾਨ ਸਮਝਦੇ ਹਨ। ਪਰ ਇਹ ਸ਼ਹਿਰ ਵੀ ਨਾਸ ਹੋ ਜਾਵੇਗਾ। ਇਹ ਅਜਿਹੀ ਵੀਰਾਨ ਥਾਂ ਬਣ ਜਾਵੇਗੀ ਜਿੱਥੇ ਸਿਰਫ਼ ਜੰਗਲੀ ਜਾਨਵਰ ਹੀ ਰਹਿਣਗੇ। ਜਿਹੜੇ ਲੋਕ ਇੱਥੋਂ ਲੰਘਣਗੇ ਸੀਟੀਆਂ ਮਾਰਨਗੇ ਅਤੇ ਬੇ-ਯਕੀਨੀ ਭੈ ਵਿੱਚ ਆਪਣੇ ਸਿਰ ਹਿਲਾਉਣਗੇ ਜਦੋਂ ਉਹ ਵੇਖਣਗੇ। ਕਿ ਇਹ ਸ਼ਹਿਰ ਕਿੰਨੀ ਬੁਰੀ ਤਰ੍ਹਾਂ ਤਬਾਹ ਕੀਤਾ ਗਿਆ।
ਯਰੂਸ਼ਲਮ ਦਾ ਭਵਿੱਖ
3 ਹੇ ਯਰੂਸ਼ਲਮ ਦੇ ਲੋਕੋ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਹੋ। ਤੁਹਾਡੇ ਲੋਕਾਂ ਨੇ ਦੂਜਿਆਂ ਨੂੰ ਸਤਾਇਆ ਤੇ ਤੁਸੀਂ ਪਾਪਾਂ ਨਾਲ ਦਾਗ਼ੀ ਹੋ ਗਏ। 2 ਤੁਹਾਡੇ ਲੋਕਾਂ ਨੇ ਮੇਰੀ ਇੱਕ ਨਾ ਸੁਣੀ। ਉਨ੍ਹਾਂ ਮੇਰੀਆਂ ਸਿੱਖਿਆਵਾਂ ਨੂੰ ਨਾ ਕਬੂਲਿਆ। ਯਰੂਸ਼ਲਮ ਨੇ ਯਹੋਵਾਹ ਤੇ ਭਰੋਸਾ ਨਾ ਕੀਤਾ। ਉਹ ਆਪਣੇ ਪਰਮੇਸ਼ੁਰ ਕੋਲ ਨਾ ਗਈ। 3 ਯਰੂਸ਼ਲਮ ਦੇ ਆਗੂ ਬੱਬਰ-ਸ਼ੇਰਾਂ ਵਾਂਗ ਗਰਜਦੇ ਹਨ। ਉਸ ਦੇ ਨਿਆਂਕਾਰ ਉਹਨਾਂ ਭੁੱਖੇ ਭੇੜੀਆਂ ਵਾਂਗ ਹਨ ਜੋ ਸ਼ਾਮ ਨੂੰ ਨਿਕਲਦੇ ਹਨ ਤੇ ਭੇਡਾਂ ਦਾ ਸ਼ਿਕਾਰ ਕਰਦੇ ਹਨ। ਸਵੇਰ ਤੱਕ ਉੱਥੇ ਕੋਈ ਵੀ ਨਾਮੋ-ਨਿਸ਼ਾਨ ਨਹੀਂ ਬਚਦਾ। 4 ਉਸ ਦੇ ਨਬੀ ਆਪਣੀਆਂ ਲਾਲਚ ਵਸ਼ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹਨ। ਉਸ ਦੇ ਜਾਜਕ ਪਾਕ ਵਸਤਾਂ ਨੂੰ ਅਪਵਿੱਤਰ ਵਸਤਾਂ ਵਾਂਗ ਵਰਤਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਨਾਲ ਬੜਾ ਭੈੜਾ ਵਿਹਾਰ ਕੀਤਾ ਹੈ। 5 ਪਰ ਪਰਮੇਸ਼ੁਰ ਅਜੇ ਵੀ ਉਸੇ ਸ਼ਹਿਰ ਵਿੱਚ ਹੈ। ਉਹ ਸਿਰਫ ਚੰਗਿਆਈ ਹੀ ਕਰਦਾ ਹੈ। ਉਹ ਕਦੇ ਵੀ ਕੁਝ ਬੁਰਾ ਨਹੀਂ ਕਰਦਾ ਤੇ ਹਮੇਸ਼ਾ ਆਪਣੇ ਲੋਕਾਂ ਦੀ ਮਦਦ ਕਰਦਾ ਹੈ। ਹਰ ਸਵੇਰ ਉਹ ਆਪਣਾ ਨਿਆਉਂ ਪ੍ਰਗਟ ਕਰਦਾ। ਪਰ ਉਹ ਦੁਸ਼ਟ ਲੋਕ ਆਪਣੀਆਂ ਬਦ-ਕਰਨੀਆਂ ਤੋਂ ਸ਼ਰਨਸਾਰ ਨਹੀਂ ਹਨ।
6 ਪਰਮੇਸ਼ੁਰ ਆਖਦਾ ਹੈ, “ਮੈਂ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਦਿੱਤਾ ਹੈ। ਮੈਂ ਉਨ੍ਹਾਂ ਦੇ ਸੁਰੱਖਿਆ ਵਾਲੇ ਬੁਰਜ ਤਬਾਹ ਕਰ ਦਿੱਤੇ ਹਨ। ਮੈਂ ਉਨ੍ਹਾਂ ਦੀਆਂ ਸਭ ਸੜਕਾਂ ਅਤੇ ਗਲੀਆਂ ਵੀਰਾਨ ਕਰ ਦਿੱਤੀਆਂ ਹਨ। ਹੁਣ, ਓੱਥੇ ਹੋਰ ਵੱਧੇਰੇ ਕੋਈ ਵਿਅਕਤੀ ਨਹੀਂ ਜਾਂਦਾ। ਉਨ੍ਹਾਂ ਦੇ ਸ਼ਹਿਰ ਵੀਰਾਨ ਹੋ ਗਏ ਹਨ। ਹੁਣ ਉੱਥੇ ਕੋਈ ਨਹੀਂ ਰਹਿੰਦਾ। 7 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਸਬਕ ਮਿਲੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਭਉ ਵਿੱਚ ਰਹੋ ਅਤੇ ਮੇਰਾ ਆਦਰ ਕਰੋ। ਜੇਕਰ ਤੁਸੀ ਅਜਿਹਾ ਕਰੋਂਗੇ ਤਾਂ ਤੁਹਾਡੇ ਘਰ ਬਚੇ ਰਹਿਣਗੇ। ਇਉਂ ਕਰਨ ਨਾਲ ਜਿਵੇਂ ਮੈਂ ਤੁਹਾਨੂੰ ਸਜ਼ਾ ਦੇਣ ਦਾ ਮਤਾ ਬਣਾਇਆ ਸੀ ਤਾਂ ਫ਼ਿਰ ਉਵੇਂ ਨਾ ਕਰਾਂਗਾ।” ਪਰ ਉਹ ਬਦਬਬੁਤ ਅਜੇ ਵੀ ਆਪਣੀਆਂ ਗਲਤੀਆਂ ਅਤੇ ਪਾਪਾਂ ਨੂੰ ਦੁਹਰਾਉਣਾ ਚਾਹੁੰਦੇ ਹਨ।
8 ਯਹੋਵਾਹ ਨੇ ਆਖਿਆ, “ਇਸ ਲਈ ਰੁਕੋ! ਆਪਣੇ ਨਿਆਂ ਲਈ ਖੜ੍ਹੇ ਹੋਣ ਵਾਸਤੇ ਮੇਰਾ ਇੰਤਜ਼ਾਰ ਕਰੋ। ਮੈਨੂੰ ਹੱਕ ਹੈ ਕਿ ਮੈਂ ਕੌਮਾਂ ਨੂੰ ਇਕੱਠੀਆਂ ਕਰਾਂ ਅਤੇ ਤੁਹਾਡੇ ਦੰਡ ਲਈ ਉਨ੍ਹਾਂ ਨੂੰ ਵਰਤਾਂ। ਮੈਂ ਉਨ੍ਹਾਂ ਲੋਕਾਂ ਦਾ ਇਸਤੇਮਾਲ ਕਰਾਂਗਾ ਤਾਂ ਜੋ ਆਪਣਾ ਤੁਹਾਡੇ ਪ੍ਰਤੀ ਰੋਬ ਵਿਖਾ ਸੱਕਾਂ। ਮੈਂ ਉਨ੍ਹਾਂ ਨੂੰ ਇਸ ਲਈ ਵੀ ਵਰਤਾਂਗਾ ਤਾਂ ਜੋ ਇਹ ਦਰਸਾਵਾਂ ਕਿ ਮੈਂ ਕਿੰਨਾ ਪਰੇਸ਼ਾਨ ਹੋਇਆ। ਅਤੇ ਸਾਰਾ ਦੇਸ ਤਬਾਹ ਕਰ ਦਿੱਤਾ ਜਾਵੇਗਾ। 9 ਫ਼ਿਰ ਮੈਂ ਦੂਜੀਆਂ ਕੌਮਾਂ ਦੇ ਮਨੁੱਖਾਂ ਨੂੰ ਬਦਲਾਂਗਾ ਤਾਂ ਜੋ ਉਹ ਸਪੱਸ਼ਟ ਬੋਲੀ ’ਚ ਯਹੋਵਾਹ ਦਾ ਨਾਂ ਪੁਕਾਰਣ। ਉਹ ਸਾਰੇ ਮੋਢੇ ਨਾਲ ਮੋਢਾ ਮਿਲਾ ਕੇ ਇੱਕ ਆਵਾਜ਼ ਹੋਕੇ, ਇੱਕ ਮੁੱਠ ਹੋਕੇ ਮੇਰੇ ਨਾਂ ਦੀ ਉਪਾਸਨਾ ਕਰਣਗੇ। 10 ਕੂਸ਼ ਦੇ ਸਾਗਰ ਤੋਂ ਪਾਰ ਦੂਜਿਆਂ ਕੰਢਿਆਂ ਤੋਂ ਲੋਕ ਇੱਥੇ ਇਕੱਠੇ ਹੋਣਗੇ। ਮੇਰੀ ਖਿੰਡਰੀ ਹੋਈ ਕੌਮ ਮੁੜ ਇਕੱਠੀ ਹੋਵੇਗੀ। ਮੇਰੇ ਉਪਾਸੱਕ ਮੇਰੇ ਕੋਲ ਭੇਟਾ ਲੈ ਕੇ ਆਉਣਗੇ।
11 “ਫ਼ਿਰ ਯਰੂਸ਼ਲਮ! ਉਸ ਦਿਨ ਤੂੰ ਆਪਣੇ ਸਾਰੇ ਮਾੜੇ ਕੀਤੇ ਕੰਮਾਂ ਲਈ ਸ਼ਰਮਿੰਦਾ ਨਾ ਹੋਵੇਂਗਾ ਕਿਉਂ ਕਿ ਉਸ ਦਿਨ ਯਰੂਸ਼ਲਮ ਵਿੱਚੋਂ ਮੈਂ ਉਨ੍ਹਾਂ ਸਾਰੇ ਬਦ ਲੋਕਾਂ ਨੂੰ ਇੱਥੋਂ ਬਾਹਰ ਕੱਢ ਸੁੱਟਾਂਗਾ। ਫ਼ਿਰ ਮੇਰੇ ਪਵਿੱਤਰ ਪਰਬਤ ਉੱਪਰ ਉਨ੍ਹਾਂ ਚੋ ਕੋਈ ਹੰਕਾਰੀ ਮਨੁੱਖ ਨਾ ਰਹੇਗਾ। 12 ਮੈਂ ਯਰੂਸ਼ਲਮ ਵਿੱਚ ਸਿਰਫ਼ ਦੀਨ ਅਤੇ ਨਿਮਰ ਲੋਕਾਂ ਨੂੰ ਹੀ ਛੱਡਾਂਗਾ ਅਤੇ ਉਹ ਯਹੋਵਾਹ ਦੇ ਨਾਂ ਵਿੱਚ ਸੁਰੱਖਿਆ ਪਾਉਣਗੇ। 13 ਇਸਰਾਏਲ ਦੇ ਬਚੇ ਹੋਏ ਮਨੁੱਖ ਬਦੀ ਨਾ ਕਰਣਗੇ ਤੇ ਨਾ ਹੀ ਉਹ ਝੂਠ ਬੋਲਣਗੇ ਅਤੇ ਨਾ ਹੀ ਫ਼ਰੇਬ ਨਾਲ ਲੋਕਾਂ ਨੂੰ ਲੁੱਟਣਗੇ। ਉਹ ਤਾਂ ਪਤਨੀਆਂ ਭੇਡਾਂ ਵਾਂਗ ਚਰਨਗੇ ਅਤੇ ਲੰਮੇ ਪੈ ਜਾਣਗੇ। ਤੇ ਕੋਈ ਵੀ ਉਨ੍ਹਾਂ ਨੂੰ ਤੰਗ ਨਾ ਕਰੇਗਾ।”
ਖੁਸ਼ੀ ਦਾ ਗੀਤ
14 ਹੇ ਯਰੂਸ਼ਲਮ! ਗਾ ਅਤੇ ਮੌਜ ਮਣਾ।
ਹੇ ਇਸਰਾਏਲ, ਖੁਸ਼ੀ ’ਚ ਨਾਰਾ ਮਾਰ।
ਯਰੂਸ਼ਲਮ, ਖੁਸ਼ ਹੋ ਅਤੇ ਮੌਜ ਕਰ।
15 ਕਿਉਂ ਕਿ, ਯਹੋਵਾਹ ਨੇ ਤੇਰੇ ਨਿਆਂ ਨੂੰ ਦੂਰ ਕੀਤਾ,
ਉਸ ਨੇ ਤੇਰੇ ਵੈਰੀਆਂ ਦੇ ਮਜ਼ਬੂਤ ਬੁਰਜਾਂ ਨੂੰ ਢਾਹਿਆ।
ਇਸਰਾਏਲ ਦੇ ਪਾਤਸ਼ਾਹ,
ਯਹੋਵਾਹ ਤੇਰੇ ਅੰਗ-ਸੰਗ ਹੈ ਤੈਨੂੰ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਕਿ ਕੋਈ ਬਦੀ ਵਾਪਰੇਗੀ।
16 ਉਸ ਵਕਤ, ਸਿਉਨ ਸਦਵਾਏ ਜਾਂਦੇ ਯਰੂਸ਼ਲਮ ਨੂੰ ਇਹ ਦੱਸਿਆ ਜਾਵੇਗਾ,
“ਮਜ਼ਬੂਤ ਹੋ, ਅਤੇ ਡਰ ਨਾ।
17 ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੈ
ਉਹ ਬਹਾਦੁਰ ਸ਼ਕਤੀਸ਼ਾਲੀ ਸਿਪਾਹੀ ਵਾਂਗ ਤੈਨੂੰ ਬਚਾਵੇਗਾ
ਤੇ ਤੈਨੂੰ ਦਰਸਾਵੇਗਾ ਕਿ ਤੂੰ ਉਸ ਨੂੰ ਕਿੰਨਾ ਪਿਆਰਾ ਹੈਂ?
ਤੇ ਤੈਨੂੰ ਇਹ ਵੀ ਇਜ਼ਹਾਰ ਕਰਾਇਆ ਕਿ
ਉਹ ਤੇਰੇ ਨਾਲ ਅੰਤਾ ਦਾ ਖੁਸ਼ ਹੈ!
18 ਉਹ ਤੇਰੇ ਨਾਲ ਹੱਸੇਗਾ ਤੇ ਤੇਰੇ ਵਾਸਤੇ ਖੁਸ਼ ਹੋਵੇਗਾ।
ਦਾਅਵਤ ’ਚ ਆਏ ਲੋਕਾਂ ਵਾਂਗ।”
ਯਹੋਵਾਹ ਨੇ ਆਖਿਆ, “ਮੈਂ ਤੇਰੀ ਸ਼ਰਮਿੰਦਗੀ ਵਾਪਸ ਲੈ ਲਵਾਂਗਾ ਤੇ ਉਨ੍ਹਾਂ ਲੋਕਾਂ ਨੂੰ ਤੈਨੂੰ ਜ਼ਲੀਲ ਕਰਨ ਤੋਂ ਰੋਕਾਂਗਾ।
19 ਜਿਹੜੇ ਤੈਨੂੰ ਦੁੱਖ ਦੇਣ, ਉਸ ਵਕਤ ਮੈਂ ਉਨ੍ਹਾਂ ਨੂੰ ਦੰਡ ਦੇਵਾਂਗਾ।
ਮੈਂ ਆਪਣੇ ਦੁੱਖੀ ਲੋਕਾਂ ਨੂੰ ਬਚਾਵਾਂਗਾ ਤੇ ਜਿਨ੍ਹਾਂ ਨੂੰ ਭੱਜਣ ਵਾਸਤੇ ਮਜ਼ਬੂਰ ਕੀਤਾ ਗਿਆ ਸੀ,
ਉਨ੍ਹਾਂ ਨੂੰ ਵਾਪਸ ਲਿਆਵਾਂਗਾ।
ਅਤੇ ਉਨ੍ਹਾਂ ਨੂੰ ਪ੍ਰਸਿੱਧੀ ਦੇਵਾਂਗਾ ਹਰ ਜਗ੍ਹਾ
ਲੋਕ ਉਨ੍ਹਾਂ ਦੀ ਉਸਤਤ ਕਰਣਗੇ।
20 ਉਸ ਵਕਤ, ਮੈਂ ਤੁਹਾਨੂੰ ਅੰਦਰ ਲਿਆਵਾਂਗਾ ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ।
ਮੈਂ ਤੁਹਾਨੂੰ ਪ੍ਰਸਿੱਧੀ ਦੇਵਾਂਗਾ।
ਹਰ ਜਗ੍ਹਾ ਲੋਕ ਤੁਹਾਡੀ ਉਸਤਤ ਕਰਣਗੇ।
ਇਹ ਉਸ ਵਕਤ ਵਾਪਰੇਗਾ, ਜਦੋਂ ਤੁਹਾਡੀਆਂ ਅੱਖਾਂ ਸਾਹਵੇਂ ਮੈਂ ਉਨ੍ਹਾਂ ਬੰਦੀਆਂ ਨੂੰ ਵਾਪਸ ਲਿਆਵਾਂਗਾ।”
ਯਹੋਵਾਹ ਨੇ ਇਉਂ ਆਖਿਆ।
ਇਹ ਮੰਦਰ ਉਸਾਰਨ ਦਾ ਸਮਾਂ
1 ਪਾਤਸ਼ਾਹ ‘ਦਾਰਾ’ ਦੇ ਸ਼ਾਸਨਕਾਲ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਸੰਦੇਸ ਨਬੀ ਹੱਜਈ ਰਾਹੀਂ, ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਯਹੂਦਾਹ ਦੇ ਰਾਜਪਾਲ ਅਤੇ ਯਹੋਸਾਦਾਕ ਦੇ ਪੁੱਤਰ ਉੱਚ ਜਾਜਕ ਯਹੋਸ਼ੂਆ ਨੂੰ ਦਿੱਤਾ ਗਿਆ। 2 ਯਹੋਵਾਹ ਸਰਬ ਸ਼ਕਤੀਮਾਨ ਇਉਂ ਆਖਦਾ ਹੈ, “ਇਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦਾ ਮੰਦਰ ਬਨਾਉਣ ਲਈ ਸਮਾਂ ਠੀਕ ਨਹੀਂ ਹੈ।”
3 ਹੱਜਈ ਨਬੀ ਨੂੰ ਮੁੜ ਯਹੋਵਾਹ ਦੀ ਬਾਣੀ ਹੋਈ ਤਾਂ ਹੱਜਈ ਨੇ ਲੋਕਾਂ ਨੂੰ ਦੱਸਿਆ। 4 “ਤੁਸੀਂ ਲੋਕ ਸੋਚਦੇ ਹੋ ਕਿ ਸੋਹਣੇ ਘਰਾਂ ਵਿੱਚ ਵੱਸਣ ਲਈ ਤੁਹਾਡੇ ਲਈ ਇਹ ਸਮਾਂ ਠੀਕ ਹੈ ਅਤੇ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਰਹੇ ਹੋ ਜਿਨ੍ਹਾਂ ਦੀਆ ਕੰਧਾਂ ਤੇ ਖੁਬਸੂਰਤ ਲਕੜੀ ਦੀ ਦਸਤਕਾਰੀ ਹੈ। ਪਰ ਯਹੋਵਾਹ ਦਾ ਘਰ ਹਾਲੇ ਵੀ ਉਜੜਿਆ ਪਿਆ ਹੈ। 5 ਸੋ ਹੁਣ ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, ‘ਆਪਣੇ ਰਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ। 6 ਤੁਸੀਂ ਬਹੁਤ ਬੀਜ਼ ਬੀਜੇ ਪਰ ਬੋੜੀ ਜਿਹੀ ਫ਼ਸਲ ਪ੍ਰਾਪਤ ਕੀਤੀ ਤੁਹਾਨੂੰ ਖਾਣ ਲਈ ਭੋਜਨ ਮਿਲਿਆ ਪਰ ਢਿੱਡ ਭਰਵਾਂ ਨਾ ਮਿਲਿਆ। ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁਝਦੀ। ਤੁਸੀ ਆਪਣੇ ਆਪ ਨੂੰ ਕੱਜਦੇ ਹੋ ਪਰ ਤੁਹਾਡੇ ਵਿੱਚੋਂ ਕੋਈ ਵੀ ਨਿੱਘਾ ਨਹੀਂ ਹੈ। ਤੁਸੀਂ ਪੈਸੇ ਕੁਮਾਉਂਦੇ ਹੋ ਪਰ ਨਹੀਂ ਜਾਣਦੇ ਇਹ ਕਿੱਥੋ ਚੱਲੇ ਜਾਦੇ ਹਨ। ਇਹ ਇੰਝ ਹੈ ਜਿਵੇਂ ਤੁਹਾਡੀ ਜੇਬ ਵਿੱਚ ਸੁਰਾਖ ਹੋਵੇ।’”
7 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਆਪਣੇ ਰੱਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ। 8 ਪਹਾੜ ਉੱਪਰ ਜਾਓ, ਲੱਕੜੀ ਲਿਆਓ ਅਤੇ ਮੰਦਰ ਉਸਾਰੋ। ਤਦ ਮੈਂ ਮੰਦਰ ਨਾਲ ਪ੍ਰਸੰਨ ਹੋਵਾਂਗਾ ਅਤੇ ਮੈਂ ਸਤਿਕਾਰਿਆ ਜਾਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
9 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਤੁਸੀਂ ਵੱਧੇਰੇ ਫ਼ਸਲ ਦੀ ਆਸ ਰੱਖੀ, ਪਰ ਜਦੋਂ ਤੁਸੀਂ ਇਸ ਦੀ ਵਾਡੀ ਕਰਨ ਲਈ ਗਏ, ਤੁਹਾਨੂੰ ਬਸ ਬੋੜੀ ਜਿਹੀ ਹੀ ਮਿਲੀ। ਜਦੋਂ ਤੁਸੀਂ ਉਸ ਨੂੰ ਘਰ ਲਿਆਂਦਾ, ਮੈਂ ਹਵਾ ਭੇਜੀ ਜਿਹੜੀ ਇਸ ਨੂੰ ਵੀ ਉਡਾਅ ਕੇ ਲੈ ਗਈ। ਅਜਿਹਾ ਕਿਉਂ ਵਾਪਰਦਾ ਹੈ? ਕਿਉਂ ਕਿ ਮੇਰਾ ਮੰਦਰ ਅਜੇ ਵੀ ਉਜੜਿਆ ਪਿਆ ਹੈ ਜਦ ਕਿ ਤੁਹਡੇ ਵਿੱਚੋਂ ਹਰ ਕੋਈ ਆਪੋ-ਆਪਣੇ ਘਰ ਦਾ ਧਿਆਨ ਰੱਖਣ ਵਿੱਚ ਰੁਝਿਆ ਹੋਇਆ ਹੈ। 10 ਇਸੇ ਕਾਰਣ ਅਸਮਾਨ ਨੇ ਆਪਣਾ ਮੀਂਹ ਵਾਪਸ ਲੈ ਲਿਆ ਅਤੇ ਧਰਤੀ ਨੇ ਆਪਣੀ ਫ਼ਸਲ ਵਾਪਸ ਲੈ ਲਈ।”
11 ਯਹੋਵਾਹ ਆਖਦਾ ਹੈ, “ਮੈਂ ਧਰਤੀ ਅਤੇ ਪਹਾੜਾਂ ਨੂੰ ਸੁੱਕ ਜਾਣ ਦਾ ਹੁਕਮ ਦਿੱਤਾ। ਅੰਨ, ਨਵੀਂ ਮੈਅ, ਜੈਤੂਨ ਦਾ ਤੇਲ ਅਤੇ ਹੋਰ ਵੀ ਚੀਜ਼ਾਂ ਜੋ ਇਸ ਧਰਤੀ ਤੇ ਪੈਦਾ ਹੁੰਦੀਆਂ ਹਨ, ਇਹ ਸਭ ਬਰਬਾਦ ਹੋ ਜਾਣਗੀਆਂ। ਸਾਰੇ ਲੋਕ ਅਤੇ ਜਾਨਵਰ ਕਮਜ਼ੋਰ ਹੋ ਜਾਣਗੇ, ਅਤੇ ਜਿਸ ਕਾਸੇ ਲਈ ਵੀ ਤੁਸੀਂ ਕੰਮ ਕੀਤਾ ਉਹ ਉਜੜ ਜਾਵੇਗਾ।”
ਨਵੇਂ ਮੰਦਰ ਦਾ ਨਿਰਮਾਣ ਸ਼ੁਰੂ
12 ਤਦ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯਹੋਸਾਦਾਕ ਦੇ ਪੁੱਤਰ, ਪਰਧਾਨ ਜਾਜਕ ਯਹੋਸ਼ੁਆ ਅਤੇ ਬਚੇ ਹੋਏ ਲੋਕਾਂ ਨੇ ਯਹੋਵਾਹ ਪਰਮੇਸ਼ੁਰ ਨੂੰ ਅਤੇ ਜੋ ਨਬੀ ਹੱਜਈ ਨੇ ਉਨ੍ਹਾਂ ਨੂੰ ਕਿਹਾ ਉਸ ਨੂੰ ਮੰਨਿਆ, ਕਿਉਂ ਕਿ ਯਹੋਵਹ ਨੇ ਉਸ ਨੂੰ ਭੇਜਿਆ ਸੀ, ਅਤੇ ਲੋਕਾਂ ਨੇ ਆਪਣਾ ਭੈ ਅਤੇ ਇੱਜ਼ਤ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਦਰਸਾਈ।
13 ਹੱਜਈ, ਯਹੋਵਾਹ ਵੱਲੋਂ ਭੇਜੇ ਗਏ ਸੰਦੇਸ਼ਵਾਹਕ ਨੇ, ਲੋਕਾਂ ਨੂੰ ਆਖਿਆ, “ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਮੈਂ ਤੁਹਾਡੇ ਨਾਲ ਹਾਂ।’”
14 ਤਦ ਯਹੋਵਾਹ ਨੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਜੋ ਕਿ ਯਹੂਦਾਹ ਦਾ ਰਾਜਪਾਲ ਸੀ। ਯਹੋਸਾਦਾਕ ਦੇ ਪੁੱਤਰ, ਪਰਧਾਨ ਜਾਜਕ ਯਹੋਸ਼ੁਆ ਅਤੇ ਸਾਰੇ ਲੋਕਾਂ ਨੂੰ ਮੰਦਰ ਦੀ ਉਸਾਰੀ ਲਈ ਪ੍ਰੇਰਿਆ। ਤਾਂ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਦੇ ਮੰਦਰ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ। 15 ਇਹ ਕਾਰਜ ਉਨ੍ਹਾਂ ਨੇ ਦਾਰਾ ਪਾਤਸ਼ਾਹ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਚੌਵੀ ਤਰੀਕ ਨੂੰ ਸ਼ੁਰੂ ਕੀਤਾ।
ਯਹੋਵਾਹ ਦਾ ਲੋਕਾਂ ਨੂੰ ਉਤਸਾਹਿਤ ਕਰਨਾ
2 ਯਹੋਵਾਹ ਵੱਲੋਂ 7ਵੇਂ ਮਹੀਨੇ ਦੇ 21ਵੇਂ ਦਿਨ ਹੱਜਈ ਨੂੰ ਇਹ ਬਾਣੀ ਹੋਈ: 2 ਯਹੂਦਾਹ ਦੇ ਰਾਜਪਾਲ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਨੂੰ ਅਤੇ ਯਹੋਸਾਦਾਕ ਦੇ ਪੁੱਤਰ ਪਰਧਾਨ ਜਾਜਕ ਯਹੋਸ਼ੁਆ ਨੂੰ ਅਤੇ ਹੋਰ ਸਾਰੇ ਲੋਕਾਂ ਨੂੰ ਦੱਸ: 3 “ਤੁਹਾਡੇ ਵਿੱਚੋਂ ਕੌਣ ਅਜਿਹਾ ਬਾਕੀ ਹੈ ਜਿਸਨੇ ਇਸ ਮੰਦਰ ਦੀ ਪਹਿਲੀ ਖੂਬਸੂਰਤੀ ਨੂੰ ਵੇਖਿਆ, ਜੋ ਕਿ ਬਰਬਾਦ ਹੋ ਚੁੱਕੀ ਹੈ? ਇਸ ਬਾਰੇ ਹੁਣ ਤੁਸੀਂ ਕੀ ਸੋਚਦੇ ਹੋਂ? ਕੀ ਮੰਦਰ ਪਹਿਲੇ ਮੰਦਰ ਦੇ ਮੁਕਾਬਲੇ ਕੁਝ ਵੀ ਨਹੀਂ ਲੱਗਦਾ? 4 ਪਰ ਹੁਣ, ਜ਼ਰੁੱਬਾਬਲ, ਯਹੋਵਾਹ ਨੇ ਆਖਿਆ, ਹੌਂਸਲਾ ਨਾ ਹਾਰ। ਪਰਧਾਨ ਜਾਜਕ ਯਹੋਸ਼ੁਆ ਯਹੋਸਾਦਾਕ ਦੇ ਪੁੱਤਰ ਹੌਂਸਲਾ ਨਾ ਹਾਰ! ਇਸ ਕੌਮ ਦੇ ਸਾਰੇ ਲੋਕੋ ਹੌਂਸਲਾ ਨਾ ਹਾਰੋ। ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ। ਇਹ ਕੰਮ ਜਾਰੀ ਰੱਖੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ। ਯਹੋਵਾਹ ਸਰਬ-ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।”
5 ਯਹੋਵਾਹ ਆਖਦਾ ਹੈ, “ਜਦੋਂ ਤੁਸੀਂ ਮਿਸਰ ਤੋਂ ਨਿਕਲੇ, ਮੈਂ ਤੁਹਾਡੇ ਨਾਲ ਇਹ ਇਕਰਾਰਨਾਮਾ ਕੀਤਾ ਕਿ ਮੇਰਾ ਆਤਮਾ ਹਮੇਸ਼ਾ ਤੁਹਾਡੇ ਅੰਗ-ਸੰਗ ਰਹੇਗਾ, ਇਸ ਲਈ ਡਰੋ ਨਾ। 6 ਕਿਉਂ ਕਿ ਇਹ ਸਭ ਗੱਲਾਂ ਯਹੋਵਾਹ ਸਰਬ ਸ਼ਕਤੀਵਾਨ ਆਖ ਰਿਹਾ ਹੈ। ਬੋੜੀ ਹੀ ਦੇਰ ਵਿੱਚ, ਮੈਂ ਜ਼ਮੀਨ ਤੇ ਅਕਾਸ਼, ਧਰਤੀ ਅਤੇ ਸਮੁੰਦਰ ਹਿਲਾ ਦੇਵਾਂਗਾ। 7 ਮੈਂ ਕੌਮਾਂ ਨੂੰ ਹਿਲਾ ਦਿਆਂਗਾ ਤੇ ਉਹ ਸਾਰੀਆਂ ਕੌਮਾਂ ਤੋਂ ਤੁਹਾਡੇ ਕੋਲ ਦੌਲਤ ਸਹਿਤ ਆਉਣਗੇ। ਤਦ ਮੈਂ ਇਸ ਮੰਦਰ ਨੂੰ ਪਰਤਾਪ ਨਾਲ ਭਰ ਦਿਆਂਗਾ। ਯਹੋਵਾਹ ਸਰਬ ਸ਼ਕਤੀਮਾਨ ਨੇ ਇੰਝ ਆਖਿਆ। 8 ਉਨ੍ਹਾਂ ਦਾ ਸਾਰਾ ਚਾਂਦੀ ਅਤੇ ਸੋਨਾ ਮੇਰਾ ਹੈ। ਸਰਬ ਸ਼ਕਤੀਮਾਨ ਯਹੋਵਾਹ ਇਹ ਆਖ ਰਿਹਾ ਹੈ। 9 ਅਤੇ ਯਹੋਵਾਹ ਸਰਬ-ਸ਼ਕਤੀਮਾਨ ਆਖਦਾ ਹੈ ਕਿ ਇਹ ਆਖਿਰੀ ਮੰਦਰ ਪਹਿਲਾਂ ਵਾਲੇ ਮੰਦਰ ਨਾਲੋਂ ਵੱਧ ਖੂਬਸੂਰਤ ਹੋਵੇਗਾ ਅਤੇ ਮੈਂ ਇੱਥੇ ਸਾਂਤੀ ਲਿਆਵਾਂਗਾ। ਯਾਦ ਰੱਖਣਾ, ਕਿ ਯਹੋਵਾਹ ਸਰਬ ਸ਼ਕਤੀਮਾਨ ਇਹ ਆਖ ਰਿਹਾ ਹੈ।”
ਕੰਮ ਸ਼ੁਰੂ ਹੋ ਚੁੱਕਿਆ-ਅਸੀਸ ਮਿਲੇਗੀ
10 ਦਾਰਾ ਪਾਤਸ਼ਾਹ ਦੇ ਦੂਜੇ ਸਾਲ ਦੇ 9 ਵੇਂ ਮਹੀਨੇ ਦੀ 24 ਤਰੀਕ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੁਆਰਾ ਆਈ ਕਿ 11 ਯਹੋਵਾਹ ਸਰਬ ਸ਼ਕਤੀਮਾਨ ਆਖਦਾ, “ਜਾਜਕਾਂ ਨੂੰ ਪੁੱਛੋ ਕਿ ਬਿਵਸਬਾ ਇਨ੍ਹਾਂ ਗੱਲਾਂ ਬਾਰੇ ਕੀ ਆਖਦੀ ਹੈ: 12 ‘ਫ਼ਰਜ ਕਰੋ ਕਿ ਕੋਈ ਵਿਅਕਤੀ ਆਪਣੇ ਕਪੜਿਆਂ ਦੀ ਤਹਿ ਵਿੱਚ ਕੁਝ ਮਾਸ ਲੈ ਜਾਂਦਾ ਜੋ ਕਿ ਪਵਿੱਤਰ ਹੈ ਜੋ ਇਹ ਬਲੀ ਦਾ ਹਿੱਸਾ ਹੈ ਅਤੇ ਜੇਕਰ ਉਹ ਕੱਪੜਾ ਰੋਟੀ, ਭੋਜਨ, ਮੈ, ਤੇਲ ਜਾਂ ਕਿਸੇ ਹੋਰ ਤਰ੍ਹਾਂ ਦੇ ਭੋਜਨ ਨੂੰ ਛੂਹ ਜਾਂਦਾ ਹੈ, ਤਾਂ ਕੀ ਉਹ ਚੀਜ਼ ਜਿਸ ਨੂੰ ਉਸ ਦਾ ਕਪੜਾ ਛੂਹੇਗਾ ਪਵਿੱਤਰ ਹੋ ਜਾਵੇਗੀ?’”
ਜਾਜਕਾਂ ਨੇ ਜਵਾਬ ਦਿੱਤਾ, “ਨਹੀਂ!”
13 ਤਦ ਹੱਜਈ ਨੇ ਕਿਹਾ, “ਜੇ ਕੋਈ ਮਨੁੱਖ ਕਿਸੇ ਲਾਸ਼ ਨੂੰ ਛੂਹ ਜਾਣ ਨਾਲ ਅਸ਼ੁੱਧ ਹੋ ਗਿਆ ਹੋਵੇ, ਤਾਂ ਇਨ੍ਹਾਂ ਚੀਜ਼ਾਂ ਵਿੱਚੋਂ ਕਿਸੇ ਚੀਜ਼ ਨੂੰ ਛੋਹ ਦੇਵੇ ਤਾਂ ਭਲਾ ਕਿ ਉਹ ਚੀਜ਼ ਅਸ਼ੁੱਧ ਹੋ ਜਾਵੇਗੀ?”
ਤਾਂ ਜਾਜਕਾਂ ਨੇ ਜਵਾਬ ’ਚ ਆਖਿਆ, “ਹਾਂ ਉਹ ਵਸਤ ਅਸ਼ੁੱਧ ਹੋ ਜਾਵੇਗੀ।”
14 ਫ਼ਿਰ ਹੱਜਈ ਨੇ ਆਖਿਆ, “ਯਹੋਵਾਹ ਪਰਮੇਸ਼ੁਰ ਇਉਂ ਆਖਦਾ ਹੈ: ‘ਇਸ ਕੌਮ ਦੇ ਲੋਕਾਂ ਬਾਰੇ ਵੀ ਇਹ ਸੱਚ ਹੈ। ਉਹ ਅਤੇ ਜੋ ਵੀ ਉਹ ਪੈਦਾ ਕਰਦੇ ਹਨ ਮੇਰੇ ਸਾਹਮਣੇ ਅਸ਼ੁੱਧ ਹੈ। ਇਸ ਲਈ ਉਹ ਜੋ ਕੁਝ ਵੀ ਜਗਵੇਦੀ ਤੇ ਚੜ੍ਹਾਉਣ ਲਈ ਲਿਉਂਦੇ ਹਨ ਉਹ ਵੀ ਅਸ਼ੁੱਧ ਹੈ।
15 “‘ਹੁਣ, ਅੱਜ ਦੇ ਦਿਨ ਤੋਂ ਅਗਾਂਹ, ਇਸ ਬਾਰੇ ਧਿਆਨ ਨਾਲ ਸੋਚੋ: ਤੁਹਾਡੇ ਯਹੋਵਾਹ ਦੇ ਮੰਦਰ ਤੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ, ਤੁਹਾਡੇ ਲਈ ਗੱਲਾਂ ਕਿਂਝ ਵਾਪਰ ਰਹੀਆਂ ਸਨ? 16 ਜਦੋਂ ਵੀ ਕੋਈ ਅਨਾਜਾਂ ਦੀਆਂ ਢੇਰੀਆਂ ਕੋਲ 20 ਪੈਮਾਨਿਆਂ ਦੀ ਉਮੀਦ ਕਰਕੇ ਜਾਂਦਾ ਹੁੰਦਾ ਸੀ, ਓੱਥੇ ਸਿਰਫ਼ 10 ਪੈਮਾਨੇ ਹੀ ਹੁੰਦੇ ਸਨ। ਜਦੋਂ ਕੋਈ ਸ਼ਰਾਬ ਦੀ ਕੁਲਹਾੜੀ ਵਿੱਚੋਂ 50 ਮਰਤਬਾਨ ਸ਼ਰਾਬ ਦੇ ਕੱਢਣ ਲਈ ਗਿਆ, ਉਸ ਨੂੰ ਸਿਰਫ਼ 20 ਹੀ ਪ੍ਰਾਪਤ ਹੋਏ। 17 ਕਿਉਂ ਕਿ ਮੈਂ ਤੁਹਾਨੂੰ ਦੰਡ ਦਿੱਤਾ। ਮੈਂ ਬੀਮਾਰੀ ਭੇਜੀ ਜਿਸ ਨੇ ਤੁਹਾਡੀ ਫ਼ਸਲ ਤਬਾਹ ਕੀਤੀ, ਤੇ ਮੈਂ ਗੜਿਆਂ ਦੀ ਮਾਰ ਤੁਹਾਨੂੰ ਮਾਰੀ ਜਿਸ ਨਾਲ ਤੁਹਾਡੇ ਹੱਥ ਦੀਆਂ ਬਣੀਆਂ ਵਸਤਾਂ ਨਸ਼ਟ ਹੋ ਗਈਆਂ। ਇਹ ਸਭ ਕੁਝ ਮੈਂ ਤੁਹਾਨੂੰ ਆਪਣੇ ਵੱਲ ਪਰਤਣ ਲਈ ਕੀਤਾ, ਪਰ ਤੁਸੀਂ ਨਾ ਮੁੜੇ।’ ਯਹੋਵਾਹ ਨੇ ਇਹ ਗੱਲਾਂ ਆਖੀਆਂ।
18 “ਯਹੋਵਾਹ ਨੇ ਆਖਿਆ, ‘ਅੱਜ ਵੇਂ ਮਹੀਨੇ ਦਾ 24ਵਾਂ ਦਿਨ ਹੈ। ਤੁਸੀਂ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਦਾ ਕੰਮ ਮੁਕੰਮਲ ਕਰ ਲਿਆ ਹੈ। ਸੋ ਖਿਆਲ ਰੱਖਿਓ ਕਿ ਹ੍ਹੁਣ ਤੋਂ ਅਗਾਂਹ ਕੀ ਵਾਪਰਦਾ! 19 ਕੀ ਅਜੇ ਵੀ ਪਿੜ ਵਿੱਚ ਕੋਈ ਅਜਿਹਾ ਅਨਾਜ ਦਾ ਦਾਣਾ ਬਾਕੀ ਹੈ ਜੋ ਬੀਜਿਆ ਨਹੀਂ ਗਿਆ? ਨਹੀਂ! ਕੀ ਅੰਗੂਰ ਦੀਆਂ ਵੇਲਾਂ, ਅੰਜੀਰ ਦੇ ਦ੍ਰੱਖਤ, ਅਨਾਰ ਅਤੇ ਜੈਤੂਨ ਦੇ ਦ੍ਰੱਖਤ ਕੋਈ ਫ਼ਲ ਦੇ ਰਹੇ ਹਨ? ਨਹੀਂ! ਪਰ ਅੱਜ ਤੋਂ, ਮੈਂ ਤੁਹਾਨੂੰ ਚੰਗੀ ਵਾਢੀ ਦੀ ਬਰਕਤ ਦੇਵਾਂਗਾ।”
20 ਮਹੀਨੇ ਦੇ 24 ਵੇਂ ਦਿਨ ਹੀ ਹੱਜਈ ਨਬੀ ਨੂੰ ਯਹੋਵਾਹ ਦੀ ਇੱਕ ਹੋਰ ਬਾਣੀ ਪ੍ਰਗਟ ਹੋਈ। ਉਹ ਸੰਦੇਸ਼ ਹੈ। 21 “ਯਹੂਦਾਹ ਦੇ ਰਾਜਪਾਲ ਜ਼ਰੁੱਬਾਬਲ ਕੋਲ ਜਾਕੇ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾ ਦਿਆਂਗਾ। 22 ਅਤੇ ਮੈਂ ਬਹੁਤ ਸਾਰੇ ਰਾਜਿਆਂ ਅਤੇ ਰਾਜਾਂ ਨੂੰ ਉਲਟਾ ਦਿਆਂਗਾ। ਮੈਂ ਦੂਜੇ ਰਾਜਾਂ ਦੀ ਸੱਤਾਂ ਨੂੰ ਵੀ ਖਤਮ ਦਿਆਂਗਾ। ਮੈਂ ਉਨ੍ਹਾਂ ਦੇ ਰੱਥ ਅਤੇ ਰਬਵਾਨਾਂ ਨੂੰ ਨਸ਼ਟ ਕਰ ਸੁੱਟਾਂਗਾ। ਉਨ੍ਹਾਂ ਦੇ ਘੋੜੇ ਡਿੱਗ ਪੈਣਗੇ ਅਤੇ ਉਨ੍ਹਾਂ ਦੇ ਘੋੜ-ਸਵਾਰ ਇੱਕ ਦੂਜੇ ਨੂੰ ਮਾਰਨਗੇ। 23 ਹੇ ਮੇਰੇ ਸੇਵਕ, ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਉਸ ਦਿਨ, ਮੈਂ ਤੈਨੂੰ ਲਵਾਂਗਾ ਅਤੇ ਇੱਕ ਮੋਹਰ ਵਾਲੀ ਅੰਗੂਠੀ ਵਾਂਗ ਬਣਾਵਾਂਗਾ, ਕਿਉਂ ਕਿ ਮੈਂ ਤੈਨੂੰ ਚੁਣਿਆ ਹੈ।”
ਯਹੋਵਾਹ ਸਰਬ ਸ਼ਕਤੀਮਾਨ ਨੇ ਇਓਁ ਆਖਿਆ।
ਯਹੋਵਾਹ ਆਪਣੇ ਲੋਕਾਂ ਨੂੰ ਮੋੜਨ ਦਾ ਚਾਹਵਾਨ
1 ਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਯਹੋਵਾਹ ਵੱਲੋਂ ਇਹ ਬਾਣੀ ਹੋਈ। ਇਹ ਫ਼ਾਰਸ ਦੇ ਪਾਤਸ਼ਾਹ ਦਾਰਾ ਦੇ ਦੂਜੇ ਸਾਲ ਦੇ 8 ਵੇਂ ਮਹੀਨੇ ਦੀ ਗੱਲ ਹੈ। (ਜ਼ਕਰਯਾਹ ਬਰਕਯਾਹ ਦਾ ਪੁੱਤਰ ਸੀ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਉਹ ਸੰਦੇਸ਼ ਇਉਂ ਸੀ:
2 ਯਹੋਵਾਹ ਤੁਹਾਡੇ ਪੁਰਖਿਆਂ ਤੇ ਬਹੁਤ ਕ੍ਰੋਧਵਾਨ ਹੋਇਆ। 3 ਇਸ ਲਈ ਤੁਸੀਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖਣਾ। ਯਹੋਵਾਹ ਦਾ ਕਹਿਣਾ ਹੈ, “ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਪਰਤਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
4 ਉਸ ਨੇ ਆਖਿਆ, “ਆਪਣੇ ਪੁਰਖਿਆਂ ਵਾਂਗ ਨਾ ਕਰੋ। ਪਹਿਲਾਂ ਨਬੀਆਂ ਨੇ ਉਨ੍ਹਾਂ ਨੂੰ ਕਿਹਾ ਸੀ, ‘ਯਹੋਵਾਹ ਸਰਬ ਸ਼ਕਤੀਮਾਨ ਆਖਦਾ: ਆਪਣੇ ਜਿਉਣ ਦੇ ਬਦ-ਢੰਗ ਤੋਂ ਹਟ ਜਾਵੋ। ਬਦ ਕਰਤੂਤਾਂ ਕਰਨੀਆਂ ਬੰਦ ਕਰ ਦਿਓ।’ ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਮੇਰਾ ਪਾਲਣ ਨਹੀਂ ਕੀਤਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
5 ਪਰਮੇਸ਼ੁਰ ਨੇ ਆਖਿਆ, “ਤੁਹਾਡੇ ਪੁਰਖੇ ਖਤਮ ਹੋ ਗਏ ਅਤੇ ਨਬੀ ਵੀ ਸਦੀਵ ਜਿਉਂਦੇ ਨਾ ਰਹਿਣਗੇ। 6 ਨਬੀ ਮੇਰੇ ਸੇਵਕ ਸਨ। ਮੈਂ ਉਨ੍ਹਾਂ ਨੂੰ ਤੁਹਾਡੇ ਪੁਰਖਿਆਂ ਕੋਲ ਆਪਣੀਆਂ ਸਿੱਖਿਆਵਾਂ ਅਤੇ ਨੇਮਾਂ ਨਾਲ ਭੇਜਿਆ ਅਤੇ ਅਖੀਰੀ ਉਨ੍ਹਾਂ ਨੇ ਉਨ੍ਹਾਂ ਨੂੰ ਪਾਠ ਸਿੱਖਾਏ। ਉਨ੍ਹਾਂ ਕਿਹਾ, ‘ਯਹੋਵਾਹ ਸਰਬ ਸ਼ਕਤੀਮਾਨ ਨੇ ਸਾਡੀਆਂ ਕਰਨੀਆਂ ਅਤੇ ਰਾਹਾਂ ਅਨੁਸਾਰ ਸਾਨੂੰ ਸਜ਼ਾ ਦਿੱਤੀ।’ ਇਸ ਲਈ ਉਹ ਪਰਮੇਸ਼ੁਰ ਵੱਲ ਵਾਪਸ ਪਰਤੇ।”
ਚਾਰ ਘੋੜੇ
7 ਜਦੋਂ ਫ਼ਾਰਸ ਦਾ ਪਾਤਸ਼ਾਹ ਦਾਰਾ ਰਾਜ ਕਰਦਾ ਸੀ ਉਸ ਦੇ ਰਾਜ ਦੇ ਦੂਜੇ ਵਰ੍ਹੇ ਦੇ 11ਵੇਂ ਮਹੀਨੇ (ਸਬਾਟ ਦੇ ਮਹੀਨੇ) ਦੇ 24ਵੇਂ ਦਿਨ, ਯਹੋਵਾਹ ਵੱਲੋਂ ਜ਼ਕਰਯਾਹ ਨੂੰ ਇੱਕ ਹੋਰ ਸੰਦੇਸ਼ ਹੋਇਆ। (ਇਹ ਜ਼ਕਰਯਾਹ ਬਰਕਯਾਹ ਦਾ ਪੁੱਤਰ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਸੰਦੇਸ਼ ਇਉਂ ਹੈ:
8 ਰਾਤ ਵੇਲੇ, ਮੈਂ ਇੱਕ ਆਦਮੀ ਨੂੰ ਲਾਲ ਘੋੜੇ ਤੇ ਸਵਾਰ ਵੇਖਿਆ ਉਹ ਵਾਦੀ ਵਿੱਚ ਮਹਿਂਦੀ ਦੀਆਂ ਝਾੜੀਆਂ ਵਿੱਚਕਾਰ ਖੜੋਤਾ ਸੀ। ਉਸ ਦੇ ਪਿੱਛੇ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ। 9 ਮੈਂ ਕਿਹਾ, “ਸੁਆਮੀ, ਇੰਨੇ ਘੋੜੇ ਕਾਹਦੇ ਲਈ ਹਨ?”
ਤਦ ਇੱਕ ਫ਼ਰਿਸ਼ਤੇ ਨੇ ਮੇਰੇ ਨਾਲ ਬੋਲਦਿਆਂ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਘੋੜੇ ਕਾਹਦੇ ਲਈ ਹਨ।”
10 ਤਦ ਮਹਿਂਦੀ ਦੇ ਬੂਟਿਆਂ ਵਿੱਚਕਾਰ ਖੜੋਤੇ ਮਨੁੱਖ ਨੇ ਕਿਹਾ, “ਯਹੋਵਾਹ ਨੇ ਧਰਤੀ ਤੇ ਇੱਧਰ-ਉੱਧਰ ਜਾਣ ਲਈ ਇਹ ਘੋੜੇ ਭੇਜੇ ਹਨ।”
11 ਤਦ ਉਨ੍ਹਾਂ ਘੋੜਿਆਂ ਨੇ ਮਹਿੰਦੀ ਦੀਆਂ ਝਾੜੀਆਂ ਵਿੱਚਕਾਰ ਖੜ੍ਹੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਖੁਦ ਧਰਤੀ ਤੇ ਇੱਧਰ-ਉੱਧਰ ਜਾਕੇ ਵੇਖਿਆ ਹੈ ਤੇ ਸਾਰੀ ਧਰਤੀ ਸ਼ਾਂਤ ਅਤੇ ਚੁੱਪ ਹੈ।”
12 ਤਦ ਯਹੋਵਾਹ ਦੇ ਦੂਤ ਨੇ ਆਖਿਆ, “ਯਹੋਵਾਹ! ਤੂੰ ਕਦੋਂ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਸ਼ਾਂਤੀ ਤੇ ਸੁੱਖ ਬਹਾਲ ਕਰੇਂਗਾ? ਸੱਤਰ ਸਾਲ ਹੋ ਗਏ ਹਨ ਤੈਨੂੰ ਇਨ੍ਹਾਂ ਸ਼ਹਿਰਾਂ ਤੇ ਆਪਣੀ ਕਰੋਪੀ ਵਿਖਾਉਂਦਿਆਂ।”
13 ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ ਫ਼ਿਰ ਯਹੋਵਾਹ ਨੇ ਉਸ ਦੂਤ ਨੂੰ ਜਵਾਬ ਦਿੱਤਾ। ਯਹੋਵਾਹ ਨੇ ਉਸ ਨੂੰ ਸੁੱਖ ਸ਼ਾਂਤੀ ਤੇ ਅਮਨ ਵਾਲੇ ਸ਼ਬਦ ਕਹੇ। 14 ਫ਼ਿਰ ਦੂਤ ਨੇ ਮੈਨੂੰ ਲੋਕਾਂ ਨੂੰ ਇਹ ਗੱਲਾਂ ਦੱਸਣ ਲਈ ਕਿਹਾ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ:
“ਮੈਨੂੰ ਯਰੂਸ਼ਲਮ ਅਤੇ ਸੀਯੋਨ ਲਈ ਡਾਢਾ ਪਿਆਰ ਹੈ।
15 ਅਤੇ ਜਿਹੜੀਆਂ ਕੌਮਾਂ ਆਪਣੇ-ਆਪ ਨੂੰ ਬੜੀਆਂ ਸੁਰੱਖਿਅਤ ਸਮਝਦੀਆਂ ਹਨ ਉਨ੍ਹਾਂ ਤੇ
ਮੈਂ ਬੜਾ ਨਾਰਾਜ਼ ਹਾਂ ਮੈਂ ਰਤਾ ਗੁੱਸੇ ਵਿੱਚ ਸੀ ਤੇ
ਮੈਂ ਉਨ੍ਹਾਂ ਕੌਮਾਂ ਨੂੰ ਆਪਣੀ ਪਰਜਾ ਨੂੰ ਸਜ਼ਾ ਦੇਣ ਲਈ ਠਹਿਰਾਇਆ।
ਪਰ ਉਨ੍ਹਾਂ ਕੌਮਾਂ ਨੇ ਬਹੁਤ ਨੁਕਸਾਨ ਕਰ ਦਿੱਤਾ।”
16 ਇਸ ਲਈ ਯਹੋਵਾਹ ਕਹਿੰਦਾ ਹੈ, “ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।”
ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ,
“ਯਰੂਸ਼ਲਮ ਮੁੜ ਉਸਾਰਿਆ ਜਾਵੇਗਾ ਅਤੇਮੇਰਾ ਭਵਨ ਉੱਥੇ ਬਣੇਗਾ।”
17 ਦੂਤ ਨੇ ਇਹ ਵੀ ਕਿਹਾ, “ਯਹੋਵਾਹ ਸ਼ਕਤੀਮਾਨ ਆਖਦਾ ਹੈ,
‘ਮੇਰਾ ਸ਼ਹਿਰ ਮੁੜ ਧਨਾਢ ਹੋਵੇਗਾ।
ਮੈਂ ਸੀਯੋਨ ਨੂੰ ਸੁੱਖ ਦੇਵਾਂਗਾ।
ਤੇ ਯਰੂਸ਼ਲਮ ਨੂੰ ਮੁੜ ਮੈਂ ਆਪਣਾ ਖਾਸ ਸ਼ਹਿਰ ਚੁਣਾਂਗਾ।’”
ਚਾਰ ਸਿੰਗ ਅਤੇ ਚਾਰ ਕਾਮੇ
18 ਤਦ ਮੈਂ ਉੱਪਰ ਵੱਲ ਵੇਖਿਆ ਤਾਂ ਮੈਨੂੰ ਚਾਰ ਸਿੰਗਾਂ ਦੇ ਦਰਸ਼ਨ ਹੋਏ। 19 ਤਦ ਮੈਂ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸ ਨੂੰ ਪੁੱਛਿਆ, “ਇਨ੍ਹਾਂ ਸਿੰਗਾਂ ਦਾ ਕੀ ਅਰਬ ਹੈ?”
ਉਸ ਨੇ ਕਿਹਾ, “ਇਹ ਸਿੰਗ (ਸ਼ਕਤੀਸ਼ਾਲੀ ਕੌਮਾਂ) ਹਨ, ਜਿਨ੍ਹਾਂ ਨੇ ਇਸਰਾਏਲ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ।”
20 ਯਹੋਵਾਹ ਨੇ ਮੈਨੂੰ ਚਾਰ ਕਾਮਿਆਂ ਦੇ ਦਰਸ਼ਨ ਕਰਵਾਏ। 21 ਮੈਂ ਉਸ ਨੂੰ ਪੁੱਛਿਆ, “ਇਹ ਚਾਰ ਮਜ਼ਦੂਰ ਕੀ ਕਰਨ ਆ ਰਹੇ ਹਨ?”
ਉਸ ਨੇ ਕਿਹਾ, “ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਓਪਰੇ ਦੇਸਾਂ ਵਿੱਚ ਧੱਕ ਦਿੱਤਾ। ਸਿੰਗਾਂ ਨੇ ਯਹੂਦਾਹ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਸੁੱਟਿਆ। ਇਹ ਸਿੰਗ ਕਿਸੇ ਤੇ ਰਹਿਮ ਨਹੀਂ ਕਰਦੇ ਪਰ ਇਹ ਚਾਰ ਕਾਮੇ ਉਨ੍ਹਾਂ ਸਿੰਗਾਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਆਏ ਹਨ।”
ਯਰੂਸ਼ਲਮ ਨੂੰ ਮਾਪਣਾ
2 ਤਦ ਮੈਂ ਉੱਪਰ ਨੂੰ ਵੇਖਿਆ, ਤਾਂ ਮੈਂ ਇੱਕ ਮਨੁੱਖ ਨੂੰ ਰਸੀ ਨਾਲ ਵਸਤਾਂ ਨੂੰ ਨਾਪਦਿਆਂ ਵੇਖਿਆ। 2 ਮੈਂ ਉਸ ਨੂੰ ਪੁੱਛਿਆ, “ਤੂੰ ਕਿੱਥੋ ਜਾ ਰਿਹਾ ਹੈਂ?”
ਉਸ ਨੇ ਮੈਨੂੰ ਕਿਹਾ, “ਮੈਂ ਯਰੂਸ਼ਲਮ ਨੂੰ ਨਾਪਣ ਆਇਆ ਹਾਂ ਕਿ ਉਹ ਕਿੰਨਾ ਚੌੜਾ ਅਤੇ ਕਿੰਨਾ ਕੁ ਲੰਬਾ ਹੈ?”
3 ਤਦ ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ, ਬਾਹਰ ਚੱਲਾ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ। 4 ਉਸ ਨੇ ਉਸ ਨੂੰ ਕਿਹਾ, “ਨੱਸ ਕੇ ਜਾ ਅਤੇ ਉਸ ਨੌਜੁਆਨ ਨੂੰ ਆਖ ਕਿ ਯਰੂਸ਼ਲਮ ਇੰਨਾ ਵਿਸ਼ਾਲ ਹੈ ਕਿ ਨਾਪਿਆ ਨਾ ਜਾਵੇਗਾ ਉਸ ਨੂੰ ਇਹ ਗੱਲਾਂ ਆਖ:
‘ਯਰੂਸ਼ਲਮ ਬਿਨਾ ਚਾਰ ਦੀਵਾਰੀ ਦਾ ਸ਼ਹਿਰ ਹੋਵੇਗਾ।
ਕਿਉਂ ਕਿ ਇੱਥੇ ਵਸਣ ਨੂੰ ਅਨੇਕਾਂ ਮਨੁੱਖ ਅਤੇ ਪਸ਼ੂ ਹੋਣਗੇ।’
5 ਯਹੋਵਾਹ ਆਖਦਾ ਹੈ,
‘ਮੈਂ ਉਸ ਨੂੰ ਬਚਾਉਣ ਲਈ ਉਸ ਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ।
ਅਤੇ ਉਸ ਸ਼ਹਿਰ ਦਾ ਪਰਤਾਪ ਵੱਧਾਉਣ ਲਈ ਮੈਂ ਉੱਥੇ ਹੀ ਰਹਾਂਗਾ।’”
ਯਹੋਵਾਹ ਆਪਣੇ ਲੋਕਾਂ ਨੂੰ ਘਰ ਬੁਲਾਉਂਦਾ
6 ਯਹੋਵਾਹ ਆਖਦਾ ਹੈ,
“ਜਲਦੀ ਕਰੋ! ਜਲਦੀ ਨਾਲ ਉੱਤਰ ਦੇਸ ਵਿੱਚੋਂ ਨੱਸੋ।
ਹਾਂ, ਇਹ ਸੱਚ ਹੈ ਕਿ ਮੈਂ ਹਰ ਦਿਸ਼ਾ ਵਿੱਚ ਤੁਹਾਡੇ ਲੋਕ ਬਿਖਰਾ ਛੱਡੇ ਹਨ।
7 ਓੇ ਸੀਯੋਨ ਦੇ ਲੋਕੋ। ਭੱਜ ਜਾਵੋ।
ਤੂੰ ਜੋ ਬੇਬੀਲੋਨ ਦੀ ਧੀ ਸੰਗ ਵੱਸਦਾ ਹੈਂ।
ਇਸ ਸ਼ਹਿਰ ਚੋ ਨੱਸ ਜਾ।
ਸਰਬ ਸੱਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ:
ਉਸ ਨੇ ਮੈਨੂੰ ਉਨ੍ਹਾਂ ਰਾਜਾਂ ਵਿੱਚ ਭੇਜਿਆ ਜਿਨ੍ਹਾਂ ਤੁਹਾਡੀਆਂ ਵਸਤਾਂ ਚੁਰਾਈਆਂ।
ਉਸ ਨੇ ਮੈਨੂੰ ਤੁਹਾਡੇ ਮਾਨ ਲਈ ਭੇਜਿਆ ਹੈ।
8 ਕਿਉਂ ਕਿ ਤੁਹਾਨੂੰ ਦੁੱਖ ਦੇਣਾ ਪਰਮੇਸ਼ੁਰ ਦੀ
ਅੱਖ ਦੀ ਕਾਕੀ ’ਚ ਚੁਭਣ ਵਾਂਗ ਹੈ।
9 ਬੇਬੀਲੋਨ ਦੇ ਲੋਕਾਂ ਨੇ ਮੇਰੀ ਪਰਜਾ ਨੂੰ ਲੈ ਜਾਕੇ ਆਪਣਾ ਗੁਲਾਮ ਬਣਾਇਆ।
ਪਰ ਮੈਂ ਉਨ੍ਹਾਂ ਨੂੰ ਕੁੱਟਾਂਗਾ ਤੇ ਉਹ ਮੇਰੀ ਪਰਜਾ ਦੇ ਗੁਲਾਮ ਬਨਣਗੇ।
ਤਦ ਤੁਹਾਨੂੰ ਪਤਾ ਚੱਲੇਗਾ
ਕਿ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ।”
10 ਯਹੋਵਾਹ ਆਖਦਾ ਹੈ,
“ਸੀਯੋਨ, ਖੁਸ਼ ਰਹਿ ਕਿਉਂ ਕਿ ਮੈਂ ਆ ਰਿਹਾ ਹਾਂ
ਅਤੇ ਮੈਂ ਆਪਣੇ ਸ਼ਹਿਰ ਵਿੱਚ ਰਹਾਂਗਾ।
11 ਉਸ ਵਕਤ ਬਹੁਤ ਸਾਰੇ ਰਾਜਾਂ ਵਿੱਚੋਂ
ਲੋਕ ਮੇਰੇ ਵੱਲ ਪਰਤਣਗੇ।
ਉਹ ਮੇਰੀ ਪਰਜਾ ਬਨਣਗੇ
ਅਤੇ ਮੈਂ ਤੁਹਾਡੇ ਸ਼ਹਿਰ ’ਚ ਵਸਾਂਗਾ।”
ਤਦ ਤੁਸੀਂ ਜਾਣੋਂਗੇ ਕਿ
ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਭੇਜਿਆ ਹੈ।
12 ਯਹੋਵਾਹ ਮੁੜ ਤੋਂ ਯਰੂਸ਼ਲਮ ਨੂੰ ਆਪਣਾ ਖਾਸ ਸ਼ਹਿਰ ਚੁਣੇਗਾ।
ਯਹੂਦਾਹ ਨੂੰ ਉਹ ਆਪਣੀ ਪਵਿੱਤਰ ਧਰਤੀ ਦਾ ਹਿੱਸਾ ਬਣਾਵੇਗਾ।
13 ਤੁਸੀਂ ਸਾਰੇ ਲੋਕੋ, ਯਹੋਵਾਹ ਅੱਗੇ ਚੁੱਪ-ਚਾਪ ਅਤੇ ਅਹਿੱਲ ਰਹੋ,
ਕਿਉਂ ਜੋ ਯਹੋਵਾਹ ਨੂੰ ਆਪਣੇ ਪਵਿੱਤਰ ਘਰ ਵਿੱਚ ਜਗਾਇਆ ਜਾ ਰਿਹਾ ਹੈ।
ਪਰਧਾਨ ਜਾਜਕ
3 ਦੂਤ ਨੇ ਮੈਨੂੰ ਯਹੋਸ਼ੁਆ ਪਰਧਾਨ ਜਾਜਕ ਦਾ ਇੱਕ ਦਰਸ਼ਨ ਵਿਖਾਇਆ। ਉਹ ਦੂਤ ਯਹੋਵਾਹ ਦੇ ਸਾਹਮਣੇ ਖਲੋਤਾ ਹੋਇਆ ਸੀ ਅਤੇ ਸ਼ਤਾਨ ਯਹੋਸ਼ੁਆ ਦੇ ਸੱਜੇ ਪਾਸੇ ਖਲੋਤਾ ਸੀ। ਸ਼ਤਾਨ ਉੱਥੇ ਯਹੋਸ਼ੁਆ ਉੱਤੇ ਬਦ ਕਰਨੀਆਂ ਦਾ ਇਲਜ਼ਾਮ ਲਾਉਣ ਲਈ ਖਲੋਤਾ ਹੋਇਆ ਸੀ। 2 ਫ਼ਿਰ ਯਹੋਵਾਹ ਦੇ ਦੂਤ ਨੇ ਸ਼ਤਾਨ ਨੂੰ ਆਖਿਆ, “ਸ਼ਤਾਨ ਯਹੋਵਾਹ ਤੈਨੂੰ ਝਿੜਕਦਾ ਹੈ ਯਹੋਵਾਹ ਤੈਨੂੰ ਝਿੜਕਦਾ ਹੈ ਅਤੇ ਆਖਦਾ ਕਿ ਤੂੰ ਗ਼ਲਤ ਹੈਂ। ਯਹੋਵਾਹ ਨੇ ਯਰੂਸ਼ਲਮ ਨੂੰ ਆਪਣੇ ਖਾਸ ਸ਼ਹਿਰ ਵਜੋਂ ਚੁਣਿਆ। ਉਸ ਨੇ ਉਸ ਸ਼ਹਿਰ ਨੂੰ ਬਚਾਇਆ-ਇਹ ਅੱਗ ਚੋ ਬਾਹਰ ਕੱਢੀ ਬਲਦੀ ਲੱਕੜ ਵਾਂਗ ਸੀ।”
3 ਯਹੋਸ਼ੁਆ ਦੂਤ ਦੇ ਸਾਹਮਣੇ ਖੜ੍ਹਾ ਸੀ ਅਤੇ ਯਹੋਸ਼ੁਆ ਨੇ ਮੈਲਾ ਜਿਹਾ ਚੋਲਾ ਪਾਇਆ ਹੋਇਆ ਸੀ। 4 ਫ਼ਿਰ ਦੂਤ ਨੇ ਬਾਕੀ ਖੜ੍ਹੇ ਦੂਤਾਂ ਨੂੰ ਆਖਿਆ, “ਯਹੋਸ਼ੁਆ ਦਾ ਮੈਲਾ ਚੋਲਾ ਲਾਹ ਲਓ।” ਤਦ ਦੂਤ ਨੇ ਯਹੋਸ਼ੁਆ ਨੂੰ ਕਿਹਾ, “ਹੁਣ ਮੈਂ ਤੇਰੀ ਪੁਰਾਣੀ ਸ਼ਰਮਿੰਦਗੀ ਲਾਹ ਲਈ ਹੈ ਅਤੇ ਉਸ ਬਦਲੇ ਤੈਨੂੰ ਨਵਾਂ ਚੋਲਾ ਦੇ ਰਿਹਾ ਹਾਂ।”
5 ਫ਼ਿਰ ਮੈਂ ਆਖਿਆ, “ਇਸ ਦੇ ਸਿਰ ਉੱਪਰ ਸਾਫ਼ ਅਮਾਮਾ ਰੱਖ।” ਤਾਂ ਉਨ੍ਹਾਂ ਨੇ ਉਸ ਦੇ ਸਿਰ ਤੇ ਸਾਫ਼ ਪਗੜੀ ਧਰੀ ਤੇ ਯਹੋਵਾਹ ਦੇ ਦੂਤ ਦੇ ਸਾਹਮਣੇ ਉਸ ਨੂੰ ਨਵਾਂ ਚੋਲਾ ਪੁਵਾਇਆ। 6 ਫ਼ਿਰ ਯਹੋਵਾਹ ਦੇ ਦੂਤ ਨੇ ਯਹੋਸ਼ੂਆ ਨੂੰ ਇਹ ਗੱਲਾਂ ਆਖੀਆਂ:
7 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ:
“ਜਿਵੇਂ ਮੈਂ ਤੈਨੂੰ ਕਹਾਂ ਉਸੇ ਤਰ੍ਹਾਂ ਹੀ ਰਹਿ
ਅਤੇ ਤੈਨੂੰ ਦਿੱਤੇ ਹੋਏ ਮੇਰੇ ਫ਼ਰਜਾਂ ਨੂੰ ਕਰ,
ਫ਼ੇਰ ਤੂੰ ਮੇਰੇ ਮੰਦਰ ਦਾ ਮੁਖੀਆ ਹੋਵੇਂਗਾ ਤੂੰ ਇਸਦੇ ਵਿਹੜੇ ਦੀ ਰਾਖੀ ਕਰੇਂਗਾ
ਅਤੇ ਤੈਨੂੰ ਮੰਦਰ ਵਿੱਚ ਕਿਸੇ ਵੀ ਥਾਂ ਤੇ ਜਾਣ ਦਾ ਹੱਕ ਹੋਵੇਗਾ।
ਬਿਲਕੁਲ ਜਿਵੇਂ ਇਨ੍ਹਾਂ ਦੂਤਾਂ ਕੋਲ
ਯਹੋਵਾਹ ਦੇ ਅੱਗੇ ਆਉਣ ਦਾ ਹੱਕ ਹੈ। [a]
8 ਹੇ ਪਰਧਾਨ ਜਾਜਕ ਯਹੋਸ਼ੁਆ
ਅਤੇ ਤੇਰੇ ਨਾਲ ਬੈਠੇ ਤੇਰੇ ਸਂਗੀ ਜਾਜਕ
ਮੇਰੀ ਗੱਲ ਸੁਣੋ ਉਹ ਉਦਾਹਰਣ ਹਨ ਕਿ ਉਦੋਂ ਕੀ ਵਾਪਰੇਗਾ ਜਦੋਂ ਮੈਂ ਆਪਣੇ ਖਾਸ ਸੇਵਕ ਨੂੰ ਲਿਆਵਾਂਗਾ।
ਉਹ ਆਦਮੀ ‘ਟਹਿਣੀ’ ਸਦਵਾਉਂਦਾ ਹੈ।
9 ਵੇਖ, ਮੈਂ ਯਹੋਸ਼ੁਆ ਅੱਗੇ ਇੱਕ ਖਾਸ ਪੱਥਰ ਰੱਖਿਆ ਹੈ।
ਉਸ ਪੱਥਰ ਦੇ ਸੱਤ ਪਾਸੇ ਹਨ ਤੇ
ਮੈਂ ਉਸ ਪੱਥਰ ਉੱਪਰ ਖਾਸ ਸੰਦੇਸ਼ ਉਕਰਾਂਗਾ ਜੋ ਇਹ ਦਰਸਾਵੇਗਾ ਕਿ
ਮੈਂ ਇੱਕ ਹੀ ਦਿਨ ਵਿੱਚ ਮੈਂ ਇਸ ਧਰਤੀ ਤੋਂ ਦੋਸ਼ ਹਟਾ ਦੇਵਾਂਗਾ।”
10 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ,
“ਉਸ ਵਕਤ ਲੋਕ ਆਪਣੇ ਮਿੱਤਰਾਂ
ਅਤੇ ਪੜੋਸੀਆਂ ਨਾਲ ਬੈਠ ਗੱਲਾਂ ਕਰਣਗੇ
ਉਹ ਇੱਕ ਦੂਜੇ ਨੂੰ ਆਪਣੇ ਅੰਜੀਰਾਂ
ਅਤੇ ਅੰਗੂਰਾਂ ਦੇ ਦਰੱਖਤਾਂ ਹੇਠ ਬੈਠਣ ਦਾ ਸੱਦਾ ਦੇਣਗੇ।”
ਸ਼ਮਾਦਾਨ ਅਤੇ ਦੋ ਜੈਤੂਨ ਦੇ ਰੁੱਖ
4 ਤਦ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸ ਨੇ ਮੇਰੇ ਕੋਲ ਆਕੇ ਮੈਨੂੰ ਜਗਾਇਆ। ਮੈਂ ਉਸ ਮਨੁੱਖ ਵਾਂਗ ਸੀ ਜੋ ਨੀਂਦ ਤੋਂ ਜਾਗਿਆ ਹੋਵੇ। 2 ਤਦ ਦੂਤ ਨੇ ਮੈਨੂੰ ਪੁੱਛਿਆ, “ਤੂੰ ਕੀ ਵੇਖਦਾ ਹੈਂ?”
ਮੈਂ ਕਿਹਾ, “ਮੈਂ ਇੱਕ ਸੋਨੇ ਦਾ ਸ਼ਮਾਦਾਨ ਵੇਖਦਾਂ ਜਿਸ ਉੱਤੇ ਸੱਤ ਦੀਵੇ ਰੱਖੇ ਹੋਏ ਹਨ। ਅਤੇ ਉਸ ਸ਼ਮਾਦਾਨ ਉੱਤੇ ਇੱਕ ਕਟੋਰਾ ਹੈ ਜਿਸ ਵਿੱਚੋਂ ਸੱਤ ਨਲੀਆਂ ਬਾਹਰ ਨਿਕਲ ਰਹੀਆਂ ਹਨ। ਹਰ ਨਾਲੀ ਇੱਕ ਦੀਵੇ ਨੂੰ ਜਾਂਦੀ ਹੈ। ਇਹ ਨਲੀਆਂ ਹਰ ਦੀਵੇ ਨੂੰ ਕਟੋਰੇ ਵਿੱਚੋਂ ਤੇਲ ਦਿੰਦੀਆਂ ਹਨ। 3 ਉਸ ਕਟੋਰੇ ਪਾਸ ਦੋ ਜੈਤੂਨ ਦੇ ਦਰੱਖਤ ਹਨ। ਇੱਕ ਕਟੋਰੇ ਦੇ ਖੱਬੇ ਅਤੇ ਇੱਕ ਸੱਜੇ ਪਾਸੇ। ਇਹ ਦ੍ਰੱਖਤ ਦੀਵਿਆਂ ਲਈ ਤੇਲ ਪੈਂਦਾ ਕਰਦੇ ਹਨ।” 4 ਫ਼ਿਰ ਜਿਹੜਾ ਦੂਤ ਮੇਰੇ ਨਾਲ ਬੋਲ ਰਿਹਾ ਸੀ ਮੈਂ ਉਸ ਨੂੰ ਪੁੱਛਿਆ, “ਹ੍ਹੇ ਸੁਆਮੀ। ਇਸ ਦਾ ਭਲਾ ਕੀ ਅਰਬ ਹੋਇਆ?”
5 ਮੇਰੇ ਨਾਲ ਬੋਲਦੇ ਦੂਤ ਨੇ ਆਖਿਆ, “ਕੀ ਤੈਨੂੰ ਨਹੀਂ ਪਤਾ ਕਿ ਇਹ ਵਸਤਾਂ ਕੀ ਹਨ?”
ਮੈਂ ਕਿਹਾ, “ਨਹੀਂ, ਸੁਆਮੀ!”
6 ਉਸ ਆਖਿਆ, “ਇਹ ਯਹੋਵਾਹ ਦਾ ਜ਼ਰੁੱਬਾਬਲ ਲਈ ਬਚਨ ਹੈ ਕਿ, ‘ਤੇਰੇ ਲਈ ਮਦਦ ਤੇਰੇ ਆਪਣੇ ਬਲ ਜਾਂ ਸ਼ਕਤੀ ਤੋਂ ਨਾ ਹੋਵੇਗੀ ਸਗੋਂ ਤੇਰੇ ਲਈ ਮੇਰਾ ਆਤਮਾ ਮਦਦ ਕਰੇਗਾ।’ ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਬਚਨ ਆਖੇ। 7 ਜ਼ਰੁੱਬਾਬਲ ਲਈ ਉਹ ਉੱਚੇ ਪਰਬਤ ਮਦਾਨ ਵਰਗੇ ਹੋ ਜਾਣਗੇ। ਅਤੇ ਉਹ ਮੰਦਰ ਉਸਾਰੇਗਾ ਤੇ ਜਦੋਂ ਸਭ ਤੋਂ ਖਾਸ ਪੱਥਰ ਉਸ ਉੱਪਰ ਧਰਿਆ ਜਾਵੇਗਾ ਤਾਂ ਲੋਕ ਹੈਰਾਨੀ ਨਾਲ ਪੁਕਾਰਣਗੇ, ‘ਖੂਬਸੂਰਤ! ਕਿੰਨਾ ਖੂਬਸੂਰਤ ਹੈ।’”
8 ਮੈਨੂੰ ਯਹੋਵਾਹ ਨੇ ਬਚਨ ’ਚ ਇਹ ਵੀ ਕਿਹਾ, 9 “ਜ਼ਰੁੱਬਾਬਲ ਮੇਰੇ ਮੰਦਰ ਦੀ ਨੀਂਹ ਪੱਥਰ ਰੱਖੇਗਾ। ਤੇ ਉਹ ਹੀ ਮੇਰੇ ਮੰਦਰ ਦੀ ਉਸਾਰੀ ਮੁਕੰਮਲ ਕਰੇਗਾ। ਤਦ ਤੁਸੀਂ ਜਾਣੋਂਗੇ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ। 10 ਲੋਕ ਛੋਟੀਆਂ-ਛੋਟੀਆਂ ਸ਼ੁਰੂਆਤਾਂ ਲਈ ਸ਼ਰਮਿੰਦਾ ਨਾ ਹੋਣਗੇ ਸਗੋਂ ਉਹ ਬੜੇ ਖੁਸ਼ ਹੋਣਗੇ ਜਦੋਂ ਉਹ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਵੇਖਣਗੇ ਕਿ ਉਹ ਮੰਦਰ ਨੂੰ ਨਾਸ ਕਰ ਰਿਹਾ ਹੈ ਅਤੇ ਮੁਕੰਮਲ ਇਮਾਰਤ ਦਾ ਜਾਇਜ਼ਾ ਲੈ ਰਿਹਾ ਹੈ। ਅਤੇ ਉਹ ਜੋ ਤੂੰ ਪੱਥਰ ਦੀਆਂ ਸੱਤ ਨੁਕਰਾਂ ਵੇਖੀਆਂ ਉਹ ਯਹੋਵਾਹ ਦਾ ਹਰ ਦਿਸ਼ਾ ਵੱਲ ਵੇਖਣ ਲਈ ਅੱਖਾਂ ਦਾ ਪ੍ਰਤੀਕ ਹਨ। ਉਹ ਧਰਤੀ ਦੇ ਜ਼ਰ੍ਰੇ-ਜ਼ਰ੍ਰੇ ਨੂੰ ਵੇਖਦੀਆਂ ਹਨ।”
11 ਤਦ ਮੈਂ (ਜ਼ਕਰਯਾਹ) ਨੇ ਉਸ ਨੂੰ ਆਖਿਆ, “ਮੈਂ ਸ਼ਮਾਦਾਨ ਦੇ ਇੱਕ ਸੱਜੇ ਪਾਸੇ ਅਤੇ ਇੱਕ ਜੈਤੂਨ ਦੇ ਦ੍ਰੱਖਤ ਦੇ ਖੱਬੇ ਪਾਸੇ ਵੱਲ ਖੜ੍ਹਾ ਵੇਖਿਆ, ਤਾਂ ਉਨ੍ਹਾਂ ਦ੍ਰੱਖਤਾਂ ਦਾ ਕੀ ਅਰਬ ਹੈ?” 12 ਮੈਂ ਉਸ ਨੂੰ ਇਹ ਵੀ ਪੁੱਛਿਆ, “ਜੈਤੂਨ ਦੇ ਰੁੱਖ ਦੀਆਂ ਇਹ ਦੋ ਟਹਿਣੀਆਂ ਕੀ ਹਨ, ਜਿਹੜੀਆਂ ਸੋਨੇ ਦੀਆਂ ਦੋਨੋ ਨਲੀਆਂ ਨਾਲ ਜੁੜੀਆਂ ਹੋਈਆਂ ਹਨ, ਜਿਨ੍ਹਾਂ ਵਿੱਚੋਂ ਸੁਨਿਹਰੇ ਰੰਗ ਦਾ ਤੇਲ ਨਿਕਲਦਾ ਹੈ?”
13 ਫ਼ਿਰ ਦੂਤ ਨੇ ਮੈਨੂੰ ਕਿਹਾ, “ਕੀ ਤੈਨੂੰ ਇਨ੍ਹਾਂ ਗੱਲਾਂ ਦਾ ਭਾਵ ਨਹੀਂ ਪਤਾ?”
ਮੈਂ ਕਿਹਾ, “ਨਹੀਂ, ਸੁਆਮੀ।”
14 ਤਾਂ ਉਸ ਨੇ ਕਿਹਾ, “ਇਹ ਦੋ ਮਸਹ ਕੀਤੇ ਮਨੁੱਖ ਹਨ ਜੋ ਸਾਰੀ ਧਰਤੀ ਦੇ ਯਹੋਵਾਹ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ।” ਰ ਖੜ੍ਹੇ ਰਹਿੰਦੇ ਹਨ।”
ਉੱਡਣੀ ਪੱਤਰੀ
5 ਮੈਂ ਮੁੜ ਵੇਖਿਆ ਤਾਂ ਮੈਨੂੰ ਇੱਕ ਉੱਡਣੀ ਲਿਖਤ ਦੇ ਦਰਸ਼ਨ ਹੋਏ। 2 ਦੂਤ ਨੇ ਮੈਨੂੰ ਪੁੱਛਿਆ, “ਤੂੰ ਕੀ ਵੇਖਿਆ ਹੈ?”
ਮੈਂ ਕਿਹਾ, “ਇੱਕ ਉੱਡਣੀ ਪੱਤਰੀ ਜੋ 30 ਫੁੱਟ ਲੰਬੀ ਅਤੇ 15 ਫੁੱਟ ਚੌੜੀ ਹੈ।”
3 ਤਦ ਦੂਤ ਨੇ ਮੈਨੂੰ ਕਿਹਾ, “ਇਸ ਪੱਤਰੀ ਉੱਪਰ ਸਰਾਪ ਲਿਖਿਆ ਹੈ। ਪੱਤਰੀ ਦੇ ਇੱਕ ਪਾਸੇ ਉਨ੍ਹਾਂ ਲੋਕਾਂ ਲਈ ਸਰਾਪ ਲਿਖਿਆ ਹੈ ਜੋ ਚੋਰੀ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਲਈ ਸਰਾਪ ਲਿਖਿਆ ਹੈ ਜੋ ਇਕਰਾਰ ਕਰਕੇ ਮੁੱਕਰ ਜਾਂਦੇ ਹਨ। 4 ਸਰਬ ਸ਼ਕਤੀਮਾਨ ਆਖਦਾ ਹੈ, ਮੈਂ ਇਹ ਪੱਤਰੀ ਉਨ੍ਹਾਂ ਚੋਰਾਂ ਅਤੇ ਉਨ੍ਹਾਂ ਮਨੁੱਖਾਂ ਦੇ ਘਰ ਭੇਜਾਂਗਾ ਜਿਹੜੇ ਮੇਰੇ ਨਾਂ ਦੀ ਸੌਂਹ ਖਾਕੇ ਇਕਰਾਰ ਕਰਕੇ ਮੁਕਰ ਜਾਂਦੇ ਅਤੇ ਝੂਠ ਬੋਲਦੇ ਹਨ। ਇਹ ਪੱਤਰੀ ਉਨ੍ਹਾਂ ਘਰਾਂ ਵਿੱਚ ਰਹੇਗੀ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕਰੇਗੀ। ਇਹੋ ਨਹੀਂ ਸਗੋਂ ਇਹ ਪੱਤਰੀ ਉਨ੍ਹਾਂ ਘਰਾਂ ਨੂੰ ਲੱਕੜੀ ਅਤੇ ਪੱਥਰ ਸਮੇਤ ਨਸ਼ਟ ਕਰੇਗੀ।”
ਇੱਕ ਔਰਤ ਅਤੇ ਬਾਲਟੀ
5 ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਬਾਹਰ ਚੱਲਾ ਗਿਆ। ਉਸ ਕਿਹਾ, “ਉਹ ਵੇਖ! ਉਹ ਬਾਹਰ ਨੂੰ ਕੀ ਨਿਕਲ ਕੇ ਆ ਰਿਹਾ ਹੈ?”
6 ਮੈਂ ਕਿਹਾ, “ਮੈਂ ਨਹੀਂ ਜਾਣਦਾ-ਇਹ ਕੀ ਹੈ?”
ਉਸ ਨੇ ਕਿਹਾ, “ਇਹ ਨਾਪਣ ਦੀ ਬਾਲਟੀ ਹੈ।” ਉਸ ਨੇ ਇਹ ਵੀ ਆਖਿਆ, “ਇਹ ਮਾਪਣ ਦੀ ਬਾਲਟੀ ਇਸ ਰਾਜ ਦੇ ਲੋਕਾਂ ਦੇ ਪਾਪ ਨਾਪਣ ਦਾ ਪੈਮਾਨਾ ਹੈ।”
7 ਉਸ ਨੇ ਬਾਲਟੀ ਤੋਂ ਸਿੱਕੇ ਦੇ ਬਣੇ ਢੱਕਣ ਨੂੰ ਉੱਪਰ ਚੁੱਕਿਆ ਅਤੇ ਉੱਥੇ ਉਸ ਵਿੱਚ ਇੱਕ ਔਰਤ ਸੀ। 8 ਦੂਤ ਨੇ ਕਿਹਾ, “ਇਹ ਔਰਤ ਬਦੀ ਦਾ ਪ੍ਰਤਿਨਧਿਤਵ ਕਰਦੀ ਹੈ।” ਫ਼ਿਰ ਦੂਤ ਨੇ ਉਸ ਔਰਤ ਨੂੰ ਬਾਲਟੀ ਅੰਦਰ ਧਕੇਲਿਆ ਅਤੇ ਉਸ ਉੱਪਰ ਮੁੜ ਸਿੱਕੇ ਦਾ ਢੱਕਣ ਲਾ ਦਿੱਤਾ। 9 ਉਪਰੰਤ ਮੈਂ ਉੱਪਰ ਵੱਲ ਤੱਕਿਆ ਅਤੇ ਖੰਭਾਂ ਨਾਲ ਦੋ ਔਰਤਾਂ ਬਾਹਰ ਨਿਕਲਦੀਆਂ ਵੇਖੀਆਂ, ਉਨ੍ਹਾਂ ਦੇ ਖੰਭ ਸਾਰਸ ਵਰਗੇ ਸਨ ਅਤੇ ਉਨ੍ਹਾਂ ਨੂੰ ਹਵਾ ਰਾਹੀਂ ਚੁੱਕਿਆ ਹੋਇਆ ਸੀ। ਉਹ ਆਪਣੇ ਪਰਾਂ ਵਿੱਚ ਹਵਾ ਭਰਕੇ ਉਡੀਆਂ ਅਤੇ ਉਸ ਬਾਲਟੀ ਨੂੰ ਉਤਾਹਾਂ ਹਵਾ ਵਿੱਚ ਚੁੱਕ ਲਿਆ। 10 ਫ਼ਿਰ ਮੈਂ ਮੇਰੇ ਨਾਲ ਗੱਲ ਕਰ ਰਹੇ ਦੂਤ ਨੂੰ ਪੁੱਛਿਆ, “ਉਹ ਇਹ ਨਾਪਣ ਦੀ ਬਾਲਟੀ ਕਿੱਥੋ ਲੈ ਕੇ ਜਾ ਰਹੀਆਂ ਹਨ?”
11 ਦੂਤ ਨੇ ਮੈਨੂੰ ਦੱਸਿਆ, “ਉਹ ਇਸ ਲਈ ਸ਼ਿਨਆਰ ਵਿੱਚ ਇੱਕ ਘਰ ਉਸਾਰਨ ਲਈ ਜਾ ਰਹੀਆਂ ਹਨ। ਉਹ ਘਰ ਉਸਾਰ ਲੈਣਗੀਆਂ ਅਤੇ ਫਿਰ ਇਹ ਨਾਪਣ ਦੀ ਬਾਲਟੀ।”
ਚਾਰ ਰੱਥ
6 ਫ਼ਿਰ ਮੈਂ ਘੁੰਮ ਕੇ ਉੱਪਰ ਵੱਲ ਵੇਖਿਆ ਅਤੇ ਮੈਨੂੰ ਪਿੱਤਲ ਦੇ ਪਹਾੜਾਂ ਵਿੱਚੋਂ ਚਾਰ ਰੱਥ ਜਾਂਦੇ ਹੋਏ ਨਜ਼ਰ ਆਏ। 2 ਪਹਿਲੇ ਰੱਥ ਨੂੰ ਲਾਲ ਘੋੜੇ ਖਿੱਚ ਰਹੇ ਸਨ ਅਤੇ ਦੂਜੇ ਨੂੰ ਕਾਲੇ। 3 ਤੀਜੇ ਰੱਥ ਨੂੰ ਚਿੱਟੇ ਘੋੜੇ ਖਿੱਚ ਰਹੇ ਸਨ ਅਤੇ ਚੌਬੇ ਰੱਥ ਨੂੰ ਦਾਖੇ ਲਾਲ ਧਬਿਆਂ ਵਾਲੇ ਘੋੜੇ। 4 ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਮੈਂ ਉਸ ਨੂੰ ਪੁੱਛਿਆ, “ਪ੍ਰਭੂ, ਇਸ ਦਾ ਕੀ ਭਾਵ ਹੈ?”
5 ਦੂਤ ਨੇ ਆਖਿਆ, “ਇਹ ਚਾਰ ਹਵਾਵਾਂ। ਉਹ ਸ਼੍ਰਿਸ਼ਟੀ ਦੇ ਮਾਲਿਕ ਦੀ ਹਜ਼ੂਰੀ ਵਿੱਚੋਂ ਹੁਣੇ-ਹੁਣੇ ਆਈਆਂ ਹਨ। 6 ਕਾਲੇ ਘੋੜੇ ਉੱਤਰ ਦਿਸ਼ਾ ਵੱਲ ਜਾਣਗੇ। ਲਾਲ ਪੂਰਬ ਵੱਲ। ਚਿੱਟੇ ਘੋੜੇ ਪੱਛਮ ਵੱਲ ਅਤੇ ਧਬਿਆਂ ਵਾਲੇ ਦੱਖਣ ਦਿਸ਼ਾ ਵੱਲ ਜਾਣਗੇ।”
7 ਲਾਲ ਧਬਿਆਂ ਵਾਲੇ ਘੋੜੇ ਧਰਤੀ ਤੇ ਆਪਣੇ ਹਿੱਸੇ ਵੱਲ ਜਾਣ ਦੀ ਕਾਹਲ ਵਿੱਚ ਸਨ ਇਸ ਲਈ ਦੂਤ ਨੇ ਉਨ੍ਹਾਂ ਨੂੰ ਕਿਹਾ, “ਜਾਓ, ਧਰਤੀ ਦਾ ਦੌਰਾ ਕਰੋ।” ਤਾਂ ਉਹ ਆਪਣੇ ਹਿੱਸੇ ਵੱਲ ਜਾਣ ਲਈ ਨਿਕਲ ਗਏ।
8 ਤਦ ਯਹੋਵਾਹ ਨੇ ਮੈਨੂੰ ਹਾਕ ਮਾਰੀ ਅਤੇ ਆਖਿਆ, “ਓਹ ਵੇਖ, ਉਹ ਘੋੜੇ ਜੋ ਉੱਤਰ ਵੱਲ ਜਾ ਰਹੇ ਸਨ, ਉਨ੍ਹਾਂ ਨੇ ਮੇਰੇ ਕ੍ਰੋਧਿਤ ਆਤਮੇ ਨੂੰ ਸ਼ਾਂਤ ਕਰ ਦਿੱਤਾ ਹੈ, ਕਿਉਂ ਜੋ ਉਨ੍ਹਾਂ ਨੇ ਬੇਬੀਲੋਨ ਵਿੱਚ ਆਪਣਾ ਕੰਮ ਪੂਰਾ ਕਰ ਦਿੱਤਾ।”
ਯਹੋਸ਼ੁਆ ਜਾਜਕ ਨੂੰ ਤਾਜ ਮਿਲਣਾ
9 ਫ਼ਿਰ ਮੈਨੂੰ ਯਹੋਵਾਹ ਵੱਲੋਂ ਹੋਰ ਇੱਕ ਵਾਕ ਹੋਇਆ। ਉਸ ਨੇ ਕਿਹਾ, 10 “ਹੇਲਦੀ, ਟੋਬੀਯਾਹ, ਅਤੇ ਯਦਅਯਾਹ, ਕੈਦੀਆਂ ਤੋਂ ਸੋਨਾ ਅਤੇ ਚਾਂਦੀ ਲੈ ਜੋ ਕਿ ਬੇਬੀਲੋਨ ਤੋਂ ਪਰਤੇ ਹਨ। ਅਤੇ ਸਫ਼ਨਯਾਹ ਦੇ ਪੁੱਤਰ ਯੋਸੀਯਾਹ ਦੇ ਘਰ ਨੂੰ ਜਾਹ। 11 ਉਹ ਸੋਨਾ ਅਤੇ ਚਾਂਦੀ ਵਰਤ ਕੇ ਤਾਜ ਬਣਾ ਅਤੇ ਉਸ ਤਾਜ ਨੂੰ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਦੇ ਸਿਰ ਤੇ ਰੱਖ, ਜੋ ਕਿ ਪਰਧਾਨ ਜਾਜਕ ਹੈ। 12 ਫ਼ਿਰ ਯਹੋਸ਼ੂਆ ਨੂੰ ਇਹ ਗੱਲਾਂ ਆਖ:
‘ਸਰਬ ਸ਼ਕਤੀਮਾਨ ਯਹੋਵਾਹ ਇਉਂ ਆਖਦਾ ਸੀ।
ਇੱਕ ਮਨੁੱਖ ਹੈ ਜਿਸਦਾ ਨਾਂ ਸ਼ਾਖ ਹੈ ਉਹ ਤਾਕਤਵਰ ਹੋਵੇਗਾ
ਅਤੇ ਉਹ ਯਹੋਵਾਹ ਦਾ ਮੰਦਰ ਬਣਾਵੇਗਾ।
13 ਉਹ ਯਹੋਵਾਹ ਦਾ ਮੰਦਰ ਬਣਾਵੇਗਾ
ਅਤੇ ਪ੍ਰਤਾਪ ਪ੍ਰਾਪਤ ਕਰੇਗਾ।
ਉਹ ਆਪਣੇ ਸਿੰਘਾਸਣ ਉੱਤੇ ਬੈਠੇਗਾ
ਅਤੇ ਰਾਜ ਕਰੇਗਾ।
ਅਤੇ ਜਾਜਕ ਉਸ ਦੇ ਸਿੰਘਾਸਣ ਦੇ ਪਾਸੇ ਖੜੋਵੇਗਾ
ਅਤੇ ਦੋਨੋ ਮਨੁੱਖ ਸ਼ਾਂਤੀ ਵਿੱਚ ਕੰਮ ਕਰਨਗੇ।’
14 ਅਤੇ ਉਹ ਤਾਜ ਮੰਦਰ ਵਿੱਚ ਰੱਖਿਆ ਜਾਵੇਗਾ ਅਤੇ ਇਹ ਹੇਲਦੀ, ਟੋਬੀਯਾਹ, ਯਦਅਯਾਹ ਅਤੇ ਸਫ਼ਨਯਾਹ ਦੇ ਪੁੱਤਰ ਯੋਸੀਯਾਹ ਲਈ ਯਹੋਵਾਹ ਦੇ ਮੰਦਰ ਵਿੱਚ ਯਾਦਗਾਰੀ ਲਈ ਹੋਵੇਗਾ।”
15 ਦੂਰ-ਦੁਰਾਡਿਓਁ ਲੋਕੀਂ ਆਕੇ ਇਸ ਮੰਦਰ ਨੂੰ ਬਨਾਉਣਗੇ ਤਦ ਤੁਸੀਂ ਅਵੱਸ਼ ਜਾਣ ਜਾਵੋਂਗੇ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਲਈ ਭੇਜਿਆ ਹੈ। ਇਹ ਸਭ ਕੁਝ ਤਾਂ ਹੋਵੇਗਾ ਜੇਕਰ ਤੁਸੀਂ ਯਹੋਵਾਹ ਦੇ ਕਹੇ ਮੁਤਾਬਕ ਕਰੋਂਗੇ।
ਯਹੋਵਾਹ ਦਯਾ ਅਤੇ ਰਹਿਮ ਚਾਹੁੰਦਾ ਹੈ
7 ਦਾਰਾ ਪਾਤਸ਼ਾਹ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਯਹੋਵਾਹ ਦੀ ਬਾਣੀ ਨੌਵੇ ਮਹੀਨੇ ਦੀ ਚੌਥੀ ਤਾਰੀਕ ਨੂੰ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ। 2 ਤਾਂ ਬੈਤੇਲ ਦੇ ਲੋਕਾਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਉਹ ਯਹੋਵਾਹ ਅੱਗੇ ਜਾਕੇ ਬੇਨਤੀ ਕਰਨ। 3 ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਦੇ ਨਬੀਆਂ ਅਤੇ ਜਾਜਕਾਂ ਕੋਲ ਗਏ। ਉਨ੍ਹਾਂ ਮਨੁੱਖਾਂ ਨੇ ਇਹ ਸਵਾਲ ਪੁੱਛਿਆ, “ਬਹੁਤ ਵਰ੍ਹਿਆਂ ਤੋਂ ਅਸੀਂ ਇਸ ਮੰਦਰ ਦੀ ਤਬਾਹੀ ਤੇ ਵੈਣ ਤੇ ਕੀਰਨੇ ਪਾਉਂਦੇ ਆਏ ਹਾਂ। ਹਰ ਵਰ੍ਹੇ ਦੇ ਪੰਜਵੇਂ ਮਹੀਨੇ ਸਾਡਾ ਖਾਸ ਵੈਣ ਅਤੇ ਵਰਤ ਦਾ ਸਮਾਂ ਹੁੰਦਾ ਸੀ। ਕੀ ਸਾਨੂੰ ਇਉਂ ਹੀ ਕਰਦੇ ਰਹਿਣਾ ਚਾਹੀਦਾ ਹੈ?”
4 ਇਹ ਵਾਕ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਹੋਇਆ: 5 “ਇਸ ਦੇਸ ਦੇ ਜਾਜਕਾਂ ਅਤੇ ਹੋਰ ਲੋਕਾਂ ਨੂੰ ਇਹ ਗੱਲਾਂ ਦੱਸ, ‘ਤੁਸੀਂ ਲੋਕਾਂ ਨੇ 70 ਸਾਲਾਂ ਲਈ ਹਰ ਵਰ੍ਹੇ ਦੇ 5ਵੇਂ ਅਤੇ 7ਵੇਂ ਮਹੀਨੇ ਵਰਤ ਰੱਖੇ ਅਤੇ ਸੋਗ ਪ੍ਰਗਟ ਮਨਾਇਆ, ਪਰ ਕੀ ਤੁਸੀਂ ਇਹ ਸਭ ਮੇਰੇ ਲਈ ਕੀਤਾ? ਨਹੀਂ! 6 ਅਤੇ ਕੀ ਜਦੋਂ ਤੁਸੀਂ ਜੋ ਖਾਧਾ ਅਤੇ ਪੀਤਾ, ਉਹ ਮੇਰੇ ਲਈ ਸੀ? ਨਹੀਂ! ਇਹ ਸਭ ਤੁਹਾਡੇ ਆਪਣੇ ਸੁਆਰਬ ਲਈ ਸੀ। 7 ਕੀ ਇਹ ਉਹ ਗੱਲਾਂ ਨਹੀਂ ਹਨ ਜੋ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰੀਆਂ ਸਨ ਜਦੋਂ ਕਿ ਯਰੂਸ਼ਲਮ ਵੱਸਦਾ ਸੀ ਅਤੇ ਰਾਜੀ ਖੁਸ਼ੀ ਸੀ ਅਤੇ ਉਸ ਦੇ ਆਲੇ-ਦੁਆਲੇ ਦੇ ਨਗਰ ਅਤੇ ਦੱਖਣ (ਨੇਵ) ਅਤੇ ਪੱਛਮ ਦੀ ਤਰਾਈ ’ਚ ਲੋਕ ਵੱਸਦੇ ਸਨ।’”
8 ਫ਼ਿਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ।
9 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।
“ਤੁਹਾਨੂੰ ਸੱਚੇ ਨਿਆਂ ਉੱਤੇ ਨਿਯੰਤਰਨ ਰੱਖਣਾ ਚਾਹੀਦਾ
ਅਤੇ ਇੱਕ-ਦੂਜੇ ਨਾਲ ਮਿਹਰ
ਅਤੇ ਦਇਆ ਨਾਲ ਵਿਹਾਰ ਕਰਨਾ ਚਾਹੀਦਾ ਹੈ।
10 ਯਤੀਮ ਬੱਚਿਆਂ, ਵਿੱਧਵਾਵਾਂ,
ਓਪਰਿਆਂ ਤੇ ਗਰੀਬਾਂ ਦਾ ਦਿਲ ਨਾ ਦੁੱਖਾਓ
ਅਤੇ ਦੂਜਿਆਂ ਨਾਲ ਬੁਰਾਈ ਕਰਨ ਦਾ ਖਿਆਲ ਵੀ ਕਦੇ ਦਿਲ ਵਿੱਚ ਨਾ ਲਿਆਓ।”
11 ਪਰ ਉਨ੍ਹਾਂ ਲੋਕਾਂ ਨੇ ਸੁਨਣੋਁ ਇਨਕਾਰ ਕੀਤਾ ਉਨ੍ਹਾਂ ਨੇ ਉਹ ਕਰਨ
ਤੋਂ ਇਨਕਾਰ ਕੀਤਾ ਜੋ ਉਹ ਚਾਹੁੰਦਾ ਸੀ।
ਉਨ੍ਹਾਂ ਨੇ ਪਰਮੇਸ਼ੁਰ ਦੇ ਬਚਨਾਂ ਨੂੰ ਅਣਸੁਣਿਆਂ ਕੀਤਾ।
12 ਉਹ ਬੜੇ ਢੀਠ ਸਨ।
ਉਨ੍ਹਾਂ ਨੇਮਾਂ ਨੂੰ ਅਣਗੌਲਿਆਂ ਕੀਤਾ
ਯਹੋਵਾਹ ਸਰਬ ਸ਼ਕਤੀਮਾਨ ਨੇ ਆਪਣਾ ਆਤਮਾ ਵਰਤਿਆ
ਅਤੇ ਆਪਣੇ ਲੋਕਾਂ ਨੂੰ ਨਬੀਆਂ ਦੁਆਰਾ ਸੰਦੇਸ਼ ਭੇਜੇ
ਪਰ ਲੋਕਾਂ ਨੇ ਇੱਕ ਨਾ ਸੁਣੀ ਤਾਂ
ਯਹੋਵਾਹ ਬਹੁਤ ਕਰੋਧਵਾਨ ਹੋਇਆ।
13 ਤਾਂ ਸਰਬ ਸ਼ਕਤੀਮਾਨ ਯਹੋਵਾਹ ਨੇ ਕਿਹਾ,
“ਮੈਂ ਉਨ੍ਹਾਂ ਨੂੰ ਬੁਲਾਇਆ,
ਪਰ ਉਨ੍ਹਾਂ ਹੁਂਗਾਰਾ ਨਾ ਭਰਿਆ ਸੋ ਜੇਕਰ ਉਹ ਹੁਣ ਮੈਨੂੰ ਬੁਲਾਉਣਗੇ ਮੈਂ ਹੁੰਗਾਰਾਂ ਨਾ ਭਰਾਂਗਾ।
14 ਮੈਂ ਉਨ੍ਹਾਂ ਦੇ ਵਿਰੁੱਧ ਦੂਜੀਆਂ ਕੌਮਾਂ ਨੂੰ ਹਨੇਰੀ ਵਾਂਗ ਲਿਆਵਾਂਗਾ
ਉਹ ਉਨ੍ਹਾਂ ਰਾਜਾਂ ਨੂੰ ਨਹੀਂ ਜਾਣਦੇ
ਪਰ ਜਦੋਂ ਉਹ ਕੌਮਾਂ ਇਸ ਦੇਸ ਚੋ ਲੰਘਣਗੀਆਂ
ਤਾਂ ਦੇਸ ਤਬਾਹ ਹੋ ਜਾਵੇਗਾ।
ਇਹ ਖੁਸ਼ਹਾਲ ਦੇਸ ਵੀਰਾਨ ਹੋ ਜਾਵੇਗਾ।”
ਯਹੋਵਾਹ ਨੇ ਯਰੂਸ਼ਲਮ ਨੂੰ ਅਸੀਸ ਦੇਣ ਦਾ ਇਕਰਾਰ ਕੀਤਾ
8 ਯਹੋਵਾਹ ਸਰਬ ਸ਼ਕਤੀਮਾਨ ਵੱਲੋਂ ਇਹ ਵਾਕ ਹੈ: 2 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਮੈਂ ਸੱਚੇ ਦਿਲੋਂ ਸੀਯੋਨ (ਪਰਬਤ) ਨੂੰ ਪਿਆਰ ਕਰਦਾ ਹਾਂ। ਮੈਂ ਉਸ ਨੂੰ ਇੰਨਾ ਪਿਆਰ ਕਰਦਾ ਹਾਂ ਕਿ ਜਦੋਂ ਉਸ ਨੇ ਮੇਰੇ ਨਾਲ ਬੇਵਫ਼ਾਈ ਕੀਤੀ ਤਾਂ ਮੈਨੂੰ ਕਰੋਧ ਆ ਗਿਆ।” 3 ਯਹੋਵਾਹ ਆਖਦਾ ਹੈ, “ਮੈਂ ਸੀਯੋਨ ਵੱਲ ਪਰਤ ਆਇਆ ਹਾਂ। ਮੈਂ ਯਰੂਸ਼ਲਮ ਵਿੱਚ ਰਹਿ ਰਿਹਾ ਹਾਂ। ਯਰੂਸ਼ਲਮ ਵਫ਼ਾਦਾਰ ਸ਼ਹਿਰ ਅਖਵਾਏਗਾ ਅਤੇ ਯਹੋਵਾਹ ਸਰਬ ਸ਼ਕਤੀਮਾਨ ਦੇ ਪਰਬਤ ਪਵਿੱਤਰ ਸਦਵਾਏਗਾ।”
4 ਉਹ ਆਖਦਾ ਹੈ, “ਬਜ਼ੁਰਗ ਆਦਮੀ ਅਤੇ ਔਰਤਾਂ ਮੁੜ ਤੋਂ ਯਰੂਸ਼ਲਮ ਦੇ ਚੌਁਕਾਂ ਵਿੱਚ ਨਜ਼ਰ ਆਉਣਗੇ। ਲੋਕ ਇੰਨੀ ਉਮਰ ਭੋਗਣਗੇ ਕਿ ਉਹ ਹੱਥ ਵਿੱਚ ਡਂਗੋਰੀ ਲੈ ਕੇ ਚੱਲਣਗੇ। 5 ਅਤੇ ਸ਼ਹਿਰ ਮੁੜ ਬੱਚਿਆਂ ਨਾਲ ਭਰਿਆ ਤੇ ਚਹਿਕਦਾ ਹੋਵੇਗਾ। 6 ਜੇਕਰ ਇਹ ਇਨ੍ਹਾਂ ਲੋਕਾਂ ਚੋ ਬੱਚਿਆਂ ਹੋਇਆਂ ਨੂੰ ਇਹ ਅਸਰਜ ਵਾਂਗ ਹੋਵੇਗਾ। ਇਹ ਮੇਰੇ ਲਈ ਵੀ ਅਸਰਜ ਵਾਂਗ ਹੋ ਸੱਕਦਾ, ਇਹ ਯਹੋਵਾਹ ਸਰਬ-ਤਾਕਤਵਰ ਘੋਸ਼ਿਤ ਕਰਦਾ ਹੈ।”
7 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਵੇਖ, ਮੈਂ ਪੂਰਬੀ ਅਤੇ ਪੱਛਮੀ ਦੇਸ਼ਾਂ ਤੋਂ ਆਪਣੇ ਲੋਕਾਂ ਨੂੰ ਬਚਾ ਰਿਹਾ ਹਾਂ। 8 ਮੈਂ ਉਨ੍ਹਾਂ ਨੂੰ ਇੱਥੇ ਸੁਰੱਖਿਅਤ ਲਿਆਵਾਂਗਾ ਅਤੇ ਉਹ ਯਰੂਸ਼ਲਮ ਵਿੱਚ ਰਹਿਣਗੇ। ਉਹ ਮੇਰੇ ਲੋਕ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਮੈਂ ਆਪਣਾ ਮਨ ਨਹੀਂ ਬਦਲਾਂਗਾ ਜਾਂ ਉਨ੍ਹਾਂ ਲਈ ਦਗਾਬਾਜ਼ ਨਹੀਂ ਹੋਵਾਂਗਾ।”
9 ਉਹ ਆਖਦਾ ਹੈ, “ਤਕੜੇ ਹੋਵੋ! ਤੁਸੀਂ ਜੋ ਇਹ ਵਚਨ ਇਨ੍ਹਾਂ ਦਿਨਾਂ ਵਿੱਚ ਸੁਣਦੇ ਹੋ ਜਿਹੜੇ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਁ ਨਿਕਲੇ ਸਨ ਇਹ ਉਹੀ ਵਚਨ ਹਨ। 10 ਇਸ ਸਮੇਂ ਤੋਂ ਪਹਿਲਾਂ, ਲੋਕਾਂ ਕੋਲ ਮਜ਼ਦੂਰੀ ਲਈ ਪੈਸਾ ਨਹੀਂ ਸੀ। ਨਾ ਹੀ ਉਨ੍ਹਾਂ ਕੋਲ ਪਸ਼ੂਆਂ ਨੂੰ ਭਾੜੇ ਤੇ ਲੈਣ ਲਈ ਪੈਸੇ ਸਨ। ਲੋਕਾਂ ਲਈ ਅੰਦਰ ਬਾਹਰ ਜਾਣਾ ਵੀ ਸੁਰੱਖਿਅਤ ਨਹੀਂ ਸੀ। ਉੱਥੇ ਕਿਸੇ ਵਾਸਤੇ ਸੁਰੱਖਿਆ ਨਹੀਂ ਸੀ। ਮੈਂ ਹਰ ਮਨੁੱਖ ਨੂੰ ਉਸ ਦੇ ਗੁਆਂਢੀ ਦੇ ਖਿਲਾਫ਼ ਕਰ ਦਿੱਤਾ ਸੀ। 11 ਪਰ ਹੁਣ ਅਜਿਹਾ ਨਹੀਂ ਹੈ ਅਤੇ ਨਾ ਹੀ ਹੁਣ ਬਚੇ ਹੋਏ ਮਨੁੱਖਾਂ ਨਾਲ ਅਜਿਹਾ ਹੋਵੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਅਜਿਹੀਆਂ ਗੱਲਾਂ ਆਖੀਆਂ।
12 “ਇਨ੍ਹਾਂ ਮਨੁੱਖਾਂ ਦਾ ਬੀਜ ਸ਼ਾਂਤੀ ’ਚ ਬੋਇਆ ਜਾਵੇਗਾ। ਇਨ੍ਹਾਂ ਦੀਆਂ ਅੰਗੂਰੀ ਵੇਲਾਂ ਤੇ ਅੰਗੂਰ ਪਵੇਗਾ ਅਤੇ ਜ਼ਮੀਨ ਚੰਗੀ ਫ਼ਸਲ ਦੇਵੇਗੀ ਅਤੇ ਅਕਾਸ਼ ਮੀਂਹ ਦੇਵੇਗਾ। ਅਤੇ ਇਹ ਸਭ ਵਸਤਾਂ ਮੈਂ ਆਪਣੀ ਇਸ ਉੱਮਤ ਨੂੰ ਦੇਵਾਂਗਾ। 13 ਲੋਕਾਂ ਨੇ ਆਪਣੇ ਸਰਾਪਾਂ ਵਿੱਚ ਇਸਰਾਏਲ ਅਤੇ ਯਹੂਦਾਹ ਦੇ ਨਾਵਾਂ ਨੂੰ ਵਰਤਣਾ ਸ਼ੁਰੂ ਕਰ ਦਿੱਤਾ ਹੈ, ਪਰ ਹੁਣ ਮੈਂ ਇਸਰਾਏਲ ਅਤੇ ਯਹੂਦਾਹ ਨੂੰ ਬਚਾਵਾਂਗਾ ਅਤੇ ਉਨ੍ਹਾਂ ਦੇ ਨਾਉਂ ਅਸੀਸਾਂ ਵਾਂਗ ਹੋਣਗੇ। ਇਸ ਲਈ ਤਕੜੇ ਹੋਵੋ, ਘਬਰਾਵੋ ਨਾ।”
14 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਤੁਹਾਡੇ ਪੁਰਖਿਆਂ ਨੇ ਮੈਨੂੰ ਗੁੱਸਾ ਚੜ੍ਹਾਇਆ ਇਸ ਲਈ ਮੈਂ ਉਨ੍ਹਾਂ ਦਾ ਨਾਸ ਕਰਨ ਦੀ ਸੋਚੀ ਅਤੇ ਮੈਂ ਆਪਣਾ ਫ਼ੈਸਲਾ ਅਟੱਲ ਰੱਖਣ ਦੀ ਸੋਚੀ ਇਹ ਸਭ ਗੱਲਾਂ” ਯਹੋਵਾਹ ਸਰਬ ਸ਼ਕਤੀਮਾਨ ਨੇ ਆਖੀਆਂ। 15 “ਪਰ ਹੁਣ ਮੈਂ ਆਪਣਾ ਮਨ (ਫ਼ੈਸਲਾ) ਬਦਲ ਲਿਆ ਹੈ ਅਤੇ ਇਸ ਤਰ੍ਹਾਂ ਮੈਂ ਯਰੂਸ਼ਲਮ ਅਤੇ ਯਹੂਦਾਹ ਦੇ ਲੋਕਾਂ ਨਾਲ ਚੰਗਾ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਤੁਸੀਂ ਘਬਰਾਓ ਨਾ। 16 ਪਰ ਤੁਸੀਂ ਇਹ ਕੰਮ ਅਵੱਸ਼ ਕਰੋ! ਆਪਣੇ ਗੁਆਂਢੀਆਂ ਨਾਲ ਸੱਚੇ ਰਹੋ। ਜਦੋਂ ਵੀ ਤੁਸੀਂ ਆਪਣੇ ਨਗਰ ’ਚ ਕੋਈ ਫ਼ੈਸਲਾ ਲਵੋ ਤਾਂ ਉਹ ਕੰਮ ਕਰੋ ਜਿਹੜੇ ਤੁਹਾਡੇ ਨਗਰ ਦੇ ਹਿਤ੍ਤ ਵਿੱਚ ਅਤੇ ਅਮਨ ਬਹਾਲ ਕਰਨ ਵਾਲੇ ਹੋਣ। 17 ਆਪਣੇ ਗੁਆਂਢੀਆਂ ਦੇ ਵਿਰੁੱਧ ਉਨ੍ਹਾਂ ਨੂੰ ਦੁੱਖ ਦੇਣ ਵਾਲੀਆਂ ਸਾਜ਼ਿਸ਼ਾਂ ਨਾ ਰਚੋ। ਝੂਠੇ ਇਕਰਾਰ ਨਾ ਕਰੋ। ਤੁਸੀਂ ਭੈੜੇ ਕੰਮਾਂ ਵਿੱਚ ਆਨੰਦ ਨਾ ਮੰਨੋ। ਕਿਉਂ ਕਿ ਮੈਂ ਉਨ੍ਹਾਂ ਕੰਮਾਂ ਨੂੰ ਘਿਰਣਾ ਕਰਦਾ ਹਾਂ।” ਯਹੋਵਾਹ ਨੇ ਅਜਿਹਾ ਆਖਿਆ।
18 ਮੈਨੂੰ ਇਹ ਸੰਦੇਸ਼ ਯਹੋਵਾਹ ਸਰਬ ਸ਼ਕਤੀਮਾਨ ਨੇ ਦਿੱਤਾ। 19 ਉਸ ਆਖਿਆ ਹੈ, “ਉਦਾਸੀ ਸੋਗ ਅਤੇ ਵਰਤ ਦੇ ਖਾਸ ਦਿਨ, ਵਰ੍ਹੇ ਦਾ ਚੌਬਾ, ਪੰਜਵਾਂ, ਸੱਤਵਾਂ ਅਤੇ ਦਸਵਾਂ ਮਹੀਨਾ ਤੁਸੀਂ ਚੁਣਿਆ। ਹੁਣ ਉਹ ਸੋਗੀ ਦਿਨ ਅਵੱਸ਼ ਹੀ ਖੁਸ਼ੀਆਂ ਵਿੱਚ ਤਬਦੀਲ ਹੋਣੇ ਚਾਹੀਦੇ ਹਨ। ਹੁਣ ਉਹ ਖੁਸ਼ੀਆਂ ਵਾਲੀਆਂ ਛੁੱਟੀਆਂ ਹੋਣਗੀਆਂ। ਤੁਸੀਂ ਸੱਚ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।”
20 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ,
“ਭਵਿੱਖ ਵਿੱਚ ਬਹੁਤ ਸਾਰੇ ਸ਼ਹਿਰਾਂ ਵਿੱਚੋਂ ਲੋਕੀਂ ਯਰੂਸ਼ਲਮ ਨੂੰ ਆਉਣਗੇ।
21 ਅਲੱਗ-ਅਲੱਗ ਸ਼ਹਿਰਾਂ ਤੋਂ ਲੋਕ ਇੱਕ ਦੂਜੇ ਨੂੰ ਸ਼ੁਭਕਾਮਨਾਵਾਂ ਦੇਣਗੇ।
ਉਨ੍ਹਾਂ ਵਿੱਚੋਂ ਕੁਝ ਕਹਿਣਗੇ: ‘ਅਸੀਂ ਯਹੋਵਾਹ ਸਰਬ ਸ਼ਕਤੀਮਾਨ ਦੀ’
ਉਪਾਸਨਾ ਕਰਨ ਲਈ ਜਾ ਰਹੇ ਹਾਂ ਅਤੇ ਦੂਜੇ ਆਖਣਗੇ,
‘ਅਸੀਂ ਤੁਹਾਡੇ ਨਾਲ ਜਾਵਾਂਗੇ।’”
22 ਬਹੁਤ ਸਾਰੇ ਲੋਕ ਅਤੇ ਬਹੁਤ ਸਾਰੀਆਂ ਤਕੜੀਆਂ ਕੌਮਾਂ ਅਤੇ ਰਾਜ ਯਹੋਵਾਹ ਸਰਬ-ਸ਼ਕਤੀਮਾਨ ਦੀ ਖੋਜ ਵਿੱਚ ਅਤੇ ਉਸਦੀ ਪੂਜਾ ਕਰਨ ਲਈ ਯਰੂਸ਼ਲਮ ਨੂੰ ਆਉਣਗੇ। 23 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਨ੍ਹਾਂ ਦਿਨਾਂ ਵਿੱਚ ਵੱਖੋ-ਵੱਖ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਬਹੁਤ ਸਾਰੇ ਮਨੁੱਖ ਇੱਕ ਯਹੂਦੀ ਮਨੁੱਖ ਦਾ ਪੱਲਾ ਫ਼ੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚਲਾਂਗੇ ਕਿਉਂ ਕਿ ਅਸੀਂ ਸੁਣਿਆ ਹੈ ਕਿ ‘ਪਰਮੇਸ਼ੁਰ ਤੁਹਾਡੇ ਨਾਲ ਹੈ। ਕੀ ਅਸੀਂ ਤੁਹਾਡੇ ਨਾਲ ਉਸਦੀ ਉਪਾਸਨਾ ਲਈ ਚੱਲ ਸੱਕਦੇ ਹਾਂ?’”
ਦੂਜੀਆਂ ਕੌਮਾਂ ਵਿਰੁੱਧ ਨਿਆਂ
9 ਅਗੰਮ ਵਾਕ! ਇਹ ਯਹੋਵਾਹ ਦਾ ਇਦਰਾਕ ਦੇਸ ਦੇ ਵਿਰੁੱਧ ਅਤੇ ਉਸਦੀ ਰਾਜਧਾਨੀ ਦੰਮਿਸਕ ਦੇ ਵਿਰੁੱਧ ਸੰਦੇਸ਼ ਹੈ, “ਇਸਰਾਏਲ ਦਾ ਘਰਾਣਾ ਹੀ ਨਹੀਂ ਸਗੋਂ ਹੋਰ ਸਾਰੀਆਂ ਗੋਤਾਂ ਦੀਆਂ ਅੱਖਾਂ ਵੀ ਪਰਮੇਸ਼ੁਰ ਬਾਰੇ ਜਾਨਣ ਅਤੇ ਉਸਦੀ ਮਿਹਰ ਲੈਣ ਉੱਪਰ ਲੱਗੀਆਂ ਹੋਈਆਂ ਹਨ। 2 ਅਤੇ ਇਹ ਸੰਦੇਸ਼ ਹਮਾਬ ਦੇ ਵਿਰੁੱਧ ਹੈ। ਜਿਹੜਾ ਕਿ ਇਦਰਾਕ ਦੀ ਸੀਮਾਂ ਨਾਲ ਲਗਦਾ ਹੈ। ਸੂਰ ਅਤੇ ਸੀਦੋਨ ਦੇ ਵਿਰੁੱਧ ਹੈ ਜਦ ਕਿ ਉਹ ਕਿੰਨੇ ਬੁੱਧਵਾਨ ਅਤੇ ਹੁਨਰ ਵਾਲੇ ਹਨ। 3 ਸੂਰ ਗੜ੍ਹ ਵਾਂਗ ਸਥਾਪਿਤ ਹੈ ਅਤੇ ਉਨ੍ਹਾਂ ਲੋਕਾਂ ਕੋਲ ਚਾਂਦੀ ਧੂੜ ਵਾਂਗ ਅਤੇ ਸੋਨਾ ਮਿੱਟੀ ਵਾਂਗ ਰੁਲਦਾ ਹੈ। 4 ਪਰ ਯਹੋਵਾਹ ਸਾਡਾ ਪ੍ਰਭੂ ਸਭ ਉਨ੍ਹਾਂ ਤੋਂ ਲੈ ਲਵੇਗਾ। ਉਹ ਉਸਦਾ ਸਭ ਕੁਝ ਸਮੁੰਦਰ ਵਿੱਚ ਤਬਾਹ ਕਰ ਦੇਵੇਗਾ ਅਤੇ ਉਸ ਦੀ ਨੌ-ਸੈਨਾ ਨੂੰ ਨਸ਼ਟ ਕਰ ਦੇਵੇਗਾ। ਅਤੇ ਉਸ ਸ਼ਹਿਰ ਨੂੰ ਅੱਗ ਨਾਲ ਸਾੜ ਦੇਵੇਗਾ।
5 “ਅਸ਼ਕਲੋਨ ਦੇ ਲੋਕ ਇਹ ਦਿ੍ਰਸ਼ ਵੇਖਣਗੇ ਤਾਂ ਡਰ ਜਾਣਗੇ। ਅਜ਼ਾਹ ਦੇ ਮਨੁੱਖ ਭੈਅ ਨਾਲ ਕੰਬਣਗੇ। ਅਕਰੋਨ ਦੇ ਲੋਕਾਂ ਦੀ ਆਸ ਟੁੱਟ ਜਾਵੇਗੀ ਜਦੋਂ ਇਹ ਸਭ ਕੁਝ ਉਹ ਵਾਪਰਦਾ ਵੇਖਣਗੇ। ਅਜ਼ਾਹ ਵਿੱਚ ਕੋਈ ਪਾਤਸ਼ਾਹ ਨਾ ਰਹੇਗਾ ਤੇ ਨਾ ਹੀ ਕੋਈ ਮਨੁੱਖ ਅਸ਼ਕਲੋਨ ਵਿੱਚ ਰਹੇਗਾ। 6 ਅਸ਼ਦੋਦ ਵਿੱਚ ਵੱਸਦੇ ਲੋਕਾਂ ਨੂੰ ਇਹ ਵੀ ਸਮਝ ਨਾ ਆਵੇਗੀ ਕਿ ਉਨ੍ਹਾਂ ਦਾ ਅਸਲੀ ਪਿਤਾ ਕੌਣ ਹੈ? ਮੈਂ ਫ਼ਲਿਸਤੀਆਂ ਦੇ ਘੁਮੰਡ ਨੂੰ ਖਤਮ ਕਰ ਦੇਵਾਂਗਾ। 7 ਮੈਂ ਉਨ੍ਹਾਂ ਦੇ ਮੂੰਹਾਂ ਤੋਂ ਵਰਜਿਆ ਹੋਇਆ ਭੋਜਨ ਅਤੇ ਖੂਨ ਦੇ ਸਮੇਤ ਮਾਸ ਨੂੰ ਵੀ ਹਟਾ ਦੇਵਾਂਗਾ। ਕੋਈ ਵੀ ਫ਼ਲਿਸਤੀਨੀ ਜੋ ਬਚੇ ਹੋਏ ਹਨ ਮੇਰੇ ਹੀ ਲੋਕਾਂ ਦਾ ਹਿੱਸਾ ਹੋਣਗੇ। ਉਹ ਯਹੂਦਾਹ ਵਿੱਚ ਇੱਕ ਹੋਰ ਪਰਿਵਾਰ-ਸਮੂਹ ਵਾਂਗ ਹੋਣਗੇ। ਅਕਰੋਨ ਦੇ ਲੋਕ ਵੀ ਮੇਰੇ ਲੋਕਾਂ ਦਾ ਹਿੱਸਾ ਹੋਣਗੇ, ਜਿਵੇਂ ਕਿ ਯਬੂਸੀਆਂ ਨੇ ਕੀਤਾ ਸੀ। 8 ਮੈਂ ਦੁਸ਼ਮਣ ਦੀਆਂ ਫ਼ੌਜਾਂ ਨੂੰ ਇੱਧਰ ਪ੍ਰਵੇਸ਼ ਨਾ ਕਰਨ ਦੇਵਾਂਗਾ। ਮੈਂ ਆਪਣੇ ਲੋਕਾਂ ਨੂੰ ਹੋਰ ਤਸੀਹੇ ਤੇ ਦੁੱਖ ਨਾ ਦੇਣ ਦੇਵਾਂਗਾ। ਮੈਂ ਅਤੀਤ ਵਿੱਚ ਆਪਣੀ ਅੱਖੀਁ ਵੇਖਿਆ ਹੈ ਕਿ ਮੇਰੇ ਲੋਕਾਂ ਨੇ ਕਿੰਨਾ ਦੁੱਖ ਭੋਗਿਆ ਹੈ।”
ਭਵਿੱਖ ਦਾ ਪਾਤਸ਼ਾਹ
9 ਹੇ ਸੀਯੋਨ! ਖੁਸ਼ੀ ਮਨਾ!
ਯਰੂਸ਼ਲਮ ਦੇ ਲੋਕੋ! ਖੁਸ਼ੀ ’ਚ ਲਲਕਾਰੋ!
ਵੇਖੋ! ਤੁਹਾਡਾ ਪਾਤਸ਼ਾਹ ਤੁਹਾਡੇ ਵੱਲ ਆ ਰਿਹਾ ਹੈ!
ਉਹ ਧਰਮੀ ਅਤੇ ਜੇਤੂ ਪਾਤਸ਼ਾਹ ਹੈ ਪਰ ਉਹ ਨਿਮਰਤਾ ਦਾ ਪੁੰਜ ਹੈ
ਉਹ ਇੱਕ ਕੰਮ ਕਰਨ ਵਾਲੇ ਜਾਨਵਰ ਤੇ ਭਾਵ ਜਵਾਨ ਗਧੇ ਤੇ ਸਵਾਰ ਹੈ।
10 ਪਾਤਸ਼ਾਹ ਆਖਦਾ ਹੈ, “ਮੈਂ ਅਫ਼ਰਾਈਮ ਤੋਂ ਰਬ ਨੂੰ
ਅਤੇ ਯਰੂਸ਼ਲਮ ਦੀ ਘੁੜ ਸੈਨਾ ਨੂੰ ਨਸ਼ਟ ਕੀਤਾ
ਮੈਂ ਜੰਗੀ ਧਨੁੱਥਾਂ ਨੂੰ ਤੋੜਿਆ।”
ਉਹ ਪਾਤਸ਼ਾਹ ਕੌਮਾਂ ਵਿੱਚ ਸ਼ਾਂਤੀ ਦਾ ਸਮਾਚਾਰ ਲੈ ਕੇ ਆਵੇਗਾ।
ਉਸ ਦਾ ਰਾਜ ਸਮੁੰਦਰ ਦੇ ਇੱਕ ਪਾਰ ਤੋਂ ਦੂਜੇ ਕਿਨਾਰੇ ਤੀਕ ਹੋਵੇਗਾ ਭਾਵ (ਇਫ਼ਰਾਤ) ਦਰਿਆ
ਤੋਂ ਲੈ ਕੇ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੀਕ ਉਸਦੀ ਹਕੂਮਤ ਹੋਵੇਗੀ।
ਯਹੋਵਾਹ ਆਪਣੇ ਲੋਕਾਂ ਨੂੰ ਬਚਾਵੇਗਾ
11 ਹੇ ਯਰੂਸ਼ਲਮ! ਮੈਂ ਤੈਨੂੰ ਤੇਰੇ ਇਕਰਾਰਨਾਮੇ ਦੇ ਲਹੂ ਕਾਰਣ
ਤੇਰੇ ਬੰਦਿਆਂ ਨੂੰ ਬਿਨ ਪਾਣੀ ਦੇ ਟੋਏ ਵਿੱਚੋਂ ਕੱਢ ਲਿਆਵਾਂਗਾ।
12 ਹੇ ਕੈਦੀਓ! ਤੁਸੀਂ ਘਰਾਂ ਨੂੰ ਜਾਓ! ਹੁਣ ਤੁਸੀਂ ਆਸਵੰਦ ਹੋ,
ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਤੁਹਾਡੇ ਵੱਲ ਮੁੜ ਰਿਹਾ ਹਾਂ।
13 ਹੇ ਯਹੂਦਾਹ, ਮੈਂ ਤੈਨੂੰ ਆਪਣੇ ਲਈ ਧਨੁੱਖ ਵਾਂਗ ਵਰਤਾਂਗਾ
ਅਤੇ ਅਫ਼ਰਾਈਮ ਨੂੰ ਬਾਣ ਵਾਂਗ।
ਹੇ ਇਸਰਾਏਲ, ਤੈਨੂੰ ਮੈਂ ਤਲਵਾਰ ਵਾਂਗ ਵਰਤਾਂਗਾ
ਯੂਨਾਨ ਦੇ ਲੋਕਾਂ ਦੇ ਵਿਰੁੱਧ ਲੜਨ ਲਈ।
14 ਯਹੋਵਾਹ ਉਨ੍ਹਾਂ ਨੂੰ ਵਿਖਾਈ ਦੇਵੇਗਾ
ਅਤੇ ਉਹ ਆਪਣੇ ਤੀਰ ਬਿਜਲੀ ਵਾਂਗ ਛੱਡੇਗਾ।
ਯਹੋਵਾਹ ਮੇਰਾ ਪ੍ਰਭੂ ਤੁਰ੍ਹੀ ਫ਼ੂਕੇਗਾ ਤਾਂ ਫ਼ੌਜਾਂ ਉਜਾੜ ਦੀ
ਹਨੇਰੀ ਵਾਂਗ ਅਗਾਂਹ ਨੂੰ ਵੱਧਣਗੀਆਂ।
15 ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਨੂੰ ਬਚਾਵੇਗਾ
ਸੈਨਾ ਆਪਣੇ ਦੁਸ਼ਮਨਾਂ ਨੂੰ ਹਰਾਉਣ ਲਈ ਪੱਥਰ ਅਤੇ ਗੁਲੇਲਾਂ ਦੀ ਵਰਤੋਂ ਕਰੇਗੀ।
ਉਹ ਦੁਸ਼ਮਨਾਂ ਦਾ ਲਹੂ ਸ਼ਰਾਬ ਵਾਂਗ ਵਹਾਉਣਗੇ ਇਹ
ਜਗਵੇਦੀ ਦੀਆਂ ਨੁਕਰਾਂ ’ਚ ਸੁੱਟੇ ਲਹੂ ਵਾਂਗ ਹੋਵੇਗਾ।
16 ਉਸ ਵਕਤ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਵੇਂ ਆਪਣੇ ਲੋਕਾਂ ਦੀ
ਰੱਖਿਆ ਕਰੇਗਾ ਜਿਵੇਂ ਆਜੜੀ ਆਪਣੇ ਇੱਜੜ ਦੀ।
ਉਸਦੀ ਪਰਜਾ ਉਸ ਨੂੰ ਬਹੁਤ ਪਿਆਰੀ ਹੋਵੇਗੀ
ਅਤੇ ਉਹ ਉਸਦੀ ਧਰਤੀ ਦੇ ਚਮਕਦੇ ਰਤਨਾਂ ਵਾਂਗ ਹੋਵੇਗੀ।
17 ਹਰ ਚੀਜ਼ ਚੰਗੀ ਅਤੇ ਸੁਹਣੀ ਹੋਵੇਗੀ
ਬੇਸ਼ੁਮਾਰ ਫ਼ਸਲ ਹੋਵੇਗੀ ਇਹ ਫ਼ਸਲ ਸਿਰਫ਼ ਅਨਾਜ
ਅਤੇ ਮੈਅ ਦੀ ਹੀ ਨਹੀਂ ਸਗੋਂ ਨੌਜੁਆਨ ਮਰਦ ਅਤੇ ਔਰਤ
ਯਹੋਵਾਹ ਦੇ ਇਕਰਾਰ
10 ਯਹੋਵਾਹ ਅੱਗੇ ਬਸੰਤ ਦੀ ਰੁੱਤੇ ਮੀਂਹ ਦੀ ਪ੍ਰਾਰਥਨਾ ਕਰੋ। ਉਹ ਬਿਜਲੀ ਭੇਜੇਗਾ ਅਤੇ ਮੀਂਹ ਵਰ੍ਹੇਗਾ। ਫ਼ੇਰ ਹਰ ਵਿਅਕਤੀ ਦੇ ਖੇਤ ਵਿੱਚ ਪੌਦੇ ਉੱਗਣਗੇ। ਅਤੇ ਪਰਮੇਸ਼ੁਰ ਹਰ ਮਨੁੱਖ ਦੇ ਖੇਤ ਵਿੱਚ ਹਰਿਆਵਲ ਕਰੇਗਾ।
2 ਲੋਕ ਛੋਟੇ ਬੁੱਤਾਂ ਵੱਲ ਪਰਤਕੇ ਜਾਂ ਜਾਦੂਗਰਾਂ ਕੋਲ ਜਾ ਕੇ ਭਵਿੱਖ ਜਾਨਣ ਦੀ ਕੋਸ਼ਿਸ਼ ਕਰਦੇ ਹਨ, ਪਰ ਇਹ ਸਭ ਕੁਝ ਵਿਅਰਬ ਹੈ। ਭਵਿੱਖ ਵਕਤਾ ਅਤੇ ਜਾਦੂਗਰ ਦਰਸ਼ਨ ਵੇਖਦੇ ਹਨ ਅਤੇ ਆਪਣੇ ਸੁਫ਼ਨਿਆਂ ਬਾਰੇ ਦੱਸਦੇ ਹਨ, ਪਰ ਇਹ ਸਭ ਕੁਝ ਬੇਕਾਰ ਝੂਠ ਤੋਂ ਇਲਾਵਾ ਕੁਝ ਨਹੀਂ। ਜੋ ਉਹ ਦੱਸਦੇ ਹਨ ਸਿਰਫ਼ ਆਸਮਈ ਆਰਾਮ ਦਿੰਦਾ ਜੋ ਕਿ ਵਿਅਰਬ ਹੈ। ਸੋ ਇਹ ਲੋਕ ਭੇਡਾਂ ਵਾਂਗ ਭਟਕਦੇ ਫਿਰਦੇ ਹਨ ਅਤੇ ਮਦਦ ਲਈ ਪੁਕਾਰਦੇ ਹਨ ਪਰ ਉਨ੍ਹਾਂ ਕੋਲ ਕੋਈ ਆਜੜੀ ਨਹੀਂ।
3 ਯੋਹਵਾਹ ਆਖਦਾ ਹੈ, “ਮੈਂ ਆਜੜੀਆਂ ਤੇ ਬੜਾ ਖਫ਼ਾ ਹਾਂ। ਜੋ ਕੁਝ ਵੀ ਮੇਰੀ ਭੇਡਾਂ (ਉੱਮਤ) ਤੇ ਵਾਪਰਦਾ ਹੈ ਮੈਂ ਉਸਦਾ ਦੋਸ਼ੀ ਉਨ੍ਹਾਂ ਨੂੰ ਠਹਿਰਾਉਂਦਾ ਹਾਂ।” (ਯਹੂਦਾਹ ਦੇ ਲੋਕ ਪਰਮੇਸ਼ੁਰ ਦਾ ਇੱਜੜ ਹੈ) ਅਤੇ ਯਹੋਵਾਹ ਸਰਬ ਸ਼ਕਤੀਮਾਨ ਸੱਚਮੁੱਚ ਆਪਣੇ ਇੱਜੜ ਦੀ ਰੱਖਵਾਲੀ ਕਰਦਾ ਹੈ। ਉਹ ਆਪਣੇ ਇੱਜੜ ਦੀ ਉਵੇਂ ਹੀ ਦੇਖਭਾਲ ਕਰਦਾ ਹੈ ਜਿਵੇਂ ਇੱਕ ਸਿਪਾਹੀ ਆਪਣੇ ਸੋਹਣੇ ਜੰਗੀ ਘੋੜੇ ਦੀ।
4 “ਯਹੂਦਾਹ ਤੋਂ ਆਗੂ ਆਉਣਗੇ ਜੋ ਖੂੰਜੇ ਦੇ ਪੱਥਰ ਅਤੇ ਤੰਬੂ ਦੇ ਖੂੰਟਿਆਂ ਅਤੇ ਯੁੱਧ ਦੇ ਹਬਿਆਰਾਂ ਦੀ ਤਰ੍ਹਾਂ ਮਜ਼ਬੂਤ ਹੋਣਗੇ। 5 ਉਹ ਸੂਰਬੀਰਾਂ ਵਾਂਗ ਹੋਣਗੇ ਜੋ ਆਪਣੇ ਵੈਰੀਆਂ ਨੂੰ ਸੜਕਾਂ ਦੀ ਮਿੱਟੀ ਵਾਂਗ ਮਿੱਧਣਗੇ। ਉਹ ਲੜਨਗੇ ਅਤੇ ਕਿਉਂ ਜੋ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਹੋਵੇਗਾ ਉਹ ਦੁਸ਼ਮਣ ਦੇ ਘੁੜਸਵਾਰਾਂ ਨੂੰ ਹਰਾ ਦੇਣਗੇ। 6 ਮੈਂ ਯਹੂਦਾਹ ਦੇ ਘਰਾਣੇ ਨੂੰ ਤਕੜਾ ਕਰਾਂਗਾ। ਮੈਂ ਯੂਸਫ਼ ਦੇ ਘਰਾਣੇ ਨੂੰ ਲੜਾਈ ਵਿੱਚ ਜਿਤਾਵਾਂਗਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲੈ ਕੇ ਆਵਾਂਗਾ। ਮੈਂ ਉਨ੍ਹਾਂ ਨੂੰ ਸੁੱਖ-ਆਰਾਮ ਦੇਵਾਂਗਾ। ਉਹ ਇਵੇਂ ਹੋਣਗੇ ਜਿਵੇਂ ਮੈਂ ਉਨ੍ਹਾਂ ਨੂੰ ਕਦੇ ਤਿਆਗਿਆ ਹੀ ਨਹੀਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਤੇ ਮੈਂ ਉਨ੍ਹਾਂ ਦੀ ਸਹਾਇਤਾ ਕਰਾਂਗਾ। 7 ਅਫ਼ਰਾਈਮ ਦੇ ਲੋਕ ਉਨ੍ਹਾਂ ਸੂਰਬੀਰਾਂ ਵਾਂਗ ਖੁਸ਼ ਹੋਣਗੇ ਜਿਨ੍ਹਾਂ ਕੋਲ ਪੀਣ ਲਈ ਕਾਫੀ ਮੈਅ ਹੁੰਦੀ ਹੈ। ਉਨ੍ਹਾਂ ਦੇ ਬੱਚੇ ਵੀ ਖੁਸ਼ੀ ਵਿੱਚ ਮੌਜ ਮਨਾਉਣਗੇ। ਉਹ ਸਾਰੇ ਯਹੋਵਾਹ ਦੇ ਸੰਗ ਖੁਸ਼ੀ ਦਾ ਸਮਾਂ ਗੁਜ਼ਾਰਨਗੇ।
8 “ਮੈਂ ਉਨ੍ਹਾਂ ਲਈ ਆਵਾਜ਼ ਮਾਰਾਂਗਾ (ਸੀਟੀ ਵਜਾਵਾਂਗਾ) ਤੇ ਉਨ੍ਹਾਂ ਨੂੰ ਇਕੱਠਿਆਂ ਸੱਦਾਂਗਾ। ਮੈਂ ਸੱਚਮੁੱਚ ਉਨ੍ਹਾਂ ਨੂੰ ਬਚਾਵਾਂਗਾ ਅਤੇ ਉਹ ਬਹੁਤ ਵੱਧ ਜਾਣਗੇ। 9 ਹਾਂ ਮੈਂ ਸਾਰੇ ਰਾਜਾਂ ਵਿੱਚ ਆਪਣੀ ਪਰਜਾ ਨੂੰ ਖਿੰਡੇਰ ਦਿੱਤਾ ਹੈ, ਪਰ ਉਹ ਦੂਰ-ਦੁਰਾਡੀਆਂ ਥਾਵਾਂ ਤੇ ਵੀ ਮੈਨੂੰ ਨਾ ਭੁੱਲਣਗੇ। ਉਹ ਤੇ ਉਨ੍ਹਾਂ ਦੇ ਬੱਚੇ ਜਿਉਂਦੇ ਰਹਿਣਗੇ ਅਤੇ ਉਹ ਸੁਰੱਖਿਅਤ ਵਾਪਸ ਪਰਤਨਗੇ। 10 ਮੈਂ ਉਨ੍ਹਾਂ ਨੂੰ ਮਿਸਰ ਅਤੇ ਅਸ਼ੂਰ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਗਿਲਆਦ ਦੇਸ ਵਿੱਚ ਵਾਪਸ ਲੈ ਕੇ ਆਵਾਂਗਾ ਅਤੇ ਜੇਕਰ ਉਹ ਥਾਂ ਉਨ੍ਹਾਂ ਲਈ ਬਹੁਤ ਘੱਟ ਹੋਵੇਗੀ, ਤਾਂ ਮੈਂ ਉਨ੍ਹਾਂ ਨੂੰ ਲਬਾਨੋਨ ਵਿੱਚ ਲਿਆਵਾਂਗਾ।” 11 ਇਹ ਪਹਿਲਾਂ ਵਾਂਗ ਹੀ ਹੋਵੇਗਾ ਜਿਵੇਂ ਪਰਮੇਸ਼ੁਰ ਜਦੋਂ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਸੀ। ਉਸ ਨੇ ਸਮੁੰਦਰੀ ਲਹਿਰਾਂ ਨੂੰ ਠੋਕਰ ਮਾਰੀ, ਸਮੁੰਦਰ ਬਿਖਰਿਆ ਅਤੇ ਲੋਕ ਦੁੱਖਾਂ ਦੇ ਸਮੁੰਦਰ ਤੋਂ ਪਾਰ ਲੰਘ ਗਏ। ਯਹੋਵਾਹ ਸਮੁੰਦਰਾਂ-ਦਰਿਆਵਾਂ ਦੇ ਪਾਣੀ ਨੂੰ ਸੁਕਾ ਦੇਵੇਗਾ। ਉਹ ਅੱਸ਼ੂਰ ਦੇ ਘੁਮੰਡ ਅਤੇ ਮਿਸਰ ਦੀ ਸ਼ਕਤੀ ਨੂੰ ਨਸ਼ਟ ਕਰ ਦੇਵੇਗਾ। 12 ਯਹੋਵਾਹ ਆਪਣੀ ਪਰਜਾ ਨੂੰ ਮਜ਼ਬੂਤ ਤੇ ਤਕੜਿਆਂ ਕਰੇਗਾ। ਅਤੇ ਉਹ ਉਸ ਦੇ ਲਈ ਅਤੇ ਉਸ ਦੇ ਨਾਂ ਲਈ ਜਿਉਂਦੇ ਰਹਿਣਗੇ। ਯਹੋਵਾਹ ਇਹ ਗੱਲਾਂ ਆਖਦਾ ਹੈ।
2010 by World Bible Translation Center