Bible in 90 Days
ਯਹੂਦੀ ਇਸਤੀਫ਼ਾਨ ਦੇ ਖਿਲਾਫ਼
8 ਇਸਤੀਫ਼ਾਨ ਨੇ, ਜੋ ਕਿ ਪਰਮੇਸ਼ੁਰ ਦੀ ਕਿਰਪਾ ਅਤੇ ਸ਼ਕਤੀ ਨਾਲ ਭਰਪੂਰ ਸੀ, ਵੱਡੇ ਅਚੰਭੇ ਕੀਤੇ ਅਤੇ ਲੋਕਾਂ ਨੂੰ ਚਮਤਕਾਰੀ ਨਿਸ਼ਾਨੀਆਂ ਦਿਖਾਈਆਂ। 9 ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ। 10 ਪਰ ਪਵਿੱਤਰ ਆਤਮਾ ਇਸਤੀਫ਼ਾਨ ਨੂੰ ਸਿਆਣਪ ਨਾਲ ਬੋਲਣ ਵਿੱਚ ਮਦਦ ਕਰ ਰਿਹਾ ਸੀ। ਉਸਦੀ ਗੱਲ ਇੰਨੀ ਸਿਆਣੀ ਤੇ ਜ਼ੋਰਦਾਰ ਸੀ ਕਿ ਕੋਈ ਵੀ ਯਹੂਦੀ ਉਸ ਅੱਗੇ ਠਹਿਰ ਨਾ ਸੱਕਿਆ।
11 ਇਸ ਲਈ ਯਹੂਦੀਆਂ ਨੇ ਇਹ ਆਖਣ ਲਈ ਕੁਝ ਬੰਦੇ ਭਾੜੇ ਤੇ ਲੈ ਲਏ, “ਅਸੀਂ ਇਸਤੀਫ਼ਾਨ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਬੋਲਦੇ ਸੁਣਿਆ ਹੈ।” 12 ਇਸ ਤਰ੍ਹਾਂ, ਯਹੂਦੀਆਂ ਨੇ ਲੋਕਾਂ ਨੂੰ, ਬਜ਼ੁਰਗ ਯਹੂਦੀ ਆਗੂਆਂ ਨੂੰ, ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪਰੇਸ਼ਾਨ ਕਰ ਦਿੱਤਾ। ਇਸ ਲਈ ਉਹ ਗੁੱਸੇ ਵਿੱਚ ਆਏ ਅਤੇ ਉਨ੍ਹਾਂ ਨੇ ਇਸਤੀਫ਼ਾਨ ਨੂੰ ਜ਼ਬਰਦਸਤੀ ਫ਼ੜ ਲਿਆ। ਉਹ ਉਸ ਨੂੰ ਯਹੂਦੀ ਆਗੂਆਂ ਦੀ ਸਭਾ ਵਿੱਚ ਲੈ ਗਏ।
13 ਉਹ ਕੁਝ ਹੋਰ ਲੋਕਾਂ ਨੂੰ ਇਸਤੀਫ਼ਾਨ ਦੇ ਖਿਲਾਫ਼ ਬੋਲਣ ਲਈ ਲੈ ਆਏ। ਉਨ੍ਹਾਂ ਨੇ ਆਖਿਆ, “ਇਹ ਆਦਮੀ ਹਮੇਸ਼ਾ ਇਸ ਪਵਿੱਤਰ ਅਸਥਾਨ ਅਤੇ ਮੂਸਾ ਦੀ ਸ਼ਰ੍ਹਾ ਦੇ ਵਿਰੁੱਧ ਬੋਲਦਾ ਹੈ। 14 ਅਸੀਂ ਇਸ ਨੂੰ ਇਹ ਵੀ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਅਸਥਾਨ ਨੂੰ ਵੀ ਨਸ਼ਟ ਕਰ ਦੇਵੇਗਾ। ਅਸੀਂ ਇਸ ਨੂੰ ਇਹ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਉਨ੍ਹਾਂ ਰੀਤਾਂ ਨੂੰ ਬਦਲ ਦੇਵੇਗਾ ਜਿਹੜੀਆਂ ਮੂਸਾ ਨੇ ਸਾਨੂੰ ਦਿੱਤੀਆਂ।” 15 ਉਨ੍ਹਾਂ ਸਾਰੇ ਲੋਕਾਂ ਨੇ, ਜਿਹੜੇ ਉਸ ਸਭਾ ਵਿੱਚ ਬੈਠੇ ਸਨ, ਇਸਤੀਫ਼ਾਨ ਨੂੰ ਧਿਆਨ ਨਾਲ ਵੇਖਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਉਸਦਾ ਚਿਹਰਾ ਇੱਕ ਦੂਤ ਜਿਹਾ ਸੀ।
ਇਸਤੀਫ਼ਾਨ ਦਾ ਉਪਦੇਸ਼
7 ਸਰਦਾਰ ਜਾਜਕ ਨੇ ਇਸਤੀਫ਼ਾਨ ਨੂੰ ਪੁੱਛਿਆ, “ਕੀ ਇਹ ਗੱਲਾਂ ਸੱਚ ਹਨ?” 2 ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ। 3 ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, ‘ਤੂੰ ਆਪਣਾ ਦੇਸ਼ ਅਤੇ ਲੋਕਾਂ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।’ [a]
4 “ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਮੇਸ਼ੁਰ ਨੇ ਉਸ ਨੂੰ ਇਸ ਜਗ਼੍ਹਾ ਭੇਜਿਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ। 5 ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸ ਦੇ ਪਿੱਛੋਂ ਉਸ ਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸ ਦੇ ਘਰ ਕੋਈ ਬੱਚਾ ਨਹੀਂ ਸੀ।
6 “ਪਰਮੇਸ਼ੁਰ ਨੇ ਉਸ ਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉੱਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ। 7 ਪਰ ਪਰਮੇਸ਼ੁਰ ਨੇ ਕਿਹਾ, ਮੈਂ ਉਸ ਕੌਮ ਨੂੰ, ਜਿਸਦੇ ਉਹ ਗੁਲਾਮ ਹੋਣਗੇ, ਸਜ਼ਾ ਦੇਵਾਂਗਾ।’ [b] ‘ਫ਼ੇਰ ਅਜਿਹਾ ਹੋਣ ਤੋਂ ਬਾਅਦ ਉਹ ਉੱਥੋਂ ਨਿਕਲ ਆਉਣਗੇ। ਤਦ ਤੇਰੇ ਲੋਕ ਇੱਥੇ ਆਉਣਗੇ ਅਤੇ ਇਸ ਜਗ਼੍ਹਾ ਮੇਰੀ ਉਪਾਸਨਾ ਕਰਨਗੇ।’ [c]
8 “ਅਤੇ ਪਰਮੇਸ਼ੁਰ ਨੇ ਉਸ ਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅੱਠਵੇਂ ਦਿਨ ਹੀ ਉਸ ਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪੂਰਵਜ਼ ਬਣੇ।
9 “ਪਰ ਇਨ੍ਹਾਂ ਪੂਰਵਜ਼ਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਕੋਲ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ। 10 ਯੂਸੁਫ਼ ਨੂੰ ਉੱਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ। 11 ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ ਨਾ ਉੱਗ ਸੱਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉੱਥੇ ਖਾਣ ਨੂੰ ਕੁਝ ਨਾ ਲੱਭਿਆ।
12 “ਪਰ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਇਕੱਠਾ ਕੀਤਾ ਗਿਆ ਹੈ। ਇਸ ਲਈ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਉੱਥੇ ਭੇਜਿਆ। ਮਿਸਰ ਨੂੰ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ। 13 ਤਦ ਫ਼ਿਰ ਉਹ ਉੱਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ। 14 ਤਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁੱਲ ਪੰਝੱਤਰ ਜੀਅ ਸਨ। 15 ਤਦ ਯਾਕੂਬ ਮਿਸਰ ਨੂੰ ਗਿਆ। ਯਾਕੂਬ ਅਤੇ ਸਾਡੇ ਦਾਦੇ-ਪੜਦਾਦੇ ਫ਼ਿਰ ਮਰਨ ਤੱਕ ਉੱਥੇ ਹੀ ਰਹੇ। 16 ਬਾਅਦ ਵਿੱਚ, ਉਨ੍ਹਾਂ ਦੇ ਸਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹੜੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ ਖਰੀਦੀ ਸੀ।
17 “ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵੱਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵੱਧ ਗਏ। 18 ਫ਼ੇਰ ਮਿਸਰ ਵਿੱਚ ਇੱਕ ਦੂਜਾ ਰਾਜਾ ਸ਼ਾਸਨ ਕਰਨ ਲੱਗ ਪਿਆ ਅਤੇ ਉਸ ਰਾਜੇ ਨੂੰ ਯੂਸੁਫ਼ ਬਾਰੇ ਕੁਝ ਵੀ ਪਤਾ ਨਹੀਂ ਸੀ। 19 ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜ਼ਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।
20 “ਇਸੇ ਸਮੇਂ ਮੂਸਾ ਜਨਮਿਆ ਸੀ। ਉਹ ਬੜਾ ਸੁੰਦਰ ਬਾਲਕ ਸੀ। ਤਿੰਨ ਮਹੀਨਿਆਂ ਤੱਕ ਉਸਦੀ ਦੇਖ ਭਾਲ ਆਪਣੇ ਪਿਓ ਦੇ ਘਰ ਹੋਈ ਸੀ। 21 ਜਦੋਂ ਉਸ ਨੂੰ ਬਾਹਰ ਛੱਡ ਦਿੱਤਾ ਗਿਆ, ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਗੋਦ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ। 22 ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।
23 “ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ। 24 ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸ ਨੇ ਯਹੂਦੀ ਦਾ ਪੱਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸ ਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ। 25 ਮੂਸਾ ਨੇ ਸੋਚਿਆ ਕਿ ਉਸ ਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।
26 “ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸ ਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’ 27 ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸ ਨੇ ਮੂਸਾ ਨੂੰ ਧੱਕਾ ਦੇਕੇ ਆਖਿਆ, ‘ਤੈਨੂੰ ਕਿਸ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ? 28 ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰੀ ਨੂੰ ਮਾਰਿਆ ਸੀ?’ [d] 29 ਜਦੋਂ ਮੂਸਾ ਨੇ ਉਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡ ਕੇ ਮਿਦਯਾਨ ਦੇਸ਼ ਵਿੱਚ ਚੱਲਾ ਗਿਆ। ਉੱਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸ ਦੇ ਘਰ ਦੋ ਪੁੱਤਰ ਪੈਦਾ ਹੋਏ।
30 “ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉੱਥੇ ਉਸ ਨੂੰ ਇੱਕ ਦੂਤ ਅੱਗ ਦੀ ਲਾਟ ਵਿੱਚਕਾਰ ਬੱਲਦੀ ਝਾੜੀ ਵਿੱਚ ਪ੍ਰਗਟ ਹੋਇਆ। 31 ਜਦੋਂ ਉਸ ਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹ ਚੰਗੀ ਤਰ੍ਹਾਂ ਵੇਖਣ ਲਈ ਨੇੜੇ ਗਿਆ, ਤਾਂ ਉਸ ਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ। 32 ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ [e] ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸੱਕਿਆ।
33 “ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁੱਤੀ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ। 34 ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’ [f]
35 “ਇਹ ਉਹੀ ਮੂਸਾ ਹੈ ਜਿਸ ਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? [g] ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸ ਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸ ਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ। 36 ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।
37 “ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।’ [h] 38 ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।
39 “ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ। 40 ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ।’ [i] 41 ਤਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜ੍ਹਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ। 42 ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿੱਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ,
‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ
ਬਲੀਆਂ ਜਾਂ ਭੇਟਾਵਾਂ ਲਿਆਏ।
43 ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇ
ਸਿਤਾਰੇ ਦੇ ਬਿੰਬ ਨੂੰ ਚੁੱਕਿਆ ਸੀ।
ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ,
ਇਸ ਲਈ ਮੈਂ ਤੁਹਾਨੂੰ ਬੇਬੀਲੋਨ ਤੋਂ ਪਰ੍ਹੇ ਭੇਜ ਦੇਵਾਂਗਾ।’ (A)
44 “ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸ ਨੇ ਇਸ ਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸ ਨੂੰ ਵਿਖਾਇਆ ਸੀ। 45 ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉੱਥੇ ਗਏ ਅਤੇ ਪਰਮੇਸ਼ੁਰ ਨੇ ਉੱਥੋਂ ਦੂਜੇ ਲੋਕਾਂ ਨੂੰ ਬਾਹਰ ਕੱਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ। 46 ਪਰਮੇਸ਼ੁਰ ਦਾਊਦ ਉੱਪਰ ਬੜਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸ ਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ। 47 ਪਰ ਉਹ ਸੁਲੇਮਾਨ ਹੀ ਸੀ ਜਿਸਨੇ ਪਰਮੇਸ਼ੁਰ ਲਈ ਘਰ ਬਣਾਇਆ।
48 “ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ:
49 ‘ਪ੍ਰਭੂ ਆਖਦਾ ਹੈ ਸਵਰਗ ਮੇਰਾ ਸਿੰਘਾਸਣ ਹੈ।
ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ।
ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ?
ਮੈਂ ਆਰਾਮ ਕਿੱਥੇ ਕਰ ਸੱਕਦਾ ਹਾਂ?
50 ਕੀ ਮੈਂ ਉਹੀ ਨਹੀਂ ਹਾਂ ਜਿਸਨੇ ਇਹ ਸਭ ਚੀਜ਼ਾਂ ਬਣਾਈਆਂ।’” (B)
51 ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ। 52 ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ। 53 ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸੱਕੇ।”
ਇਸਤੀਫ਼ਾਨ ਦਾ ਮਾਰਿਆ ਜਾਣਾ
54 ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ। 55 ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ਚ ਪਰਮੇਸ਼ੁਰ ਦੀ ਮਹਿਮਾ ਨੂੰ ਵੇਖਿਆ ਅਤੇ ਉਸ ਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖੜ੍ਹਾ ਵੇਖਿਆ। 56 ਉਸ ਨੇ ਆਖਿਆ, “ਵੇਖ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖੜ੍ਹਾ ਵੇਖ ਰਿਹਾ ਹਾਂ।”
57 ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ। 58 ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ। 59 ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।” 60 ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।
8 ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਬੜੀ ਉੱਚੀ ਕੁਰਲਾਏ।
ਨਿਹਚਾਵਾਨਾਂ ਲਈ ਕਸ਼ਟ
ਉਸ ਦਿਨ, ਯਹੂਦੀਆਂ ਨੇ ਯਰੂਸ਼ਲਮ ਵਿੱਚ ਨਿਹਚਾਵਾਨ ਕਲੀਸਿਆ ਨੂੰ ਸਤਾਣਾ ਸ਼ੂਰੂ ਕਰ ਦਿੱਤਾ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਹੇ ਦਿੱਤੇ। ਸੌਲੁਸ ਵੀ ਇਸ ਕਲੀਸਿਆ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੌਲੁਸ ਉਨ੍ਹਾਂ ਨਿਹਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕੱਢ ਕੇ ਜੇਲ੍ਹ ਵਿੱਚ ਸੁੱਟਿਆ। ਸਾਰੇ ਨਿਹਚਾਵਾਨ ਯਰੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀ, ਉੱਥੇ ਰਹੇ ਅਤੇ ਨਿਹਚਾਵਾਨ ਮਨੁੱਖ ਸਾਮਰਿਯਾ ਅਤੇ ਯਹੂਦਿਆ ਵਿੱਚ ਵੱਖੋ-ਵੱਖ ਥਾਵਾਂ ਤੇ ਜਾ ਟਿਕੇ। 4 ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
ਫ਼ਿਲਿਪੁੱਸ ਦਾ ਸਾਮਰਿਯਾ ਵਿੱਚ ਪ੍ਰਚਾਰ ਕਰਨਾ
5 ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ। 6 ਉੱਥੋਂ ਦੇ ਲੋਕਾਂ ਨੇ ਉਸ ਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ। 7 ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸ ਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬੜਾ ਸ਼ੋਰ ਮਚਾਇਆ। ਉੱਥੇ ਬਹੁਤ ਸਾਰੇ ਕਮਜ਼ੋਰ ਅਤੇ ਲੰਗੜ੍ਹੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ। 8 ਅਤੇ ਉਸ ਸ਼ਹਿਰ ਦੇ ਲੋਕ ਇਨ੍ਹਾਂ ਸਭ ਕਾਰਣ ਬਹੁਤ ਖੁਸ਼ ਸਨ।
9 ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉੱਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉੱਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰੱਖ ਹਾਂ। 10 ਉੱਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈ ਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸ ਨੂੰ ‘ਮਹਾਂ ਸ਼ਕਤੀ’ ਆਖਦੇ ਹਨ।” 11 ਕਿਉਂਕਿ ਲੋਕ ਉਸ ਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ। 12 ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦਮੀਆਂ ਅਤੇ ਔਰਤਾਂ ਨੇ ਉਸ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। 13 ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸ ਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।
14 ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ। 15 ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉੱਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ। 16 ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ। 17 ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।
18 ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰੱਖੇ। 19 ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰੱਖਾਂ ਉਸ ਨੂੰ ਪਵਿੱਤਰ ਆਤਮਾ ਮਿਲ ਜਾਵੇ।”
20 ਪਤਰਸ ਨੇ ਸ਼ਮਊਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਸਾਥ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ। 21 ਤੂੰ ਇਸ ਕੰਮ ਵਿੱਚ ਸਾਡਾ ਸਾਂਝੀਵਾਲ ਨਹੀਂ ਹੋ ਸੱਕਦਾ ਕਿਉਂ ਕਿ ਪਰਮੇਸ਼ੁਰ ਅੱਗੇ ਤੇਰਾ ਮਨ ਸਾਫ਼ ਨਹੀਂ ਹੈ। 22 ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ। 23 ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।”
24 ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”
25 ਤਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਗਏ।
ਫ਼ਿਲਿਪੁੱਸ ਦਾ ਹਬਸ਼ ਦੇ ਇੱਕ ਮਨੁੱਖ ਨੂੰ ਉਪਦੇਸ਼
26 ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”
27 ਫ਼ਿਲਿਪੁੱਸ ਉੱਠਿਆ ਤੇ ਚੱਲਾ ਗਿਆ। ਰਸਤੇ ਵਿੱਚ ਉਸ ਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸ ਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ। 28 ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰੱਥ ਤੇ ਅਸਵਾਰ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।
29 ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰੱਥ ਕੋਲ ਜਾ ਅਤੇ ਉਸ ਦੇ ਨਜ਼ਦੀਕ ਰਹਿ।” 30 ਫ਼ੇਰ ਫ਼ਿਲਿਪੁੱਸ ਰੱਥ ਦੇ ਨਜ਼ਦੀਕ ਨੱਸਿਆ ਅਤੇ ਉੱਥੇ ਉਸ ਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸ ਨੂੰ ਕਿਹਾ, “ਕੀ ਜੋ ਤੂੰ ਪੜ੍ਹ ਰਿਹਾ, ਉਸ ਨੂੰ ਸਮਝ ਵੀ ਰਿਹਾ ਹੈਂ?”
31 ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸੱਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤਦ ਉਸ ਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰੱਥ ਚ ਚੜ੍ਹ੍ਹ ਆਵੇ ਤੇ ਉਸ ਦੇ ਨਾਲ ਆਕੇ ਬੈਠੇ। 32 ਜੋ ਪੋਥੀ ਉਹ ਪੜ੍ਹ ਰਿਹਾ ਸੀ ਉਹ ਇਉਂ ਸੀ:
“ਇਹ ਉਸ ਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ।
ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ।
ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
33 ਉਹ ਸ਼ਰਮਸਾਰ ਸੀ, ਉਸ ਦੇ ਸਾਰੇ ਅਧਿਕਾਰ ਖੋਹ ਲਏ ਸਨ।
ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ।
ਉਸ ਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉੱਥੇ ਕੋਈ ਨਹੀਂ ਹੋਵੇਗਾ।” (C)
34 ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?” 35 ਤਦ ਫ਼ਿਲਿਪੁੱਸ ਨੇ ਉਸੇ ਪੋਥੀ ਤੋਂ ਸ਼ੁਰੂ ਕੀਤਾ ਅਤੇ ਉਸ ਨੂੰ ਯਿਸੂ ਦੀ ਖੁਸ਼ਖਬਰੀ ਸੁਣਾਈ।
36 ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?” 37 [j] 38 ਤਦ ਅਫ਼ਸਰ ਨੇ ਰੱਥ ਨੂੰ ਰੋਕਣ ਦਾ ਹੁਕਮ ਦਿੱਤਾ, ਤਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸ ਨੂੰ ਬਪਤਿਸਮਾ ਦਿੱਤਾ। 39 ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕੜ ਕੇ ਲੈ ਗਿਆ ਤੇ ਫਿਰ ਉਹ ਖੁਸਰਾ ਅਫ਼ਸਰ ਮੁੜ ਫ਼ਿਲਿਪੁੱਸ ਨੂੰ ਨਾ ਵੇਖ ਸੱਕਿਆ ਤੇ ਉਹ ਫ਼ਿਰ ਆਪਣੇ ਰਾਹ ਚੱਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ। 40 ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸ ਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈ ਕੇ ਕੈਸਰੀਆ ਤੱਕ ਕੀਤਾ।
ਸੌਲੁਸ ਨਿਹਚਾਵਾਨ ਬਣਿਆ
9 ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ। 2 ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿੱਠੀਆਂ ਮੰਗੀਆਂ, ਜੋ ਉਸ ਨੂੰ ਉਨ੍ਹਾਂ ਸਾਰਿਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।
3 ਤਾਂ ਸੌਲੁਸ ਦੰਮਿਸ਼ਕ ਵਿੱਚ ਗਿਆ। ਜਦੋਂ ਉਹ ਸ਼ਹਿਰ ਕੋਲ ਪਹੁੰਚਿਆ ਤਾਂ ਅਕਾਸ਼ ਵੱਲੋਂ ਅਚਾਨਕ ਇੱਕ ਬੜੀ ਤੇਜ਼ ਬਿਜਲੀ ਉਸ ਦੇ ਇਰਦ-ਗਿਰਦ ਚਮਕੀ। 4 ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁੱਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ! ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ?”
5 ਸੌਲੁਸ ਨੇ ਕਿਹਾ, “ਪ੍ਰਭੂ, ਤੂੰ ਕੌਣ ਹੈਂ?”
ਉਸ ਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸ ਨੂੰ ਤੂੰ ਤਸੀਹੇ ਦੇ ਰਿਹਾ ਹੈ। 6 ਉੱਠ ਅਤੇ ਉੱਠ ਕੇ ਹੁਣ ਸ਼ਹਿਰ ਨੂੰ ਜਾ ਉੱਥੇ ਤੈਨੂੰ ਇੱਕ ਮਨੁੱਖ ਦੱਸੇਗਾ ਕਿ ਹੁਣ ਤੂੰ ਕੀ ਕਰਨਾ ਹੈ।”
7 ਜਿਹੜੇ ਮਨੁੱਖ ਉਸ ਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖੜ੍ਹੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ। 8 ਸੌਲੁਸ ਜਦੋਂ ਜ਼ਮੀਨ ਤੋਂ ਉੱਠਿਆ ਤਾਂ ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸੱਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ੜਿਆ ਅਤੇ ਉਸ ਨੂੰ ਦੰਮਿਸਕ ਵਿੱਚ ਲੈ ਆਏ। 9 ਤਿੰਨ ਦਿਨ ਤੱਕ ਉਹ ਨਾ ਵੇਖ ਸੱਕਿਆ ਅਤੇ ਨਾ ਹੀ ਉਸ ਨੇ ਕੁਝ ਖਾਧਾ ਪੀਤਾ।
10 ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ!”
ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ, ਮੈਂ ਇੱਥੇ ਹਾਂ।”
11 ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਉੱਠ ਖੜ੍ਹਾ ਹੋ ਅਤੇ ਉਸ ਗਲੀ ਨੂੰ ਜਾਹ ਜੋ ‘ਸਿੱਧੀ ਗਲੀ’ ਕਹਾਂਉਂਦੀ ਹੈ। ਉੱਥੇ, ਯਹੂਦਾ ਦੇ ਘਰ ਨੂੰ ਲੱਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁੱਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉੱਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ। 12 ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸ ਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰੱਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।”
13 ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ। 14 ਹੁਣ ਉਹ ਇੱਥੇ ਆਇਆ ਹੈ ਅਤੇ ਪ੍ਰਧਾਨ ਜਾਜਕਾਂ ਨੇ ਇਸ ਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫ਼ੜਣ ਦਾ ਇਖਤਿਆਰ ਦਿੱਤਾ ਹੋਇਆ ਹੈ ਜੇ ਤੇਰੇ ਵਿੱਚ ਨਿਹਚਾ ਰੱਖਦੇ ਹਨ।”
15 ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬੜੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸ ਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ। 16 ਮੈਂ ਉਸ ਨੂੰ ਉਹ ਸਭ ਵਿਖਾਵਾਂਗਾ ਜੋ ਮੇਰੇ ਨਾਉਂ ਦੇ ਬਦਲੇ, ਉਸ ਨੂੰ ਝੱਲਣਾ ਚਾਹੀਦਾ ਹੈ।”
17 ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸ ਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸ ਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿੱਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਦੁਬਾਰਾ ਵੇਖ ਸੱਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।” 18 ਉਸੇ ਵੇਲੇ ਅਚਾਨਕ ਉਸ ਦੀਆਂ ਅੱਖਾਂ ਤੋਂ ਛਿਲਕੇ ਜਿਹਿਆ ਕੁਝ ਡਿੱਗਿਆ ਅਤੇ ਉਸ ਨੂੰ ਦੁਬਾਰਾ ਦਿਖਣ ਲੱਗ ਪਿਆ। ਸੌਲੁਸ ਉੱਠਿਆ ਅਤੇ ਉਸ ਨੂੰ ਬਪਤਿਸਮਾ ਦਿੱਤਾ ਗਿਆ। 19 ਫ਼ਿਰ ਉਸ ਨੇ ਕੁਝ ਖਾਧਾ ਅਤੇ ਮੁੜ ਤੋਂ ਆਪਣੇ ਆਪ ਵਿੱਚ ਤਕੜਾ ਮਹਿਸੂਸ ਕਰਨ ਲੱਗਾ।
ਸੌਲੁਸ ਦਾ ਦੰਮਿਸਕ ਵਿੱਚ ਉਪਦੇਸ਼ ਦੇਣਾ
ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ। 20 ਜਲਦੀ ਹੀ ਉਸ ਨੇ ਪ੍ਰਾਰਥਨਾ ਸਥਾਨਾ ਉੱਪਰ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।”
21 ਸਾਰੇ ਲੋਕ ਜਿਹੜੇ ਸੌਲੁਸ ਨੂੰ ਸੁਣਦੇ ਉਹ ਬੜੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇੱਥੇ ਯਿਸੂ ਦੇ ਚੇਲਿਆਂ ਨੂੰ ਫ਼ੜਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ੜਵਾਉਣ ਲਈ ਆਇਆ ਹੈ।”
22 ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਉਸ ਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸ ਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹੜੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।
ਸੌਲੁਸ ਦਾ ਯਹੂਦੀਆਂ ਤੋਂ ਬਚਣਾ
23 ਕਾਫ਼ੀ ਦਿਨਾਂ ਬਾਅਦ ਯਹੂਦੀਆਂ ਨੇ ਸੌਲੁਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ। 24 ਉਹ ਸੌਲੁਸ ਲਈ ਸ਼ਹਿਰ ਦੇ ਦਰਵਾਜਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸ ਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲੁਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ। 25 ਕੁਝ ਚੇਲਿਆਂ ਨੇ, ਜਿਨ੍ਹਾਂ ਨੂੰ ਪੌਲੁਸ ਨੇ ਸਿੱਖਿਆ ਦਿੱਤੀ ਸੀ, ਇੱਕ ਰਾਤ ਉਸ ਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ ਤੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ।
ਸੌਲੁਸ ਦਾ ਯਰੂਸ਼ਲਮ ਵਿੱਚ ਉਪਦੇਸ਼ ਦੇਣਾ
26 ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚੱਲਾ ਗਿਆ। ਉਸ ਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸੱਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ। 27 ਪਰ ਬਰਨਬਾਸ ਉਸ ਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸ ਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧੜਕ ਹੋਕੇ ਉਪਦੇਸ਼ ਦਿੰਦਾ ਸੀ।
28 ਇਉਂ ਸੌਲੁਸ ਚੇਲਿਆਂ ਨਾਲ ਠਹਿਰਿਆ। ਉਹ ਯਰੂਸ਼ਲਮ ਦੀਆਂ ਸਾਰੀਆਂ ਥਾਵਾਂ ਤੇ ਗਿਆ ਅਤੇ ਖੁਲ੍ਹੇਆਮ ਪ੍ਰਭੂ ਬਾਰੇ ਬੋਲਿਆ। 29 ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ। 30 ਜਦੋਂ ਭਰਾਵਾਂ ਨੂੰ ਇਸਦਾ ਪਤਾ ਲੱਗਾ, ਉਹ ਉਸ ਨੂੰ ਕੈਸਰਿਯਾ ਲੈ ਗਏ ਅਤੇ ਉਨ੍ਹਾਂ ਨੇ ਉੱਥੋਂ ਉਸ ਨੂੰ, ਤਰਸੁਸ ਨੂੰ ਭੇਜ ਦਿੱਤਾ।
31 ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ।
ਪਤਰਸ ਲੁੱਦਾ ਅਤੇ ਯੱਪਾ ਵਿੱਚ
32 ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ। 33 ਲੁੱਦਾ ਵਿੱਚ, ਉਹ ਇੱਕ ਅਧਰੰਗੀ ਆਦਮੀ ਨੂੰ ਮਿਲਿਆ। ਜਿਸਦਾ ਨਾਉਂ ਐਨਿਯਾਸ ਸੀ। ਉਹ ਪਿੱਛਲੇ ਅੱਠ ਸਾਲਾਂ ਤੋਂ ਮੰਜੇ ਤੋਂ ਉੱਠ ਨਹੀਂ ਸੀ ਸੱਕਿਆ। 34 ਪਤਰਸ ਨੇ ਉਸ ਨੂੰ ਕਿਹਾ, “ਐਨਿਯਾਸ, ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖੜ੍ਹਾ ਹੋ ਅਤੇ ਆਪਣਾ ਬਿਸਤਰ ਵਿੱਛਾ!” ਉਹ ਤੁਰੰਤ ਖੜ੍ਹਾ ਹੋ ਗਿਆ। 35 ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਪਰਤ ਗਏ।
36 ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ “ਹਿਰਨੀ”। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬੜੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ। 37 ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬੜੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸ ਨੂੰ ਨੁਹਾਉਣ ਤੋਂ ਬਾਅਦ ਉਸ ਦੇ ਸਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ। 38 ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇੜੇ ਹੀ ਸੀ। ਉਨ੍ਹਾਂ ਨੇ ਉੱਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸੱਕੇ ਆਓ।”
39 ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ। 40 ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਓੁਹ ਤਬਿਥਾ ਵੱਲ ਮੁੜਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ, ਉੱਠ।” ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ। ਜਿਸ ਵਕਤ ਉਸ ਨੇ ਪਤਰਸ ਨੂੰ ਵੇਖਿਆ ਤਾਂ ਉਹ ਉੱਠ ਕੇ ਬੈਠ ਗਈ। 41 ਉਸ ਨੇ ਆਪਣੇ ਹੱਥ ਨਾਲ ਉਸ ਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸ ਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸੱਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।
42 ਸਾਰੇ ਯੱਪਾ ਵਿੱਚ ਇਹ ਗੱਲ ਫ਼ੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ। 43 ਪਤਰਸ ਕਾਫ਼ੀ ਸਾਰੇ ਦਿਨ ਯੱਪਾ ਵਿੱਚ ਰਿਹਾ ਅਤੇ ਉੱਥੇ ਇੱਕ ਸ਼ਮਊਨ ਨਾਂ ਦੇ ਚਮੜੇ ਦੇ ਕੰਮ ਕਰਨ ਵਾਲੇ ਦੇ ਘਰ ਰਿਹਾ।
ਪਤਰਸ ਅਤੇ ਕੁਰਨੇਲਿਯੁਸ
10 ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ “ਇਤਾਲਿਯਾਨ” ਵਿੱਚ ਇੱਕ ਅਧਿਕਾਰੀ ਸੀ। 2 ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸ ਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ। 3 ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸ ਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪਰਮੇਸ਼ੁਰ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।”
4 ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ, ਤੁਸੀਂ ਕੀ ਚਾਹੁੰਦੇ ਹੋ?”
ਦੂਤ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਤੇਰੀਆਂ ਪ੍ਰਾਰਥਨਾ ਸੁਣ ਲਈਆਂ ਹਨ। ਉਸ ਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ। 5 ਹੁਣ ਤੂੰ ਯੱਪਾ ਸ਼ਹਿਰ ਵੱਲ ਕੁਝ ਆਦਮੀਆਂ ਨੂੰ ਭੇਜ ਅਤੇ ਉੱਥੋਂ ਸ਼ਮਊਨ ਨਾਂ ਦੇ ਆਦਮੀ ਨੂੰ, ਜਿਹੜਾ ਪਤਰਸ ਵੀ ਸਦੀਂਦਾ ਹੈ, ਸੱਦਾ ਭੇਜ। 6 ਸ਼ਮਊਨ ਕਿਸੇ ਸ਼ਮਊਨ ਖਟੀਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਹੀ ਠਹਿਰਿਆ ਹੋਇਆ ਹੈ। ਉਸ ਦਾ ਘਰ ਸਮੁੰਦਰ ਦੇ ਨੇੜੇ ਹੈ।” 7 ਜਿਹੜਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚੱਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ। 8 ਇਹ ਸਿਪਾਹੀ ਉਸ ਦੇ ਖਾਸ ਮਦਦਗਾਰਾਂ ਵਿੱਚੋਂ ਇੱਕ ਸੀ। ਉਸ ਨੇ ਇਹ ਸਾਰੀ ਗੱਲ ਤਿੰਨਾਂ ਆਦਮੀਆਂ ਨੂੰ ਸਮਝਾ ਕੇ ਉਨ੍ਹਾਂ ਨੂੰ ਯੱਪਾ ਵੱਲ ਭੇਜ ਦਿੱਤਾ।
9 ਅਗਲੇ ਦਿਨ ਇਹ ਤਿੰਨੋ ਆਦਮੀ ਯੱਪਾ ਦੇ ਨੇੜੇ ਪਹੁੰਚੇ। ਪਤਰਸ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆ। ਇਹ ਦੁਪਿਹਰ ਦਾ ਵੇਲਾ ਸੀ। 10 ਪਤਰਸ ਨੂੰ ਭੁੱਖ ਲੱਗੀ ਹੋਈ ਸੀ ਅਤੇ ਉਹ ਕੁਝ ਖਾਣਾ ਚਾਹੁੰਦਾ ਸੀ। ਪਰ ਜਦੋਂ ਉਹ ਪਤਰਸ ਦੇ ਖਾਣ ਲਈ ਭੋਜਨ ਤਿਆਰ ਕਰ ਰਹੇ ਸਨ ਤਾਂ ਉਸ ਨੇ ਇੱਕ ਦਰਸ਼ਨ ਵੇਖਿਆ। 11 ਉਸ ਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ। 12 ਸਭ ਪ੍ਰਕਾਰ ਦੇ ਜਾਨਵਰ ਇਸ ਵਿੱਚ ਸਨ। ਉਹ ਜੀਵ ਜਿਹੜੇ ਕਿ ਚੱਲ ਸੱਕਦੇ ਹਨ, ਜਿਹੜੇ ਰੀਂਗਣ ਵਾਲੇ ਸਨ ਜ਼ਮੀਨ ਉੱਪਰ ਅਤੇ ਉਹ ਪੰਛੀ ਜਿਹੜੇ ਕਿ ਹਵਾ ਚ ਉੱਡਦੇ ਹਨ। 13 ਫ਼ੇਰ ਇੱਕ ਅਵਾਜ਼ ਨੇ ਪਤਰਸ ਨੂੰ ਆਖਿਆ, “ਪਤਰਸ, ਉੱਠ ਅਤੇ ਇਨ੍ਹਾਂ ਵਿੱਚੋਂ ਕਿਸ ਵੀ ਇੱਕ ਜੀਵ ਨੂੰ ਮਾਰ ਅਤੇ ਖਾ ਲੈ।”
14 ਪਰ ਪਤਰਸ ਨੇ ਕਿਹਾ, “ਪ੍ਰਭੂ। ਅਜਿਹਾ ਮੈਂ ਕਦੇ ਨਹੀਂ ਕੀਤਾ, ਮੈਂ ਕਦੇ ਅਪਵਿੱਤਰ ਜਾਂ ਅਸ਼ੁੱਧ ਚੀਜ਼ ਨਹੀਂ ਖਾਧੀ।”
15 ਪਰ ਉਸ ਅਵਾਜ਼ ਨੇ ਦੋਬਾਰਾ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਇਹ ਸਭ ਵਸਤਾਂ ਸ਼ੁੱਧ ਬਣਾਈਆਂ ਹਨ। ਇਸ ਲਈ ਇਨ੍ਹਾਂ ਨੂੰ ‘ਅਪਵਿੱਤਰ’ ਨਾ ਕਹਿ।” 16 ਅਜਿਹਾ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਭ ਚੀਜ਼ਾਂ ਵਾਪਸ ਅਕਾਸ਼ ਵੱਲ ਚੁੱਕੀਆਂ ਗਈਆਂ। 17 ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ।
ਇਸ ਵਿੱਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲੱਭ ਲਿਆ। ਉਹ ਫ਼ਾਟਕ ਤੇ ਖੜ੍ਹੇ ਸਨ। 18 ਉਨ੍ਹਾਂ ਨੇ ਪੁੱਛਿਆ, “ਕੀ ਪਤਰਸ ਸ਼ਮਊਨ ਇੱਥੇ ਰਹਿੰਦਾ ਹੈ।”
19 ਪਤਰਸ ਅਜੇ ਵੀ ਉਸ ਦਰਸ਼ਨ ਬਾਰੇ ਹੀ ਸੋਚ ਰਿਹਾ ਸੀ ਪਰ ਆਤਮਾ ਨੇ ਉਸ ਨੂੰ ਕਿਹਾ, “ਵੇਖ। ਤਿੰਨ ਆਦਮੀ ਬਾਹਰ ਤੈਨੂੰ ਲੱਭ ਰਹੇ ਹਨ। 20 ਉੱਠ ਅਤੇ ਹੇਠਾਂ ਜਾ। ਉਨ੍ਹਾਂ ਨਾਲ ਬਿਨਾ ਕਿਸੇ ਝਿਜਕ ਚੱਲਾ ਜਾ। ਮੈਂ ਹੀ ਉਨ੍ਹਾਂ ਨੂੰ ਤੇਰੇ ਕੋਲ ਭੇਜਿਆ ਹੈ।” 21 ਫ਼ੇਰ ਪਤਰਸ ਹੇਠਾਂ ਉਤਰਿਆ ਅਤੇ ਆਦਮੀਆਂ ਨੂੰ ਆਖਿਆ, “ਮੈਂ ਹੀ ਉਹ ਆਦਮੀ ਹਾਂ ਜਿਸ ਨੂੰ ਤੁਸੀਂ ਲੱਭਣ ਆਏ ਹੋ। ਤੁਸੀਂ ਇੱਥੇ ਕਿਸ ਵਾਸਤੇ ਆਏ ਹੋ?”
22 ਉਹ ਬੋਲੇ, “ਇੱਕ ਪਵਿੱਤਰ ਦੂਤ ਨੇ ਕੁਰਨੇਲਿਯੁਸ ਨੂੰ ਤੈਨੂੰ ਆਪਣੇ ਘਰ ਸੱਦਾ ਦੇਣ ਲਈ ਆਖਿਆ ਹੈ। ਉਹ ਇੱਕ ਸੈਨਾ ਦਾ ਅਫ਼ਸਰ ਅਤੇ ਭਲਾ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਸਾਰੇ ਯਹੂਦੀ ਉਸਦਾ ਸਤਿਕਾਰ ਕਰਦੇ ਹਨ। ਦੂਤ ਨੇ ਉਸ ਨੂੰ ਤੈਨੂੰ ਆਪਣੇ ਘਰ ਬੁਲਾਉਣ ਲਈ ਆਖਿਆ ਹੈ ਤਾਂ ਕਿ ਜੋ ਕੁਝ ਗੱਲਾਂ ਤੂੰ ਆਖਣਾ ਚਾਹੁੰਦਾ ਹੈ ਉਹ ਸੁਣ ਲਵੇਂ।” 23 ਪਤਰਸ ਨੇ ਉਨ੍ਹਾਂ ਆਦਮੀਆਂ ਨੂੰ ਅੰਦਰ ਆਉਣ ਅਤੇ ਰਾਤ ਠਹਿਰਣ ਲਈ ਆਖਿਆ।
ਅਗਲੀ ਸਵੇਰ ਪਤਰਸ ਉੱਠਿਆ, ਤਿਆਰ ਹੋਇਆ ਅਤੇ ਉਨ੍ਹਾਂ ਤਿੰਨਾਂ ਆਦਮੀਆਂ ਨਾਲ ਚੱਲਾ ਗਿਆ। ਯੱਪਾ ਚੋਂ ਕੁਝ ਭਰਾ ਵੀ ਪਤਰਸ ਨਾਲ ਗਏ। 24 ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿੱਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇੜੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ।
25 ਜਦੋਂ ਪਤਰਸ ਨੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਪਤਰਸ ਨੂੰ ਕੁਰਨੇਲਿਯੁਸ ਮਿਲਿਆ ਅਤੇ ਉਸ ਦੇ ਪੈਰਾਂ ਤੇ ਮੱਥਾ ਟੇਕਿਆ। 26 ਪਰ ਪਤਰਸ ਨੇ ਉਸ ਨੂੰ ਉੱਠਾਇਆ ਅਤੇ ਆਖਿਆ, “ਉੱਠ ਖਲੋ। ਕਿਉਂਕਿ ਮੈਂ ਵੀ ਤੇਰੇ ਵਾਂਗ ਇੱਕ ਸਾਧਾਰਣ ਮਨੁੱਖ ਹੀ ਹਾਂ।” 27 ਉਸ ਦੇ ਨਾਲ ਗੱਲਾਂ ਕਰਦਿਆਂ, ਪਤਰਸ ਨੇ ਘਰ ਵਿੱਚ ਪ੍ਰਵੇਸ਼ ਕੀਤਾ। ਉੱਥੇ ਉਸ ਨੇ ਬਹੁਤ ਸਰਿਆਂ ਨੂੰ ਇਕੱਠੇ ਹੋਏ ਵੇਖਿਆ।
28 ਤਾਂ ਉਸ ਨੇ ਲੋਕਾਂ ਨੂੰ ਕਿਹਾ, “ਕਿ ਤੁਹਾਨੂੰ ਪਤਾ ਹੈ ਕਿ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਇੱਕ ਯਹੂਦੀ ਨੂੰ ਦੂਜੀ ਜਾਤ ਦੇ ਮਨੁੱਖ ਨਾਲ ਸਹਯੋਗੀ ਹੋਣ ਜਾਂ ਮੇਲ-ਮਿਲਾਪ ਕਰਨ ਦੀ ਆਗਿਆ ਨਹੀਂ ਹੈ। ਪਰ ਪਰਮੇਸ਼ੁਰ ਨੇ ਮੈਨੂੰ ਖੁਦ ਇਹ ਪ੍ਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ‘ਅਪਵਿੱਤਰ’ ਜਾਂ ‘ਅਸ਼ੁੱਧ’ ਨਾ ਕਹਾਂ। 29 ਇਸੇ ਲਈ ਜਦੋਂ ਇਨ੍ਹਾਂ ਆਦਮੀਆਂ ਨੇ ਮੈਨੂੰ ਇੱਥੇ ਆਉਣ ਲਈ ਕਿਹਾ ਮੈਂ ਆਉਣ ਲਈ ਸਹਿਮਤ ਹੋ ਗਿਆ। ਸੋ ਹੁਣ ਤੁਸੀਂ ਕਿਰਪਾ ਕਰਕੇ ਇਹ ਦੱਸੋ ਕਿ ਤੁਸੀਂ ਮੈਨੂੰ ਇੱਥੇ ਕਾਹਦੇ ਲਈ ਬੁਲਾਇਆ ਹੈ?”
30 ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖੜੋ ਗਿਆ, ਉਸ ਨੇ ਬੜੇ ਚਮਕੀਲੇ ਕੱਪੜੇ ਪਾਏ ਹੋਏ ਸਨ। 31 ਉਸ ਆਦਮੀ ਨੇ ਕਿਹਾ, ‘ਕੁਰਨੇਲਿਯੁਸ, ਪਰਮੇਸ਼ੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ। 32 ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇੱਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮੜੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।’ 33 ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇੱਥੇ ਆਇਆ ਹੈਂ। ਹੁਣ ਅਸੀਂ ਸਭ ਇੱਥੇ ਉਹ ਸਭ ਕੁਝ ਸੁਣਨ ਲਈ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।”
ਪਤਰਸ ਦਾ ਕੁਰਨੇਲਿਯੁਸ ਦੇ ਘਰ ਵਿੱਚ ਉਪਦੇਸ਼ ਦੇਣਾ
34 ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ। 35 ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸ਼ੁਰ ਨੂੰ ਸਵੀਕਾਰ ਹੁੰਦਾ ਹੈ। 36 ਇਹ ਉਹ ਸੁਨੇਹਾ ਹੈ ਜੋ ਉਸ ਨੇ ਯਹੂਦੀ ਲੋਕਾਂ ਨੂੰ ਭੇਜਿਆ ਸੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਖੁਸ਼ਖਬਰੀ ਭੇਜੀ ਸੀ ਕਿ ਯਿਸੂ ਮਸੀਹ ਦੁਆਰਾ ਸ਼ਾਂਤੀ ਆਈ ਹੈ ਅਤੇ ਯਿਸੂ ਸਭ ਲੋਕਾਂ ਦਾ ਪ੍ਰਭੂ ਹੈ।
37 “ਤੁਹਾਨੂੰ ਪਤਾ ਹੈ ਕਿ ਸਾਰੇ ਯਹੂਦਿਯਾ ਵਿੱਚ ਕੀ ਹੋਇਆ ਸੀ। ਇਸ ਦੀ ਸ਼ੁਰੂਆਤ ਗਲੀਲ ਵਿੱਚ ਯੂਹੰਨਾ ਦੇ ਬਪਤਿਸਮੇ ਬਾਰੇ ਪ੍ਰਚਾਰ ਤੋਂ ਬਾਅਦ ਹੋਈ ਅਤੇ ਇਹ ਸਾਰੇ ਯਹੂਦਿਯਾ ਵਿੱਚ ਫ਼ੈਲ ਗਈ ਸੀ। 38 ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸ ਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇੱਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ।
39 “ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਸ ਨੇ ਯਹੂਦਿਯਾ ਅਤੇ ਯਰੂਸ਼ਲਮ ਵਿੱਚ ਕੀਤੇ। ਪਰ ਉਨ੍ਹਾਂ ਨੇ ਉਸ ਨੂੰ ਲਕੜੀ ਦੀ ਬਣੀ ਸਲੀਬ ਤੇ ਮੇਖਾਂ ਨਾਲ ਠੋਕ ਦਿੱਤਾ। 40 ਪਰ ਪਰਮੇਸ਼ੁਰ ਨੇ ਉਸਦੀ ਮੌਤ ਤੋਂ ਤੀਜੇ ਦਿਨ ਬਾਅਦ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਸ ਨੂੰ ਲੋਕਾਂ ਨੂੰ ਪ੍ਰਗਟਾਇਆ। 41 ਪਰ ਯਿਸੂ ਸਭ ਲੋਕਾਂ ਨੂੰ ਪਰਗਟ ਨਾ ਹੋਇਆ, ਸਿਰਫ਼ ਜਿਹੜੇ ਗਵਾਹ ਸਨ ਜਿਨ੍ਹਾਂ ਨੂੰ ਕਿ ਪਰਮੇਸ਼ੁਰ ਨੇ ਪਹਿਲਾਂ ਤੋਂ ਹੀ ਚੁਣਿਆ ਹੋਇਆ ਸੀ, ਸਿਰਫ਼ ਉਹੀ ਉਸ ਨੂੰ ਵੇਖਣ ਦੇ ਸਮਰੱਥ ਹੋਏ। ਅਸੀਂ ਹੀ ਉਹ ਗਵਾਹ ਹਾਂ। ਜਦੋਂ ਉਹ ਮੁਰਦੇ ਤੋਂ ਜਿਵਾਲਿਆ ਗਿਆ ਸੀ ਤਾਂ ਅਸੀਂ ਉਸ ਨਾਲ ਮਿਲ ਬੈਠਕੇ ਖਾਧਾ ਅਤੇ ਪੀਤਾ।
42 “ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸ ਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸ ਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ। 43 ਹਰ ਉਹ ਮਨੁੱਖ ਜਿਹੜਾ ਯਿਸੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸ ਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”
ਪਰਾਈਆਂ ਕੌਮਾਂ ਤੇ ਪਵਿੱਤਰ ਆਤਮਾ ਦਾ ਆਉਣਾ
44 ਜਦੋਂ ਪਤਰਸ ਅਜੇ ਬੋਲ ਕਰ ਰਿਹਾ ਸੀ, ਪਵਿੱਤਰ ਆਤਮਾ ਉਨ੍ਹਾਂ ਸਾਰੇ ਲੋਕਾਂ ਉੱਪਰ ਆਇਆ, ਜੋ ਸੰਦੇਸ਼ ਨੂੰ ਸੁਣ ਰਹੇ ਸਨ। 45 ਯਹੂਦੀ ਚੇਲੇ ਜਿਹੜੇ ਪਤਰਸ ਦੇ ਨਾਲ ਆਏ ਸਨ ਇਹ ਵੇਖਕੇ ਹੈਰਾਨ ਹੋ ਗਏ। ਉਹ ਹੈਰਾਨ ਸਨ ਕਿ ਪਵਿੱਤਰ ਆਤਮਾ ਗੈਰ ਯਹੂਦੀਆਂ ਉੱਪਰ ਵੀ ਵਹਾਇਆ ਗਿਆ ਸੀ। 46 ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਨੂੰ ਵਖਰੀਆਂ ਭਾਸ਼ਾਵਾਂ ਵਿੱਚ ਬੋਲਦਿਆਂ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਸੁਣਿਆ ਸੀ। ਤਦ ਪਤਰਸ ਨੇ ਆਖਿਆ, 47 “ਕੀ ਕੋਈ ਵੀ ਇਨ੍ਹਾਂ ਲੋਕਾਂ ਨੂੰ ਪਾਣੀ ਅੰਦਰ ਜਾਣ ਅਤੇ ਬਪਤਿਸਮਾ ਲੈਣ ਤੋਂ ਰੋਕ ਸੱਕਦਾ ਹੈ? ਕਿਉਂ ਕਿ ਉਨ੍ਹਾਂ ਨੇ ਉਵੇਂ ਹੀ ਪਵਿੱਤਰ ਆਤਮਾ ਪ੍ਰਾਪਤ ਕੀਤਾ ਹੈ ਜਿਵੇਂ ਕਿ ਅਸੀਂ ਪ੍ਰਾਪਤ ਕੀਤਾ ਸੀ।” 48 ਇਸ ਲਈ ਪਤਰਸ ਨੇ ਕੁਰਨੇਲਿਯੁਸ ਨੂੰ ਉਸ ਦੇ ਸਾਕ-ਸੰਬੰਧੀਆਂ ਨੂੰ ਉਸ ਦੇ ਦੋਸਤਾਂ ਨੂੰ ਯਿਸੂ ਮਸੀਹ ਦੇ ਨਾਂ ਤੇ ਬਪਤਿਸਮਾ ਲੈਣ ਦਾ ਹੁਕਮ ਦਿੱਤਾ। ਉਸਤੋਂ ਬਾਅਦ ਉੱਥੋਂ ਦੇ ਲੋਕਾਂ ਨੇ ਪਤਰਸ ਨੂੰ ਉੱਥੇ ਕੁਝ ਦਿਨ ਹੋਰ ਰਹਿਣ ਲਈ ਮਿੰਨਤ ਕੀਤੀ।
ਪਤਰਸ ਦਾ ਯਰੂਸ਼ਲਮ ਨੂੰ ਪਰਤਣਾ
11 ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ। 2 ਪਰ ਜਦੋਂ ਪਤਰਸ ਯਰੂਸ਼ਲਮ ਨੂੰ ਵਾਪਸ ਆਇਆ, ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ, 3 “ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।”
4 ਤਾਂ ਪਤਰਸ ਨੇ ਉਨ੍ਹਾਂ ਨੂੰ ਇਹ ਸਾਰਾ ਬਿਰਤਾਂਤ ਸੁਣਾਇਆ ਅਤੇ ਕਿਹਾ, 5 “ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਕਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬੜੇ ਨਜ਼ਦੀਕ ਆਕੇ ਰੁਕ ਗਿਆ। 6 ਮੈਂ ਉਸ ਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਕਾਸ਼ ਤੇ ਉੱਡਣ ਵਾਲੇ ਪੰਛੀ ਸਨ। 7 ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉੱਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’
8 “ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸੱਕਦਾ, ਮੈਂ ਕਦੇ ਵੀ ਕਿਸੇ ਅਸ਼ੁੱਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’
9 “ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪਰਮੇਸ਼ੁਰ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’
10 “ਇੰਝ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਾਰੀਆਂ ਚੀਜ਼ਾਂ ਵਾਪਸ ਉੱਪਰ ਅਕਾਸ਼ ਵੱਲ ਲਿਜਾਈਆਂ ਗਈਆਂ। 11 ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿੱਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ। 12 ਆਤਮਾ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇੱਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ। 13 ਉਸ ਨੇ ਸਾਨੂੰ ਕਿਹਾ, ਉਸ ਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸ ਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ। 14 ਉਹ ਤੈਨੂੰ ਉਹ ਗੱਲਾਂ ਦਸੇਗਾ ਜੋ ਤੈਨੂੰ ਅਤੇ ਤੇਰੇ ਘਰ ਵਿੱਚ ਸਾਰਿਆਂ ਨੂੰ ਬਚਾ ਸੱਕਦੀਆਂ ਹਨ।’
15 “ਜਦੋਂ ਮੈਂ ਬੋਲਣਾ ਸ਼ੁਰੂ ਕੀਤਾ, ਤਾਂ ਉਸੇ ਢੰਗ ਨਾਲ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ ਜਿਵੇਂ ਅਰੰਭ ਵਿੱਚ ਸਾਡੇ ਉੱਪਰ ਆਇਆ ਸੀ। 16 ਤਦ ਮੈਨੂੰ ਪ੍ਰਭੂ ਦੇ ਬਚਨ ਚੇਤੇ ਆਏ। ਪ੍ਰਭੂ ਨੇ ਆਖਿਆ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’ 17 ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸ ਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”
18 ਜਦੋਂ ਯਹੂਦੀ ਨਿਹਚਾਵਾਨਾ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪਰਮੇਸ਼ੁਰ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸੱਕਣ।”
ਅੰਤਾਕਿਯਾ ਵਿੱਚ ਖੁਸ਼ਖਬਰੀ ਦਾ ਆਉਣਾ
19 ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਸਤਾਉ ਤੋਂ ਡਰਕੇ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ਚ ਚੱਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ਖਬਰੀ ਦਿੱਤੀ, ਪਰ ਇਹ ਖੁਸ਼ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ। 20 ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ। 21 ਪ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।
22 ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ। 23-24 ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸ ਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ। ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ।
25 ਫ਼ਿਰ ਬਰਨਬਾਸ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ। 26 ਜਦੋਂ ਉਸ ਨੇ ਸੌਲੁਸ ਨੂੰ ਲੱਭ ਲਿਆ, ਉਹ ਉਸ ਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਨੋਂ ਉੱਥੇ ਪੂਰਾ ਸਾਲ ਰਹੇ। ਹਰ ਵਾਰ ਨਿਹਚਾਵਾਨਾਂ ਦੀ ਮੰਡਲੀ ਇਕੱਠੀ ਹੋਕੇ ਆਈ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿੱਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ।
27 ਉਨ੍ਹੀਂ ਦਿਨੀ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ। 28 ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉੱਠਿਆ ਅਤੇ ਉੱਠ ਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇੱਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” (ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।) 29 ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸੱਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ। 30 ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈ ਕੇ ਆਏ।
ਹੇਰੋਦੇਸ ਅਗਰਿੱਪਾ ਦਾ ਕਲੀਸਿਯਾ ਨੂੰ ਤਸੀਹੇ ਦੇਣਾ
12 ਉਸ ਸਮੇਂ, ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਕੁਝ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ। 2 ਹੇਰੋਦੇਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵੱਢ ਦੇਣ ਦਾ ਹੁਕਮ ਦਿੱਤਾ। 3 ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਚੰਗਾ ਲੱਗਿਆ ਹੈ, ਤੰ ਉਸ ਨੇ ਪਤਰਸ ਨੂੰ ਵੀ ਗਿਰਫ਼ਤਾਰ ਕਰਨ ਦਾ ਨਿਸ਼ਚਾ ਕੀਤਾ। ਇਹ ਘਟਨਾ ਯਹੂਦੀਆਂ ਦੀਆਂ ਛੁੱਟੀਆਂ ਵਿੱਚ ਪਸਾਹ ਦੇ ਤਿਉਹਾਰ ਵੇਲੇ ਹੋਈ। 4 ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸ ਨੂੰ ਕੈਦ ਵਿੱਚ ਪਾ ਦਿੱਤਾ। ਉਸ ਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਚਾਹੁੰਦਾ ਸੀ। 5 ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਨਿਹਚਾਵਾਨ ਲਗਾਤਾਰ ਪਰਮੇਸ਼ੁਰ ਅੱਗੇ ਉਸ ਲਈ ਪ੍ਰਾਰਥਨਾ ਕਰ ਰਹੇ ਸਨ।
ਪਤਰਸ ਦਾ ਕੈਦ ਤੋਂ ਛੁਟਕਾਰਾ
6 ਪਤਰਸ ਦੋ ਸਿਪਾਹੀਆਂ ਵਿੱਚਕਾਰ ਸੁੱਤਾ ਪਿਆ ਸੀ, ਜੋ ਉਸਤੇ ਨਿਗਰਾਨੀ ਲਈ ਸਨ ਅਤੇ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਹਮਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ। 7 ਅਚਾਨਕ ਉੱਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬੜੀ ਰੌਸ਼ਨੀ ਹੋਈ। ਦੂਤ ਨੇ ਉਸ ਨੂੰ ਪਾਸੇ ਤੋਂ ਛੋਹਿਆ ਅਤੇ ਉਸ ਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉੱਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁੱਟ ਗਈਆਂ। 8 ਦੂਤ ਨੇ ਪਤਰਸ ਨੂੰ ਕਿਹਾ, “ਆਪਣੇ ਕੱਪੜੇ ਪਹਿਨ ਅਤੇ ਆਪਣੀ ਜੁੱਤੀ ਪਾ।” ਪਤਰਸ ਨੇ ਇਵੇਂ ਹੀ ਕੀਤਾ। ਫ਼ਿਰ ਦੂਤ ਨੇ ਆਖਿਆ, “ਆਪਣਾ ਕੋਟ ਪਾਕੇ ਮੇਰੇ ਪਿੱਛੇ ਆਜਾ।”
9 ਇਉਂ ਦੂਤ ਚੱਲਾ ਗਿਆ ਅਤੇ ਪਤਰਸ ਉਸ ਦੇ ਪਿੱਛੇ ਹੋ ਲਿਆ। ਪਰ ਪਤਰਸ ਨਹੀਂ ਜਾਣਦਾ ਸੀ ਕਿ, ਜੋ ਦੂਤ ਕਰ ਰਿਹਾ ਸੀ, ਸੱਚਮੁੱਚ ਵਾਪਰ ਰਿਹਾ ਸੀ। ਉਸ ਨੇ ਸੋਚਿਆ ਕਿ ਸ਼ਾਇਦ ਉਹ ਇੱਕ ਦਰਸ਼ਨ ਦੇਖ ਰਿਹਾ ਹੈ। 10 ਤਦ ਉਹ ਦੋਨੋਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫ਼ਾਟਕ ਤੱਕ ਆਏ ਜਿਹੜਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁਲ੍ਹ ਗਿਆ ਉੱਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੇ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫ਼ਿਰ ਅਲੋਪ ਹੋ ਗਿਆ।
11 ਤਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸ ਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸ ਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।”
12 ਜਦੋਂ ਪਤਰਸ ਨੇ ਇਹ ਮਹਿਸੂਸ ਕੀਤਾ, ਉਹ ਮਰਿਯਮ ਦੇ ਘਰ ਨੂੰ ਆਇਆ। ਉਹ ਯੂਹੰਨਾ ਦੀ ਮਾਤਾ ਸੀ। ਯੂਹੰਨਾ ਮਰਕੁਸ ਕਰਕੇ ਵੀ ਜਾਣਿਆ ਜਾਂਦਾ ਸੀ। ਉੱਥੇ ਬਹੁਤ ਸਾਰੇ ਲੋਕ ਇਕੱਠੇ ਸਨ ਅਤੇ ਉਹ ਪ੍ਰਾਰਥਨਾ ਕਰ ਰਹੇ ਸਨ। 13 ਪਤਰਸ ਨੇ ਬਾਹਰ ਵਾਲੇ ਦਰਵਾਜ਼ੇ ਤੇ ਦਸਤਕ ਕੀਤੀ ਤਾਂ ਜਵਾਬ ਵਿੱਚ ਇੱਕ ਰੋਦੋ ਨਾਂ ਦੀ ਨੌਕਰਾਨੀ ਜਵਾਬ ਦੇਣ ਲਈ ਬਾਹਰ ਆਈ। 14 ਉਸ ਨੇ ਪਤਰਸ ਦੀ ਅਵਾਜ਼ ਨੂੰ ਪਛਾਣ ਲਿਆ ਅਤੇ ਉਹ ਬੜੀ ਖੁਸ਼ ਹੋਈ। ਉਹ ਇੰਨੀ ਖੁਸ਼ ਹੋਈ ਕਿ ਮਾਰੇ ਖੁਸ਼ੀ ਦੇ ਉਹ ਉਸ ਨੂੰ ਦਰਵਾਜ਼ਾ ਖੋਲ੍ਹਣਾ ਵੀ ਭੁੱਲ ਗਈ ਅਤੇ ਨੱਸਦੀ ਹੋਈ ਉਸ ਸਮੂਹ ਨੂੰ ਪਤਰਸ ਦੇ ਆਮਦ ਦੀ ਖਬਰ ਕਹਿਣ ਚਲੀ ਗਈ ਕਿ, “ਬਾਹਰ ਬੂਹੇ ਤੇ ਪਤਰਸ ਖੜ੍ਹਾ ਹੈ।”
15 ਨਿਹਚਾਵਾਨਾਂ ਨੇ ਰੋਦੋ ਨੂੰ ਕਿਹਾ, “ਤੂੰ ਕਮਲੀ ਹੈ।” ਪਰ ਉਹ ਬਾਰ-ਬਾਰ ਕਹਿੰਦੀ ਰਹੀ ਕਿ ਨਹੀਂ ਇਹ ਸੱਚ ਹੈ ਤਾਂ ਉਨ੍ਹਾਂ ਸੋਚਿਆ, “ਉਹ ਪਤਰਸ ਦਾ ਦੂਤ ਹੋਣਾ ਚਾਹੀਦਾ ਹੈ।”
16 ਪਤਰਸ ਲਗਾਤਾਰ ਬੂਹਾ ਖੜਕਾਉਂਦਾ ਰਿਹਾ। ਜਦੋਂ ਨਿਹਚਾਵਾਨਾਂ ਨੇ ਬੂਹਾ ਖੋਲ੍ਹਿਆ ਤਾਂ ਉਹ ਪਤਰਸ ਨੂੰ ਵੇਖਕੇ ਹੈਰਾਨ ਰਹਿ ਗਏ। 17 ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸ ਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਦੀ ਮਦਦ ਕੀਤੀ। ਉਸ ਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚੱਲਿਆ ਗਿਆ।
18 ਅਗਲੀ ਸਵੇਰ ਸਿਪਾਹੀ ਬਹੁਤ ਪਰੇਸ਼ਨ ਹੋ ਗਏ। ਉਹ ਹੈਰਾਨ ਸਨ ਕਿ ਪਤਰਸ ਦਾ ਕੀ ਬਣਿਆ? 19 ਹੇਰੋਦੇਸ ਨੇ ਪਤਰਸ ਨੂੰ ਸਭ ਥਾਈਂ ਭਾਲਿਆ ਪਰ ਉਸ ਨੂੰ ਕਿਤੇ ਨਾ ਮਿਲਿਆ। ਇਸ ਲਈ ਉਸ ਨੇ ਪਹਿਰੇਦਾਰਾਂ ਨੂੰ ਸਵਾਲ ਕੀਤੇ। ਫ਼ਿਰ ਉਸ ਨੇ ਹੁਕਮ ਦਿੱਤਾ ਕਿ ਉਹ ਮਾਰ ਦਿੱਤੇ ਜਾਣ।
ਹੇਰੋਦੇਸ ਅਗਰਿੱਪਾ ਦੀ ਮੌਤ
ਇਸਤੋਂ ਬਾਅਦ ਹੇਰੋਦੇਸ ਯਹੂਦਿਯਾ ਤੋਂ ਕੈਸਰਿਯਾ ਨੂੰ ਗਿਆ ਅਤੇ ਉੱਥੇ ਕੁਝ ਸਮੇਂ ਲਈ ਜਾ ਠਹਿਰਿਆ। 20 ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬੜਾ ਨਾਰਾਜ਼ ਸੀ। ਉਹ ਸਾਰੇ ਲੋਕ ਇਕੱਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹੜਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ।
21 ਹੇਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬੜੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸ਼ਣ ਦਿੱਤਾ। 22 ਲੋਕ ਉੱਚੀ ਅਵਾਜ਼ ਵਿੱਚ ਆਖਣ ਲੱਗੇ, “ਇਹ ਤਾਂ ਕਿਸੇ ਦੇਵੇਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ।” 23 ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈਕੇ ਮਰਿਆ।
24 ਪਰਮੇਸ਼ੁਰ ਦਾ ਸੰਦੇਸ਼ ਦਿਨੋਂ-ਦਿਨ ਲੋਕਾਂ ਵਿੱਚ ਵੱਧ ਰਿਹਾ ਸੀ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ ਇਸ ਲਈ ਨਿਹਚਾਵਾਨਾਂ ਦਾ ਸਮੂਹ ਦਿਨੋ-ਦਿਨ ਵੱਧਦਾ ਜਾ ਰਿਹਾ ਸੀ।
25 ਜਦੋਂ ਬਰਨਬਾਸ ਅਤੇ ਸੌਲੁਸ ਨੇ ਆਪਣਾ ਕਾਰਜ ਯਰੂਸ਼ਲਮ ਵਿੱਚ ਪੂਰਾ ਕਰ ਲਿਆ ਤਾਂ ਉਹ ਯੂਹੰਨਾ ਨੂੰ ਜਿਹੜਾ ਮਰਕੁਸ ਕਰਕੇ ਵੀ ਸਦੀਂਦਾ ਹੈ ਆਪਣੇ ਨਾਲ ਲੈ ਕੇ ਅੰਤਾਕਿਯਾ ਨੂੰ ਮੁੜੇ।
ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ
13 ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ। 2 ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”
3 ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।
ਬਰਨਬਾਸ ਅਤੇ ਸੌਲੁਸ ਕੁਪਰੁਸ ਵਿੱਚ
4 ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉੱਥੋਂ ਜਹਾਜ ਰਾਹੀਂ ਕੁਪਰੁਸ ਦੇ ਦੀਪ ਨੂੰ ਗਏ। 5 ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ। 6 ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ। 7 ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ। 8 ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। 9 ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ, 10 ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ। 11 ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।”
ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ। 12 ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।
ਪੌਲੁਸ ਅਤੇ ਬਰਨਬਾਸ ਨੇ ਕੁਪਰੁਸ ਛੱਡਿਆ
13 ਪੌਲੁਸ ਅਤੇ ਉਸ ਨਾਲ ਜਿਹੜੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿੱਚ ਚੜ੍ਹ੍ਹਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁੜ ਗਿਆ। 14 ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇੜੇ ਅੰਤਾਕਿਯਾ ਨੂੰ ਗਏ।
ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉੱਥੇ ਜਾਕੇ ਬੈਠ ਗਏ। 15 ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉੱਥੇ ਪੜ੍ਹੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”
16 ਤਦ ਪੌਲੁਸ ਉੱਠ ਖੜ੍ਹਾ ਹੋਇਆ, ਉਸ ਨੇ ਆਪਣਾ ਹੱਥ ਉੱਪਰ ਚੁੱਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ। 17 ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਵੱਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ। 18 ਤੇ ਉਜਾੜ ਦੇ ਚਾਲ੍ਹੀ ਵਰ੍ਹੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਬੜਾ ਧੀਰਜ ਵਰਤਿਆ। 19 ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸ ਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀ 20 ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ।
“ਇਸਤੋਂ ਬਾਅਦ ਉਸ ਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ। 21 ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਲ ਦਿੱਤਾ। ਸ਼ਾਊਲ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ। 22 ਪਰਮੇਸ਼ੁਰ ਨੇ ਸ਼ਾਊਲ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪਰਮੇਸ਼ੁਰ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ਦਾਊਦ ਮੈਂ ਉਸ ਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’
23 “ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ। 24 ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸ ਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ। 25 ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸ ਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’
26 “ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ। 27 ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ। 28 ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕਤਲ ਦੇ ਲਾਇੱਕ ਕੋਈ ਦੋਸ਼ ਨਹੀਂ ਸੀ, ਲੱਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸ ਨੂੰ ਜਾਨੋ ਮਾਰ ਦਿੱਤਾ ਜਾਵੇ।
29 “ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਬੁਰਾ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸ ਨੂੰ ਕਬਰ ਵਿੱਚ ਦਫ਼ਨਾ ਦਿੱਤਾ। 30 ਪਰ ਪਰਮੇਸ਼ੁਰ ਨੇ ਫ਼ਿਰ ਉਸ ਨੂੰ ਮੁਰਦੇ ਤੋਂ ਜਿਵਾਲਿਆ। 31 ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਗਵਾਹੀ ਦੇ ਰਹੇ ਹਨ।
32 “ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ। 33 ਅਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉੱਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ:
‘ਤੂੰ ਮੇਰਾ ਪੁੱਤਰ ਹੈਂ
ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’ (D)
34 ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਸੜ੍ਹਨ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸ਼ੁਰ ਨੇ ਕਿਹਾ,
‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ,
ਉਹ ਤੁਹਾਨੂੰ ਦੇਵਾਂਗਾ।’ (E)
35 ਪਰ ਦੂਜੀ ਜਗ਼੍ਹਾ ਇਹ ਆਖਦਾ ਹੈ,
‘ਤੂੰ ਆਪਣੇ ਪਵਿੱਤਰ ਪੁਰੱਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’ (F)
36 “ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ। 37 ਪਰ ਉਹ ਇੱਕ, ਜਿਸ ਨੂੰ ਪਰਮੇਸ਼ੁਰ ਨੇ ਜੀਵਨ ਵੱਲ ਉੱਠਾਇਆ, ਕਬਰ ਵਿੱਚ ਨਹੀਂ ਸੜਿਆ। 38-39 ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ। 40 ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।
41 ‘ਨਿੰਦਕੋ ਸੁਣੋ, ਅਚਰਜ ਮੰਨੋ ਅਤੇ ਦਫ਼ਾ ਹੋ ਜਾਓ।
ਕਿਉਂਕਿ ਤੁਹਾਡੇ ਸਮੇਂ ਵਿੱਚ
ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ
ਵਿਸ਼ਵਾਸ ਨਹੀਂ ਕਰੋਂਗੇ,
ਭਾਵੇਂ ਕੋਈ ਤੁਹਾਨੂੰ ਇਹ ਦੱਸੇ।’” (G)
42 ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ। 43 ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉੱਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
44 ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕੱਠੇ ਹੋਏ। 45 ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ। 46 ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ। 47 ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ:
‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ
ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਿਖਾ ਸੱਕੋ।’” (H)
48 ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹੜੇ ਸਦੀਪਕ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।
49 ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ। 50 ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ। 51 ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂੜ ਝਾੜਦੇ ਹੋਏ ਇੱਕੋਨਿਯੁਮ ਵਿੱਚ ਪਰਤ ਆਏ। 52 ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।
ਪੌਲੁਸ ਅਤੇ ਬਰਨਬਾਸ ਇੱਕੋਨਿਯੁਮ ਵਿੱਚ
14 ਪੌਲੁਸ ਅਤੇ ਬਰਨਬਾਸ ਤਦ ਇੱਕੋਦਿਯਾਮ ਸ਼ਹਿਰ ਵਿੱਚ ਪਹੁੰਚੇ। ਉੱਥੇ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਪਹੁੰਚੇ ਉਹ ਹਰ ਸ਼ਹਿਰ ਵਿੱਚ ਜਾਕੇ ਇਵੇਂ ਹੀ ਕਰਦੇ ਸਨ। ਉਨ੍ਹਾਂ ਨੇ ਇੰਨਾ ਵੱਧੀਆ ਬਚਨ ਕੀਤਾ ਕਿ ਯਹੂਦੀਆਂ ਅਤੇ ਯੂਨਾਨੀਆਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ। 2 ਪਰ ਕੁਝ ਯਹੂਦੀ ਲੋਕਾਂ ਨੇ ਵਿਸ਼ਵਾਸ ਨਾ ਕੀਤਾ, ਅਤੇ ਇਨ੍ਹਾਂ ਲੋਕਾਂ ਨੇ ਗੈਰ-ਯਹੂਦੀਆਂ ਨੂੰ ਭੜਕਾਇਆ ਅਤੇ ਨਿਹਚਾਵਾਨਾਂ ਬਾਰੇ ਉਨ੍ਹਾਂ ਦੇ ਮਨਾਂ ਵਿੱਚ ਜ਼ਹਿਰ ਭਰ ਦਿੱਤਾ।
3 ਇਸ ਦੇ ਬਾਵਜੂਦ, ਪੌਲੁਸ ਅਤੇ ਬਰਨਬਾਸ ਬਹੁਤ ਦਿਨਾ ਲਈ ਇੱਕੋਨਿਯੁਮ ਵਿੱਚ ਰੁਕੇ ਅਤੇ ਨਿਰਭੈ ਹੋਕੇ ਪ੍ਰਭੂ ਬਾਰੇ ਬੋਲੇ। ਉਨ੍ਹਾਂ ਨੇ ਲੋਕਾਂ ਨੂੰ ਪਰਮੇਸ਼ੁਰ ਦੀ ਕਿਰਪਾ ਬਾਰੇ ਪ੍ਰਚਾਰ ਕੀਤਾ। ਪ੍ਰਭੂ ਨੇ ਉਨ੍ਹਾਂ ਦੇ ਸੰਦੇਸ਼ ਨੂੰ ਕਰਾਮਾਤੀ ਨਿਸ਼ਾਨ ਅਤੇ ਅਚੰਭੇ ਕਰਨ ਦੀ ਯੋਗਤਾ ਦੇਕੇ ਸਾਬਤ ਕੀਤਾ। 4 ਪਰ ਨਗਰ ਵਿੱਚ ਲੋਕਾਂ ਦਾ ਬਟਵਾਰਾ ਹੋ ਗਿਆ। ਕੁਝ ਲੋਕ ਯਹੂਦੀਆਂ ਨਾਲ ਸਹਿਮਤ ਹੋਣ ਲੱਗੇ ਅਤੇ ਕੁਝ ਪੌਲੁਸ ਅਤੇ ਬਰਨਬਾਸ ਨੂੰ ਮੰਨਣ ਲੱਗੇ।
5 ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ। 6 ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਨਗਰ ਛੱਡ ਦਿੱਤਾ ਅਤੇ ਲੁਕਾਉਨਿਯਾ ਵਿੱਚ ਲੁਸਤ੍ਰਾ ਅਤੇ ਦਰਬੇ ਸ਼ਹਿਰਾਂ ਵਿੱਚ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਚੱਲੇ ਗਏ। 7 ਉੱਥੇ ਜਾਕੇ ਇਹ ਖੁਸ਼ਖਬਰੀ ਬਾਰੇ ਪਰਚਾਰ ਕਰਦੇ ਰਹੇ।
ਪੌਲੁਸ-ਲੁਸਤ੍ਰਾ ਅਤੇ ਦਰਬੇ ਵਿੱਚ
8 ਲੁਸਤ੍ਰਾ ਵਿੱਚ ਇੱਕ ਆਦਮੀ ਸੀ ਜਿਸਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗੜਾ ਸੀ, ਉਸ ਨੇ ਕਦੇ ਚੱਲ ਕੇ ਨਹੀਂ ਸੀ ਵੇਖਿਆ। 9 ਇਹ ਆਦਮੀ ਉੱਥੇ ਬੈਠਾ ਪੌਲੁਸ ਦੇ ਬਚਨ ਸੁਣ ਰਿਹਾ ਸੀ ਤਾਂ ਪੌਲੁਸ ਨੇ ਉਸ ਨੂੰ ਵੇਖਿਆ ਤੇ ਮਹਿਸੂਸ ਕੀਤਾ ਕਿ ਉਸ ਆਦਮੀ ਨੂੰ ਵਿਸ਼ਵਾਸ ਹੈ ਕਿ ਪਰਮੇਸ਼ੁਰ ਉਸ ਨੂੰ ਰਾਜ਼ੀ ਕਰ ਸੱਕਦਾ ਹੈ 10 ਇਸ ਲਈ ਪੌਲੁਸ ਉੱਚੀ ਬੋਲਿਆ, “ਆਪਣੇ ਪੈਰਾਂ ਤੇ ਖਲੋ ਜਾ।” ਉਹ ਆਦਮੀ ਉੱਥੋਂ ਕੁਦਿਆ ਅਤੇ ਉਸ ਨੇ ਆਸ-ਪਾਸ ਚੱਲਣਾ ਸ਼ੁਰੂ ਕਰ ਦਿੱਤਾ।
11 ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।” 12 ਲੋਕਾਂ ਨੇ ਬਰਨਬਾਸ ਨੂੰ ਦਿਓਸ ਅਤੇ ਪੌਲੁਸ ਨੂੰ “ਹਰਮੇਸ” [k] ਨਾਉਂ ਨਾਲ ਬੁਲਾਉਣਾ ਸ਼ੁਰੂ ਕੀਤਾ ਇਸ ਲਈ ਕਿਉਂਕਿ ਇਹ ਬਚਨ ਕਰਨ ਵਿੱਚ ਆਗੂ ਸੀ। 13 ਦਿਓਸ [l] ਦਾ ਮੰਦਰ ਸ਼ਹਿਰ ਦੇ ਕੋਲ ਹੀ ਸੀ। ਇਸ ਮੰਦਰ ਦਾ ਜਾਜਕ ਕੁਝ ਬਲਦ ਅਤੇ ਫ਼ੁੱਲ ਸ਼ਹਿਰ ਦੇ ਫ਼ਾਟਕਾਂ ਤੇ ਲਿਆਇਆ। ਉਹ ਲੋਕ ਪੌਲੁਸ ਅਤੇ ਬਰਨਬਾਸ ਨੂੰ ਬਲੀਆਂ ਦੇਣਾ ਚਾਹੁੰਦੇ ਸਨ।
14 ਪਰ ਜਦੋਂ ਪੌਲੁਸ ਅਤੇ ਬਰਨਬਾਸ ਰਸੂਲਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਆਪਣੇ ਵਸਤਰ ਪਾੜੇ ਅਤੇ ਲੋਕਾਂ ਵਿੱਚ ਬਾਹਰ ਨੂੰ ਦੌੜ ਪਏ ਅਤੇ ਉੱਚੀ-ਉੱਚੀ ਚਿਲਾਉਣ ਲੱਗ ਪਏ, 15 “ਹੇ ਪੁਰੱਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇੱਥੇ ਤੁਹਾਨੂੰ ਖੁਸ਼ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਕਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।
16 “ਪਿੱਛਲੇ ਸਮਿਆਂ ਵਿੱਚ ਪਰਮੇਸ਼ੁਰ ਨੇ ਕੌਮਾਂ ਨੂੰ ਉਹ ਕਰਨ ਦਿੱਤਾ ਜੋ ਉਨ੍ਹਾਂ ਨੇ ਚਾਹਾ। 17 ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਬਰੱਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”
18 ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਇਹ ਗੱਲਾਂ ਕਹੀਆਂ, ਪਰ ਉਹ ਬੜੀ ਮੁਸ਼ਕਿਲ ਨਾਲ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਲਈ ਬਲੀਆਂ ਦੇਣ ਤੋਂ ਰੋਕ ਸੱਕੇ।
19 ਫ਼ਿਰ ਕੁਝ ਯਹੂਦੀ ਅੰਤਾਕਿਯਾ ਅਤੇ ਇੱਕੁਨਿਯੁਮ ਤੋਂ ਆਏ, ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲੁਸ ਤੇ ਪੱਥਰਾਵ ਕੀਤਾ ਅਤੇ ਇਹ ਸੋਚ ਕੇ ਧੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ, ਕਿ ਉਹ ਮਰ ਗਿਆ ਸੀ। 20 ਯਿਸੂ ਦੇ ਚੇਲੇ ਪੌਲੁਸ ਦੇ ਆਸ-ਪਾਸ ਇੱਕਤਰ ਹੋਏ, ਉਹ ਉੱਠਿਆ ਅਤੇ ਨਗਰ ਵਿੱਚ ਵਾਪਸ ਚੱਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਵਿੱਚ ਚੱਲੇ ਗਏ।
ਅੰਤਾਕਿਯਾ ਵਿੱਚ ਪਰਤਣਾ
21 ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇੱਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇੱਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ। 22 ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।” 23 ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।
24 ਤਦ ਉਹ ਦੋਨੋਂ ਪਿਸਿਦਿਯਾ ਦੇਸ਼ ਵਿੱਚੋਂ ਦੀ ਲੰਘੇ ਅਤੇ ਪੰਫ਼ਲਿਯਾ ਦੇਸ਼ ਵਿੱਚ ਪਹੁੰਚੇ। 25 ਫ਼ਿਰ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪਰਗਾ ਵਿੱਚ ਦਿੱਤਾ ਅਤੇ ਉਸਤੋਂ ਬਾਅਦ ਉਹ ਅੰਤਾਕਿਯਾ ਸ਼ਹਿਰ ਵੱਲ ਗਏ। 26 ਉੱਥੋਂ ਤੋਂ, ਜਹਾਜ਼ ਰਾਹੀਂ ਉਹ ਦੋਨੋਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿੱਥੇ ਨਿਹਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ।
27 ਜਦੋਂ ਉੱਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕੱਠੇ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦੱਸੀਆਂ ਜਿਹੜੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸੱਕਣ।” 28 ਉੱਥੇ ਪੌਲੁਸ ਅਤੇ ਬਰਨਬਾਸ ਮਸੀਹ ਦੇ ਚੇਲਿਆਂ ਨਾਲ ਬਹੁਤ ਦਿਨ ਰਹੇ।
ਯਰੂਸ਼ਲਮ ਵਿੱਚ ਸਭਾ
15 ਕੁਝ ਲੋਕ ਯਹੂਦਿਯਾ ਤੋਂ ਅੰਤਾਕਿਯਾ ਨੂੰ ਆਏ ਅਤੇ ਗੈਰ-ਯਹੂਦੀ ਭਰਾਵਾਂ ਨੂੰ ਉਪਦੇਸ਼ ਦੇਣ ਲੱਗੇ, “ਜੇ ਮੂਸਾ ਦੀ ਰੀਤ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਗਈ ਤਾਂ ਤੁਸੀਂ ਬਚ ਨਹੀਂ ਸੱਕੋਂਗੇ।” 2 ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿੜ੍ਹਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ।
3 ਕਲੀਸਿਯਾ ਨੇ ਇਨ੍ਹਾਂ ਆਦਮੀਆਂ ਦੀ ਉਨ੍ਹਾਂ ਦੀ ਯਾਤਰਾ ਲਈ ਮਦਦ ਕੀਤੀ। ਫ਼ੇਰ ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਰਾਹੀਂ ਯਾਤਰਾ ਕੀਤੀ। ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਗੈਰ-ਯਹੂਦੀ ਲੋਕ ਸੱਚੇ ਪਰਮੇਸ਼ੁਰ ਵੱਲ ਪਰਤੇ ਹਨ। ਇਹ ਸੁਣਕੇ ਸਾਰੇ ਭਰਾ ਬਹੁਤ ਖੁਸ਼ ਹੋਏ। 4 ਫ਼ਿਰ ਪੌਲੁਸ, ਬਰਨਬਾਸ ਅਤੇ ਹੋਰ ਦੂਜੇ ਲੋਕ ਵੀ ਯਰੂਸ਼ਲਮ ਵਿੱਚ ਪਹੁੰਚੇ। ਰਸੂਲਾਂ, ਬਜ਼ੁਰਗਾਂ ਅਤੇ ਸਾਰੇ ਨਿਹਚਾਵਾਨਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਉਹ ਸਭ ਗੱਲਾਂ ਕਹੀਆਂ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। 5 ਯਰੂਸ਼ਲਮ ਵਿੱਚ ਕੁਝ ਨਿਹਚਾਵਾਨਾਂ ਨੇ, ਜੋ ਫ਼ਰੀਸੀ ਪੰਥ ਵਿੱਚੋਂ ਸਨ ਖੜੋ ਕੇ ਕਿਹਾ, “ਗੈਰ-ਯਹੂਦੀ ਨਿਹਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕਰਨੀ ਚਾਹੀਦੀ ਹੈ।”
6 ਉਸਤੋਂ ਬਾਅਦ ਰਸੂਲ ਅਤੇ ਬਜ਼ੁਰਗ ਇਸ ਸਮੱਸਿਆ ਬਾਰੇ ਸੋਚਣ ਲਈ ਇੱਕਤਰ ਹੋਏ। 7 ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫ਼ਿਰ ਪਤਰਸ ਵਿੱਚੋਂ ਉੱਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੋ, ਤੁਹਾਨੂੰ ਮੁਢ ਤੋਂ ਹੀ ਪਤਾ ਹੈ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ਖਬਰੀ ਨੂੰ ਸੁਣ ਸੱਕਣ ਅਤੇ ਨਿਹਚਾ ਕਰਨ। 8 ਪਰਮੇਸ਼ੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ ਤਾਂ ਹੀ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇਕੇ ਜਿਵੇਂ ਕਿ ਉਸ ਨੇ ਸਾਨੂੰ ਦਿੱਤਾ ਸੀ ਦੇਕੇ ਸਾਨੂੰ ਇਹ ਸਾਬਿਤ ਕੀਤਾ। 9 ਪਰਮੇਸ਼ੁਰ ਲਈ ਉਨ੍ਹਾਂ ਲੋਕਾਂ ਅਤੇ ਸਾਡੇ ਵਿੱਚ ਕੋਈ ਫ਼ਰਕ ਨਹੀਂ। ਜਦੋਂ ਉਨ੍ਹਾਂ ਨੇ ਉਸਤੇ ਵਿਸ਼ਵਾਸ ਕੀਤਾ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੇ ਮਨ ਸ਼ੁੱਧ ਕਰ ਦਿੱਤੇ। 10 ਫ਼ੇਰ ਤੁਸੀਂ ਉਨ੍ਹਾਂ ਦੀਆਂ ਧੌਣਾਂ ਤੇ ਭਾਰੀ ਬੋਝ ਕਿਉਂ ਪਾ ਰਹੇ ਹੋ। ਕੀ ਤੁਸੀਂ ਪਰਮੇਸ਼ੁਰ ਨੂੰ ਕ੍ਰੋਧਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਅਸੀਂ ਅਤੇ ਸਾਡੇ ਪਿਉ-ਦਾਦੇ ਇੰਨੇ ਸਮਰਥ ਨਹੀਂ ਸੀ ਕਿ ਇਹ ਬੋਝ ਢੋਅ ਸੱਕਦੇ। 11 ਨਹੀਂ। ਸਾਨੂੰ ਵਿਸ਼ਵਾਸ ਹੈ ਕਿ ਅਸੀਂ ਅਤੇ ਇਹ ਲੋਕ ਪ੍ਰਭੂ ਯਿਸੂ ਦੀ ਕਿਰਪਾ ਰਾਹੀਂ ਬਚਾਏ ਜਾਵਾਂਗੇ।”
12 ਤਦ ਸਾਰੀ ਮੰਡਲੀ ਚੁੱਪ ਹੋ ਗਈ। ਉਨ੍ਹਾਂ ਨੇ ਪੌਲੁਸ ਅਤੇ ਬਰਨਬਾਸ ਨੂੰ ਚਮਤਕਾਰੀ ਨਿਸ਼ਾਨਾਂ ਬਾਰੇ ਬੋਲਦਿਆਂ ਸੁਣਿਆ। ਅਤੇ ਉਨ੍ਹਾਂ ਅਚੰਭਿਆਂ ਨੂੰ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਗੈਰ-ਯਹੂਦੀਆਂ ਵਿੱਚ ਕਰਵਾਏ। 13 ਜਦੋਂ ਪੌਲੁਸ ਅਤੇ ਬਰਨਬਾਸ ਬੋਲ ਹਟੇ ਤਾਂ ਯਾਕੂਬ ਅੱਗੋ ਕਹਿਣ ਲੱਗਾ, “ਮੇਰੇ ਭਰਾਵੋ। ਮੇਰੀ ਗੱਲ ਸੁਣੋ। 14 ਸ਼ਮਊਨ ਨੇ ਸਾਨੂੰ ਦੱਸਿਆ ਹੈ ਕਿਵੇਂ ਪਰਮੇਸ਼ੁਰ ਨੇ ਗੈਰ-ਯਹੂਦੀਆਂ ਨੂੰ ਪ੍ਰਵਾਨ ਕਰਕੇ ਅਤੇ ਉਨ੍ਹਾਂ ਨੂੰ ਆਪਣੇ ਲੋਕ ਬਣਾਕੇ ਆਪਣਾ ਪਿਆਰ ਦਰਸ਼ਾਇਆ। 15 ਨਬੀਆਂ ਦੇ ਬਚਨ ਵੀ ਇਸ ਗੱਲ ਨੂੰ ਮੰਨਦੇ ਹਨ ਕਿ:
16 ‘ਇਸਤੋਂ ਬਾਅਦ ਮੈਂ ਮੁੜ ਆਵਾਂਗਾ
ਅਤੇ ਫ਼ੇਰ ਦਾਊਦ ਦੇ ਡਿੱਗੇ-ਢਠੇ
ਘਰ ਨੂੰ ਉਸਾਰਾਂਗਾ।
ਮੈਂ ਉਸ ਦੇ ਘਰ ਦੇ ਮਲ੍ਹਬੇ ਨੂੰ ਮੁੜ ਤੋਂ ਉਸਾਰਾਂਗਾ।
ਮੈਂ ਮੁੜ ਉਸਦਾ ਘਰ ਨਵਾਂ ਬਣਾਵਾਂਗਾ।
17 ਫ਼ਿਰ ਹੋਰ ਸਾਰੇ ਲੋਕਾਂ ਪ੍ਰਭੂ ਪਰਮੇਸ਼ੁਰ ਵੱਲ ਵੇਖਣਗੇ।
ਹੋਰਨਾ ਪਰਾਈਆਂ ਕੌਮਾਂ ਦੇ ਲੋਕ ਵੀ ਮੇਰੇ ਨਾਲ ਸੰਬੰਧਿਤ ਹਨ।
ਪ੍ਰਭੂ ਜੋ ਇਹ ਸਭ ਗੱਲਾਂ ਕਰਦਾ ਹੈ,
ਇਹ ਆਖਦਾ ਹੈ।’ (I)
18 ‘ਇਹ ਸਭ ਗੱਲਾਂ ਮੁਢ ਤੋਂ ਹੀ ਜਾਣੀਆਂ ਹੋਈਆਂ ਹਨ।’
19 “ਇਸ ਲਈ, ਮੇਰਾ ਖਿਆਲ ਹੈ ਕਿ ਤੁਹਾਨੂੰ ਗੈਰ-ਯਹੂਦੀ ਭਰਾਵਾਂ ਨੂੰ ਨਹੀਂ ਸਤਾਉਣਾ ਚਾਹੀਦਾ, ਜੋ ਪਰਮੇਸ਼ੁਰ ਵੱਲ ਮੁੜ ਪਏ ਹਨ। 20 ਸਗੋਂ ਸਾਨੂੰ ਉਨ੍ਹਾਂ ਦੇ ਨਾਂ ਇੱਕ ਪੱਤਰ ਲਿਖਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ:
ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, (ਇਹ ਭੋਜਨ ਨੂੰ ਅਸ਼ੁੱਧ ਕਰਦਾ ਹੈ।)
ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।
ਲਹੂ ਨਾ ਖਾਓ। ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।
21 ਉਨ੍ਹਾਂ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਕਿਉਂਕਿ ਹਰ ਸ਼ਹਿਰ ਵਿੱਚ ਕੁਝ ਯਹੂਦੀ ਹਨ ਜਿਹੜੇ ਮੂਸਾ ਦੀ ਸ਼ਰ੍ਹਾ ਦਾ ਪ੍ਰਚਾਰ ਕਰਦੇ ਹਨ। ਮੂਸਾ ਦੀ ਸ਼ਰ੍ਹਾ ਹਰ ਸਬਤ ਦੇ ਦਿਨ ਪ੍ਰਾਰਥਨਾ ਸਥਾਨਾ ਵਿੱਚ ਬਹੁਤ ਵਰ੍ਹਿਆਂ ਤੋਂ ਪੜ੍ਹੀ ਜਾਂਦੀ ਹੈ।”
ਗੈਰ-ਯਹੂਦੀ ਨਿਹਚਾਵਾਨਾਂ ਨੂੰ ਚਿੱਠੀ
22 ਤਦ ਰਸੂਲਾਂ, ਬਜ਼ੁਰਗਾਂ ਅਤੇ ਕਲੀਸਿਯਾ ਦੇ ਨਿਹਚਾਵਾਨਾਂ ਨੇ ਨਿਸ਼ਚਾ ਕੀਤਾ ਕਿ ਉਨ੍ਹਾਂ ਨੂੰ ਪੌਲੁਸ ਤੇ ਬਰਨਬਾਸ ਨਾਲ ਅੰਤਾਕਿਯਾ ਨੂੰ ਕੁਝ ਆਦਮੀਆਂ ਨੂੰ ਭੇਜਣਾ ਚਾਹੀਦਾ ਹੈ। ਉਸ ਸਮੂਹ ਨੇ ਆਪਣੇ ਖੁਦ ਦੀ ਮੰਡਲੀ ਵਿੱਚੋਂ ਕੁਝ ਖਾਸ ਆਦਮੀਆਂ ਨੂੰ ਚੁਣਿਆ। ਉਨ੍ਹਾਂ ਨੇ ਯਹੂਦਾ ਜਿਹੜਾ ਬਰਸਬਾਸ ਕਹਾਉਂਦਾ ਸੀ ਅਤੇ ਸੀਲਾਸ ਨੂੰ ਚੁਣਿਆ। ਇਹ ਆਦਮੀ ਯਰੂਸ਼ਲਮ ਦੇ ਭਰਾਵਾਂ ਵੱਲੋਂ ਸਤਿਕਾਰੇ ਜਾਂਦੇ ਸਨ। 23 ਇਸ ਮੰਡਲੀ ਨੇ ਇਨ੍ਹਾਂ ਦੇ ਨਾਲ ਇੱਕ ਚਿਠੀ ਵੀ ਭੇਜੀ ਜਿਸ ਵਿੱਚ ਲਿਖਿਆ ਸੀ:
ਰਸੂਲਾਂ ਅਤੇ ਬਜ਼ੁਰਗਾਂ ਤੁਹਾਡੇ ਭਰਾਵਾਂ ਵੱਲੋਂ,
ਸਾਰੇ ਗੈਰ-ਯਹੂਦੀ ਭਰਾਵਾਂ ਨੂੰ, ਅੰਤਾਕਿਯਾ ਦੇ ਸ਼ਹਿਰ ਅਤੇ ਸੁਰਿਯਾ ਦੇ ਦੇਸ਼ਾਂ ਵਿੱਚ ਅਤੇ ਕਿਲੀਕਿਯਾ ਵਿੱਚ ਸ਼ੁਭਕਾਮਨਾਵਾਂ।
ਪਿਆਰੇ ਭਰਾਵੋ,
24 ਪਿਆਰੇ ਭਰਾਵੋ, ਸਾਨੂੰ ਪਤਾ ਲੱਗਿਆ ਹੈ ਕਿ ਸਾਡੇ ਸਮੂਹ ਵਿੱਚੋਂ ਕੁਝ ਆਦਮੀ ਤੁਹਾਡੀ ਜਗ਼੍ਹਾ ਆਏ ਹਨ। ਅਤੇ ਉਨ੍ਹਾਂ ਨੇ ਤੁਹਾਨੂੰ ਤਕਲੀਫ਼ਾਂ ਦਿੱਤੀਆਂ ਅਤੇ ਤੁਹਾਨੂੰ ਆਖੀਆਂ ਗੱਲਾਂ ਦੁਆਰਾ ਪਰੇਸ਼ਾਨ ਕੀਤਾ। ਅਰ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ। 25 ਅਸੀਂ ਸਾਰੇ ਇੱਕਸਾਥ ਇਕੱਠੇ ਹੋਏ ਅਤੇ ਹਾਮੀ ਭਰੀ ਕਿ ਸਾਨੂੰ ਕੁਝ ਆਦਮੀਆਂ ਨੂੰ ਚੁਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਾਡੇ ਪਿਆਰੇ ਮਿੱਤਰ ਪੌਲੁਸ ਅਤੇ ਬਰਨਬਾਸ ਨਾਲ ਤੁਹਾਡੇ ਕੋਲ ਭੇਜਣ ਚਾਹੀਦਾ ਹੈ। 26 ਪੌਲੁਸ ਅਤੇ ਬਰਨਬਾਸ ਨੇ ਆਪਣੇ ਜੀਵਨ ਪ੍ਰਭੂ ਯਿਸੂ ਮਸੀਹ ਦੀ ਸੇਵਾ ਲਈ ਅਰਪਣ ਕਰ ਦਿੱਤੇ ਹਨ। 27 ਇਸ ਲਈ ਉਨ੍ਹਾਂ ਨਾਲ ਅਸੀਂ ਯਹੂਦਾ ਅਤੇ ਸੀਲਾਸ ਨੂੰ ਭੇਜਿਆ ਹੈ, ਉਹ ਆਪ ਵੀ ਇਹ ਗੱਲਾਂ ਜ਼ਬਾਨੀ ਦੱਸਣਗੇ। 28 ਪਵਿੱਤਰ ਆਤਮਾ ਚਾਹੁੰਦਾ ਹੈ ਕਿ ਤੁਹਾਡੇ ਉੱਪਰ ਹੋਰ ਭਾਰ ਨਾ ਪਵੇ, ਇਸ ਲਈ ਅਸੀਂ ਮੰਨ ਲਿਆ। ਤੁਹਾਨੂੰ ਸਿਰਫ਼ ਇਹੀ ਗੱਲਾਂ ਕਰਨ ਦੀ ਲੋੜ ਹੈ:
29 ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ,
ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।
ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।
ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਂਗੇ।
ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ।
30 ਇਉਂ ਪੌਲੁਸ, ਬਰਨਬਾਸ, ਯਹੂਦਾ ਅਤੇ ਸੀਲਾਸ ਯਰੂਸ਼ਲਮ ਨੂੰ ਛੱਡ ਕੇ ਅੰਤਾਕਿਯਾ ਵੱਲ ਨੂੰ ਚੱਲੇ ਗਏ। ਉੱਥੇ ਜਾਕੇ ਉਨ੍ਹਾਂ ਨੇ ਨਿਹਚਾਵਾਨਾਂ ਦਾ ਵੱਡਾ ਇਕੱਠ ਕਰਕੇ, ਉਨ੍ਹਾਂ ਨੂੰ ਇਹ ਚਿੱਠੀ ਦਿੱਤੀ। 31 ਜਦੋਂ ਉਨ੍ਹਾਂ ਨੇ ਇਹ ਚਿੱਠੀ ਪੜੀ, ਤਾਂ ਉਹ ਇਸਦੇ ਸੁਖੀ ਸੰਦੇਸ਼ ਲਈ ਬਹੁਤ ਖੁਸ਼ ਸਨ। 32 ਯਹੂਦਾ ਅਤੇ ਸੀਲਾਸ ਵੀ ਰਸੂਲ ਸਨ। ਉਨ੍ਹਾਂ ਨੇ ਵੀ ਨਿਹਚਾਵਾਨਾਂ ਨੂੰ ਉਤਸਾਹਤ ਕਰਨ ਅਤੇ ਤਕੜੇ ਬਨਾਉਣ ਲਈ ਬਹੁਤ ਗੱਲਾਂ ਕਹੀਆਂ। 33 ਕੁਝ ਦੇਰ ਯਹੂਦਾ ਅਤੇ ਸੀਲਾਸ ਉੱਥੇ ਰਹੇ ਅਤੇ ਉੱਥੋਂ ਭਾਈਆਂ ਕੋਲੋਂ ਸੁੱਖ-ਸ਼ਾਂਤੀ ਦੀ ਆਸੀਸ ਲੈ ਕੇ ਫ਼ਿਰ ਉੱਥੋਂ ਚੱਲੇ ਗਏ। ਉਹ ਮੁੜ ਯਰੂਸ਼ਲਮ ਵਿੱਚ ਆਪਣੇ ਭਾਈਆਂ ਵਿੱਚ ਪਰਤ ਆਏ ਜਿਨ੍ਹਾਂ ਨੇ ਉਨ੍ਹਾਂ ਨੂੰ ਭੇਜਿਆ ਸੀ। 34 [m]
35 ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਹੀ ਰੁਕੇ ਰਹੇ, ਉੱਥੇ ਉਨ੍ਹਾਂ ਨੇ ਤੇ ਹੋਰਨਾਂ ਲੋਕਾਂ ਨੂੰ ਪ੍ਰਭੂ ਮਾਲਿਕ ਦਾ ਸੰਦੇਸ਼ ਦਿੱਤਾ ਅਤੇ ਖੁਸ਼ਖਬਰੀ ਬਾਰੇ ਸਿੱਖਾਇਆ ਅਤੇ ਪਰਚਾਰ ਕੀਤਾ।
ਪੌਲੁਸ ਅਤੇ ਬਰਨਬਾਸ ਦਾ ਅਲੱਗ ਹੋਣਾ
36 ਕੁਝ ਦਿਨਾਂ ਬਾਅਦ ਪੌਲੁਸ ਨੇ ਬਰਨਬਾਸ ਨੂੰ ਕਿਹਾ, “ਅਸੀਂ ਪ੍ਰਭੂ ਦਾ ਸੰਦੇਸ਼ ਬਹੁਤ ਸਾਰੇ ਨਗਰਾਂ ਵਿੱਚ ਦਿੱਤਾ ਹੈ। ਸਾਨੂੰ ਉਨ੍ਹਾਂ ਥਾਵਾਂ ਤੇ ਵੇਖਣ ਲਈ ਵਾਪਸ ਜਾਣਾ ਚਾਹੀਦਾ ਹੈ ਕਿ ਸਾਡੇ ਭੈਣ-ਭਰਾ ਕਿਵੇਂ ਕਰ ਰਹੇ ਹਨ।”
37 ਬਰਨਬਾਸ ਆਪਣੇ ਨਾਲ ਯਹੂੰਨਾ ਜੋ ਮਰਕੁਸ ਵੀ ਕਹਾਂਉਂਦਾ ਹੈ ਨਾਲ ਲਿਜਾਣਾ ਚਾਹੁੰਦਾ ਸੀ। 38 ਪਰ ਉਨ੍ਹਾਂ ਦੀ ਪਹਿਲੀ ਫ਼ੇਰੀ ਤੇ, ਯੂਹੰਨਾ ਮਰਕੁਸ ਉਨ੍ਹਾਂ ਨੂੰ ਪਮਫ਼ੁਲਿਯਾ ਤੇ ਛੱਡ ਗਏ ਅਤੇ ਉਨ੍ਹਾਂ ਨਾਲ ਕੰਮ ਕਰਨਾ ਬੰਦ ਕਰ ਦਿੱਤਾ। ਇਸ ਲਈ ਹੁਣ ਪੌਲੁਸ ਨੇ ਉਸ ਨੂੰ ਉਨ੍ਹਾਂ ਨਾਲ ਨਾ ਲੈ ਜਾਣ ਦਾ ਕੰਮ ਕੀਤਾ। 39 ਪੌਲੁਸ ਅਤੇ ਬਰਨਬਾਸ ਵਿੱਚ ਤਕੜੀ ਬਹਿਸ ਹੋਈ ਅਤੇ ਆਖਿਰਕਾਰ ਉਹ ਅੱਡ ਹੋਕੇ ਵੱਖ-ਵੱਖ ਰਾਹਵਾਂ ਨੂੰ ਚੱਲੇ ਗਏ। ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਤੇ ਚੜ੍ਹ੍ਹਕੇ ਕੁਪਰੁਸ ਨੂੰ ਚੱਲਾ ਗਿਆ।
40 ਪੌਲੁਸ ਨੇ ਸੀਲਾਸ ਨੂੰ ਆਪਣੇ ਨਾਲ ਲੈਜਾਣ ਨੂੰ ਚੁਣਿਆ। ਭਰਾਵਾਂ ਵੱਲੋਂ ਪੌਲੁਸ ਨੂੰ ਪ੍ਰਭੂ ਦੀ ਕਿਰਪਾ ਨੂੰ ਸੌਂਪਿਆ ਗਿਆ ਤੇ ਭੇਜ ਦਿੱਤਾ ਗਿਆ। 41 ਪੌਲੁਸ ਅਤੇ ਸੀਲਾਸ ਸੁਰਿਯਾ ਅਤੇ ਕਲੀਸਿਯਾ ਦੇ ਦੇਸ਼ਾਂ ਵਿੱਚ ਫ਼ਿਰਦਿਆਂ ਹੋਇਆਂ, ਕਲੀਸਿਯਾਂ ਨੂੰ ਤਕੜੇ ਕਰਦੇ ਰਹੇ।
ਤਿਮੋਥਿਉਸ ਦਾ ਪੌਲੁਸ ਅਤੇ ਸੀਲਾਸ ਨਾਲ ਜਾਣਾ
16 ਪੌਲੁਸ ਦਰਬੇ ਅਤੇ ਲੁਸਤ੍ਰਾ ਸ਼ਹਿਰ ਵਿੱਚ ਗਿਆ। ਯਿਸੂ ਦਾ ਇੱਕ ਚੇਲਾ ਜਿਸ ਦਾ ਨਾਂ ਤਿਮੋਥਿਉਸ ਸੀ, ਉੱਥੇ ਸੀ, ਜਿਸਦੀ ਮਾਂ ਨਿਹਚਾਵਾਨ ਯਹੂਦਣ ਸੀ, ਪਰ ਉਸਦਾ ਪਿਉ ਯੂਨਾਨੀ ਸੀ। 2 ਲੁਸਤ੍ਰਾ ਅਤੇ ਇੱਕੋਨਿਯੁਮ ਦੇ ਸ਼ਹਿਰਾਂ ਵਿੱਚ ਨਿਹਚਾਵਾਨਾਂ ਦੀ ਤਿਮੋਥਿਉਸ ਬਾਰੇ ਬਹੁਤ ਚੰਗੀ ਰਾਏ ਸੀ। 3 ਉਹ ਉਸ ਬਾਰੇ ਬੜੇ ਨੇਕ ਖਿਆਲ ਰੱਖਦੇ ਸਨ। ਪੌਲੁਸ ਚਾਹੁੰਦਾ ਸੀ ਕਿ ਤਿਮੋਥਿਉਸ ਉਸ ਦੇ ਨਾਲ ਸਫ਼ਰ ਕਰੇ, ਪਰ ਉਸ ਇਲਾਕੇ ਦੇ ਸਭ ਲੋਕ ਜਾਣਦੇ ਸਨ ਕਿ ਉਸਦਾ ਪਿਤਾ ਯੂਨਾਨੀ ਸੀ। ਇਸ ਲਈ ਪੌਲੁਸ ਨੇ ਉਸ ਇਲਾਕੇ ਦੇ ਯਹੂਦੀਆਂ ਦੀ ਖਾਤਿਰ ਉਸਦੀ ਸੁੰਨਤ ਕੀਤੀ।
4 ਫ਼ਿਰ ਪੌਲੁਸ ਅਤੇ ਉਸ ਦੇ ਸਾਥੀ ਆਦਮੀਆਂ ਨੇ ਦੂਜੇ ਸ਼ਹਿਰ ਰਾਹੀਂ ਸਫ਼ਰ ਕੀਤਾ ਅਤੇ ਰਸੂਲਾਂ ਅਤੇ ਬਜ਼ੁਰਗਾਂ ਦੇ ਰਿਵਾਜ਼ਾਂ ਅਤੇ ਫ਼ੈਸਲਿਆਂ ਨੂੰ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੂੰ ਪਹੁੰਚਾਇਆ। 5 ਇਉਂ ਕਲੀਸਿਯਾ ਨਿਹਚਾ ਵਿੱਚ ਮਜਬੂਤੀ ਨਾਲ ਵੱਧੀਆਂ ਅਤੇ ਹਰ ਰੋਜ਼ ਗਿਣਤੀ ਵਿੱਚ ਵੱਧ ਰਹੀਆਂ ਸਨ।
ਪੌਲੁਸ ਮਕਦੂਨਿਯਾ ਨੂੰ ਸੱਦਿਆ ਗਿਆ
6 ਪੌਲੁਸ ਅਤੇ ਉਸ ਦੇ ਸਾਥੀ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚੋਂ ਦੀ ਲੰਘਦੇ ਗਏ ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਅਸਿਯਾ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕਰਨ ਤੋਂ ਰੋਕਿਆ ਸੀ। 7 ਪੌਲੁਸ ਅਤੇ ਤਿਮੋਥਿਉਸ ਮੁਸਿਯਾ ਦੇਸ਼ ਦੇ ਕੋਲ ਪਹੁੰਚੇ, ਉਹ ਬਿਥੁਨਿਯਾ ਦੇ ਦੇਸ਼ ਜਾਣਾ ਚਾਹੁੰਦੇ ਸਨ। ਪਰ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਉੱਥੇ ਨਾ ਜਾਣ ਦਿੱਤਾ। 8 ਤਾਂ ਉਹ ਮੁਸਿਯਾ ਦੇ ਕੋਲੋਂ ਲੰਘ ਕੇ ਤ੍ਰੇਆਸ ਸ਼ਹਿਰ ਵਿੱਚ ਪਹੁੰਚੇ।
9 ਉਸ ਰਾਤ ਪੌਲੁਸ ਨੇ ਇੱਕ ਦਰਸ਼ਨ ਦੇਖਿਆ। ਇਸ ਦਰਸ਼ਨ ਵਿੱਚ, ਉਸ ਨੇ ਮਕਦੂਨੀਯਾ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸ ਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਯਾ ਨੂੰ ਆ ਅਤੇ ਸਾਡੀ ਸਹਾਇਤਾ ਕਰ।” 10 ਪੌਲੁਸ ਦੇ ਇਹ ਦਰਸ਼ਨ ਦੇਖਣ ਤੋਂ ਬਾਅਦ, ਅਸਾਂ ਤੁਰੰਤ ਮਕਦੂਨਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ। ਸਾਨੂੰ ਯਕੀਨ ਸੀ ਕਿ ਪਰਮੇਸ਼ੁਰ ਨੇ ਸਾਨੂੰ ਉਨ੍ਹਾਂ ਨੂੰ ਖੁਸ਼ਖਬਰੀ ਦੇਣ ਲਈ ਸੱਦਿਆ ਸੀ।
ਲੁਦਿਯਾ ਦਾ ਪਰਿਵਰਤਨ
11 ਅਸੀਂ ਜਹਾਜ ਰਾਹੀਂ ਤ੍ਰੋਆਸ ਤੋਂ ਵਿਦਾ ਹੋਏ ਅਤੇ ਸਿਧੇ ਸਮੁਤ੍ਰਾਕੇ ਦੇ ਟਾਪੂ ਵੱਲ ਸਫ਼ਰ ਕੀਤਾ। ਅਗਲੇ ਦਿਨ ਅਸੀਂ ਨਿਯਾਪੁਲਿਸ ਦੇ ਸ਼ਹਿਰ ਨੂੰ ਪਹੁੰਚੇ। 12 ਫ਼ਿਰ ਅਸੀਂ ਫ਼ਿਲਿਪੈ ਗਏ, ਇਹ ਮਕਦੂਨਿਯਾ ਦੇ ਇਸ ਹਿੱਸੇ ਦਾ ਇੱਕ ਮਹੱਤਵਪੂਰਣ ਸ਼ਹਿਰ ਹੈ, ਅਤੇ ਇਹ ਰੋਮੀਆਂ ਲਈ ਇੱਕ ਸ਼ਹਿਰ ਹੈ। ਅਸੀਂ ਕੁਝ ਦਿਨ ਉਸੇ ਸ਼ਹਿਰ ਵਿੱਚ ਰਹੇ।
13 ਸਬਤ ਦੇ ਦਿਨ ਅਸੀਂ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਗਏ। ਅਤੇ ਅਸੀਂ ਉਸ ਇਲਾਕੇ ਵਿੱਚ ਇੱਕ ਜਗ਼੍ਹਾ ਲੱਭਣਾ ਚਾਹੁੰਦੇ ਸਾਂ ਜਿੱਥੇ ਯਹੂਦੀ ਇਕੱਠੇ ਪ੍ਰਾਰਥਨਾ ਲਈ ਆਉਂਦੇ ਸਨ। ਉੱਥੇ ਕੁਝ ਔਰਤਾਂ ਇਕੱਠੀਆਂ ਹੋਈਆਂ ਸਨ। ਤਾਂ ਅਸੀਂ ਉਨ੍ਹਾਂ ਨਾਲ ਬੈਠੇ ਅਤੇ ਉਨ੍ਹਾਂ ਨਾਲ ਗੱਲ ਕੀਤੀ। 14 ਉੱਥੇ ਥੁਆਤੀਰਾ ਸ਼ਹਿਰ ਤੋਂ ਲੁਦਿਯਾ ਨਾਮ ਦੀ ਇੱਕ ਔਰਤ ਵੀ ਸੀ। ਉਸਦਾ ਕੰਮ ਕਿਰਮਚੀ ਰੰਗ ਦੇ ਵਸਤਰ ਵੇਚਣ ਦਾ ਸੀ। ਉਸ ਨੇ ਸੱਚੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਪਰਮੇਸ਼ੁਰ ਨੇ ਉਸ ਨੂੰ ਉਸਦਾ ਦਿਲ ਖੋਲ੍ਹਣ ਦਿੱਤਾ ਅਤੇ ਧਿਆਨ ਨਾਲ ਪੌਲੁਸ ਦੇ ਬਚਨਾਂ ਨੂੰ ਸੁਣਾਇਆ। 15 ਉਹ ਅਤੇ ਸਾਰੇ ਲੋਕਾਂ ਨੇ ਜੋ ਉਸ ਦੇ ਘਰ ਵਿੱਚ ਰਹਿੰਦੇ ਸਨ ਬਪਤਿਸਮਾ ਲਿਆ। ਉਸਤੋਂ ਬਾਅਦ, ਫ਼ੇਰ ਉਸ ਨੇ ਸਾਨੂੰ ਇਹ ਆਖਦਿਆਂ ਆਪਣੇ ਘਰ ਸੱਦਾ ਦਿੱਤਾ, “ਜੇਕਰ ਤੁਸੀਂ ਮਹਿਸੂਸ ਕਰਦੇ ਹੋ ਕਿ ਮੈਂ ਪ੍ਰਭੂ ਯਿਸੂ ਦੀ ਸੱਚੀ ਉਪਾਸੱਕ ਹਾਂ, ਫ਼ੇਰ ਕਿਰਪਾ ਕਰਕੇ ਆਓ ਅਤੇ ਮੇਰੇ ਘਰ ਵਿੱਚ ਠਹਿਰੋ।” ਉਸ ਨੇ ਸਾਨੂੰ ਆਪਣੇ ਘਰ ਠਹਿਰਾਉਣ ਲਈ ਮਨਵਾ ਲਿਆ।
ਪੌਲੁਸ ਅਤੇ ਸੀਲਾਸ ਕੈਦ ਵਿੱਚ
16 ਇੱਕ ਵਾਰ ਸਾਡੇ ਨਾਲ ਕੁਝ ਇੰਝ ਵਾਪਰਿਆ, ਜਦੋਂ ਅਸੀਂ ਪ੍ਰਾਰਥਨਾ ਸਥਾਨ ਵੱਲ ਜਾ ਰਹੇ ਸੀ। ਇੱਕ ਦਾਸੀ ਸਾਨੂੰ ਮਿਲੀ। ਉਸ ਵਿੱਚ ਇੱਕ ਵਿਸ਼ੇਸ਼ ਆਤਮਾ ਦਾ ਵਾਸ ਸੀ। ਇਸ ਦੀ ਸ਼ਕਤੀ ਨਾਲ, ਉਹ ਭਵਿੱਖ ਬਾਰੇ ਦੱਸ ਸੱਕਦੀ ਸੀ। ਇਉਂ ਉਹ ਇਸ ਕਸਬੇ ਵਿੱਚ ਬਹੁਤ ਸਾਰਾ ਪੈਸਾ ਆਪਣੇ ਮਾਲਕਾਂ ਲਈ ਕਮਾ ਲਿਆਉਂਦੀ ਸੀ। 17 ਇਸ ਕੁੜੀ ਨੇ ਪੌਲੁਸ ਅਤੇ ਸਾਡਾ ਪਿੱਛਾ ਕੀਤਾ ਅਤੇ ਉੱਚੀ ਆਖ ਰਹੀ ਸੀ, “ਇਹ ਵਿਅਕਤੀ ਅੱਤ ਮਹਾਨ ਪਰਮੇਸ਼ੁਰ ਦੇ ਸੇਵਕ ਹਨ। ਇਹ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।” 18 ਉਸ ਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲੁਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿੱਕਲ ਆ।” ਉਸੇ ਵਕਤ ਉਸ ਕੁੜੀ ਵਿੱਚੋਂ ਆਤਮਾ ਬਾਹਰ ਨਿਕਲ ਆਈ।
19 ਉਸ ਕੁੜੀ ਦੇ ਮਾਲਕ ਨੇ ਮਹਿਸੂਸ ਕੀਤਾ ਕਿ ਹੁਣ ਉਹ ਪੈਸੇ ਕੁਮਾਉਣ ਲਈ ਉਸਦਾ ਇਸਤੇਮਾਲ ਨਹੀਂ ਕਰ ਸੱਕਦੇ ਸੀ। ਇਸ ਲਈ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨੂੰ ਫ਼ੜਿਆ ਅਤੇ ਸ਼ਹਿਰ ਦੀ ਸਭਾ ਵਾਲੀ ਥਾਂ ਤੇ ਖਿੱਚ ਲਿਆਏ। ਉਸ ਸ਼ਹਿਰ ਦੇ ਸੂਬੇਦਾਰ ਉੱਥੇ ਸਨ। 20 ਉਹ ਆਦਮੀ ਉਨ੍ਹਾਂ ਨੂੰ ਆਗੂਆਂ ਕੋਲ ਲੈ ਆਏ ਅਤੇ ਆਖਣ ਲੱਗੇ, “ਇਹ ਲੋਕ ਯਹੂਦੀ ਹਨ ਅਤੇ ਇਹ ਸਾਡੇ ਸ਼ਹਿਰ ਵਿੱਚ ਭਾਜੜ ਪਾ ਰਹੇ ਹਨ। 21 ਇਹ ਲੋਕਾਂ ਨੂੰ ਉਹ ਰਿਵਾਜ਼ ਸਿੱਖਾ ਰਹੇ ਹਨ ਜੋ ਸ਼ਰ੍ਹਾ ਦੇ ਖਿਲਾਫ਼ ਹਨ। ਕਿਉਂਕਿ ਅਸੀਂ ਰੋਮੀ ਨਾਗਰਿਕ ਹਾਂ। ਅਸੀਂ ਇਹ ਰਿਵਾਜ਼ ਨਾ ਕਬੂਲ ਸੱਕਦੇ ਹਾਂ ਨਾ ਹੀ ਇਨ੍ਹਾਂ ਉੱਤੇ ਚੱਲ ਸੱਕਦੇ ਹਾਂ।”
22 ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪੜੇ ਪਾੜ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋੜਿਆਂ ਨਾਲ ਮਾਰਨ। 23 ਆਦਮੀਆਂ ਨੇ ਉਨ੍ਹਾਂ ਨੂੰ ਬਹੁਤ ਵਾਰ ਮਾਰਿਆ ਤੇ ਫ਼ਿਰ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੱਤਾ। ਕੈਦਖਾਨੇ ਦੇ ਦਰੋਗਾ ਨੂੰ ਆਖਣ ਲੱਗੇ, “ਇਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖਣਾ।” 24 ਉਸ ਨੇ ਅਜਿਹਾ ਹੁਕਮ ਪਾਕੇ ਉਨ੍ਹਾਂ ਨੂੰ ਅੰਦਰਲੇ ਕੈਦਖਾਨੇ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਫ਼ ਦੇ ਖਾਨੇ ਠੋਕ ਦਿੱਤੇ।
25 ਅੱਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪਰਮੇਸ਼ੁਰ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ। 26 ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਈਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁੱਲ੍ਹ ਗਈਆਂ। 27 ਜੇਲਰ ਜਾਗਿਆ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹੇ ਵੇਖੇ। ਉਸ ਨੇ ਸੋਚਿਆ ਕਿ ਕੈਦੀ ਪਹਿਲਾਂ ਹੀ ਨਠ ਗਏ ਹਨ। ਇਸ ਲਈ ਉਸ ਨੇ ਆਪਣੀ ਤਲਵਾਰ ਕੱਢੀ ਅਤੇ ਆਪਣੇ-ਆਪ ਨੂੰ ਮਾਰਨ ਹੀ ਵਾਲਾ ਸੀ। 28 ਪਰ ਪੌਲੁਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, “ਆਪਣੇ-ਆਪ ਨੂੰ ਇਉਂ ਕਸ਼ਟ ਨਾ ਦੇ। ਅਸੀਂ ਸਭ ਇੱਥੇ ਹੀ ਹਾਂ।”
29 ਤਦ ਦੀਵਾ ਮੰਗਵਾ ਕੇ ਉਹ ਅੰਦਰ ਨੂੰ ਦੌੜਿਆ, ਉਹ ਕੰਬਦਾ ਹੋਇਆ ਪੌਲੁਸ ਅਤੇ ਸੀਲਾਸ ਦੇ ਅੱਗੇ ਢਹਿ ਪਿਆ। 30 ਤਦ ਉਸ ਨੇ ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਕਿਹਾ, “ਹੇ ਮਹਾ ਪੁਰੱਖੋ, ਬਚਾਏ ਜਾਣ ਲਈ ਮੈਂ ਕੀ ਕਰਾਂ?”
31 ਉਨ੍ਹਾਂ ਉਸ ਨੂੰ ਕਿਹਾ, “ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ, ਫ਼ੇਰ ਤੂੰ ਅਤੇ ਉਹ ਸਾਰੇ, ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ, ਬਚਾਏ ਜਾਣਗੇ।” 32 ਤਾਂ, ਪੌਲੁਸ ਅਤੇ ਸੀਲਾਸ ਨੇ ਜੇਲਰ ਅਤੇ ਉਨ੍ਹਾਂ ਸਭ ਨੂੰ, ਜੋ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਸੰਦੇਸ਼ ਦਿੱਤਾ। 33 ਜਦ ਕਿ ਰਾਤ ਕਾਫ਼ੀ ਹੋ ਚੁੱਕੀ ਸੀ ਪਰ ਜੇਲਰ ਨੇ ਉਨ੍ਹਾਂ ਨੂੰ ਲਿਆ ਅਤੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ। ਉਸਤੋਂ ਬਾਅਦ, ਜੇਲਰ ਅਤੇ ਉਸ ਦੇ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਗਿਆ। 34 ਉਸਤੋਂ ਬਾਅਦ, ਉਸ ਨੇ ਉਨ੍ਹਾਂ ਨੂੰ ਘਰ ਲੈਜਾ ਕੇ ਭੋਜਨ ਕਰਵਾਇਆ, ਹੁਣ ਸਾਰੇ ਲੋਕ ਮੁੜ ਤੋਂ ਬੜੇ ਖੁਸ਼ ਸਨ ਕਿਉਂਕਿ ਹੁਣ ਉਹ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਸਨ।
35 ਅਗਲੀ ਸਵੇਰ ਆਗੂਆਂ ਨੇ ਕੁਝ ਸਿਪਾਹੀਆਂ ਨੂੰ ਦਰੋਗਾ ਕੋਲ ਭੇਜਿਆ ਅਤੇ ਸੁਨੇਹਾ ਦਿੱਤਾ “ਇਨ੍ਹਾਂ ਆਦਮੀਆਂ ਨੂੰ ਰਿਹਾ ਕਰ ਦਿੱਤਾ ਜਾਵੇ।”
36 ਦਰੋਗਾ ਨੇ ਪੌਲੁਸ ਨੂੰ ਆਖਿਆ, “ਆਗੂਆਂ ਨੇ ਇਨ੍ਹਾਂ ਸਿਪਾਹੀਆਂ ਰਾਹੀਂ ਤੁਹਾਨੂੰ ਰਿਹਾ ਕਰਨ ਦਾ ਹੁਕਮ ਦੇਕੇ ਭੇਜਿਆ ਹੈ, ਸੋ ਤੁਸੀਂ ਹੁਣ ਸ਼ਾਂਤੀ ਨਾਲ ਇੱਥੋਂ ਜਾ ਸੱਕਦੇ ਹੋ।”
37 ਪਰ ਪੌਲੁਸ ਨੇ ਸਿਪਾਹੀਆਂ ਨੂੰ ਕਿਹਾ, “ਉਨ੍ਹਾਂ ਨੇ ਤਾਂ ਸਾਨੂੰ ਰੋਮੀ ਹੋਣ ਦਾ ਦੋਸ਼ ਸਾਬਤ ਕੀਤੇ ਬਿਨਾਂ ਹੀ ਸਭਨਾਂ ਦੇ ਸਾਹਮਣੇ ਕੋੜੇ ਮਾਰਕੇ ਕੈਦ ਕੀਤਾ ਸੀ। ਅਤੇ ਕੀ ਉਹ ਚਾਹੁੰਦੇ ਹਨ ਅਸੀਂ ਗੁਪਤ ਰੂਪ ਵਿੱਚ ਹੀ ਚੱਲੇ ਜਾਈਏ? ਨਹੀਂ ਇਹ ਇਵੇਂ ਨਹੀਂ ਹੋਣਾ, ਸਗੋਂ ਉਹ ਆਪ ਆਕੇ ਸਾਨੂੰ ਬਾਹਰ ਕੱਢ ਕੇ ਲੈ ਚੱਲਣ।”
2010 by World Bible Translation Center