Print Page Options
Previous Prev Day Next DayNext

Bible in 90 Days

An intensive Bible reading plan that walks through the entire Bible in 90 days.
Duration: 88 days
Punjabi Bible: Easy-to-Read Version (ERV-PA)
Version
1 ਕੁਰਿੰਥੀਆਂ ਨੂੰ 15:1 - ਗਲਾਤੀਆਂ ਨੂੰ 3:25

ਮਸੀਹ ਬਾਰੇ ਖੁਸ਼ਖਬਰੀ

15 ਹੁਣ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਖੁਸ਼ਖਬਰੀ ਨੂੰ ਚੇਤੇ ਕਰੋ ਜਿਸ ਬਾਰੇ ਮੈਂ ਤੁਹਾਨੂੰ ਦੱਸਿਆ ਸੀ। ਤੁਸੀਂ ਇਸ ਸੰਦੇਸ਼ ਨੂੰ ਕਬੂਲ ਕੀਤਾ ਅਤੇ ਇਸ ਨੂੰ ਮਜ਼ਬੂਤੀ ਨਾਲ ਫ਼ੜੀ ਰੱਖਣਾ ਜਾਰੀ ਰੱਖੋ। ਇਸ ਸੰਦੇਸ਼ ਨਾਲ ਤੁਸੀਂ ਬਚਦੇ ਹੋ। ਪਰ ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਅਵੱਸ਼ ਵਿਸ਼ਵਾਸ ਕਰਦੇ ਰਹਿਣਾ ਚਾਹੀਦਾ ਹੈ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ। ਜੇਕਰ ਤੁਸੀਂ ਇਹ ਨਹੀਂ ਕਰੋਗੇ, ਫ਼ੇਰ ਤੁਹਾਡੀ ਨਿਹਚਾ ਵਿਅਰਥ ਹੈ।

ਮੈਂ ਤੁਹਾਨੂੰ ਉਹੀ ਸੰਦੇਸ਼ ਦਿੱਤਾ ਹੈ ਜਿਹੜਾ ਮੈਂ ਪ੍ਰਾਪਤ ਕੀਤਾ ਹੈ। ਤੁਹਾਨੂੰ ਬਹੁਤ ਹੀ ਜ਼ਰੂਰੀ ਗੱਲਾਂ ਦੱਸੀਆਂ ਹਨ। ਕਿ ਮਸੀਹ ਸਾਡੇ ਗੁਨਾਹਾਂ ਲਈ ਮਰਿਆ, ਜਿਵੇਂ ਪੋਥੀਆਂ ਆਖਦੀਆਂ ਹਨ। ਕਿ ਮਸੀਹ ਨੂੰ ਦਫ਼ਨਾ ਦਿੱਤਾ ਗਿਆ ਅਤੇ ਤੀਸਰੇ ਦਿਨ ਜਿਵਾ ਦਿੱਤਾ ਗਿਆ, ਜਿਵੇਂ ਕਿ ਪੋਥੀਆਂ ਦੱਸਦੀਆਂ ਹਨ। ਅਤੇ ਇਹ ਵੀ ਕਿ ਮਸੀਹ ਨੇ ਪਤਰਸ ਨੂੰ ਦੀਦਾਰ ਦਿੱਤਾ ਅਤੇ ਫ਼ੇਰ 12 ਨਬੀਆਂ ਨੂੰ ਦੀਦਾਰ ਦਿੱਤਾ। ਉਸਤੋਂ ਮਗਰੋਂ, ਮਸੀਹ 500 ਤੋਂ ਵੱਧ ਭਰਾਵਾਂ ਅਤੇ ਭੈਣਾਂ ਨੂੰ ਇੱਕੋ ਵੇਲੇ ਪ੍ਰਗਟਿਆ। ਇਨ੍ਹਾਂ ਭਰਾਵਾਂ ਵਿੱਚ ਬਹੁਤੇ ਅੱਜ ਵੀ ਜਿਉਂਦੇ ਹਨ। ਪਰ ਕੁਝ ਮਰ ਚੁੱਕੇ ਹਨ। ਫ਼ੇਰ ਮਸੀਹ ਨੇ ਯਾਕੂਬ ਨੂੰ ਦੀਦਾਰ ਦਿੱਤਾ ਅਤੇ ਉਸਤੋਂ ਬਾਦ ਸਾਰੇ ਰਸੂਲਾਂ ਨੂੰ ਦੀਦਾਰ ਦਿੱਤਾ। ਸਭ ਤੋਂ ਅਖੀਰ ਵਿੱਚ ਮਸੀਹ ਨੇ ਮੈਨੂੰ ਦੀਦਾਰ ਦਿੱਤਾ। ਮੈਂ ਇੱਕ ਸਮੇਂ ਤੋਂ ਪਹਿਲਾਂ ਜਨਮੇ ਬੱਚੇ ਵਰਗਾ ਸੀ।

ਬਾਕੀ ਸਾਰੇ ਰਸੂਲ ਮੈਥੋਂ ਮਹਾਨ ਹਨ। ਕਿਉਂਕਿ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ। ਇਹੀ ਕਾਰਣ ਹੈ ਕਿ ਮੈਂ ਰਸੂਲ ਅਖਵਾਉਣ ਦੇ ਵੀ ਯੋਗ ਨਹੀਂ ਹਾਂ। 10 ਪਰ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਮੈਂ ਜੋ ਹਾਂ ਸੋ ਹਾਂ। ਅਤੇ ਜਿਹੜੀ ਕਿਰਪਾ ਉਸ ਨੇ ਮੇਰੇ ਉੱਤੇ ਕੀਤੀ ਉਹ ਜ਼ਾਇਆ ਨਹੀਂ ਗਈ। ਮੈਂ ਹੋਰ ਸਾਰੇ ਰਸੂਲਾਂ ਨਾਲੋਂ ਵੱਧੇਰੇ ਸਖਤ ਮਿਹਨਤ ਕੀਤੀ। ਪਰ ਇਹ ਮੈਂ ਨਹੀਂ ਸਾਂ ਜੋ ਮਿਹਨਤ ਕਰ ਰਿਹਾ ਸਾਂ। ਇਹ ਤਾਂ ਉਹ ਪਰਮੇਸ਼ੁਰ ਦੀ ਕਿਰਪਾ ਸੀ ਜਿਹੜੀ ਮੇਰੇ ਨਾਲ ਸੀ। 11 ਇਸ ਲਈ ਫ਼ੇਰ, ਇਹ ਮਹੱਤਵਪੂਰਣ ਨਹੀਂ ਕਿ ਮੈਂ ਤੁਹਾਨੂੰ ਪ੍ਰਚਾਰ ਕੀਤਾ ਹੈ ਜਾਂ ਹੋਰ ਦੂਸਰੇ ਰਸੂਲਾਂ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਕਿਉਂਕਿ, ਅਸੀਂ ਸਾਰੇ ਇੱਕੋ ਜਿਹੇ ਸੰਦੇਸ਼ ਦਾ ਪ੍ਰਚਾਰ ਕਰਦੇ ਹਾਂ, ਅਤੇ ਇਹੀ ਹੈ ਜਿਸ ਉੱਤੇ ਤੁਸੀਂ ਵਿਸ਼ਵਾਸ ਕੀਤਾ ਹੈ।

ਅਸੀਂ ਮੌਤ ਤੋਂ ਉਭਾਰੇ ਜਾਵਾਂਗੇ

12 ਪਰ ਜੇਕਰ ਅਸੀਂ ਪ੍ਰਚਾਰ ਕੀਤਾ ਹੈ ਕਿ ਮਸੀਹ ਨੂੰ ਮੁਰਦੇ ਤੋਂ ਉੱਠਾਇਆ ਗਿਆ ਸੀ, ਤਦ ਤੁਹਾਡੇ ਵਿੱਚੋਂ ਕੁਝ ਇਵੇਂ ਕਿਉਂ ਆਖਦੇ ਹਨ ਕਿ ਲੋਕ ਮੁਰਦਿਆਂ ਵਿੱਚੋਂ ਨਹੀਂ ਜੀ ਉੱਠਦੇ? 13 ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਮੁਰਦਿਆਂ ਤੋਂ ਨਹੀਂ ਜੀ ਉੱਠਿਆ। 14 ਅਤੇ ਜੇ ਮਸੀਹ ਨਹੀਂ ਜੀ ਉੱਠਿਆ, ਤਾਂ ਜਿਸ ਸੰਦੇਸ਼ ਦਾ ਅਸੀਂ ਪ੍ਰਚਾਰ ਕਰਦੇ ਹਾਂ ਉਸਦਾ ਕੋਈ ਅਰਥ ਨਹੀਂ ਹੈ। ਤੁਹਾਡੀ ਨਿਹਚਾ ਵੀ ਅਰਥਹੀਣ ਹੋ ਜਾਂਦੀ ਹੈ। 15 ਅਤੇ ਨਾਲੇ ਅਸੀਂ ਵੀ ਪਰਮੇਸ਼ੁਰ ਬਾਰੇ ਝੂਠ ਬੋਲਣ ਦੇ ਦੋਸ਼ੀ ਹੋਵਾਂਗੇ। ਕਿਉਂਕਿ ਅਸੀਂ ਇਹ ਗਵਾਹੀ ਦਿੱਤੀ ਹੈ ਕਿ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਹੈ। ਅਤੇ ਜੇ ਲੋਕਾਂ ਨੂੰ ਮੌਤ ਤੋਂ ਨਹੀਂ ਜਿਵਾਲਿਆ ਜਾਂਦਾ ਤਾਂ ਪਰਮੇਸ਼ੁਰ ਨੇ ਕਦੇ ਵੀ ਮਸੀਹ ਨੂੰ ਮੌਤ ਤੋਂ ਨਹੀਂ ਜਿਵਾਲਿਆ। 16 ਜੇ ਮਰੇ ਹੋਏ ਲੋਕਾਂ ਨੂੰ ਜਿਵਾਲਿਆ ਨਹੀਂ ਜਾਂਦਾ ਤਾਂ ਮਸੀਹ ਨੂੰ ਵੀ ਨਹੀਂ ਸੀ ਜਿਵਾਲਿਆ ਗਿਆ। 17 ਅਤੇ ਜੇਕਰ ਮਸੀਹ ਮੁਰਦੇ ਤੋਂ ਨਹੀਂ ਜਿਵਾਲਿਆ ਗਿਆ, ਤਾਂ ਤੁਹਾਡੇ ਵਿਸ਼ਵਾਸ ਦਾ ਕੋਈ ਮਤਲਬ ਨਹੀਂ। ਤੁਸੀਂ ਹਾਲੇ ਵੀ ਆਪਣੇ ਗੁਨਾਹਾਂ ਦੇ ਦੋਸ਼ੀ ਹੋ। 18 ਅਤੇ ਮਸੀਹ ਵਿੱਚ ਉਹ ਲੋਕ ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ, ਗੁਆਚ ਗਏ ਹਨ। 19 ਜੇ ਮਸੀਹ ਵਿੱਚ ਸਾਡੀ ਆਸ ਸਿਰਫ਼ ਇਸ ਧਰਤੀ ਦੇ ਜੀਵਨ ਦੀ ਹੱਦ ਤੱਕ ਹੀ ਸੀਮਿਤ ਹੈ, ਤਾਂ ਲੋਕਾਂ ਨੂੰ, ਜਿਨ੍ਹਾਂ ਉਹ ਸਾਰਿਆਂ ਉੱਤੇ ਤਰਸ ਕਰਦੇ ਹਨ, ਉਸਤੋਂ ਵੱਧ ਤਰਸ ਸਾਡੇ ਉੱਤੇ ਵਿਖਾਉਣਾ ਚਾਹੀਦਾ ਹੈ।

20 ਪਰ ਇਹ ਸੱਚ ਹੈ ਕਿ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ; ਉਹ ਉਨ੍ਹਾਂ ਸਾਰੇ ਨਿਹਚਾਵਾਨਾਂ ਨਾਲੋਂ ਪਹਿਲਾਂ ਜਿਵਾਲਿਆ ਗਿਆ, ਜਿਹੜੇ ਮਰ ਚੁੱਕੇ ਹਨ। 21 ਉਵੇਂ ਹੀ ਜਿਵੇਂ ਲੋਕੀਂ ਇੱਕ ਆਦਮੀ ਦੇ ਪਾਪਾਂ ਕਾਰਣ ਮਰਦੇ ਹਨ, ਮੁਰਦੇ ਵੀ ਜ਼ਿੰਦਗੀ ਵੱਲ ਸਿਰਫ਼ ਇੱਕ ਆਦਮੀ ਦੇ ਕਾਰਣ ਜੀ ਉੱਠਦੇ ਹਨ। 22 ਆਦਮ ਦੇ ਕਾਰਣ ਅਸੀਂ ਸਾਰੇ ਮਰਦੇ ਹਾਂ। ਇਸੇ ਤਰ੍ਹਾਂ ਹੀ ਮਸੀਹ ਦੇ ਕਾਰਣ ਅਸੀਂ ਸਾਰੇ ਫ਼ੇਰ ਜਿਉਂਦੇ ਹੋਵਾਂਗੇ। 23 ਪਰ ਹਰੇਕ ਬੰਦਾ ਜੀਵਨ ਵੱਲ ਢੁਕਵੀਂ ਬਿਵਸਥਾ ਵਿੱਚ ਜੀ ਉੱਠੇਗਾ। ਸਭ ਤੋਂ ਪਹਿਲਾਂ ਜੀ ਉੱਠਣ ਵਾਲਾ ਮਸੀਹ ਸੀ। ਫ਼ੇਰ ਜਦੋਂ ਮਸੀਹ ਦੋਬਾਰਾ ਆਵੇਗਾ ਤਾਂ ਉਹ ਲੋਕ ਜਿਹੜੇ ਮਸੀਹ ਦੇ ਹਨ, ਪੁਨਰ ਜੀਵਨ ਪ੍ਰਾਪਤ ਕਰਨਗੇ। 24 ਫ਼ੇਰ ਅੰਤ ਆਵੇਗਾ। ਮਸੀਹ ਸਾਰੇ ਸ਼ਾਸਕਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨੂੰ ਤਬਾਹ ਕਰ ਦੇਵੇਗਾ। ਫ਼ੇਰ ਮਸੀਹ ਪਰਮੇਸ਼ੁਰ ਪਿਤਾ ਨੂੰ ਰਾਜ ਸੌਂਪ ਦੇਵੇਗਾ।

25 ਮਸੀਹ ਨੇ ਉਦੋਂ ਤੱਕ ਰਾਜੇ ਵਾਂਗ ਰਾਜ ਕਰਨਾ ਹੈ ਜਦੋਂ ਤੱਕ ਪਰਮੇਸ਼ੁਰ ਸਾਰੇ ਦੁਸ਼ਮਣਾ ਨੂੰ ਮਸੀਹ ਦੇ ਸ਼ਾਸਨ ਹੇਠ ਨਹੀਂ ਲੈ ਆਉਂਦਾ। 26 ਤਬਾਹ ਕੀਤੇ ਜਾਣ ਵਾਲਾ ਆਖਰੀ ਦੁਸ਼ਮਣ, ਮੌਤ ਹੋਵੇਗੀ। 27 ਇਹ ਪੋਥੀਆਂ ਵਿੱਚ ਲਿਖਿਆ ਹੈ: “ਪਰਮੇਸ਼ੁਰ ਸਾਰੀਆਂ ਚੀਜ਼ਾਂ ਆਪਣੇ ਨਿਯੰਤ੍ਰਣ ਹੇਠਾਂ ਕਰ ਲੈਂਦਾ ਹੈ।” [a] ਜਦੋਂ ਉਹ ਆਖਦਾ ਹੈ, “ਸਾਰੀਆਂ ਚੀਜ਼ਾਂ” ਉਸ ਦੇ ਨਿਯੰਤ੍ਰਣ ਹੇਠਾਂ ਲਿਆ ਦਿੱਤੀਆਂ ਗਈਆਂ ਹਨ, ਤਾਂ ਇਹ ਸਪੱਸ਼ਟ ਹੈ ਕਿ ਪਰਮੇਸ਼ੁਰ ਇਨ੍ਹਾਂ ਵਿੱਚ ਸ਼ਾਮਿਲ ਨਹੀਂ ਹੈ। ਪਰਮੇਸ਼ੁਰ ਹੀ ਹੈ ਜਿਹੜਾ ਸਾਰੀਆਂ ਚੀਜ਼ਾਂ ਨੂੰ ਮਸੀਹ ਦੇ ਨਿਯੰਤ੍ਰਣ ਹੇਠਾਂ ਪਾਉਂਦਾ ਹੈ। 28 ਜਦੋਂ ਹਰ ਚੀਜ਼ ਮਸੀਹ ਦੇ ਹੇਠਾਂ ਕੀਤੀ ਜਾ ਚੁੱਕੀ ਹੋਵੇਗੀ ਤਾਂ ਪੁੱਤਰ ਖੁਦ ਆਪਣੇ ਆਪ ਨੂੰ ਪਰਮੇਸ਼ੁਰ ਦੇ ਅਧਿਕਾਰ ਹੇਠਾਂ ਕਰ ਦੇਵੇਗਾ। ਪਰਮੇਸ਼ੁਰ ਹੀ ਹੈ ਜਿਹੜਾ ਸਾਰੀਆਂ ਚੀਜ਼ਾਂ ਮਸੀਹ ਦੇ ਨਿਯੰਤ੍ਰਣ ਹੇਠਾਂ ਲਿਆਉਂਦਾ ਹੈ। ਮਸੀਹ ਨੂੰ ਵੀ ਪਰਮੇਸ਼ੁਰ ਦੇ ਅਧੀਨ ਕਰ ਦਿੱਤਾ ਜਾਵੇਗਾ ਤਾਂ ਜੋ ਪਰਮੇਸ਼ੁਰ ਹਰ ਚੀਜ਼ ਉੱਤੇ ਪੂਰੀ ਤਰ੍ਹਾਂ ਹਕੂਮਤ ਕਰੇਗਾ।

29 ਜੇਕਰ ਲੋਕ ਮੁਰਦਿਆਂ ਤੋਂ ਨਹੀਂ ਜੀ ਉੱਠਦੇ, ਤਾਂ ਫ਼ੇਰ ਉਹ ਲੋਕ ਕੀ ਕਰਨਗੇ ਜਿਨ੍ਹਾਂ ਨੂੰ ਮੁਰਦਿਆਂ ਲਈ ਬਪਤਿਸਮਾ ਦਿੱਤਾ ਗਿਆ ਹੈ? ਜੇ ਮਰੇ ਹੋਏ ਨਹੀ ਜੀ ਉੱਠਦੇ ਤਾਂ ਉਨ੍ਹਾਂ ਲਈ ਲੋਕ ਬਪਤਿਸਮਾ ਕਿਉਂ ਲੈਂਦੇ ਹਨ?

30 ਅਤੇ ਸਾਡੇ ਬਾਰੇ ਕੀ? ਤਾਂ ਸਾਨੂੰ ਹਮੇਸ਼ਾ ਆਪਣੇ ਆਪ ਨੂੰ ਖਤਰੇ ਵਿੱਚ ਕਿਉਂ ਪਾਉਣਾ ਚਾਹੀਦਾ ਹੈ? 31 ਮੈਂ ਹਰ ਰੋਜ਼ ਮਰਦਾ ਹਾਂ। ਭਰਾਵੋ ਅਤੇ ਭੈਣੋ, ਇਹ ਓਨਾ ਹੀ ਸੱਚ ਹੈ ਜਿੰਨਾ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਤੁਹਾਡੇ ਬਾਰੇ ਮਾਣ ਕਰਦਾ ਹਾਂ। 32 ਜੇ ਮੈਂ ਅਫ਼ਸੁਸ ਵਿੱਚ ਕੇਵਲ ਮਨੁੱਖੀ ਕਾਰਣਾ ਕਰਕੇ ਜਾਨਵਰਾਂ ਨਾਲ ਲੜਿਆ ਸਾਂ, ਕੇਵਲ ਆਪਣੇ ਅਭਿਮਾਨ ਨੂੰ ਸੰਤੁਸ਼ਟ ਕਰਨ ਖਾਤਰ ਤਾਂ ਮੈਨੂੰ ਕੋਈ ਲਾਭ ਨਹੀਂ ਹੋਇਆ। ਜੇਕਰ ਲੋਕ ਮੌਤ ਤੋਂ ਨਹੀਂ ਜੀ ਉੱਠਦੇ ਫ਼ੇਰ, “ਆਓ, ਅਸੀਂ ਖਾਈਏ ਅਤੇ ਪੀਈਏ, ਕਿਉਂ ਜੋ ਕਲ੍ਹ ਅਸੀਂ ਮਰ ਜਾਵਾਂਗੇ।” [b]

33 ਮੂਰਖ ਨਾ ਬਣੋ, “ਬੁਰੀ ਸੰਗਤ ਚੰਗੀਆਂ ਆਦਤਾਂ ਨੂੰ ਤਬਾਹ ਕਰ ਦਿੰਦੀ ਹੈ।” 34 ਸਹੀ ਰਾਹ ਬਾਰੇ ਸੋਚਣਾ ਸ਼ੁਰੂ ਕਰੋ ਅਤੇ ਪਾਪ ਕਰਨੇ ਬੰਦ ਕਰ ਦਿਉ। ਤੁਹਾਡੇ ਵਿੱਚ ਕੁਝ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ। ਇਹ ਮੈਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ।

ਸਾਡਾ ਸਰੀਰ ਕਿਹੋ ਜਿਹਾ ਹੋਵੇਗਾ?

35 ਪਰ ਕੋਈ ਵਿਅਕਤੀ ਪੁੱਛ ਸੱਕਦਾ ਹੈ, “ਮੁਰਦੇ ਜੀਵਨ ਵੱਲ ਕਿਵੇਂ ਜੀ ਉੱਠਦੇ ਹਨ? ਉਨ੍ਹਾਂ ਦਾ ਸਰੀਰ ਕਿਸ ਤਰ੍ਹਾਂ ਦਾ ਹੋਵੇਗਾ?” 36 ਇਹ ਪ੍ਰਸ਼ਨ ਮੂਰੱਖਤਾ ਭਰੇ ਹਨ। ਜਦੋਂ ਤੁਸੀਂ ਕੁਝ ਚੀਜ਼ ਬੀਜ਼ਦੇ ਹੋ ਇਸ ਨੂੰ ਜਿਉਣ ਅਤੇ ਉੱਗਣ ਤੋਂ ਪਹਿਲਾਂ ਧਰਤੀ ਵਿੱਚ ਮਰਨਾ ਪਵੇਗਾ। 37 ਅਤੇ ਜਦੋਂ ਤੁਸੀਂ ਬੀਜ ਬੀਜਦੇ ਹੋ, ਇਸਦਾ ਉਹ ਸਰੀਰ ਨਹੀਂ ਹੁੰਦਾ ਜਿਹੜਾ ਇਹ ਮਗਰੋਂ ਪ੍ਰਾਪਤ ਕਰਦਾ ਹੈ। ਜੋ ਕੁਝ ਵੀ ਤੁਸੀਂ ਬੀਜਦੇ ਹੋ, ਇਹ ਕਣਕ ਦਾ ਦਾਣਾ ਹੋਵੇ ਜਾਂ ਕਿਸੇ ਹੋਰ ਫ਼ਸਲ ਦਾ ਦਾਣਾ, ਇਹ ਸਿਰਫ਼ ਪ੍ਰਾਪਤ ਕੀਤਾ ਹੋਇਆ ਬੀਜ ਹੈ। 38 ਪਰ ਪਰਮੇਸ਼ੁਰ ਉਸ ਬੀਜ ਨੂੰ ਉਹ ਸਰੀਰ ਦਿੰਦਾ ਹੈ, ਜਿਸਦੀ ਉਹ (ਪਰਮੇਸ਼ੁਰ) ਕਾਮਨਾ ਕਰਦਾ ਹੈ ਅਤੇ ਪਰਮੇਸ਼ੁਰ ਉਸ ਬੀਜ਼ ਨੂੰ ਉਸਦਾ ਆਪਣਾ ਸਰੀਰ ਦਿੰਦਾ ਹੈ। 39 ਜਿਉਣ ਵਾਲੀਆਂ ਸਾਰੀਆਂ ਚੀਜ਼ਾਂ ਦਾ ਮਾਸ ਇੱਕੋ ਤਰ੍ਹਾਂ ਦਾ ਨਹੀਂ ਹੁੰਦਾ। ਇਨਸਾਨਾ ਦਾ ਮਾਸ ਇੱਕ ਤਰ੍ਹਾਂ ਦਾ ਹੁੰਦਾ ਹੈ। ਜਾਨਵਰਾਂ ਦਾ ਮਾਸ ਹੋਰ ਤਰ੍ਹਾਂ ਦਾ। ਅਤੇ ਪੰਛੀਆਂ ਦਾ ਮਾਸ ਕਿਸੇ ਹੋਰ ਤਰ੍ਹਾਂ ਦਾ। ਅਤੇ ਮੱਛੀਆਂ ਦਾ ਮਾਸ ਇੱਕ ਹੋਰ ਵੱਖਰੀ ਤਰ੍ਹਾਂ ਦਾ ਹੁੰਦਾ ਹੈ। 40 ਇਸਤੋਂ ਇਲਾਵਾ ਸਵਰਗੀ ਸਰੀਰ ਵੀ ਹੁੰਦੇ ਹਨ ਅਤੇ ਧਰਤੀ ਦੇ ਭੌਤਿਕ ਸਰੀਰ ਵੀ। ਪਰੰਤੂ ਸਵਰਗੀ ਸਰੀਰਾਂ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ ਹੁੰਦੀ ਹੈ। ਭੌਤਿਕ ਸਰੀਰਾਂ ਦੀ ਖੂਬਸੂਰਤੀ ਕਿਸੇ ਹੋਰ ਤਰ੍ਹਾਂ ਦੀ ਹੁੰਦੀ ਹੈ। 41 ਸੂਰਜ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ, ਚੰਦਰਮਾ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਅਤੇ ਤਾਰਿਆਂ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਹੁੰਦੀ ਹੈ। ਅਤੇ ਹਰ ਤਾਰਾ ਆਪਣੀ ਖੂਬਸੂਰਤੀ ਵਿੱਚ ਦੂਸਰੇ ਤੋਂ ਵੱਖਰਾ ਹੈ।

42 ਇਨ੍ਹਾਂ ਲੋਕਾਂ ਨਾਲ ਵੀ ਇਵੇਂ ਹੀ ਹੈ ਜੋ ਮੁਰਦਿਆਂ ਤੋਂ ਜਿਵਾਲੇ ਗਏ ਹਨ। ਜਿਹੜਾ ਸਰੀਰ ਬੀਜਿਆ ਗਿਆ ਹੈ ਉਹ ਸੜ ਜਾਵੇਗਾ। ਪਰ ਜਿਹੜਾ ਸਰੀਰ ਜੀਵਨ ਵੱਲ ਜਿਵਾਲਿਆ ਗਿਆ ਹੈ, ਉਹ ਨਸ਼ਟ ਨਹੀਂ ਕੀਤਾ ਆ ਸੱਕਦਾ। 43 ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਸਦਾ ਕੋਈ ਸਤਿਕਾਰ ਨਹੀਂ ਹੁੰਦਾ। ਪਰ ਇਹ ਮਹਿਮਾ ਵਿੱਚ ਜਿਵਾਲਿਆ ਜਾਂਦਾ ਹੈ। ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਹ ਕਮਜ਼ੋਰ ਹੁੰਦਾ ਪਰ ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਤਾਂ ਇਹ ਬਲਵਾਨ ਹੁੰਦਾ ਹੈ। 44 ਜਿਹੜਾ ਸਰੀਰ “ਬੀਜਿਆ” ਗਿਆ ਹੈ ਭੌਤਿਕ ਸਰੀਰ ਹੁੰਦਾ ਹੈ। ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਇਹ ਇੱਕ ਆਤਮਕ ਸਰੀਰ ਹੁੰਦਾ ਹੈ।

ਉਵੇਂ ਹੀ ਜਿਵੇਂ ਭੌਤਿਕ ਸਰੀਰ ਹੁੰਦਾ, ਉਸੇ ਤਰ੍ਹਾਂ ਇੱਕ ਆਤਮਕ ਸਰੀਰ ਵੀ ਹੁੰਦਾ ਹੈ। 45 ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਪਹਿਲਾ ਮਨੁਖ ਜਿਉਂਦੀ ਹੋਂਦ ਬਣਿਆ” [c] ਪਰ ਆਖਰੀ ਮਨੁਖ ਇੱਕ ਆਤਮਾ ਬਣ ਗਿਆ ਜੋ ਜੀਵਨ ਦਿੰਦਾ ਹੈ। 46 ਆਤਮਕ ਮਨੁਖ ਪਹਿਲਾਂ ਨਹੀਂ ਆਇਆ। ਇਹ ਭੌਤਿਕ ਮਨੁਖ ਸੀ ਜੋ ਪਹਿਲਾਂ ਆਇਆ। ਫ਼ੇਰ ਬਾਦ ਵਿੱਚ ਹੀ ਆਤਮਕ ਮਨੁਖ ਆਇਆ। 47 ਪਹਿਲਾਂ ਮਨੁਖ ਧਰਤੀ ਦੀ ਧੂੜ ਤੋਂ ਬਣਿਆ, ਦੂਸਰਾ ਮਨੁਖ ਸਵਰਗ ਤੋਂ ਆਇਆ। 48 ਲੋਕ ਧਰਤੀ ਦੇ ਹਨ। ਉਹ ਧਰਤੀ ਦੇ ਪਹਿਲੇ ਮਨੁਖ ਵਰਗੇ ਹਨ। ਪਰ ਜਿਹੜੇ ਲੋਕ ਸਵਰਗ ਦੇ ਹਨ ਸਵਰਗ ਦੇ ਮਨੁਖ ਵਰਗੇ ਹਨ। 49 ਅਸੀਂ ਧਰਤੀ ਦੇ ਮਨੁਖ ਵਰਗੇ ਬਣਾਏ ਗਏ ਸੀ। ਇਸ ਲਈ ਅਸੀਂ ਵੀ ਸਵਰਗ ਦੇ ਮਨੁਖ ਵਰਗੇ ਬਣਾਏ ਜਾਵਾਂਗੇ।

50 ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ; ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅੰਗ ਨਹੀਂ ਹੋ ਸੱਕਦੇ। ਇੱਕ ਨਾਸ਼ਮਾਨ ਚੀਜ਼ ਕਦੇ ਵੀ ਅਮਰ ਚੀਜ਼ ਨਾਲ ਸੰਮਲਿਤ ਨਹੀਂ ਹੋ ਸੱਕਦੀ। 51 ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ। 52 ਇਸ ਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੁਰ੍ਹੀ ਵੱਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੁਰ੍ਹੀ ਵਜਾਈ ਜਾਵੇਗੀ ਅਤੇ ਉਹ ਵਿਸ਼ਵਾਸੀ ਜਿਹੜੇ ਮਰ ਗਏ ਹਨ ਜੀਵਨ ਲਈ ਉੱਠਾਏ ਜਾਣਗੇ। ਅਤੇ ਉਹ ਸਰੀਰ ਪ੍ਰਾਪਤ ਕਰਣਗੇ ਜਿਹੜੇ ਨਸ਼ਟ ਨਹੀਂ ਕੀਤੇ ਜਾ ਸੱਕਦੇ। 53 ਕਿਉਂਕਿ ਇਸ ਨਾਸ਼ਵਾਨ ਸਰੀਰ ਨੂੰ ਅਵਿਨਾਸ਼ੀ ਸਰੀਰ ਨਾਲ ਪਹਿਨਾਇਆ ਜਾਵੇਗਾ। ਅਤੇ ਉਸ ਸਰੀਰ ਨੂੰ ਜੋ ਮਰ ਜਾਂਦਾ ਹੈ ਉਹ ਸਰੀਰ ਪੁਆਇਆ ਜਾਂਦਾ ਹੈ ਜੋ ਨਹੀਂ ਮਰਦਾ। 54 ਇਸ ਲਈ ਜਦੋਂ ਨਾਸ਼ਵਾਨ ਸਰੀਰ ਅਵਿਨਾਸ਼ ਨੂੰ ਧਾਰਣ ਕਰ ਲਵੇਗਾ ਅਤੇ ਇਹ ਮਰਨਸ਼ੀਲ ਸਰੀਰ ਅਮਰਤਾ ਨੂੰ ਧਾਰਣ ਕਰ ਲਵੇਗਾ ਤਾਂ ਪੋਥੀਆਂ ਦਾ ਇਹ ਆਖਿਆ ਸੱਚ ਹੋ ਜਾਵੇਗਾ:

“ਮੌਤ ਜਿੱਤ ਵਿੱਚ ਪਰਾਜਿਤ ਹੁੰਦੀ ਹੈ।” (A)

55 “ਮੌਤੇ ਤੇਰੀ ਜਿੱਤ ਕਿੱਥੇ ਹੈ? ਕਬਰੇ,
ਤੇਰੀ ਸੱਟ ਮਾਰਨ ਦੀ ਸ਼ਕਤੀ ਕਿੱਥੇ ਹੈ?” (B)

56 ਮੌਤ ਦੀ ਸੱਟ ਮਾਰਨ ਦੀ ਸ਼ਕਤੀ ਪਾਪ ਹੈ। ਅਤੇ ਪਾਪ ਦੀ ਸ਼ਕਤੀ ਨੇਮ ਹੈ। 57 ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ।

58 ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।

ਹੋਰਨਾਂ ਵਿਸ਼ਵਾਸੀਆਂ ਲਈ ਉਗਰਾਈ

16 ਹੁਣ, ਮੈਂ ਪਰਮੇਸ਼ੁਰ ਦੇ ਲੋਕਾਂ ਨੂੰ ਪੈਸੇ ਦੀ ਉਗਰਾਈ ਬਾਰੇ ਲਿਖਦਾ ਹਾਂ। ਜਿਵੇਂ ਮੈਂ ਗਲਾਤਿਯਾ ਦੀ ਕਲੀਸਿਯਾ ਨੂੰ ਕਰਨ ਲਈ ਕਿਹਾ ਸੀ, ਉਵੇਂ ਹੀ ਕਰੋ। ਹਫ਼ਤੇ ਦੇ ਹਰ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰ ਕਿਸੇ ਨੂੰ ਤੁਹਾਡੀਆਂ ਤਨਖਾਹਾਂ ਅਨੁਸਾਰ ਪੈਸਿਆਂ ਦੀ ਕੁਝ ਰਕਮ ਬਨਾਉਣੀ ਚਾਹੀਦੀ ਹੈ। ਇਹ ਧਨ ਇੱਕ ਖਾਸ ਜਗ਼੍ਹਾ ਉੱਤੇ ਰੱਖੋ। ਤਾਂ ਫ਼ਿਰ ਤੁਹਾਨੂੰ ਮੇਰੇ ਆਉਣ ਉੱਤੇ ਆਪਣਾ ਪੈਸਾ ਇਕੱਠਾ ਨਹੀਂ ਕਰਨਾ ਪਵੇਗਾ। ਜਦੋਂ ਮੈਂ ਆਵਾਂਗਾ, ਮੈਂ ਕੁਝ ਲੋਕਾਂ ਨੂੰ ਤੁਹਾਡੇ ਚੜ੍ਹਾਵੇ ਪ੍ਰਾਪਤ ਕਰਨ ਯਰੂਸ਼ਲਮ ਭੇਜਾਂਗਾ। ਇਹ ਉਹੀ ਲੋਕ ਹੋਣਗੇ ਜਿਨ੍ਹਾਂ ਨੂੰ ਤੁਸੀਂ ਇਸ ਉਦੇਸ਼ ਲਈ ਵਿਸ਼ੇਸ਼ ਤੌਰ ਤੇ ਚੁਣੋਂਗੇ, ਮੈਂ ਉਨ੍ਹਾਂ ਨੂੰ ਜਾਣ ਪਛਾਣ ਦੀਆਂ ਚਿੱਠੀਆਂ ਦੇਵਾਂਗਾ। ਜੇਕਰ ਇਹ ਮੇਰੇ ਲਈ ਵੀ ਜਾਣਾ ਚੰਗਾ ਲੱਗੇਗਾ, ਫ਼ੇਰ ਇਹ ਆਦਮੀ ਮੇਰੇ ਨਾਲ ਜਾਣਗੇ।

ਪੌਲੁਸ ਦੀਆਂ ਯੋਜ਼ਨਾਵਾਂ

ਮੇਰੀ ਯੋਜਨਾ ਮਕਦੂਨਿਯਾ ਰਾਹੀਂ ਜਾਣ ਦੀ ਹੈ। ਇਸ ਲਈ ਮਕਦੂਨਿਯਾ ਵਿੱਚੋਂ ਸਫ਼ਰ ਕਰਨ ਤੋਂ ਬਾਦ, ਮੈਂ ਤੁਹਾਡੇ ਕੋਲ ਆਵਾਂਗਾ। ਸ਼ਾਇਦ ਮੈਂ ਕੁਝ ਸਮੇਂ ਲਈ ਤੁਹਾਡੇ ਕੋਲ ਠਹਿਰਾਂਗਾ। ਹੋ ਸੱਕਦਾ ਹੈ ਕਿ ਮੈਂ ਸਾਰੀਆਂ ਸਰਦੀਆਂ ਠਹਿਰਾਂ। ਫ਼ੇਰ ਤੁਸੀਂ ਮੇਰੇ ਸਫ਼ਰ ਵਿੱਚ, ਜਿੱਥੇ ਮੈਂ ਜਾਵਾਂ, ਜਾਣ ਵਿੱਚ ਸਹਾਇਤਾ ਕਰ ਸੱਕਦੇ ਹੋ। ਇਸ ਵਾਰ ਮੈਂ ਤੁਹਾਨੂੰ ਨਹੀਂ ਮਿਲਣਾ ਚਾਹੁੰਦਾ ਕਿਉਂਕਿ ਇਹ ਥੋੜੇ ਸਮੇਂ ਲਈ ਹੀ ਹੋਵੇਗਾ। ਜੇਕਰ ਪਰਮੇਸ਼ੁਰ ਆਗਿਆ ਦੇਵੇ, ਤਾਂ ਮੈਂ ਲਮੇਰੇ ਸਮੇਂ ਲਈ ਤੁਹਾਡੇ ਨਾਲ ਠਹਿਰਨ ਦੀ ਆਸ ਰੱਖਦਾ ਹਾਂ। ਪਰੰਤੂ ਪੰਤੇਕੁਸਤ ਤੱਕ ਮੈਂ ਇਫ਼ੇਸੱਸ ਠਹਿਰਾਂਗਾ। ਮੈਂ ਇੱਥੇ ਇੱਕ ਅਵਸਰ ਕਾਰਣ ਠਹਿਰਾਂਗਾ। ਮੈਨੂੰ ਉੱਥੇ ਇੱਕ ਵੱਡਾ ਅਤੇ ਫ਼ਲਦਾਇੱਕ ਕਾਰਜ਼ ਕਰਨਾ ਹੈ। ਬਹੁਤ ਸਾਰੇ ਲੋਕ ਇਸ ਦੇ ਖਿਲਾਫ਼ ਹਨ।

10 ਸ਼ਾਇਦ ਤਿਮੋਥਿਉਸ ਤੁਹਾਡੇ ਕੋਲ ਆਵੇ। ਉਸਦੀ ਰਿਹਾਇਸ਼ ਨੂੰ ਆਰਾਮ ਦਾਇੱਕ ਬਨਾਉਣ ਦੀ ਕੋਸ਼ਿਸ਼ ਕਰਨੀ। ਉਹ ਵੀ ਮੇਰੇ ਵਾਂਗ ਪ੍ਰਭੂ ਲਈ ਕਾਰਜ ਕਰ ਰਿਹਾ ਹੈ। 11 ਇਸ ਲਈ ਤੁਹਾਡੇ ਵਿੱਚੋਂ, ਕਿਸੇ ਨੂੰ ਵੀ ਉਸਦੀ ਅਵੱਗਿਆ ਨਹੀਂ ਕਰਨੀ ਚਾਹੀਦੀ। ਸ਼ਾਂਤਮਈ ਢੰਗ ਨਾਲ ਉਸਦੀ ਯਾਤਰਾ ਵਿੱਚ ਸਹਾਇਤਾ ਕਰਨੀ ਤਾਂ ਜੋ ਉਹ ਮੇਰੇ ਕੋਲ ਵਾਪਸ ਆ ਸੱਕੇ। ਮੈਂ ਹੋਰਨਾਂ ਭਰਾਵਾਂ ਸਹਿਤ ਉਸਦੀ ਵਾਪਸੀ ਦਾ ਇੰਤਜ਼ਾਰ ਕਰ ਰਿਹਾ ਹਾਂ।

12 ਹੁਣ ਆਪਣੇ ਭਰਾ ਅਪੁੱਲੋਸ ਬਾਰੇ, ਮੈਂ ਉਸ ਨੂੰ ਤੁਹਾਡੇ ਕੋਲ ਉਸ ਦੇ ਭਰਾਵਾਂ ਸਮੇਤ ਆਉਣ ਲਈ ਜ਼ੋਰਦਾਰ ਪ੍ਰੇਰਣਾ ਕੀਤੀ ਸੀ। ਪਰ ਨਿਸ਼ਚਿਤ ਹੀ ਉਹ ਹੁਣੇ ਨਹੀਂ ਆਉਣਾ ਚਾਹੁੰਦਾ ਸੀ। ਪਰ ਜਦੋਂ ਵੀ ਉਸ ਨੂੰ ਤੁਹਾਨੂੰ ਦੇਖਣ ਦਾ ਮੌਕਾ ਮਿਲਿਆ ਉਹ ਤੁਹਾਡੇ ਕੋਲ ਆਵੇਗਾ।

ਪੌਲੁਸ ਆਪਣਾ ਪੱਤਰ ਸਮਾਪਤ ਕਰਦਾ ਹੈ

13 ਸਾਵੱਧਾਨ ਰਹੋ। ਨਿਹਚਾ ਵਿੱਚ ਦ੍ਰਿੜ ਰਹੋ। ਹੌਂਸਲਾ ਰੱਖਣਾ ਅਤੇ ਮਜ਼ਬੂਤ ਬਨਣਾ। 14 ਹਰ ਗੱਲ ਪਿਆਰ ਨਾਲ ਕਰਨਾ।

15-16 ਤੁਹਾਨੂੰ ਪਤਾ ਹੀ ਹੈ ਕਿ ਸਤਫ਼ਨਾਸ ਅਤੇ ਉਸਦਾ ਪਰਿਵਾਰ ਅੱਛਾਈਆਂ ਵਿੱਚ ਪਹਿਲੇ ਵਿਸ਼ਵਾਸੀ ਸਨ। ਉਨ੍ਹਾਂ ਨੇ ਆਪਣੇ ਆਪ ਨੂੰ ਪਰਮੇਸ਼ੁਰ ਦੇ ਲੋਕਾਂ ਦੀ ਸੇਵਾ ਲਈ ਅਰਪਿਤ ਕਰ ਦਿੱਤਾ ਹੈ। ਭਰਾਵੋ ਅਤੇ ਭੈਣੋ, ਉਨ੍ਹਾਂ ਲੋਕਾਂ ਦਾ ਅਨੁਸਰਣ ਕਰੋ ਜਿਹੜੇ ਉਨ੍ਹਾਂ ਵਰਗੇ ਹਨ ਅਤੇ ਜਿਹੜੇ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਨਾਲ ਸੇਵਾ ਕਰਦੇ ਹਨ।

17 ਮੈਂ ਖੁਸ਼ ਹਾਂ ਕਿ ਸਤਫ਼ਨਾਸ, ਫ਼ਰਤੂਨਾਤੁਸ, ਅਤੇ ਅਖਾਇੱਕੁਸ ਇੱਥੇ ਆਏ ਹਨ। ਤੁਸੀਂ ਭਾਵੇਂ ਇੱਥੇ ਨਹੀਂ ਹੋ ਪਰ ਉਨ੍ਹਾਂ ਨੇ ਤੁਹਾਡੀ ਘਾਟ ਪੂਰੀ ਕਰ ਦਿੱਤੀ ਹੈ। 18 ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਰਾਹਤ ਦਿੱਤੀ ਹੈ। ਤੁਹਾਨੂੰ ਇਹੋ ਜਿਹੇ ਲੋਕਾਂ ਦੀ ਕਦਰ ਕਰਨੀ ਚਾਹੀਦੀ ਹੈ।

19 ਅਸਿਯਾ ਦੀਆਂ ਕਲੀਸਿਯਾਵਾਂ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀਆਂ ਹਨ। ਅਕੂਲਾ ਅਤੇ ਪਰਿਸੱਕਾ ਪ੍ਰਭੂ ਦੇ ਨਾਮ ਵਿੱਚ ਸ਼ੁਭਕਾਮਨਾਵਾਂ ਭੇਜਦੇ ਹਨ। ਅਤੇ ਜਿਹੜੀ ਕਲੀਸਿਯਾ ਉਨ੍ਹਾਂ ਦੇ ਘਰ ਜੁੜ ਬੈਠਦੀ ਹੈ ਉਹ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। 20 ਇੱਥੋਂ ਦੇ ਸਾਰੇ ਭਰਾ ਅਤੇ ਭੈਣਾ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਜਦੋਂ ਤੁਸੀਂ ਇੱਕਸਾਥ ਇਕੱਠੇ ਹੋਵੋ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ।

21 ਮੈਂ, ਪੌਲੁਸ ਹਾਂ, ਮੈਂ ਇਹ ਪੱਤਰ ਆਪਣੇ ਖੁਦ ਦੇ ਹੱਥੀਂ ਲਿਖ ਰਿਹਾ ਹਾਂ।

22 ਜੇ ਕੋਈ ਵਿਅਕਤੀ ਪ੍ਰਭੂ ਨੂੰ ਪਿਆਰ ਨਹੀਂ ਕਰਦਾ ਤਾਂ ਉਸ ਵਿਅਕਤੀ ਨੂੰ ਪਰਮੇਸ਼ੁਰ ਤੋ ਜੁਦਾ ਰਹਿਣ ਦਿਉ ਹਮੇਸ਼ਾ ਗੁਆਚਿਆ ਹੋਇਆ!

ਹੇ ਪ੍ਰਭੂ, ਆ ਜਾਓ। [d]

23 ਪ੍ਰਭੂ ਯਿਸੂ ਦੀ ਤੁਹਾਡੇ ਉੱਪਰ ਕਿਰਪਾ ਹੋਵੇ।

24 ਮੇਰਾ ਮਸੀਹ ਯਿਸੂ ਵਿੱਚ ਪਿਆਰ, ਤੁਹਾਡੇ ਸਾਰਿਆਂ ਦੇ ਨਾਲ ਹੋਵੋ। ਆਮੀਨ।

ਇਹ ਚਿੱਠੀ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਹੈ। ਮੈਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਰਸੂਲ ਬਣਇਆ ਹਾਂ।

ਮੈਂ ਇਹ ਚਿੱਠੀ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਅਖਾਯਾ ਦੇ ਸਾਰੇ ਦੇਸ਼ ਵਿੱਚ ਵੱਸਦੇ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਲਿਖ ਰਿਹਾ ਹਾਂ।

ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ।

ਪੌਲੁਸ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ

ਪਰਮੇਸ਼ੁਰ ਅਤੇ ਸਾਡੇ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ, ਸਾਡਾ ਪਿਤਾ, ਦਇਆ ਨਾਲ ਭਰਪੂਰ ਹੈ। ਉਹੀ ਪਰਮੇਸ਼ੁਰ ਹੈ ਜਿਹੜਾ ਹਰ ਤਰ੍ਹਾਂ ਨਾਲ ਦਿਲਾਸਾ ਦਿੰਦਾ ਹੈ। ਜਦੋਂ ਵੀ ਸਾਨੂੰ ਕੋਈ ਮੁਸ਼ਕਿਲ ਹੁੰਦੀ ਹੈ ਉਹ ਸਾਨੂੰ ਦਿਲਾਸਾ ਦਿੰਦਾ ਹੈ। ਤਾਂ ਜੋ ਅਸੀਂ ਵੀ ਹੋਰਨਾਂ ਲੋਕਾਂ ਨੂੰ ਉਦੋਂ ਦਿਲਾਸਾ ਦੇਣ ਯੋਗ ਹੋ ਸੱਕੀਏ ਜਦੋਂ ਉਹ ਤਕਲੀਫ਼ ਵਿੱਚ ਹੋਣ। ਜਿਹੜਾ ਦਿਲਾਸਾ ਸਾਨੂੰ ਪਰਮੇਸ਼ੁਰ ਦਿੰਦਾ ਹੈ ਉਸੇ ਤਰ੍ਹਾਂ ਦਾ ਦਿਲਾਸਾ ਅਸੀਂ ਉਨ੍ਹਾਂ ਨੂੰ ਦਿੰਦੇ ਹਾਂ। ਅਸੀਂ ਮਸੀਹ ਦੇ ਬਹੁਤ ਕਸ਼ਟਾਂ ਵਿੱਚ ਭਾਗੀਦਾਰ ਬਣੇ। ਇਸੇ ਤਰ੍ਹਾਂ, ਅਸੀਂ ਵੀ ਮਸੀਹ ਰਾਹੀਂ ਵੱਧੇਰੇ ਸੁੱਖ ਪ੍ਰਾਪਤ ਕਰਦੇ ਹਾਂ। ਜੇ ਸਾਨੂੰ ਦੁੱਖ ਤਕਲੀਫ਼ਾਂ ਮਿਲਦੀਆਂ ਹਨ ਤਾਂ ਇਹ ਸਾਡੇ ਸੁੱਖ ਅਤੇ ਮੁਕਤੀ ਲਈ ਹਨ। ਜੇ ਸਾਨੂੰ ਤੁਹਾਡੇ ਕੋਲੋਂ ਦਿਲਾਸਾ ਹੈ ਤਾਂ ਇਹ ਤੁਹਾਡੇ ਦਿਲਾਸੇ ਲਈ ਹੈ। ਇਹ ਸਾਨੂੰ ਸਾਡੇ ਕਸ਼ਟਾਂ ਵਿੱਚ ਵੀ ਸਹਿਨਸ਼ੀਲ ਬਣਾਉਂਦਾ ਹੈ। ਤੁਹਾਡੇ ਲਈ ਸਾਡੇ ਕੋਲ ਬਹੁਤ ਮਜ਼ਬੂਤ ਆਸ਼ਾਵਾਂ ਹਨ। ਅਸੀਂ ਜਾਣਦੇ ਹਾਂ ਕਿ ਤੁਸੀਂ ਸਾਡੇ ਕਸ਼ਟਾਂ ਵਿੱਚ ਸ਼ਰੀਕ ਹੋ। ਅਸੀਂ ਇਹ ਵੀ ਜਾਣਦੇ ਹਾਂ, ਕਿ ਤੁਸੀਂ ਸਾਡੇ ਦਿਲਾਸਿਆਂ ਵਿੱਚ ਵੀ ਸ਼ਰੀਕ ਹੋ।

ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉੱਥੇ ਬਹੁਤ ਦੁੱਖ ਝੱਲੇ। ਜਿੰਨਾ ਅਸੀਂ ਝੱਲ ਸੱਕੀਏ ਇਹ ਉਸਤੋਂ ਵੱਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ। ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ। 10 ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ। 11 ਅਤੇ ਤੁਸੀਂ ਆਪਣੀਆਂ ਪ੍ਰਾਰਥਨਾ ਰਾਹੀਂ ਸਾਡੀ ਸਹਾਇਤਾ ਕਰ ਸੱਕਦੇ ਹੋ। ਫ਼ੇਰ ਅਨੇਕਾਂ ਲੋਕ ਸਾਡੇ ਲਈ ਧੰਨਵਾਦ ਦੇਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਪ੍ਰਾਰਥਨਾ ਰਾਹੀਂ ਸਾਨੂੰ ਅਸੀਸ ਦਿੱਤੀ।

ਪੌਲੁਸ ਦੀਆਂ ਯੋਜਨਾਵਾਂ ਵਿੱਚ ਤਬਦੀਲੀ

12 ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ। 13 ਅਸੀਂ ਸਿਰਫ਼ ਉਹੀ ਗੱਲਾਂ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਨ ਅਤੇ ਸਮਝਣ ਯੋਗ ਹੋ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਪੂਰੀ ਤਰ੍ਹਾਂ ਸਮਝ ਜਾਵੋਂਗੇ। 14 ਤੁਸੀਂ ਸਾਡੇ ਬਾਰੇ ਪਹਿਲਾਂ ਹੀ ਕੁਝ ਗੱਲਾਂ ਸਮਝ ਚੁੱਕੇ ਹੋ। ਮੈਨੂੰ ਉਮੀਦ ਹੈ ਕਿ ਤੁਸੀਂ ਸਮਝਣ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ।

15 ਮੈਨੂੰ ਇਸ ਸਭ ਕੁਝ ਬਾਰੇ ਪੂਰਾ ਭਰੋਸਾ ਸੀ। ਇਸੇ ਲਈ ਮੈਂ ਤੁਹਾਡੇ ਕੋਲ ਪਹਿਲਾਂ ਆਉਣ ਦੀ ਯੋਜਨਾ ਬਣਾਈ ਸੀ। ਇਉਂ ਤੁਸੀਂ ਦੂਹਰੀ ਮੇਹਰ ਪ੍ਰਾਪਤ ਕਰ ਸੱਕਦੇ ਸੀ। 16 ਮੈਂ ਆਪਣੀ ਮਕਦੂਨਿਆ ਦੀ ਯਾਤਰਾ ਵੇਲੇ ਤੁਹਾਡੇ ਵੱਲ ਆਉਣ ਦੀ ਯੋਜਨਾ ਬਣਾਈ ਸੀ। ਅਤੇ ਵਾਪਸੀ ਵੇਲੇ ਫ਼ੇਰ ਤੁਹਾਨੂੰ ਮਿਲਣ ਦੀ ਯੋਜਨਾ ਬਣਾਈ ਸੀ। ਤਾਂ ਜੋ ਜਦੋਂ ਮੈਂ ਯਹੂਦਿਯਾ ਨੂੰ ਸਫ਼ਰ ਕਰਾਂਗਾ ਤੁਹਾਡੇ ਤੋਂ ਸਹਾਇਤਾ ਪ੍ਰਾਪਤ ਕਰ ਸੱਕਾਂਗਾ। 17 ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਯੋਜਨਾਵਾਂ ਬਿਨਾ ਚੰਗੀ ਤਰ੍ਹਾਂ ਸੋਚਿਆਂ ਬਣਾਈਆਂ ਸਨ? ਜਾਂ ਸ਼ਾਇਦ ਤੁਸੀਂ ਇਹ ਸੋਚ ਰਹੇ ਹੋਵੋਂ ਕਿ ਉਵੇਂ ਵਿਉਂਤਿਆ ਜਿਵੇਂ ਹੋਰ ਦੁਨੀਆਂ ਕਰਦੀ ਹੈ ਅਤੇ ਆਖਦੀ ਹੈ, “ਹਾਂ, ਹਾਂ” ਅਤੇ ਉਸੇ ਸਮੇਂ, “ਨਾ, ਨਾ”।

18 ਜੇ ਤੁਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰੋ ਤਾਂ ਤੁਸੀਂ ਵਿਸ਼ਵਾਸ ਕਰ ਸੱਕਦੇ ਹੋ ਕਿ ਅਸੀਂ ਕਦੇ ਵੀ ਇੱਕੋ ਵੇਲੇ ਹਾਂ ਅਤੇ ਨਾਂਹ ਨਹੀਂ ਕਹਿੰਦੇ। 19 ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇ “ਹਾਂ” ਅਤੇ “ਨਾ” ਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀ “ਹਾਂ” ਰਿਹਾ ਹੈ। 20 ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇ “ਹਾਂ” ਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰ “ਆਮੀਨ” ਆਖਦੇ ਹਾਂ। 21 ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਮਜ਼ਬੂਤ ਬਣਾਉਂਦਾ ਹੈ! ਪਰਮੇਸ਼ੁਰ ਨੇ ਸਾਨੂੰ ਉਸਦੀ ਖਾਸ ਅਸੀਸ ਦਿੱਤੀ ਸੀ। 22 ਉਸ ਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸ ਦੇ ਲੋਕ ਹਾਂ। ਅਤੇ ਉਸ ਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸ ਨੇ ਵਾਦਾ ਕੀਤਾ ਸੀ।

23 ਪਰਮੇਸ਼ੁਰ ਗਵਾਹ ਹੈ ਕਿ ਇਹ ਸੱਚ ਹੈ ਕਿ ਮੈਂ ਕੁਰਿੰਥੁਸ ਨੂੰ ਸਿਰਫ਼ ਇਸੇ ਕਾਰਣ ਨਹੀਂ ਆਇਆ ਕਿ ਮੈਂ ਤੁਹਾਨੂੰ ਕਸ਼ਟ ਜਾਂ ਸਜ਼ਾ ਦੇਣਾ ਨਹੀਂ ਚਾਹੁੰਦਾ ਸੀ। 24 ਮੇਰਾ ਇਹ ਮਤਲਬ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਪਰ ਨਿਯੰਤ੍ਰਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਸੀਂ ਵਿਸ਼ਵਾਸ ਦੇ ਪੱਕੇ ਹੋ। ਪਰ ਅਸੀਂ ਤਾਂ ਤੁਹਾਡੇ ਨਾਲ ਤੁਹਾਡੀ ਆਪਣੀ ਖੁਸ਼ੀ ਲਈ ਕਾਮੇ ਹਾਂ।

ਇਸੇ ਲਈ ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਵੱਲ ਮੇਰੀ ਅਗਲੀ ਯਾਤਰਾ ਤੁਹਾਨੂੰ ਉਦਾਸ ਕਰਨ ਵਾਲੀ ਇੱਕ ਹੋਰ ਯਾਤਰਾ ਨਹੀਂ ਹੋਵੇਗੀ। ਜੇ ਮੈਂ ਤੁਹਾਨੂੰ ਉਦਾਸ ਕਰਦਾ ਹਾਂ ਤਾਂ ਮੈਨੂੰ ਖੁਸ਼ੀ ਕੌਣ ਦੇਵੇਗਾ? ਸਿਰਫ਼ ਤੁਸੀਂ, ਜਿਨ੍ਹਾਂ ਨੂੰ ਮੈਂ ਉਦਾਸ ਕੀਤਾ ਹੈ। ਮੈਂ ਕਿਸੇ ਕਾਰਣ ਹੀ ਤੁਹਾਨੂੰ ਖੱਤ ਲਿਖਿਆ ਸੀ; ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਉਨ੍ਹਾਂ ਲੋਕਾਂ ਵੱਲੋਂ ਉਦਾਸੀ ਨਾ ਮਿਲੇ ਜਿਨ੍ਹਾਂ ਤੋਂ ਮੈਨੂੰ ਖੁਸ਼ੀ ਮਿਲਣੀ ਚਾਹੀਦੀ ਹੈ। ਮੈਨੂੰ ਤੁਹਾਡੇ ਵਿੱਚ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਮਰੀ ਖੁਸ਼ੀ ਸਾਂਝੀ ਕਰੋਂਗੇ। ਜਦੋਂ ਪਹਿਲਾਂ ਮੈਂ ਤੁਹਾਨੂੰ ਇੱਕ ਪੱਤਰ ਲਿਖਿਆ ਸੀ, ਤਾਂ ਮੈਂ ਬਹੁਤ ਪਰੇਸ਼ਾਨ ਅਤੇ ਦਿਲ ਵਿੱਚ ਬਹੁਤ ਉਦਾਸ ਸਾਂ। ਮੈਂ ਤੁਹਾਨੂੰ ਵੱਧੇਰੇ ਹੰਝੂਆਂ ਨਾਲ ਲਿਖਿਆ ਸੀ। ਮੈਂ ਆਪਣੀ ਲਿਖਤ ਰਾਹੀਂ ਤੁਹਾਨੂੰ ਉਦਾਸ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਨੂੰ ਇਸ ਲਈ ਖੱਤ ਲਿਖਿਆ ਸੀ ਤਾਂ ਜੋ ਤੁਸੀਂ ਇਹ ਜਾਣ ਸੱਕੋਂ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ।

ਬੁਰਾ ਕਰਨ ਵਾਲੇ ਨੂੰ ਮਾਫ ਕਰ ਦਿਉ

ਤੁਹਾਡੇ ਟੋਲੇ ਵਿੱਚੋਂ ਕਿਸੇ ਇੱਕ ਵਿਅਕਤੀ ਨੇ ਮੈਨੂੰ ਉਦਾਸੀ ਦਿੱਤੀ ਹੈ। ਉਸ ਨੇ ਮੈਨੂੰ ਹੀ ਉਦਾਸ ਨਹੀਂ ਕੀਤਾ, ਪਰ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ। ਜੋ ਮੈਂ ਆਖਦਾ ਹਾਂ, ਇੱਕ ਢੰਗ ਨਾਲ, ਉਹੀ ਤੁਹਾਡੇ ਸਾਰਿਆਂ ਲਈ ਉਦਾਸੀ ਲਿਆਇਆ ਸੀ। (ਮੈਂ ਇਹ ਇਸ ਲਈ ਆਖਦਾ ਹਾਂ ਕਿਉਂਕਿ ਮੈਂ ਉਸ ਉੱਤੇ ਬਹੁਤ ਜ਼ਿਆਦੇ ਕਠੋਰ ਨਹੀਂ ਹੋਣਾ ਚਾਹੁੰਦਾ।) ਜਿਹੜੀ ਸਜ਼ਾ ਤੁਹਾਡੀ ਕਲੀਸਿਯਾ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਨੂੰ ਦਿੱਤੀ ਉਹ ਉਸ ਲਈ ਕਾਫ਼ੀ ਹੈ। ਪਰ ਹੁਣ ਤੁਹਾਨੂੰ ਉਸ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ ਅਤੇ ਉਸ ਨੂੰ ਤਸੱਲੀ ਦੇਣੀ ਚਾਹੀਦੀ ਹੈ। ਇਹ ਗੱਲ ਉਸ ਨੂੰ ਹੱਦ ਤੋਂ ਵੱਧ ਉਦਾਸ ਹੋਣ ਲਈ ਪੂਰੀ ਤਰ੍ਹਾਂ ਦੁੱਖੀ ਹੋਣ ਤੋਂ ਰੋਕ ਲਵੇਗੀ। ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਦਰਸ਼ਾਉ ਕਿ ਤੁਸੀਂ ਉਸ ਨੂੰ ਪਿਆਰ ਕਰਦੇ ਹੋ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਖੱਤ ਲਿਖਿਆ ਸੀ। ਮੈਂ ਜਾਨਣ ਲਈ ਤੁਹਾਡੀ ਪਰੀਖਿਆ ਲੈਣੀ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਸਾਰੇ ਕਾਸੇ ਬਾਰੇ, ਜੋ ਮੈਂ ਆਖ ਰਿਹਾ ਹਾਂ, ਆਗਿਆਕਾਰੀ ਹੋ ਜਾਂ ਨਹੀਂ। 10 ਜੇ ਤੁਸੀਂ ਕਿਸੇ ਨੂੰ ਕਿਸੇ ਗੱਲ ਲਈ ਬਖਸ਼ਦੇ ਹੋ ਤਾਂ ਮੈਂ ਵੀ ਉਸ ਵਿਅਕਤੀ ਨੂੰ ਬਖਸ਼ ਦਿੰਦਾ ਹਾਂ। ਜੋ ਮੈਂ ਮੁਆਫ਼ ਕੀਤਾ ਹੈ ਜੇ ਉੱਥੇ ਕੁਝ ਵੀ ਮੁਆਫ਼ ਕਰਨ ਦੇ ਕਾਬਲ ਸੀ, ਤਾਂ ਉਹ ਮੈਂ ਮਸੀਹ ਦੀ ਹਾਜ਼ਰੀ ਵਿੱਚ ਤੁਹਾਡੀ ਖਾਤਿਰ ਮੁਆਫ਼ ਕੀਤਾ ਹੈ। 11 ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉੱਠਾ ਸੱਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ।

ਤ੍ਰੋਆਸ ਵਿੱਚ ਪੌਲੁਸ ਦੀ ਚਿੰਤਾ

12 ਮੈਂ ਤ੍ਰੋਆਸ ਵਿੱਚ ਮਸੀਹ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਗਿਆ ਸਾਂ। ਪ੍ਰਭੂ ਨੇ ਉੱਥੇ ਇੱਕ ਚੰਗਾ ਮੌਕਾ ਪ੍ਰਦਾਨ ਕੀਤਾ ਸੀ। 13 ਪਰ ਮੈਨੂੰ ਸ਼ਾਂਤੀ ਨਹੀਂ ਮਿਲੀ ਕਿਉਂ ਜੋ ਉੱਥੇ ਮੈਨੂੰ ਆਪਣਾ ਭਰਾ ਤੀਤੁਸ ਨਹੀਂ ਮਿਲ ਸੱਕਿਆ। ਇਸ ਲਈ ਮੈਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਮਕਦੂਨਿਯਾ ਨੂੰ ਚੱਲਾ ਗਿਆ।

ਮਸੀਹ ਰਾਹੀਂ ਜਿੱਤ

14 ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਕਰਦਾ ਹੈ। 15 ਸਾਡੀ ਪਰਮੇਸ਼ੁਰ ਨੂੰ ਭੇਟ ਇਹ ਹੈ। ਅਸੀਂ ਲੋਕਾਂ ਵਿੱਚ ਮਸੀਹ ਦੀ ਮਿੱਠੀ ਸੁਗੰਧ ਹਾਂ ਜਿਹੜੇ ਬਚਾਏ ਜਾ ਰਹੇ ਹਨ ਅਤੇ ਉਨ੍ਹਾਂ ਲੋਕਾਂ ਵਿੱਚ ਵੀ ਜਿਹੜੇ ਗੁਆਚੇ ਹੋਏ ਹਨ। 16 ਗੁਆਚੇ ਹੋਏ ਲੋਕਾਂ ਲਈ ਅਸੀਂ ਮੌਤ ਦੀ ਗੰਧ ਹਾਂ ਜਿਹੜੀ ਮੌਤ ਦਿੰਦੀ ਹੈ। ਪਰ ਬਚਾਏ ਜਾਣ ਵਾਲੇ ਲੋਕਾਂ ਲਈ ਅਸੀਂ ਜੀਵਨ ਦੀ ਸੁਗੰਧ ਹਾਂ ਜਿਹੜੀ ਜੀਵਨ ਲਿਆਉਂਦੀ ਹੈ। ਅਤੇ ਇਹ ਕੰਮ ਕਰਨ ਦੇ ਕੌਣ ਯੋਗ ਹੈ? 17 ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁਰ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ।

ਪਰਮੇਸ਼ੁਰ ਦੇ ਨਵੇਂ ਇਕਰਾਰਨਾਮੇ ਦੇ ਸੇਵਾਦਾਰ

ਕੀ ਅਸੀਂ ਫ਼ੇਰ ਤੋਂ ਆਪਣੇ-ਆਪ ਬਾਰੇ ਸ਼ੇਖੀ ਮਾਰਨ ਲੱਗ ਪਏ ਹਾਂ? ਕੀ ਕੁਝ ਹੋਰ ਲੋਕਾਂ ਵਾਂਗ, ਸਾਨੂੰ ਵੀ ਤੁਹਾਡੇ ਕੋਲ ਪਰਿਚਯ ਪੱਤਰ ਲਿਆਉਣੇ ਚਾਹੀਦੇ ਹਨ ਜਾਂ ਤੁਹਾਥੋਂ ਇਹ ਪੱਤਰ ਲੈਣੇ ਚਾਹੀਦੇ ਹਨ। ਤੁਸੀਂ ਖੁਦ ਸਾਡੇ ਪੱਤਰ ਹੋ। ਇਹ ਪੱਤਰ ਸਾਡੇ ਦਿਲਾਂ ਉੱਤੇ ਲਿਖਿਆ ਹੋਇਆ ਹੈ। ਸਾਰੇ ਲੋਕੀਂ ਇਸ ਨੂੰ ਜਾਣਦੇ ਹਨ ਅਤੇ ਇਸ ਨੂੰ ਪੜ੍ਹ ਸੱਕਦੇ ਹਨ। ਤੁਸੀਂ ਵਿਖਾਉ ਕਿ ਤੁਸੀਂ ਮਸੀਹ ਵੱਲੋਂ ਸਾਡੇ ਰਾਹੀਂ ਘੱਲਿਆ ਹੋਇਆ ਇੱਕ ਪੱਤਰ ਹੋ, ਇਹ ਪੱਤਰ ਸਿਆਹੀ ਨਾਲ ਨਹੀਂ ਲਿਖਿਆ ਹੋਇਆ ਪਰੰਤੂ ਜੀਵਿਤ ਪਰਮੇਸ਼ੁਰ ਦੇ ਆਤਮਾ ਨਾਲ ਲਿਖਿਆ ਹੋਇਆ ਹੈ। ਇਹ ਪੱਥਰੀ ਤਖਤੀ ਉੱਤੇ ਨਹੀਂ ਲਿਖਿਆ ਹੋਇਆ। ਇਹ ਮਨੁੱਖੀ ਹਿਰਦਿਆਂ ਉੱਤੇ ਲਿਖਿਆ ਹੋਇਆ ਹੈ।

ਅਸੀਂ ਇਹ ਗੱਲਾਂ ਇਸ ਲਈ ਆਖ ਸੱਕਦੇ ਹਾਂ ਕਿਉਂ ਜੋ ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਅੱਗੇ ਪੂਰਾ ਯਕੀਨ ਰੱਖਦੇ ਹਾਂ। ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸੱਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸੱਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ। ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ।

ਨਵਾਂ ਕਰਾਰ ਮਹਾਨ ਮਹਿਮਾ ਲਿਆਉਂਦਾ ਹੈ

ਉਹ ਪੁਰਾਣਾ ਕਰਾਰ ਜਿਸਨੇ ਮੌਤ ਲਿਆਂਦੀ ਪੱਥਰ ਉੱਤੇ ਸ਼ਬਦਾ ਨਾਲ ਲਿਖਿਆ ਹੋਇਆ ਸੀ। ਇਹ ਪਰਮੇਸ਼ੁਰ ਦੇ ਗੌਰਵ ਨਾਲ ਆਇਆ। ਮੂਸਾ ਦਾ ਮੁਖ ਮਹਿਮਾ ਨਾਲ ਇੰਨਾ ਚਮਕ ਰਿਹਾ ਸੀ ਕਿ ਇਸਰਾਏਲੀ ਉਸ ਵੱਲ ਇੱਕ ਟੱਕ ਨਹੀਂ ਵੇਖ ਸੱਕੇ ਪਰ ਮਗਰੋਂ, ਇਹ ਮਹਿਮਾ ਫ਼ਿੱਕੀ ਪੈ ਗਈ। ਇਸ ਲਈ, ਉਹ ਕਰਾਰ ਜਿਹੜਾ ਆਤਮਾ ਲਿਆਇਆ ਸੱਚ ਮੁੱਚ ਹੀ ਮਹਾਨ ਮਹਿਮਾ ਰੱਖਦਾ ਹੈ। ਭਾਵ ਇਹ ਹੈ; ਕਿ ਉਹ ਪੁਰਾਣਾ ਕਰਾਰ ਜੋ ਲੋਕਾਂ ਦੇ ਪਾਪਾਂ ਦੇ ਦੋਸ਼ੀ ਹੋਣ ਦਾ ਨਿਆਂ ਕਰਦਾ ਹੈ, ਹਾਲੇ ਵੀ ਉਸਦੀ ਮਹਿਮਾ ਸੀ। ਤਾਂ ਅਜਿਹਾ ਨਵਾਂ ਕਰਾਰ, ਜਿਹੜਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ, ਨਿਸ਼ਚਿਤ ਹੀ ਮਹਾਨ ਮਹਿਮਾ ਰੱਖਦਾ ਹੈ। 10 ਉਸ ਪੁਰਾਣੇ ਕਰਾਰ ਦੀ ਮਹਿਮਾ ਸੀ। ਪਰ ਜਦੋਂ ਪੁਰਾਣੀ ਮਹਿਮਾ ਦੀ ਸਮਾਨਤਾ ਨਵੇਂ ਕਰਾਰ ਦੀ ਵਡੇਰੀ ਮਹਿਮਾ ਨਾਲ ਕੀਤੀ ਜਾਂਦੀ ਹੈ ਤਾਂ ਇਹ ਆਪਣੀ ਮਹਿਮਾ ਗੁਆ ਲੈਂਦਾ ਹੈ। 11 ਜੇ ਉਹ ਨਵਾਂ ਕਰਾਰ ਜਿਹੜਾ ਮਹਿਮਾ ਨਾਲ ਆਇਆ, ਫ਼ਿੱਕਾ ਹੋ ਸੱਕਦਾ ਹੈ, ਤਾਂ ਨਵਾਂ ਕਰਾਰ, ਜਿਹੜਾ ਸਦੀਵੀ ਜਾਰੀ ਰਹੇਗਾ, ਮਹਾਨ ਮਹਿਮਾ ਰੱਖਦਾ ਹੈ।

12 ਸਾਨੂੰ ਇਸ ਗੱਲ ਦੀ ਉਮੀਦ ਹੈ, ਇਸ ਲਈ ਅਸੀਂ ਬਹੁਤ ਬਹਾਦੁਰ ਹਾਂ। 13 ਅਸੀਂ ਮੂਸਾ ਵਾਂਗ ਨਹੀਂ ਹਾਂ। ਮੂਸਾ ਨੇ ਆਪਣਾ ਚਿਹਰਾ ਢੱਕਣ ਲਈ ਇੱਕ ਪੱਲਾ ਪਾਇਆ ਹੋਇਆ ਸੀ, ਤਾਂ ਜੋ ਇਸਰਾਏਲ ਦੇ ਲੋਕ ਉਸ ਮਹਿਮਾ ਵੱਲ ਇੱਕ ਟੱਕ ਨਾ ਵੇਖਣ ਜੋ ਜਲਦੀ ਹੀ ਫ਼ਿੱਕੀ ਹੋ ਰਹੀ ਸੀ। 14 ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸੱਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪੜ੍ਹਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰੱਥਾਂ ਨੂੰ ਢੱਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ। 15 ਹੁਣ ਵੀ, ਜਦੋਂ ਮੂਸਾ ਦਾ ਨੇਮ ਪੜ੍ਹਿਆ ਜਾਂਦਾ ਹੈ ਤਾਂ ਇੱਕ ਪਰਦਾ ਉਨ੍ਹਾਂ ਦੇ ਮਨਾਂ ਉੱਤੇ ਪਿਆ ਹੁੰਦਾ ਹੈ। 16 ਪਰ ਜਦੋਂ ਕੋਈ ਵਿਅਕਤੀ ਬਦਲਦਾ ਹੈ ਅਤੇ ਪ੍ਰਭੂ ਵੱਲ ਪਰਤਦਾ ਹੈ, ਤਾਂ ਪਰਦਾ ਹਟ ਜਾਂਦਾ ਹੈ। 17 ਇੱਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਆਜ਼ਾਦੀ ਹੈ। 18 ਅਤੇ ਸਾਡੇ ਚਿਹਰੇ ਢੱਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵੱਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ।

ਮਿੱਟੀ ਦੇ ਗਮਲਿਆਂ ਵਿੱਚ ਆਤਮਕ ਖਜ਼ਾਨਾ

ਪਰਮੇਸ਼ੁਰ ਨੇ ਸਾਨੂੰ ਇਹ ਕਾਰਜ ਆਪਣੀ ਮਿਹਰ ਰਾਹੀਂ ਦਿੱਤਾ ਸੀ। ਇਸ ਲਈ ਅਸੀਂ ਉਤਸਾਹ ਨਹੀਂ ਗੁਆਵਾਂਗੇ। ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ। ਉਹ ਖੁਸ਼ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂ ਲਈ ਛੁਪੀ ਹੋਈ ਹੈ ਜਿਹੜੇ ਗੁਆਚੇ ਹੋਏ ਹਨ। ਇਸ ਦੁਨੀਆਂ ਦੇ ਮਾਲਕ [e] ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ। ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ। ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸ ਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸ ਨੂੰ ਸਾਨੂੰ ਦਿੱਤਾ।

ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤੱਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ। ਅਸੀਂ ਮੁਸ਼ਕਿਲਾਂ ਵਿੱਚ ਘਿਰੇ ਹੋਏ ਹਾਂ ਪਰ ਅਸੀਂ ਹਾਰੇ ਹੋਏ ਨਹੀਂ ਹਾਂ। ਬਹੁਤੀ ਵਾਰ ਸਾਨੂੰ ਇਹ ਪਤਾ ਨਹੀਂ ਹੁੰਦਾ ਕਿ ਅਸੀਂ ਕੀ ਕਰੀਏ ਪਰ ਅਸੀਂ ਹਿੰਮਤ ਨਈਂ ਹਾਰਦੇ। ਸਾਨੂੰ ਸਤਾਇਆ ਜਾਂਦਾ ਹੈ ਪਰ ਪਰਮੇਸ਼ੁਰ ਸਾਨੂੰ ਨਹੀਂ ਛੱਡਦਾ। ਕਈ ਵਾਰੀ ਸਾਨੂੰ ਥੱਲੇ ਸੁੱਟ ਦਿੱਤਾ ਜਾਂਦਾ ਹੈ ਪਰ ਅਸੀਂ ਕਦੇ ਵੀ ਤਬਾਹ ਨਹੀਂ ਹੁੰਦੇ। 10 ਯਿਸੂ ਦੀ ਮੌਤ ਸਾਡੇ ਸਰੀਰਾਂ ਵਿੱਚ ਹੈ ਅਤੇ ਜਿੱਥੇ ਵੀ ਅਸੀਂ ਜਾਂਦੇ ਹਾਂ, ਅਸੀਂ ਇਸ ਮੌਤ ਨੂੰ ਹਮੇਸ਼ਾ ਆਪਣੇ ਨਾਲ ਚੁੱਕਦੇ ਹਾਂ, ਤਾਂ ਜੋ ਯਿਸੂ ਦਾ ਜੀਵਨ ਸਾਡੇ ਸਰੀਰਾਂ ਵਿੱਚ ਵਿਖਾਇਆ ਜਾ ਸੱਕੇ। 11 ਅਸੀਂ ਜਿਉਂਦੇ ਹਾਂ ਪਰ ਯਿਸੂ ਲਈ ਅਸੀਂ ਸਾਰੇ ਮੌਤ ਦੇ ਖਤਰੇ ਹੇਠਾਂ ਰਹਿੰਦੇ ਹਾਂ ਇਹ ਸਾਡੇ ਨਾਲ ਵਾਪਰਦਾ ਹੈ ਤਾਂ ਜੋ ਸਾਡੇ ਮਰ ਜਾਣ ਵਾਲੇ ਸਰੀਰਾਂ ਵਿੱਚ ਯਿਸੂ ਦਾ ਜੀਵਨ ਦੇਖਿਆ ਜਾ ਸੱਕਦਾ ਹੈ। 12 ਇਸੇ ਲਈ ਮੌਤ ਸਾਡੇ ਵਿੱਚ ਕੰਮ ਕਰ ਰਹੀ ਹੈ, ਪਰ ਜੀਵਨ ਤੁਹਾਡੇ ਵਿੱਚ ਕੰਮ ਕਰ ਰਿਹਾ ਹੈ।

13 ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਮੈਂ ਵਿਸ਼ਵਾਸ ਕੀਤਾ ਇਸ ਲਈ, ਮੈਂ ਬੋਲਿਆ ਹਾਂ।” [f] ਸਾਡੀ ਨਿਹਚਾ ਵੀ ਉਸੇ ਤਰ੍ਹਾਂ ਦੀ ਹੈ। ਅਸੀਂ ਵਿਸ਼ਵਾਸ ਕਰਦੇ ਹਾਂ ਅਤੇ ਇਸੇ ਲਈ ਬੋਲਦੇ ਹਾਂ। 14 ਪਰਮੇਸ਼ੁਰ ਨੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ। ਅਤੇ ਸਾਨੂੰ ਪਤਾ ਹੈ ਕਿ ਪਰਮੇਸ਼ੁਰ ਸਾਨੂੰ ਵੀ ਯਿਸੂ ਦੇ ਸਮੇਤ ਜਿਵਾਲੇਗਾ। ਪਰਮੇਸ਼ੁਰ ਸਾਨੂੰ ਤੁਹਾਡੇ ਨਾਲ ਲਿਆਵੇਗਾ ਅਸੀਂ ਉਸ ਦੇ ਸਨਮੁੱਖ ਖੜ੍ਹੇ ਹੋਵਾਂਗੇ। 15 ਇਹ ਸਾਰੀਆਂ ਚੀਜ਼ਾਂ ਤੁਹਾਡੇ ਵਾਸਤੇ ਹਨ। ਇਸ ਲਈ ਪਰਮੇਸ਼ੁਰ ਦੀ ਕਿਰਪਾ ਵੱਧ ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਹੈ। ਇਸ ਲਈ ਪਰਮੇਸ਼ੁਰ ਨੂੰ ਉਸਦੀ ਮਹਿਮਾ ਲਈ ਵੱਧ ਤੋਂ ਵੱਧ ਧੰਨਵਾਦ ਹੋਣਗੇ।

ਵਿਸ਼ਵਾਸ ਅਨੁਸਾਰ ਜਿਉਣਾ

16 ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸਰੀਰ ਬੁੱਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ। 17 ਹੁਣ ਥੋੜੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ। 18 ਇਸ ਲਈ ਅਸੀਂ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਦੇ ਜੋ ਅਸੀਂ ਦੇਖਦੇ ਹਾਂ, ਸਗੋਂ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਾਂ ਜੋ ਅਸੀਂ ਦੇਖ ਨਹੀਂ ਸੱਕਦੇ। ਜੋ ਚੀਜ਼ਾਂ ਅਸੀਂ ਦੇਖਦੇ ਹਾਂ ਉਹ ਥੋੜੇ ਚਿਰ ਲਈ ਹਨ ਅਤੇ ਜੋ ਚੀਜ਼ਾਂ ਅਸੀਂ ਦੇਖ ਨਹੀਂ ਸੱਕਦੇ, ਸਦੀਵੀ ਹਨ।

ਸਾਨੂੰ ਪਤਾ ਹੈ ਕਿ ਇਹ ਤੰਬੂ ਭਾਵ ਧਰਤੀ ਉੱਪਰਲਾ ਸਾਡਾ ਇਹ ਸਰੀਰ ਜਿਸ ਵਿੱਚ ਅਸੀਂ ਰਹਿੰਦੇ ਹਾਂ, ਤਬਾਹ ਕਰ ਦਿੱਤਾ ਜਾਵੇਗਾ। ਪਰ ਜਦੋਂ ਅਜਿਹਾ ਹੋਵੇਗਾ ਤਾਂ ਪਰਮੇਸ਼ੁਰ ਸਾਨੂੰ ਰਹਿਣ ਲਈ ਘਰ ਦੇਵੇਗਾ। ਇਹ ਘਰ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੋਵੇਗਾ। ਇਹ ਘਰ ਸਵਰਗ ਵਿੱਚ ਹੋਵੇਗਾ ਜਿਹੜਾ ਸਦੀਵੀ ਹੈ। ਪਰ ਹੁਣ ਅਸੀਂ ਇਸ ਭੌਤਿਕ ਸਰੀਰ ਤੋਂ ਥੱਕ ਗਏ ਹਾਂ। ਅਸੀਂ ਆਪਣੇ ਆਪ ਨੂੰ ਸਾਡੇ ਸੁਰਗੀ ਘਰ ਨਾਲ ਢੱਕੇ ਜਾਣ ਲਈ ਬੜੀ ਤੀਬ੍ਰ ਇੱਛਾ ਕਰਦੇ ਹਾਂ। ਇਹ ਸਾਨੂੰ ਕੱਜ ਲਵੇਗਾ ਅਤੇ ਅਸੀਂ ਨਗਨ ਨਹੀਂ ਹੋਵਾਂਗੇ। ਜਿੰਨਾ ਚਿਰ ਅਸੀਂ ਇਸ ਤੰਬੂ ਵਿੱਚ ਰਹਾਂਗੇ, ਸਾਨੂੰ ਮੁਸ਼ਿਕਲਾਂ ਹਨ ਅਤੇ ਅਸੀਂ ਸ਼ਿਕਾਇਤਾਂ ਕਰਦੇ ਹਾਂ ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਸ ਤੰਬੂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਆਪਣੇ ਸਵਰਗੀ ਤੰਬੂ ਨਾਲ ਸੱਜੇ ਹੋਈਏ। ਫ਼ੇਰ ਇਹ ਮਰ ਜਾਣ ਵਾਲਾ ਸਰੀਰ ਪੂਰੀ ਤਰ੍ਹਾਂ ਜੀਵਨ ਨਾਲ ਕੱਜਿਆ ਜਾਵੇਗਾ। ਪਰਮੇਸ਼ੁਰ ਨੇ ਸਾਡੀ ਸਾਜਨਾ ਇਸ ਲਈ ਕੀਤੀ ਸੀ। ਅਤੇ ਉਸ ਨੇ ਪ੍ਰਮਾਣ ਦੇਣ ਲਈ ਜ਼ਮਾਨਤ ਵਜੋਂ ਸਾਨੂੰ ਇੱਕ ਆਤਮਾ ਪ੍ਰਦਾਨ ਕੀਤਾ ਹੈ ਕਿ ਉਹ ਸਾਨੂੰ ਇਹ ਨਵਾਂ ਜੀਵਨ ਦੇਵੇਗਾ।

ਇਸ ਲਈ ਅਸੀਂ ਸਦਾ ਹੌਂਸਲਾ ਰੱਖਦੇ ਹਾਂ ਅਸੀਂ ਜਾਣਦੇ ਹਾਂ ਕਿ ਜਿੰਨਾ ਚਿਰ ਅਸੀਂ ਇਸ ਸਰੀਰ ਵਿੱਚ ਰਹਿ ਰਹੇ ਹਾਂ ਅਸੀਂ ਪ੍ਰਭੂ ਤੋਂ ਦੂਰ ਹਾਂ। ਅਸੀਂ ਉਸੇ ਸੰਗ ਰਹਿੰਦੇ ਹਾਂ ਜਿਸ ਵਿੱਚ ਅਸੀਂ ਵਿਸ਼ਵਾਸ ਰੱਖਦੇ ਹਾਂ ਨਾ ਕਿ ਜੋ ਸਾਨੂੰ ਨਜ਼ਰ ਆਉਂਦਾ ਹੈ। ਇਸ ਲਈ ਮੈਂ ਕਹਿੰਦਾ ਹਾਂ ਕਿ ਸਾਨੂੰ ਯਕੀਨ ਹੈ। ਅਤੇ ਅਸੀਂ ਸੱਚ ਮੁੱਚ ਇਸ ਸਰੀਰ ਨੂੰ ਛੱਡਣਾ ਲੋਚਦੇ ਹਾਂ ਅਤੇ ਪ੍ਰਭੂ ਦੀ ਹਾਜ਼ਰੀ ਵਿੱਚ ਰਹਿਣਾ ਚਾਹੁੰਦੇ ਹਾਂ। ਸਾਡਾ ਇੱਕੋ ਇੱਕ ਟੀਚਾ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਹੈ। ਜਿੱਥੇ ਕਿਤੇ ਵੀ ਅਸੀਂ ਹਾਂ, ਭਾਵੇਂ ਅਸੀਂ ਇੱਥੇ ਸਰੀਰ ਵਿੱਚ ਰਹੀਏ ਜਾਂ ਉੱਥੇ ਪ੍ਰਭੂ ਨਾਲ, ਸਾਡੀ ਇੱਛਾ ਉਸ ਨੂੰ ਪ੍ਰਸੰਨ ਕਰਨ ਦੀ ਹੈ। 10 ਸਾਨੂੰ ਸਾਰਿਆਂ ਨੂੰ ਅਵਸ਼ ਹੀ ਮਸੀਹ ਦੇ ਸਾਹਮਣੇ ਨਿਆਂ ਲਈ ਖਲੋਣਾ ਪਵੇਗਾ। ਹਰ ਵਿਅਕਤੀ ਉਹੀ ਪ੍ਰਾਪਤ ਕਰੇਗਾ ਜੋ ਉਸ ਨੂੰ ਦੇਣ ਯੋਗ ਹੈ। ਜੋ ਕੁਝ ਵੀ ਉਸ ਨੇ ਇਸ ਭੌਤਿਕ ਸਰੀਰ ਵਿੱਚ ਰਹਿੰਦਿਆਂ ਕੀਤਾ ਭਾਵੇਂ ਉਹ ਚੰਗਾ ਸੀ ਜਾਂ ਬੁਰਾ।

ਲੋਕਾਂ ਨੂੰ ਪਰਮੇਸ਼ੁਰ ਦੇ ਦੋਸਤ ਬਨਣ ਵਿੱਚ ਸਹਾਇਤਾ ਕਰਨਾ

11 ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ। 12 ਅਸੀਂ ਤੁਹਾਨੂੰ ਆਪਣੇ ਆਪ ਦਾ ਮੁੜਕੇ ਪ੍ਰਮਾਣ ਦੇਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਪਰ ਅਸੀਂ ਤੁਹਾਨੂੰ ਆਪਣੇ ਬਾਰੇ ਦੱਸ ਰਹੇ ਹਾਂ। ਅਸੀਂ ਕਾਰਣ ਦੇ ਰਹੇ ਹਾਂ ਜਿਸ ਵਾਸਤੇ ਤੁਸੀਂ ਸਾਡੇ ਉੱਤੇ ਮਾਣ ਕਰ ਸੱਕਦੇ ਹੋ। ਫ਼ੇਰ ਤੁਹਾਡਾ ਕਲ ਉਨ੍ਹਾਂ ਲਈ ਉੱਤਰ ਹੋਵੇਗਾ ਜਿਹੜੇ ਦ੍ਰਿਸ਼ਟਮਾਨ ਚੀਜ਼ਾਂ ਉੱਤੇ ਮਾਣ ਕਰਦੇ ਹਨ। ਉਹ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕਿਸੇ ਵਿਅਕਤੀ ਦੇ ਦਿਲ ਵਿੱਚ ਕੀ ਹੈ। 13 ਜੇ ਅਸੀਂ ਝੱਲੇ ਹਾਂ ਤਾਂ ਇਹ ਪਰਮੇਸ਼ੁਰ ਲਈ ਹੈ। ਜੇ ਸਾਡਾ ਦਿਮਾਗ ਸਹੀ ਹੈ ਤਾਂ ਤੁਹਾਡੇ ਲਈ ਹੈ। 14 ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ। 15 ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹੜੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ। ਤਾਂ ਜੋ ਉਹ ਲੋਕ ਉਸ ਦੇ ਲਈ ਜਿਉਣ।

16 ਹੁਣ ਤੋਂ ਅਸੀਂ ਕਿਸੇ ਵਿਅਕਤੀ ਬਾਰੇ ਉਸ ਤਰ੍ਹਾਂ ਨਹੀਂ ਸੋਚਦੇ ਜਿਵੇਂ ਦੁਨੀਆਂ ਦੇ ਲੋਕ ਸੋਚਦੇ ਹਨ। ਇਹ ਸੱਚ ਹੈ ਕਿ ਪਿੱਛਲੇ ਸਮੇਂ ਅਸੀਂ ਮਸੀਹ ਬਾਰੇ ਦੁਨੀਆਂ ਦੇ ਲੋਕਾਂ ਵਾਂਗ ਹੀ ਸੋਚਿਆ ਸੀ। ਪਰ ਹੁਣ ਅਸੀਂ ਉਸ ਤਰ੍ਹਾਂ ਨਹੀਂ ਸੋਚਦੇ। 17 ਜੇਕਰ ਕੋਈ ਵੀ ਮਸੀਹ ਵਿੱਚ ਹੈ, ਉਹ ਨਵਾਂ ਬਣ ਗਿਆ ਹੈ। ਪੁਰਾਣੀਆਂ ਚੀਜ਼ਾਂ ਦੂਰ ਚਲੀਆਂ ਗਈਆਂ ਅਤੇ ਹੁਣ ਸਭ ਕੁਝ ਨਵਾਂ ਹੈ। 18 ਇਹ ਸਾਰਾ ਕੁਝ ਪਰਮੇਸ਼ੁਰ ਵੱਲੋਂ ਹੈ। ਪਰਮੇਸ਼ੁਰ ਨੇ ਮਸੀਹ ਦੇ ਰਾਹੀਂ ਸਾਡੇ ਅਤੇ ਆਪਣੇ ਵਿੱਚਕਾਰ ਸ਼ਾਂਤੀ ਦਾ ਸੰਬੰਧ ਜੋੜਿਆ ਹੈ। ਅਤੇ ਪਰਮੇਸ਼ੁਰ ਨੇ ਸਾਨੂੰ ਲੋਕਾਂ ਅਤੇ ਉਸ ਵਿੱਚਕਾਰ ਸ਼ਾਂਤੀ ਬਨਾਉਣ ਦਾ ਕੰਮ ਦਿੱਤਾ ਹੈ। 19 ਭਾਵ ਇਹ ਹੈ ਕਿ ਪਰਮੇਸ਼ੁਰ ਮਸੀਹ ਵਿੱਚ ਆਪਣੇ ਅਤੇ ਦੁਨੀਆਂ ਵਿੱਚਕਾਰ ਸ਼ਾਂਤੀ ਸਥਾਪਿਤ ਕਰ ਰਿਹਾ ਸੀ। ਮਸੀਹ ਵਿੱਚ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਦੇ ਜੁਰਮੀ ਗੁਨਾਹਾਂ ਦਾ ਜ਼ਿੰਮੇਦਾਰ ਨਹੀਂ ਠਹਿਰਾਇਆ। ਉਸ ਨੇ ਸਾਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ। 20 ਲਈ ਅਸੀਂ ਮਸੀਹ ਬਾਰੇ ਗੱਲ ਕਰਨ ਲਈ ਭੇਜੇ ਗਏ ਹਾਂ। ਇਹ ਇਸ ਤਰ੍ਹਾਂ ਹੈ ਜਿਵੇ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਸੱਦ ਰਿਹਾ ਹੈ। ਇਸ ਲਈ ਮਸੀਹ ਦੇ ਪੱਖੋਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ; ਪਰਮੇਸ਼ੁਰ ਨਾਲ ਸ਼ਾਂਤੀ ਬਣਾਓ। 21 ਮਸੀਹ ਵਿੱਚ ਕੋਈ ਪਾਪ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਪਾਪ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸੱਕਦੇ ਹਾਂ।

ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹੜੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ। ਪਰਮੇਸ਼ੁਰ ਦਾ ਕਥਨ ਹੈ;

“ਮੈਂ ਸਹੀ ਸਮੇਂ ਤੁਹਾਨੂੰ ਸੁਣਿਆ
    ਅਤੇ ਮੁਕਤੀ ਦੇ ਦਿਹਾੜੇ ਤੁਹਾਡੀ ਸਹਾਇਤਾ ਕੀਤੀ।” (C)

ਮੈਂ ਤੁਹਾਨੂੰ ਆਖਦਾ ਹਾਂ ਕਿ “ਸਹੀ ਸਮਾਂ” ਹੁਣ ਹੈ “ਮੁਕਤੀ ਦਾ ਦਿਹਾੜਾ” ਹੁਣ ਹੈ।

ਅਸੀਂ ਨਹੀਂ ਚਾਹੁੰਦੇ ਕਿ ਲੋਕ ਸਾਡੇ ਕੰਮ ਵਿੱਚ ਕੋਈ ਨੁਕਸ ਲੱਭ ਸੱਕਣ। ਇਸ ਲਈ ਅਸੀਂ ਅਜਿਹਾ ਕੁਝ ਨਹੀਂ ਕਰਦੇ ਜੋ ਲੋਕਾਂ ਲਈ ਰੁਕਾਵਟਾਂ ਪਾਉਂਦਾ ਹੋਵੇ। ਪਰ ਅਸੀਂ ਇਸ ਤਰ੍ਹਾਂ ਨਾਲ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ; ਬਹੁਤ ਸਾਰੀਆਂ ਸਖਤ ਗੱਲਾਂ ਵਿੱਚ ਦੁੱਖ ਪ੍ਰਵਾਨ ਕਰਨ ਵਿੱਚ, ਮੁਸ਼ਕਿਲਾਂ ਅਤੇ ਸਮੱਸਿਆਵਾਂ ਵਿੱਚ। ਸਾਨੂੰ ਮਾਰਿਆ ਕੁੱਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲੜਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ। ਅਸੀਂ ਆਪਣੀ ਸਮਝ ਰਾਹੀਂ, ਆਪਣੇ ਧੀਰਜ, ਆਪਣੀ ਮਿਹਰਬਾਨੀ ਅਤੇ ਆਪਣੇ ਸ਼ੁੱਧ ਜੀਵਨ ਰਾਹੀਂ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ। ਅਜਿਹਾ ਅਸੀਂ ਪਵਿੱਤਰ ਆਤਮਾ ਰਾਹੀਂ, ਸੱਚੇ ਪ੍ਰੇਮ ਰਾਹੀਂ ਦਰਸ਼ਾਉਂਦੇ ਹਾਂ। ਸੱਚ ਬੋਲਕੇ ਅਤੇ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਅਸੀਂ ਆਪਣੇ ਸਹੀ ਜੀਵਨ ਢੰਗ ਨੂੰ ਹਰ ਚੀਜ਼ ਦੇ ਖਿਲਾਫ਼ ਰੱਖਿਆ ਕਰਨ ਲਈ ਵਰਤਦੇ ਹਾਂ।

ਕੁਝ ਲੋਕ ਸਾਡਾ ਸਤਿਕਾਰ ਕਰਦੇ ਹਨ, ਪਰ ਦੂਸਰੇ ਲੋਕ ਸਾਡਾ ਨਿਰਾਦਰ ਕਰਦੇ ਹਨ। ਕੁਝ ਲੋਕ ਸਾਡੇ ਬਾਰੇ ਭਲੀਆਂ ਗੱਲਾਂ ਕਹਿੰਦੇ ਹਨ, ਦੂਸਰੇ ਲੋਕ ਮੰਦਿਆਂ ਗੱਲਾਂ ਬੋਲਦੇ ਹਨ। ਕੁਝ ਲੋਕ ਆਖਦੇ ਹਨ ਕਿ ਅਸੀਂ ਝੂਠੇ ਹਾਂ ਪਰ ਅਸੀਂ ਸੱਚ ਬੋਲਦੇ ਹਾਂ। ਕੁਝ ਲੋਕਾਂ ਵੱਲੋਂ ਸਾਨੂੰ ਅਗਿਆਤ ਸਮਝਿਆ ਜਾਂਦਾ ਹੈ, ਜਦਕਿ ਅਸੀਂ ਚੰਗੀ ਤਰ੍ਹਾਂ ਪ੍ਰਸਿੱਧ ਹਾਂ। ਸਾਨੂੰ ਮਰੇ ਹੋਏ ਕਰਾਰ ਦਿੱਤਾ ਗਿਆ, ਪਰ ਦੇਖੋ ਅਸੀਂ ਜਿਉਂ ਰਹੇ ਹਾਂ। ਸਾਨੂੰ ਦੁੱਖ ਦਿੱਤੇ ਜਾਂਦੇ ਹਨ ਪਰ ਅਸੀਂ ਮਾਰੇ ਨਹੀਂ ਗਏ। 10 ਹਾਲਾਂ ਕਿ ਅਸੀਂ ਉਦਾਸ ਹਾਂ, ਪਰ ਅਸੀਂ ਹਮੇਸ਼ਾ ਖੁਸ਼ ਹਾਂ। ਭਾਵੇਂ ਅਸੀਂ ਗਰੀਬ ਹਾਂ ਪਰ ਅਸੀਂ ਬਹੁਤ ਸਾਰੇ ਲੋਕਾਂ ਨੂੰ ਅਮੀਰ ਬਣਾਉਂਦੇ ਹਾਂ। ਸਾਡੇ ਕੋਲ ਕੁਝ ਵੀ ਨਹੀਂ ਪਰ ਅਸਲ ਵਿੱਚ ਸਾਡੇ ਕੋਲ ਸਭ ਕੁਝ ਹੈ।

11 ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪੱਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ। 12 ਤੁਹਾਡੇ ਲਈ ਸਾਡਾ ਪ੍ਰੇਮ ਖਤਮ ਨਹੀਂ ਹੋਇਆ। ਪਰ ਤੁਸੀਂ ਸਾਡੇ ਵੱਲ ਆਪਣਾ ਪਿਆਰ ਰੋਕ ਦਿੱਤਾ ਹੈ। 13 ਮੈਂ ਤੁਹਾਡੇ ਨਾਲ ਗੱਲਾਂ ਕਰ ਰਿਹਾ ਹਾਂ ਜਿਵੇਂ ਤੁਸੀਂ ਮੇਰੇ ਬੱਚੇ ਹੋਵੋਂ। ਉਵੇਂ ਹੀ ਕਰੋ ਜਿਵੇਂ ਅਸੀਂ ਕੀਤਾ ਹੈ-ਆਪਣੇ ਹਿਰਦੇ ਵੀ ਖੋਲ੍ਹ ਦਿਓ।

ਗੈਰ ਮਸੀਹੀਆਂ ਬਾਰੇ ਚੇਤਾਵਨੀ

14 ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ। 15 ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸੱਕਦਾ? ਇੱਕ ਵਿਸ਼ਵਾਸੀ ਅਤੇ ਅਵਿਸ਼ਵਾਸੀ ਵਿੱਚ ਕੀ ਸਾਂਝ ਹੈ। 16 ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ;

“ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ
ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।” (D)

17 “ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ
    ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ।
ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ,
    ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।” (E)

18 “ਮੈਂ ਤੁਹਾਡਾ ਪਿਤਾ ਹੋਵਾਂਗਾ
    ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।” (F)

ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁੱਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸਰੀਰ ਜਾਂ ਆਤਮਾ ਨੂੰ ਅਸ਼ੁੱਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਦਾ ਆਦਰ ਕਰਦੇ ਹਾਂ।

ਪੌਲੁਸ ਦੀ ਖੁਸ਼ੀ

ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ। ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਣ ਦੇ ਇੱਛੁਕ ਹਾਂ ਅਤੇ ਇੱਥੋਂ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ। ਮੈਨੂੰ ਤੁਹਾਡੇ ਉੱਪਰ ਪੂਰਾ ਭਰੋਸਾ ਹੈ। ਮੈਨੂੰ ਤੁਹਾਡੇ ਉੱਪਰ ਬਹੁਤ ਮਾਣ ਹੈ। ਮੈਂ ਤੁਹਾਡੇ ਕੋਲੋਂ ਬਹੁਤ ਹੌਂਸਲਾ ਪ੍ਰਾਪਤ ਕੀਤਾ ਹੈ। ਅਤੇ ਮੈਂ ਆਪਣੇ ਸਾਰੇ ਦੁੱਖਾਂ ਵਿੱਚ ਬਹੁਤ ਖੁਸ਼ ਹਾਂ।

ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕੜਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲੜਾਈਆਂ ਸਨ ਅਤੇ ਸਾਡੇ ਅੰਦਰ ਡਰ। ਪਰ ਪਰਮੇਸ਼ੁਰ ਦੁੱਖੀਆਂ ਨੂੰ ਸੁੱਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ। ਉਸਦੀ ਆਮਦ ਨੇ ਸਾਨੂੰ ਦਿਲਾਸਾ ਦਿੱਤਾ ਅਤੇ ਨਾਲੇ ਜਿਹੜਾ ਦਿਲਾਸਾ ਤੁਸੀਂ ਉਸ ਨੂੰ ਦਿੱਤਾ, ਤੀਤੁਸ ਨੇ ਸਾਨੂੰ ਦੱਸਿਆ ਕਿ ਤੁਸੀਂ ਮੈਨੂੰ ਮਿਲਣਾ ਚਾਹੁੰਦੇ ਹੋ। ਉਸ ਨੇ ਦੱਸਿਆ ਕਿ ਤੁਸੀਂ ਆਪਣੇ ਗਲਤ ਕੀਤੇ ਲਈ ਮਾਫ਼ੀ ਚਾਹੁੰਦੇ ਸੀ। ਅਤੇ ਤੀਤੁਸ ਨੇ ਮੈਨੂੰ ਤੁਹਾਡੀ ਮੇਰੇ ਲਈ ਚਿੰਤਾ ਬਾਰੇ ਵੀ ਦੱਸਿਆ। ਇਹ ਸੁਣਕੇ ਮੈਨੂੰ ਬਹੁਤ ਖੁਸ਼ੀ ਹੋਈ।

ਹਾਲਾਂ ਕਿ ਮੈਂ ਤੁਹਾਨੂੰ ਆਪਣੀ ਚਿੱਠੀ ਰਾਹੀਂ ਉਦਾਸ ਕੀਤਾ ਹੈ, ਪਰ ਮੈਨੂੰ ਇਸ ਵਾਸਤੇ ਕੋਈ ਖੇਦ ਨਹੀਂ। ਮੈਨੂੰ ਪਤਾ ਹੈ ਕਿ ਤੁਸੀਂ ਮੇਰੀ ਚਿੱਠੀ ਰਾਹੀਂ ਉਦਾਸ ਹੋ ਗਏ ਅਤੇ ਇਸ ਲਈ ਦੁੱਖ ਮਹਿਸੂਸ ਕੀਤਾ। ਪਰ ਇਸ ਨੇ ਤੁਹਾਨੂੰ ਬਹੁਤ ਥੇੜੇ ਚਿਰ ਲਈ ਉਦਾਸ ਕੀਤਾ। ਹੁਣ ਮੈਂ ਖੁਸ਼ ਹਾਂ। ਇਸ ਲਈ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੋ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁੱਖ ਨਹੀਂ ਪਹੁੰਚਾਇਆ। 10 ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁੱਖ ਨਹੀਂ ਹੋ ਸੱਕਦਾ। ਜਿਹੜੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ। 11 ਤੁਹਾਨੂੰ ਗਮ ਮਿਲਿਆ ਜਿਹੜਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸੱਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮੱਸਿਆ ਬਾਰੇ ਕਿਸੇ ਵੀ ਪੱਖੋਂ ਪਾਪੀ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸ ਨੂੰ ਸਦਮਾ ਲੱਗਿਆ। 12 ਪਰ ਮੈਂ ਉਹ ਪੱਤਰ ਤੁਹਾਨੂੰ ਇਸ ਲਈ ਲਿਖਿਆ ਸੀ ਕਿ ਤੁਸੀਂ ਪਰਮੇਸ਼ੁਰ ਦੇ ਸਨਮੁੱਖ ਇਹ ਦੇਖ ਸੱਕੋਂ ਕਿ ਤੁਹਾਨੂੰ ਸਾਡੀ ਕਿੰਨੀ ਪਰਵਾਹ ਹੈ। 13 ਇਹੀ ਕਾਰਣ ਹੈ ਕਿ ਸਾਨੂੰ ਸੁੱਖ ਮਿਲਿਆ।

ਸਾਨੂੰ ਇਹ ਗੱਲ ਦੀ ਹੋਰ ਵੀ ਖੁਸ਼ੀ ਹੋਈ ਕਿ ਤੀਤੁਸ ਇੰਨਾ ਖੁਸ਼ ਪਾਇਆ ਗਿਆ ਸੀ। ਤੁਸੀਂ ਸਾਰਿਆਂ ਨੇ ਉਸ ਨੂੰ ਬਹੁਤ ਸੁੱਖ ਦਿੱਤਾ। 14 ਮੈਂ ਤੀਤੁਸ ਨੂੰ ਤੁਹਾਡੇ ਬਾਰੇ ਅਭਿਮਾਨ ਜਤਾਇਆ ਸੀ। ਅਤੇ ਤੁਸੀਂ ਇਹ ਦਰਸ਼ਾ ਦਿੱਤਾ ਕਿ ਮੈਂ ਠੀਕ ਸੀ। ਅਸੀਂ ਸਾਰਿਆਂ ਨੇ ਜੋ ਕੁਝ ਵੀ ਤੁਹਾਨੂੰ ਆਖਿਆ ਉਹ ਸੱਚ ਸੀ। ਅਤੇ ਤੁਸੀਂ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ। ਕਿ ਜਿਨ੍ਹਾਂ ਗੱਲਾਂ ਬਾਰੇ ਅਸੀਂ ਤੀਤੁਸ ਨੂੰ ਅਭਿਮਾਨ ਜਤਾਇਆ ਸੀ ਉਹ ਠੀਕ ਸਨ। 15 ਜਦੋਂ ਵੀ ਉਹ ਯਾਦ ਕਰਦਾ ਹੈ ਕਿ ਤੁਸੀਂ ਸਾਰੇ ਉਸ ਨੂੰ ਮੰਨਣ ਲਈ ਤਿਆਰ ਸੀ ਤੁਹਾਡੇ ਵੱਲ ਉਸਦਾ ਪਿਆਰ ਵੱਧ ਜਾਂਦਾ ਹੈ। ਤੁਸੀਂ ਉਸ ਨੂੰ ਆਦਰ ਅਤੇ ਭੈਅ ਨਾਲ ਜੀ ਆਇਆਂ ਆਖਿਆ ਸੀ 16 ਮੈਂ ਬਹੁਤ ਖੁਸ਼ ਹਾਂ ਕਿ ਮੈਂ ਤੁਹਾਡੇ ਤੇ ਪੂਰਾ ਭਰੋਸਾ ਕਰ ਸੱਕਦਾ ਹਾਂ।

ਨਿਹਚਾਵਾਨਾਂ ਵੱਲੋਂ ਦਾਨ

ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹੜੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ। ਉਨ੍ਹਾਂ ਵਿਸ਼ਵਾਸੀਆਂ ਨੂੰ ਵੱਡੀਆਂ ਔਕੜਾਂ ਰਾਹੀਂ ਪਰੱਖਿਆ ਗਿਆ ਸੀ। ਅਤੇ ਉਹ ਬਹੁਤ ਗਰੀਬ ਸਨ। ਪਰ ਉਨ੍ਹਾਂ ਨੇ ਆਪਣੀ ਅਥਾਹ ਖੁਸ਼ੀ ਤੋਂ ਬਹੁਤ ਕੁਝ ਦਿੱਤਾ। ਮੈਂ ਤੁਹਾਨੂੰ ਕਹਿ ਸੱਕਦਾ ਹਾਂ ਕਿ ਉਹ ਜਿੰਨਾ ਕਰਨ ਦੇ ਯੋਗ ਸਨ ਉਨ੍ਹਾਂ ਨੇ ਬਹੁਤ ਕੁਝ ਕੀਤਾ। ਉਨ੍ਹਾਂ ਵਿਸ਼ਵਾਸੀਆਂ ਨੇ ਆਪਣੇ ਵਿਤ ਨਾਲੋਂ ਵੀ ਵੱਧ ਦਿੱਤਾ ਇਹ ਗੱਲ ਉਨ੍ਹਾਂ ਖੁਲ੍ਹ ਦਿਲੀ ਨਾਲ ਕੀਤੀ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ। ਉਹ ਸਾਨੂੰ ਬੇਨਤੀ ਕਰ ਰਹੇ ਸਨ ਅਤੇ ਬਾਰ ਬਾਰ ਪੁੱਛ ਰਹੇ ਸਨ ਕਿ ਉਹ ਵੀ ਪਰਮੇਸ਼ੁਰ ਦੇ ਲੋਕਾਂ ਦੀ ਇਸ ਉਦਾਰ ਸੇਵਾ ਵਿੱਚ ਸ਼ਰੀਕ ਹੋ ਸੱਕਣ। ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿੱਤ ਸਮਰਪਿੱਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।

ਇਸ ਲਈ ਅਸੀਂ ਤੀਤੁਸ ਨੂੰ ਕਿਰਪਾ ਦੇ ਇਸ ਵਿਸ਼ੇਸ਼ ਕਾਰਜ ਵਿੱਚ ਤੁਹਾਡੀ ਸਹਾਇਤਾ ਕਰਨ ਲਈ ਕਿਹਾ। ਤੀਤੁਸ ਨੇ ਉਹ ਵਿਅਕਤੀ ਹੈ ਜਿਸਨੇ ਉਹ ਕਾਰਨ ਆਰੰਭ ਕੀਤਾ। ਤੁਸੀਂ ਹਰ ਚੀਜ਼ ਵਿੱਚ ਅਮੀਰ ਹੋ, ਵਿਸ਼ਵਾਸ ਵਿੱਚ, ਬੋਲਚਾਲ ਵਿੱਚ, ਗਿਆਨ ਵਿੱਚ, ਸਹਾਇਤਾ ਕਰਨ ਦੀ ਉਤਸੁਕਤਾ ਵਿੱਚ, ਅਤੇ ਉਸ ਪਿਆਰ ਵਿੱਚ ਜਿਹੜਾ ਤੁਸੀਂ ਸਾਡੇ ਕੋਲੋਂ ਸਿੱਖਿਆ। ਅਤੇ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਦਾਨ ਦੀ ਇਸ ਦਾਤ ਵਿੱਚ ਵੀ ਅਮੀਰ ਹੋਵੋਂ।

ਮੈਂ ਤੁਹਾਨੂੰ ਦਾਨ ਦੇਣ ਦਾ ਹੁਕਮ ਨਹੀਂ ਦੇ ਰਿਹਾ। ਪਰ ਮੈਂ ਇਹ ਦੇਖਣਾ ਚਾਹੁੰਦਾ ਹਾਂ ਕਿ ਤੁਹਾਡਾ ਪ੍ਰੇਮ ਸੱਚਾ ਹੈ ਕਿ ਨਹੀਂ। ਅਜਿਹਾ ਮੈਂ ਤੁਹਾਨੂੰ ਇਹ ਦਰਸ਼ਾਉਣ ਲਈ ਕਰਦਾ ਹਾਂ ਕਿ ਹੋਰ ਲੋਕ ਵੀ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਨ। ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਬਾਰੇ ਤਾਂ ਪਤਾ ਹੀ ਹੈ। ਤੁਸੀਂ ਜਾਣਦੇ ਹੋ ਕਿ ਮਸੀਹ ਅਮੀਰ ਸੀ, ਪਰ ਤੁਹਾਡੇ ਲਈ ਉਹ ਗਰੀਬ ਬਣ ਗਿਆ। ਮਸੀਹ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਉਸ ਦੇ ਗਰੀਬ ਬਣ ਜਾਣ ਤੇ ਅਮੀਰ ਬਣ ਸੱਕਦੇ ਹੋ।

10 ਮੈਂ ਸੋਚਦਾ ਹਾਂ ਕਿ ਤੁਹਾਨੂੰ ਇਹ ਕਰਨਾ ਚਾਹੀਦਾ ਹੈ। ਅਤੇ ਕਿਉਂ ਜੋ ਮੈਨੂੰ ਵਿਸ਼ਵਾਸ ਹੈ ਕਿ ਇਹ ਤੁਹਾਡੇ ਲਈ ਚੰਗਾ ਹੈ, ਮੈਂ ਇਹ ਦੱਸਦਾ ਹਾਂ; ਪਿੱਛਲੇ ਸਾਲ, ਤੁਸੀਂ ਪਹਿਲੇ ਲੋਕੀ ਸੀ ਜੋ ਦੇਣ ਲਈ ਅਗਾਂਹ ਆਏ। ਅਤੇ ਤੁਸੀਂ ਦੇਣ ਵਾਲੇ ਪਹਿਲੇ ਲੋਕੀ ਸੀ। 11 ਇਸ ਲਈ ਹੁਣ ਇਹ ਕੰਮ ਜਿਹੜਾ ਤੁਸੀਂ ਸ਼ੁਰੂ ਕੀਤਾ ਹੈ, ਪੂਰਾ ਕਰ ਲਵੋ। ਫ਼ੇਰ ਤੁਹਾਡੀ “ਕਰਨੀ” ਤੁਹਾਡੀ “ਕਰਨੀ ਦੀ ਇੱਛਾ” ਦੇ ਬਰਾਬਰ ਹੋਵੇਗੀ। ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚੋਂ ਦੇਵੋ। 12 ਜੇ ਤੁਸੀਂ ਦੇਣਾ ਚਾਹੁੰਦੇ ਹੋ ਤੁਹਾਡਾ ਦਾਨ ਸਵੀਕਾਰ ਹੋ ਜਾਵੇਗਾ। ਤੁਹਾਡਾ ਦਾਨ ਇਸ ਪੱਖੋਂ ਸਵੀਕਾਰ ਹੋਵੇਗਾ ਕਿ ਤੁਹਾਡੇ ਕੋਲ ਕੀ ਹੈ ਨਾ ਕਿ ਉਸ ਪੱਖੋਂ ਕਿ ਤੁਹਾਡੇ ਕੋਲ ਕੀ ਨਹੀਂ ਹੈ। 13 ਅਸੀਂ ਤੁਹਾਨੂੰ ਮੁਸੀਬਤਾਂ ਵਿੱਚ ਨਹੀਂ ਵੇਖਣਾ ਚਾਹੁੰਦੇ ਜਦੋਂ ਦੂਸਰੇ ਆਪਣੀਆਂ ਮੁਸੀਬਤਾਂ ਤੋਂ ਮੁਕਤ ਹਨ। ਅਸੀਂ ਹਰ ਚੀਜ਼ ਦੀ ਬਰਾਬਰੀ ਚਾਹੁੰਦੇ ਹੰ। 14 ਇਸ ਵਕਤ ਤੁਹਾਡੇ ਕੋਲ ਬਹੁਤ ਕੁਝ ਹੈ। ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਹੋਰਨਾਂ ਲੋਕਾਂ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸੱਕਦੀਆਂ ਹਨ। ਫ਼ੇਰ ਮਗਰੋਂ ਜਦੋਂ ਉਨ੍ਹਾਂ ਦੇ ਕੋਲ ਬਹੁਤ ਕੁਝ ਹੋਵੇਗਾ ਤਾਂ ਉਹ ਤੁਹਾਡੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸੱਕਦੇ ਹਨ। ਫ਼ੇਰ ਸਾਰੇ ਬਰਾਬਰ ਹੋ ਜਾਣਗੇ। 15 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੈ,

“ਜਿਸ ਵਿਅਕਤੀ ਨੇ ਬਹੁਤਾ ਜੋੜਿਆ, ਉਸ ਕੋਲ ਕੁਝ ਵੀ ਵਾਧੂ ਨਹੀਂ ਸੀ
ਅਤੇ ਜਿਸ ਵਿਅਕਤੀ ਨੇ ਥੋੜਾ ਜੋੜਿਆ ਉਸ ਕੋਲ ਬਹੁਤ ਥੋੜਾ ਨਹੀਂ ਸੀ।” (G)

ਤੀਤੁਸ ਤੇ ਉਸ ਦੇ ਸੰਗੀ

16 ਮੈਂ ਪਰਮੇਸ਼ੁਰ ਦੀ, ਤੀਤੁਸ ਨੂੰ ਤੁਹਾਡੇ ਲਈ ਉਸੇ ਤਰ੍ਹਾਂ ਦਾ ਪਿਆਰ ਦੇਣ ਲਈ, ਉਸਤਤਿ ਕਰਦਾ ਹਾਂ ਜੋ ਮੈਨੂੰ ਤੁਹਾਡੇ ਲਈ ਹੈ। 17 ਤੀਤੁਸ ਨੇ ਉਨ੍ਹਾਂ ਚੀਜ਼ਾਂ ਨੂੰ ਹੀ ਪ੍ਰਵਾਨ ਕੀਤਾ ਜਿਨ੍ਹਾਂ ਬਾਰੇ ਅਸੀਂ ਉਸ ਨੂੰ ਕਰਨ ਲਈ ਆਖਿਆ ਸੀ। ਉਹ ਤੁਹਾਡੇ ਕੋਲ ਜਾਣ ਲਈ ਬਹੁਤ ਚਾਹਵਾਨ ਸੀ। ਇਹ ਉਸਦੀ ਆਪਣੀ ਪਸੰਦ ਸੀ। 18 ਅਸੀਂ ਤੀਤੁਸ ਦੇ ਨਾਲ ਉਸ ਭਰਾ ਨੂੰ ਘੱਲ ਰਹੇ ਹਾਂ ਜਿਸਦੀ ਸਾਰੀ ਕਲੀਸਿਯਾ ਉਸਤਤਿ ਕਰਦੀ ਹੈ ਇਸ ਭਰਾ ਦੀ ਉਸਤਤਿ ਉਸ ਦੇ ਖੁਸ਼ਖਬਰੀ ਨੂੰ ਫ਼ੈਲਾਉਣ ਦੀ ਸੇਵਾ ਲਈ ਹੈ। 19 ਅਤੇ ਕਲੀਸਿਯਾ ਨੇ ਵੀ ਇਸ ਭਰਾ ਨੂੰ ਸਾਡਾ ਸਾਥ ਦੇਣ ਲਈ ਚੁਣਿਆ ਜਦੋਂ ਅਸੀਂ ਇਹ ਦਾਤ ਚੁੱਕਣੀ ਹੈ। ਅਸੀਂ ਇਹ ਸੇਵਾ ਪ੍ਰਭੂ ਦੀ ਮਹਿਮਾ ਲਈ ਕਰ ਰਹੇ ਹਾਂ ਅਤੇ ਇਹ ਦਰਸ਼ਾਉਣ ਲਈ ਵੀ ਕਿ ਅਸੀਂ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਾਂ।

20 ਅਸੀਂ ਸਾਵੱਧਾਨ ਹਾਂ ਤਾਂ ਜੋ, ਅਸੀਂ ਜਿਸ ਢੰਗ ਨਾਲ ਧਨ ਦੀ ਇੱਡੀ ਵੱਡੀ ਰਕਮ ਦੀ ਦੇਖ ਭਾਲ ਕਰਦੇ ਹਾਂ, ਕੋਈ ਵੀ ਕਸੂਰ ਨਾ ਕੱਢ ਸੱਕੇ। 21 ਅਸੀਂ ਓਹੋ ਕੁਝ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜੋ ਉਚਿਤ ਹੈ। ਅਸੀਂ ਓਹੋ ਕੁਝ ਕਰਨਾ ਚਾਹੁੰਦੇ ਹਾਂ ਜਿਸ ਨੂੰ ਪ੍ਰਭੂ ਸਹੀ ਪ੍ਰਵਾਨ ਕਰਦਾ ਹੈ। ਅਤੇ ਨਾਲੇ ਜਿਸ ਨੂੰ ਲੋਕ ਸਹੀ ਸਮਝਦੇ ਹਨ।

22 ਨਾਲੇ, ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਵੀ ਘੱਲ ਰਹੇ ਹਾਂ ਜੋ ਕਿ ਹਮੇਸ਼ਾ ਸਹਾਇਤਾ ਕਰਨ ਲਈ ਤਿਆਰ ਰਹਿੰਦਾ ਹੈ। ਉਸ ਨੇ ਇਹ ਕਈਆਂ ਅਵਸਰਾਂ ਤੇ ਸਾਬਤ ਕਰ ਦਿੱਤਾ ਸੀ। ਅਤੇ ਹੁਣ ਤਾਂ ਉਹ ਹੋਰ ਵੀ ਵੱਧੇਰੇ ਸਹਾਇਤਾ ਕਰਨਾ ਚਾਹੁੰਦਾ ਹੈ ਕਿਉਂਕਿ ਉਸਦਾ ਤੁਹਾਡੇ ਵਿੱਚ ਬਹੁਤ ਵਿਸ਼ਵਾਸ ਹੈ।

23 ਹੁਣ ਤੀਤਸ ਬਾਰੇ-ਉਹ ਮੇਰਾ ਭਾਈਵਾਲ ਹੈ। ਤੁਹਾਡੀ ਸਹਾਇਤਾ ਕਰਨ ਵਿੱਚ ਉਹ ਮੇਰੇ ਨਾਲ ਕੰਮ ਕਰ ਰਿਹਾ ਹੈ। ਅਤੇ ਹੋਰਾਂ ਭਰਾਵਾਂ ਬਾਰੇ ਉਨ੍ਹਾਂ ਨੂੰ ਕਲੀਸਿਯਾ ਵੱਲੋਂ ਘਲਿਆ ਗਿਆ ਹੈ, ਅਤੇ ਉਹ ਮਸੀਹ ਨੂੰ ਮਹਿਮਾ ਦਿੰਦੇ ਹਨ। 24 ਇਸ ਲਈ, ਇਨ੍ਹਾਂ ਲੋਕਾਂ ਨੂੰ ਦਿਖਾਓ ਕਿ ਤੁਹਾਨੂੰ ਪ੍ਰੇਮ ਹੈ। ਉਨ੍ਹਾਂ ਨੂੰ ਇਹ ਦਰਸ਼ਾ ਦਿਓ ਅਸੀਂ ਤੁਹਾਡੇ ਉੱਪਰ ਕਿਉਂ ਮਾਣ ਕਰਦੇ ਹਾਂ ਫ਼ੇਰ ਸਾਰੀ ਕਲੀਸਿਯਾ ਇਸ ਨੂੰ ਦੇਖ ਸੱਕੇਗੀ।

ਸਾਥੀ ਮਸੀਹੀਆਂ ਦੀ ਸਹਾਇਤਾ ਕਰੋ

ਅਸਲ ਵਿੱਚ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਦੀ ਇਸ ਮਦਦ ਬਾਰੇ ਲਿਖਣ ਦੀ, ਮੇਰੇ ਲਈ, ਕੋਈ ਜ਼ਰੂਰਤ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਸਹਾਇਤਾ ਕਰਨੀ ਚਾਹੁੰਦੇ ਹੋ। ਇਸ ਬਾਰੇ ਮੈਂ ਮਕਦੂਨਿਯਾ ਦੇ ਲੋਕਾਂ ਨੂੰ ਮਾਣ ਨਾਲ ਕਹਿੰਦਾ ਰਿਹਾ ਹਾਂ। ਮੈਂ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਸੀਂ ਅਖਾਯਾ ਦੇ ਲੋਕ ਪਿੱਛਲੇ ਵਰ੍ਹੇ ਤੋਂ ਹੀ ਦਾਨ ਦੇਣ ਲਈ ਤਿਆਰ ਸੀ। ਅਤੇ ਤੁਹਾਡੀ ਦੇਣ ਦੀ ਇਸ ਕਾਮਨਾ ਨੇ ਹੋਰ ਬਹੁਤ ਸਾਰੇ ਲੋਕਾਂ ਵਿੱਚ ਵੀ ਦੇਣ ਦੀ ਕਾਮਨਾ ਨੂੰ ਪੈਦਾ ਕੀਤਾ ਹੈ। ਪਰ ਮੈਂ ਤੁਹਾਡੇ ਵੱਲ ਭਰਾਵਾਂ ਨੂੰ ਘੱਲ ਰਿਹਾ ਹਾਂ। ਮੈਂ ਨਹੀਂ ਚਾਹੁੰਦਾ ਕਿ ਇਸ ਮਾਮਲੇ ਸੰਬੰਧੀ ਤੁਹਾਡੇ ਬਾਰੇ ਮੇਰਾ ਇਹ ਘਮੰਡ ਵਿਅਰਥ ਜਾਵੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸੇ ਤਰ੍ਹਾਂ ਤਿਆਰ ਰਹੋ ਜਿਵੇਂ ਮੈਂ ਤੁਹਾਡੇ ਬਾਰੇ ਕਿਹਾ ਸੀ। ਜੇ ਮਕਦੂਨਿਯਾ ਤੋਂ ਕੋਈ ਲੋਕ ਮੇਰੇ ਨਾਲ ਆਉਂਦੇ ਹਨ ਤੇ ਉਨ੍ਹਾਂ ਨੂੰ ਪਤਾ ਚਲਦਾ ਹੈ ਕਿ ਤੁਸੀਂ ਇਸ ਬਾਰੇ ਤਿਆਰ ਨਹੀਂ ਹੋ ਤਾਂ ਇਹ ਸਾਡਾ ਅਪਮਾਨ ਹੋਵੇਗਾ। ਅਸੀਂ ਇਸ ਗੱਲੋਂ ਸ਼ਰਮਿੰਦੇ ਹੋਵਾਂਗੇ ਕਿ ਅਸੀਂ ਤੁਹਾਡੇ ਬਾਰੇ ਇੰਨੇ ਭਰੋਸੇਮੰਦ ਸਾਂ। ਆਖਣ ਦੀ ਲੋੜ ਨਹੀਂ ਕਿ ਤੁਸੀਂ ਵੀ ਸ਼ਰਮਿੰਦਾ ਹੋਵੋਂਗੇ। ਇਸ ਲਈ ਮੈਂ ਸੋਚਿਆ ਕਿ ਇਸਤੋਂ ਪਹਿਲਾਂ ਕਿ ਅਸੀਂ ਤੁਹਾਡੇ ਵੱਲ ਆਈਏ ਮੈਨੂੰ ਚਾਹੀਦਾ ਹੈ ਕਿ ਇਨ੍ਹਾਂ ਭਰਾਵਾਂ ਨੂੰ ਤੁਹਾਡੇ ਵੱਲ ਘੱਲਾਂ। ਉਹ ਤੋਹਫ਼ਾ ਤਿਆਰ ਕਰ ਸੱਕਣਗੇ ਜਿਸਦਾ ਤੁਸੀਂ ਵਾਅਦਾ ਕੀਤਾ ਸੀ। ਇਹ ਤੁਹਾਡਾ ਤੋਹਫ਼ਾ ਹੋਵੇਗਾ। ਫ਼ੇਰ ਜਦੋਂ ਅਸੀਂ ਆਵਾਂਗੇ ਤਾਂ ਉਹ ਤੋਹਫ਼ਾ ਤਿਆਰ ਹੋਵਗਾ ਜਿਹੜਾ ਤੁਸੀਂ ਦੇਣਾ ਚਾਹੁੰਦੇ ਸੀ। ਫ਼ੇਰ ਇਹ ਤੋਹਫ਼ਾ ਇੱਕ ਸਵੈਂਇੱਛਿਤ ਤੋਹਫ਼ਾ ਹੋਵੇਗਾ ਨਾ ਕਿ ਅਣਇੱਛਿਤ।

ਇਹ ਯਾਦ ਰੱਖੋ: ਜਿਹੜਾ ਵਿਅਕਤੀ ਥੋੜਾ ਬੀਜਦਾ ਹੈ ਉਹ ਥੋੜਾ ਹੀ ਪ੍ਰਾਪਤ ਕਰਦਾ ਹੈ। ਪਰ ਜਿਹੜਾ ਬਹੁਤਾ ਬੀਜਦਾ ਹੈ ਉਹ ਬਹੁਤਾ ਕੱਟੇਗਾ। ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ। ਤੇ ਪਰਮੇਸ਼ੁਰ ਤੁਹਾਨੂੰ ਤੁਹਾਡੀ ਲੋੜਾਂ ਨਾਲੋਂ ਵੱਧ ਅਸੀਸਾਂ ਦੇ ਸੱਕਦਾ ਹੈ। ਜਦੋਂ ਤੁਹਾਡੇ ਕੋਲ ਹਮੇਸ਼ਾ ਹਰ ਚੀਜ਼ ਦੀ ਬਹੁਤਾਤ ਹੋਵੇਗੀ। ਤੁਹਾਡੇ ਕੋਲ ਹਰ ਚੰਗੇ ਕਾਰਜ ਲਈ ਦੇਣ ਲਈ ਕਾਫ਼ੀ ਕੁਝ ਹੋਵੇਗਾ। ਇਹ ਪੋਥੀਆਂ ਵਿੱਚ ਲਿਖਿਆ ਹੈ,

“ਉਹ ਗਰੀਬਾਂ ਨੂੰ ਵੱਡੇ ਦਿਲ ਨਾਲ ਦਿੰਦਾ ਹੈ,
    ਉਸਦੀ ਮਿਹਰ ਸਦਾ ਸਥਿਰ ਰਹਿੰਦੀ ਹੈ।” (H)

10 ਪਰਮੇਸ਼ੁਰ ਹੀ ਹੈ ਜਿਹੜਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹੜਾ ਇਸ ਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵੱਢੇਗਾ। 11 ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਨਾਲ ਅਮੀਰ ਬਣਾਵੇਗਾ ਤਾਂ ਜੋ ਤੁਸੀਂ ਹਮੇਸ਼ਾ ਉਦਾਰਤਾ ਨਾਲ ਦਾਨ ਕਰ ਸੱਕੋਂ। ਅਤੇ ਸਾਡੇ ਰਾਹੀਂ ਤੁਹਾਡਾ ਦਿੱਤਾ ਹੋਇਆ ਦਾਨ ਲੋਕਾਂ ਨੂੰ ਪਰਮੇਸ਼ੁਰ ਦਾ ਧੰਨਵਾਦੀ ਬਣਾਵੇਗਾ।

12 ਜਿਹੜਾ ਚੰਦਾ ਤੁਸੀਂ ਇਸ ਸੇਵਾ ਲਈ ਦਿੰਦੇ ਹੋ ਉਹ ਪਰਮੇਸ਼ੁਰ ਦੇ ਲੋਕਾਂ ਦੀਆਂ ਲੋੜਾਂ ਵਿੱਚ ਮਦਦ ਕਰਦਾ ਹੈ। ਪਰ ਤੁਹਾਡੀ ਸੇਵਾ ਕੇਵਲ ਇੰਨੀ ਹੀ ਨਹੀਂ ਹੈ। ਇਹ ਪਰਮੇਸ਼ੁਰ ਲਈ ਹੋਰ ਵੱਧੇਰੇ ਧੰਨਵਾਦ ਲਿਆਉਂਦੀ ਹੈ। 13 ਜਿਹੜਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਪਿੱਛੇ ਚਲਦੇ ਹੋ ਉਹ ਖੁਸ਼ਖਬਰੀ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ। 14 ਅਤੇ ਜਦੋਂ ਉਹ ਲੋਕ ਪ੍ਰਾਰਥਨਾ ਕਰਨਗੇ, ਉਹ ਕਲਪਨਾ ਕਰਨਗੇ ਕਿ ਤੁਹਾਡੇ ਨਾਲ ਰਹਿਣ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਪਰਮੇਸ਼ੁਰ ਦੀ ਭਰਪੂਰ ਕਿਰਪਾ ਤੁਹਾਡੇ ਨਾਲ ਹੈ। 15 ਇਸ ਦਾਤ ਲਈ ਪਰਮੇਸ਼ੁਰ ਦਾ ਧੰਨਵਾਦ ਹੋਵੇ ਜੋ ਵਰਨਣ ਕਰਨ ਲਈ ਬਹੁਤ ਅਚੰਭਿਤ ਹੈ।

ਪੌਲੁਸ ਆਪਣੇ ਆਤਮਕ ਮਿਸ਼ਨ ਨੂੰ ਉਚਿਤ ਠਹਿਰਾਉਂਦਾ ਹੈ

10 ਮੈਂ ਪੌਲੁਸ ਹਾਂ ਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਂ ਕੋਮਲਤਾ ਨਾਲ ਅਤੇ ਮਸੀਹ ਦੀ ਕਿਰਪਾ ਨਾਲ ਦਲੀਲ ਪੇਸ਼ ਕਰਦਾ ਹਾਂ ਕੁਝ ਲੋਕ ਇਹ ਆਖਦੇ ਹਨ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਤਾਂ ਹਲੀਮੀ ਵਾਲਾ ਹੁੰਦਾ ਹਾਂ ਅਤੇ ਜਦੋਂ ਤੁਹਾਡੇ ਤੋਂ ਦੂਰ ਹੁੰਦਾ ਹਾਂ ਮੈਂ ਦਲੇਰ ਹੁੰਦਾ ਹਾਂ। ਕੁਝ ਲੋਕੀ ਸੋਚਦੇ ਨੇ ਕਿ ਅਸੀਂ ਦੁਨਿਆਦਾਰਾਂ ਵਾਂਗ ਰਹਿੰਦੇ ਹਾਂ। ਜਦੋਂ ਮੈਂ ਆਵਾਂਗਾ ਤਾਂ ਇਹੋ ਜਿਹੇ ਲੋਕਾਂ ਦੇ ਖਿਲਾਫ਼ ਮੈਂ ਬਹੁਤ ਬੇਬਾਕੀ ਤੋਂ ਕੰਮ ਲਵਾਂਗਾ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ ਤਾਂ ਮੈਨੂੰ ਅਜਿਹੀ ਬੇਬਾਕੀ ਤੁਹਾਡੇ ਨਾਲ ਨਹੀਂ ਵਰਤਣੀ ਪਵੇਗੀ। ਅਸੀਂ ਦੁਨੀਆਂ ਵਿੱਚ ਰਹਿੰਦੇ ਹਾਂ ਪਰ ਅਸੀਂ ਉਸ ਤਰ੍ਹਾਂ ਨਹੀਂ ਲੜਦੇ ਜਿਵੇਂ ਦੁਨੀਆਂ ਲੜਦੀ ਹੈ। ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ। ਅਤੇ ਅਸੀਂ ਹਰ ਗੁਮਾਨ ਭਰੀ ਗੱਲ ਦਾ ਨਾਸ਼ ਕਰਦੇ ਹਾਂ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਖਿਲਾਫ਼ ਆਪਣੇ ਆਪ ਨੂੰ ਵੱਧਾਉਂਦੀ ਹੈ। ਅਤੇ ਅਸੀਂ ਹਰ ਵਿੱਚਾਰ ਨੂੰ ਫ਼ੜਦੇ ਹਾਂ ਅਤੇ ਇਸ ਨੂੰ ਨਿਰਹੰਕਾਰ ਬਣਾਕੇ ਮਸੀਹ ਦੇ ਆਗਿਆਕਾਰ ਬਣਾਉਂਦੇ ਹਾਂ। ਉੱਥੇ ਅਸੀਂ ਹਰ ਉਸ ਵਿਅਕਤੀ ਨੂੰ ਸਜ਼ਾ ਦੇਣ ਲਈ ਤਿਆਰ ਰਹਿੰਦੇ ਹਾਂ ਜਿਹੜਾ ਆਗਿਆਕਾਰ ਨਹੀਂ ਹੈ। ਪਰ ਪਹਿਲੋਂ ਅਸੀਂ ਚਾਹੁੰਦੇ ਹਾਂ ਕਿ ਤਸੀਂ ਪੂਰੀ ਤਰ੍ਹਾਂ ਆਗਿਆਕਾਰ ਹੋਵੋਂ।

ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਆਪਣੇ ਸਾਹਮਣੇ ਪੇਸ਼ ਹੋਏ ਤੱਥਾਂ ਨੂੰ ਗਹੁ ਨਾਲ ਦੇਖੋਂ। ਜੋ ਕੋਈ ਵਿਅਕਤੀ ਸੋਚਦਾ ਹੈ ਕਿ ਉਹ ਮਸੀਹ ਨਾਲ ਸੰਬੰਧਿਤ ਹੈ। ਤਾਂ ਉਸ ਨੂੰ ਚੇਤੇ ਰੱਖਣਾ ਚਾਹੀਦਾ ਜਿਵੇਂ ਉਹ ਸੰਬੰਧਿਤ ਹੈ ਅਸੀਂ ਵੀ ਉਵੇਂ ਹੀ ਮਸੀਹ ਨਾਲ ਸੰਬੰਧ ਰੱਖਦੇ ਹਾਂ। ਇਹ ਸੱਚ ਹੈ ਕਿ ਅਸੀਂ ਪ੍ਰਭੂ ਵੱਲੋਂ ਦਿੱਤੇ ਗਏ ਇਖਤਿਆਰ ਬਾਰੇ ਸ਼ੇਖੀ ਮਾਰਦੇ ਹਾਂ। ਪਰ ਉਸ ਨੇ ਤੁਹਾਨੂੰ ਮਜ਼ਬੂਤ ਬਨਾਉਣ ਲਈ ਸਾਨੂੰ ਇਹ ਇਖਤਿਆਰ ਦਿੱਤਾ ਹੈ ਨਾ ਕਿ ਤੁਹਾਨੂੰ ਦੁੱਖ ਪਹੁੰਚਾਉਣ ਲਈ। ਇਸ ਲਈ ਮੈਂ ਆਪਣੀ ਸ਼ੇਖੀ ਉੱਤੇ ਸ਼ਰਮਸਾਰ ਨਹੀਂ ਹਾਂ। ਮੈਂ ਨਹੀਂ ਚਾਹੁੰਦਾ ਕਿ ਤੁਸੀਂ ਇਹ ਸੋਚੋ ਕਿ ਮੈਂ ਤੁਹਾਨੂੰ ਆਪਣੇ ਪੱਤਰਾਂ ਰਾਹੀਂ ਭੈਭੀਤ ਕਰ ਰਿਹਾ ਹਾਂ। 10 ਕੁਝ ਲੋਕੀਂ ਆਖਦੇ ਨੇ, “ਪੌਲੁਸ ਦੇ ਪੱਤਰ ਸ਼ਕਤੀਸ਼ਾਲੀ ਹਨ ਤੇ ਮਹੱਤਵਪੂਰਣ ਹਨ। ਪਰ ਜਦੋਂ ਉਹ ਸਾਡੇ ਨਾਲ ਹੁੰਦਾ ਹੈ ਉਹ ਕਮਜ਼ੋਰ ਹੁੰਦਾ ਹੈ। ਅਤੇ ਉਸਦੀ ਬੋਲਚਾਲ ਕੁਝ ਵੀ ਨਹੀਂ ਹੁੰਦੀ।” 11 ਉਨ੍ਹਾਂ ਲੋਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ; ਹੁਣ ਅਸੀਂ ਉੱਥੇ ਤੁਹਾਡੇ ਨਾਲ ਨਹੀਂ ਹਾਂ ਇਸ ਲਈ ਇਹ ਗੱਲਾਂ ਅਸੀਂ ਪੱਤਰਾਂ ਰਾਹੀਂ ਆਖ ਰਹੇ ਹਾਂ। ਪਰ ਜਦੋਂ ਅਸੀ ਤੁਹਾਡੇ ਨਾਲ ਹੋਵਾਂਗੇ, ਤਾਂ ਜਿਹੜਾ ਇਖਤਿਆਰ ਅਸੀਂ ਆਪਣੀਆਂ ਚਿੱਠੀਆਂ ਵਿੱਚ ਵਿਖਾਉਂਦੇ ਹਾਂ, ਉਹੀ ਇਖਤਿਆਰ ਅਸੀਂ ਤੁਹਾਨੂੰ ਵਿਖਾਵਾਂਗੇ।

12 ਅਸੀਂ ਇਸ ਗੱਲ ਬਾਰੇ ਸੋਚਾਂਗੇ ਵੀ ਨਹੀਂ ਕਿ ਅਸੀਂ ਉਨ੍ਹਾਂ ਲੋਕਾਂ ਨਾਲ ਜੁੜ ਜਾਈਏ ਜਿਹੜੇ ਆਪਣੇ ਆਪ ਨੂੰ ਮਹੱਤਵਪੂਰਣ ਕਰਾਰ ਦਿੰਦੇ ਹਨ। ਅਸੀਂ ਆਪਣੇ ਆਪ ਦੀ ਤੁਲਨਾ ਉਨ੍ਹਾਂ ਨਾਲ ਨਹੀਂ ਕਰਦੇ। ਉਹ ਖੁਦ ਨਾਲ ਆਪਣੇ ਆਪ ਦਾ ਮੁਲਾਂਕਣ ਕਰਦੇ ਹਨ, ਅਤੇ ਆਪਣੇ ਆਪ ਦੀ ਤੁਲਨਾ ਆਪਣੇ ਆਪ ਨਾਲ ਕਰਦੇ ਹਨ। ਇਹ ਵਿਖਾਉਂਦਾ ਕਿ ਉਹ ਮੂਰਖ ਹਨ।

13 ਪਰ ਅਸੀਂ ਉਨ੍ਹਾਂ ਚੀਜ਼ਾਂ ਬਾਰੇ ਗੁਮਾਨ ਨਹੀਂ ਕਰਾਂਗੇ ਜਿਹੜੀਆਂ ਸਾਨੂੰ ਦਿੱਤੇ ਹੋਏ ਕਾਰਜ ਤੋਂ ਬਾਹਰ ਹਨ। ਅਸੀਂ ਆਪਣੀ ਸ਼ੇਖੀ ਨੂੰ ਉਸੇ ਕਾਰਜ ਤੱਕ ਸੀਮਤ ਰੱਖਾਂਗੇ ਜਿਹੜਾ ਪਰਮੇਸ਼ੁਰ ਨੇ ਸਾਨੂੰ ਪ੍ਰਦਾਨ ਕੀਤਾ ਹੈ। ਪਰ ਇਹ ਕਾਰਜ ਸਾਡੇ ਕਾਰਜ ਨੂੰ ਤੁਹਾਡੇ ਨਾਲ ਸ਼ਾਮਿਲ ਕਰਦਾ ਹੈ। 14 ਅਸੀਂ ਬਹੁਤੀ ਸ਼ੇਖੀ ਨਹੀਂ ਮਾਰਦੇ। ਜੇਕਰ ਅਸੀਂ ਪਹਿਲਾਂ ਹੀ ਤੁਹਾਡੇ ਕੋਲ ਨਾ ਆਏ ਹੁੰਦੇ, ਤਾਂ ਸਾਡੀ ਸ਼ੇਖੀ ਬਹੁਤ ਜ਼ਿਆਦਾ ਹੁੰਦੀ। ਪਰ ਅਸੀਂ ਤੁਹਾਡੇ ਕੋਲ ਆ ਗਏ ਹਾਂ ਅਸੀਂ ਤੁਹਾਡੇ ਕੋਲ ਮਸੀਹ ਦੀ ਖੁਸ਼ਖਬਰੀ ਲੈ ਕੇ ਆਏ ਹਾਂ। 15 ਅਸੀਂ ਆਪਣੀ ਸ਼ੇਖੀ ਨੂੰ ਆਪਣੇ ਕਾਰਜ ਤੱਕ ਹੀ ਸੀਮਿਤ ਰੱਖਦੇ ਹਾਂ ਅਸੀਂ ਹੋਰਾਂ ਦੇ ਕੀਤੇ ਹੋਏ ਕਾਰਜ ਬਾਰੇ ਗੁਮਾਨ ਨਹੀਂ ਕਰਦੇ। ਉਵੇਂ ਹੀ ਜਿਵੇਂ ਤੁਹਾਡੀ ਨਿਹਚਾ ਵੱਧਣਾ ਜਾਰੀ ਰੱਖਦੀ ਹੈ, ਸਾਨੂੰ ਉਮੀਦ ਹੈ ਕਿ ਤੁਹਾਡੇ ਵਿੱਚ ਸਾਡਾ ਕਾਰਜ ਵੀ ਵੱਧੇਰੇ ਹੱਦ ਤੱਕ ਵੱਧੇਗਾ। 16 ਅਸੀਂ ਖੁਸ਼ਖਬਰੀ ਦਾ ਪ੍ਰਚਾਰ ਤੁਹਾਡੇ ਸ਼ਹਿਰ ਤੋਂ ਅਗੇਰੇ ਹੋਰਨਾਂ ਸ਼ਹਿਰਾਂ ਵਿੱਚ ਵੀ ਕਰਨਾ ਚਾਹੁੰਦੇ ਹਾਂ। ਅਸੀਂ ਉਸ ਕਾਰਜ ਬਾਰੇ ਆਤਮ ਪ੍ਰਸ਼ੰਸਾ ਲੈਣਾ ਨਹੀਂ ਚਾਹੁੰਦੇ ਜਿਹੜਾ ਪਹਿਲਾਂ ਹੀ ਕਿਸੇ ਹੋਰ ਵਿਅਕਤੀ ਦੇ ਇਲਾਕੇ ਵਿੱਚ ਕੀਤਾ ਜਾ ਚੁੱਕਿਆ ਹੈ। 17 ਪਰ, “ਜਿਹੜਾ ਵਿਅਕਤੀ ਗੁਮਾਨ ਕਰਦਾ ਹੈ ਉਸ ਨੂੰ ਪ੍ਰਭੂ ਵਿੱਚ ਹੀ ਗੁਮਾਨ ਕਰਨਾ ਚਾਹੀਦਾ ਹੈ।” [g] 18 ਜਿਹੜਾ ਵਿਅਕਤੀ ਆਪਣੇ ਆਪ ਨੂੰ ਚੰਗਾ ਆਖਦਾ ਹੈ ਉਹ ਪ੍ਰਵਾਨ ਨਹੀਂ ਹੁੰਦਾ। ਪਰ ਜਿਸ ਵਿਅਕਤੀ ਨੂੰ ਪ੍ਰਭੂ ਚੰਗਾ ਸਮਝਦਾ ਹੈ ਉਹੀ ਪ੍ਰਵਾਨ ਹੁੰਦਾ ਹੈ।

ਪੌਲੁਸ ਅਤੇ ਝੂਠੇ ਰਸੂਲ

11 ਮੇਰੀ ਖਵਾਹਿਸ਼ ਹੈ ਕਿ ਤੁਸੀਂ ਓਦੋਂ ਵੀ ਮੇਰੇ ਨਾਲ ਤਹਮਾਲ ਤੋਂ ਕੰਮ ਲਵੋ ਜਦੋਂ ਮੈਂ ਥੋੜਾ ਜਿਹਾ ਮੂਰਖ ਹੋਵਾਂ ਪਰ ਤੁਸੀਂ ਤਾਂ ਮੇਰੇ ਨਾਲ ਪਹਿਲਾਂ ਤੋਂ ਹੀ ਧੀਰਜਵਾਨ ਹੋ। ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸੱਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ। ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ। ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹੜਾ ਤੁਹਾਡੇ ਕੋਲ ਆਉਂਦਾ ਹੈ। ਜਿਹੜਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਖੁਸ਼ਖਬਰੀ ਨੂੰ ਜੋ ਆਤਮਾ ਅਤੇ ਖੁਸ਼ਖਬਰੀ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈ, ਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ।

ਮੈਂ ਨਹੀਂ ਸੋਚਦਾ ਕਿ ਉਹ “ਮਹਾਨ ਰਸੂਲ” ਕਿਸੇ ਵੀ ਢੰਗ ਵਿੱਚ ਮੇਰੇ ਨਾਲੋਂ ਬੇਹਤਰ ਹਨ। ਇਹ ਠੀਕ ਹੈ ਕਿ ਮੈਂ ਕੋਈ ਕੁਸ਼ਲ ਬੁਲਾਰਾ ਨਹੀਂ ਹਾਂ ਪਰ ਮੇਰੇ ਕੋਲ ਗਿਆਨ ਜ਼ਰੂਰ ਹੈ। ਇਹ ਗੱਲ ਅਸੀ ਹਰ ਤਰ੍ਹਾਂ ਨਾਲ ਤੁਹਾਡੇ ਅੱਗੇ ਸਪੱਸ਼ਟ ਕਰ ਦਿੱਤੀ ਹੈ।

ਮੈਂ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਬਿਨ ਤਨਖਾਹੋਂ ਦਿੱਤਾ ਹੈ। ਮੈਂ ਆਪਣੇ ਆਪ ਨੂੰ ਨਿਮਾਣਾ ਬਣਾਇਆ ਤਾਂ ਜੋ ਮੈਂ ਤੁਹਾਨੂੰ ਮਹੱਤਵਪੂਰਣ ਬਣਾ ਸੱਕਾਂ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਗਲਤ ਸਾਂ। ਮੈਂ ਹੋਰਨਾਂ ਕਲੀਸਿਯਾਵਾਂ ਵੱਲੋਂ ਤਨਖਾਹ ਪ੍ਰਵਾਨ ਕੀਤੀ। ਮੈਂ ਉਨ੍ਹਾਂ ਤੋਂ ਤੁਹਾਡੀ ਸੇਵਾ ਕਰਨ ਲਈ ਧਨ ਲਿਆ। ਜਦੋਂ ਮੈਂ ਤੁਹਾਡੇ ਕੋਲ ਸਾਂ ਤਾਂ ਮੈਨੂੰ ਕੁਝ ਨਾ ਕੁਝ ਚਾਹੀਦਾ ਸੀ। ਪਰ ਮੈਂ ਤੁਹਾਡੇ ਵਿੱਚੋਂ ਕਿਸੇ ਨੂੰ ਤਕਲੀਫ਼ ਨਹੀਂ ਦਿੱਤੀ। ਜਿਹੜੇ ਭਰਾ ਮਕਦੂਨਿਯਾ ਤੋਂ ਆਏ ਉਨ੍ਹਾਂ ਨੇ ਮੈਨੂੰ ਸਭ ਕੁਝ ਦਿੱਤਾ ਜਿਸਦੀ ਮੈਨੂੰ ਲੋੜ ਸੀ। ਮੈਂ ਤੁਹਾਡੇ ਉੱਪਰ ਕਿਸੇ ਤਰ੍ਹਾਂ ਦਾ ਬੋਝ ਨਹੀਂ ਸਾਂ। ਅਤੇ ਮੈਂ ਭੱਵਿਖ ਵਿੱਚ ਕਦੇ ਵੀ ਤੁਹਾਡੇ ਉੱਪਰ ਬੋਝ ਨਹੀਂ ਬਣਾਂਗਾ। 10 ਅਖਾਯਾ ਦਾ ਕੋਈ ਵੀ ਵਿਅਕਤੀ ਮੈਨੂੰ ਇਸ ਬਾਰੇ ਗੁਮਾਨ ਕਰਨ ਤੋਂ ਰੋਕ ਨਹੀਂ ਸੱਕੇਗਾ। ਇਹ ਗੱਲ ਮੈਂ ਆਪਣੇ ਅੰਦਰ ਮਸੀਹ ਦੀ ਸੱਚਾਈ ਨਾਲ ਆਖ ਰਿਹਾ ਹਾਂ। 11 ਅਤੇ ਮੈਂ ਤੁਹਾਡੇ ਉੱਪਰ ਕਿਉਂ ਬੋਝ ਨਹੀਂ ਬਣਿਆ? ਤੁਹਾਡਾ ਕੀ ਖਿਆਲ ਹੈ ਕਿ ਇਹ ਇਸ ਲਈ ਹੈ ਕਿ ਮੈਂ ਤੁਹਾਨੂੰ ਪਿਆਰ ਨਹੀਂ ਕਰਦਾ? ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ।

12 ਅਤੇ ਸਦਾ ਉਹੀ ਕਰਦਾ ਰਹਾਂਗਾ ਜੋ ਮੈਂ ਹੁਣ ਕਰ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਤਾਂ ਜੋ ਉਨ੍ਹਾਂ ਲੋਕਾਂ ਕੋਲ ਸ਼ੇਖੀ ਮਾਰਨ ਦਾ ਕੋਈ ਕਾਰਣ ਨਹੀਂ ਹੋਵੇਗਾ। ਉਹ ਇਹ ਵਿਖਾਉਣਾ ਪਸੰਦ ਕਰਦੇ ਹਨ ਕਿ ਜਿਸ ਕਾਰਜ ਦੀ ਉਹ ਸ਼ੇਖੀ ਮਾਰ ਰਏ ਹਨ ਉਹ ਸਾਡੇ ਕਾਰਜ ਵਰਗਾ ਹੈ। 13 ਇਹ ਲੋਕੀ ਸੱਚੇ ਰਸੂਲ ਨਹੀਂ ਹਨ। ਉਹ ਅਜਿਹੇ ਕਰਿੰਦੇ ਹਨ ਜੋ ਝੂਠ ਬੋਲਦੇ ਹਨ। ਉਹ ਮਸੀਹ ਦੇ ਰਸੂਲਾਂ ਵਾਂਗ ਦਿਖਣ ਲਈ ਭੇਸ ਬਦਲ ਲੈਂਦੇ ਹਨ। 14 ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ। 15 ਇਸ ਲਈ ਅਸੀਂ ਹੈਰਾਨ ਨਹੀਂ ਹੁੰਦੇ ਜਦੋਂ ਸ਼ੈਤਾਨ ਦੇ ਸੇਵਕ ਆਪਣੇ ਭੇਸ ਸੱਚ ਦੇ ਸੇਵਕਾਂ ਵਰਗੇ ਬਣਾ ਲੈਂਦੇ ਹਨ। ਪਰ ਆਖਰਕਾਰ ਉਨ੍ਹਾਂ ਲੋਕਾਂ ਨੂੰ ਆਪਣੇ ਕੀਤੇ ਲਈ ਸਜ਼ਾ ਭੁਗਤਣੀ ਪਵੇਗੀ।

ਪੌਲੁਸ ਆਪਣੇ ਦੁੱਖਾਂ ਬਾਰੇ ਦੱਸਦਾ ਹੈ

16 ਮੈਂ ਤੁਹਾਨੂੰ ਫ਼ੇਰ ਆਖਦਾ ਹਾਂ; ਕੋਈ ਵਿਅਕਤੀ ਵੀ ਇਹ ਨਾ ਸੋਚੇ ਕਿ ਮੈਂ ਮੂਰਖ ਹਾਂ। ਪਰ ਜੇ ਤੁਸੀਂ ਸੋਚਦੇ ਹੋ ਕਿ ਮੈਂ ਮੂਰਖ ਹਾਂ ਤਾਂ ਤੁਸੀਂ ਮੈਨੂੰ ਇੱਕ ਮੂਰਖ ਵਾਂਗ ਹੀ ਪ੍ਰਵਾਨ ਕਰੋ। ਫ਼ੇਰ ਮੈਂ ਵੀ ਥੋੜੀ ਜਿਹੀ ਸ਼ੇਖੀ ਮਾਰ ਸੱਕਾਂਗਾ। 17 ਮੈਂ ਇਸ ਲਈ ਸ਼ੇਖੀ ਮਾਰਦਾ ਹਾਂ ਕਿਉਂ ਜੋ ਮੈਂ ਆਪਣੇ ਬਾਰੇ ਭਰੋਸੇਮੰਦ ਹਾਂ। ਪਰ ਮੈਂ ਉਵੇਂ ਨਹੀਂ ਬੋਲ ਰਿਹਾ ਜਿਵੇਂ ਪ੍ਰਭੂ ਬੋਲ ਸੱਕਦਾ ਹੈ। ਮੈਂ ਇੱਕ ਮੂਰਖ ਵਾਂਗ ਸ਼ੇਖੀ ਮਾਰਦਾ ਹਾਂ। 18 ਬਹੁਤ ਸਾਰੇ ਲੋਕ ਦੁਨੀਆਂ ਵਿੱਚ ਆਪਣੇ ਜੀਵਨ ਬਾਰੇ ਸ਼ੇਖੀ ਮਾਰਦੇ ਹਨ। ਇਸ ਲਈ ਮੈਂ ਵੀ ਸ਼ੇਖੀ ਮਾਰਾਂਗਾ। 19 ਤੁਸੀਂ ਸੂਝਵਾਨ ਹੋ, ਇਸ ਲਈ ਤੁਸੀਂ ਖੁਸ਼ੀ ਨਾਲ ਮੂਰੱਖਾਂ ਬਾਰੇ ਤਹਮਾਲ ਤੋਂ ਕੰਮ ਲਵੋਂਗੇ। 20 ਮੈਂ ਜਾਣਦਾ ਹਾਂ ਕਿ ਤੁਸੀਂ ਤਹਮਾਲ ਤੋਂ ਕੰਮ ਲਵੋਂਗੇ ਕਿਉਂਕਿ ਤੁਸੀਂ ਉਸ ਵਿਅਕਤੀ ਨਾਲ ਵੀ ਨਿਮ੍ਰ ਹੋ ਜਿਹੜਾ ਤੁਹਾਥੋਂ ਗਲਤ ਗੱਲਾਂ ਕਰਾਉਂਦਾ ਹੈ ਅਤੇ ਤੁਹਾਨੂੰ ਵਰਤਦਾ ਹੈ। ਤੁਸੀਂ ਉਨ੍ਹਾਂ ਲੋਕਾਂ ਨਾਲ ਤਹਮਾਲ ਤੋਂ ਕੰਮ ਲੈਂਦੇ ਹੋ ਜਿਹੜੇ ਤੁਹਾਡੇ ਨਾਲ ਛਲ ਕਰਦੇ ਹਨ, ਜਾਂ ਜਿਹੜੇ ਸੋਚਦੇ ਹਨ ਕਿ ਉਹ ਤੁਹਾਡੇ ਨਾਲੋਂ ਬੇਹਤਰ ਹਨ, ਜਾਂ ਤੁਹਾਨੂੰ ਥੱਪੜ ਮਾਰਦੇ ਹਨ। 21 ਮੇਰੇ ਲਈ ਇਹ ਆਖਣਾ ਸ਼ਰਮਨਾਕ ਹੈ, ਪਰ ਅਸੀਂ ਤੁਹਾਡੇ ਨਾਲ ਅਜਿਹੀਆਂ ਗੱਲਾਂ ਕਰਨ ਲਈ ਬਹੁਤ “ਕਮਜ਼ੋਰ” ਸਾਂ।

ਪਰ ਜੇ ਕੋਈ ਸ਼ੇਖੀ ਮਾਰਨ ਦੀ ਦਲੇਰੀ ਕਰਦਾ ਹੈ, ਤਾਂ ਮੈਂ ਵੀ ਦਲੇਰ ਬਣਾਂਗਾ ਅਤੇ ਸ਼ੇਖੀ ਮਾਰਾਂਗਾ। ਮੈਂ ਇੱਕ ਮੂਰਖ ਵਾਂਗ ਗੱਲ ਕਰ ਰਿਹਾ ਹਾਂ। 22 ਕੀ ਉਹ ਲੋਕੀ ਇਬਰਾਨੀ ਹਨ? ਕੀ ਉਹ ਇਸਰਾਏਲੀ ਹਨ? ਮੈਂ ਵੀ ਇਸਰਾਏਲੀ ਹਾਂ, ਕੀ ਉਹ ਅਬਰਾਹਾਮ ਦੇ ਪਰਿਵਾਰ ਵਿੱਚੋਂ ਹਨ? ਮੈਂ ਵੀ ਹਾਂ। 23 ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵੱਧਕੇ ਉਸਦੀ ਸੇਵਾ ਕਰ ਰਿਹਾ ਹਾਂ। (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ।) ਮੈਂ ਉਨ੍ਹਾਂ ਲੋਕਾਂ ਨਾਲੋਂ ਵੱਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵੱਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇੜੇ ਸਾਂ।

24 ਯਹੂਦੀਆਂ ਨੇ ਮੈਨੂੰ ਪੰਜ ਵਾਰੀ 39 ਕੋੜਿਆਂ ਦੀ ਸਜ਼ਾ ਦਿੱਤੀ ਸੀ। 25 ਤਿੰਨ ਵੱਖ-ਵੱਖ ਸਮਿਆਂ ਤੇ ਮੈਨੂੰ ਸਲਾਖਾਂ ਨਾਲ ਕੁੱਟਿਆ ਗਿਆ ਸੀ। ਇੱਕ ਵਾਰੀ ਤਾਂ ਮੈਨੂੰ ਪੱਥਰਾਂ ਨਾਲ ਮਾਰ ਹੀ ਦਿੱਤਾ ਗਿਆ ਸੀ। ਤਿੰਨ ਵਾਰੀ ਮੈਂ ਉਨ੍ਹਾਂ ਜਹਾਜ਼ਾਂ ਵਿੱਚ ਸਾਂ ਜਿਹੜੇ ਤਬਾਹ ਹੋ ਗਏ, ਅਤੇ ਇਨ੍ਹਾਂ ਵਿੱਚੋਂ ਇੱਕ ਮੌਕੇ ਤੇ ਮੈਂ ਇੱਕ ਰਾਤ ਅਤੇ ਇੱਕ ਦਿਨ ਸਮੁੰਦਰ ਵਿੱਚ ਗੁਜਾਰੇ ਹਨ। 26 ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਹਮਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝੱਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹੜੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ।

27 ਮੈਂ ਸਖਤ ਅਤੇ ਥਕਾ ਦੇਣ ਵਾਲਾ ਕਾਰਜ ਵੀ ਕੀਤਾ ਹੈ। ਮੈਂ ਬਹੁਤ ਵਾਰ ਬਿਨ ਨੀਂਦੋਂ ਗਿਆ। ਮੈਂ ਭੁੱਖ ਅਤੇ ਪਿਆਸ ਮਹਿਸੂਸ ਕੀਤੀ। ਬਹੁਤ ਵਾਰੀ ਮੇਰੇ ਕੋਲ ਖਾਣ ਲਈ ਭੋਜਨ ਨਹੀਂ ਸੀ। ਮੈਂ ਕੱਪੜਿਆਂ ਤੋਂ ਬਿਨਾ ਸਰਦੀ ਸਹਾਰੀ ਹੈ। 28 ਅਤੇ ਬਹੁਤ ਸਾਰੀਆਂ ਹੋਰ ਸਮੱਸਿਆਵਾਂ ਵੀ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੇਰੀ ਸਮੂਹ ਕਲੀਸਿਯਾਵਾਂ ਦੀ ਦੇਖ ਭਾਲ। ਇਨ੍ਹਾਂ ਬਾਰੇ ਮੈਂ ਹਰ ਰੋਜ਼ ਫ਼ਿਕਰਮੰਦ ਰਹਿੰਦਾ ਹਾਂ। 29 ਜਦੋਂ ਕੋਈ ਦੂਸਰਾ ਕਮਜ਼ੋਰ ਹੁੰਦਾ ਹੈ ਤਾਂ ਮੈਂ ਵੀ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਦਾ ਹਾਂ ਜਦੋਂ ਕਿਸੇ ਵਿਅਕਤੀ ਨੂੰ ਪਾਪ ਲਈ ਪਰਤਾਇਆ ਜਾਂਦਾ ਹੈ, ਮੈਂ ਵੀ ਪਰੇਸ਼ਾਨ ਹੋ ਜਾਂਦਾ ਹਾਂ।

30 ਜੇ ਮੈਂ ਸ਼ੇਖੀ ਮਾਰਨਾ ਹੀ ਚਾਹੁੰਦਾ ਹਾਂ, ਤਾਂ ਮੈਂ ਉਨ੍ਹਾਂ ਗੱਲਾਂ ਵਿੱਚ ਸ਼ੇਖੀ ਮਾਰਾਂਗਾ ਜਿਹੜੀਆਂ ਮੇਰੀ ਕਮਜ਼ੋਰੀ ਨੂੰ ਦਰਸ਼ਾਉਂਦੀਆਂ ਹਨ। 31 ਪਰਮੇਸ਼ੁਰ ਜਾਣਦਾ ਹੈ ਕਿ ਮੈਂ ਝੂਠ ਨਹੀਂ ਆਖ ਰਿਹਾ। ਉਹ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ੁਰ ਹੈ, ਅਤੇ ਉਸਦੀ ਸਦਾ ਉਸਤਤਿ ਹੋਣੀ ਚਾਹੀਦੀ ਹੈ। 32 ਜਦੋਂ ਮੈਂ ਦੰਮਿਸਕ ਵਿੱਚ ਸਾਂ ਤਾਂ ਰਾਜਾ ਅਰਿਤਾਸ ਦੇ ਗਵਰਨਰ ਨੇ ਮੈਨੂੰ ਗਿਰਫ਼ਤਾਰ ਕਰਨਾ ਚਾਹਿਆ। ਇਸ ਲਈ ਉਸ ਨੇ ਸਾਰੇ ਸ਼ਹਿਰ ਵਿੱਚ ਗਾਰਦ ਬਿਠਾ ਦਿੱਤੀ। 33 ਪਰ ਕੁਝ ਮਿੱਤਰਾਂ ਨੇ ਮੈਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਟੋਕਰੀ ਨੂੰ ਕੰਧ ਵਿੱਚਾਲੇ ਖਿੜਕੀ ਰਾਹੀਂ ਲੰਘਾ ਕੇ ਮੈਨੂੰ ਹੇਠਾਂ ਉਤਾਰ ਦਿੱਤਾ। ਇਸ ਲਈ ਮੈਂ ਰਾਜਪਾਲ ਦੇ ਹੱਥੋਂ ਬਚ ਗਿਆ ਸਾਂ।

ਪੌਲੁਸ ਦੇ ਜੀਵਨ ਵਿੱਚ ਵਿਸ਼ੇਸ਼ ਅਸੀਸ

12 ਮੈਂ ਸ਼ੇਖੀ ਮਾਰਨਾ ਅਵੱਸ਼ ਜਾਰੀ ਰੱਖਾਂਗਾ ਭਾਵੇਂ ਇਸਦਾ ਕੋਈ ਫ਼ਾਇਦਾ ਨਹੀਂ। ਪਰ ਹੁਣ ਮੈਂ ਪ੍ਰਭੂ ਵੱਲੋਂ ਦਰਸ਼ਨਾਂ ਤੇ ਪ੍ਰਕਾਸ਼ਾਂ ਬਾਰੇ ਗੱਲ ਕਰਾਂਗਾ। ਮੈਂ ਮਸੀਹ ਵਿੱਚ ਇੱਕ ਆਦਮੀ [h] ਨੂੰ ਜਾਣਦਾ ਹਾਂ ਜਿਸ ਨੂੰ ਉਤਾਹਾਂ ਤੀਸਰੇ ਸਵਰਗ ਨੂੰ ਲਿਜਾਇਆ ਗਿਆ ਸੀ। ਇਹ ਲਗਭੱਗ ਚੌਦਾਂ ਸਾਲਾਂ ਪਹਿਲਾਂ ਹੋਇਆ ਸੀ। ਮੈਨੂੰ ਪਤਾ ਨਹੀਂ ਕਿ ਉਹ ਆਦਮੀ ਸਰੀਰ ਵਿੱਚ ਗਿਆ ਸੀ ਜਾਂ ਸਰੀਰ ਤੋਂ ਬਿਨਾ। ਪਰ ਪਰਮੇਸ਼ੁਰ ਜਾਣਦਾ ਹੈ। 3-4 ਅਤੇ ਮੈਂ ਜਾਣਦਾ ਹਾਂ ਕਿ ਇਸ ਆਦਮੀ ਨੂੰ ਸਵਰਗ ਵਿੱਚ ਲਿਜਾਇਆ ਗਿਆ ਸੀ। ਮੈਂ ਨਹੀਂ ਜਾਣਦਾ ਕਿ ਉਹ ਆਪਣੇ ਸਰੀਰ ਵਿੱਚ ਸੀ ਜਾਂ ਇਸ ਤੋਂ ਦੂਰ ਸੀ। ਪਰ ਉਸ ਨੇ ਕੁਝ ਅਜਿਹੀਆਂ ਗੱਲਾਂ ਸੁਣੀਆਂ ਜਿਨ੍ਹਾਂ ਦੀ ਉਹ ਵਿਆਖਿਆ ਨਹੀਂ ਕਰ ਸੱਕਦਾ ਸੀ। ਉਸ ਨੇ ਉਹ ਗੱਲਾਂ ਸੁਣੀਆਂ ਜਿਸ ਬਾਰੇ ਦੱਸਣ ਦੀ ਕਿਸੇ ਆਦਮੀ ਨੂੰ ਇਜਾਜ਼ਤ ਨਹੀਂ। ਮੈਂ ਅਜਿਹੇ ਵਿਅਕਤੀ ਬਾਰੇ ਸ਼ੇਖੀ ਮਾਰਾਂਗਾ। ਪਰ ਮੈਂ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਾਂਗਾ। ਮੈਂ ਕੇਵਲ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਾਂਗਾ।

ਭਾਵੇਂ ਮੈਂ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਨਾ ਚਾਹੁੰਦਾ ਹਾਂ ਪਰ ਤਾਂ ਵੀ ਮੈਂ ਮੂਰਖ ਨਹੀਂ ਹੋਵਾਂਗਾ ਕਿਉਂਕਿ ਮੈਂ ਸੱਚ ਦੱਸ ਰਿਹਾ ਹੋਵਾਂਗਾ। ਪਰ ਮੈਨੂੰ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਨੀ ਚਾਹੀਦੀ। ਕਿਉਂ? ਕਿਉਂ ਜੋ ਮੈਂ ਇਹ ਨਹੀਂ ਚਾਹੁੰਦਾ ਕਿ ਉਹ ਮੇਰੇ ਬਾਰੇ ਵੱਧ ਸੋਚਣ, ਜੋ ਉਹ ਮੈਨੂੰ ਕਰਦਿਆਂ ਦੇਖਦੇ ਹਨ ਜਾਂ ਕਹਿੰਦਿਆਂ ਸੁਣਦੇ ਹਨ।

ਪਰ ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਅਨੋਖੀਆਂ ਗੱਲਾਂ ਬਾਰੇ, ਜੋ ਮੈਨੂੰ ਦਰਸ਼ਾਈਆਂ ਗਈਆਂ ਸਨ, ਬਹੁਤ ਗੁਮਾਨ ਨਾ ਕਰਾਂ, ਇਸ ਲਈ ਮੈਨੂੰ ਇੱਕ ਦਰਦ ਭਰੀ ਸਮੱਸਿਆ [i] ਦਿੱਤੀ ਗਈ ਸੀ। ਸਮੱਸਿਆ ਇਹ ਸੀ; ਸ਼ੈਤਾਨ ਵੱਲੋਂ ਇੱਕ ਦੂਤ ਨੂੰ ਮੈਨੂੰ ਕੁੱਟਣ ਲਈ ਮੇਰੇ ਕੋਲ ਭੇਜਿਆ ਗਿਆ ਸੀ ਤਾਂ ਜੋ ਮੈਂ ਗੁਮਾਨ ਨਾ ਕਰ ਸੱਕਾਂ। ਮੈਂ ਪ੍ਰਭੂ ਨੂੰ ਇਹ ਸਮੱਸਿਆ ਲੈਣ ਲਈ ਤਿੰਨ ਵਾਰ ਬੇਨਤੀ ਕੀਤੀ। ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।” ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸੱਕਦੀ ਹੈ। 10 ਇਸ ਲਈ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਲੋਕ ਮੈਨੂੰ ਬੁਰਾ ਬੋਲਦੇ ਹਨ ਤਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਮੈਂ ਤੰਗੀਆਂ ਰਾਹੀਂ ਲੰਘਦਾ ਹਾਂ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਜਦੋਂ ਲੋਕ ਮੈਨੂੰ ਦੰਡ ਦਿੰਦੇ ਹਨ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਅਤੇ ਜਦੋਂ ਮੈਂ ਸਮੱਸਿਆਵਾਂ ਦਾ ਸਾਹਮਣਾ ਕਰਦਾ ਹਾਂ ਤਾਂ ਮੈਂ ਖੁਸ਼ ਹੁੰਦਾ ਹਾਂ। ਇਹ ਸਾਰੀਆਂ ਗੱਲਾਂ ਮਸੀਹ ਲਈ ਹਨ। ਅਤੇ ਮੈਂ ਇਨ੍ਹਾਂ ਗੱਲਾਂ ਨਾਲ ਖੁਸ਼ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਓਦੋਂ ਹੀ ਮੈਂ ਸੱਚ ਮੁੱਚ ਤਾਕਤਵਰ ਹੁੰਦਾ ਹਾਂ।

ਕੁਰਿੰਥ ਵਿੱਚ ਮਸੀਹੀਆਂ ਬਾਰੇ ਪੌਲੁਸ ਦਾ ਪਿਆਰ

11 ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲਦਾ ਹਾਂ ਪਰ ਅਜਿਹਾ ਤੁਸੀਂ ਮੇਰੇ ਕੋਲੋਂ ਕਰਾਇਆ। ਤੁਹਾਨੂੰ ਲੋਕਾਂ ਨੂੰ ਮੈਨੂੰ ਚੰਗਾ ਕਹਿਣਾ ਚਾਹੀਦਾ ਹੈ। ਮੈਂ ਕੁਝ ਵੀ ਨਹੀਂ ਹਾ, ਪਰ ਮੈਂ ਕਿਸੇ ਵੀ ਢੰਗ ਨਾਲ “ਮਹਾਨ ਰਸੂਲਾਂ” ਨਾਲੋਂ ਘੱਟ ਨਹੀਂ ਹਾਂ। 12 ਜਦੋਂ ਮੈਂ ਤੁਹਾਡੇ ਨਾਲ ਸੀ ਤਾਂ ਮੈਂ ਉਹ ਗੱਲਾਂ ਕੀਤੀਆਂ ਜਿਨ੍ਹਾਂ ਤੋਂ ਪ੍ਰਮਾਣ ਮਿਲਦਾ ਹੈ ਕਿ ਮੈਂ ਇੱਕ ਰਸੂਲ ਹਾਂ। ਮੈਂ ਚਿਨ੍ਹ ਦਿੱਤੇ, ਅਚੰਭੇ ਕੀਤੇ, ਅਤੇ ਕਰਿਸ਼ਮੇ ਕੀਤੇ। ਇਹ ਸਭ ਗੱਲਾਂ ਮੈਂ ਬਹੁਤ ਤਹਮਾਲ ਨਾਲ ਕੀਤੀਆਂ। 13 ਇਸ ਲਈ ਤੁਸੀਂ ਉਹ ਸਭ ਕੁਝ ਪ੍ਰਾਪਤ ਕੀਤਾ ਜੋ ਹੋਰਨਾਂ ਕਲੀਸਿਯਾਵਾਂ ਨੂੰ ਮਿਲਿਆ ਹੈ। ਸਿਰਫ਼ ਇੱਕੋ ਗੱਲ ਵੱਖਰੀ ਹੈ; ਮੈਂ ਤੁਹਾਡੇ ਉੱਪਰ ਬੋਝ ਨਹੀਂ ਬਣਿਆ। ਇਸ ਖਾਤਰ ਮੈਨੂੰ ਮੁਆਫ਼ ਕਰ ਦਿਉ।

14 ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬੱਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋੜ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਬੱਚਤ ਕਰਨੀ ਚਾਹੀਦੀ ਹੈ। 15 ਇਸ ਲਈ ਮੈਂ ਤੁਹਾਨੂੰ ਉਹ ਸਭ ਕੁਝ ਦੇਣ ਲਈ ਆਨੰਦਿਤ ਹਾਂ ਜੋ ਮੇਰੇ ਕੋਲ ਹੈ। ਮੈਂ ਆਪਣਾ ਆਪ ਵੀ ਤੁਹਾਨੂੰ ਦੇ ਦੇਵਾਂਗਾ। ਜੇ ਮੈਂ ਤੁਹਾਨੂੰ ਵੱਧ ਪਿਆਰ ਕਰਾਂਗਾ ਤਾਂ ਵੀ ਤੁਸੀਂ ਮੈਨੂੰ ਘੱਟ ਪਿਆਰ ਕਰੋਂਗੇ।

16 ਇਹ ਗੱਲ ਤਾਂ ਸਾਫ਼ ਹੈ ਕਿ ਮੈਂ ਤੁਹਾਡੇ ਉੱਪਰ ਬੋਝ ਨਹੀਂ ਹਾਂ। ਪਰ ਤੁਸੀਂ ਸੋਚਦੇ ਹੋ ਕਿ ਮੈਂ ਮੱਕਾਰ ਹਾਂ ਅਤੇ ਤੁਹਾਨੂੰ ਫ਼ੜਨ ਲਈ ਤੁਹਾਨੂੰ ਝੂਠ ਬੋਲਿਆ। 17 ਕੀ ਮੈਂ ਆਪਣੇ ਭੇਜੇ ਹੋਏ ਕਿਸੇ ਵੀ ਆਦਮੀਆਂ ਰਾਹੀਂ ਤੁਹਾਨੂੰ ਧੋਖਾ ਦਿੱਤਾ ਹੈ? ਨਹੀਂ। ਤੁਸੀਂ ਜਾਣਦੇ ਹੋ ਕਿ ਮੈਂ ਇਹ ਨਹੀਂ ਕੀਤਾ। 18 ਮੈਂ ਤੀਤੁਸ ਨੂੰ ਆਖਿਆ ਕਿ ਤੁਹਾਡੇ ਕੋਲ ਜਾਵੇ। ਅਤੇ ਮੈਂ ਸਾਡੇ ਭਰਾ ਨੂੰ ਉਸ ਦੇ ਨਾਲ ਘੱਲਿਆ। ਕੀ ਤੀਤੁਸ ਨੇ ਤੁਹਾਨੂੰ ਧੋਖਾ ਦਿੱਤਾ? ਨਹੀਂ। ਤੁਹਾਨੂੰ ਪਤਾ ਹੈ ਕਿ ਮੈਂ ਅਤੇ ਤੀਤੁਸ ਨੇ ਓਸੇ ਤਰ੍ਹਾਂ ਦੇ ਕੰਮ ਕੀਤੇ ਅਤੇ ਓਸੇ ਤਰ੍ਹਾਂ ਦਾ ਵਿਹਾਰ ਕੀਤਾ।

19 ਤੁਹਾਡਾ ਕੀ ਖਿਆਲ ਹੈ ਕਿ ਅਸੀਂ ਇਹ ਸਾਰਾ ਸਮਾਂ ਆਪਣੇ ਆਪ ਨੂੰ ਸਫ਼ਾਈ ਦਿੰਦੇ ਰਹੇ ਹਾਂ? ਨਹੀਂ। ਅਸੀਂ ਇਹ ਗੱਲ ਮਸੀਹ ਵਿੱਚ ਆਖਦੇ ਹਾਂ ਅਤੇ ਇਹ ਗੱਲਾਂ ਅਸੀਂ ਪਰਮੇਸ਼ੁਰ ਦੇ ਅੱਗੇ ਆਖਦੇ ਹਾਂ ਤੁਸੀਂ ਸਾਡੇ ਪਿਆਰੇ ਮਿੱਤਰ ਹੋ। ਅਤੇ ਜੋ ਕੁਝ ਵੀ ਅਸੀਂ ਕਰਦੇ ਹਾਂ, ਅਸੀਂ ਇਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਕਰਦੇ ਹਾਂ। 20 ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗੜ੍ਹੇ, ਮੰਦੇ ਬੋਲ, ਗੱਪ ਹੰਕਾਰ ਅਤੇ ਉਲਝਨਾ ਨਾ ਹੋਣ। 21 ਮੈਂ ਡਰਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਫ਼ੇਰ ਆਵਾਂ ਮੇਰਾ ਪਰਮੇਸ਼ੁਰ ਕਿਧਰੇ ਮੈਨੂੰ ਤੁਹਾਡੇ ਅੱਗੇ ਨਿਮਾਣਾ ਨਾ ਬਣਾ ਦੇਵੇ। ਮੈਂ ਉਦਾਸ ਹੋ ਸੱਕਦਾ ਹਾਂ ਕਿਉਂਕਿ ਤੁਹਾਡੇ ਵਿੱਚੋਂ ਕਈਆਂ ਨੇ ਪਾਪ ਕੀਤੇ ਹਨ। ਮੈਂ ਇਸ ਗੱਲੋਂ ਉਦਾਸ ਹੋ ਸੱਕਦਾ ਹਾਂ ਕਿ ਉਨ੍ਹਾਂ ਲੋਕਾਂ ਨੇ ਆਪਣੇ ਦਿਲਾਂ ਨੂੰ ਨਹੀਂ ਬਦਲਿਆ ਤਾਂ ਜੋ ਆਪਣੇ ਬਦਕਾਰੀ ਦੇ ਜੀਵਨ, ਆਪਣੇ ਜਿਨਸੀ ਪਾਪਾਂ ਅਤੇ ਆਪਣੇ ਕੀਤੇ ਹੋਏ ਸ਼ਰਮਨਾਕ ਕਾਰਜਾਂ ਬਾਰੇ ਸ਼ਰਮਿੰਦਾ ਹੋ ਸੱਕਣ।

ਆਖਰੀ ਚਿਤਾਵਨੀਆਂ ਤੇ ਸ਼ੁਭਕਾਮਨਾਵਾਂ

13 ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ। ਇਹ ਤੀਸਰੀ ਵਾਰ ਹੋਵੇਗਾ। ਅਤੇ ਯਾਦ ਰੱਖੋ, “ਹਰ ਇੱਕ ਸ਼ਿਕਾਇਤ ਲਈ ਦੋ ਜਾਂ ਤਿੰਨ ਵਿਅਕਤੀ ਹੋਣੇ ਚਾਹੀਦੇ ਹਨ ਜੋ ਆਖ ਸੱਕਦੇ ਹੋਣ ਕਿ ਇਹ ਸੱਚ ਹੈ।” [j] ਜਦੋਂ ਮੈਂ ਦੂਜੀ ਵਾਰੀ ਤੁਹਾਡੇ ਕੋਲ ਸਾਂ, ਮੈਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਜਿਨ੍ਹਾਂ ਨੇ ਪਹਿਲਾਂ ਪਾਪ ਕੀਤੇ ਸਨ। ਹੁਣ ਮੈਂ ਤੁਹਾਥੋਂ ਦੂਰ ਹਾਂ, ਮੈਂ ਬਾਕੀ ਸਾਰੇ ਲੋਕਾਂ ਨੂੰ ਚੇਤਾਵਨੀ ਦਿੰਦਾ ਹਾਂ ਜਿਨ੍ਹਾਂ ਨੇ ਪਾਪ ਕੀਤੇ ਹਨ। ਜਦੋਂ ਮੈਂ ਤੁਹਾਡੇ ਕੋਲ ਫ਼ੇਰ ਵਾਪਸ ਆਵਾਂਗਾ ਮੈਂ ਤੁਹਾਨੂੰ ਸਜ਼ਾ ਦੇਵਾਂਗਾ। ਤੁਸੀਂ ਇਸ ਗੱਲ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਬੋਲ ਰਿਹਾ ਹੈ। ਮੇਰਾ ਸਬੂਤ ਇਹ ਹੈ ਕਿ ਮਸੀਹ ਤੁਹਾਨੂੰ ਸਜ਼ਾ ਦੇਣ ਲਈ ਕਮਜ਼ੋਰ ਨਹੀਂ ਹੈ। ਪਰ ਮਸੀਹ ਤੁਹਾਡੇ ਵਿੱਚਕਾਰ ਸ਼ਕਤੀਸ਼ਾਲੀ ਹੈ। ਇਹ ਠੀਕ ਹੈ ਜਦੋਂ ਮਸੀਹ ਨੂੰ ਸੂਲੀ ਟੰਗਿਆ ਗਿਆ ਸੀ ਉਹ ਕਮਜ਼ੋਰ ਸੀ। ਪਰ ਹੁਣ ਉਹ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਜਿਉਂਦਾ ਹੈ। ਅਤੇ ਇਹ ਵੀ ਸੱਚ ਹੈ ਕਿ ਅਸੀਂ ਮਸੀਹ ਵਿੱਚ ਕਮਜ਼ੋਰ ਹਾਂ। ਪਰ ਅਸੀਂ ਤੁਹਾਡੀ ਖਾਤਿਰ ਪਰਮੇਸ਼ੁਰ ਦੀ ਸ਼ਕਤੀ ਦੁਆਰਾ ਮਸੀਹ ਨਾਲ ਜਿਉਂਵਾਂਗੇ।

ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਵਿਸ਼ਵਾਸ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ। ਪਰ ਮੈਨੂੰ ਉਮੀਦ ਹੈ ਕਿ ਤੁਸੀਂ ਦੇਖ ਲਵੋਂਗੇ ਕਿ ਅਸੀਂ ਪਰੱਖ ਵਿੱਚੋਂ ਫ਼ੇਲ ਨਹੀਂ ਹਾਂ। ਅਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਮਾੜਾ ਕੰਮ ਨਾ ਕਰੋ। ਕੀ ਇਹ ਗੱਲ ਮਹੱਤਵਪੂਰਣ ਨਹੀਂ ਹੈ ਕਿ ਇਹ ਲੋਕ ਵੇਖਣ ਕਿ ਅਸੀਂ ਪਰੀਖਿਆ ਵਿੱਚ ਸਫ਼ਲ ਹੋ ਗਏ ਹਾਂ। ਪਰ ਮਹੱਤਵਪੂਰਣ ਗੱਲ ਇਹ ਹੈ ਕਿ ਤੁਸੀਂ ਉਹੀ ਕਰੋ ਜੋ ਠੀਕ ਹੈ। ਭਾਵੇਂ ਇਹ ਲੱਗਦਾ ਹੈ ਕਿ ਅਸੀਂ ਪਰੱਖ ਵਿੱਚ ਅਸਫ਼ਲ ਹੋ ਗਏ ਹਾਂ। ਅਸੀਂ ਕੁਝ ਵੀ ਨਹੀਂ ਕਰ ਸੱਕਦੇ ਜੋ ਸੱਚ ਦੇ ਵਿਰੁੱਧ ਹੈ। ਅਸੀਂ ਓਹੀ ਗੱਲਾਂ ਕਰ ਸੱਕਦੇ ਹਾਂ ਜਿਹੜੀਆਂ ਸੱਚ ਲਈ ਹਨ। ਅਸੀਂ ਕਮਜ਼ੋਰ ਹੋਣ ਲਈ ਖੁਸ਼ ਹਾਂ ਜੇ ਤੁਸੀਂ ਤਾਕਤਵਰ ਹੋ। ਅਤੇ ਸਾਡੀ ਪ੍ਰਾਰਥਨਾ ਹੈ ਕਿ ਤੁਸੀਂ ਹੋਰ ਵੱਧੇਰੇ ਤਕੜੇ ਹੋਵੋ। 10 ਇਹ ਗੱਲਾਂ ਮੈਂ ਤੁਹਾਨੂੰ ਤੁਹਾਡੀ ਗੈਰ ਹਾਜ਼ਰੀ ਵਿੱਚ ਲਿਖ ਰਿਹਾ ਹਾਂ ਇਹ ਮੈਂ ਇਸ ਲਈ ਆਖ ਰਿਹਾ ਹਾਂ ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਆਪਣੀ ਸ਼ਕਤੀ ਤੁਹਾਨੂੰ ਸਜ਼ਾ ਦੇਣ ਵਾਸਤੇ ਨਾ ਵਰਤਨੀ ਪਵੇ। ਪ੍ਰਭੂ ਨੇ ਇਹ ਸ਼ਕਤੀ ਮੈਨੂੰ ਤੁਹਾਨੂੰ ਤਕੜਾ ਬਨਾਉਣ ਲਈ ਪ੍ਰਦਾਨ ਕੀਤੀ ਹੈ। ਤੁਹਾਨੂੰ ਤਬਾਹ ਕਰਨ ਲਈ ਨਹੀਂ।

11 ਹੁਣ ਭਰਾਵੋ ਅਤੇ ਭੈਣੋ, ਤੁਹਾਨੂੰ ਅਲਵਿਦਾ। ਸੰਪੂਰਣ ਬਨਣ ਦੀ ਕੋਸ਼ਿਸ਼ ਕਰੋ। ਉਹੀ ਕਰੋ ਜੋ ਕੁਝ ਮੈਂ ਤੁਹਾਨੂੰ ਕਰਨ ਲਈ ਕਿਹਾ ਹੈ। ਇੱਕ ਦੂਸਰੇ ਨਾਲ ਸਹਿਮਤ ਹੋਵੋ ਅਤੇ ਸ਼ਾਂਤੀ ਵਿੱਚ ਜਿਉਂਵੋ। ਫ਼ੇਰ ਪ੍ਰੇਮ ਅਤੇ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇਗਾ।

12 ਜਦੋਂ ਤੁਸੀਂ ਇੱਕ ਦੂਸਰੇ ਨੂੰ ਸ਼ੁਭਕਾਮਨਾ ਦਿਉ, ਤਾਂ ਇੱਕ ਦੂਸਰੇ ਨੂੰ ਇੱਕ ਪਵਿੱਤਰ ਚੁੰਮੀ ਦਿਉ। ਪਰਮੇਸ਼ੁਰ ਦੇ ਸਭ ਪਵਿੱਤਰ ਲੋਕ ਤੁਹਾਡਾ ਸੁਆਗਤ ਕਰਦੇ ਹਨ।

13 ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤੀ ਤੁਹਾਡੇ ਸਾਰਿਆਂ ਦੇ ਨਾਲ ਹੋਵੇ।

ਆਮੀਨ।

ਪੌਲੁਸ ਰਸੂਲ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਮਨੁੱਖਾਂ ਵੱਲੋਂ ਰਸੂਲ ਵਜੋਂ ਨਹੀਂ ਚੁਣਿਆ ਗਿਆ ਸੀ। ਮੈਂ ਲੋਕਾਂ ਦੁਆਰਾ ਨਹੀਂ ਭੇਜਿਆ ਗਿਆ। ਨਹੀਂ! ਯਿਸੂ ਮਸੀਹ ਅਤੇ ਪਰਮੇਸ਼ੁਰ ਪਿਤਾ ਨੇ ਮੈਨੂੰ ਇੱਕ ਰਸੂਲ ਬਣਾਇਆ। ਪਰਮੇਸ਼ੁਰ ਹੀ ਹੈ ਜਿਸਨੇ ਯਿਸੂ ਨੂੰ ਮੌਤ ਤੋਂ ਜਿਵਾਲਿਆ। ਮਸੀਹ ਵਿੱਚ ਉਨ੍ਹਾਂ ਸਾਰੇ ਭਰਾਵਾਂ ਵੱਲੋਂ ਗਲਾਤਿਯਾ ਵਿੱਚਲੀਆਂ ਕਲੀਸਿਯਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮੇਰੇ ਨਾਲ ਹਨ।

ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡਾ ਪਿਤਾ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਨੂੰ ਸ਼ਾਂਤੀ ਦੇਵੇਗਾ। ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ। ਸਦੀਵੀ ਮਹਿਮਾ ਪਰਮੇਸ਼ੁਰ ਨਾਲ ਸੰਬੰਧਿਤ ਹੈ। ਆਮੀਨ।

ਸਿਰਫ਼ ਇੱਕ ਖੁਸ਼ਖਬਰੀ ਹੀ ਸੱਚੀ ਹੈ

ਥੋੜਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸੱਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਨ ਹਾਂ ਕਿਉਂ ਕਿ ਤੁਸੀਂ ਇੱਕ ਵੱਖਰੀ ਖੁਸ਼ਖਬਰੀ ਵੱਲ ਮੁੜ ਰਹੇ ਹੋ। ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ। ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵੱਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸੱਕਾਰ ਕਰ ਦੇਣਾ ਚਾਹੀਦਾ ਹੈ। ਇਹ ਗੱਲ ਮੈਂ ਪਹਿਲੋਂ ਵੀ ਆਖੀ ਸੀ ਅਤੇ ਹੁਣ ਮੈਂ ਫ਼ੇਰ ਆਖਦਾ ਹਾਂ ਕਿ ਤੁਸੀਂ ਪਹਿਲਾਂ ਹੀ ਸੱਚੀ ਖੁਸ਼ਖਬਰੀ ਨੂੰ ਪ੍ਰਵਾਨ ਕਰ ਚੁੱਕੇ ਹੋ। ਜੋ ਕੋਈ ਵਿਅਕਤੀ ਤੁਹਾਨੂੰ ਮੁਕਤੀ ਦਾ ਕੋਈ ਹੋਰ ਮਾਰਗ ਦੱਸਦਾ ਹੈ ਉਸ ਨੂੰ ਨਿੰਦਿਆ ਜਾਣਾ ਚਾਹੀਦਾ ਹੈ।

10 ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸ ਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁੰਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।

ਪੌਲੁਸ ਦਾ ਅਧਿਕਾਰ ਪਰਮੇਸ਼ੁਰ ਵੱਲੋਂ ਹੈ

11 ਭਰਾਵੋ ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਿਹੜੀ ਖੁਸ਼ਖਬਰੀ ਦਾ ਪ੍ਰਚਾਰ ਮੈਂ ਤੁਹਾਨੂੰ ਕੀਤਾ ਸੀ ਉਹ ਮਨੁੱਖਾਂ ਦੀ ਬਣਾਈ ਹੋਈ ਨਹੀਂ ਸੀ। 12 ਮੈਨੂੰ ਇਹ ਖੁਸ਼ਖਬਰੀ ਕਿਸੇ ਮਨੁੱਖ ਵਲੋਂ ਨਹੀਂ ਮਿਲੀ ਸੀ। ਕਿਸੇ ਮਨੁੱਖ ਨੇ ਮੈਨੂੰ ਇਹ ਖੁਸ਼ਖਬਰੀ ਨਹੀਂ ਪੜ੍ਹਾਈ। ਮੈਨੂੰ ਇਹ ਯਿਸੂ ਮਸੀਹ ਨੇ ਦਿੱਤੀ ਸੀ। ਉਸ ਨੇ ਇਹ ਖੁਸ਼ਖਬਰੀ ਮੈਨੂੰ ਪ੍ਰਗਟ ਕੀਤੀ ਸੀ।

13 ਤੁਸੀਂ ਮੇਰੇ ਪਿੱਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ। 14 ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵੱਧੇਰੇ ਵੱਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।

15 ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ। 16 ਪਰਮੇਸ਼ੁਰ ਚਾਹੁੰਦਾ ਸੀ ਕਿ ਮੈਂ ਉਸ ਦੇ ਪੁੱਤਰ ਬਾਰੇ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦੱਸਾਂ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੇ ਪੁੱਤਰ ਬਾਰੇ ਪ੍ਰਕਾਸ਼ ਕੀਤਾ। ਜਦੋਂ ਪਰਮੇਸ਼ੁਰ ਨੇ ਮੈਨੂੰ ਬੁਲਾਇਆ, ਮੈਂ ਕਿਸੇ ਮਨੁੱਖ ਪਾਸੋਂ ਸਲਾਹ ਜਾਂ ਸਹਾਇਤਾ ਨਹੀਂ ਮੰਗੀ। 17 ਮੈਂ ਯਰੂਸ਼ਲਮ ਵਿੱਚ ਰਸੂਲਾਂ ਨੂੰ ਮਿਲਣ ਨਹੀਂ ਗਿਆ। ਇਹ ਲੋਕ ਮੇਰੇ ਤੋਂ ਵੀ ਪਹਿਲਾਂ ਹੀ ਰਸੂਲ ਸਨ। ਪਰ ਮੈਂ ਤੁਰੰਤ ਅਰਬ ਦੇਸ਼ ਨੂੰ ਚੱਲਾ ਗਿਆ। ਬਾਦ ਵਿੱਚ ਮੈਂ ਦੰਮਿਸਕ ਸ਼ਹਿਰ ਵਿੱਚ ਵਾਪਸ ਚੱਲਾ ਗਿਆ।

18 ਤਿੰਨਾਂ ਸਾਲਾਂ ਬਾਦ ਮੈਂ ਯਰੂਸ਼ਲਮ ਚੱਲਾ ਗਿਆ। ਮੈਂ ਪਤਰਸ ਨੂੰ ਮਿਲਣਾ ਚਾਹੁੰਦਾ ਸਾਂ। ਮੈਂ ਪਤਰਸ ਕੋਲ ਪੰਦਰ੍ਹਾਂ ਦਿਨਾਂ ਤੱਕ ਠਹਿਰਿਆ। 19 ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ। 20 ਪਰਮੇਸ਼ੁਰ ਜਾਣਦਾ ਹੈ ਕਿ ਇਹ ਜਿਹੜੀਆਂ ਗੱਲਾਂ ਮੈਂ ਲਿਖ ਰਿਹਾ ਹਾਂ ਝੂਠੀਆਂ ਨਹੀਂ ਹਨ। 21 ਬਾਦ ਵਿੱਚ ਮੈਂ ਸੁਰਿਯਾ ਤੋਂ ਕਿਲਿਕਿਯਾ ਦੇ ਇਲਾਕੇ ਵੱਲ ਚੱਲਾ ਗਿਆ।

22 ਯਹੂਦਿਯਾ ਵਿੱਚ ਮਸੀਹ ਦੀਆਂ ਕਲੀਸਿਯਾਵਾਂ ਮੈਨੂੰ ਨਿਜੀ ਤੌਰ ਤੇ ਨਹੀਂ ਮਿਲੀਆਂ। 23 ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸ ਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।” 24 ਇਨ੍ਹਾਂ ਵਿਸ਼ਵਾਸੀਆਂ ਨੇ ਮੇਰੇ ਵਾਸਤੇ ਪਰਮੇਸ਼ੁਰ ਦੀ ਵਡਿਆਈ ਕੀਤੀ।

ਹੋਰਾਂ ਰਸੂਲਾਂ ਨੇ ਪੌਲੁਸ ਨੂੰ ਪ੍ਰਵਾਨ ਕੀਤਾ

ਚੌਦਾਂ ਸਾਲਾਂ ਬਾਦ ਮੈਂ ਇੱਕ ਵਾਰ ਫ਼ੇਰ ਯਰੂਸ਼ਲਮ ਗਿਆ। ਮੈਂ ਉੱਥੇ ਬਰਨਬਾਸ ਦੇ ਨਾਲ ਗਿਆ ਅਤੇ ਆਪਣੇ ਸੰਗ ਤੀਤੁਸ ਨੂੰ ਵੀ ਲੈ ਗਿਆ। ਮੈਂ ਇਸ ਲਈ ਗਿਆ ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਨਿਰਦੇਸ਼ ਦਿੱਤਾ ਸੀ ਕਿ ਮੈਨੂੰ ਜਾਣਾ ਚਾਹੀਦਾ ਹੈ। ਮੈਂ ਉਨ੍ਹਾਂ ਲੋਕਾਂ ਕੋਲ ਗਿਆ ਜਿਹੜੇ ਵਿਸ਼ਵਾਸੀਆਂ ਦੇ ਆਗੂ ਸਨ। ਜਦੋਂ ਅਸੀਂ ਆਗੂਆਂ ਨਾਲ ਇੱਕਲੇ ਸਾਂ, ਮੈਂ ਉਨ੍ਹਾਂ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਮੈਂ ਚਾਹੁੰਦਾ ਸੀ ਕਿ ਇਹ ਲੋਕ ਮੇਰੇ ਕਾਰਜ ਨੂੰ ਸਮਝ ਲੈਣ ਤਾਂ ਜੋ ਮੇਰਾ ਪਹਿਲਾਂ ਕੀਤਾ ਹੋਇਆ ਕਾਰਜ ਅਤੇ ਹੁਣ ਦਾ ਕਾਰਜ ਵਿਅਰਥ ਨਾ ਜਾਵੇ।

3-4 ਮੇਰੇ ਨਾਲ ਤੀਤੁਸ ਵੀ ਸੀ। ਤੀਤੁਸ ਇੱਕ ਯੂਨਾਨੀ ਹੈ। ਪਰ ਇਨ੍ਹਾਂ ਆਗੂਆਂ ਨੇ ਤੀਤੁਸ ਨੂੰ ਵੀ ਸੁੰਨਤ ਕਰਨ ਤੇ ਮਜਬੂਰ ਨਹੀਂ ਕੀਤਾ। ਇਨ੍ਹਾਂ ਗੱਲਾਂ ਬਾਰੇ ਗੱਲ ਕਰਨੀ ਸਾਡੇ ਲਈ ਜ਼ਰੂਰੀ ਹੈ ਕਿਉਂ ਕਿ ਕੁਝ ਨਕਲੀ ਭਰਾ ਚੋਰੀ ਛੁੱਪੇ ਸਾਡੇ ਸਮੂਹ ਅੰਦਰ ਆ ਵੜੇ ਸਨ। ਉਹ ਜਸੂਸਾਂ ਦੀ ਤਰ੍ਹਾਂ ਮਸੀਹ ਯਿਸੂ ਵਿੱਚ ਸਾਡੀ ਸੁਤੰਤਰਤਾ ਬਾਰੇ ਜਾਣ ਗਏ ਸਨ। ਪਰ ਅਸੀਂ ਆਪਣੇ ਆਪ ਨੂੰ ਇੱਕ ਘੜੀ ਲਈ ਵੀ ਇਨ੍ਹਾਂ ਝੂਠੇ ਭਰਾਵਾਂ ਦੀਆਂ ਮੰਗਾਂ ਦੇ ਹਵਾਲੇ ਨਹੀਂ ਕੀਤਾ। ਅਸੀਂ ਤਾਂ ਖੁਸ਼ਖਬਰੀ ਦੇ ਸੱਚ ਨੂੰ ਤੁਹਾਡੇ ਲਈ ਬਨਾਉਣਾ ਚਾਹੁੰਦੇ ਹਾਂ।

ਜਿਹੜੇ ਲੋਕ ਮਹੱਤਵਪੂਰਣ ਲੱਗਦੇ ਹਨ ਉਨ੍ਹਾਂ ਨੇ ਖੁਸ਼ਖਬਰੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਿਸਦਾ ਮੈਂ ਪ੍ਰਚਾਰ ਕਰ ਰਿਹਾ ਸਾਂ। ਮੇਰੇ ਲਈ ਇਸ ਗੱਲ ਦਾ ਕੋਈ ਅਰਥ ਨਹੀਂ ਸੀ ਕਿ ਉਹ “ਮਹੱਤਵਪੂਰਣ” ਹਨ, ਜਾਂ ਨਹੀਂ। ਪਰਮੇਸ਼ੁਰ ਲਈ ਸਾਰੇ ਮਨੁੱਖ ਬਰਾਬਰ ਹਨ। ਪਰ ਇਨ੍ਹਾਂ ਆਗੂਆਂ ਨੇ ਦੇਖਿਆ ਕਿ ਪਰਮੇਸ਼ੁਰ ਨੇ ਮੈਨੂੰ ਪਤਰਸ ਵਾਂਗ ਹੀ ਕੋਈ ਖਾਸ ਕਾਰਜ ਦਿੱਤਾ ਹੈ। ਪਰਮੇਸ਼ੁਰ ਨੇ ਪਤਰਸ ਨੂੰ ਯਹੂਦੀਆਂ ਨੂੰ ਖੁਸ਼ਖਬਰੀ ਦੇਣ ਦਾ ਕਾਰਜ ਦਿੱਤਾ ਸੀ। ਪਰ ਮੈਨੂੰ ਪਰਮੇਸ਼ੁਰ ਨੇ ਗੈਰ ਯਹੂਦੀ ਲੋਕਾਂ ਨੂੰ ਖੁਸ਼ਖਬਰੀ ਦੇਣ ਦਾ ਕੰਮ ਸੌਂਪਿਆ ਸੀ। ਪਰਮੇਸ਼ੁਰ ਨੇ ਪਤਰਸ ਨੂੰ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ। ਪਤਰਸ ਯਹੂਦੀ ਲੋਕਾਂ ਲਈ ਰਸੂਲ ਹੈ। ਪਰਮੇਸ਼ੁਰ ਨੇ ਮੈਨੂੰ ਵੀ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ ਪਰ ਮੈਂ ਉਨ੍ਹਾਂ ਲੋਕਾਂ ਦਾ ਰਸੂਲ ਹਾਂ ਜਿਹੜੇ ਯਹੂਦੀ ਨਹੀਂ ਹਨ। ਯਾਕੂਬ ਪਤਰਸ ਅਤੇ ਯੂਹੰਨਾ ਆਗੂ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਨੇ ਮੇਰੇ ਤੇ ਵੀ ਇਹ ਵਿਸ਼ੇਸ਼ ਕਿਰਪਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਪ੍ਰਵਾਨ ਕਰ ਲਿਆ। ਪਤਰਸ ਯਾਕੂਬ ਅਤੇ ਯੂਹੰਨਾ ਨੇ ਆਖਿਆ, “ਪੌਲੁਸ ਤੇ ਬਰਨਾਬਸ ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ ਜਿਹੜੇ ਯਹੂਦੀ ਨਹੀਂ ਹਨ। ਅਸੀਂ ਯਹੂਦੀਆਂ ਕੋਲ ਜਾਵਾਂਗੇ।” 10 ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।

ਪੌਲੁਸ ਦਰਸ਼ਾਉਂਦਾ ਹੈ ਕਿ ਪਤਰਸ ਗ਼ਲਤ ਸੀ

11 ਪਤਰਸ ਅੰਤਾਕਿਯਾ ਵਿੱਚ ਆਇਆ। ਉਸ ਨੇ ਕੁਝ ਅਜਿਹਾ ਕੀਤਾ ਜੋ ਠੀਕ ਨਹੀਂ ਸੀ। ਮੈਂ ਆਮ੍ਹੋ-ਸਾਹਮਣੇ ਪਤਰਸ ਦੇ ਵਿਰੁੱਧ ਬੋਲਿਆ ਕਿਉਂ ਕਿ ਉਹ ਗਲਤ ਸੀ। 12 ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸ ਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵੱਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹੜੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ। 13 ਇਸ ਲਈ ਪਤਰਸ ਪੱਖੰਡੀ ਸੀ। ਹੋਰ ਯਹੂਦੀ ਵਿਸ਼ਵਾਸੀ ਵੀ ਪਤਰਸ ਨਾਲ ਰਲ ਗਏ। ਇਸ ਲਈ ਉਹ ਵੀ ਪਾਖੰਡੀ ਸਨ। ਬਰਨਬਾਸ ਵੀ ਉਨ੍ਹਾਂ ਯਹੂਦੀਆਂ ਤੋਂ ਪ੍ਰਭਾਵਿਤ ਸੀ ਅਤੇ ਉਹ ਵੀ ਇੱਕ ਕਪਟੀ ਸੀ। 14 ਮੈਂ ਦੇਖ ਲਿਆ ਕਿ ਯਹੂਦੀ ਕੀ ਕਰਦੇ ਸਨ। ਉਹ ਖੁਸ਼ਖਬਰੀ ਦੇ ਸੱਚ ਉੱਪਰ ਨਹੀਂ ਤੁਰ ਰਹੇ ਸਨ। ਇਸੇ ਲਈ ਮੈਂ ਪਤਰਸ ਨਾਲ ਇੰਝ ਗੱਲ ਕੀਤੀ ਤਾਂ ਕਿ ਹੋਰ ਸਾਰੇ ਯਹੂਦੀ ਵੀ ਮੇਰੀ ਗੱਲ ਸੁਣ ਲੈਣ। ਮੈਂ ਇਹ ਆਖਿਆ, “ਪਤਰਸ ਤੂੰ ਯਹੂਦੀ ਹੈਂ। ਪਰ ਤੂੰ ਇੱਕ ਯਹੂਦੀ ਵਾਂਗ ਨਹੀਂ ਰਹਿੰਦਾ। ਤੂੰ ਤਾਂ ਗੈਰ ਯਹੂਦੀ ਵਾਂਗ ਰਹਿੰਦਾ ਹੈਂ। ਇਸ ਲਈ ਤੂੰ ਹੁਣ ਗੈਰ ਯਹੂਦੀਆਂ ਨੂੰ ਯਹੂਦੀਆਂ ਵਾਂਗ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?”

15 ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ। 16 ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸੱਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲ ਕੇ ਧਰਮੀ ਨਹੀਂ ਹੋ ਸੱਕਦਾ।

17 ਅਸੀਂ ਯਹੂਦੀਆਂ ਦੇ ਮਸੀਹ ਨੂੰ ਅਪਨਾਇਆ ਤਾਂ ਜੋ ਅਸੀਂ ਧਰਮੀ ਬਣਾਏ ਜਾਈਏ। ਇਸ ਲਈ ਇਹ ਸਪੱਸ਼ਟ ਹੈ ਕਿ ਅਸੀਂ ਵੀ ਪਾਪੀ ਸਾਂ। ਕੀ ਇਸਦਾ ਭਾਵ ਇਹ ਹੈ ਕਿ ਮਸੀਹ ਸਾਨੂੰ ਪਾਪੀ ਬਣਾਉਂਦਾ ਹੈ? ਬਿਲਕੁਲ ਨਹੀਂ। 18 ਸੱਚਮੁੱਚ, ਮੈਂ ਗਲਤ ਹੋ ਸੱਕਦਾ ਹਾਂ ਜੇ ਮੈਂ ਫ਼ਿਰ ਤੋਂ ਉਨ੍ਹਾਂ ਉਪਦੇਸ਼ਾਂ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿਆਂ ਜੋ ਮੈਂ ਛੱਡ ਦਿੱਤੇ ਸਨ। 19 ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸੱਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ। 20 ਇਸ ਲਈ ਜਿਹੜਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸ ਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ। 21 ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸੱਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।

ਪਰਮੇਸ਼ੁਰ ਦੀਆਂ ਅਸੀਸਾਂ ਵਿਸ਼ਵਾਸ ਰਾਹੀਂ ਮਿਲ ਸੱਕਦੀਆਂ

ਹੇ ਗਲਾਤੀਓ। ਅਸੀਂ ਤੁਹਾਡੀਆਂ ਅੱਖਾਂ ਸਾਹਮਣੇ ਵਿਆਖਿਆ ਕੀਤੀ ਕਿ ਕਿਵੇਂ ਯਿਸੂ ਮਸੀਹ ਨੂੰ ਸਲੀਬ ਦਿੱਤੀ ਗਈ ਸੀ। ਪਰ ਤੁਸੀਂ ਬਹੁਤ ਮੂਰਖ ਸੀ। ਤੁਸੀਂ ਕੁਝ ਲੋਕਾਂ ਦੀ ਚਲਾਕੀ ਦੇ ਸ਼ਿਕਾਰ ਬਣ ਗਏ। ਮੈਨੂੰ ਇੱਕ ਗੱਲ ਦੱਸੋਂ ਕਿ ਤੁਸੀਂ ਪਵਿੱਤਰ ਆਤਮਾ ਨੂੰ ਕਿਵੇਂ ਪ੍ਰਾਪਤ ਕੀਤਾ? ਕੀ ਤੁਸੀਂ ਨੇਮ ਦਾ ਅਨੁਸਰਣ ਕਰਕੇ ਪਵਿੱਤਰ ਆਤਮਾ ਨੂੰ ਪ੍ਰਾਪਤ ਕੀਤਾ? ਨਹੀਂ! ਤੁਸੀਂ ਆਤਮਾ ਇਸ ਲਈ ਪ੍ਰਾਪਤ ਕੀਤਾ ਸੀ ਕਿਉਂਕਿ ਤੁਸਾਂ ਖੁਸ਼ਖਬਰੀ ਸੁਣੀ ਉਸ ਵਿੱਚ ਵਿਸ਼ਵਾਸ ਵੀ ਕੀਤਾ। ਤੁਸੀਂ ਮਸੀਹ ਵਿੱਚ ਆਪਣਾ ਜੀਵਨ ਆਤਮਾ ਨਾਲ ਸ਼ੁਰੂ ਕੀਤਾ। ਕੀ ਹੁਣ ਤੁਸੀਂ ਇਸ ਨੂੰ ਆਪਣੀ ਤਾਕਤ ਨਾਲ ਜਾਰੀ ਰੱਖਣ ਦੀ ਕੋਸ਼ਿਸ਼ ਕਰ ਰਹੇ ਹੋ? ਇਹ ਮੂਰੱਖਤਾ ਹੈ। ਤੁਸੀਂ ਬਹੁਤ ਗੱਲਾਂ ਅਨੁਭਵ ਕੀਤੀਆਂ ਹਨ। ਕੀ ਇਹ ਸਾਰੇ ਅਨੁਭਵ ਜਾਇਆ ਹੋ ਗਏ? ਮੈਨੂੰ ਉਮੀਦ ਹੈ ਕਿ ਉਹ ਅਨੁਭਵ ਬੇਕਾਰ ਨਹੀਂ ਹੋਏ। ਕੀ ਪਰਮੇਸ਼ੁਰ ਤੁਹਾਨੂੰ ਇਸ ਲਈ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ! ਕੀ ਪਰਮੇਸ਼ੁਰ ਤੁਹਾਨੂੰ ਕਰਿਸ਼ਮੇ ਇਸ ਲਈ ਦਿਖਾਉਂਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ! ਪਰਮੇਸ਼ੁਰ ਤੁਹਾਨੂੰ ਆਪਣਾ ਆਤਮਾ ਇਸ ਲਈ ਪ੍ਰਦਾਨ ਕਰਦਾ ਹੈ ਅਤੇ ਕਰਿਸ਼ਮੇ ਕਰਦਾ ਹੈ ਕਿਉਂਕਿ ਤੁਸੀਂ ਖੁਸ਼ਖਬਰੀ ਨੂੰ ਸੁਣਿਆ ਹੈ ਅਤੇ ਉਸ ਉੱਤੇ ਯਕੀਨ ਕੀਤਾ ਹੈ।

ਪੋਥੀਆਂ ਅਬਰਾਹਾਮ ਬਾਰੇ ਵੀ ਇਹੀ ਆਖਦੀਆਂ ਹਨ। “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਪਰਮੇਸ਼ੁਰ ਨੇ ਅਬਰਾਹਾਮ ਦੇ ਵਿਸ਼ਵਾਸ ਨੂੰ ਪ੍ਰਵਾਨ ਕੀਤਾ। ਉਸ ਨੇ ਅਬਰਾਹਾਮ ਨੂੰ ਧਰਮੀ ਬਣਾਇਆ।” [k] ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਨ੍ਹਾਂ ਨੂੰ ਨਿਹਚਾ ਹੈ ਉਹ ਅਬਰਾਹਾਮ ਦੀ ਸੱਚੀ ਔਲਾਦ ਹਨ। ਪੋਥੀਆਂ ਨੇ ਆਖਿਆ ਕਿ ਭਵਿੱਖ ਵਿੱਚ ਕੀ ਵਾਪਰੇਗਾ। ਇਨ੍ਹਾਂ ਲਿਖਤਾਂ ਨੇ ਆਖਿਆ ਕਿ ਪਰਮੇਸ਼ੁਰ ਗੈਰ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਦੁਆਰਾ ਧਰਮੀ ਬਣਾਵੇਗਾ। ਅਬਰਾਹਾਮ ਨੂੰ ਇਹ ਖੁਸ਼ਖਬਰੀ ਇਸਦੇ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤੀ ਗਈ ਸੀ: ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਤੇਰੇ ਰਾਹੀਂ ਅਸੀਸਾਂ ਦੇਵਾਂਗਾ।” [l] ਅਬਰਾਹਾਮ ਨੇ ਇਸ ਉੱਪਰ ਵਿਸ਼ਵਾਸ ਕੀਤਾ। ਕਿਉਂਕਿ ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਉਸ ਉੱਤੇ ਪਰਮੇਸ਼ੁਰ ਦੀ ਮਿਹਰ ਹੋਈ ਹੈ। ਅੱਜ ਵੀ ਇਹੋ ਗੱਲ ਹੈ। ਸਾਰੇ ਲੋਕ, ਜਿਨ੍ਹਾਂ ਨੂੰ ਵਿਸ਼ਵਾਸ ਹੈ, ਉਵੇਂ ਹੀ ਅਸੀਸ ਦਿੱਤੀ ਗਈ ਹੈ ਜਿਵੇਂ ਅਬਰਾਹਾਮ ਨੂੰ ਦਿੱਤੀ ਗਈ ਸੀ।

10 ਪਰ ਜਿਹੜੇ ਲੋਕ ਧਰਮੀ ਬਨਣ ਲਈ ਨੇਮ ਉੱਤੇ ਨਿਰਭਰ ਕਰਦੇ ਹਨ ਉਹ ਸਰਾਪੇ ਹੋਏ ਹਨ। ਕਿਉਂ? ਕਿਉਂਕਿ ਪੋਥੀਆਂ ਆਖਦੀਆਂ ਹਨ, “ਇੱਕ ਵਿਅਕਤੀ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੋ ਨੇਮ ਵਿੱਚ ਲਿਖਿਆ ਹੋਇਆ ਹੈ। ਜੋ ਉਹ ਹਮੇਸ਼ਾ ਇਸਦਾ ਪਾਲਣ ਨਹੀਂ ਕਰਦਾ ਤਾਂ ਉਹ ਵਿਅਕਤੀ ਸਰਾਪਿਆ ਹੋਇਆ ਹੈ।” [m] 11 ਇਸੇ ਲਈ ਇਹ ਬਹੁਤ ਸਪੱਸ਼ਟ ਹੈ ਕਿ ਨੇਮ ਦੁਆਰਾ ਕੋਈ ਵੀ ਧਰਮੀ ਨਹੀਂ ਬਣਾਇਆ ਜਾ ਸੱਕਦਾ। ਪੋਥੀਆਂ ਆਖਦੀਆਂ ਹਨ, “ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਉਸਦੀ ਨਿਹਚਾ ਕਾਰਣ ਧਰਮੀ ਹੈ ਉਹ ਸਦਾ ਜੀਵੇਗਾ।” [n]

12 ਨੇਮ ਵਿਸ਼ਵਾਸ ਦੀ ਵਰਤੋਂ ਨਹੀਂ ਕਰਦਾ ਇਹ ਵੱਖਰਾ ਢੰਗ ਅਪਨਾਉਂਦਾ ਹੈ। ਨੇਮ ਆਖਦਾ ਹੈ: ਜਿਹੜਾ, “ਵਿਅਕਤੀ ਨੇਮਾਂ ਦਾ ਅਨੁਸਰਣ ਕਰਕੇ ਜੀਵਨ ਪਾਉਣਾ ਚਾਹੁੰਦਾ ਹੈ ਉਸ ਨੂੰ ਉਹ ਸਭ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਨੇਮ ਆਖਦਾ ਹੈ।” [o] 13 ਨੇਮ ਨੇ ਸਾਡੇ ਉੱਪਰ ਇੱਕ ਸਰਾਪ ਰੱਖ ਦਿੱਤਾ। ਪਰ ਮਸੀਹ ਨੇ ਉਸ ਸਰਾਪ ਨੂੰ ਦੂਰ ਕਰ ਦਿੱਤਾ ਹੈ। ਉਸ ਨੇ ਸਾਡੇ ਨਾਲ ਆਪਣੀ ਥਾਂ ਬਦਲ ਲਈ। ਮਸੀਹ ਨੇ ਉਹ ਸਰਾਪ ਆਪਣੇ ਆਪ ਉੱਪਰ ਲੈ ਲਿਆ। ਪੋਥੀਆਂ ਵਿੱਚ ਇਹ ਲਿਖਿਆ ਹੈ, “ਜੇ ਕਿਸੇ ਵਿਅਕਤੀ ਦੇ ਸਰੀਰ ਨੂੰ ਰੁੱਖ ਉੱਤੇ ਲਟਕਾਇਆ ਜਾਂਦਾ ਹੈ ਤਾਂ ਉਹ ਵਿਅਕਤੀ ਸਰਾਪ ਹੇਠਾਂ ਹੁੰਦਾ ਹੈ।” [p] 14 ਯਿਸੂ ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਸਾਰੇ ਲੋਕਾਂ ਨੂੰ ਪਰਮੇਸ਼ੁਰ ਦੀ ਅਸੀਸ ਮਿਲ ਸੱਕੇ, ਪਰਮੇਸ਼ੁਰ ਨੇ ਇਸ ਅਸੀਸ ਦਾ ਵਚਨ ਅਬਰਾਹਾਮ ਨੂੰ ਦਿੱਤਾ ਸੀ। ਇਹੀ ਅਸੀਸ ਯਿਸੂ ਮਸੀਹ ਰਾਹੀਂ ਆਉਂਦੀ ਹੈ। ਯਿਸੂ ਇਸ ਲਈ ਕੁਰਬਾਨ ਹੋਇਆ ਕਿ ਅਸੀਂ ਉਸ ਪਵਿੱਤਰ ਆਤਮਾ ਨੂੰ ਪ੍ਰਾਪਤ ਕਰ ਸੱਕੀਏ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ। ਇਹ ਵਾਇਦਾ ਸਾਡੇ ਵਿਸ਼ਵਾਸ ਕਾਰਣ ਸਾਨੂੰ ਪ੍ਰਾਪਤ ਹੋਇਆ ਹੈ।

ਨੇਮ ਅਤੇ ਵਾਇਦਾ

15 ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ। ਇੱਕ ਕਰਾਰ ਬਾਰੇ ਸੋਚੋ ਜੋ ਇੱਕ ਵਿਅਕਤੀ ਲਿਖਦਾ ਹੈ। ਜਦੋਂ ਇਹ ਕਰਾਰ ਕਾਨੂੰਨੀ ਹੁੰਦਾ ਹੈ, ਤਾਂ ਕੋਈ ਵੀ ਇਸ ਨੂੰ ਰੱਦ ਨਹੀਂ ਕਰ ਸੱਕਦਾ ਤੇ ਨਾ ਹੀ ਉਸ ਵਿੱਚ ਕੁਝ ਜੋੜ ਸੱਕਦਾ ਹੈ। ਅਤੇ ਕੋਈ ਵਿਅਕਤੀ ਉਸ ਇਕਰਾਰਨਾਮੇ ਨੂੰ ਅਣਡਿੱਠ ਨਹੀਂ ਕਰ ਸੱਕਦਾ। 16 ਪਰਮੇਸ਼ੁਰ ਨੇ ਅਬਰਾਹਾਮ ਨੂੰ ਅਤੇ ਉਸਦੀ ਔਲਾਦ ਨਾਲ ਵਾਇਦੇ ਕੀਤੇ। ਪਰਮੇਸ਼ੁਰ ਨੇ ਇਹ ਨਹੀਂ ਆਖਿਆ, “ਅਤੇ ਤੁਹਾਡੀਆਂ ਔਲਾਦਾਂ ਨੂੰ।” ਉਸਦਾ ਅਰਥ ਬਹੁਤ ਸਾਰੇ ਲੋਕ ਹੋ ਸੱਕਦਾ ਹੈ। ਇਸਦੀ ਜਗ਼੍ਹਾ ਪਰਮੇਸ਼ੁਰ ਨੇ ਆਖਿਆ, “ਅਤੇ ਤੁਹਾਡੀ ਔਲਾਦ ਨੂੰ।” ਇਸਦਾ ਅਰਥ ਹੈ ਕੇਵਲ ਇੱਕ ਵਿਅਕਤੀ; ਅਤੇ ਉਹ ਮਸੀਹ ਹੈ। 17 ਮੇਰਾ ਕਹਿਣ ਦਾ ਭਾਵ ਇਹ ਹੈ ਕਿ; ਜਿਹੜਾ ਕਰਾਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਜੋ ਨੇਮ ਦੇਣ ਤੋਂ ਬਹੁਤ ਸਮਾਂ ਪਹਿਲਾਂ ਕਾਨੂੰਨੀ ਬਣ ਗਿਆ ਸੀ। ਨੇਮ 430 ਵਰ੍ਹੇ ਬਾਦ ਵਿੱਚ ਆਇਆ। ਇਸ ਲਈ ਨੇਮ ‘ਕਰਾਰ’ ਨੂੰ ਰੱਦ ਕਰਨ ਦੇ ਯੋਗ ਨਹੀਂ ਸੀ ਅਤੇ ਨਾ ਹੀ ਪਰਮੇਸ਼ੁਰ ਦੇ ਅਬਰਾਹਾਮ ਨੂੰ ਦਿੱਤੇ ਵਾਇਦੇ ਨੂੰ ਰੱਦ ਕਰਨ ਯੋਗ ਸੀ।

18 ਕੀ ਨੇਮ ਦੀ ਪਾਲਣਾ ਕਰਨਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰ ਸੱਕਦਾ ਹੈ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ? ਨਹੀਂ! ਜੇ ਅਸੀਂ ਪਾਲਣਾ ਕਰਕੇ ਪ੍ਰਾਪਤ ਕਰ ਸੱਕਦੇ ਹੁੰਦੇ, ਤਾਂ ਉਹ ਪਰਮੇਸ਼ੁਰ ਦਾ ਵਾਇਦਾ ਨਹੀਂ ਜਿਹੜਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰਦਾ ਹੈ। ਪਰੰਤੂ ਪਰਮੇਸ਼ੁਰ ਨੇ ਆਪਣੀਆਂ ਭਰਪੂਰ ਅਸੀਸਾਂ ਅਬਰਾਹਾਮ ਨੂੰ ਆਪਣੇ ਵਾਇਦੇ ਰਾਹੀਂ ਦਿੱਤੀਆਂ।

19 ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਇਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿੱਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ। 20 ਪਰ ਜਦੋਂ ਕੇਵਲ ਇੱਕ ਧਿਰ ਹੁੰਦੀ ਹੈ ਤਾਂ ਵਿੱਚੋਲੇ ਦੀ ਕੋਈ ਲੋੜ ਨਹੀਂ ਹੁੰਦੀ, ਅਤੇ ਪਰਮੇਸ਼ੁਰ ਕੇਵਲ ਇੱਕ ਹੈ।

ਮੂਸਾ ਦੇ ਨੇਮ ਦਾ ਮੰਤਵ

21 ਕੀ ਇਸਦਾ ਇਹ ਅਰਥ ਹੈ ਕਿ ਨੇਮ ਪਰਮੇਸ਼ੁਰ ਦੇ ਵਾਇਦਿਆਂ ਦੇ ਬਰੱਖਿਲਾਫ਼ ਹੈ? ਨਹੀਂ। ਜੇਕਰ ਅਜਿਹੀ ਸ਼ਰ੍ਹਾ ਹੁੰਦੀ ਜਿਹੜੀ ਲੋਕਾਂ ਨੂੰ ਜੀਵਨ ਦੇ ਸੱਕਦੀ, ਫ਼ੇਰ ਅਸੀਂ ਬੇਸ਼ੱਕ ਉਸ ਸ਼ਰ੍ਹਾ ਦਾ ਅਨੁਸਰਣ ਕਰਕੇ ਧਰਮੀ ਬਣਾਏ ਜਾਂਦੇ। 22 ਪਰ ਇਹ ਸੱਚ ਨਹੀਂ ਹੈ, ਕਿਉਂਕਿ ਪੋਥੀਆਂ ਨੇ ਪਰਗਟ ਕੀਤਾ ਕਿ ਸਾਰੇ ਲੋਕੀਂ ਪਾਪ ਨਾਲ ਬੱਝੇ ਹੋਏ ਕੈਦੀ ਹਨ। ਪੋਥੀਆਂ ਨੇ ਇਹ ਕਿਉਂ ਪਰਗਟ ਕੀਤਾ? ਤਾਂ ਜੋ ਵਿਸ਼ਵਾਸ ਰਾਹੀਂ ਲੋਕਾਂ ਨੂੰ ਵਾਇਦਾ ਦਿੱਤਾ ਜਾ ਸੱਕੇ। ਇਹ ਵਾਇਦਾ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਲਈ ਦਿੱਤਾ ਗਿਆ ਹੈ।

23 ਇਸ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਸਾਰੇ ਨੇਮ ਦੇ ਕੈਦੀ ਬਣੇ ਹੋਏ ਸਾਂ ਅਤੇ ਨੇਮ ਦੀ ਨਿਗਰਾਨੀ ਹੇਠ ਸਾਂ। ਸਾਨੂੰ ਉਦੋਂ ਤੱਕ ਕੋਈ ਅਜ਼ਾਦੀ ਨਹੀਂ ਸੀ ਜਦੋਂ ਤੱਕ ਪਰਮੇਸ਼ੁਰ ਨੇ ਸਾਡੇ ਤੇ ਵਿਸ਼ਵਾਸ ਦਾ ਉਹ ਮਾਰਗ, ਪਰਗਟ ਨਹੀਂ ਕੀਤਾ, ਜਿਹੜਾ ਆ ਰਿਹਾ ਸੀ। 24 ਇਸੇ ਲਈ ਮਸੀਹ ਦੇ ਆਉਣ ਤੱਕ ਨੇਮ ਸਾਡਾ ਨਿਗਹਬਾਨ ਸੀ। ਮਸੀਹ ਦੇ ਆਉਣ ਤੋਂ ਮਗਰੋਂ ਅਸੀਂ ਵਿਸ਼ਵਾਸ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਏ ਜਾ ਸੱਕਾਂਗੇ। 25 ਹੁਣ ਵਿਸ਼ਵਾਸ ਦਾ ਮਾਰਗ ਆ ਚੁੱਕਿਆ ਹੈ। ਇਸੇ ਲਈ, ਅਸੀਂ ਹੁਣ ਨੇਮ ਦੇ ਨਿਯੰਤ੍ਰਣ ਹੇਠਾਂ ਨਹੀਂ ਜਿਉਂਦੇ।

Punjabi Bible: Easy-to-Read Version (ERV-PA)

2010 by World Bible Translation Center