Print Page Options
Previous Prev Day Next DayNext

Bible in 90 Days

An intensive Bible reading plan that walks through the entire Bible in 90 days.
Duration: 88 days
Punjabi Bible: Easy-to-Read Version (ERV-PA)
Version
2 ਰਾਜਿਆਂ 15:27-25:30

ਪਕਹ ਦਾ ਇਸਰਾਏਲ ਉੱਪਰ ਰਾਜ

27 ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 52 ਸਾਲ ਰਮਲਯਾਹ ਦਾ ਪੁੱਤਰ ਪਕਹ ਸਾਮਰਿਯਾ ਵਿੱਚ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ 20 ਸਾਲ ਰਾਜ ਕੀਤਾ। 28 ਪਕਹ ਨੇ ਯਹੋਵਾਹ ਦੀ ਨਿਗਾਹ ਵਿੱਚ ਜੋ ਕੰਮ ਬੁਰਾ ਸੀ ਉਹੀ ਕੀਤਾ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।

29 ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਥ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।

30 ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਮਾਰਿਆ ਅਤੇ ਉਸਦੀ ਥਾਵੇਂ ਆਪ ਨਵਾਂ ਪਾਤਸ਼ਾਹ ਬਣਿਆ। ਇਹ ਉਜ਼ੀਯਾਹ ਯਹੂਦਾਹ ਦੇ ਪਾਤਸ਼ਾਹ ਦੇ ਪੁੱਤਰ ਯੋਥਾਮ ਦੇ 20 ਵਰ੍ਹੇ ਦੇ ਰਾਜ ਵਿੱਚ ਵਾਪਰਿਆ।

31 ਪਕਹ ਨੇ ਜੋ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

ਯੋਥਾਮ ਦਾ ਯਹੂਦਾਹ ਵਿੱਚ ਰਾਜ

32 ਰਮਲਯਾਹ ਦਾ ਪੁੱਤਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ, ਉਸ ਦੇ ਦੂਜੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗ ਪਿਆ। 33 ਯੋਥਾਮ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 16ਸਾਲ ਰਾਜ ਕੀਤਾ। ਉਸ ਦੀ ਮਾਂ ਸਾਦੋਕ ਦੀ ਧੀ ਯਰੂਸ਼ਾ ਸੀ। 34 ਯੋਥਾਮ ਨੇ ਸਭ ਕੁਝ ਉਹੀ ਕੀਤਾ ਜਿਵੇਂ ਉਸ ਦੇ ਪਿਤਾ ਉਜ਼ੀਯਾਹ ਨੇ ਕੀਤਾ ਸੀ ਅਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ। 35 ਪਰ ਉਸ ਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉਨ੍ਹਾਂ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਯੋਥਾਮ ਨੇ ਯਹੋਵਾਹ ਦੇ ਮੰਦਰ ਦਾ ਉੱਪਰਲਾ ਫ਼ਾਟਕ ਬਣਵਾਇਆ। 36 ਯੋਥਾਮ ਨੇ ਜੋ ਵੀ ਵੱਡੇ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਗਏ।

37 ਉਸ ਵਕਤ ਯਹੋਵਾਹ ਨੇ ਅਰਾਮ ਦੇ ਰਾਜਾ ਰਸੀਨ ਅਤੇ ਹਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਿਆ।

38 ਇਉਂ ਯੋਥਾਮ ਮਰਨ ਉਪਰੰਤ ਆਪਣੇ ਪਿਉ-ਦਾਦਿਆਂ ਕੋਲ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸ ਦੇ ਮਰਨ ਬਾਅਦ ਉਸਦਾ ਪੁੱਤਰ ਆਹਾਜ਼ ਉਸਦੀ ਥਾਵੇਂ ਰਾਜ ਕਰਨ ਲੱਗਾ।

ਆਹਾਜ਼ ਦਾ ਯਹੂਦਾਹ ਉੱਪਰ ਰਾਜ

16 ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ 17ਵੇ ਵ੍ਹਰੇ ਵਿੱਚ, ਯੋਥਾਮ ਦਾ ਪੁੱਤਰ ਆਹਾਜ ਯਹੂਦਾਹ ਦਾ ਰਾਜਾ ਬਣਿਆ। ਉਸ ਨੇ ਉਦੋਂ ਰਾਜ ਕਰਨਾ ਸ਼ੁਰੂ ਕੀਤਾ ਜਦੋਂ ਉਹ 20 ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਉੱਤੇ 16 ਸਾਲਾਂ ਲਈ ਰਾਜ ਕੀਤਾ। ਉਹ ਆਪਣੇ ਪੁਰਖੇ ਦਾਊਦ ਵਰਗਾ ਨਹੀਂ ਸੀ ਅਤੇ ਉਸ ਨੇ ਉਹ ਸਭ ਕੁਝ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ। ਅਹਾਜ਼ ਇਸਰਾਏਲ ਦੇ ਰਾਜਿਆਂ ਵਾਂਗ ਜੀਵਿਆ ਉਸ ਨੇ ਆਪਣੇ ਪੁੱਤਰ ਨੂੰ ਵੀ ਅੱਗ ਵਿੱਚ ਬਲੀ ਦੇ ਦਿੱਤਾ। [a] ਉਸ ਨੇ ਉਹੀ ਭਿਆਨਕ ਪਾਪ ਕੀਤੇ ਜੋ ਉਨ੍ਹਾਂ ਲੋਕਾਂ ਨੇ ਕੀਤੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਧਰਤੀ ਤੋਂ ਪਹਿਲਾਂ ਬਾਹਰ ਧੱਕਿਆਂ ਸੀ। ਆਹਾਜ਼ ਨੇ ਉੱਚੀਆਂ ਥਾਵਾਂ ਅਤੇ ਪਹਾੜੀਆਂ ਉੱਪਰ ਅਤੇ ਹਰੇ-ਹਰੇ ਰੁੱਖਾਂ ਹੇਠਾਂ ਬਲੀਆਂ ਚੜ੍ਹਾਈਆਂ ਅਤੇ ਧੂਪ ਧੁਖਾਉਂਦਾ ਰਿਹਾ।

ਤਦ ਅਰਾਮ ਦੇ ਰਾਜਾ ਅਤੇ ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦਾ ਪੁੱਤਰ ਪਕਹ ਯਰੂਸ਼ਲਮ ਵਿਰੁੱਧ ਲੜਨ ਲਈ ਆਏ। ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ ਪਰ ਉਸ ਨੂੰ ਹਰਾਉਣ ਵਿੱਚ ਅਸਫ਼ਲ ਰਹੇ। ਉਸ ਵਕਤ ਅਰਾਮ ਦੇ ਰਾਜੇ ਰਸੀਨ ਨੇ ਏਲਥ ਨੂੰ ਅਰਾਮ ਲਈ ਫੇਰ ਵਾਪਸ ਲੈ ਲਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਕੱਢ ਦਿੱਤਾ ਫੇਰ ਅਰਾਮੀ ਏਲਥ ਵਿੱਚ ਰਹਿਣ ਲਈ ਆ ਗਏ ਅਤੇ ਅੱਜ ਵੀ ਉਹ ਉੱਥੇ ਰਹਿ ਰਹੇ ਹਨ।

ਤਦ ਆਹਾਜ਼ ਨੇ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਕੋਲ ਸੰਦੇਸ਼ਵਾਹਕ ਭੇਜੇ ਤੇ ਇਹ ਸੰਦੇਸ਼ ਭੇਜਿਆ, “ਮੈਂ ਤੇਰਾ ਸੇਵਕ ਹਾਂ। ਮੈਂ ਤੇਰਿਆਂ ਪੁੱਤਰਾਂ ਬਰਾਬਰ ਹਾਂ ਸੋ ਆਕੇ ਮੈਨੂੰ ਅਰਾਮ ਅਤੇ ਇਸਰਾਏਲ ਦੇ ਪਾਤਸ਼ਾਹ ਤੋਂ ਬਚਾਅ ਕੇ ਮੇਰੀ ਰੱਖਿਆ ਕਰ। ਕਿਉਂ ਜੋ ਉਹ ਮੇਰੇ ਨਾਲ ਲੜਨ ਆਏ ਹਨ।” ਆਹਾਜ਼ ਨੇ ਉਹ ਸਾਰਾ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਮੰਦਰ ਵਿੱਚ ਅਤੇ ਜੋ ਪਾਤਸ਼ਾਹ ਦੇ ਖਜ਼ਾਨੇ ਵਿੱਚ ਸੀ ਕੱਢਿਆ ਅਤੇ ਅੱਸ਼ੂਰ ਦੇ ਪਾਤਸ਼ਾਹ ਲਈ ਭੇਜਿਆ। ਅੱਸ਼ੂਰ ਦੇ ਪਾਤਸ਼ਾਹ ਨੇ ਆਹਾਜ਼ ਦੀ ਗੱਲ ਮੰਨ ਲਈ ਤੇ ਉਸ ਨੇ ਦੰਮਿਸਕ ਉੱਪਰ ਚੜ੍ਹਾਈ ਕਰਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦਿਆਂ ਲੋਕਾਂ ਨੂੰ ਕੈਦੀ ਬਣਾਕੇ ਕੀਰ ਵੱਲ ਲੈ ਗਿਆ ਅਤੇ ਉਸ ਨੇ ਰਸੀਨ ਨੂੰ ਮਾਰ ਸੁੱਟਿਆ।

10 ਤਦ ਆਹਾਜ਼ ਪਾਤਸ਼ਾਹ ਦੰਮਿਸਕ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਤੇ ਉਸ ਨੇ ਉਹ ਜਗਵੇਦੀ ਵੇਖੀ ਜੋ ਦੰਮਿਸਕ ਵਿੱਚ ਸੀ। ਆਹਾਜ਼ ਪਾਤਸ਼ਾਹ ਨੇ ਉਸ ਜਗਵੇਦੀ ਦੇ ਬਰਾਬਰ ਦਾ ਨਮੂਨਾ ਉਸਦੀ ਸਾਰੀ ਕਾਰੀਗਰੀ ਮੁਤਾਬਕ ਊਰੀਯਾਹ ਜਾਜਕ ਕੋਲ ਭੇਜਿਆ। 11 ਤਦ ਊਰੀਯਾਹ ਜਾਜਕ ਨੇ ਆਹਾਜ਼ ਪਾਤਸ਼ਾਹ ਦੁਆਰਾ ਦੰਮਿਸਕ ਤੋਂ ਭੇਜੇ ਗਏ ਨਮੂਨੇ ਮੁਤਾਬਕ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਦੇ ਦੰਮਿਸਕ ਤੋਂ ਵਾਪਸ ਆਉਣ ਤੋਂ ਪਹਿਲਾਂ ਇਸ ਨੂੰ ਤਿਆਰ ਕਰਵਾ ਲਿਆ।

12 ਜਦੋਂ ਪਾਤਸ਼ਾਹ ਦੰਮਿਸਕ ਤੋਂ ਮੁੜਿਆ ਤਾਂ ਉਸ ਨੇ ਜਗਵੇਦੀ ਵੇਖੀ ਅਤੇ ਉੱਥੇ ਬਲੀ ਭੇਂਟ ਕੀਤੀ। 13 ਉਸ ਜਗਵੇਦੀ ਤੇ, ਆਹਾਜ਼ ਨੇ ਆਪਣੇ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਸਾੜੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹ ਦਿੱਤੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਖੂਨ ਜਗਵੇਦੀ ਉੱਪਰ ਛਿੜਕਿਆ।

14 ਆਹਾਜ਼ ਨੇ ਪਿੱਤਲ ਦੀ ਉਸ ਜਗਵੇਦੀ ਨੂੰ ਜੋ ਯਹੋਵਾਹ ਦੇ ਅੱਗੇ ਸੀ ਅਤੇ ਮੰਦਰ ਦੇ ਸਾਹਮਣੇ ਪਾਸੇ ਵੱਲ ਸੀ ਉਸ ਨੂੰ ਉਸ ਨੇ ਮੰਦਰ ਦੇ ਸਾਮ੍ਹਣਿਓ ਤੇ ਯਹੋਵਾਹ ਦੇ ਮੰਦਰ ਤੇ ਆਪਣੀ ਜਗਵੇਦੀ ਦੇ ਵਿੱਚਕਾਰੋ ਹਟਾਅ ਕੇ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ। 15 ਆਹਾਜ਼ ਪਾਤਸ਼ਾਹ ਨੇ ਊਰੀਯਾਹ ਜਾਜਕ ਨੂੰ ਇਹ ਹੁਕਮ ਦਿੱਤਾ ਅਤੇ ਆਖਿਆ, “ਸਵੇਰ ਦੀ ਭੇਟ ਬਲੀ ਅਤੇ ਸ਼ਾਮ ਦੀ ਅਨਾਜ ਦੀ ਭੇਟ ਅਤੇ ਪਾਤਸ਼ਾਹ ਦੀ ਹੋਮ ਦੀ ਭੇਟ ਅਤੇ ਉਸਦੀ ਅਨਾਜ ਦੀ ਭੇਟ, ਦੇਸ਼ ਦੇ ਸਾਰੇ ਲੋਕਾਂ ਦੀ ਹੋਮ ਦੀ ਭੇਟ ਤੇ ਉਨ੍ਹਾਂ ਦੀ ਅਨਾਜ ਦੀ ਭੇਟ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਜਗਵੇਦੀ ਉੱਤੇ ਚੜ੍ਹਾਈਆ ਸੁਗਾਤਾਂ ਅਤੇ ਬਲੀਆਂ ਦਾ ਸਾਰਾ ਖੂਨ ਉਸ ਉੱਪਰ ਛਿੜਕਿਆ ਕਰ। ਪਰ ਪਿੱਤਲ ਦੀ ਜਗਵੇਦੀ, ਮੈਂ ਹੀ ਯਹੋਵਾਹ ਨੂੰ ਸੁਆਲ ਪੁੱਛਣ ਲਈ ਵਰਤਾਂਗਾ।” [b] 16 ਊਰੀਯਾਹ ਜਾਜਕ ਨੇ ਸਭ ਕੁਝ ਆਹਾਜ਼ ਪਾਤਸ਼ਾਹ ਦੇ ਹੁਕਮ ਮੁਤਾਬਕ ਹੀ ਕੀਤਾ।

17 ਆਹਾਜ਼ ਪਾਤਸ਼ਾਹ ਨੇ ਛਕੜਿਆਂ ਜਿਨ੍ਹਾਂ ਉੱਪਰ ਪਿੱਤਲ ਦੀਆਂ ਫ਼ੱਟੀਆਂ ਸਨ ਅਤੇ ਜਾਜਕਾਂ ਦੇ ਹੱਥ ਧੋਣ ਵਾਲਿਆਂ ਹੌਦਾਂ ਨੂੰ ਹਟਵਾ ਦਿੱਤਾ। ਉਸ ਨੇ ਉਹ ਵੱਡਾ ਹੌਦ ਵੀ ਉੱਤਰਵਾ ਦਿੱਤਾ ਜੋ ਕਿ ਪਿੱਤਲ ਦਿਆਂ ਬਲਦਾਂ ਉੱਪਰ ਸਥਿਰ ਸੀ, ਅਤੇ ਉਨ੍ਹਾਂ ਨੂੰ ਪੱਥਰ ਦੀ ਨੀਂਹ ਤੇ ਰੱਖ ਦਿੱਤਾ। 18 ਆਹਾਜ਼ ਨੇ ਉਹ ਰਾਹ ਹਟਾ ਦਿੱਤਾ ਜੋ ਅਬਤ ਦੀਆਂ ਸਭਾਵਾਂ ਲਈ ਅਤੇ ਪ੍ਰਵੇਸ਼ ਦੁਆਰ ਤੋਂ ਬਾਹਰ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਅੰਦਰ ਛਤਿਆ ਗਿਆ ਸੀ। ਆਜਿਹਾ ਉਸ ਨੇ ਅੱਸ਼ੁਰ ਦੇ ਪਾਤਸ਼ਾਹ ਦੇ ਕਾਰਣ ਕੀਤਾ।

19 ਆਹਾਜ਼ ਨੇ ਜੋ ਵੀ ਮਹਾਨ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। 20 ਜਦੋਂ ਆਹਾਜ਼ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ, ਉਸ ਦੇ ਪੁਰਖਿਆਂ ਦੇ ਕੋਲ, ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਬਣਿਆ।

ਹੋਸ਼ੇਆ ਨੇ ਇਸਰਾਏਲ ਉੱਪਰ ਆਪਣਾ ਰਾਜ ਸ਼ੁਰੂ ਕੀਤਾ

17 ਏਲਾਹ ਦੇ ਪੁੱਤਰ ਹੋਸ਼ੇਆ ਨੇ ਪਾਤਸ਼ਾਹ ਆਹਾਜ਼ ਦੇ ਯਹੂਦਾਹ ਉੱਪਰ 12ਵੇਂ ਵਰ੍ਹੇ ਦੌਰਾਨ ਸਾਮਰਿਆ ਵਿੱਚ ਇਸਰਾਏਲ ਤੇ ਰਾਜ ਕਰਨਾ ਸ਼ੁਰੂ ਕੀਤਾ।ਉਸਨੇ ਨੌਂ ਵਰ੍ਹੇ ਰਾਜ ਕੀਤਾ। ਹੋਸ਼ੇਆ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਪਰ ਉਹ ਆਪਣੇ ਤੋਂ ਪਹਿਲਾਂ ਇਸਰਾਏਲ ਉੱਪਰ ਰਾਜ ਕਰਨ ਵਾਲੇ ਪਾਤਸ਼ਾਹਾਂ ਵਰਗਾ ਇੰਨਾ ਭੈੜਾ ਨਹੀਂ ਸੀ।

ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਉਸ ਉੱਪਰ ਚੜ੍ਹਾਈ ਕੀਤੀ ਅਤੇ ਹੋਸ਼ੇਆ ਉਸਦਾ ਦਾਸ ਹੋ ਗਿਆ ਤਾਂ ਉਸ ਨੇ ਸ਼ਲਮਨਸਰ ਨੂੰ ਨਜ਼ਰ ਭੇਟ ਦਿੱਤੀ।

ਬਾਅਦ ਵਿੱਚ ਉਸ ਨੇ ਮਿਸਰ ਦੇ ਪਾਤਸ਼ਾਹ ਕੋਲ ਮਦਦ ਲਈ ਸੰਦੇਸ਼ਵਾਹਕ ਭੇਜੇ ਉਸ ਪਾਤਸ਼ਾਹ ਦਾ ਨਾਂ ਸੌ ਸੀ। ਉਸ ਵਰ੍ਹੇ ਹੋਸ਼ੇਆ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਨਜ਼ਰ ਨਾ ਭੇਜੀ ਜਿਵੇਂ ਕਿ ਉਹ ਹਰ ਸਾਲ ਭੇਜਦਾ ਹੁੰਦਾ ਸੀ। ਅੱਸ਼ੂਰ ਦੇ ਪਾਤਸ਼ਾਹ ਨੂੰ ਖਬਰ ਹੋਈ ਕਿ ਹੋਸ਼ੇਆ ਉਸ ਵਿਰੁੱਧ ਵਿਉਂਤਾ ਘੜ ਰਿਹਾ ਹੈ ਤਾਂ ਉਸ ਨੇ ਹੋਸ਼ੇਆ ਨੂੰ ਪਕੜ ਕੇ ਕੈਦ ਕਰ ਲਿਆ।

ਅੱਸ਼ੂਰ ਦੇ ਰਾਜਾ ਨੇ ਇਸਰਾਏਲ ਦੀਆਂ ਬਹੁਤ ਸਾਰੀਆਂ ਥਾਵਾਂ ਤੇ ਹਮਲੇ ਕੀਤੇ। ਫ਼ਿਰ ਉਹ ਸਾਮਰਿਯਾ ਵਿੱਚ ਆਇਆ ਅਤੇ ਸਾਮਰਿਯਾ ਦੇ ਵਿਰੁੱਧ ਉਹ ਤਿੰਨ ਵਰ੍ਹੇ ਲੜਿਆ। ਹੋਸ਼ੇਆ ਦੇ ਨੌਵੇਂ ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਨੇ ਸਾਮਰਿਯਾ ਤੇ ਕਬਜ਼ਾ ਕਰ ਲਿਆ ਅਤੇ ਇਸਰਾਏਲ ਤੇ ਰਾਜ ਕਰਨ ਲੱਗ ਪਿਆ। ਅੱਸ਼ੂਰ ਦੇ ਰਾਜੇ ਨੇ ਬਹੁਤ ਸਾਰੇ ਇਸਰਾਏਲੀਆਂ ਨੂੰ ਕੈਦੀ ਬਣਾਇਆ ਅਤੇ ਬੰਦੀ ਬਣਾ ਕੇ ਅੱਸ਼ੂਰ ਨੂੰ ਲੈ ਆਇਆ। ਉਸ ਨੇ ਉਨ੍ਹਾਂ ਨੂੰ ਹੇਲਾਹ ਵਿੱਚ ਗਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਅਤੇ ਮਾਦੀਆਂ ਦੇ ਸ਼ਹਿਰ ਵਿੱਚ ਵਸਾ ਦਿੱਤਾ।

ਇਹ ਸਭ ਇਸ ਲਈ ਵਾਪਰਿਆ ਕਿਉਂ ਕਿ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢ ਲਿਆਇਆ ਸੀ। ਅਤੇ ਮਿਸਰ ਦੇ ਰਾਜੇ ਫ਼ਿਰਊਨ ਤੋਂ ਬਚਾਇਆ ਸੀ। ਉਨ੍ਹਾਂ ਨੇ ਹੋਰਾਂ ਦੇਵਤਿਆਂ ਦੀ ਵੀ ਉਪਾਸਨਾ ਕੀਤੀ। ਉਹ ਹੋਰਨਾ ਲੋਕਾਂ ਦੇ ਨਿਯਮਾਂ ਅਤੇ ਰੀਤਾਂ ਨੂੰ ਮੰਨਦੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਵਿੱਚੋਂ ਕੱਢ ਦਿੱਤਾ ਸੀ। ਉਨ੍ਹਾਂ ਨੇ ਸਾਰਿਆਂ ਦੁਆਰਾ ਸ਼ਾਸਨ ਕਰਾਉਣ ਨੂੰ ਚੁਣਿਆ, ਨਾ ਕਿ ਪਰਮੇਸ਼ੁਰ ਦੁਆਰਾ। ਅਤੇ ਇਸਰਾਏਲੀਆਂ ਨੇ ਛੁੱਪੇ-ਲੁਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ ਜੋ ਚੰਗੇ ਨਹੀਂ ਸਨ।

ਅਤੇ ਉਨ੍ਹਾਂ ਨੇ ਪਹਿਰੇਦਾਰਾਂ ਦੇ ਗੁੰਮਟ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੀਕ ਆਪਣੇ ਸਾਰੇ ਸ਼ਹਿਰਾਂ ਵਿੱਚ ਉੱਚੀਆਂ ਥਾਵਾਂ ਬਣਾਈਆਂ। 10 ਅਤੇ ਇਸਰਾਏਲੀਆਂ ਨੇ ਹਰ ਪਹਾੜੀ ਉੱਤੇ ਹਰੇਕ ਰੁੱਖ ਦੇ ਹੇਠਾਂ ਆਪਣੇ ਲਈ ਯਾਦਗਾਰੀ ਪੱਥਰ ਤੇ ਥੰਮ ਖੜ੍ਹੇ ਕਰ ਲੇ। 11 ਉੱਥੇ ਸਾਰੇ ਉੱਚੇ ਥਾਵਾਂ ਉੱਪਰ ਉਨ੍ਹਾਂ ਕੌਮਾਂ ਵਾਂਗ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਸਾਹਮਣਿਓ ਕੱਢ ਦਿੱਤਾ ਸੀ ਇਸਰਾਏਲੀਆਂ ਨੇ ਵੀ ਧੂਫ਼ ਧੁਖਾਈ ਅਤੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ ਜੋ ਮਾੜੇ ਸਨ। 12 ਉਨ੍ਹਾਂ ਨੇ ਬੁੱਤਪਰਸਤੀ ਕੀਤੀ ਜਿਸ ਬਾਰੇ ਉਨ੍ਹਾਂ ਨੂੰ ਯਹੋਵਾਹ ਨੇ ਰੋਕਿਆ ਸੀ ਕਿ, “ਤੁਸੀਂ ਬੁੱਤ ਉਪਾਸਨਾ ਨਹੀਂ ਕਰਨਾ।”

13 ਯਹੋਵਾਹ ਨੇ ਸਾਰੇ ਨਬੀਆਂ ਤੇ ਪੈਗੰਬਰਾਂ ਦੇ ਰਾਹੀਂ ਇਹ ਆਖ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਵਨੀ ਦਿੰਦਾ ਰਿਹਾ ਕਿ ਤੁਸੀਂ ਆਪਣੇ ਭੈੜੇ ਰਾਹਾਂ ਤੋਂ ਮੁੜੋ। ਮੇਰੇ ਹੁਕਮਾਂ ਅਤੇ ਬਿਵਸਥਾ ਦਾ ਪਾਲਣ ਕਰੋ। ਉਸ ਸਾਰੀ ਬਿਵਸਥਾ ਦਾ ਅਨੁਸਰਣ ਕਰੋ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਆਪਣੇ ਸੇਵਕਾਂ, ਨਬੀਆਂ ਰਾਹੀਂ ਦਿੱਤਾ ਸੀ।

14 ਤਾਂ ਵੀ ਲੋਕਾਂ ਨੇ ਉਸਦੀ ਇੱਕ ਨਾ ਸੁਣੀ ਉਹ ਵੀ ਆਪਣੇ ਪੁਰਖਿਆਂ ਵਰਗੇ ਢੀਠ ਤੇ ਅੜੀਅਲ ਸਨ। ਉਨ੍ਹਾਂ ਦੇ ਪੂਰਵਜਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਨਹੀਂ ਮੰਨੀ ਸੀ। 15 ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ।

16 ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਦੋ ਵੱਛੇ ਸੋਨੇ ਦੇ ਬਣਾਏ ਅਤੇ ਜਿਸ ਅਸ਼ੀਰਾ ਦੀ ਮੂਰਤੀ ਦੀ ਕਨਾਨੀ ਉਪਾਸਨਾ ਕਰਦੇ ਸਨ ਉਸਦਾ ਬੁੱਤ ਤਿਆਰ ਕੀਤਾ ਅਤੇ ਉਨ੍ਹਾਂ ਨੇ ਅਕਾਸ਼ ਦੀ ਸਾਰੀ ਸੈਨਾ ਦੀ ਉਪਾਸਨਾ ਕੀਤੀ ਅਤੇ ਬਆਲ ਦੀ ਸੇਵਾ ਕਰਨ ਲੱਗ ਪਏ। 17 ਉਨ੍ਹਾਂ ਨੇ ਅੱਗ ਵਿੱਚ ਆਪਣੀ ਧੀਆਂ ਪੁੱਤਰਾਂ ਦੀ ਬਲੀ ਚੜ੍ਹਾਈ ਅਤੇ ਭਵਿੱਖ ਨੂੰ ਜਾਨਣ ਵਾਸਤੇ ਜਾਦੂਗਰੀ ਤੇ ਕਾਲੇ ਇਲਮ ਸਿਖੇ ਅਤੇ ਹਰ ਉਹ ਕੰਮ ਕੀਤਾ ਜਿਸ ਨੂੰ ਯਹੋਵਾਹ ਨੇ ਮਾੜਾ ਆਖਿਆ। ਇਹ ਸਭ ਉਨ੍ਹਾਂ ਨੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਹੀ ਕੀਤਾ 18 ਇਸ ਲਈ ਯਹੋਵਾਹ ਇਸਰਾਏਲੀਆਂ ਉੱਪਰ ਬੜਾ ਕਰੋਧ ਵਿੱਚ ਆਇਆ ਅਤੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕੀਤਾ। ਹੁਣ ਉੱਥੇ ਸਿਵਾਏ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ ਹੋਰ ਇੱਕ ਵੀ ਇਸਰਾਏਲੀ ਨਾ ਰਹਿ ਗਿਆ।

ਯਹੂਦਾਹ ਦੇ ਲੋਕ ਵੀ ਕਸੂਰਵਾਰ ਸਨ

19 ਪਰ ਯਹੂਦਾਹ ਦੇ ਲੋਕਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ। ਯਹੂਦਾਹ ਦੇ ਲੋਕ ਵੀ ਇਸਰਾਏਲ ਦੇ ਲੋਕਾਂ ਵਾਂਗ ਹੀ ਰਹੇ।

20 ਯਹੋਵਾਹ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਰੱਦ ਕਰ ਦਿੱਤਾ। ਉਸ ਨੇ ਉਨ੍ਹਾਂ ਨੂੰ ਬੜੇ ਕਸ਼ਟ ਦਿੱਤੇ। ਉਸ ਨੇ ਉਨ੍ਹਾਂ ਨੂੰ ਗਰਕ ਹੋਣ ਦਿੱਤਾ ਅਤੇ ਬਾਹਰ ਕੱਢ ਮਾਰਿਆ ਅਤੇ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ। 21 ਯਹੋਵਾਹ ਨੇ ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਪਾਤਸ਼ਾਹ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਚੱਲਣ ਤੋਂ ਰੋਕ ਕੇ ਮਨ੍ਹਾ ਕਰ ਦਿੱਤਾ ਅਤੇ ਇਉਂ ਉਨ੍ਹਾਂ ਤੋਂ ਇਹ ਵੱਡਾ ਪਾਪ ਕਰਵਾਇਆ। 22 ਅਤੇ ਇਸਰਾਏਲੀ ਉਨ੍ਹਾਂ ਸਾਰਿਆਂ ਪਾਪਾਂ ਨੂੰ ਕਰਦੇ ਰਹੇ ਜੋ ਜੋ ਯਾਰਾਬੁਆਮ ਨੇ ਕੀਤੇ ਸਨ। ਉਹ ਅਜਿਹਾ ਕਰਦੇ ਰਹੇ, ਰੁਕੇ ਨਾ। 23 ਯਹੋਵਾਹ ਦੇ ਇਸਰਾਏਲ ਨੂੰ ਬਾਹਰ ਸੁੱਟਣ ਤੀਕ। ਉਸ ਨੇ ਆਪਣੇ ਨਬੀਆਂ ਨੂੰ ਕਿਹਾ ਸੀ ਕਿ ਇਹ ਵਾਪਰਨ ਵਾਲਾ ਹੈ। ਇਸ ਲਈ ਇਸਰਾਏਲੀ ਆਪਣੀ ਧਰਤੀ ਵਿੱਚੋਂ ਸੁੱਟੇ ਗਏ ਅਤੇ ਉਹ ਅੱਸ਼ੂਰ ਪਹੁੰਚੇ, ਜਿੱਥੇ ਉਹ ਹੁਣ ਤਾਈਂ ਰਹਿੰਦੇ ਹਨ।

ਸਾਮਰਿਯਾ ਦੇ ਲੋਕਾਂ ਦੀ ਸ਼ੁਰੂਆਤ

24 ਅੱਸ਼ੂਰ ਦੇ ਪਾਤਸ਼ਾਹ ਨੇ ਬਾਬਲ, ਕੂਥਾਹ, ਅੱਵਾ ਅਤੇ ਹਮਾਥ ਅਤੇ ਸਫ਼ਰਵਇਮ ਦਿਆਂ ਲੋਕਾਂ ਨੂੰ ਲਿਆ ਕੇ ਸਾਮਰਿਯਾ ਵਿੱਚ ਇਸਰਾਏਲੀਆਂ ਦੀ ਜਗ੍ਹਾ ਵਸਾਇਆ। ਉਨ੍ਹਾਂ ਲੋਕਾਂ ਨੇ ਸਾਮਰਿਯਾ ਨੂੰ ਮੱਲ ਲਿਆ ਅਤੇ ਉਸ ਦੇ ਸ਼ਹਿਰਾਂ ਵਿੱਚ ਵੱਸਣ ਲੱਗ ਪਏ। 25 ਜਦੋਂ ਇਨ੍ਹਾਂ ਲੋਕਾਂ ਨੇ ਸਾਮਰਿਯਾ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ ਤਾਂ ਇਨ੍ਹਾਂ ਨੇ ਯਹੋਵਾਹ ਦੀ ਇੱਜ਼ਤ ਮਾਨ ਨਾ ਕੀਤਾ ਤਾਂ ਫਿਰ ਯਹੋਵਾਹ ਨੇ ਉਨ੍ਹਾਂ ਉੱਪਰ ਹਮਲਾ ਕਰਨ ਲਈ ਸ਼ੇਰ ਭੇਜੇ ਅਤੇ ਇਨ੍ਹਾਂ ਸ਼ੇਰਾਂ ਨੇ ਕੁਝ ਲੋਕਾਂ ਨੂੰ ਵੀ ਮਾਰ ਸੁੱਟਿਆ। 26 ਕੁੱਝ ਲੋਕਾਂ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਆਖਿਆ, “ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾਕੇ ਸਾਮਰਿਯਾ ਵਿੱਚ ਵਸਾਇਆ ਹੈ, ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨਹੀਂ ਜਾਣਦੀਆਂ ਇਸ ਲਈ ਦੇਵਤੇ ਨੇ ਉਨ੍ਹਾਂ ਲਈ ਸ਼ੇਰ ਭੇਜੇ ਹਨ ਅਤੇ ਵੇਖੋ ਉਹ ਉਨ੍ਹਾਂ ਨੂੰ ਪਾੜ ਰਹੇ ਹਨ ਕਿਉਂ ਕਿ ਉਹ ਲੋਕ ਉਸ ਦੇਸ਼ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।”

27 ਤਦ ਅੱਸ਼ੂਰ ਦੇ ਪਾਤਸ਼ਾਹ ਨੇ ਇਹ ਹੁਕਮ ਦਿੱਤਾ, “ਜਿਨ੍ਹਾਂ ਜਾਜਕਾਂ ਨੂੰ ਤੁਸੀਂ ਕੈਦ ਕਰ ਕੇ ਲੈ ਆਏ ਸੀ, ਉਨ੍ਹਾਂ ਵਿੱਚੋਂ ਇੱਕ ਨੂੰ ਉੱਥੇ ਲੈ ਜਾਓ ਤਾਂ ਜੋ ਉਹ ਉੱਥੇ ਜਾਕੇ ਵਸੇ ਅਤੇ ਉੱਥੇ ਜਾਕੇ ਉਨ੍ਹਾਂ ਲੋਕਾਂ ਨੂੰ ਉਸ ਦੇਸ਼ ਦੇ ਦੇਵਤੇ ਦੀ ਰੀਤ ਬਾਰੇ ਸਮਝਾਵੇ।”

28 ਤਦ ਉਨ੍ਹਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਸਾਮਰਿਯਾ ਵਿੱਚੋਂ ਉਹ ਬੰਦੀ ਬਣਾਕੇ ਲਿਆਇਆ ਸੀ ਉਨ੍ਹਾਂ ਵਿੱਚੋਂ ਇੱਕ ਜਾਜਕ ਬੈਤਏਲ ਵਿੱਚ ਆਕੇ ਰਹਿਣ ਲੱਗਾ ਅਤੇ ਉਹ ਉਨ੍ਹਾਂ ਨੂੰ ਸਿੱਖਾਉਣ ਲੱਗ ਪਿਆ ਕਿ ਕਿਵੇਂ ਉਨ੍ਹਾਂ ਨੂੰ ਯਹੋਵਾਹ ਦਾ ਭੈਅ ਮੰਨਣਾ ਚਾਹੀਦਾ ਹੈ।

29 ਪਰ ਉਨ੍ਹਾਂ ਸਾਰੇ ਲੋਕਾਂ ਨੇ ਆਪਣੇ ਵੱਖੋ-ਵੱਖ ਦੇਵਤੇ ਬਣਾਏ ਅਤੇ ਜਿਨ੍ਹਾਂ ਸ਼ਹਿਰਾਂ ਵਿੱਚ ਜਾਕੇ ਵਸੇ ਸਨ ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ। 30 ਬਾਬਲ ਦੇ ਲੋਕਾਂ ਨੇ ਸੁੱਕੋਥ ਬਨੋਥ ਨੂੰ ਬਣਾਇਆ ਅਤੇ ਕੂਥ ਦਿਆਂ ਲੋਕਾਂ ਨੇ ਨੇਰਗਾਲ (ਝੂਠੇ ਦੇਵਤਾ) ਨੂੰ ਬਣਾਇਆ ਅਤੇ ਹਮਾਥ ਦਿਆਂ ਲੋਕਾਂ ਨੇ ਅਸ਼ੀਮਾਂ ਨੂੰ (ਨਕਲੀ ਦੇਵਤਾ) ਬਣਾਇਆ। 31 ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਆਪਣਾ ਝੂਠਾ ਦੇਵਤਾ ਬਣਾਇਆ। ਸਫ਼ਰਵੀਆਂ ਨੇ ਆਪਣੇ ਝੂਠੇ ਦੇਵਤੇ ਨੂੰ ਸਤਿਕਾਰਨ ਲਈ ਆਪਣੇ ਬੱਚਿਆਂ ਨੂੰ ਅੱਗ ’ਚ ਸਾੜਿਆ। ਇਹ ਉਨ੍ਹਾਂ ਨੇ ਸਫਰਵੀਆਂ ਦੇ ਝੂਠੇ ਦੇਵਤਿਆਂ ਅੱਦਰਮਲਕ ਅਤੇ ਅਨਮਲਕ ਨੂੰ ਖੁਸ਼ ਕਰਨ ਲਈ ਕੀਤਾ।

32 ਪਰ ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਵੀ ਉਪਾਸਨਾ ਕੀਤੀ ਅਤੇ ਲੋਕਾਂ ਵਿੱਚੋਂ ਹੀ ਉਚਿਆਂ ਥਾਵਾਂ ਲਈ ਜਾਜਕ ਚੁਣੇ। ਅਤੇ ਇਨ੍ਹਾਂ ਜਾਜਕਾਂ ਨੇ ਉਪਾਸਨਾ ਵਾਲੀਆਂ ਥਾਵਾਂ ਤੇ ਮੰਦਰਾਂ ਵਿੱਚ ਲੋਕਾਂ ਲਈ ਬਲੀਆਂ ਵੀ ਤੇ ਭੇਟਾ ਵੀ ਚੜ੍ਹਾਉਂਦੇ। 33 ਉਹ ਯਹੋਵਾਹ ਦਾ ਸਨਮਾਨ ਵੀ ਕਰਦੇ ਅਤੇ ਆਪਣੇ ਦੇਵਤਿਆਂ ਦੀ ਸੇਵਾ ਵੀ ਕਰਦੇ। ਜਿਨ੍ਹਾਂ ਦੇਸਾਂ ਵਿੱਚੋਂ ਇਹ ਲੋਕ ਕੱਢ ਕੇ ਲਿਆਏ ਗਏ ਸਨ, ਉਨ੍ਹਾਂ ਦੇਸਾਂ ਦੀ ਰੀਤ ਅਨੁਸਾਰ ਆਪਣੇ ਦੇਵਤਿਆਂ ਦੀ ਉਪਾਸਨਾ ਵੀ ਕਰਦੇ ਹੁੰਦੇ ਸਨ।

34 ਅੱਜ ਦਿਨ ਤੀਕ ਉਹ ਲੋਕ ਪਹਿਲੀਆਂ ਰੀਤਾਂ ਦੇ ਮੁਤਾਬਕ ਹੀ ਕਰਦੇ ਹਨ। ਉਹ ਯਹੋਵਾਹ ਦਾ ਸਨਮਾਨ ਨਹੀਂ ਕਰਦੇ ਅਤੇ ਨਾ ਹੀ ਉਹ ਇਸਰਾਏਲੀਆਂ ਦੀਆਂ ਬਿਧੀਆਂ ਅਤੇ ਹੁਕਮਾਂ ਨੂੰ ਮੰਨਦੇ ਹਨ। ਉਹ ਬਿਵਸਥਾ ਅਤੇ ਹੁਕਮ ਮੁਤਾਬਕ ਜਿਸ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਔਲਾਦ ਨੂੰ ਦਿੱਤਾ ਸੀ, ਜਿਸਦਾ ਨਾਉਂ ਉਸ ਨੇ ਇਸਰਾਏਲ ਰੱਖਿਆ ਸੀ, ਉਸ ਨੂੰ ਮੰਨਦੇ ਸਨ। 35 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, “ਤੁਸੀਂ ਕਿਸੇ ਹੋਰ ਦੂਜੇ ਦੇਵਤੇ ਨੂੰ ਨਹੀਂ ਮੰਨਣਾ, ਨਾ ਹੀ ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨੀ ਹੈ ਤੇ ਨਾ ਹੀ ਸੇਵਾ ਅਤੇ ਨਾ ਹੀ ਉਨ੍ਹਾਂ ਨੂੰ ਬਲੀ ਚੜ੍ਹਾਉਣੀ ਹੈ। ਤੁਸੀਂ ਸਿਰਫ਼ ਯਹੋਵਾਹ ਦਾ ਹੁਕਮ ਪਾਲਨ ਕਰਨਾ ਹੈ। 36 ਇਹ ਯਹੋਵਾਹ ਹੀ ਉਹ ਪਰਮੇਸ਼ੁਰ ਹੈ ਜਿਹੜਾ ਤੁਹਾਨੂੰ ਮਿਸਰ ਦੇ ਦੇਸ਼ ਵਿੱਚੋਂ ਕੱਢ ਕੇ ਲਿਆਇਆ। ਯਹੋਵਾਹ ਨੇ ਤੁਹਾਨੂੰ ਬਚਾਉਣ ਲਈ ਆਪਣਾ ਸੱਤਾ ਵਰਤੀ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਉਪਾਸਨਾ ਕਰਨੀ ਚਾਹੀਦੀ ਹੈ ਤੇ ਉਸੇ ਅੱਗੇ ਬਲੀ ਚੜ੍ਹਾਉਣੀ ਚਾਹੀਦੀ ਹੈ। 37 ਤਾਂ ਜਿਹੜੀਆਂ ਬਿਧੀਆਂ, ਬਿਵਸਥਾ, ਆਗਿਆਵਾਂ, ਹੁਕਮ ਉਸ ਨੇ ਤੁਹਾਡੇ ਲਈ ਲਿਖੇ ਹਨ, ਤੁਹਾਨੂੰ ਹਰ ਵੇਲੇ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਅਤੇ ਇਨ੍ਹਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। 38 ਜਿਹੜਾ ਇਕਰਾਰਨਾਮਾ ਮੈਂ ਤੁਹਾਡੇ ਨਾਲ ਕੀਤਾ ਸੀ ਤੁਹਾਨੂੰ ਉਸ ਨੂੰ ਨਹੀਂ ਭੁੱਲਣਾ ਚਾਹੀਦਾ। ਅਤੇ ਨਾ ਹੀ ਤੁਹਾਨੂੰ ਪਰਾਏ ਦੇਵਤਿਆਂ ਦਾ ਭੈਅ ਮੰਨਣਾ ਚਾਹੀਦਾ ਹੈ। 39 ਨਹੀਂ! ਜੇਕਰ ਤੁਸੀਂ ਸਿਰਫ਼ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋਗੇ ਤਾਂ ਉਹ ਤੁਹਾਨੂੰ ਤੁਹਾਡੇ ਸਾਰੇ ਵੈਰੀਆਂ ਤੋਂ ਬਚਾਵੇਗਾ।”

40 ਪਰ ਇਸਰਾਏਲੀਆਂ ਨੇ ਇੱਕ ਨਾ ਸੁਣੀ। ਉਹ ਪਹਿਲਾਂ ਵਾਂਗ ਹੀ ਉਲਟ ਰਸਤੇ ਚੱਲਦੇ ਰਹੇ। 41 ਇਸ ਤਰ੍ਹਾਂ ਬਾਕੀ ਦੀਆਂ ਦੂਜੀਆਂ ਕੌਮਾਂ ਯਹੋਵਾਹ ਦਾ ਭੈਅ ਵੀ ਮੰਨਦੀਆਂ ਰਹੀਆਂ ਅਤੇ ਆਪਣੇ ਸਿਰਜੇ ਹੋਏ ਬੁੱਤਾਂ ਦੀ ਉਪਾਸਨਾ ਵੀ ਕਰਦੀਆਂ ਰਹੀਆਂ ਅਤੇ ਜਿਵੇਂ ਉਨ੍ਹਾਂ ਦੇ ਪੁਰਖੇ ਭੇਟਾ ਚੜ੍ਹਾਉਂਦੇ ਸਨ ਅੱਜ ਤੀਕ ਉਨ੍ਹਾਂ ਦੇ ਪੁੱਤਰ-ਪੋਤਰੇ ਵੀ ਉਵੇਂ ਹੀ ਕਰਦੇ ਹਨ।

ਹਿਜ਼ਕੀਯਾਹ ਨੇ ਯਹੂਦਾਹ ਉੱਪਰ ਆਪਣਾ ਰਾਜ ਸ਼ੁਰੂ ਕੀਤਾ

18 ਯਹੂਦਾਹ ਦੇ ਪਾਤਸ਼ਾਹ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਹੋਇਆ। ਹਿਜ਼ਕੀਯਾਹ ਨੇ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦੇ ਤੀਜੇ ਸਾਲ ਵਿੱਚ ਰਾਜ ਕਰਨ ਲੱਗਾ। ਜਦੋਂ ਉਹ ਰਾਜ ਕਰਨ ਲੱਗਾ ਉਹ 25ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਅਬੀ ਸੀ ਜੋ ਕਿ ਜ਼ਕਰਯਾਹ ਦੀ ਧੀ ਸੀ।

ਹਿਜ਼ਕੀਯਾਹ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਉਸ ਦੇ ਪੁਰਖੇ ਦਾਊਦ ਨੇ ਕੀਤਾ ਸੀ ਅਤੇ ਉਸ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ।

ਉਸ ਨੇ ਉੱਚੀਆਂ ਥਾਵਾਂ ਨੂੰ ਢਾਹ ਦਿੱਤਾ ਅਤੇ ਉਸ ਨੇ ਯਾਦਗਾਰੀ ਪੱਥਰ ਅਤੇ ਅਸ਼ੀਰਾ ਦੇ ਥੰਮ ਨੂੰ ਵੀ ਟੁਕੜੇ-ਟੁਕੜੇ ਕਰਵਾ ਦਿੱਤਾ। ਉਸ ਨੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਵਾਇਆ ਸੀ ਉਸ ਨੂੰ ਚਕਨਾ ਚੂਰ ਕਰ ਦਿੱਤਾ ਕਿਉਂ ਕਿ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਉਸ ਦੇ ਅੱਗੇ ਧੂਫ਼ ਧੁਖਾਉਂਦੇ ਸਨ ਸੋ ਉਸ ਨੇ ਉਸਦਾ ਨਾਂ “ਨਹੁਸ਼ਤਾਨ” ਰੱਖਿਆ।

ਹਿਜ਼ਕੀਯਾਹ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦਾ ਸੀ। ਯਹੂਦਾਹ ਵਿੱਚ ਹਿਜ਼ਕੀਯਾਹ ਤੋਂ ਪਹਿਲਾਂ ਅਤੇ ਉਸਤੋਂ ਬਾਅਦ ਵੀ ਅਜਿਹਾ ਕੋਈ ਵੀ ਅਜਿਹਾ ਪਾਤਸ਼ਾਹ ਨਹੀਂ ਪੈਦਾ ਹੋਇਆ। ਹਿਜ਼ਕੀਯਾਹ ਯਹੋਵਾਹ ਨਾਲ ਬੜਾ ਧਰਮੀ ਸੀ ਅਤੇ ਉਸ ਨੇ ਯਹੋਵਾਹ ਦੀ ਹਰ ਗੱਲ ਮੰਨੀ। ਉਹ ਉਸ ਦੇ ਪਿੱਛੇ ਚੱਲਣੋ ਨਾ ਹਟਿਆ ਅਤੇ ਉਸ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿਤੇ ਸਨ। ਯਹੋਵਾਹ ਹਿਜ਼ਕੀਯਾਹ ਦੇ ਅੰਗ-ਸੰਗ ਰਿਹਾ। ਅਤੇ ਉਹ ਹਰ ਕਾਰਜ ਵਿੱਚ ਕਾਮਯਾਬ ਰਿਹਾ ਕਿਉਂ ਕਿ ਯਹੋਵਾਹ ਉਸ ਦੇ ਨਾਲ ਸੀ।

ਹਿਜ਼ਕੀਯਾਹ ਅੱਸ਼ੂਰ ਦੇ ਪਾਤਸ਼ਾਹ ਤੋਂ ਬੇਮੁੱਖ ਹੋ ਗਿਆ ਉਸ ਨੇ ਪਾਤਸ਼ਾਹ ਨਾਲੋਂ ਤੋੜ ਲਈ। ਉਸ ਨੇ ਫ਼ਲਿਸਤੀਆਂ ਨੂੰ ਅੱਜ਼ਾਹ ਅਤੇ ਉਸਦੀਆਂ ਹੱਦਾਂ ਤੀਕ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤੀਕ ਹਰਾਇਆ।

ਅੱਸ਼ੂਰੀਆਂ ਦਾ ਸਾਮਰਿਯਾ ਤੇ ਕਬਜ਼ਾ

ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਦੇ ਵਿਰੁੱਧ ਲੜਾਈ ਕੀਤੀ। ਉਸਦੀ ਫ਼ੌਜ ਨੇ ਸ਼ਹਿਰ ਨੂੰ ਘੇਰ ਲਿਆ। ਇਹ ਘਟਨਾ ਹਿਜ਼ਕੀਯਾਹ ਪਾਤਸ਼ਾਹ ਦੇ ਚੌਥੇ ਵਰ੍ਹੇ ਜਦ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦਾ ਸੱਤਵਾਂ ਵਰ੍ਹਾ ਸੀ, ਉਸ ਵਕਤ ਵਾਪਰੀ। 10 ਕਿਲ੍ਹਾ ਬੰਦੀ ਦੇ ਤੀਜੇ ਵਰ੍ਹੇ ਵਿੱਚ ਸ਼ਲਮਨਸਰ ਨੇ ਸਾਮਰਿਆ ਤੇ ਚੜ੍ਹਾਈ ਕਰ ਦਿੱਤਾ ਅਤੇ ਇਸ ਨੂੰ ਹਿਜ਼ਕੀਯਾਹ ਦੇ ਯਹੂਦਾਹ ਉੱਪਰ ਛੇਵੇਂ ਵਰ੍ਹੇ ਦੌਰਾਨ ਜਿੱਤ ਲਿਆਇਹ ਹੋਸ਼ੇਆ ਦੇ ਇਸਰਾਏਲ ਦੇ ਉੱਪਰ ਰਾਜ ਦੇ ਨੌਵੇਂ ਵਰ੍ਹੇ ਵਿੱਚ ਹੋਇਆ। 11 ਸੋ ਅੱਸ਼ੂਰ ਦਾ ਪਾਤਸ਼ਾਹ ਇਸਰਾਏਲੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਵੱਲ ਲੈ ਗਿਆ। ਉਸ ਨੇ ਉਨ੍ਹਾਂ ਨੂੰ ਹਲਹ ਵਿੱਚ, ਹਾਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਉੱਤੇ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ। 12 ਇਉਂ ਇਸ ਲਈ ਹੋਇਆ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀ ਸਗੋਂ ਉਸ ਦੇ ਇਕਰਾਰਨਾਮੇ ਦਾ ਉਲੰਘਣ ਕੀਤਾ।

ਅੱਸ਼ੂਰ ਯਹੂਦਾਹ ਨੂੰ ਲੈਣ ਲਈ ਤਿਆਰ

13 ਹਿਜ਼ਕੀਯਾਹ ਦੇ 14ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਅੱਸ਼ੂਰ ਉੱਪਰ ਹਮਲਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਮਜ਼ਬੂਤ ਸ਼ਹਿਰਾਂ ਨੂੰ ਜਿੱਤ ਲਿਆ। 14 ਤਦ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਅਤੇ ਆਖਿਆ, “ਮੇਰੇ ਕੋਲ ਭੁੱਲ ਹੋ ਗਈ। ਤੂੰ ਮੇਰੇ ਕੋਲੋਂ ਵਾਪਸ ਮੁੜ ਜਾ। ਜੋ ਕੁਝ ਤੂੰ ਮੇਰੇ ਤੋਂ ਚਾਹੇ ਮੈਂ ਭਰਨ ਨੂੰ ਤਿਆਰ ਹਾਂ।”

ਤਦ ਅੱਸ਼ੂਰ ਦੇ ਪਾਤਸ਼ਾਹ ਨੇ 10,200 ਕਿੱਲੋ ਚਾਂਦੀ ਅਤੇ 10,20 ਕਿੱਲੋ ਸੋਨਾ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਦੇਣ ਲਈ ਕਿਹਾ। 15 ਤਦ ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਅਤੇ ਥੰਮਾਂ ਉੱਪਰ ਜੋ ਸੋਨਾ ਲੱਗਾ ਹੋਇਆ ਸੀ ਉਹ ਸਾਰਾ ਉਤਰਵਾਇਆ ਅਤੇ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ। 16 ਇਸ ਵਾਰ, ਹਿਜ਼ਕੀਯਾਹ ਨੇ ਸੋਨੇ ਨੂੰ ਕੱਟ ਕੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ, ਅਤੇ ਡਿਓਢੀਆਂ ਨੂੰ ਢੱਕ ਦਿੱਤਾ। ਪਾਤਸ਼ਾਹ ਹਿਜ਼ਕੀਯਾਹ ਨੇ ਇਹ ਸੋਨਾ ਦਰਵਾਜ਼ਿਆਂ ਅਤੇ ਡਿਓਢੀਆਂ ਉੱਤੇ ਪਾਇਆ ਹੋਇਆ ਸੀ। ਹਿਜ਼ਕੀਯਾਹ ਨੇ ਇਹ ਸੋਨਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।

ਅੱਸ਼ੂਰ ਦੇ ਪਾਤਸ਼ਾਹ ਦਾ ਯਰੂਸ਼ਲਮ ਵਿੱਚ ਆਦਮੀਆਂ ਨੂੰ ਭੇਜਣਾ

17 ਤਦ ਅੱਸ਼ੂਰ ਦੇ ਪਾਤਸ਼ਾਹ ਨੇ ਆਪਣੇ ਤਿੰਨ ਖਾਸ ਕਮਾਂਡਰਾਂ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫ਼ੌਜ ਦੇ ਨਾਲ ਭੇਜਿਆ। ਉਹ ਵੱਡੇ ਕਪਤਾਨ ਲਾਕੀਸ਼ ਤੋਂ ਯਰੂਸ਼ਲਮ ਨੂੰ ਗਏ ਤੇ ਉਹ ਵੱਡੇ ਤਲਾਬ ਦੀ ਪਾਣੀ ਦੀ ਟੈਂਕੀ ਕੋਲ ਖੜ੍ਹੇ ਹੋ ਗਏ। ਜੋ ਕਿ ਧੋਬੀਆਂ ਦੇ ਮਦਾਨ ਦੇ ਰਾਹ ਵਿੱਚ ਹੈ। 18 ਤਦ ਉਨ੍ਹਾਂ ਨੇ ਪਾਤਸ਼ਾਹ ਨੂੰ ਬੁਲਵਾਇਆ ਤੇ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ) ਅਤੇ ਸ਼ਬਨਾਹ (ਸਕੱਤਰ) ਅਤੇ ਆਸ਼ਾਫ਼ ਦਾ ਪੁੱਤਰ ਯੋਆਹ (ਮੁੰਸ਼ੀ) ਉਨ੍ਹਾਂ ਕੋਲ ਨਿਕਲ ਕੇ ਆਏ।

19 ਉਨ੍ਹਾਂ ਕਮਾਂਡਰਾਂ ਵਿੱਚੋਂ ਇੱਕ ਨੇ ਉਨ੍ਹਾਂ ਨੂੰ ਕਿਹਾ, “ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਪਾਤਸ਼ਾਹ ਇਵੇਂ ਫ਼ਰਮਾਉਂਦਾ ਹੈ:

‘ਤੂੰ ਕਿਹੜੀ ਸ਼ਰਧਾ ਉੱਪਰ ਭਰੋਸਾ ਕੀਤਾ ਹੈ? 20 ਤੇਰੀ ਜ਼ਬਾਨ ਦੀ ਕੋਈ ਕੀਮਤ ਨਹੀਂ ਇਹ ਸਿਰਫ਼ ਮੂੰਹ ਰੱਖਣੀਆਂ ਗੱਲਾਂ ਹਨ। ਤੂੰ ਆਖਿਆ, “ਯੁੱਧ ਲਈ ਮੇਰੇ ਕੋਲ ਬੁੱਧੀ ਅਤੇ ਬਲ ਹੈ ਤੇਰੀ ਮਦਦ ਕਰਨ ਲਈ।” ਪਰ ਜਦੋਂ ਦਾ ਤੂੰ ਮੇਰੇ ਰਾਜ ਤੋਂ ਬੇਮੁੱਖ ਹੋਇਆ ਹੈਂ, ਕੌਣ ਤੇਰੇ ਤੇ ਭਰੋਸਾ ਕਰੇ? 21 ਹੁਣ ਤੂੰ ਟੁੱਟੀ ਹੋਈ ਸੋਟੀ ਦੇ ਸਹਾਰੇ ਚੱਲ ਰਿਹਾ ਹੈ ਭਾਵ ਹੁਣ ਤੈਨੂੰ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਤੇ ਜੇਕਰ ਕੋਈ ਮਨੁੱਖ ਇਸ ਟੁੱਟੀ ਹੋਈ ਛੜ ਨਾਲ ਢਾਸਣਾ ਲਾਵੇਗਾ ਤਾਂ ਇਹ ਟੁੱਟ ਜਾਵੇਗੀ ਅਤੇ ਮਨੁੱਖ ਦੇ ਹੱਥ ਵਿੱਚ ਖੁੱਭ ਕੇ ਉਸ ਨੂੰ ਪਾੜ ਸੁੱਟੇਗੀ। ਮਿਸਰ ਦਾ ਪਾਤਸ਼ਾਹ ਫ਼ਿਰਊਨ ਉਨ੍ਹਾਂ ਸਭਨਾਂ ਲਈ ਜਿਹੜੇ ਉਸਤੇ ਭਰੋਸਾ ਕਰਦੇ ਹਨ, ਇਹੋ ਜਿਹਾ ਹੀ ਹੈ। 22 ਭਾਵੇਂ ਤੂੰ ਇਹ ਕਹੇਂ ਕਿ, “ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਕਰਦੇ ਹਾਂ।” ਪਰ ਮੈਂ ਜਾਣਦਾ ਕਿ ਹਿਜ਼ਕੀਯਾਹ ਨੇ ਉਹ ਸਾਰੀਆਂ ਜਗਵੇਦੀਆਂ ਤੇ ਉੱਚੀਆਂ ਥਾਵਾਂ ਨੂੰ ਹਟਾਅ ਦਿੱਤਾ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ। ਅਤੇ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ, “ਤੁਸੀਂ ਯਰੂਸ਼ਲਮ ਵਿੱਚ ਸਿਰਫ਼ ਇਸ ਜਗਵੇਦੀ ਤੇ ਮੱਥਾ ਟੇਕਿਆ ਕਰੋ।”

23 ‘ਇਸ ਲਈ ਹੁਣ ਮੇਰੇ ਸੁਆਮੀ, ਅੱਸ਼ੂਰ ਦੇ ਪਾਤਸ਼ਾਹ ਦੇ ਨਾਲ ਇਹ ਇਕਰਾਰ ਕਰ ਕਿ ਮੈਂ ਵਚਨ ਕਰਦਾ ਹਾਂ ਕਿ ਮੈਂ ਤੈਨੂੰ 2,000 ਘੋੜੇ ਦਿੰਦਾ ਹਾਂ ਜੇ ਤੂੰ ਉਨ੍ਹਾਂ ਉੱਪਰ ਆਪਣੇ ਵੱਲੋਂ ਸਵਾਰ ਬਿਠਾ ਸੱਕੇਂ। 24 ਤੂੰ ਮੇਰੇ ਸੁਆਮੀ ਦੇ ਤੁੱਛ ਤੋਂ ਤੁੱਛ ਸੇਵਕ ਨੂੰ ਵੀ ਨਹੀਂ ਹਰਾ ਸੱਕਦਾ। ਤੂੰ ਮਿਸਰ ਉੱਪਰ ਭਰੋਸਾ ਕੀਤਾ ਹੈ ਕਿ ਉਹ ਤੈਨੂੰ ਰੱਥ ਘੋੜੇ ਤੇ ਸਵਾਰ ਸਿਪਾਹੀ ਦੇਵੇਗਾ।

25 ‘ਮੈਂ ਯਹੋਵਾਹ ਦੇ ਸਹਿਯੋਗ ਤੋਂ ਬਿਨਾ ਇਸ ਜਗ੍ਹਾ ਤੇ ਹਮਲਾ ਕਰਨ ਲਈ ਨਹੀਂ ਆਇਆ। ਯਹੋਵਾਹ ਨੇ ਖੁਦ ਮੈਨੂੰ ਕਿਹਾ, “ਇਸ ਦੇਸ਼ ਉੱਪਰ ਹਮਲਾ ਕਰਕੇ ਇਸ ਨੂੰ ਤਬਾਹ ਕਰ ਦੇ।”’”

26 ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਕਿਹਾ, “ਕਿਰਪਾ ਕਰਕੇ ਸਾਡੇ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ, ਅਸੀਂ ਉਹ ਭਾਸ਼ਾ ਸਮਝਦੇ ਹਾਂ। ਇਨ੍ਹਾਂ ਲੋਕਾਂ ਦੇ ਸੁਣਦਿਆਂ ਹੋਇਆਂ ਜੋ ਕੰਧ ਉੱਤੇ ਬੈਠੇ ਹਨ ਸਾਡੇ ਨਾਲ ਯਹੂਦਾਹ ਦੀ ਭਾਸਾ ਵਿੱਚ ਗੱਲ ਨਾ ਕਰੋ।”

27 ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, “ਮੇਰੇ ਮਹਾਰਾਜ ਨੇ ਮੈਨੂੰ ਤੇਰੇ ਅਤੇ ਤੇਰੇ ਪਾਤਸ਼ਾਹ ਨੂੰ ਸਿਰਫ਼ ਸੁਨਾਉਣ ਲਈ ਨਹੀਂ ਭੇਜਿਆ ਸਗੋਂ ਮੈਂ ਤਾਂ ਉਨ੍ਹਾਂ ਲੋਕਾਂ ਨੂੰ ਵੀ ਮੁਖਾਤਿਬ ਹੋਣਾ ਚਾਹੁੰਦਾ ਹਾਂ ਜੋ ਕੰਧ ਉੱਤੇ ਬੈਠੇ ਹਨ। ਉਹ ਵੀ ਤੁਹਾਡੇ ਨਾਲ ਹੀ ਆਪਣਾ ਬਿਸ਼ਟਾ ਖਾਣ ਅਤੇ ਮੂਤ ਪੀਣ।”

28 ਤਦ ਕਮਾਂਡਰ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਬੋਲਿਆ,

ਤੁਸੀਂ ਅੱਸ਼ੂਰ ਦੇ ਮਹਾਨ ਪਾਤਸ਼ਾਹ ਦੀ ਇਹ ਖਬਰ ਸੰਦੇਸ਼ ਸੁਣ ਲਵੋ! 29 ਪਾਤਸ਼ਾਹ ਦਾ ਕਹਿਣਾ ਹੈ, ‘ਹਿਜ਼ਕੀਯਾਹ ਤੁਹਾਨੂੰ ਮੂਰਖ ਨਾ ਬਣਾਵੇ! ਉਹ ਤੁਹਾਨੂੰ ਮੇਰੀ ਤਾਕਤ ਤੋਂ ਛੁਡਾਅ ਨਹੀਂ ਸੱਕਦਾ।’ 30 ਨਾ ਹੀ ਹਿਜ਼ਕੀਯਾਹ ਇਹ ਆਖਕੇ ਯਹੋਵਾਹ ਉੱਪਰ ਤੁਹਾਡਾ ਭਰੋਸਾ ਕਰਾਵੇ ਕਿ “ਯਹੋਵਾਹ ਤਹਾਨੂੰ ਬਚਾਅ ਲਵੇਗਾ। ਅਤੇ ਅੱਸੂਰ ਦਾ ਪਾਤਸ਼ਾਹ ਇਸ ਸ਼ਹਿਰ ਨੂੰ ਜਿੱਤ ਨਹੀਂ ਪਾਵੇਗਾ!”

31 ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ। ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ: ਮੇਰੇ ਨਾਲ ਸੁਲਾਹ ਕਰੋ ਅਤੇ ਅਮਨ ਸ਼ਾਂਤੀ ਨਾਲ ਮੇਰੇ ਵੱਲ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰਾਂ ਦੇ ਵੇਲ ਤੋਂ ਅਤੇ ਆਪਣੇ ਹੀ ਹੰਜੀਰ ਦੇ ਰੁੱਖ ਤੋਂ ਖਾਵੇਗਾ ਅਤੇ ਆਪਣੇ ਹੀ ਖੂਹ ਦਾ ਪਾਣੀ ਪੀਵੇਗਾ। 32 ਜਦੋਂ ਤੀਕ ਮੈਂ ਆਕੇ ਤੁਹਾਨੂੰ ਇੱਕ ਅਜਿਹੇ ਦੇਸ਼ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ਼ ਵਾਂਗ ਅਨਾਜ ਅਤੇ ਨਵੀਂ ਸ਼ਰਾਬ ਦਾ ਦੇਸ਼, ਰੋਟੀ ਅਤੇ ਅੰਗੂਰੀ ਬਾਗ਼ਾਂ ਦੀ ਭੂਮੀ ਜ਼ੈਤੂਨ ਅਤੇ ਸ਼ਹਿਦ ਦਾ ਦੇਸ ਹੋਵੇ ਤਦ ਤੀਕ ਤੁਸੀਂ ਇਵੇਂ ਕਰ ਸੱਕਦੇ ਹੋ, ਫ਼ਿਰ ਤੁਸੀਂ ਜਿਉਂਦੇ ਰਹੋਂਗੇ ਮਰੋਗੇ ਨਹੀਂ ਜਦੋਂ ਮੈਂ ਤੁਹਾਨੂੰ ਅਜਿਹੇ ਦੇਸ ਲੈ ਜਾਵਾਂਗਾ।

ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ ਕਿਉਂ ਕਿ ਉਹ ਤੁਹਾਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।” 33 ਕੀ ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ਼ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਕਦੀ ਛੁੜਾਇਆ ਹੈ? ਨਹੀਂ! 34 ਕਿੱਥੇ ਨੇ ਉਹ ਹਮਾਥ ਅਤੇ ਅਰਪਾਦ ਦੇ ਦੇਵਤੇ? ਕਿੱਥੇ ਹਨ ਉਹ ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ? ਕੀ ਉਹ ਸਾਮਰਿਯਾ ਨੂੰ ਮੇਰੇ ਹੱਥੋਂ ਬਚਾਅ ਸੱਕੇ? ਨਹੀ! 35 ਕੀ ਹੋਰਨਾਂ ਦੇਸਾਂ ਦੇ ਦੇਵਤੇ ਆਪਣੇ ਦੇਸ ਮੇਰੇ ਹੱਥੋਂ ਬਚਾਅ ਸੱਕੇ? ਨਹੀਂ! ਤੇ ਕੀ ਫ਼ਿਰ ਯਹੋਵਾਹ ਯਰੂਸ਼ਲਮ ਨੂੰ ਮੇਰੇ ਹੱਥੋਂ ਬਚਾਅ ਸੱਕੇਗਾ? ਨਹੀਂ!

36 ਪਰ ਲੋਕ ਚੁੱਪ ਸਨ। ਉਨ੍ਹਾਂ ਨੇ ਕਮਾਂਡਰ ਅੱਗੇ ਇੱਕ ਸ਼ਬਦ ਵੀ ਨਾ ਬੋਲਿਆ ਕਿਉਂ ਕਿ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੁਕਮ ਦੇ ਰੱਖਿਆ ਸੀ। ਉਸ ਨੇ ਕਿਹਾ, “ਉਸ ਨੂੰ ਇੱਕ ਸ਼ਬਦ ਵੀ ਨਾ ਆਖਣਾ।”

37 ਤਦ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ।) ਸ਼ਬਨਾ (ਸਕੱਤਰ) ਅਤੇ ਆਸਾਫ਼ ਦਾ ਪੁੱਤਰ ਯੋਆਹ (ਮੁੰਸ਼ੀ) ਸਾਰੇ ਹਿਜ਼ਕੀਯਾਹ ਕੋਲ ਆਏ। ਉਨ੍ਹਾਂ ਦੇ ਕੱਪੜੇ ਫ਼ਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਬੜੇ ਪਰੇਸ਼ਾਨ ਹਨ। ਉਨ੍ਹਾਂ ਨੇ ਜਾਕੇ ਹਿਜ਼ਕੀਯਾਹ ਨੂੰ ਸਾਰਾ ਹਾਲ ਸੁਣਾਇਆ ਜਿਹੜੀਆਂ ਗੱਲਾਂ ਕਿ ਅੱਸ਼ੂਰੀ ਕਮਾਂਡਰ ਨੇ ਉਨ੍ਹਾਂ ਨੂੰ ਆਖੀਆਂ ਸਨ।

ਹਿਜ਼ਕੀਯਾਹ ਦਾ ਯਸਾਯਾਹ ਨਬੀ ਨਾਲ ਗੱਲ ਕਰਨਾ

19 ਜਦੋਂ ਹਿਜ਼ਕੀਯਾਹ ਪਾਤਸ਼ਾਹ ਨੇ ਇਹ ਸਭ ਸੁਣਿਆ, ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਇੱਕ ਖੱਦਰ ਜਿਹਾ ਕੱਪੜਾ ਲਪੇਟ ਲਿਆ। (ਜੋ ਇਹ ਦਰਸਾਉਂਦਾ ਸੀ ਕਿ ਪਾਤਸ਼ਾਹ ਬੜਾ ਉਦਾਸ ਅਤੇ ਪਰੇਸ਼ਾਨ ਹੈ।) ਫ਼ਿਰ ਉਹ ਯਹੋਵਾਹ ਦੇ ਮੰਦਰ ਵਿੱਚ ਗਿਆ।

ਹਿਜ਼ਕੀਯਾਹ ਨੇ ਅਲਯਾਕੀਮ ਨੂੰ (ਜੋ ਮਹਿਲ ਦਾ ਮੁਖਤਿਆਰ ਸੀ,) ਸ਼ਬਨਾ (ਸਕੱਤਰ), ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਮੋਟਾ ਕੱਪੜਾ ਪੁਆ ਕੇ (ਜੋ ਇਹ ਦਰਸਾਉਂਦਾ ਸੀ ਕਿ ਉਹ ਬੜੇ ਪਰੇਸ਼ਾਨ ਅਤੇ ਦੁੱਖੀ ਹਨ) ਆਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਕੋਲ ਭੇਜਿਆ। ਉਨ੍ਹਾਂ ਨੇ ਜਾਕੇ ਯਸਾਯਾਹ ਨੂੰ ਆਖਿਆ, “ਹਿਜ਼ਕੀਯਾਹ ਨੇ ਆਖਿਆ ਹੈ, ‘ਇਹ ਦੁੱਖ ਦਾ ਦਿਨ ਹੈ ਅਤੇ ਇਹ ਦਿਨ ਉਹ ਦਰਸਾਅ ਰਿਹਾ ਹੈ ਕਿ ਅਸੀਂ ਗ਼ਲਤ ਹਾਂ। ਇਹ ਸਮਾਂ ਬੱਚਿਆਂ ਦੇ ਜਨਣ ਦਾ ਹੈ ਪਰ ਵੇਖੋ ਜੰਮਣ ਦੀ ਸ਼ਕਤੀ ਨਹੀਂ ਹੈ। ਕੀ ਪਤਾ ਤੇਰਾ ਪਰਮੇਸ਼ੁਰ, ਰਬਸ਼ਾਕੇਹ ਦੀਆਂ ਸਾਰੀਆਂ ਗੱਲਾਂ ਸੁਣੇ ਜਿਸ ਨੂੰ ਉਸ ਦੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਨੇ ਭੇਜਿਆ ਹੈ ਕਿ ਜਿਉਂਦੇ ਪਰਮੇਸ਼ੁਰ ਨੂੰ ਬੋਲੀਆਂ-ਤਾਅਨੇ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ, ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਨ੍ਹਾਂ ਗੱਲਾਂ ਤੇ ਝਿੜਕੇ। ਇਸ ਲਈ ਜੋ ਲੋਕ ਜਿਉਂਦੇ ਬਚ ਗਏ ਹਨ ਤੂੰ ਉਨ੍ਹਾਂ ਲਈ ਪ੍ਰਾਰਥਨਾ ਕਰ।”

ਹਿਜ਼ਕੀਯਾਹ ਪਾਤਸ਼ਾਹ ਦੇ ਸੇਵਕ ਯਸਾਯਾਹ ਦੇ ਕੋਲ ਗਏ। ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਸੁਆਮੀ ਹਿਜ਼ਕੀਯਾਹ ਨੂੰ ਇਹ ਸੰਦੇਸ਼ ਦੇ ਦੇਣਾ: ‘ਯਹੋਵਾਹ ਕਹਿੰਦਾ ਹੈ: ਤੂੰ ਉਨ੍ਹਾਂ ਗੱਲਾਂ ਨੂੰ ਜੋ ਅੱਸ਼ੂਰ ਦੇ ਪਾਤਸ਼ਾਹ ਦੇ ਕਮਾਂਡਰਾਂ ਨੇ ਆਖੀਆਂ ਹਨ ਅਤੇ ਜੋ ਮੇਰੇ ਤੇ ਕੁਫ਼ਰ ਬੋਲਿਆ ਹੈ, ਉਨ੍ਹਾਂ ਤੋਂ ਨਾ ਘਬਰਾਵੀਂ। ਮੈਂ ਉਸ ਵਿੱਚ ਇੱਕ ਅਜਿਹੀ ਰੂਹ ਫ਼ੂਕਾਂਗਾ ਕਿ ਉਹ ਅਫ਼ਵਾਹ ਸੁਣੇਗਾ ਤੇ ਸੁਣਕੇ ਆਪਣੇ ਦੇਸ ਨੂੰ ਭੱਜ ਜਾਵੇਗਾ। ਤੇ ਮੈਂ ਉਸ ਨੂੰ ਉਸ ਦੇ ਆਪਣੇ ਹੀ ਦੇਸ਼ ਵਿੱਚ ਤਲਵਾਰ ਨਾਲ ਵੱਢਣ ਦਾ ਕਾਰਣ ਪੈਦਾ ਕਰ ਦੇਵਾਂਗਾ।’”

ਅੱਸ਼ੂਰ ਦੇ ਪਾਤਸ਼ਾਹ ਦਾ ਹਿਜ਼ਕੀਯਾਹ ਨੂੰ ਫ਼ੇਰ ਖਬਰਦਾਰ ਕਰਨਾ

ਤਦ ਕਮਾਂਡਰ ਨੂੰ ਪਤਾ ਲੱਗਾ ਕਿ ਅੱਸ਼ੂਰ ਦਾ ਪਾਤਸ਼ਾਹ ਲਾਕੀਸ਼ ਨੂੰ ਛੱਡ ਗਿਆ ਹੈ ਤੇ ਉਸ ਨੇ ਵੇਖਿਆ ਕਿ ਉਸਦਾ ਪਾਤਸ਼ਾਹ ਲਿਬਨਾਹ ਦੇ ਵਿਰੁੱਧ ਯੁੱਧ ਕਰ ਰਿਹਾ ਹੈ। ਜਦੋਂ ਅੱਸ਼ੂਰ ਦੇ ਪਾਤਸ਼ਾਹ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਬਾਰੇ ਇਹ ਅਫ਼ਵਾਹ ਸੁਣੀ ਜਿਸ ’ਚ ਇਹ ਕਿਹਾ ਗਿਆ, “ਤਿਰਹਾਕਾਹ ਤੇਰੇ ਵਿਰੁੱਧ ਲੜਨ ਲਈ ਆਇਆ ਹੈ।”

ਤਾਂ ਅੱਸ਼ੂਰ ਦੇ ਪਾਤਸ਼ਾਹ ਨੇ ਹਿਜ਼ਕੀਯਾਹ ਕੋਲ ਦੁਬਾਰਾ ਸੰਦੇਸ਼ਵਾਹਕ ਭੇਜੇ। ਉਸ ਨੇ ਇਹ ਕੁਝ ਆਖਿਆ: 10 ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਇਹ ਦੱਸੋ:

‘ਆਪਣੇ ਪਰਮੇਸ਼ੁਰ ਦੁਆਰਾ ਧੋਖਾ ਨਾ ਖਾ, ਜਿਸ ਵਿੱਚ ਤੂੰ ਭਰੋਸਾ ਕਰਦਾ ਹੈਂ। ਉਹ ਕਹਿੰਦਾ ਹੈ, ਅੱਸ਼ੂਰ ਦਾ ਪਾਤਸ਼ਾਹ ਯਰੂਸ਼ਲਮ ਨੂੰ ਨਹੀਂ ਹਰਾਵੇਗਾ। 11 ਵੇਖ! ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦਿਆਂ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰਕੇ ਉਨ੍ਹਾਂ ਨਾਲ ਕੀ ਕੀਤਾ! ਤਾਂ ਕੀ ਤੂੰ ਬਚ ਜਾਵੇਂਗਾ? ਨਹੀਂ! 12 ਉਨ੍ਹਾਂ ਦੇਸਾਂ ਦੇ ਦੇਵਤੇ ਵੀ ਆਪਣੇ ਰਾਜਾਂ ਤੇ ਆਪਣੇ ਲੋਕਾਂ ਨੂੰ ਨਾ ਬਚਾਅ ਸੱਕੇ। ਮੇਰੇ ਪੁਰਖਿਆਂ ਨੇ ਸਭ ਦਾ ਨਾਸ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ ਅਤੇ ਹਾਰਾਨ, ਰਸ਼ਫ਼ ਅਤੇ ਅਦਨ ਦਿਆਂ ਪੁੱਤਰਾਂ ਨੂੰ ਜੋ ਤੱਲਾਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਵੱਡੇਰਿਆਂ ਨੇ ਨਾਸ ਕੀਤਾ ਸੀ, ਛੁਡਾਇਆ ਸੀ? 13 ਕਿੱਥੇ ਹੈ ਹਮਾਥ ਦਾ ਪਾਤਸ਼ਾਹ? ਤੇ ਕਿੱਥੇ ਹੈ ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਪਾਤਸ਼ਾਹ? ਹੇਨਾ ਅਤੇ ਇੱਵਾਹ ਦੇ ਪਾਤਸ਼ਾਹ ਕਿੱਥੇ ਗਏ? ਉਹ ਸਭ ਨਸ਼ਟ ਹੋ ਗਏ ਸਨ।’”

ਹਿਜ਼ਕੀਯਾਹ ਦਾ ਯਹੋਵਾਹ ਅੱਗੇ ਪ੍ਰਾਰਥਨਾ ਕਰਨਾ

14 ਹਿਜ਼ਕੀਯਾਹ ਨੂੰ ਸੰਦੇਸ਼ਵਾਹਕਾਂ ਕੋਲੋਂ ਚਿੱਠੀਆਂ ਮਿਲੀਆਂ ਤੇ ਉਸ ਨੇ ਉਨ੍ਹਾਂ ਨੂੰ ਪੜ੍ਹਿਆ ਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਨੂੰ ਗਿਆ ਅਤੇ ਉਹ ਚਿੱਠੀਆਂ ਯਹੋਵਾਹ ਦੇ ਅੱਗੇ ਧਰ ਦਿੱਤੀਆਂ। 15 ਫਿਰ ਹਿਜ਼ਕੀਯਾਹ ਨੇ ਯਹੋਵਾਹ ਦੇ ਅੱਗੇ ਪ੍ਰਾਰਥਨਾਂ ਕੀਤੀ ਅਤੇ ਆਖਿਆਂ, “ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ਰ, ਕਰੂਬੀ ਫਰਿਸ਼ਤਿਆਂ ਉਪਰ ਬਿਰਾਜਨ ਵਾਲੇ ਧਰਤੀ ਦੀਆਂ ਸਾਰੀਆਂ ਪਾਤਸ਼ਹੀਆਂ ਦਾ ਤੂੰ ਆਪ ਹੀ ਇੱਕਲਾਂ ਪਰਮੇਸਰ ਹੈ। ਤੂੰ ਆਪ ਹੀ ਅਕਾਸ਼ਾਂ ਅਤੇ ਧਰਤੀ ਨੂੰ ਸਿਰਜਿਆਂ। 16 ਹੇ ਯਹੋਵਾਹ! ਕਿਰਪਾ ਕਰਕੇ ਮੇਰੀ ਪ੍ਰਾਰਥਨਾ ਸੁਣ। ਹੇ ਯਹੋਵਾਹ! ਆਪਣੀਆਂ ਅੱਖਾਂ ਖੋਲ ਵੇਖ ਅਤੇ ਇਹ ਚਿੱਠੀਆਂ ਪੜ੍ਹ ਤੂੰ ਸਨਹੇਰੀਬ ਦੀਆਂ ਗੱਲਾਂ ਨੂੰ ਸੁਣ, ਜਿਹੜੀਆਂ ਉਸ ਨੇ ਜਿਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਆਖ ਭੇਜੀਆਂ ਹਨ। 17 ਇਹ ਸੱਚ ਹੈ ਕਿ ਅੱਸ਼ੂਰ ਦੇ ਪਾਤਸ਼ਾਹਾਂ ਨੇ ਕੌਮਾਂ ਅਤੇ ਉਨ੍ਹਾਂ ਦੇ ਦੇਸ਼ਾਂ ਨੂੰ ਨਾਸ ਕੀਤਾ ਹੈ। 18 ਉਨ੍ਹਾਂ ਨੇ ਰਾਜ ਦਿਆਂ ਦੇਵਤਿਆਂ ਨੂੰ ਅੱਗ ਵਿੱਚ ਸੁੱਟਿਆ ਪਰ ਉਹ ਝੂਠੇ ਦੇਵਤੇ ਸਨ, ਉਹ ਤਾਂ ਮਨੁੱਖ ਰਚਿਤ ਲੱਕੜ ਅਤੇ ਪੱਥਰ ਦੇ ਬੁੱਤ ਸਨ। ਇਸੇ ਲਈ ਅੱਸ਼ੂਰ ਦੇ ਪਾਤਸ਼ਾਹ ਉਨ੍ਹਾਂ ਨੂੰ ਸਾੜਨ ਵਿੱਚ ਸਫ਼ਲ ਰਹੇ। 19 ਇਸ ਲਈ ਹੁਣ ਯਹੋਵਾਹ ਸਾਡੇ ਪਰਮੇਸ਼ੁਰ, ਹੁਣ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਤੋਂ ਬਚਾਅ, ਸਾਡੀ ਰੱਖਿਆ ਕਰ। ਫ਼ਿਰ ਧਰਤੀ ਦੇ ਸਾਰੇ ਰਾਜ ਇਹ ਜਾਣ ਜਾਣਗੇ ਕਿ ਤੂੰ ਯਹੋਵਾਹ ਹੀ ਸਿਰਫ਼ ਇੱਕ ਪਰਮੇਸ਼ੁਰ ਹੈ।”

God Answers Hezekiah

20 ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਅਖਵਾ ਭੇਜਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ ਕਿ ਤੂੰ ਜੋ ਪ੍ਰਾਰਥਨਾ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਬਾਬਤ ਮੇਰੇ ਅੱਗੇ ਕੀਤੀ ਹੈ ਉਹ ਮੈਂ ਸੁਣ ਲਈ ਹੈ।

21 “ਸਨਹੇਰੀਬ ਲਈ ਯਹੋਵਾਹ ਦੇ ਜੋ ਬਚਨ ਹਨ ਉਹ ਇਵੇਂ ਹਨ:

‘ਸੀਯੋਨ ਦੀ ਕੰਨਿਆ ਕੁਆਰੀ
    ਤੈਨੂੰ ਤੁੱਛ ਜਾਣਦੀ,
ਤੈਨੂੰ ਮਖੌਲ ਕਰਦੀ ਯਰੂਸ਼ਲਮ ਦੀ ਧੀ
    ਤੇਰੀ ਪਿੱਠ ਪਿੱਛੇ ਸਿਰ ਹਿਲਾਉਂਦੀ ਹੈ।
22 ਤੂੰ ਕਿਸਨੂੰ ਤਾਅਨੇ ਮਾਰੇ ਅਤੇ ਕਿਸਨੂੰ ਕੁਫ਼ਰ ਬੋਲਿਆ?
    ਕਿਸ ਦੇ ਵਿਰੁੱਧ ਤੂੰ ਆਪਣੀ ਆਵਾਜ਼ ਉੱਚੀ ਕੀਤੀ?
ਤੂੰ ਇਸਰਾਏਲ ਦੇ ਪਵਿੱਤਰ ਪੁਰਖ ਵਿਰੁੱਧ
    ਆਪਣੇ-ਆਪਨੂੰ ਉੱਚਾ ਕਰਨਾ ਚਾਹਿਆ।
23 ਤੂੰ ਆਪਣੇ ਸੰਦੇਸ਼ਵਾਹਕਾਂ ਰਾਹੀਂ ਯਹੋਵਾਹ ਦਾ ਅਪਮਾਨ ਕਰਨਾ ਚਾਹਿਆ ਤੂੰ ਆਖਿਆ,
    “ਮੈਂ ਪਹਾੜਾਂ ਦੀਆਂ ਟੀਸੀਆਂ ਉੱਪਰ ਆਪਣੇ ਬਹੁਤੇ ਰੱਥਾਂ ਸੰਗ ਆਇਆ
ਮੈਂ ਲਬਾਨੋਨ ਦੇ ਧੁਰ ਅੰਦਰ ਤੀਕ ਆਇਆ ਲਬਾਨੋਨ ਦੇ ਉੱਚੇ ਦਿਆਰ ਤੇ ਸਰੂਆਂ ਨੂੰ ਵਢਵਾਇਆ
    ਉਸਦੀ ਟੀਸੀ ਦੇ ਟਿਕਾਣਿਆਂ ਵਿੱਚ ਉਸ ਦੀ ਬਨਵਾੜੀ ਵਿੱਚ ਜਾ ਪਾਇਆ।
24 ਨਿੱਤ ਨਵੀਆਂ ਥਾਵਾਂ ਤੇ, ਪੁੱਟ ਕੇ ਖੂਹ, ਪਾਣੀ ਪੀਤਾ।
    ਮਿਸਰ ਦੇ ਮੈਂ ਦਰਿਆ ਮੁਕਾਏ
    ਤੇ ਉਸ ਧਰਤੀ ਤੇ ਚਲਿਆ।”

25 ਅਤੇ ਇਹ ਵੀ ਤੂੰ ਆਖਿਆ: ਕੀ ਤੂੰ ਨਹੀਂ ਸੁਣਿਆ ਪਰਮੇਸ਼ੁਰ ਨੇ ਕੀ ਕਿਹਾ ਸੀ?
    “ਬਹੁਤ ਚਿਰ ਤੋਂ ਮੈਂ (ਪਰਮੇਸ਼ੁਰ) ਇਹ ਠਾਨ ਲਈ ਸੀ, ਪ੍ਰਾਚੀਨ ਸਮੇਂ ਤੋਂ ਮੈਂ ਇਹ ਵਿੱਚਾਰ ਕੀਤਾ ਸੀ।
ਤੇ ਹੁਣ ਮੈਂ ਉਸ ਨੂੰ ਪੂਰਾ ਕੀਤਾ ਕਿ ਤੂੰ ਮਜ਼ਬੂਤ ਸ਼ਹਿਰਾਂ ਨੂੰ ਖੇਹ ਕਰ ਛੱਡੇਂ।
    ਸਾਰੀ ਧਰਤੀ ਚਟਾਵਾਂ ਦੀ ਢੇਰੀ ਕਰ ਛੱਡੇਂ।
26 ਉਸ ਸ਼ਹਿਰ ਦੇ ਲੋਕਾਂ ਕੋਲ ਨਹੀਂ ਸੀ
    ਤਾਕਤ ਉਹ ਸਨ ਭੈਭੀਤ ਤੇ ਵਿੱਚ ਘਬਰਾਹਟ।
ਉਹ ਹੋ ਗਏ ਵਾਂਗ, ਖੇਤਾਂ ਵਿੱਚਲੇ ਘਾਹ
    ਅਤੇ ਅੰਗੂਰੀ ਪੌਦੇ ਛੱਤ ਉੱਪਰ ਘਾਹ ਤੇ ਅੰਨ ਵਾਂਗੂ ਦੇ ਹੋ ਗਏ ਜੋ ਸੁੱਕ ਜਾਵਣ,
    ਉਗਣੋ ਪਹਿਲਾਂ ਹੀ ਮੁਕ ਜਾਵਣ।
27 ਮੈਂ ਜਾਣਦਾ ਤੇਰਾ ਬੈਠਣਾ,
ਮੈਂ ਜਾਣਦਾ ਤੇਰਾ ਜੰਗ ਵਿੱਚ ਜਾਣਾ
    ਤੇ ਜਾਣਾ ਫ਼ਿਰ ਤੇਰਾ ਘਰ ਵਾਪਸ ਆਉਣਾ।
    ਮੈਂ ਜਾਣਾ ਤੇਰਾ ਮੇਰੇ ਉੱਪਰ ਚਿੜ ਜਾਣਾ।
28 ਹਾਂ, ਤੂੰ ਮੇਰੇ ਉੱਪਰ ਗੁੱਸੇ ਸੀ।
    ਤੇਰੀਆਂ ਹੰਕਾਰੀ ਬੇਇੱਜ਼ਤੀਆਂ ਮੇਰੇ ਕੋਲ ਪਹੁੰਚੀਆਂ,
ਇਸ ਲਈ ਮੈਂ ਆਪਣੀ ਨੱਥ ਤੇਰੇ ਨੱਕ ਵਿੱਚ
    ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ।
ਮੈਂ ਤੁਹਾਨੂੰ ਉਸੇ ਰਾਹ ਤੇ ਵਾਪਸ ਭੇਜਾਂਗਾ ਜਿਸ ਤੋਂ ਤੁਸੀਂ ਆਏ ਸੀ।’”

ਹਿਜ਼ਕੀਯਾਹ ਲਈ ਯਹੋਵਾਹ ਦਾ ਸੰਦੇਸ਼

29 “ਇਹ ਨਿਸ਼ਾਨ ਤੇਰੇ ਲਈ ਇਹ ਸਾਬਿਤ ਕਰਨ ਲਈ ਹੋਵੇਗਾ ਕਿ ਮੈਂ ਤੇਰੀ ਸਹਾਇਤਾ ਕਰਾਂਗਾ: ਇਸ ਸਾਲ ਤੂੰ ਉਹ ਅੰਨ ਖਾਵੇਂਗਾ ਜੋ ਆਪਣੇ-ਆਪ ਪੈਦਾ ਹੋਵੇ। ਦੂਜੇ ਵਰ੍ਹੇ ਜੋ ਕਿਰੇ ਹੋਏ ਬੀਜ ਤੋਂ ਉੱਗੇ ਉਹ ਅੰਨ ਖਾਵੇਂਗਾ। ਪਰ ਤੀਜੇ ਵਰ੍ਹੇ ਵਿੱਚ ਜੋ ਬੀਜ ਤੋਂ ਪੌਦੇ ਤੂੰ ਉਗਾਏ, ਉਨ੍ਹਾਂ ਬੀਜਾਂ ਤੋਂ ਜਿਹੜੇ ਦਾਨੇ ਇੱਕਤਰ ਹੋਣਗੇ ਉਹ ਲਵੇਂਗਾ। ਤੂੰ ਅੰਗੂਰੀ ਦੇ ਬਾਗ ਲਗਾਵੇਂਗਾ ਅਤੇ ਉਨ੍ਹਾਂ ਵਿੱਚੋਂ ਅੰਗੂਰੀ ਹੀ ਖਾਵੇਂਗਾ। 30 ਤਦ ਉਹ ਬਚੇ ਖੁਚੇ, ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਗਏ ਹਨ, ਫ਼ਿਰ ਵੱਧਣੇ ਸ਼ੁਰੂ ਹੋ ਜਾਣਗੇ। 31 ਕਿਉਂ ਕਿ ਕੁਝ ਲੋਕ ਜਿਉਂਦੇ ਰਹਿ ਜਾਣਗੇ। ਉਹ ਯਹੋਵਹਾਹ ਦੇ ਜ਼ੋਸ਼ ਕਾਰਣ ਯਰੂਸ਼ਲਮ ਤੋਂ ਅਤੇ ਪਰਬਤ ਸੀਯੋਨ ਤੋਂ ਬਚਣਗੇ।

32 “ਅੱਸ਼ੂਰ ਦੇ ਰਾਜੇ ਬਾਰੇ ਯਹੋਵਾਹ ਇਹ ਆਖਦਾ ਹੈ:

‘ਉਹ ਇਸ ਸ਼ਹਿਰ ਵਿੱਚ ਨਹੀਂ ਆਵੇਗਾ
    ਨਾ ਹੀ ਉਹ ਇਸ ਸ਼ਹਿਰ ਉੱਤੇ ਤੀਰ ਚਲਾਵੇਗਾ।
    ਨਾ ਹੀ ਉਹ ਇਸ ਸ਼ਹਿਰ ਨੂੰ ਢਾਲ ਨਾਲ ਲੈ ਕੇਁ ਆਵੇਗਾ।
ਉਹ ਇਸ ਸ਼ਹਿਰ ਦੀਆਂ ਕੰਧਾਂ ਤੇ ਚੜ੍ਹਾਈ ਕਰਨ ਲਈ
    ਕਿਲ੍ਹਾਬੰਦੀ ਕਰਕੇ ਹੁੱਲ੍ਹੜ ਹੁੱਲ੍ਹ ਨਹੀਂ ਮਚਾਵੇਗਾ।
33 ਉਹ ਉਸੇ ਰਾਹ ਵਾਪਸ ਜਾਵੇਗਾ ਜਿਸ ਤੋਂ ਦੀ ਉਹ ਆਇਆ ਸੀ।
    ਉਹ ਇਸ ਸ਼ਹਿਰ ਵੱਲ ਨਹੀਂ ਆਵੇਗਾ।
ਯਹੋਵਾਹ ਇਹ ਆਖਦਾ ਹੈ:
34 ਮੈਂ ਇਸ ਸ਼ਹਿਰ ਦੀ ਰੱਖਿਆ ਕਰਾਂਗਾ ਤੇ ਇਸ ਨੂੰ ਜ਼ਰੂਰ ਬਚਾਵਾਂਗਾ, ਇਹ
    ਮੈਂ ਆਪਣੇ ਲਈ ਕਰਾਂਗਾ ਇਹ ਮੈਂ ਆਪਣੇ ਸੇਵਕ ਦਾਊਦ ਲਈ, ਕਰਾਂਗਾ।’”

ਅੱਸ਼ੂਰ ਦੀ ਫ਼ੌਜ ਦਾ ਤਬਾਹ ਹੋਣਾ

35 ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ 1,85,000 ਮਨੁੱਖ ਮਾਰ ਦਿੱਤੇ। ਜਦੋਂ ਲੋਕ ਸਵੇਰੇ ਉੱਠੇ ਤਾਂ ਉਨ੍ਹਾਂ ਨੇ ਡੇਰੇ ਨੂੰ ਲੋਥਾਂ ਨਾਲ ਭਰਿਆ ਵੇਖਿਆ।

36 ਤਾਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਨੀਨਵਾਹ ਵਿੱਚ ਜਾ ਟਿਕਿਆ। 37 ਜਦੋਂ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪਹੁੰਚਿਆ ਤੇ ਉੱਥੇ ਉਪਾਸਨਾ ਕਰ ਰਿਹਾ ਸੀ ਤਾਂ ਅੰਦਰਮਲਕ ਅਤੇ ਸ਼ਰਸਰ ਨੇ ਉਸ ਨੂੰ ਤਲਵਾਰ ਨਾਲ ਵੱਢ ਸੁੱਟਿਆ। ਫ਼ਿਰ ਉਹ ਅਰਾਰਾਤ ਦੇ ਦੇਸ਼ ਨੂੰ ਭੱਜ ਗਏ। ਫ਼ਿਰ ਸਨਹੇਰੀਬ ਦੀ ਥਾਵੇਂ ਉਸਦਾ ਪੁੱਤਰ ਸਰਹਦੋਨ ਨਵਾਂ ਪਾਤਸ਼ਾਹ ਬਣਿਆ।

ਹਿਜ਼ਕੀਯਾਹ ਦਾ ਬਹੁਤ ਬਿਮਾਰ ਹੋਣਾ

20 ਉਸੇ ਸਮੇਂ ਦੌਰਾਨ, ਹਿਜ਼ਕੀਯਾਹ ਬਹੁਤ ਬਿਮਾਰ ਹੋ ਗਿਆ ਅਤੇ ਮਰਨ ਕਿਨਾਰੇ ਸੀ। ਫ਼ੇਰ ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸ ਕੋਲ ਆਇਆ ਅਤੇ ਆਖਿਆ, “ਯਹੋਵਾਹ ਆਖਦਾ ਹੈ, ਆਪਣੇ ਟੱਬਰ ਦੇ ਲੋਕਾਂ ਲਈ ਆਪਣੀ ਵਸੀਅਤ ਲਿਖ ਦੇ ਕਿਉਂ ਕਿ ਤੂੰ ਮਰ ਜਾਣ ਵਾਲਾ ਹੈਂ। ਤੂੰ ਜਿਉਂਦਾ ਨਹੀਂ ਬਚੇਂਗਾ।”

ਹਿਜ਼ਕੀਯਾਹ ਨੇ ਆਪਣਾ ਮੂੰਹ ਕੰਧ ਵੱਲ ਫ਼ੇਰਕੇ ਪ੍ਰਾਰਥਨਾ ਕੀਤੀ ਅਤੇ ਕਿਹਾ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ! ਯਾਦ ਕਰੋ ਕਿ ਮੈਂ ਕਿਵੇਂ ਪੂਰੀ ਵਫ਼ਾਦਾਰੀ ਨਾਲ ਸੱਚੇ ਦਿਲੋਂ ਤੇਰੀ ਸੇਵਾ ਕੀਤੀ ਤੇ ਜੋ ਕੰਮ ਤੈਨੂੰ ਠੀਕ ਲੱਗੇ ਮੈਂ ਉਹੀ ਕੀਤੇ।” ਉਸ ਬਾਅਦ ਹਿਜ਼ਕੀਯਾਹ ਬੜੀ ਜ਼ੋਰ-ਜ਼ੋਰ ਦੀ ਰੋਇਆਾ।

ਯਸਾਯਾਹ ਅਜੇ ਵਿਹੜੇ ਦੇ ਮੱਧ ਵਿੱਚ ਵੀ ਨਹੀਂ ਸੀ ਪਹੁੰਚਿਆ ਜਦੋਂ ਯਹੋਵਾਹ ਦਾ ਬਚਨ ਉਸ ਕੋਲ ਆਇਆ। ਯਹੋਵਾਹ ਨੇ ਆਖਿਆ, “ਵਾਪਸ ਮੁੜ ਅਤੇ ਜਾਕੇ ਹਿਜ਼ਕੀਯਾਹ ਨੂੰ ਆਖ ਜੋ ਕਿ ਮੇਰੇ ਲੋਕਾਂ ਦਾ ਪਰਧਾਨ ਹੈ ਕਿ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਉਸ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ। ਮੈਂ ਤੇਰੇ ਹੰਝੂ ਵੇਖ ਲਏ ਹਨ। ਇਸ ਲਈ ਹੁਣ ਮੈਂ ਤੈਨੂੰ ਰਾਜ਼ੀ ਕਰਾਂਗਾ। ਤੀਜੇ ਦਿਨ ਤੂੰ ਯਹੋਵਾਹ ਦੇ ਮੰਦਰ ਵਿੱਚ ਜਾਵੇਂਗਾ। ਅਤੇ ਮੈਂ ਤੇਰੀ ਉਮਰ ਦੇ 15ਵਰ੍ਹੇ ਹੋਰ ਵੱਧਾਅ ਦੇਵਾਂਗਾ। ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਛੁਡਾਵਾਂਗਾ। ਅਤੇ ਇਸ ਸ਼ਹਿਰ ਨੂੰ ਆਪਣੇ ਨਮਿੱਤ ਅਤੇ ਦਾਊਦ ਨਾਲ ਮੈਂ ਜੋ ਇਕਰਾਰ ਕੀਤਾ ਸੀ ਉਸ ਦੇ ਕਾਰਣ ਇਸ ਸ਼ਹਿਰ ਨੂੰ ਬਚਾਵਾਂਗਾ।”

ਤਦ ਯਸਾਯਾਹ ਨੇ ਆਖਿਆ, “ਤੁਸੀਂ ਹੰਜੀਰਾਂ ਦੀ ਲੇਪ ਬਣਾਕੇ ਦੁੱਖਦੇ ਭਾਗ ਉੱਤੇ ਲਗਾਵੋ।”

ਤਦ ਉਨ੍ਹਾਂ ਹੰਜੀਰਾਂ ਦੀ ਲੇਪ ਬਣਾਕੇ ਹਿਜ਼ਕੀਯਾਹ ਦੇ ਦੁੱਖਦੇ ਰੋਗੀ ਅੰਗਾਂ ਉੱਪਰ ਲਗਾਇਆ ਤੇ ਉਹ ਬਿਲਕੁਲ ਠੀਕ ਹੋ ਗਿਆ।

ਹਿਜ਼ਕੀਯਾਹ ਲਈ ਇੱਕ ਚਿਨ੍ਹ

ਫ਼ੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ, “ਕੀ ਚਿੰਨ੍ਹ ਹੈ ਕਿ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਨ ਉਸ ਦੇ ਮੰਦਰ ਜਾਵਾਂਗਾ?”

ਯਸਾਯਾਹ ਨੇ ਆਖਿਆ, “ਤੂੰ ਕੀ ਚਾਹੁੰਦਾ ਹੈਂ ਤੂੰ ਦੱਸ ਕਿ ਇਸ ਨਿਸ਼ਾਨ ਵਜੋਂ ਪਰਛਾਵਾਂ ਦਸ ਕਦਮ ਤੇਰੇ ਅਗਾਂਹ ਨੂੰ ਜਾਵੇ ਕਿ ਪਰਛਾਵਾਂ ਤੇਰੇ ਤੋਂ ਦਸ ਕਦਮ ਪਿੱਛਾਂਹ ਨੂੰ ਜਾਵੇ [c] ਇਹ ਇਸ ਲਈ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਕਿਹਾ ਹੈ ਉਸ ਨੂੰ ਕਰੇਂਗਾ ਕਿਉਂ ਕਿ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ।”

10 ਹਿਜ਼ਕੀਯਾਹ ਨੇ ਕਿਹਾ, “ਪਰਛਾਵੇਂ ਦਾ ਦਸ ਕਦਮ ਅਗਾਂਹ ਜਾਣਾ ਤਾਂ ਸੌਖਾ ਜਿਹਾ ਕੰਮ ਹੈ। ਨਹੀਂ! ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਨੂੰ ਕਹੋ ਮੁੜੇ।”

11 ਫ਼ਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਤਾਂ ਯਹੋਵਾਹ ਨੇ ਉਸ ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਵੱਲ ਨੂੰ ਮੋੜ ਦਿੱਤਾ। ਯਾਨੀ ਕਿ ਜਿੰਨਾਂ ਉਹ ਢੱਲ ਚੁੱਕਿਆ ਸੀ ਉਨਾ ਹੀ ਪਿੱਛਾਂਹ ਨੂੰ ਮੋੜ ਦਿੱਤਾ।

ਹਿਜ਼ਕੀਯਾਹ ਅਤੇ ਬਾਬਲ ਤੋਂ ਮਨੁੱਖ

12 ਉਨ੍ਹਾਂ ਦਿਨੀ ਬਾਬਲ ਦੇ ਪਾਤਸ਼ਾਹ ਬਲਦਾਨ ਦੇ ਪੁੱਤਰ ਬਰਦੋਕ-ਬਲਦਾਨ ਨੇ ਹਿਜ਼ਕੀਯਾਹ ਨੂੰ ਤੋਹਫ਼ਾ ਅਤੇ ਚਿੱਠੀਆਂ ਭੇਜੀਆਂ ਕਿਉਂ ਕਿ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬੀਮਾਰ ਹੋ ਗਿਆ ਸੀ। 13 ਹਿਜ਼ਕੀਯਾਹ ਨੇ ਬਾਬਲ ਤੋਂ ਆਏ ਆਦਮੀਆਂ ਦਾ ਸੁਆਗਤ ਕੀਤਾ ਅਤੇ ਆਪਣੇ ਘਰ ਦੀਆਂ ਕੀਮਤੀ ਵਸਤਾਂ ਉਨ੍ਹਾਂ ਨੂੰ ਵਿਖਾਈਆਂ। ਉਸ ਨੇ ਉਨ੍ਹਾਂ ਨੂੰ ਆਪਣਾ ਸਾਰਾ ਤੋਸ਼ਾ-ਖਾਨਾ, ਉਸ ਵਿੱਚ ਪਇਆ ਸੋਨਾ, ਚਾਂਦੀ, ਮਸਾਲੇ, ਖਾਲਸ ਤੇਲ, ਆਪਣਾ ਸ਼ਸਤਰ ਖਾਨਾ ਅਤੇ ਉਹ ਸਭ ਕੁਝ ਜੋ ਉਸ ਦੇ ਖਜ਼ਾਨਿਆਂ ਵਿੱਚ ਸੀ, ਵਿਖਾਇਆ।

14 ਜਦੋਂ ਯਸਾਯਾਹ ਨਬੀ ਹਿਜ਼ਕੀਯਾਹ ਪਾਤਸ਼ਾਹ ਕੋਲ ਆਇਆ ਤੇ ਉਸ ਨੂੰ ਆਖਿਆ, “ਇਹ ਆਦਮੀ ਇਹ ਕਿੱਥੋਂ ਆਏ ਹਨ ਅਤੇ ਕੀ ਆਖਦੇ ਹਨ?”

ਹਿਜ਼ਕੀਯਾਹ ਨੇ ਕਿਹਾ, “ਇਹ ਦੂਰ ਦੇ ਦੇਸ ਬਾਬਲ ਵਿੱਚੋਂ ਆਏ ਹਨ।”

15 ਯਸਾਯਾਹ ਨੇ ਕਿਹਾ, “ਉਨ੍ਹਾਂ ਨੇ ਤੇਰੇ ਤੋਂਸ਼ੇ-ਖਾਨੇ ਵਿੱਚ ਕੀ ਵੇਖਿਆ?”

ਹਿਜ਼ਕੀਯਾਹ ਨੇ ਆਖਿਆ, “ਉਨ੍ਹਾਂ ਨੇ ਮੇਰੇ ਤੋਸ਼ੇ-ਖਾਨੇ ਦਾ ਸਭ ਕੁਝ ਵੇਖਿਆ ਹੈ। ਅਜਿਹਾ ਕੁਝ ਵੀ ਨਹੀਂ ਜੋ ਮੈਂ ਉਨ੍ਹਾਂ ਨੂੰ ਨਾ ਵਿਖਾਇਆ ਹੋਵੇ।”

16 ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਯਹੋਵਾਹ ਦਾ ਬਚਨ ਤੇ ਸੰਦੇਸ਼ ਸੁਣ! 17 ਉਹ ਸਮਾਂ ਆਵੇਗਾ ਕਿ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਤੀਕ ਇਕੱਠਾ ਕੀਤਾ ਉਹ ਬਾਬਲ ਨੂੰ ਲਿਜਾਇਆ ਜਾਵੇਗਾ। ਕੁਝ ਵੀ ਨਹੀਂ ਬਚੇਗਾ। ਯਹੋਵਾਹ ਇਹ ਆਖਦਾ ਹੈ, 18 ਬਾਬਲ ਦੇ ਲੋਕ ਤੇਰੇ ਪੁੱਤਰਾਂ ਨੂੰ ਵੀ ਚੁੱਕ ਲੈ ਜਾਣਗੇ ਅਤੇ ਬਾਬਲ ਦੇ ਮਹਲਾਂ ਵਿੱਚ ਉਨ੍ਹਾਂ ਨੂੰ ਖੋਜੇ ਬਣਾ ਦੇਣਗੇ।”

19 ਤਦ ਹਿਜ਼ਕੀਯਾਹ ਨੇ ਯਸਾਯਾਹ ਨੂੰ ਕਿਹਾ, “ਜੋ ਯਹੋਵਾਹ ਦਾ ਬਚਨ ਤੂੰ ਬੋਲਿਆ ਹੈ ਉਹ ਚੰਗਾ ਹੈ।” (ਹਿਜ਼ਕੀਯਾਹ ਨੇ ਇਹ ਵੀ ਆਖਿਆ, “ਇਹ ਚੰਗਾ ਹੈ ਜੇਕਰ ਸੱਚਮੁੱਚ ਮੇਰੇ ਜੀਣ ਸਮੇਂ ਤੀਕ ਵਾਸਤਵਿਕ ਸ਼ਾਂਤੀ ਰਹੇ।”)

20 ਹਿਜ਼ਕੀਯਾਹ ਦੀ ਬਾਕੀ ਜੀਵਨ ਕਥਾ ਤੇ ਉਸ ਦੇ ਮਹਾਨ ਕਾਰਜ ਜੋ ਉਸ ਨੇ ਆਪਣੇ ਜੀਵਨ-ਕਾਲ ਵਿੱਚ ਕੀਤੇ, ਸਮੇਤ ਉਸ ਦੇ ਜਿਹੜਾ ਉਸ ਨੇ ਤਲਾਬ ਤੋਂ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ, ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ। 21 ਜਦੋਂ ਹਿਜ਼ਕੀਯਾਹ ਦੀ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਮਨੱਸ਼ਹ ਨਵਾਂ ਪਾਤਸ਼ਾਹ ਬਣਿਆ।

ਮਨੱਸ਼ਹ ਦਾ ਯਹੂਦਾਹ ਉੱਪਰ ਭੈੜਾ ਰਾਜ ਕਰਨਾ

21 ਮਨੱਸ਼ਹ 12 ਸਾਲਾਂ ਦਾ ਸੀ ਜਦ ਉਸ ਨੇ ਰਾਜ ਕਰਨਾ ਸ਼ੁਰੂ ਕੀਤਾ। ਉਸ ਨੇ ਯਰੂਸ਼ਲਮ ਵਿੱਚ 55ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਫ਼ਸੀਬਾਹ ਸੀ।

ਮਨੱਸ਼ਹ ਨੇ ਵੀ ਉਹੀ ਗੱਲਾਂ ਕੀਤੀਆਂ ਜੋ ਯਹੋਵਾਹ ਨੇ ਆਖਿਆ ਕਿ ਗ਼ਲਤ ਸਨ। ਉਸ ਨੇ ਵੀ ਬਾਕੀ ਕੌਮਾਂ ਵਾਂਗ ਹੀ ਭੈੜੇ ਕੰਮ ਕੀਤੇ ਜਦੋਂ ਇਸਰਾਏਲੀ ਆਏ ਤੇ ਯਹੋਵਾਹ ਨੇ ਉਨ੍ਹਾਂ ਸਾਰੀਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ। ਮਨੱਸ਼ਹ ਨੇ ਫ਼ਿਰ ਉੱਚੀਆਂ ਥਾਵਾਂ ਨੂੰ ਬਣਾਇਆ। ਜਿਹੜੀਆਂ ਕਿ ਉਸ ਦੇ ਪਿਤਾ ਹਿਜ਼ਕੀਯਾਹ ਨੇ ਨਸ਼ਟ ਕਰਵਾਈਆਂ ਸਨ। ਉਸ ਨੇ ਮੁੜ ਤੋਂ ਜਗਵੇਦੀਆਂ, ਬਆਲ ਦੇਵਤੇ ਲਈ ਬਣਵਾਈਆਂ ਅਤੇ ਅਸ਼ੀਰਾਹ ਦੇ ਟੁੰਡ (ਖੰਭ) ਬਣਵਾਏ ਜਿਵੇਂ ਕਿ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਬਣਵਾਏ ਸਨ। ਮਨੱਸ਼ਹ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਤੇ ਉਹਨਾਂ ਉਪਾਸਨਾ ਕੀਤੀ। ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਨੂੰ ਸਨਮਾਨ ਦੇਣ ਲਈ ਜਗਵੇਦੀਆਂ ਬਣਵਾਈਆਂ। ਇਹ ਉਹੀ ਜਗ੍ਹਾ ਹੈ ਜਿਸ ਬਾਰੇ ਯਹੋਵਾਹ ਗੱਲ ਕਰ ਰਿਹਾ ਸੀ, ਜਦੋਂ ਉਸ ਨੇ ਇਹ ਆਖਿਆ ਸੀ, “ਮੈਂ ਯਰੂਸ਼ਲਮ ਵਿੱਚ ਆਪਣਾ ਨਾਂ ਰੱਖਾਂਗਾ।” ਮਨੱਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋਨੋ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰਾਂ ਲਈ ਜਗਵੇਦੀਆਂ ਬਣਾਈਆਂ। ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ। ਅਤੇ ਉਸ ਨੇ ਭਵਿੱਖ ਨੂੰ ਜਾਨਣ ਵਾਸਤੇ ਵੱਖੋ-ਵੱਖ ਤਰੀਕੇ ਅਪਣਾਏ। ਉਸ ਨੇ ਟੂਣੇ-ਟੋਟਕੇ ਕਰਨ ਵਾਲੇ ਜਾਦੂਗਰਾਂ ਨਾਲ ਵਾਸਤਾ ਰੱਖਿਆ।

ਉਸ ਨੇ ਅਨੇਕਾਂ ਬਦ-ਗੱਲਾਂ ਕਰਕੇ ਯਹੋਵਾਹ ਨੂੰ ਗੁੱਸੇ ਕੀਤਾ ਜਿਨ੍ਹਾਂ ਨੂੰ ਯਹੋਵਾਹ ਗ਼ਲਤ ਮੰਨਦਾ ਸੀ। ਉਸ ਨੇ ਆਪਣੀ ਘੜੀ ਹੋਈ ਅਸ਼ੇਰਾਹ ਦੀ ਮੂਰਤ ਨੂੰ ਮੰਦਰ ਵਿੱਚ ਧਰ ਦਿੱਤਾ। ਯਹੋਵਾਹ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਇਸ ਮੰਦਰ ਬਾਰੇ ਆਖਿਆ ਸੀ ਕਿ, “ਮੈਂ ਇਸਰਾਏਲ ਦੇ ਸਾਰੇ ਸ਼ਹਿਰਾਂ ਵਿੱਚੋਂ ਯਰੂਸ਼ਲਮ ਨੂੰ ਚੁਣਿਆ ਹੈ ਅਤੇ ਮੈਂ ਯਰੂਸ਼ਲਮ ਦੇ ਮੰਦਰ ਵਿੱਚ ਹਮੇਸ਼ਾ ਲਈ ਆਪਣਾ ਨਾਂ ਰੱਖਾਂਗਾ। ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਜ਼ਮੀਨ ਤੋਂ ਬਾਹਰ ਨਹੀਂ ਭਟਕਣ ਦੇਵਾਂਗਾ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ, ਜੇਕਰ ਉਹ ਮੇਰੇ ਦਿੱਤੇ ਹੋਏ ਹੁਕਮਾਂ ਅਤੇ ਆਗਿਆਵਾਂ ਦੇ ਮੁਤਾਬਕ ਜਿਸ ਦਾ ਹੁਕਮ ਮੇਰੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਦਿੱਤਾ ਸੀ ਪੂਰਾ ਕਰਕੇ ਉਸਦਾ ਪਾਲਨ ਕਰਨ।” ਪਰ ਲੋਕਾਂ ਨੇ ਪਰਮੇਸ਼ੁਰ ਦੀ ਗੱਲ ਨਾ ਸੁਣੀ। ਮਨੱਸ਼ਹ ਨੇ ਉਨ੍ਹਾਂ ਤੋਂ ਉਨ੍ਹਾਂ ਲੋਕਾਂ ਨਾਲੋਂ ਵੀ ਭੈੜੇ ਕੰਮ ਕਰਵਾਏ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਖਾਤਰ ਤਬਾਹ ਕੀਤਾ ਸੀ।

10 ਯਹੋਵਾਹ ਨੇ ਆਪਣੇ ਸੇਵਕਾਂ, ਨਬੀਆਂ ਨੂੰ ਇਹ ਆਖਣ ਲਈ ਭੇਜਿਆ: 11 “ਯਹੂਦਾਹ ਦੇ ਪਾਤਸ਼ਾਹ ਮਨੱਸ਼ਹ ਨੇ ਇਹ ਬੁਰੇ ਘਿਰਣਾ ਯੋਗ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਉਨ੍ਹਾਂ ਤੋਂ ਵੀ ਵੱਧਕੇ ਉਸ ਨੇ ਭੈੜੇ ਕੰਮ ਕੀਤੇ ਹਨ। ਇੰਨਾਂ ਹੀ ਨਹੀਂ ਸਗੋਂ ਉਸ ਨੇ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਵਾਇਆ ਹੈ। 12 ਇਸ ਲਈ ਇਸਰਾਏਲ ਦਾ ਯਹੋਵਾਹ ਆਖਦਾ ਹੈ, ‘ਵੇਖੋ! ਮੈਂ ਯਰੂਸ਼ਲਮ ਅਤੇ ਯਹੂਦਾਹ ਲਈ ਮੁਸੀਬਤਾਂ ਲਿਆਵਾਂਗਾ ਅਤੇ ਜੋ ਵੀ ਕੋਈ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ। ਉਹ ਹੈਰਾਨਕੁਨ ਰਹਿ ਜਾਵੇਗਾ। 13 ਮੈਂ ਯਰੂਸ਼ਲਮ ਉੱਪਰ ਉਹ ਮਾਪਕ ਲਕੀਰ ਖਿੱਚਾਗਾਂ ਜੋ ਸਾਮਰਿਯਾ ਦੇ ਖਿਲਾਫ਼ ਵਰਤੀ ਸੀ ਅਤੇ ਉਹ ਸਾਹਲ ਜੋ ਮੈ ਆਹਾਬ ਦੇ ਘਰ ਦੇ ਵਿਰੁੱਧ ਵਰਤੀ ਸੀ। ਮੈਂ ਯਰੂਸ਼ਲਮ ਨੂੰ ਪਲਟ ਦੇਵਾਂਗਾ ਜਿਵੇਂ ਕੋਈ ਵਿਅਕਤੀ ਭਾਂਡਾ ਪੂੰਝ ਕੇ ਇਸ ਨੂੰ ਮੂਧਾ ਮਾਰ ਦਿੱਤਾ ਹੈ। 14 ਉੱਥੋਂ ਫ਼ਿਰ ਭੀ ਮੇਰੇ ਕੁਝ ਲੋਕ ਬਚੇ ਰਹਿਣਗੇ, ਪਰ ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ, ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹਵਾਲੇ ਕਰਾਂਗਾ। ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਬੰਦੀ ਬਣਾ ਕੇ ਰੱਖਣਗੇ ਤੇ ਉਹ ਉਨ੍ਹਾਂ ਲਈ ਜੰਗ ਵਿੱਚ ਜਿੱਤੀਆਂ ਕੀਮਤੀ ਵਸਤਾਂ ਵਾਂਗ ਹੋਣਗੇ! 15 ਕਿਉਂ ਕਿ ਮੇਰੇ ਲੋਕਾਂ ਨੇ ਉਹ ਕੰਮ ਕੀਤੇ ਜਿਨ੍ਹਾਂ ਨੂੰ ਮੈਂ ਵਰਜਿਆ ਜਾਂ ਮਾੜਾ ਕਰਾਰ ਦਿੱਤਾ। ਉਨ੍ਹਾਂ ਨੇ ਮੈਨੂੰ ਆਪਣੇ ਨਾਲ ਨਰਾਜ਼ ਕੀਤਾ ਜਦ ਤੋਂ ਕਿ ਉਨ੍ਹਾਂ ਦੇ ਪੁਰਖੇ ਮਿਸਰ ਵਿੱਚੋਂ ਨਿਕਲੇ। 16 ਮਨੱਸਹ ਨੇ ਬੜੇ ਮਾਸੂਮ ਲੋਕਾਂ ਦਾ ਕਤਲ ਕੀਤਾ। ਉਸ ਨੇ ਯਰੂਸ਼ਲਮ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੀਕ ਸਾਰੀ ਜ਼ਮੀਨ ਨੂੰ ਖੂਨ ਨਾਲ ਲਬਰੇਜ਼ ਕਰ ਦਿੱਤਾ। ਅਤੇ ਉਹ ਸਾਰੇ ਪਾਪਾਂ ਦੇ ਨਾਲ ਮਨੱਸ਼ਹ ਨੇ ਯਹੂਦਾਹ ਤੋਂ ਉਹ ਪਾਪ ਕਰਵਾਏ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਲੱਗਣ।’”

17 ਮਨੱਸ਼ਹ ਨੇ ਜੋ ਵੀ ਪਾਪ ਕੀਤੇ, ਉਹ ਸਾਰੇ ਪਾਪ ਜਿਹੜੇ ਉਸ ਕੀਤੇ ਸਭ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। 18 ਮਨੱਸ਼ਹ ਜਦੋਂ ਮਰਿਆ ਤਾਂ ਮਰਨ ਉਪਰੰਤ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਮਨੱਸ਼ਹ ਨੂੰ ਉਸ ਦੇ ਘਰਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਜੋ ਕਿ “ਉੱਜ਼ਾ ਦਾ ਬਾਗ਼” ਕਹਾਉਂਦਾ ਸੀ। ਉਸ ਉਪਰੰਤ ਉਸਦਾ ਪੁੱਤਰ ਆਮੋਨ ਰਾਜ ਕਰਨ ਲੱਗਾ।

ਆਮੋਨ ਦਾ ਥੋੜੀ ਦੇਰ ਰਾਜ ਕਰਨਾ

19 ਆਮੋਨ ਜਦੋਂ ਰਾਜ ਕਰਨ ਲੱਗਾ ਤਾਂ ਉਹ 22 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮਸ਼ੁੱਲਮਥ ਸੀ ਜੋ ਯਾਟਬਾਹੀ ਦੀ ਹਾਰੂਸ਼ ਦੀ ਧੀ ਸੀ।

20 ਆਮੋਨ ਨੇ ਵੀ ਆਪਣੇ ਪਿਤਾ ਵਾਂਗ ਉਹ ਗ਼ਲਤ ਕੰਮ ਕੀਤੇ। ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। 21 ਆਮੋਨ ਨੇ ਵੀ ਆਪਣੇ ਪਿਉ ਵਾਂਗ ਹੀ ਉਨ੍ਹਾਂ ਬੁੱਤਾਂ ਦੀ ਉਪਾਸਨਾ ਅਤੇ ਸੇਵਾ ਕੀਤੀ। 22 ਉਸ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ, ਨੂੰ ਛੱਡ ਦਿੱਤਾ ਅਤੇ ਓਵੇਂ ਨਹੀਂ ਰਹਿਆ ਜਿਵੇਂ ਯਹੋਵਾਹ ਨੇ ਕਿਹਾ ਸੀ।

23 ਆਮੋਨ ਪਾਤਸ਼ਾਹ ਦੇ ਸੇਵਕਾਂ ਨੇ ਉਸ ਦੇ ਵਿਰੁੱਧ ਮਤਾ ਪਕਾ ਕੇ ਉਸ ਨੂੰ ਮਾਰ ਸੁੱਟਿਆ ਅਤੇ ਉਹ ਵੀ ਉਸ ਦੇ ਆਪਣੇ ਹੀ ਘਰ ਵਿੱਚ। 24 ਪਰ ਉਸ ਦੇਸ਼ ਦੇ ਲੋਕਾਂ ਨੇ ਉਨ੍ਹਾਂ ਸਾਰਿਆਂ ਨੂੰ ਮਾਰ ਛੱਡਿਆ ਜਿਨ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਵਿਉਂਤ ਬਣਾਈ ਸੀ। ਫ਼ਿਰ ਲੋਕਾਂ ਨੇ ਆਮੋਨ ਦੇ ਪੁੱਤਰ ਯੋਸੀਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ।

25 ਆਮੋਨ ਪਾਤਸ਼ਾਹ ਦੇ ਹੋਰ ਬਾਕੀ ਦੇ ਕੰਮ ਯਹੂਦਾਹ ਪਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ। 26 ਆਮੋਨ ਪਾਤਸ਼ਾਹ ਨੂੰ ਉੱਜ਼ਾ ਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਅਤੇ ਉਸ ਉਪਰੰਤ ਉਸਦਾ ਪੁੱਤਰ ਯੋਸੀਯਾਹ ਨਵਾਂ ਪਾਤਸ਼ਾਹ ਬਣਿਆ।

ਯੋਸੀਯਾਹ ਨੇ ਯਹੂਦਾਹ ਵਿੱਚ ਆਪਣਾ ਰਾਜ ਸ਼ੁਰੂ ਕੀਤਾ

22 ਯੋਸੀਯਾਹ ਜਦੋਂ ਰਾਜ ਕਰਨ ਲੱਗਾ ਉਹ ਸਿਰਫ਼ ਅੱਠਾਂ ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 31ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਯਦੀਦਾਹ ਸੀ ਜੋ ਬਾਸਕਥੀ ਤੋਂ ਅਦਾਯਾਹ ਦੀ ਧੀ ਸੀ। ਯੋਸੀਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ। ਯੋਸੀਯਾਹ ਨੇ ਆਪਣੇ ਪੁਰਖੇ ਦਾਊਦ ਵਾਂਗ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਪਰਮੇਸ਼ੁਰ ਦੀ ਬਿਵਸਥਾ ਤੇ ਅਮਲ ਕੀਤਾ। ਉਸ ਨੇ ਬਿਲਕੁਲ ਪਰਮੇਸ਼ੁਰ ਦੀ ਮਰਜ਼ੀ ਦੇ ਕੰਮ ਹੀ ਕੀਤੇ।

ਯੋਸੀਯਾਹ ਨੇ ਮੰਦਰ ਦੀ ਮੁਰੰਮਤ ਕਰਵਾਈ

ਯੋਸੀਯਾਹ ਪਾਤਸ਼ਾਹ ਦੇ 18 ਵਰ੍ਹੇ ਪਾਤਸ਼ਾਹ ਨੇ ਮਸ਼ੁੱਲਾਮ ਦੇ ਪੋਤਰੇ ਤੇ ਅਸਲਯਾਹ ਦੇ ਪੁੱਤਰ ਸ਼ਾਫ਼ਾਨ ਜੋ ਸਕੱਤਰ ਸੀ ਨੂੰ ਯਹੋਵਾਹ ਦੇ ਮੰਦਰ ਨੂੰ ਇਹ ਆਖਕੇ ਭੇਜਿਆ, “ਪਰਧਾਨ ਜਾਜਕ ਹਿਲਕੀਯਾਹ ਕੋਲ ਜਾ ਅਤੇ ਉਸ ਨੂੰ ਆਖ ਕਿ ਉਹ ਧੰਨ ਜੋ ਯਹੋਵਾਹ ਦੇ ਮੰਦਰ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫ਼ਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਉਸ ਨੂੰ ਗਿਣੇ। ਤੇ ਉਹ ਪੈਸਾ ਉਨ੍ਹਾਂ ਮਜ਼ਦੂਰਾਂ ਦੇ ਹੱਥ ਦੇ ਦੇਣ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਹਨ। ਅਤੇ ਜਿਹੜੇ ਕਾਮੇ ਯਹੋਵਾਹ ਦੇ ਮੰਦਰ ਤੇ ਕੰਮ ਕਰਨ ਵਾਲਿਆਂ ਦੀ ਰੱਖਵਾਲੀ ਤੇ ਹਨ। ਉਸ ਪੈਸੇ ਨੂੰ ਤਰਖਾਣਾਂ, ਪੱਥਰ ਦੀ ਕਟਾਈ ਤੇ ਕੁਟਾਈ ਕਰਨ ਵਾਲਿਆਂ ਨੂੰ ਦੇ ਦੇਣ। ਅਤੇ ਮੰਦਰ ਦੀ ਉਸਾਰੀ ਲਈ ਜਿਹੜੀ ਲੱਕੜ ਤੇ ਪੱਥਰ ਹੋਰ ਖਰੀਦਣ ਦੀ ਲੋੜ ਹੈ, ਉਹ ਇਸ ਧੰਨ ਵਿੱਚੋਂ ਵਰਤਿਆ ਜਾਵੇ। ਪਰ ਜਿਹੜਾ ਪੈਸਾ ਉਨ੍ਹਾਂ ਕਾਮਿਆਂ ਨੂੰ ਦਿੱਤਾ ਜਾਵੇ, ਉਸਦਾ ਲੇਖਾ ਨਾ ਲਿਆ ਜਾਵੇ, ਕਿਉਂ ਕਿ ਉਹ ਭਰੋਸੇ ਯੋਗ ਮਨੁੱਖ ਹਨ।”

ਬਿਵਸਥਾ ਦੀ ਪੋਥੀ ਦਾ ਮੰਦਰ ਵਿੱਚ ਮਿਲਣਾ

ਤਦ ਹਿਲਕੀਯਾਹ ਪਰਧਾਨ ਜਾਜਕ ਨੇ ਸ਼ਾਫ਼ਾਨ ਜੋ ਸੱਕੱਤਰ ਸੀ ਉਸ ਨੂੰ ਕਿਹਾ, “ਵੇਖ! ਮੈਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਿਵਸਥਾ ਦੀ ਪੋਥੀ ਪ੍ਰਾਪਤ ਹੋਈ ਹੈ!” ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦਿੱਤੀ ਤਦ ਸ਼ਾਫ਼ਾਨ ਨੇ ਉਸ ਪੋਥੀ ਨੂੰ ਪੜ੍ਹਿਆ।

ਤਦ ਸ਼ਾਫ਼ਾਨ ਸਕੱਤਰ ਪਾਤਸ਼ਾਹ ਯੋਸੀਯਾਹ ਕੋਲ ਆਇਆ ਤੇ ਉਸ ਨੂੰ ਸਾਰੀ ਘਟਨਾ ਬਾਰੇ ਸੁਣਾਇਆ। ਸ਼ਾਫ਼ਾਨ ਨੇ ਆਖਿਆ, “ਤੇਰੇ ਸੇਵਕਾਂ ਨੇ ਮੰਦਰ ਵਿੱਚ ਜਿੰਨਾ ਵੀ ਖਜ਼ਾਨਾ ਸੀ ਉਹ ਇੱਕਤਰ ਕਰ ਲਿਆ ਹੈ ਅਤੇ ਉਨ੍ਹਾਂ ਨੇ ਇਹ ਪੈਸਾ ਜਿਹੜੇ ਕਾਮਿਆਂ ਦੀ ਨਿਗਰਾਨੀ ਕਰਦੇ ਸਨ, ਉਨ੍ਹਾਂ ਵਿੱਚ ਵੰਡ ਦਿੱਤਾ ਹੈ।” 10 ਤਦ ਸ਼ਾਫ਼ਾਨ ਨੇ ਪਾਤਸ਼ਾਹ ਨੂੰ ਦੱਸਿਆ, “ਅਤੇ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫ਼ੜਾਈ ਹੈ।” ਤਦ ਸ਼ਾਫ਼ਾਨ ਨੇ ਇਹ ਪੋਥੀ ਪਾਤਸ਼ਾਹ ਨੂੰ ਪੜ੍ਹ ਕੇ ਸੁਣਾਈ।

11 ਜਦੋਂ ਰਾਜੇ ਨੇ ਬਿਵਸਥਾ ਦੀ ਪੋਥੀ ਦੇ ਬਚਨ ਸੁਣੇ ਤਾਂ ਉਸ ਨੇ ਇਹ ਦਰਸਾਉਣ ਲਈ ਕਿ ਉਹ ਬੜਾ ਦੁੱਖੀ ਅਤੇ ਪਰੇਸ਼ਾਨ ਹੈ, ਆਪਣੇ ਕੱਪੜੇ ਪਾੜ ਸੁੱਟੇ। 12 ਤਦ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਅਤੇ ਸ਼ਾਫ਼ਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ, ਸ਼ਾਫ਼ਾਨ ਸਕੱਤਰ, ਪਾਤਸ਼ਾਹ ਦੇ ਸੇਵਕ ਅਸਾਯਾਹ ਨੂੰ ਇਹ ਆਗਿਆ ਦਿੱਤੀ ਤੇ ਆਖਿਆ, 13 “ਜਾਓ ਅਤੇ ਜਾਕੇ ਯਹੋਵਾਹ ਨੂੰ ਪੁੱਛੋ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ? ਯਹੋਵਾਹ ਕੋਲੋਂ ਮੇਰੇ ਲਈ, ਲੋਕਾਂ ਲਈ ਅਤੇ ਸਾਰੇ ਯਹੂਦਾਹ ਲਈ ਇਹ ਪੁੱਛੋ ਕਿ ਹੁਣ ਕੀ ਕਰੀਏ? ਉਸ ਕੋਲੋਂ ਇਸ ਪੋਥੀ ਦੇ ਬਚਨਾਂ ਬਾਰੇ ਜੋ ਮੰਦਰ ਵਿੱਚੋਂ ਪ੍ਰਾਪਤ ਹੋਈ ਹੈ ਬਾਰੇ ਪੁੱਛੋ। ਯਹੋਵਾਹ ਸਾਡੇ ਤੇ ਨਾਰਾਜ਼ ਹੈ। ਕਿਉਂ ਕਿ ਸਾਡੇ ਪੁਰਖਿਆਂ ਨੇ ਇਸ ਪੋਥੀ ਦੇ ਬਚਨਾਂ ਨੂੰ ਨਹੀਂ ਮੰਨਿਆ। ਤੇ ਜਿਹੜੇ ਹੁਕਮ, ਸਾਡੇ ਵਾਸਤੇ ਜੋ ਨੇਮ ਇਸ ਪੋਥੀ ਵਿੱਚ ਲਿਖੇ ਗਏ ਸਨ, ਉਨ੍ਹਾਂ ਸਭ ਤੇ ਅਮਲ ਨਹੀਂ ਕੀਤਾ।”

ਯੋਸੀਯਾਹ ਅਤੇ ਹੁਲਦਾਹ ਨਬੀਆਂ

14 ਤਦ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਹੁਲਦਾਹ ਨਬੀਆਂ ਕੋਲ ਗਏ ਉਹ ਤਿਕਵਾਹ ਦੇ ਪੁੱਤਰ ਅਤੇ ਹਰਹਸ ਦੇ ਪੋਤਰੇ ਸੱਲੁਮ ਦੀ ਪਤਨੀ ਸੀ। ਸੱਲੁਮ ਦੇ ਕੱਪੜਿਆਂ ਦੀ ਸ਼ਾਂਭ-ਸੰਭਾਲ ਕਰਦਾ ਹੁੰਦਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਹਿੱਸੇ ਵਿੱਚ ਰਹਿੰਦੀ ਸੀ। ਉਨ੍ਹਾਂ ਨੇ ਉਸ ਨੇ ਉਸ ਕੋਲ ਜਾਕੇ ਗੱਲ ਕੀਤੀ।

15 ਤਦ ਹੁਲਦਾਹ ਨੇ ਉਨ੍ਹਾਂ ਨੂੰ ਦੱਸਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਵੇਂ ਆਖਦਾ ਹੈ: ਤੁਸੀਂ ਉਸ ਆਦਮੀ ਨੂੰ ਜਿਸਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਕਹਿਣਾ: 16 ‘ਯਹੋਵਾਹ ਇਹ ਆਖਦਾ ਹੈ: ਵੇਖੋ! ਮੈਂ ਇਸ ਜਗ੍ਹਾ ਉੱਤੇ ਇੱਥੇ ਰਹਿੰਦੇ ਸਾਰੇ ਲੋਕਾਂ ਉੱਤੇ, ਸਾਰੇ ਕਸ਼ਟ ਲਿਆਵਾਂਗਾ ਜਿਹੜੇ ਯਹੂਦਾਹ ਦਾ ਪਾਤਸ਼ਾਹ ਨੇ ਪੜ੍ਹੇ ਸਨ। ਜੋ ਇਸ ਪੋਥੀ ਵਿੱਚ ਲਿਖੇ ਹੋਏ ਹਨ। 17 ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੈਨੂੰ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਅੱਗੇ ਧੂਪ ਧੁਖਾਕੇ ਉਨਹਾਂ ਨੇ ਮੈਨੂੰ ਕ੍ਰੋਧਿਤ ਕਰ ਦਿੱਤਾ। ਉਨ੍ਹਾਂ ਨੇ ਬਹੁਤ ਸਾਰੇ ਬੁੱਤ ਬਣਾਏ, ਇਸ ਲਈ ਮੈਂ ਇਸ ਥਾਵੇਂ ਆਪਣੀ ਕਰੋਪ ਦਰਸਾਵਾਂਗਾ ਅਤੇ ਇਹ ਤਬਾਹੀ ਦੀ ਅੱਗ ਵਰਗੀ ਹੋਵੇਗੀ ਜਿਹੜੀ ਬੁਝਾਈ ਨਹੀਂ ਜਾ ਸੱਕੇਗੀ।’

18-19 “ਯਹੂਦਾਹ ਦੇ ਪਾਤਸ਼ਾਹ ਨੂੰ ਜਿਸਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ, ਉਸ ਨੂੰ ਜਾਕੇ ਇਹ ਆਖਣਾ: ‘ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਹ ਸਭ ਗੱਲਾਂ ਆਖੀਆਂ ਜੋ ਤੁਸੀਂ ਸੁਣੀਆਂ। ਤੁਸੀਂ ਉਹ ਗੱਲਾਂ ਸੁਣੀਆਂ ਜੋ ਮੈਂ ਇਸ ਜਗ੍ਹਾ ਬਾਰੇ ਅਤੇ ਇੱਥੇ ਰਹਿੰਦੇ ਲੋਕਾਂ ਬਾਰੇ ਸੁਣੀਆਂ। ਇਹ ਸੁਣਕੇ ਤੇਰਾ ਦਿਲ ਪਸੀਜਿਆ ਗਿਆ। ਤੂੰ ਦੁੱਖ ਮਹਿਸੂਸ ਕੀਤਾ ਅਤੇ ਆਪਣੇ-ਆਪ ਨੂੰ ਯਹੋਵਾਹ ਦੇ ਸਾਹਮਣੇ ਨਿਮਾਣਾ ਬਣਾਇਆ। ਜਦੋਂ ਮੈਂ ਕਿਹਾ ਯਰੂਸ਼ਲਮ ਉੱਤੇ ਅਨੇਕਾਂ ਮੁਸੀਬਤਾਂ ਆਉਣਗੀਆਂ, ਤੁਸੀਂ ਆਪਣੀ ਉਦਾਸੀ ਦਰਸਾਉਣ ਲਈ ਆਪਣੇ ਕੱਪੜੇ ਪਾੜ ਲਏ ਅਤੇ ਤੁਸੀਂ ਮੇਰੇ ਅੱਗੇ ਰੋਣ ਲੱਗ ਪਏ, ਇਸੇ ਵਾਸਤੇ ਮੈਂ ਤੁਹਾਡੀ ਪ੍ਰਾਰਥਨਾ ਸੁਣੀ।’ ਯਹੋਵਾਹ ਇਹ ਆਖਦਾ ਹੈ, 20 ‘ਇਸ ਲਈ ਵੇਖ! ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਰਲਾਉਣ ਵਾਲਾ ਹਾਂ। ਤੂੰ ਮਰੇਂਗਾ ਅਤੇ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ। ਇਸ ਲਈ ਤੇਰੀਆਂ ਅੱਖਾਂ ਨੂੰ ਇਹ ਸਾਰੀ ਭੌਜੜ ਜੋ ਮੈਂ ਇਸ ਥਾਵੇਂ (ਯਰੂਸ਼ਲਮ) ਉੱਤੇ ਲਿਆਉਣ ਵਾਲਾ ਹਾਂ ਤੈਨੂੰ ਨਹੀਂ ਦੇਖਣੀ ਪਵੇਗੀ।’”

ਤਦ ਹਿਲਕੀਯਾਹ ਜਾਜਕ, ਅਹੀਕਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਨੇ ਇਹ ਸੁਨੇਹਾ ਪਾਤਸ਼ਾਹ ਨੂੰ ਦਿੱਤਾ।

ਲੋਕਾਂ ਨੇ ਨੇਮ ਸੁਣਿਆ

23 ਯੋਸੀਯਾਹ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਆਗੂਆਂ ਨੂੰ ਮਿਲਣ ਆਉਣ ਲਈ ਆਖਿਆ। ਤਦ ਪਾਤਸ਼ਾਹ ਯਹੋਵਾਹ ਦੇ ਮੰਦਰ ਵਿੱਚ ਗਿਆ ਅਤੇ ਸਾਰੇ ਉਹ ਲੋਕ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਸਨ ਉਸ ਦੇ ਨਾਲ ਗਏ। ਸਾਰੇ ਜਾਜਕ, ਨਬੀ ਅਤੇ ਸਾਰੇ ਵੱਡੇ ਜਾਂ ਛੋਟੇ ਨਾਮਣੇ ਵਾਲੇ ਮਨੁੱਖ ਵੀ ਉਸ ਦੇ ਨਾਲ ਗਏ। ਤਦ ਉਸ ਨੇ ਬਿਵਸਥਾ ਦੀ ਪੋਥੀ ਨੂੰ ਪੜ੍ਹਿਆ। ਇਹ ਉਹ ਬਿਵਸਥਾ ਦੀ ਪੋਥੀ ਸੀ ਜੋ ਕਿ ਯਹੋਵਾਹ ਦੇ ਮੰਦਰ ਵਿੱਚੋਂ ਪ੍ਰਾਪਤ ਹੋਈ ਸੀ। ਯੋਸੀਯਾਹ ਨੇ ਉੱਚੀ ਜਗ੍ਹਾ ਇਸ ਪੋਥੀ ਨੂੰ ਪੜ੍ਹਿਆ ਤਾਂ ਜੋ ਸਾਰੇ ਇਸ ਨੂੰ ਸੁਣ ਸੱਕਣ।

ਫ਼ੇਰ ਪਾਤਸ਼ਾਹ ਥੰਮ ਤੋਂ ਅਗਾਂਹ ਖਲੋ ਗਿਆ ਅਤੇ ਯਹੋਵਾਹ ਦੇ ਪਿੱਛੇ ਲੱਗਣ ਅਤੇ ਉਸ ਦੇ ਅਸੂਲਾਂ, ਹੁਕਮਾਂ, ਇਕਰਾਰਨਾਮੇ ਅਤੇ ਉਸਦੀਆਂ ਬਿਧੀਆਂ ਨੂੰ ਤਹੇ ਦਿਲੋਂ ਮੰਨਣ ਦਾ ਇਕਰਾਰਨਾਮਾ ਕੀਤਾ। ਉਹ ਪੋਥੀ ਵਿੱਚਲੇ ਇਕਰਾਰਨਾਮੇ ਨੂੰ ਵੀ ਤਹੇ ਦਿਲੋਂ ਮੰਨਣ ਲਈ ਤਿਆਰ ਹੋ ਗਿਆ। ਤਾਂ ਸਾਰੇ ਲੋਕਾਂ ਨੇ ਖੜ੍ਹੇ ਹੋਕੇ ਪਾਤਸ਼ਾਹ ਦੇ ਇਕਰਾਰਨਾਮੇ ਨੂੰ ਕਬੂਲਿਆ।

ਤਦ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਨੂੰ, ਦੂਜੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਇਹ ਹੁਕਮ ਦਿੱਤਾ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ, ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ, ਯਹੋਵਾਹ ਦੇ ਮੰਦਰ ਵਿੱਚੋਂ ਬਾਹਰ ਕੱਢ ਲਿਆਉਣ। ਤਦ ਯੋਸੀਯਾਹ ਨੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੇ ਖੇਤਾਂ ਵਿੱਚ ਉਨ੍ਹਾਂ ਨੂੰ ਸਾੜ ਦਿੱਤਾ ਅਤੇ ਉਨ੍ਹਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ।

ਯਹੂਦਾਹ ਦੇ ਪਾਤਸ਼ਾਹਾਂ ਨੇ ਕੁਝ ਆਮ ਆਦਮੀਆਂ ਨੂੰ ਜਾਜਕ ਹੋਣ ਲਈ ਚੁਣਿਆ ਸੀ। ਇਹ ਆਦਮੀ ਅਰੋਨ ਦੇ ਪਰਿਵਾਰ ਵਿੱਚੋਂ ਨਹੀਂ ਸਨ। ਇਹ ਝੂਠੇ ਜਾਜਕ ਯਹੂਦਾਹ ਵਿੱਚਲੀਆਂ ਸਾਰਿਆਂ ਉੱਚੀਆਂ ਥਾਵਾਂ ਅਤੇ ਯਰੂਸ਼ਲਮ ਦੇ ਆਸ ਪਾਸ ਦੇ ਸਾਰੇ ਸ਼ਹਿਰਾਂ ਵਿੱਚ ਧੂਫ਼ ਧੁਖਾਉਂਦੇ ਸਨ। ਉਹ ਬਾਅਲ, ਸੂਰਜ, ਚੰਦ, ਤਾਰਾ ਮੰਡਲ ਅਤੇ ਸਾਰੇ ਤਾਰਿਆਂ ਲਈ ਧੂਫ਼ ਧੁਪਾਉਂਦੇ ਸਨ। ਪਰ ਯੋਸੀਯਾਹ ਨੇ ਉਨ੍ਹਾਂ ਸਭਨਾਂ ਜਾਜਕਾਂ ਨੂੰ ਹਟਾ ਦਿੱਤਾ

ਯੋਸੀਯਾਹ ਨੇ ਯਹੋਵਾਹ ਦੇ ਮੰਦਰ ਵਿੱਚੋਂ ਅਸ਼ੇਰਾਹ ਦਾ ਥੰਮ ਵੀ ਹਟਾ ਦਿੱਤਾ। ਅਤੇ ਇਸ ਨੂੰ ਕਿਦਰੋਨ ਵਾਦੀ ਵਿੱਚ ਬਾਹਰ ਕੱਢ ਕੇ ਸਾੜ ਦਿੱਤਾ। ਫ਼ੇਰ ਉਸ ਨੇ ਇਸ ਨੂੰ ਮਿੱਟੀ ਵਿੱਚ ਮਿੱਧ ਦਿੱਤਾ ਅਤੇ ਧੂੜ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਖਿਲਾਰ ਦਿੱਤਾ।

ਫ਼ੇਰ ਯੋਸੀਯਾਹ ਨੇ ਖੁਸਰਿਆਂ ਦੇ ਘਰ ਢਾਹ ਦਿੱਤੇ ਜੋ ਯਹੋਵਾਹ ਦੇ ਮੰਦਰ ਵਿੱਚ ਸਨ। ਔਰਤਾਂ ਵੀ ਦੇਵੀ ਅਸ਼ੇਰਾਹ ਦਾ ਆਦਰ ਕਰਨ ਲਈ ਇਨ੍ਹਾਂ ਘਰਾਂ ਵਿੱਚ ਪਾਉਣ ਲਈ ਛੋਟੇ-ਛੋਟੇ ਸ਼ਰਾਈਨ ਦੇ ਕੱਜਣ ਬੁਣਦੀਆਂ ਹੁੰਦੀਆਂ ਸਨ।

8-9 ਉਸ ਵਕਤ ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗ਼ਬਾ ਤੋਂ ਲੈ ਕੇ ਬਏਰਸ਼ਬਾ ਤੀਕ ਉਨ੍ਹਾਂ ਸਾਰਿਆਂ ਉੱਚੀਆਂ ਥਾਵਾਂ ਨੂੰ ਜਿੱਥੇ ਉਨ੍ਹਾਂ ਜਾਜਕਾਂ ਨੇ ਧੂਫ਼ ਧੁਖਾਈ ਸੀ, ਭਰਿਸ਼ਟ ਕਰ ਦਿੱਤਾ। ਉਸ ਨੇ ਪ੍ਰਵੇਸ਼ ਦੁਆਰ ਦੇ ਉੱਚੇ ਸਥਾਨਾਂ ਨੂੰ ਵੀ ਤੋੜ ਦਿੱਤਾ, ਜਿਹੜੇ ਯਹੋਸ਼ੂਆ ਸ਼ਹਿਰ ਦੇ ਆਗੂ ਦੇ ਫ਼ਾਟਕ ਦੇ ਖੁਲ੍ਹਣ ਤੇ ਸਨ, ਜੋ ਕਿ ਕਿਸੇ ਬੰਦੇ ਦੇ ਵੜਦਿਆਂ ਹੀ ਖੱਬੇ ਪਾਸੇ ਸੀ। ਤਦ ਵੀ ਉੱਚੀਆਂ ਥਾਵਾਂ ਦੇ ਜਾਜਕ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ, ਪਰ ਉਹ ਆਪਣੇ ਭਰਾਵਾਂ ਦਰਮਿਆਨ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ।

10 ਹਿੰਨੋਮ ਦੇ ਪੁੱਤਰ ਦੀ ਵਾਧੀ ਵਿੱਚ ਤੋਫ਼ਥ ਅਜਿਹੀ ਜਗ੍ਹਾ ਹੈ ਜਿੱਥੇ ਲੋਕ ਆਪਣੇ ਬੱਚਿਆਂ ਨੂੰ ਮਾਰਕੇ ਜਗਵੇਦੀ ਉੱਪਰ ਸਾੜਨ ਲਈ ਚੜ੍ਹਾਉਂਦੇ ਸਨ ਤਾਂ ਜੋ ਉਹ ਝੂਠੇ ਦੇਵਤੇ ਮੋਲਕ ਨੂੰ ਇਉਂ ਖੁਸ਼ ਕਰ ਸੱਕਣ। ਯੋਸੀਯਾਹ ਨੇ ਉਸ ਥਾਂ ਨੂੰ ਨਸ਼ਟ ਕਰ ਦਿੱਤਾ ਤਾਂ ਜੋ ਲੋਕ ਝੂਠੇ ਦੇਵਤੇ ਨੂੰ ਰਿਝਾਉਣ ਲਈ ਆਪਣੇ ਬੱਚਿਆਂ ਨੂੰ ਅੱਗ ਵਿੱਚ ਨਾ ਸਾੜਨ। 11 ਪਹਿਲਾਂ, ਯਹੂਦਾਹ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਮੰਦਰ ਦੇ ਪ੍ਰਵੇਸ਼ ਦਵਾਰ ਦੇ ਕੋਲ ਰੱਥ ਅਤੇ ਘੋੜੇ ਬੰਨੇ ਹੁੰਦੇ ਸਨ। ਇਹ ਨਾਥਾਨ-ਮਲਕ ਜੋ ਦਫ਼ਤਰੀ ਖਾਸ ਬੰਦਾ ਸੀ ਉਸ ਦੇ ਕਮਰੇ ਦੇ ਕੋਲ ਬੰਨ੍ਹੇ ਹੋਏ ਸਨ। ਇਹ ਰੱਥ ਅਤੇ ਘੋੜੇ ਸੂਰਜ ਦੇਵਤੇ ਦੇ ਸਨਮਾਨ ਲਈ ਸਨ। ਯੋਸੀਯਾਹ ਨੇ ਉੱਥੋਂ ਘੋੜਿਆਂ ਨੂੰ ਹਟਾਅ ਦਿੱਤਾ ਅਤੇ ਰੱਥਾਂ ਨੂੰ ਸਾੜ ਦਿੱਤਾ।

12 ਇਸਤੋਂ ਪਹਿਲਾਂ ਯਹੂਦਾਹ ਦੇ ਪਾਤਸਾਹ ਨੇ ਆਹਾਜ਼ ਦੇ ਭਵਨ ਦੀ ਛੱਤ ਉੱਪਰ ਜਗਵੇਦੀਆਂ ਬਣਾਈਆਂ ਹੋਈਆਂ ਸਨ। ਮਨੱਸ਼ਹ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਦੋ ਜਗਵੇਦੀਆਂ ਬਣਵਾਈਆਂ ਪਰ ਯੋਸੀਯਾਹ ਪਾਤਸ਼ਾਹ ਨੇ ਉਨ੍ਹਾਂ ਸਾਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਉਨ੍ਹਾਂ ਟੁਕੜਿਆਂ ਤੇ ਮੁਲਣਾਂ ਨੂੰ ਕਿਦਰੋਨ ਦੀ ਵਾਦੀ ਵਿੱਚ ਸੁਟਵਾ ਦਿੱਤਾ।

13 ਪਹਿਲਾਂ ਸੁਲੇਮਾਨ ਪਾਤਸ਼ਾਹ ਨੇ ਵੀ ਉੱਚੀਆਂ ਥਾਵਾਂ ਬਣਵਾਈਆਂ ਸਨ ਉਹ ਉਸ ਪਹਾੜੀ ਦੇ ਦੱਖਣ ਵਾਲੇ ਪਾਸੇ ਸਨ। ਇਹ ਇਸਰਾਏਲ ਦੇ ਰਾਜੇ ਸੁਲੇਮਾਨ ਦੁਆਰਾ ਸਿਦੋਨ ਦੀ ਭਿਆਨਕ ਦੇਵੀ ਅਸ਼ਤਾਰੋਥ, ਅਤੇ ਮੋਆਬ ਦੇ ਦੇਵਤੇ ਕਮੋਸ਼ ਅਤੇ ਅਮੋਨੀਆਂ ਦੇ ਮਿਲਕੋਮ ਦੇ ਸਤਿਕਾਰ ਵਿੱਚ ਬਣਾਈਆਂ ਗਈਆਂ ਸਨ। ਤਾਂ ਜੋ ਉਹ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਤੇ ਸਨਮਾਨ ਕਰ ਸੱਕਣ। ਪਰ ਯੋਸੀਯਾਹ ਪਾਤਸ਼ਾਹ ਨੇ ਇਹ ਸਾਰੀਆਂ ਉਪਾਸਨਾ ਦੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰਵਾ ਦਿੱਤਾ। 14 ਯੋਸੀਯਾਹ ਪਾਤਸ਼ਾਹ ਨੇ ਸਾਰੇ ਯਾਦਗਾਰੀ ਥੰਮਾਂ ਨੂੰ ਟੁਕੜੇ-ਟੁਕੜੇ ਕਰ ਦਿੱਤਾ ਅਤੇ ਅਸ਼ੇਰਾ ਦੇ ਥੰਮ ਨੂੰ ਵੀ ਢਾਹ ਦਿੱਤਾ ਅਤੇ ਫ਼ਿਰ ਉਸ ਨੇ ਮੁਰਦਿਆਂ ਦੀਆਂ ਹੱਡੀਆਂ ਉਨ੍ਹਾਂ ਉੱਚਿਆਂ ਥਾਵਾਂ ਤੇ ਖਿਲਾਰ ਦਿੱਤੀਆਂ।

15 ਯੋਸੀਯਾਹ ਨੇ ਉਹ ਜਗਵੇਦੀ ਤੇ ਉੱਚੀ ਥਾਂ ਜੋ ਬੈਤਏਲ ਵਿੱਚ ਸੀ ਉਹ ਵੀ ਢਾਹ ਸੁੱਟੀ। ਇਹ ਥਾਂ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਵਾਇਆ ਸੀ ਜਿਸ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਇਆ ਸੀ ਤੇ ਯੋਸੀਯਾਹ ਨੇ ਉਹ ਦੋਵੇਂ ਜਗਵੇਦੀ ਤੇ ਉੱਚਾ ਥਾਂ ਢਾਹ ਦਿੱਤਾ। ਅਤੇ ਜਗਵੇਦੀ ਦੇ ਪੱਥਰ ਦੇ ਟੁਕੜੇ-ਟੁਕੜੇ ਕਰਵਾ ਦਿੱਤੇ ਇੱਥੋਂ ਤੱਕ ਕਿ ਉਨ੍ਹਾਂ ਦਾ ਚੂਰਾ ਕਰਵਾ ਦਿੱਤਾ। ਉਸ ਨੇ ਅਸ਼ੇਰਾਹ ਦਾ ਥੰਮ ਵੀ ਸਾੜ ਦਿੱਤਾ। 16 ਯੋਸੀਯਾਹ ਨੇ ਚਾਰੋ ਪਾਸੇ ਵੇਖਿਆ ਤੇ ਪਰਬਤਾਂ ਉੱਪਰ ਦੀਆਂ ਕਬਰਾਂ ਵੱਲ ਨਿਗਾਹ ਮਾਰੀ। ਅਤੇ ਉਸ ਨੇ ਆਦਮੀਆਂ ਨੂੰ ਭੇਜਿਆ। ਉਨ੍ਹਾਂ ਆਦਮੀਆਂ ਜਿਨ੍ਹਾਂ ਨੇ ਉਨ੍ਹਾਂ ਕਬਰਾਂ ਵਿੱਚੋਂ ਹੱਡੀਆਂ ਕੱਢੀਆਂ ਅਤੇ ਯੋਸੀਯਾਹ ਉਨ੍ਹਾਂ ਨੂੰ ਜਗਵੇਦੀ ਉੱਪਰ ਸਾੜ ਦਿੱਤਾ। ਇਸ ਤਰ੍ਹਾਂ ਯੋਸੀਯਾਹ ਨੇ ਜਗਵੇਦੀ ਨੂੰ ਯਹੋਵਾਹ ਦੇ ਸੰਦੇਸ਼ ਮੁਤਾਬਕ ਭ੍ਰਸ਼ਟ ਕਰ ਦਿੱਤਾ ਜਿਸਦਾ ਪਰਮੇਸ਼ੁਰ ਦੇ ਮਨੁੱਖ ਨੇ ਐਲਾਨ ਕੀਤਾ ਸੀ। ਪਰਮੇਸ਼ੁਰ ਦੇ ਮਨੁੱਖ ਨੇ ਇਨ੍ਹਾਂ ਗੱਲਾਂ ਦਾ ਐਲਾਨ ਉਸ ਵਕਤ ਕੀਤਾ ਸੀ, ਜਦੋਂ ਯਰਾਬੁਆਮ ਜਗਵੇਦੀ ਦੇ ਪਾਸੇ ਖੜ੍ਹਾ ਸੀ।

ਤਦ ਯੋਸੀਯਾਹ ਨੇ ਚਾਰੋ ਪਾਸੇ ਵੇਖਿਆ ਅਤੇ ਪਰਮੇਸ਼ੁਰ ਦੇ ਮਨੁੱਖ (ਨਬੀ) ਦੀ ਕਬਰ ਵੇਖੀ।

17 ਯੋਸੀਯਾਹ ਨੇ ਆਖਿਆ, “ਉਹ ਯਾਦਗਾਰੀ ਚਿੰਨ੍ਹ ਜੋ ਮੈਂ ਵੇਖ ਰਿਹਾ ਹਾਂ, ਉਹ ਕੀ ਹੈ?”

ਸ਼ਹਿਰ ਦੇ ਲੋਕਾਂ ਨੇ ਉਸ ਨੂੰ ਕਿਹਾ, “ਇਹ ਯਹੂਦਾਹ ਤੋਂ ਆਏ ਪਰਮੇਸ਼ੁਰ ਦੇ ਮਨੁੱਖ (ਨਬੀ) ਦੀ ਕਬਰ ਹੈ। ਇਸ ਮਨੁੱਖ ਨੇ ਯਹੂਦਾਹ ਤੋਂ ਆਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਸੀ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ। ਉਸ ਨੇ ਇਹ ਗੱਲਾਂ ਬਹੁਤ ਸਮਾਂ ਪਹਿਲਾਂ ਹੀ ਦੱਸ ਦਿੱਤੀਆਂ ਸਨ।”

18 ਯੋਸੀਯਾਹ ਨੇ ਕਿਹਾ, “ਇਸ ਪਰਮੇਸ਼ੁਰ ਦੇ ਮਨੁੱਖ ਨੂੰ ਇੱਕਲਾ ਛੱਡ ਦਿਉ। ਇਸਦੀਆਂ ਹੱਡੀਆਂ ਇੱਥੋਂ ਨਾ ਚੁੱਕੋ ਇਸ ਨੂੰ ਵਿਸ਼ਰਾਮ ਕਰਨ ਦਿਉ।” ਤਾਂ ਉਨ੍ਹਾਂ ਨੇ ਉਸ ਮਨੁੱਖ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਜੋ ਸਾਮਰਿਯਾ ਵਿੱਚੋਂ ਆਇਆ ਸੀ, ਰਹਿਣ ਦਿੱਤੀਆਂ।

19 ਯੋਸੀਯਾਹ ਨੇ ਉਨ੍ਹਾਂ ਉੱਚੀਆਂ ਥਾਵਾਂ ਅਤੇ ਸਾਰੇ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ, ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ। ਅਤੇ ਉਹ ਸਭ ਕੁਝ ਜੋ ਉਸ ਨੇ ਬੈਤਏਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ।

20 ਯੋਸੀਯਾਹ ਨੇ ਸਾਮਰਿਯਾ ਦੀ ਉਚਿਆਂ ਥਾਵਾਂ ਤੇ ਜਿੰਨੇ ਵੀ ਜਾਜਕ ਸਨ, ਸਭਨਾਂ ਨੂੰ ਮਾਰ ਸੁੱਟਿਆ। ਉਸ ਨੇ ਉਨ੍ਹਾਂ ਆਦਮੀਆਂ ਦੀਆਂ ਹੱਡੀਆਂ ਨੂੰ ਜਗਵੇਦੀਆਂ ’ਚ ਸਾੜਿਆ। ਇਉਂ ਉਸ ਨੇ ਇਨ੍ਹਾਂ ਉਪਾਸਨਾ ਅਸਥਾਨਾਂ ਨੂੰ ਨਸਟ ਕੀਤਾ। ਫ਼ਿਰ ਉਹ ਯਰੂਸ਼ਲਮ ਨੂੰ ਮੁੜ ਗਿਆ।

ਯਹੂਦਾਹ ਦੇ ਲੋਕਾਂ ਨੇ ਪਸਹ ਮਨਾਇਆ

21 ਤਦ ਪਾਤਸ਼ਾਹ ਨੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ ਤੇ ਆਖਿਆ, “ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਹ ਮਨਾਓ। ਇਹ ਉਵੇਂ ਹੀ ਮਨਾਓ ਜਿਵੇਂ ਨੇਮ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।”

22 ਲੋਕਾਂ ਨੇ ਨਿਆਂਕਾਰ ਦੇ ਸਮੇਂ ਤੋਂ ਲੈ ਕੇ, ਜਿਸ ਨੇ ਇਸਰਾਏਲ ਨੂੰ ਇਸਦੇ ਦੁਸ਼ਮਣਾਂ ਤੋਂ ਬਚਾਇਆ ਸੀ, ਅਜਿਹਾ ਪਸਾਹ ਕਦੇ ਨਹੀਂ ਮਨਾਇਆ ਸੀ। ਜਿਵੇਂ ਹੁਣ ਮਨਾਇਆ ਗਿਆ ਸੀ । ਨਾ ਹੀ ਕਿਸੇ ਇਸਰਾਏਲ ਦੇ ਪਾਤਸ਼ਾਹ ਅਤੇ ਨਾਹੀ ਯਹੂਦਾਹ ਦੇ ਕਿਸੇ ਪਾਤਸ਼ਾਹ ਨੇ ਅਜਿਹਾ ਪਸਹ ਦਾ ਵੱਡਾ ਜਸ਼ਨ ਕਦੇ ਮਨਾਇਆ ਸੀ। 23 ਉਨ੍ਹਾਂ ਨੇ ਯੋਸੀਯਾਹ ਦੇ ਰਾਜ ਦੇ 18ਵਰ੍ਹੇ ਵਿੱਚ ਯਰੂਸ਼ਲਮ ਵਿੱਚ ਯਹੋਵਾਹ ਲਈ ਇਹ ਪਸਹ ਮਨਾਇਆ।

24 ਯੋਸੀਯਾਹ ਨੇ ਪ੍ਰੇਤ ਆਤਮਾਵਾਂ ਨਾਲ ਗੱਲ ਕਰਨ ਵਾਲੀਆਂ ਰੂਹਾਂ, ਜਾਦੂਗਰਾਂ, ਘਰੇਲੂ ਦੇਵਤਿਆਂ, ਬੁੱਤਾਂ ਅਤੇ ਹੋਰ ਅਜਿਹੀਆਂ ਸਭ ਭਿਆਨਕ ਚੀਜ਼ਾਂ, ਜਿਨ੍ਹਾਂ ਦੀ ਲੋਕ ਯਹੂਦਾਹ ਅਤੇ ਯਰੂਸ਼ਲਮ ਵਿੱਚ ਉਪਾਸਨਾ ਕਰਦੇ ਸਨ, ਨਸ਼ਟ ਕਰ ਦਿੱਤਾ। ਪਾਤਸ਼ਾਹ ਨੇ ਅਜਿਹਾ ਬਿਵਸਥਾ ਦੀ ਪੋਥੀ ਵਿੱਚ ਲਿਖੇ ਨੂੰ ਮੰਨਣ ਲਈ ਕੀਤਾ। ਜਿਹੜੀ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਮੰਦਰ ਵਿੱਚੋਂ ਲੱਭੀ ਸੀ।

25 ਯੋਸ਼ੀਯਾਹ ਵਰਗਾ ਕੋਈ ਹੋਰ ਪਾਤਸ਼ਾਹ ਨਹੀਂ ਸੀ ਉਹ ਯਹੋਵਾਹ ਵੱਲ ਪੂਰੇ ਦਿਲੋਂ, ਆਪਣੀ ਪੂਰੀ ਰੂਹ ਅਤੇ ਆਪਣੇ ਪੂਰੀ ਤਾਕਤ ਨਾਲ ਪਰਤਿਆ ਅਤੇ ਮੂਸਾ ਦੇ ਬਿਵਸਥਾ ਨਾਲ ਅਪਣੇ-ਆਪ ਨੂੰ ਇੰਝ ਬੰਨ੍ਹਿਆ ਜਿਵੇਂ ਕਿ ਕਦੇ ਵੀ ਕਿਸੇ ਹੋਰ ਰਾਜੇ ਨੇ ਨਹੀਂ ਕੀਤਾ ਸੀ। ਉਸ ਦਿਨ ਤਾਈ ਯੋਸ਼ੀਯਾਹ ਵਰਗਾ ਕੋਈ ਪਾਤਸ਼ਾਹ ਨਹੀਂ ਹੋਇਆ ਸੀ।

26 ਪਰ ਤਦ ਵੀ ਯਹੋਵਾਹ ਦੀ ਯਹੂਦਾਹ ਦੇ ਲੋਕਾਂ ਨਾਲ ਨਾਰਾਜ਼ਗੀ ਨਾ ਹਟੀ। ਯਹੋਵਾਹ ਅਜੇ ਵੀ ਉਨ੍ਹਾਂ ਤੇ ਕਰੋਧਿਤ ਸੀ ਕਿਉਂ ਕਿ ਮਨੱਸ਼ਹ ਦੇ ਭੈੜੇ ਕੰਮ ਨੇ ਉਸ ਨੂੰ ਕ੍ਰੋਧਿਤ ਕੀਤਾ ਸੀ। 27 ਯਹੋਵਾਹ ਨੇ ਆਖਿਆ, “ਮੈਂ ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਛੱਡਣ ਤੇ ਮਜ਼ਬੂਰ ਕੀਤਾ ਤੇ ਇਵੇਂ ਹੀ ਮੈਂ ਯਹੂਦਾਹ ਨਾਲ ਕਰਾਂਗਾ। ਮੈਂ ਯਹੂਦਾਹ ਨੂੰ ਵੀ ਆਪਣੀਆਂ ਅੱਖਾਂ ਤੋਂ ਦੂਰ ਕਰ ਦੇਵਾਂਗਾ। ਮੈਂ ਯਰੂਸ਼ਲਮ ਨੂੰ ਵੀ ਸਵੀਕਾਰ ਨਹੀਂ ਕਰਾਂਗਾ। ਹਾਂ, ਇਹ ਠੀਕ ਹੈ ਕਿ ਮੈਂ ਉਹ ਸ਼ਹਿਰ ਚੁਣਿਆ ਸੀ। ਜਦੋਂ ਮੈਂ ਇਹ ਆਖਿਆ ਸੀ ਕਿ ਇੱਥੇ ਮੇਰਾ ਨਾਂ ਉੱਚਾ ਹੋਵੇਗਾ ਤਾਂ ‘ਮੈਂ ਯਰੂਸ਼ਲਮ ਬਾਰੇ ਹੀ ਗੱਲ ਕਰ ਰਿਹਾ ਸੀ’ ਪਰ ਹੁਣ ਮੈਂ ਹੁਣੇ ਉਸ ਮੰਦਰ ਨੂੰ ਤਬਾਹ ਕਰਾਂਗਾ ਜਿਹੜਾ ਹੁਣ ਉਸ ਥਾਵੇਂ ਹੈ।”

28 ਯੋਸੀਯਾਹ ਨੇ ਹੋਰ ਜਿਹੜੇ ਵੀ ਕਾਰਜ ਕੀਤੇ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।

ਯੋਸੀਯਾਹ ਦੀ ਮੌਤ

29 ਯੋਸੀਯਾਹ ਦੇ ਸਮੇਂ ਦੌਰਾਨ, ਮਿਸਰ ਦਾ ਪਾਤਸ਼ਾਹ ਫ਼ਿਰਊਨ ਨਕੋਹ, ਅੱਸ਼ੂਰ ਦੇ ਰਾਜੇ ਦੇ ਖਿਲਾਫ਼ ਲੜਨ ਲਈ ਫ਼ਰਾਤ ਨਦੀ ਵੱਲ ਗਿਆ। ਯੋਸੀਯਾਹ ਉੱਥੇ ਨਕੋਹ ਨੂੰ ਮਿਲਣ ਲਈ ਮਗਿੱਦੋ ਗਿਆ। ਫ਼ਿਰਊਨ ਨੇ ਯੋਸੀਯਾਹ ਨੂੰ ਵੇਖਿਆ ਤਾਂ ਉਸ ਨੂੰ ਵੱਢ ਸੁੱਟਿਆ। 30 ਯੋਸੀਯਾਹ ਦੇ ਅਫ਼ਸਰਾਂ ਨੇ ਉਸਦੀ ਲੋਥ ਨੂੰ ਰੱਥ ਵਿੱਚ ਪਾਇਆ ਤੇ ਉਸ ਨੂੰ ਮਗਿੱਦੋ ਤੋਂ ਯਰੂਸ਼ਲਮ ਵਿੱਚ ਲੈ ਆਏ। ਉਨ੍ਹਾਂ ਨੇ ਯੋਸੀਯਾਹ ਦੀ ਆਪਣੀ ਕਬਰ ਬਣਾਕੇ ਉਸ ਨੂੰ ਦਫ਼ਨਾਇਆ।

ਤਦ ਆਮ ਲੋਕਾਂ ਨੇ ਯੋਸੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੀ ਜਗ੍ਹਾ ਉਸ ਨੂੰ ਪਾਤਸ਼ਾਹ ਬਣਾਇਆ।

ਯਹੋਆਹਾਜ਼ ਯਹੂਦਾਹ ਦਾ ਪਾਤਸ਼ਾਹ ਬਣ ਗਿਆ

31 ਯਹੋਆਹਾਜ਼ 23 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਹਮੂਟਲ ਸੀ, ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ। 32 ਯਹੋਆਹਾਜ਼ ਨੇ ਯਹੋਵਾਹ ਦੇ ਕਹੇ ਮੁਤਾਬਕ ਕੰਮ ਨਾ ਕੀਤੇ। ਉਸ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ ਤੇ ਉਹ ਵੀ ਆਪਣੇ ਪੁਰਖਿਆਂ ਵਾਂਗ ਯਹੋਵਾਹ ਦੇ ਉਲਟ ਕੰਮ ਕਰਦਾ ਰਿਹਾ।

33 ਫ਼ਿਰ ਫ਼ਿਰਊਨ ਨਕੋਹ ਨੇ ਯਹੋਆਹਾਜ਼ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ਼ ਵਿੱਚ ਹੈ ਕੈਦ ਕਰ ਦਿੱਤਾ ਤਾਂ ਜੋ ਉਹ ਯਰੂਸ਼ਲਮ ਵਿੱਚ ਰਾਜ ਨਾ ਕਰ ਸੱਕੇ ਅਤੇ ਉਸ ਨੇ ਉਸ ਦੇ ਦੇਸ਼ ਉੱਪਰ 3,400 ਕਿੱਲੋ ਚਾਂਦੀ ਅਤੇ 34 ਤੌੜੇ ਸੋਨਾ ਸਜ਼ਾ ਵਜੋਂ ਦੰਡ ਲਾ ਦਿੱਤਾ।

34 ਫ਼ਿਰਊਨ ਨਕੋਹ ਨੇ ਯੋਸੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਸ ਦੇ ਪਿਤਾ ਦੀ ਥਾਵੇ ਨਵਾਂ ਪਾਤਸ਼ਾਹ ਠਹਿਰਾਇਆ। ਫ਼ਿਰਊਨ ਨਕੋਹ ਨੇ ਅਲਯਾਕੀਮ ਦਾ ਨਾਂ ਬਦਲ ਕੇ ਯਹੋਯਾਕੀਮ ਧਰ ਦਿੱਤਾ ਪਰ ਉਹ ਯਹੋਆਹਾਜ਼ ਨੂੰ ਮਿਸਰ ਵਿੱਚ ਲੈ ਗਿਆ। ਯਹੋਆਹਾਜ਼ ਮਿਸਰ ਵਿੱਚ ਹੀ ਮਰਿਆ। 35 ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ। ਪਰ ਉਸ ਨੇ ਦੇਸ ਉੱਪਰ ਫ਼ਿਰਊਨ ਦੇ ਹੁਕਮ ਮੁਤਾਬਕ ਕਰ ਲਾ ਦਿੱਤਾ ਉਸ ਨੇ ਦੇਸ ਦੇ ਹਰ ਆਮ ਮਨੁੱਖ ਤੋਂ ਉਸ ਦੇ ਕਰ ਮੁਤਾਬਕ ਚਾਂਦੀ-ਸੋਨਾ ਲਿਆ ਅਤੇ ਫ਼ਿਰ ਯਹੋਯਾਕੀਮ ਨੇ ਇਹ ਪੈਸਾ ਫ਼ਿਰਊਨ ਨਕੋਹ ਨੂੰ ਸੌਂਪਿਆ।

36 ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ। ਉਸ ਨੇ ਯਰੂਸ਼ਲਮ ਵਿੱਚ 11 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਜ਼ਬੂਦਾਹ ਸੀ ਜੋ ਰੂਮਾਹ ਤੋਂ ਪਦਾਯਾਹ ਦੀ ਧੀ ਸੀ। 37 ਇਸਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ ਅਤੇ ਆਪਣੇ ਪੁਰਖਿਆਂ ਵਾਂਗ ਹੀ ਯਹੋਯਾਕੀਮ ਨੇ ਵੀ ਮਾੜੇ ਕੰਮ ਹੀ ਕੀਤੇ।

ਨਬੂਕਦਨੱਸਰ ਪਾਤਸ਼ਾਹ ਦਾ ਯਹੂਦਾਹ ’ਚ ਆਉਣਾ

24 ਯਹੋਯਾਕੀਮ ਪਾਤਸ਼ਾਹ ਦੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਯਹੂਦਾਹ ਦੇਸ ਵਿੱਚ ਆਇਆ। ਯਹੋਯਾਕੀਮ ਤਿੰਨ ਵਰ੍ਹੇ ਉਸਦਾ ਦਾਸ ਬਣਿਆ ਫ਼ਿਰ ਉਸਤੋਂ ਯਹੋਯਾਕੀਮ ਬਾਗ਼ੀ ਹੋ ਗਿਆ ਅਤੇ ਉਸ ਦੇ ਰਾਜ ਤੋਂ ਉਸ ਨੇ ਤੋੜਕੇ ਬੇਮੁਖ ਹੋ ਗਿਆ। ਯਹੋਵਾਹ ਨੇ ਯਹੋਯਾਕੀਮ ਦੇ ਵਿਰੋਧ ਵਿੱਚ ਕਸਦੀਆਂ ਦੇ ਟੋਲੇ, ਅਰਾਮ ਦੇ, ਮੋਆਬ ਅਤੇ ਅੰਮੋਨੀਆਂ ਦੇ ਜੱਥੇ ਭੇਜੇ। ਯਹੋਵਾਹ ਨੇ ਉਨ੍ਹਾਂ ਨੂੰ, ਯਹੂਦਾਹ ਨੂੰ ਨਸ਼ਟ ਕਰਨ ਲਈ ਭੇਜਿਆ। ਇਹ ਸਭ ਕੁਝ ਯਹੋਵਾਹ ਦੇ ਬਚਨ ਮੁਤਾਬਕ ਹੋਇਆ ਜੋ ਉਸ ਨੇ ਆਪਣੇ ਸੇਵਕਾਂ, ਨਬੀਆਂ ਦੇ ਰਾਹੀਂ ਬੋਲਿਆ ਸੀ।

ਯਹੂਦਾਹ ਵਿੱਚ ਇਉਂ ਸਭ ਕੁਝ ਵਾਪਰੇ ਇਹ ਯਹੋਵਾਹ ਦੇ ਹੁਕਮ ਨਾਲ ਹੀ ਹੋਇਆ ਸੀ ਕਿਉਂ ਕਿ ਇਉਂ ਉਹ ਉਨ੍ਹਾਂ ਨੂੰ ਆਪਣੀਆਂ ਅੱਖਾਂ ਤੋਂ ਦੂਰ ਕਰਨਾ ਚਾਹੁੰਦਾ ਸੀ। ਇਹ ਸਭ ਕੁਝ ਉਸ ਨੇ ਮਨੱਸ਼ਹ ਦੇ ਪਾਪਾਂ ਕਾਰਣ ਕੀਤਾ। ਯਹੋਵਾਹ ਨੇ ਇਹ ਇਸ ਲਈ ਵੀ ਸਭ ਕਰਵਾਇਆ ਕਿਉਂ ਕਿ ਮਨੱਸ਼ਹ ਨੇ ਬੜੇ ਮਾਸੂਮ ਲੋਕਾਂ ਨੂੰ ਮਰਵਾਇਆ ਸੀ ਅਤੇ ਉਨ੍ਹਾਂ ਦੇ ਖੂਨ ਨਾਲ ਸਾਰੇ ਯਰੂਸ਼ਲਮ ਨੂੰ ਲਥਪਥ ਕੀਤਾ ਸੀ। ਤਾਂ ਹੀ ਯਹੋਵਾਹ ਉਸ ਨੂੰ ਖਿਮਾ ਨਹੀਂ ਕਰਨਾ ਚਾਹੁੰਦਾ ਸੀ।

ਯਹੋਯਾਕੀਮ ਦੀਆਂ ਹੋਰ ਕਰਨੀਆਂ ਯਹੂਦਾਹ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਸ਼ਾਮਿਲ ਹਨ। ਯਹੋਯਾਕੀਮ ਮਰਨ ਬਾਅਦ ਆਪਣੇ ਪੁਰਖਿਆਂ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਯਹੋਯਾਕੀਨ ਨਵਾਂ ਪਾਤਸ਼ਾਹ ਬਣਿਆ।

ਬਾਬਲ ਦੇ ਪਾਤਸ਼ਾਹ ਨੇ ਮਿਸਰ ਦੀ ਨਦੀ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੀਕ ਸਭ ਕੁਝ ਜੋ ਮਿਸਰ ਦੇ ਪਾਤਸ਼ਾਹ ਦਾ ਸੀ, ਹਥਿਆ ਲਿਆ ਤੇ ਉਸਤੋਂ ਬਾਅਦ ਫ਼ੇਰ ਕਦੇ ਮਿਸਰ ਦਾ ਪਾਤਸ਼ਾਹ ਆਪਣੇ ਦੇਸ਼ ਤੋਂ ਬਾਹਰ ਨਾ ਨਿਕਲ ਸੱਕਿਆ।

ਨਬੂਕਦਨੱਸਰ ਦਾ ਯਰੂਸ਼ਲਮ ਤੇ ਕਬਜ਼ਾ

ਯਹੋਯਾਕੀਨ ਜਦੋਂ ਰਾਜ ਕਰਨ ਲੱਗਾ ਤਾਂ ਉਹ 18 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਤਿੰਨਾਂ ਮਹੀਨਿਆਂ ਲਈ ਰਾਜ ਕੀਤਾ। ਉਸਦੀ ਮਾਂ ਦਾ ਨਾਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ। ਯਹੋਯਾਕੀਨ ਨੇ ਵੀ ਆਪਣੇ ਬਾਪ ਵਾਂਗ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਨਹੀਂ ਸਨ।

10 ਉਸ ਵਕਤ ਨਬੂਕਦਨੱਸਰ, ਜੋ ਕਿ ਬਾਬਲ ਦਾ ਪਾਤਸ਼ਾਹ ਸੀ, ਦੇ ਅਫ਼ਸਰਾਂ ਨੇ ਯਰੂਸ਼ਲਮ ਉੱਪਰ ਘੇਰਾ ਪਾ ਲਿਆ। 11 ਤਦ ਨਬੂਕਦਨੱਸਰ, ਬਾਬਲ ਦਾ ਪਾਤਸ਼ਾਹ, ਸ਼ਹਿਰ ਵਿੱਚ ਆਇਆ ਤਾਂ 12 ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ। ਯਹੋਯਾਕੀਨ ਦੀ ਮਾਂ, ਉਸ ਦੇ ਅਫ਼ਸਰ, ਨੇਤਾ ਆਗੂ ਅਤੇ ਦਰਬਾਰੀ ਵੀ ਉਸ ਦੇ ਨਾਲ ਗਏ ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੋਯਾਕੀਨ ਨੂੰ ਗਿਰਫ਼ਤਾਰ ਕਰ ਲਿਆ। ਇਹ ਘਟਨਾ ਯਹੋਯਾਕੀਨ ਦੇ ਰਾਜ ਕਾਲ ਦੇ 18 ਵਰ੍ਹੇ ’ਚ ਹੋਈ।

13 ਨਬੂਕਦਨੱਸਰ ਨੇ ਯਹੋਵਾਹ ਦੇ ਮੰਦਰ ਵਿੱਚੋਂ ਯਰੂਸ਼ਲਮ ਚੋ ਸਾਰਾ ਖਜ਼ਾਨਾ ਕੱਢ ਲਿਆ ਅਤੇ ਪਾਤਸ਼ਾਹ ਦੇ ਮਹਿਲ ਵਿੱਚੋਂ ਵੀ ਸਾਰਾ ਖਜ਼ਾਨਾ ਲੁੱਟ ਲਿਆ। ਸੋਨੇ ਦੇ ਸਾਰੇ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਵਿੱਚ ਰੱਖੇ ਸਨ, ਉਸ ਨੇ ਕੱਟ ਕੇ ਤੋੜ ਕੇ ਯਹੋਵਾਹ ਦੇ ਕਹੇ ਅਨੁਸਾਰ ਟੁਕੜੇ-ਟੁਕੜੇ ਕਰ ਦਿੱਤੇ।

14 ਉਸ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਿਸ ਵਿੱਚ ਧਨਾਢ ਲੋਕ ਅਤੇ ਆਗੂ ਵੀ ਸ਼ਾਮਿਲ ਸਨ। ਉਸ ਨੇ 10,000 ਲੋਕਾਂ ਨੂੰ ਫ਼ੜਕੇ ਕੈਦ ਕਰ ਲਿਆ। ਉਸ ਨੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਵੀ ਫ਼ੜ ਲਿਆ ਅਤੇ ਸਧਾਰਨ ਗਰੀਬ ਲੋਕਾਂ ਤੋਂ ਸਿਵਾਇ ਦੇਸ਼ ਦਾ ਕੋਈ ਬੰਦਾ ਨਾ ਛੱਡਿਆ। 15 ਨਬੂਕਦਨੱਸਰ ਯਹੋਯਾਕੀਨ ਨੂੰ ਬੰਦੀ ਬਣਾਕੇ ਬਾਬਲ ਨੂੰ ਲੈ ਗਿਆ। ਉਹ ਉਸ ਦੀ ਮਾਂ, ਉਸਦੀਆਂ ਬੀਵੀਆਂ, ਅਫ਼ਸਰਾਂ ਅਤੇ ਆਗੂ ਨੇਤਾਵਾਂ ਅਤੇ ਕਹਿੰਦੇ-ਕਹਾਉਂਦੇ ਲੋਕਾਂ ਨੂੰ ਵੀ ਆਪਣੇ ਨਾਲ ਲੈ ਗਿਆ। ਇਨ੍ਹਾਂ ਸਭਨਾਂ ਨੂੰ ਉਹ ਬਾਬਲ ਵਿੱਚ ਕੈਦੀ ਬਣਾ ਕੇ ਲਿਆਇਆ। 16 ਉਸ ਵਿੱਚ 7,000 ਸਿਪਾਹੀ ਸਨ। ਨਬੂਕਦਨੱਸਰ ਸਾਰੇ ਸਿਪਾਹੀਆਂ ਅਤੇ 1,000 ਕਾਰੀਗਰਾਂ ਤੇ ਕਾਮਿਆਂ ਨੂੰ ਆਪਣੇ ਨਾਲ ਲੈ ਆਇਆ। ਇਹ ਸਾਰੇ ਮਨੁੱਖ ਜੰਗ ਦੀ ਸਿਖਲਾਈ ਲਏ ਹੋਏ ਜੰਗ ਲਈ ਤਿਆਰ ਸਿਪਾਹੀ ਸਨ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਬੰਦੀ ਬਣਾਕੇ ਬਾਬਲ ਵਿੱਚ ਲੈ ਆਇਆ।

ਸਿਦਕੀਯਾਹ ਪਾਤਸ਼ਾਹ

17 ਬਾਬਲ ਦੇ ਪਾਤਸ਼ਾਹ ਨੇ ਯਹੋਯਾਕੀਨ ਦੇ ਚਾਚੇ, ਮਤੱਨਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ, ਅਤੇ ਉਸ ਨੂੰ ਸਿਦਕੀਯਾਹ ਨਾਂ ਦਿੱਤਾ। 18 ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਮੂਟਲ ਸੀ ਜੋ ਕਿ ਯਿਰਮਯਾਹ ਦੀ ਧੀ ਸੀ ਅਤੇ ਉਹ ਲਿਬਨਾਹ ਤੋਂ ਸੀ। 19 ਸਿਦਕੀਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਸਿਦਕੀਯਾਹ ਨੇ ਵੀ ਯਹੋਯਾਕੀਨ ਵਾਂਗ ਸਭ ਮਾੜੇ ਕੰਮ ਕੀਤੇ। 20 ਤਦ ਯਹੋਵਾਹ ਯਰੂਸ਼ਲਮ ਤੇ ਯਹੂਦਾਹ ਤੇ ਇੰਨਾ ਕਰੋਧ ਵਿੱਚ ਆਇਆ ਕਿ ਉਸ ਨੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ।

ਨਬੂਕਦਨੱਸਰ ਨੇ ਸਿਦਕੀਯਾਹ ਦਾ ਰਾਜ ਖਤਮ ਕੀਤਾ

ਸਿਦਕੀਯਾਹ ਬੇਮੁਖ ਹੋ ਗਿਆ ਅਤੇ ਉਹ ਬਾਬਲ ਦੇ ਪਾਤਸ਼ਾਹ ਦਾ ਹੁਕਮ ਮੰਨਣ ਤੋਂ ਬਾਗ਼ੀ ਹੋ ਗਿਆ।

25 ਹੁਣ ਨਬੂਕਦਨੱਸਰ ਜੋ ਕਿ ਬਾਬਲ ਦਾ ਪਾਤਸ਼ਾਹ ਸੀ ਆਪਣੀ ਫ਼ੌਜ ਨਾਲ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਆਇਆ। ਇਹ ਘਟਨਾ ਸਿਦਕੀਯਾਹ ਦੇ ਰਾਜ ਦੇ ਨੌਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਵਾਪਰੀ। ਉਸ ਨੇ ਆਪਣੀ ਫ਼ੌਜ ਦਾ ਯਰੂਸ਼ਲਮ ਉੱਪਰ ਘੇਰਾ ਪਾ ਲਿਆ ਤਾਂ ਜੋ ਲੋਕ ਅੰਦਰ ਜਾ ਸ਼ਹਿਰ ਤੋਂ ਬਾਹਰ ਨਾ ਆ ਸੱਕਣ। ਫ਼ੇਰ ਉਸ ਨੇ ਸ਼ਹਿਰ ਦੇ ਆਲੇ-ਦੁਆਲੇ ਕਿਲ੍ਹਾਬੰਦੀ ਦੀ ਕੰਧ ਬਣਾਈ। ਨਬੂਕਦਨੱਸਰ ਦੀ ਫ਼ੌਜ ਸਿਦਕੀਯਾਹ ਦੇ ਯਹੂਦਾਹ ਦੇ ਰਾਜ ਕਰਨ ਦੇ 11ਵਰ੍ਹੇ ਤੀਕ ਸ਼ਹਿਰ ਨੂੰ ਘੇਰੀ ਰਹੀ। ਸ਼ਹਿਰ ਵਿੱਚ ਅਕਾਲ ਨੇ ਬੁਰੀ ਹਾਲਤ ਕਰ ਦਿੱਤੀ ਅਤੇ ਚੌਥੇ ਮਹੀਨੇ ਦੇ ਨੌਵੇਂ ਦਿਨ ਸ਼ਹਿਰ ਵਿੱਚ ਆਮ ਲੋਕਾਈ ਕੋਲ ਖਾਣ ਨੂੰ ਅੰਨ ਦਾ ਦਾਣਾ ਨਾ ਰਿਹਾ।

ਨਬੂਕਦਨੱਸਰ ਦੀ ਫ਼ੌਜ ਨੇ ਅਖੀਰ ਸ਼ਹਿਰ ਦੀ ਉਹ ਦੀਵਾਰ ਢਾਹ ਦਿੱਤੀ। ਉਸ ਰਾਤ ਸਿਦਕੀਯਾਹ ਪਾਤਸ਼ਾਹ ਅਤੇ ਉਸ ਦੇ ਸਰਦਾਰ ਉੱਥੋਂ ਭੱਜ ਨਿਕਲੇ। ਉਨ੍ਹਾਂ ਨੇ ਭੱਜਣ ਲਈ ਦੁਹਰੀਆਂ ਦੀਵਾਰਾਂ ਦੇ ਵਿੱਚੋਂ ਦੀ ਜੋ ਗੁਪਤ ਫ਼ਾਟਕ ਸੀ ਉਸਦੀ ਵਰਤੋਂ ਕੀਤੀ। ਇਹ ਰਾਹ ਪਾਤਸ਼ਾਹ ਦੇ ਬਾਗ਼ਾਂ ਵਿੱਚੋਂ ਦੀ ਸੀ। ਦੁਸ਼ਮਣ ਫ਼ੌਜ ਨੇ ਸਾਰੇ ਸ਼ਹਿਰ ਨੂੰ ਘੇਰਾ ਪਾਇਆ ਹੋਇਆ ਸੀ ਪਰ ਸਿਦਕੀਯਾਹ ਤੇ ਉਸ ਦੇ ਸਰਦਾਰ ਉਜਾੜ ਦੇ ਰਾਹ ਤੋਂ ਭੱਜ ਕੇ ਬਚ ਨਿਕਲੇ। ਬਾਬਲ ਦੀ ਫ਼ੌਜ ਨੇ ਸਿਦਕੀਯਾਹ ਪਾਤਸ਼ਾਹ ਦਾ ਪਿੱਛਾ ਕੀਤਾ ਤੇ ਉਸ ਨੂੰ ਯਰੀਹੋ ਦੇ ਨੇੜੇ ਫ਼ੜ ਲਿਆ। ਸਿਦਕੀਯਾਹ ਦੇ ਸਾਰੇ ਸਿਪਾਹੀ ਉਸ ਨੂੰ ਛੱਡ ਕੇ ਭੱਜ ਗਏ।

ਤਦ ਬਾਬਲ ਦੇ ਸਿਪਾਹੀ ਸਿਦਕੀਯਾਹ ਪਾਤਸ਼ਾਹ ਨੂੰ ਫ਼ੜ ਕੇ ਬਾਬਲ ਦੇ ਪਾਤਸ਼ਾਹ ਕੋਲ ਰਿਬਲਾਹ ਵਿੱਚ ਲਿਆਏ ਤੇ ਉਨ੍ਹਾਂ ਲੋਕਾਂ ਨੇ ਉਸ ਨੂੰ ਦੰਡ ਦੇਣ ਦਾ ਵਿੱਚਾਰ ਕੀਤਾ। ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੇ ਸਾਹਮਣੇ ਵੱਢਿਆ। ਫ਼ਿਰ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢੀਆਂ ਤੇ ਫ਼ਿਰ ਉਸ ਨੂੰ ਜੰਜੀਰਾਂ ਨਾਲ ਬੰਨ੍ਹਕੇ ਬਾਬਲ ਵਿੱਚ ਲੈ ਆਏ।

ਯਰੂਸ਼ਲਮ ਦਾ ਨਾਸ

ਨਬੂਕਦਨੱਸਰ 5 ਮਹੀਨੇ ਦੇ ਸੱਤਵੇਂ ਦਿਨ ਜੋ ਉਸਦੀ ਪਾਤਸ਼ਾਹੀ ਦਾ 19ਵਰ੍ਹਾ ਸੀ ਯਰੂਸ਼ਲਮ ਵਿੱਚ ਆਇਆ। ਨਬੂਜ਼ਰਦਾਨ ਨਬੂਕਦਨੱਸਰ ਦੀ ਵੱਧੀਆ ਫ਼ੌਜ ਦਾ ਕਪਤਾਨ ਸੀ। ਨਬੂਕਦਨੱਸਰ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ! ਉਸ ਨੇ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੀ ਸਾੜ ਦਿੱਤਾ।

10 ਕਸਦੀਆਂ ਦੀ ਸਾਰੀ ਫ਼ੌਜ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਸੁੱਟਿਆ। 11 ਨਬੂਕਦਨੱਸਰ ਨੇ ਸ਼ਹਿਰ ਵਿੱਚ ਬਾਕੀ ਦੇ ਲੁਕੇ ਹੋਏ ਲੋਕਾਂ ਨੂੰ ਵੀ ਫ਼ੜ ਲਿਆ ਅਤੇ ਉਨ੍ਹਾਂ ਨੂੰ ਕੈਦੀ ਬਣਾ ਲਿਆ। ਉਨ੍ਹਾਂ ਲੋਕਾਂ ਨੂੰ ਵੀ ਉਸ ਨੇ ਬੰਦੀ ਬਣਾ ਲਿਆ ਜਿਹੜੇ ਕਿ ਉਸ ਕੋਲ ਸਮਰਪਣ ਹੋਣ ਲਈ ਤਰਲੇ ਲੈਣ ਆਏ। 12 ਨਬੂਕਦਨੱਸਰ ਨੇ ਗਰੀਬਾਂ ਨੂੰ ਕੈਦੀ ਨਾ ਬਣਾਇਆ। ਉਸ ਨੇ ਉਨ੍ਹਾਂ ਨੂੰ ਉੱਥੇ ਹੀ ਛੱਡ ਦਿੱਤਾ ਤਾਂ ਜੋ ਉਹ ਅੰਗੂਰ ਅਤੇ ਬਾਕੀ ਫ਼ਸਲਾਂ ਦੀ ਦੇਖ-ਭਾਲ ਕਰ ਸੱਕਣ।

13 ਬਾਬਲ ਦੀ ਸੈਨਾ ਨੇ ਕਾਂਸੇ ਦੇ ਉਨ੍ਹਾਂ ਸਾਰੇ ਥੰਮਾਂ, ਕੁਰਸੀਆਂ, ਕਾਂਸੇ ਦੇ ਵੱਡੇ ਟੱਬਾਂ ਨੂੰ ਤੋੜ ਦਿੱਤਾ ਜੋ ਯਹੋਵਾਹ ਦੇ ਮੰਦਰ ਵਿੱਚ ਸਨ ਅਤੇ ਸਾਰਾ ਕਾਂਸਾ ਬਾਬਲ ਦੇਸ਼ ਨੂੰ ਲੈ ਗਏ। 14 ਤਸਲੇ, ਕੜਛੇ, ਗੁਲਤਰਾਸ਼, ਕਟੋਰੀਆਂ ਅਤੇ ਪਿੱਤਲ ਦੇ ਉਹ ਸਾਰੇ ਭਾਂਡੇ, ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ। 15 ਨਬੂਜ਼ਰਦਾਨ ਸਾਰੀਆਂ ਅੰਗੀਠੀਆਂ ਬਾਟੇ ਤੇ ਜੋ ਕੁਝ ਸੋਨੇ ਦਾ ਸੀ ਅਤੇ ਚਾਂਦੀ ਦਾ ਉਹ ਵੀ ਲੈ ਗਿਆ। 16-17 ਜੋ ਕੁਝ ਨਬੂਕਦਨੱਸਰ ਲੈ ਗਿਆ ਸੀ: ਦੋ ਥੰਮ (ਹਰ ਥੰਮ 27 ਫੁੱਟ ਉੱਚਾ ਸੀ ਇਸ ਉੱਤਲੇ ਤਾਜ ਸਾਢੇ ਚਾਰ ਫੁੱਟ ਦੇ ਸਨ। ਉਨ੍ਹਾਂ ਤਾਜਾਂ ਉੱਤੇ, ਇੱਕ ਜਾਲ ਅਤੇ ਅਨਾਰਾਂ ਦਾ ਡੀਜਾਈਨ ਸੀ। ਦੋਵੇਂ ਥੰਮ ਇੱਕੋ ਜਿਹੇ ਸਨ ਅਤੇ ਇੱਕ ਜਿਹੇ ਡੀਜਾਈਨ ਦੇ ਸਨ।) ਇੱਕ ਕਾਂਸੇਂ ਦਾ ਵੱਡਾ ਟੱਬ, ਅਤੇ ਗੱਡੇ ਜੋ ਸੁਲੇਮਾਨ ਨੇ ਯਹੋਵਾਹ ਲਈ ਬਣਵਾਏ ਸਨ। ਇਨ੍ਹਾਂ ਸਭ ਕਾਸੇ ਉੱਤੇ ਇੰਨਾ ਕਾਂਸਾ ਸੀ ਜਿਸ ਨੂੰ ਤੋਲਿਆ ਨਹੀਂ ਜਾ ਸੱਕਦਾ ਸੀ।

ਯਹੂਦਾਹ ਦੇ ਲੋਕ ਬੰਦੀਵਾਨ

18 ਮੰਦਰ ਵਿੱਚੋਂ ਨਬੂਜ਼ਰਦਾਨ ਲੈ ਗਿਆ ਜਲਾਦਾਂ ਦੇ ਸਰਦਾਰ ਪਰਧਾਨ ਜਾਜਕ ਸਰਾਯਾਹ, ਸਫ਼ਨਯਾਹ ਦੂਜਾ ਜਾਜਕ ਤੇ ਤਿੰਨ ਪ੍ਰਵੇਸ਼ ਦੁਆਰ ਦੇ ਦਰਬਾਰੀ।

19 ਅਤੇ ਨਬੂਜ਼ਰਦਾਨ ਸ਼ਹਿਰ ਵਿੱਚ ਲੈ ਗਿਆ: ਇੱਕ ਅਧਿਕਾਰੀ ਨੂੰ ਜੋ ਕਿ ਸੈਨਾ ਦਾ ਸਰਦਾਰ ਸੀ। ਪਾਤਸ਼ਾਹ ਦੇ 5 ਸਲਾਹਕਾਰਾਂ ਨੂੰ ਜੋ ਕਿ ਹਾਲੇ ਵੀ ਸ਼ਹਿਰ ਵਿੱਚ ਸਨ। ਸੈਨਾ ਦੇ ਕਪਤਾਨ ਦੇ ਇੱਕ ਸਕੱਤਰ ਨੂੰ ਜੋ ਕਿ ਲੋਕਾਂ ਦੀ ਗਿਣਤੀ ਕਰਣ ਦਾ ਇੰਚਾਰਜ ਸੀ ਅਤੇ ਕਈਆਂ ਨੂੰ ਫ਼ੌਜ ਲਈ ਭਰਤੀ ਕਰਦਾ ਹੰਦਾ ਸੀ ਅਤੇ ਬਾਕੀ ਹੋਰ ਲੋਕਾਂ ਨੂੰ ਜੋ ਕਿ ਉਸ ਨੂੰ ਸ਼ਹਿਰ ਅੰਦਰ ਲੱਭੇ।

20-21 ਫ਼ਿਰ ਇਨ੍ਹਾਂ ਸਾਰਿਆਂ ਨੂੰ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਫ਼ੜਕੇ ਬਾਬਲ ਦੇ ਪਾਤਸ਼ਾਹ ਕੋਲ ਰਿਬਲਾਹ ਵਿੱਚ ਲੈ ਗਿਆ। ਅਤੇ ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਹਮਾਥ ਦੇਸ਼ ਦੇ ਰਿਬਲਾਹ ਵਿੱਚ ਮਾਰਕੇ ਉਨ੍ਹਾਂ ਦੀ ਹਤਿਆ ਕੀਤੀ ਇਉਂ ਯਹੂਦਾਹ ਆਪਣੀ ਹੀ ਧਰਤੀ ਤੋਂ ਅਸੀਰ ਹੋ ਗਏ।

ਯਹੂਦਾਹ ਦਾ ਰਾਜਪਾਲ ਗਦਲਯਾਹ

22 ਲੇਕਿਨ ਜੋ ਲੋਕ ਯਹੂਦਾਹ ਦੀ ਧਰਤੀ ਤੇ ਰਹਿ ਗਏ, ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਛੱਡ ਦਿੱਤਾ, ਉਨ੍ਹਾਂ ਉੱਪਰ ਉਸ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਨੂੰ ਠਹਿਰਾਇਆ।

23 ਜਦੋਂ ਸਾਰੇ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਹ ਵਿੱਚ ਗਦਲਯਾਹ ਕੋਲ ਆਏ। ਨਥਨਯਾਹ ਦਾ ਪੁੱਤਰ ਇਸ਼ਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਨ, ਨਟੋਫ਼ਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਅਕਾਥੀ ਦਾ ਪੁੱਤਰ ਯਅਜ਼ਨਯਾਹ ਅਤੇ ਇਨ੍ਹਾਂ ਦੇ ਹੋਰ ਮਨੁੱਖ ਵੀ ਗਦਲਯਾਹ ਕੋਲ ਆਏ। 24 ਗਦਲਯਾਹ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਆਦਮੀਆਂ ਨਾਲ ਇਕਰਾਰ ਕਰਕੇ ਆਖਿਆ, “ਬਾਬਲ ਦੇ ਅਫ਼ਸਰਾਂ ਤੋਂ ਡਰੋ ਨਾ। ਇਸੇ ਜ਼ਮੀਨ ਉੱਤੇ ਰਹੋ ਅਤੇ ਬਾਬਲ ਦੇ ਪਾਤਸ਼ਾਹ ਦੀ ਸੇਵਾ ਕਰੋ। ਫ਼ਿਰ ਤੁਹਾਡੇ ਨਾਲ ਸਭ ਕੁਝ ਠੀਕ-ਠਾਕ ਹੋ ਜਾਵੇਗਾ।”

25 ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਰਾ ਇਸ਼ਮਾਏਲ ਪਾਤਸ਼ਾਹ ਦੇ ਘਰਾਣੇ ਵਿੱਚੋਂ ਸੀ। 7ਵੇਂ ਮਹੀਨੇ ਵਿੱਚ, ਇਸ਼ਮਾਏਲ ਆਪਣੇ ਦਸਾਂ ਆਦਮੀਆਂ ਨਾਲ ਆਇਆ ਅਤੇ ਗਦਲਯਾਹ ਉੱਤੇ ਹਮਲਾ ਕਰਕੇ ਯਹੂਦਾਹ ਦੇ ਸਾਰੇ ਆਦਮੀਆਂ ਅਤੇ ਬਾਬਲ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ ਜੋ ਕਿ ਉਸ ਨਾਲ ਮਿਸਪਾਹ ਵਿੱਚ ਸਨ। 26 ਫ਼ੇਰ ਸਾਰੇ ਸੈਨਾ ਅਧਿਕਾਰੀ ਅਤੇ ਬਾਕੀ ਲੋਕ ਮਿਸਰ ਨੂੰ ਭੱਜ ਗਏ। ਸਾਰੇ ਲੋਕ, ਤੁੱਛ ਤੋਂ ਲੈ ਕੇ ਮਹਾਨ ਤਾਈਂ ਭੱਜ ਗਏ ਕਿਉਂ ਕਿ ਉਹ ਬੇਬੀਲੋਨੀਆਂ ਤੋਂ ਡਰਦੇ ਸਨ।

27 ਬਾਅਦ ਵਿੱਚ ਅਵੀਲ ਮਰੋਦਕ ਬਾਬਲ ਦਾ ਰਾਜਾ ਬਣਿਆ। ਉਸ ਨੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦ ਵਿੱਚੋਂ ਕੱਢਿਆ। ਇਹ ਯਹੋਯਾਕੀਨ ਦੇ ਬੰਦੀ ਬਣਨ ਤੋਂ 37ਵਰ੍ਹੇ ’ਚ ਇਹ ਘਟਨਾ ਵਾਪਰੀ। ਇਉਂ ਅਵੀਲ ਮਰੋਦਕ ਦੇ ਰਾਜ ਸੰਭਾਲਣ ਤੋਂ 12ਮਹੀਨੇ ਦੇ 27 ਦਿਨ ਵਾਪਰਿਆ। 28 ਅਵੀਲ ਮਹੋਦਕ ਯਹੋਯਾਕੀਨ ਤੇ ਦਯਾਲੂ ਸੀ ਅਤੇ ਉਸ ਨੂੰ ਦੂਜਿਆਂ ਪਾਤਸ਼ਾਹਾਂ ਨਾਲੋਂ ਉੱਚਾ ਦਰਜਾ ਦਿੱਤਾ ਜਿਹੜੇ ਕਿ ਉਸ ਦੇ ਨਾਲ ਬਾਬਲ ਵਿੱਚ ਸਨ। 29 ਅਵੀਲ-ਮਰੋਦਕ ਨੇ ਯਹੋਯਾਕੀਨ ਨੂੰ ਕੈਦੀਆਂ ਵਾਲੇ ਵਸਤਰ ਪਾਉਣ ਤੋਂ ਰੋਕ ਦਿੱਤਾ ਅਤੇ ਯਹੋਯਾਕੀਨ ਰਾਜੇ ਦੇ ਮੇਜ਼ ਤੇ ਬੈਠਿਆ ਅਤੇ ਜਿੰਨਾ ਚਿਰ ਜਿਉਂਇਆ ਉੱਥੇ ਹੀ ਖਾਧਾ। 30 ਇਉਂ ਅਵੀਲ ਮਰੋਦਕ ਨੇ ਰਹਿੰਦੀ ਉਮਰ ਯਹੋਯਾਕੀਨ ਨੂੰ ਉਸਦਾ ਰਾਸ਼ਨ ਹਮੇਸ਼ਾ ਲਈ ਦਿੱਤਾ।

Punjabi Bible: Easy-to-Read Version (ERV-PA)

2010 by World Bible Translation Center