Print Page Options
Previous Prev Day Next DayNext

M’Cheyne Bible Reading Plan

The classic M'Cheyne plan--read the Old Testament, New Testament, and Psalms or Gospels every day.
Duration: 365 days
Punjabi Bible: Easy-to-Read Version (ERV-PA)
Version
ਰੂਥ 1

ਯਹੂਦਾਹ ਵਿੱਚ ਅਕਾਲ

ਬਹੁਤ ਸਮਾਂ ਪਹਿਲਾਂ, ਨਿਆਂਕਾਰਾਂ ਦੇ ਸਮੇਂ ਵਿੱਚ, ਇੱਕ ਅਜਿਹਾ ਸਮਾਂ ਆਇਆ ਜਦੋਂ ਧਰਤੀ ਉੱਤੇ ਅਕਾਲ ਪੈ ਗਿਆ। ਇੱਕ ਆਦਮੀ ਯਹੂਦਾਹ ਵਿੱਚੋਂ ਬੈਤਲਹਮ ਤੋਂ ਆਪਣੀ ਪਤਨੀ ਅਤੇ ਦੋ ਪੁੱਤਰਾਂ ਸਮੇਤ ਮੋਆਬ ਦੀ ਧਰਤੀ ਉੱਤੇ ਰਹਿਣ ਲਈ ਗਿਆ। ਆਦਮੀ ਦਾ ਨਾਮ ਅਲੀਮਲਕ ਸੀ। ਉਸਦੀ ਪਤਨੀ ਦਾ ਨਾਮ ਨਾਓਮੀ ਸੀ ਅਤੇ ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਉਨ ਸਨ। ਉਹ ਯਹੂਦਾਹ ਵਿੱਚ ਬੈਤਲਹਮ ਤੋਂ ਇਫ਼ਰਾਥੀ ਦੇ ਪਰਿਵਾਰ ਵਿੱਚੋਂ ਸਨ। ਉਹ ਮੋਆਬ ਦੀ ਧਰਤੀ ਵਿੱਚ ਜਾਕੇ ਵੱਸ ਗਏ।

ਬਾਦ ਵਿੱਚ ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਇਸ ਲਈ ਸਿਰਫ਼ ਨਾਓਮੀ ਅਤੇ ਉਸ ਦੇ ਦੋ ਪੁੱਤਰ ਪਿੱਛੇ ਰਹਿ ਗਏ। ਉਸ ਦੇ ਪੁੱਤਰਾਂ ਨੇ ਮੋਆਬ ਦੇ ਦੇਸ਼ ਦੀਆਂ ਔਰਤਾਂ ਨਾਲ ਸ਼ਾਦੀ ਕਰ ਲਈ। ਇੱਕ ਪਤਨੀ ਦਾ ਨਾਮ ਆਰਪਾਹ ਸੀ ਅਤੇ ਦੂਸਰੀ ਪਤਨੀ ਦਾ ਨਾਮ ਰੂਥ ਸੀ। ਉਹ ਮੋਆਬ ਵਿੱਚ 10 ਵਰ੍ਹੇ ਰਹੇ, ਤਕਰੀਬਨ ਅਤੇ ਮਹਿਲੋਨ ਅਤੇ ਕਿਲਉਨ ਵੀ ਮਰ ਗਏ। ਇਸ ਲਈ ਨਾਓਮੀ ਆਪਣੇ ਪਤੀ ਅਤੇ ਦੋ ਪੁੱਤਰਾਂ ਤੋਂ ਬਿਨਾ ਇਕੱਲੀ ਰਹਿ ਗਈ।

ਨਾਓਮੀ ਘਰ ਜਾਂਦੀ ਹੈ

ਜਦੋਂ ਨਾਓਮੀ ਮੋਆਬ ਦੀ ਧਰਤੀ ਵਿੱਚ ਸੀ, ਉਸ ਨੇ ਸੁਣਿਆ ਕਿ ਯਹੋਵਾਹ ਨੇ ਆਪਣੇ ਲੋਕਾਂ ਦੀ ਸਹਾਇਤਾ ਕੀਤੀ ਸੀ ਅਤੇ ਉਨ੍ਹਾਂ ਨੂੰ ਯਹੂਦਾਹ ਵਿੱਚ ਭੋਜਨ ਦਿੱਤਾ ਸੀ। ਇਸ ਲਈ ਨਾਓਮੀ ਨੇ ਮੋਆਬ ਨੂੰ ਛੱਡ ਕੇ ਯਹੂਦਾਹ ਵਿੱਚ ਖੁਦ ਦੇ ਘਰ ਵਾਪਸ ਜਾਣ ਦਾ ਫ਼ੈਸਲਾ ਕੀਤਾ। ਉਸ ਦੀਆਂ ਨੂਹਾਂ ਨੇ ਵੀ ਉਸ ਦੇ ਨਾਲ ਹੀ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਉਹ ਥਾਂ ਛੱਡ ਦਿੱਤੀ ਜਿੱਥੇ ਉਹ ਰਹਿ ਰਹੇ ਸਨ, ਅਤੇ ਯਹੂਦਾਹ ਦੀ ਧਰਤੀ ਉੱਤੇ ਪੈਦਲ ਵਾਪਸ ਜਾਣਾ ਸ਼ੁਰੂ ਕਰ ਦਿੱਤਾ।

ਫ਼ੇਰ ਨਾਓਮੀ ਨੇ ਆਪਣੀਆਂ ਨੂਹਾਂ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਨੂੰ ਆਪਣੀ ਮਾਂ ਦੇ ਘਰ ਆਪਸ ਜਾਣਾ ਚਾਹੀਦਾ ਹੈ। ਤੁਸੀਂ ਮੇਰੇ ਅਤੇ ਮੇਰੇ ਸਵਰਗਵਾਸੀ ਪੁੱਤਰਾਂ ਨਾਲ ਬਹੁਤ ਚੰਗੀਆਂ ਰਹੀਆਂ ਹੋ। ਇਸ ਲਈ ਮੈਂ ਪ੍ਰਾਰਥਨਾ ਕਰਦੀ ਹਾਂ ਕਿ ਯਹੋਵਾਹ ਤੁਹਾਡੇ ਨਾਲ ਇਨਸਾਫ਼ ਕਰੇਗਾ ਅਤੇ ਤੁਹਾਡੇ ਉੱਤੇ ਮਿਹਰ ਕਰੇਗਾ। ਮੈਂ ਪ੍ਰਾਰਥਨਾ ਕਰਦੀ ਹਾਂ ਕਿ ਉਹ ਤੁਹਾਨੂੰ ਇੱਕ ਚੰਗੇ ਪਤੀ ਨਾਲ ਇੱਕ ਘਰ ਵਿੱਚ ਅਰਾਮ ਲੱਭਣ ਵਿੱਚ ਮਦਦ ਕਰੇ।” ਨਾਓਮੀ ਨੇ ਆਪਣੀਆਂ ਨੂਹਾਂ ਨੂੰ ਚੁੰਮਿਆ ਅਤੇ ਉਹ ਸਾਰੀਆਂ ਰੋਣ ਲੱਗ ਪਈਆਂ।

10 ਫ਼ੇਰ ਨੂਹਾਂ ਨੇ ਆਖਿਆ, “ਪਰ ਅਸੀਂ ਤਾਂ ਤੁਹਾਡੇ ਨਾਲ ਆਉਣਾ ਚਾਹੁੰਦੀਆਂ ਹਾਂ ਅਤੇ ਤੁਹਾਡੇ ਪਰਿਵਾਰ ਵਿੱਚ ਜਾਣਾ ਚਾਹੁੰਦੀਆਂ ਹਾਂ।”

11 ਪਰ ਨਾਓਮੀ ਨੇ ਆਖਿਆ, “ਨਹੀਂ, ਧੀਓ, ਆਪੋ-ਆਪਣੇ ਘਰਾਂ ਨੂੰ ਵਾਪਸ ਜਾਓ। ਮੇਰੇ ਨਾਲ ਤੁਸੀਂ ਕਿਉਂ ਜਾਂਦੀਆਂ ਹੋ? ਮੈਂ ਤੁਹਾਡੀ ਸਹਾਇਤਾ ਨਹੀਂ ਕਰ ਸੱਕਦੀ। ਮੇਰੇ ਅੰਦਰ ਹੋਰ ਕੋਈ ਪੁੱਤਰ ਨਹੀਂ ਹਨ ਜਿਹੜੇ ਤੁਹਾਡੇ ਪਤੀ ਬਣ ਸੱਕਣ। 12 ਮੇਰੀਓ ਧੀਓ, ਘਰ ਵਾਪਸ ਚਲੀਆਂ ਜਾਵੋ! ਮੈਂ ਇੰਨੀ ਬੁੱਢੀ ਹਾਂ ਕਿ ਹੋਰ ਨਵਾਂ ਪਤੀ ਨਹੀਂ ਕਰ ਸੱਕਦੀ। ਜੇ ਮੈਂ ਦੋਬਰਾ ਸ਼ਾਦੀ ਕਰਾਉਣ ਦੀ ਵੀ ਸੋਚਾਂ, ਤਾਂ ਵੀ ਮੈਂ ਤੁਹਾਡੀ ਕੋਈ ਮਦਦ ਨਹੀਂ ਕਰ ਸੱਕਦੀ। ਜੇ ਮੈਂ ਅੱਜ ਰਾਤ ਨੂੰ ਹੀ ਗਰਭਵਤੀ ਹੋ ਜਾਵਾਂ ਅਤੇ ਦੋ ਪੁੱਤਰ ਜਣਾ ਇਸ ਨਾਲ ਤੁਹਾਡੀ ਕੋਈ ਸਹਾਇਤਾ ਨਹੀਂ ਹੋਵੇਗੀ। 13 ਕੀ ਤੁਸੀਂ ਉਨ੍ਹਾਂ ਦੇ ਵੱਡੇ ਹੋਣ ਤੱਕ ਲੰਮੇ ਸਮੇਂ ਲਈ ਇੰਤਜ਼ਾਰ ਕਰੋਂਗੀਆਂ? ਕੀ ਤੁਸੀਂ ਉਨ੍ਹਾਂ ਦੇ ਇੰਤਜ਼ਾਰ ਵਿੱਚ ਅਣਵਿਆਹੀਆਂ ਰਹੋਂਗੀਆਂ? ਨਹੀਂ, ਮੇਰੀਓ ਧੀਓ, ਇਹ ਮੈਨੂੰ ਤੁਹਾਡੇ ਹੋਣ ਨਾਲੋਂ ਵੀ ਵੱਧੇਰੇ ਉਦਾਸ ਕਰ ਦੇਵੇਗਾ। ਯਹੋਵਾਹ ਮੇਰੇ ਖਿਲਾਫ਼ ਪਰਤ ਗਿਆ ਹੈ।”

14 ਇਸ ਲਈ ਉਹ ਔਰਤਾਂ ਫ਼ੇਰ ਬਹੁਤ ਰੋਈਆਂ। ਫ਼ੇਰ ਆਰਪਾਹ ਨੇ ਨਾਓਮੀ ਨੂੰ ਚੁੰਮਿਆ ਅਤੇ ਚਲੀ ਗਈ। ਪਰ ਰੂਥ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਠਹਿਰ ਗਈ।

15 ਨਾਓਮੀ ਨੇ ਆਖਿਆ, “ਦੇਖ ਤੇਰੀ ਜਿਠਾਣੀ ਆਪਣੇ ਲੋਕਾਂ ਅਤੇ ਆਪਣੇ ਦੇਵਤਿਆਂ ਕੋਲ ਵਾਪਸ ਚਲੀ ਗਈ ਹੈ। ਇਸ ਲਈ ਤੈਨੂੰ ਵੀ ਇਵੇਂ ਹੀ ਕਰਨਾ ਚਾਹੀਦਾ ਹੈ।”

16 ਪਰ ਰੂਥ ਨੇ ਆਖਿਆ, “ਮੈਨੂੰ ਤੈਨੂੰ ਛੱਡ ਕੇ ਜਾਣ ਲਈ ਮਜ਼ਬੂਰ ਨਾ ਕਰ! ਮੈਨੂੰ ਆਪਣੇ ਲੋਕਾਂ ਕੋਲ ਵਾਪਸ ਜਾਣ ਲਈ ਮਜ਼ਬੂਰ ਨਾ ਕਰੀਂ। ਮੈਨੂੰ ਆਪਣੇ ਨਾਲ ਆਉਣ ਦੇ। ਜਿੱਥੇ ਤੂੰ ਜਾਵੇਂਗੀ ਮੈਂ ਵੀ ਉੱਥੇ ਹੀਜਾਵਾਂਗੀ। ਜਿੱਥੇ ਤੂੰ ਰਹੇਂਗੀ ਮੈਂ ਵੀ ਉੱਥੇ ਹੀ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ, ਮੇਰਾ ਪਰਮੇਸ਼ੁਰ ਹੋਵੇਗਾ। 17 ਜਿੱਥੇ ਤੁਸੀਂ ਮਰੋਂਗੇ ਉੱਥੇ ਹੀ ਮੈਂ ਮਰਾਂਗੀ। ਅਤੇ ਉੱਥੇ ਹੀ ਮੈਨੂੰ ਦਫ਼ਨਾਇਆ ਜਾਵੇਗਾ। ਮੈਂ ਯਹੋਵਾਹ ਪਾਸੋਂ ਇਹ ਮੰਗ ਕਰਦੀ ਹਾਂ ਕਿ ਮੈਂ ਇਸ ਇਕਰਾਰ ਨੂੰ ਨਾ ਨਿਭਾਵਾਂ ਤਾਂ ਉਹ ਮੈਨੂੰ ਸਜ਼ਾ ਦੇਵੇ: ਸਿਰਫ਼ ਮੌਤ ਹੀ ਸਾਨੂੰ ਵੱਖ ਕਰੇਗੀ।” [a]

ਘਰ ਵਾਪਸੀ

18 ਨਾਓਮੀ ਨੇ ਦੇਖਿਆ ਕਿ ਰੂਥ ਉਸ ਦੇ ਨਾਲ ਜਾਣਾ ਬਹੁਤ ਚਾਹੁੰਦੀ ਸੀ। ਇਸ ਲਈ ਨਾਓਮੀ ਨੇ ਉਸ ਦੇ ਨਾਲ ਦਲੀਲਬਾਜ਼ੀ ਕਰਨੀ ਛੱਡ ਦਿੱਤੀ। 19 ਨਾਓਮੀ ਅਤੇ ਰੂਥ ਸਫ਼ਰ ਕਰਦੀਆਂ ਰਹੀਆਂ ਜਦੋਂ ਤੱਕ ਕਿ ਉਹ ਬੈਤਲਹਮ ਦੇ ਕਸਬੇ ਵਿੱਚ ਨਹੀਂ ਪਹੁੰਚ ਗਈਆਂ। ਜਦੋਂ ਦੋਹਾਂ ਔਰਤਾਂ ਨੇ ਬੈਤਲਹਮ ਵਿੱਚ ਪ੍ਰਵੇਸ਼ ਕੀਤਾ ਸਾਰੇ ਲੋਕ ਬਹੁਤ ਉਤਸੁਕ ਸਨ। ਉਨ੍ਹਾਂ ਆਖਿਆ, “ਇਹ ਤਾਂ ਨਾਓਮੀ ਹੈ?”

20 ਪਰ ਨਾਓਮੀ ਨੇ ਲੋਕਾਂ ਨੂੰ ਆਖਿਆ, “ਮੈਨੂੰ ਨਾਓਮੀ ਨਾ ਬੁਲਾਓ, ਮੈਨੂੰ ਮਾਰਾ ਬੁਲਾਓ। ਇਸੇ ਨਾਮ ਦੀ ਵਰਤੋਂ ਕਰੋ, ਕਿਉਂਕਿ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੇਰੀ ਜ਼ਿੰਦਗੀ ਨੂੰ ਬਹੁਤ ਉਦਾਸ ਬਣਾ ਦਿੱਤਾ ਹੈ। 21 ਜਦੋਂ ਮੈਂ ਗਈ ਸੀ ਮੇਰੇ ਕੋਲ ਲੋੜੀਂਦੀਆਂ ਸਾਰੀਆਂ ਚੀਜ਼ਾਂ ਸਨ। ਪਰ ਹੁਣ, ਯਹੋਵਾਹ ਮੈਨੂੰ ਖਾਲੀ ਹਥੀ ਘਰ ਵਾਪਸ ਲਿਆਇਆ ਹੈ। ਉਸ ਨੇ ਮੈਨੂੰ ਉਦਾਸੀ ਦਿੱਤੀ ਹੈ, ਤਾਂ ਤੁਸੀਂ ਮੈਨੂੰ ‘ਖੁਸ਼’ ਕਿਉਂ ਬੁਲਾਉਂਦੇ ਹੋ? ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੈਨੂੰ ਬਹੁਤ ਸਾਰੀਆਂ ਮੁਸੀਬਤਾਂ ਦਿੱਤੀਆਂ ਹਨ।”

22 ਇਸ ਤਰ੍ਹਾਂ ਨਾਓਮੀ ਅਤੇ ਉਸਦੀ ਨੂੰਹ ਰੂਥ, ਮੋਆਬੀ ਔਰਤ, ਮੋਆਬ ਦੀ ਧਰਤੀ ਤੋਂ ਯਹੁਦਾਹ ਵਿੱਚ ਬੈਤਲਹਮ ਨੂੰ ਜੌਆਂ ਦੀ ਵਾਢੀ ਦੇ ਸ਼ੁਰੂ ਵਿੱਚ ਵਾਪਸ ਆ ਗਈਆਂ।

ਰਸੂਲਾਂ ਦੇ ਕਰਤੱਬ 26

ਪੌਲੁਸ ਰਾਜਾ ਅਗ੍ਰਿਪਾ ਦੇ ਸਾਹਮਣੇ

26 ਅਗ੍ਰਿਪਾ ਨੇ ਪੌਲੁਸ ਨੂੰ ਆਖਿਆ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਤਾਂ ਪੌਲੁਸ ਆਪਣੇ ਹੱਥ ਨਾਲ ਲੋਕਾਂ ਨੂੰ ਸੁਨਣ ਦਾ ਇਸ਼ਾਰਾ ਕਰਦਿਆਂ ਹੋਇਆਂ ਆਖਣ ਲੱਗਾ। “ਹੇ ਰਾਜਾ ਅਗ੍ਰਿਪਾ, ਤੁਹਾਡੇ ਅੱਗੇ ਖੜ੍ਹਾ ਹੋਕੇ ਅੱਜ ਮੈਂ ਆਪਣੇ ਆਪਨੂੰ ਬੜਾ ਭਾਗਸ਼ਾਲੀ ਸਮਝਦਾ ਹਾਂ ਅਤੇ ਮੈਂ ਯਹੂਦੀਆਂ ਦੁਆਰਾ ਆਪਣੇ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਦਾ ਉੱਤਰ ਦੇਵਾਂਗਾ। ਮੈਂ ਵੱਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜ਼ਾਂ ਬਾਰੇ ਅਤੇ ਜਿਹੜੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਬਰ ਨਾਲ ਸੁਣੋ।

“ਸਾਰੇ ਯਹੂਦੀ ਮੇਰੇ ਸਾਰੇ ਜੀਵਨ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਕਿਵੇਂ ਮੈਂ ਮੁਢੋ ਆਪਣੇ ਦੇਸ਼ ਵਿੱਚ ਰਿਹਾ ਹਾਂ ਅਤੇ ਬਾਦ ਵਿੱਚ ਯਰੂਸ਼ਲਮ ਦੇ ਵਿੱਚ। ਇਹ ਯਹੂਦੀ ਮੈਨੂੰ ਬੜੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸੱਕੱਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧੜਿਆਂ ਤੋਂ ਵੀ ਵੱਧੇਰੇ ਧਿਆਨ ਨਾਲ ਕਰਦੇ ਹਨ। ਹੁਣ ਮੈਂ ਉਸ ਵਿਸ਼ਵਾਸ ਕਾਰਣ ਕਚਿਹਰੀ ਦੇ ਸਾਹਮਣੇ ਖੜ੍ਹਾ ਹਾਂ ਜੋ ਮੈਨੂੰ ਉਸ ਵਾਅਦੇ ਕਾਰਣ ਮਿਲੀ ਹੈ ਜਿਹੜਾ ਪਰਮੇਸ਼ੁਰ ਨੇ ਸਾਡੇ ਬਜ਼ੁਰਗਿਆਂ ਨਾਲ ਕੀਤਾ ਸੀ। ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮੜ੍ਹ ਰਹੇ ਹਨ। ਤੁਸੀਂ ਇਸ ਗੱਲ ਨੂੰ ਅਸੰਭਵ ਕਿਉਂ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਵਾਲੇ?

“ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਾਹੀਦੀਆਂ ਹਨ। 10 ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬੜੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਵੀ ਹਾਂਮੀ ਭਰੀ। 11 ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।

ਪੌਲੁਸ ਦਾ ਯਿਸੂ ਨੂੰ ਵੇਖਣ ਬਾਰੇ ਦੱਸਣਾ

12 “ਇੱਕ ਅਜਿਹੀ ਯਾਤਰਾ ਵੇਲੇ, ਮੈਂ ਪ੍ਰਧਾਨ ਜਾਜਕਾਂ ਦੁਆਰਾ ਦਿੱਤੇ ਅਧਿਕਾਰ ਅਤੇ ਸ਼ਕਤੀ ਨਾਲ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ। 13 ਇਹ ਦੁਪਿਹਰ ਸੀ ਅਤੇ ਮੈਂ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ। ਫ਼ੇਰ, ਹੇ ਪਾਤਸ਼ਾਹ, ਮੈਂ ਅਕਾਸ਼ ਤੋਂ ਇੱਕ ਰੋਸ਼ਨੀ ਵੇਖੀ ਜੋ ਕਿ ਸੂਰਜ ਤੋਂ ਵੀ ਵੱਧ ਚਮਕੀਲੀ ਸੀ। ਉਹ ਰੋਸ਼ਨੀ ਮੇਰੇ ਚਾਰੇ ਪਾਸੇ ਫ਼ੈਲ ਗਈ ਅਤੇ ਮੇਰੇ ਨਾਲ ਜਿਹੜੇ, ਮੇਰੇ ਸਾਥੀ ਸਫ਼ਰ ਕਰ ਰਹੇ ਸਨ ਉਨ੍ਹਾਂ ਉੱਤੇ ਵੀ। 14 ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫ਼ੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। ‘ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈਂ? ਮੇਰੇ ਖਿਲਾਫ਼ ਲੜਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈਂ।’

15 “ਮੈਂ ਕਿਹਾ, ‘ਪ੍ਰਭੂ, ਤੂੰ ਕੌਣ ਹੈਂ?’

“ਪ੍ਰਭੂ ਨੇ ਆਖਿਆ, ‘ਮੈਂ ਯਿਸੂ ਹਾਂ, ਜਿਸ ਨੂੰ ਤੂੰ ਕਸ਼ਟ ਦੇ ਰਿਹਾ ਹੈਂ। 16 ਉੱਠ ਖੜ੍ਹਾ ਹੋ। ਮੈਂ ਤੈਨੂੰ ਆਪਣਾ ਸੇਵਕ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ। 17 ਮੈਂ ਤੈਨੂੰ ਤੇਰੇ ਆਪਣੇ ਲੋਕਾਂ ਤੋਂ ਅਤੇ ਗੈਰ-ਯਹੂਦੀ ਲੋਕਾਂ ਤੋਂ ਵੀ ਬਚਾਵਾਂਗਾ। ਮੈਂ ਤੈਨੂੰ ਇਨ੍ਹਾਂ ਲੋਕਾਂ ਕੋਲ ਭੇਜ ਰਿਹਾ ਹਾਂ। 18 ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।’”

ਪੌਲੁਸ ਦਾ ਆਪਣੇ ਕੰਮ ਬਾਰੇ ਦੱਸਣਾ

19 ਪੌਲੁਸ ਨੇ ਆਪਣਾ ਭਾਸ਼ਣ ਜਾਰੀ ਰੱਖਿਆ, “ਜਦੋਂ ਮੈਂ ਸਵਰਗ ਤੋਂ ਇਹ ਦਰਸ਼ਨ ਵੇਖਿਆ, ਤਾਂ ਮੈਂ ਇਸ ਨੂੰ ਮੰਨਣ ਤੋਂ ਇਨਕਾਰ ਨਾ ਕੀਤਾ। 20 ਮੈਂ ਲੋਕਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ ਕਿ ਉਨ੍ਹਾਂ ਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਾਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜਨਾ ਚਾਹੀਦਾ ਹੈ। ਮੈਂ ਲੋਕਾਂ ਨੂੰ ਵਰਨਣ ਕੀਤਾ ਕਿ ਉਨ੍ਹਾਂ ਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜੋ ਇਹ ਵਿਖਾਉਣ ਕਿ ਉਨ੍ਹਾਂ ਨੇ ਸੱਚ ਮੁੱਚ ਆਪਣੇ ਦਿਲ ਅਤੇ ਜੀਵਨ ਬਦਲ ਲਏ ਹਨ। ਸਭ ਤੋਂ ਪਹਿਲਾਂ ਇਹ ਉਪਦੇਸ਼ ਮੈਂ ਦੰਮਿਸਕ ਵਿੱਚ ਦਿੱਤਾ ਫ਼ਿਰ ਮੈਂ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਵਿੱਚ ਇਸਦਾ ਪ੍ਰਚਾਰ ਕੀਤਾ। ਮੈਂ ਪਰਾਈਆਂ ਕੌਮਾਂ ਵਿੱਚ ਜਾਕੇ ਵੀ ਇਸਦਾ ਪ੍ਰਚਾਰ ਕੀਤਾ।

21 “ਇਸੇ ਕਰਕੇ ਯਹੂਦੀ ਮੈਨੂੰ ਫ਼ੜਕੇ ਲੈ ਗਏ ਜਦ ਮੈਂ ਮੰਦਰ ਵਿੱਚ ਸੀ ਅਤੇ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ। 22 ਪਰ ਪਰਮੇਸ਼ੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇੱਥੇ ਪਰਮੇਸ਼ੁਰ ਦੀ ਮਦਦ ਨਾਲ ਖੜ੍ਹਾ ਹਾਂ ਅਤੇ ਸਭ ਲੋਕਾਂ, ਵੱਡਿਆਂ ਅਤੇ ਛੋਟਿਆਂ ਦੋਹਾਂ ਨੂੰ, ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ। 23 ਉਨ੍ਹਾਂ ਆਖਿਆ ਸੀ ਕਿ ਮਸੀਹ ਹੋਵੇਗਾ ਅਤੇ ਉਹ ਪਹਿਲਾਂ ਹੋਵੇਗਾ ਜੋ ਮਰ ਕੇ ਜਿਉਂ ਉੱਠੇਗਾ। ਮੂਸਾ ਅਤੇ ਨਬੀਆਂ ਦਾ ਕਹਿਣਾ ਹੈ ਕਿ ਮਸੀਹ ਯਹੂਦੀਆਂ ਲਈ ਅਤੇ ਗੈਰ-ਯਹੂਦੀਆਂ ਲਈ ਰੌਸ਼ਨੀ ਦੀ ਮਿਸਾਲ ਲੈ ਕੇ ਆਵੇਗਾ।”

ਪੌਲੁਸ ਦੀ ਅਗ੍ਰਿਪਾ ਨੂੰ ਮਨਾਉਣ ਦੀ ਕੋਸ਼ਿਸ਼

24 ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ।”

25 ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦੁਰ। ਮੈਂ ਕਮਲਾ ਨਹੀਂ। ਜੋ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੋ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕ ਪੂਰਣ ਹੈ। 26 ਰਾਜਾ ਅਗ੍ਰਿਪਾ ਇਨ੍ਹਾਂ ਗੱਲਾਂ ਬਾਰੇ ਜਾਣਦਾ ਹੈ ਅਤੇ ਮੈਂ ਉਸ ਨਾਲ ਖੁਲ੍ਹੇਆਮ ਬੋਲ ਸੱਕਦਾ ਹਾਂ, ਉਸ ਲਈ ਇਨ੍ਹਾਂ ਵਿੱਚੋਂ ਕੁਝ ਵੀ ਨਵਾਂ ਨਹੀਂ ਹੈ। ਕਿਉਂਕਿ ਇਹ ਸਭ ਗੱਲਾਂ ਸਭ ਦੀ ਹਾਜਰੀ ਵਿੱਚ ਹੋਈਆਂ ਨਾ ਕਿ ਗੁਪਤ ਤੌਰ ਤੇ। 27 ਰਾਜਾ ਅਗ੍ਰਿਪਾ, ਕੀ ਤੂੰ ਨਬੀਆਂ ਦੀਆਂ ਲਿਖਤਾਂ ਵਿੱਚ ਨਿਹਚਾ ਕਰਦਾ ਹੈਂ? ਮੈਂ ਜਾਣਦਾ ਹਾਂ ਕਿ ਤੂੰ ਨਿਹਚਾ ਰੱਖਦਾ ਹੈਂ।”

28 ਰਾਜਾ ਅਗ੍ਰਿਪਾ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਸੋਚਦਾ ਹੈਂ ਕਿ ਤੂੰ ਮੈਨੂੰ ਇੰਨੀ ਸੌਖੀ ਤਰ੍ਹਾਂ ਮਸੀਹੀ ਹੋਣ ਲਈ ਉਕਸਾ ਲਵੇਂਗਾ?”

29 ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸੱਕਣ, ਸਿਵਾਏ ਇਨ੍ਹਾਂ ਜੰਜ਼ੀਰਾਂ ਦੇ।”

30 ਰਾਜਾ ਅਗ੍ਰਿਪਾ, ਫ਼ੇਸਤੁਸ ਹਾਕਮ, ਬਰਨੀਕੇ ਅਤੇ ਸਾਰੇ ਉਨ੍ਹਾਂ ਨਾਲ ਬੈਠੇ ਹੋਏ ਲੋਕ ਖਲੋ ਗਏ ਅਤੇ ਕਚਿਹਰੀ ਚੋਂ ਉੱਠ ਕੇ ਚੱਲੇ ਗਏ। 31 ਜਾਂਦੇ ਹੋਏ ਉਹ ਆਪਸ ਵਿੱਚ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਆਖ ਰਹੇ ਸਨ, “ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਜੋ ਇਹ ਮੌਤ ਜਾਂ ਕੈਦ ਦਾ ਅਧਿਕਾਰੀ ਹੋਵੇ। ਸੱਚਮੁੱਚ ਇਸਨੇ ਕੁਝ ਵੀ ਬੁਰਾ ਨਹੀਂ ਕੀਤਾ।” 32 ਤਾਂ ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਜੇਕਰ ਇਸਨੇ ਕੈਸਰ ਨੂੰ ਬੇਨਤੀ ਨ ਕੀਤੀ ਹੁੰਦੀ, ਤਾਂ ਉਸ ਨੂੰ ਅਜ਼ਾਦ ਕੀਤਾ ਜਾ ਸੱਕਦਾ ਸੀ।”

ਯਿਰਮਿਯਾਹ 36

ਪਾਤਸ਼ਾਹ ਯਹੋਯਾਕੀਮ ਦਾ ਯਿਰਮਿਯਾਹ ਦੀ ਪੱਤਰੀ ਨੂੰ ਸਾੜਨਾ

36 ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਦੀ ਹੈ ਜਦੋਂ ਯੋਸ਼ੀਯਾਹ ਦਾ ਪੁੱਤਰ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ ਅਤੇ ਉਸ ਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ: “ਯਿਰਮਿਯਾਹ, ਇੱਕ ਪੱਤਰੀ ਲੈ ਅਤੇ ਉਸ ਉੱਤੇ ਉਨ੍ਹਾਂ ਸਮੂਹ ਸੰਦੇਸ਼ਾਂ ਨੂੰ ਲਿਖ ਲੈ ਜਿਹੜੇ ਮੈਂ ਤੈਨੂੰ ਦਿੱਤੇ ਹਨ। ਮੈਂ ਤੇਰੇ ਨਾਲ ਇਸਰਾਏਲ ਅਤੇ ਯਹੂਦਾਹ ਅਤੇ ਸਾਰੀਆਂ ਕੌਮਾਂ ਬਾਰੇ ਗੱਲ ਕੀਤੀ ਹੈ। ਉਸ ਸਮੇਂ ਤੋਂ ਲੈ ਕੇ, ਜਦੋਂ ਯੋਸ਼ੀਯਾਹ ਰਾਜਾ ਸੀ, ਹੁਣ ਤੀਕ ਮੇਰੇ ਵੱਲੋਂ ਬੋਲੇ ਗਏ ਸਾਰੇ ਸ਼ਬਦਾਂ ਨੂੰ ਲਿਖ ਲੈ। ਸ਼ਾਇਦ ਯਹੂਦਾਹ ਦਾ ਪਰਿਵਾਰ ਉਸ ਬਾਰੇ ਸੁਣ ਲਵੇ ਜੋ ਕੁਝ ਮੈਂ ਉਨ੍ਹਾਂ ਨਾਲ ਕਰਨ ਦੀਆਂ ਵਿਉਂਤਾਂ ਬਣਾ ਰਿਹਾ ਹਾਂ। ਅਤੇ ਸ਼ਾਇਦ ਉਹ ਮੰਦੇ ਕੰਮ ਕਰਨ ਤੋਂ ਹਟ ਜਾਣ। ਜੇ ਉਹ ਅਜਿਹਾ ਕਰਨਗੇ ਤਾਂ ਮੈਂ ਉਨ੍ਹਾਂ ਦੇ ਕੀਤੇ ਹੋਏ ਪਾਪ ਬਖਸ਼ ਦਿਆਂਗਾ।”

ਇਸ ਲਈ ਯਿਰਮਿਯਾਹ ਨੇ ਬਾਰੂਕ ਨਾਂ ਦੇ ਇੱਕ ਬੰਦੇ ਨੂੰ ਬੁਲਾਇਆ। ਬਾਰੂਕ ਨੇਰੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਸ ਨੂੰ ਉਹ ਸੰਦੇਸ਼ ਸੁਣਾਏ ਜਿਹੜੇ ਉਸ ਨੂੰ ਯਹੋਵਾਹ ਨੇ ਸੁਣਾਏ ਸਨ। ਜਦੋਂ ਯਿਰਮਿਯਾਹ ਬੋਲ ਰਿਹਾ ਸੀ ਤਾਂ ਬਾਰੂਕ ਨੇ ਉਨ੍ਹਾਂ ਸੰਦੇਸ਼ਾਂ ਨੂੰ ਪੱਤਰੀ ਉੱਤੇ ਲਿਖ ਲਿਆ। ਫ਼ੇਰ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ, ਮੈ ਯਹੋਵਾਹ ਦੇ ਮੰਦਰ ਵਿੱਚ ਨਹੀਂ ਜਾ ਸੱਕਦਾ। ਮੈਨੂੰ ਓੱਥੇ ਜਾਣ ਦੀ ਇਜਾਜ਼ਤ ਨਹੀ। ਇਸ ਲਈ ਮੈਂ ਚਾਹੁੰਦਾ ਹਾਂ ਕਿ ਤੂੰ ਯਹੋਵਾਹ ਦੇ ਮੰਦਰ ਵੱਲ ਜਾਵੇਂ। ਓੱਥੇ ਰੋਜ਼ੇ ਦੇ ਦਿਨ ਜਾਵੀਂ ਅਤੇ ਲੋਕਾਂ ਨੂੰ ਉਹ ਪੱਤਰੀ ਪੜ੍ਹ ਸੁਣਾਵੀਁ। ਲੋਕਾਂ ਨੂੰ ਯਹੋਵਾਹ ਦੇ ਉਹ ਸੰਦੇਸ਼ ਪੜ੍ਹ ਕੇ ਸੁਣਾਵੀਁ ਜਿਹੜੇ ਤੂੰ ਮੇਰੇ ਪਾਸੋਂ ਸੁਣ ਕੇ ਪੱਤਰੀ ਵਿੱਚ ਲਿਖੇ ਹਨ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜਿਹੜੇ ਆਪੋ-ਆਪਣੇ ਸ਼ਹਿਰਾਂ ਵਿੱਚੋਂ ਚੱਲ ਕੇ ਯਰੂਸ਼ਲਮ ਆਏ ਹਨ, ਉਹ ਸੰਦੇਸ਼ ਪੜ੍ਹ ਕੇ ਸੁਣਾਈਁ। ਸ਼ਾਇਦ ਉਹ ਲੋਕ ਯਹੋਵਾਹ ਅੱਗੇ ਸਹਾਇਤਾ ਲਈ ਬੇਨਤੀ ਕਰਨ। ਸ਼ਾਇਦ ਹਰੇਕ ਬੰਦਾ ਮੰਦੇ ਕੰਮ ਕਰਨ ਤੋਂ ਹਟ ਜਾਵੇ। ਯਹੋਵਾਹ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਹੈ।” ਇਸ ਲਈ ਨੇਰੀਆਹ ਦੇ ਪੁੱਤਰ ਬਾਰੂਕ ਨੇ ਉਹ ਹਰ ਗੱਲ ਕੀਤੀ ਜਿਹੜੀ ਨਬੀ ਯਿਰਮਿਯਾਹ ਨੇ ਉਸ ਨੂੰ ਕਰਨ ਲਈ ਆਖੀ ਸੀ। ਬਾਰੂਕ ਨੇ ਉਹ ਪੱਤਰੀ ਉੱਚੀ ਆਵਾਜ਼ ਵਿੱਚ ਪੜ੍ਹ ਕੇ ਸੁਣਾਈ ਜਿਸ ਉੱਤੇ ਯਹੋਵਾਹ ਦੇ ਸੰਦੇਸ਼ ਲਿਖੇ ਹੋਏ ਸਨ। ਉਸ ਨੇ ਇਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹ ਕੇ ਸੁਣਾਇਆ।

ਯਹੋਯਾਕੀਮ ਦੇ ਰਾਜਕਾਲ ਦੇ ਪੰਦਰ੍ਹਵੇਂ ਵਰ੍ਹੇ ਦਾ ਨੌਵਾਂ ਮਹੀਨਾ ਸੀ ਜਦੋਂ ਇੱਕ ਰੋਜ਼ੇ ਦਾ ਐਲਾਨ ਹੋਇਆ। ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਹਰ ਕੋਈ ਜਿਹੜਾ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਆਇਆ ਸੀ ਸਾਰਿਆਂ ਨੂੰ ਯਹੋਵਾਹ ਅੱਗੇ ਵਰਤ ਰੱਖਣਾ ਚਾਹੀਦਾ ਸੀ। 10 ਉਸ ਸਮੇਂ, ਬਾਰੂਕ ਨੇ ਉਹ ਪੱਤਰੀ ਪੜ੍ਹੀ ਜਿਸ ਵਿੱਚ ਯਿਰਮਿਯਾਹ ਦੇ ਸ਼ਬਦ ਸ਼ਾਮਿਲ ਸਨ। ਉਸ ਨੇ ਪੱਤਰੀ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹਿਆ। ਬਾਰੂਕ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਬਾਰੂਕ ਨੇ ਜਦੋਂ ਪੱਤਰੀ ਪੜ੍ਹ ਕੇ ਸੁਣਾਈ ਤਾਂ ਉਹ ਉੱਪਰ ਵਰਾਂਡੇ ਵਿੱਚ ਗਮਰਯਾਹ ਦੇ ਕਮਰੇ ਅੰਦਰ ਸੀ। ਇਹ ਕਮਰਾ ਮੰਦਰ ਦੇ ਨਵੇਂ ਦਰਵਾਜ਼ੇ ਦੇ ਪ੍ਰਵੇਸ਼ ਦੇ ਨੇੜੇ ਸੀ। ਗਮਰਯਾਹ ਸ਼ਾਫ਼ਾਨ ਦਾ ਪੁੱਤਰ ਸੀ। ਗਮਰਯਾਹ ਮੰਦਰ ਦਾ ਲਿਖਾਰੀ ਸੀ।

11 ਇੱਕ ਮੀਕਾਯਾਹ ਨਾਂ ਦੇ ਬੰਦੇ ਨੇ ਯਹੋਵਾਹ ਦੇ ਉਹ ਸਾਰੇ ਸੰਦੇਸ਼ ਸੁਣੇ ਜਿਨ੍ਹਾਂ ਨੂੰ ਬਾਰੂਕ ਨੇ ਪੱਤਰੀ ਤੋਂ ਪੜ੍ਹ ਕੇ ਸੁਣਾਇਆ। ਮੀਕਾਯਾਹ ਗਮਰਯਾਹ ਦਾ ਪੁੱਤਰ ਸੀ ਜਿਹੜਾ ਸ਼ਾਫ਼ਾਨ ਦਾ ਪੁੱਤਰ ਸੀ। 12 ਜਦੋਂ ਮੀਕਾਯਾਹ ਨੇ ਪੱਤਰੀ ਦੇ ਸੰਦੇਸ਼ਾਂ ਨੂੰ ਸੁਣਿਆ ਤਾਂ ਉਹ ਰਾਜੇ ਦੇ ਮਹਿਲ ਵਿੱਚ ਸੱਕੱਤਰ ਦੇ ਕਮਰੇ ਵਿੱਚ ਚੱਲਾ ਗਿਆ। ਸਾਰੇ ਸ਼ਾਹੀ ਅਧਿਕਾਰੀ ਰਾਜੇ ਦੇ ਮਹਿਲ ਵਿੱਚ ਓੱਥੇ ਬੈਠੇ ਹੋਏ ਸਨ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਅਲੀਸ਼ਾਮਾ ਲਿਖਾਰੀ, ਸੱਕੱਤਰ, ਸ਼ਮਅਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲ-ਨਾਥਾਨ, ਸ਼ਾਫ਼ਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਹੋਰ ਸਾਰੇ ਸ਼ਾਹੀ ਅਧਿਕਾਰੀ ਵੀ ਓੱਥੇ ਸਨ। 13 ਮੀਕਾਯਾਹ ਨੇ ਉਨ੍ਹਾਂ ਅਧਿਕਾਰੀਆਂ ਨੂੰ ਉਹ ਸਾਰਾ ਕੁਝ ਦੱਸਿਆ ਜਿਹ੍ਹੜਾ ਉਸ ਨੇ ਬਾਰੂਕ ਨੂੰ ਪੱਤਰੀ ਵਿੱਚੋਂ ਪੜ੍ਹਦੇ ਸੁਣਿਆ ਸੀ।

14 ਤਾਂ ਉਨ੍ਹਾਂ ਸਾਰੇ ਅਧਿਕਾਰੀਆਂ ਨੇ ਇੱਕ ਯਹੂਦੀ ਨਾਂ ਦੇ ਆਦਮੀ ਨੂੰ ਬਾਰੂਕ ਵੱਲ ਘਲਿਆ। ਯ੍ਯਹੂਦੀ ਨਬਨਯਾਹ ਦਾ ਪੁੱਤਰ ਸੀ ਜਿਹੜਾ ਕਿ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਕੂਸ਼ੀ ਦਾ ਪੁੱਤਰ ਸੀ। ਯਹੂਦੀ ਨੇ ਬਾਰੂਕ ਨੂੰ ਆਖਿਆ, “ਉਹ ਪੱਤਰੀ ਲਿਆ ਜਿਸ ਤੋਂ ਤੂੰ ਪੜ੍ਹ ਕੇ ਸੁਣਾ ਰਿਹਾ ਹੈਂ ਅਤੇ ਮੇਰੇ ਨਾਲ ਆ ਜਾ।”

ਨੇਰੀਆਹ ਦੇ ਪੁੱਤਰ ਬਾਰੂਕ ਨੇ ਪੱਤਰੀ ਫ਼ੜੀ ਅਤੇ ਯੇਹੂਦੀ ਦੇ ਨਾਲ ਅਧਿਕਾਰੀਆਂ ਵੱਲ ਚੱਲ ਪਿਆ।

15 ਫ਼ੇਰ ਉਨ੍ਹਾਂ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, “ਬੈਠ ਜਾ ਅਤੇ ਸਾਨੂੰ ਇਹ ਪੱਤਰੀ ਪੜ੍ਹ ਕੇ ਸੁਣਾ।”

ਇਸ ਲਈ ਬਾਰੂਕ ਨੇ ਉਨ੍ਹਾਂ ਨੂੰ ਪੱਤਰੀ ਪੜ੍ਹ ਕੇ ਸੁਣਾਈ।

16 ਉਨ੍ਹਾਂ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਤੋਂ ਸਾਰੇ ਸੰਦੇਸ਼ ਸੁਣੇ। ਤਾਂ ਉਹ ਬਹੁਤ ਭੈਭੀਤ ਹੋ ਗਏ ਅਤੇ ਇੱਕ ਦੂਜੇ ਵੱਲ ਝਾਕਣ ਲੱਗੇ। ਉਨ੍ਹਾਂ ਨੇ ਬਾਰੂਕ ਨੂੰ ਆਖਿਆ, “ਸਾਨੂੰ ਪੱਤਰੀ ਦੇ ਇਨ੍ਹਾਂ ਸੰਦੇਸ਼ਾਂ ਬਾਰੇ ਰਾਜੇ ਯਹੋਯਾਕੀਮ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ।” 17 ਫ਼ੇਰ ਅਧਿਕਾਰੀਆਂ ਨੇ ਬਾਰੂਕ ਤੋਂ ਇੱਕ ਸਵਾਲ ਪੁੱਛਿਆ। ਉਨ੍ਹਾਂ ਨੇ ਆਖਿਆ, “ਬਾਰੂਕ ਸ਼ਾਨੂੰ ਇਹ ਦੱਸ ਕਿ ਜਿਨ੍ਹਾਂ ਸੰਦੇਸ਼ਾਂ ਨੂੰ ਤੂੰ ਪੱਤਰੀ ਉੱਤੇ ਲਿਖਿਆ ਹੈ ਉਹ ਤੈਨੂੰ ਕਿੱਥੋਂ ਮਿਲੇ? ਕੀ ਤੂੰ ਉਹ ਗੱਲਾਂ ਲਿਖ ਲਈਆਂ ਜਿਹੜੀਆਂ ਤੈਨੂੰ ਯਿਰਮਿਯਾਹ ਨੇ ਦੱਸੀਆਂ ਸਨ?”

18 “ਹਾਂ,” ਬਾਰੂਕ ਨੇ ਜਵਾਬ ਦਿੱਤਾ। “ਯਿਰਮਿਯਾਹ ਬੋਲਦਾ ਗਿਆ ਅਤੇ ਮੈਂ ਸਾਰੇ ਸੰਦੇਸ਼ ਇਸ ਪੱਤਰੀ ਉੱਤੇ ਸਿਆਹੀ ਨਾਲ ਲਿਖ ਲੇ।”

19 ਤਾਂ ਫ਼ੇਰ ਸ਼ਾਹੀ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, “ਤੈਨੂੰ ਅਤੇ ਯਿਰਮਿਯਾਹ ਨੂੰ ਅਵੱਸ਼ ਕਿਤੇ ਜਾਕੇ ਛੁਪ ਜਾਣਾ ਚਾਹੀਦਾ ਹੈ। ਕਿਸੇ ਨੂੰ ਇਹ ਨਹੀਂ ਦੱਸਣਾ ਕਿ ਤੁਸੀਂ ਕਿੱਥੋ ਛੁੱਪੇ ਹੋਏ ਹੋ।”

20 ਫ਼ੇਰ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚ ਰੱਖ ਦਿੱਤੀ। ਉਹ ਰਾਜੇ ਯਹੋਯਾਕੀਮ ਕੋਲ ਗਏ ਅਤੇ ਉਸ ਨੂੰ ਪੱਤਰੀ ਬਾਰੇ ਸਾਰਾ ਕੁਝ ਦੱਸ ਦਿੱਤਾ।

21 ਇਸ ਲਈ ਰਾਜੇ ਯਹੋਯਾਕੀਮ ਨੇ ਯੇਹੂਦੀ ਨੂੰ ਪੱਤਰੀ ਲਿਆਉਣ ਲਈ ਘਲਿਆ। ਯ੍ਯੇਹੂਦੀ ਨੇ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚੋਂ ਪੱਤਰੀ ਲੈ ਆਂਦੀ। ਫ਼ੇਰ ਯੇਹੂਦੀ ਨੇ ਰਾਜੇ ਅਤੇ ਉਨ੍ਹਾਂ ਸਾਰੇ ਸੇਵਾਦਾਰਾਂ ਨੂੰ ਉਹ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਰਾਜੇ ਦੇ ਆਲੇ-ਦੁਆਲੇ ਖਲੋਤੇ ਸਨ। 22 ਜਿਸ ਸਮੇਂ ਇਹ ਘਟਨਾ ਵਾਪਰੀ ਉਹ 9ਵਾਂ ਮਹੀਨਾ ਸੀ, ਇਸ ਲਈ ਰਾਜਾ ਯਹੋਯਾਕੀਮ ਆਪਣੇ ਸਰਦੀ ਦੇ ਮਹਿਲ ਵਿੱਚ ਬੈਠਾ ਹੋਇਆ ਸੀ। ਰਾਜੇ ਦੇ ਸਾਹਮਣੇ ਇੱਕ ਛੋਟੇ ਜਿਹੇ ਚੁਲ੍ਹੇ ਵਿੱਚ ਅੱਗ ਬਲ ਰਹੀ ਸੀ। 23 ਯਹੂਦੀ ਨੇ ਪੱਤਰੀ ਨੂੰ ਪੜ੍ਹਨਾ ਸ਼ੁਰੂ ਕਰ ਦਿੱਤਾ ਪਰ ਜਦੋਂ ਹੀ ਉਸ ਨੇ ਤਿੰਨ੍ਹ ਜਾਂ ਚਾਰ ਪੈਰੇ ਪੜ੍ਹੇ ਰਾਜੇ ਯਹੋਯਾਕੀਮ ਨੇ ਪੱਤਰੀ ਖੋਹ ਲਈ। ਫ਼ੇਰ ਉਸ ਨੇ ਪੱਤਰੀ ਤੋਂ ਉਹ ਹਿੱਸੇ ਛੋਟੇ ਜਿਹੇ ਚਾਕੂ ਨਾਲ ਕੱਟ ਦਿੱਤੇ ਅਤੇ ਉਨ੍ਹਾਂ ਨੂੰ ਅੱਗ ਵਿੱਚ ਸੁੱਟ ਦਿੱਤਾ। ਆਖਿਰਕਾਰ ਸਾਰੀ ਪੱਤਰੀ ਅੱਗ ਵਿੱਚ ਸਾੜ ਦਿੱਤੀ ਗਈ। 24 ਅਤੇ ਜਦੋਂ ਰਾਜੇ ਯਹੋਯਾਕੀਮ ਅਤੇ ਉਸ ਦੇ ਸੇਵਾਦਾਰਾਂ ਨੇ ਪੱਤਰੀ ਦੇ ਸੰਦੇਸ਼ ਸੁਣੇ ਉਹ ਭੈਭੀਤ ਨਹੀਂ ਸਨ। ਉਨ੍ਹਾਂ ਨੇ ਆਪਣੇ ਕੀਤੇ ਮੰਦੇ ਕੰਮਾਂ ਉੱਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਕਪੜੇ ਨਹੀਂ ਪਾੜੇ।

25 ਅਲ-ਨਾਥਾਨ, ਦਲਾਯਾਹ ਅਤੇ ਗਮਰਯਾਹ ਨੇ ਰਾਜੇ ਯਹੋਯਾਕੀਮ ਨਾਲ ਪੱਤਰੀ ਨੂੰ ਨਾ ਸਾੜਨ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਪਰ ਰਾਜੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। 26 ਅਤੇ ਰਾਜੇ ਯਹੋਯਾਕੀਮ ਨੇ ਕੁਝ ਬੰਦਿਆਂ ਨੂੰ ਹੁਕਮ ਦਿੱਤਾ ਕਿ ਉਹ ਲਿਖਾਰੀ ਬਾਰੂਕ ਅਤੇ ਨਬੀ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲੈਣ। ਉਹ ਬੰਦੇ ਸਨ, ਰਾਜੇ ਦਾ ਇੱਕ ਪੁੱਤਰ ਯਰਹਮੇਲ, ਅਜ਼ਰੀਏਲ ਦਾ ਪੁੱਤਰ ਸਰਾਯਾਹ ਅਤੇ ਅਬੰਦੇਲ ਦਾ ਪੁੱਤਰ ਸ਼ਲਮਯਾਹ। ਪਰ ਉਹ ਬੰਦੇ ਬਾਰੂਕ ਅਤੇ ਯਿਰਮਿਯਾਹ ਨੂੰ ਲੱਭ ਨਹੀਂ ਸੱਕੇ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਛੁਪਾ ਦਿੱਤਾ ਸੀ।

27 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਗੱਲ ਓਦੋਁ ਵਾਪਰੀ ਜਦੋਂ ਰਾਜੇ ਯਹੋਯਾਕੀਮ ਨੇ ਉਸ ਪੱਤਰੀ ਨੂੰ ਸਾੜ ਦਿੱਤਾ ਸੀ ਜਿਸ ਵਿੱਚ ਯਹੋਵਾਹ ਦੇ ਸਾਰੇ ਸੰਦੇਸ਼ ਸਨ। ਯਿਰਮਿਯਾਹ ਨੇ ਬਾਰੂਕ ਨੂੰ ਲਿਖਵਾਇਆ ਸੀ ਅਤੇ ਬਾਰੂਕ ਨੇ ਉਹ ਸੰਦੇਸ਼ ਪੱਤਰੀ ਉੱਤੇ ਲਿਖੇ ਸਨ। ਯਹੋਵਾਹ ਵੱਲੋਂ ਜੋ ਸੰਦੇਸ਼ ਯਿਰਮਿਯਾਹ ਨੂੰ ਮਿਲਿਆ ਉਹ ਇਹ ਸੀ:

28 “ਯਿਰਮਿਯਾਹ, ਇੱਕ ਹੋਰ ਪੱਤਰੀ ਲਈ। ਇਸ ਉੱਤੇ ਉਹ ਸਾਰੇ ਸੰਦੇਸ਼ ਲਿਖ ਲੈ ਜਿਹੜੇ ਪਹਿਲੀ ਪੱਤਰੀ ਉੱਤੇ ਲਿਖੇ ਸਨ। ਇਹ ਓਹੀ ਪੱਤਰੀ ਸੀ ਜਿਸ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੇ ਸਾੜ ਦਿੱਤਾ ਸੀ। 29 ਯਿਰਮਿਯਾਹ, ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਇਹ ਵੀ ਆਖੀਂ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ। ਯਹੋਯਾਕੀਮ, ਤੂੰ ਉਸ ਪੱਤਰੀ ਨੂੰ ਸਾੜ ਦਿੱਤਾ ਸੀ। ਤੂੰ ਆਖਿਆ ਸੀ, “ਯਿਰਮਿਯਾਹ ਨੇ ਇਹ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਅਵੱਸ਼ ਆਵੇਗਾ ਅਤੇ ਇਸ ਧਰਤੀ ਨੂੰ ਤਬਾਹ ਕਰ ਦੇਵਾਂਗਾ? ਉਸ ਨੇ ਇਹ ਕਿਉਂ ਆਖਿਆ ਕਿ ਬਾਬਲ ਦਾ ਰਾਜਾ ਇਸ ਧਰਤੀ ਦੇ ਆਦਮੀਆਂ ਅਤੇ ਪਸ਼ੂਆਂ ਦੋਹਾਂ ਨੂੰ ਤਬਾਹ ਕਰ ਦੇਵੇਗਾ?” 30 ਇਸ ਲਈ, ਯਹੋਵਾਹ ਯਹੂਦਾਹ ਦੇ ਰਾਜੇ ਯਹੋਯਾਕੀਮ ਬਾਰੇ ਜੋ ਆਖਦਾ ਹੈ ਉਹ ਇਹ ਹੈ: ਯਹੋਯਾਕੀਮ ਦੇ ਉਤਰਾਧਿਕਾਰੀ ਦਾਊਦ ਦੇ ਤਖਤ ਉੱਤੇ ਨਹੀਂ ਬੈਠਣਗੇ। ਜਦੋਂ ਯਹੋਯਾਕੀਮ ਮਰੇਗਾ ਤਾਂ ਉਸਦਾ ਸ਼ਾਹੀ ਸਸੱਕਾਰ ਨਹੀਂ ਹੋਵੇਗਾ, ਸਗੋਂ ਉਸਦੀ ਲਾਸ਼ ਨੂੰ ਬਾਹਰ ਧਰਤੀ ਉੱਤੇ ਸੁੱਟ ਦਿੱਤਾ ਜਾਵੇਗਾ। ਉਸਦੀ ਲਾਸ਼ ਨੂੰ ਦਿਨ ਦੀ ਗਰਮੀ ਅਤੇ ਰਾਤ ਦੀ ਕੋਹਰੇ ਭਰੀ ਸਰਦੀ ਵਿੱਚ ਪਿਆ ਰਹਿਣ ਦਿੱਤਾ ਜਾਵੇਗਾ। 31 ਮੈਂ ਯਹੋਵਾਹ, ਯਹੋਯਾਕੀਮ ਅਤੇ ਉਸ ਦੇ ਬੱਚਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਸ ਦੇ ਅਧਿਕਾਰੀਆਂ ਨੂੰ ਸਜ਼ਾ ਦਿਆਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਹਨ। ਮੈਂ ਇਕਰਾਰ ਕੀਤਾ ਹੈ ਕਿ ਉਨ੍ਹਾਂ ਸਾਰਿਆਂ ਉੱਤੇ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਉੱਤੇ ਭਿਆਨਕ ਬਿਪਤਾਵਾਂ ਲਿਆਵਾਂਗਾ। ਮੈਂ ਉਨ੍ਹਾਂ ਲਈ ਆਪਣੇ ਇਕਰਾਰ ਅਨੁਸਾਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿਆਂਗਾ ਕਿਉਂ ਕਿ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।’”

32 ਫ਼ੇਰ ਯਿਰਮਿਯਾਹ ਨੇ ਇੱਕ ਹੋਰ ਪੱਤਰੀ ਲਿਆਂਦੀ ਅਤੇ ਨੇਰੀਆਹ ਦੇ ਪੁੱਤਰ ਬਾਰੂਕ ਨੂੰ ਫ਼ੜਾ ਦਿੱਤੀ। ਜਿਵੇਂ-ਜਿਵੇਂ ਯਿਰਮਿਯਾਹ ਬੋਲਦਾ ਗਿਆ ਬਾਰੂਕ ਪੱਤਰੀ ਉੱਤੇ ਉਹ ਸਾਰੇ ਸੰਦੇਸ਼ ਲਿਖਦਾ ਗਿਆ ਜਿਹੜੇ ਉਸ ਪੱਤਰੀ ਉੱਤੇ ਸਨ ਜਿਸ ਨੂੰ ਰਾਜੇ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ। ਅਤੇ ਬਹੁਤ ਸਾਰੇ ਹੋਰ ਸ਼ਬਦ ਵੀ ਉਨ੍ਹਾਂ ਸੰਦੇਸ਼ਾਂ ਵਾਂਗ ਉਸ ਦੂਸਰੀ ਪੱਤਰੀ ਵਿੱਚ ਸ਼ਾਮਿਲ ਕਰ ਦਿੱਤੇ ਗਏ।

ਯਿਰਮਿਯਾਹ 45

ਬਾਰੂਕ ਨੂੰ ਇੱਕ ਸੰਦੇਸ਼

45 ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ, ਨਬੀ ਯਿਰਮਿਯਾਹ ਨੇ ਇਹ ਗੱਲਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਖੀਆਂ। ਬਾਰੂਕ ਨੇ ਇਹ ਗੱਲਾਂ ਇੱਕ ਪੱਤਰੀ ਉੱਤੇ ਲਿਖ ਲਈਆਂ। ਇਹ ਸੀ ਜੋ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ ਸੀ: “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੈਨੂੰ ਆਖਦਾ ਹੈ: ‘ਬਾਰੂਕ, ਤੂੰ ਆਖਿਆ ਹੈ: ਇਹ ਮੇਰੇ ਲਈ ਬਹੁਤ ਮਾੜੀ ਗੱਲ ਹੈ। ਯਹੋਵਾਹ ਨੇ ਮੇਰੇ ਦੁੱਖ ਦੇ ਨਾਲ ਮੈਨੂੰ ਗ਼ਮ ਵੀ ਦਿੱਤਾ ਹੈ। ਮੈਂ ਬਹੁਤ ਬਕਿਆ ਹੋਇਆ ਹਾਂ। ਮੈਂ ਆਪਣੇ ਦੁੱਖਾਂ ਨਾਲ ਤਬਾਹ ਹੋਇਆ ਪਿਆ ਹਾਂ। ਮੈਨੂੰ ਚੈਨ ਨਹੀਂ ਮਿਲਦਾ।’” ਯਹੋਵਾਹ ਨੇ ਆਖਿਆ, “ਯਿਰਮਿਯਾਹ, ਬਾਰੂਕ ਨੂੰ ਇਹ ਆਖ: ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸ ਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸ ਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ। ਬਾਰੂਕ, ਤੂੰ ਆਪਣੇ ਲਈ ਮਹਾਨ ਗੱਲਾਂ ਦੀ ਤਾਕ ਵਿੱਚ ਹੈਂ। ਪਰ ਉਨ੍ਹਾਂ ਗੱਲਾਂ ਦੀ ਤਾਕ ਨਾ ਰੱਖ, ਕਿਉਂ ਕਿ ਮੈਂ ਸਾਰੇ ਲੋਕਾਂ ਉੱਪਰ ਆਫ਼ਤਾਂ ਭੇਜਾਂਗਾ।’ ਯਹੋਵਾਹ ਨੇ ਇਹ ਗੱਲਾਂ ਆਖੀਆਂ ‘ਤੈਨੂੰ ਬਹੁਤ ਸਾਰੀਆਂ ਥਾਵਾਂ ਉੱਤੇ ਜਾਣਾ ਪਵੇਗਾ। ਪਰ ਮੈਂ ਤੈਨੂੰ ਹਰ ਥਾਂ ਤੋਂ ਜਿਉਂਦਿਆਂ ਨਿਕਲਣ ਦੇਵਾਂਗਾ, ਜਿੱਥੇ ਵੀ ਤੂੰ ਜਾਵੇਂਗਾ।’”

ਜ਼ਬੂਰ 9

ਨਿਰਦੇਸ਼ਕ ਲਈ: ਮਥਲਬੇਨ ਦੀ ਸਰਗਮ [a] ਵਿੱਚ ਗਾਉਣ ਲਈ। ਦਾਊਦ ਦਾ ਇੱਕ ਗੀਤ।

ਮੈਂ ਸੱਚੇ ਦਿਲੋਂ ਯਹੋਵਾਹ ਦੀ ਉਸਤਤਿ ਕਰਦਾ ਹਾਂ।
    ਯਹੋਵਾਹ ਮੈਂ ਲੋਕਾਂ ਨੂੰ ਉਨ੍ਹਾਂ ਸਮੂਹ ਅਚਂਭਿਆਂ ਬਾਰੇ ਦੱਸਾਂਗਾ ਜਿਨ੍ਹਾਂ ਨੂੰ ਤੂੰ ਸਾਜਿਆ ਹੈ।
ਤੁਸੀਂ ਮੈਨੂੰ ਇੰਨਾ ਪ੍ਰਸੰਨ ਕਰਦੇ ਹੋਂ।
    ਹੇ ਸਭ ਤੋਂ ਉੱਚੇ ਪਰਮੇਸ਼ੁਰ, ਮੈਂ ਤੇਰੇ ਨਾਮ ਦੀ ਉਸਤਤਿ ਕਰਾਂ।
ਮੇਰੇ ਦੁਸ਼ਮਣ ਤੈਥੋਂ ਡਰਕੇ ਨੱਸ ਗਏ ਹਨ।
    ਅਤੇ ਉਹ ਡਿੱਗ ਪਏ ਹਨ ਤੇ ਉਨ੍ਹਾਂ ਦਾ ਨਾਸ਼ ਹੋ ਗਿਆ।

ਤੁਸੀਂ ਆਪਣੇ ਤਖਤ ਉੱਤੇ ਧਰਮੀ ਨਿਆਂਕਾਰ ਵਾਂਗ ਬੈਠੇ ਸੀ।
ਯਹੋਵਾਹ, ਤੁਸੀਂ ਮੇਰੀ ਬੇਨਤੀ ਸੁਣੀ।
    ਅਤੇ ਤੁਸੀਂ ਨਿਆਂ ਸੁਣਾ ਦਿੱਤਾ।
ਤੁਸਾਂ ਉਨ੍ਹਾਂ ਹੋਰ ਲੋਕਾਂ ਦੀ ਨਿੰਦਿਆ ਕੀਤੀ,
    ਯਹੋਵਾਹ ਤੁਸਾਂ ਉਨ੍ਹਾਂ ਮੰਦਿਆਂ ਲੋਕਾਂ ਨੂੰ ਖਤਮ ਕਰ ਦਿੱਤਾ ਹੈ।
    ਤੁਸਾਂ ਹਮੇਸ਼ਾ ਲਈ ਉਨ੍ਹਾਂ ਦਾ ਨਾਮ ਉਨ੍ਹਾਂ ਲੋਕਾਂ ਦੀ ਸੂਚੀ ਵਿੱਚੋਂ ਮਿਟਾ ਦਿੱਤਾ ਜਿਹੜੇ ਜਿਉਂਦੇ ਜਾਗਦੇ ਹਨ।
ਦੁਸ਼ਮਣ ਖਤਮ ਹੋ ਗਿਆ ਹੈ।
    ਯਹੋਵਾਹ ਤੁਸੀਂ ਉਨ੍ਹਾਂ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ।
    ਹੁਣ ਸਿਰਫ਼ ਉਨ੍ਹਾਂ ਘਰਾਂ ਦਾ ਮਲਵਾ ਹੀ ਬੱਚਿਆਂ ਹੈ।
    ਕੁਝ ਵੀ ਨਹੀਂ ਬੱਚਿਆਂ ਜਿਹੜਾ ਸਾਨੂੰ ਉਨ੍ਹਾਂ ਮੰਦੇ ਲੋਕਾਂ ਦਾ ਚੇਤਾ ਕਰਾ ਸੱਕਾਂ।

ਪਰ ਯਹੋਵਾਹ ਸਦਾ ਲਈ ਸ਼ਾਸਨ ਕਰਦਾ ਹੈ।
    ਉਸ ਨੇ ਆਪਣੇ ਰਾਜ ਨੂੰ ਸ਼ਕਤੀਸ਼ਾਲੀ ਬਣਾਇਆ।
    ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਦੁਨੀਆਂ ਵਿੱਚ ਨਿਆਂ ਪ੍ਰਬਲ ਹੋ ਸੱਕੇ।
ਯਹੋਵਾਹ ਧਰਤੀ ਉੱਤੇ ਸਭ ਨਾਲ ਸੱਚਾ ਨਿਆਂ ਕਰਦਾ ਹੈ।
    ਉਹ ਸਾਰੀਆਂ ਕੌਮਾਂ ਵਾਸਤੇ ਨਿਆਂਈ ਹੈ।
ਯਹੋਵਾਹ ਸਤਾਏ ਹੋਏ ਲੋਕਾਂ ਲਈ
    ਸੁਰੱਖਿਅਤ ਸਥਾਨ ਹੋਵੇਗਾ।
ਅਤੇ ਉਨ੍ਹਾਂ ਲੋਕਾਂ ਲਈ ਸ਼ਰਨ ਦਾ ਇੱਕ ਸਥਾਨ ਹੋਵੇਗਾ
    ਜਿਹੜੇ ਤਕਲੀਫ਼ਾਂ ਝੱਲ ਰਹੇ ਹਨ।

10 ਉਹ ਲੋਕ ਜਿਹੜੇ ਤੇਰੇ ਸੱਚੇ ਨਾਮ ਤੋਂ ਸਚੇਤ ਹਨ,
    ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰੱਖਣਾ ਪਵੇਗਾ।
ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ
    ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ।

11 ਹੇ ਸੀਯੋਨ ਪਰਬਤ ਦੇ ਵਾਸੀਓ ਯਹੋਵਾਹ ਦੀ ਉਸਤਤਿ ਦੇ ਗੀਤ ਗਾਵੋ।
    ਪਰਾਈਆਂ ਕੌਮਾਂ ਨੂੰ ਯਹੋਵਾਹ ਦੀਆਂ ਮਹਾਨ ਗੱਲਾਂ ਬਾਰੇ ਦੱਸੋ।
12 ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਆਪਣੇ ਚੇਤੇ ਰੱਖਿਆ ਹੈ
    ਜਿਹੜੇ ਉਸ ਵੱਲ ਸਹਾਇਤਾ ਲਈ ਚੱਲਦੇ ਹਨ।
ਯਹੋਵਾਹ ਨਿਮ੍ਰ ਲੋਕਾਂ ਦੀਆਂ ਚੀਕਾਂ ਨੂੰ ਨਹੀਂ ਭੁੱਲਦਾ।

13 ਮੈਂ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਮੇਰੇ ਉੱਪਰ ਮਿਹਰ ਕਰੋ।
    ਵੇਖੋ ਮੇਰੇ ਦੁਸ਼ਮਣ ਮੈਨੂੰ ਉਦਾਸ ਕਰ ਰਹੇ ਹਨ।
    ਮੈਨੂੰ ‘ਮੌਤ ਦੇ ਦਰਵਾਜ਼ੇ’ ਤੋਂ ਬਚਾਉ।
14 ਫ਼ੇਰ ਹੇ ਯਹੋਵਾਹ, ਮੈਂ ਯਰੂਸ਼ਲਮ ਦੇ ਦਰਾਂ ਤੇ ਤੇਰੀ ਉਸਤਤਿ ਕਰਾਂਗਾ।
    ਮੈਂ ਬਹੁਤ ਖੁਸ਼ ਹੋਵਾਂਗਾ, ਕਿਉਂਕਿ ਤੁਸੀਂ ਮੈਨੂੰ ਬਚਾਇਆ।”

15 ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ
    ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ।
16 ਯਹੋਵਾਹ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਫ਼ੜ ਲਿਆ ਹੈ।
    ਇਸੇ ਲਈ ਲੋਕਾਂ ਨੇ ਇੱਕ ਸਬਕ ਸਿੱਖਿਆ ਹੈ ਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।

17 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ।
    ਅਜਿਹੇ ਲੋਕ ਮਰਨਗੇ।
18 ਕਈ ਵਾਰੀ, ਇੰਝ ਲਗਦਾ ਹੈ ਜਿਵੇਂ ਪਰਮੇਸ਼ੁਰ ਉਨ੍ਹਾਂ ਦੁੱਖੀ ਲੋਕਾਂ ਨੂੰ ਭੁੱਲ ਗਿਆ ਹੈ।
    ਕਈ ਵਾਰੀਂ ਇਹ ਵੀ ਲਗਦਾ ਹੈ ਜਿਵੇਂ ਉਨ੍ਹਾਂ ਨਿਮ੍ਰ ਲੋਕਾਂ ਨੂੰ ਕੋਈ ਆਸ ਨਹੀਂ ਹੈ।
    ਪਰ ਸੱਚਮੁੱਚ, ਪਰਮੇਸ਼ੁਰ ਅਜਿਹੇ ਲੋਕਾਂ ਨੂੰ ਸਦਾ ਲਈ ਨਾ ਭੁੱਲੇ।

19 ਯਹੋਵਾਹ, ਉੱਠ ਅਤੇ ਕੌਮਾਂ ਦਾ ਨਿਆਂ ਕਰ,
    ਲੋਕਾਂ ਨੂੰ ਨਾ ਸੋਚਣ ਦੇ ਕਿ ਉਹ ਤਾਕਤਵਰ ਹਨ।
20 ਲੋਕਾਂ ਨੂੰ ਇੱਕ ਸਬਕ ਸਿੱਖਾਉ।
    ਤਾਂ ਜੋ, ਉਹ ਜਾਣ ਸੱਕਣ ਕਿ ਉਹ ਉੱਕੇ ਇਨਸਾਨ ਹੀ ਹਨ।

Punjabi Bible: Easy-to-Read Version (ERV-PA)

2010 by World Bible Translation Center